ਤਾਜਾ ਖ਼ਬਰਾਂ


ਅਫਗਾਨਿਸਤਾਨ: ਕਾਬੁਲ 'ਚ ਮਸਜਿਦ ਵਿਚ ਬੰਬ ਧਮਾਕਾ
. . .  1 day ago
ਜੰਡਿਆਲਾ ਨੇੜੇ ਪੁਲਿਸ ਮੁਕਾਬਲੇ ਉਪਰੰਤ ਦੋ ਗੈਂਗਸਟਰ ਗ੍ਰਿਫ਼ਤਾਰ ਦੋ ਕਿੱਲੋਗਰਾਮ ਹੈਰੋਇਨ ਤੇ ਪਿਸਤੌਲ ਬਰਾਮਦ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ , ਗੁਰਪ੍ਰੀਤ ਸਿੰਘ ਢਿੱਲੋਂ )-ਜੰਡਿਆਲਾ ਨੇੜੇ ਪੁਲਿਸ ਨਾਲ ਹੋਈ ਮੁੱਠਭੇੜ ਉਪਰੰਤ ਪੁਲਿਸ ਵਲੋਂ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦਾ ਸਬੰਧ ਜੱਗੂ ਭਗਵਾਨਪੁਰੀਆ ਗਰੁੱਪ ਨਾਲ
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ 'ਚ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ,ਪੁਲਿਸ ਪਾਰਟੀ ’ਤੇ ਫਾਇਰਿੰਗ
. . .  1 day ago
ਸੂਰਤ ਵਿਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰਿਆ
. . .  1 day ago
ਮਲੌਦ ਪੀ.ਏ.ਡੀ.ਬੀ. ਚੋਣਾਂ 'ਚ ਆਮ ਆਦਮੀ ਪਾਰਟੀ ਦੇ ਪੰਜ ਤੇ ਅਕਾਲੀ ਦਲ ਦੇ ਚਾਰ ਡਾਇਰੈਕਟਰ ਬਣੇ
. . .  1 day ago
ਮਲੌਦ, 17 ਅਗਸਤ (ਨਿਜ਼ਾਮਪੁਰ/ਚਾਪੜਾ)- ਮਲੌਦ ਪੀ.ਏ.ਡੀ.ਬੀ. ਬੈਂਕ ਦੀਆਂ ਚੋਣਾਂ 'ਚ ਪੰਜ ਸੀਟਾਂ 'ਤੇ ਚੋਣ ਹੋਈ, ਜਿਸ 'ਚ ਇਕ ਸੀਟ ਆਮ ਆਦਮੀ ਪਾਰਟੀ ਅਤੇ ਚਾਰ ਸੀਟਾਂ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਆਈਆਂ। ਜ਼ਿਕਰਯੋਗ ਹੈ ਕਿ ਕੁੱਲ 9 ਮੈਂਬਰਾਂ 'ਚੋਂ ਚਾਰ...
ਅਟਾਰੀ ਸਰਹੱਦ 'ਤੇ ਆਈ.ਸੀ.ਪੀ. 'ਚ ਹੋਇਆ ਧਮਾਕਾ, ਡਰਾਈ ਫਰੂਟ ਦੇ ਟਰੱਕ ਥੱਲੇ ਚੁੰਬਕ ਨਾਲ ਲਮਕਾਇਆ ਗਿਆ ਸੀ ਲੋਹੇ ਦਾ ਡੱਬਾ
. . .  1 day ago
ਅਟਾਰੀ, 17 ਅਗਸਤ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦੇ ਵਪਾਰਕ ਸੌਦੇ ਨੂੰ ਚਲਾਉਣ ਵਾਲੀ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ...
ਡੀ.ਜੀ. ਸੀ.ਏ. ਨੇ ਕੋਰੋਨਾ ਦੇ ਮੱਦੇਨਜ਼ਰ ਏਅਰਲਾਈਨਜ਼ ਕੰਪਨੀਆਂ ਨੂੰ ਜਾਰੀ ਕੀਤੀ ਨਵੀਆਂ ਹਦਾਇਤਾਂ
. . .  1 day ago
ਨਵੀਂ ਦਿੱਲੀ, 17 ਅਗਸਤ- ਦੇਸ਼ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (ਡੀ.ਜੀ. ਸੀ.ਏ.) ਨੇ ਏਅਰਲਾਈਨਜ਼ ਕੰਪਨੀਆਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ...
ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਮਿਲੀ ਇਤਰਾਜ਼ਯੋਗ ਚੀਜ਼
. . .  1 day ago
ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਅਫ਼ਗਾਨਿਸਤਾਨ ਦਰਮਿਆਨ ਚੱਲ ਰਹੇ ਵਪਾਰ ਦੌਰਾਨ ਅੱਜ ਅਫ਼ਗਾਨਿਸਤਾਨ ਤੋਂ ਪਾਕਿਸਤਾਨ ਰਾਹੀਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਇਤਰਾਜ਼ਯੋਗ ਚੀਜ਼ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ...
ਸੈਂਕੜੇ ਅਧਿਆਪਕਾਂ ਨੇ ਧਰਨਾ ਦੇ ਕੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਸੰਗਰੂਰ ਵਿਖੇ ਸੈਂਕੜੇ ਅਧਿਆਪਕਾਂ ਨੇ ਅਧਿਆਪਕ ਮੰਗਾਂ ਦੀ ਅਣਦੇਖੀ ਕਰਨ ਖ਼ਿਲਾਫ਼ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਅੱਗੇ ਇਕੱਠੇ ਹੋ ਕੇ ਜ਼ਬਰਦਸਤ ਨਾਅਰੇਬਾਜ਼ੀ...
ਕੁਲਦੀਪ ਧਾਲੀਵਾਲ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਵੰਡੀਆਂ ਮਸ਼ੀਨਾਂ 'ਚ 150 ਕਰੋੜ ਰੁਪਏ ਦੇ ਘਪਲੇ ਸੰਬੰਧੀ ਵਿਜੀਲੈਂਸ ਜਾਂਚ ਦੇ ਹੁਕਮ
. . .  1 day ago
ਚੰਡੀਗੜ੍ਹ 17 ਅਗਸਤ, ਭਗਵੰਤ ਮਾਨ ਸਰਕਾਰ ਵਲੋਂ ਸੂਬੇ 'ਚ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਪਹਿਲੇ ਦਿਨ ਤੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਪਹਿਲੀਆਂ ਸਰਕਾਰਾਂ 'ਚ ਲੋਕਾਂ ਦੇ ਪੈਸੇ ਦੀ ਲੁੱਟ-ਖਸੁੱਟ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਰਾਜਸੀ ਆਗੂਆਂ...
ਕਿਸਾਨਾਂ ਨੂੰ ਕੇਂਦਰ ਵਲੋਂ ਰਾਹਤ, ਖ਼ੇਤੀਬਾੜੀ ਕਰਜ਼ 'ਤੇ 1.5 ਫ਼ੀਸਦੀ ਸਹਾਇਤਾ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 17 ਅਗਸਤ-ਕੈਬਨਿਟ ਦੀ ਬੈਠਕ 'ਚ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ 3 ਲੱਖ ਤੱਕ ਦੇ ਛੋਟੀ ਮਿਆਦ ਵਾਲੇ ਖ਼ੇਤੀ...
ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦੀ ਹੋਈ ਸ਼ੁਰੂਆਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦਾ ਉਦਘਾਟਨ ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸ.ਈ.ਈ. ਅਸ਼ੋਕ ਸ਼ਰਮਾ...
ਚਿੱਟੇ ਮੱਛਰ ਨਾਲ ਖ਼ਰਾਬ ਹੋਇਆ ਨਰਮਾ ਵਾਹਿਆ
. . .  1 day ago
ਰਾਮਾ ਮੰਡੀ, 17 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)- ਨਰਮਾ ਪੱਟੀ 'ਚ ਚਿੱਟਾ ਮੱਛਰ ਨਰਮੇ ਦੀ ਫ਼ਸਲ ਨੂੰ ਤਬਾਹ ਕਰ ਰਿਹਾ ਹੈ। ਕਿਸਾਨਾਂ ਵਲੋਂ ਨਰਮੇ ਦੀ ਫ਼ਸਲ ਬਚਾਉਣ ਲਈ ਸਪਰੇਹਾਂ ਕੀਤੀਆਂ ਜਾ ਰਹੀਆ ਹਨ। 'ਆਪ' ਸਰਕਾਰ ਜੋ ਪਹਿਲਾਂ ਕਹਿੰਦੀ ਸੀ ਕਿ ਪਿੰਡ-ਪਿੰਡ...
ਪਟਿਆਲਾ: ਦਿਨ-ਦਿਹਾੜੇ ਨਕਾਬਪੋਸ਼ ਵਿਅਕਤੀਆਂ ਵਲੋਂ ਹਜ਼ਾਰਾਂ ਰੁਪਏ ਦੀ ਲੁੱਟ
. . .  1 day ago
ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਦੇ ਬਿਸ਼ਨ ਨਗਰ ਵਿਖੇ ਦਿਨ-ਦਿਹਾੜੇ ਦੋ ਨਕਾਬਪੋਸ਼ ਵਿਅਕਤੀਆਂ ਨੇ 65 ਹਜ਼ਾਰ ਰੁਪਏ ਦੀ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਦਾ ਮਾਮਲਾ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਨੌਜਵਾਨ ਵਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ...
ਅੰਮ੍ਰਿਤਸਰ: ਪੁਲਿਸ ਦੀ ਗੱਡੀ ਹੇਠਾਂ ਬੰਬ ਰੱਖਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ)-ਬੀਤੇ ਦਿਨੀਂ ਇਕ ਸਬ-ਇੰਸਪੈਕਟਰ ਦੀ ਗੱਡੀ ਹੇਠਾਂ ਬੰਬ ਲਾ ਕੇ ਉਡਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਨੇ 2 ਮੁਲਜ਼ਮਾਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਦਿੱਲੀ ਤੋਂ ਵਿਸਤਾਰਾ ਏਅਰਲਾਈਨ ਰਾਹੀਂ ਅੰਮ੍ਰਿਤਸਰ ਲਿਆਂਦਾ...
ਭੇਤਭਰੇ ਹਾਲਾਤ 'ਚ ਜੰਡਿਆਲਾ ਦੇ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 17ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਫਗਵਾੜਾ ਮੁੱਖ ਮਾਰਗ ਤੇ ਪੈਂਦੇ ਪਿੰਡ ਲਖਨਪਾਲ ਕੋਲ ਅੱਜ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲਖਨਪਾਲ ਦੇ ਸਰਪੰਚ ਰਮਨ ਕੁਮਾਰ ਨੇ ਦੱਸਿਆ ਕਿ...
ਪਵਨ ਕੁਮਾਰ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਦੀ ਮੌਜੂਦਗੀ 'ਚ ਭਾਜਪਾ 'ਚ ਹੋਏ ਸ਼ਾਮਿਲ
. . .  1 day ago
ਨਵੀਂ ਦਿੱਲੀ, 17 ਅਗਸਤ-ਹਿਮਾਚਲ ਪ੍ਰਦੇਸ਼ ਦੇ ਕਾਂਗਰਸ ਵਿਧਾਇਕ ਪਵਨ ਕੁਮਾਰ ਕਾਜਲ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਿਲ ਹੋਏ ਹਨ।
24 ਅਗਸਤ ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਚੰਡੀਗੜ੍ਹ, 17 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦਾ ਦੌਰਾ ਕਰਨਗੇ । ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਮੋਦੀ ਨਵੀਂ ਚੰਡੀਗੜ੍ਹ ਕੇ ਮੁੱਲਾਂਪੁਰ ਪਹੁੰਚਣਗੇ, ਜਿੱਥੇ ਉਹ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ...
ਸੜਕ ਦੀ ਖ਼ਸਤਾ ਹਾਲਤ ਕਾਰਨ ਬੱਸ ਨੇ ਦੋ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਕੁਚਲਿਆ, ਦੋਹਾਂ ਦੀ ਮੌਕੇ 'ਤੇ ਹੋਈ ਮੌਤ
. . .  1 day ago
ਚੇਤਨਪੁਰਾ, 17 ਅਗਸਤ (ਮਹਾਂਬੀਰ ਸਿੰਘ ਗਿੱਲ)-ਅੰਮ੍ਰਿਤਸਰ-ਫਤਹਿਗੜ੍ਹ ਚੂੜੀਆਂ ਵਾਇਆ ਚੇਤਨਪੁਰਾ ਸੜਕ ਦੀ ਖ਼ਸਤਾ ਹਾਲਤ ਕਾਰਨ ਅੱਜ ਫਿਰ ਵਾਪਰੇ ਇਕ ਦਰਦਨਾਕ ਤੇ ਭਿਆਨਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਬੱਲ ਕਲਾਂ ਚੌਕੀ ਦੇ ਇੰਚਾਰਜ...
ਰਾਵੀ ਦਰਿਆ ਨਜ਼ਦੀਕ ਸੜਕ 'ਤੇ ਪਏ ਪਾੜ ਨੂੰ ਪੂਰਨ ਲਈ ਪ੍ਰਸ਼ਾਸਨ ਤੇ ਆਰਮੀ ਵਲੋਂ ਸੰਭਾਲਿਆ ਮੋਰਚਾ
. . .  1 day ago
ਰਮਦਾਸ/ਅਜਨਾਲਾ, 17 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)- ਰਾਵੀ ਦਰਿਆ 'ਚ ਬੀਤੇ ਕੱਲ੍ਹ ਅਚਾਨਕ ਪਾਣੀ ਵਧਣ ਕਾਰਨ ਸੜਕ ਟੁੱਟ ਜਾਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਹਰਕਤ 'ਚ ਆਉਂਦਿਆਂ ਆਰਮੀ ਦੀ ਸਹਾਇਤਾ ਨਾਲ ਸੜਕ ਨੂੰ ਮੁੜ ਮੁਰੰਮਤ...
ਇਨ੍ਹਾਂ 75 ਸਾਲਾਂ 'ਚ ਭਾਰਤ ਨੇ ਬਹੁਤ ਕੁਝ ਹਾਸਲ ਕੀਤਾ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 17 ਅਗਸਤ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਦੇ ਹਰ ਬੱਚੇ ਲਈ ਸਿੱਖਿਆ ਜ਼ਰੂਰੀ ਹੈ। ਸਿੱਖਿਆ ਹਰ ਪਰਿਵਾਰ ਨੂੰ ਅਮੀਰ ਬਣਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਲਈ ਮੁਫ਼ਤ ਇਲਾਜ ਜ਼ਰੂਰੀ ਹੈ। ਭਾਰਤ ਦਾ ਹਰ ਨਾਗਰਿਕ...
ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੱਟ ਕੇ ਸੁੱਟਣ ਵਾਲੇ ਦੋਸ਼ੀਆਂ ਖ਼ਿਲਾਫ਼ ਕਰਵਾਈ ਨਾ ਕਰਨ ਨੂੰ ਲੈ ਕੇ ਬਰਨਾਲਾ ਮਾਨਸਾ ਰੋੜ ਕੀਤਾ ਜਾਮ
. . .  1 day ago
ਜੋਗਾ, 17 ਅਗਸਤ (ਹਰਜਿੰਦਰ ਸਿੰਘ ਚਹਿਲ)-ਪਿੰਡ ਅਲੀਸ਼ੇਰ ਕਲਾਂ (ਮਾਨਸਾ) ਵਿਖੇ ਬੀਤੇ ਕੱਲ੍ਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੁੱਟਣ ਦੇ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ਵਲੋਂ ਰਾਤ ਦੇ ਸਮੇਂ ਤੋਂ ਮਾਨਸਾ ਬਰਨਾਲਾ ਹਾਈਵੇ ਜਾਮ ਕੀਤਾ ਗਿਆ...
ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)-ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਭਾਜਪਾ ਨੇਤਾ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ । ਇਸ ਸੰਬੰਧੀ ਖੰਨਾ ਨੇ ਕਿ ਦੱਸਿਆ ਕਿ ਮੁਲਾਕਾਤ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਕੋਲ...
'ਆਪ' ਵਿਧਾਇਕ ਸ਼ੀਤਲ ਅੰਗੁਰਾਲ ਸਮੇਤ ਪੂਰੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
. . .  1 day ago
ਜਲੰਧਰ, 17 ਅਗਸਤ (ਅੰਮ੍ਰਿਤਪਾਲ)-ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਵਟ੍ਹਸਐਪ ਨੰਬਰ ਤੋਂ ਕਾਲ ਆਈ ਅਤੇ ਕਿਹਾ ਗਿਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਜੇਠ ਸੰਮਤ 554

ਅੰਮ੍ਰਿਤਸਰ

ਸੂਬੇ ਦੇ ਤਲਾਬਾਂ, ਖੂਹਾਂ, ਛੱਪੜਾਂ, ਬਾਉਲੀਆਂ ਦੇ ਬਚਾਅ ਲਈ ਵਾਤਾਵਰਨ ਪ੍ਰੇਮੀ ਅਤੇ ਜਲ ਰੱਖਿਅਕ ਆਏ ਅੱਗੇ

ਅੰਮਿ੍ਤਸਰ, 19 ਮਈ (ਸੁਰਿੰਦਰ ਕੋਛੜ)-ਭਾਰਤ ਦੇ ਲਗਭਗ 12 ਸੂਬੇ ਸੋਕੇ ਦੀ ਮਾਰ ਹੇਠ ਆ ਚੁੱਕੇ ਹਨ | ਸੰਯੁਕਤ ਰਾਸ਼ਟਰ ਦੀ ਇਕ ਰਿਪੋਰਟ ਮੁਤਾਬਕ ਆਉਂਦੇ 30 ਜਾਂ 35 ਵਰਿ੍ਹਆਂ ਤੱਕ ਦੁਨੀਆਂ ਦੇ 4 ਅਰਬ ਤੋਂ ਵਧੇਰੇ ਲੋਕ ਪਾਣੀ ਦੀ ਘਾਟ ਤੋਂ ਪ੍ਰਭਾਵਿਤ ਹੋਣਗੇ | ਅੱਜ ਵੀ ਲਗਭਗ 100 ਕਰੋੜ ਲੋਕਾਂ ਨੂੰ ਪੀਣ ਲਈ ਸਾਫ਼ ਪਾਣੀ ਨਸੀਬ ਨਹੀਂ ਹੋ ਰਿਹਾ | ਜਲ ਰੱਖਿਅਕਾਂ ਸਮੇਤ ਦੇਸ਼ ਭਰ ਦੇ ਜਾਗਰੂਕ ਨਾਗਰਿਕ ਇਸਨੂੰ ਲੈ ਕੇ ਬਹੁਤ ਚਿੰਤਤ ਹਨ | ਧਰਤੀ ਹੇਠਲੇ ਪਾਣੀ ਦੇ ਚਿੰਤਾਜਨਕ ਪੱਧਰ ਤੱਕ ਘਟਣ ਤੇ ਸੂਬੇ ਦੇ ਤਲਾਬਾਂ, ਖੂਹਾਂ, ਛੱਪੜਾਂ, ਬਾਉਲੀਆਂ ਆਦਿ ਦੇ ਸੁੱਕ ਜਾਣ ਕਾਰਨ ਉਨ੍ਹਾਂ ਦੀ ਬਣ ਰਹੀ ਚਿੰਤਾਜਨਕ ਹਾਲਤ ਸਮੇਤ ਉਕਤ ਮਾਮਲੇ ਦੇ ਹਲ ਲਈ ਵੱਖ-ਵੱਖ ਵਾਤਾਵਰਨ ਪ੍ਰੇਮੀ ਜਥੇਬੰਦੀਆਂ ਅਤੇ ਜਲ ਰੱਖਿਅਕਾਂ ਨੇ ਸੜਕਾਂ 'ਤੇ ਉਤਰਨਾ ਸ਼ੁਰੂ ਕਰ ਦਿੱਤਾ ਹੈ | ਅੱਜ 'ਅਜੀਤ' ਉੱਪ ਦਫ਼ਤਰ ਅੰਮਿ੍ਤਸਰ ਦੀ ਟੀਮ ਨਾਲ ਜਲ ਸਰੰਕਸ਼ਨ ਹਰੀਆਵਲ ਪੰਜਾਬ ਦੇ ਕਾਰਜਕਾਰੀ ਮੈਂਬਰ ਇੰਜੀ: ਦਲਜੀਤ ਸਿੰਘ ਕੋਹਲੀ, ਰਾਜੀਵ ਠੁਕਰਾਲ, ਇੰਜ. ਮਨਜੀਤ ਸਿੰਘ ਸੈਣੀ ਅਤੇ ਡਾ: ਕੰਵਰ ਹੁੰਦਲ ਨੇ ਜ਼ਿਲ੍ਹੇ ਦੇ ਵੱਖ-ਵੱਖ ਤਲਾਬਾਂ ਅਤੇ ਬਾਉਲੀਆਂ ਦਾ ਦੌਰਾ ਕੀਤਾ | ਉਕਤ ਟੀਮ ਵਲੋਂ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਦਾ ਦੌਰਾ ਕਰਨ 'ਤੇ ਪਤਾ ਲੱਗਾ ਕਿ ਸਰਹੱਦੀ ਪਿੰਡ ਰਾਜਾਤਾਲ ਦੇ ਲਗਭਗ 15 ਏਕੜ 'ਚ ਬਣੇ ਇਤਿਹਾਸਕ ਤਲਾਬ ਦੇ ਵੱਡੇ ਹਿੱਸੇ ਨੂੰ ਭੇਂਅ ਬੀਜਣ ਤੇ ਹੋਰ ਫ਼ਸਲਾਂ ਦੀ ਪੈਦਾਵਾਰ ਲਈ ਵਰਤੋਂ 'ਚ ਲਿਆਂਦਾ ਜਾ ਰਿਹਾ ਹੈ | ਪਿੰਡ ਵਣੀਏਕੇ, ਰਾਜਾਸਾਂਸੀ, ਮੀਰਾਂਕੋਟ, ਢੰਡ, ਫ਼ਤਿਹਗੜ੍ਹ ਚੂੜੀਆਂ, ਸੰਗਤਪੁਰਾ, ਸੁਲਤਾਨਵਿੰਡ ਰੋਡ ਸਥਿਤ ਸਮਦ ਜੂ ਕਸ਼ਮੀਰੀ, ਦੀਵਾਨ ਸੁੱਖ ਦਿਆਲ, ਚਾਟੀਵਿੰਡ ਰੋਲ ਸਥਿਤ ਮਹੇਸ਼ ਦਾਸ ਖੱਤਰੀ ਦਾ ਤਲਾਬ, ਬਾਗ਼ ਰਾਜਾ ਰੁਲੀਆ ਰਾਮ ਦਾ ਇਤਿਹਾਸਕ ਤਲਾਬ ਸਮੇਤ ਲਗਭਗ ਇਕ ਦਰਜਨ ਤੋਂ ਵਧੇਰੇ ਇਤਿਹਾਸਕ ਤਲਾਬ ਪੂਰੀ ਤਰ੍ਹਾਂ ਸੁੱਕ ਚੁਕੇ ਹਨ | ਜਦਕਿ ਲੋਪੋਕੇ ਦੇ ਨਜ਼ਦੀਕ ਪਿੰਡ ਪ੍ਰੀਤ ਨਗਰ ਵਿਚਲਾ ਮੁਗ਼ਲਕਾਲ ਦਾ ਇਤਿਹਾਸਕ ਤਲਾਬ ਟਿਊਬਵੈੱਲ ਦੇ ਪਾਣੀ ਨਾਲ ਭਰਿਆ ਜਾ ਰਿਹਾ ਹੈ, ਜੋ ਕਿ ਸਾਫ਼ ਤੌਰ 'ਤੇ ਧਰਤੀ ਹੇਠਲੇ ਪਾਣੀ ਦੀ ਬਰਬਾਦੀ ਹੈ | ਇਸੇ ਤਰ੍ਹਾਂ ਪਿੰਡ ਸਰਾਏ ਅਮਾਨਤ ਖ਼ਾਨ ਅਤੇ ਮੂਧ ਭੀਲੋਵਾਲ ਸਮੇਤ ਹੋਰਨਾਂ ਇਲਾਕਿਆਂ 'ਚ ਮੌਜੂਦ ਇਤਿਹਾਸਕ ਬਾਉਲੀਆਂ ਦਾ ਪਾਣੀ ਸੁੱਕ ਜਾਣ ਕਾਰਨ ਇਹ ਕੂੜੇ ਦੇ ਡੰਪ 'ਚ ਤਬਦੀਲ ਹੋ ਰਹੀਆਂ ਹਨ | ਇੰਜੀ: ਦਲਜੀਤ ਸਿੰਘ ਕੋਹਲੀ ਪੰਜਾਬ 'ਚ ਧਰਤੀ ਹੇਠਲੇ ਪਾਣੀ ਦਾ ਪੱਧਰ ਘਟਣ ਪਿੱਛੇ ਰੀਚਾਰਜ ਖੂਹਾਂ ਤੇ ਤਲਾਬਾਂ ਦੀ ਘਾਟ ਨੂੰ ਮੁੱਖ ਕਾਰਨ ਦੱਸਦਿਆਂ ਕਿਹਾ ਕਿ ਜ਼ਮੀਨ ਦੀ ਸਿੰਚਾਈ ਲਈ ਨਹਿਰਾਂ ਅਤੇ ਦਰਿਆਵਾਂ ਦੇ ਪਾਣੀ ਦੀ ਘਾਟ ਕਾਰਨ ਪੰਜਾਬ ਦੀ ਜ਼ਿਆਦਾਤਰ ਭੂਮੀ ਦੀ ਸਿੰਚਾਈ ਟਿਊਬਵੈੱਲਾਂ 'ਤੇ ਹੀ ਨਿਰਭਰ ਹੈ | ਇੰਜੀ: ਕੋਹਲੀ ਮੁਤਾਬਕ ਪੰਜਾਬ ਦੇ 149 ਬਲਾਕਾਂ 'ਚੋਂ 122 ਨੂੰ ਡਾਰਕ ਜ਼ੋਨ 'ਚ ਰੱਖਿਆ ਗਿਆ ਹੈ | ਡਾ: ਕੰਵਰ ਹੁੰਦਲ ਤੇ ਰਾਜੀਵ ਠੁਕਰਾਲ ਨੇ ਵਿਸ਼ਵ ਬੈਂਕ ਦੀ ਇਕ ਰਿਪੋਰਟ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਜੇਕਰ ਜਲਦੀ ਬਰਸਾਤੀ ਪਾਣੀ ਨੂੰ ਸੰਭਾਲਣ ਤੇ ਧਰਤੀ ਹੇਠਲੇ ਪਾਣੀ ਦੇ ਡਿਗ ਰਹੇ ਪੱਧਰ ਦੇ ਬਚਾਅ ਲਈ ਠੋਸ ਉਪਰਾਲੇ ਨਾ ਕੀਤੇ ਗਏ ਤਾਂ ਪਾਣੀ ਦੀ ਮੌਜੂਦਾ 500 ਘਣ ਕਿੱਲੋਮੀਟਰ ਉਪਲਬਧਤਾ ਘਟ ਕੇ ਸਾਲ 2050 ਤੱਕ ਸਿਰਫ਼ 80 ਘਣ ਕਿੱਲੋਮੀਟਰ ਹੀ ਰਹਿ ਜਾਏਗੀ | ਉਨ੍ਹਾਂ ਕਿਹਾ ਕਿ ਇਹ ਰਿਪੋਰਟ ਸਾਫ਼ ਤੌਰ 'ਤੇ ਦੱਸਦੀ ਹੈ ਕਿ ਮੌਜੂਦਾ ਸਮੇਂ ਦੇਸ਼ ਦੀ ਧਰਤੀ ਦਾ 15 ਫ਼ੀਸਦੀ ਹਿੱਸਾ ਪਾਣੀ ਦੇ ਗੰਭੀਰ ਸੰਕਟ ਦੀ ਮਾਰ ਹੇਠ ਹੈ

ਮੇਅਰ ਨੇ ਰੇਲਵੇ ਸਟੇਸ਼ਨ ਸਾਹਮਣੇ ਵਾਪਰੀ ਘਟਨਾ ਦੀ ਜਾਂਚ ਸੰਯੁਕਤ ਕਮਿਸ਼ਨਰ ਨੂੰ ਸੌਂਪੀ

ਅੰਮਿ੍ਤਸਰ, 19 ਮਈ (ਹਰਮਿੰਦਰ ਸਿੰਘ)-ਬੀਤੇ ਦਿਨੀਂ ਅੰਮਿ੍ਤਸਰ ਰੇਲਵੇ ਸਟੇਸ਼ਨ ਦੇ ਸਾਹਮਣੇ ਨਿਰਮਾਣ ਅਧੀਨ ਹੋਟਲ 'ਚ ਉਸਦੇ ਨਾਲ ਲੱਗਦੀ ਇਕ ਵੱਡੀ ਇਮਾਰਤ ਦੇ ਡਿੱਗਣ ਤੇ ਉਸ ਦੇ ਆਲ਼ੇ-ਦੁਆਲ਼ੇ ਦੀਆਂ ਰਿਹਾਇਸ਼ੀ ਬਿਲਡਿੰਗਾਂ ਨੂੰ ਨੁਕਸਾਨ ਪਹੁੰਚਣ ਦਾ ਸਖ਼ਤ ਨੋਟਿਸ ...

ਪੂਰੀ ਖ਼ਬਰ »

ਡਾਕਟਰਾਂ ਦੀ ਕਮੀ ਨਾਲ ਜੂਝ ਰਹੇ ਸਿਹਤ ਵਿਭਾਗ ਨੇ ਲਿਆ ਅਹਿਮ ਫੈਸਲਾ

ਅੰਮਿ੍ਤਸਰ, 19 ਮਈ (ਰੇਸ਼ਮ ਸਿੰਘ)-ਸਿਵਲ ਸਰਜ਼ਨ ਦਫਤਰ ਦੇ ਏ.ਸੀ. ਦਫਤਰਾਂ 'ਚ ਬੈਠ ਕੇ ਪ੍ਰਸ਼ਾਸਨਿਕ ਅਧਿਕਾਰੀ ਬਣੇ ਬੈਠੇ ਡਾਕਟਰ ਵੀ ਹੁਣ ਮਰੀਜ਼ਾਂ ਦੇ ਇਲਾਜ ਕਰਨ ਦੀ ਡਿਊਟੀ ਕਰਨਗੇ | ਰਾਜ ਦੇ ਸਰਕਾਰੀ ਹਸਪਤਾਲਾਂ 'ਚ ਡਾਕਟਰਾਂ ਦੀ ਕਮੀ ਹੋਣ ਕਾਰਨ ਮਰੀਜ਼ਾਂ ਦੇ ਇਲਾਜ਼ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਵਿਖੇ 23 ਮਈ ਨੂੰ ਮਨਾਇਆ ਜਾਵੇਗਾ ਛੇਵੇਂ ਪਾਤਿਸ਼ਾਹ ਦਾ ਮਹਾਨ ਗੁਰਿਆਈ ਪੁਰਬ : ਭਾਈ ਸਲੂਜਾ

ਅੰਮਿ੍ਤਸਰ, 19 ਮਈ (ਜਸਵੰਤ ਸਿੰਘ ਜੱਸ)-ਛੇਵੇਂ ਸਿੱਖ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਮਹਾਨ ਗੁਰਿਆਈ ਪੁਰਬ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁ: ਬੀਬੀ ਕੌਲਾਂ ਜੀ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਦੇ ਸਹਿਯੋਗ ਨਾਲ 23 ਮਈ ਨੂੰ ਗੁ: ਸ੍ਰੀ ...

ਪੂਰੀ ਖ਼ਬਰ »

ਸਿੱਖ ਇਤਿਹਾਸ ਸੰਬੰਧੀ ਗਲਤ ਪੁਸਤਕਾਂ ਛਾਪਣ ਦੇ ਮਾਮਲੇ 'ਚ ਸਿੱਖਿਆ ਬੋਰਡ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਵੀ ਬਰਾਬਰ ਦੀ ਦੋਸ਼ੀ-ਬਲਦੇਵ ਸਿੰਘ ਸਿਰਸਾ

ਅੰਮਿ੍ਤਸਰ, 19 ਮਈ (ਜਸਵੰਤ ਸਿੰਘ ਜੱਸ)-ਲੋਕ ਭਲਾਈ ਇਨਸਾਫ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਅਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪੁਸਤਕਾਂ ਵਿਚ ਸਿੱਖ ਇਤਿਹਾਸ ਗਲਤ ਢੰਗ ਨਾਲ ਪੇਸ਼ ਕੀਤੇ ਜਾਣ ਸਬੰਧੀ ਅਜਿਹੀਆਂ ਪੁਸਤਕਾਂ ...

ਪੂਰੀ ਖ਼ਬਰ »

ਪਾਕਿ 'ਚ 9 ਸਾਲਾ ਹਿੰਦੂ ਲੜਕੇ ਦਾ ਧਰਮ ਪਰਿਵਰਤਨ

ਅੰਮਿ੍ਤਸਰ, 19 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਅਤੇ ਉੱਥੋਂ ਦੀਆਂ ਪ੍ਰਮੁੱਖ ਅਦਾਲਤਾਂ ਵਲੋਂ ਘੱਟ-ਗਿਣਤੀਆਂ ਨੂੰ ਸੁਰੱਖਿਆ ਮੁਹੱਈਆ ਕਰਾਏ ਜਾਣ ਦੇ ਕੀਤੇ ਜਾ ਰਹੇ ਦਾਅਵਿਆਂ ਦੇ ਬਾਵਜੂਦ ਹਿੰਦੂ ਭਾਈਚਾਰੇ ਦੇ ਲੋਕਾਂ ਦੇ ਅਗਵਾ ਅਤੇ ਧਰਮ ਪਰਿਵਰਤਨ ਦੇ ਮਾਮਲੇ ...

ਪੂਰੀ ਖ਼ਬਰ »

ਜਦੋਂ ਭਾਰਤੀ ਨੌਜਵਾਨ ਨੇ ਆਈ. ਐਸ. ਆਈ. ਨੂੰ ਲਗਾਇਆ ਚੂਨਾ

ਅੰਮਿ੍ਤਸਰ, 19 ਮਈ (ਸੁਰਿੰਦਰ ਕੋਛੜ)-ਧਾਰਮਿਕ ਯਾਤਰਾ 'ਤੇ ਪਾਕਿਸਤਾਨ ਪਹੁੰਚੇ ਸਿਰਸਾ (ਹਰਿਆਣਾ) ਦੇ ਇਕ ਨੌਜਵਾਨ ਨੇ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈ. ਐਸ. ਆਈ. ਨੂੰ ਨਾ ਸਿਰਫ਼ 5 ਹਜ਼ਾਰ ਰੁਪਏ ਦਾ ਚੂਨਾ ਹੀ ਲਗਾਇਆ, ਬਲਕਿ ਉਨ੍ਹਾਂ ਤੋਂ ਇਕ ਚਾਈਨੀਜ਼ ਮੋਬਾਈਲ ਵੀ ...

ਪੂਰੀ ਖ਼ਬਰ »

ਪਾਕਿ 'ਚ ਅਗਵਾ ਕੀਤੀ ਹਿੰਦੂ ਲੜਕੀ ਦੀ 4 ਮਹੀਨੇ ਬਾਅਦ ਹੋਈ ਘਰ ਵਾਪਸੀ

ਅੰਮਿ੍ਤਸਰ, 19 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਜ਼ਿਲ੍ਹਾ ਸੰਘਰ ਦੇ ਪਿੰਡ ਕਧਰੋ 'ਚ ਇਕ 14 ਸਾਲਾ ਹਿੰਦੂ ਲੜਕੀ ਦੀ 4 ਮਹੀਨੇ ਬਾਅਦ ਘਰ ਵਾਪਸੀ ਹੋਈ ਹੈ | ਉਸ ਨੂੰ ਨਜ਼ਦੀਕੀ ਪਿੰਡ ਦੇ ਕੁਝ ਵਿਅਕਤੀਆਂ ਨੇ ਅਗਵਾ ਕਰਕੇ ਇਕ ਗੁਪਤ ਠਿਕਾਣੇ 'ਤੇ ਰੱਖਿਆ ਹੋਇਆ ...

ਪੂਰੀ ਖ਼ਬਰ »

ਦਰਜਨਾਂ ਕਾਲੋਨੀਆਂ ਦੇ ਵਸਨੀਕਾਂ ਨੂੰ ਹਵਾ, ਪਾਣੀ ਰਾਹੀਂ ਜ਼ਹਿਰ ਵੰਡ ਰਿਹਾ ਹੈ ਤੁੰਗ ਢਾਬ ਡਰੇਨ

ਅੰਮਿ੍ਤਸਰ, 19 ਮਈ (ਹਰਮਿੰਦਰ ਸਿੰਘ)-ਹਵਾ, ਪਾਣੀ ਤੇ ਧਰਤੀ ਨੂੰ ਆਪਣੇ ਨਿੱਜੀ ਮੁਫ਼ਾਦ ਦੀ ਅੱਖਾਂ 'ਤੇ ਪੱਟੀ ਬੰਨ੍ਹ ਕੇ ਸਭ ਕੁੱਝ ਵਿਸਾਰ ਕੇ ਪੌਣ-ਪਾਣੀ ਤੇ ਧਰਤੀ ਨੂੰ ਦੂਸ਼ਿਤ ਕੀਤਾ ਜਾ ਰਿਹਾ ਹੈ | ਅੰਮਿ੍ਤਸਰ ਦੇ ਦੁਆਲੇ ਦਰਜਨਾਂ ਕਾਲੋਨੀਆਂ ਵਿਚੋਂ ਨਿਕਲਦਾ ਤੁੰਗ ...

ਪੂਰੀ ਖ਼ਬਰ »

ਨੀਮ ਸੁਰੱਖਿਆ ਬਲਾਂ ਦੀਆਂ ਹੋਰ ਕੰਪਨੀਆਂ ਪੁੱਜਣੀਆਂ ਸ਼ੁਰੂ: ਸ਼ਹਿਰ ਦੇ ਅੰਦਰ 27 ਤੇ ਬਾਹਰਵਾਰ 50 ਲੱਗਣਗੇ ਵਿਸ਼ੇਸ਼ ਨਾਕੇ

ਅੰਮਿ੍ਤਸਰ , 19 ਮਈ (ਰੇਸ਼ਮ ਸਿੰਘ)-ਜੂਨ ਦੇ ਪਹਿਲੇ ਹਫਤੇ ਸਾਕਾ ਨੀਲਾ ਤਾਰਾ ਦੀ ਵਰੇਗੰਢ ਮੌਕੇ ਸ਼ਹਿਰ ਦੀ ਸੁਰਖਿਆ ਲਈ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ ਜਿਸ ਲਈ ਨੀਮ ਸੁਰਖਿਆ ਬਲਾਂ ਦੀਆਂ ਕੁਲ 10 ਕੰਪਨੀਆਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ ਜੋ ਇਥੇ ਪੁੱਜਣੀਆਂ ਸ਼ੁਰੂ ਹੋ ...

ਪੂਰੀ ਖ਼ਬਰ »

ਕਿਸਾਨਾਂ ਮਜ਼ਦੂਰਾਂ ਦੀ ਜਿੱਤ ਨੇ ਸੂਬਾ ਸਰਕਾਰ ਨੂੰ ਵਾਅਦਿਆਂ ਮੁਤਾਬਿਕ ਮੰਗਾਂ ਲਾਗੂ ਕਰਵਾਉਣ 'ਚ ਵੱਡਾ ਯੋਗਦਾਨ ਪਾਇਆ - ਜ਼ਿਲ੍ਹਾ ਪ੍ਰਧਾਨ ਚਾਟੀਵਿੰਡ

ਚੱਬਾ, 19 ਮਈ (ਜੱਸਾ ਅਨਜਾਣ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੀ ਮੀਟਿੰਗ ਕਿਸਾਨ ਆਗੂ ਅੰਗਰੇਜ਼ ਸਿੰਘ ਚਾਟੀਵਿੰਡ ਦੇ ਗ੍ਰਹਿ ਵਿਖੇ ਅੱਜ ਜਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਚਾਟੀਵਿੰਡ ਅਤੇ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਦੀ ਅਗਵਾਈ ਵਿਚ ਹੋਈ | ...

ਪੂਰੀ ਖ਼ਬਰ »

ਨਗਰ ਨਿਗਮ ਦੀ ਪਾਰਕਿੰਗ 'ਚੋਂ ਇਕ ਹੋਰ ਮੋਟਰ ਸਾਈਕਲ ਚੋਰੀ

ਅੰਮਿ੍ਤਸਰ, 19 ਮਈ (ਹਰਮਿੰਦਰ ਸਿੰਘ)-ਨਗਰ ਨਿਗਮ ਦੀ ਪਾਰਕਿੰਗ ਵਿਚੋਂ ਇਕ ਹੋਰ ਮੋਟਰ ਸਾਈਕਲ ਚੋਰੀ ਕਰ ਲਿਆ | ਇਹ ਮੋਟਰ ਸਾਈਕਲ ਜਨਮ ਮੌਤ ਵਿਭਾਗ ਨਾਲ ਸਬੰਧਿਤ ਅਧਿਕਾਰੀ ਸੁਭਾਸ਼ ਚੰਦਰ ਦਾ ਹੈ | ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਵਾਲਾ ਵਿਅਕਤੀ ਸੀ.ਸੀ. ਟੀ.ਵੀ. ਕੈਮਰਿਆਂ 'ਚ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ 31 ਮਈ ਤੋਂ ਸ਼ੁਰੂ

ਅੰਮਿ੍ਤਸਰ, 19 ਮਈ (ਰਾਜੇਸ਼ ਕੁਮਾਰ ਸ਼ਰਮਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ 31 ਮਈ ਤੋਂ ਸ਼ੁਰੂ ਹੋਣ ਜਾ ਰਹੀ ਹਨ | ਜਿਸਦੇ ਤਹਿਤ ਡੀ. ਏ. ਵੀ. ਕਾਲਜ ਅੰਮਿ੍ਤਸਰ ਵਿਖੇ ਪ੍ਰੀਖਿਆਵਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ | ਇਸ ਸੰਬੰਧੀ ਪਿ੍ੰਸੀਪਲ ਡਾ: ...

ਪੂਰੀ ਖ਼ਬਰ »

'ਤੁਹਾਡਾ ਰਵੱਈਆ-ਤੁਹਾਡੀ ਜਿੱਤ' ਵਿਸ਼ੇ ਸੰਬੰਧੀ ਵੈਬੀਨਾਰ

ਅੰਮਿ੍ਤਸਰ, 19 ਮਈ (ਰੇਸ਼ਮ ਸਿੰਘ)-ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਸਹਿਯੋਗ ਨਾਲ ਫੈਸਬੁਕ 'ਤੇ ਲਾਈਵ ਵੈਬੀਨਾਰ ਲਗਾਇਆ ਗਿਆ | ਜਿਸ ਵਿਚ 200 ਵਿਦਿਆਰਥੀਆਂ ਨੇ ਭਾਗ ਲਿਆ | ਵੈਬੀਨਾਰ ਵਿਚ ...

ਪੂਰੀ ਖ਼ਬਰ »

ਕਾਮਰੇਡ ਗਿਆਨੀ ਗੁਰਦੀਪ ਸਿੰਘ ਦੇ ਪਰਿਵਾਰ ਨੂੰ ਵੱਡਾ ਸਦਮਾ, ਪਤਨੀ ਸੁਰਜੀਤ ਕੌਰ ਦਾ ਦਿਹਾਂਤ

ਛੇਹਰਟਾ, 19 ਮਈ (ਸੁਰਿੰਦਰ ਸਿੰਘ ਵਿਰਦੀ/ ਵਡਾਲੀ)-ਹਲਕਾ ਪੱਛਮੀ ਦੇ ਨਾਮਵਰ ਕਾਮਰੇਡ ਗਿਆਨੀ ਗੁਰਦੀਪ ਸਿੰਘ ਪਰਿਵਾਰ ਨੂੰ ਅੱਜ ਉਸ ਵੇਲੇ ਗਹਿਰਾ ਸਦਮਾ ਪਹੁੰਚਿਆ ਜਦੋਂ ਕਾਮਰੇਡ ਗਿਆਨੀ ਗੁਰਦੀਪ ਸਿੰਘ ਦੇ ਸਤਿਕਾਰਯੋਗ ਪਤਨੀ ਸੁਰਜੀਤ ਕੌਰ (73) ਵਾਸੀ ਕਰਤਾਰ ਨਗਰ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਜੀਤ ਕੌਰ ਵੜੈਚ

ਅੰਮਿ੍ਤਸਰ : ਮਿੱਠ ਬੋਲੜੇ ਸੁਭਾਅ ਦੀ ਮਾਲਕ ਸ੍ਰੀਮਤੀ ਜੀਤ ਕੌਰ ਦਾ ਜਨਮ 25 ਦਸੰਬਰ 1949 ਨੂੰ ਪਿਤਾ ਉਜਾਗਰ ਸਿੰਘ ਸੰਧੂ ਦੇ ਘਰ ਮਾਤਾ ਅਮਰ ਕੌਰ ਦੀ ਕੁੱਖੋਂ ਅੰਮਿ੍ਤਸਰ 'ਚ ਹੋਇਆ | ਜੀਤ ਕੌਰ ਨੇ ਮੁੱਢਲੀ ਤੇ ਉਚੇਰੀ ਸਿੱਖਿਆ ਅੰਮਿ੍ਤਸਰ ਤੋਂ ਹੀ ਹਾਸਲ ਕਰਕੇ ਸਿੱਖਿਆ ਦੇ ...

ਪੂਰੀ ਖ਼ਬਰ »

ਕੋਟ ਖਾਲਸਾ ਵਿਖੇ ਹੋਈ ਪਰਲਜ਼ ਪੀੜਤਾਂ ਦੀ ਇੱਕਤਰਤਾ

ਛੇਹਰਟਾ, 19 ਮਈ (ਸੁਰਿੰਦਰ ਸਿੰਘ ਵਿਰਦੀ)-ਚਿੱਟ ਫੰਡ ਕੰਪਨੀ ਪਰਲਜ਼ ਵਿਚ ਫਸੇ ਹੋਏ ਆਪਣੇ ਪੈਸੇ ਲੈਣ ਲਈ ਦਰ ਦਰ ਭਟਕ ਰਹੇ ਲੋਕਾਂ ਦੀ ਜਥੇਬੰਦੀ ਇਨਸਾਫ਼ ਦੀ ਆਵਾਜ਼ ਦੀ ਮੀਟਿੰਗ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਰਜਵੰਤ ਬਾਲਾ ਦੀ ਪ੍ਰਧਾਨਗੀ ਹੇਠ ਕੋਟ ਖਾਲਸਾ ਵਿਖੇ ...

ਪੂਰੀ ਖ਼ਬਰ »

ਕਾਂਗਰਸੀ ਲੋਕ ਸਭਾ ਮੈਂਬਰ ਔਜਲਾ ਨੇ ਕੇਂਦਰੀ ਮੰਤਰੀ ਪੁਰੀ ਨਾਲ ਕੀਤੀ ਮੁਲਾਕਾਤ

ਅੰਮਿ੍ਤਸਰ, 19 ਮਈ (ਰੇਸ਼ਮ ਸਿੰਘ)-ਕਾਂਗਰਸ ਦੇ ਅੰਮਿ੍ਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਅੱਜ ਕੇਂਦਰੀ ਮੰਤਰੀ ਸ: ਹਰਦੀਪ ਸਿੰਘ ਪੁਰੀ ਨਾਲ ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ ਤੇ ਅੰਮਿ੍ਤਸਰ ਸ਼ਹਿਰ ਦੇ ਵੱਖ ਵੱਖ ਗੰਭੀਰ ਮੁੱਦਿਆਂ ਬਾਰੇ ...

ਪੂਰੀ ਖ਼ਬਰ »

ਅੰਮਿ੍ਤਸਰ ਗਰੁੱਪ ਆਫ ਕਾਲਜਿਜ਼ ਦਾ 9ਵਾਂ ਸਾਲਾਨਾ ਫੈਕਲਟੀ ਕ੍ਰਿਕਟ ਟੂਰਨਾਮੈਂਟ

ਮਾਨਾਂਵਾਲਾ, 19 ਮਈ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਗਰੁੱਪ ਆਫ ਕਾਲਜਿਜ਼ ਦੇ ਵਿਹੜੇ ਵਿਚ ਫੈਕਲਟੀ ਕਲੱਬ ਵਲੋਂ ਮਰਦਾਂ ਤੇ ਔਰਤਾਂ ਦਾ 9ਵਾਂ ਸਾਲਾਨਾ ਫੈਕਲਟੀ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਮਰਦਾਂ ਅਤੇ ਔਰਤਾਂ ਦੀਆਂ ਕੁੱਲ 6 ਟੀਮਾਂ ਨੇ ਭਾਗ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਦੇ ਵਫ਼ਦ ਦੀ ਬੀ.ਐਸ.ਐਫ. ਦੇ ਡੀ.ਆਈ.ਜੀ. ਨਾਲ ਮੀਟਿੰਗ

ਖਾਸਾ, 19 ਮਈ (ਸੁਖਵਿੰਦਰਜੀਤ ਸਿੰਘ ਘਰਿੰਡਾ)-ਬਾਰਡਰ ਏਰੀਆ ਸੰਘਰਸ਼ ਕਮੇਟੀ ਦਾ ਜਨਤਕ ਵਫ਼ਦ ਅੱਜ ਕਿਸਾਨ ਆਗੂ ਰਤਨ ਸਿੰਘ ਰੰਧਾਵਾ ਜਨਰਲ ਸਕੱਤਰ ਪੰਜਾਬ, ਜ਼ਿਲ੍ਹਾ ਕਮੇਟੀ ਮੈਂਬਰਾਨ ਬਲਦੇਵ ਸਿੰਘ ਧਾਰੀਵਾਲ, ਗੁਰਨਾਮ ਸਿੰਘ ਦਾਉਕੇ, ਮਨਿੰਦਰ ਸਿੰਘ ਨੇਸ਼ਟਾ, ਸ਼ਰਨਜੀਤ ...

ਪੂਰੀ ਖ਼ਬਰ »

ਪਿੰਡ ਕਿਆਮਪੁਰ 'ਚ ਵਿਸ਼ਵ ਡੇਂਗੂ ਦਿਵਸ ਮਨਾਇਆ

ਚਮਿਆਰੀ, 19 ਮਈ (ਜਗਪ੍ਰੀਤ ਸਿੰਘ)-ਪੰਜਾਬ ਸਰਕਾਰ ਸਿਹਤ ਵਿਭਾਗ ਸਿਵਲ ਸਰਜਨ ਚਰਨਜੀਤ ਸਿੰਘ, ਐਪੀਡਿਮੋਲੋਜਿਸਟ ਡਾ: ਮਦਨ ਮੋਹਨ, ਐਸ.ਐਮ.ਓ. ਸੰਤੋਸ਼ ਕੁਮਾਰੀ ਪੀ. ਐਚ. ਸੀ. ਰਮਦਾਸ ਦੀ ਯੋਗ ਅਗਵਾਈ ਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਸੈਕੰਡਰੀ ਸਕੂਲ ਕਿਆਮਪੁਰ ਵਿਖੇ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਮੰਨ ਕੇ ਧਰਨਾ ਖਤਮ ਕਰਵਾਉਣ 'ਤੇ ਮੁੱਖ ਮੰਤਰੀ ਮਾਨ ਤੇ ਕੈਬਨਿਟ ਮੰਤਰੀ ਧਾਲੀਵਾਲ ਦਾ ਧੰਨਵਾਦ

ਗੱਗੋਮਾਹਲ, 19 ਮਈ (ਬਲਵਿੰਦਰ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੇ ਸਰਗਰਮ ਵਰਕਰਾਂ ਦੀ ਮੀਟਿੰਗ ਬਲਾਕ ਪ੍ਰਧਾਨ ਸਵਿੰਦਰ ਸਿੰਘ ਮਾਨ, ਵਪਾਰ ਮੰਡਲ ਪ੍ਰਧਾਨ ਪ੍ਰਤਾਪ ਸਿੰਘ ਰੂੜੇਵਾਲ, ਬਲਾਕ ਪ੍ਰਧਾਨ ਕੁਲਵੰਤ ਸਿੰਘ ਰੰਧਾਵਾ, ਬਲਾਕ ਪ੍ਰਧਾਨ ਸਰਵਨ ਸਿੰਘ ਦੀ ਅਗਵਾਈ 'ਚ ਕਸਬਾ ...

ਪੂਰੀ ਖ਼ਬਰ »

ਚੋਰਾਂ ਵਲੋਂ ਕਿਸਾਨਾਂ ਦੀਆਂ ਮੋਟਰਾਂ 'ਤੇ ਲੱਗੇ ਟ੍ਰਾਂਸਫਾਰਮਰ ਚੋਰੀ ਨਾਲ ਪਾਵਰਕਾਮ ਤੇ ਕਿਸਾਨਾਂ ਦੀ ਨੀਂਦ ਉੱਡੀ

ਜੇਠੂਵਾਲ, 19 ਮਈ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ ਦਿਹਾਤੀ ਪੁਲਿਸ ਵਲੋਂ ਭਾਵੇਂ ਕਿ ਦਿਨ ਦਿਨ ਵੱਧ ਰਹੀਆਂ ਚੋਰੀਆਂ ਨੂੰ ਰੋਕਣ ਤੇ ਸ਼ਰਾਰਤੀ ਅਨਸਰਾਂ 'ਤੇ ਨੱਥ ਪਾਉਣ ਲਈ ਥਾਂ-ਥਾਂ ਨਾਕੇ ਲਾ ਕੇ ਚੈਕਿੰਗ ਕੀਤੀ ਜਾ ਰਹੀ ਹੈ ਤੇ ਪੁਲਿਸ ਵਲੋਂ ਪਿੰਡ ਪੱਧਰ ਸੜਕਾਂ ...

ਪੂਰੀ ਖ਼ਬਰ »

ਹਲਕੇ ਦੀ ਰਾਜਨੀਤੀ ਨੂੰ ਪ੍ਰਭਾਵਿਤ ਕਰਨ ਵਾਲੇ ਕਸਬਾ ਚਮਿਆਰੀ ਦਾ ਨਹੀਂ ਬਣਿਆ ਕੋਈ ਆਪਣਾ

ਚਮਿਆਰੀ, 19 ਅਪ੍ਰੈਲ (ਜਗਪ੍ਰੀਤ ਸਿੰਘ)-ਕਈ ਸਰਕਾਰਾਂ ਆਈਆਂ ਤੇ ਕਈ ਗਈਆਂ ਪਰ ਕਿਸੇ ਵੀ ਸਰਕਾਰ ਨੇ ਇਤਿਹਾਸਕ ਅਤੇ ਪੁਰਾਤਨ ਕਸਬਾ ਚਮਿਆਰੀ (ਪੱਕਾ ਸ਼ਹਿਰ) ਦੀ ਸਾਰ ਨਹੀਂ ਲਈ | ਬੇਸ਼ੱਕ ਕਸਬਾ ਚਮਿਆਰੀ ਤੇ ਇਥੋਂ ਦੇ ਵੋਟਰ ਹਮੇਸ਼ਾਂ ਹਲਕੇ ਦੀ ਰਾਜਨੀਤੀ ਨੂੰ ਹਰ ਵਾਰ ...

ਪੂਰੀ ਖ਼ਬਰ »

ਕਾਲਜ ਸਠਿਆਲਾ 'ਚ ਵਿਦਾਇਗੀ ਪਾਰਟੀ ਤੇ ਇਨਾਮ ਵੰਡ ਸਮਾਗਮ

ਸਠਿਆਲਾ, 19 ਮਈ (ਸਫਰੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਅਧੀਨ ਚੱਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਓ. ਐਸ. ਡੀ. ਡਾ: ਵੀ. ਕੇ. ਸਿੰਘ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਦੇ ਸਹਿਯੋਗ ਨਾਲ ਕਾਲਜ ਦੇ ਅਖੀਰਲੇ ਸਮੈਸਟਰ ਦੇ ...

ਪੂਰੀ ਖ਼ਬਰ »

ਨੰਗਲ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਜਗਦੇਵ ਕਲਾਂ, 19 ਮਈ (ਸ਼ਰਨਜੀਤ ਸਿੰਘ ਗਿੱਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲਾ ਅੰਮਿ੍ਤਸਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿੱਢੀ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫਸਰ ਅੰਮਿ੍ਤਸਰ ਡਾ: ਪਰਮਜੀਤ ਸਿੰਘ ਜੀ ...

ਪੂਰੀ ਖ਼ਬਰ »

ਗੁਰਦੁਆਰਾ ਟਾਹਲੀ ਸਾਹਿਬ ਵਿਖੇ ਬਾਬਾ ਕਰਤਾਰ ਸਿੰਘ ਜੀ ਦੀ ਬਰਸੀ 'ਤੇ ਪ੍ਰਸਿੱਧ ਕੀਰਤਨੀ ਜਥਿਆਂ ਨੇ ਹਾਜ਼ਰੀ ਭਰੀ

ਓਠੀਆਂ, 19 ਮਈ (ਗੁਰਵਿੰਦਰ ਸਿੰਘ ਛੀਨਾ)-ਅਜਨਾਲਾ ਚੋਗਾਵਾਂ ਰੋਡ ਤੇ ਬਾਬਾ ਲੱਖਾ ਸਿੰਘ ਜੀ ਟਾਹਲੀ ਸਾਹਿਬ ਵਾਲਿਆਂ ਵਲੋਂ ਉਸਾਰੇ ਗਏ ਗੁਰਦੁਆਰਾ ਸਾਹਿਬ ਵਿਖੇ ਅੱਜ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਕਰਤਾਰ ਸਿੰਘ ਜੀ ਦੀ ਸਲਾਨਾ ਬਰਸੀ ਇਲਾਕੇ ਦੀਆਂ ਸੰਗਤਾਂ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX