ਤਾਜਾ ਖ਼ਬਰਾਂ


ਅਫਗਾਨਿਸਤਾਨ: ਕਾਬੁਲ 'ਚ ਮਸਜਿਦ ਵਿਚ ਬੰਬ ਧਮਾਕਾ
. . .  1 day ago
ਜੰਡਿਆਲਾ ਨੇੜੇ ਪੁਲਿਸ ਮੁਕਾਬਲੇ ਉਪਰੰਤ ਦੋ ਗੈਂਗਸਟਰ ਗ੍ਰਿਫ਼ਤਾਰ ਦੋ ਕਿੱਲੋਗਰਾਮ ਹੈਰੋਇਨ ਤੇ ਪਿਸਤੌਲ ਬਰਾਮਦ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ , ਗੁਰਪ੍ਰੀਤ ਸਿੰਘ ਢਿੱਲੋਂ )-ਜੰਡਿਆਲਾ ਨੇੜੇ ਪੁਲਿਸ ਨਾਲ ਹੋਈ ਮੁੱਠਭੇੜ ਉਪਰੰਤ ਪੁਲਿਸ ਵਲੋਂ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦਾ ਸਬੰਧ ਜੱਗੂ ਭਗਵਾਨਪੁਰੀਆ ਗਰੁੱਪ ਨਾਲ
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ 'ਚ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ,ਪੁਲਿਸ ਪਾਰਟੀ ’ਤੇ ਫਾਇਰਿੰਗ
. . .  1 day ago
ਸੂਰਤ ਵਿਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰਿਆ
. . .  1 day ago
ਮਲੌਦ ਪੀ.ਏ.ਡੀ.ਬੀ. ਚੋਣਾਂ 'ਚ ਆਮ ਆਦਮੀ ਪਾਰਟੀ ਦੇ ਪੰਜ ਤੇ ਅਕਾਲੀ ਦਲ ਦੇ ਚਾਰ ਡਾਇਰੈਕਟਰ ਬਣੇ
. . .  1 day ago
ਮਲੌਦ, 17 ਅਗਸਤ (ਨਿਜ਼ਾਮਪੁਰ/ਚਾਪੜਾ)- ਮਲੌਦ ਪੀ.ਏ.ਡੀ.ਬੀ. ਬੈਂਕ ਦੀਆਂ ਚੋਣਾਂ 'ਚ ਪੰਜ ਸੀਟਾਂ 'ਤੇ ਚੋਣ ਹੋਈ, ਜਿਸ 'ਚ ਇਕ ਸੀਟ ਆਮ ਆਦਮੀ ਪਾਰਟੀ ਅਤੇ ਚਾਰ ਸੀਟਾਂ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਆਈਆਂ। ਜ਼ਿਕਰਯੋਗ ਹੈ ਕਿ ਕੁੱਲ 9 ਮੈਂਬਰਾਂ 'ਚੋਂ ਚਾਰ...
ਅਟਾਰੀ ਸਰਹੱਦ 'ਤੇ ਆਈ.ਸੀ.ਪੀ. 'ਚ ਹੋਇਆ ਧਮਾਕਾ, ਡਰਾਈ ਫਰੂਟ ਦੇ ਟਰੱਕ ਥੱਲੇ ਚੁੰਬਕ ਨਾਲ ਲਮਕਾਇਆ ਗਿਆ ਸੀ ਲੋਹੇ ਦਾ ਡੱਬਾ
. . .  1 day ago
ਅਟਾਰੀ, 17 ਅਗਸਤ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦੇ ਵਪਾਰਕ ਸੌਦੇ ਨੂੰ ਚਲਾਉਣ ਵਾਲੀ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ...
ਡੀ.ਜੀ. ਸੀ.ਏ. ਨੇ ਕੋਰੋਨਾ ਦੇ ਮੱਦੇਨਜ਼ਰ ਏਅਰਲਾਈਨਜ਼ ਕੰਪਨੀਆਂ ਨੂੰ ਜਾਰੀ ਕੀਤੀ ਨਵੀਆਂ ਹਦਾਇਤਾਂ
. . .  1 day ago
ਨਵੀਂ ਦਿੱਲੀ, 17 ਅਗਸਤ- ਦੇਸ਼ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (ਡੀ.ਜੀ. ਸੀ.ਏ.) ਨੇ ਏਅਰਲਾਈਨਜ਼ ਕੰਪਨੀਆਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ...
ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਮਿਲੀ ਇਤਰਾਜ਼ਯੋਗ ਚੀਜ਼
. . .  1 day ago
ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਅਫ਼ਗਾਨਿਸਤਾਨ ਦਰਮਿਆਨ ਚੱਲ ਰਹੇ ਵਪਾਰ ਦੌਰਾਨ ਅੱਜ ਅਫ਼ਗਾਨਿਸਤਾਨ ਤੋਂ ਪਾਕਿਸਤਾਨ ਰਾਹੀਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਇਤਰਾਜ਼ਯੋਗ ਚੀਜ਼ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ...
ਸੈਂਕੜੇ ਅਧਿਆਪਕਾਂ ਨੇ ਧਰਨਾ ਦੇ ਕੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਸੰਗਰੂਰ ਵਿਖੇ ਸੈਂਕੜੇ ਅਧਿਆਪਕਾਂ ਨੇ ਅਧਿਆਪਕ ਮੰਗਾਂ ਦੀ ਅਣਦੇਖੀ ਕਰਨ ਖ਼ਿਲਾਫ਼ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਅੱਗੇ ਇਕੱਠੇ ਹੋ ਕੇ ਜ਼ਬਰਦਸਤ ਨਾਅਰੇਬਾਜ਼ੀ...
ਕੁਲਦੀਪ ਧਾਲੀਵਾਲ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਵੰਡੀਆਂ ਮਸ਼ੀਨਾਂ 'ਚ 150 ਕਰੋੜ ਰੁਪਏ ਦੇ ਘਪਲੇ ਸੰਬੰਧੀ ਵਿਜੀਲੈਂਸ ਜਾਂਚ ਦੇ ਹੁਕਮ
. . .  1 day ago
ਚੰਡੀਗੜ੍ਹ 17 ਅਗਸਤ, ਭਗਵੰਤ ਮਾਨ ਸਰਕਾਰ ਵਲੋਂ ਸੂਬੇ 'ਚ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਪਹਿਲੇ ਦਿਨ ਤੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਪਹਿਲੀਆਂ ਸਰਕਾਰਾਂ 'ਚ ਲੋਕਾਂ ਦੇ ਪੈਸੇ ਦੀ ਲੁੱਟ-ਖਸੁੱਟ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਰਾਜਸੀ ਆਗੂਆਂ...
ਕਿਸਾਨਾਂ ਨੂੰ ਕੇਂਦਰ ਵਲੋਂ ਰਾਹਤ, ਖ਼ੇਤੀਬਾੜੀ ਕਰਜ਼ 'ਤੇ 1.5 ਫ਼ੀਸਦੀ ਸਹਾਇਤਾ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 17 ਅਗਸਤ-ਕੈਬਨਿਟ ਦੀ ਬੈਠਕ 'ਚ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ 3 ਲੱਖ ਤੱਕ ਦੇ ਛੋਟੀ ਮਿਆਦ ਵਾਲੇ ਖ਼ੇਤੀ...
ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦੀ ਹੋਈ ਸ਼ੁਰੂਆਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦਾ ਉਦਘਾਟਨ ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸ.ਈ.ਈ. ਅਸ਼ੋਕ ਸ਼ਰਮਾ...
ਚਿੱਟੇ ਮੱਛਰ ਨਾਲ ਖ਼ਰਾਬ ਹੋਇਆ ਨਰਮਾ ਵਾਹਿਆ
. . .  1 day ago
ਰਾਮਾ ਮੰਡੀ, 17 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)- ਨਰਮਾ ਪੱਟੀ 'ਚ ਚਿੱਟਾ ਮੱਛਰ ਨਰਮੇ ਦੀ ਫ਼ਸਲ ਨੂੰ ਤਬਾਹ ਕਰ ਰਿਹਾ ਹੈ। ਕਿਸਾਨਾਂ ਵਲੋਂ ਨਰਮੇ ਦੀ ਫ਼ਸਲ ਬਚਾਉਣ ਲਈ ਸਪਰੇਹਾਂ ਕੀਤੀਆਂ ਜਾ ਰਹੀਆ ਹਨ। 'ਆਪ' ਸਰਕਾਰ ਜੋ ਪਹਿਲਾਂ ਕਹਿੰਦੀ ਸੀ ਕਿ ਪਿੰਡ-ਪਿੰਡ...
ਪਟਿਆਲਾ: ਦਿਨ-ਦਿਹਾੜੇ ਨਕਾਬਪੋਸ਼ ਵਿਅਕਤੀਆਂ ਵਲੋਂ ਹਜ਼ਾਰਾਂ ਰੁਪਏ ਦੀ ਲੁੱਟ
. . .  1 day ago
ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਦੇ ਬਿਸ਼ਨ ਨਗਰ ਵਿਖੇ ਦਿਨ-ਦਿਹਾੜੇ ਦੋ ਨਕਾਬਪੋਸ਼ ਵਿਅਕਤੀਆਂ ਨੇ 65 ਹਜ਼ਾਰ ਰੁਪਏ ਦੀ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਦਾ ਮਾਮਲਾ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਨੌਜਵਾਨ ਵਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ...
ਅੰਮ੍ਰਿਤਸਰ: ਪੁਲਿਸ ਦੀ ਗੱਡੀ ਹੇਠਾਂ ਬੰਬ ਰੱਖਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ)-ਬੀਤੇ ਦਿਨੀਂ ਇਕ ਸਬ-ਇੰਸਪੈਕਟਰ ਦੀ ਗੱਡੀ ਹੇਠਾਂ ਬੰਬ ਲਾ ਕੇ ਉਡਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਨੇ 2 ਮੁਲਜ਼ਮਾਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਦਿੱਲੀ ਤੋਂ ਵਿਸਤਾਰਾ ਏਅਰਲਾਈਨ ਰਾਹੀਂ ਅੰਮ੍ਰਿਤਸਰ ਲਿਆਂਦਾ...
ਭੇਤਭਰੇ ਹਾਲਾਤ 'ਚ ਜੰਡਿਆਲਾ ਦੇ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 17ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਫਗਵਾੜਾ ਮੁੱਖ ਮਾਰਗ ਤੇ ਪੈਂਦੇ ਪਿੰਡ ਲਖਨਪਾਲ ਕੋਲ ਅੱਜ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲਖਨਪਾਲ ਦੇ ਸਰਪੰਚ ਰਮਨ ਕੁਮਾਰ ਨੇ ਦੱਸਿਆ ਕਿ...
ਪਵਨ ਕੁਮਾਰ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਦੀ ਮੌਜੂਦਗੀ 'ਚ ਭਾਜਪਾ 'ਚ ਹੋਏ ਸ਼ਾਮਿਲ
. . .  1 day ago
ਨਵੀਂ ਦਿੱਲੀ, 17 ਅਗਸਤ-ਹਿਮਾਚਲ ਪ੍ਰਦੇਸ਼ ਦੇ ਕਾਂਗਰਸ ਵਿਧਾਇਕ ਪਵਨ ਕੁਮਾਰ ਕਾਜਲ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਿਲ ਹੋਏ ਹਨ।
24 ਅਗਸਤ ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਚੰਡੀਗੜ੍ਹ, 17 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦਾ ਦੌਰਾ ਕਰਨਗੇ । ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਮੋਦੀ ਨਵੀਂ ਚੰਡੀਗੜ੍ਹ ਕੇ ਮੁੱਲਾਂਪੁਰ ਪਹੁੰਚਣਗੇ, ਜਿੱਥੇ ਉਹ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ...
ਸੜਕ ਦੀ ਖ਼ਸਤਾ ਹਾਲਤ ਕਾਰਨ ਬੱਸ ਨੇ ਦੋ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਕੁਚਲਿਆ, ਦੋਹਾਂ ਦੀ ਮੌਕੇ 'ਤੇ ਹੋਈ ਮੌਤ
. . .  1 day ago
ਚੇਤਨਪੁਰਾ, 17 ਅਗਸਤ (ਮਹਾਂਬੀਰ ਸਿੰਘ ਗਿੱਲ)-ਅੰਮ੍ਰਿਤਸਰ-ਫਤਹਿਗੜ੍ਹ ਚੂੜੀਆਂ ਵਾਇਆ ਚੇਤਨਪੁਰਾ ਸੜਕ ਦੀ ਖ਼ਸਤਾ ਹਾਲਤ ਕਾਰਨ ਅੱਜ ਫਿਰ ਵਾਪਰੇ ਇਕ ਦਰਦਨਾਕ ਤੇ ਭਿਆਨਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਬੱਲ ਕਲਾਂ ਚੌਕੀ ਦੇ ਇੰਚਾਰਜ...
ਰਾਵੀ ਦਰਿਆ ਨਜ਼ਦੀਕ ਸੜਕ 'ਤੇ ਪਏ ਪਾੜ ਨੂੰ ਪੂਰਨ ਲਈ ਪ੍ਰਸ਼ਾਸਨ ਤੇ ਆਰਮੀ ਵਲੋਂ ਸੰਭਾਲਿਆ ਮੋਰਚਾ
. . .  1 day ago
ਰਮਦਾਸ/ਅਜਨਾਲਾ, 17 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)- ਰਾਵੀ ਦਰਿਆ 'ਚ ਬੀਤੇ ਕੱਲ੍ਹ ਅਚਾਨਕ ਪਾਣੀ ਵਧਣ ਕਾਰਨ ਸੜਕ ਟੁੱਟ ਜਾਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਹਰਕਤ 'ਚ ਆਉਂਦਿਆਂ ਆਰਮੀ ਦੀ ਸਹਾਇਤਾ ਨਾਲ ਸੜਕ ਨੂੰ ਮੁੜ ਮੁਰੰਮਤ...
ਇਨ੍ਹਾਂ 75 ਸਾਲਾਂ 'ਚ ਭਾਰਤ ਨੇ ਬਹੁਤ ਕੁਝ ਹਾਸਲ ਕੀਤਾ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 17 ਅਗਸਤ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਦੇ ਹਰ ਬੱਚੇ ਲਈ ਸਿੱਖਿਆ ਜ਼ਰੂਰੀ ਹੈ। ਸਿੱਖਿਆ ਹਰ ਪਰਿਵਾਰ ਨੂੰ ਅਮੀਰ ਬਣਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਲਈ ਮੁਫ਼ਤ ਇਲਾਜ ਜ਼ਰੂਰੀ ਹੈ। ਭਾਰਤ ਦਾ ਹਰ ਨਾਗਰਿਕ...
ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੱਟ ਕੇ ਸੁੱਟਣ ਵਾਲੇ ਦੋਸ਼ੀਆਂ ਖ਼ਿਲਾਫ਼ ਕਰਵਾਈ ਨਾ ਕਰਨ ਨੂੰ ਲੈ ਕੇ ਬਰਨਾਲਾ ਮਾਨਸਾ ਰੋੜ ਕੀਤਾ ਜਾਮ
. . .  1 day ago
ਜੋਗਾ, 17 ਅਗਸਤ (ਹਰਜਿੰਦਰ ਸਿੰਘ ਚਹਿਲ)-ਪਿੰਡ ਅਲੀਸ਼ੇਰ ਕਲਾਂ (ਮਾਨਸਾ) ਵਿਖੇ ਬੀਤੇ ਕੱਲ੍ਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੁੱਟਣ ਦੇ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ਵਲੋਂ ਰਾਤ ਦੇ ਸਮੇਂ ਤੋਂ ਮਾਨਸਾ ਬਰਨਾਲਾ ਹਾਈਵੇ ਜਾਮ ਕੀਤਾ ਗਿਆ...
ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)-ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਭਾਜਪਾ ਨੇਤਾ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ । ਇਸ ਸੰਬੰਧੀ ਖੰਨਾ ਨੇ ਕਿ ਦੱਸਿਆ ਕਿ ਮੁਲਾਕਾਤ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਕੋਲ...
'ਆਪ' ਵਿਧਾਇਕ ਸ਼ੀਤਲ ਅੰਗੁਰਾਲ ਸਮੇਤ ਪੂਰੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
. . .  1 day ago
ਜਲੰਧਰ, 17 ਅਗਸਤ (ਅੰਮ੍ਰਿਤਪਾਲ)-ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਵਟ੍ਹਸਐਪ ਨੰਬਰ ਤੋਂ ਕਾਲ ਆਈ ਅਤੇ ਕਿਹਾ ਗਿਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਜੇਠ ਸੰਮਤ 554

ਅੰਮ੍ਰਿਤਸਰ / ਦਿਹਾਤੀ

ਨੇਤਰਹੀਣ ਰਾਗੀ ਪਰਿਵਾਰ ਨਾਲ ਨੌਸਰਬਾਜ਼ਾਂ ਨੇ ਮਾਰੀ 70 ਹਜ਼ਾਰ ਤੋਂ ਵੱਧ ਦੀ ਠੱਗੀ

aਗੱਗੋਮਾਹਲ, 19 ਮਈ (ਬਲਵਿੰਦਰ ਸਿੰਘ ਸੰਧੂ)-ਕਸਬਾ ਰਮਦਾਸ ਦੇ ਇਤਿਹਾਸਕ ਗੁਰਦੁਆਰਾ ਤਪ ਅਸਥਾਨ ਵਿਖੇ ਹਜ਼ੂਰੀ ਰਾਗੀ ਵਜੋਂ ਲੰਮੇ ਸਮੇਂ ਤੋਂ ਅੱਖਾਂ ਦੀ ਰੌਸ਼ਨੀ ਤੋਂ ਬਿਨਾ ਸੇਵਾ ਨਿਭਾਅ ਰਹੇ ਬਾਬਾ ਲਖਵਿੰਦਰ ਸਿੰਘ ਤੇ ਉਨ੍ਹਾਂ ਦੀ ਪਤਨੀ ਬੀਬੀ ਪੁਨੀਤ ਕੌਰ ਨਾਲ 70 ਹਜਾਰ 100 ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੱਤਰਕਾਰਾਂ ਨਾਲ ਗੱਲ ਕਰਦਿਆਂ ਨੇਤਰਹੀਣ ਜੋੜੇ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਹਰਮਨਜੀਤ ਸਿੰਘ ਨੂੰ 12 ਮਈ ਨੂੰ ਫ਼ੋਨ ਆਇਆ ਕਿ ਕੌਣ ਬਣੇਗਾ ਕਰੋੜਪਤੀ ਵਿਚ ਉਨ੍ਹਾਂ ਦੇ ਮੋਬਾਈਲ ਨੰਬਰ 'ਤੇ 25 ਲੱਖ ਰੁਪਏ ਦੀ ਲਾਟਰੀ ਨਿਕਲੀ ਹੈ ਜਿਸ ਨੂੰ ਪ੍ਰਾਪਤ ਕਰਨ ਲਈ ਤੁਸੀਂ ਟੈਕਸ ਦੇ 12 ਹਜਾਰ 100 ਰੁਪਏ ਭਾਰਤੀ ਸਟੇਟ ਬੈਂਕ ਆਫ ਇੰਡੀਆ ਦੀ ਬ੍ਰਾਂਚ ਪਟਨਾ ਦੇ ਖਾਤਾ ਨੰ: 40396599682 ਵਿਚ ਜਮ੍ਹਾਂ ਕਰਵਾ ਦਿਓ | ਜੋ ਉਨ੍ਹਾਂ ਨੇ ਗੂਗਲ ਪੇਅ ਰਾਹੀਂ ਜਮ੍ਹਾਂ ਕਰਵਾ ਦਿੱਤੇ | ਉਪਰੰਤ ਉਨ੍ਹਾਂ ਨੂੰ ਫ਼ੋਨ ਨੰਬਰ 7877952965 ਤੋਂ ਕਾਲ ਆਈ ਕਿ ਤੁਹਾਡਾ ਖਾਤਾ ਛੋਟਾ ਹੋਣ ਕਾਰਨ ਪੈਸੇ ਟਰਾਂਸਫਰ ਨਹੀਂ ਹੋ ਰਹੇ ਇਸ ਕਰਕੇ ਤੁਸੀਂ 58 ਹਜਾਰ ਰੁਪਏ ਖਾਤਾ ਨੰਬਰ 11720633647 ਭਾਰਤੀ ਸਟੇਟ ਬੈਂਕ ਕਲਕੱਤਾ ਰਮਾਸਿਸ ਯਾਦਵ ਦੇ ਖਾਤੇ ਵਿਚ ਜਮ੍ਹਾਂ ਕਰਵਾਓ | ਉਨ੍ਹਾਂ ਨੇ ਇਹ ਰਕਮ ਵੀ ਕਰਜ ਚੁੱਕ ਕੇ ਜਮ੍ਹਾਂ ਕਰਵਾ ਦਿੱਤੀ | ਉਨ੍ਹਾਂ ਨੂੰ ਫਿਰ ਫ਼ੋਨ ਆਇਆ ਕਿ ਤੁਹਾਡੇ ਪੈਸੇ ਨਹੀਂ ਪਹੁੰਚੇ ਜਿਸ 'ਤੇ ਉਹ ਗੂਗਲ ਪੇਅ ਕਰਨ ਵਾਲੇ ਕੋਲ ਗਏ ਤਾਂ ਉਸਨੇ ਉਕਤ ਨੰਬਰ 'ਤੇ ਗੱਲ ਕੀਤੀ ਤੇ ਰਾਗੀ ਪਰਿਵਾਰ ਨੂੰ ਦੱਸਿਆ ਕਿ ਉਨ੍ਹਾਂ ਨਾਲ ਠੱਗੀ ਹੋ ਚੁੱਕੀ ਹੈ | ਰਾਗੀ ਲਖਵਿੰਦਰ ਸਿੰਘ ਦੀ ਪਤਨੀ ਪੁਨੀਤ ਕੌਰ ਨੇ ਦੁਬਾਰਾ ਉਸ ਨੰਬਰ 'ਤੇ ਕਾਲ ਕੀਤੀ ਤਾਂ ਉਸ ਵਿਅਕਤੀ ਨੇ ਫ਼ੋਨ ਬੰਦ ਕਰ ਦਿੱਤਾ | ਇਸਦੀ ਸ਼ਿਕਾਇਤ ਪੁਲਿਸ ਦੇ ਸਾਈਬਰ ਕ੍ਰਾਇਮ ਨੂੰ ਕਰਦਿਆਂ ਉਕਤ ਜੋੜੇ ਨੇ ਆਮ ਲੋਕਾਂ ਨੂੰ ਅਜਿਹੇ ਠੱਗਾਂ ਤੋਂ ਸੁਚੇਤ ਹੋਣ ਲਈ ਕਿਹਾ ਹੈ |

ਸੀ.ਪੀ.ਆਈ.ਐਮ.ਐਲ (ਲਿਬਰੇਸ਼ਨ) ਧਰਤੀ ਹੇਠਲੇ ਪਾਣੀ ਦੇ ਬਚਾਅ ਲਈ ਲੋਕਾਂ ਲਈ ਜਾਗਰੂਕਤਾ ਮੁਹਿੰਮ ਵਿੱਢੇਗੀ-ਕਾ. ਬਖਤਪੁਰਾ

ਅਜਨਾਲਾ, 19 ਮਈ (ਐਸ. ਪ੍ਰਸ਼ੋਤਮ)- ਅੱਜ ਇਥੇ ਅਜਨਾਲਾ ਵਿਖੇ ਸੀ.ਪੀ. ਆਈ. ਐਮ.ਐਲ (ਲਿਬਰੇਸ਼ਨ) ਦੀ ਜ਼ਿਲ੍ਹਾ ਆਗੂ ਬਲਬੀਰ ਸਿੰਘ ਮੂਧਲ ਦੀ ਪ੍ਰਧਾਨਗੀ ਹੇਠ ਹਈ¢ ਜਿਸ ਵਿੱਚ ਕÏਮੀ ਆਗੂ ਕਾਮਰੇਡ ਗੁਰਮੀਤ ਸਿੰਘ ਬਖਤਪੁਰਾ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਤੇ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜੀਠਾ ਦੇ ਐਨ. ਸੀ. ਸੀ. ਦੇ 10 ਵਿਦਿਆਰਥੀ ਸੂਬਾ ਪੱਧਰੀ ਤੇ ਰਾਸ਼ਟਰ ਪੱਧਰੀ ਗਤੀਵਿਧੀਆਂ ਲਈ ਚੁਣੇ

ਮਜੀਠਾ, 19 ਮਈ (ਮਨਿੰਦਰ ਸਿੰਘ ਸੋਖੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਜੀਠਾ ਦੇ ਐਨ. ਸੀ. ਸੀ. ਦੀ 24 ਪੰਜਾਬ ਯੂਨਿਟ ਦੇ 10 ਵਿਦਿਆਰਥੀ ਸੂਬਾ ਅਤੇ ਰਾਸ਼ਟਰ ਪੱਧਰੀ ਗਤੀਵਿਧੀਆਂ ਵਾਸਤੇ ਚੁਣੇ ਗਏ | ਸਕੂਲ ਦੇ ਐਨ. ਸੀ. ਸੀ. ਵਿੰਗ ਦੇ ਇੰਚਾਰਜ ਅਧਿਆਪਕ ਜੈਪਾਲ ਸਿੰਘ ...

ਪੂਰੀ ਖ਼ਬਰ »

ਸਰਹੱਦੀ ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਬੀ.ਐੱਸ.ਐੱਫ. ਦੇ ਡੀ.ਆਈ.ਜੀ. ਨਾਲ ਵਫਦ ਦੀ ਹੋਈ ਮੀਟਿੰਗ-ਰੰਧਾਵਾ

ਅਜਨਾਲਾ, 19 ਮਈ (ਐਸ. ਪ੍ਰਸ਼ੋਤਮ)- ਤਹਿਸੀਲ ਅਜਨਾਲਾ ਸਮੇਤ ਜ਼ਿਲਾ੍ਹ ਅੰਮਿ੍ਤਸਰ ਦੀ ਭਾਰਤ ਪਾਕਿ ਕੌਮਾਂਤਰੀ ਸਰਹੱਦ ਦੇ ਨੇੜੇ ਖੇਤੀ ਕਰਦੇ ਕਿਸਾਨਾਂ ਤੇ ਅਬਾਦਕਾਰਾਂ ਨੂੰ ਕੌਮਾਂਤਰੀ ਸਰਹੱਦ ਤੇ ਤਾਇਨਾਤ ਬੀ.ਐਸ.ਐਫ. ਵਲੋਂ ਦਰਪੇਸ਼ ਔਕੜਾਂ ਨੂੰ ਹੱਲ ਕਰਵਾਉਣ ਲਈ ...

ਪੂਰੀ ਖ਼ਬਰ »

ਡੀ. ਐੱਸ. ਪੀ. ਮਜੀਠਾ ਵਲੋਂ ਥਾਣਾ ਕੱਥੂਨੰਗਲ ਦੇ ਪੁਲਿਸ ਕਰਮੀਆਂ ਨਾਲ ਕੀਤੀ ਮੀਟਿੰਗ

ਕੱਥੂਨੰਗਲ, 19 ਮਈ (ਦਲਵਿੰਦਰ ਸਿੰਘ ਰੰਧਾਵਾ)-ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਤਹਿਤ ਪੰਜਾਬ ਨੂੰ ਨਸ਼ਾ ਮੁਕਤ ਪ੍ਰਦੇਸ਼ ਬਣਾਉਣ ਲਈ ਪੰਜਾਬ ਪੁਲਿਸ ਵਲੋਂ ਪੰਜਾਬ ਅੰਦਰ ਵਿੱਢੀ ਮੁਹਿੰਮ ਤਹਿਤ ਅੱਜ ਥਾਣਾ ਕੱਥੂਨੰਗਲ ਵਿਖੇ ਸਬ ਡਵੀਜ਼ਨ ਮਜੀਠਾ ਦੇ ਡੀ. ਐੱਸ. ਪੀ. ...

ਪੂਰੀ ਖ਼ਬਰ »

ਥਾਣਾ ਤਰਸਿੱਕਾ ਦੀ ਪੁਲਿਸ ਨੇ 10 ਗ੍ਰਾਮ ਹੈਰੋਇਨ ਸਮੇਤ ਪਤੀ ਪਤਨੀ ਕੀਤੇ ਗਿ੍ਫਤਾਰ

ਤਰਸਿੱਕਾ, 19 ਮਈ (ਅਤਰ ਸਿੰਘ ਤਰਸਿੱਕਾ)-ਥਾਣਾ ਤਰਸਿੱਕਾ ਵਲੋਂ ਸਬ ਇੰਸਪੈਕਟਰ ਬਲਰਾਜ ਸਿੰਘ ਐੱਸ. ਐੱਚ. ਓ. ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਜਾਰੀ ਹੈ ਤੇ ਏਸੇ ਤਹਿਤ ਇਕ ਪਤੀ ਪਤਨੀ ਜੋੜੇ ਨੂੰ 10 ਗ੍ਰਾਮ ਹੈਰੋਇਨ ਸਮੇਤ ਇਕ ਨਾਕੇ ਦੌਰਾਨ ਕਾਬੂ ਕੀਤਾ ਹੈ | ...

ਪੂਰੀ ਖ਼ਬਰ »

10-10 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ

ਟਾਂਗਰਾ, 19 ਮਈ (ਹਰਜਿੰਦਰ ਸਿੰਘ ਕਲੇਰ)-ਜ਼ਿਲ੍ਹਾ ਪੁਲਿਸ ਦਿਹਾਤੀ ਦੇ ਐੱਸ. ਐੱਸ. ਪੀ. ਸਵਰਨਦੀਪ ਸਿੰਘ, ਸੁਖਵਿੰਦਰਪਾਲ ਸਿੰਘ ਡੀ. ਐੱਸ. ਪੀ. ਜੰਡਿਆਲਾ ਗੁਰੂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੁਲੀਸ ਚੌਕੀ ਟਾਂਗਰਾ ਦੇ ਨਵ ਨਿਯੁਕਤ ਇੰਚਾਰਜ ਐੱਸ. ਆਈ. ਹਰਪਾਲ ...

ਪੂਰੀ ਖ਼ਬਰ »

ਫਾਸ਼ੀਵਾਦ ਹਮਲਿਆਂ ਵਿਰੋਧੀ ਫ਼ਰੰਟ ਵਲੋਂ ਮਾਝਾ ਜ਼ੋਨ ਕਨਵੈਨਸ਼ਨ

ਅੰਮਿ੍ਤਸਰ, 19 ਮਈ (ਗਗਨਦੀਪ ਸ਼ਰਮਾ)-ਫਾਸ਼ੀਵਾਦ ਹਮਲਿਆਂ ਵਿਰੋਧੀ ਫ਼ਰੰਟ ਵਲੋਂ ਮੋਦੀ ਸਰਕਾਰ ਦੇ ਫਿਰਕੂ-ਫਾਸ਼ੀਵਾਦੀ ਹਮਲਿਆਂ ਵਿਰੁਧ ਸੰਵਿਧਾਨਕ ਮਨੁੱਖੀ ਅਧਿਕਾਰਾਂ ਤੇ ਸੰਘਾਤਮਿਕ ਢਾਂਚੇ ਦੀ ਰਾਖੀ ਲਈ ਲੋਕ ਸੰਘਰਸ਼ ਤਿੱਖੇ ਕਰਨ ਦਾ ਹੋਕਾ ਹਰੇਕ ਕਸਬੇ ਤੇ ...

ਪੂਰੀ ਖ਼ਬਰ »

ਇੰਟਰਨੈਸ਼ਨਲ ਫਤਿਹ ਅਕੈਡਮੀ ਦੇ ਵਿਦਿਆਰਥੀਆਂ ਨੇ ਜਿੱਤੇ ਸੋਨ ਤਗਮੇ

ਜੰਡਿਆਲਾ ਗੁਰੂ, 19 ਮਈ (ਰਣਜੀਤ ਸਿੰਘ ਜੋਸਨ)-ਇੰਟਰਨੈਸ਼ਨਲ ਫਤਿਹ ਅਕੈਡਮੀ ਦੇ ਵਿਦਿਆਰਥੀਆਂ ਨੇ ਜੈਪੁਰ, ਰਾਜਸਥਾਨ ਵਿਖੇ ਕਰਵਾਏ ਗਏ ਰਾਸ਼ਟਰੀ ਪੱਧਰ ਦੇ ਆਲ ਇੰਡੀਆ ਈਵੈਂਟ ਦੌਰਾਨ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਅਕੈਡਮੀ ਦਾ ਨਾਂਅ ਰੌਸ਼ਨ ਕੀਤਾ | ਇੰਟਰਨੈਸ਼ਨਲ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਦੇ ਵਫ਼ਦ ਦੀ ਬੀ.ਐਸ.ਐਫ. ਦੇ ਡੀ.ਆਈ.ਜੀ. ਨਾਲ ਮੀਟਿੰਗ

ਖਾਸਾ, 19 ਮਈ (ਸੁਖਵਿੰਦਰਜੀਤ ਸਿੰਘ ਘਰਿੰਡਾ)-ਬਾਰਡਰ ਏਰੀਆ ਸੰਘਰਸ਼ ਕਮੇਟੀ ਦਾ ਜਨਤਕ ਵਫ਼ਦ ਅੱਜ ਕਿਸਾਨ ਆਗੂ ਰਤਨ ਸਿੰਘ ਰੰਧਾਵਾ ਜਨਰਲ ਸਕੱਤਰ ਪੰਜਾਬ, ਜ਼ਿਲ੍ਹਾ ਕਮੇਟੀ ਮੈਂਬਰਾਨ ਬਲਦੇਵ ਸਿੰਘ ਧਾਰੀਵਾਲ, ਗੁਰਨਾਮ ਸਿੰਘ ਦਾਉਕੇ, ਮਨਿੰਦਰ ਸਿੰਘ ਨੇਸ਼ਟਾ, ਸ਼ਰਨਜੀਤ ...

ਪੂਰੀ ਖ਼ਬਰ »

ਪਿੰਡ ਕਿਆਮਪੁਰ 'ਚ ਵਿਸ਼ਵ ਡੇਂਗੂ ਦਿਵਸ ਮਨਾਇਆ

ਚਮਿਆਰੀ, 19 ਮਈ (ਜਗਪ੍ਰੀਤ ਸਿੰਘ)-ਪੰਜਾਬ ਸਰਕਾਰ ਸਿਹਤ ਵਿਭਾਗ ਸਿਵਲ ਸਰਜਨ ਚਰਨਜੀਤ ਸਿੰਘ, ਐਪੀਡਿਮੋਲੋਜਿਸਟ ਡਾ: ਮਦਨ ਮੋਹਨ, ਐਸ.ਐਮ.ਓ. ਸੰਤੋਸ਼ ਕੁਮਾਰੀ ਪੀ. ਐਚ. ਸੀ. ਰਮਦਾਸ ਦੀ ਯੋਗ ਅਗਵਾਈ ਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਸੈਕੰਡਰੀ ਸਕੂਲ ਕਿਆਮਪੁਰ ਵਿਖੇ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਮੰਨ ਕੇ ਧਰਨਾ ਖਤਮ ਕਰਵਾਉਣ 'ਤੇ ਮੁੱਖ ਮੰਤਰੀ ਮਾਨ ਤੇ ਕੈਬਨਿਟ ਮੰਤਰੀ ਧਾਲੀਵਾਲ ਦਾ ਧੰਨਵਾਦ

ਗੱਗੋਮਾਹਲ, 19 ਮਈ (ਬਲਵਿੰਦਰ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੇ ਸਰਗਰਮ ਵਰਕਰਾਂ ਦੀ ਮੀਟਿੰਗ ਬਲਾਕ ਪ੍ਰਧਾਨ ਸਵਿੰਦਰ ਸਿੰਘ ਮਾਨ, ਵਪਾਰ ਮੰਡਲ ਪ੍ਰਧਾਨ ਪ੍ਰਤਾਪ ਸਿੰਘ ਰੂੜੇਵਾਲ, ਬਲਾਕ ਪ੍ਰਧਾਨ ਕੁਲਵੰਤ ਸਿੰਘ ਰੰਧਾਵਾ, ਬਲਾਕ ਪ੍ਰਧਾਨ ਸਰਵਨ ਸਿੰਘ ਦੀ ਅਗਵਾਈ 'ਚ ਕਸਬਾ ...

ਪੂਰੀ ਖ਼ਬਰ »

ਚੋਰਾਂ ਵਲੋਂ ਕਿਸਾਨਾਂ ਦੀਆਂ ਮੋਟਰਾਂ 'ਤੇ ਲੱਗੇ ਟ੍ਰਾਂਸਫਾਰਮਰ ਚੋਰੀ ਨਾਲ ਪਾਵਰਕਾਮ ਤੇ ਕਿਸਾਨਾਂ ਦੀ ਨੀਂਦ ਉੱਡੀ

ਜੇਠੂਵਾਲ, 19 ਮਈ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ ਦਿਹਾਤੀ ਪੁਲਿਸ ਵਲੋਂ ਭਾਵੇਂ ਕਿ ਦਿਨ ਦਿਨ ਵੱਧ ਰਹੀਆਂ ਚੋਰੀਆਂ ਨੂੰ ਰੋਕਣ ਤੇ ਸ਼ਰਾਰਤੀ ਅਨਸਰਾਂ 'ਤੇ ਨੱਥ ਪਾਉਣ ਲਈ ਥਾਂ-ਥਾਂ ਨਾਕੇ ਲਾ ਕੇ ਚੈਕਿੰਗ ਕੀਤੀ ਜਾ ਰਹੀ ਹੈ ਤੇ ਪੁਲਿਸ ਵਲੋਂ ਪਿੰਡ ਪੱਧਰ ਸੜਕਾਂ ...

ਪੂਰੀ ਖ਼ਬਰ »

ਹਲਕੇ ਦੀ ਰਾਜਨੀਤੀ ਨੂੰ ਪ੍ਰਭਾਵਿਤ ਕਰਨ ਵਾਲੇ ਕਸਬਾ ਚਮਿਆਰੀ ਦਾ ਨਹੀਂ ਬਣਿਆ ਕੋਈ ਆਪਣਾ

ਚਮਿਆਰੀ, 19 ਅਪ੍ਰੈਲ (ਜਗਪ੍ਰੀਤ ਸਿੰਘ)-ਕਈ ਸਰਕਾਰਾਂ ਆਈਆਂ ਤੇ ਕਈ ਗਈਆਂ ਪਰ ਕਿਸੇ ਵੀ ਸਰਕਾਰ ਨੇ ਇਤਿਹਾਸਕ ਅਤੇ ਪੁਰਾਤਨ ਕਸਬਾ ਚਮਿਆਰੀ (ਪੱਕਾ ਸ਼ਹਿਰ) ਦੀ ਸਾਰ ਨਹੀਂ ਲਈ | ਬੇਸ਼ੱਕ ਕਸਬਾ ਚਮਿਆਰੀ ਤੇ ਇਥੋਂ ਦੇ ਵੋਟਰ ਹਮੇਸ਼ਾਂ ਹਲਕੇ ਦੀ ਰਾਜਨੀਤੀ ਨੂੰ ਹਰ ਵਾਰ ...

ਪੂਰੀ ਖ਼ਬਰ »

ਕਾਲਜ ਸਠਿਆਲਾ 'ਚ ਵਿਦਾਇਗੀ ਪਾਰਟੀ ਤੇ ਇਨਾਮ ਵੰਡ ਸਮਾਗਮ

ਸਠਿਆਲਾ, 19 ਮਈ (ਸਫਰੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਅਧੀਨ ਚੱਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਓ. ਐਸ. ਡੀ. ਡਾ: ਵੀ. ਕੇ. ਸਿੰਘ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਦੇ ਸਹਿਯੋਗ ਨਾਲ ਕਾਲਜ ਦੇ ਅਖੀਰਲੇ ਸਮੈਸਟਰ ਦੇ ...

ਪੂਰੀ ਖ਼ਬਰ »

ਨੰਗਲ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਜਗਦੇਵ ਕਲਾਂ, 19 ਮਈ (ਸ਼ਰਨਜੀਤ ਸਿੰਘ ਗਿੱਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲਾ ਅੰਮਿ੍ਤਸਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿੱਢੀ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫਸਰ ਅੰਮਿ੍ਤਸਰ ਡਾ: ਪਰਮਜੀਤ ਸਿੰਘ ਜੀ ...

ਪੂਰੀ ਖ਼ਬਰ »

ਗੁਰਦੁਆਰਾ ਟਾਹਲੀ ਸਾਹਿਬ ਵਿਖੇ ਬਾਬਾ ਕਰਤਾਰ ਸਿੰਘ ਜੀ ਦੀ ਬਰਸੀ 'ਤੇ ਪ੍ਰਸਿੱਧ ਕੀਰਤਨੀ ਜਥਿਆਂ ਨੇ ਹਾਜ਼ਰੀ ਭਰੀ

ਓਠੀਆਂ, 19 ਮਈ (ਗੁਰਵਿੰਦਰ ਸਿੰਘ ਛੀਨਾ)-ਅਜਨਾਲਾ ਚੋਗਾਵਾਂ ਰੋਡ ਤੇ ਬਾਬਾ ਲੱਖਾ ਸਿੰਘ ਜੀ ਟਾਹਲੀ ਸਾਹਿਬ ਵਾਲਿਆਂ ਵਲੋਂ ਉਸਾਰੇ ਗਏ ਗੁਰਦੁਆਰਾ ਸਾਹਿਬ ਵਿਖੇ ਅੱਜ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਕਰਤਾਰ ਸਿੰਘ ਜੀ ਦੀ ਸਲਾਨਾ ਬਰਸੀ ਇਲਾਕੇ ਦੀਆਂ ਸੰਗਤਾਂ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਨਰਸਿੰਗ ਕਾਲਜ ਪੰਧੇਰ ਵਿਖੇ ਮਨਾਏ ਨਰਸਿੰਗ ਹਫ਼ਤੇ ਮੌਕੇ ਵੱਖ-ਵੱਖ ਪ੍ਰੋਗਰਾਮ ਕਰਵਾਏ

ਚੇਤਨਪੁਰਾ, 19 ਮਈ (ਮਹਾਂਬੀਰ ਸਿੰਘ ਗਿੱਲ)-ਸ੍ਰੀ ਗੁਰੂ ਰਾਮਦਾਸ ਨਰਸਿੰਗ ਇੰਸਟੀਚਿਊਟ ਪੰਧੇਰ ਵਿਖੇ ਇੰਟਰਨੈਸ਼ਨਲ ਨਰਸਿੰਗ ਦਿਵਸ ਮੌਕੇ ਮਨਾਏ ਜਾ ਰਹੇ ਨਰਸਿੰਗ ਹਫ਼ਤੇ ਦੇ ਆਖਰੀ ਦਿਨ ਦੌਰਾਨ ਕਈ ਤਰ੍ਹਾਂ ਦੀਆਂ ਸਭਿਆਚਾਰਕ ਅਤੇ ਸਮਾਜਿਕ ਗਤੀਵਿਧੀਆਂ ਪੇਸ਼ ਕੀਤੀਆਂ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਮਹਾਂ ਰੈਲੀ ਜੰਤਰ-ਮੰਤਰ ਦਿੱਲੀ ਵਿਖੇ 22 ਨੂੰ -ਹਰਿੰਦਰਜੀਤ ਸਿੰਘ ਜਸਪਾਲ

ਬਾਬਾ ਬਕਾਲਾ ਸਾਹਿਬ, 19 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-'ਅਖਿਲ ਭਾਰਤੀਯ ਪੈਨਸ਼ਨ ਬਹਾਲੀ ਸੰਯੁਕਤ ਮੋਰਚੇ ਵਲੋਂ 22 ਮਈ, ਦਿਨ ਐਤਵਾਰ ਨੂੰ ਦਿੱਲੀ ਵਿਚ ਜੰਤਰ ਮੰਤਰ ਵਿਖੇ ਪੁਰਾਣੀ ਪੈਨਸ਼ਨ ਦੀ ਬਹਾਲੀ ਖਾਤਰ ਪੂਰੇ ਭਾਰਤ ਦੇਸ਼ ਦੀ ਇਤਿਹਾਸਕ ਰੈਲੀ ਰੱਖੀ ਹੈ | ਜਿਸ ਵਿਚ ...

ਪੂਰੀ ਖ਼ਬਰ »

20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਚੇਤਨਪੁਰਾ, 19 ਮਈ (ਮਹਾਂਬੀਰ ਸਿੰਘ ਗਿੱਲ)-ਐਸ. ਐਸ. ਪੀ. ਅੰਮਿ੍ਤਸਰ ਦਿਹਾਤੀ ਦੀਆਂ ਹਦਾਇਤਾਂ ਅਨੁਸਾਰ ਸਮਾਜ ਵਿਰੋਧੀ ਅਨੁਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਬੱਲ ਕਲਾਂ ਪੁਲਿਸ ਵਲੋਂ ਕੀਤੀ ਕਾਰਵਾਈ ਅਨੁਸਾਰ ਥਾਣਾ ਹੇਰ ਕੰਬੋਅ ਅਧੀਨ ਪੈਂਦੀ ਚੌਕੀ ਬੱਲ ਕਲਾਂ ...

ਪੂਰੀ ਖ਼ਬਰ »

ਵਿਧਾਇਕ ਟੌਂਗ ਨੇ ਪਿੰਡ ਚੀਮਾਬਾਠ ਤੇ ਫੇਰੂਮਾਨ ਨੂੰ ਜੋੜਨ ਵਾਲੀ ਨਵੀਂ ਸੜਕ ਦਾ ਉਦਘਾਟਨ

ਰਈਆ, 19 ਮਈ (ਸ਼ਰਨਬੀਰ ਸਿੰਘ ਕੰਗ)-ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦੇ ਹੋਏ ਪਿੰਡ ਚੀਮਾ ਬਾਠ ਤੋਂ ਫੇਰੂਮਾਨ ਨੂੰ ਜਾਣ ਵਾਲੀ ਨਵੀਂ ਬਣੀ ਸੜਕ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਇੰਦਰਜੀਤ ਸਿੰਘ ਐਕਸੀਅਨ ਪੀ. ਡਬਲਿਊ. ਡੀ. ਤੇ ...

ਪੂਰੀ ਖ਼ਬਰ »

26 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ-ਦੂਜਾ ਫਰਾਰ

ਚੇਤਨਪੁਰਾ, 19 ਮਈ (ਪ.ਪ)- ਥਾਣਾ ਝੰਡੇਰ ਦੀ ਪੁਲਸ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਪੁਲਿਸ ਨੂੰ ਉਸ ਵਕਤ ਵੱਡੀ ਸਫਲਤਾ ਮਿਲੀ ਜਦੋਂ ਏ. ਐੱਸ. ਆਈ. ਅੰਗਰੇਜ਼ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਵਲੋਂ ਦੌਰਾਨੇ ਗਸ਼ਤ ਕੰਦੋਵਾਲੀ ਨਹਿਰ ਦੇ ...

ਪੂਰੀ ਖ਼ਬਰ »

ਆਰ.ਐਮ.ਪੀ.ਆਈ. ਤੇ ਐਮ.ਸੀ.ਪੀ.ਆਈ. ਦੇ ਏਕੀਕਰਨ ਲਈ ਉੱਚ ਤਾਕਤੀ ਮੀਟਿੰਗ 29 ਨੂੰ -ਪਾਸਲਾ

ਅਜਨਾਲਾ, 18 ਮਈ (ਐਸ. ਪ੍ਰਸ਼ੋਤਮ)-ਅੱਜ ਇਥੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੇ ਕੁੱਲ ਹਿੰਦ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ ਨੇ ਕਿਹਾ ਕਿ ਕੇਂਦਰੀ ਮੋਦੀ ਸਰਕਾਰ ਦੀਆਂ ਕਥਿਤ ਕਿਸਾਨ-ਮਜ਼ਦੂਰ ਲੋਕ ਮਾਰੂ ਨੀਤੀਆਂ ਅਤੇ ਕਥਿਤ ਫਿਰਕੂ ਏਜੰਡੇ ...

ਪੂਰੀ ਖ਼ਬਰ »

ਸੇਂਟ ਸੋਲਜ਼ਰ ਸਕੂਲ ਠੱਠੀਆਂ-ਬਾਬਾ ਬਕਾਲਾ ਸਾਹਿਬ ਦਾ ਪੰਜਵੀਂ ਦਾ ਨਤੀਜਾ 100 ਫੀਸਦੀ ਰਿਹਾ

ਬਾਬਾ ਬਕਾਲਾ ਸਾਹਿਬ, 19 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੇਂਟ ਸੋਲਜ਼ਰ ਸੀਨੀਅਰ ਸੈਕੰਡਰੀ ਸਕੂਲ ਠੱਠੀਆਂ-ਬਾਬਾ ਬਕਾਲਾ ਸਾਹਿਬ ਦਾ ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਐਲਾਨੇ ਗਏ ਪੰਜਵੀਂ ਦਾ ਨਤੀਜਾ 100ਫੀਸਦੀ ਰਿਹਾ ਹੈ | ਇਸ ਨਤੀਜੇ ...

ਪੂਰੀ ਖ਼ਬਰ »

ਜੌਂਸ ਪਿੰਡ 'ਚ ਮਾਤਾ ਨੰਦਾ ਦਾ ਸਾਲਾਨਾ ਮੇਲਾ ਕਰਵਾਇਆ

ਓਠੀਆਂ, 19 ਮਈ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਜੌਂਸ ਵਿਖੇ ਹਰ ਸਾਲ ਮਾਤਾ ਨੰਦਾ ਜੀ ਦੀ ਦਰਗਾਹ ਦੇ ਸੇਵਾਦਾਰ ਬਾਬਾ ਮੋਹਨ ਸਿੰਘ ਵਲੋਂ ਪਿੰਡ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਂਦਾ ਸਲਾਨਾ ਮੇਲਾ ਅੱਜ ਵੀ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ | ...

ਪੂਰੀ ਖ਼ਬਰ »

ਸੱਤਿਆ ਭਾਰਤੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਲੋਪੋਕੇ, 19 ਮਈ (ਗੁਰਵਿੰਦਰ ਸਿੰਘ ਕਲਸੀ)-ਸੱਤਿਆ ਭਾਰਤੀ ਸਕੂਲ ਭੀਲੋਵਾਲ ਕੱਚਾ ਵਿਖੇ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਵਿਦਿਆਰਥੀਆਂ ਤੇ ਅਧਿਆਪਕਾਂ ਦੀ ਲਗਨ ਤੇ ਮਿਹਨਤ ਸਦਕਾ ਸਕੂਲ ਦੇ ਸਾਰੇ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋ ਗਏ | ਜਿਸ ਵਿਚ ਬਲਜੀਤ ...

ਪੂਰੀ ਖ਼ਬਰ »

ਮਜੀਠਾ ਪੁਲਿਸ ਵਲੋਂ ਗਿ੍ਫਤਾਰ ਕਿਸਾਨਾਂ ਨੂੰ ਰਿਹਾਅ ਕਰਾਉਣ ਤੇ ਅਮਨ ਕਾਨੂੰਨ ਦੀ ਸਥਿਤੀ ਦੀ ਬਹਾਲੀ ਲਈ ਕਿਸਾਨਾਂ ਦਾ ਧਰਨਾ ਦੂਸਰੇ ਦਿਨ ਵੀ ਜਾਰੀ

ਮਜੀਠਾ, 19 ਮਈ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ, ਸੂਬਾ ਦਫਤਰ ਸਕੱਤਰ ਗੁਰਬਚਨ ਸਿੰਘ ਚੱਬਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਥੇਬੰਦੀ ਦੇ ਜ਼ੋਨ ਇਕਾਈ ਮਜੀਠਾ ਦੇ ਪ੍ਰਧਾਨ ਮੁਖਤਾਰ ਸਿੰਘ ...

ਪੂਰੀ ਖ਼ਬਰ »

ਕਸਬਾ ਚੋਗਾਵਾਂ 'ਚ ਚਿੱਟੇ ਦਿਨ ਵਿਕ ਰਹੀ ਹੈ ਸਮੈਕ, ਖਾਲੀ ਪਏ ਪਲਾਟਾਂ ਤੇ ਘਰਾਂ ਨੂੰ ਸਮੈਕੀਏ ਵਰਤ ਰਹੇ ਹਨ ਮਨਜ਼ੂਰਸ਼ੁਦਾ ਅਹਾਤੇ ਵਾਂਗ

ਚੋਗਾਵਾਂ, 19 ਮਈ (ਗੁਰਬਿੰਦਰ ਸਿੰਘ ਬਾਗੀ)-ਸਥਾਨਕ ਕਸਬਾ ਚੋਗਾਵਾਂ ਜੋ ਕਿ ਨਸ਼ੇ ਵੇਚਣ ਤੇ ਪੀਣ ਵਾਲਿਆਂ ਦੇ ਗੜ੍ਹ ਵਜੋਂ ਪੂਰੇ ਜ਼ਿਲ੍ਹੇ ਵਿਚ ਪ੍ਰਸਿੱਧ ਹੈ ਤੇ ਹੁਣ ਤੱਕ ਜੇਕਰ ਨਸ਼ੇ ਨਾਲ ਹੋਈਆਂ ਮੌਤਾਂ ਦੀ ਗੱਲ ਕਰੀਏ ਤਾਂ ਇਕੱਲੇ ਕਸਬੇ ਦੇ ਹੀ ਸੌ ਤੋਂ ਉਪਰ ...

ਪੂਰੀ ਖ਼ਬਰ »

ਬਾਬਾ ਭੂੁਰੇ ਸ਼ਾਹ ਪ੍ਰਬੰਧਕ ਕਮੇਟੀ ਦੀ ਮੀਟਿੰਗ

ਚੋਗਾਵਾਂ, 19 ਮਈ (ਗੁਰਬਿੰਦਰ ਸਿੰਘ ਬਾਗੀ)-ਪੀਰ ਬਾਬਾ ਭੁਰੇ ਸ਼ਾਹ ਮੇਲਾ ਪ੍ਰਬੰਧਕ ਕਮੇਟੀ ਚੋਗਾਵਾਂ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਭਗਵਾਨ ਸਿੰਘ, ਸਰਪ੍ਰਸਤ ਸਵਰਨ ਲਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸ਼ਾਮ ਲਾਲ ਬੱਬੂ, ਸਰਪੰਚ ਨਿਰਵੈਲ ਸਿੰਘ, ਮੁਰਾਜ ਸਿੰਘ, ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਰਹੇਗੀ : ਸੀਮਾ ਸੋਢੀ

ਰਾਮ ਤੀਰਥ, 19 ਮਈ (ਧਰਵਿੰਦਰ ਸਿੰਘ ਔਲਖ)-ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਇੱਕ ਹੰਗਾਮੀ ਮੀਟਿੰਗ ਅੱਜ ਜਿਲ੍ਹਾ ਦਿਹਾਤੀ ਦੇ ਪ੍ਰਧਾਨ ਸੀਮਾ ਸੋਢੀ ਦੀ ਅਗਵਾਈ ਹੇਠ 'ਆਪ' ਆਗੂ ਸੁਖਦੇਵ ਸਿੰਘ ਬਲੱਗਣ ਦੇ ਗ੍ਰਹਿ ਵਿਖੇ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਮੈਡਮ ਸੀਮਾ ਸੋਢੀ ...

ਪੂਰੀ ਖ਼ਬਰ »

ਥਾਣਾ ਝੰਡੇਰ ਦੀ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਜਗਦੇਵ ਕਲਾਂ, 19 ਮਈ (ਸ਼ਰਨਜੀਤ ਸਿੰਘ ਗਿੱਲ)-ਉੱਚ ਪੁਲਿਸ ਅਧਿਕਾਰੀਆਂ ਦੀਆਂ ਹਦਾਇਤਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਝੰਡੇਰ ਦੀ ਪੁਲਿਸ ਪਾਰਟੀ ਨੇ ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ...

ਪੂਰੀ ਖ਼ਬਰ »

ਭੋਮਾ ਵਲੋਂ ਜਥੇਦਾਰ ਨੂੰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਕਰਨ ਦੀ ਅਪੀਲ

ਅੰਮਿ੍ਤਸਰ, 19 ਮਈ (ਜਸਵੰਤ ਸਿੰਘ ਜੱਸ)- ਅਕਾਲੀ ਦਲ (ਸੰਯੁਕਤ) ਦੇ ਜਨਰਲ ਸਕੱਤਰ ਤੇ ਬੁਲਾਰੇ ਮਨਜੀਤ ਸਿੰਘ ਭੋਮਾ ਨੇ ਕਾਰਜਕਾਰੀ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਵਿਚ ਦਿੱਲੀ ਸਿੱਖ ...

ਪੂਰੀ ਖ਼ਬਰ »

ਲਾਹੌਰ 'ਚ 1992 ਵਿਚ ਪ੍ਰਦਰਸ਼ਨਕਾਰੀਆਂ ਵਲੋਂ ਢਾਹੇ ਜੈਨ ਮੰਦਰ ਦੀ ਉਸਾਰੀ ਆਖ਼ਰੀ ਪੜਾਅ 'ਚ

ਅੰਮਿ੍ਤਸਰ, 19 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਲਾਹੌਰ ਸ਼ਹਿਰ ਦੇ ਜੈਨ ਮੰਦਰ ਚੌਕ ਵਿਚਲੇ ਜਿਸ ਇਤਿਹਾਸਕ ਜੈਨ ਮੰਦਰ ਨੂੰ 1992 'ਚ ਭਾਰਤ ਵਿਚ ਉੱਠੇ ਬਾਬਰੀ ਮਸਜਿਦ ਵਿਵਾਦ ਦੌਰਾਨ ਪ੍ਰਦਰਸ਼ਨਕਾਰੀਆਂ ਵਲੋਂ ਜ਼ਮੀਨਦੋਜ਼ ਕਰ ਦਿੱਤਾ ਗਿਆ ਸੀ, ਦੇ ਨਵਨਿਰਮਾਣ ਅਤੇ ਮੁੜ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵਲੋਂ ਪੇਪਰ ਮਾਰਕਿੰਗ ਸੈਂਟਰਾਂ ਦਾ ਨਿਰੀਖਣ

ਅੰਮਿ੍ਤਸਰ, 19 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜੁਗਰਾਜ ਸਿੰਘ ਰੰਧਾਵਾ ਵਲੋਂ ਅੱਜ ਜ਼ਿਲ੍ਹਾ ਅੰਮਿ੍ਤਸਰ 'ਚ ਬਣੇ ਦਸਵੀਂ/ਬਾਰ੍ਹਵੀ ਜਮਾਤ ਦੇ ਪੇਪਰ ਮਾਰਕਿੰਗ ਸੈਂਟਰਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਇਸ ਦੌਰਾਨ ਨਵਦੀਪ ਕੌਰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਆਫ ਲਾਅ ਵਿਖੇ ਵਕਾਲਤ ਬਾਰੇ ਵਿਦਿਆਰਥੀਆਂ ਦੇ ਦਿਮਾਗ ਦੀ ਪਰਖ ਕਰਨ ਹਿਤ 'ਮੂਟ ਕੋਰਟ ਮੁਕਾਬਲੇ-2022' ਕਰਵਾਏ

ਅੰਮਿ੍ਤਸਰ, 19 ਮਈ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਆਫ਼ ਲਾਅ ਵਿਖੇ 'ਮੂਟ ਕੋਰਟ ਮੁਕਾਬਲੇ-2022' ਦਾ ਆਯੋਜਨ ਕੀਤਾ ਗਿਆ | ਕਾਲਜ ਦੇ ਡਾਇਰੈਕਟਰ-ਕਮ-ਪਿ੍ੰਸੀਪਲ ਡਾ: ਜਸਪਾਲ ਸਿੰਘ ਦੀ ਦੇਖ ਰੇਖ ਹੇਠ ਕਰਵਾਏ ਗਏ ਇਸ ਮੁਕਾਬਲੇ 'ਚ ਸਥਾਨਕ ਬਾਰ ਐਸੋਸੀਏਸ਼ਨ ਦੇ ਪ੍ਰਧਾਨ ...

ਪੂਰੀ ਖ਼ਬਰ »

ਸੰਪਰਦਾਇ ਟਕਸਾਲ ਸ਼ਹੀਦ ਭਾਈ ਮਨੀ ਸਿੰਘ ਜੀ ਡੇਰਾ ਸੰਤ ਅਮੀਰ ਸਿੰਘ ਵਿਖੇ ਮਹਾਨ ਕੀਰਤਨ ਦਰਬਾਰ 23 ਨੂੰ

ਅੰਮਿ੍ਤਸਰ, 19 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਸੰਪਰਦਾਇ ਟਕਸਾਲ ਸ਼ਹੀਦ ਭਾਈ ਮਨੀ ਸਿੰਘ ਜੀ ਡੇਰਾ ਸੰਤ ਅਮੀਰ ਸਿੰਘ ਕਟੜਾ ਕਰਮ ਸਿੰਘ ਗਲੀ ਸੱਤੋਵਾਲੀ ਵਿਖੇ ਵਿਦਿਆ ਮਾਰਤੰਡ ਸੰਤ ਕ੍ਰਿਪਾਲ ਸਿੰਘ ਦੀ 38ਵੀਂ ਸਾਲਾਨਾ ਯਾਦ ਵਿਚ ਮਹਾਨ ਕੀਰਤਨ ਦਰਬਾਰ 23 ਮਈ ਨੂੰ ਸਜਾਇਆ ...

ਪੂਰੀ ਖ਼ਬਰ »

ਮੇਅਰ ਰਿੰਟੂ ਤੇ ਵਿਧਾਇਕ ਕੁੰਵਰ ਨੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਅੰਮਿ੍ਤਸਰ/ਵੇਰਕਾ 19 ਮਈ (ਹਰਮਿੰਦਰ ਸਿੰਘ, ਪਰਮਜੀਤ ਸਿੰਘ ਬੱਗਾ)-ਵਿਧਾਨ ਸਭਾ ਉੱਤਰੀ ਵਿਚ ਪੈਂਦੀ ਵਾਰਡ ਨੰਬਰ 19 ਵਿਖੇ ਵੱਖ-ਵੱਖ ਪਾਰਕਾਂ ਤੇ ਸਿਵਲ ਦੇ ਕੰਮਾਂ ਦਾ ਉਦਘਾਟਨ ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਵਿਧਾਇਕ ਡਾ: ਕੁੰਵਰ ਵਿਜੈ ਪ੍ਰਤਾਪ ਸਿੰਘ ਵਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਇੰਦਰਾ ਕਾਲੋਨੀ ਵਾਸੀਆਂ ਦੀਆਂ ਸੁਣੀਆਂ ਮੁਸ਼ਕਿਲਾਂ

ਛੇਹਰਟਾ, 19 ਮਈ (ਸੁਰਿੰਦਰ ਸਿੰਘ ਵਿਰਦੀ)-ਹਲਕਾ ਪੱਛਮੀ ਦੀ ਵਾਰਡ ਨੰਬਰ 80 ਦੇ ਅਧੀਨ ਆਉਂਦੇ ਇਲਾਕਾ ਇੰਦਰਾ ਕਾਲੋਨੀ ਬੋਹੜੀ ਸਾਹਿਬ ਰੋਡ ਵਿਖੇ ਆਮ ਆਦਮੀ ਪਾਰਟੀ ਦੀ ਜ਼ਰੂਰੀ ਮੀਟਿੰਗ ਸੀਨੀਅਰ ਆਪ ਆਗੂ ਗੁਰਜੀਤ ਸਿੰਘ ਸੰਧੂ ਤੇ ਸਤਨਾਮ ਸਿੰਘ ਵਡਾਲੀ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਸ਼ਹਿਰ 'ਚ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਰੋਕਣ ਲਈ ਭਾਜਪਾਈਆਂ ਨੇ ਪੁਲਿਸ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਅੰਮਿ੍ਤਸਰ, 19 ਮਈ (ਹਰਮਿੰਦਰ ਸਿੰਘ)-ਸ਼ਹਿਰ 'ਚ ਦਿਨ ਪ੍ਰਤੀ ਦਿਨ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਅਤੇ ਵੱਧ ਰਹੇ ਅਪਰਾਧਾਂ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਰੇਸ਼ ਮਹਾਜਨ ਦੀ ਅਗਵਾਈ ਹੇਠ ਪਾਰਟੀ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਪੁਲਿਸ ਦੇ ਟ੍ਰੈਫਿਕ ਵਿੰਗ ਵਲੋਂ ਸਕੂਲ ਵੈਨ ਡਰਾਈਵਰਾਂ ਨੂੰ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਗਰੂਕ ਕੀਤਾ

ਅੰਮਿ੍ਤਸਰ, 19 ਮਈ (ਜੱਸ)-ਅੰਮਿ੍ਤਸਰ ਕਮਿਸ਼ਨਰੇਟ ਪੁਲਿਸ ਦੇ ਟ੍ਰੈਫਿਕ ਵਿੰਗ ਵਲੋਂ ਸੜਕ ਸੁਰੱਖਿਆ ਨਿਯਮਾਂ ਅਤੇ ਸੇਫ ਸਕੂਲ ਵਾਹਨ ਪਾਲਿਸੀ ਸੰਬੰਧੀ ਜਾਗਰੂਕ ਕਰਵਾਉਣ ਹਿਤ ਲਈ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ...

ਪੂਰੀ ਖ਼ਬਰ »

ਪੁਲਿਸ ਵਲੋਂ ਸਵਾ 2 ਕਿਲੋਗ੍ਰਾਮ ਭੁੱਕੀ, 60 ਗ੍ਰਾਮ ਹੈਰੋਇਨ ਤੇ ਟਰੱਕ ਸਮੇਤ 4 ਤਸਕਰ ਕੀਤੇ ਗਿ੍ਫਤਾਰ

ਅੰਮਿ੍ਤਸਰ, 19 ਮਈ (ਰੇਸ਼ਮ ਸਿੰਘ)-ਪੁਲਿਸ ਵਲੋਂ ਸਵਾ ਦੋ ਕਿਲੋਗ੍ਰਾਮ ਦੇ ਕਰੀਬ ਭੁੱਕੀ, 60 ਗ੍ਰਾਮ ਹੈਰੋਇਨ ਤੇ ਇਕ ਟਰੱਕ ਸਮੇਤ ਦੋਸ਼ੀਆਂ ਨੂੰ ਗਿ੍ਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਥਾਣਾ ਬੀ. ਡਵੀਜ਼ਨ ਦੀ ਪੁਲਿਸ ਵਲੋਂ ਜਹਾਜ਼ਗੜ ਸਥਿਤ ਇਕ ਟਰੱਕ ਦੀ ਤਲਾਸ਼ੀ ਲਈ ਗਈ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਨਿਊ ਅੰਮਿ੍ਤਸਰ ਵਿਖੇ ਵਿਧਾਇਕ ਜੀਵਨਜੋਤ ਦੇ ਨਿਰਦੇਸ਼ਾਂ ਅਨੁਸਾਰ ਪੱਖੇ ਭੇਟ

ਸੁਲਤਾਨਵਿੰਡ, 19 ਮਈ (ਗੁਰਨਾਮ ਸਿੰਘ ਬੁੱਟਰ)-ਨਿਊ ਅੰਮਿ੍ਤਸਰ ਸਥਿਤ ਪ੍ਰਾਇਮਰੀ ਸਕੂਲ ਜਿਥੇ ਕਿ ਬਹੁਤ ਹੀ ਗਰੀਬ ਘਰਾਂ ਦੇ ਬੱਚੇ ਸਿੱਖਿਆ ਲੈ ਰਹੇ ਹਨ ਤੇ ਸਕੂਲ 'ਚ ਪੱਖਿਆਂ ਦੀ ਘਾਟ ਹੋਣ ਤੇ ਗਰਮੀ 'ਚ ਬੱਚਿਆਂ ਨੂੰ ਕਾਫੀ ਮੁਸ਼ਕਿਲਾਂ ਆਉਂਦੀਆਂ ਹਨ ਜਿਨ੍ਹਾਂਨੂੰ ...

ਪੂਰੀ ਖ਼ਬਰ »

ਅੰਮਿ੍ਤਸਰ ਬੱਸ ਅੱਡੇ 'ਚ ਮਿੰਨੀ ਬੱਸ ਆਪ੍ਰੇਟਰ ਮਰਨ ਵਰਤ 'ਤੇ ਬੈਠੇ

ਅੰਮਿ੍ਤਸਰ, 19 ਮਈ (ਗਗਨਦੀਪ ਸ਼ਰਮਾ)-ਸ਼ਹੀਦ ਮਦਨ ਲਾਲ ਢੀਂਗਰਾ ਅੰਤਰਰਾਜੀ ਬੱਸ ਟਰਮੀਨਲ (ਅੰਮਿ੍ਤਸਰ ਬੱਸ ਅੱਡਾ) ਵਿਖੇ ਮਿੰਨੀ ਬੱਸ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਬੱਬੂ ਆਪਣੇ ਤਿੰਨ ਸਾਥੀਆਂ ਸੀਨੀਅਰ ਮੀਤ ਪ੍ਰਧਾਨ ਗੁਰਦੇਵ ਸਿੰਘ ...

ਪੂਰੀ ਖ਼ਬਰ »

ਪੰਜਾਬ ਭਰ ਦੇ ਰੋਡਵੇਜ਼ ਤੇ ਪੀ. ਆਰ. ਟੀ. ਸੀ. ਡੀਪੂ ਸ਼ਾਮ ਤੱਕ ਰਹੇ ਬੰਦ

ਅੰਮਿ੍ਤਸਰ, 19 ਮਈ (ਗਗਨਦੀਪ ਸ਼ਰਮਾ)-ਟਰਾਂਸਪੋਰਟ ਵਿਭਾਗ ਦੇ ਸਕੱਤਰ ਵਿਕਾਸ ਗਰਗ ਨਾਲ ਅੱਜ ਸਕੱਤਰੇਤ (ਚੰਡੀਗੜ੍ਹ) ਵਿਖੇ ਮੀਟਿੰਗ ਦੇ ਭਰੋਸੇ 'ਤੇ ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਆਪਣੀ ਅਣਮਿਥੇ ਸਮੇਂ ਦੀ ਹੜਤਾਲ ਫ਼ਿਲਹਾਲ ਮੁਲਤਵੀ ਕਰ ਦਿੱਤੀ ...

ਪੂਰੀ ਖ਼ਬਰ »

ਬਜੀਦਾ ਜੱਟਾਂ ਰੇਲਵੇ ਸਟੇਸ਼ਨ 'ਤੇ ਇਲੈਕ੍ਰਟਾਨਿਕ ਪੈਨਲ ਲਗਾਉਣ ਦਾ ਕੰਮ ਸ਼ੁਰੂ

ਅੰਮਿ੍ਤਸਰ, 19 ਮਈ (ਗਗਨਦੀਪ ਸ਼ਰਮਾ)-ਦਿੱਲੀ ਡਿਵੀਜ਼ਨ ਦੇ ਦਿੱਲੀ-ਅੰਬਾਲਾ ਸੈਕਸ਼ਨ ਅਧੀਨ ਪੈਂਦੇ ਬਜੀਦਾ ਜੱਟਾਂ ਰੇਲਵੇ ਸਟੇਸ਼ਨ 'ਤੇ ਇਲੈਕ੍ਰਟਾਨਿਕ ਪੈਨਲ ਲਗਾਉਣ ਲਈ 20, 21 ਅਤੇ 22 ਮਈ ਨੂੰ ਦੁਪਹਿਰ 2 ਤੋਂ 3 ਘੰਟੇ ਨਾਨ-ਇੰਟਰਲਾਕਿੰਗ ਰਹੇਗਾ | ਇਸ ਦੇ ਚਲਦਿਆਂ ਕੁੱਲ 10 ਰੇਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX