ਨਵਾਂਸ਼ਹਿਰ, 20 ਮਈ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਅੱਜ ਸਿਆਸੀ ਪਾਰਟੀਆਂ ਤੇ ਜਥੇਬੰਦੀਆਂ ਦੇ ਆਧਾਰਿਤ ਫਾਸ਼ੀਵਾਦੀ ਹਮਲਿਆਂ ਵਿਰੋਧੀ ਫ਼ਰੰਟ ਵਲੋਂ ਕੇ.ਸੀ. ਪੈਲੇਸ ਨਵਾਂਸ਼ਹਿਰ ਵਿਖੇ ਦੋਆਬਾ ਜ਼ੋਨ ਪੱਧਰੀ ਕਨਵੈੱਨਸ਼ਨ ਕੀਤੀ ਗਈ ਜਿਸ ਦੀ ਪ੍ਰਧਾਨਗੀ ਦਲਜੀਤ ਸਿੰਘ ਐਡਵੋਕੇਟ, ਮੋਹਨ ਸਿੰਘ ਧਿਮਾਣਾ ਅਤੇ ਦਵਿੰਦਰ ਨੰਗਲੀ ਵਲੋਂ ਕੀਤੀ ਗਈ | ਇਹ ਕਨਵੈੱਨਸ਼ਨ ਮੋਦੀ ਸਰਕਾਰ ਦੀਆਂ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦੁਆਰਾ ਆਮ ਲੋਕਾਂ ਦੀ ਲੁੱਟ ਕਰਨ ਲਈ ਅਪਣਾਈਆਂ ਫਾਸ਼ੀਵਾਦੀ ਨੀਤੀਆਂ ਵਿਰੁੱਧ ਸੀ | ਇਸ ਮੌਕੇ ਫ਼ਰੰਟ 'ਚ ਸ਼ਾਮਲ ਸਿਆਸੀ ਪਾਰਟੀਆਂ ਸੀ.ਪੀ.ਆਈ. (ਐਮ.ਐਲ.) ਐਨ.ਡੀ. ਦੇ ਸੂਬਾਈ ਆਗੂ ਕਾਮਰੇਡ ਅਜਮੇਰ ਸਿੰਘ ਸਮਰਾ, ਸੀ.ਪੀ.ਆਈ. ਦੇ ਸੂਬਾ ਸਕੱਤਰ ਕਾਮਰੇਡ ਬੰਤ ਬਰਾੜ, ਆਰ.ਐਮ.ਪੀ.ਆਈ. ਦੇ ਕੌਮੀ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ, ਕਾਮਰੇਡ ਕੁਲਵਿੰਦਰ ਸਿੰਘ ਵੜੈਚ, ਕਾਮਰੇਡ ਜਸਵਿੰਦਰ ਸਿੰਘ ਢੇਸੀ ਨੇ ਸੰਬੋਧਨ ਕਰਦਿਆਂ ਮੋਦੀ ਸਰਕਾਰ-ਆਰ.ਐੱਸ.ਐੱਸ. ਦੇ ਫਾਸ਼ੀਵਾਦ ਵਿਰੁੱਧ ਉੱਠ ਖੜ੍ਹੇ ਹੋਣ ਦਾ ਸੱਦਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਲਗਾਤਾਰ ਫੈਡਰਲ ਢਾਂਚੇ ਉੱਤੇ ਹਮਲੇ ਕਰਨ, ਭਾਖੜਾ ਡੈਮ 'ਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ, ਚੰਡੀਗੜ੍ਹ ਦੇ ਮੁਲਾਜ਼ਮਾਂ ਦੇ ਅਧਿਕਾਰ ਖ਼ਤਮ ਕਰਕੇ ਕੇਂਦਰ ਸਰਕਾਰ ਅਧੀਨ ਕਰਨ, ਦਲਿਤਾਂ ਤੇ ਹਮਲੇ ਕਰਨ ਅਤੇ ਘੱਟ ਗਿਣਤੀਆਂ ਖ਼ਾਸਕਰ ਮੁਸਲਮਾਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ | ਆਗੂਆਂ ਨੇ ਸਜ਼ਾ ਭੁਗਤ ਚੁੱਕੇ ਸਿੱਖ ਕੈਦੀਆਂ ਸਮੇਤ ਸੰਗੀਨ ਧਾਰਾਵਾਂ ਤਹਿਤ ਬਿਨ੍ਹਾਂ ਮੁਕੱਦਮਾ ਚਲਾਏ ਜੇਲ੍ਹਾਂ 'ਚ ਬੰਦ ਕੀਤੇ ਸਿਆਸੀ ਕਾਰਕੁਨਾਂ, ਪੱਤਰਕਾਰਾਂ, ਬੁੱਧੀਜੀਵੀਆਂ, ਲੇਖਕਾਂ ਨੂੰ ਰਿਹਾ ਕਰਨ, ਯੂ.ਏ. ਪੀ.ਏ., ਅਫਸਪਾ ਤੇ ਹੋਰ ਕਾਲੇ ਕਾਨੂੰਨ ਖ਼ਤਮ ਕਰਨ ਦੀ ਮੰਗ ਕੀਤੀ | ਮੰਚ ਸੰਚਾਲਨਾ ਅਵਤਾਰ ਸਿੰਘ ਤਾਰੀ ਤੇ ਸੁਤੰਤਰ ਕੁਮਾਰ ਨੇ ਕੀਤੀ | ਬਾਅਦ ਵਿਚ ਸ਼ਹਿਰ ਅੰਦਰ ਮੁਜ਼ਾਹਰਾ ਵੀ ਕੀਤਾ ਗਿਆ |
ਨਵਾਂਸ਼ਹਿਰ, 20 ਮਈ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਸੂਬੇ 'ਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਪੰਜਾਬ ਦੀ ਮੌਜੂਦਾ ਸਰਕਾਰ ਦੀਆਂ ਹਦਾਇਤਾਂ 'ਤੇ ਫੁੱਲ ਚੜ੍ਹਾਉਂਦਿਆਂ ਸਿਹਤ ਵਿਭਾਗ ਵਲੋਂ ''ਨਸ਼ਾ ਛੁਡਾਊ ਪ੍ਰੋਗਰਾਮU ਨੂੰ ਹੋਰ ...
ਔੜ/ਝਿੰਗੜਾਂ, 20 ਮਈ (ਕੁਲਦੀਪ ਸਿੰਘ ਝਿੰਗੜ)-ਕੁਦਰਤ ਵਲੋਂ ਬਖ਼ਸ਼ੀ ਹੋਈ ਦੋ ਆਵਾਜ਼ਾਂ ਦੀ ਮਾਲਕ ਮਿਸ਼ਨਰੀ ਗਾਇਕਾ ਮਨਦੀਪ ਮਨੀ ਮਾਲਵਾ ਦਾ ਬੇਗਮਪੁਰਾ ਇੰਟਰਨੈਸ਼ਨਲ ਸੰਗੀਤ ਸੰਸਥਾ (ਪੰਜਾਬ) ਵਲੋਂ ਬਸਪਾ ਸਪੋਰਟਰਾਂ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਆਲਟੋ ਕਾਰ ...
ਨਵਾਂਸ਼ਹਿਰ, 20 ਮਈ (ਗੁਰਬਖਸ਼ ਸਿੰਘ ਮਹੇ)-ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵਲੋਂ ਆਮ ਲੋਕਾਂ ਨੂੰ ਗਰਮੀ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ ਨਿਰੰਤਰ ਚਲਾਈ ਜਾ ਰਹੀ ਹੈ | ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਨੇ ...
ਮੁਕੰਦਪੁਰ, 20 ਮਈ (ਅਮਰੀਕ ਸਿੰਘ ਢੀਂਡਸਾ)-ਪੰਜਾਬ 'ਚ ਸਹਿਕਾਰੀ ਬਹੁਮੰਤਵੀ ਸਭਾਵਾਂ ਛੋਟੇ ਤੇ ਦਰਮਿਆਨੇ ਕਿਸਾਨਾਂ ਲਈ ਬਹੁਤ ਲਾਹੇਵੰਦ ਸਿੱਧ ਹੋ ਰਹੀਆਂ ਹਨ ਜੋ ਉਨ੍ਹਾਂ ਦੀਆਂ ਖਾਦ, ਰਸਾਇਣਾਂ ਤੇ ਹੋਰ ਲੋੜਾਂ ਦੀ ਪੂਰਤੀ ਨਿਗੂਣੀਆਂ ਵਿਆਜ ਦਰਾਂ ਉੱਤੇ ਕਰਦੀਆਂ ਹਨ ਤੇ ...
ਰਾਹੋਂ, 20 ਮਈ (ਬਲਬੀਰ ਸਿੰਘ ਰੂਬੀ)-ਪਿੰਡ ਹਿਆਲਾ ਦੇ ਕਿਸਾਨ ਦੇ ਖੇਤਾਂ 'ਚੋਂ ਟਰਾਂਸਫ਼ਾਰਮਰ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਕਿਸਾਨ ਸਤਨਾਮ ਸਿੰਘ ਪੁੱਤਰ ਕਰਨੈਲ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਉਹ ਆਪਣੇ ਖੇਤਾਂ 'ਚ ਗਏ ਸਨ ਤੇ ਹਰੇ ਚਾਰੇ ਨੂੰ ਪਾਣੀ ਲਗਾ ...
ਬਹਿਰਾਮ, 20 ਮਈ (ਨਛੱਤਰ ਸਿੰਘ ਬਹਿਰਾਮ)-ਬਹਿਰਾਮ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਗੁਰਦਿਆਲ ਸਿੰਘ ਐਸ. ਐਚ. ਓ ਥਾਣਾ ਬਹਿਰਾਮ ਨੇ ਦੱਸਿਆ ਕਿ ਜ਼ਿਲ੍ਹਾ ...
ਬਲਾਚੌਰ, 20 ਮਈ (ਸ਼ਾਮ ਸੁੰਦਰ ਮੀਲੂ)- ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਕੰਚਨ ਅਰੋੜਾ ਦੀਆਂ ਹਦਾਇਤਾਂ ਅਨੁਸਾਰ ਸੇਫ਼ ਸਕੂਲ ਵਾਹਨ ਪਾਲਿਸੀ ਅਧੀਨ ਬਲਾਚੌਰ 'ਚ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ | ਬਲਾਕ ਬਲਾਚੌਰ ਵਿਖੇ ਚੈਕਿੰਗ ਦੌਰਾਨ ਰਾਜਿੰਦਰ ਕੌਰ (ਬਾਲ ਸੁਰੱਖਿਆ ...
ਬਹਿਰਾਮ, 20 ਮਈ (ਨਛੱਤਰ ਸਿੰਘ ਬਹਿਰਾਮ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ 'ਚੋਂ ਸ਼ਿਵ ਪਬਲਿਕ ਸਕੂਲ ਬਹਿਰਾਮ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆ ਪਿੰ੍ਰਸੀਪਲ ਵਿਕਰਾਂਤ ਠਾਕੁਰ ਨੇ ਦੱਸਿਆ ਕਿ ਹਰਸ਼ਪ੍ਰੀਤ ਕੌਰ ਪੁੱਤਰੀ ...
ਬਹਿਰਾਮ, 20 ਮਈ (ਨਛੱਤਰ ਸਿੰਘ ਬਹਿਰਾਮ)-ਫਗਵਾੜਾ-ਰੋਪੜ ਮੁੱਖ ਮਾਰਗ ਮਾਹਿਲਪੁਰ ਚੌਕ ਬਹਿਰਾਮ ਵਿਖੇ ਨਿੱਤ ਦਿਹਾੜੇ ਹਾਦਸੇ ਵਾਪਰਦੇ ਰਹਿੰਦੇ ਹਨ | ਉਕਤ ਚੌਕ ਤੋਂ ਲੰਘਣਾ ਖਤਰੇ ਤੋਂ ਖਾਲੀ ਨਹੀਂ ਹੈ | ਕਰਾਸ ਕਰਨ ਵਾਲਿਆਂ ਨੂੰ ਪਤਾ ਹੀ ਨਹੀਂ ਲੱਗਦਾ ਕਿ ਕਿਹੜਾ ਵਹੀਕਲ ...
ਨਵਾਂਸ਼ਹਿਰ, 20 ਮਈ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹੇ ਦੇ ਲੋਕਾਂ ਲਈ ਤੂਫ਼ਾਨ ਤੇ ਅਸਮਾਨੀ ਬਿਜਲੀ ਤੋਂ ਬਚਾਅ ਲਈ ਸਾਵਧਾਨੀਆਂ ਜਾਰੀ ਕਰਦੇ ਹੋਏ, ਉਨ੍ਹਾਂ ਨੂੰ ਮੌਸਮ ਦੀ ਖ਼ਰਾਬੀ ਦੌਰਾਨ ਇਨ੍ਹਾਂ ਦਾ ਪਾਲਣ ਕਰਨ ਲਈ ...
ਔੜ/ਝਿੰਗੜਾਂ, 20 ਮਈ (ਕੁਲਦੀਪ ਸਿੰਘ ਝਿੰਗੜ)-ਪੰਜਾਬੀ ਸਾਹਿਤ ਤੇ ਭਾਸ਼ਾ ਦੇ ਵਿਕਾਸ ਲਈ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਉਣ ਵਾਲੀ ਨਵਜੋਤ ਸਾਹਿਤ ਸੰਸਥਾ ਔੜ ਵਲੋਂ 'ਲੇਖਕ ਦੇ ਵਿਹੜੇ' ਪ੍ਰੋਗਰਾਮਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ 7ਵਾਂ ਸਮਾਗਮ 21 ਮਈ ਨੂੰ ਗੁਲਜ਼ਾਰ ...
ਬੰਗਾ, 20 ਮਈ (ਕਰਮ ਲਧਾਣਾ)-ਨੌਜਵਾਨਾਂ ਨੂੰ ਉਨ੍ਹਾਂ ਦੇ ਭਵਿੱਖ ਦੇ ਕੈਰੀਅਰ ਲਈ ਸੇਧ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਖਟਕੜ ਕਲਾਂ ਵਿਖੇ ਮਿਊਜ਼ੀਅਮ ਦੇ ਨਜ਼ਦੀਕ 23 ਮਈ ਦਿਨ ਸੋਮਵਾਰ ...
ਸਾਹਲੋਂ, 20 ਮਈ (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਘਟਾਰੋਂ ਵਿਖੇ ਘਟਾਰੋਂ ਦੁੱਧ ਉਤਪਾਦਕ ਸਹਿਕਾਰੀ ਸਭਾ ਦਾ ਮੁਨਾਫ਼ਾ ਵੰਡ ਸਮਾਗਮ ਕਰਵਾਇਆ ਗਿਆ | ਜਿਸ 'ਚ ਜਨਰਲ ਮੈਨੇਜਰ ਅਸਿਤ ਸ਼ਰਮਾ ਵੇਰਕਾ ਪਲਾਂਟ ਜਲੰਧਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਉਨ੍ਹਾਂ ਦੇ ਨਾਲ ਡਿਪਟੀ ...
ਨਵਾਂਸ਼ਹਿਰ, 20 ਮਈ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਵਰਚੂਅਲ ਮੀਟਿੰਗ ਸੂਬਾ ਕਨਵੀਨਰ ਹਰਵਿੰਦਰ ਸਿੰਘ ਬਿਲਗਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਸ਼ੁਰੂ 'ਚ ਅਧਿਆਪਕ ਲਹਿਰ ਦੇ ਵਿਛੜੇ ਆਗੂਆਂ ਅਜੀਬ ਦਿਵੇਦੀ ਤੇ ਦਵਿੰਦਰ ...
ਪੋਜੇਵਾਲ ਸਰਾਂ, 20 ਮਈ (ਨਵਾਂਗਰਾਈਾ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਕੁਲਵਿੰਦਰ ਸਿੰਘ ਸਰਾਏ ਦੀ ਅਗਵਾਈ 'ਚ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਤੇ ਬਲਾਕ ਨੋਡਲ ਅਫ਼ਸਰਾਂ ਦੀ ਜ਼ਰੂਰੀ ਮੀਟਿੰਗ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਵਿਖੇ ਹੋਈ | ਮੀਟਿੰਗ ਦੌਰਾਨ ਨਵੇਂ ...
ਬੰਗਾ, 20 ਮਈ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਪਹਿਲੀ ਟਰਮ 8ਵੀਂ ਜਮਾਤ ਦੇ ਨਤੀਜੇ 'ਚੋਂ ਬਾਬਾ ਜਵਾਹਰ ਸਿੰਘ ਕੌਨਵੈਂਟ ਸਕੂਲ ਖਟਕੜ ਖੁਰਦ ਦਾ ਨਤੀਜਾ 100 ਫੀਸਦੀ ਰਿਹਾ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਬਰਜਿੰਦਰ ਕੁਮਾਰ ਨੇ ਦੱਸਿਆ ਕਿ ...
ਘੁੰਮਣਾਂ, 20 ਮਈ (ਮਹਿੰਦਰਪਾਲ ਸਿੰਘ)-ਪਿੰਡ ਮਹੰਤ ਗੁਰਬਚਨ ਦਾਸ ਨਗਰ ਦੇ ਮਨਰੇਗਾ ਕਾਮਿਆਂ ਨੇ ਕਿਹਾ ਕਿ ਸਾਨੂੰ ਇਸ ਵਾਰ ਕੰਮ ਨਹੀਂ ਦਿੱਤਾ ਗਿਆ ਤੇ ਨਾ ਹੀ ਸਾਡੀ ਪਿਛਲੀ ਬਕਾਇਆ ਰਕਮ ਮਿਲੀ ਹੈ | ਜਿਸ ਕਰਕੇ ਅਸੀਂ ਆਪਣੀ ਰੋਜ਼ੀ ਰੋਟੀ ਤੋਂ ਤੰਗ ਹਾਂ ਅਸੀਂ ਇਸ ਕੰਮ 'ਤੇ ਹੀ ...
ਕਟਾਰੀਆਂ, 20 ਮਈ (ਨਵਜੋਤ ਸਿੰਘ ਜੱਖੂ)- ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣਾ, ਪੰਜਾਬ ਦੇ ਲੀਡਰਾਂ ਤੋਂ ਗ਼ੈਰ ਜ਼ਰੂਰੀ ਸਕਿਉਰਿਟੀ ਵਾਪਸ ਲੈਣਾ, ਵਿਧਾਇਕਾਂ ਤੇ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਤਨਖਾਹ ਜਾਂ ...
ਨਵਾਂਸ਼ਹਿਰ, 20 ਮਈ (ਗੁਰਬਖਸ਼ ਸਿੰਘ ਮਹੇ)-ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਮੁਲਾਜ਼ਮ ਜਥੇਬੰਦੀ ਦੀ ਮੀਟਿੰਗ ਮੁੱਖ ਦਫ਼ਤਰ ਵਿਖੇ ਪ੍ਰਧਾਨ ਸੁਖਵਿੰਦਰ ਸਿੰਘ ਕਰਨਾਣਾ ਤੇ ਜਰਨਲ ਸਕੱਤਰ ਮਨਜਿੰਦਰ ਸਿੰਘ ਸੁੱਜੋਂ ਦੀ ਅਗਵਾਈ ਹੇਠ ਹੋਈ | ਜਿਸ ਵਿਚ ਛੇਵੇਂ ...
ਬਲਾਚੌਰ, 20 ਮਈ (ਸ਼ਾਮ ਸੁੰਦਰ ਮੀਲੂ)- ਪੰਜਾਬ ਅੰਦਰ ਸਰਕਾਰ ਭਲੇ ਕਿਸੇ ਵੀ ਪਾਰਟੀ ਦੀ ਹੋਂਦ ਵਿਚ ਆ ਜਾਵੇ ਪਰ ਸ਼ਿਵਾਲਿਕ ਦੀਆਂ ਪਹਾੜੀਆਂ ਨਾਲ ਵਸਿਆ ਕੰਢੀ ਇਲਾਕੇ ਦਾ ਵਿਧਾਨ ਸਭਾ ਹਲਕਾ ਬਲਾਚੌਰ ਹਮੇਸ਼ਾ ਹੀ ਹਰ ਪੱਖੋਂ ਅਣਤੋਲਿਆਂ ਰਹਿੰਦਾ ਹੈ | ਇਸ ਵਾਰ ਵੀ ਪੰਜਾਬ 'ਚ ...
ਬਹਿਰਾਮ, 20 ਮਈ (ਨਛੱਤਰ ਸਿੰਘ ਬਹਿਰਾਮ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ 'ਚੋਂ ਚਿਲਡਰਨ ਪਬਲਿਕ ਸਕੂਲ ਜੱਸੋਮਜਾਰਾ ਦਾ ਨਤੀਜਾ 100 ਫੀਸਦੀ ਰਿਹਾ | ਜਾਣਕਾਰੀ ਦਿੰਦਿਆਂ ਪਿੰ੍ਰਸੀਪਲ ਸੁਖਦੇਵ ਸਿੰਘ ਰਾਣੂੰ ਨੇ ਦੱਸਿਆ ਕਿ ਕੁੱਲ 32 ਬੱਚਿਆਂ ...
ਨਵਾਂਸ਼ਹਿਰ, 20 ਮਈ (ਗੁਰਬਖਸ਼ ਸਿੰਘ ਮਹੇ)-ਸ਼੍ਰੋਮਣੀ ਅਕਾਲੀ ਦਲ ਦੇ ਸਿਰਮੌਰ ਆਗੂ ਕੁਲਵਿੰਦਰ ਪਾਲ ਸਿੰਗਲਾ ਨੂੰ ਉਸ ਸਮੇਂ ਅਸਹਿ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਮਾਤਾ ਸ੍ਰੀਮਤੀ ਸ਼ਾਂਤੀ ਦੇਵੀ ਗੁਰੂ ਚਰਨਾਂ ਵਿਚ ਜਾ ਬਿਰਾਜੇ | ਉਨ੍ਹਾਂ ਦੀ ਮਿ੍ਤਕ ਦੇਹ ਦਾ ...
ਨਵਾਂਸ਼ਹਿਰ, 20 ਮਈ (ਹਰਵਿੰਦਰ ਸਿੰਘ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਨਵਾਂਸ਼ਹਿਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਆਤਮਾ ਸਕੀਮ ਅਧੀਨ ਪਿੰਡ ਸਲੋਹ ਤੇ ਪੱਲੀ ਉੱਚੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਾਏ ਗਏ | ਇਸ ਮੌਕੇ ਡਾ. ...
ਉੜਾਪੜ/ਲਸਾੜਾ, 20 ਮਈ (ਲਖਵੀਰ ਸਿੰਘ ਖੁਰਦ)-ਡਾ. ਬੀ. ਆਰ ਅੰਬੇਡਕਰ ਸਪੋਰਟਸ ਕਲੱਬ ਬਖਲੌਰ ਵਲੋਂ ਪਿੰਡ ਦੇ ਸਟੇਡੀਅਮ 'ਚ 7ਵਾਂ ਪਿੰਡ ਪੱਧਰੀ ਕਿ੍ਕਟ ਟੂਰਨਾਮੈਂਟ ਸ਼ੁਰੂ ਕਰਵਾਇਆ ਗਿਆ | ਜਿਸ ਦਾ ਉਦਘਾਟਨ ਥਾਣਾ ਮੁਕੰਦਪੁਰ ਦੇ ਮੁਖੀ ਹਰਜਿੰਦਰ ਸਿੰਘ ਅਤੇ ਸਰਪੰਚ ਬਿਮੱਲ ...
ਬਲਾਚੌਰ, 20 ਮਈ (ਸ਼ਾਮ ਸੁੰਦਰ ਮੀਲੂ)-ਸਿਹਤ ਵਿਭਾਗ ਨੇ ਡੇਂਗੂ ਦੀ ਬਿਮਾਰੀ ਤੋਂ ਬਚਾਅ ਲਈ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ ਤਹਿਤ ਬਲਾਚੌਰ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ 'ਚ ਅੱਜ ''ਡਰਾਈ ਡੇਅ ਫਰਾਈਡੇਅU ਪ੍ਰੋਗਰਾਮ ਤਹਿਤ ਡੇਂਗੂ ਦੀ ਰੋਕਥਾਮ ਲਈ ਆਮ ਲੋਕਾਂ ਨੂੰ ...
ਨਵਾਂਸ਼ਹਿਰ, 20 ਮਈ (ਗੁਰਬਖਸ਼ ਸਿੰਘ ਮਹੇ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਵਾਂਸ਼ਹਿਰ ਦੀ ਸਰੀਰਕ ਸਿੱਖਿਆ ਲੈਕਚਰਾਰ, ਕੁਲਵਿੰਦਰ ਕੌਰ ਨੇ 'ਪੇਨ ਇੰਡੀਆ ਮਾਸਟਰਜ਼ ਗੇਮਜ਼ 'ਚ ਵਿੱਦਿਆ ਨਗਰ ਬੈਂਗਲੌਰ ਕਰਨਾਟਕਾ ਵਿਖੇ ਹੋਈਆਂ ਖੇਡਾਂ 'ਚ ਪੰਜਾਬ ਦੀ ਹੈਾਡਬਾਲ ...
ਨਵਾਂਸ਼ਹਿਰ, 20 ਮਈ (ਗੁਰਬਖਸ਼ ਸਿੰਘ ਮਹੇ)-ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਉਪ ਪ੍ਰਧਾਨ ਤੇ ਪੰਜਾਬ ਦੇ ਬੁਲਾਰੇ ਸਤਨਾਮ ਸਿੰਘ ਜਲਵਾਹਾ ਵਲੋਂ ਨਵਾਂਸ਼ਹਿਰ ਹਲਕੇ ਸੰਬੰਧੀ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਤੇ ਪੰਚਾਇਤ ਰਾਜ ਮੰਤਰੀ ਕੁਲਦੀਪ ਸਿੰਘ ...
ਬਲਾਚੌਰ, 20 ਮਈ (ਸ਼ਾਮ ਸੁੰਦਰ ਮੀਲੂ)-ਪੰਜਾਬ ਸਰਕਾਰ ਦੇ ਸੇਵਾ ਮੁਕਤ ਪੈਨਸ਼ਨਰਾਂ ਦੀਆਂ ਮੰਗਾਂ ਤੇ ਸਮੱਸਿਆਵਾਂ ਉੱਪਰ ਵਿਚਾਰਾਂ ਕਰਨ, ਸੰਘਰਸ਼ ਦੀ ਅਗਲੀ ਰੂਪ ਰੇਖਾ ਤਿਆਰ ਕਰਨ ਤੇ ਜਥੇਬੰਦੀ ਦਾ ਪੰਜਾਬ ਪੱਧਰ 'ਤੇ ਵਿਸਥਾਰ ਤੇ ਮਜ਼ਬੂਤੀ ਕਰਨ ਲਈ 29 ਮਈ ਨੂੰ ਜਲੰਧਰ ...
ਮਜਾਰੀ/ਸਾਹਿਬਾ, 21 ਮਈ (ਨਿਰਮਲਜੀਤ ਸਿੰਘ ਚਾਹਲ)-ਸ਼ਹੀਦ ਭਗਤ ਸਿੰਘ ਨੇ ਭਾਰਤ ਨੂੰ ਆਜ਼ਾਦ ਕਰਵਾਉਣ ਲਈ ਅੰਗਰੇਜ਼ ਹਕੂਮਤ ਨਾਲ ਮੱਥਾ ਲਾਇਆ ਤੇ ਅੰਗਰੇਜ਼ ਸਰਕਾਰ ਨੇ ਉਨ੍ਹਾਂ ਨੂੰ ਫਾਂਸੀ 'ਤੇ ਲਟਕਾ ਕੇ ਸ਼ਹੀਦ ਕੀਤਾ, ਪਰ ਭਾਰਤ 'ਚ ਆਈਆਂ ਹੁਣ ਤੱਕ ਦੀਆਂ ਸਰਕਾਰਾਂ ਭਗਤ ...
ਬਲਾਚੌਰ, 20 ਮਈ (ਸ਼ਾਮ ਸੁੰਦਰ ਮੀਲੂ)-ਸ਼ਰਾਰਤੀ ਅਨਸਰਾਂ, ਇਲਾਕੇ 'ਚ ਸਰਗਰਮ ਚੋਰ ਗਿਰੋਹਾਂ ਨੂੰ ਨਕੇਲ ਪਾਉਣ ਲਈ ਬਲਾਚੌਰ ਸਬ ਡਵੀਜ਼ਨ ਦੇ ਡੀ.ਐੱਸ.ਪੀ. ਤਰਲੋਚਨ ਸਿੰਘ ਨੇ ਖ਼ੁਦ ਸੜਕਾਂ 'ਤੇ ਸਥਾਨਕ ਪੁਲਿਸ ਨੂੰ ਨਾਲ ਲੈ ਕੇ ਵਿਸ਼ੇਸ਼ ਜਾਂਚ ਮੁਹਿੰਮ ਆਰੰਭੀ ਹੈ | ਬਲਾਚੌਰ ...
ਬਹਿਰਾਮ, 20 ਮਈ (ਸਰਬਜੀਤ ਸਿੰਘ ਚੱਕਰਾਮੂੰ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ 'ਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਦੀ ਹਮਦਰਦ ਤੇ ਹਰ ਵਰਗ ਦੀ ਭਲਾਈ ਲਈ ਚਿੰਤਤ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੁਲਜੀਤ ਸਿੰਘ ਸਰਹਾਲ ਹਲਕਾ ...
ਸੰਧਵਾਂ, 20 ਮਈ (ਪ੍ਰੇਮੀ ਸੰਧਵਾਂ)-ਵੀ. ਪੀ ਆਰਟਸ ਨਵੀਂ ਦਿੱਲੀ ਵਲੋਂ ਪਿਛਲੇ ਦਿਨੀ ਪੇਂਟਿੰਗ ਦੇ ਆਨਲਾਈਨ ਕਰਵਾਏ ਗਏ ਮੁਕਾਬਲੇ 'ਚੋਂ ਪੀਟਾ ਹੀਰਾ ਪੁੱਤਰ ਸਾਧੂ ਰਾਮ ਹੀਰਾ ਵਾਸੀ ਸੰਧਵਾਂ ਵਲੋਂ ਤੀਜਾ ਸਥਾਨ ਪ੍ਰਾਪਤ ਕਰਨ ਦੀ ਖੁਸ਼ੀ 'ਚ ਪਿੰਡ ਵਾਸੀਆਂ ਅਤੇ ਇਲਾਕੇ ਦੇ ...
ਪੋਜੇਵਾਲ ਸਰਾਂ, 20 ਮਈ (ਰਮਨ ਭਾਟੀਆ)-ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਵਿੰਦਰ ਸਿੰਘ ਸਰਾਏ ਦੀ ਅਗਵਾਈ 'ਚ ਜ਼ਿਲ੍ਹੇ ਦੇ ਸਮੂਹ ਸਕੂਲਾਂ ਦੇ ਯੋਗਾ ਮੁਕਾਬਲਿਆਂ 'ਚ ਸਰਕਾਰੀ ਹਾਈ ਸਕੂਲ ਕੁੱਕੜ ਸੂਹਾ ਦੇ ਛੇਵੀਂ ਜਮਾਤ ਦੇ ਵਿਦਿਆਰਥੀ ਮਾਨਵ ਚੌਧਰੀ ਸਪੁੱਤਰ ਨਰਿੰਦਰਪਾਲ ...
ਮੁਕੰਦਪੁਰ, 20 ਮਈ (ਅਮਰੀਕ ਸਿੰਘ ਢੀਂਡਸਾ)-ਪਿੰਡ ਜਗਤਪੁਰ ਦੀ ਸਰਕਾਰੀ ਡਿਸਪੈਂਸਰੀ ਨੂੰ ਗੁਰਦੇਵ ਸਿੰਘ ਪੁੱਤਰ ਕਰਤਾਰ ਸਿੰਘ ਕੈਨੇਡਾ ਵਲੋਂ ਇਨਵਰਟਰ ਬੈਟਰਾ ਤੇ 15 ਹਜ਼ਾਰ ਰੁ. ਦੀਆਂ ਦਵਾਈਆਂ ਡਾ. ਹਰਜਿੰਦਰ ਕੌਰ ਨੂੰ ਭੇਟ ਕੀਤੀਆਂ | ਇਸ ਮੌਕੇ ਡਾ. ਹਰਜਿੰਦਰ ਕੌਰ ਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX