ਤਾਜਾ ਖ਼ਬਰਾਂ


ਅਫਗਾਨਿਸਤਾਨ: ਕਾਬੁਲ 'ਚ ਮਸਜਿਦ ਵਿਚ ਬੰਬ ਧਮਾਕਾ
. . .  1 day ago
ਜੰਡਿਆਲਾ ਨੇੜੇ ਪੁਲਿਸ ਮੁਕਾਬਲੇ ਉਪਰੰਤ ਦੋ ਗੈਂਗਸਟਰ ਗ੍ਰਿਫ਼ਤਾਰ ਦੋ ਕਿੱਲੋਗਰਾਮ ਹੈਰੋਇਨ ਤੇ ਪਿਸਤੌਲ ਬਰਾਮਦ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ , ਗੁਰਪ੍ਰੀਤ ਸਿੰਘ ਢਿੱਲੋਂ )-ਜੰਡਿਆਲਾ ਨੇੜੇ ਪੁਲਿਸ ਨਾਲ ਹੋਈ ਮੁੱਠਭੇੜ ਉਪਰੰਤ ਪੁਲਿਸ ਵਲੋਂ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦਾ ਸਬੰਧ ਜੱਗੂ ਭਗਵਾਨਪੁਰੀਆ ਗਰੁੱਪ ਨਾਲ
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ 'ਚ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ,ਪੁਲਿਸ ਪਾਰਟੀ ’ਤੇ ਫਾਇਰਿੰਗ
. . .  1 day ago
ਸੂਰਤ ਵਿਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰਿਆ
. . .  1 day ago
ਮਲੌਦ ਪੀ.ਏ.ਡੀ.ਬੀ. ਚੋਣਾਂ 'ਚ ਆਮ ਆਦਮੀ ਪਾਰਟੀ ਦੇ ਪੰਜ ਤੇ ਅਕਾਲੀ ਦਲ ਦੇ ਚਾਰ ਡਾਇਰੈਕਟਰ ਬਣੇ
. . .  1 day ago
ਮਲੌਦ, 17 ਅਗਸਤ (ਨਿਜ਼ਾਮਪੁਰ/ਚਾਪੜਾ)- ਮਲੌਦ ਪੀ.ਏ.ਡੀ.ਬੀ. ਬੈਂਕ ਦੀਆਂ ਚੋਣਾਂ 'ਚ ਪੰਜ ਸੀਟਾਂ 'ਤੇ ਚੋਣ ਹੋਈ, ਜਿਸ 'ਚ ਇਕ ਸੀਟ ਆਮ ਆਦਮੀ ਪਾਰਟੀ ਅਤੇ ਚਾਰ ਸੀਟਾਂ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਆਈਆਂ। ਜ਼ਿਕਰਯੋਗ ਹੈ ਕਿ ਕੁੱਲ 9 ਮੈਂਬਰਾਂ 'ਚੋਂ ਚਾਰ...
ਅਟਾਰੀ ਸਰਹੱਦ 'ਤੇ ਆਈ.ਸੀ.ਪੀ. 'ਚ ਹੋਇਆ ਧਮਾਕਾ, ਡਰਾਈ ਫਰੂਟ ਦੇ ਟਰੱਕ ਥੱਲੇ ਚੁੰਬਕ ਨਾਲ ਲਮਕਾਇਆ ਗਿਆ ਸੀ ਲੋਹੇ ਦਾ ਡੱਬਾ
. . .  1 day ago
ਅਟਾਰੀ, 17 ਅਗਸਤ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦੇ ਵਪਾਰਕ ਸੌਦੇ ਨੂੰ ਚਲਾਉਣ ਵਾਲੀ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ...
ਡੀ.ਜੀ. ਸੀ.ਏ. ਨੇ ਕੋਰੋਨਾ ਦੇ ਮੱਦੇਨਜ਼ਰ ਏਅਰਲਾਈਨਜ਼ ਕੰਪਨੀਆਂ ਨੂੰ ਜਾਰੀ ਕੀਤੀ ਨਵੀਆਂ ਹਦਾਇਤਾਂ
. . .  1 day ago
ਨਵੀਂ ਦਿੱਲੀ, 17 ਅਗਸਤ- ਦੇਸ਼ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (ਡੀ.ਜੀ. ਸੀ.ਏ.) ਨੇ ਏਅਰਲਾਈਨਜ਼ ਕੰਪਨੀਆਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ...
ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਮਿਲੀ ਇਤਰਾਜ਼ਯੋਗ ਚੀਜ਼
. . .  1 day ago
ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਅਫ਼ਗਾਨਿਸਤਾਨ ਦਰਮਿਆਨ ਚੱਲ ਰਹੇ ਵਪਾਰ ਦੌਰਾਨ ਅੱਜ ਅਫ਼ਗਾਨਿਸਤਾਨ ਤੋਂ ਪਾਕਿਸਤਾਨ ਰਾਹੀਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਇਤਰਾਜ਼ਯੋਗ ਚੀਜ਼ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ...
ਸੈਂਕੜੇ ਅਧਿਆਪਕਾਂ ਨੇ ਧਰਨਾ ਦੇ ਕੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਸੰਗਰੂਰ ਵਿਖੇ ਸੈਂਕੜੇ ਅਧਿਆਪਕਾਂ ਨੇ ਅਧਿਆਪਕ ਮੰਗਾਂ ਦੀ ਅਣਦੇਖੀ ਕਰਨ ਖ਼ਿਲਾਫ਼ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਅੱਗੇ ਇਕੱਠੇ ਹੋ ਕੇ ਜ਼ਬਰਦਸਤ ਨਾਅਰੇਬਾਜ਼ੀ...
ਕੁਲਦੀਪ ਧਾਲੀਵਾਲ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਵੰਡੀਆਂ ਮਸ਼ੀਨਾਂ 'ਚ 150 ਕਰੋੜ ਰੁਪਏ ਦੇ ਘਪਲੇ ਸੰਬੰਧੀ ਵਿਜੀਲੈਂਸ ਜਾਂਚ ਦੇ ਹੁਕਮ
. . .  1 day ago
ਚੰਡੀਗੜ੍ਹ 17 ਅਗਸਤ, ਭਗਵੰਤ ਮਾਨ ਸਰਕਾਰ ਵਲੋਂ ਸੂਬੇ 'ਚ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਪਹਿਲੇ ਦਿਨ ਤੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਪਹਿਲੀਆਂ ਸਰਕਾਰਾਂ 'ਚ ਲੋਕਾਂ ਦੇ ਪੈਸੇ ਦੀ ਲੁੱਟ-ਖਸੁੱਟ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਰਾਜਸੀ ਆਗੂਆਂ...
ਕਿਸਾਨਾਂ ਨੂੰ ਕੇਂਦਰ ਵਲੋਂ ਰਾਹਤ, ਖ਼ੇਤੀਬਾੜੀ ਕਰਜ਼ 'ਤੇ 1.5 ਫ਼ੀਸਦੀ ਸਹਾਇਤਾ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 17 ਅਗਸਤ-ਕੈਬਨਿਟ ਦੀ ਬੈਠਕ 'ਚ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ 3 ਲੱਖ ਤੱਕ ਦੇ ਛੋਟੀ ਮਿਆਦ ਵਾਲੇ ਖ਼ੇਤੀ...
ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦੀ ਹੋਈ ਸ਼ੁਰੂਆਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦਾ ਉਦਘਾਟਨ ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸ.ਈ.ਈ. ਅਸ਼ੋਕ ਸ਼ਰਮਾ...
ਚਿੱਟੇ ਮੱਛਰ ਨਾਲ ਖ਼ਰਾਬ ਹੋਇਆ ਨਰਮਾ ਵਾਹਿਆ
. . .  1 day ago
ਰਾਮਾ ਮੰਡੀ, 17 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)- ਨਰਮਾ ਪੱਟੀ 'ਚ ਚਿੱਟਾ ਮੱਛਰ ਨਰਮੇ ਦੀ ਫ਼ਸਲ ਨੂੰ ਤਬਾਹ ਕਰ ਰਿਹਾ ਹੈ। ਕਿਸਾਨਾਂ ਵਲੋਂ ਨਰਮੇ ਦੀ ਫ਼ਸਲ ਬਚਾਉਣ ਲਈ ਸਪਰੇਹਾਂ ਕੀਤੀਆਂ ਜਾ ਰਹੀਆ ਹਨ। 'ਆਪ' ਸਰਕਾਰ ਜੋ ਪਹਿਲਾਂ ਕਹਿੰਦੀ ਸੀ ਕਿ ਪਿੰਡ-ਪਿੰਡ...
ਪਟਿਆਲਾ: ਦਿਨ-ਦਿਹਾੜੇ ਨਕਾਬਪੋਸ਼ ਵਿਅਕਤੀਆਂ ਵਲੋਂ ਹਜ਼ਾਰਾਂ ਰੁਪਏ ਦੀ ਲੁੱਟ
. . .  1 day ago
ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਦੇ ਬਿਸ਼ਨ ਨਗਰ ਵਿਖੇ ਦਿਨ-ਦਿਹਾੜੇ ਦੋ ਨਕਾਬਪੋਸ਼ ਵਿਅਕਤੀਆਂ ਨੇ 65 ਹਜ਼ਾਰ ਰੁਪਏ ਦੀ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਦਾ ਮਾਮਲਾ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਨੌਜਵਾਨ ਵਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ...
ਅੰਮ੍ਰਿਤਸਰ: ਪੁਲਿਸ ਦੀ ਗੱਡੀ ਹੇਠਾਂ ਬੰਬ ਰੱਖਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ)-ਬੀਤੇ ਦਿਨੀਂ ਇਕ ਸਬ-ਇੰਸਪੈਕਟਰ ਦੀ ਗੱਡੀ ਹੇਠਾਂ ਬੰਬ ਲਾ ਕੇ ਉਡਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਨੇ 2 ਮੁਲਜ਼ਮਾਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਦਿੱਲੀ ਤੋਂ ਵਿਸਤਾਰਾ ਏਅਰਲਾਈਨ ਰਾਹੀਂ ਅੰਮ੍ਰਿਤਸਰ ਲਿਆਂਦਾ...
ਭੇਤਭਰੇ ਹਾਲਾਤ 'ਚ ਜੰਡਿਆਲਾ ਦੇ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 17ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਫਗਵਾੜਾ ਮੁੱਖ ਮਾਰਗ ਤੇ ਪੈਂਦੇ ਪਿੰਡ ਲਖਨਪਾਲ ਕੋਲ ਅੱਜ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲਖਨਪਾਲ ਦੇ ਸਰਪੰਚ ਰਮਨ ਕੁਮਾਰ ਨੇ ਦੱਸਿਆ ਕਿ...
ਪਵਨ ਕੁਮਾਰ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਦੀ ਮੌਜੂਦਗੀ 'ਚ ਭਾਜਪਾ 'ਚ ਹੋਏ ਸ਼ਾਮਿਲ
. . .  1 day ago
ਨਵੀਂ ਦਿੱਲੀ, 17 ਅਗਸਤ-ਹਿਮਾਚਲ ਪ੍ਰਦੇਸ਼ ਦੇ ਕਾਂਗਰਸ ਵਿਧਾਇਕ ਪਵਨ ਕੁਮਾਰ ਕਾਜਲ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਿਲ ਹੋਏ ਹਨ।
24 ਅਗਸਤ ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਚੰਡੀਗੜ੍ਹ, 17 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦਾ ਦੌਰਾ ਕਰਨਗੇ । ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਮੋਦੀ ਨਵੀਂ ਚੰਡੀਗੜ੍ਹ ਕੇ ਮੁੱਲਾਂਪੁਰ ਪਹੁੰਚਣਗੇ, ਜਿੱਥੇ ਉਹ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ...
ਸੜਕ ਦੀ ਖ਼ਸਤਾ ਹਾਲਤ ਕਾਰਨ ਬੱਸ ਨੇ ਦੋ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਕੁਚਲਿਆ, ਦੋਹਾਂ ਦੀ ਮੌਕੇ 'ਤੇ ਹੋਈ ਮੌਤ
. . .  1 day ago
ਚੇਤਨਪੁਰਾ, 17 ਅਗਸਤ (ਮਹਾਂਬੀਰ ਸਿੰਘ ਗਿੱਲ)-ਅੰਮ੍ਰਿਤਸਰ-ਫਤਹਿਗੜ੍ਹ ਚੂੜੀਆਂ ਵਾਇਆ ਚੇਤਨਪੁਰਾ ਸੜਕ ਦੀ ਖ਼ਸਤਾ ਹਾਲਤ ਕਾਰਨ ਅੱਜ ਫਿਰ ਵਾਪਰੇ ਇਕ ਦਰਦਨਾਕ ਤੇ ਭਿਆਨਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਬੱਲ ਕਲਾਂ ਚੌਕੀ ਦੇ ਇੰਚਾਰਜ...
ਰਾਵੀ ਦਰਿਆ ਨਜ਼ਦੀਕ ਸੜਕ 'ਤੇ ਪਏ ਪਾੜ ਨੂੰ ਪੂਰਨ ਲਈ ਪ੍ਰਸ਼ਾਸਨ ਤੇ ਆਰਮੀ ਵਲੋਂ ਸੰਭਾਲਿਆ ਮੋਰਚਾ
. . .  1 day ago
ਰਮਦਾਸ/ਅਜਨਾਲਾ, 17 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)- ਰਾਵੀ ਦਰਿਆ 'ਚ ਬੀਤੇ ਕੱਲ੍ਹ ਅਚਾਨਕ ਪਾਣੀ ਵਧਣ ਕਾਰਨ ਸੜਕ ਟੁੱਟ ਜਾਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਹਰਕਤ 'ਚ ਆਉਂਦਿਆਂ ਆਰਮੀ ਦੀ ਸਹਾਇਤਾ ਨਾਲ ਸੜਕ ਨੂੰ ਮੁੜ ਮੁਰੰਮਤ...
ਇਨ੍ਹਾਂ 75 ਸਾਲਾਂ 'ਚ ਭਾਰਤ ਨੇ ਬਹੁਤ ਕੁਝ ਹਾਸਲ ਕੀਤਾ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 17 ਅਗਸਤ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਦੇ ਹਰ ਬੱਚੇ ਲਈ ਸਿੱਖਿਆ ਜ਼ਰੂਰੀ ਹੈ। ਸਿੱਖਿਆ ਹਰ ਪਰਿਵਾਰ ਨੂੰ ਅਮੀਰ ਬਣਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਲਈ ਮੁਫ਼ਤ ਇਲਾਜ ਜ਼ਰੂਰੀ ਹੈ। ਭਾਰਤ ਦਾ ਹਰ ਨਾਗਰਿਕ...
ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੱਟ ਕੇ ਸੁੱਟਣ ਵਾਲੇ ਦੋਸ਼ੀਆਂ ਖ਼ਿਲਾਫ਼ ਕਰਵਾਈ ਨਾ ਕਰਨ ਨੂੰ ਲੈ ਕੇ ਬਰਨਾਲਾ ਮਾਨਸਾ ਰੋੜ ਕੀਤਾ ਜਾਮ
. . .  1 day ago
ਜੋਗਾ, 17 ਅਗਸਤ (ਹਰਜਿੰਦਰ ਸਿੰਘ ਚਹਿਲ)-ਪਿੰਡ ਅਲੀਸ਼ੇਰ ਕਲਾਂ (ਮਾਨਸਾ) ਵਿਖੇ ਬੀਤੇ ਕੱਲ੍ਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੁੱਟਣ ਦੇ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ਵਲੋਂ ਰਾਤ ਦੇ ਸਮੇਂ ਤੋਂ ਮਾਨਸਾ ਬਰਨਾਲਾ ਹਾਈਵੇ ਜਾਮ ਕੀਤਾ ਗਿਆ...
ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)-ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਭਾਜਪਾ ਨੇਤਾ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ । ਇਸ ਸੰਬੰਧੀ ਖੰਨਾ ਨੇ ਕਿ ਦੱਸਿਆ ਕਿ ਮੁਲਾਕਾਤ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਕੋਲ...
'ਆਪ' ਵਿਧਾਇਕ ਸ਼ੀਤਲ ਅੰਗੁਰਾਲ ਸਮੇਤ ਪੂਰੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
. . .  1 day ago
ਜਲੰਧਰ, 17 ਅਗਸਤ (ਅੰਮ੍ਰਿਤਪਾਲ)-ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਵਟ੍ਹਸਐਪ ਨੰਬਰ ਤੋਂ ਕਾਲ ਆਈ ਅਤੇ ਕਿਹਾ ਗਿਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਜੇਠ ਸੰਮਤ 554

ਰੂਪਨਗਰ

ਖੱਡ ਬਠਲੌਰ ਦੀ ਵਿਦਿਆਰਥਣ ਕਾਜਲ ਨੇ ਈ.ਟੀ.ਟੀ. 'ਚੋਂ ਜ਼ਿਲੇ੍ਹ ਭਰ 'ਚੋਂ ਕੀਤਾ ਪਹਿਲਾ ਸਥਾਨ ਹਾਸਲ

ਨੂਰਪੁਰ ਬੇਦੀ, 19 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)- ਲੜਕੀਆਂ ਹੁਣ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ ਹਨ ਤੇ ਲਗਾਤਾਰ ਵੱਡੀਆਂ ਮੱਲ੍ਹਾਂ ਮਾਰ ਕੇ ਆਪਣਾ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕਰ ਰਹੀਆਂ ਹਨ | ਇਸ ਦੀ ਇੱਕ ਤਾਜ਼ਾ ਮਿਸਾਲ ਨਜ਼ਦੀਕੀ ਪਿੰਡ ਖੱਡ ਬਠਲੌਰ ਤੂੰ ਉਦੋਂ ਮਿਲੀ ਜਦੋਂ ਉੱਥੋਂ ਦੀ ਇੱਕ ਲੜਕੀ ਨੇ ਈ. ਟੀ. ਟੀ. ਦੀ ਪ੍ਰੀਖਿਆ 'ਚ ਜ਼ਿਲ੍ਹਾ ਰੂਪਨਗਰ 'ਚ ਪਹਿਲਾ ਸਥਾਨ ਹਾਸਲ ਕਰਕੇ ਵੱਡਾ ਨਾਂਅ ਕਮਾਇਆ | ਮਹਿੰਦਰ ਲਾਲ ਕੋਹਲੀ ਵਾਸੀ ਟਿੱਬਾ ਟੱਪਰੀਆਂ ਨੇ ਦੱਸਿਆ ਕਿ ਉਸਦੀ ਭਾਣਜੀ ਕਾਜਲ ਪੁੱਤਰੀ ਐਕਸ ਆਰਮੀ ਮੈਨ ਸੋਹਨ ਲਾਲ ਚੇਚੀ ਨਿਵਾਸੀ ਖੱਡ ਬਠਲੌਰ ਨੇ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਰੂਪਨਗਰ ਦੀ ਈ. ਟੀ. ਟੀ. ਸੈਸ਼ਨ 2019-2021 ਦੀ ਪ੍ਰੀਖਿਆ 'ਚੋਂ ਕੁਲ 2100 'ਚੋਂ 1746 ਅੰਕ ਪ੍ਰਾਪਤ ਕਰ ਕੇ ਜ਼ਿਲ੍ਹੇ ਭਰ 'ਚੋਂ ਪਹਿਲਾ ਸਥਾਨ ਹਾਸਲ ਕਰਕੇ ਨਾ ਕੇਵਲ ਆਪਣਾ ਬਲਕਿ ਆਪਣੇ ਮਾਪਿਆਂ, ਬਲਾਕ ਨੂਰਪੁਰ ਬੇਦੀ ਤੇ ਜ਼ਿਲ੍ਹਾ ਰੂਪਨਗਰ ਦਾ ਨਾਂਅ ਵੀ ਉੱਚਾ ਕੀਤਾ ਹੈ | ਵਿਦਿਆਰਥਣ ਕਾਜਲ ਨੇ ਕਿਹਾ ਕਿ ਉਹ ਇਸ ਦਾ ਸਿਹਰਾ ਆਪਣੇ ਮਾਪਿਆਂ ਤੇ ਸੰਸਥਾ ਦੇ ਅਧਿਆਪਕਾਂ ਨੂੰ ਦਿੰਦੀ ਹੈ ਜਿਨ੍ਹਾਂ ਦੀ ਪ੍ਰੇਰਨਾ ਸਦਕਾ ਉਹ ਇਸ ਮੁਕਾਮ 'ਤੇ ਪਹੁੰਚੀ ਹੈ | ਆਪਣੀ ਪੁੱਤਰੀ ਦੀ ਇਸ ਪ੍ਰਾਪਤੀ 'ਤੇ ਉਸ ਦੇ ਪਿਤਾ ਸੋਹਣ ਲਾਲ ਚੇਚੀ ਨੇ ਕਿਹਾ ਕਿ ਉਹ ਪਹਿਲਾਂ ਤੋਂ ਹੀ ਮਿਹਨਤੀ ਹੈ ਤੇ ਉਨ੍ਹਾਂ ਨੂੰ ਆਪਣੀ ਪੁੱਤਰੀ 'ਤੇ ਮਾਣ ਹੈ | ਇਲਾਕੇ ਦੀ ਵੱਖ-ਵੱਖ ਬੁੱਧੀਜੀਵੀਆਂ, ਪਤਵੰਤਿਆਂ ਸਿੱਖਿਆ ਦੇ ਖੇਤਰ ਨਾਲ ਜੁੜੇ ਵੱਖ-ਵੱਖ ਨੁਮਾਇੰਦਿਆਂ ਨੇ ਉਕਤ ਵਿਦਿਆਰਥਣ ਦੀ ਇਸ ਪ੍ਰਾਪਤੀ ਤੇ ਉਸ ਨੂੰ ਵਧਾਈ ਦਿੱਤੀ ਹੈ |

ਅੰਬੂਜਾ ਮਾਰਗ ਦੀ ਆਵਾਜਾਈ ਠੱਪ ਕਰ ਕੇ ਕੀਤਾ ਰੋਸ ਪ੍ਰਦਰਸ਼ਨ

ਘਨੌਲੀ, 19 ਮਈ (ਜਸਵੀਰ ਸਿੰਘ ਸੈਣੀ)- ਬੀਤੇ ਦਿਨ ਪੁਲਿਸ ਵਲੋਂ ਪਿੰਡ ਦਬੁਰਜੀ ਵਿਖੇ ਸੀਮਿੰਟ ਫ਼ੈਕਟਰੀ ਅਤੇ ਥਰਮਲ ਪਲਾਂਟ ਦੇ ਪ੍ਰਦੂਸ਼ਣ ਖ਼ਿਲਾਫ਼ ਧਰਨਾ ਦੇ ਰਹੇ ਲੋਕਾਂ ਦੀ ਅਗਵਾਈ ਕਰਨ ਵਾਲੇ ਆਗੂ ਰਾਜਿੰਦਰ ਸਿੰਘ ਘਨੌਲਾ ਤੇ ਹੋਰ ਵਿਅਕਤੀਆਂ ਖ਼ਿਲਾਫ਼ ਸੰਗੀਨ ...

ਪੂਰੀ ਖ਼ਬਰ »

ਪੈਨਸ਼ਨ ਸੰਘ ਦੀ ਚੋਣ 21 ਨੂੰ

ਢੇਰ, 19 ਮਈ (ਸ਼ਿਵ ਕੁਮਾਰ ਕਾਲੀਆ)- ਪੈਨਸ਼ਨ ਸੰਘ ਦੀ ਇੱਕ ਵਿਸ਼ੇਸ਼ ਮੀਟਿੰਗ 21 ਮਈ ਸਮਾਂ 4 ਵਜੇ ਸ਼ਾਮ ਪੈਨਸ਼ਨ ਭਵਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੱਖੀ ਗਈ ਹੈ ਜਿਸ ਦੌਰਾਨ ਪੈਨਸ਼ਨ ਸੰਘ ਦੀ ਚੋਣ ਕੀਤੀ ਜਾਵੇਗੀ, ਇਹ ਜਾਣਕਾਰੀ ਮਾ. ਹੁਸ਼ਿਆਰ ਸਿੰਘ ਥਲੂਹ ਵਲੋਂ ਦਿੱਤੀ ...

ਪੂਰੀ ਖ਼ਬਰ »

ਐਨ.ਸੀ.ਸੀ. ਕੈਡੇਟਸ ਨੇ ਦਿੱਤਾ ਪਰਾਲੀ ਨਾ ਜਲਾਉਣ ਦਾ ਸੰਦੇਸ਼

ਰੂਪਨਗਰ, 19 ਮਈ (ਸਤਨਾਮ ਸਿੰਘ ਸੱਤੀ)-ਸਥਾਨਕ ਜੀ. ਐਮ. ਐਨ. ਸੀ. ਸੈ. ਸਕੂਲ, ਰੋਪੜ ਵਿਖੇ ਅੱਜ ਸਕੂਲ ਦੇ ਐਨ. ਸੀ. ਸੀ. ਕੈਡੇਟਸ ਨੇ 23 ਪੰਜਾਬ ਬਟਾਲੀਅਨ ਐਨ. ਸੀ. ਸੀ. ਰੋਪੜ ਦੇ ਸੀ. ਓ. ਕਰਨਲ ਐਸ.ਬੀ.ਰਾਣਾ ਅਤੇ ਪ੍ਰਸ਼ਾਸਨਿਕ ਅਫ਼ਸਰ ਕਰਨਲ ਐਲ. ਕੇ. ਅਗਰਵਾਲ ਦੇ ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਦੈਹਨੀਂ ਟਰੱਕ ਯੂਨੀਅਨ ਵਲੋਂ ਇਲਾਕਾ ਪ੍ਰਦੂਸ਼ਣ ਸੰਘਰਸ਼ ਕਮੇਟੀ ਨੂੰ ਸਮਰਥਨ ਦੇਣ ਦਾ ਐਲਾਨ

ਘਨੌਲੀ, 19 ਮਈ (ਜਸਵੀਰ ਸਿੰਘ ਸੈਣੀ)- ਇਲਾਕਾ ਸੰਘਰਸ਼ ਪ੍ਰਦੂਸ਼ਣ ਕਮੇਟੀ ਵਲੋਂ ਪ੍ਰਦੂਸ਼ਣ ਖ਼ਿਲਾਫ਼ ਵਿੱਢੇ ਸੰਘਰਸ਼ 'ਚ ਦੈਹਨੀਂ ਟਰੱਕ ਯੂਨੀਅਨ ਸਮਰਥਨ ਦੇਣ ਦਾ ਫ਼ੈਸਲਾ ਕੀਤਾ ਹੈ | ਜ਼ਿਕਰਯੋਗ ਹੈ ਕਿ ਇਲਾਕਾ ਪ੍ਰਦੂਸ਼ਣ ਸੰਘਰਸ਼ ਕਮੇਟੀ ਵਲੋਂ ਪਿਛਲੇ ਕਈ ਦਿਨਾਂ ਤੋਂ ...

ਪੂਰੀ ਖ਼ਬਰ »

ਸਫ਼ਰ-ਏ-ਸ਼ਹਾਦਤ ਮਾਰਗ 'ਤੇ 5 ਸਾਲ ਤੋਂ ਰੁਕਿਆ 2 ਪੁਲਾਂ ਦੀਆਂ ਅਪਰੋਚਾਂ ਦੇ ਨਿਰਮਾਣ ਕਾਰਜ ਲਈ ਟੈਂਡਰ ਜਾਰੀ- ਐਡਵੋਕੇਟ ਦਿਨੇਸ਼ ਚੱਢਾ

ਰੂਪਨਗਰ, 19 ਮਈ (ਸਤਨਾਮ ਸਿੰਘ ਸੱਤੀ)- ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਦੱਸਿਆ ਕਿ ਸਫ਼ਰ-ਏ-ਸ਼ਹਾਦਤ ਮਾਰਗ (ਰੋਪੜ ਹੈੱਡਵਰਕਜ਼ ਤੋਂ ਲੋਧੀਮਾਜਰਾ-ਕੁੰਮਾ ਮਾਸ਼ਕੀ ਗੁਰਦੁਆਰਾ ਸਾਹਿਬ) ਸੜਕ 'ਤੇ ਪੰਜ ਸਾਲ ਤੋਂ ਰੁਕਿਆ 2 ਪੁਲਾਂ ਦੀਆਂ ਅਪਰੋਚਾਂ ਦੇ ...

ਪੂਰੀ ਖ਼ਬਰ »

ਡੀ. ਡੀ. ਪੀ. ਓ. ਵਲੋਂ ਨੂਰਪੁਰ ਬੇਦੀ ਬਲਾਕ ਦੇ 7 ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ 'ਚੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਕਬਜ਼ਾ ਵਾਰੰਟ ਜਾਰੀ

ਨੂਰਪੁਰ ਬੇਦੀ, 19 ਮਈ (ਹਰਦੀਪ ਸਿੰਘ ਢੀਂਡਸਾ)- ਪੰਜਾਬ ਸਰਕਾਰ ਵਲੋਂ ਪੰਚਾਇਤੀ ਸ਼ਾਮਲਾਟ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਤਹਿਤ ਅਧਿਕਾਰੀਆਂ ਵਲੋਂ ਤੇਜ਼ੀ ਫੜ ਲਈ ਹੈ | ਇਹ ਨਾਜਾਇਜ਼ ਕਬਜ਼ੇ ਹਟਾਉਣ ਨੂੰ ਲੈ ਕੇ ਜਿੱਥੇ ਸਰਕਾਰ ਦਾ ਪੱਖ ਹੈ ਕਿ ਇਸ ...

ਪੂਰੀ ਖ਼ਬਰ »

ਭਾਰਤੀ ਤਕਨਾਲੋਜੀ ਸੰਸਥਾ ਰੋਪੜ ਵਿਖੇ 3 ਰੋਜ਼ਾ ਆਈ. ਐਸ. ਐਮ. ਈ. ਕਾਨਫ਼ਰੰਸ ਦੀ ਸ਼ੁਰੂਆਤ

ਰੂਪਨਗਰ, 19 ਮਈ (ਪ. ਪ.)- ਭਾਰਤੀ ਤਕਨਾਲੋਜੀ ਸੰਸਥਾਨ ਰੋਪੜ (ਆਈ. ਆਈ. ਟੀ. ਰੋਪੜ) ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਵਲੋਂ 19 ਮਈ ਤੋਂ ਲੈ ਕੇ 21 ਮਈ ਤੱਕ ਤਿੰਨ ਰੋਜ਼ਾ ਕਾਨਫ਼ਰੰਸ ਸ਼ੁਰੂ ਹੈ ਆਈ.ਆਈ.ਟੀ. ਰੋਪੜ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਮਕੈਨੀਕਲ ਇੰਜੀਨੀਅਰਿੰਗ ਦੀਆਂ ...

ਪੂਰੀ ਖ਼ਬਰ »

ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਹੋਇਆ ਵੱਡਾ ਇਕੱਠ

ਸੁਖਸਾਲ, 19 ਮਈ (ਧਰਮ ਪਾਲ)-ਇਲਾਕੇ ਵਿਚ ਹੋ ਰਹੀ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਇਲਾਕਾ ਸੰਘਰਸ਼ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਅੱਜ ਡੇਰਾ ਬਾਬਾ ਰਤਵਾੜਾ ਸਾਹਿਬ ਬੇਲਾ ਰਾਮਗੜ੍ਹ ਵਿਖੇ ਹੋਈ ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੇ ਮੋਹਤਵਰ ...

ਪੂਰੀ ਖ਼ਬਰ »

ਛੋਟੇ-ਛੋਟੇ ਮੈਦਾਨਾਂ 'ਚੋਂ ਹੀ ਵੱਡੇ ਖਿਡਾਰੀ ਪੈਦਾ ਹੁੰਦੇ ਨੇ- ਵਿਧਾਇਕ ਚੱਢਾ

ਨੂਰਪੁਰ ਬੇਦੀ, 19 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)- ਪਿੰਡ ਬਜਰੂੜ ਵਿਖੇ ਗੁਰੂ ਗੋਬਿੰਦ ਸਿੰਘ ਫੁੱਟਬਾਲ ਕੋਚਿੰਗ ਸੈਂਟਰ ਵਲੋਂ ਪੰਜਵਾਂ ਡੇ-ਨਾਈਟ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਰੂਪਨਗਰ ਜ਼ਿਲ੍ਹੇ ਦੇ 7 ਹੈੱਡ ਟੀਚਰਾਂ ਨੂੰ ਮਿਲੀ ਸੈਂਟਰ ਹੈੱਡ ਟੀਚਰ ਵਜੋਂ ਤਰੱਕੀ

ਨੂਰਪੁਰ ਬੇਦੀ, 19 ਮਈ (ਹਰਦੀਪ ਸਿੰਘ ਢੀਂਡਸਾ)- ਐਲੀਮੈਂਟਰੀ ਸਿੱਖਿਆ ਵਿਭਾਗ ਰੂਪਨਗਰ ਵਲੋਂ ਰੂਪਨਗਰ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਕੰਮ ਕਰਦੇ 7 ਹੈੱਡ ਟੀਚਰਾਂ ਨੂੰ ਸੀਨੀਆਰਤਾ ਦੇ ਆਧਾਰ 'ਤੇ ਸੈਂਟਰ ਹੈੱਡ ਟੀਚਰ ਵਜੋਂ ਤਰੱਕੀ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਵਾਤਾਵਰਨ ਸਾਫ਼ ਰੱਖਣ ਦਾ ਪਾਠ ਪੜ੍ਹਾਉਣ ਵਾਲੇ ਆਪ ਹੀ ਗੰਦਲ਼ਾ ਕਰ ਰਹੇ ਨੇ ਵਾਤਾਵਰਨ

ਬੇਲਾ, 19 ਮਈ (ਮਨਜੀਤ ਸਿੰਘ ਸੈਣੀ)- ਸਕੂਲਾਂ ਵਿਚ ਬੱਚਿਆਂ ਨੂੰ ਵਾਤਾਵਰਨ ਦੀ ਅਤੇ ਬੂਟਿਆਂ ਦੀ ਸਾਂਭ ਸੰਭਾਲ ਦਾ ਪਾਠ ਪੜ੍ਹਾਇਆ ਜਾਂਦਾ ਹੈ ਅਤੇ ਬੱਚੇ ਇਸ 'ਤੇ ਅਮਲ ਵੀ ਕਰਦੇ ਹਨ ਪਰ ਜਦੋਂ ਵਾਤਾਵਰਨ ਤੇ ਬੂਟਿਆਂ ਦੀ ਸਾਂਭ ਸੰਭਾਲ ਦਾ ਪੜਾਉਣ ਵਾਲੇ ਰੋਜ਼ਾਨਾ ਹੀ ...

ਪੂਰੀ ਖ਼ਬਰ »

ਮਿਊਜ਼ੀਅਮ ਦਿਵਸ 'ਤੇ ਅੱਵਲ ਵਿਦਿਆਰਥੀਆਂ ਦਾ ਸਨਮਾਨ

ਰੂਪਨਗਰ, 19 ਮਈ (ਪ. ਪ.)- ਰੋਪੜ ਮਿਊਜ਼ੀਅਮ ਘਰ ਵਿਖੇ ਨੈਸ਼ਨਲ ਮਿਊਜ਼ੀਅਮ ਦਿਵਸ ਮਨਾਇਆ ਗਿਆ ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲਿਆ | ਡੀ. ਏ. ਵੀ. ਸਕੂਲ ਰੋਪੜ ਦੇ ਪਿ੍ੰਸੀਪਲ ਸੰਗੀਤਾ ਰਾਣੀ ਨੇ ਦੱਸਿਆ ਕਿ ਸਕੂਲ ਦੇ ...

ਪੂਰੀ ਖ਼ਬਰ »

ਬ੍ਰਾਹਮਣ ਸਭਾ ਦੀ ਹੋਈ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 19 ਮਈ (ਜੇ. ਐਸ. ਨਿੱਕੂਵਾਲ)- ਬ੍ਰਾਹਮਣ ਸਭਾ ਸ੍ਰੀ ਅਨੰਦਪੁਰ ਸਾਹਿਬ ਦੀ ਇੱਕ ਅਹਿਮ ਮੀਟਿੰਗ ਸਭਾ ਦੇ ਪ੍ਰਧਾਨ ਰਮੇਸ਼ ਚੰਦਰ ਸ਼ਾਸ਼ਤਰੀ ਦੀ ਪ੍ਰਧਾਨਗੀ ਵਿਚ ਰਵਿੰਦਰ ਕੁਮਾਰ ਸ਼ਰਮਾ ਦੇ ਨਿਵਾਸ ਸਥਾਨ 'ਤੇ ਕੀਤੀ ਗਈ ਜਿਸ ਵਿਚ ਬੀਤੇ ਦਿਨੀਂ ਮਨਾਈ ...

ਪੂਰੀ ਖ਼ਬਰ »

ਸ੍ਰੀ ਰਾਮ ਕੁਟੀਆ ਦੀ ਸੰਤ ਵਿਜੇ ਦਾਸ ਨੇ ਸੇਵਾ ਸੰਭਾਲੀ

ਸੁਖਸਾਲ, 19 ਮਈ (ਧਰਮ ਪਾਲ)- ਸ੍ਰੀ ਰਾਮ ਕੁਟੀਆ ਡੂੰਘਾ ਸ਼ਹਿਰ ਅੰਮਰੀ ਸੰਤ ਸ੍ਰੀ ਸਤਿਗੁਰੂ ਰਵਿਦਾਸ ਮੰਦਰ ਪਿੰਡ ਭਨਾਮ (ਨਾਨਗਰਾਂ) ਦੇ ਬ੍ਰਹਮਲੀਨ ਸੰਤ ਸ੍ਰੀ ਦਾਸ ਰਾਮ ਦੇ ਪੋਤਰੇ ਵਿਜੇ ਕੁਮਾਰ (ਤੀਜੀ ਪੀੜ੍ਹੀ) ਨੂੰ ਗੱਦੀ 'ਤੇ ਬਿਠਾਇਆ ਗਿਆ ਹੈ ਕਿਉਂਕਿ ਵਿਜੇ ਕੁਮਾਰ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨਜ਼ ਕੌਂਸਲ ਦਾ ਗਠਨ

ਨੂਰਪੁਰ ਬੇਦੀ, 19 ਮਈ (ਰਾਜੇਸ਼ ਚੌਧਰੀ)-ਨਜ਼ਦੀਕੀ ਪਿੰਡ ਬਜਰੂੜ ਵਿਖੇ ਸਾਂਝੀ ਥਾਂ 'ਤੇ ਬਜ਼ੁਰਗਾਂ ਦਾ ਇਕੱਠ ਕੀਤਾ ਗਿਆ | ਇਸ ਦੌਰਾਨ ਸੀਨੀਅਰ ਸਿਟੀਜ਼ਨਜ਼ ਕੌਂਸਲ ਰਜਿਸਟਰਡ ਰੂਪਨਗਰ ਵੱਲੋਂ ਸੁਰਿੰਦਰ ਸਿੰਘ ਤੋਗੜ, ਅਮਰਜੀਤ ਸਿੰਘ ਪ੍ਰਬੰਧਕ ਸਕੱਤਰ ਅਤੇ ਰਵਿੰਦਰਪਾਲ ...

ਪੂਰੀ ਖ਼ਬਰ »

ਪੁਰਾਤੱਤਵ ਅਜਾਇਬ ਘਰ 'ਚ ਅੰਤਰ-ਰਾਸ਼ਟਰੀ ਅਜਾਇਬ ਦਿਵਸ ਸਮਾਰੋਹ ਕਰਵਾਇਆ

ਰੂਪਨਗਰ, 19 ਮਈ (ਸਤਨਾਮ ਸਿੰਘ ਸੱਤੀ)- ਹਰ ਸਾਲ ਦੀ ਤਰ੍ਹਾਂ ਭਾਰਤੀ ਪੁਰਾਤਤਵ ਸਰਵੇਖਣ, ਚੰਡੀਗੜ੍ਹ ਸਰਕਲ ਵਲੋਂ ਸਿੰਧੂ ਘਾਟੀ ਸਭਿਅਤਾ ਨਾਲ ਸਬੰਧਿਤ ਪੁਰਾਤਤਵ ਅਜਾਇਬ ਘਰ, ਰੂਪਨਗਰ ਵਿਖੇ ਅੰਤਰਰਾਸ਼ਟਰੀ ਮਿਊਜ਼ੀਅਮ ਦਿਵਸ ਸਮਾਰੋਹ ਕਰਵਾਇਆ ਗਿਆ ਅਤੇ ਇਸ ਮੌਕੇ ਸਥਾਨਕ ...

ਪੂਰੀ ਖ਼ਬਰ »

ਪਾਵਰ ਕਾਰਪੋਰੇਸ਼ਨ ਵਲੋਂ ਬਿਜਲੀ ਚੋਰੀ ਰੋਕਣ 'ਤੇ ਅਣ-ਅਧਿਕਾਰਤ ਲੋਡ ਚੈੱਕ ਕਰਨ ਲਈ ਟੀਮਾਂ ਗਠਿਤ

ਨੂਰਪੁਰ ਬੇਦੀ, 19 ਮਈ (ਹਰਦੀਪ ਸਿੰਘ ਢੀਂਡਸਾ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਪੰਜਾਬ ਵਿਚ ਪੈ ਰਹੀ ਜ਼ੋਰਦਾਰ ਗਰਮੀ ਦੇ ਵਿਚ ਬਿਜਲੀ ਦੀ ਦੁਰਵਰਤੋਂ ਰੋਕਣ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ (ਸੰ) ਉਪ ਮੰਡਲ ਨੂਰਪੁਰ ...

ਪੂਰੀ ਖ਼ਬਰ »

ਜਲੰਧਰ ਦੇ ਭਗਤ ਨੇ ਦਿਊਟ ਸਿੱਧ ਮੰਦਰ ਬਾਬਾ ਬਾਲਕ ਨਾਥ ਦੀ ਗੁਫ਼ਾ ਲਈ ਸੋਨੇ ਦਾ ਦਰਵਾਜ਼ਾ ਚੜ੍ਹਾਇਆ

ਸੰਤੋਖਗੜ੍ਹ, 19 ਮਈ (ਮਲਕੀਅਤ ਸਿੰਘ)- ਬੀਤੇ ਦਿਨ ਦਿਊਟ ਸਿੱਧ ਮੰਦਿਰ ਬਾਬਾ ਬਾਲਕ ਨਾਥ ਜੀ ਸ਼ਾਹਤਲਾਈ (ਹਿ. ਪ੍ਰ.) ਵਿਖੇ ਜਲੰਧਰ (ਪੰਜਾਬ) ਤੋਂ ਆਏ ਇੱਕ ਭਗਤ ਨੇ ਬਾਬਾ ਜੀ ਦੀ ਗੁਫ਼ਾ ਲਈ ਸੋਨੇ ਦਾ ਦਰਵਾਜ਼ਾ ਚੜ੍ਹਾਇਆ | ਇਸ ਦਰਵਾਜ਼ੇ ਦਾ ਸ਼ੁੱਭ ਅਰੰਭ ਮੰਦਿਰ ਦੇ ਮਹੰਤ ...

ਪੂਰੀ ਖ਼ਬਰ »

ਗੋਪਾਲੋਂਪੁਰੀ ਵਾਲੇ ਸੰਤਾਂ ਦੇ ਬਰਸੀ ਸਮਾਗਮ ਗੁਰਦੁਆਰਾ ਗੰਢੂਆਂ ਸਾਹਿਬ ਵਿਖੇ 28 ਨੂੰ

ਫ਼ਤਹਿਗੜ੍ਹ ਸਾਹਿਬ, 19 ਮਈ (ਬਲਜਿੰਦਰ ਸਿੰਘ)-ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲੇ, ਇਲਾਕੇ ਦੀਆਂ ਸਮੂਹ ਨਗਰ ਪੰਚਾਇਤਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਵਾਸੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਅਪਾਰ ਕ੍ਰਿਪਾ ਨਾਲ ਬ੍ਰਹਮ ਗਿਆਨੀ ...

ਪੂਰੀ ਖ਼ਬਰ »

ਰਿਆਤ ਬਾਹਰਾ ਯੂਨੀਵਰਸਿਟੀ ਵਲੋਂ ਸਮਾਜਿਕ ਤਾਲਮੇਲ 'ਤੇ ਵਰਕਸ਼ਾਪ

ਰੂਪਨਗਰ, 19 ਮਈ (ਸਤਨਾਮ ਸਿੰਘ ਸੱਤੀ)- ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ ਵਲੋਂ 'ਸਮਾਜਿਕ ਤਾਲਮੇਲ-ਇਕੱਠਾ ਕਰੋ ਸਹਿਯੋਗ ਕਰੋ ਯੋਗਦਾਨ ਦਿਓ' 'ਤੇ ਇੱਕ ਵਰਕਸ਼ਾਪ ਕਰਵਾਈ ਗਈ | ਡਾ. ਸ਼੍ਰੀਮਤੀ ਵਿਭਾ ਤਲੂਜਾ ਏ. ਐਸ. ਐਚ. ਆਈ. ਐਸੋਸੀਏਸ਼ਨ ਫ਼ਾਰ ...

ਪੂਰੀ ਖ਼ਬਰ »

ਪੰਜਾਬ ਰਾਜ ਪਾਵਰਕਾਮ ਦੇ ਪੈਨਸ਼ਨਰ ਐਸੋਸੀਏਸ਼ਨ ਦੀ ਹੋਈ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 19 ਮਈ (ਕਰਨੈਲ ਸਿੰਘ ਸੈਣੀ/ਜੇ ਐਸ ਨਿੱਕੂਵਾਲ)- ਪੰਜਾਬ ਪਾਵਰਕਾਮ ਪੈਨਸ਼ਨ ਐਸੋਸੀਏਸ਼ਨ ਯੂਨਿਟ ਸ੍ਰੀ ਅਨੰਦਪੁਰ ਸਾਹਿਬ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਹਰੀ ਚੰਦ ਦੀ ਪ੍ਰਧਾਨਗੀ 'ਚ ਕੀਤੀ ਗਈ ਅਤੇ ਇਸ ਵਿਚ ਪੈਨਸ਼ਨਰ ਵਰਕਰਾਂ ਨੂੰ ਆ ਰਹੀਆਂ ...

ਪੂਰੀ ਖ਼ਬਰ »

ਸਿੱਖਿਆਰਥੀਆਂ ਦੀ ਭਲਾਈ ਲਈ ਨਿਰੰਤਰ ਯਤਨਸ਼ੀਲ ਹੈ ਆਈ. ਟੀ. ਆਈ. ਨੰਗਲ

ਨੰਗਲ, 19 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਸਰਕਾਰੀ ਆਈ. ਟੀ. ਆਈ. ਨੰਗਲ ਦੇ ਕਰਮਯੋਗੀ ਪਿ੍ੰਸੀਪਲ ਲਲਿਤ ਮੋਹਨ ਚੌਧਰੀ ਅਤੇ ਸਟਾਫ਼ ਵਲੋਂ ਸਿੱਖਿਆਰਥੀਆਂ ਦੀ ਭਲਾਈ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ | ਭਾਰਤ ਸਰਕਾਰ ਦੇ ਦੋ ਅਦਾਰਿਆਂ ਭਾਖੜਾ ਬਿਆਸ ਪ੍ਰਬੰਧ ਬੋਰਡ ਅਤੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਦੁੱਮਣਾ ਦੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਮੋਰਿੰਡਾ, 19 ਮਈ (ਕੰਗ)- ਸਰਕਾਰੀ ਪ੍ਰਾਇਮਰੀ ਸਕੂਲ ਦੁੱਮਣਾ ਦੇ ਹੋਣਹਾਰ ਵਿਦਿਆਰਥੀ, ਜਿਨ੍ਹਾਂ ਨੇ ਪੰਜਵੀਂ ਜਮਾਤ ਵਿਚੋਂ ਚੰਗੇ ਅੰਕ ਪ੍ਰਾਪਤ ਕੀਤੇ ਹਨ, ਨੂੰ ਸਮਾਜ ਸੇਵਾ ਸੰਸਥਾ ਦੁੱਮਣਾ ਵਲੋਂ ਸਨਮਾਨਿਤ ਕੀਤਾ ਗਿਆ | ਸੰਸਥਾ ਦੇ ਸਰਪ੍ਰਸਤ ਸੁਖਵਿੰਦਰ ਸਿੰਘ ਦੁੱਮਣਾ ...

ਪੂਰੀ ਖ਼ਬਰ »

ਵਾਤਾਵਰਨ ਨੂੰ ਬਚਾਉਣ ਦੀ ਮੁਹਿੰਮ 'ਚ ਆਪਣਾ ਅਹਿਮ ਯੋਗਦਾਨ ਦੇ ਰਹੇ ਹਨ ਵਾਤਾਵਰਨ ਪ੍ਰੇਮੀ

ਘਨੌਲੀ, 19 ਮਈ (ਜਸਵੀਰ ਸਿੰਘ ਸੈਣੀ)- ਵਾਤਾਵਰਨ ਬਚਾਉਣ ਦੀ ਮੁਹਿੰਮ 'ਚ ਆਪਣੀ ਅਹਿਮ ਭੂਮਿਕਾ ਨਿਭਾਉਣ ਵਾਲੇ ਵਾਤਾਵਰਨ ਪ੍ਰੇਮੀ ਅਨੁਰਾਗ ਬਿਸ਼ਨੋਈ ਨੂੰ ਵੱਖ-ਵੱਖ ਸੂਬਿਆਂ ਦੀਆਂ ਵਾਤਾਵਰਨ ਸੰਸਥਾਵਾਂ ਵਲੋਂ ਸਨਮਾਨਿਤ ਵੀ ਕੀਤਾ ਗਿਆ ਹੈ ਉੱਥੇ ਹੀ ਉਹ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਚੋਰੀ ਦੀਆਂ ਘਟਨਾਵਾਂ ਤੇ ਨਸ਼ੇ ਦੀ ਰੋਕਥਾਮ ਲਈ ਮੁਹਤਬਰਾਂ ਦੇ ਸਹਿਯੋਗ ਦੀ ਲੋੜ- ਥਾਣਾ ਮੁਖੀ

ਭਰਤਗੜ੍ਹ, 19 ਮਈ (ਜਸਬੀਰ ਸਿੰਘ ਬਾਵਾ)- ਕੀਰਤਪੁਰ ਸਾਹਿਬ ਦੇ ਥਾਣਾ ਮੁਖੀ ਗੁਰਵਿੰਦਰ ਸਿੰਘ ਨੇ ਅੱਜ ਭਰਤਗੜ੍ਹ ਦੀ ਪੁਲਿਸ ਚੌਕੀ 'ਚ ਖੇਤਰ ਦੇ ਮੁਹਤਬਰਾਂ ਨਾਲ਼ ਵਿਸ਼ੇਸ਼ ਮੀਟਿੰਗ ਦੌਰਾਨ ਕਿਹਾ ਕਿ ਖੇਤਰ ਦੇ ਪਿੰਡਾਂ 'ਚ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਨਸ਼ੇ ਦੀ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਨੰਗਲ, 19 ਮਈ (ਪ੍ਰੀਤਮ ਸਿੰਘ ਬਰਾਰੀ)- ਸ਼ਿਵਾਲਿਕ ਹਿਲਜ ਕਾਲਜ ਆਫ਼ ਐਜੂਕੇਸ਼ਨ ਪੱਟੀ, (ਨੰਗਲ) ਵਿਖੇ ਡੀ. ਐਲ. ਐਡ. ਦਾ ਨਤੀਜਾ ਕਾਫ਼ੀ ਸ਼ਾਨਦਾਰ ਰਿਹਾ | ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹੇ ਭਰ ਵਿਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ | ਇਸ ਨਤੀਜੇ ਵਿਚ ...

ਪੂਰੀ ਖ਼ਬਰ »

ਸਿਹਤ ਤੰਦਰੁਸਤੀ ਕੇਂਦਰ ਫਤਿਹਪੁਰ ਵਿਚ 'ਬਿਨਾਂ-ਲਾਗ' ਦੇ ਰੋਗਾਂ ਦੀ ਕੀਤੀ ਜਾਂਚ

ਬੇਲਾ, 19 ਮਈ (ਮਨਜੀਤ ਸਿੰਘ ਸੈਣੀ)- ਪੀ.ਐਚ.ਸੀ.ਸ੍ਰੀ ਚਮਕੌਰ ਸਾਹਿਬ ਦੇ ਅਧੀਨ ਪੈਂਦੇ ਸਿਹਤ ਤੰਦਰੁਸਤੀ ਕੇਂਦਰ ਫਤਿਹਪੁਰ ਦੀ ਟੀਮ ਵਲੋਂ ਪਿੰਡ ਫਤਿਹਪੁਰ ਵਿਖੇ ਲੋਕਾਂ ਦੇ 'ਬਿਨਾ-ਲਾਗ' ਦੇ ਰੋਗਾਂ ਦੀ ਜਾਂਚ ਕੀਤੀ ਗਈ | ਇਸ ਵਿਚ ਬੀ.ਪੀ., ਸ਼ੂਗਰ, ਸਰਵਾਈਕਲ, ਦਿਲ ਦੀਆਂ ...

ਪੂਰੀ ਖ਼ਬਰ »

ਜਟਵਾਹੜ ਵਿਖੇ ਜੈ ਮਾਤਾ ਨੈਣਾਂ ਦੇਵੀ ਮੰਦਰ 'ਚ 21ਵਾਂ ਸਾਲਾਨਾ ਵਿਸ਼ਾਲ ਜਾਗਰਣ ਤੇ ਭੰਡਾਰਾ ਕਰਵਾਇਆ

ਨੂਰਪੁਰ ਬੇਦੀ, 19 ਮਈ (ਵਿੰਦਰ ਪਾਲ ਝਾਂਡੀਆ)- ਨੂਰਪੁਰ ਬੇਦੀ ਇਲਾਕੇ ਦੇ ਇਤਿਹਾਸਕ ਪਿੰਡ ਜਟਵਾਹੜ ਵਿਖੇ ਸਥਿਤ ਜੈ ਮਾਤਾ ਸ੍ਰੀ ਨੈਣਾਂ ਦੇਵੀ ਮੰਦਰ ਵਿਚ ਹਰ ਸਾਲ ਦੀ ਤਰ੍ਹਾਂ ਸਮੂਹ ਸੰਗਤ ਦੇ ਪੂਰਨ ਸਹਿਯੋਗ ਨਾਲ ਮੰਦਰ ਕਮੇਟੀ ਦੀ ਦੇਖ ਰੇਖ 'ਚ ਕਰਵਾਇਆ ਗਿਆ ਸਾਲਾਨਾ ...

ਪੂਰੀ ਖ਼ਬਰ »

ਮਾਤਾ ਦਾ ਜਾਗਰਣ ਕਰਵਾਇਆ

ਸੰਤੋਖਗੜ੍ਹ, 19 ਮਈ (ਮਲਕੀਅਤ ਸਿੰਘ)- ਨਜ਼ਦੀਕੀ ਪਿੰਡ ਸਲੋਹ ਭਰਸਾਲੀ (ਊਨਾ) ਦੇ ਸੇਵਾ ਮੁਕਤ ਸੀਨੀਅਰ ਬੈਂਕ ਮੈਨੇਜਰ ਯੂਕੋ ਬੈਂਕ ਨੰਗਲ ਠਾਕੁਰ ਹੈਮੰਤ ਜਸਵਾਲ ਨੇ ਪਰਿਵਾਰ ਅਤੇ ਇਲਾਕੇ ਦੀ ਸੁੱਖ ਸ਼ਾਂਤੀ ਲਈ ਮਾਤਾ ਦਾ ਜਾਗਰਣ ਕਰਵਾਇਆ | ਇਸ ਸਾਲਾਨਾ ਜਾਗਰਨ ਵਿਚ ਸੀ. ਆਰ. ...

ਪੂਰੀ ਖ਼ਬਰ »

ਪੰਚਾਇਤ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ, 19 ਮਈ (ਜਗਮੋਹਣ ਸਿੰਘ ਨਾਰੰਗ)-ਪੰਚਾਇਤ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਬਲਾਕ ਪ੍ਰਧਾਨ ਅਮਰੀਕ ਸਿੰਘ ਸੈਦਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਚਾਇਤਾਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਵਿਚਾਰਾਂ ਕੀਤੀਆਂ ਗਈਆਂ | ਮੀਟਿੰਗ ...

ਪੂਰੀ ਖ਼ਬਰ »

ਸਾਹਿਤਕਾਰ ਬਲਬੀਰ ਸਿੰਘ ਸੈਣੀ ਗ਼ਜ਼ਲ ਸਮਰਾਟ ਐਵਾਰਡ ਨਾਲ ਸਨਮਾਨਿਤ

ਨੰਗਲ, 19 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਬੀਤੇ ਦਿਨੀਂ ਸਾਂਝਾਂ ਪਿਆਰ ਦੀਆਂ ਅੰਤਰਰਾਸ਼ਟਰੀ ਸਾਹਿੱਤਕ ਮੰਚ ਵਲੋਂ ਵਿਰਸਾ ਵਿਹਾਰ ਜਲੰਧਰ 'ਚ ਕਰਵਾਏ ਇੱਕ ਸਮਾਗਮ ਦੌਰਾਨ ਨੰਗਲ ਦੇ ਸਾਹਿੱਤਕਾਰ ਬਲਬੀਰ ਸਿੰਘ ਸੈਣੀ ਨੂੰ ''ਗ਼ਜ਼ਲ ਸਮਰਾਟ ਐਵਾਰਡ'' ਨਾਲ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਕੌਮੀ ਮਾਰਗ 21 ਤੇ ਅੰਬ ਵਾਲਾ ਚੌਕ 'ਚ ਕੱਟ ਰੱਖਣ ਲਈ ਦਿੱਤਾ ਮੰਗ ਪੱਤਰ

Ðਰੂਪਨਗਰ, 19 ਮਈ (ਸਤਨਾਮ ਸਿੰਘ ਸੱਤੀ)-ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜ਼ਿਲ੍ਹਾ ਪ੍ਰਧਾਨ ਭਾਈ ਭੁਪਿੰਦਰ ਸਿੰਘ ਬਜਰੂੜ ਵਲੋਂ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ, ਜਿਸ ਰਾਹੀਂ ਉਨ੍ਹਾਂ ਮੰਗ ਕੀਤੀ ਕਿ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਕੱਲ੍ਹ

ਮੋਰਿੰਡਾ, 19 ਮਈ (ਕੰਗ)-ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਮੋਰਿੰਡਾ ਵਲੋਂ 21 ਮਈ ਦਿਨ ਸ਼ਨੀਵਾਰ ਨੂੰ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਜੀਤ ਸਿੰਘ ਭਾਟੀਆ ਨੇ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਕਰਵਾਏ ਗਏ ਕੁਇਜ਼ ਮੁਕਾਬਲੇ

ਨੰਗਲ, 19 ਮਈ (ਪ੍ਰੀਤਮ ਸਿੰਘ ਬਰਾਰੀ)-ਸਰਕਾਰੀ ਸ਼ਿਵਾਲਿਕ ਕਾਲਜ ਨਯਾ ਨੰਗਲ ਵਿਖੇ ਪਿ੍ੰਸੀਪਲ ਰੇਨੂੰ ਅਰੋੜਾ ਦੀ ਅਗਵਾਈ ਅਧੀਨ ਕਾਲਜ ਦੇ ਅੰਗਰੇਜ਼ੀ ਵਿਭਾਗ ਵਲੋਂ ਕੁਇਜ਼ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ...

ਪੂਰੀ ਖ਼ਬਰ »

ਪਹਿਲੀ ਪੇਨ ਕੌਮੀ ਮਾਸਟਰਸ ਖੇਡਾਂ ਬੈਗਲਰੂ ਵਿਖੇ ਸੋਨ ਤਗਮਾ ਜਿੱਤਣ ਵਾਲੇ ਬਾਬਾ ਕੁਲਵਿੰਦਰ ਸਿੰਘ ਦਾ ਗੁਰੂ ਨਗਰੀ ਪਹੁੰਚਣ 'ਤੇ ਭਰਵਾਂ ਸਵਾਗਤ

ਸ੍ਰੀ ਅਨੰਦਪੁਰ ਸਾਹਿਬ, 19 ਮਈ (ਕਰਨੈਲ ਸਿੰਘ ਸੈਣੀ, ਜੇ.ਐਸ.ਨਿੱਕੂਵਾਲ)-ਬੈਂਗਲੁਰੂ ਦੇ ਜੈ ਪ੍ਰਕਾਸ਼ ਨਰਾਇਣ ਖੇਡ ਸਟੇਡੀਅਮ ਵਿਖੇ ਦੀ ਮਲੇਸ਼ਵਰਮ ਐਸੋਸੀਏਸ਼ਨ ਵਲੋਂ ਕਰਵਾਈ ਗਈ ਪਹਿਲੀ ਪੇਨ ਕੌਮੀ ਮਾਸਟਰਜ਼ ਖੇਡਾਂ ਵਿਚ ਸ੍ਰੀ ਅਨੰਦਪੁਰ ਸਾਹਿਬ ਦੇ ਰਹਿਣ ਵਾਲੇ ਬਾਬਾ ...

ਪੂਰੀ ਖ਼ਬਰ »

ਆਵਾਜਾਈ ਦੀ ਸਮੱਸਿਆ ਕਾਰਨ ਮਾਨਸਿਕ ਸੰਤਾਪ ਹੰਢਾਅ ਰਹੇ ਹਨ ਲੋਕ

ਨੰਗਲ, 19 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਫਲਾਈ ਓਵਰ ਦੇ ਨਿਰਮਾਣ ਕਾਰਨ ਨੰਗਲ ਦੇ ਲੋਕ ਬਹੁਤ ਹੀ ਪ੍ਰੇਸ਼ਾਨ ਹਨ ਕਿਉਂਕਿ ਨੰਗਲ ਡੈਮ 'ਤੇ ਟਰੈਫ਼ਿਕ ਜਾਮ ਹੋਣਾ ਹੁਣ ਰੁਟੀਨ ਹੀ ਹੋ ਗਿਆ ਹੈ ਤੇ ਨੰਗਲ ਤੋਂ ਨਵਾਂ ਨੰਗਲ ਜਾਣਾ ਬਿਨਾਂ ਕਸੂਰ ਮਾਨਸਿਕ ਸੰਤਾਪ ਝੱਲਣ ਵਾਂਗ ਹੈ | ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਟਰੈਫ਼ਿਕ ਜਾਗਰੂਕਤਾ ਸੈਮੀਨਾਰ ਕਰਵਾਇਆ

ਸ੍ਰੀ ਚਮਕੌਰ ਸਾਹਿਬ, 19 ਮਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਖੇ ਐਨ. ਐਸ. ਐਸ. ਵਿਭਾਗ ਵਲ਼ੋਂ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਇੰਸਪੈਕਟਰ ਸ੍ਰੀ ਓਮਵੀਰ ਦੀ ਅਗਵਾਈ ਵਿਚ ਟ੍ਰੈਫ਼ਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਕਾਲਜ ...

ਪੂਰੀ ਖ਼ਬਰ »

ਦਾਸਤਾਨ-ਏ-ਸ਼ਹਾਦਤ 'ਚ ਪੇਂਟਿੰਗ ਅਤੇ ਭਾਸ਼ਨ ਮੁਕਾਬਲੇ ਕਰਵਾਏ

ਸ੍ਰੀ ਚਮਕੌਰ ਸਾਹਿਬ, 19 ਮਈ (ਜਗਮੋਹਣ ਸਿੰਘ ਨਾਰੰਗ)-ਇੰਟਰਨੈਸ਼ਨਲ ਕਾਊਾਸਿਲ ਆਫ਼ ਮਿਊਜ਼ੀਅਮ ਵਲੋਂ 18 ਮਈ ਨੂੰ ਮਨਾਏ ਜਾਂਦੇ ਅੰਤਰਰਾਸ਼ਟਰੀ ਅਜਾਇਬ ਘਰ ਦਿਵਸ ਨੂੰ ਸਮਰਪਿਤ ਸਥਾਨਕ ਦਾਸਤਾਨ ਏ ਸ਼ਹਾਦਤ ਵਿਖੇ 16 ਮਈ ਤੋਂ 20 ਮਈ ਤੱਕ ਚੱਲ ਰਹੇ ਪ੍ਰੋਗਰਾਮਾਂ ਦੀ ਲੜੀ ਤਹਿਤ ...

ਪੂਰੀ ਖ਼ਬਰ »

ਸਾਹਿਤ ਸਭਾ ਦੀ ਇਕੱਤਰਤਾ 'ਚ ਚੱਲਿਆ ਰਚਨਾਵਾਂ ਦਾ ਦੌਰ

ਬੇਲਾ, 19 ਮਈ (ਮਨਜੀਤ ਸਿੰਘ ਸੈਣੀ)-ਸਾਹਿਤ ਸਭਾ ਰਜਿ: ਬਹਿਰਾਮਪੁਰ ਬੇਟ ਦੀ ਮਾਸਿਕ ਇਕੱਤਰਤਾ ਹਰਨਾਮ ਸਿੰਘ ਡੱਲਾ ਦੀ ਪ੍ਰਧਾਨਗੀ ਹੇਠ ਸਭਾ ਦੇ ਦਫ਼ਤਰ ਵਿਖੇ ਹੋਈ ਜਿਸ ਵਿਚ ਸਰਬ ਸ੍ਰੀ ਲੇਖ ਰਾਜ ਧੀਰ, ਰਾਣਾ ਕੰਵਰਫੂਲ ਸਿੰਘ, ਕੁਲਵਿੰਦਰ ਸਿੰਘ, ਉੱਘੇ ਪੱਤਰਕਾਰ ਜੈ ਸਿੰਘ ...

ਪੂਰੀ ਖ਼ਬਰ »

ਬੇਲਾ ਕਾਲਜ ਵਿਖੇ ਸੜਕ ਸੁਰੱਖਿਆ ਅਭਿਆਨ ਸਬੰਧੀ ਸੈਮੀਨਾਰ ਕਰਵਾਇਆ

ਬੇਲਾ, 19 ਮਈ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਡਾ. ਸੰਦੀਪ ਕੁਮਾਰ ਗਰਗ (ਆਈ.ਪੀ.ਐਸ, ਐਸ.ਐਸ.ਪੀ ਰੂਪਨਗਰ) ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸੜਕ ਸੁਰੱਖਿਆ ਅਭਿਆਨ ਤਹਿਤ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਮਹਿਲਾ ਮੰਡਲ ਤੇ ਮੰਦਰ ਕਮੇਟੀ ਦੀ ਮੀਟਿੰਗ ਹੋਈ

ਢੇਰ, 19 ਮਈ (ਕਾਲੀਆ)-ਪਿੰਡ ਗੰਭੀਰਪੁਰ (ਉੱਪਰਲਾ) ਮਹਿਲਾ ਮੰਡਲ ਅਤੇ ਸ਼ਿਵ ਮੰਦਰ ਕਮੇਟੀ ਦੀ ਇੱਕ ਸਾਂਝੀ ਮੀਟਿੰਗ ਕੀਤੀ ਗਈ ਜਿਸ ਦੌਰਾਨ ਮਹਿਲਾ ਮੰਡਲ ਦੀ ਪ੍ਰਧਾਨ ਸ਼ਸ਼ੀ ਬਾਲਾ ਨੇ ਮੰਦਰ ਕਮੇਟੀ ਨੂੰ ਅਪੀਲ ਕੀਤੀ ਕਿ ਉਹ ਮਹਿਲਾ ਮੰਡਲ ਨੂੰ ਪਿੰਡ ਦੀ ਭਲਾਈ ਵਾਸਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX