ਤਾਜਾ ਖ਼ਬਰਾਂ


ਅਫਗਾਨਿਸਤਾਨ: ਕਾਬੁਲ 'ਚ ਮਸਜਿਦ ਵਿਚ ਬੰਬ ਧਮਾਕਾ
. . .  1 day ago
ਜੰਡਿਆਲਾ ਨੇੜੇ ਪੁਲਿਸ ਮੁਕਾਬਲੇ ਉਪਰੰਤ ਦੋ ਗੈਂਗਸਟਰ ਗ੍ਰਿਫ਼ਤਾਰ ਦੋ ਕਿੱਲੋਗਰਾਮ ਹੈਰੋਇਨ ਤੇ ਪਿਸਤੌਲ ਬਰਾਮਦ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ , ਗੁਰਪ੍ਰੀਤ ਸਿੰਘ ਢਿੱਲੋਂ )-ਜੰਡਿਆਲਾ ਨੇੜੇ ਪੁਲਿਸ ਨਾਲ ਹੋਈ ਮੁੱਠਭੇੜ ਉਪਰੰਤ ਪੁਲਿਸ ਵਲੋਂ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦਾ ਸਬੰਧ ਜੱਗੂ ਭਗਵਾਨਪੁਰੀਆ ਗਰੁੱਪ ਨਾਲ
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ 'ਚ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ,ਪੁਲਿਸ ਪਾਰਟੀ ’ਤੇ ਫਾਇਰਿੰਗ
. . .  1 day ago
ਸੂਰਤ ਵਿਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰਿਆ
. . .  1 day ago
ਮਲੌਦ ਪੀ.ਏ.ਡੀ.ਬੀ. ਚੋਣਾਂ 'ਚ ਆਮ ਆਦਮੀ ਪਾਰਟੀ ਦੇ ਪੰਜ ਤੇ ਅਕਾਲੀ ਦਲ ਦੇ ਚਾਰ ਡਾਇਰੈਕਟਰ ਬਣੇ
. . .  1 day ago
ਮਲੌਦ, 17 ਅਗਸਤ (ਨਿਜ਼ਾਮਪੁਰ/ਚਾਪੜਾ)- ਮਲੌਦ ਪੀ.ਏ.ਡੀ.ਬੀ. ਬੈਂਕ ਦੀਆਂ ਚੋਣਾਂ 'ਚ ਪੰਜ ਸੀਟਾਂ 'ਤੇ ਚੋਣ ਹੋਈ, ਜਿਸ 'ਚ ਇਕ ਸੀਟ ਆਮ ਆਦਮੀ ਪਾਰਟੀ ਅਤੇ ਚਾਰ ਸੀਟਾਂ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਆਈਆਂ। ਜ਼ਿਕਰਯੋਗ ਹੈ ਕਿ ਕੁੱਲ 9 ਮੈਂਬਰਾਂ 'ਚੋਂ ਚਾਰ...
ਅਟਾਰੀ ਸਰਹੱਦ 'ਤੇ ਆਈ.ਸੀ.ਪੀ. 'ਚ ਹੋਇਆ ਧਮਾਕਾ, ਡਰਾਈ ਫਰੂਟ ਦੇ ਟਰੱਕ ਥੱਲੇ ਚੁੰਬਕ ਨਾਲ ਲਮਕਾਇਆ ਗਿਆ ਸੀ ਲੋਹੇ ਦਾ ਡੱਬਾ
. . .  1 day ago
ਅਟਾਰੀ, 17 ਅਗਸਤ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦੇ ਵਪਾਰਕ ਸੌਦੇ ਨੂੰ ਚਲਾਉਣ ਵਾਲੀ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ...
ਡੀ.ਜੀ. ਸੀ.ਏ. ਨੇ ਕੋਰੋਨਾ ਦੇ ਮੱਦੇਨਜ਼ਰ ਏਅਰਲਾਈਨਜ਼ ਕੰਪਨੀਆਂ ਨੂੰ ਜਾਰੀ ਕੀਤੀ ਨਵੀਆਂ ਹਦਾਇਤਾਂ
. . .  1 day ago
ਨਵੀਂ ਦਿੱਲੀ, 17 ਅਗਸਤ- ਦੇਸ਼ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (ਡੀ.ਜੀ. ਸੀ.ਏ.) ਨੇ ਏਅਰਲਾਈਨਜ਼ ਕੰਪਨੀਆਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ...
ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਮਿਲੀ ਇਤਰਾਜ਼ਯੋਗ ਚੀਜ਼
. . .  1 day ago
ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਅਫ਼ਗਾਨਿਸਤਾਨ ਦਰਮਿਆਨ ਚੱਲ ਰਹੇ ਵਪਾਰ ਦੌਰਾਨ ਅੱਜ ਅਫ਼ਗਾਨਿਸਤਾਨ ਤੋਂ ਪਾਕਿਸਤਾਨ ਰਾਹੀਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਇਤਰਾਜ਼ਯੋਗ ਚੀਜ਼ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ...
ਸੈਂਕੜੇ ਅਧਿਆਪਕਾਂ ਨੇ ਧਰਨਾ ਦੇ ਕੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਸੰਗਰੂਰ ਵਿਖੇ ਸੈਂਕੜੇ ਅਧਿਆਪਕਾਂ ਨੇ ਅਧਿਆਪਕ ਮੰਗਾਂ ਦੀ ਅਣਦੇਖੀ ਕਰਨ ਖ਼ਿਲਾਫ਼ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਅੱਗੇ ਇਕੱਠੇ ਹੋ ਕੇ ਜ਼ਬਰਦਸਤ ਨਾਅਰੇਬਾਜ਼ੀ...
ਕੁਲਦੀਪ ਧਾਲੀਵਾਲ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਵੰਡੀਆਂ ਮਸ਼ੀਨਾਂ 'ਚ 150 ਕਰੋੜ ਰੁਪਏ ਦੇ ਘਪਲੇ ਸੰਬੰਧੀ ਵਿਜੀਲੈਂਸ ਜਾਂਚ ਦੇ ਹੁਕਮ
. . .  1 day ago
ਚੰਡੀਗੜ੍ਹ 17 ਅਗਸਤ, ਭਗਵੰਤ ਮਾਨ ਸਰਕਾਰ ਵਲੋਂ ਸੂਬੇ 'ਚ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਪਹਿਲੇ ਦਿਨ ਤੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਪਹਿਲੀਆਂ ਸਰਕਾਰਾਂ 'ਚ ਲੋਕਾਂ ਦੇ ਪੈਸੇ ਦੀ ਲੁੱਟ-ਖਸੁੱਟ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਰਾਜਸੀ ਆਗੂਆਂ...
ਕਿਸਾਨਾਂ ਨੂੰ ਕੇਂਦਰ ਵਲੋਂ ਰਾਹਤ, ਖ਼ੇਤੀਬਾੜੀ ਕਰਜ਼ 'ਤੇ 1.5 ਫ਼ੀਸਦੀ ਸਹਾਇਤਾ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 17 ਅਗਸਤ-ਕੈਬਨਿਟ ਦੀ ਬੈਠਕ 'ਚ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ 3 ਲੱਖ ਤੱਕ ਦੇ ਛੋਟੀ ਮਿਆਦ ਵਾਲੇ ਖ਼ੇਤੀ...
ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦੀ ਹੋਈ ਸ਼ੁਰੂਆਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦਾ ਉਦਘਾਟਨ ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸ.ਈ.ਈ. ਅਸ਼ੋਕ ਸ਼ਰਮਾ...
ਚਿੱਟੇ ਮੱਛਰ ਨਾਲ ਖ਼ਰਾਬ ਹੋਇਆ ਨਰਮਾ ਵਾਹਿਆ
. . .  1 day ago
ਰਾਮਾ ਮੰਡੀ, 17 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)- ਨਰਮਾ ਪੱਟੀ 'ਚ ਚਿੱਟਾ ਮੱਛਰ ਨਰਮੇ ਦੀ ਫ਼ਸਲ ਨੂੰ ਤਬਾਹ ਕਰ ਰਿਹਾ ਹੈ। ਕਿਸਾਨਾਂ ਵਲੋਂ ਨਰਮੇ ਦੀ ਫ਼ਸਲ ਬਚਾਉਣ ਲਈ ਸਪਰੇਹਾਂ ਕੀਤੀਆਂ ਜਾ ਰਹੀਆ ਹਨ। 'ਆਪ' ਸਰਕਾਰ ਜੋ ਪਹਿਲਾਂ ਕਹਿੰਦੀ ਸੀ ਕਿ ਪਿੰਡ-ਪਿੰਡ...
ਪਟਿਆਲਾ: ਦਿਨ-ਦਿਹਾੜੇ ਨਕਾਬਪੋਸ਼ ਵਿਅਕਤੀਆਂ ਵਲੋਂ ਹਜ਼ਾਰਾਂ ਰੁਪਏ ਦੀ ਲੁੱਟ
. . .  1 day ago
ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਦੇ ਬਿਸ਼ਨ ਨਗਰ ਵਿਖੇ ਦਿਨ-ਦਿਹਾੜੇ ਦੋ ਨਕਾਬਪੋਸ਼ ਵਿਅਕਤੀਆਂ ਨੇ 65 ਹਜ਼ਾਰ ਰੁਪਏ ਦੀ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਦਾ ਮਾਮਲਾ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਨੌਜਵਾਨ ਵਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ...
ਅੰਮ੍ਰਿਤਸਰ: ਪੁਲਿਸ ਦੀ ਗੱਡੀ ਹੇਠਾਂ ਬੰਬ ਰੱਖਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ)-ਬੀਤੇ ਦਿਨੀਂ ਇਕ ਸਬ-ਇੰਸਪੈਕਟਰ ਦੀ ਗੱਡੀ ਹੇਠਾਂ ਬੰਬ ਲਾ ਕੇ ਉਡਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਨੇ 2 ਮੁਲਜ਼ਮਾਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਦਿੱਲੀ ਤੋਂ ਵਿਸਤਾਰਾ ਏਅਰਲਾਈਨ ਰਾਹੀਂ ਅੰਮ੍ਰਿਤਸਰ ਲਿਆਂਦਾ...
ਭੇਤਭਰੇ ਹਾਲਾਤ 'ਚ ਜੰਡਿਆਲਾ ਦੇ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 17ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਫਗਵਾੜਾ ਮੁੱਖ ਮਾਰਗ ਤੇ ਪੈਂਦੇ ਪਿੰਡ ਲਖਨਪਾਲ ਕੋਲ ਅੱਜ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲਖਨਪਾਲ ਦੇ ਸਰਪੰਚ ਰਮਨ ਕੁਮਾਰ ਨੇ ਦੱਸਿਆ ਕਿ...
ਪਵਨ ਕੁਮਾਰ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਦੀ ਮੌਜੂਦਗੀ 'ਚ ਭਾਜਪਾ 'ਚ ਹੋਏ ਸ਼ਾਮਿਲ
. . .  1 day ago
ਨਵੀਂ ਦਿੱਲੀ, 17 ਅਗਸਤ-ਹਿਮਾਚਲ ਪ੍ਰਦੇਸ਼ ਦੇ ਕਾਂਗਰਸ ਵਿਧਾਇਕ ਪਵਨ ਕੁਮਾਰ ਕਾਜਲ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਿਲ ਹੋਏ ਹਨ।
24 ਅਗਸਤ ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਚੰਡੀਗੜ੍ਹ, 17 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦਾ ਦੌਰਾ ਕਰਨਗੇ । ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਮੋਦੀ ਨਵੀਂ ਚੰਡੀਗੜ੍ਹ ਕੇ ਮੁੱਲਾਂਪੁਰ ਪਹੁੰਚਣਗੇ, ਜਿੱਥੇ ਉਹ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ...
ਸੜਕ ਦੀ ਖ਼ਸਤਾ ਹਾਲਤ ਕਾਰਨ ਬੱਸ ਨੇ ਦੋ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਕੁਚਲਿਆ, ਦੋਹਾਂ ਦੀ ਮੌਕੇ 'ਤੇ ਹੋਈ ਮੌਤ
. . .  1 day ago
ਚੇਤਨਪੁਰਾ, 17 ਅਗਸਤ (ਮਹਾਂਬੀਰ ਸਿੰਘ ਗਿੱਲ)-ਅੰਮ੍ਰਿਤਸਰ-ਫਤਹਿਗੜ੍ਹ ਚੂੜੀਆਂ ਵਾਇਆ ਚੇਤਨਪੁਰਾ ਸੜਕ ਦੀ ਖ਼ਸਤਾ ਹਾਲਤ ਕਾਰਨ ਅੱਜ ਫਿਰ ਵਾਪਰੇ ਇਕ ਦਰਦਨਾਕ ਤੇ ਭਿਆਨਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਬੱਲ ਕਲਾਂ ਚੌਕੀ ਦੇ ਇੰਚਾਰਜ...
ਰਾਵੀ ਦਰਿਆ ਨਜ਼ਦੀਕ ਸੜਕ 'ਤੇ ਪਏ ਪਾੜ ਨੂੰ ਪੂਰਨ ਲਈ ਪ੍ਰਸ਼ਾਸਨ ਤੇ ਆਰਮੀ ਵਲੋਂ ਸੰਭਾਲਿਆ ਮੋਰਚਾ
. . .  1 day ago
ਰਮਦਾਸ/ਅਜਨਾਲਾ, 17 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)- ਰਾਵੀ ਦਰਿਆ 'ਚ ਬੀਤੇ ਕੱਲ੍ਹ ਅਚਾਨਕ ਪਾਣੀ ਵਧਣ ਕਾਰਨ ਸੜਕ ਟੁੱਟ ਜਾਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਹਰਕਤ 'ਚ ਆਉਂਦਿਆਂ ਆਰਮੀ ਦੀ ਸਹਾਇਤਾ ਨਾਲ ਸੜਕ ਨੂੰ ਮੁੜ ਮੁਰੰਮਤ...
ਇਨ੍ਹਾਂ 75 ਸਾਲਾਂ 'ਚ ਭਾਰਤ ਨੇ ਬਹੁਤ ਕੁਝ ਹਾਸਲ ਕੀਤਾ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 17 ਅਗਸਤ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਦੇ ਹਰ ਬੱਚੇ ਲਈ ਸਿੱਖਿਆ ਜ਼ਰੂਰੀ ਹੈ। ਸਿੱਖਿਆ ਹਰ ਪਰਿਵਾਰ ਨੂੰ ਅਮੀਰ ਬਣਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਲਈ ਮੁਫ਼ਤ ਇਲਾਜ ਜ਼ਰੂਰੀ ਹੈ। ਭਾਰਤ ਦਾ ਹਰ ਨਾਗਰਿਕ...
ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੱਟ ਕੇ ਸੁੱਟਣ ਵਾਲੇ ਦੋਸ਼ੀਆਂ ਖ਼ਿਲਾਫ਼ ਕਰਵਾਈ ਨਾ ਕਰਨ ਨੂੰ ਲੈ ਕੇ ਬਰਨਾਲਾ ਮਾਨਸਾ ਰੋੜ ਕੀਤਾ ਜਾਮ
. . .  1 day ago
ਜੋਗਾ, 17 ਅਗਸਤ (ਹਰਜਿੰਦਰ ਸਿੰਘ ਚਹਿਲ)-ਪਿੰਡ ਅਲੀਸ਼ੇਰ ਕਲਾਂ (ਮਾਨਸਾ) ਵਿਖੇ ਬੀਤੇ ਕੱਲ੍ਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੁੱਟਣ ਦੇ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ਵਲੋਂ ਰਾਤ ਦੇ ਸਮੇਂ ਤੋਂ ਮਾਨਸਾ ਬਰਨਾਲਾ ਹਾਈਵੇ ਜਾਮ ਕੀਤਾ ਗਿਆ...
ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)-ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਭਾਜਪਾ ਨੇਤਾ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ । ਇਸ ਸੰਬੰਧੀ ਖੰਨਾ ਨੇ ਕਿ ਦੱਸਿਆ ਕਿ ਮੁਲਾਕਾਤ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਕੋਲ...
'ਆਪ' ਵਿਧਾਇਕ ਸ਼ੀਤਲ ਅੰਗੁਰਾਲ ਸਮੇਤ ਪੂਰੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
. . .  1 day ago
ਜਲੰਧਰ, 17 ਅਗਸਤ (ਅੰਮ੍ਰਿਤਪਾਲ)-ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਵਟ੍ਹਸਐਪ ਨੰਬਰ ਤੋਂ ਕਾਲ ਆਈ ਅਤੇ ਕਿਹਾ ਗਿਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਜੇਠ ਸੰਮਤ 554

ਹੁਸ਼ਿਆਰਪੁਰ / ਮੁਕੇਰੀਆਂ

ਡੀ.ਸੀ. ਵਲੋਂ ਚਿਲਡਰਨ ਹੋਮ, ਸਪੈਸ਼ਲ ਹੋਮ ਤੇ ਅਬਜ਼ਰਵੇਸ਼ਨ ਹੋਮ ਦਾ ਦੌਰਾ

ਹੁਸ਼ਿਆਰਪੁਰ, 19 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਰਾਮ ਕਲੋਨੀ ਕੈਂਪ ਸਥਿਤ ਚਿਲਡਰਨ ਹੋਮ, ਸਪੈਸ਼ਲ ਹੋਮ ਤੇ ਅਬਜ਼ਰਵੇਸ਼ਨ ਹੋਮ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਜਿੱਥੇ ਬੱਚਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ, ਉੱਥੇ ਹੋਮਜ਼ ਦੇ ਇੰਚਾਰਜ ਨੂੰ ਬੱਚਿਆਂ ਦੀ ਰੁਚੀ ਦੇ ਹਿਸਾਬ ਨਾਲ ਪ੍ਰੋਗਰਾਮ ਬਣਾਉਣ ਦੀ ਵੀ ਹਦਾਇਤ ਕੀਤੀ | ਡਿਪਟੀ ਕਮਿਸ਼ਨਰ ਨੇ ਤਿੰਨੇ ਹੋਮਜ਼ 'ਚ ਦਿਨ ਭਰ ਕਰਵਾਈ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕਰਦੇ ਹੋਏ ਨਿਰਦੇਸ਼ ਦਿੱਤੇ ਕਿ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ | ਜੇਕਰ ਕੁੱਝ ਜ਼ਰੂਰਤ ਹੈ, ਤਾਂ ਇਸ ਸਬੰਧੀ ਉਨ੍ਹਾਂ ਨੂੰ ਜਾਣੂ ਕਰਵਾਇਆ ਜਾਵੇ ਤਾਂ ਜੋ ਸਮਾਂ ਰਹਿੰਦਿਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਸਕੇ | ਇਸ ਦੌਰਾਨ ਉਨ੍ਹਾਂ ਨੇ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਸੁਰੱਖਿਆ ਦੇ ਮਾਮਲੇ 'ਚ ਕੋਈ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਦੌਰਾਨ ਉਨ੍ਹਾਂ ਨੇ ਚਿਲਡਰਨ ਹੋਮ, ਸਪੈਸ਼ਲ ਹੋਮ ਤੇ ਅਬਜ਼ਰਵੇਸ਼ਨ ਹੋਮ 'ਚ ਖਾਣੇ ਦੀ ਕੁਆਲਿਟੀ ਚੈੱਕ ਕੀਤੀ | ਸੰਦੀਪ ਹੰਸ ਨੇ ਤਿੰਨੇ ਹੋਮਜ਼ ਦੇ ਇੰਚਾਰਜਾਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਵਿਵਸਥਾ ਹੋਰ ਵਧੀਆ ਬਣਾਈ ਜਾਵੇ ਤੇ ਬੱਚਿਆਂ ਦੀ ਰੁਚੀ ਦੇ ਹਿਸਾਬ ਨਾਲ ਗਤੀਵਿਧੀਆਂ ਕਰਵਾਈਆਂ ਜਾਣ | ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਵੱਧ ਤੋਂ ਵੱਧ ਪੜ੍ਹਨ ਲਈ ਪ੍ਰੇਰਿਤ ਕੀਤਾ ਜਾਵੇ | ਇਸ ਤੋਂ ਇਲਾਵਾ ਉਨ੍ਹਾਂ ਦੇ ਮਨੋਰੰਜਨ ਤੇ ਵਿਅਸਤ ਰੱਖਣ ਲਈ ਖੇਡਾਂ ਤੋਂ ਇਲਾਵਾ ਹੋਰ ਗਤੀਵਿਧੀਆਂ ਨੂੰ ਵੀ ਲਗਾਤਾਰ ਚਲਾਉਣ ਲਈ ਵੀ ਹਦਾਇਤ ਕੀਤੀ | ਇਸ ਦੌਰਾਨ ਜ਼ਿਲ੍ਹਾ ਬਾਲ ਵਿਕਾਸ ਅਫ਼ਸਰ ਡਾ. ਹਰਪ੍ਰੀਤ ਕੌਰ, ਸੁਪਰਡੈਂਟ ਸਪੈਸ਼ਲ ਹੋਮ ਨਰੇਸ਼ ਕੁਮਾਰ, ਸੁਪਰਡੈਂਟ ਅਬਜ਼ਰਵੇਸ਼ਨ ਹੋਮ ਪੁਨੀਤ ਕੁਮਾਰ, ਸੁਪਰਡੈਂਟ ਚਿਲਡਰਨ ਹੋਮ ਰੀਨਾ ਉੱਪਲ ਆਦਿ ਮੌਜੂਦ ਸੀ |

ਸੰਤ ਪ੍ਰੇਮ ਸਿੰਘ ਯਾਦਗਾਰੀ ਕਿ੍ਕਟ ਕੱਪ ਹਾਜੀਪੁਰ ਦੇ ਨਾਂਅ ਰਿਹਾ

ਮਿਆਣੀ, 19 ਮਈ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਦਬੁਰਜੀ ਵਿਖੇ ਸੰਤ ਪ੍ਰੇਮ ਸਿੰਘ ਸਪੋਰਟਸ ਕਲੱਬ ਵਲੋਂ ਗਰਾਮ ਪੰਚਾਇਤ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਯਾਦ 'ਚ ਕਰਵਾਇਆ ਗਿਆ 9ਵਾਂ ਕਿ੍ਕਟ ਟੂਰਨਾਮੈਂਟ ...

ਪੂਰੀ ਖ਼ਬਰ »

ਘਰ ਦੀ ਫਰੋਲਾ-ਫਰਾਲੀ ਕਰ ਰਹੇ ਨੌਜਵਾਨ ਨੂੰ ਕਾਬੂ ਕਰਕੇ ਕੀਤਾ ਪੁਲਿਸ ਹਵਾਲੇ

ਗੜ੍ਹਸ਼ੰਕਰ 19 ਮਈ (ਧਾਲੀਵਾਲ)-ਬਲਾਕ ਦੇ ਪਿੰਡ ਮੋਰਾਂਵਾਲੀ ਵਿਖੇ ਇਕ ਘਰ ਦੀ ਫਰੋਲਾ-ਫਰਾਲੀ ਕਰ ਰਹੇ ਨੌਜਵਾਨ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਗਿਆ ਹੈ | ਦਰਸ਼ਨ ਰਾਮ ਪੰਚ ਪੁੱਤਰ ਉਜਾਗਰ ਸਿੰਘ ਵਾਸੀ ਮੋਰਾਂਵਾਲੀ ਨੇ ਦੱਸਿਆ ਕਿ ਉਹ ਪਿੰਡ ਵਿਚਕਾਰ ਬਣੇ ਪਾਰਕ 'ਚ ...

ਪੂਰੀ ਖ਼ਬਰ »

ਕਾਂਗਰਸੀ ਕੌਂਸਲਰਾਂ ਨੇ ਮੰਤਰੀ 'ਤੇ ਲਗਾਏ ਪੱਖਪਾਤ ਦੇ ਦੋਸ਼

ਹੁਸ਼ਿਆਰਪੁਰ, 19 ਮਈ (ਹਰਪ੍ਰੀਤ ਕੌਰ)-ਨਗਰ ਨਿਗਮ ਹੁਸ਼ਿਆਰਪੁਰ ਦੇ ਕਾਂਗਰਸ ਪਾਰਟੀ ਨਾਲ ਸਬੰਧਤ ਕਈ ਕੌਂਸਲਰਾਂ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਵਾਰਡਾਂ ਵਿਚ ਵਿਕਾਸ ਕਾਰਜ ਜਾਣਬੁੱਝ ਕੇ ਠੱਪ ਕਰਵਾ ਦਿੱਤੇ ਗਏ ਹਨ | ਕੌਂਸਲਰ ਅਸ਼ੋਕ ਮਹਿਰਾ, ਰਜਨੀ ਡਡਵਾਲ, ...

ਪੂਰੀ ਖ਼ਬਰ »

ਮੁਕੇਰੀਆਂ ਸ਼ਹਿਰ 'ਚ ਡੇਂਗੂ ਦੇ ਵਧ ਰਹੇ ਕੇਸਾਂ ਨੂੰ ਮੁੱਖ ਰੱਖਦਿਆਂ ਕੀਤਾ ਵਿਸ਼ੇਸ਼ ਸਰਵੇ

ਮੁਕੇਰੀਆਂ, 19 ਮਈ (ਰਾਮਗੜ੍ਹੀਆ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਲਖਵੀਰ ਸਿੰਘ, ਐਪੀਡੀਮੋਲੋਜਿਸਟ ਹੁਸ਼ਿਆਰਪੁਰ ਡਾ. ਦਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਈ. ਓ. ਮੁਕੇਰੀਆਂ ਕਰਮਿੰਦਰ ਪਾਲ ਸਿੰਘ ਤੇ ਐੱਸ. ਐਮ. ਓ. ਬੁਢਾਬਾੜ ਡਾ. ਹਰਜੀਤ ਸਿੰਘ ਦੀ ਯੋਗ ਅਗਵਾਈ ...

ਪੂਰੀ ਖ਼ਬਰ »

'ਆਪ' ਵਲੋਂ ਸੇਵਾ ਮੁਕਤ ਪਟਵਾਰੀਆਂ ਨੂੰ ਮੁੜ ਭਰਤੀ ਕਰਨ ਦਾ ਲਿਆ ਫ਼ੈਸਲਾ ਬਿਲਕੁਲ ਗ਼ਲਤ-ਪਰਮਾਰ

ਹੁਸ਼ਿਆਰਪੁਰ, 19 ਮਈ (ਬਲਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੇਵਾ ਮੁਕਤ 1766 ਪਟਵਾਰੀਆਂ ਨੂੰ ਮੁੜ ਭਰਤੀ ਕਰਨ ਦਾ ਜੋ ਫ਼ੈਸਲਾ ਲਿਆ ਗਿਆ ਹੈ, ਉਹ ਬਿਲਕੁਲ ਗਲਤ ਤੇ ਬੇ-ਬੁਨਿਆਦ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ਰਜਿੰਦਰ ਸਿੰਘ ...

ਪੂਰੀ ਖ਼ਬਰ »

ਬਿਜਲੀ ਘਰ ਹਾਜੀਪੁਰ ਦੇ ਬਾਹਰੋਂ ਐਕਟਿਵਾ ਚੋਰੀ

ਹਾਜੀਪੁਰ, 19 ਮਈ (ਜੋਗਿੰਦਰ ਸਿੰਘ)-ਕਸਬਾ ਹਾਜੀਪੁਰ ਦੇ ਬਿਜਲੀ ਘਰ ਦੇ ਬਾਹਰੋਂ ਇੱਕ ਮਹਿਲਾ ਮੁਲਾਜ਼ਮ ਦੀ ਐਕਟਿਵਾ ਦੇ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਸੁਨੀਤਾ ਕੁਮਾਰੀ ਪੁੱਤਰੀ ਪਾਰਸ ਰਾਮ ਵਾਸੀ ਨੌਸ਼ਹਿਰਾ ਥਾਣਾ ਹਾਜੀਪੁਰ ਨੇ ...

ਪੂਰੀ ਖ਼ਬਰ »

ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ-ਇਕ ਗੰਭੀਰ ਜ਼ਖ਼ਮੀ

ਦਸੂਹਾ, 19 ਮਈ (ਭੁੱਲਰ)-ਰਾਸ਼ਟਰੀ ਰਾਜ ਮਾਰਗ 'ਤੇ ਗੁਰਦੁਆਰਾ ਟੱਕਰ ਸਾਹਿਬ ਨਜ਼ਦੀਕ ਵਾਪਰੇ ਇੱਕ ਹਾਦਸੇ ਦੌਰਾਨ ਐਕਟਿਵਾ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਇੱਕ ਗੰਭੀਰ ਜ਼ਖ਼ਮੀ ਹੋ ਗਿਆ | ਇਸ ਸੰਬੰਧੀ ਏ. ਐੱਸ. ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਪਿਆਰਾ ਸਿੰਘ ਤੇ ਸੂਰਤ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅੱਜ ਵੀ ਨਹੀਂ ਹੋਈ ਕਿਸੇ ਕੋਰੋਨਾ ਮਰੀਜ਼ ਦੀ ਪੁਸ਼ਟੀ

ਹੁਸ਼ਿਆਰਪੁਰ, 19 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ ਅੱਜ ਕਿਸੇ ਵੀ ਕੋਰੋਨਾ ਮਰੀਜ਼ ਦੀ ਪੁਸ਼ਟੀ ਨਾ ਹੋਣ ਕਾਰਨ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਪਹਿਲਾਂ ਵਾਲੀ 38027 ਹੀ ਰਹੀ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 721 ਸੈਂਪਲਾਂ ਦੀ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਸ਼ੈੱਡ ਤੇ ਟਰੈਕਟਰ ਹੋਏ ਸੁਆਹ

ਸੈਲਾ ਖ਼ੁਰਦ, 19 ਮਈ (ਹਰਵਿੰਦਰ ਸਿੰਘ ਬੰਗਾ)-ਪਿੰਡ ਭਰੋਵਾਲ ਤੋਂ ਬਾਹਰਲੇ ਪਾਸੇ ਭੰਗੂ ਫਾਰਮ 'ਚ ਅਚਾਨਕ ਅੱਗ ਲੱਗਣ ਨਾਲ ਸ਼ੈੱਡ, ਟਰੈਕਟਰ ਬੁਰੀ ਤਰ੍ਹਾਂ ਸੜ ਗਏ, ਜਦਕਿ ਕਾਰ ਤੇ ਪਸ਼ੂ ਮੌਕੇ 'ਤੇ ਖੋਲ੍ਹਣ ਕਰਕੇ ਬਚਾਅ ਹੋ ਗਿਆ | ਮਿਲੀ ਜਾਣਕਾਰੀ ਅਨੁਸਾਰ ਭੰਗੂ ਫਾਰਮ ਪਿੰਡ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਬਡਿਆਲ 'ਚ ਚੋਰੀ

ਗੜ੍ਹਦੀਵਾਲਾ, 19 ਮਈ (ਚੱਗਰ)-ਪਿੰਡ ਬਡਿਆਲ ਵਿਖੇ ਸਥਿਤ ਸਰਕਾਰੀ ਐਲੀਮੈਂਟਰੀ ਸਕੂਲ 'ਚ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਸਕੂਲ ਮੁਖੀ ਮਨਜੀਤ ਕੌਰ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਉਹ ਸਕੂਲ ਪਹੁੰਚੇ ਤਾਂ ਉਨ੍ਹਾਂ ਨੇ ਦੇਖਿਆ ਕਿ ਸਕੂਲ ...

ਪੂਰੀ ਖ਼ਬਰ »

ਖੇਤਾਂ 'ਚ ਬਣੇ ਰਿਹਾਇਸ਼ੀ ਕਮਰੇ 'ਚੋਂ ਸਾਮਾਨ ਚੋਰੀ

ਟਾਂਡਾ ਉੜਮੁੜ, 19 ਮਈ (ਭਗਵਾਨ ਸਿੰਘ ਸੈਣੀ)-ਥਾਣਾ ਟਾਂਡਾ ਅਧੀਨ ਪੈਂਦੇ ਪਿੰਡ ਜਾਜਾ ਵਿਖੇ ਖੇਤਾਂ 'ਚ ਬਣੇ ਰਿਹਾਇਸ਼ੀ ਕਮਰੇ ਦਾ ਤਾਲਾ ਤੋੜ ਕੇ ਅਣਪਛਾਤੇ ਚੋਰਾਂ ਵਲੋਂ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਚੋਰੀ ਦੀ ਇਸ ਘਟਨਾ ਸਬੰਧੀ ...

ਪੂਰੀ ਖ਼ਬਰ »

ਗੜ੍ਹਸ਼ੰਕਰ-ਨੰਗਲ ਰੋਡ ਦੀ ਹਾਲਤ ਤਰਸਯੋਗ

ਬੀਣੇਵਾਲ, 19 ਮਈ (ਬੈਜ ਚੌਧਰੀ)-ਬੀਤ ਇਲਾਕੇ ਨੂੰ ਗੜ੍ਹਸ਼ੰਕਰ ਸ਼ਹਿਰ ਤੇ ਨੰਗਲ ਸਮੇਤ ਸਮੁੱਚੇ ਹਿਮਾਚਲ ਪ੍ਰਦੇਸ਼ ਦੇ ਧਾਰਮਿਕ ਅਸਥਾਨਾਂ ਨੂੰ ਜੋੜਨ ਵਾਲੀ ਗੜ੍ਹਸ਼ੰਕਰ-ਨੰਗਲ ਰੋਡ ਦੀ ਹਾਲਤ ਬਦ ਤੋਂ ਵੀ ਬਦਤਰ ਹੈ | ਹਾਲਾਤ ਤਾਂ ਇਹ ਹਨ ਕਿ ਕਈ ਜਗ੍ਹਾ ਤਾਂ ਇਹ ਵੀ ਪਤਾ ...

ਪੂਰੀ ਖ਼ਬਰ »

ਸਰਕਾਰ ਵਲੋਂ ਡੀ.ਸੀ. ਦਫ਼ਤਰ 'ਚ ਕੰਟਰੈਕਟ 'ਤੇ ਰੱਖੇ 9 ਨੌਜਵਾਨਾਂ ਨੂੰ ਹਟਾਉਣ ਦੇ ਤੁਗ਼ਲਕੀ ਫ਼ਰਮਾਨ ਜਾਰੀ

ਹੁਸ਼ਿਆਰਪੁਰ, 19 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਨੇ ਪੰਜਾਬ ਸਰਕਾਰ ਵਲੋਂ ਕੰਟਰੈਕਟ ਲੇਬਰ ਐਕਟ ਅਧੀਨ ਡਿਪਟੀ ਕਮਿਸ਼ਨਰ ਦੇ ਦਫ਼ਤਰ 'ਚ ਪਿਛਲੇ ਸਾਲਾਂ ਤੋਂ ਰੱਖੇ ਨੌਜਵਾਨਾਂ ਨੂੰ ਨੌਕਰੀ ਤੋਂ ਹਟਵਾਉਣ ਦੇ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼/ਪਨਬੱਸ ਵਰਕਰਾਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ ਜਾਰੀ

ਹੁਸ਼ਿਆਰਪੁਰ, 19 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼/ਪਨਬੱਸ ਵਰਕਰ ਅਣਮਿੱਥੇ ਸਮੇਂ ਦੀ ਹੜਤਾਲ 'ਤੇ ਚਲੇ ਜਾਣ ਕਾਰਨ ਅੱਜ ਹੁਸ਼ਿਆਰਪੁਰ ਡਿਪੂ ਮੁਕੰਮਲ ...

ਪੂਰੀ ਖ਼ਬਰ »

ਲੱਖਾਂ ਦੇ ਸੋਨੇ ਦੇ ਗਹਿਣੇ ਚੋਰੀ ਕਰਨ ਵਾਲੀ ਔਰਤ 'ਤੇ ਮਾਮਲਾ ਦਰਜ

ਮਾਹਿਲਪੁਰ, 19 ਮਈ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ 12 ਲੱਖ ਰੁਪਏ ਦੇ ਸੋਨੇ ਦੇ ਗਹਿਣੇ ਚੋਰੀ ਕਰਨ ਵਾਲੀ ਪਿੰਡ ਸੈਲਾ ਕਲਾਂ ਦੀ ਇੱਕ ਔਰਤ 'ਤੇ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਬਲਵਿੰਦਰ ਪਾਲ ਨੇ ਦੱਸਿਆ ਕਿ ਬਲਰਾਜ ਪੁੱਤਰ ...

ਪੂਰੀ ਖ਼ਬਰ »

ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਨੌਜਵਾਨਾਂ ਲਈ ਜਾਗਰੂਕਤਾ ਕੈਂਪ 24 ਨੂੰ

ਹੁਸ਼ਿਆਰਪੁਰ, 19 ਮਈ (ਨਰਿੰਦਰ ਸਿੰਘ ਬੱਡਲਾ)-ਜ਼ਿਲ੍ਹਾ ਰੋਜ਼ਗਾਰ ਅਫ਼ਸਰ ਗੁਰਮੇਲ ਸਿੰਘ ਤੇ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਅਰੁਣ ਕੁਮਾਰ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਜ਼ਿਲ੍ਹੇ ਦੇ ਨਿਵਾਸੀ ਜੋ ਆਪਣਾ ਕੰਮ-ਧੰਦਾ ਸ਼ੁਰੂ ਕਰਨਾ ਚਾਹੁੰਦੇ ਹਨ, ...

ਪੂਰੀ ਖ਼ਬਰ »

ਸੀ.ਜੀ.ਐਮ ਵਲੋਂ ਕੇਂਦਰੀ ਜੇਲ੍ਹ 'ਚ ਮੁਫ਼ਤ ਮੈਡੀਕਲ ਕੈਂਪ

ਹੁਸ਼ਿਆਰਪੁਰ, 19 ਮਈ (ਹਰਪ੍ਰੀਤ ਕੌਰ)-ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵਲੋਂ ਸਥਾਨਕ ਕੇਂਦਰੀ ਜੇਲ੍ਹ 'ਚ ਮੈਡੀਕਲ ਕੈਂਪ ਲਗਾਇਆ ਗਿਆ | ਸਿਵਲ ਹਸਪਤਾਲ ਤੋਂ ਡਾ. ਸਨਮ, ਡਾ. ਗਗਨਦੀਪ ਕੌਰ, ਡਾ. ਨਵਜੋਤ ...

ਪੂਰੀ ਖ਼ਬਰ »

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਮੈਮੋਰੀਅਲ ਐਂਡ ਐਜੂਕੇਸ਼ਨ ਟਰੱਸਟ ਦੀ ਮੀਟਿੰਗ ਅੱਜ

ਨੰਗਲ ਬਿਹਾਲਾਂ, 19 ਮਈ (ਵਿਨੋਦ ਮਹਾਜਨ)-ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਮੈਮੋਰੀਅਲ ਐਂਡ ਐਜੂਕੇਸ਼ਨ ਟਰੱਸਟ ਸਿੰਘਪੁਰ ਦੀ ਅਹਿਮ ਮੀਟਿੰਗ 20 ਮਈ ਸ਼ੁੱਕਰਵਾਰ ਨੂੰ ਸ਼ਾਮ 5 ਵਜੇ ਤੋਂ 6 ਵਜੇ ਤੱਕ ਟਰੱਸਟ ਦੇ ਪ੍ਰਧਾਨ ਸੰਤੋਖ ਸਿੰਘ ਭਾਰਜ ਦੀ ਅਗਵਾਈ ਹੇਠ ਹੋਵੇਗੀ | ...

ਪੂਰੀ ਖ਼ਬਰ »

ਸਰਕਾਰੀ ਡਿਸਪੈਂਸਰੀ ਨੂੰ ਮੁੜ ਸ਼ੁਰੂ ਕਰਨ ਦੀ ਮੰਗ

ਹੁਸ਼ਿਆਰਪੁਰ, 19 ਮਈ (ਹਰਪ੍ਰੀਤ ਕੌਰ)-ਸੁਖਦਰਸ਼ਨ ਸੇਵਾ ਸੰਮਤੀ ਹੁਸ਼ਿਆਰਪੁਰ ਦੀ ਪ੍ਰਧਾਨ ਸੰਤੋਸ਼ ਕੁਮਾਰੀ ਵਸ਼ਿਸ਼ਟ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਟਾਊਨ ਹਾਲ, ਕਮੇਟੀ ਬਜ਼ਾਰ 'ਚ ਬੰਦ ਹੋ ਚੁੱਕੀ ਸਰਕਾਰੀ ਡਿਸਪੈਂਸਰੀ ਨੂੰ ਮੁੜ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ 'ਪੁਸਤਕ ਮੇਲਾ' ਲਗਾਇਆ

ਦਸੂਹਾ, 19 ਮਈ (ਭੁੱਲਰ)- ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਲਾਇਬ੍ਰੇਰੀ ਸਾਇੰਸ ਵਿਭਾਗ ਵਲੋਂ ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਦੀ ਯੋਗ ਅਗਵਾਈ ਹੇਠ ਕਾਲਜ ਕੈਂਪਸ 'ਚ 'ਪੁਸਤਕ ਮੇਲਾ' ਲਗਾਇਆ ਗਿਆ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ 'ਪੁਸਤਕ ਮੇਲੇ' ਦਾ ਉਦਘਾਟਨ ਕਰਦਿਆਂ ...

ਪੂਰੀ ਖ਼ਬਰ »

ਵਿਧਾਇਕ ਜਸਵੀਰ ਰਾਜਾ ਵਲੋਂ ਸੜਕ ਦੇ ਨਿਰਮਾਣ ਦਾ ਉਦਘਾਟਨ

ਗੜ੍ਹਦੀਵਾਲਾ, 19 ਮਈ (ਚੱਗਰ)-ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਗੜ੍ਹਦੀਵਾਲਾ ਵਿਖੇ ਵਾਰਡ ਨੰਬਰ 1 ਵਿਚ ਸੜਕ ਦੇ ਨਿਰਮਾਣ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਅੰਦਰ ਰਿਕਾਰਡ ਤੋੜ ਵਿਕਾਸ ਕਾਰਜਾਂ ...

ਪੂਰੀ ਖ਼ਬਰ »

ਤਲਵਾੜਾ ਨਗਰ ਪੰਚਾਇਤ ਵਿਖੇ ਸ਼ੁਰੂ ਹੋਣਗੇ ਦੁਬਾਰਾ ਵਿਕਾਸ ਕਾਰਜਾਂ ਦੇ ਕੰਮ-ਵਿਧਾਇਕ ਘੁੰਮਣ

ਤਲਵਾੜਾ, 19 ਮਈ (ਵਿਸ਼ੇਸ਼ ਪ੍ਰਤੀਨਿਧ, )-ਤਲਵਾੜਾ ਨਗਰ ਪੰਚਾਇਤ ਦਫ਼ਤਰ ਵਿਖੇ ਨਗਰ ਕੌਂਸਲ ਪ੍ਰਧਾਨ ਮੋਨਿਕਾ ਸ਼ਰਮਾ ਦੀ ਅਗਵਾਈ 'ਚ ਮੀਟਿੰਗ ਹੋਈ ਜਿਸ ਵਿਚ ਹਲਕਾ ਵਿਧਾਇਕ ਦਸੂਹਾ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਸ਼ਹਿਰ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਚੋਣ ਦੀ ਤਿਆਰੀ ਸੰਬੰਧੀ ਫਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਦੀ ਮੀਟਿੰਗ

ਹੁਸ਼ਿਆਰਪੁਰ, 19 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਰਾਜ ਫਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਾਥੀ ਪਰਮਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਐੱਸ. ਪੀ.ਐਨ. ਕਾਲਜ ਦੇ ਵਿਦਿਆਰਥੀਆਂ ਵਲੋਂ ਜਾਗਰੂਕਤਾ ਰੈਲੀ

ਮੁਕੇਰੀਆਂ, 19 ਮਈ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਮੁਕੇਰੀਆਂ ਦੇ ਐਨ.ਸੀ.ਸੀ., ਐਨ.ਐੱਸ.ਐੱਸ., ਰੈੱਡ ਰਿਬਨ ਤੇ ਯੂਥ ਕਲੱਬ ਦੇ ਸਹਿਯੋਗ ਨਾਲ ਇੱਕ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਦਾ ਉਦੇਸ਼ ਸਮਾਜ ਨੂੰ ਪਲਾਸਟਿਕ ਪ੍ਰਦੂਸ਼ਣ ਪ੍ਰਤੀ ਜਾਗਰੂਕ ਕਰਨਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਗੁਰਬਾਣੀ ਕੰਠ ਤੇ ਸ਼ੁੱਧ ਗੁਰਬਾਣੀ ਉਚਾਰਨ ਮੁਕਾਬਲੇ

ਗੜ੍ਹਦੀਵਾਲਾ 19 ਮਈ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਧਰਮ ਅਧਿਐਨ ਵਿਭਾਗ ਦੇ ਮੁਖੀ ਪ੍ਰੋ. ਜਤਿੰਦਰ ਕੌਰ ਦੀ ਅਗਵਾਈ ਹੇਠ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਦਿਆਰਥੀਆਂ ਦੇ ਗੁਰਬਾਣੀ ਕੰਠ ਤੇ ਗੁਰਬਾਣੀ ਸ਼ੁੱਧ ਉਚਾਰਨ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਨੂੰ ਮੋਰਚਰੀ ਕਾਰ ਭੇਟ

ਦਸੂਹਾ, 19 ਮਈ (ਭੁੱਲਰ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਦਸੂਹਾ ਨੂੰ ਜਗਮੋਹਨ ਸਿੰਘ ਲਾਡੀਪੁਰੀ ਵਲੋਂ ਏ.ਸੀ. ਫ਼ਰਿਜ ਵਾਲੀ ਮੋਰਚਰੀ ਕਾਰ ਭੇਟ ਕੀਤੀ ਗਈ ਜਿਸ ਨੂੰ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਰਵਾਨਾ ਕੀਤਾ | ਇਸ ਮੌਕੇ ਵਿਧਾਇਕ ਘੁੰਮਣ ...

ਪੂਰੀ ਖ਼ਬਰ »

ਆਲ ਇੰਡੀਆ ਕ੍ਰਿਸਚੀਅਨ ਦਲਿਤ ਫ਼ਰੰਟ ਦੀ ਰਾਜ ਪੱਧਰੀ ਮੀਟਿੰਗ ਅੱਜ

ਮੁਕੇਰੀਆਂ, 19 ਮਈ (ਰਾਮਗੜ੍ਹੀਆ)-ਆਲ ਇੰਡੀਆ ਕ੍ਰਿਸਚੀਅਨ ਦਲਿਤ ਫ਼ਰੰਟ ਦੀ ਰਾਜ ਪੱਧਰੀ ਮੀਟਿੰਗ 20 ਮਈ ਦਿਨ ਸ਼ੁੱਕਰਵਾਰ ਪੰਡੋਰੀ ਰੋਡ ਗੁਰਦਾਸਪੁਰ ਵਿਖੇ ਹੋ ਰਹੀ ਹੈ | ਇਹ ਜਾਣਕਾਰੀ ਫ਼ਰੰਟ ਦੇ ਰਾਸ਼ਟਰੀ ਜਨਰਲ ਸਕੱਤਰ ਸੁਰਿੰਦਰ ਬਰਿਆਣਾ ਨੇ ਦਿੰਦੇ ਹੋਏ ਦੱਸਿਆ ਕਿ ਇਹ ...

ਪੂਰੀ ਖ਼ਬਰ »

ਡੀ. ਏ. ਵੀ. ਪਬਲਿਕ ਸਕੂਲ ਵਿਖੇ ਯੈਲੋ ਡੇਅ ਮਨਾਇਆ

ਦਸੂਹਾ, 19 ਮਈ (ਭੁੱਲਰ)-ਐਸ.ਵੀ.ਜੇ.ਸੀ.ਡੀ.ਏ.ਵੀ.ਪਬਲਿਕ ਸਕੂਲ ਦਸੂਹਾ ਵਿਖੇ ਜਮਾਤ ਐੱਲ.ਕੇ.ਜੀ ਦੇ ਵਿਦਿਆਰਥੀਆਂ ਦਾ ਯੈਲੋ ਡੇਅ ਪਿ੍ੰਸੀਪਲ ਰਸ਼ਮੀ ਮਹਿੰਗੀ ਦੇ ਕੁਸ਼ਲ ਦੀ ਨਿਰਦੇਸ਼ਾਂ ਹੇਠ ਮਨਾਇਆ ਗਿਆ | ਇਸ ਮੌਕੇ ਜਮਾਤ ਦੀਆਂ ਅਧਿਆਪਕਾਵਾਂ ਵਲੋਂ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਡੀ.ਟੀ.ਐੱਫ਼. ਵਲੋਂ ਅਧਿਆਪਕ ਆਗੂ ਅਜੀਬ ਦਿਵੇਦੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਹੁਸ਼ਿਆਰਪੁਰ, 19 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਦੇ ਅਧਿਆਪਕ-ਮੁਲਾਜ਼ਮ ਘੋਲਾਂ 'ਚ ਸਭ ਤੋਂ ਅੱਗੇ ਹੋ ਕੇ ਲੜਨ ਵਾਲੇ ਅਧਿਆਪਕ ਆਗੂ ਤੇ ਡੀ.ਐੱਮ.ਐੱਫ਼. ਦੇ ਸੂਬਾ ਪ੍ਰੈੱਸ ਸਕੱਤਰ ਸਾਥੀ ਅਜੀਬ ਦਿਵੇਦੀ ਦੀ ਮੌਤ 'ਤੇ ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ...

ਪੂਰੀ ਖ਼ਬਰ »

ਪਾਣੀ ਦੇ ਨਿਕਾਸ 'ਚ ਰੁਕਾਵਟ ਮਾਮਲੇ 'ਚ ਐੱਸ.ਸੀ. ਕਮਿਸ਼ਨ ਦੇ ਮੈਂਬਰਾਂ ਨੇ ਪੰਚਾਇਤ ਤੇ ਅਧਿਕਾਰੀਆਂ ਦਾ ਪੱਖ ਸੁਣਿਆ

ਗੜ੍ਹਸ਼ੰਕਰ, 19 ਮਈ (ਧਾਲੀਵਾਲ)-ਤਹਿਸੀਲ ਗੜ੍ਹਸ਼ੰਕਰ ਅਧੀਨ ਆਉਂਦੇ ਪਿੰਡ ਖੈਰੜ ਰਾਵਲ ਬੱਸੀ ਦੀ ਪੰਚਾਇਤ ਵਲੋਂ ਐੱਸ.ਸੀ. ਵਰਗ ਦੇ ਲੋਕਾਂ ਦੇ ਗੰਦੇ ਪਾਣੀ ਦਾ ਪਿੰਡ ਦੇ ਛੱਪੜ 'ਚ ਨਿਕਾਸ ਕਰਨ ਸਬੰਧੀ ਕੁੱਝ ਲੋਕਾਂ ਵਲੋਂ ਰੁਕਾਵਟ ਪਾਏ ਜਾਣ ਦੇ ਮਾਮਲੇ 'ਚ ਚੇਅਰਮੈਨ ...

ਪੂਰੀ ਖ਼ਬਰ »

ਪੰਚਾਇਤ ਵਿਭਾਗ ਪੱਖਪਾਤ ਛੱਡ ਕੇ ਪਾਰਦਰਸ਼ੀ ਢੰਗ ਨਾਲ ਕੰਮ ਕਰੇ - ਪ੍ਰਧਾਨ ਰਾਣਾ, ਇਕਬਾਲ ਸਿੰਘ

ਮੁਕੇਰੀਆਂ, 19 ਮਈ (ਰਾਮਗੜ੍ਹੀਆ)-ਪੰਚਾਇਤ ਵਿਭਾਗ ਪੱਖਪਾਤ ਛੱਡ ਕੇ ਪਾਰਦਰਸ਼ੀ ਤੇ ਕਾਨੂੰਨ ਦੇ ਦਾਇਰੇ 'ਚ ਰਹਿ ਕੇ ਕੰਮ ਕਰੇ, ਨਹੀਂ ਤਾਂ ਗੰਭੀਰ ਨਤੀਜੇ ਭੁਗਤਣ ਲਈ ਤਿਆਰ ਰਹੇ | ਇਹ ਪ੍ਰਗਟਾਵਾ ਕਰਣੀ ਸੈਨਾ ਦੇ ਪੰਜਾਬ ਪ੍ਰਧਾਨ ਰਾਣਾ ਨਰੋਤਮ ਸਿੰਘ ਸਾਬਾ ਤੇ ਮਾਰਕੀਟ ...

ਪੂਰੀ ਖ਼ਬਰ »

ਮਾਡਰਨ ਗਰੁੱਪ ਆਫ਼ ਕਾਲਜਿਜ਼ ਪੰਡੋਰੀ ਭਗਤ ਵਿਖੇ ਮੈਡੀਕਲ ਕੈਂਪ

ਭੰਗਾਲਾ, 19 ਮਈ (ਬਲਵਿੰਦਰਜੀਤ ਸਿੰਘ ਸੈਣੀ)-ਮਾਡਰਨ ਗਰੁੱਪ ਆਫ਼ ਕਾਲਜਿਜ ਪੰਡੋਰੀ ਭਗਤ ਮੁਕੇਰੀਆਂ ਵਲੋਂ ਮੈਡੀਕਲ ਲੈਬ ਸਾਇੰਸ ਦਾ ਕੋਰਸ ਕਰ ਵਿਦਿਆਰਥੀਆਂ ਵਲੋਂ ਕੋਰਸ ਕਰਵਾ ਰਹੇ ਮਾਹਿਰ ਪ੍ਰੋਫੈਸਰਾਂ ਦੇ ਸਹਿਯੋਗ ਨਾਲ ਇਕ ਮੈਡੀਕਲ ਕੈਂਪ ਲਗਾਇਆ ਗਿਆ ਜਿਸ 'ਚ ਸਿਹਤ ...

ਪੂਰੀ ਖ਼ਬਰ »

ਡਾ. ਬਖ਼ਸ਼ੀ ਵਲੋਂ ਸਿਹਤ ਮੰਤਰੀ ਡਾ. ਸਿੰਗਲਾ ਨਾਲ ਮੁਲਾਕਾਤ

ਗੜ੍ਹਸ਼ੰਕਰ, 19 ਮਈ (ਧਾਲੀਵਾਲ)-ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਤੇ ਲੋਕ ਸਭਾ ਹਲਕਾ ਇੰਚਾਰਜ ਡਾ. ਹਰਮਿੰਦਰ ਸਿੰਘ ਬਖ਼ਸ਼ੀ ਵਲੋਂ ਪੰਜਾਬ ਦੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਗਈ | ਡਾ. ਹਰਮਿੰਦਰ ਸਿੰਘ ਬਖ਼ਸ਼ੀ ਨੇ ...

ਪੂਰੀ ਖ਼ਬਰ »

ਨੰਗਲ ਸ਼ਹੀਦਾਂ ਸਕੂਲ ਲਈ ਵਾਟਰ ਕੂਲਰ ਭੇਟ

ਹੁਸ਼ਿਆਰਪੁਰ, 19 ਮਈ (ਨਰਿੰਦਰ ਸਿੰਘ ਬੱਡਲਾ)-ਸਰਕਾਰੀ ਐਲੀਮੈਂਟਰੀ ਸਕੂਲ ਨੰਗਲ ਸ਼ਹੀਦਾਂ ਲਈ ਮੋਹਨ ਇਲੈੱਕਟ੍ਰਾਨਿਕ ਕੰਪਨੀ ਨੇ ਸਵ: ਬਿ੍ਜਮੋਹਿਨੀ ਅਗਰਵਾਲ ਪਤਨੀ ਸੁਰਿੰਦਰ ਮੋਹਨ ਅਗਰਵਾਲ ਦੀ ਯਾਦ 'ਚ ਵਾਟਰ ਕੂਲਰ ਭੇਟ ਕੀਤਾ | ਇਸ ਮੌਕੇ ਸੋਨਾਲੀਕਾ ਤੋਂ ਐਸ.ਕੇ. ...

ਪੂਰੀ ਖ਼ਬਰ »

ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਸਿਵਲ ਸਰਜਨ ਡਾ. ਲਖਵੀਰ ਸਿੰਘ ਦਾ ਸਨਮਾਨ

ਹੁਸ਼ਿਆਰਪੁਰ, 19 ਮਈ (ਬਲਜਿੰਦਰਪਾਲ ਸਿੰਘ)-ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਵਲੋਂ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਨਵ-ਨਿਯੁਕਤ ਸਿਵਲ ਸਰਜਨ ਡਾ: ਲਖਵੀਰ ਸਿੰਘ ਦਾ ਸਨਮਾਨ ਪ੍ਰਧਾਨ ਡਾ: ਰਾਜੇਸ਼ ਮਹਿਤਾ ਤੇ ਜਨਰਲ ਸਕੱਤਰ ਡਾ: ਬਲਵਿੰਦਰ ਸਿੰਘ ਦੀ ਅਗਵਾਈ 'ਚ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਫਾਰ ਵੁਮੈਨ ਦਸੂਹਾ ਦੇ ਐਮ. ਏ. ਦਾ ਨਤੀਜਾ ਰਿਹਾ ਸ਼ਾਨਦਾਰ

ਦਸੂਹਾ, 19 ਮਈ (ਕੌਸ਼ਲ)-ਪੰਜਾਬ ਯੂਨੀਵਰਸਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਨਤੀਜਿਆਂ 'ਚ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਫਾਰ ਵੁਮੈਨ ਦਸੂਹਾ ਦੇ ਐਮ. ਏ. ਰਾਜਨੀਤੀ ਸ਼ਾਸ਼ਤਰ ਵਿਭਾਗ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਨਰਿੰਦਰ ਕੌਰ ...

ਪੂਰੀ ਖ਼ਬਰ »

ਸਾਬਕਾ ਸਰਪੰਚਾਂ ਨੂੰ 6 ਹਫ਼ਤਿਆਂ 'ਚ ਮਾਣ ਭੱਤਾ ਜਾਰੀ ਕਰਨ ਦੇ ਹੁਕਮ

ਬੀਣੇਵਾਲ, 19 ਮਈ (ਬੈਜ ਚੌਧਰੀ)-ਸਾਬਕਾ ਸਰਪੰਚ ਜਗਦੇਵ ਸਿੰਘ ਮਾਨਸੋਵਾਲ ਤੇ ਯਾਦਵਿੰਦਰ ਸਿੰਘ ਹੈਬੋਵਾਲ ਨੇ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਾਲ 2013 ਤੋਂ 2018 ਤੱਕ ਰਹੇ ਸਰਪੰਚਾਂ ਨੂੰ 6 ਹਫ਼ਤਿਆਂ ਵਿਚ ਮਾਣ ਭੱਤਾ ਜਾਰੀ ਕਰਨ ਦੇ ਹੁਕਮ ਡਾਇਰੈਕਟਰ ਪੇਂਡੂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰੇ-ਮਹਾਜਨ

ਭੰਗਾਲਾ, 19 ਮਈ (ਬਲਵਿੰਦਰਜੀਤ ਸਿੰਘ ਸੈਣੀ)-ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਦੇ ਆਗੂਆਂ ਦੀ ਮੀਟਿੰਗ ਰਜਤ ਮਹਾਜਨ ਬਲਾਕ ਕਨਵੀਨਰ, ਸਤੀਸ਼ ਕੁਮਾਰ ਜਨਰਲ ਸਕੱਤਰ ਤੇ ਜਸਵੀਰ ਤਲਵਾੜਾ ਸੂਬਾ ਕਨਵੀਨਰ ਦੀ ਅਗਵਾਈ ਹੇਠ ਭੰਗਾਲਾ ਵਿਖੇ ਹੋਈ | ਇਸ ਮੌਕੇ ਆਗੂਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਨਹਿਰ ਨੂੰ ਲਿਫ਼ਾਫ਼ੇ 'ਤੇ ਲੈਂਟਰ ਪਾ ਕੇ ਪੱਕਾ ਕਰਨ 'ਤੇ ਮਸਤੀਵਾਲ ਤੋਂ ਅੱਗੇ ਸੁਸਾਇਟੀ ਨੇ ਕੰਮ ਰੁਕਵਾਇਆ

ਗੜ੍ਹਦੀਵਾਲਾ, 19 ਮਈ (ਚੱਗਰ)-ਤਲਵਾੜੇ ਤੋਂ ਬਲਾਚੌਰ ਵਾਲੀ ਨਹਿਰ ਨੂੰ ਲਿਫ਼ਾਫ਼ੇ 'ਤੇ ਲੈਂਟਰ ਪਾ ਕੇ ਪੱਕਾ ਕਰਨ 'ਤੇ ਮਸਤੀਵਾਲ ਤੋਂ ਅੱਗੇ ਲਗਭਗ ਚਾਰ ਡੰਪਾ ਗੱਜਾ ਗਿੱਲਾ, ਭਾਣੋਵਾਲ, ਗੜ੍ਹਦੀਵਾਲਾ ਆਦਿ 'ਤੇ ਚੱਲ ਰਹੇ ਕੰਮ ਨੂੰ ਜਥੇਬੰਦੀ ਬਾਬਾ ਦੀਪ ਸਿੰਘ ਸੇਵਾ ਦਲ ਦੇ ...

ਪੂਰੀ ਖ਼ਬਰ »

ਸਟਾਫ਼ ਤੋਂ ਬਗੈਰ ਚਿੱਟਾ ਹਾਥੀ ਬਣੀਆਂ ਹਲਕੇ ਨੂੰ ਮਿਲੀਆਂ ਫਾਇਰਬਿ੍ਗੇਡ ਦੀਆਂ ਗੱਡੀਆਂ

ਗੜ੍ਹਸ਼ੰਕਰ, 19 ਮਈ (ਧਾਲੀਵਾਲ)-20 ਕੁ ਦਿਨ ਪਹਿਲਾਂ ਗੜ੍ਹਸ਼ੰਕਰ ਹਲਕੇ ਨੂੰ ਮਿਲੀਆਂ 2 ਨਵੀਆਂ ਨਿਕੋਰ ਫਾਇਰਬਿ੍ਗੇਡ ਗੱਡੀਆਂ ਹਲਕਾ ਵਿਧਾਇਕ ਵਲੋਂ ਰੀਬਨ ਕੱਟਣ ਤੋਂ ਬਾਅਦ ਨਗਰ ਕੌਂਸਲ ਦਫ਼ਤਰ ਦਾ ਸ਼ਿੰਗਾਰ ਬਣੀਆਂ ਹੋਈਆਂ ਹਨ | ਡਰਾਈਵਰ ਤੇ ਫਾਇਰਮੈਨ ਆਦਿ ਸਟਾਫ਼ ਤੋਂ ...

ਪੂਰੀ ਖ਼ਬਰ »

ਦੇਹਰੀਵਾਲ 'ਚ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ

ਅੱਡਾ ਸਰਾਂ, 19 ਮਈ (ਹਰਜਿੰਦਰ ਸਿੰਘ ਮਸੀਤੀ)-ਦੇਹਰੀਵਾਲ ਵਿਖੇ ਬਾਬਾ ਸੁਖਨਾ ਭਗਤ ਸਪੋਰਟਸ ਕਲੱਬ ਵਲੋਂ ਉੱਘੇ ਸਮਾਜ ਸੇਵੀ ਜਵਾਹਰ ਸਿੰਘ ਪੱਡਾ ਕੈਨੇਡਾ ਦੇ ਵਿਸ਼ੇਸ਼ ਸਹਿਯੋਗ ਤੇ ਹੋਰ ਪ੍ਰਵਾਸੀ ਪੰਜਾਬੀਆਂ ਦੇ ਮਦਦ ਨਾਲ ਚਾਰ ਦਿਨਾਂ ਕਿ੍ਕਟ ਟੂਰਨਾਮੈਂਟ ਪੂਰੀ ...

ਪੂਰੀ ਖ਼ਬਰ »

ਕੱਚਾ ਰਸਤਾ ਪੱਕਾ ਕਰਨ ਦੀ ਮੰਗ

ਹਾਜੀਪੁਰ, 19 ਮਈ (ਜੋਗਿੰਦਰ ਸਿੰਘ)-ਪਿੰਡ ਅਜਮੇਰ ਦੇ ਮੋੜ ਤੋਂ ਲੈ ਕੇ ਡੇਰਾ ਗੇਰਾ ਸਾਹਿਬ ਤੱਕ ਹਾਜੀਪੁਰ ਡਿਸਟੀਬਿਊਟਰੀ ਦੇ ਨਾਲ ਲਗਦੇ ਕੱਚੇ ਰਸਤੇ ਤੋਂ ਰਾਹਗੀਰਾਂ ਨੂੰ ਗੁਜ਼ਰਨ ਸਮੇਂ ਭਾਰੀ ਔਕੜਾਂ ਪੇਸ਼ ਆ ਰਹੀਆਂ ਹਨ | ਇੱਥੋਂ ਰੋਜ਼ਾਨਾ ਗੁਜ਼ਰਨ ਵਾਲੇ ਰਾਹਗੀਰ ...

ਪੂਰੀ ਖ਼ਬਰ »

ਮੁਹੱਲਾ ਅਸਲਾਮਾਬਾਦ 'ਚ ਮੁਫ਼ਤ ਦੁੱਧ ਪਰਖ ਕੈਂਪ

ਹੁਸ਼ਿਆਰਪੁਰ, 19 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਘਰਾਂ 'ਚ ਵਰਤੇ ਜਾਂਦੇ ਦੁੱਧ ਦੀ ਕੁਆਲਿਟੀ ਪ੍ਰਤੀ ਜਾਗਰੂਕਤਾ ਲਿਆਉਣ ਲਈ ਡੇਅਰੀ ਵਿਭਾਗ ਵਲੋਂ ਮੁਫ਼ਤ ਦੁੱਧ ਪਰਖ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਹਿਰਾਂ 'ਚ ਦੁੱਧ ਦੀ ਕੁਆਲਿਟੀ ਚੈੱਕ ਕੀਤੀ ...

ਪੂਰੀ ਖ਼ਬਰ »

ਤੂੜੀ ਦੇ ਟਾਲ ਨੂੰ ਲੱਗੀ ਅੱਗ, ਲੱਖਾਂ ਦੀ ਤੂੜੀ ਸੜ ਕੇ ਸਵਾਹ

ਬੀਣੇਵਾਲ, 19 ਮਈ (ਬੈਜ ਚੌਧਰੀ)-ਬੀਤ ਇਲਾਕੇ ਦੀ ਤੂੜੀ ਦੀ ਖ਼ੁਸ਼ਕ ਬੰਦਰਗਾਹ ਵਜੋਂ ਜਾਣੇ ਜਾਂਦੇ ਅੱਡਾ ਕੋਟ 'ਚ ਇੱਕ ਤੂੜੀ ਦੇ ਟਾਲ ਨੂੰ ਅੱਗ ਲੱਗਣ ਨਾਲ ਲੱਖਾਂ ਰੁਪਏ ਦੀ ਤੂੜੀ ਸੜ ਕੇ ਸਵਾਹ ਹੋ ਗਈ ਤੇ ਤੂੜੀ ਲੈ ਕੇ ਆਇਆ ਇੱਕ ਟਰੱਕ ਵੀ ਅੱਗ ਨਾਲ ਝੁਲਸ ਗਿਆ | ਅੱਗ ਲੱਗਣ ਦੇ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਾ ਬੀ.ਐਸ.ਸੀ. (ਨਾਨ ਮੈਡੀਕਲ) ਦਾ ਨਤੀਜਾ ਰਿਹਾ ਸ਼ਾਨਦਾਰ

ਹੁਸ਼ਿਆਰਪੁਰ, 19 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ.ਐਸ.ਸੀ. (ਨਾਨ ਮੈਡੀਕਲ) ਤੀਜੇ ਸਮੈਸਟਰ ਦੇ ਨਤੀਜਿਆਂ 'ਚ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦਾ ਨਤੀਜਾ 100 ਫ਼ੀਸਦੀ ਰਿਹਾ | ਕਾਲਜ ਪਿ੍ੰਸੀਪਲ ਡਾ: ਵਿਨੈ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਿਰਧ ਆਸ਼ਰਮ 'ਚ ਮੈਡੀਕਲ ਜਾਂਚ ਕੈਂਪ

ਅੱਡਾ ਸਰਾਂ, 19 ਮਈ (ਹਰਜਿੰਦਰ ਸਿੰਘ ਮਸੀਤੀ)-ਪਿੰਡ ਦੇਹਰੀਵਾਲ ਵਿਖੇ ਸਮਾਜ ਸੇਵੀ, ਪ੍ਰਵਾਸੀ ਭਾਰਤੀ ਜਵਾਹਰ ਸਿੰਘ ਪੱਡਾ ਵਲੋਂ ਚਲਾਏ ਜਾ ਰਹੇ ਗੁਰੂ ਨਾਨਕ ਬਿਰਧ ਆਸਰਮ ਵਿਖੇ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਆਸ਼ਰਮ ਦੇ ਸੰਚਾਲਕ ਹਰਵਿੰਦਰ ਸਿੰਘ ਬਸੀ ਜਲਾਲ ਦੀ ...

ਪੂਰੀ ਖ਼ਬਰ »

ਮੀਰੀ-ਪੀਰੀ ਸੇਵਾ ਸੁਸਾਇਟੀ ਵਲੋਂ ਗਤਕਾ ਸਿਖਲਾਈ ਕੈਂਪ

ਦਸੂਹਾ, 19 ਮਈ (ਭੁੱਲਰ)-ਮੀਰੀ-ਪੀਰੀ ਸੇਵਾ ਸੁਸਾਇਟੀ ਗਰਨਾ ਸਾਹਿਬ ਬੋਦਲ ਵਲੋਂ ਗੁਰਦੁਆਰਾ ਗਰਨਾ ਸਾਹਿਬ ਵਿਖੇ ਗਤਕਾ, ਦਸਤਾਰ-ਦੁਮਾਲਾ ਸਿਖਲਾਈ, ਗੁਰਮਤਿ ਸੰਗੀਤ ਸਿਖਲਾਈ ਤੇ ਗੁਰਮਤਿ ਵਿੱਦਿਆ ਦੀਆਂ ਕਲਾਸਾਂ ਚਲਾਈਆਂ ਜਾ ਰਹੀਆਂ ਹਨ | ਗਤਕਾ ਸਿਖਲਾਈ ਕੈਂਪ 'ਚ ਗਤਕਾ ...

ਪੂਰੀ ਖ਼ਬਰ »

ਇੰਟਰ ਸਟੇਟ ਕਿੱਕ ਬਾਕਸਿੰਗ 'ਚੋਂ ਕਿ੍ਤਿਕਾ ਨੇ ਜਿੱਤਿਆ ਕਾਂਸੇ ਦਾ ਤਗਮਾ

ਦਸੂਹਾ, 19 ਮਈ (ਕੌਸ਼ਲ)- ਪੰਜਾਬ ਸਟੇਟ ਇੰਟਰ ਸਕੂਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਨਡਾਲਾ ਕਪੂਰਥਲਾ ਵਿਖੇ ਹੋਈ ਜਿਸ ਵਿਚ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਦੀ ਵਿਦਿਆਰਥਣ ਕਿ੍ਤਿਕਾ ਨੇ ਕੋਚ ਸਤਵੀਰ ਬਾਕਸਰ ਦੀ ਰਹਿਨੁਮਾਈ ਹੇਠ ਕਾਂਸੇ ਦਾ ਤਗਮਾ ਜਿੱਤ ਕੇ ...

ਪੂਰੀ ਖ਼ਬਰ »

ਵਧ ਰਹੀ ਲੂ ਦੇ ਮੱਦੇਨਜ਼ਰ ਜ਼ਿਲ੍ਹਾ ਵਾਸੀ ਵਰਤਣ ਸਾਵਧਾਨੀਆਂ-ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 19 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਤਾਪਮਾਨ ਵਧਣ ਦੇ ਮੱਦੇਨਜ਼ਰ ਲੂ (ਗਰਮ ਹਵਾ) ਤੋਂ ਬਚਣ ਲਈ ਸਾਵਧਾਨੀ ਵਰਤਣ ਲਈ ਕਿਹਾ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਤਾਪਮਾਨ ਵੱਧ ...

ਪੂਰੀ ਖ਼ਬਰ »

ਬੀ.ਏ. ਸਮੈਸਟਰ 5ਵੇਂ ਦਾ ਨਤੀਜਾ 100 ਫ਼ੀਸਦੀ ਰਿਹਾ

ਅੱਡਾ ਸਰਾਂ, 19 ਮਈ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖ਼ਾਲਸਾ ਕਾਲਜ ਫ਼ਾਰ ਵਿਮੈਨ ਕੰਧਾਲਾ ਜੱਟਾਂ ਦਾ ਬੀ.ਏ. ਸਮੈਸਟਰ ਪੰਜਵੇਂ ਦਾ ਨਤੀਜਾ 100 ਫ਼ੀਸਦੀ ਰਿਹਾ | ਜਾਣਕਾਰੀ ਦਿੰਦਿਆਂ ਪਿ੍ੰ: ਦਵਿੰਦਰ ਕੌਰ ਨੇ ਦੱਸਿਆ ਕਿ ਨਤੀਜੇ ਦੌਰਾਨ ਅਰਸ਼ਦੀਪ ਕੌਰ ਨੇ 79 ...

ਪੂਰੀ ਖ਼ਬਰ »

ਯੋਗ ਨਾਲ ਬਣਦਾ ਹੈ ਨਿਰੋਗ ਸਰੀਰ - ਇਨਾਇਤ ਸੈਣੀ

ਦਸੂਹਾ, 19 ਮਈ (ਭੁੱਲਰ)-ਪੰਜਾਬ ਸਿੱਖਿਆ ਵਿਭਾਗ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਗੁਰਸ਼ਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੋਗ ਅਲੰਪਿਆਡ ਦੇ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਪਿੰ੍ਰਸੀਪਲ ਅਨੀਤਾ ਪਾਲ ਦੀ ...

ਪੂਰੀ ਖ਼ਬਰ »

ਬਾਬਾ ਪ੍ਰੇਮ ਸਿੰਘ ਮੁਰਾਲੇਵਾਲਿਆਂ ਦੀ ਬਰਸੀ ਸੰਬੰਧੀ ਧਾਰਮਿਕ ਸਮਾਗਮ

ਮਿਆਣੀ, 19 ਮਈ (ਹਰਜਿੰਦਰ ਸਿੰਘ ਮੁਲਤਾਨੀ)- ਗੁਰੂ ਗੋਬਿੰਦ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਲਖਿੰਦਰ ਮਿਆਣੀ ਵਿਖੇ ਸਥਿਤ ਗੁਰਦੁਆਰਾ ਗੋਬਿੰਦ ਪ੍ਰਵੇਸ਼ ਵਿਖੇ ਮਹਾਨ ਤਪੱਸਵੀ, ਧਰਮ ਪ੍ਰਚਾਰਕ, ਵਿੱਦਿਆ ਦਾਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ...

ਪੂਰੀ ਖ਼ਬਰ »

ਪੰਚਾਇਤ ਮੰਤਰੀ ਧਾਲੀਵਾਲ ਨੂੰ ਹਲਕਾ ਉੜਮੁੜ ਦੇ ਵਰਕਰਾਂ ਦਾ ਵਫ਼ਦ ਮਿਲਿਆ

ਟਾਂਡਾ ਉੜਮੁੜ, 19 ਮਈ (ਭਗਵਾਨ ਸਿੰਘ ਸੈਣੀ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਲਕੇ ਦੇ ਵਿਕਾਸ ਤੇ ਪਿੰਡਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਜਸਵੀਰ ਸਿੰਘ ਰਾਜਾ ਹਲਕਾ ਵਿਧਾਇਕ ਉੜਮੁੜ ਦੀ ਅਗਵਾਈ 'ਚ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਟਾਂਡਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX