ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਬੀਤੇ ਦਿਨੀਂ ਵਿਦਿਆਰਥੀ ਆਗੂਆਂ ਦੀ ਕੁੱਟਮਾਰ ਕਰਨ ਵਾਲੇ ਔਰਬਿਟ ਬੱਸ ਆਪ੍ਰੇਟਰਾਂ 'ਤੇ ਬਣਦੀ ਕਾਰਵਾਈ ਕਰਵਾਉਣ ਅਤੇ ਸਰਕਾਰੀ ਕਾਲਜ ਸਾਹਮਣੇ ਬੱਸ ਸਟਾਪ ਬਣਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ 'ਚ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਵਲੋਂ ਅੱਜ ਵੱਡੀ ਗਿਣਤੀ 'ਚ ਕੋਟਕਪੂਰਾ ਮੁੱਖ ਮਾਰਗ ਜਾਮ ਕੀਤਾ ਗਿਆ | ਵਿਦਿਆਰਥੀਆਂ ਦੇ ਇਸ ਧਰਨੇ 'ਚ ਨੌਜਵਾਨ ਭਾਰਤ ਸਭਾ, ਪੇਂਡੂ ਮਜ਼ਦੂਰ ਯੂਨੀਅਨ ਅਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਪੂਰਨ ਸਹਿਯੋਗ ਦਿੱਤਾ ਗਿਆ | ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਆਗੂ ਸੁਖਪ੍ਰੀਤ ਕੌਰ, ਜਸਪ੍ਰੀਤ ਕੌਰ, ਮਮਤਾ ਰਾਣੀ, ਨੌਜਵਾਨ ਭਰਤ ਸਭਾ ਦੇ ਸੂਬਾ ਜਰਨਲ ਸਕੱਤਰ ਮੰਗਾ ਆਜ਼ਾਦ ਨੇ ਦੱਸਿਆ ਕਿ ਸਰਕਾਰੀ ਕਾਲਜ ਦੇ ਵਿਦਿਆਰਥੀ ਪਿਛਲੇ ਲੰਬੇ ਸਮੇਂ ਤੋਂ ਬੱਸਾਂ ਸੰਬੰਧੀ ਆ ਰਹੀਆਂ ਦਿੱਕਤਾਂ ਨਾਲ ਜੂਝ ਰਹੇ ਹਨ | ਹਰ ਰੋਜ਼ ਵਿਦਿਆਰਥੀਆਂ ਨਾਲ ਬੱਸ ਕੰਡਕਟਰਾਂ ਵਲੋਂ ਬਦਸਲੂਕੀ ਵਧਦੀ ਜਾ ਰਹੀ ਹੈ ਪਰ ਬੀਤੀ 18 ਮਈ ਨੂੰ ਵਿਦਿਆਰਥੀਆਂ ਦੀ ਅੱਧੀ ਟਿਕਟ ਦੇ ਅਧਿਕਾਰ ਨੂੰ ਕੁਚਲਦੇ ਹੋਏ ਔਰਬਿਟ ਬੱਸ ਆਪ੍ਰੇਟਰਾਂ ਵਲੋਂ ਵਿਦਿਆਰਥੀਆਂ ਦੀ ਪੂਰੀ ਟਿਕਟ ਕੱਟਣ ਦੀ ਧਮਕੀ ਦਿੱਤੀ ਗਈ ਸੀ ਅਤੇ ਬਾਅਦ ਵਿਚ ਇਨ੍ਹਾਂ ਵਿਦਿਆਰਥੀ ਆਗੂਆਂ ਨੂੰ ਬੱਸ ਅੱਡੇ ਲਿਆ ਕੇ ਕੁੱਟਮਾਰ ਕੀਤੀ ਗਈ | ਆਗੂਆਂ ਵਲੋਂ ਮੰਗ ਕੀਤੀ ਗਈ ਸੀ ਕਿ ਵਿਦਿਆਰਥੀਆਂ ਨਾਲ ਗੁੰਡਾਗਰਦੀ ਕਰਨ ਵਾਲੇ ਆਪ੍ਰੇਟਰਾਂ 'ਤੇ ਬਣਦੀ ਕਾਰਵਾਈ ਕੀਤੀ ਜਾਵੇ | ਔਰਬਿਟ ਬੱਸਾਂ ਵਾਲਿਆਂ ਦਾ ਪਿਛਲਾ ਰਿਕਾਰਡ ਦੱਸਦਿਆਂ ਆਗੂਆਂ ਨੇ ਕਿਹਾ ਕਿ ਔਰਬਿਟ ਬੱਸਾਂ ਵਾਲਿਆਂ ਵਲੋਂ ਕੀਤੀ ਗਈ ਇਹ ਕੋਈ ਪਹਿਲੀ ਹਰਕਤ ਨਹੀਂ ਸੀ, ਇਸ ਤੋਂ ਪਹਿਲਾਂ ਵੀ ਇਹ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਉਹ ਅੰਜਾਮ ਦਿੰਦੇ ਆਏ ਹਨ ਪਰ ਆਪਣੇ ਇਤਿਹਾਸ ਨੂੰ ਦੁਹਰਾਉਂਦੇ ਹੋਏ ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਬਾਦਲਾਂ ਦੀ ਨੱਕ ਹੇਠ ਹੁੰਦੀ ਗੁੰਡਾਗਰਦੀ ਨੂੰ ਨੱਥ ਪਾਉਣ ਲਈ ਸੰਘਰਸ਼ ਵਿੱਢਿਆ ਗਿਆ ਜੋ ਕਿ ਜੇਤੂ ਹੋ ਨਿੱਬੜਿਆ | ਇਸ ਮੌਕੇ ਕੁੱਟਮਾਰ ਕਰਨ ਵਾਲੇ ਔਰਬਿਟ ਬੱਸ ਦੇ ਕਰਿੰਦੇ ਵਲੋਂ ਸੰਘਰਸ਼ ਅੱਗੇ ਝੁਕਦਿਆਂ ਜਨਤਕ ਮੁਆਫ਼ੀ ਮੰਗੀ ਗਈ ਅਤੇ ਵਿਦਿਆਰਥੀਆਂ ਨੂੰ ਭਰੋਸਾ ਦਿਵਾਇਆ ਕਿ ਅੱਗੇ ਤੋਂ ਕਾਲਜ ਸਾਹਮਣੇ ਬੱਸ ਰੋਕ ਕੇ ਉਨ੍ਹਾਂ ਨੂੰ ਚੜ੍ਹਾ ਕੇ ਅਤੇ ਉਤਾਰ ਕੇ ਜਾਇਆ ਜਾਵੇਗਾ | ਵਿਦਿਆਰਥੀ ਆਗੂ ਸੁਖਵੀਰ ਕੌਰ ਸੋਨੀ, ਜਸਪ੍ਰੀਤ ਕੌਰ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਲਖਵੰਤ ਕਿਰਤੀ ਨੇ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਰਣਜੀਤ ਸਿੰਘ ਬੱਗਾ ਨਾਲ ਗੱਲਬਾਤ ਕੀਤੀ ਅਤੇ ਮੰਗ ਪੱਤਰ ਸੌਂਪਿਆ | ਇਸ ਤੋਂ ਬਾਅਦ ਆਗੂਆਂ ਨੇ ਜਾਣਕਾਰੀ ਦਿੱਤੀ ਕਿ ਵਿਦਿਆਰਥੀਆਂ ਨੂੰ ਸਾਰੀਆਂ ਬੱਸਾਂ 'ਤੇ ਚੜ੍ਹਾਉਣ ਦੀ ਸਮੱਸਿਆ ਨੂੰ ਕੁਝ ਦਿਨਾਂ ਦੇ ਅੰਦਰ ਹੱਲ ਕੀਤਾ ਜਾਵੇ | ਬੱਸ ਸਟਾਪ ਬਣਾਉਣ ਵਾਲੀ ਮੰਗ 'ਤੇ ਸੋਚਣ ਲਈ ਪੰਜਾਬ ਰੋਡਵੇਜ਼ ਦੇ ਸਟਾਫ਼ ਵਲੋਂ ਸਮਾਂ ਮੰਗਿਆ ਗਿਆ ਹੈ | ਇਸ ਮੌਕੇ ਨੌਜਵਾਨ ਭਾਰਤ ਸਭਾ ਤੋਂ ਮਹਾਸ਼ਾ ਸਮਾਘ, ਜਗਜੀਤ ਨਾਬਰ, ਬੱਬਰ, ਵਿਦਿਆਰਥੀ ਆਗੂ ਦਿਲਕਰਨ ਸਿੰਘ, ਗੁਰਪ੍ਰੀਤ ਸਿੰਘ, ਸ਼ਵਨਪ੍ਰੀਤ, ਆਰਜ਼ੂ, ਗੁਰਦਿੱਤ ਸਿੰਘ, ਲਖਵਿੰਦਰ ਸਿੰਘ ਆਦਿ ਵਿਦਿਆਰਥੀ ਹਾਜ਼ਰ ਸਨ |
ਗਿੱਦੜਬਾਹਾ, 19 ਮਈ (ਪਰਮਜੀਤ ਸਿੰਘ ਥੇੜ੍ਹੀ)-ਇਕ ਪਾਸੇ ਸੂਬਾ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕਰ ਰਹੀ ਹੈ ਅਤੇ ਦੂਜੇ ਪਾਸੇ ਝੋਨੇ ਨੂੰ ਪਾਣੀ ਦੀ ਸਿੰਚਾਈ ਲਈ ਬਿਜਲੀ ਸਪਲਾਈ ਪੂਰੀ ਨਾ ਮਿਲਣ ਕਾਰਨ ਕਿਸਾਨ ਬਿਜਲੀ ਗਰਿੱਡਾਂ 'ਤੇ ਧਰਨੇ ...
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਆਲੇ-ਦੁਆਲੇ ਦੀ ਖ਼ੂਬਸੂਰਤੀ ਅਤੇ ਪ੍ਰਦੂਸ਼ਣ ਮੁਕਤ ਅਤੇ ਛਾਂਦਾਰ ਮਾਹੌਲ ਪ੍ਰਦਾਨ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪੁਲਿਸ ਦਫ਼ਤਰ ਦੇ ਬਾਹਰ 250 ਦੇ ਕਰੀਬ ਫ਼ਲਦਾਰ, ਛਾਂਦਾਰ ਤੇ ਉੱਚ ਕੁਆਲਿਟੀ ਦੇ ...
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼, ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਟਰਾਂਸਪੋਰਟ ਵਿਭਾਗ ਦੇ ਉੱਚ ਅਧਿਕਾਰੀਆਂ ਦੁਆਰਾ ਕੱਚੇ ਮੁਲਾਜ਼ਮਾਂ ਨਾਲ ਗ਼ੁਲਾਮਾਂ ਵਾਂਗ ਵਿਵਹਾਰ ਕਰਨ ਅਤੇ ਕੱਚੇ ...
ਸ੍ਰੀ ਮੁਕਤਸਰ ਸਾਹਿਬ, 19 ਮਈ (ਹਰਮਹਿੰਦਰ ਪਾਲ)-ਸਥਾਨਕ ਗੌਰਮਿੰਟ ਕਾਲਜ 'ਚ ਦਾਖਲ ਹੋ ਵਿਦਿਆਰਥੀ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 6 ਨਾਮਜ਼ਦ ਅਤੇ ਕੁਝ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ...
ਸ੍ਰੀ ਮੁਕਤਸਰ ਸਾਹਿਬ, 19 ਮਈ (ਹਰਮਹਿੰਦਰ ਪਾਲ)-ਇਕ ਹੋਟਲ ਵਿਚ ਆ ਕੇ ਵਿਅਕਤੀ ਦੇ ਸਿਰ 'ਚ ਕੱਚ ਦੀ ਬੋਤਲ ਮਾਰ ਉਸ ਨੂੰ ਜ਼ਖ਼ਮੀ ਕਰਨ ਦੇ ਦੋਸ਼ 'ਚ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਇਸ ਸੰਬੰਧੀ ਪੁਲਿਸ ਨੂੰ ...
ਮੰਡੀ ਕਿੱਲਿਆਂਵਾਲੀ, 19 ਮਈ (ਇਕਬਾਲ ਸਿੰਘ ਸ਼ਾਂਤ)-ਕਾਮਨਵੈਲਥ ਅਤੇ ਵਿਸ਼ਵ ਯੂਨੀਵਰਸਿਟੀ ਚੈਂਪੀਅਨਸ਼ਿਪ 'ਚ ਜੇਤੂ ਜਲਵੇ ਬਾਅਦ ਆਈ. ਐੱਸ. ਐੱਸ. ਐੱਫ਼ ਜੂਨੀਅਰ ਵਰਲਡ ਕੱਪ ਦਾ ਸੋਨ ਤਗਮਾ ਵੀ ਨਿਸ਼ਾਨੇਬਾਜ਼ੀ ਦੀ ਕੌਮਾਂਤਰੀ ਨਰਸਰੀ ਦਸਮੇਸ਼ ਸਪੋਰਟਸ ਅਕੈਡਮੀ ਬਾਦਲ ਦੀ ...
ਮਲੋਟ, 19 ਮਈ (ਪਾਟਿਲ)-ਐਂਟੀ ਡਰੱਗਜ਼ ਮੂਵਮੈਂਟ ਮਲੋਟ (ਏ.ਡੀ.ਐੱਮ.ਐੱਮ.) ਵਲੋਂ ਨੌਜਵਾਨਾਂ ਨੂੰ ਨਸ਼ੇ ਦੀ ਭੈੜੀ ਦਲ-ਦਲ ਵਿਚੋਂ ਬਾਹਰ ਆ ਕੇ ਮੁਫ਼ਤ ਇਲਾਜ ਲਈ ਪ੍ਰੇਰਿਤ ਕਰਨ ਵਜੋਂ ਨਸ਼ਾ ਰੋਕੂ ਮੁਹਿੰਮ ਅੱਜ ਫਿਰ ਲਗਾਤਾਰ ਜਾਰੀ ਰਹੀ | ਸਮਾਜ ਸੇਵੀ ਸੰਗੀਤਕਾਰ ਵਿਨੋਦ ...
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਬਾਵਾ ਨਿਹਾਲ ਸਿੰਘ ਕਾਲਜ ਆਫ਼ ਐਜੂਕੇਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਡੀ. ਐੱਲ. ਐੱਡ. (ਈ.ਟੀ.ਟੀ.) ਦੇ ਸੈਸ਼ਨ (2019-21) ਦੇ ਵਿਦਿਆਰਥੀਆ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਨਤੀਜੇ 'ਚ ਸਤਿੰਦਰ ਕੌਰ ਪੁੱਤਰੀ ਮਨਜੀਤ ਸਿੰਘ ਨੇ ...
ਗਿੱਦੜਬਾਹਾ, 19 ਮਈ (ਪਰਮਜੀਤ ਸਿੰਘ ਥੇੜ੍ਹੀ)-ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬ੍ਰਾਂਚ ਗਿੱਦੜਬਾਹਾ ਦੀ ਮੀਟਿੰਗ ਬ੍ਰਾਂਚ ਪ੍ਰਧਾਨ ਰਾਮਜੀ ਸਿੰਘ ਭਲਾਈਆਣਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰਧਾਨ ਰਾਮਜੀ ਸਿੰਘ ਭਲਾਈਆਣਾ ਅਤੇ ਸੂਬਾ ਜਨਰਲ ਸਕੱਤਰ ...
ਸ੍ਰੀ ਮੁਕਤਸਰ ਸਾਹਿਬ, 19 ਮਈ (ਹਰਮਹਿੰਦਰ ਪਾਲ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਇਕਾਈ ਪ੍ਰਧਾਨ ਬਲਜੀਤ ਸਿੰਘ ਦੀ ਅਗਵਾਈ 'ਚ ਚਿੱਬੜਾਂਵਾਲੀ ਵਿਚ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਕਾਕਾ ਸਿੰਘ ਖੁੰਡੇ ਹਲਾਲ ਨੇ ਆਖਿਆ ਕਿ 17 ਮਈ ਨੂੰ ...
ਮਲੋਟ, 19 ਮਈ (ਅਜਮੇਰ ਸਿੰਘ ਬਰਾੜ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਗਰੁੱਪ ਦੀ ਮੀਟਿੰਗ ਹਰਦੀਪ ਸਿੰਘ ਸਰਾਵਾਂ ਬੋਦਲਾ ਦੀ ਪ੍ਰਧਾਨਗੀ ਹੇਠ ਹੋਈ | ਦਾਣਾ ਮੰਡੀ 'ਚ ਬਲਾਕ ਪੱਧਰੀ ਹੋਈ | ਮੀਟਿੰਗ 'ਚ ਜਥੇਬੰਦੀ ਦੇ ਜ਼ਿਲ੍ਹਾ ਪੱਧਰ ਦੇ ਕਾਰਜਕਾਰੀ ਪ੍ਰਧਾਨ ਹਰਮਨਦੀਪ ਸਿੰਘ ...
ਗਿੱਦੜਬਾਹਾ, 19 ਮਈ (ਪਰਮਜੀਤ ਸਿੰਘ ਥੇੜ੍ਹੀ)-ਅੱਜ ਡਾ. ਭੁਪਿੰਦਰ ਕੁਮਾਰ ਸਹਾਇਕ ਕਪਾਹ ਵਿਸਥਾਰ ਅਫ਼ਸਰ ਗਿੱਦੜਬਾਹਾ ਦੀ ਰਹਿਨੁਮਾਈ ਹੇਠ ਝੋਨੇ ਦੀ ਸਿੱਧੀ ਬਿਜਾਈ ਕਰਨ ਸੰਬੰਧੀ ਪਿੰਡ ਛੱਤਿਆਣਾ ਅਤੇ ਸੁਖਨਾ ਅਬਲੂ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ...
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ਕੌਰ ਚਹਿਲ ਦੀ ਅਗਵਾਈ ਹੇਠ 3 ਮੈਂਬਰੀ ਕਮੇਟੀ ਜਿਸ 'ਚ ਜ਼ਿਲ੍ਹਾ ਜਨਰਲ ਸਕੱਤਰ ਨੀਨਾ ਰਾਣੀ ...
ਮਲੋਟ, 19 ਮਈ (ਪਾਟਿਲ)- ਬੀਤੇ ਦਿਨੀਂ ਡਾ. ਐੱਸ. ਪੀ. ਸਿੰਘ ਓਬਰਾਏ ਦੀ ਗਤੀਸ਼ੀਲ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਖੋਲ੍ਹੀ ਜਾ ਰਹੀ ਸੰਨੀ ਓਬਰਾਏ ਕਲੀਨਿਕ ਲੈਬ ਦਾ ਜਾਇਜ਼ਾ ਲੈਣ ਲਈ ਡਾਇਰੈਕਟਰ ਹੈਲਥ ਡਾ. ਦਲਜੀਤ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ...
ਲੰਬੀ, 19 ਮਈ (ਮੇਵਾ ਸਿੰਘ)-ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਾਦਲ ਦੇ ਆਰਮੀ 6 ਪੰਜਾਬ ਗਰਲਜ਼ ਬਟਾਲੀਅਨ ਮਲੋਟ ਅਤੇ ਪੰਜਾਬ ਨੇਵਲ ਬਠਿੰਡਾ ਦੇ ਕੈਡਿਟਾਂ ਵਲੋਂ ਸਕੂਲ ਪਿ੍ੰਸੀਪਲ ਮੈਡਮ ਰਿਤੂ ਨੰਦਾ ਦੇ ਦਿਸ਼ਾ-ਨਿਰਦੇਸ਼ਾਂ ਤੇ ਪਰਾਲੀ ਨਾ ਸਾੜਨ ਦਾ ...
ਮਲੋਟ, 19 ਮਈ (ਪਾਟਿਲ)-ਡਾ. ਜਗਦੀਪ ਚਾਵਲਾ ਸੀਨੀਅਰ ਮੈਡੀਕਲ ਅਫ਼ਸਰ ਸੀ. ਐੱਚ. ਸੀ. ਆਲਮਵਾਲਾ ਦੀ ਅਗਵਾਈ ਵਿਚ ਅੱਜ ਸੀ. ਐੱਚ. ਸੀ. ਆਲਮਵਾਲਾ ਅਤੇ ਵੱਖ-ਵੱਖ ਸਬ ਸੈਂਟਰ, ਸਕੂਲਾਂ ਵਿਚ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਗਿਆ | ਡਾ. ਜਗਦੀਪ ਚਾਵਲਾ ਨੇ ਦੱਸਿਆ ਕਿ ਡੇਂਗੂ ਬੁਖ਼ਾਰ ...
ਮਲੋਟ, 19 ਮਈ (ਪਾਟਿਲ)-ਚੜ੍ਹਦੀਕਲਾ ਸਮਾਜ ਸੇਵੀ ਸੰਸਥਾ ਮਲੋਟ ਵਲੋਂ ਡਾ. ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੁਆਰਡੀਨੇਟਰ ਸਮੂਹ ਸਮਾਜ ਸੇਵੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਤੇ ਕਨਵੀਨਰ ਮਲੋਟ ਵਿਕਾਸ ਮੰਚ ਦੀ ਅਗਵਾਈ 'ਚ ਮੈਡਮ ਸਾਰਿਕਾ ਗਰਗ ਚੇਅਰਪਰਸਨ ...
ਲੰਬੀ, 19 ਮਈ (ਸ਼ਿਵਰਾਜ ਸਿੰਘ ਬਰਾੜ)-ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਡਾ. ਵਿਕਰਮ ਅਸੀਜਾ, ਡਾ. ਸੀਮਾ ਗੋਇਲ ਅਤੇ ਡਾ. ਪਵਨ ਮਿੱਤਲ ਦੀ ਅਗਵਾਈ ਵਿਚ ਡੇਂਗੂ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਸਿਹਤ ਇੰਸਪੈਕਟਰ ਪਿ੍ਤਪਾਲ ਸਿੰਘ ਤੂਰ ਨੇ ਦੱਸਿਆ ਕਿ ਡੇਂਗੂ ਦੀ ...
ਸ੍ਰੀ ਮੁਕਤਸਰ ਸਾਹਿਬ, 19 ਮਈ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਦੀ ਇਕ ਔਰਤ ਸਰਪੰਚ ਦੇ ਪਤੀ ਦੀ ਇਕ ਔਰਤ ਨਾਲ ਗੱਲਬਾਤ ਦੀ ਆਡੀਓ ਵਾਇਰਲ ਹੋਣ ਤੋਂ ਬਾਅਦ ਉਕਤ ਮਹਿਲਾ ਸਰਪੰਚ ਦੇ ਪਤੀ ਨੂੰ ਲੋਕਾਂ ਦੀ ਧੱਕਾ-ਮੁੱਕੀ ਦਾ ਸਾਹਮਣਾ ਕਰਨਾ ਪਿਆ ਅਤੇ ...
ਦੋਦਾ, 19 ਮਈ (ਰਵੀਪਾਲ)-ਕੁਝ ਸਮਾਂ ਪਹਿਲਾ ਨਵੀਂ ਬਣੀ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਕਰੋੜਾਂ ਰੁਪਏ ਖ਼ਰਚ ਕੇ ਵੀ ਸਿਹਤ ਸਹੂਲਤਾਂ ਨਾ ਮਿਲਣ ਕਰ ਕੇ ਪਿੰਡਾਂ 'ਚ ਮਰੀਜ਼ ਸੰਤਾਪ ਭੁਗਤ ਰਹੇ ਹਨ ਪਰ ਜਿਥੇ ਹੋਮੀਓਪੈਥਿਕ ਦਵਾਈਆਂ ਲੋਕਾਂ ਲਈ ...
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਧੀਰ ਸਿੰਘ ਸਾਗੂ)-ਹੁਣ ਮਾਲਵੇ 'ਚ ਟਿੱਬੇ ਨਹੀਂ ਰਹੇ | ਟਰੈਕਟਰਾਂ ਦੇ ਯੁੱਗ ਦੀ ਸ਼ੁਰੂਆਤ ਹੋਣ ਦੀ ਦੇਰ ਸੀ ਕਿ ਪੰਜਾਬ ਦੇ ਮਿਹਨਤੀ ਕਿਸਾਨਾਂ ਨੇ ਟਿੱਬਿਆਂ ਦੀ ਮਿੱਟੀ ਇਕੱਠੀ ਕਰ ਕੇ ਅੰਬਰਾਂ ਨੂੰ ਛੂੰਹਦੇ ਧੋੜੇ ਲਾ ਕੇ ਜ਼ਮੀਨਾਂ ਵਹਿਕ ...
ਦੋਦਾ, 19 ਮਈ (ਰਵੀਪਾਲ)-ਪਿੰਡ ਮੱਲਣ 'ਚ ਅੱਜ 'ਆਪ' ਸਰਕਾਰ ਦੇ ਕੈਬਨਿਟ ਮੰਤਰੀ ਸ੍ਰੀਮਤੀ ਬਲਜੀਤ ਕੌਰ ਵਲੋਂ ਜਲ ਸਪਲਾਈ ਸਕੀਮ ਜਲ ਘਰ ਦੇ ਨਵੀਨੀਕਰਨ ਦਾ ਉਦਘਾਟਨ ਨੀਂਹ ਪੱਥਰ ਤੋਂ ਪਰਦਾ ਹਟਾ ਕੀਤਾ | ਇਸ ਵਿਕਾਸ ਕਾਰਜ ਦੇ ਹਲਕਾ ਗਿੱਦੜਬਾਹਾ ਦੇ ਪਹਿਲੇ ਉਦਘਾਟਨ ਦੀ ਖੁਸ਼ੀ ...
ਮਲੋਟ, 19 ਮਈ (ਪਾਟਿਲ)-ਸ੍ਰੀ ਧਰੂਮਨ ਐੱਚ. ਨਿੰਬਾਲੇ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਜਸਪਾਲ ਸਿੰਘ ਢਿੱਲੋਂ ਪੀ. ਪੀ. ਐੱਸ. ਉੱਪ ਕਪਤਾਨ ਪੁਲਿਸ ਸਬ-ਡਵੀਜ਼ਨ ਮਲੋਟ ਦੀ ਰਹਿਨੁਮਾਈ ਹੇਠ ਨਸ਼ਿਆਂ ਦੇ ਖ਼ਿਲਾਫ਼ ਕਾਰਵਾਈ ...
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਡੇਅਰੀ ਫਾਰਮਰਾਂ ਅਤੇ ਸਰਕਾਰ ਦਰਮਿਆਨ ਮੰਗਾਂ ਸੰਬੰਧੀ ਗੱਲਬਾਤ ਸਿਰੇ ਨਾ ਚੜ੍ਹਨ ਕਾਰਨ ਸੂਬੇ ਦੇ ਡੇਅਰੀ ਫਾਰਮਰਾਂ ਵਲੋਂ 21 ਮਈ ਤੋਂ ਪੰਜਾਬ ਸਰਕਾਰ ਵਿਰੁੱਧ ਮੋਰਚਾ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ...
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਸਮਾਜ 'ਚ ਵਧ ਰਹੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਨੌਜਵਾਨਾਂ ਨੂੰ ਦੂਰ ਰੱਖਣ ਅਤੇ ਨੌਜਵਾਨ ਪੀੜ੍ਹੀ ਨੂੰ ਮਾਂ ਖੇਡ ਕਬੱਡੀ ਨਾਲ ਜੋੜਨ ਦੇ ਉਦੇਸ਼ ਦੀ ਪ੍ਰਾਪਤੀ ਲਈ ਬਾਬਾ ਕੇਸਰ ਕਬੱਡੀ ਟੂਰਨਾਮੈਂਟ ਪ੍ਰਬੰਧਕ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX