ਫ਼ਤਹਿਗੜ੍ਹ ਸਾਹਿਬ, 20 ਮਈ (ਬਲਜਿੰਦਰ ਸਿੰਘ)-ਪਿਛਲੇ ਸਮੇਂ ਦੌਰਾਨ ਜੀਰੀ ਦੀ ਵੰਡ ਅਤੇ ਅਲਾਟਮੈਂਟ ਸਮੇਂ ਵੱਡੇ ਪੱਧਰ 'ਤੇ ਰਿਸ਼ਵਤਖ਼ੋਰੀ ਅਤੇ ਭਿ੍ਸ਼ਟਾਚਾਰ ਦਾ ਬੋਲਬਾਲਾ ਰਿਹਾ ਹੈ, ਜਿਸ ਦੌਰਾਨ ਇਸ ਕਾਰੋਬਾਰ ਨਾਲ ਜੁੜੇ ਵੱਡੇ ਘਰਾਣਿਆਂ ਵਲੋਂ ਬਿਨਾਂ ਫ਼ਸਲ ਦੀ ਖ਼ਰੀਦ ਵੇਚ ਤੋਂ ਮਿਲੀਭੁਗਤ ਕਰਕੇ ਕਰੋੜਾਂ ਰੁਪਏ ਹੜੱਪ ਲਏ ਜਾਂਦੇ ਰਹੇ ਹਨ | ਜਦੋਂਕਿ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਕਾਰੋਬਾਰੀਆਂ ਦੇ ਪੱਲੇ ਸਿਵਾਏ ਪ੍ਰੇਸ਼ਾਨੀਆਂ ਤੋਂ ਕੁਝ ਨਹੀਂ ਪੈਂਦਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਤਰਸੇਮ ਸੈਣੀ ਨੇ ਅੱਜ ਇੱਥੇ ਸੱਦੀ ਪੈੱ੍ਰਸ ਕਾਨਫ਼ਰੰਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ | ਸੂਬੇ 'ਚ ਨਵੀਂ ਬਣੀ 'ਆਪ' ਸਰਕਾਰ ਨੂੰ ਅਪੀਲ ਕਰਦਿਆਂ ਸ੍ਰੀ ਸੈਣੀ ਨੇ ਕਿਹਾ ਕਿ ਜੇਕਰ ਸਰਕਾਰ ਪਿਛਲੀਆਂ ਸਰਕਾਰਾਂ ਸਮੇਂ ਹੁੰਦੀਆਂ ਰਹੀਆਂ ਬੇਨਿਯਮੀਆਂ ਅਤੇ ਕਥਿਤ ਘਪਲੇਬਾਜ਼ੀਆਂ ਨੂੰ ਖ਼ਤਮ ਕਰਨਾ ਚਾਹੰੁਦੀ ਹੈ ਤਾਂ ਨਵੀਂ ਨੀਤੀ ਬਣਾ ਕੇ ਉਸ ਵਿਚ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਸ਼ਾਮਿਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਪਿਛਲੇ 4-5 ਸਾਲਾਂ 'ਚ ਪੰਜਾਬ ਸਰਕਾਰ ਮਿਲਿੰਗ ਪਾਲਿਸੀ ਬਣਾਉਣ ਸਮੇਂ ਅਫ਼ਸਰ ਆਪਣੀ ਮਨਮਰਜ਼ੀ ਕਰਦੇ ਰਹੇ ਹਨ ਜਿਸ ਕਾਰਨ ਝੋਨਾ ਸ਼ੈਲਰਾਂ ਦੀ ਅਲਾਟਮੈਂਟ ਅਤੇ ਝੋਨੇ ਦੀ ਵੰਡ ਕਰਨ ਸਮੇਂ ਮਿਲਰਜ਼ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਵੱਡੇ ਘਰਾਣਿਆਂ ਨੂੰ ਵੱਧ ਝੋਨਾ ਅਲਾਟ ਕੀਤਾ ਜਾਂਦਾ ਹੈ ਅਤੇ ਛੋਟੇ ਮਿਲਰ ਫੂਡ ਸਪਲਾਈ ਅਫ਼ਸਰਾਂ ਕੋਲ ਇਸ ਮਾਮਲੇ ਸਬੰਧੀ ਸ਼ਿਕਾਇਤਾਂ ਕਰਦੇ ਹੀ ਰਹਿ ਜਾਂਦੇ ਹਨ, ਜਿਨ੍ਹਾਂ ਨੂੰ ਕਿਤੋਂ ਵੀ ਇਨਸਾਫ਼ ਨਹੀਂ ਮਿਲਦਾ | ਸ੍ਰੀ ਸੈਣੀ ਨੇ ਦੋਸ਼ ਲਗਾਇਆ ਕਿ ਅਫ਼ਸਰਾਂ ਦੀ ਕਥਿਤ ਮਿਲੀਭੁਗਤ ਨਾਲ ਮੰਡੀਆਂ 'ਚੋਂ ਝੋਨਾ ਖ਼ੁਰਦ-ਬੁਰਦ ਕੀਤਾ ਜਾਂਦਾ ਰਿਹਾ ਹੈ | ਜਿਸ ਦਾ ਮਿਲਿੰਗ ਖ਼ਤਮ ਹੋਣ ਤੋਂ ਬਾਅਦ ਹੀ ਪਤਾ ਲੱਗਦਾ ਹੈ ਕਿ ਕਰੋੜਾਂ ਰੁਪਏ ਦਾ ਗ਼ਬਨ ਹੋ ਚੁੱਕਾ ਹੈ | ਜਿਸ ਵਿਚ ਸਰਕਾਰ ਦੀਆਂ ਏਜੰਸੀਆਂ ਰਿਕਵਰੀ ਕਰਨ 'ਚ ਵੀ ਫ਼ੇਲ੍ਹ ਸਾਬਤ ਹੁੰਦੀਆਂ ਹਨ ਅਤੇ ਇਨ੍ਹਾਂ ਘਪਲਿਆਂ ਦਾ ਖ਼ਮਿਆਜ਼ਾ ਆਮ ਮਿੱਲਰਾਂ ਨੂੰ ਭੁਗਤਣਾ ਪੈਂਦਾ ਹੈ, ਜਦੋਂਕਿ 98 ਫ਼ੀਸਦੀ ਮਿਲਰਜ਼ ਸਹੀ ਤੇ ਨਿਯਮਾਂ ਮੁਤਾਬਿਕ ਕਾਰੋਬਾਰ ਕਰਦੇ ਹਨ | ਸ੍ਰੀ ਸੈਣੀ ਨੇ ਕਿਹਾ ਕਿ ਪੰਜਾਬ ਰਾਜ ਮਿਲਰਜ਼ ਐਸੋਸੀਏਸ਼ਨ ਇਸ ਕਾਰੋਬਾਰ 'ਚ ਹੋਣ ਵਾਲੀਆਂ ਧਾਂਦਲੀਆਂ ਤੇ ਬੇਨਿਯਮੀਆਂ ਨੂੰ ਰੋਕਣ ਲਈ ਪੰਜਾਬ ਸਰਕਾਰ ਦਾ ਸਾਥ ਦੇਵੇਗੀ | ਬਰਸ਼ਤੇ ਮਿਲਿੰਗ ਪਾਲਿਸੀ ਬਣਾਉਣ ਸਮੇਂ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੀ ਸਲਾਹ ਲਈ ਜਾਵੇ | ਉਨ੍ਹਾਂ ਮੰਗ ਕੀਤੀ ਕਿ ਜਿਹੜੀਆਂ ਬੈਂਕ ਗਰੰਟੀਆਂ ਲਗਾਈਆਂ ਜਾ ਰਹੀਆਂ ਹਨ ਉਸ ਨਾਲ ਨਾ ਭਿ੍ਸ਼ਟਾਚਾਰ ਰੁਕਣ ਵਾਲਾ ਹੈ ਅਤੇ ਨਾ ਹੀ ਸਰਕਾਰ ਨੂੰ ਕੋਈ ਲਾਭ ਹੋਵੇਗਾ ਇਹ ਸਿਰਫ਼ ਮਿੱਲਰਾਂ 'ਤੇ ਵਾਧੂ ਭਾਰ ਪਾਉਣ ਵਾਲੇ ਅਮਲ ਹਨ | ਇਨ੍ਹਾਂ ਬੈਂਕ ਗਰੰਟੀਆਂ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ | ਇਸ ਪੈੱ੍ਰਸ ਕਾਨਫ਼ਰੰਸ 'ਚ ਗੁਰਦੀਪ ਸਿੰਘ ਚੀਮਾ ਜਨਰਲ ਸਕੱਤਰ, ਸੁਰਜੀਤ ਸਿੰਘ ਸ਼ਾਹੀ ਉਪ ਪ੍ਰਧਾਨ, ਦਰਬਾਰਾ ਸਿੰਘ ਰੰਧਾਵਾ ਜ਼ਿਲ੍ਹਾ ਸਕੱਤਰ, ਕੁਲਦੀਪ ਸਿੰਘ ਸੌਂਢਾ ਮੀਤ ਪ੍ਰਧਾਨ, ਨਰੇਸ਼ ਜਿੰਦਲ, ਦਿਲਬਾਗ ਸਿੰਘ ਉਪ ਪ੍ਰਧਾਨ ਪਟਿਆਲਾ ਰਾਈਸ ਮਿਲਰਜ਼ ਐਸੋਸੀਏਸ਼ਨ, ਵਿਜੈ ਵਰਮਾ ਜ਼ਿਲ੍ਹਾ ਉਪ ਪ੍ਰਧਾਨ, ਅਸ਼ੋਕ ਕੁਮਾਰ, ਸ਼ਿੰਗਾਰਾ ਸਿੰਘ, ਪ੍ਰਹਿਲਾਦ ਸਿੰਘ ਬਸੀ ਪਠਾਣਾਂ, ਤਰਲੋਕ ਚੰਦ, ਨਰਿੰਦਰ ਸਿੰਘ ਬਸੀ ਪਠਾਣਾਂ, ਸਤੀਸ਼ ਕੁਮਾਰ ਤੋਂ ਇਲਾਵਾ ਐਸੋਸੀਏਸ਼ਨ ਨਾਲ ਜੁੜੇ ਹੋਰ ਸ਼ੈਲਰ ਮਾਲਕ ਵੀ ਹਾਜ਼ਰ ਸਨ |
ਭੜੀ, 20 ਮਈ (ਭਰਪੂਰ ਸਿੰਘ ਹਵਾਰਾ)-ਤਹਿਸੀਲਾਂ ਵਿਚ ਪਟਵਾਰੀਆਂ ਦੀਆਂ ਬਹੁਤ ਸਾਰੀਆਂ ਪੋਸਟਾਂ ਖਾਲੀ ਹਨ ਜਿਸ ਕਾਰਨ ਪਟਵਾਰੀਆਂ ਵਲੋਂ ਵਾਧੂ ਹਲਕੇ ਦੇ ਚਾਰਜ ਤੋਂ ਅਸਤੀਫ਼ਾ ਦੇ ਦਿੱਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ੍ਰੀਡਮ ਫਾਈਟਰ ਉਤਰਾਧਿਕਾਰੀ ਸੰਸਥਾ ਦੇ ...
ਬਸੀ ਪਠਾਣਾਂ, 20 ਮਈ (ਰਵਿੰਦਰ ਮੌਰਗਿਲ)-ਸਿੱਖਿਆ ਮੰਤਰੀ ਮੀਤ ਹੇਅਰ ਵਲੋਂ ਸ਼ੁੱਕਰਵਾਰ ਨੂੰ ਪਿੰਡ ਰੁਪਾਲਹੇੜੀ ਦੇ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਦਾ ਦੌਰਾ ਕੀਤਾ ਗਿਆ | ਜਿਸ ਦੌਰਾਨ ਉਨ੍ਹਾਂ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਅਤੇ ਪ੍ਰਬੰਧਾਂ ...
ਮੰਡੀ ਗੋਬਿੰਦਗੜ੍ਹ, 20 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਸਿਹਤ ਵਿਭਾਗ ਫ਼ਤਹਿਗੜ੍ਹ ਸਾਹਿਬ ਅਤੇ ਨਗਰ ਕੌਂਸਲ ਗੋਬਿੰਦਗੜ੍ਹ ਵਲੋਂ ਮੰਡੀ ਗੋਬਿੰਦਗੜ੍ਹ 'ਚ ਸਾਂਝੇ ਤੌਰ 'ਤੇ ਡੇਂਗੂ, ਚਿਕਨਗੁਣੀਆ, ਮਲੇਰੀਆ ਵਿਰੁੱਧ ਚਲਾਈ ਡਰਾਈ ਡੇਅ/ਡੇਂਗੂ ਫੀਵਰ ਸਰਵੇ ਮੁਹਿੰਮ ਤਹਿਤ ...
ਅਮਲੋਹ, 20 ਮਈ (ਕੇਵਲ ਸਿੰਘ)-ਪੰਚਾਇਤੀ ਤੇ ਸਰਕਾਰੀ ਜ਼ਮੀਨਾਂ ਉੱਪਰ ਜਿਨ੍ਹਾਂ ਵਿਅਕਤੀਆਂ ਵਲੋਂ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ ਉਨ੍ਹਾਂ ਜ਼ਮੀਨਾਂ ਨੂੰ ਛੁਡਾਉਣ ਲਈ ਪੰਜਾਬ ਸਰਕਾਰ ਵਲੋਂ ਮੁਹਿੰਮ ਵਿੱਢੀ ਹੋਈ ਹੈ ਤੇ 31 ਮਈ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ...
ਅਮਲੋਹ, 20 ਮਈ (ਕੇਵਲ ਸਿੰਘ)-ਪਹਿਲਾਂ ਤੋਂ ਹੀ ਵੱਡੀ ਗਿਣਤੀ ਪੰਜਾਬ ਦੇ ਨੌਜਵਾਨ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਹਨ ਉੱਪਰੋਂ 'ਆਪ' ਦੀ ਭਗਵੰਤ ਮਾਨ ਸਰਕਾਰ ਵਲੋਂ 1766 ਰਿਟਾਇਰਡ ਪਟਵਾਰੀਆਂ ਤੇ ਕਾਨੂੰਗੋਆਂ ਦੀ ਭਰਤੀ ਕਰਨ ਦਾ ਕੈਬਨਿਟ ਮੀਟਿੰਗ 'ਚ ਫ਼ੈਸਲਾ ਕਰਕੇ ...
ਫ਼ਤਹਿਗੜ੍ਹ ਸਾਹਿਬ, 20 ਮਈ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਵਿਦੇਸ਼ ਜਾਣ ਸਮੇਂ ਆਮ ਜਨਤਾ ਨਾਲ ਹੋ ਰਹੀ ਧੋਖਾਧੜੀ ਦਾ ਗੰਭੀਰ ਨੋਟਿਸ ਲੈਂਦੇ ਹੋਏ ਪੰਜਾਬ ਪ੍ਰੇਵੇਂਸ਼ਨ ਆਫ਼ ਹਿਊਮਨ ਸਮਗਲਿੰਗ ਐਕਟ 2012/ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਰਾਹੀਂ ...
ਖਮਾਣੋਂ, 20 ਮਈ (ਮਨਮੋਹਣ ਸਿੰਘ ਕਲੇਰ)-ਨਰੇਗਾ ਕਾਮਿਆਂ ਵਲੋਂ ਵੱਖ-ਵੱਖ ਪਿੰਡਾਂ 'ਚ ਜਿੱਥੇ ਸਫ਼ਾਈ ਦੌਰਾਨ ਆਪਣੀ ਡਿਊਟੀ ਮਿਹਨਤ ਨਾਲ ਕੀਤੀ ਜਾ ਰਹੀ ਹੈ, ਉੱਥੇ ਹੀ ਥਾਵਾਂ 'ਤੇ ਖਮਾਣੋਂ ਖੇਤਰ ਦੇ ਵੱਖ-ਵੱਖ ਪਿੰਡਾਂ ਦੇ 'ਚੋਂ ਦੀ ਲੰਘਦੇ ਰਜਵਾਹਿਆਂ ਦੇ ਕੰਢਿਆਂ ਦੀ ਸਫ਼ਾਈ ...
ਬਸੀ ਪਠਾਣਾਂ, 20 ਮਈ (ਰਵਿੰਦਰ ਮੋਦਗਿਲ)-ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਬਲਾਕ ਪ੍ਰਧਾਨ ਚਰਨਜੀਤ ਕੌਰ ਦੀ ਅਗਵਾਈ ਹੇਠ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ | ਰੋਸ ਧਰਨੇ ਦੌਰਾਨ ਮੁਜ਼ਾਹਰਾਕਾਰੀਆਂ ਨੇ ਸਬੰਧਿਤ ਅਧਿਕਾਰੀਆਂ ...
ਫ਼ਤਹਿਗੜ੍ਹ ਸਾਹਿਬ, 20 ਮਈ (ਮਨਪ੍ਰੀਤ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀਆ ਵਰਕਰਾਂ ਵਲੋਂ ਬਲਾਕ ਖੇੜਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਜਾਣਕਾਰੀ ਦਿੰਦਿਆਂ ਪ੍ਰਧਾਨ ਗੁਰਮੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਹੈਲਪਰ ਬਹੁਤ ਹੀ ਨਿਗੂਣੇ ...
ਮੰਡੀ ਗੋਬਿੰਦਗੜ੍ਹ, 20 ਮਈ (ਮੁਕੇਸ਼ ਘਈ)-ਹਰ ਵਿਅਕਤੀ ਦਾ ਜੀਵਨ ਉਦੇਸ਼ ਹੁੰਦਾ ਹੈ, ਜਿਸ ਦੀ ਪ੍ਰਾਪਤੀ ਲਈ ਉਹ ਸਖ਼ਤ ਮਿਹਨਤ ਅਤੇ ਹਰ ਸੰਭਵ ਯਤਨ ਕਰਦਾ ਹੈ | ਮਾਪੇ ਆਪਣੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਸਦਾ ਚਿੰਤਾਤੁਰ ਰਹਿੰਦੇ ਹਨ | ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ...
ਖਮਾਣੋਂ, 20 ਮਈ (ਮਨਮੋਹਣ ਸਿੰਘ ਕਲੇਰ)-ਮਾਲ ਵਿਭਾਗ ਖਮਾਣੋਂ ਪਿਛਲੇ ਲੰਮੇ ਸਮੇਂ ਤੋਂ ਬਲਾਕ ਖਮਾਣੋਂ ਦੀਆਂ ਵੱਖ-ਵੱਖ ਪੰਚਾਇਤੀ ਜ਼ਮੀਨਾਂ ਦੀ ਨਿਸ਼ਾਨਦੇਹੀ ਹੀ ਨਹੀ ਕਰ ਰਿਹਾ ਹੈ | ਜਿਸ ਦੇ ਸਬੰਧੀ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਖਮਾਣੋਂ ਵਲੋਂ ਤਹਿਸੀਲਦਾਰ ...
ਅਮਲੋਹ, 20 ਮਈ (ਕੇਵਲ ਸਿੰਘ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 20 ਮਈ ਤੋ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਗਈ ਸੀ ਜਿਸ ਤਹਿਤ ਹਲਕਾ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਕਿਸਾਨ ਰਣਧੀਰ ਸਿੰਘ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਅੱਜ ...
ਚੁੰਨ੍ਹੀ, 20 ਮਈ (ਗੁਰਪ੍ਰੀਤ ਸਿੰਘ ਬਿਲਿੰਗ)-ਪੰਜਾਬ ਸਰਕਾਰ ਵਲੋਂ ਕਿਸਾਨੀ ਅੰਦੋਲਨ ਨੂੰ ਇਕ ਮੀਟਿੰਗ ਦੌਰਾਨ ਹੀ ਖ਼ਤਮ ਕਰਵਾ ਦਿੱਤਾ ਗਿਆ ਹੈ, ਕਿਉਂਕਿ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਭਰੋਸੇਯੋਗਤਾ ਦਾ ਸਬੂਤ ਦਿੱਤਾ | ਇਹ ਪ੍ਰਗਟ[ਾਵਾ ਵਿਧਾਇਕ ਐਡ. ...
ਖਮਾਣੋਂ, 20 ਮਈ (ਜੋਗਿੰਦਰ ਪਾਲ)-ਹਲਕਾ ਵਿਧਾਇਕ ਬਸੀ ਪਠਾਣਾਂ ਰੁਪਿੰਦਰ ਸਿੰਘ ਹੈਪੀ ਨਾਲ ਪੰਜਾਬ ਨੰਬਰਦਾਰਾ ਯੂਨੀਅਨ ਤਹਿਸੀਲ ਖਮਾਣੋਂ ਦੇ ਪ੍ਰਧਾਨ ਗੁਰਦੇਵ ਸਿੰਘ ਮਨੈਲਾ ਦੀ ਅਗਵਾਈ 'ਚ ਨੰਬਰਦਾਰਾਂ ਨੇ ਆਪਣੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ | ਨੰਬਰਦਾਰ ਗੁਰਦੇਵ ...
ਅਮਲੋਹ, 20 ਮਈ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਦੇ ਐਗਰੀਕਲਚਰ ਐਂਡ ਲਾਈਫ਼ ਸਾਇੰਸਿਜ਼ ਦੇ ਫੈਕਲਟੀ ਨੇ ਸ਼ਹਿਦ ਮੱਖੀ ਪਾਲਣ ਬਾਰੇ ਇਕ ਵਰਕਸ਼ਾਪ-ਕਮ-ਹੈਂਡਸ-ਆਨ ਟ੍ਰੇਨਿੰਗ ਵਜੋਂ ਵਿਸ਼ਵ ਸ਼ਹਿਦ ਦੀ ਮੱਖੀ ਦਿਵਸ ਮਨਾਇਆ ਗਿਆ | ਇਸ ਵਰਕਸ਼ਾਪ ਵਿਚ ਬੀ.ਐਸ.ਸੀ. ...
ਚੁੰਨ੍ਹੀ, 20 ਮਈ (ਗੁਰਪ੍ਰੀਤ ਸਿੰਘ ਬਿਲਿੰਗ)-ਲੱਖ ਦਾਤਾ ਲਾਲਾਂ ਵਾਲੇ ਪੀਰ ਦੀ ਪ੍ਰਬੰਧਕ ਕਮੇਟੀ, ਗਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਘੇਲ ਵਿਖੇ 27ਵਾਂ ਕੁਸ਼ਤੀ ਦੰਗਲ ਕਰਵਾਇਆ ਗਿਆ | ਇਸ ਛਿੰਝ ਮੇਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਪੰਚ ...
ਖਮਾਣੋਂ, 20 ਮਈ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਪਿੰਡ ਖੰਟ ਦੇ ਸਰਪੰਚ ਬਲਵੀਰ ਸਿੰਘ ਤੇ ਉਸ ਦੇ ਸਾਥੀਆਂ ਦੀ ਕੁੱਟਮਾਰ ਕਰਨ ਵਾਲੇ ਕਥਿਤ ਮੁਲਜ਼ਮਾਂ ਖ਼ਿਲਾਫ਼ ਮੁੱਕਦਮਾ ਦਰਜ ਕੀਤਾ ਹੈ | ਮੁੱਦਈ ਬਲਵੀਰ ਸਿੰਘ ਵਾਸੀ ਪਿੰਡ ਖੰਟ ਨੇ ਪੁਲਿਸ ਨੂੰ ਦਿੱਤੇ ਬਿਆਨਾਂ ...
ਫ਼ਤਹਿਗੜ੍ਹ ਸਾਹਿਬ, 20 ਮਈ (ਰਾਜਿੰਦਰ ਸਿੰਘ)-ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਸਰਹਿੰਦ ਵਲੋਂ ਮਨੀਪਾਲ ਹਸਪਤਾਲ ਪਟਿਆਲਾ ਦੇ ਸਹਿਯੋਗ ਨਾਲ ਅੱਜ 21 ਮਈ ਸ਼ਨੀਵਾਰ ਨੰੂ ਵਿਸ਼ਵਕਰਮਾ ਹਾਲ ਪ੍ਰੋਫੈਸਰ ਕਾਲੋਨੀ ਸਰਹਿੰਦ ਵਿਖੇ ਮੁਫ਼ਤ ਹੱਡੀਆਂ ਤੇ ਜੋੜਾਂ ਸਬੰਧੀ ਰੋਗਾਂ ਦਾ ...
ਫ਼ਤਹਿਗੜ੍ਹ ਸਾਹਿਬ, 20 ਮਈ (ਮਨਪ੍ਰੀਤ ਸਿੰਘ)-ਸਾਨੀਪੁਰ ਰੋਡ ਸਥਿਤ ਰਾਮਦਾਸ ਨਗਰ ਦੇ ਨਿਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀਆਂ ਗਲੀਆਂ ਸੀਵਰੇਜ ਪਾਉਣ ਦੇ ਨਾਮ 'ਤੇ ਪਿਛਲੇ ਡੇਢ ਦੋ ਸਾਲ ਤੋਂ ਪੁੱਟੀਆਂ ਪਈਆਂ ਹਨ, ਪਰ ਹੁਣ ਕਾਫ਼ੀ ਸਮੇਂ ...
ਬਸੀ ਪਠਾਣਾਂ, 20 ਮਈ (ਰਵਿੰਦਰ ਮੋਦਗਿਲ)-ਬਾਬਾ ਬੰਦਾ ਸਿੰਘ ਬਹਾਦਰ ਕਾਲਜ ਵਿਖੇ ਕਰਮਨ ਸਾਹਿਤਕ ਅਤੇ ਸੱਭਿਆਚਾਰਕ ਮੇਲਾ ਕਰਵਾਇਆ ਗਿਆ | ਜਿਸ 'ਚ ਸੈਫਰਨ ਸਿਟੀ ਸਕੂਲ ਸਮੇਤ ਹੋਰ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਖ਼ਾਸ ਗੱਲ ਇਹ ਰਹੀ ਕਿ ...
ਅਮਲੋਹ, 20 ਮਈ (ਕੇਵਲ ਸਿੰਘ)-ਪੰਜਾਬ ਸਰਕਾਰ ਵੱਲੋਂ ਪੰਚਾਇਤੀ ਅਤੇ ਸਰਕਾਰੀ ਜ਼ਮੀਨਾਂ ਉੱਪਰੋਂ ਨਾਜਾਇਜ਼ ਕਬਜ਼ੇ ਛੱਡਣ ਲਈ ਕਾਬਜ਼ਕਾਰਾਂ ਨੂੰ 31 ਮਈ ਤੱਕ ਛੱਡਣ ਦੀ ਅਪੀਲ ਕੀਤੀ ਗਈ ਹੈ, ਸਰਕਾਰ ਦੇ ਫ਼ੈਸਲੇ ਤੋਂ ਪ੍ਰਭਾਵਿਤ ਹੋ ਕੇ ਅਮਰੀਕਾ ਤੋਂ ਐਨ.ਆਰ.ਆਈ. ਰਵਿੰਦਰ ਕੌਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX