ਤਾਜਾ ਖ਼ਬਰਾਂ


ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਟਨਾ ਮੈਟਰੋ ਰੇਲ ਪ੍ਰੋਜੈਕਟ ਦੇ ਜ਼ਮੀਨਦੋਜ਼ ਨਿਰਮਾਣ ਕਾਰਜ ਦਾ ਰੱਖਿਆ
. . .  33 minutes ago
ਪੰਜਾਬ ਦੇ ਮੁੱਖ ਸਕੱਤਰ ਵੀ. ਕੇ. ਜੰਜੂਆ ਨੂੰ ਵੱਡੀ ਰਾਹਤ,ਹਾਈ ਕੋਰਟ ਨੇ ਉਨ੍ਹਾਂ ਖ਼ਿਲਾਫ਼ ਦਾਇਰ ਪਟੀਸ਼ਨ ਕੀਤੀ ਖ਼ਾਰਜ
. . .  about 1 hour ago
ਭਾਰਤ- ਜ਼ਿੰਬਾਬਵੇ ਪਹਿਲਾ ਇਕ ਦਿਨਾ ਮੈਚ : ਭਾਰਤ ਦੀ 10 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  about 1 hour ago
ਦੇਸ਼ ਦਾ ਮਾਣ ਹੈ ਇਹ ਧੀ ਸਾਨਵੀ ਸੂਦ -ਸਿਰਫ਼ 7 ਸਾਲਾ ਦੀ ਉਮਰ ਵਿਚ ਕਿਲੀਮੰਜਾਰੋ ਦੀ ਚੋਟੀ ਨੂੰ ਕੀਤਾ ਸਰ ,ਉਹ ਵੀ ਤਿੰਨ ਵਾਰ - ਭਗਵੰਤ ਮਾਨ
. . .  about 1 hour ago
ਐਸ.ਏ.ਐਸ. ਨਗਰ ਅਤੇ ਤਰਨਤਾਰਨ ਵਿਚ ਐਨ.ਆਈ.ਏ. ਵਲੋਂ ਛਾਪੇਮਾਰੀ
. . .  about 1 hour ago
ਚੰਡੀਗੜ੍ਹ : ਵੇਰਕਾ ਨੇ ਵੀ ਵਧਾਇਆ ਦੁੱਧ ਦਾ ਭਾਅ
. . .  about 2 hours ago
ਇਕ ਵਿਅਕਤੀ ਨੂੰ ਅੱਜ ਜੰਮੂ ਦੇ ਬੱਸ ਸਟੈਂਡ ਖੇਤਰ ਤੋਂ ਅੱਤਵਾਦੀ ਫੰਡਿੰਗ ਦੇ ਸ਼ੱਕ ਵਿਚ ਹਿਰਾਸਤ ਵਿਚ ਲਿਆ - ਜੰਮੂ-ਕਸ਼ਮੀਰ ਪੁਲਿਸ
. . .  about 2 hours ago
ਆਦਮਪੁਰ ਤੋਂ ਦਿੱਲੀ ਫਲਾਈਟ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਜੇ ਸਾਂਪਲਾ ਨੇ ਜੋਤੀਰਾਦਿਤਿਆ ਸਿੰਧੀਆ ਨਾਲ ਕੀਤੀ ਮੁਲਾਕਾਤ
. . .  about 2 hours ago
ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਖੁਰਦਾ, ਪੁਰੀ, ਕਟਕ ਜਗਤ ਸਿੰਘ ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਕੀਤਾ ਸਰਵੇਖਣ
. . .  about 3 hours ago
ਹਰੀਹਰੇਸ਼ਵਰ ਬੀਚ ਨੇੜੇ ਹਥਿਆਰਾਂ ਵਾਲੀ ਕਿਸ਼ਤੀ ਬਰਾਮਦ ਹੋਣ ਤੋਂ ਬਾਅਦ ਫੜਨਵੀਸ ਨੇ ਕਿਹਾ, ''ਅੱਤਵਾਦੀ ਕੋਣ ਦੀ ਕੋਈ ਪੁਸ਼ਟੀ ਨਹੀਂ ''
. . .  about 3 hours ago
ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਹਾਈ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  about 2 hours ago
ਚੰਡੀਗੜ੍ਹ , 18 ਅਗਸਤ (ਤਰੁਣ ਭਜਨੀ)- ਐਡਵੋਕੇਟ ਐੱਚ.ਸੀ.ਅਰੋੜਾ ਅਰੋੜਾ ਨੇ ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਬਿਮਾਰੀ ਸੰਬੰਧੀ ਜਨਹਿਤ ਪਟੀਸ਼ਨ ਪਾਈ ਗਈ ਹੈ । ਪਟੀਸ਼ਨ ਵਿਚ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ ਕਿ ਇਹ ਬਿਮਾਰੀ ਕਿਤੇ ...
ਨਜ਼ਦੀਕੀ ਪਿੰਡ ਢਿਲਵਾਂ ਵਿਖੇ ਭਾਣਜੇ ਵਲੋਂ ਮਾਮੇ ਦਾ ਬੇਰਹਿਮੀ ਨਾਲ ਕਤਲ,ਮਾਮਲਾ ਦਰਜ
. . .  about 3 hours ago
ਤਪਾ ਮੰਡੀ,18 ਅਗਸਤ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਢਿਲਵਾਂ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਭਾਣਜੇ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਆਪਣੇ ਹੀ ਮਾਮੇ ਦਾ ਗੰਡਾਸਿਆਂ ਨਾਲ ਬੇਰਹਿਮੀ ਨਾਲ ...
ਮੁੱਖ ਮੰਤਰੀ ਯੋਗੀ ਨੇ ਕਮਹਰੀਆ ਘਾਟ ਪੁਲ ਦਾ ਕੀਤਾ ਉਦਘਾਟਨ
. . .  about 3 hours ago
ਗੋਰਖਪੁਰ, 18 ਜੁਲਾਈ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਮਹਰੀਆ ਘਾਟ ਪੁਲ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ, "ਜੇਕਰ ਅਸੀਂ ਸਵੈ-ਨਿਰਭਰਤਾ ਦਾ ਟੀਚਾ ਹਾਸਿਲ ਕਰਨਾ ਹੈ ਤਾਂ ਸਾਨੂੰ ...
ਰਾਸ਼ਟਰਮੰਡਲ ਤਗਮਾ ਜੇਤੂ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਨਾਭਾ ਸੀਨੀਅਰ ਸੈਕੰਡਰੀ ਸਕੂਲ 'ਚ ਕੀਤਾ ਗਿਆ ਸਨਮਾਨ
. . .  about 4 hours ago
ਨਾਭਾ 18 ਅਗਸਤ( ਕਰਮਜੀਤ ਸਿੰਘ )-ਕਾਮਨਵੈਲਥ ਅੰਤਰਰਾਸ਼ਟਰੀ ਖੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਮੁਖੀ ਮੈਡਮ ਰੋਮਿਲ ਮਹਿਤਾ ਦੀ ਅਗਵਾਈ...
ਪੇਂਡੂ ਵਿਕਾਸ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਫ਼ਤਰ ਬਾਹਰ ਬਦਲੀਆਂ ਬੰਦ ਹਨ ਦਾ ਲੱਗਾ ਨੋਟਿਸ
. . .  about 4 hours ago
ਚੰਡੀਗੜ੍ਹ, 18 ਅਗਸਤ-ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਚੰਡੀਗੜ੍ਹ ਸਥਿਤ ਦਫ਼ਤਰ ਦੇ ਬਾਹਰ ਬਦਲੀਆਂ ਬੰਦ ਹਨ ਦਾ ਨੋਟਿਸ ਲਗਾਇਆ ਗਿਆ ਹੈ।
ਵੱਡੀ ਖ਼ਬਰ: ਰੂਪਨਗਰ ਦੇ ਇਕ ਮੁਹੱਲਾ ਕਲੀਨਿਕ 'ਚ ਦੋ ਦਿਨ ਬਾਅਦ ਹੀ ਡਾਕਟਰ ਨੇ ਦਿੱਤਾ ਅਸਤੀਫ਼ਾ
. . .  about 4 hours ago
ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ 'ਚ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕਰਕੇ ਆਮ ਆਦਮੀ ਪਾਰਟੀ ਵਲੋਂ ਸ਼ਹਿਰਾਂ ਅਤੇ ਪਿੰਡਾਂ 'ਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਸਨ ਪਰ ਇਸ ਵਾਅਦੇ ਦੀ ਹਵਾ ਰੂਪਨਗਰ ਦੇ ਪੀ.ਡਬਲਿਊ...
ਮੁੰਬਈ: ਰਾਏਗੜ੍ਹ 'ਚ ਸ਼ੱਕੀ ਹਾਲਾਤ 'ਚ ਮਿਲੀ ਕਿਸ਼ਤੀ 'ਚੋਂ ਏਕੇ-47 ਰਾਈਫਲਾਂ ਹੋਈਆਂ ਬਰਾਮਦ, ਅਲਰਟ ਜਾਰੀ
. . .  about 4 hours ago
ਮੁੰਬਈ, 18 ਅਗਸਤ-ਮੁੰਬਈ ਦੇ ਰਾਏਗੜ੍ਹ ਜ਼ਿਲ੍ਹੇ ਦੇ ਸ਼੍ਰੀਵਰਧਨ 'ਚ ਇਕ ਕਿਸ਼ਤੀ ਦੇ ਸ਼ੱਕੀ ਹਾਲਾਤ 'ਚ ਮਿਲਣ ਤੋਂ ਬਾਅਦ ਰਾਏਗੜ੍ਹ ਜ਼ਿਲ੍ਹੇ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸ਼ਤੀ 'ਚੋਂ ਏਕੇ-47 ਰਾਈਫਲਾਂ...
ਲੁਧਿਆਣਾ 'ਚ ਡੇਢ ਸਾਲਾ ਬੱਚਾ ਅਗਵਾ
. . .  about 5 hours ago
ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸ਼ਹੀਦ ਭਗਤ ਸਿੰਘ ਨਗਰ 'ਚ ਅੱਜ ਬਾਅਦ ਦੁਪਹਿਰ ਇਕ ਡੇਢ ਸਾਲ ਦੇ ਬੱਚੇ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ...
ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ
. . .  about 5 hours ago
ਸ਼੍ਰੀਨਗਰ, 18 ਅਗਸਤ-ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ।
ਰਿਸ਼ਵਤ ਲੈਂਦੇ ਹੌਲਦਾਰ ਦੀ ਵੀਡੀਓ ਵਾਇਰਲ, ਕੀਤਾ ਮੁਅੱਤਲ
. . .  about 6 hours ago
ਬਠਿੰਡਾ, 18 ਅਗਸਤ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਥਾਣਾ ਕੈਨਾਲ ਕਾਲੋਨੀ ਅਧੀਨ ਪੈਂਦੀ ਵਰਧਮਾਨ ਪੁਲਿਸ ਚੌਕੀ ਦੇ ਹੌਲਦਾਰ ਵਿਨੋਦ ਕੁਮਾਰ ਦੀ ਜੂਏ ਦੇ ਮਾਮਲੇ ਸੰਬੰਧੀ ਫੜ੍ਹੇ ਗਏ ਇਕ ਵਿਅਕਤੀ ਤੋਂ ਰਿਸ਼ਵਤ ਲੈਂਦੇ ਦੀ ਵੀਡੀਓ ਵਾਇਰਲ ਹੋਈ ਸੀ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ੍ਰੀ ਫਤਹਿਗੜ੍ਹ ਸਾਹਿਬ ਦੀਆਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ
. . .  about 6 hours ago
ਚੰਡੀਗੜ੍ਹ, 18 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਫਤਹਿਗੜ੍ਹ ਸਾਹਿਬ ਦੀਆਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਮੁੱਖ ਮੰਤਰੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ...
ਰਾਵੀ ਦਰਿਆ ਦੇ ਪਾਣੀ ਦਾ ਤੀਸਰੇ ਦਿਨ ਪੱਧਰ ਹੋਇਆ ਹੇਠਾਂ, ਲੋਕਾਂ ਨੂੰ ਮਿਲੀ ਵੱਡੀ ਰਾਹਤ
. . .  about 6 hours ago
ਡੇਰਾ ਬਾਬਾ ਨਾਨਕ, 18 ਅਗਸਤ (ਅਵਤਾਰ ਸਿੰਘ ਰੰਧਾਵਾ)- ਅੱਜ ਤੀਸਰੇ ਦਿਨ ਰਾਵੀ ਦਰਿਆ ਦਾ ਪਾਣੀ ਹੇਠਾਂ ਜਾਣ ਕਰਕੇ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਦੱਸ ਦੇਈਏ ਕਿ ਜੋ ਪਾਣੀ ਦਾ ਵਹਾਅ ਸੜਕ ਦੇ ਉੱਪਰੋਂ ਦੀ ਚੱਲ ਰਿਹਾ ਸੀ ਉਹ ਵੀ ਹੇਠਾਂ...
ਜਗਦੀਸ਼ ਟਾਈਟਲਰ ਦੀ ਫ਼ੋਟੋ ਵਾਲੀ ਟੀ-ਸ਼ਰਟ ਪਾਉਣ ਦਾ ਭਖਿਆ ਮਾਮਲਾ, ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਪ੍ਰਤਾਪ ਸਿੰਘ ਨੇ ਕੀਤੀ ਨਿੰਦਾ
. . .  about 7 hours ago
ਅੰਮ੍ਰਿਤਸਰ, 18 ਅਗਸਤ-ਸ੍ਰੀ ਦਰਬਾਰ ਸਾਹਿਬ 'ਚ ਇਕ ਵਿਅਕਤੀ ਵਲੋਂ 1984 ਸਿੱਖ ਵਿਰੋਧੀ ਦੰਗਿਆਂ ਦੇ ਮੁਲਜ਼ਮ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਵਾਪਰੀ ਘਟਨਾ ਦੀ ਸ਼੍ਰੋਮਣੀ ਕਮੇਟੀ ਵਲੋਂ ਅਲੋਚਨਾ ਕੀਤੀ ਜਾ ਰਹੀ...
ਪੰਜਾਬ ਪੁਲਿਸ ਕਾਂਸਟੇਬਲ ਲਈ ਚੁਣੇ ਉਮੀਦਵਾਰਾਂ ਲਈ ਵੱਡੀ ਖ਼ੁਸ਼ਖ਼ਬਰੀ, ਮਾਨ ਸਰਕਾਰ 4358 ਕਾਂਸਟੇਬਲਾਂ ਨੂੰ ਦੇਵੇਗੀ ਨਿਯੁਕਤੀ ਪੱਤਰ
. . .  about 7 hours ago
ਚੰਡੀਗੜ੍ਹ, 18 ਅਗਸਤ (ਲਲਿਤਾ)-ਪੰਜਾਬ 'ਚ ਕਾਂਸਟੇਬਲ ਦੀ ਭਰਤੀ ਲਈ ਮੁੰਡੇ -ਕੁੜੀਆਂ ਲਈ ਵੱਡੀ ਖ਼ੁਸ਼ਖ਼ਬਰੀ ਸਾਹਮਣੇ ਆਈ ਹੈ। ਮਾਨ ਸਰਕਾਰ ਵਲੋਂ ਪੁਲਿਸ ਵਿਭਾਗ 'ਚ ਕਾਂਸਟੇਬਲ ਭਰਤੀ ਨੂੰ ਲੈ ਕੇ ਖ਼ਬਰ ਹੈ ਕਿ ਮਾਨ ਸਰਕਾਰ ਜਲਦ ਹੀ 4358 ਕਾਂਸਟੇਬਲਾਂ...
ਮੁਖਤਾਰ ਅੰਸਾਰੀ ਦੇ ਠਿਕਾਣਿਆਂ 'ਤੇ ਈ.ਡੀ. ਦੀ ਛਾਪੇਮਾਰੀ
. . .  about 7 hours ago
ਨਵੀਂ ਦਿੱਲੀ, 18 ਅਗਸਤ- ਉੱਤਰ ਪ੍ਰਦੇਸ਼ ਦੇ ਬਾਹੂਬਲੀ ਨੇਤਾ ਮੁਖਤਾਰ ਅੰਸਾਰੀ ਦੇ ਟਿਕਾਣਿਆਂ 'ਤੇ ਈ.ਡੀ. ਦੀ ਛਾਪੇਮਾਰੀ ਕੀਤੀ ਜਾ ਰਹੀ ਹੈ। ਈ.ਡੀ. ਦੀ ਇਹ ਕਾਰਵਾਈ ਮੁਖਤਾਰ ਅੰਸਾਰੀ ਦੇ ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ 11 ਟਿਕਾਣਿਆਂ 'ਤੇ ਚੱਲ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਜੇਠ ਸੰਮਤ 554

ਮੋਗਾ

ਸਰਕਾਰੀ ਡਿਸਪੈਂਸਰੀ ਤੋਂ ਕਬਜ਼ਾ ਛੁਡਾਉਣ ਗਏ ਵਿਧਾਇਕਾ ਡਾ. ਅਰੋੜਾ ਨਾਲ ਮੌਜੂਦਾ ਸਰਪੰਚ ਵਲੋਂ ਬਦਸਲੂਕੀ

ਮੋਗਾ, 18 ਮਈ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ, ਗੁਰਤੇਜ ਸਿੰਘ)-ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵਲੋਂ ਪਿੰਡ ਮੋਠਾਂ ਵਾਲੀ ਵਿਖੇ ਸੜਕ ਦੇ ਨਿਰਮਾਣ ਦਾ ਉਦਘਾਟਨ ਕੀਤਾ ਗਿਆ | ਉੱਥੇ ਹੀ ਸਰਕਾਰੀ ਡਿਸਪੈਂਸਰੀ ਦਾ ਦੌਰਾ ਕੀਤਾ ਗਿਆ ਜਿੱਥੇ ਦੇਖਣ 'ਚ ਮੌਜੂਦਾ ਸਰਪੰਚ ਹਰਨੇਕ ਸਿੰਘ ਵਲੋਂ ਤੂੜੀ ਦਾ ਕੁੱਪ ਬਣਾ ਕੇ ਕਬਜ਼ਾ ਕੀਤਾ ਹੋਇਆ ਸੀ | ਵਿਧਾਇਕਾ ਵਲੋਂ ਸਰਪੰਚ ਨੂੰ ਬੇਨਤੀ ਕੀਤੀ ਗਈ ਕਿ ਇਸ ਜਗ੍ਹਾ ਨੂੰ 31 ਮਈ ਤੱਕ ਖਾਲੀ ਕਰ ਦਿਓ ਨਹੀਂ ਤਾਂ ਸਰਕਾਰ ਕਾਰਵਾਈ ਕਰੇਗੀ | ਇਸ ਨੂੰ ਦੇਖਦੇ ਹੋਏ ਸਰਪੰਚ, ਉਸ ਦੇ ਬੇਟੇ ਅਤੇ ਪਰਿਵਾਰ ਵਲੋਂ ਮੰਦੀ ਸ਼ਬਦਾਵਲੀ ਵਰਤੀ ਗਈ | ਇੱਥੇ ਹੀ ਬਸ ਨਹੀਂ ਸਰਪੰਚ ਦੇ ਬੇਟੇ ਵਲੋਂ ਆਵਦੇ ਘਰੋਂ ਡਾਂਗ ਕੱਢ ਕੇ ਹਮਲੇ ਦੀ ਧਮਕੀ ਦਿੱਤੀ ਗਈ | ਇਸ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਨੇ ਸਰਪੰਚ ਦੇ ਬੇਟੇ ਨੂੰ ਹਿਰਾਸਤ ਵਿਚ ਲੈ ਲਿਆ ਗਿਆ | ਵਿਧਾਇਕਾ ਡਾ. ਅਰੋੜਾ ਵਲੋਂ ਨਾਜਾਇਜ਼ ਕਬਜ਼ੇ ਵਾਲਿਆਂ ਨੂੰ ਸਖ਼ਤ ਹਦਾਇਤ ਦਿੰਦੇ ਹੋਏ ਅਪੀਲ ਕੀਤੀ ਗਈ ਹੈ ਕਿ 31 ਮਈ ਤੱਕ ਕਬਜ਼ੇ ਛੱਡ ਦਿੱਤੇ ਜਾਣ ਨਹੀਂ ਤਾਂ 31 ਮਈ ਤੋਂ ਬਾਅਦ ਸਰਕਾਰ ਵਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਵਲੋਂ ਨਾਜਾਇਜ਼ ਕਬਜ਼ਿਆਂ ਵਿਰੁੱਧ ਕੋਈ ਵੀ ਸਾਰਥਿਕ ਕਦਮ ਨਹੀਂ ਚੁੱਕੇ ਗਏ, ਭਾਵੇਂ ਉਹ ਕਾਂਗਰਸ ਜਾਂ ਅਕਾਲੀ ਦਲ ਦੀਆਂ ਸਰਕਾਰਾਂ ਹੋਣ | ਕਬਜ਼ਿਆਂ ਤੋਂ ਮੁਕਤ ਕਰਵਾਈਆਂ ਜਾ ਰਹੀਆਂ ਪੰਚਾਇਤੀ ਜ਼ਮੀਨਾਂ ਤੇ ਖੇਤੀਬਾੜੀ ਵਾਲੀਆਂ ਜ਼ਮੀਨਾਂ ਨੂੰ ਨਿਯਮਾਂ ਅਨੁਸਾਰ ਮੁੜ ਵਾਹੀ ਲਈ ਦਿੱਤਾ ਜਾਵੇਗਾ ਜਦਕਿ ਵਪਾਰਕ ਜ਼ਮੀਨਾਂ ਨੂੰ ਵਪਾਰਕ ਵਰਤੋਂ ਦੇ ਨਾਲ-ਨਾਲ ਮਾਰਕੀਟ ਆਦਿ ਬਣਾ ਕੇ ਸਰਕਾਰ ਦੀ ਆਮਦਨੀ ਵਿਚ ਵਾਧਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜਿਹੜੀਆਂ ਜ਼ਮੀਨਾਂ ਵੇਚੀਆਂ ਜਾ ਸਕਦੀਆਂ ਹੋਣਗੀਆਂ, ਉਨ੍ਹਾਂ ਨੂੰ ਵੇਚ ਕੇ ਸਰਕਾਰੀ ਖਜ਼ਾਨੇ ਨੂੰ ਮਜ਼ਬੂਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੋਹਾਲੀ ਤੋਂ ਸ਼ੁਰੂ ਹੋਈ ਇਸ ਮੁਹਿੰਮ ਤਹਿਤ ਪਟਿਆਲਾ, ਜਲੰਧਰ ਅਤੇ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ ਪੰਚਾਇਤੀ ਜ਼ਮੀਨਾਂ ਕਬਜ਼ਿਆਂ ਤੋਂ ਮੁਕਤ ਕਰਵਾਈਆਂ ਗਈਆਂ ਹਨ ਅਤੇ ਬਾਕੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣਾ ਦੀ ਮੁਹਿੰਮ ਆਉਂਦੇ ਦਿਨਾਂ 'ਚ ਹੋਰ ਜ਼ੋਰ ਫੜਨ ਜਾ ਰਹੀ ਹੈ | ਇਸ ਸਮੇਂ ਉਨ੍ਹਾਂ ਨਾਲ ਪ੍ਰਸ਼ਾਸਨ ਅਧਿਕਾਰੀ, ਆਪ ਵਲੰਟੀਅਰ ਅਤੇ ਪਿੰਡ ਵਾਸੀ ਮੌਜੂਦ ਸਨ |

ਬਦਲਾਅ ਨਹੀ ਬਦਲਾਖੋਰੀ ਦੀ ਨੀਤੀ 'ਤੇ ਉੱਤਰੀ ਆਮ ਆਦਮੀ ਪਾਰਟੀ-ਡਾ. ਹਰਜੋਤ ਕਮਲ

ਅੱਜ ਪਿੰਡ ਮੋਠਾਂ ਵਾਲੀ ਵਿਖੇ ਹਲਕਾ ਵਿਧਾਇਕਾ ਮੋਗਾ ਡਾ. ਅਮਨਦੀਪ ਕੋਰ ਅਰੋੜਾ ਨੇ ਇਹ ਦੋਸ਼ ਲਗਾਏ ਸਨ ਕਿ ਉਹ ਮੋਠਾਂ ਵਾਲੀ ਵਿਖੇ ਪਸ਼ੂ ਡਿਸਪੈਂਸਰੀ ਵਿਚ ਪਿੰਡ ਦੇ ਮੌਜੂਦਾ ਸਰਪੰਚ ਵਲੋਂ ਤੂੜੀ ਤੇ ਹੋਰ ਸਾਮਾਨ ਰੱਖਣ ਦੇ ਮਾਮਲੇ 'ਚ ਉਹ ਕਬਜ਼ਾ ਛਡਵਾਉਣ ਗਏ ਸਨ ਅਤੇ ...

ਪੂਰੀ ਖ਼ਬਰ »

ਗਊਆਂ ਦੇ ਚਾਰੇ ਲਈ ਇਕੱਤਰ ਕੀਤੀ ਤੂੜੀ ਵਾਲੀ ਥਾਂ ਤੋਂ ਚੋਰਾਂ ਵਲੋਂ ਮੱਛੀ ਮੋਟਰ ਚੋਰੀ

ਬਾਘਾ ਪੁਰਾਣਾ, 18 ਮਈ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਤੇ ਇਲਾਕੇ ਅੰਦਰ ਅਣਪਛਾਤੇ ਚੋਰਾਂ ਵਲੋਂ ਧੜੱਲੇ ਨਾਲ ਬੇਖ਼ੌਫ਼ ਹੋ ਕੇ ਚੋਰੀਆਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸ ਦੀ ਤਾਜ਼ਾ ਮਿਸਾਲ ਸਥਾਨਕ ਸ਼ਹਿਰ ਦੀ ਨਿਹਾਲ ਸਿੰਘ ਵਾਲਾ ਸੜਕ ਉੱਪਰੋਂ ਮਿਲਦੀ ਹੈ | ...

ਪੂਰੀ ਖ਼ਬਰ »

ਵਿਧਾਇਕਾ ਡਾ. ਅਰੋੜਾ ਨੇ ਪਿੰਡ ਸਲੀਣਾ 'ਚ ਛੱਪੜ ਤੇ ਹੋ ਰਹੇ ਨਾਜਾਇਜ਼ ਕਬਜ਼ੇ ਨੂੰ ਰੋਕਿਆ

ਮੋਗਾ, 18 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਅਸ਼ੋਕ ਬਾਂਸਲ)-ਅੱਜ ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਸੂਚਨਾ ਮਿਲੀ ਕਿ ਪਿੰਡ ਸਲੀਣਾ ਵਿਖੇ ਪੰਚਾਇਤੀ ਛੱਪੜ ਨੂੰ ਨਾਲ ਲੱਗਦੇ ਖੇਤ ਵਾਲਿਆਂ ਵਲੋਂ ਮਿੱਟੀ ਨਾਲ ਭਰਿਆ ਜਾ ਰਿਹਾ ...

ਪੂਰੀ ਖ਼ਬਰ »

ਹੈਰੋਇਨ ਸਮੇਤ ਔਰਤ ਕਾਬੂ

ਨਿਹਾਲ ਸਿੰਘ ਵਾਲਾ, 18 ਮਈ (ਖ਼ਾਲਸਾ, ਟਿਵਾਣਾ)-ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਏ. ਐੱਸ. ਪੀ. ਮੁਹੰਮਦ ਸਰਫ਼ਰਾਜ ਆਲਮ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਮੁਖ਼ਤਿਆਰ ਸਿੰਘ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਮੋਗਾ, 18 ਮਈ (ਜਸਪਾਲ ਸਿੰਘ ਬੱਬੀ)-ਜਗਤ ਸੇਵਕ ਖ਼ਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਹਿਣਾ (ਮੋਗਾ) 5ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਜਨਰਲ ਸਕੱਤਰ ਰੇਸ਼ਮ ਸਿੰਘ ਖਹਿਰਾ ਅਤੇ ਪਿ੍ੰਸੀਪਲ ਨਰਿੰਦਰ ਕੌਰ ਨੇ ਦੱਸਿਆ ਕਿ 76 ਵਿਦਿਆਰਥੀਆਂ ਨੇ ਪ੍ਰੀਖਿਆ ...

ਪੂਰੀ ਖ਼ਬਰ »

ਸਮਾਧ ਭਾਈ ਵਿਖੇ ਰੂਰਲ ਐੱਨ. ਜੀ. ਓ. ਦੀ ਬਲਾਕ ਪੱਧਰੀ ਚੋਣ 21 ਨੂੰ

ਸਮਾਧ ਭਾਈ, 18 ਮਈ (ਜਗਰੂਪ ਸਿੰਘ ਸਰੋਆ)-ਮੋਗਾ ਜ਼ਿਲ੍ਹੇ ਦੀਆਂ ਰੂਰਲ ਐੱਨ. ਜੀ. ਓ. ਕਲੱਬ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰਜੀਤ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਪੱਧਰੀ ਚੋਣਾਂ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਇਸੇ ਤਹਿਤ ਬਲਾਕ ਬਾਘਾ ਪੁਰਾਣਾ ਦੀ ਚੋਣ ...

ਪੂਰੀ ਖ਼ਬਰ »

ਸ੍ਰੀ ਯੋਗੀਰਾਜ ਬ੍ਰਹਮਚਾਰੀ ਕੁਟੀਆ 'ਚ ਜਾਗਰੂਕਤਾ ਪੋਸਟਰ ਜਾਰੀ

ਮੋਗਾ, 18 ਮਈ (ਅਸ਼ੋਕ ਬਾਂਸਲ)-ਮਲੇਰੀਆ, ਡੇਂਗੂ ਚਿਕਨਗੁਨੀਆ ਤੋਂ ਬਚਾਅ ਲਈ ਸਾਨੂੰ ਜਾਗਰੂਕ ਹੋਣਾ ਚਾਹੀਦਾ ਹੈ | ਇਹ ਜਾਣਕਾਰੀ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ 'ਤੇ ਮੋਗਾ ਦੇ ਸੀਨੀਅਰ ਐਡਵੋਕੇਟ ਬੋਧਰਾਜ ਮਜੀਠੀਆ ਨੇ ਸ੍ਰੀ ਯੋਗੀਰਾਜ ਬ੍ਰਹਮਚਾਰੀ ਕੁਟੀਆ ਵਿਚ ਆਈ ਹੋਈ ...

ਪੂਰੀ ਖ਼ਬਰ »

ਏ. ਡੀ. ਸੀ. (ਜ) ਵਲੋਂ ਸੰਬੰਧਿਤ ਵਿਭਾਗਾਂ ਨਾਲ ਬਿਜ਼ਨਸ ਫ਼ਸਟ ਪੋਰਟਲ ਸੰਬੰਧੀ ਮੀਟਿੰਗ

ਮੋਗਾ, 18 ਮਈ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਸੁਭਾਸ਼ ਚੰਦਰ (ਪੀ.ਸੀ.ਐੱਸ.) ਵਲੋਂ ਜ਼ਿਲ੍ਹਾ ਪੱਧਰੀ ਸਿੰਗਲ ਵਿੰਡੋ ਸਿਸਟਮ ਦੀ ਮੀਟਿੰਗ ਕੀਤੀ ਗਈ | ਮੀਟਿੰਗ 'ਚ ਜਨਰਲ ਮੈਨੇਜਰ ਸੁਖਮਿੰਦਰ ਸਿੰਘ ਰੇਖੀ ਨੇ ਦੱਸਿਆ ਕਿ ਬਿਜ਼ਨਸ ...

ਪੂਰੀ ਖ਼ਬਰ »

ਕਰਿਆਨਾ ਐਸੋਸੀਏਸ਼ਨ ਬਾਘਾ ਪੁਰਾਣਾ ਦੀ ਸਰਬਸੰਮਤੀ ਨਾਲ ਚੋਣ

ਬਾਘਾ ਪੁਰਾਣਾ, 18 ਮਈ (ਕਿ੍ਸ਼ਨ ਸਿੰਗਲਾ)-ਕਰਿਆਨਾ ਐਸੋਸੀਏਸ਼ਨ ਬਾਘਾ ਪੁਰਾਣਾ ਦੀ ਨਵੀਂ ਚੋਣ ਕਰਨ ਸੰਬੰਧੀ ਮੀਟਿੰਗ ਸਥਾਨਕ ਸ਼ਹਿਰ ਦੀ ਮੋਗਾ ਸੜਕ ਉੱਪਰ ਸਥਿਤ ਪ੍ਰਾਚੀਨ ਸ੍ਰੀ ਸ਼ਿਵ ਮੰਦਰ ਵਿਖੇ ਹੋਈ, ਜਿਸ 'ਚ ਕਰਿਆਨੇ ਨਾਲ ਸਬੰਧਿਤ ਸਮੂਹ ਦੁਕਾਨਦਾਰਾਂ ਨੇ ...

ਪੂਰੀ ਖ਼ਬਰ »

ਐੱਸ. ਐੱਮ. ਡੀ. ਸਕੂਲ 'ਚ ਕਰਵਾਏ ਗਏ ਗੁਰਬਾਣੀ ਉਚਾਰਨ ਮੁਕਾਬਲੇ

ਸਮਾਲਸਰ, 18 ਮਈ (ਕਿਰਨਦੀਪ ਸਿੰਘ ਬੰਬੀਹਾ)-ਸੰਤ ਮੋਹਨ ਦਾਸ ਵਿੱਦਿਅਕ ਸੰਸਥਾਵਾਂ ਕੋਟ ਸੁਖੀਆ ਅਧੀਨ ਚੱਲ ਰਹੀ ਸੰਸਥਾ ਐੱਸ. ਐੱਮ. ਡੀ. ਵਰਲਡ ਸਕੂਲ ਦੇ ਕਿੰਡਰ ਗਾਰਡਨ ਵਿਭਾਗ ਵਿਚ ਸੰਸਥਾ ਦੇ ਪਿ੍ੰਸੀਪਲ ਐੱਚ. ਐੱਸ. ਸਾਹਨੀ ਦੀ ਰਹਿਨੁਮਾਈ ਹੇਠ ਬੱਚਿਆਂ ਨੂੰ ਧਰਮ ਅਤੇ ...

ਪੂਰੀ ਖ਼ਬਰ »

ਭਾਈ ਰੂਪ ਚੰਦ ਮਾਡਲ ਸਕੂਲ 'ਚ ਸਮਾਰਟ ਕਲਾਸਾਂ ਦਾ ਉਦਘਾਟਨ

ਸਮਾਧ ਭਾਈ, 18 ਮਈ (ਜਗਰੂਪ ਸਿੰਘ ਸਰੋਆ)-ਇਲਾਕੇ ਦੀ ਸਿਰਮੌਰ ਸੰਸਥਾ ਭਾਈ ਰੂਪ ਚੰਦ ਮਾਡਲ ਹਾਈ ਸਕੂਲ ਸਮਾਧ ਭਾਈ ਵਿਖੇ ਸਮਾਰਟ ਕਲਾਸ ਦਾ ਉਦਘਾਟਨ ਉੱਘੇ ਸਮਾਜ ਸੇਵੀ ਭੋਲਾ ਸਿੰਘ ਬਰਾੜ ਨੇ ਰਿਬਨ ਕੱਟ ਕੇ ਕੀਤਾ | ਇਸ ਸਮੇਂ ਉਨ੍ਹਾਂ ਬੋਲਦਿਆਂ ਕਿਹਾ ਕਿ ਆਧੁਨਿਕ ਤਕਨੀਕ ਨਾਲ ...

ਪੂਰੀ ਖ਼ਬਰ »

ਗ੍ਰੰਥੀ ਸਭਾ ਅਜੀਤਵਾਲ ਨੇ ਕਰਵਾਇਆ 3 ਦਿਨਾ ਗੁਰਮਤਿ ਸਮਾਗਮ

ਅਜੀਤਵਾਲ, 18 ਮਈ (ਸ਼ਮਸ਼ੇਰ ਸਿੰਘ ਗਾਲਿਬ)-ਤੀਜੇ ਪਾਤਿਸਾਹ ਗੁਰੂ ਅਮਰਦਾਸ ਸਾਹਿਬ ਜੀ ਦੇ ਅਵਤਾਰ ਪੁਰਬ ਮੌਕੇ ਗੁਰਮਤਿ ਰਾਗੀ ਗ੍ਰੰਥੀ ਸਭਾ ਸਰਕਲ ਅਜੀਤਵਾਲ ਵਲੋਂ ਪਿੰਡ ਢੁੱਡੀਕੇ ਦੇ ਡੇਰਾ ਭਗਤ ਰਾਮ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ 'ਚ ਭਾਈ ...

ਪੂਰੀ ਖ਼ਬਰ »

ਚੰਨੂਵਾਲਾ ਦਾ ਚਾਰ ਰੋਜ਼ਾ 12ਵਾਂ ਕਾਸਕੋ ਕਿ੍ਕਟ ਟੂਰਨਾਮੈਂਟ ਅੱਜ ਤੋਂ

ਬਾਘਾ ਪੁਰਾਣਾ, 18 ਮਈ (ਕਿ੍ਸ਼ਨ ਸਿੰਗਲਾ)-ਪਿੰਡ ਚੰਨੂਵਾਲਾ ਵਿਖੇ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਿੰਘ ਦੀ ਯਾਦ 'ਚ ਚਾਰ ਰੋਜ਼ਾ 12ਵਾਂ ਕਾਸਕੋ ਕਿ੍ਕਟ ਟੂਰਨਾਮੈਂਟ 19, 20, 21 ਤੇ 22 ਮਈ ਨੂੰ ਮੀਰੀ-ਪੀਰੀ ਸਪੋਰਟਸ ਐਂਡ ਵੈੱਲਫੇਅਰ ਯੂਥ ਕਲੱਬ ਵਲੋਂ ਸਮੂਹ ਗਰਾਮ ...

ਪੂਰੀ ਖ਼ਬਰ »

ਕੌਮੀ ਡੇਂਗੂ ਦਿਵਸ ਮੌਕੇ ਬੱਚਿਆਂ ਨੂੰ ਸਿਹਤ ਸਿੱਖਿਆ ਬਾਰੇ ਕੀਤਾ ਜਾਗਰੂਕ

ਨੱਥੂਵਾਲਾ ਗਰਬੀ, 18 ਮਈ (ਸਾਧੂ ਰਾਮ ਲੰਗੇਆਣਾ)-ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੇ ਅਨੁਸਾਰ ਵਿਦਿਆਰਥੀਆਂ ਨੂੰ ਸਿਹਤ ਸਿੱਖਿਆ ਬਾਰੇ ਜਾਗਰੂਕ ਕਰਨ ਲਈ ਕੌਮੀ ਡੇਂਗੂ ਦਿਵਸ ਦੇ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂ ਤੇਗ ਬਹਾਦਰਗੜ੍ਹ ਵਿਖੇ ...

ਪੂਰੀ ਖ਼ਬਰ »

ਅਮਰੁਤ ਯੋਜਨਾ ਅਧੀਨ ਤਾਮੀਰ ਪਾਰਕ ਦੀ ਸੰਭਾਲ ਲਈ ਸਮਰਪਿਤ ਦਸਮੇਸ਼ ਨਗਰ ਦੇ ਵਾਸੀ

ਮੋਗਾ, 18 ਮਈ (ਸੁਰਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ 'ਅਟਲ ਮਿਸ਼ਨ ਫ਼ਾਰ ਰਿਜੂਵੀਨੇਸ਼ਨ ਐਂਡ ਅਰਬਨ ਟਰਾਂਸਫੌਰਮੇਸ਼ਨ (ਅਮਰੁਤ)' ਸਕੀਮ ਤਹਿਤ ਸਮੁੱਚੇ ਭਾਰਤ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੀ ਕਾਇਆ ਕਲਪ ਲਈ ਉਲੀਕੀ ਗਈ ਵਿਸ਼ੇਸ਼ ਯੋਜਨਾ ਤਹਿਤ ...

ਪੂਰੀ ਖ਼ਬਰ »

ਮੁਫ਼ਤ ਬੱਸ ਯਾਤਰਾ ਰਾਹੀਂ ਹਰ ਐਤਵਾਰ ਸੰਗਤਾਂ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਕਰਦੀਆਂ ਨੇ ਦਰਸ਼ਨ

ਮੋਗਾ, 18 ਮਈ (ਸੁਰਿੰਦਰਪਾਲ ਸਿੰਘ)-'ਮੋਗਾ ਵਾਸੀਆਂ ਦੀ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼ਰਧਾ ਨੂੰ ਦੇਖਦਿਆਂ ਸਮਾਜ ਸੇਵੀਆਂ ਵਲੋਂ ਹਰ ਐਤਵਾਰ ਨੂੰ ਮੋਗਾ ਤੋਂ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਲਈ ਮੁਫ਼ਤ ਬੱਸ ਯਾਤਰਾ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਦਾ ਆਮ ਲੋਕ ਭਰਪੂਰ ...

ਪੂਰੀ ਖ਼ਬਰ »

ਗੁਰਵਿੰਦਰ ਸਿੰਘ ਭੁੱਲਰ ਨੇ ਬਤੌਰ ਥਾਣਾ ਮੁਖੀ ਅਹੁਦਾ ਸੰਭਾਲਿਆ

ਕੋਟ ਈਸੇ ਖਾਂ, 18 ਮਈ (ਨਿਰਮਲ ਸਿੰਘ ਕਾਲੜਾ)-ਥਾਣਾ ਮੁਖੀ ਜਸਵਿੰਦਰ ਸਿੰਘ ਦੀ ਬਦਲੀ ਹੋ ਜਾਣ ਉਪਰੰਤ ਗੁਰਵਿੰਦਰ ਸਿੰਘ ਭੁੱਲਰ ਨੇ ਥਾਣਾ ਮੁਖੀ ਕੋਟ ਈਸੇ ਖਾਂ ਦਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਥਾਣਾ ਮੁਖੀ ਗੁਰਵਿੰਦਰ ਸਿੰਘ ...

ਪੂਰੀ ਖ਼ਬਰ »

ਵਿਧਾਇਕ ਬਿਲਾਸਪੁਰ ਨੇ ਪਿੰਡ ਬੌਡੇ ਵਿਖੇ ਸੀਵਰੇਜ ਦਾ ਰੱਖਿਆ ਨੀਂਹ ਪੱਥਰ

ਬੱਧਨੀ ਕਲਾਂ, 18 ਮਈ (ਸੰਜੀਵ ਕੋਛੜ)-ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਪਿੰਡ ਬੌਡੇ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਕਹੀ ਨਾਲ ਟੱਕ ਲਗਾ ਕੇ ਸੀਵਰੇਜ ਦਾ ਉਦਘਾਟਨ ਕੀਤਾ ਗਿਆ | ਇਸ ਸਮੇਂ ਵਿਧਾਇਕ ਬਿਲਾਸਪੁਰ ਨੇ ਬੋਲਦਿਆਂ ਕਿਹਾ ਕਿ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦਾ ਧੰਦਾ ਕਰਨ ਵਾਲੇ 2 ਦੋਸ਼ੀਆਂ ਨੂੰ 10 ਤੇ 7 ਸਾਲ ਕੈਦ

ਮੋਗਾ, 18 ਮਈ (ਗੁਰਤੇਜ ਸਿੰਘ ਬੱਬੀ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਵਿਕਰਾਂਤ ਕੁਮਾਰ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦਾ ਧੰਦਾ ਕਰਨ ਵਾਲੇ 2 ਦੋਸ਼ੀਆਂ ਨੂੰ ਸਬੂਤਾਂ ਅਤੇ ਗਵਾਹਾਂ ਦੇ ਆਧਾਰ 'ਤੇ ਇਕ ਦੋਸ਼ੀ ਨੂੰ 10 ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਤੇ ...

ਪੂਰੀ ਖ਼ਬਰ »

ਵਿਜ਼ਨ ਐਜੂਕੇਸ਼ਨ ਦੀ ਵਿਦਿਆਰਥਣ ਨੇ ਓਵਰਆਲ 7 ਬੈਂਡ ਲਏ

ਬਾਘਾ ਪੁਰਾਣਾ, 18 ਮਈ (ਗੁਰਮੀਤ ਸਿੰਘ ਮਾਣੂੰਕੇ)-ਨਾਮਵਰ ਸੰਸਥਾ ਵਿਜ਼ਨ ਐਜੂਕੇਸ਼ਨ ਬਾਘਾ ਪੁਰਾਣਾ ਦੇ ਵਿਦਿਆਰਥੀ ਚੰਗੇ ਬੈਂਡ ਸਕੋਰ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਗੁਰਪਿਆਰ ਸਿੰਘ ਗਿੱਲ ਸਮਾਧ ਭਾਈ ਨੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਸਿੱਖਿਆ ਦਾ ਭਗਵਾਂਕਰਨ ਕਰਨਾ ਬੰਦ ਕਰੇ-ਵਿਦਿਆਰਥੀ ਆਗੂ

ਸਮਾਲਸਰ, 18 ਮਈ (ਕਿਰਨਦੀਪ ਸਿੰਘ ਬੰਬੀਹਾ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਗੁਰੂ ਨਾਨਕ ਸਰਕਾਰੀ ਕਾਲਜ ਜੀ. ਟੀ. ਬੀ. ਗੜ੍ਹ ਵਿਖੇ ਕਰਨਾਟਕ ਸਰਕਾਰ ਵਲੋਂ ਵਿੱਦਿਅਕ ਸੰਸਥਾਵਾਂ ਦੇ ਸਿਲੇਬਸ 'ਚੋਂ ਸ਼ਹੀਦ ਭਗਤ ਸਿੰਘ ਨਾਲ ਸੰਬੰਧਿਤ ਸਿਲੇਬਸ ਹਟਾਏ ਜਾਣ ਖ਼ਿਲਾਫ਼ ਰੋਸ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨਸ ਸੰਸਥਾ ਸਟੂਡੈਂਟ ਵੀਜ਼ੇ 'ਚ ਮਾਹਿਰ

ਮੋਗਾ, 18 ਮਈ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ, ਪੀ. ਆਰ. ਵੀਜ਼ਾ, ਬਿਜ਼ਨਸ ਵੀਜ਼ਾ ਤੇ ਓਪਨ ਵਰਕ ਪਰਮਿਟ ਦੇ ਖੇਤਰ 'ਚ ਮਾਹਿਰ ਮੰਨਿਆ ਜਾਂਦਾ ਹੈ | ਇਸ ਸੰਸਥਾ ਨੇ ...

ਪੂਰੀ ਖ਼ਬਰ »

ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ ਪੰਜਾਬ ਸਮੇਤ ਜ਼ਿਲ੍ਹਾ ਮੋਗਾ 'ਚ ਕਰੀਅਰ ਟਾਕ ਵੈਬੀਨਾਰ

ਮੋਗਾ, 18 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ, ਪੰਜਾਬ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਦੇ ਐਡੀਸ਼ਨਲ ਮਿਸ਼ਨ ਡਾਇਰੈਕਟਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਭਰ ਦੇ ਜ਼ਿਲਿ੍ਹਆਂ ਦੇ ਨਵੇਂ ਵਿਦਿਆਰਥੀਆਂ ...

ਪੂਰੀ ਖ਼ਬਰ »

ਬਲਰਾਜ ਸਿੰਘ ਖ਼ਾਲਸਾ ਵਲੋਂ ਪਿੰਡ ਜੀਂਦੜਾ ਵਿਖੇ ਮੀਟਿੰਗ

ਕਿਸ਼ਨਪੁਰਾ ਕਲਾਂ, 18 ਮਈ (ਅਮੋਲਕ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਧਰਮਕੋਟ ਤੋਂ ਵਿਧਾਨ ਸਭਾ ਦੀ ਚੋਣ ਲੜ ਚੁੱਕੇ ਬਲਰਾਜ ਸਿੰਘ ਖ਼ਾਲਸਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਧਰਮਕੋਟ ਹਲਕੇ ਦੇ ਵੱਖ-ਵੱਖ ਪਿੰਡਾਂ ਅੰਦਰ ਪਾਰਟੀ ਦੀਆਂ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਧਰਮਕੋਟ ਦੇ ਵਿਦਿਆਰਥੀ ਨੇ ਹਾਸਿਲ ਕੀਤੇ 60 ਸਕੋਰ

ਧਰਮਕੋਟ, 18 ਮਈ (ਪਰਮਜੀਤ ਸਿੰਘ)-ਗੋਲਡਨ ਐਜੂਕੇਸ਼ਨ ਧਰਮਕੋਟ ਸੰਸਥਾ ਦੇ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਤੇ ਸੁਭਾਸ਼ ਪਲਤਾ ਨੇ ਦੱਸਿਆ ਕਿ ਪੀ. ਟੀ. ਈ. ਦੀ ਹੋਈ ਪ੍ਰੀਖਿਆ 'ਚ ਅਜੇ ਪੁੱਤਰ ਤਰਸੇਮ ਲਾਲ ਵਾਸੀ ਕੋਟ ਮੁਹੰਮਦ ਖਾਂ ਨੇ ਓਵਰਆਲ 60 ਸਕੋਰ ਹਾਸਿਲ ਕਰਕੇ ਆਪਣੇ ...

ਪੂਰੀ ਖ਼ਬਰ »

ਪਟਵਾਰੀ ਸੁਰਜੀਤ ਸਿੰਘ ਸਿੱਧੂ ਘੋਨਾ ਨਮਿਤ ਪਾਠ ਦਾ ਭੋਗ ਭਲਕੇ

ਨਿਹਾਲ ਸਿੰਘ ਵਾਲਾ, 18 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਨਾਮਵਰ ਕਬੱਡੀ ਖਿਡਾਰੀ ਸੁਰਜੀਤ ਸਿੰਘ ਘੋਨਾ ਪਟਵਾਰੀ (ਪੱਖਰਵੱਡੀਏ) ਦਿਆਲਪੁਰਾ ਭਾਈਕਾ (65) ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਇਸ ਦੁੱਖ ਦੀ ਘੜੀ 'ਚ ਪਰਿਵਾਰ ਨਾਲ ਹਲਕੇ ਦੀਆਂ ...

ਪੂਰੀ ਖ਼ਬਰ »

ਢੁੱਡੀਕੇ ਸਰਕਾਰੀ ਹਸਪਤਾਲ ਸਦਕਾ 2 ਸਾਲਾ ਬੱਚੇ ਦੇ ਦਿਲ ਦਾ ਹੋਇਆ ਸਫਲ ਆਪ੍ਰੇਸ਼ਨ

ਅਜੀਤਵਾਲ, 18 ਮਈ (ਸ਼ਮਸ਼ੇਰ ਸਿੰਘ ਗਾਲਿਬ)-ਸਿਵਲ ਸਰਜਨ ਮੋਗਾ ਦੀ ਅਗਵਾਈ ਹੇਠ ਢੁੱਡੀਕੇ ਸਰਕਾਰੀ ਹਸਪਤਾਲ ਐੱਸ. ਐੱਮ. ਓ. ਡਾ. ਸੁਰਿੰਦਰ ਸਿੰਘ ਦੀ ਟੀਮ ਨੇ ਪਿੰਡ ਕਪੂਰੇ ਦੇ ਦੋ ਸਾਲ ਬੱਚੇ ਦੇ ਦਿਲ ਦਾ ਆਪ੍ਰੇਸ਼ਨ ਪੀ. ਜੀ. ਆਈ. ਚੰਡੀਗੜ੍ਹ ਤੇ ਸਫਲਤਾ ਪੂਰਵਕ ਕਰਵਾਇਆ | ...

ਪੂਰੀ ਖ਼ਬਰ »

ਡੀ. ਡੀ. ਪਾਵਰਾਂ ਜਾਰੀ ਕਰਵਾਉਣ ਵਾਸਤੇ ਮਾਸਟਰ ਕੇਡਰ ਯੂਨੀਅਨ ਨੇ ਫੂਕੀ ਪੰਜਾਬ ਸਰਕਾਰ ਦੀ ਅਰਥੀ

ਮੋਗਾ, 18 ਮਈ (ਸੁਰਿੰਦਰਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਵਲੋਂ ਸੂਬੇ ਦੇ 380 ਸਰਕਾਰੀ ਸਕੂਲਾਂ ਤੋਂ ਵੱਧ ਨੂੰ ਡੀ. ਡੀ. ਪਾਵਰਾਂ ਜਾਰੀ ਕਰਵਾਉਣ ਵਾਸਤੇ ਕੁੰਭਕਰਨੀ ਨੀਂਦ ਤੋਂ ਜਗਾਉਣ ਵਾਸਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ | ਮਾਸਟਰ ...

ਪੂਰੀ ਖ਼ਬਰ »

ਖੇਤਾਂ 'ਚੋਂ ਟਰਾਂਸਫ਼ਾਰਮਰਾਂ ਨੂੰ ਲਾਹੁਣ ਆਏ ਪਾਵਰਕਾਮ ਅਧਿਕਾਰੀਆਂ ਨੂੰ ਕਿਸਾਨਾਂ ਨੇ ਪਾਇਆ ਘੇਰਾ

ਨਿਹਾਲ ਸਿੰਘ ਵਾਲਾ, 18 ਮਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪਾਵਰਕਾਮ ਦੀ ਸਬ-ਡਵੀਜ਼ਨ ਪੱਤੋ ਹੀਰਾ ਸਿੰਘ ਦੇ ਖੇਤਰ ਪਿੰਡ ਨਿਹਾਲ ਸਿੰਘ ਵਾਲਾ ਤੋਂ ਪੱਤੋ ਹੀਰਾ ਸਿੰਘ ਨੂੰ ਜਾਣ ਵਾਲੀ ਲਿੰਕ ਸੜਕ 'ਤੇ ਕਿਸਾਨਾਂ ਦੇ ਖੇਤਾਂ 'ਚ ਲਗਾਏ ਗਏ ਮੋਟਰਾਂ 'ਤੇ ...

ਪੂਰੀ ਖ਼ਬਰ »

ਵਿਧਾਇਕ ਬਿਲਾਸਪੁਰ ਨੇ ਚੂਹੜਚੱਕ ਤੋਂ ਅਜੀਤਵਾਲ ਸੜਕ ਦਾ ਕੰਮ ਸ਼ੁਰੂ ਕਰਵਾਇਆ

ਅਜੀਤਵਾਲ, 18 ਮਈ (ਹਰਦੇਵ ਸਿੰਘ ਮਾਨ)-ਪਿਛਲੇ ਲੰਮੇ ਸਮੇਂ ਤੋਂ ਸੜਕ ਦੀ ਮਾੜੀ ਹਾਲਤ ਤੋਂ ਦੁਖੀ ਰਾਹਗੀਰਾਂ ਨੂੰ ਰਾਹਤ ਦਿੰਦਿਆਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਪਿੰਡ ਚੂਹੜਚੱਕ ਤੋਂ ਅਜੀਤਵਾਲ ਨੂੰ ਜਾਂਦੀ ਖਸਤਾ ਹਾਲਤ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX