ਤਾਜਾ ਖ਼ਬਰਾਂ


ਅਫਗਾਨਿਸਤਾਨ: ਕਾਬੁਲ 'ਚ ਮਸਜਿਦ ਵਿਚ ਬੰਬ ਧਮਾਕਾ
. . .  1 day ago
ਜੰਡਿਆਲਾ ਨੇੜੇ ਪੁਲਿਸ ਮੁਕਾਬਲੇ ਉਪਰੰਤ ਦੋ ਗੈਂਗਸਟਰ ਗ੍ਰਿਫ਼ਤਾਰ ਦੋ ਕਿੱਲੋਗਰਾਮ ਹੈਰੋਇਨ ਤੇ ਪਿਸਤੌਲ ਬਰਾਮਦ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ , ਗੁਰਪ੍ਰੀਤ ਸਿੰਘ ਢਿੱਲੋਂ )-ਜੰਡਿਆਲਾ ਨੇੜੇ ਪੁਲਿਸ ਨਾਲ ਹੋਈ ਮੁੱਠਭੇੜ ਉਪਰੰਤ ਪੁਲਿਸ ਵਲੋਂ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦਾ ਸਬੰਧ ਜੱਗੂ ਭਗਵਾਨਪੁਰੀਆ ਗਰੁੱਪ ਨਾਲ
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ 'ਚ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ,ਪੁਲਿਸ ਪਾਰਟੀ ’ਤੇ ਫਾਇਰਿੰਗ
. . .  1 day ago
ਸੂਰਤ ਵਿਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰਿਆ
. . .  1 day ago
ਮਲੌਦ ਪੀ.ਏ.ਡੀ.ਬੀ. ਚੋਣਾਂ 'ਚ ਆਮ ਆਦਮੀ ਪਾਰਟੀ ਦੇ ਪੰਜ ਤੇ ਅਕਾਲੀ ਦਲ ਦੇ ਚਾਰ ਡਾਇਰੈਕਟਰ ਬਣੇ
. . .  1 day ago
ਮਲੌਦ, 17 ਅਗਸਤ (ਨਿਜ਼ਾਮਪੁਰ/ਚਾਪੜਾ)- ਮਲੌਦ ਪੀ.ਏ.ਡੀ.ਬੀ. ਬੈਂਕ ਦੀਆਂ ਚੋਣਾਂ 'ਚ ਪੰਜ ਸੀਟਾਂ 'ਤੇ ਚੋਣ ਹੋਈ, ਜਿਸ 'ਚ ਇਕ ਸੀਟ ਆਮ ਆਦਮੀ ਪਾਰਟੀ ਅਤੇ ਚਾਰ ਸੀਟਾਂ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਆਈਆਂ। ਜ਼ਿਕਰਯੋਗ ਹੈ ਕਿ ਕੁੱਲ 9 ਮੈਂਬਰਾਂ 'ਚੋਂ ਚਾਰ...
ਅਟਾਰੀ ਸਰਹੱਦ 'ਤੇ ਆਈ.ਸੀ.ਪੀ. 'ਚ ਹੋਇਆ ਧਮਾਕਾ, ਡਰਾਈ ਫਰੂਟ ਦੇ ਟਰੱਕ ਥੱਲੇ ਚੁੰਬਕ ਨਾਲ ਲਮਕਾਇਆ ਗਿਆ ਸੀ ਲੋਹੇ ਦਾ ਡੱਬਾ
. . .  1 day ago
ਅਟਾਰੀ, 17 ਅਗਸਤ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦੇ ਵਪਾਰਕ ਸੌਦੇ ਨੂੰ ਚਲਾਉਣ ਵਾਲੀ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ...
ਡੀ.ਜੀ. ਸੀ.ਏ. ਨੇ ਕੋਰੋਨਾ ਦੇ ਮੱਦੇਨਜ਼ਰ ਏਅਰਲਾਈਨਜ਼ ਕੰਪਨੀਆਂ ਨੂੰ ਜਾਰੀ ਕੀਤੀ ਨਵੀਆਂ ਹਦਾਇਤਾਂ
. . .  1 day ago
ਨਵੀਂ ਦਿੱਲੀ, 17 ਅਗਸਤ- ਦੇਸ਼ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (ਡੀ.ਜੀ. ਸੀ.ਏ.) ਨੇ ਏਅਰਲਾਈਨਜ਼ ਕੰਪਨੀਆਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ...
ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਮਿਲੀ ਇਤਰਾਜ਼ਯੋਗ ਚੀਜ਼
. . .  1 day ago
ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਅਫ਼ਗਾਨਿਸਤਾਨ ਦਰਮਿਆਨ ਚੱਲ ਰਹੇ ਵਪਾਰ ਦੌਰਾਨ ਅੱਜ ਅਫ਼ਗਾਨਿਸਤਾਨ ਤੋਂ ਪਾਕਿਸਤਾਨ ਰਾਹੀਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਇਤਰਾਜ਼ਯੋਗ ਚੀਜ਼ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ...
ਸੈਂਕੜੇ ਅਧਿਆਪਕਾਂ ਨੇ ਧਰਨਾ ਦੇ ਕੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਸੰਗਰੂਰ ਵਿਖੇ ਸੈਂਕੜੇ ਅਧਿਆਪਕਾਂ ਨੇ ਅਧਿਆਪਕ ਮੰਗਾਂ ਦੀ ਅਣਦੇਖੀ ਕਰਨ ਖ਼ਿਲਾਫ਼ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਅੱਗੇ ਇਕੱਠੇ ਹੋ ਕੇ ਜ਼ਬਰਦਸਤ ਨਾਅਰੇਬਾਜ਼ੀ...
ਕੁਲਦੀਪ ਧਾਲੀਵਾਲ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਵੰਡੀਆਂ ਮਸ਼ੀਨਾਂ 'ਚ 150 ਕਰੋੜ ਰੁਪਏ ਦੇ ਘਪਲੇ ਸੰਬੰਧੀ ਵਿਜੀਲੈਂਸ ਜਾਂਚ ਦੇ ਹੁਕਮ
. . .  1 day ago
ਚੰਡੀਗੜ੍ਹ 17 ਅਗਸਤ, ਭਗਵੰਤ ਮਾਨ ਸਰਕਾਰ ਵਲੋਂ ਸੂਬੇ 'ਚ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਪਹਿਲੇ ਦਿਨ ਤੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਪਹਿਲੀਆਂ ਸਰਕਾਰਾਂ 'ਚ ਲੋਕਾਂ ਦੇ ਪੈਸੇ ਦੀ ਲੁੱਟ-ਖਸੁੱਟ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਰਾਜਸੀ ਆਗੂਆਂ...
ਕਿਸਾਨਾਂ ਨੂੰ ਕੇਂਦਰ ਵਲੋਂ ਰਾਹਤ, ਖ਼ੇਤੀਬਾੜੀ ਕਰਜ਼ 'ਤੇ 1.5 ਫ਼ੀਸਦੀ ਸਹਾਇਤਾ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 17 ਅਗਸਤ-ਕੈਬਨਿਟ ਦੀ ਬੈਠਕ 'ਚ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ 3 ਲੱਖ ਤੱਕ ਦੇ ਛੋਟੀ ਮਿਆਦ ਵਾਲੇ ਖ਼ੇਤੀ...
ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦੀ ਹੋਈ ਸ਼ੁਰੂਆਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦਾ ਉਦਘਾਟਨ ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸ.ਈ.ਈ. ਅਸ਼ੋਕ ਸ਼ਰਮਾ...
ਚਿੱਟੇ ਮੱਛਰ ਨਾਲ ਖ਼ਰਾਬ ਹੋਇਆ ਨਰਮਾ ਵਾਹਿਆ
. . .  1 day ago
ਰਾਮਾ ਮੰਡੀ, 17 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)- ਨਰਮਾ ਪੱਟੀ 'ਚ ਚਿੱਟਾ ਮੱਛਰ ਨਰਮੇ ਦੀ ਫ਼ਸਲ ਨੂੰ ਤਬਾਹ ਕਰ ਰਿਹਾ ਹੈ। ਕਿਸਾਨਾਂ ਵਲੋਂ ਨਰਮੇ ਦੀ ਫ਼ਸਲ ਬਚਾਉਣ ਲਈ ਸਪਰੇਹਾਂ ਕੀਤੀਆਂ ਜਾ ਰਹੀਆ ਹਨ। 'ਆਪ' ਸਰਕਾਰ ਜੋ ਪਹਿਲਾਂ ਕਹਿੰਦੀ ਸੀ ਕਿ ਪਿੰਡ-ਪਿੰਡ...
ਪਟਿਆਲਾ: ਦਿਨ-ਦਿਹਾੜੇ ਨਕਾਬਪੋਸ਼ ਵਿਅਕਤੀਆਂ ਵਲੋਂ ਹਜ਼ਾਰਾਂ ਰੁਪਏ ਦੀ ਲੁੱਟ
. . .  1 day ago
ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਦੇ ਬਿਸ਼ਨ ਨਗਰ ਵਿਖੇ ਦਿਨ-ਦਿਹਾੜੇ ਦੋ ਨਕਾਬਪੋਸ਼ ਵਿਅਕਤੀਆਂ ਨੇ 65 ਹਜ਼ਾਰ ਰੁਪਏ ਦੀ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਦਾ ਮਾਮਲਾ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਨੌਜਵਾਨ ਵਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ...
ਅੰਮ੍ਰਿਤਸਰ: ਪੁਲਿਸ ਦੀ ਗੱਡੀ ਹੇਠਾਂ ਬੰਬ ਰੱਖਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ)-ਬੀਤੇ ਦਿਨੀਂ ਇਕ ਸਬ-ਇੰਸਪੈਕਟਰ ਦੀ ਗੱਡੀ ਹੇਠਾਂ ਬੰਬ ਲਾ ਕੇ ਉਡਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਨੇ 2 ਮੁਲਜ਼ਮਾਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਦਿੱਲੀ ਤੋਂ ਵਿਸਤਾਰਾ ਏਅਰਲਾਈਨ ਰਾਹੀਂ ਅੰਮ੍ਰਿਤਸਰ ਲਿਆਂਦਾ...
ਭੇਤਭਰੇ ਹਾਲਾਤ 'ਚ ਜੰਡਿਆਲਾ ਦੇ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 17ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਫਗਵਾੜਾ ਮੁੱਖ ਮਾਰਗ ਤੇ ਪੈਂਦੇ ਪਿੰਡ ਲਖਨਪਾਲ ਕੋਲ ਅੱਜ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲਖਨਪਾਲ ਦੇ ਸਰਪੰਚ ਰਮਨ ਕੁਮਾਰ ਨੇ ਦੱਸਿਆ ਕਿ...
ਪਵਨ ਕੁਮਾਰ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਦੀ ਮੌਜੂਦਗੀ 'ਚ ਭਾਜਪਾ 'ਚ ਹੋਏ ਸ਼ਾਮਿਲ
. . .  1 day ago
ਨਵੀਂ ਦਿੱਲੀ, 17 ਅਗਸਤ-ਹਿਮਾਚਲ ਪ੍ਰਦੇਸ਼ ਦੇ ਕਾਂਗਰਸ ਵਿਧਾਇਕ ਪਵਨ ਕੁਮਾਰ ਕਾਜਲ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਿਲ ਹੋਏ ਹਨ।
24 ਅਗਸਤ ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਚੰਡੀਗੜ੍ਹ, 17 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦਾ ਦੌਰਾ ਕਰਨਗੇ । ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਮੋਦੀ ਨਵੀਂ ਚੰਡੀਗੜ੍ਹ ਕੇ ਮੁੱਲਾਂਪੁਰ ਪਹੁੰਚਣਗੇ, ਜਿੱਥੇ ਉਹ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ...
ਸੜਕ ਦੀ ਖ਼ਸਤਾ ਹਾਲਤ ਕਾਰਨ ਬੱਸ ਨੇ ਦੋ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਕੁਚਲਿਆ, ਦੋਹਾਂ ਦੀ ਮੌਕੇ 'ਤੇ ਹੋਈ ਮੌਤ
. . .  1 day ago
ਚੇਤਨਪੁਰਾ, 17 ਅਗਸਤ (ਮਹਾਂਬੀਰ ਸਿੰਘ ਗਿੱਲ)-ਅੰਮ੍ਰਿਤਸਰ-ਫਤਹਿਗੜ੍ਹ ਚੂੜੀਆਂ ਵਾਇਆ ਚੇਤਨਪੁਰਾ ਸੜਕ ਦੀ ਖ਼ਸਤਾ ਹਾਲਤ ਕਾਰਨ ਅੱਜ ਫਿਰ ਵਾਪਰੇ ਇਕ ਦਰਦਨਾਕ ਤੇ ਭਿਆਨਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਬੱਲ ਕਲਾਂ ਚੌਕੀ ਦੇ ਇੰਚਾਰਜ...
ਰਾਵੀ ਦਰਿਆ ਨਜ਼ਦੀਕ ਸੜਕ 'ਤੇ ਪਏ ਪਾੜ ਨੂੰ ਪੂਰਨ ਲਈ ਪ੍ਰਸ਼ਾਸਨ ਤੇ ਆਰਮੀ ਵਲੋਂ ਸੰਭਾਲਿਆ ਮੋਰਚਾ
. . .  1 day ago
ਰਮਦਾਸ/ਅਜਨਾਲਾ, 17 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)- ਰਾਵੀ ਦਰਿਆ 'ਚ ਬੀਤੇ ਕੱਲ੍ਹ ਅਚਾਨਕ ਪਾਣੀ ਵਧਣ ਕਾਰਨ ਸੜਕ ਟੁੱਟ ਜਾਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਹਰਕਤ 'ਚ ਆਉਂਦਿਆਂ ਆਰਮੀ ਦੀ ਸਹਾਇਤਾ ਨਾਲ ਸੜਕ ਨੂੰ ਮੁੜ ਮੁਰੰਮਤ...
ਇਨ੍ਹਾਂ 75 ਸਾਲਾਂ 'ਚ ਭਾਰਤ ਨੇ ਬਹੁਤ ਕੁਝ ਹਾਸਲ ਕੀਤਾ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 17 ਅਗਸਤ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਦੇ ਹਰ ਬੱਚੇ ਲਈ ਸਿੱਖਿਆ ਜ਼ਰੂਰੀ ਹੈ। ਸਿੱਖਿਆ ਹਰ ਪਰਿਵਾਰ ਨੂੰ ਅਮੀਰ ਬਣਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਲਈ ਮੁਫ਼ਤ ਇਲਾਜ ਜ਼ਰੂਰੀ ਹੈ। ਭਾਰਤ ਦਾ ਹਰ ਨਾਗਰਿਕ...
ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੱਟ ਕੇ ਸੁੱਟਣ ਵਾਲੇ ਦੋਸ਼ੀਆਂ ਖ਼ਿਲਾਫ਼ ਕਰਵਾਈ ਨਾ ਕਰਨ ਨੂੰ ਲੈ ਕੇ ਬਰਨਾਲਾ ਮਾਨਸਾ ਰੋੜ ਕੀਤਾ ਜਾਮ
. . .  1 day ago
ਜੋਗਾ, 17 ਅਗਸਤ (ਹਰਜਿੰਦਰ ਸਿੰਘ ਚਹਿਲ)-ਪਿੰਡ ਅਲੀਸ਼ੇਰ ਕਲਾਂ (ਮਾਨਸਾ) ਵਿਖੇ ਬੀਤੇ ਕੱਲ੍ਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੁੱਟਣ ਦੇ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ਵਲੋਂ ਰਾਤ ਦੇ ਸਮੇਂ ਤੋਂ ਮਾਨਸਾ ਬਰਨਾਲਾ ਹਾਈਵੇ ਜਾਮ ਕੀਤਾ ਗਿਆ...
ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)-ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਭਾਜਪਾ ਨੇਤਾ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ । ਇਸ ਸੰਬੰਧੀ ਖੰਨਾ ਨੇ ਕਿ ਦੱਸਿਆ ਕਿ ਮੁਲਾਕਾਤ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਕੋਲ...
'ਆਪ' ਵਿਧਾਇਕ ਸ਼ੀਤਲ ਅੰਗੁਰਾਲ ਸਮੇਤ ਪੂਰੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
. . .  1 day ago
ਜਲੰਧਰ, 17 ਅਗਸਤ (ਅੰਮ੍ਰਿਤਪਾਲ)-ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਵਟ੍ਹਸਐਪ ਨੰਬਰ ਤੋਂ ਕਾਲ ਆਈ ਅਤੇ ਕਿਹਾ ਗਿਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਜੇਠ ਸੰਮਤ 554

ਕਪੂਰਥਲਾ / ਫਗਵਾੜਾ

6ਵੇਂ ਤਨਖ਼ਾਹ ਕਮਿਸ਼ਨ ਦੇ ਨੋਟੀਫਿਕੇਸ਼ਨਾਂ ਨੂੰ ਜਾਰੀ ਨਾ ਕੀਤੇ ਜਾਣ ਕਾਰਨ ਮੁਲਾਜ਼ਮਾਂ ਤੇ ਪੈਨਸ਼ਨਰਾਂ 'ਚ ਰੋਸ

ਕਪੂਰਥਲਾ, 19 ਮਈ (ਵਿਸ਼ੇਸ਼ ਪ੍ਰਤੀਨਿਧ) - ਪੰਜਾਬ ਸਰਕਾਰ ਵਲੋਂ 6ਵੇਂ ਤਨਖ਼ਾਹ ਕਮਿਸ਼ਨ ਦੇ ਨੋਟੀਫ਼ਿਕੇਸ਼ਨ ਅਨੁਸਾਰ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਬਣਦੇ ਲਾਭ ਨਾ ਦੇਣ ਕਾਰਨ ਉਨ੍ਹਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਡੈਮੋਕਰੈਟਿਕ ਟੀਚਰ ਫ਼ਰੰਟ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜੈਮਲ ਸਿੰਘ, ਜਰਨਲ ਸਕੱਤਰ ਤਜਿੰਦਰ ਸਿੰਘ ਤੇ ਵਿੱਤ ਸਕੱਤਰ ਬਲਵਿੰਦਰ ਸਿੰਘ ਭੰਡਾਲ ਨੇ ਫ਼ਰੰਟ ਦੀ ਹੋਈ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਭੱਤੇ ਵਿਚ ਵਾਧਾ ਤਾਂ ਕੀ ਕਰਨਾ ਸੀ ਸਗੋਂ ਉਨ੍ਹਾਂ ਨੂੰ ਮਿਲਦੇ ਪਹਿਲਾਂ ਭੱਤਿਆਂ ਵਿਚ ਵੀ ਕਟੌਤੀ ਕਰ ਦਿੱਤੀ ਗਈ ਹੈ | ਫ਼ਰੰਟ ਦੇ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਜਥੇਬੰਦੀਆਂ ਵਲੋਂ ਸਮੇਂ-ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀਆਂ ਤੇ ਵਿਧਾਇਕਾਂ ਨਾਲ ਕੀਤੀਆਂ ਗਈਆਂ ਮੀਟਿੰਗਾਂ ਦੌਰਾਨ ਮੰਨੇ ਗਏ ਫ਼ੈਸਲਿਆਂ ਨੂੰ ਲਾਗੂ ਕਰਨ ਵਿਚ ਪੰਜਾਬ ਦੇ ਵਿੱਤ ਵਿਭਾਗ ਵਲੋਂ ਅਣਦੇਖੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਜਨਵਰੀ 2016 ਤੋਂ ਮਿਲੀ 6ਵੇਂ ਤਨਖ਼ਾਹ ਕਮਿਸ਼ਨ ਅਨੁਸਾਰ 4-9-14 ਏ.ਸੀ.ਪੀ. ਸਕੀਮ, ਰੈਸ਼ਨੇਲਾਈਜੇਸ਼ਨ ਦੇ ਬਹਾਨੇ 37 ਕਿਸਮ ਦੇ ਭੱਤਿਆਂ 'ਤੇ ਲਗਾਈ ਰੋਕ ਤੋਂ ਇਲਾਵਾ ਮੁਲਾਜ਼ਮਾਂ ਨੂੰ ਮਿਲਦੇ ਪੇਂਡੂ ਭੱਤੇ ਤੇ ਬਾਰਡਰ ਏਰੀਆ ਭੱਤੇ ਨੂੰ ਵੀ ਬੰਦ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਬੰਦ ਕੀਤੇ ਗਏ ਭੱਤਿਆਂ ਨੂੰ ਬਹਾਲ ਨਹੀਂ ਕੀਤਾ ਗਿਆ | ਫ਼ਰੰਟ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਵਿਚ ਸੋਧ ਕਰਕੇ ਉਚੇਰਾ ਗੁਣਾਂਕ 2.72, ਪੇਂਡੂ ਤੇ ਬਾਰਡਰ ਏਰੀਆ ਭੱਤੇ ਸਮੇਤ ਹੋਰ ਭੱਤਿਆਂ ਦੀ ਬਹਾਲੀ, 4-9-14 ਏ.ਸੀ.ਪੀ. ਸਕੀਮ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ | ਮੰਗ ਪੱਤਰ ਵਿਚ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਦਾ ਬਕਾਇਆ ਦੇਣ, ਤਨਖ਼ਾਹਾਂ ਦੇ ਲੋੜੀਂਦਾ ਬਜਟ ਜਾਰੀ ਕਰਨ ਦੀ ਵੀ ਮੰਗ ਕੀਤੀ ਗਈ | ਮੀਟਿੰਗ ਵਿਚ ਫ਼ਰੰਟ ਦੀ ਸੂਬਾ ਕਮੇਟੀ ਦੇ ਮੈਂਬਰ ਹਰਵਿੰਦਰ ਸਿੰਘ ਅੱਲੂਵਾਲ, ਪਵਨ ਕੁਮਾਰ, ਸੁਖਦੇਵ ਸਿੰਘ ਸਿੱਧੂ ਸੀਨੀਅਰ, ਲੈਕਚਰਾਰ ਨਰਿੰਦਰ ਔਜਲਾ, ਬਲਵੀਰ ਸਿੰਘ, ਗੁਰਦੀਪ ਸਿੰਘ ਧੰਮ, ਰਜੇਸ਼ ਮੈਂਗੀ, ਸੁਰਿੰਦਰਪਾਲ ਸਿੰਘ, ਕਰਮਜੀਤ ਸਿੰਘ, ਜਸਵਿੰਦਰ ਸਿੰਘ, ਰੋਹਿਤ ਸ਼ਰਮਾ, ਮਲਕੀਤ ਸਿੰਘ, ਅਵਤਾਰ ਸਿੰਘ, ਪਰਮਿੰਦਰਜੀਤ ਸਿੰਘ, ਸ਼ਿਵਕੁਮਾਰ ਪਾਲ ਆਦਿ ਅਧਿਆਪਕ ਹਾਜ਼ਰ ਸਨ |

ਹੈਲਪਲਾਈਨ ਐਂਟੀ ਕੁਰੱਪਸ਼ਨ ਪੰਜਾਬ ਤੇ ਲੇਬਰ ਵਰਕਰ ਕਮੇਟੀ ਦੇ ਮੈਂਬਰਾਂ ਵਲੋਂ ਡੀ.ਸੀ. ਨੂੰ ਮੰਗ ਪੱਤਰ

ਕਪੂਰਥਲਾ, 19 ਮਈ (ਵਿ.ਪ੍ਰ.) - ਹੈਲਪ ਲਾਈਨ ਐਂਟੀ ਕਰੱਪਸ਼ਨ ਪੰਜਾਬ ਤੇ ਲੇਬਰ ਵਰਕਰ ਕਮੇਟੀ ਵਲੋਂ ਸਾਹਿਬ ਸਿੰਘ ਭੀਲਾ ਦੀ ਅਗਵਾਈ ਵਿਚ ਸੰਸਥਾ ਦੇ ਮੈਂਬਰਾਂ ਨੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਵੱਧ ਰਹੀ ਮਹਿੰਗਾਈ ਨੂੰ ਮੁੱਖ ...

ਪੂਰੀ ਖ਼ਬਰ »

ਕੋਵਿਡ ਦੌਰਾਨ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਕੇਸਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ-ਡੀ.ਸੀ

ਕਪੂਰਥਲਾ, 19 ਮਈ (ਵਿ.ਪ੍ਰ.) - ਕੋਵਿਡ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਤੇ ਵਾਰਸਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀ ਜਾ ਰਹੀ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇ ਕੇਸਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇ | ਇਹ ਗੱਲ ਵਿਸ਼ੇਸ਼ ਸਾਰਗੰਲ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਏ.ਐਸ.ਆਈ. ਸੁਖਦੇਵ ਸਿੰਘ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ

ਸੁਲਤਾਨਪੁਰ ਲੋਧੀ, 19 ਮਈ (ਥਿੰਦ, ਹੈਪੀ) - ਥਾਣਾ ਕਬੀਰਪੁਰ ਵਿਖੇ ਡਿਊਟੀ ਦੌਰਾਨ ਅੱਜ ਸਵੇਰੇ 11 ਵਜੇ ਪੰਜਾਬ ਪੁਲਿਸ ਦੇ ਏ.ਐਸ.ਆਈ. ਸੁਖਦੇਵ ਸਿੰਘ ਨੂੰ ਦਿਲ ਦਾ ਦੌਰਾ ਪੈ ਗਿਆ | ਗੰਭੀਰ ਹਾਲਤ ਵਿਚ ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਸੁਲਤਾਨਪੁਰ ਲਿਆਂਦਾ ਗਿਆ, ਜਿਥੇ ...

ਪੂਰੀ ਖ਼ਬਰ »

ਫਗਵਾੜਾ ਕਾਰਪੋਰੇਸ਼ਨ ਵਲੋਂ ਹਰਿਗੋਬਿੰਦਗੜ੍ਹ (ਭੋਗਪੁਰ) ਵਿਖੇ ਬਣਾਏ ਕੂੜੇ ਦੇ ਡੰਪ ਨੇ ਪਿੰਡਾਂ ਦੇ ਵਾਤਾਵਰਨ ਨੂੰ ਕੀਤਾ ਖ਼ਰਾਬ

ਅਸ਼ੋਕ ਕੁਮਾਰ ਵਾਲੀਆ ਫਗਵਾੜਾ, 19 ਮਈ - ਬ੍ਰਹਮ ਗਿਆਨੀ ਸੰਤ ਰਣਜੀਤ ਸਿੰਘ ਦੇ ਤਪ ਅਸਥਾਨ ਦੇ ਨਜ਼ਦੀਕ ਹਰਿਗੋਬਿੰਦਗੜ੍ਹ ਭੋਗਪੁਰ ਵਿਖੇ ਫਗਵਾੜਾ ਕਾਰਪੋਰੇਸ਼ਨ ਵਲੋਂ ਬਣਾਏ ਕੂੜੇ ਦੇ ਡੰਪ ਨੇ ਪਿੰਡਾਂ ਦੇ ਵਾਤਾਵਰਨ ਨੂੰ ਖ਼ਰਾਬ ਕਰਕੇ ਰੱਖ ਦਿੱਤਾ ਹੈ | ਇਸ ਡੰਪ ਕਾਰਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਸੁਰੱਖਿਆ ਪ੍ਰਬੰਧਾਂ ਨੂੰ ਪੁਖ਼ਤਾ ਕਰਨ ਲਈ ਪੁਲਿਸ ਵਲੋਂ ਫਲੈਗ ਮਾਰਚ

ਕਪੂਰਥਲਾ, 19 ਮਈ (ਸਡਾਨਾ) - ਜ਼ਿਲ੍ਹੇ ਵਿਚ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਜ਼ਿਲ੍ਹਾ ਪੁਲਿਸ ਮੁਖੀ ਦੇ ਨਿਰਦੇਸ਼ਾਂ ਤਹਿਤ ਫਲੈਗ ਮਾਰਚ ਕੱਢਿਆ ਗਿਆ | ਡੀ.ਐਸ.ਪੀ. ਸਬ-ਡਵੀਜ਼ਨ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਸੈਨਿਕ ਸਕੂਲ ਚੌਂਕ ਤੋਂ ਆਰੰਭ ਹੋਇਆ ਫਲੈਗ ਮਾਰਚ ...

ਪੂਰੀ ਖ਼ਬਰ »

ਪੁਲਿਸ ਵਲੋਂ ਸ਼ਹਿਰ 'ਚ ਫਲੈਗ ਮਾਰਚ

ਫਗਵਾੜਾ, 19 ਮਈ (ਹਰਜੋਤ ਸਿੰਘ ਚਾਨਾ) - ਫਗਵਾੜਾ ਪੁਲਿਸ ਨੇ ਅੱਜ ਸ਼ਹਿਰ 'ਚ ਲੋਕਾਂ ਅੰਦਰ ਅਮਨ ਸ਼ਾਂਤੀ ਦੀ ਭਾਵਨਾ ਨੂੰ ਬਣਾਏ ਰੱਖਣ ਲਈ ਪੁਲਿਸ ਪਾਰਟੀ ਨਾਲ ਸ਼ਹਿਰ 'ਚ ਫਲੈਗ ਮਾਰਚ ਕੱਢਿਆ ਜੋ ਸਿਟੀ ਥਾਣੇ ਤੋਂ ਸ਼ੁਰੂ ਹੋ ਕੇ ਹਰਗੋਬਿੰਦ ਨਗਰ, ਜੀ.ਟੀ.ਰੋਡ, ਅਰਬਨ ਅਸਟੇਟ, ...

ਪੂਰੀ ਖ਼ਬਰ »

ਜੈਵਿਕ ਵਿਭਿੰਨਤਾ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਕੁਦਰਤੀ ਵਾਤਾਵਰਨ ਦੀ ਸੰਭਾਲ ਜ਼ਰੂਰੀ-ਡਾ. ਨੀਲਮਾ ਜੈਰਥ

ਕਪੂਰਥਲਾ, 19 ਮਈ (ਵਿਸ਼ੇਸ਼ ਪ੍ਰਤੀਨਿਧ) - ਧਰਤੀ ਦੇ ਜੈਵਿਕ ਵਿਭਿੰਨਤਾ ਦੀ ਹੋਂਦ ਵਾਤਾਵਰਣ ਸੰਤੁਲਨ ਲਈ ਇਕ ਅਜਿਹਾ ਧਨ ਹੈ, ਜਿਸ ਦਾ ਕੋਈ ਮੁੱਲ ਨਿਰਧਾਰਿਤ ਨਹੀਂ ਕੀਤਾ ਜਾ ਸਕਦਾ | ਇਹ ਗੱਲ ਡਾ: ਨੀਲਮਾ ਜੇਰਥ ਡਾਇਰੈਕਟਰ ਜਨਰਲ ਸਾਇੰਸ ਸਿਟੀ ਨੇ 'ਜੈਵਿਕ ਵਿਭਿੰਨਤਾ ਦੀ ...

ਪੂਰੀ ਖ਼ਬਰ »

ਮਾਤਾ ਭੱਦਰਕਾਲੀ ਮੇਲੇ 'ਤੇ 26 ਨੂੰ ਕਪੂਰਥਲਾ ਸਬ-ਡਵੀਜ਼ਨ 'ਚ ਛੁੱਟੀ ਹੋਵੇਗੀ - ਡੀ.ਸੀ.

ਕਪੂਰਥਲਾ, 19 ਮਈ (ਅਮਰਜੀਤ ਕੋਮਲ) - ਪਿੰਡ ਸ਼ੇਖੂਪੁਰ ਵਿਖੇ ਮਾਤਾ ਭੱਦਰਕਾਲੀ ਦੇ ਸਾਲਾਨਾ ਮੇਲੇ ਸਬੰਧੀ 26 ਮਈ ਦਿਨ ਵੀਰਵਾਰ ਨੂੰ ਕਪੂਰਥਲਾ ਸਬ-ਡਵੀਜ਼ਨ ਵਿਚ ਪੈਂਦੇ ਸਰਕਾਰੀ ਅਦਾਰਿਆਂ, ਨਿਗਮਾਂ, ਬੋਰਡਾਂ, ਸਰਕਾਰੀ ਤੇ ਅਰਧ ਵਿੱਦਿਅਕ ਸੰਸਥਾਵਾਂ, ਹੋਰ ਸਰਕਾਰੀ ...

ਪੂਰੀ ਖ਼ਬਰ »

ਨਗਰ ਨਿਗਮ ਦੀ ਟੀਮ ਨੇ ਜਾਂਚ ਮੁਹਿੰਮ ਦੌਰਾਨ 30 ਤੋਂ ਵੱਧ ਲੋਕਾਂ ਦੇ ਚਲਾਨ ਕੱਟੇ

ਫਗਵਾੜਾ, 19 ਮਈ (ਹਰਜੋਤ ਸਿੰਘ ਚਾਨਾ) - ਨਗਰ ਨਿਗਮ ਵਲੋਂ ਸਵੱਛ ਭਾਰਤ ਮੁਹਿੰਮ ਤਹਿਤ ਲੋਕਾਂ ਨੂੰ ਸੁਚੇਤ ਕਰਨ ਲਈ ਚੀਫ਼ ਸੈਨੇਟਰੀ ਇੰਸਪੈਕਟਰ ਗੁਰਿੰਦਰ ਸਿੰਘ ਦੀ ਅਗਵਾਈ 'ਚ ਟੀਮ ਨੇ ਜੇ.ਸੀ.ਟੀ. ਮਿੱਲ ਸਾਹਮਣੇ ਸਬਜ਼ੀ ਮਾਰਕੀਟ ਤੇ ਆਲੇ-ਦੁਆਲੇ ਦੀਆਂ ਮਾਰਕੀਟ 'ਚ ਰੇਹੜੀ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਕਾਲਾ ਸੰਘਿਆਂ, 19 ਮਈ (ਸੰਘਾ) - ਸਥਾਨਕ ਕਸਬੇ 'ਚ ਜਲੰਧਰ ਰੋਡ 'ਤੇ ਸਥਿਤ ਸਿਲਾਈ ਮਸ਼ੀਨਾਂ ਵਾਲੀ ਦੁਕਾਨ ਦੇ ਅੱਗਿਓ ਦੁਕਾਨ ਮਾਲਕ ਦਾ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦੇ ਹੋਏ ਮੋਟਰਸਾਈਕਲ ਮਾਲਕ ਸਤਨਾਮ ਸਿੰਘ ਪੁੱਤਰ ਜੈਮਲ ਸਿੰਘ ...

ਪੂਰੀ ਖ਼ਬਰ »

ਵਿਅਕਤੀ ਨੂੰ ਗਾਲੀ ਗਲੋਚ ਕਰਨ ਤੇ ਕੁੱਟਮਾਰ ਦੀ ਕੋਸ਼ਿਸ਼ ਕਰਨ ਸੰਬੰਧੀ ਕੇਸ ਦਰਜ

ਫਗਵਾੜਾ, 19 ਮਈ (ਹਰਜੋਤ ਸਿੰਘ ਚਾਨਾ) - ਇਕ ਵਿਅਕਤੀ ਨੂੰ ਗਾਲੀ ਗਲੋਚ ਕਰਨ ਤੇ ਕੁੱਟਮਾਰ ਕਰਨ ਦੀ ਕੋਸ਼ਿਸ਼ ਕਰਨ ਦੇ ਸਬੰਧ 'ਚ ਸਤਨਾਮਪੁਰਾ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ ਸਤਨਾਮਪੁਰਾ ਜਤਿੰਦਰ ਸਿੰਘ ਨੇ ...

ਪੂਰੀ ਖ਼ਬਰ »

ਦਸਮੇਸ਼ ਅਕੈਡਮੀ ਦਾ 12ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

ਸੁਲਤਾਨਪੁਰ ਲੋਧੀ, 19 ਮਈ (ਨਰੇਸ਼ ਹੈਪੀ, ਥਿੰਦ) - ਦਸਮੇਸ਼ ਅਕੈਡਮੀ ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਦਾ 12ਵੀਂ ਜਮਾਤ ਦੀ ਪਹਿਲੀ ਟਰਮ ਦਾ ਨਤੀਜਾ 100 ਫ਼ੀਸਦੀ ਰਿਹਾ, ਸਕੂਲ ਦੀ ਰੋਬਨਪ੍ਰੀਤ ਕੌਰ ਆਰਟਸ ਨੇ 97.80 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਪੰਜਾਬ ...

ਪੂਰੀ ਖ਼ਬਰ »

ਕਰਨਾਟਕ ਵਿਚ ਹੋਈਆਂ ਖੇਡਾਂ 'ਚ ਨਡਾਲਾ ਦੇ ਸ਼ਿਵ ਕੁਮਾਰ ਨੇ ਜਿੱਤੇ ਸੋਨ ਤਗਮੇ

ਨਡਾਲਾ, 19 ਮਈ (ਮਾਨ) - ਕਰਨਾਟਕ ਦੇ ਸ਼ਹਿਰ ਬੈਂਗਲੋਰ 'ਚ ਹੋਈਆ ਨੈਸ਼ਨਲ ਪੈਨ ਇੰਡੀਆ ਮਾਸਟਰਜ਼ ਗੇਮਜ਼ 'ਚ ਨਡਾਲਾ ਦੇ ਸ਼ਿਵ ਕੁਮਾਰ ਨੇ 4 ਤਗਮੇ ਜਿੱਤ ਕੇ ਇਲਾਕੇ ਅਤੇ ਜ਼ਿਲੇ੍ਹ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਅਨੁਸਾਰ ਕਰਨਾਟਕ ਵਿਚ ਹੋਈਆ ਨੈਸ਼ਨਲ ...

ਪੂਰੀ ਖ਼ਬਰ »

ਮੀਟਰਾਂ ਵਾਲੇ ਬਕਸੇ ਨੂੰ ਅੱਗ ਲੱਗਣ ਕਾਰਨ 20 ਮੀਟਰ ਸੜੇ

ਭੁਲੱਥ, 19 ਮਈ (ਮਨਜੀਤ ਸਿੰਘ ਰਤਨ) - ਕਸਬਾ ਭੁਲੱਥ ਦੇ ਮੇਨ ਬਾਜ਼ਾਰ 'ਚ ਮੀਟਰਾਂ ਵਾਲੇ ਬਕਸੇ ਨੂੰ ਅੱਗ ਲੱਗਣ ਨਾਲ 20 ਮੀਟਰ ਸੜ ਕੇ ਸਵਾਹ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਮੇਨ ਬਾਜ਼ਾਰ ਵਿਚ ਲੱਗੇ ਮੀਟਰਾਂ ਵਾਲੇ ਬਕਸੇ ਨੂੰ ਅਚਾਨਕ ਅੱਗ ਲੱਗ ਗਈ ਜਿਸ ਕਾਰਨ ...

ਪੂਰੀ ਖ਼ਬਰ »

ਸੰਧੂ ਚੱਠਾ 'ਚ 'ਆਪ' ਦੀ ਹਲਕਾ ਇੰਚਾਰਜ ਮੰਜੂ ਰਾਣਾ ਨੇ ਕੀਤੀ ਵਰਕਰਾਂ ਨਾਲ ਮੀਟਿੰਗ

ਕਾਲਾ ਸੰਘਿਆਂ, 19 ਮਈ (ਬਲਜੀਤ ਸਿੰਘ ਸੰਘਾ) - ਆਮ ਆਦਮੀ ਪਾਰਟੀ ਵਲੋਂ ਅੱਜ ਸੰਧੂ ਚੱਠਾ 'ਚ ਹਲਕਾ ਕਪੂਰਥਲਾ ਦੀ ਇੰਚਾਰਜ ਮੈਡਮ ਮੰਜੂ ਰਾਣਾ ਵਲੋਂ ਮੀਟਿੰਗ ਕੀਤੀ ਗਈ ਜਿਸ ਦੌਰਾਨ ਕਾਲਾ ਸੰਘਿਆਂ ਦੇ ਬਲਾਕ ਪ੍ਰਧਾਨ ਸਤਨਾਮ ਸਿੰਘ ਸੰਘਾ, ਸਰਕਲ ਇੰਚਾਰਜ ਪਰਮਜੀਤ ਸਿੰਘ ...

ਪੂਰੀ ਖ਼ਬਰ »

ਡਾ. ਭੀਮ ਰਾਓ ਅੰਬੇਡਕਰ ਚਿਲਡਰਨ ਪਾਰਕ 'ਚ ਸੀਨੀਅਰ ਸਿਟੀਜ਼ਨ ਲਈ ਓਪਨ ਜਿੰਮ ਸਥਾਪਤ

ਕਪੂਰਥਲਾ, 19 ਮਈ (ਵਿਸ਼ੇਸ਼ ਪ੍ਰਤੀਨਿਧ) - ਡਾ: ਭੀਮ ਰਾਓ ਅੰਬੇਡਕਰ ਚਿਲਡਰਨ ਪਾਰਕ ਕਪੂਰਥਲਾ ਵਿਚ ਸੀਨੀਅਰ ਸਿਟੀਜ਼ਨ ਦੇ ਕਸਰਤ ਕਰਨ ਲਈ ਸਵ: ਮਹਿੰਦਰ ਸਿੰਘ ਨੂਰਪੁਰੀ ਦੇ ਪਰਿਵਾਰ ਵਲੋਂ ਤੇ ਪੱਡਾ ਪਰਿਵਾਰ ਵਲੋਂ ਸਵ: ਬਾਵਾ ਸਿੰਘ ਪੱਡਾ ਤੇ ਮਾਤਾ ਅਮਰ ਕੌਰ ਦੀ ਯਾਦ ਵਿਚ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਪੁਲਿਸ ਵਲੋਂ ਸ਼ਹਿਰ 'ਚ ਵਿਸ਼ਾਲ ਫਲੈਗ ਮਾਰਚ

ਸੁਲਤਾਨਪੁਰ ਲੋਧੀ, 19 ਮਈ (ਨਰੇਸ਼ ਹੈਪੀ, ਥਿੰਦ) - ਪੰਜਾਬ 'ਚ ਅਗਲੇ ਮਹੀਨੇ ਆ ਰਹੇ ਘੱਲੂਘਾਰਾ ਹਫ਼ਤੇ ਨੂੰ ਧਿਆਨ 'ਚ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਜਿੱਥੇ ਅਗਾੳਾੂ ਪ੍ਰਬੰਧ ਕੀਤੇ ਜਾ ਰਹੇ ਹਨ, ਉਥੇ ਪੰਜਾਬ ਪੁਲਿਸ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਦੀਆਂ ਹਿਦਾਇਤਾਂ 'ਤੇ ...

ਪੂਰੀ ਖ਼ਬਰ »

ਸਬ-ਡਵੀਜ਼ਨ ਭੁਲੱਥ ਦੇ ਥਾਣਿਆਂ ਦੀ ਪੁਲਿਸ ਵਲੋਂ ਫਲੈਗ ਮਾਰਚ

ਭੁਲੱਥ, 19 ਮਈ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ) - ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਦੇ ਸੰਬੰਧ 'ਚ ਡੀ.ਐਸ.ਪੀ. ਅਮਰੀਕ ਸਿੰਘ ਚਾਹਲ ਦੀ ਅਗਵਾਈ ਹੇਠ ਸਬ ਡਵੀਜ਼ਨ ਭੁਲੱਥ ਅੰਦਰ ਆਉਂਦੇ ਚਾਰੇ ਥਾਣਿਆਂ ਦੇ ਐਸ.ਐਚ.ਓ. ਅਤੇ ਪੁਲਿਸ ਮੁਲਾਜ਼ਮਾਂ ਵਲੋਂ ...

ਪੂਰੀ ਖ਼ਬਰ »

ਮੰਡ ਪੀਰ ਦੇ ਛਿੰਝ ਮੇਲੇ 'ਚ ਪਟਕੇ ਦੀ ਕੁਸ਼ਤੀ ਬਰਾਬਰ ਰਹੀ

ਹੁਸੈਨਪੁਰ, 19 ਮਈ (ਸੋਢੀ)- ਬਾਬਾ ਮੰਡ ਪੀਰ ਦੀ ਦਰਗਾਹ ਤੇ ਪਿੰਡ ਪਾਜੀਆਂ ਵਿਖੇ ਛਿੰਝ ਮੇਲਾ ਪ੍ਰਬੰਧਕ ਕਮੇਟੀ ਵਲੋਂ ਸਾਲਾਨਾ ਛਿੰਝ ਮੇਲਾ ਕਰਵਾਇਆ ਗਿਆ | ਇਸ ਛਿੰਝ ਮੇਲੇ ਤੋਂ ਪਹਿਲਾਂ ਪਿੰਡ ਪਾਜੀਆ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ...

ਪੂਰੀ ਖ਼ਬਰ »

ਏ.ਸੀ ਮਕੈਨਿਕ ਦਾ ਲੁਟੇਰਿਆਂ ਨੇ ਮੋਟਰਸਾਈਕਲ ਖੋਹਿਆ

ਸੁਲਤਾਨਪੁਰ ਲੋਧੀ, 19 ਮਈ (ਥਿੰਦ, ਹੈਪੀ) - ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਇਕ ਏ.ਸੀ. ਮਕੈਨਿਕ ਦਾ ਮੋਟਰਸਾਈਕਲ ਖੋਹੇ ਜਾਣ 'ਤੇ ਤਿੰਨ ਅਣਪਛਾਤੇ ਨੌਜਵਾਨਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਡੀ.ਐਸ.ਪੀ ਰਾਜੇਸ਼ ਕੱਕੜ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਪੁੱਤਰ ਮੋਹਨ ...

ਪੂਰੀ ਖ਼ਬਰ »

ਇਨਸਾਫ਼ ਦੀ ਆਵਾਜ਼ ਜਥੇਬੰਦੀ ਪੰਜਾਬ ਦੀ ਮੀਟਿੰਗ

ਨਡਾਲਾ, 19 ਮਈ (ਮਾਨ) - ਨਡਾਲਾ ਵਿਖੇ ਇਨਸਾਫ਼ ਦੀ ਆਵਾਜ਼ ਜਥੇਬੰਦੀ ਪੰਜਾਬ ਦੀ ਇਕ ਮੀਟਿੰਗ ਜਸਬੀਰ ਸਿੰਘ ਬਡਿਆਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ 2 ਫਰਵਰੀ 2016 ਨੂੰ ਮਾਨਯੋਗ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਲਾਗੂ ਕਰਾਉਣ ਸਬੰਧੀ ਅਤੇ ਸਰਕਾਰ 'ਤੇ ਦਬਾਅ ਲਈ ਮਤਾ ...

ਪੂਰੀ ਖ਼ਬਰ »

ਕਿਸਾਨਾਂ ਨਾਲ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ-ਬਾਊਪੁਰ

ਸੁਲਤਾਨਪੁਰ ਲੋਧੀ, 19 ਮਈ (ਨਰੇਸ਼ ਹੈਪੀ, ਥਿੰਦ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸਰਵਣ ਸਿੰਘ ਬਾਊਪੁਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕੇ ਜੋ ਜ਼ਮੀਨ ਕਾਸ਼ਤਕਾਰਾਂ ਨੇ ਖ਼ੁਦ ਆਬਾਦ ਕਰਕੇ ਉਸ ਨੂੰ ਵਾਹੁਣ ਯੋਗ ਕੀਤਾ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਸਾਹਿਬ ਨੇੜੇ ਹੱਡਾ ਰੋੜੀ ਨਾ ਬਣਾਈ ਜਾਵੇ-ਭਾਈ ਖੋਸਾ

ਕਾਲਾ ਸੰਘਿਆਂ, 19 ਮਈ (ਸੰਘਾ) – ਇਤਿਹਾਸਕ ਗੁਰਦੁਆਰਾ ਟਾਵੀਂ ਸਾਹਿਬ ਪਾਤਸ਼ਾਹੀ ਛੇਵੀਂ ਦੇ ਨਜ਼ਦੀਕ ਪਸ਼ੂਆਂ ਦੀ ਹੱਡਾ ਰੇੜੀ ਬਣਾਉਣ ਨੂੰ ਲੈ ਕੇ ਚੱਲ ਰਹੇ ਮਸਲੇ ਸਬੰਧੀ ਅੱਜ ਗੁਰਦੁਆਰਾ ਟਾਵੀਂ ਸਾਹਿਬ ਵਿਖੇ ਸਤਿਕਾਰ ਕਮੇਟੀ ਦੇ ਮੁਖੀ ਭਾਈ ਸੁਖਜੀਤ ਸਿੰਘ ਖੋਸਾ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਗੁਰਮੀਤ ਸਿੰਘ ਸੋਢੀ ਨੇ ਸਕੂਲ ਨੂੰ ਦਿੱਤਾ ਇਕ ਲੱਖ ਦਾ ਦਾਨ

ਫਗਵਾੜਾ, 19 ਮਈ (ਅਸ਼ੋਕ ਕੁਮਾਰ ਵਾਲੀਆ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੀ ਪਿੰਡ ਸਕੂਲ ਵਿਚ ਪਿ੍ੰਸੀਪਲ ਹਰਮੇਸ਼ ਲਾਲ ਘੇੜਾ (ਸਟੇਟ ਅਵਾਰਡੀ) ਦੀ ਅਗਵਾਈ ਵਿਚ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਉੱਘੇ ਸਮਾਜ ਸੇਵੀ ਤੇ ਸਾਬਕਾ ਸਰਪੰਚ ਮਹਿੰਦਰ ਸਿੰਘ ਦੇ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਹਲਕੇ ਦੇ 52 ਪਟਵਾਰ ਸਰਕਲਾਂ ਲਈ ਕੇਵਲ 8 ਪਟਵਾਰੀ-ਲੋਕ ਡਾਹਢੇ ਪ੍ਰੇਸ਼ਾਨ

ਥਿੰਦ ਸੁਲਤਾਨਪੁਰ ਲੋਧੀ, 19 ਮਈ - ਪੰਜਾਬ ਸਰਕਾਰ ਦੇ ਖ਼ਜ਼ਾਨੇ ਲਈ ਸਭ ਤੋਂ ਵੱਧ ਕਮਾਈ ਕਰਕੇ ਦੇਣ ਵਾਲੇ ਮਾਲ ਵਿਭਾਗ ਦਾ ਤਾਂ ਆਦਮ ਹੀ ਨਿਰਾਲਾ ਹੈ | ਮਾਲ ਵਿਭਾਗ ਵਿਚ ਪੰਜਾਬ ਅੰਦਰ ਪਟਵਾਰੀਆਂ ਅਤੇ ਕਾਨੂੰਗੋ ਦੀਆਂ ਹਜ਼ਾਰਾਂ ਅਸਾਮੀਆਂ ਖ਼ਾਲੀ ਪਈਆਂ ਹਨ ਜਿਸ ਨਾਲ ...

ਪੂਰੀ ਖ਼ਬਰ »

ਟਰੱਸਟ ਲੋਕਾਂ ਨੂੰ ਵਾਜਬ ਕੀਮਤਾਂ 'ਤੇ ਮਕਾਨ ਉਪਲਬਧ ਕਰਵਾਉਣ ਲਈ 15 ਸਾਲਾਂ ਲਈ ਯੋਜਨਾ ਤਿਆਰ ਕਰੇ-ਵਿਸ਼ੇਸ਼ ਸਾਰੰਗਲ

ਕਪੂਰਥਲਾ, 19 ਮਈ (ਅਮਰਜੀਤ ਕੋਮਲ) - ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਅਧਿਕਾਰੀ ਸ਼ਹਿਰ ਵਿਚ ਵਧੀਆ ਤੇ ਵਾਜਬ ਕੀਮਤ ਵਾਲੇ ਮਕਾਨਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਸ਼ਹਿਰ ਦੇ ਲੋਕਾਂ ਲਈ ਅਗਲੇ 5, 10 ਤੇ 15 ਸਾਲਾਂ ਲਈ ਵਿਆਪਕ ਯੋਜਨਾਬੰਦੀ ਤਿਆਰ ਕਰਨ | ਇਹ ਸ਼ਬਦ ਵਿਸ਼ੇਸ਼ ...

ਪੂਰੀ ਖ਼ਬਰ »

ਡਾਕ ਵਿਭਾਗ 'ਚ ਏਜੰਟ ਬਣਨ ਲਈ ਬਿਨੈਕਾਰ 31 ਤੱਕ ਬਿਨੈ ਪੱਤਰ ਦੇਣ - ਰਵੀ ਪੁਰੀ

ਕਪੂਰਥਲਾ, 19 ਮਈ (ਵਿ.ਪ੍ਰ.)-ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਮੰਤਵ ਨਾਲ ਭਾਰਤੀ ਡਾਕ ਵਿਭਾਗ ਵਿਚ ਏਜੰਟ ਬਣਨ ਦੇ ਚਾਹਵਾਨ 31 ਮਈ ਤੱਕ ਪੋਸਟ ਆਫ਼ਿਸ ਕਪੂਰਥਲਾ ਵਿਚ ਬਿਨੈ ਪੱਤਰ ਦੇ ਸਕਦੇ ਹਨ | ਇਹ ਜਾਣਕਾਰੀ ਰਵੀ ਪੁਰੀ ...

ਪੂਰੀ ਖ਼ਬਰ »

ਮੁਸਕਾਨਦੀਪ ਕੌਰ ਨੇ 12ਵੀਂ ਦੇ ਕਾਮਰਸ ਗਰੁੱਪ ਟਰਮ-2 'ਚ ਜੰਗੀ ਪੁਜ਼ੀਸ਼ਨ ਹਾਸਲ ਕੀਤੀ

ਬੇਗੋਵਾਲ, 19 ਮਈ (ਸੁਖਜਿੰਦਰ ਸਿੰਘ) - ਇੱਥੋਂ ਨੇੜਲੇ ਪਿੰਡ ਤਲਵੰਡੀ ਦੀ ਮੁਸਕਾਨ ਕੌਰ ਪੁੱਤਰੀ ਨੰਬਰਦਾਰ ਬਲਵੀਰ ਸਿੰਘ ਤਲਵੰਡੀ ਨੇ ਪੰਜਾਬ ਸਕੂਲ ਬੋਰਡ ਵਲੋਂ ਐਲਾਨੇ ਗਏ 12ਵੀਂ ਦੇ ਕਾਮਰਸ ਗਰੁੱਪ ਦੇ ਪਹਿਲੀ ਟਰਮ 94.5 ਪ੍ਰਤੀਸ਼ਤ ਨੰਬਰ ਹਾਸਲ ਕਰਕੇ ਇਲਾਕੇ ਦਾ ਨਾਂਅ ...

ਪੂਰੀ ਖ਼ਬਰ »

ਮਾਤਾ ਭੱਦਰਕਾਲੀ ਦੇ ਮੇਲੇ 'ਤੇ ਸੁਰੱਖਿਆ, ਸਫ਼ਾਈ ਤੇ ਪਾਣੀ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣ-ਕਟਾਰੀਆ

ਕਪੂਰਥਲਾ, 19 ਮਈ (ਸਡਾਨਾ) - ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਜਗਦੀਸ਼ ਕਟਾਰੀਆ ਤੇ ਸੀਨੀਅਰ ਆਗੂ ਇੰਦਰਪਾਲ ਮਨਚੰਦਾ ਨੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਐਸ.ਐਸ.ਪੀ. ਰਾਜਬਚਨ ਸਿੰਘ ਸੰਧੂ ਤੇ ਨਗਰ ਨਿਗਮ ਕਮਿਸ਼ਨਰ ਅਨੂਪਮ ਕਲੇਰ ਤੋਂ ਮੰਗ ...

ਪੂਰੀ ਖ਼ਬਰ »

ਫਗਵਾੜਾ 'ਚ ਸ਼ਰੇਆਮ ਹੋ ਰਹੀ ਚਿੱਟੇ ਦੀ ਵਰਤੋਂ, ਪੁਲਿਸ ਪ੍ਰਸ਼ਾਸਨ ਫੇਲ੍ਹ-ਸੁਖਵਿੰਦਰ ਸ਼ੇਰਗਿੱਲ

ਫਗਵਾੜਾ, 19 ਮਈ (ਪੱਤਰ ਪ੍ਰੇਰਕ) - ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਕਪੂਰਥਲਾ ਦੇ ਸਾਬਕਾ ਇੰਚਾਰਜ ਸੁਖਵਿੰਦਰ ਸਿੰਘ ਸ਼ੇਰਗਿੱਲ ਨੇ ਪੰਜਾਬ ਪੁਲਿਸ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਫਗਵਾੜਾ 'ਚ ਪੂਰੀ ਤਰ੍ਹਾਂ ਫਲਾਪ ਦੱਸਿਆ ਹੈ | ਅੱਜ ਇਥੇ ਗੱਲਬਾਤ ਕਰਦਿਆਂ ਉਨ੍ਹਾਂ ...

ਪੂਰੀ ਖ਼ਬਰ »

ਕਿਰਤ ਵਿਭਾਗ ਪੰਜਾਬ ਸਰਕਾਰ ਵਲੋਂ ਉਸਾਰੀ ਕਿਰਤੀਆਂ ਲਈ ਲਗਾਇਆ ਕੈਂਪ

ਫਗਵਾੜਾ, 19 ਮਈ (ਅਸ਼ੋਕ ਕੁਮਾਰ ਵਾਲੀਆ, ਹਰਜੋਤ ਸਿੰਘ ਚਾਨਾ) - ਪੰਜਾਬ ਕਿਰਤ ਵਿਭਾਗ ਦੇ ਸਕੱਤਰ ਸੁਮੇਰ ਸਿੰਘ ਗੁਰਜਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹੇਠ ਅੱਜ ਫਗਵਾੜਾ ਦੇ ਏ.ਜੀ.ਆਈ ਗਾਰਡਨ ਵਿਖੇ ਸਹਾਇਕ ਕਿਰਤ ਕਮਿਸ਼ਨਰ ਪ੍ਰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਪੰਜਾਬ ...

ਪੂਰੀ ਖ਼ਬਰ »

ਸੰਤ ਸੀਚੇਵਾਲ ਵਾਤਾਵਰਨ ਨੂੰ ਬਚਾਉਣ ਤੇ ਸ਼ਹਿਰ ਦੀ ਸੁੰਦਰਤਾ ਲਈ ਪਾ ਰਹੇ ਵੱਡਾ ਯੋਗਦਾਨ-ਗੁਰਾ ਸਿੰਘ ਮਾਨ

ਸੁਲਤਾਨਪੁਰ ਲੋਧੀ, 19 ਮਈ (ਨਰੇਸ਼ ਹੈਪੀ, ਥਿੰਦ) - ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਤੇ ਸਥਾਨਕ ਹੋਰ ਗੁਰਦੁਆਰਾ ਸਾਹਿਬਾਨ ਦੀਆਂ ਖ਼ਾਲੀ ਥਾਵਾਂ 'ਤੇ ਵੱਖ-ਵੱਖ ਕਿਸਮਾਂ ਦੇ ਰੁੱਖ ...

ਪੂਰੀ ਖ਼ਬਰ »

ਸਰਕਾਰੀ ਕਾਲਜ ਭੁਲੱਥ ਵਿਖੇ 'ਏਕ ਭਾਰਤ ਸੇ੍ਰਸ਼ਠ ਭਾਰਤ' ਸੰਬੰਧੀ ਕਰਵਾਇਆ ਪੋਸਟਰ ਮੇਕਿੰਗ ਮੁਕਾਬਲਾ

ਭੁਲੱਥ, 19 ਮਈ (ਮਨਜੀਤ ਸਿੰਘ ਰਤਨ) - ਸਰਕਾਰੀ ਕਾਲਜ ਭੁਲੱਥ ਵਿਖੇ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਅਮਰਜੀਤ ਸਿੰਘ ਦੀ ਅਗਵਾਈ ਹੇਠ ਏਕ ਭਾਰਤ ਸੇ੍ਰਸ਼ਠ ਭਾਰਤ ਪ੍ਰੋਗਰਾਮ ਅਧੀਨ ਵਿਦਿਆਰਥੀਆਂ ਦਾ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਵਿਦਿਆਰਥਣਾਂ ਐਮਰਜੈਂਸੀ ਹਾਲਾਤ 'ਚ ਬਿਨਾਂ ਕਿਸੇ ਝਿਜਕ ਦੇ ਪੁਲਿਸ ਨਾਲ ਸੰਪਰਕ ਕਰਨ-ਡਾ. ਰਿਤੂ ਲਹਿਲ

ਕਪੂਰਥਲਾ, 19 ਮਈ (ਅਮਰਜੀਤ ਕੋਮਲ) - ਭਾਰਤੀਆਂ ਨੇ ਿਲੰਗ ਸਮਾਨਤਾ ਨੂੰ ਕੇਵਲ ਸਿਧਾਂਤਕ ਤੌਰ 'ਤੇ ਹੀ ਸਮਝਿਆ ਹੈ ਇਸੇ ਲਈ ਅਕਸਰ ਬਲਾਤਕਾਰ, ਘਰੇਲੂ ਹਿੰਸਾ ਅਤੇ ਔਰਤਾਂ ਦੇ ਸ਼ੋਸ਼ਣ ਦੇ ਹੋਰ ਰੂਪਾਂ ਵਿਚ ਬਹੁਤ ਦੁਖਦਾਈ ਘਟਨਾਵਾਂ ਵਾਪਰ ਰਹੀਆਂ ਹਨ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਲਾਡੋਵਾਲੀ ਰੋਡ ਵਿਖੇ ਪਾਣੀ ਸੰਕਟ ਵਿਸ਼ੇ 'ਤੇ ਵਿਚਾਰ ਗੋਸ਼ਟੀ

ਜਲੰਧਰ, 19 ਮਈ (ਰਣਜੀਤ ਸਿੰਘ ਸੋਢੀ) - ਯੂਨੀਵਰਸਿਟੀ ਕਾਲਜ ਲਾਡੋਵਾਲੀ ਰੋਡ ਵਿਖੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਵਲੋਂ ਸਾਂਝੇ ਤੌਰ 'ਤੇ 'ਅਜੀਤ' ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੀ ਪੁਸਤਕ ...

ਪੂਰੀ ਖ਼ਬਰ »

ਲੱਖਾਂ ਰੁਪਏ ਖ਼ਰਚ ਕੇ ਨਵੀਆਂ ਸੜਕਾਂ ਬਣਦੀਆਂ, ਪਰ ਬਰਮਾਂ 'ਤੇ ਮਿੱਟੀ ਨਹੀਂ ਪਾਉਂਦੇ ਠੇਕੇਦਾਰ

ਨਡਾਲਾ, 19 ਮਈ (ਮਾਨ) - ਪੇਂਡੂ ਸੰਪਰਕ ਸੜਕਾਂ ਦੇ ਕਿਨਾਰੇ ਬਰਮ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਹਰ ਆਏ 5 ਸਾਲ ਬਾਅਦ ਮਾਰਕੀਟ ਕਮੇਟੀਆਂ ਤੇ ਮੰਡੀ ਬੋਰਡ ਰਾਹੀਂ ਪਿੰਡਾਂ ਵਿਚ ਸੰਪਰਕ ਸੜਕਾਂ ਨਵੀਆਂ ਬਣਾਈਆਂ ਜਾਂਦੀਆਂ ਹਨ, ...

ਪੂਰੀ ਖ਼ਬਰ »

ਅਨੰਦ ਕਾਲਜ ਆਫ਼ ਇੰਜੀਨੀਅਰਿੰਗ ਵਲੋਂ ਕੀਤੀ ਜਾ ਰਹੀ ਨਵੇਂ ਪ੍ਰੋਫੈਸ਼ਨਲ ਕੋਰਸਾਂ ਦੀ ਸ਼ੁਰੂਆਤ-ਵਿਕਰਮ ਅਨੰਦ

ਕਪੂਰਥਲਾ, 19 ਮਈ (ਅਮਰਜੀਤ ਕੋਮਲ) - ਅਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਵਲੋਂ ਵਿਦਿਆਰਥੀਆਂ ਨੂੰ ਅਜਿਹੇ ਪ੍ਰੋਫੈਸ਼ਨਲ ਕੋਰਸ ਕਰਵਾਏ ਜਾ ਰਹੇ ਹਨ ਤਾਂ ਜੋ ਉਹ ਕੋਰਸ ਉਪਰੰਤ ਆਸਾਨੀ ਨਾਲ ਰੁਜ਼ਗਾਰ ਪ੍ਰਾਪਤ ਕਰਨ ਤੋਂ ਇਲਾਵਾ ਆਪਣਾ ਕਾਰੋਬਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX