ਤਾਜਾ ਖ਼ਬਰਾਂ


ਅਫਗਾਨਿਸਤਾਨ: ਕਾਬੁਲ 'ਚ ਮਸਜਿਦ ਵਿਚ ਬੰਬ ਧਮਾਕਾ
. . .  1 day ago
ਜੰਡਿਆਲਾ ਨੇੜੇ ਪੁਲਿਸ ਮੁਕਾਬਲੇ ਉਪਰੰਤ ਦੋ ਗੈਂਗਸਟਰ ਗ੍ਰਿਫ਼ਤਾਰ ਦੋ ਕਿੱਲੋਗਰਾਮ ਹੈਰੋਇਨ ਤੇ ਪਿਸਤੌਲ ਬਰਾਮਦ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ , ਗੁਰਪ੍ਰੀਤ ਸਿੰਘ ਢਿੱਲੋਂ )-ਜੰਡਿਆਲਾ ਨੇੜੇ ਪੁਲਿਸ ਨਾਲ ਹੋਈ ਮੁੱਠਭੇੜ ਉਪਰੰਤ ਪੁਲਿਸ ਵਲੋਂ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦਾ ਸਬੰਧ ਜੱਗੂ ਭਗਵਾਨਪੁਰੀਆ ਗਰੁੱਪ ਨਾਲ
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ 'ਚ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ,ਪੁਲਿਸ ਪਾਰਟੀ ’ਤੇ ਫਾਇਰਿੰਗ
. . .  1 day ago
ਸੂਰਤ ਵਿਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰਿਆ
. . .  1 day ago
ਮਲੌਦ ਪੀ.ਏ.ਡੀ.ਬੀ. ਚੋਣਾਂ 'ਚ ਆਮ ਆਦਮੀ ਪਾਰਟੀ ਦੇ ਪੰਜ ਤੇ ਅਕਾਲੀ ਦਲ ਦੇ ਚਾਰ ਡਾਇਰੈਕਟਰ ਬਣੇ
. . .  1 day ago
ਮਲੌਦ, 17 ਅਗਸਤ (ਨਿਜ਼ਾਮਪੁਰ/ਚਾਪੜਾ)- ਮਲੌਦ ਪੀ.ਏ.ਡੀ.ਬੀ. ਬੈਂਕ ਦੀਆਂ ਚੋਣਾਂ 'ਚ ਪੰਜ ਸੀਟਾਂ 'ਤੇ ਚੋਣ ਹੋਈ, ਜਿਸ 'ਚ ਇਕ ਸੀਟ ਆਮ ਆਦਮੀ ਪਾਰਟੀ ਅਤੇ ਚਾਰ ਸੀਟਾਂ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਆਈਆਂ। ਜ਼ਿਕਰਯੋਗ ਹੈ ਕਿ ਕੁੱਲ 9 ਮੈਂਬਰਾਂ 'ਚੋਂ ਚਾਰ...
ਅਟਾਰੀ ਸਰਹੱਦ 'ਤੇ ਆਈ.ਸੀ.ਪੀ. 'ਚ ਹੋਇਆ ਧਮਾਕਾ, ਡਰਾਈ ਫਰੂਟ ਦੇ ਟਰੱਕ ਥੱਲੇ ਚੁੰਬਕ ਨਾਲ ਲਮਕਾਇਆ ਗਿਆ ਸੀ ਲੋਹੇ ਦਾ ਡੱਬਾ
. . .  1 day ago
ਅਟਾਰੀ, 17 ਅਗਸਤ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦੇ ਵਪਾਰਕ ਸੌਦੇ ਨੂੰ ਚਲਾਉਣ ਵਾਲੀ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ...
ਡੀ.ਜੀ. ਸੀ.ਏ. ਨੇ ਕੋਰੋਨਾ ਦੇ ਮੱਦੇਨਜ਼ਰ ਏਅਰਲਾਈਨਜ਼ ਕੰਪਨੀਆਂ ਨੂੰ ਜਾਰੀ ਕੀਤੀ ਨਵੀਆਂ ਹਦਾਇਤਾਂ
. . .  1 day ago
ਨਵੀਂ ਦਿੱਲੀ, 17 ਅਗਸਤ- ਦੇਸ਼ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (ਡੀ.ਜੀ. ਸੀ.ਏ.) ਨੇ ਏਅਰਲਾਈਨਜ਼ ਕੰਪਨੀਆਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ...
ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਮਿਲੀ ਇਤਰਾਜ਼ਯੋਗ ਚੀਜ਼
. . .  1 day ago
ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਅਫ਼ਗਾਨਿਸਤਾਨ ਦਰਮਿਆਨ ਚੱਲ ਰਹੇ ਵਪਾਰ ਦੌਰਾਨ ਅੱਜ ਅਫ਼ਗਾਨਿਸਤਾਨ ਤੋਂ ਪਾਕਿਸਤਾਨ ਰਾਹੀਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਇਤਰਾਜ਼ਯੋਗ ਚੀਜ਼ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ...
ਸੈਂਕੜੇ ਅਧਿਆਪਕਾਂ ਨੇ ਧਰਨਾ ਦੇ ਕੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਸੰਗਰੂਰ ਵਿਖੇ ਸੈਂਕੜੇ ਅਧਿਆਪਕਾਂ ਨੇ ਅਧਿਆਪਕ ਮੰਗਾਂ ਦੀ ਅਣਦੇਖੀ ਕਰਨ ਖ਼ਿਲਾਫ਼ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਅੱਗੇ ਇਕੱਠੇ ਹੋ ਕੇ ਜ਼ਬਰਦਸਤ ਨਾਅਰੇਬਾਜ਼ੀ...
ਕੁਲਦੀਪ ਧਾਲੀਵਾਲ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਵੰਡੀਆਂ ਮਸ਼ੀਨਾਂ 'ਚ 150 ਕਰੋੜ ਰੁਪਏ ਦੇ ਘਪਲੇ ਸੰਬੰਧੀ ਵਿਜੀਲੈਂਸ ਜਾਂਚ ਦੇ ਹੁਕਮ
. . .  1 day ago
ਚੰਡੀਗੜ੍ਹ 17 ਅਗਸਤ, ਭਗਵੰਤ ਮਾਨ ਸਰਕਾਰ ਵਲੋਂ ਸੂਬੇ 'ਚ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਪਹਿਲੇ ਦਿਨ ਤੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਪਹਿਲੀਆਂ ਸਰਕਾਰਾਂ 'ਚ ਲੋਕਾਂ ਦੇ ਪੈਸੇ ਦੀ ਲੁੱਟ-ਖਸੁੱਟ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਰਾਜਸੀ ਆਗੂਆਂ...
ਕਿਸਾਨਾਂ ਨੂੰ ਕੇਂਦਰ ਵਲੋਂ ਰਾਹਤ, ਖ਼ੇਤੀਬਾੜੀ ਕਰਜ਼ 'ਤੇ 1.5 ਫ਼ੀਸਦੀ ਸਹਾਇਤਾ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 17 ਅਗਸਤ-ਕੈਬਨਿਟ ਦੀ ਬੈਠਕ 'ਚ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ 3 ਲੱਖ ਤੱਕ ਦੇ ਛੋਟੀ ਮਿਆਦ ਵਾਲੇ ਖ਼ੇਤੀ...
ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦੀ ਹੋਈ ਸ਼ੁਰੂਆਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦਾ ਉਦਘਾਟਨ ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸ.ਈ.ਈ. ਅਸ਼ੋਕ ਸ਼ਰਮਾ...
ਚਿੱਟੇ ਮੱਛਰ ਨਾਲ ਖ਼ਰਾਬ ਹੋਇਆ ਨਰਮਾ ਵਾਹਿਆ
. . .  1 day ago
ਰਾਮਾ ਮੰਡੀ, 17 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)- ਨਰਮਾ ਪੱਟੀ 'ਚ ਚਿੱਟਾ ਮੱਛਰ ਨਰਮੇ ਦੀ ਫ਼ਸਲ ਨੂੰ ਤਬਾਹ ਕਰ ਰਿਹਾ ਹੈ। ਕਿਸਾਨਾਂ ਵਲੋਂ ਨਰਮੇ ਦੀ ਫ਼ਸਲ ਬਚਾਉਣ ਲਈ ਸਪਰੇਹਾਂ ਕੀਤੀਆਂ ਜਾ ਰਹੀਆ ਹਨ। 'ਆਪ' ਸਰਕਾਰ ਜੋ ਪਹਿਲਾਂ ਕਹਿੰਦੀ ਸੀ ਕਿ ਪਿੰਡ-ਪਿੰਡ...
ਪਟਿਆਲਾ: ਦਿਨ-ਦਿਹਾੜੇ ਨਕਾਬਪੋਸ਼ ਵਿਅਕਤੀਆਂ ਵਲੋਂ ਹਜ਼ਾਰਾਂ ਰੁਪਏ ਦੀ ਲੁੱਟ
. . .  1 day ago
ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਦੇ ਬਿਸ਼ਨ ਨਗਰ ਵਿਖੇ ਦਿਨ-ਦਿਹਾੜੇ ਦੋ ਨਕਾਬਪੋਸ਼ ਵਿਅਕਤੀਆਂ ਨੇ 65 ਹਜ਼ਾਰ ਰੁਪਏ ਦੀ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਦਾ ਮਾਮਲਾ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਨੌਜਵਾਨ ਵਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ...
ਅੰਮ੍ਰਿਤਸਰ: ਪੁਲਿਸ ਦੀ ਗੱਡੀ ਹੇਠਾਂ ਬੰਬ ਰੱਖਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ)-ਬੀਤੇ ਦਿਨੀਂ ਇਕ ਸਬ-ਇੰਸਪੈਕਟਰ ਦੀ ਗੱਡੀ ਹੇਠਾਂ ਬੰਬ ਲਾ ਕੇ ਉਡਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਨੇ 2 ਮੁਲਜ਼ਮਾਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਦਿੱਲੀ ਤੋਂ ਵਿਸਤਾਰਾ ਏਅਰਲਾਈਨ ਰਾਹੀਂ ਅੰਮ੍ਰਿਤਸਰ ਲਿਆਂਦਾ...
ਭੇਤਭਰੇ ਹਾਲਾਤ 'ਚ ਜੰਡਿਆਲਾ ਦੇ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 17ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਫਗਵਾੜਾ ਮੁੱਖ ਮਾਰਗ ਤੇ ਪੈਂਦੇ ਪਿੰਡ ਲਖਨਪਾਲ ਕੋਲ ਅੱਜ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲਖਨਪਾਲ ਦੇ ਸਰਪੰਚ ਰਮਨ ਕੁਮਾਰ ਨੇ ਦੱਸਿਆ ਕਿ...
ਪਵਨ ਕੁਮਾਰ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਦੀ ਮੌਜੂਦਗੀ 'ਚ ਭਾਜਪਾ 'ਚ ਹੋਏ ਸ਼ਾਮਿਲ
. . .  1 day ago
ਨਵੀਂ ਦਿੱਲੀ, 17 ਅਗਸਤ-ਹਿਮਾਚਲ ਪ੍ਰਦੇਸ਼ ਦੇ ਕਾਂਗਰਸ ਵਿਧਾਇਕ ਪਵਨ ਕੁਮਾਰ ਕਾਜਲ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਿਲ ਹੋਏ ਹਨ।
24 ਅਗਸਤ ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਚੰਡੀਗੜ੍ਹ, 17 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦਾ ਦੌਰਾ ਕਰਨਗੇ । ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਮੋਦੀ ਨਵੀਂ ਚੰਡੀਗੜ੍ਹ ਕੇ ਮੁੱਲਾਂਪੁਰ ਪਹੁੰਚਣਗੇ, ਜਿੱਥੇ ਉਹ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ...
ਸੜਕ ਦੀ ਖ਼ਸਤਾ ਹਾਲਤ ਕਾਰਨ ਬੱਸ ਨੇ ਦੋ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਕੁਚਲਿਆ, ਦੋਹਾਂ ਦੀ ਮੌਕੇ 'ਤੇ ਹੋਈ ਮੌਤ
. . .  1 day ago
ਚੇਤਨਪੁਰਾ, 17 ਅਗਸਤ (ਮਹਾਂਬੀਰ ਸਿੰਘ ਗਿੱਲ)-ਅੰਮ੍ਰਿਤਸਰ-ਫਤਹਿਗੜ੍ਹ ਚੂੜੀਆਂ ਵਾਇਆ ਚੇਤਨਪੁਰਾ ਸੜਕ ਦੀ ਖ਼ਸਤਾ ਹਾਲਤ ਕਾਰਨ ਅੱਜ ਫਿਰ ਵਾਪਰੇ ਇਕ ਦਰਦਨਾਕ ਤੇ ਭਿਆਨਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਬੱਲ ਕਲਾਂ ਚੌਕੀ ਦੇ ਇੰਚਾਰਜ...
ਰਾਵੀ ਦਰਿਆ ਨਜ਼ਦੀਕ ਸੜਕ 'ਤੇ ਪਏ ਪਾੜ ਨੂੰ ਪੂਰਨ ਲਈ ਪ੍ਰਸ਼ਾਸਨ ਤੇ ਆਰਮੀ ਵਲੋਂ ਸੰਭਾਲਿਆ ਮੋਰਚਾ
. . .  1 day ago
ਰਮਦਾਸ/ਅਜਨਾਲਾ, 17 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)- ਰਾਵੀ ਦਰਿਆ 'ਚ ਬੀਤੇ ਕੱਲ੍ਹ ਅਚਾਨਕ ਪਾਣੀ ਵਧਣ ਕਾਰਨ ਸੜਕ ਟੁੱਟ ਜਾਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਹਰਕਤ 'ਚ ਆਉਂਦਿਆਂ ਆਰਮੀ ਦੀ ਸਹਾਇਤਾ ਨਾਲ ਸੜਕ ਨੂੰ ਮੁੜ ਮੁਰੰਮਤ...
ਇਨ੍ਹਾਂ 75 ਸਾਲਾਂ 'ਚ ਭਾਰਤ ਨੇ ਬਹੁਤ ਕੁਝ ਹਾਸਲ ਕੀਤਾ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 17 ਅਗਸਤ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਦੇ ਹਰ ਬੱਚੇ ਲਈ ਸਿੱਖਿਆ ਜ਼ਰੂਰੀ ਹੈ। ਸਿੱਖਿਆ ਹਰ ਪਰਿਵਾਰ ਨੂੰ ਅਮੀਰ ਬਣਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਲਈ ਮੁਫ਼ਤ ਇਲਾਜ ਜ਼ਰੂਰੀ ਹੈ। ਭਾਰਤ ਦਾ ਹਰ ਨਾਗਰਿਕ...
ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੱਟ ਕੇ ਸੁੱਟਣ ਵਾਲੇ ਦੋਸ਼ੀਆਂ ਖ਼ਿਲਾਫ਼ ਕਰਵਾਈ ਨਾ ਕਰਨ ਨੂੰ ਲੈ ਕੇ ਬਰਨਾਲਾ ਮਾਨਸਾ ਰੋੜ ਕੀਤਾ ਜਾਮ
. . .  1 day ago
ਜੋਗਾ, 17 ਅਗਸਤ (ਹਰਜਿੰਦਰ ਸਿੰਘ ਚਹਿਲ)-ਪਿੰਡ ਅਲੀਸ਼ੇਰ ਕਲਾਂ (ਮਾਨਸਾ) ਵਿਖੇ ਬੀਤੇ ਕੱਲ੍ਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੁੱਟਣ ਦੇ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ਵਲੋਂ ਰਾਤ ਦੇ ਸਮੇਂ ਤੋਂ ਮਾਨਸਾ ਬਰਨਾਲਾ ਹਾਈਵੇ ਜਾਮ ਕੀਤਾ ਗਿਆ...
ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)-ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਭਾਜਪਾ ਨੇਤਾ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ । ਇਸ ਸੰਬੰਧੀ ਖੰਨਾ ਨੇ ਕਿ ਦੱਸਿਆ ਕਿ ਮੁਲਾਕਾਤ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਕੋਲ...
'ਆਪ' ਵਿਧਾਇਕ ਸ਼ੀਤਲ ਅੰਗੁਰਾਲ ਸਮੇਤ ਪੂਰੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
. . .  1 day ago
ਜਲੰਧਰ, 17 ਅਗਸਤ (ਅੰਮ੍ਰਿਤਪਾਲ)-ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਵਟ੍ਹਸਐਪ ਨੰਬਰ ਤੋਂ ਕਾਲ ਆਈ ਅਤੇ ਕਿਹਾ ਗਿਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਜੇਠ ਸੰਮਤ 554

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪੰਜਾਬ ਹੈਰੀਟੇਜ ਐਂਡ ਕਲਚਰਲ ਸੁਸਾਇਟੀ ਬਟਾਲਾ ਨੇ ਵਿਰਾਸਤਾਂ ਦੀ ਸੰਭਾਲ ਲਈ ਸੈਰ ਸਪਾਟਾ ਮੰਤਰੀ ਨੂੰ ਦਿੱਤਾ ਮੰਗ-ਪੱਤਰ

ਬਟਾਲਾ, 19 ਮਈ (ਕਾਹਲੋਂ)-ਬੀਤੇ ਦਿਨੀਂ ਬਟਾਲਾ ਫੇਰੀ 'ਤੇ ਆਏ ਸੂਬੇ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਬਟਾਲਾ ਸ਼ਹਿਰ ਸਮੇਤ ਜ਼ਿਲ੍ਹਾ ਗੁਰਦਾਸਪੁਰ ਦੀਆਂ ਵਿਰਾਸਤੀ ਇਮਾਰਤਾਂ ਨੂੰ ਸੰਭਾਲਣ ਲਈ ਪੰਜਾਬ ਹੈਰੀਟੇਜ ਐਂਡ ਕਲਚਰਲ ਸੁਸਾਇਟੀ ਬਟਾਲਾ ਨੇ ਮੰਗ ਪੱਤਰ ਦਿੱਤਾ ਹੈ | ਸੁਸਾਇਟੀ ਦੇ ਨੁਮਾਇੰਦੇ ਇੰਦਰਜੀਤ ਸਿੰਘ ਹਰਪੁਰਾ, ਬਲਦੇਵ ਸਿੰਘ ਰੰਧਾਵਾ, ਠੇਕੇਦਾਰ ਕੁਲਵਿੰਦਰ ਸਿੰਘ, ਪ੍ਰੋ. ਜਸਬੀਰ ਸਿੰਘ, ਸ਼ੇਰੇ ਪੰਜਾਬ ਸਿੰਘ ਕਾਹਲੋਂ, ਹਰਬਖਸ਼ ਸਿੰਘ, ਸੁਖਦੇਵ ਸਿੰਘ, ਦਲਜੀਤ ਸਿੰਘ ਚੂਹੇਵਾਲ, ਹਰਨੇਕ ਸਿੰਘ ਬੱਲ, ਅਨੁਰਾਗ ਮਹਿਤਾ, ਹਰਪ੍ਰੀਤ ਸਿੰਘ, ਵਰਿੰਦਰ ਸਿੰਘ ਠਾਣੇਦਾਰ ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਮੰਗ-ਪੱਤਰ ਦਿੰਦਿਆਂ ਮੰਗ ਕੀਤੀ ਕਿ ਬਟਾਲਾ ਦੇ ਬੇਰਿੰਗ ਕਾਲਜ ਵਿਚ ਸਥਿਤ ਮਹਾਰਾਜਾ ਸ਼ੇਰ ਸਿੰਘ ਦੇ ਇਤਿਹਾਸਕ ਮਹੱਲ ਦੀ ਹਾਲਤ ਬਹੁਤ ਖਸਤਾ ਹੋ ਚੁੱਕੀ ਹੈ, ਜਿਸ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਅਤੇ ਇਸ ਨੂੰ ਮਿਊਜ਼ੀਅਮ ਦੀ ਤਰਜ 'ਤੇ ਵਿਕਸਤ ਕਰਕੇ ਆਮ ਲੋਕਾਂ ਦੇ ਦੇਖਣ ਲਈ ਖੋਲਿ੍ਹਆ ਜਾਵੇ | ਹੈਰੀਟੇਜ ਸੁਸਾਇਟੀ ਮੈਂਬਰਾਂ ਨੇ ਵੱਡੇ ਤਲਾਬ ਨੂੰ ਪਾਣੀ ਨਾਲ ਭਰਨ ਦੀ ਮੰਗ ਵੀ ਕੀਤੀ ਹੈ ਤਾਂ ਜੋ ਜਲ ਮਹਿਲ ਦੀ ਸ਼ਾਨ ਮੁੜ ਬਹਾਲ ਹੋ ਸਕੇ | ਉਨ੍ਹਾਂ ਮੰਤਰੀ ਨੂੰ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਸੰਨ 1711 ਅਤੇ ਸੰਨ 1715 ਵਿੱਚ ਬਟਾਲਾ ਸ਼ਹਿਰ ਨੂੰ ਦੋ ਵਾਰ ਫ਼ਤਹਿ ਕੀਤਾ ਸੀ, ਪਰ ਬਾਬਾ ਜੀ ਦੀ ਕੋਈ ਵੀ ਯਾਦਗਾਰ ਬਟਾਲਾ ਸ਼ਹਿਰ ਵਿਚ ਨਹੀਂ ਹੈ | ਬਾਬਾ ਬੰਦਾ ਸਿੰਘ ਬਹਾਦਰ ਜੀ ਦੀਆਂ ਦੋਵੇਂ ਜੇਤੂ ਜੰਗਾਂ ਹਾਥੀ ਗੇਟ ਅਤੇ ਅੱਚਲੀ ਗੇਟ ਦੇ ਬਾਹਰ ਹੋਈਆਂ ਸਨ | ਸੁਸਾਇਟੀ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਬਟਾਲਾ ਸ਼ਹਿਰ ਵਿਚ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਯਾਦਗਾਰ ਸਥਾਪਤ ਕੀਤੀ ਜਾਵੇ | ਮੰਗ ਪੱਤਰ ਵਿਚ ਸੁਸਾਇਟੀ ਮੈਂਬਰਾਂ ਨੇ ਸਰਦਾਰਨੀ ਸਦਾ ਕੌਰ ਦੀ ਬਟਾਲਾ ਵਿਚ ਯਾਦਗਾਰ ਕਾਇਮ ਕਰਨ ਦੀ ਮੰਗ ਵੀ ਕੀਤੀ ਹੈ | ਇਸ ਤੋਂ ਇਲਾਵਾ ਸੁਸਾਇਟੀ ਮੈਂਬਰਾਂ ਨੇ ਦੀਨਾਨਗਰ ਸਥਿਤ ਮਹਾਰਾਜਾ ਰਣਜੀਤ ਸਿੰਘ ਦੀ ਸ਼ਾਹੀ ਬਾਰਾਂਦਰੀ ਦੀ ਹਾਲਤ ਸੁਧਾਰਨ ਦੀ ਮੰਗ ਵੀ ਕੀਤੀ ਹੈ | ਕੈਬਨਿਟ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਪੰਜਾਬ ਹੈਰੀਟੇਜ ਐਂਡ ਕਲਚਰਲ ਸੁਸਾਇਟੀ ਬਟਾਲਾ ਦੇ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਉੱਪਰ ਜ਼ਰੂਰ ਗੌਰ ਕੀਤਾ ਜਾਵੇਗਾ |

ਆਜ਼ਾਦ ਪਾਰਟੀ ਨੇ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲੈ ਕੇ ਕੀਤਾ ਚੱਕਾ ਜਾਮ

ਬਟਾਲਾ, 19 ਮਈ (ਕਾਹਲੋਂ)-ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀ ਆਜ਼ਾਦ ਪਾਰਟੀ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਸੁਰਿੰਦਰ ਸਿੰਘ ਕਲਸੀ ਦੀ ਅਗਵਾਈ ਵਿਚ ਸੈਂਕੜੇ ਵਰਕਰਾਂ ਨੇ ਸਥਾਨਕ ਸੁੱਖਾ ਸਿੰਘ-ਮਹਿਤਾਬ ਸਿੰਘ ਚੌਕ ਵਿਖੇ ਪਹੁੰਚ ਕੇ ...

ਪੂਰੀ ਖ਼ਬਰ »

ਡੀ.ਐੱਸ.ਪੀ. ਦੀ ਗੱਡੀ ਵਲੋਂ ਟੱਕਰ ਮਾਰਨ 'ਤੇ ਮੋਟਰਸਾਈਕਲ ਸਵਾਰ 2 ਭਰਾ ਗੰਭੀਰ ਜ਼ਖ਼ਮੀ

ਬਟਾਲਾ, 19 ਮਈ (ਕਾਹਲੋਂ)-ਬੀਤੀ ਦੇਰ ਰਾਤ ਸਥਾਨਕ ਹੰਸਲੀ ਪੁਲ 'ਤੇ ਇਕ ਡੀ.ਐੱਸ.ਪੀ. ਦੀ ਗੱਡੀ ਵਲੋਂ ਟੱਕਰ ਮਾਰ ਕੇ ਮੋਟਰਸਾਈਕਲ ਸਵਾਰ 2 ਭਰਾਵਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ | ਜ਼ਖ਼ਮੀ ਹੋਏ ਗੁਰਜੋਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਭਰਾ ਸਤਪਾਲ ਨਾਲ ਬਟਾਲਾ ਬੱਸ ਅੱਡੇ ...

ਪੂਰੀ ਖ਼ਬਰ »

ਲੋੜੀਂਦੇ ਮਾਮਲੇ ਦੇ ਦੋਸ਼ੀ ਨੰੂ ਫੜਨ ਗਏ ਮੁਲਾਜ਼ਮਾਂ 'ਤੇ ਕੀਤਾ ਹਮਲਾ

ਗੁਰਦਾਸਪੁਰ, 19 ਮਈ (ਭਾਗਦੀਪ ਸਿੰਘ ਗੋਰਾਇਆ)-ਬੀਤੇ ਕੱਲ੍ਹ ਲੋੜੀਂਦੇ ਦੋਸ਼ੀ ਨੰੂ ਫੜਨ ਗਏ ਪੁਲਿਸ ਮੁਲਾਜ਼ਮਾਂ ਉੱਪਰ ਹਮਲਾ ਕਰਨ ਵਾਲੇ ਤਿੰਨ ਔਰਤਾਂ ਅਤੇ ਤਿੰਨ ਵਿਅਕਤੀਆਂ ਖਿਲਾਫ਼ ਥਾਣਾ ਸਿਟੀ ਵਿਖੇ ਮਾਮਲਾ ਦਰਜ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਤਿੱਬੜੀ ਰੋਡ 'ਤੇ ਬਣ ਰਹੇ ਅੰਡਰ ਬਿ੍ਜ ਕਾਰਨ ਕਾਲੋਨੀ ਦੀ ਪੁੱਟੀ ਸੜਕ ਨਾਲ ਨਿਤ ਵਾਪਰ ਰਹੇ ਹਾਦਸੇ

ਗੁਰਦਾਸਪੁਰ, 19 ਮਈ (ਭਾਗਦੀਪ ਸਿੰਘ ਗੋਰਾਇਆ)-ਸਥਾਨਿਕ ਸ਼ਹਿਰ ਦੇ ਤਿੱਬੜੀ ਰੋਡ 'ਤੇ ਬਣ ਰਹੇ ਰੇਲਵੇ ਅੰਡਰ ਬਿ੍ਜ ਕਾਰਨ ਬਾਬਾ ਟਹਿਲ ਸਿੰਘ ਕਾਲੋਨੀ ਦੀ ਸੜਕ ਨੰੂ ਪਿਛਲੇ ਇਕ ਸਾਲ ਤੋਂ ਬੁਰੀ ਤਰ੍ਹਾਂ ਪੁੱਟਿਆ ਹੋਇਆ ਹੈ | ਜਿਸ ਕਾਰਨ ਜਿਥੇ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ, ...

ਪੂਰੀ ਖ਼ਬਰ »

ਪਿੰਡ ਝੰਜੀਆਂ ਖੁਰਦ ਦੇ 14 ਸਾਲਾ ਬੱਚੇ ਦੀ ਫਾਹਾ ਲੈ ਕੇ ਹੋਈ ਮੌਤ ਸੰਬੰਧੀ ਮਾਮਲਾ ਗਰਮਾਇਆ

ਕਾਲਾ ਅਫਗਾਨਾ, 19 ਮਈ (ਅਵਤਾਰ ਸਿੰਘ ਰੰਧਾਵਾ)-ਪੁਲਿਸ ਥਾਣਾ ਫਤਹਿਗੜ੍ਹ ਚੂੜੀਆਂ ਅਧੀਨ ਪੈਂਦੇ ਪਿੰਡ ਝੰਜੀਆਂ ਖੁਰਦ ਵਿਖੇ ਇਕ ਬੱਚੇ ਦੀ ਫਾਹਾ ਲੈ ਕੇ ਹੋਈ ਮÏਤ ਸਬੰਧੀ ਮਾਮਲਾ ਗਰਮਾ ਗਿਆ | ਮÏਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਸਮੇਂ ਪਿੰਡ ਝੰਜੀਆਂ ਖੁਰਦ ...

ਪੂਰੀ ਖ਼ਬਰ »

ਧਰਤ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨੀ ਸਮੇਂ ਦੀ ਮੁੱਖ ਲੋੜ : ਡੀ. ਸੀ.

ਬਟਾਲਾ, 19 ਮਈ (ਕਾਹਲੋਂ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਧਰਤ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਅਪਨਾਉਣ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ 'ਜ਼ਿਲ੍ਹਾ ਵਾਤਾਵਰਨ ਪਲਾਨ' ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 19 ਮਈ (ਆਰਿਫ਼)-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਲੋਂ ਜ਼ਿਲ੍ਹਾ ਵਾਤਾਵਰਨ ਪਲਾਨ ਦਾ ਰੀਵਿਊ ਕਰਨ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਜਿਸ ਵਿਚ ਵਧੀਕ ਡਿਪਟੀ ਕਮਿਸ਼ਨਰ (ਜਨਰਲ/ਸ਼ਹਿਰੀ ਵਿਕਾਸ) ਡਾ: ਅਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਬੁਟੀਕ ਤੋਂ ਨੌਜਵਾਨ ਮੋਬਾਈਲ ਫੋਨ ਖੋਹ ਕੇ ਫ਼ਰਾਰ

ਘੁਮਾਣ, 19 ਮਈ (ਗੁਰਚਰਨਜੀਤ ਸਿੰਘ ਬਾਵਾ)-ਕਸਬਾ ਘੁਮਾਣ ਦੇ ਭੱਟੀਵਾਲ ਰੋਡ 'ਤੇ ਸਥਿਤ ਰਜਵੰਤ ਬੁਟੀਕ ਤੋਂ 2 ਨੌਜਵਾਨ ਮੋਬਾਈਲ ਫੋਨ ਖੋਹ ਕੇ ਫਰਾਰ ਹੋ ਗਏ | ਬੁਟੀਕ ਦੀ ਮਾਲਕਣ ਰਜਵੰਤ ਕÏਰ ਪਤਨੀ ਜਸਵਿੰਦਰ ਸਿੰਘ ਵਾਸੀ ਘੁਮਾਣ ਨੇ ਦੱਸਿਆ ਕਿ ਸਵੇਰੇ 10 ਵਜੇ ਦੇ ਕਰੀਬ ਮੈਂ ...

ਪੂਰੀ ਖ਼ਬਰ »

ਦੁਕਾਨ 'ਤੇ ਹਮਲਾ ਕਰਕੇ ਡੇਢ ਲੱਖ ਦੀ ਲੁੱਟ ਕਰਨ ਵਾਲਾ ਇਕ ਗਿ੍ਫ਼ਤਾਰ

ਕਾਦੀਆਂ, 19 ਮਈ (ਯਾਦਵਿੰਦਰ ਸਿੰਘ)-ਬੀਤੇ ਦਿਨੀਂ ਕਾਦੀਆਂ ਬੱਸ ਸਟੈਂਡ ਦੇ ਨਜ਼ਦੀਕ ਹਰਭਜਨ ਮੀਟ ਸ਼ਾਪ ਦੀ ਦੁਕਾਨ ਉੱਪਰ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਹਰਭਜਨ ਸਿੰਘ ਦੇ ਸਪੁੱਤਰ ਸਰਵਣ ਸਿੰਘ ਉਰਫ਼ ਸੰਨੀ ਅਤੇ ਉਸ ਦੇ ਭਤੀਜੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਮਹਾਨ ਅੰਮਿ੍ਤ ਸੰਚਾਰ ਕੱਲ੍ਹ : ਜਥੇਦਾਰ ਗੋਰਾ

ਬਟਾਲਾ, 19 ਮਈ (ਕਾਹਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਆਰੰਭ ਕੀਤੀ ਗਈ ਅੰਮਿ੍ਤ ਸੰਚਾਰ ਦੀ ਲੜੀ ਤਹਿਤ ਸ਼੍ਰੋਮਣੀ ਕਮੇਟੀ ਹਲਕਾ ਬਟਾਲਾ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ...

ਪੂਰੀ ਖ਼ਬਰ »

ਈਜ਼ੀ-ਡੇ ਦੇ ਬਾਹਰ ਲੱਗਾ ਮੋਟਰਸਾਈਕਲ ਚੋਰੀ

ਧਾਰੀਵਾਲ, 19 ਮਈ (ਜੇਮਸ ਨਾਹਰ)-ਸਥਾਨਕ ਪੁਰਾਣਾ ਬੱਸ ਅੱਡਾ ਕੋਲ ਸਥਿਤ ਈਜ਼ੀ ਡੇ ਦੇ ਬਾਹਰ ਗ੍ਰਾਹਕ ਦਾ ਮੋਟਰਸਾਈਕਲ ਚੋਰਾਂ ਵਲੋਂ ਚੋਰੀ ਕਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਬਲਵਿੰਦਰ ਵਾਸੀ ਪਿੰਡ ਰਣੀਆਂ ਨੇ ਦੱਸਿਆ ਕਿ ਉਹ ਲੰਘੇ ਕੱਲ੍ਹ ਸਵੇਰੇ 9 ਵਜੇ ਆਪਣੇ ...

ਪੂਰੀ ਖ਼ਬਰ »

ਪਿ੍ੰ. ਹਰਭਜਨ ਸਿੰਘ ਸੇਖੋਂ ਵਲੋਂ ਲਿਖੀ ਪੁਸਤਕ 'ਹਿੰਦ ਦੀ ਚਾਦਰ : ਸ੍ਰੀ ਗੁਰੂ ਤੇਗ ਬਹਾਦਰ' ਕੀਤੀ ਲੋਕ ਅਰਪਣ

ਬਟਾਲਾ, 19 ਮਈ (ਕਾਹਲੋਂ)-ਪਿ੍ੰਸੀਪਲ ਹਰਭਜਨ ਸਿੰਘ ਸੇਖੋਂ ਵਲੋਂ ਲਿਖੀ ਪੁਸਤਕ 'ਹਿੰਦੀ ਦੀ ਚਾਂਦਰ : ਸ੍ਰੀ ਗੁਰੂ ਤੇਗ ਬਹਾਦਰ', ਹਰਜੋਤ ਸਿੰਘ ਬੈਂਸ ਜੇਲ ਮੰਤਰੀ ਪੰਜਾਬ, ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਡੀ.ਸੀ. ਜਨਾਬ ਮੁਹੰਮਦ ...

ਪੂਰੀ ਖ਼ਬਰ »

ਗੁਰਦਾਸਪੁਰ ਦੇ ਇਕ ਨਿੱਜੀ ਪੈਲੇਸ 'ਚ ਨੌਜਵਾਨ ਨੇ ਕੀਤਾ ਹਵਾਈ ਫਾਇਰ, ਮਾਮਲਾ ਦਰਜ

ਗੁਰਦਾਸਪੁਰ, 19 ਮਈ (ਭਾਗਦੀਪ ਸਿੰਘ ਗੋਰਾਇਆ)-ਅੱਜ ਗੁਰਦਾਸਪੁਰ ਸ਼ਹਿਰ ਦੇ ਇਕ ਨਿੱਜੀ ਪੈਲੇਸ ਵਿਚ ਚੱਲ ਰਹੇ ਪ੍ਰੋਗਰਾਮ ਦੌਰਾਨ ਇਕ ਨੌਜਵਾਨ ਵਲੋਂ ਹਵਾਈ ਫਾਇਰ ਕਰ ਦੇਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਮੌਕੇ ਪੈਲੇਸ ਵਿਚ ਆਏ ਮਹਿਮਾਨ ਸਹਿਮ ਗਏ ਅਤੇ ਉਨ੍ਹਾਂ ਵਲੋਂ ਇਸ ...

ਪੂਰੀ ਖ਼ਬਰ »

ਬਲਬੀਰ ਸਿੰਘ ਪੰਨੂੰ ਨੇ ਹਲਕੇ ਵਿਚ ਸਰਗਰਮੀਆਂ ਕੀਤੀਆਂ ਤੇਜ਼ : ਯੂਥ ਪ੍ਰਧਾਨ ਗੁਰਵਿੰਦਰ ਸਿੰਘ

ਅਲੀਵਾਲ, 19 ਮਈ (ਸੁੱਚਾ ਸਿੰਘ ਬੱੁਲੋਵਾਲ)-ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਹਲਕੇ ਵਿਚ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਉਹ ਸਵੇਰੇ 8 ਵਜੇ ਘਰੋਂ ਆ ਜਾਂਦੇ ਹਨ ਅਤੇ ਪਿੰਡਾਂ-ਪਿੰਡਾਂ ਵਿਚ ਜਾ ਕੇ ਲੋਕਾਂ ਦੇ ਮਸਲੇ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਮੈਡਮ ਅਮਨਦੀਪ ਕੌਰ ਘੁੰਮਣ ਨੇ ਕਲਾਨੌਰ ਸਬ-ਡਵੀਜ਼ਨ ਦਾ ਅਹੁਦਾ ਸੰਭਾਲਿਆ

ਕਲਾਨੌਰ, 19 ਮਈ (ਪੁਰੇਵਾਲ)-ਸਬ-ਡਵੀਜ਼ਨ ਗੁਰਦਾਸਪੁਰ ਵਿਖੇ ਤਾਇਨਾਤ ਹੋਏ ਮੈਡਮ ਅਮਨਦੀਪ ਕੌਰ ਘੁੰਮਣ ਵਲੋਂ ਕਲਾਨੌਰ ਸਬ ਡਵੀਜ਼ਨ ਵਿਖੇ ਬਤੌਰ ਸਬ ਡਵੀਜ਼ਨਲ ਮੈਜਿਸਟਰੇਟ ਵਾਧੂ ਚਾਰਜ ਸੰਭਾਲ ਲਿਆ ਗਿਆ | ਇਸ ਮੌਕੇ ਮੈਡਮ ਘੁੰਮਣ ਨੇ ਕਿਹਾ ਕਿ ਦਫਤਰ ਆਉਣ ਵਾਲਿਆਂ ਨੂੰ ...

ਪੂਰੀ ਖ਼ਬਰ »

ਫਾਰਮੇਸੀ ਅਫ਼ਸਰਜ਼ ਐਸੋਸੀਏਸ਼ਨ ਜ਼ਿਲ੍ਹਾ ਬਾਡੀ ਦੀ ਚੋਣ 22 ਨੂੰ : ਚਾਹਲ

ਧਾਰੀਵਾਲ, 19 ਮਈ (ਸਵਰਨ ਸਿੰਘ)-ਪੰਜਾਬ ਰਾਜ ਫਾਰਮੈਸੀ ਅਫ਼ਸਰਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਗੁਰਦਾਸਪੁਰ ਦੀ ਬਾਡੀ ਦੀ ਚੋਣ 22 ਮਈ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਲਗਪਗ 10:30 ਵਜੇ ਹੋਵੇਗੀ, ਜਿਸ ਵਿਚ ਸਮੁੱਚੇ ਜ਼ਿਲ੍ਹਾ ਭਰ ਦੇ ਸਮੂਹ ਸੀਨੀਅਰ ...

ਪੂਰੀ ਖ਼ਬਰ »

ਕ੍ਰਿਸਟਲ ਯੂਰੋ ਕਿਡਜ਼ ਸਕੂਲ ਵਿਖੇ ਮਾਂ ਦਿਵਸ ਮਨਾਇਆ

ਗੁਰਦਾਸਪੁਰ, 19 ਮਈ (ਭਾਗਦੀਪ ਸਿੰਘ ਗੋਰਾਇਆ)-ਸਥਾਨਕ ਕ੍ਰਿਸਟਲ ਯੂਰੋ ਕਿਡਜ਼ ਸਕੂਲ ਵਿਖੇ ਸਾਰੀਆਂ ਮਾਵਾਂ ਨੰੂ ਸਮਰਪਿਤ ਮਾਂ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਕਪਿਲਾ ਸਰਨਾ ਨੇ ਦੱਸਿਆ ਕਿ ਇਹ ਪ੍ਰੋਗਰਾਮ ...

ਪੂਰੀ ਖ਼ਬਰ »

ਪੀੜਤ ਕਿਸਾਨਾਂ ਦਾ ਧਰਨਾ 133ਵੇਂ ਦਿਨ 'ਚ ਸ਼ਾਮਿਲ

ਗੁਰਦਾਸਪੁਰ, 19 ਮਈ (ਆਰਿਫ਼)-ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੀ ਸਕੀਮ ਨੰਬਰ-7 ਦੇ ਪੀੜਤ ਕਿਸਾਨਾਂ ਦਾ ਧਰਨਾ ਡੀ.ਸੀ. ਦਫ਼ਤਰ ਦੇ ਬਾਹਰ ਅੱਜ 133ਵੇਂ ਦਿਨ ਵਿਚ ਸ਼ਾਮਿਲ ਹੋ ਗਿਆ | ਅੱਜ ਦੇ ਧਰਨੇ ਦੀ ਅਗਵਾਈ ਬਲਬੀਰ ਸਿੰਘ ਰੰਧਾਵਾ, ਕਪੂਰ ਸਿੰਘ ਘੁੰਮਣ, ਸਰਵਨ ਸਿੰਘ ਭੋਲਾ, ...

ਪੂਰੀ ਖ਼ਬਰ »

ਗਰਮੀ ਦੇ ਵਧੇ ਕਹਿਰ ਨਾਲ ਜਨਜੀਵਨ ਪ੍ਰਭਾਵਿਤ, ਤਾਪਮਾਨ 'ਚ ਹੋਇਆ ਭਾਰੀ ਵਾਧਾ

ਗੁਰਦਾਸਪੁਰ, 19 ਮਈ (ਭਾਗਦੀਪ ਸਿੰਘ ਗੋਰਾਇਆ)-ਅੱਤ ਦੀ ਪੈ ਰਹੀ ਗਰਮੀ ਕਾਰਨ ਜਿੱਥੇ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ, ਉਥੇ ਇਸ ਗਰਮੀ ਕਾਰਨ ਤਾਪਮਾਨ ਵਿਚ ਭਾਰੀ ਵਾਧਾ ਹੋਇਆ ਹੈ | ਲੋਕ ਗਰਮੀ ਕਾਰਨ ਤਰਾਹ ਤਰਾਹ ਕਰ ਰਹੇ ਹਨ | ਜਦੋਂ ਕਿ ਇਸ ਗਰਮੀ ਕਾਰਨ ਬੱਚਿਆਂ ...

ਪੂਰੀ ਖ਼ਬਰ »

ਸਮਾਜ ਸੇਵਾ ਦਲ ਵਲੋਂ ਐੱਸ. ਐੱਸ. ਪੀ. ਗੁਰਦਾਸਪੁਰ ਨਾਲ ਮੁਲਾਕਾਤ

ਗੁਰਦਾਸਪੁਰ, 19 ਮਈ (ਆਰਿਫ਼)-ਸਮਾਜ ਸੇਵਾ ਦਲ ਵਲੋਂ ਅੱਜ ਐੱਸ.ਐੱਸ.ਪੀ. ਗੁਰਦਾਸਪੁਰ ਅਤੇ ਥਾਣਾ ਸਿਟੀ ਐੱਸ.ਐੱਚ.ਓ. ਗੁਰਮੀਤ ਸਿੰਘ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਜਾਣਕਾਰੀ ਦਿੰਦਿਆਂ ਲੀਗਲ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਪ੍ਰਕਾਸ਼ ਚੰਦ ਨੇ ਕਿਹਾ ਕਿ ਅੱਜ ...

ਪੂਰੀ ਖ਼ਬਰ »

ਤਿੱਬੜੀ ਛਾਉਣੀ ਦੀ ਮੁੱਖ ਸੜਕ 'ਤੇ ਬੂਟਿਆਂ ਨੂੰ ਲਗਾਈ ਅੱਗ ਨਾਲ ਸੜਕ ਹਾਦਸਿਆਂ ਦਾ ਡਰ, ਮਹਿਕਮਾ ਬੇਖ਼ਬਰ

ਪੁਰਾਣਾ ਸ਼ਾਲਾ, 19 ਮਈ (ਅਸ਼ੋਕ ਸ਼ਰਮਾ)-ਤਿੱਬੜੀ ਛਾਉਣੀ ਦੀ ਮੁੱਖ ਸੜਕ 'ਤੇ ਵਣ ਵਿਭਾਗ ਦੇ ਬੂਟਿਆਂ ਨੂੰ ਲੱਗੀ ਅੱਗ ਦੇ ਧੰੂਏਾ ਨਾਲ ਸੜਕ ਹਾਦਸਿਆਂ 'ਚ ਵਾਧਾ ਹੋ ਰਿਹਾ ਹੈ ਅਤੇ ਵਣ ਵਿਭਾਗ ਸਭ ਕੁਝ ਜਾਣਦਾ ਹੋਇਆ ਬੇਖ਼ਬਰ ਹੈ | ਅੱਜ ਦੁਪਹਿਰ ਵੇਲੇ ਕਿਸੇ ਸ਼ਰਾਰਤੀ ਅਨਸਰ ...

ਪੂਰੀ ਖ਼ਬਰ »

ਭਾਈਚਾਰਕ ਸਾਂਝ ਨੰੂ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਪ੍ਰਾਰਥਨਾ ਸਭਾ ਅੱਜ

ਗੁਰਦਾਸਪੁਰ, 19 ਮਈ (ਪੰਕਜ ਸ਼ਰਮਾ)-ਆਲ ਇੰਡੀਅਨ ਕ੍ਰਿਸਚਨ ਫਰੰਟ ਦੇ ਪ੍ਰੈੱਸ ਸਕੱਤਰ ਹੇਮਰਾਜ ਗਿੱਲ, ਪਾਸਟਰ ਜੇਮਸ ਤੇ ਸਾਬਕਾ ਚੇਅਰਮੈਨ ਘੱਟ ਗਿਣਤੀ ਕਮਿਸ਼ਨ ਮੁਨੱਵਰ ਮਸੀਹ ਨੇ ਪ੍ਰੈਸ ਨੰੂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿਚ ਆਪਸੀ ਭਾਈਚਾਰਕ ਸਾਂਝ ਨੰੂ ...

ਪੂਰੀ ਖ਼ਬਰ »

ਮਹਾਂਮਾਈ ਦਾ ਵਿਸ਼ਾਲ ਜਾਗਰਨ 23 ਨੂੰ

ਪੁਰਾਣਾ ਸ਼ਾਲਾ, 19 ਮਈ (ਅਸ਼ੋਕ ਸ਼ਰਮਾ)- ਇੱਥੋਂ ਥੋੜ੍ਹੀ ਦੂਰ ਪੈਂਦੇ ਇਤਿਹਾਸਕ ਸ਼ਿਵ ਮੰਦਿਰ ਬ੍ਰਹਮਚਾਰੀ ਸੰਤ ਬਾਬਾ ਬੀਰਬਲ ਢੇਰੂਆਣਾ ਦੀ ਯਾਦ 'ਚ ਪਿੰਡ ਨਵਾਂ ਪਿੰਡ ਬਹਾਦਰ ਵਿਖੇ 25ਵਾਂ ਮਹਾਂਮਾਈ ਦਾ ਜਾਗਰਨ 23 ਮਈ ਨੂੰ ਕਰਵਾਇਆ ਜਾ ਰਿਹਾ ਹੈ | ਡੇਰੇ ਦੇ ਸੰਚਾਲਕ ...

ਪੂਰੀ ਖ਼ਬਰ »

ਬਿਸ਼ਨਕੋਟ 'ਚ ਪੰਚਾਇਤੀ ਜ਼ਮੀਨ ਦੀ ਬੋਲੀ 32 ਫ਼ੀਸਦੀ ਵਾਧੇ ਨਾਲ ਸੰਪੰਨ ਹੋਈ : 'ਆਪ' ਆਗੂ ਸੁਖਬੀਰ ਸਿੰਘ

ਕਲਾਨੌਰ, 19 ਮਈ (ਪੁਰੇਵਾਲ)-ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜੋ ਸੱਤਾ 'ਤੇ ਕਾਬਜ਼ ਹੋਣ ਤੋਂ ਪਹਿਲਾਂ ਸੂਬਾ ਵਾਸੀਆਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਿਆਂ ਕੀਤਾ ਜਾ ਰਿਹਾ ਹੈ ਅਤੇ ਪਿੰਡ ਬਿਸ਼ਨਕੋਟ 'ਚ ਵੀ ਪੰਚਾਇਤ ਦੀ ਜ਼ਮੀਨ ਦੀ ਖੁੱਲ੍ਹੀ ਬੋਲੀ ...

ਪੂਰੀ ਖ਼ਬਰ »

ਹਲਕਾ ਵਿਧਾਇਕਾ ਅਰੁਣਾ ਚੌਧਰੀ ਨੇ ਆਪਣੇ ਕਾਰਜਕਾਲ ਦੌਰਾਨ ਸੜਕਾਂ ਦਾ ਵਿਛਾਇਆ ਜਾਲ- ਆਗੂ

ਪੁਰਾਣਾ ਸ਼ਾਲਾ, 19 ਮਈ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਹਲਕਾ ਵਿਧਾਇਕਾ ਤੇ ਸਾਬਕਾ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਆਪਣੇ ਕਾਰਜਕਾਲ ਦੌਰਾਨ ਦਿਹਾਤੀ ਖੇਤਰ ਦੇ ਪਿੰਡਾਂ 'ਚ ਸੜਕਾਂ ਦੇ ਜਾਲ ਵਿਛਾ ਦਿੱਤੇ ਹਨ ਅਤੇ ਪਹਿਲਾਂ ਵਿਕਾਸ ਕਾਰਜਾਂ ਕਰਵਾ ...

ਪੂਰੀ ਖ਼ਬਰ »

ਬੰਦ ਪਏ ਘਰ 'ਚੋਂ ਚੋਰੀ

ਦੀਨਾਨਗਰ, 19 ਮਈ (ਸੰਧੂ/ਸੋਢੀ/ਸ਼ਰਮਾ)-ਆਰੀਆ ਸਮਾਜ ਮੰਦਿਰ ਵਾਲੀ ਗਲੀ ਦੀਨਾਨਗਰ ਵਿਖੇ ਸਥਿਤ ਸਾਬਕਾ ਪਿ੍ੰਸੀਪਲ ਗੰਧਰਵ ਰਾਜ ਮਹਾਜਨ ਦੇ ਬੰਦ ਪਏ ਘਰ ਵਿਚ ਚੋਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਸਾਬਕਾ ਪਿ੍ੰਸੀਪਲ ਗੰਧਰਵ ਰਾਜ ਮਹਾਜਨ ਪਿਛਲੇ ...

ਪੂਰੀ ਖ਼ਬਰ »

ਸ਼ਿਵ ਸੈਨਾ ਆਗੂ ਵਲੋਂ ਮਾਈਨਿੰਗ ਦੇ ਲਗਾਏ ਦੋਸ਼ਾਂ ਤੋਂ ਬਾਅਦ ਪੁਲਿਸ ਨੇ ਜੇ.ਸੀ.ਬੀ ਤੇ ਟਿੱਪਰ ਨੰੂ ਲਿਆ ਕਬਜ਼ੇ 'ਚ

ਤਿੱਬੜ, 19 ਮਈ (ਭੁਪਿੰਦਰ ਸਿੰਘ ਬੋਪਾਰਾਏ)-ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਮਸ਼ਹੂਰ ਪਿੰਡ ਤਿੱਬੜ ਵਿਖੇ ਸਥਿਤੀ ਉਸ ਵੇਲੇ ਤਣਾਅਪੂਰਨ ਬਣ ਗਈ, ਜਦੋਂ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਦੇ ਆਗੂ ਹਰਵਿੰਦਰ ਸੋਨੀ ਆਪਣੇ ਸਾਥੀਆਂ ਅਤੇ ਸਰਕਾਰੀ ਸੁਰੱਖਿਆ ਕਮਾਂਡੋ ਸਮੇਤ ...

ਪੂਰੀ ਖ਼ਬਰ »

ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਹੋਇਆ ਪ੍ਰਾਇਮਰੀ ਸਿਹਤ ਕੇਂਦਰ ਮੰਡ

ਘੁਮਾਣ, 19 ਮਈ (ਬੰਮਰਾਹ)-ਨਜ਼ਦੀਕ ਪਿੰਡ ਮੰਡ ਵਿਖੇ 1980 ਦੇ ਕਰੀਬ 2 ਏਕੜ ਜ਼ਮੀਨ ਵਿਚ ਬਣੇ ਪ੍ਰਾਇਮਰੀ ਸਿਹਤ ਕੇਂਦਰ ਨਾਲ ਇਲਾਕੇ ਦੇ 10-15 ਪਿੰਡਾਂ ਨੂੰ ਵੱਡੀ ਸਹੂਲਤ ਮਿਲੀ ਸੀ | ਇਸ ਹਸਪਤਾਲ ਵਿਚ ਡਾਕਟਰ ਲੋਕਾਂ ਦਾ ਇਲਾਜ ਕਰਦੇ ਸਨ | ਛੋਟੇ-ਮੋਟੇ ਆਪ੍ਰੇਸ਼ਨ ਕਰਨ ਦੇ ਨਾਲ-ਨਾਲ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਨੰੂ ਉਤਸ਼ਾਹਿਤ ਕਰਨ ਲਈ ਲਗਾਇਆ ਕੈਂਪ

ਗੁਰਦਾਸਪੁਰ, 19 ਮਈ (ਪੰਕਜ ਸ਼ਰਮਾ)-ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਖੇਤੀਬਾੜੀ ਵਲੋਂ ਮੁੱਖ ਖੇਤੀਬਾੜੀ ਅਧਿਕਾਰੀ ਡਾ: ਰਣਧੀਰ ਸਿੰਘ ਠਾਕੁਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਨੰੂ ਉਤਸ਼ਾਹਿਤ ਕਰਨ ਅਤੇ ਧਰਤੀ ...

ਪੂਰੀ ਖ਼ਬਰ »

ਮਹਿਲਾ ਦੇ ਗਲੇ 'ਚੋਂ ਲੁਟੇਰੇ ਚੈਨੀ ਝਪਟ ਕੇ ਹੋਏ ਫ਼ਰਾਰ

ਗੁਰਦਾਸਪੁਰ, 19 ਮਈ (ਭਾਗਦੀਪ ਸਿੰਘ ਗੋਰਾਇਆ)-ਅੱਜ ਗੁਰਦਾਸਪੁਰ ਸ਼ਹਿਰ ਦੇ ਸਰਕਾਰੀ ਕਾਲਜ ਰੋਡ 'ਤੇ ਪੈਂਦੇ ਮੁਹੱਲਾ ਸੰਤ ਨਗਰ ਵਿਚ ਦੋ ਲੁਟੇਰਿਆਂ ਵਲੋਂ ਇਕ ਮਹਿਲਾ ਦੀ ਚੈਨੀ ਖੋਹਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਮੁਹੱਲਾ ਵਾਸੀਆਂ ਦੱਸਿਆ ਕਿ ਅੱਜ ਦੇਰ ਸ਼ਾਮ ...

ਪੂਰੀ ਖ਼ਬਰ »

ਸਿਵਲ ਹਸਪਤਾਲ ਬਟਾਲਾ 'ਚ ਕਈ ਦਿਨਾਂ ਤੋਂ ਪਾਣੀ ਨਾ ਆਉਣ ਕਾਰਨ ਮਰੀਜ਼ ਪ੍ਰੇਸ਼ਾਨ

ਬਟਾਲਾ, 19 ਮਈ (ਕਾਹਲੋਂ)-ਸਿਵਲ ਹਸਪਤਾਲ ਬਟਾਲਾ ਦੀ ਉਪਰਲੀ ਮੰਜਿਲ ਵਿਚ ਕਈ ਦਿਨਾਂ ਤੋਂ ਪਾਣੀ ਨਾ ਆਉਣ ਕਾਰਨ ਮਰੀਜ਼ਾਂ ਤੇ ਹਸਪਤਾਲ ਸਟਾਫ਼ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਹਸਪਤਾਲ 'ਚ ਦਾਖਲ ਮਰੀਜ਼ ਜਗਤਾਰ ਸਿੰਘ, ਪਰਮਜੀਤ ਸਿੰਘ, ਸਮਸ਼ੇਰ ...

ਪੂਰੀ ਖ਼ਬਰ »

ਡੀਪੂ ਹੋਲਡਰ ਯੂਨੀਅਨ ਨੇ ਰੈਲੀ ਚੰਡੀਗੜ੍ਹ ਪਹੁੰਚਣ 'ਤੇ ਡੀਪੂ ਹੋਲਡਰਾਂ ਦਾ ਕੀਤਾ ਧੰਨਵਾਦ

ਪੁਰਾਣਾਂ ਸ਼ਾਲਾ 19 ਮਈ (ਪੁਰਾਣਾ ਸ਼ਾਲਾ)- ਡੀਪੂ ਹੋਲਡਰ ਐਸੋਸੀਏਸ਼ਨ ਗੁਰਦਾਸਪੁਰ ਨਰਿੰਦਰ ਸ਼ਰਮਾ ਉਪ ਪ੍ਰਧਾਨ ਪੰਜਾਬ ਤੇ ਮੋਹਣ ਲਾਲ ਭਾਗੋਕਾਵਾਂ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਨੇ 16 ਮਈ ਨੂੰ ਚੰਡੀਗੜ੍ਹ ਦੀ ਵਿਸ਼ਾਲ ਰੈਲੀ 'ਚ ਪਹੁੰਚਣ 'ਤੇ ਗੁਰਦਾਸਪੁਰ ਦੇ ਸਮੂਹ ...

ਪੂਰੀ ਖ਼ਬਰ »

ਪਿੰਡਾਂ 'ਚ ਆਵਾਰਾ ਪਸ਼ੂ ਲੋਕਾਂ ਲਈ ਸਿਰਦਰਦੀ ਬਣੇ, ਨਿੱਤ ਵਾਪਰਦੇ ਹਾਦਸੇ ਚਿੰਤਾ ਦਾ ਵਿਸ਼ਾ

ਪੁਰਾਣਾ ਸ਼ਾਲਾ, 19 ਮਈ (ਅਸ਼ੋਕ ਸ਼ਰਮਾ)- ਬੇਟ ਇਲਾਕੇ ਅੰਦਰ ਆਵਾਰਾ ਪਸ਼ੂ ਸਿਰਦਰਦੀ ਦੇ ਨਾਲ ਸੜਕੀ ਹਾਦਸਿਆਂ ਦਾ ਕਾਰਨ ਵੀ ਬਣ ਰਹੇ ਹਨ | ਇਸ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਕੋਈ ਵੀ ਧਿਆਨ ਨਹੀਂ ਦੇ ਰਿਹਾ ਜਿਸ ਕਰਕੇ ਲੋਕ ਕਾਫ਼ੀ ਚਿੰਤਤ ਹੋਏ ਪਏ ਹਨ | ਸਮਾਜ ਸੇਵੀ ਸੰਗੀਤਾ ...

ਪੂਰੀ ਖ਼ਬਰ »

ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰਦਾਸਪੁਰ, 19 ਮਈ (ਆਰਿਫ਼)- ਐਸ.ਸੀ.ਈ.ਆਰ.ਟੀ. ਮੁਹਾਲੀ ਵਲੋਂ ਡੀ.ਐਲ.ਐਡ. (ਈ.ਟੀ.ਟੀ.) ਸਾਲ ਦੂਸਰਾ ਸੈਸ਼ਨ (2019-21) ਦੇ ਨਤੀਜੇ ਵਿਚ ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ, ਮੁਸਤਫਾਬਾਦ ਜੱਟਾਂ ਬੱਬੇਹਾਲੀ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਪਿ੍ੰਸੀਪਲ ਨਰਿੰਦਰ ਸਲਾਰੀਆ ਨੇ ...

ਪੂਰੀ ਖ਼ਬਰ »

ਬਾਬਾ ਮੇਹਰ ਸਿੰਘ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਦੇ ਡੀ.ਐਲ.ਐਡ. ਸਾਲ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰਦਾਸਪੁਰ, 19 ਮਈ (ਆਰਿਫ਼)- ਐਸ.ਸੀ.ਈ.ਆਰ.ਟੀ. ਮੁਹਾਲੀ ਵਲੋਂ ਡੀ.ਐਲ.ਐਡ. ਸਾਲ ਦੂਜੇ ਐਲਾਨੇ ਗਏ ਨਤੀਜੇ ਵਿਚੋਂ ਬਾਬਾ ਮੇਹਰ ਸਿੰਘ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਪੁਰਾਣਾ ਸ਼ਾਲਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਕਾਲਜ ਦੇ ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਦੀ ਮੀਟਿੰਗ

ਬਹਿਰਾਮਪੁਰ, 19 ਮਈ (ਬਲਬੀਰ ਸਿੰਘ ਕੋਲਾ)-ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਦੀ ਇਕ ਇਲਾਕਾ ਪੱਧਰੀ ਜ਼ਰੂਰੀ ਮੀਟਿੰਗ ਪਿੰਡ ਕੋਠੇ ਮਜੀਠੀ ਦੇ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ | ਜਿਸ ਵਿਚ ਸੁਖਜੀਤ ਸਿੰਘ ਹਰਦੋਝੰਡੇ, ਸਵਰਨ ਸਿੰਘ ਭੋਲਾ, ਜੋਗਿੰਦਰ ਸਿੰਘ ਖੰਨਾ ਚਮਾਰਾ ...

ਪੂਰੀ ਖ਼ਬਰ »

ਗ੍ਰੀਨ ਸਿਟੀ ਕੈਂਪ ਕਿ੍ਸ਼ਨਾ ਨਗਰ ਵਿਖੇ ਛੇਵਾਂ ਗੁਰਮਤਿ ਸਮਾਗਮ ਸਮਾਪਤ

ਦੀਨਾਨਗਰ, 19 ਮਈ (ਸੋਢੀ/ਸੰਧੂ)-ਲੋਕ ਸੇਵਾ ਦਲ ਵਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਗ੍ਰੀਨ ਸਿਟੀ ਕੈਂਪ ਕਿ੍ਸ਼ਨਾ ਨਗਰ ਵਿਖੇ 6ਵਾਂ ਸਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ | ਰਹਿਰਾਸ ਸਾਹਿਬ ਦੇ ਪਾਠ ਦੀ ਸਮਾਪਤੀ ਤੋਂ ਬਾਅਦ ਐੱਸ.ਜੀ.ਪੀ.ਸੀ. ਦੇ ਪ੍ਰਚਾਰਕ ਭਾਈ ਗੁਰਨਾਮ ...

ਪੂਰੀ ਖ਼ਬਰ »

ਪਿੰਡ ਡੀਡਾ ਸੈਣੀਆਂ ਵਿਖੇ ਛਿੰਝ ਮੇਲਾ ਸਮਾਪਤ

ਦੀਨਾਨਗਰ, 19 ਮਈ (ਸੰਧੂ/ਸੋਢੀ)-ਸੈਣੀ ਟਾਟਰੀ ਵੈੱਲਫੇਅਰ ਸੁਸਾਇਟੀ ਪਿੰਡ ਡੀਡਾ ਸੈਣੀਆਂ ਵਲੋਂ ਸਲਾਨਾ ਛਿੰਝ ਮੇਲਾ ਕਰਵਾਇਆ ਗਿਆ | ਜਿਸ ਵਿਚ ਬ੍ਰਾਹਮਣ ਸਭਾ ਦੀਨਾਨਗਰ ਦੇ ਚੇਅਰਮੈਨ ਨਰੇਸ਼ ਤਿ੍ਪਾਠੀ ਤੇ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਕਾਲਜ ਆਫ ਐਜੂਕੇਸ਼ਨ ਦਾ ਡੀ.ਐੱਲ.ਐੱਡ. ਕਲਾਸ ਦਾ ਨਤੀਜਾ ਰਿਹਾ 100 ਫ਼ੀਸਦੀ

ਧਾਰੀਵਾਲ, 19 ਮਈ (ਰਮੇਸ਼ ਨੰਦਾ)-ਐੱਸ.ਸੀ.ਈ.ਆਰ.ਟੀ. ਵਲੋਂ ਡੀ.ਐੱਲ.ਐੱਡ. ਸ਼ੈਸ਼ਨ 2019-2021 ਸਾਲ ਦੇ ਐਲਾਨੇ ਗਏ ਦੂਜੇ ਨਤੀਜੇ 'ਚੋਂ ਬਾਬਾ ਬੰਦਾ ਸਿੰਘ ਬਹਾਦਰ ਕਾਲਜ ਆਫ ਐਜੂਕੇਸ਼ਨ ਧਾਰੀਵਾਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕੀਤੇ ਹਨ | ਕਾਲਜ ਚੇਅਰਮੈਨ ਅਮਰਜੀਤ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਦਾ ਭਰਵਾਂ ਸਵਾਗਤ ਕਰਨ ਲਈ ਸੰਗਤਾਂ 'ਚ ਵੱਡਾ ਉਤਸ਼ਾਹ : ਬਾਬਾ ਰਛਪਾਲ ਸਿੰਘ/ਸੋਨੀ ਮੋਹਲੋਵਾਲੀ

ਕੋਟਲੀ ਸੂਰਤ ਮੱਲ੍ਹੀ, 19 ਮਈ (ਕੁਲਦੀਪ ਸਿੰਘ ਨਾਗਰਾ)-ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਵਲੋਂ ਵਿਸ਼ਵ ਸ਼ਾਂਤੀ ਤੇ ਸਰਬੱਤ ਦੇ ਭਲੇ ਲਈ 26ਵੀਂ ਸਾਲਾਨਾ ਪੈਦਲ ਯਾਤਰਾ ਦਾ ਇਲਾਕੇ ਅੰਦਰ ਭਰਵਾਂ ਸਵਾਗਤ ਕਰਨ ਲਈ ਸੰਗਤਾਂ 'ਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬਾਬਾ ਰਾਮ ਥੰਮਣ ਦੀ ਕੋਰ ਕਮੇਟੀ ਦਾ ਨਵੇਂ ਸਿਰੇ ਤੋਂ ਗਠਨ

ਊਧਨਵਾਲ, 19 ਮਈ (ਪਰਗਟ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਰਾਮ ਥੰਮਣ ਜੀ ਦੀ ਕੋਰ ਕਮੇਟੀ ਦਾ ਨਵੇ ਸਿਰ ਤੋਂ ਚੋਣ ਸੂਬੇ ਦੇ ਆਗੂ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ, ਲਖਵਿੰਦਰ ਸਿੰਘ ਵਰਿਆਮ ਨੰਗਲ, ਜ਼ਿਲ੍ਹਾ ਜਨਰਲ ਸਕੱਤਰ ਸੋਹਣ ...

ਪੂਰੀ ਖ਼ਬਰ »

ਸਰਕਾਰ ਅਬਾਦਕਾਰ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦੇਵੇ : ਭੋਜਰਾਜ

ਡੇਰਾ ਬਾਬਾ ਨਾਨਕ, 19 ਮਈ (ਵਿਜੇ ਸ਼ਰਮਾ)-ਸੰਯੁਕਤ ਕਿਸਾਨ ਮੋਰਚੇ ਦੀ ਜਥੇਬੰਦੀ ਕਿਸਾਨ ਤੇ ਭਲਾਈ ਯੂਨੀਅਨ ਦੀ ਅਹਿਮ ਮੀਟਿੰਗ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਦੀ ਅਗਵਾਈ 'ਚ ਕਿਸਾਨ ਆਗੂ ਗੁਰਪ੍ਰੀਤ ਸਿੰਘ ਖਾਸਾਂਵਾਲੀ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਵਲੋਂ ਰਾਹਗੀਰਾਂ ਲਈ ਲਗਾਈ ਠੰਢੇ ਮਿੱਠੇ ਜਲ ਦੀ ਛਬੀਲ

ਪਠਾਨਕੋਟ, 19 ਮਈ (ਸੰਧੂ)-ਵਧਦੀ ਗਰਮੀ ਨੰੂ ਮੁੱਖ ਰੱਖਦੇ ਹੋਏ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਕੁਲਦੀਪ ਸਿੰਘ ਗੁੰਨਾ ਦੀ ਅਗਵਾਈ ਵਿਚ ਰਾਹਗੀਰਾਂ ਲਈ ਠੰਢੇ ਮਿੱਠੇ ਜਲ ਦੀ ਛਬੀਲ ...

ਪੂਰੀ ਖ਼ਬਰ »

ਇਮਾਨਦਾਰੀ ਜ਼ਿੰਦਾ ਹੈ-ਵਿਦਿਆਰਥੀ ਦੇ ਗੁੰਮ ਹੋਏ ਪੈਸੇ ਕੀਤੇ ਵਾਪਸ

ਪਠਾਨਕੋਟ, 19 ਮਈ (ਸੰਧੂ)-ਆਦਰਸ਼ ਭਾਰਤੀ ਕਾਲਜ ਦੇ ਕੈਂਪਸ ਵਿਚ ਕਿਸੇ ਵਿਦਿਆਰਥੀ ਦੇ ਪੈਸੇ ਗੁੰਮ ਹੋ ਗਏ ਅਤੇ ਗਣਿਤ ਵਿਭਾਗ ਦੇ ਡਾ: ਬਲਜੋਤ ਸਿੰਘ ਨੰੂ ਉਕਤ ਰਾਸ਼ੀ ਮਿਲੀ ਤੇ ਉਨ੍ਹਾਂ ਉਹ ਰਾਸ਼ੀ ਕਾਲਜ ਦੇ ਪਿ੍ੰਸੀਪਲ ਦਫ਼ਤਰ ਵਿਖੇ ਜਮ੍ਹਾਂ ਕਰਵਾ ਦਿੱਤੀ | ਜਿਸ ...

ਪੂਰੀ ਖ਼ਬਰ »

ਫਰੈਂਡਜ਼ ਫਾਰ ਐਵਰ ਗਰੁੱਪ ਵਲੋਂ ਸਨਮਾਨ ਸਮਾਗਮ

ਪਠਾਨਕੋਟ, 19 ਮਈ (ਸੰਧੂ)-ਫਰੈਂਡਜ਼ ਫਾਰ ਐਵਰ ਗਰੁੱਪ ਵਲੋਂ ਲਾਈਨਜ਼ ਕਲੱਬ ਡਿਸਟਿ੍ਕ 321-ਡੀ ਦੇ ਪਠਾਨਕੋਟ ਦੇ ਨਵ ਨਿਯੁਕਤ ਰੀਜਨ ਚੇਅਰਮੈਨ ਏ.ਪੀ.ਐਸ. ਬੁੰਮਰਾਹ ਅਤੇ ਫੂਡ ਫਾਰ ਹੰਗਰ ਪ੍ਰੋਜੈਕਟ ਦੇ ਚੇਅਰਮੈਨ ਗੌਰਵ ਰਾਜਨ ਗੁਪਤਾ ਨੰੂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਦੋ ਮਹੀਨਿਆਂ ਵਿਚ ਪਿਛਲੇ 70 ਸਾਲਾਂ ਜਿੰਨਾ ਕੰਮ ਕੀਤਾ-ਗੌਤਮ ਮਾਨ

ਪਠਾਨਕੋਟ, 19 ਮਈ (ਚੌਹਾਨ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਜੁਆਇੰਟ ਸੈਕਟਰੀ ਗੌਤਮ ਮਾਨ ਵਲੋਂ ਇਕ ਮੁਲਾਕਾਤ ਦੌਰਾਨ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਰਹਿਨੁਮਾਈ ਹੇਠ ਪਿਛਲੇ 2 ਮਹੀਨਿਆਂ 'ਚ ਜਿਹੜੇ ਫ਼ੈਸਲੇ ਲਏ ਹਨ, ਉਹ ...

ਪੂਰੀ ਖ਼ਬਰ »

ਮਲਟੀਪਰਪਜ਼ ਹੈੱਲਥ ਇੰਪਲਾਈਜ਼ ਯੂਨੀਅਨ ਨੇ ਸਹਾਇਕ ਸਿਵਲ ਸਰਜਨ ਨੰੂ ਦਿੱਤਾ ਮੰਗ-ਪੱਤਰ

ਪਠਾਨਕੋਟ, 19 ਮਈ (ਸੰਧੂ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਪਠਾਨਕੋਟ ਦਾ ਇਕ ਵਫਦ ਸਹਾਇਕ ਸਿਵਲ ਸਰਜਨ ਡਾ: ਅਦਿੱਤੀ ਸਲਾਰੀਆ ਅਤੇ ਡੀ.ਐਚ.ਓ. ਡਾ: ਸੁਨੀਤਾ ਸ਼ਰਮਾ ਨੰੂ ਜ਼ਿਲ੍ਹਾ ਪ੍ਰਧਾਨ ਸੁਖਦੇਵ ਰਾਜ ਦੀ ਅਗਵਾਈ ਵਿਚ ਮਿਲਿਆ ਅਤੇ ਆਪਣੀਆਂ ਮੰਗਾਂ ...

ਪੂਰੀ ਖ਼ਬਰ »

ਸੈਣੀ ਮਹਾਂਸਭਾ ਪਠਾਨਕੋਟ ਨੇ ਐੱਸ. ਐੱਸ. ਪੀ. ਪਠਾਨਕੋਟ ਅਰੁਣ ਸੈਣੀ ਨੰੂ ਕੀਤਾ ਸਨਮਾਨਿਤ

ਪਠਾਨਕੋਟ, 19 ਮਈ (ਸੰਧੂ)-ਸੈਣੀ ਮਹਾਂਸਭਾ ਪਠਾਨਕੋਟ ਦਾ ਇਕ ਵਫਦ ਪ੍ਰਧਾਨ ਪਰਮਜੀਤ ਸਿੰਘ ਸੈਣੀ ਪੰਮਾ ਪਹਿਲਵਾਨ ਦੀ ਅਗਵਾਈ ਵਿਚ ਹੋਰਨਾਂ ਮੈਂਬਰਾਂ ਨਾਲ ਐਸ.ਐਸ.ਪੀ. ਪਠਾਨਕੋਟ ਅਰੁਣ ਸੈਣੀ ਨੰੂ ਮਿਲਿਆ | ਇਸ ਮੌਕੇ ਸੈਣੀ ਮਹਾਂਸਭਾ ਪਠਾਨਕੋਟ ਵਲੋਂ ਐਸ.ਐਸ.ਪੀ. ਪਠਾਨਕੋਟ ...

ਪੂਰੀ ਖ਼ਬਰ »

ਟ੍ਰੈਫ਼ਿਕ ਐਜੂਕੇਸ਼ਨ ਸੈੱਲ ਨੇ ਵਾਹਨ ਚਾਲਕਾਂ ਨੰੂ ਕੀਤਾ ਜਾਗਰੂਕ

ਪਠਾਨਕੋਟ, 19 ਮਈ (ਸੰਧੂ)-ਟÉੈਫ਼ਿਕ ਐਜੂਕੇਸ਼ਨ ਸੈੱਲ ਪਠਾਨਕੋਟ ਵਲੋਂ ਨਲਵਾ ਪੁਲ 'ਤੇ ਵਾਹਨ ਚਾਲਕਾਂ ਨੰੂ ਟਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ | ਇਸ ਮੌਕੇ ਟਰੈਫ਼ਿਕ ਇੰਚਾਰਜ ਜਗਤਾਰ ਸਿੰਘ, ਸੈਲ ਦੇ ਇੰਚਾਰਜ ਏ.ਐਸ.ਆਈ. ਪ੍ਰਦੀਪ ਕੁਮਾਰ ਤੇ ਟਰੈਫ਼ਿਕ ਮਾਰਸ਼ਲ ਵਿਜੇ ...

ਪੂਰੀ ਖ਼ਬਰ »

ਪਠਾਨਕੋਟ ਕੈਂਟ ਵਿਖੇ ਸਿਵਲ ਮਿਲਟਰੀ ਲਾਈਜਨ ਕਾਨਫਰੰਸ ਦਾ ਆਯੋਜਨ

ਪਠਾਨਕੋਟ, 19 ਮਈ (ਸੰਧੂ)-ਪਠਾਨਕੋਟ ਕੈਂਟ ਮੁੱਖ ਦਫ਼ਤਰ 21 ਸਬ ਏਰੀਆ ਵਿਖੇ ਸਿਵਲ ਮਿਲਟਰੀ ਲਾਈਜਨ ਕਾਨਫਰੰਸ ਦਾ ਆਯੋਜਨ ਕੀਤਾ ਗਿਆ | ਜਿਸ ਦੀ ਸ਼ੁਰੂਆਤ ਬਿ੍ਗੇਡੀਅਰ ਸੰਦੀਪ ਐਸ. ਸ਼ਾਰਦਾ ਐਸ.ਐਮ., ਵੀ.ਐਸ.ਐਮ. ਕਮਾਂਡਰ 21 ਸਬ ਏਰੀਆ ਦੇ ਭਾਸ਼ਨ ਨਾਲ ਹੋਈ | ਸਮਾਗਮ ਵਿਚ ਸੈਨਾ ਦੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਹੋਣਹਾਰ ਵਿਦਿਆਰਥਣ ਨੰੂ 5 ਹਜ਼ਾਰ ਰੁਪਏ ਵਜ਼ੀਫਾ ਰਾਸ਼ੀ ਦਿੱਤੀ

ਪਠਾਨਕੋਟ, 19 ਮਈ (ਸੰਧੂ)-ਲਾਈਨਜ਼ ਕਲੱਬ ਪਠਾਨਕੋਟ ਵਲੋਂ ਚਲਾਏ ਜਾ ਰਹੇ ਪ੍ਰੋਜੈਕਟ ਦੇ 23ਵੇਂ ਦਿਨ ਕਲੱਬ ਦੇ ਪ੍ਰਧਾਨ ਰਾਜੀਵ ਖੋਸਲਾ ਦੀ ਪ੍ਰਧਾਨਗੀ ਹੇਠ ਏ.ਐਂਡ.ਐਮ. ਇੰਸਟੀਚਿਊਟ ਦੀ ਹੋਣਹਾਰ ਵਿਦਿਆਰਥਣ ਨੰੂ 5 ਹਜ਼ਾਰ ਰੁਪਏ ਦੀ ਰਾਸ਼ੀ ਵਜ਼ੀਫਾ ਰਾਸ਼ੀ ਵਜੋਂ ਭੇਟ ਕੀਤੀ ...

ਪੂਰੀ ਖ਼ਬਰ »

ਕਾਰ ਤੇ ਆਟੋ ਦੀ ਟੱਕਰ 'ਚ ਇਕ ਦੀ ਮੌਤ ਤੇ 6 ਜ਼ਖ਼ਮੀ

ਮਾਧੋਪੁਰ, 19 ਮਈ (ਨਰੇਸ਼ ਮਹਿਰਾ)-ਬੀਤੇ ਦਿਨ ਰਾਤ ਕਰੀਬ 2 ਵਜੇ ਟੀ-ਪੁਆਇੰਟ ਡਿਫੈਂਸ ਰੋਡ 'ਤੇ ਪਿੱਛੋਂ ਆ ਰਹੀ ਕਾਰ ਨੇ ਇਕ ਸਵਾਰੀਆਂ ਨਾਲ ਭਰੇ ਆਟੋ ਨੰੂ ਟੱਕਰ ਮਾਰ ਦਿੱਤੀ ਜਿਸ ਕਾਰਨ ਆਟੋ 'ਚ ਬੈਠੀ ਇਕ ਔਰਤ ਦੀ ਮੌਤ ਤੇ ਛੇ ਲੋਕਾਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਪ੍ਰਾਪਤ ...

ਪੂਰੀ ਖ਼ਬਰ »

ਸਮਾਜ ਸੇਵੀ ਨਰਿੰਦਰ ਕਾਲਾ ਅਤੇ ਡਾ. ਰਮੇਸ਼ ਡੋਗਰਾ ਦਾ ਕੀਤਾ ਸਨਮਾਨ

ਪਠਾਨਕੋਟ, 19 ਮਈ (ਗੁਰਦੇਵ ਸਿੰਘ ਜੌਹਲ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕੌਂਸਲਰ ਮਨਜੀਤ ਕੌਰ ਸੰਧੂ ਵਲੋਂ ਅੱਜ ਪਠਾਨਕੋਟ ਵਿਖੇ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ ਵਿਚ ਉਨ੍ਹਾਂ ਵਲੋਂ ਪ੍ਰਸਿੱਧ ਸਮਾਜ ਸੇਵੀ ਅਤੇ ਪਠਾਨਕੋਟ ਵਿਕਾਸ ਮੰਚ ਦੇ ਚੇਅਰਮੈਨ ਨਰਿੰਦਰ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਅਹੁਦਾ ਸੰਭਾਲਣ ਉਪਰੰਤ ਕੀਤੀ ਸਟਾਫ਼ ਨਾਲ ਮੀਟਿੰਗ

ਘਰੋਟਾ, 19 ਮਈ (ਸੰਜੀਵ ਗੁਪਤਾ)-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਬਲਰਾਜ ਸਿੰਘ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਵੱਖ-ਵੱਖ ਬਲਾਕਾਂ ਦੇ ਜੇ.ਆਰ.ਐਸ. ਸਟਾਫ਼ ਨਾਲ ਮੀਟਿੰਗ ਕੀਤੀ | ਇਸ ਮੌਕੇ ਬਲਾਕ ਘਰੋਟਾ ਤੋਂ ਇਲਾਵਾ ਜਿੱਥੇ ਵੱਖ-ਵੱਖ ਬਲਾਕਾਂ ਤੋਂ ਸਟਾਫ਼ ਮੈਂਬਰ ਹਾਜ਼ਰ ...

ਪੂਰੀ ਖ਼ਬਰ »

ਪਠਾਨਕੋਟ ਕਾਲਜ ਆਫ਼ ਐਜੂਕੇਸ਼ਨ ਈ.ਟੀ.ਟੀ. ਦੂਜੇ ਸਾਲ ਦਾ ਨਤੀਜਾ ਰਿਹਾ ਸ਼ਾਨਦਾਰ

ਪਠਾਨਕੋਟ, 19 ਮਈ (ਸੰਧੂ)-ਐਸ.ਈ.ਆਰ.ਟੀ. ਵਲੋਂ ਈ.ਟੀ.ਟੀ. ਦੂਜੇ ਸਾਲ 2019-21 ਦਾ ਨਤੀਜਾ ਐਲਾਨਿਆ ਗਿਆ | ਜਿਸ ਵਿਚ ਪਠਾਨਕੋਟ ਕਾਲਜ ਆਫ਼ ਐਜੂਕੇਸ਼ਨ ਦੇ ਈ.ਟੀ.ਟੀ. ਦੂਜੇ ਸਾਲ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਕਾਲਜ ਦਾ ਪੂਰੇ ਜ਼ਿਲ੍ਹੇ ਭਰ ਵਿਚ ਨਾਮ ਰੌਸ਼ਨ ਕੀਤਾ ...

ਪੂਰੀ ਖ਼ਬਰ »

ਸਾਹਿਤ ਸਭਾ ਵਲੋਂ ਪਿ੍ੰਸੀਪਲ ਡਾ. ਸੋਭਾ ਪਰਾਸ਼ਰ ਸਨਮਾਨਿਤ

ਪਠਾਨਕੋਟ, 19 ਮਈ (ਸੰਧੂ)-ਸਾਹਿਤ ਸਭਾ ਵਲੋਂ ਸਭਾ ਦੇ ਪ੍ਰਧਾਨ ਬੀ.ਆਰ. ਗੁਪਤਾ ਦੀ ਪ੍ਰਧਾਨਗੀ ਹੇਠ ਸਥਾਨਕ ਰਮਾ ਦੇਵੀ ਚੋਪੜਾ ਕਾਲਜ ਵਿਖੇ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਕਾਲਜ ਦੀ ਨਵ ਨਿਯੁਕਤ ਪਿ੍ੰਸੀਪਲ ਡਾ: ਸ਼ੋਭਾ ਪਰਾਸਰ ਨੰੂ ਪਿ੍ੰਸੀਪਲ ਬਣਨ 'ਤੇ ਸਭਾ ਵਲੋਂ ...

ਪੂਰੀ ਖ਼ਬਰ »

ਔਸਤੀ ਸੰਘਰਸ਼ ਕਮੇਟੀ ਦਾ ਵਫ਼ਦ ਜੀ.ਐੱਮ. ਨੰੂ ਮਿਲਿਆ

ਸ਼ਾਹਪੁਰ ਕੰਢੀ, 19 ਮਈ (ਰਣਜੀਤ ਸਿੰਘ)-ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਜੈਨੀ ਜੁਗਿਆਲ ਦਾ ਵਫ਼ਦ ਪ੍ਰਧਾਨ ਦਿਆਲ ਸਿੰਘ ਦੀ ਅਗਵਾਈ ਹੇਠ ਜੀ.ਐਮ. ਐਸ.ਕੇ. ਸੂਲਜਾ ਤੇ ਮੁੱਖ ਇੰਜੀਨੀਅਰ ਸ਼ੇਰ ਸਿੰਘ ਨੰੂ ਮਿਲਿਆ ਤੇ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ | ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਦੇ ਵਫ਼ਦ ਨੇ ਐੱਸ.ਐੱਸ.ਪੀ. ਪਠਾਨਕੋਟ ਨਾਲ ਕੀਤੀ ਮੁਲਾਕਾਤ

ਪਠਾਨਕੋਟ, 19 ਮਈ (ਗੁਰਦੇਵ ਸਿੰਘ ਜੌਹਲ)-ਕਾਂਗਰਸ ਦੀ ਸੂਬਾ ਸਕੱਤਰ ਟੀਨਾ ਚੌਧਰੀ 'ਤੇ ਕੁਝ ਦਿਨ ਪਹਿਲਾਂ ਦਰਜ ਹੋਏ ਕੇਸਾਂ ਤੋਂ ਬਾਅਦ ਅੱਜ ਜ਼ਿਲ੍ਹਾ ਕਾਂਗਰਸ ਦੀ ਟੀਮ ਸਾਬਕਾ ਵਿਧਾਇਕ ਅਮਿਤ ਵਿਜ, ਵਿਧਾਇਕ ਨਰੇਸ਼ ਪੁਰੀ, ਮੇਅਰ ਪੰਨਾ ਲਾਲ ਭਾਟੀਆ ਸਮੇਤ ਕਈ ਕੌਂਸਲਰ ਤੇ ...

ਪੂਰੀ ਖ਼ਬਰ »

6 ਗ੍ਰਾਮ ਚਿੱਟੇ ਸਮੇਤ ਨੌਜਵਾਨ ਕਾਬੂ-ਮਾਮਲਾ ਦਰਜ

ਘਰੋਟਾ, 19 ਮਈ (ਸੰਜੀਵ ਗੁਪਤਾ)-ਐੱਸ.ਐੱਸ.ਪੀ. ਪਠਾਨਕੋਟ ਅਰੁਣ ਸੈਣੀ ਅਤੇ ਡੀ.ਐੱਸ.ਪੀ. ਜਗਦੀਸ਼ ਰਾਜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਨੰੂ ਠੱਲ੍ਹ ਪਾਉਣ ਲਈ ਆਰੰਭੀ ਮੁਹਿੰਮ ਨੰੂ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਘਰੋਟਾ ਪੁਲਿਸ ਨੇ ਇਕ ਨੌਜਵਾਨ ਨੰੂ 6 ਗ੍ਰਾਮ ...

ਪੂਰੀ ਖ਼ਬਰ »

ਪਠਾਨੀਆ ਬਰਾਦਰੀ ਦੀ ਸਾਲਾਨਾ ਮੇਲ 22 ਨੰੂ

ਧਾਰਕਲਾਂ, 19 ਮਈ (ਨਰੇਸ਼ ਪਠਾਨੀਆ)-ਹਿਮਾਚਲ ਪ੍ਰਦੇਸ਼ ਦੇ ਨੂਰਪੁਰ 'ਚ ਸਥਿਤ ਮੁੱਖ ਧਾਰਮਿਕ ਸਥਾਨ ਸ੍ਰੀ ਨਾਗ ਮੰਦਿਰ ਜਠੇਰੇ ਪਠਾਨੀਆ ਨਾਗਬੜੀ ਵਿਖੇ 22 ਮਈ ਨੰੂ ਪਠਾਨੀਆ ਬਰਾਦਰੀ ਦੀ ਮੇਲੇ ਲੱਗੇਗੀ | ਕਮੇਟੀ ਮੈਂਬਰ ਸੁਨੀਤ ਸਿੰਘ ਪਠਾਨੀਆ ਨੇ ਦੱਸਿਆ ਕਿ ਇਸ ਸਾਲਾਨਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX