ਤਾਜਾ ਖ਼ਬਰਾਂ


ਹਿਮਾਚਲ ਵਿਧਾਨ ਸਭਾ ਵਲੋਂ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ
. . .  1 minute ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ ਕੀਤਾ ਹੈ। ਇਹ ਬਿੱਲ ਹਿਮਾਚਲ ਪ੍ਰਦੇਸ਼ 'ਚ ਗ਼ੈਰ-ਕਾਨੂੰਨੀ ਧਰਮ ਪਰਿਵਰਤਨ ਨੂੰ ਰੋਕਣ ਲਈ ਲਿਆਂਦਾ...
ਹਿਮਾਚਲ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ - ਮੌਸਮ ਵਿਭਾਗ
. . .  11 minutes ago
ਨਵੀਂ ਦਿੱਲੀ, 13 ਅਗਸਤ - ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਚੰਬਾ, ਕਾਂਗੜਾ, ਮੰਡੀ, ਕੁੱਲੂ, ਹਮੀਰਪੁਰ, ਲਾਹੌਲ, ਸਪਿਤੀ, ਕਿੰਨੌਰ, ਸ਼ਿਮਲਾ, ਸਿਰਮੌਰ ਅਤੇ ਸੋਲਨ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ...
ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਇਨਾਮੀ ਅਪਰਾਧੀ ਸ਼ੇਖ਼ ਸਿਕੰਦਰ ਗ੍ਰਿਫ਼ਤਾਰ
. . .  25 minutes ago
ਨਵੀਂ ਦਿੱਲੀ, 13 ਅਗਸਤ - ਉੱਤਰ-ਪੱਛਮੀ ਜ਼ਿਲ੍ਹੇ ਦੇ ਸਪੈਸ਼ਲ ਸਟਾਫ਼ ਨੇ ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਸ਼ੇਖ਼ ਸਿਕੰਦਰ ਨਾਂਅ ਦੇ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਸ਼ੇਖ਼ ਸਿਕੰਦਰ 'ਤੇ 25000 ਰੁਪਏ ਇਨਾਮ ਰੱਖਿਆ ਹੋਇਆ...
ਹਿਮਾਚਲ ਪ੍ਰਦੇਸ਼ : ਸਵਾਂ ਨਦੀ 'ਚ ਡੁੱਬੇ 2 ਨੌਜਵਾਨ, ਇਕ ਦੀ ਲਾਸ਼ ਬਰਾਮਦ
. . .  31 minutes ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਪੈਂਦੇ ਹਰੋਲੀ 'ਚ ਲੋਅਰ ਬਥੇਡਾ ਇਲਾਕੇ ਦੇ ਕੋਲ ਸਵਾਂ ਨਦੀ 'ਚ 15-16 ਸਾਲ ਦੇ 2 ਨੌਜਵਾਨ ਡੁੱਬ ਗਏ।ਡੁੱਬੇ ਨੌਜਵਾਨਾਂ 'ਚੋਂ ਇਕ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਜਦਕਿ ਦੂਜੇ ਦੀ ਭਾਲ ਜਾਰੀ...
ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ
. . .  21 minutes ago
ਚੰਡੀਗੜ੍ਹ, 13 ਅਗਸਤ - ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਿਦਾਇਤਾਂ ਅਨੁਸਾਰ ਸਰਕਾਰੀ, ਗੈਰ ਸਰਕਾਰੀ ਦਫ਼ਤਰਾਂ, ਵਿੱਦਿਅਕ ਅਦਾਰਿਆਂ ਤੇ ਹੋਰ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਯਕੀਨੀ ਬਣਾਇਆ ਜਾਵੇ। ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ, ਜਨਤਕ ਥਾਵਾਂ...
ਬਾਸਮਤੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ
. . .  about 1 hour ago
ਚੰਡੀਗੜ੍ਹ, 13 ਅਗਸਤ - ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਸਮਤੀ ਦੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਅਨੁਸਾਰ ਕਈ ਉੱਲੀ ਨਾਸ਼ਕਾਂ...
‍ਦੇਤਵਾਲ ਬੈਂਕ ਡਕੈਤੀ ਦੇ ਮਾਮਲੇ 'ਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਲਾਂਪੁਰ ਦਾਖਾ ਦੇ ਇਲਾਕੇ ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਸਾਢੇ ਸੱਤ ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਿਸ...
ਅਫ਼ਗ਼ਾਨਿਸਤਾਨ ਵਿਚ ਹੁਣ ਰਹਿ ਗਏ ਹਨ ਸਿਰਫ਼ 100 ਹਿੰਦੂ ਸਿੱਖ - ਅਫ਼ਗ਼ਾਨ ਸਿੱਖ ਆਗੂ
. . .  about 2 hours ago
ਨਵੀਂ ਦਿੱਲੀ, 13 ਅਗਸਤ - ਕਾਬੁਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਫ਼ਗ਼ਾਨ ਸਿੱਖ ਆਗੂ ਗੁਰਨਾਮ ਸਿੰਘ ਰਾਜਵੰਸ਼ੀ ਨੇ ਕਿਹਾ ਕਿ ਮੈਂ ਆਪਣੇ 6 ਪਰਿਵਾਰਿਕ ਮੈਂਬਰਾਂ ਨਾਲ ਅਫ਼ਗ਼ਾਨਿਸਤਾਨ ਤੋਂ ਆਇਆ ਹਾਂ। ਧਮਾਕੇ ਵਿਚ ਸਾਡਾ ਗੁਰਦੁਆਰਾ ਤਬਾਹ ਹੋ ਗਿਆ। ਅਫ਼ਗ਼ਾਨਿਸਤਾਨ ਵਿਚ ਹੁਣ ਸਿਰਫ਼ 100 ਹਿੰਦੂ ਸਿੱਖ ਰਹਿ...
ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  about 3 hours ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  about 3 hours ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  about 4 hours ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  about 4 hours ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 5 hours ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  about 5 hours ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  about 5 hours ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  about 5 hours ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 13 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਵਫ਼ਦ ਨਾਲ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ...
ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  about 6 hours ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  about 6 hours ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਕਾਰ ਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇਕ ਸਾਲ ਦੇ ਬੱਚੇ ਸਣੇ 3 ਜਣਿਆਂ ਦੀ ਹੋਈ ਮੌਤ
. . .  about 6 hours ago
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਲੰਘੀ ਦੇਰ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ...
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਰੋਸ ਮਾਰਚ ਆਰੰਭ
. . .  about 7 hours ago
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਬੇ ਭਰ 'ਚ ਕੀਤੇ ਜਾ ਰਹੇ ਰੋਸ ਮਾਰਚ...
ਬੀਤੀ ਰਾਤ ਚੋਰਾਂ ਨੇ ਅਨਾਜ ਮੰਡੀ ਲੌਂਗੋਵਾਲ 'ਚੋਂ 6 ਮੋਟਰਾਂ ਕੀਤੀਆਂ ਚੋਰੀ
. . .  about 7 hours ago
ਲੌਂਗੋਵਾਲ, 13 ਅਗਸਤ (ਸ.ਸ.ਖੰਨਾ,ਵਿਨੋਦ)-ਬੀਤੀ ਰਾਤ ਅਨਾਜ ਮੰਡੀ ਲੌਂਗੋਵਾਲ 'ਚੋਂ ਇਕ ਆੜ੍ਹਤੀਏ ਦੀ ਦੁਕਾਨ ਅੰਦਰੋਂ ਚੋਰਾਂ ਨੇ ਪਾੜ ਲਾ ਕੇ ਮੋਟਰਾਂ ਚੋਰੀ ਕਰ ਲਈਆਂ ਹਨ। ਇਸ ਦੀ ਜਾਣਕਾਰੀ ਆੜ੍ਹਤੀ ਮੰਗਤ ਰਾਏ ਮੰਗੂ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਚੋਰਾਂ ਵਲੋਂ...
ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਮੌਕੇ 'ਤੇ ਮੌਤ
. . .  about 7 hours ago
ਸ੍ਰੀ ਚਮਕੌਰ ਸਾਹਿਬ , 13 ਅਗਸਤ (ਜਗਮੋਹਨ ਸਿੰਘ ਨਾਰੰਗ)- ਅੱਜ ਤੜਕੇ ਪੌਣੇ ਚਾਰ ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਡਿਊਟੀ ਦੇਣ ਆ ਰਹੇ ਮੁਲਾਜ਼ਮ ਗੁਰਮੁਖ ਸਿੰਘ ਪਿੰਡ ਪਿੱਪਲ ਮਾਜਰਾ ਦੀ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ ਹੋ ਗਈ...
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ 'ਚ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਵਲੋਂ ਅੰਮ੍ਰਿਤਸਰ ਵਿਖੇ ਕੱਢਿਆ ਰੋਸ ਮਾਰਚ
. . .  about 7 hours ago
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਰੋਸ ਮਾਰਚ ਕਰਨ ਦੇ ਐਲਾਨ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਜੇਠ ਸੰਮਤ 554
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਤਰਨਤਾਰਨ

ਹਰੀਕੇ ਪੱਤਣ ਦੀ ਨਾਜਾਇਜ਼ ਕਬਜ਼ੇ ਤੋਂ ਛੁਡਾਈ ਪੰਚਾਇਤੀ ਜ਼ਮੀਨ ਦਾ ਮਾਮਲਾ ਭਖਿਆ

ਹਰੀਕੇ ਪੱਤਣ, 20 ਮਈ (ਸੰਜੀਵ ਕੁੰਦਰਾ) - ਪੰਚਾਇਤ ਵਿਭਾਗ ਵਲੋਂ ਕਸਬਾ ਹਰੀਕੇ ਪੱਤਣ ਦੀ ਨਜਾਇਜ਼ ਕਬਜੇ ਤੋਂ ਛੁਡਾਈ ਪੰਚਾਇਤੀ ਜ਼ਮੀਨ ਜਿਸ ਦੀ ਬੋਲੀ 23 ਮਈ ਨੂੰ ਹੋਣੀ ਹੈ ਨੂੰ ਲੈ ਕੇ ਮਾਹੌਲ ਗਰਮਾ ਰਿਹਾ ਹੈ ਜਿਥੇ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਕਾਬਜ਼ਕਾਰੀ ਕਿਸਾਨਾਂ ਦੇ ਹੱਕ ਵਿਚ ਹਨ ਉਥੇ ਹਰੀਕੇ ਨਿਵਾਸੀਆਂ ਨੇ ਵੀ ਇੰਨ੍ਹਾਂ ਜਥੇਬੰਦੀਆਂ ਦਾ ਵਿਰੋਧ ਕਰਦਿਆਂ ਪਿੰਡ ਵਾਸੀਆਂ ਦਾ ਇਕੱਠ ਹੋਇਆ | ਇਸ ਮੌਕੇ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਹਰੀਕੇ ਵਿਖੇ ਇਕੱਠ ਕਰਕੇ 11 ਮੈਂਬਰੀ ਕਮੇਟੀ ਦਾ ਗਠਨ ਹੋ ਗਿਆ | ਇਸ ਮੌਕੇ ਹਰੀਕੇ ਨਿਵਾਸੀਆਂ ਵਲੋਂ ਚੂਣੀ ਗਈ ਕਮੇਟੀ ਮੈਂਬਰ ਜਗਤਾਰ ਸਿੰਘ ਅਤੇ ਕੁਲਦੀਪ ਸਿੰਘ ਜੀ.ਓ.ਜੀ. ਨੇ ਕਿਹਾ ਕਿ ਅਸੀਂ ਆਪਣੀ ਜ਼ਮੀਨ ਦਾ ਹੱਕ ਲੈਣ ਲਈ ਸਾਲਾਂ ਤੋਂ ਸੰਘਰਸ਼ ਕਰ ਰਹੇ ਹਾਂ ਤੇ ਇਸ ਸੰਬੰਧੀ ਕੇਸ ਵੀ ਸੁਪਰੀਮ ਕੋਰਟ ਵਿਚ ਚੱਲ ਰਿਹਾ ਹੈ, ਪਰ ਹੁਣ ਪੰਜਾਬ ਸਰਕਾਰ ਵਲੋਂ ਛੁਡਾਏ ਗਏ ਨਜਾਇਜ਼ ਕਬਜਿਆਂ ਦੇ ਫੈਸਲੇ ਦਾ ਅਸੀਂ ਸਵਾਗਤ ਕਰਦੇ ਹਾਂ ਅਤੇ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਪਿੰਡ ਦੀ ਜ਼ਮੀਨ ਸਾਡੇ ਪਿੰਡ ਨੂੰ ਹੀ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਸਾਡੇ ਪਿੰਡ ਦੀ ਜ਼ਮੀਨ ਤੇ ਬਾਹਰੋਂ ਆਏ ਲੋਕ ਗ਼ਲਤ ਰਜਿਸਟਰੀਆਂ ਅਤੇ ਤਬਾਦਲੇ ਕਰਵਾ ਕੇ ਅਤੇ ਕਾਬਜ਼ ਹੋ ਗਏ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿ ਇਸ ਮਾਮਲੇ ਦੀ ਵਿਜੀਲੈਂਸ ਇਨਕੁਆਰੀ ਕਰਵਾ ਕੇ ਸੰਬੰਧਿਤ ਵਿਅਕਤੀਆਂ ਖਿਲਾਫ਼ ਸ਼ਖਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਹੋਰ ਕਿਹਾ ਕਿ ਸਾਡੇ ਪਿੰਡ ਦੇ ਮਸਲੇ ਵਿਚ ਅਸੀਂ ਕੋਈ ਵੀ ਬਾਹਰਲੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ | ਇਸ ਮੌਕੇ ਠੇਕੇਦਾਰ ਇਕਬਾਲ ਸਿੰਘ, ਜਗਤਾਰ ਸਿੰਘ, ਕੁਲਦੀਪ ਸਿੰਘ, ਗੁਰਚਰਨ ਸਿੰਘ, ਸੁਖਦੇਵ ਸਿੰਘ, ਪੂਰਨ ਸਿੰਘ, ਸਾਹਿਬ ਸਿੰਘ, ਸਵਰਨ ਸਿੰਘ, ਸ਼ਿੰਗਾਰਾ ਸਿੰਘ, ਜਾਗੀਰ ਸਿੰਘ ਸਿੱਧੂ, ਪ੍ਰਤਾਪ ਸਿੰਘ, ਹਰਜਿੰਦਰ ਸਿੰਘ ਸਿੱਧੂ, ਦਰਸ਼ਨ ਸਿੰਘ, ਹਰਦੀਪ ਸਿੰਘ, ਨਿਸ਼ਾਨ ਸਿੰਘ, ਹਰਦਿਆਲ ਸਿੰਘ, ਮਨਬੀਰ ਸਿੰਘ, ਅਮਰਿੰਦਰ ਸਿੰਘ, ਮੁਖਤਿਆਰ ਸਿੰਘ ਅਤੇ ਨਾਇਬ ਸਿੰਘ ਆਦਿ ਹਾਜ਼ਰ ਸਨ |

ਅਦਾਲਤ 'ਚੋਂ ਗੈਰ ਹਾਜ਼ਰ ਰਹਿਣ 'ਤੇ ਵਿਅਕਤੀ ਖਿਲਾਫ਼ ਕੇਸ ਦਰਜ

ਤਰਨ ਤਾਰਨ, 20 ਮਈ (ਪਰਮਜੀਤ ਜੋਸ਼ੀ) - ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਅਦਾਲਤ ਵਿਚੋਂ ਗੈਰ ਹਾਜ਼ਰ ਰਹਿਣ 'ਤੇ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਏ.ਐਸ.ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਪੁੱਤਰ ਗੁਲਜਾਰ ਸਿੰਘ ...

ਪੂਰੀ ਖ਼ਬਰ »

ਸੀਵਰੇਜ ਬੋਰਡ ਦੇ ਸਟੋਰ 'ਚੋਂ ਸਾਮਾਨ ਚੋਰੀ

ਤਰਨ ਤਾਰਨ, 20 ਮਈ (ਪਰਮਜੀਤ ਜੋਸ਼ੀ) - ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਸੀਵਰੇਜ ਬੋਰਡ ਦਫ਼ਤਰ ਦੇ ਸਟੋਰ ਵਿਚੋਂ ਅਣਪਛਾਤੇ ਵਿਅਕਤੀਆਂ ਵਲੋਂ ਸਮਾਨ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਿਟੀ ਤਰਨ ਤਾਰਨ ਵਿਖੇ ਅਮਿਤ ...

ਪੂਰੀ ਖ਼ਬਰ »

ਲੋਕ ਲੋੜ ਅਨੁਸਾਰ ਬਿਜਲੀ ਦੀ ਖਪਤ ਕਰਨ-ਇੰਜੀ. ਨਰਿੰਦਰ ਸਿੰਘ

ਤਰਨ ਤਾਰਨ, 20 ਮਈ (ਹਰਿੰਦਰ ਸਿੰਘ) - ਗਰਮੀ ਵੱਧਣ ਕਾਰਨ ਬਿਜਲੀ ਦੀ ਖਪਤ ਵੀ ਬਹੁਤ ਜ਼ਿਆਦਾ ਵੱਧ ਗਈ ਹੈ, ਜਿਸ ਕਾਰਨ ਬਿਜਲੀ ਸਿਸਟਮ ਓਵਰਲੋਡ ਹੋ ਗਿਆ | ਇਸ ਲਈ ਲੋਕ ਬਿਜਲੀ ਦੀ ਖਪਤ ਲੋੜ ਅਨੁਸਾਰ ਕਰਨ ਤਾਂ ਜੋ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਸਕੇ | ਇਹ ਜਾਣਕਾਰੀ ...

ਪੂਰੀ ਖ਼ਬਰ »

ਕਿਸਾਨ ਆਗੂਆਂ ਦਿੱਤਾ ਡੀ.ਐਸ.ਪੀ. ਦਫ਼ਤਰ ਅੱਗੇ ਧਰਨਾ

ਭਿਖੀਵਿੰਡ, 20 ਮਈ (ਬੌਬੀ) - ­ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਜਰਨੈਲ ਸਿੰਘ ਦਿਆਲਪੁਰ, ਹਰਜਿੰਦਰ ਸਿੰਘ ਚੂੰਘ ਦੀ ਅਗਵਾਈ ਹੇਠ ਡੀ.ਐੱਸ.ਪੀ. ਦੇ ਦਫ਼ਤਰ ਰੋਹ ਭਰਪੂਰ ਵਿਸ਼ਾਲ ਧਰਨਾ ਦਿੱਤਾ ਗਿਆ | ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ...

ਪੂਰੀ ਖ਼ਬਰ »

ਸਰਕਾਰੀ ਰੁੱਖ ਕੱਟ ਕੇ ਚੋਰੀ ਕਰਨ 'ਤੇ ਕੇਸ ਦਰਜ

ਤਰਨ ਤਾਰਨ, 20 ਮਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਨਹਿਰ ਕਿਨਾਰੇ ਲੱਗੇ ਸਰਕਾਰੀ ਰੁੱਖ ਕੱਟ ਕੇ ਚੋਰੀ ਕਰਕੇ ਲੈ ਜਾਣ ਵਾਲੇ ਅਣਪਛਾਤੇ ਵਿਅਅਕਤੀਆਂ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ...

ਪੂਰੀ ਖ਼ਬਰ »

ਬਿਜਲੀ ਚੋਰੀ ਕਰਨ ਵਾਲਿਆਂ ਖਿਲਾਫ਼ ਹੋਵੇਗੀ ਐੱਫ਼.ਆਈ.ਆਰ. ਦਰਜ-ਇੰਜੀ. ਖਹਿਰਾ

ਤਰਨ ਤਾਰਨ, 20 ਮਈ (ਪਰਮਜੀਤ ਜੋਸ਼ੀ)-ਪੀ.ਐਸ.ਪੀ.ਸੀ.ਐਲ. ਹਲਕਾ ਤਰਨ ਤਾਰਨ ਦੇ ਨਿਗਰਾਨ ਇੰਜੀਨੀਅਰ ਜੀ.ਐਸ.ਖਹਿਰਾ ਨੇ ਦੱਸਿਆ ਕਿ ਬਿਜਲੀ ਚੋਰੀ ਰੋਕਣ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਪਿਛਲੇ ਦਿਨਾਂ ਵਿਚ 306 ਬਿਜਲੀ ਚੋਰੀ ਦੇ ਕੇਸ ਫੜੇ ਜਾ ਚੁੱਕੇ ਹਨ ਅਤੇ 64.22 ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 20 ਮਈ (ਹਰਿੰਦਰ ਸਿੰਘ) - ਥਾਣਾ ਖੇਮਕਰਨ ਅਤੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਖੇਮਕਰਨ ਦੇ ਏ.ਐੱਸ.ਆਈ. ਸਾਹਿਬ ...

ਪੂਰੀ ਖ਼ਬਰ »

ਮੋਟਰਾਂ ਤੋਂ ਕੇਬਲਾਂ ਅਤੇ ਟਰਾਂਸਫਾਰਮਰ 'ਚੋਂ ਤੇਲ ਚੋਰੀ ਕਰਨ ਵਾਲੇ ਗਰੋਹ ਦੇ 7 ਮੈਂਬਰ ਗਿ੍ਫ਼ਤਾਰ

ਤਰਨ ਤਾਰਨ, 20 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਕਿਸਾਨਾਂ ਦੇ ਖੇਤਾਂ 'ਚ ਲੱਗੀਆਂ ਮੋਟਰਾਂ ਤੋਂ ਬਿਜਲੀ ਦੀਆਂ ਕੇਬਲ ਤਾਰਾਂ ਲਾਹੁਣ ਅਤੇ ਟਰਾਂਸਫਾਰਮਰਾਂ ਚੋਂ ਤੇਲ ਚੋਰੀ ਕਰਨ ਵਾਲੇ ਗਿਰੋਹ ਦੇ 7 ਮੈਂਬਰਾਂ ਨੂੰ ...

ਪੂਰੀ ਖ਼ਬਰ »

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਵਾਉਣ ਦਾ ਆਗਾਜ਼

ਝਬਾਲ, 20 ਮਈ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਜ਼ਮੀਨਦੋਜ ਪਾਣੀ ਬਚਾਉਣ ਦੀ ਮੁਹਿੰਮ ਅਨੁਸਾਰ ਉਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਬਲਵਿੰਦਰ ਸਿੰਘ ਪਿੰਡ ਗੱਗੋਬੂਹਾ ਦੇ ਫਾਰਮ ਤੇ ਝੋਨੇ ਦੀ ...

ਪੂਰੀ ਖ਼ਬਰ »

ਪਿੰਡ ਚੀਮਾ ਖੁਰਦ ਦੀ ਪੰਚਾਇਤੀ 30 ਏਕੜ ਜ਼ਮੀਨ 19 ਲੱਖ 36 ਹਜ਼ਾਰ 'ਚ ਲੱਗੀ ਬੋਲੀ

ਅਮਰਕੋਟ, 20 ਮਈ (ਭੱਟੀ) - ਵਿਧਾਨ ਸਭਾ ਹਲਕਾ ਖੇਮਕਰਨ ਦੇ ਬਲਾਕ ਸੰਮਤੀ ਵਲਟੋਹਾ ਅਧੀਨ ਪੈਂਦੀ ਗ੍ਰਾਮ ਪੰਚਾਇਤ ਚੀਮਾ ਖੁਰਦ ਤੇ ਚੀਮਾ ਹਾਕਮ ਸਿੰਘ ਦੀ ਅੱਜ ਪੰਚਾਇਤ ਦੀ 30 ਏਕੜ ਜ਼ਮੀਨ ਦੀ ਬੋਲੀ 19 ਲੱਖ 36 ਹਜਾਰ 500 ਰੁਪਏ ਵਿਚ ਹੋਈ, ਜਿਸ ਤੋਂ ਖ਼ੁਸ਼ ਹੋ ਕੇ ਪਿੰਡ ਵਾਸੀਆਂ ਨੇ ...

ਪੂਰੀ ਖ਼ਬਰ »

ਉਪ ਮੰਡਲ ਮੈਜਿਸਟ੍ਰੇਟ ਦੀ ਅਦਾਲਤ ਨੇ ਨੌਸ਼ਹਿਰਾ ਪੰਨੂੰਆਂ ਦੀ ਸਰਪੰਚੀ ਕੀਤੀ ਰੱਦ

ਸਰਹਾਲੀ ਕਲਾਂ, 20 ਮਈ (ਅਜੇ ਸਿੰਘ ਹੁੰਦਲ)-ਪੱਟੀ ਹਲਕੇ ਦੇ ਅਹਿਮ ਪਿੰਡ ਨੌਸ਼ਹਿਰਾ ਪੰਨੂੰਆਂ ਦੀ ਸਰਪੰਚੀ ਉਪ ਮੰਡਲ ਮੈਜਿਸਟ੍ਰੇਟ ਨੇ ਇਕ ਪਟੀਸ਼ਨ 'ਤੇ ਫ਼ੈਸਲਾ ਸੁਣਾਉਂਦਿਆਂ ਰੱਦ ਕਰ ਦਿੱਤੀ ਅਤੇ ਹੁਕਮ ਸੁਣਾਇਆ ਕਿ ਪਿੰਡ ਦੀ ਸਰਪੰਚੀ ਨੂੰ ਡੀ ਨੋਟੀਫਿਕੇਸ਼ਨ ਕਰਕੇ 2 ...

ਪੂਰੀ ਖ਼ਬਰ »

ਐਚ.ਡੀ.ਐਫ.ਸੀ. ਬੈਂਕ ਕੈਰੋਂ 'ਚੋਂ ਸਕੂਟਰੀ, ਲੈਪਟਾਪ ਤੇ ਪਿ੍ੰਟਰ ਚੋਰੀ

ਪੱਟੀ, 20 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ) - ਪੁਲਿਸ ਥਾਣਾ ਸਿਟੀ ਪੱਟੀ ਅਧੀਨ ਪੈਂਦੇ ਪਿੰਡ ਕੈਰੋਂ ਵਿਖੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਐੱਚ.ਡੀ.ਐੱਫ.ਸੀ. ਬੈਂਕ ਕੈਰੋਂ ਦਾ ਸ਼ਟਰ ਤੋੜ ਕੇ ਬੈਂਕ ਚੋਂ ਟੀ.ਵੀ.ਐੱਸ ਕੰਪਨੀ ਵਲੋਂ ਖੜੀ ਕੀਤੀ ...

ਪੂਰੀ ਖ਼ਬਰ »

ਬਿਜਲੀ ਮੰਤਰੀ ਨੇ ਸੜਕ ਹਾਦਸੇ ਦੀ ਸ਼ਿਕਾਰ ਗ਼ਰੀਬ ਔਰਤ ਦੇ ਘਰ ਦਾ ਬਿਜਲੀ ਕੁਨੈਕਸ਼ਨ ਬਹਾਲ ਕਰਵਾਇਆ

ਚੰਡੀਗੜ੍ਹ, 20 ਮਈ (ਅਜੀਤ ਬਿਊਰੋ) - ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੀਆਂ ਹਦਾਇਤਾਂ 'ਤੇ ਅੱਜ ਜ਼ਿਲ੍ਹਾ ਤਰਨਤਾਰਨ ਦੀ ਗ਼ਰੀਬ ਔਰਤ ਜੋ ਪਿਛਲੇ ਦਿਨੀਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਸੀ, ਦੇ ਘਰ ਦਾ ਬਿਜਲੀ ਕੁਨੈਕਸ਼ਨ ਬਹਾਲ ਕਰਵਾ ...

ਪੂਰੀ ਖ਼ਬਰ »

ਪਿੰਡ ਗੰਡੀਵਿੰਡ 'ਚ ਪਾਵਰਕਾਮ ਦੀ ਕੋਈ ਜਾਂਚ ਲਈ ਨਹੀਂ ਗਈ-ਐਸ.ਡੀ.ਓ.

ਸਰਾਏ ਅਮਾਨਤ ਖਾਂ, 20 ਮਈ (ਨਰਿੰਦਰ ਸਿੰਘ ਦੋਦੇ) - ਕਿਸਾਨ ਜਥੇਬੰਦੀ ਵਲੋਂ ਬੀਤੇ ਦਿਨ ਪਿੰਡ ਗੰਡੀਵਿੰਡ ਵਿਖੇ ਪਾਵਰਕਮ ਦੀ ਟੀਮ ਵਲੋਂ ਘਰਾਂ ਦੇ ਮੀਟਰਾਂ ਦੇ ਲੋਡ ਦੀ ਜਾਂਚ ਕਰਨ ਪਹੁੰਚੀ ਟੀਮ ਦਾ ਜੋ ਮਸਲਾ ਸਾਹਮਣੇ ਆਇਆ ਸੀ, ਉਸ ਤੋਂ ਪਾਵਰਕਾਮ ਮੁਲਾਜ਼ਮ ਪੱਲਾ ਝਾੜਦੇ ...

ਪੂਰੀ ਖ਼ਬਰ »

ਭਗਤ ਸਿੰਘ ਦੇ ਵਾਰਸਾਂ ਦੀ ਸਰਕਾਰ ਆਖੇ ਕੇਂਦਰੀ ਸੁਰੱਖਿਆ ਬਲ ਭੇਜੋ-ਖਾਲੜਾ ਮਿਸ਼ਨ

ਤਰਨ ਤਾਰਨ, 20 ਮਈ (ਹਰਿੰਦਰ ਸਿੰਘ)-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਆਗੂਆਂ ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਵਿਰਸਾ ਸਿੰਘ, ਪ੍ਰਵੀਨ ਕੁਮਾਰ, ਦਰਸ਼ਨ ਸਿੰਘ, ਗੁਰਦੇਵ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਸਿਮਰਨ ਹਸਪਤਾਲ ਭਿੱਖੀਵਿੰਡ ਵਲੋਂ ਮੈਡੀਕਲ ਕੈਂਪ ਲਗਾਇਆ

ਖੇਮਕਰਨ, 20 ਮਈ (ਰਾਕੇਸ਼ ਬਿੱਲਾ) - ਸਿਮਰਨ ਹਸਪਤਾਲ ਭਿੱਖੀਵਿੰਡ ਵਲੋਂ ਇਸ ਪੱਛੜੇ ਖੇਤਰ 'ਚ ਲੜੀਵਾਰ ਮੈਡੀਕਲ ਕੈਂਪ ਲਗਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਹਸਪਤਾਲ ਦੇ ਮੁਖੀ ਡਾ. ਗੁਰਮੇਜ ਸਿੰਘ ਵੀਰਮ ਦੀ ਦੇਖਰੇਖ ਹੇਠ ਇਕ ਮੁਫ਼ਤ ਮੈਡੀਕਲ ਕੈਂਪ ਗੁਰਦੁਆਰਾ ਬਾਬਾ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਸੀ.ਡੀ.ਪੀ.ਓ. ਦਫ਼ਤਰ ਕਸੇਲ ਵਿਖੇ ਮੰਗਾਂ ਸੰਬੰਧੀ ਮੰਗ ਪੱਤਰ ਦਿੱਤਾ

ਸਰਾਏ ਅਮਾਨਤ ਖਾਂ, 20 ਮਈ( ਨਰਿੰਦਰ ਸਿੰਘ ਦੋਦੇ) - ਬਲਾਕ ਗੰਡੀਵਿੰਡ ਅਧੀਨ ਆਉਂਦੇ ਪਿੰਡ ਕਸੇਲ ਵਿਖੇ ਸਥਿਤ ਸੀ.ਡੀ.ਪੀ.ਓ. ਦਫ਼ਤਰ ਅੱਗੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੀ ਬਲਾਕ ਪ੍ਰਧਾਨ ਨਰਿੰਦਰ ਕੌਰ ਐਮਾ ਨੇ ਆਪਣੀ ਵਰਕਰਾਂ ਸਮੇਤ ਸਰਕਾਰ ਖ਼ਿਲਾਫ਼ ਨਾਅਰੇਬਾਜੀ ...

ਪੂਰੀ ਖ਼ਬਰ »

ਬੱਸ ਸਟੈਂਡ ਨਜ਼ਦੀਕ ਦੁਕਾਨ 'ਚ ਅੱਗ ਲੱਗਣ ਨਾਲ ਸਾਮਾਨ ਸੜਿਆ

ਪੱਟੀ, 20 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ) - ਬੱਸ ਸਟੈਂਡ ਪੱਟੀ ਦੇ ਨਜ਼ਦੀਕ ਨਗਰ ਕੌਸਲ ਵਲੋਂ ਬੱਸਾਂ ਦੀ ਪਰਚੀ ਕੱਟਣ ਲਈ ਬਨਾਈ ਗਈ ਚੁੰਗੀ ਪੋਸਟ ਦੇ ਨੇੜੇ ਨਗਰ ਕੌਸਲ ਦੀ ਦੁਕਾਨ ਨੂੰ ਅਚਾਨਕ ਅੱਗ ਲੱਗ ਗਈ ਜਿਸ 'ਤੇ ਨੇੜਲੇ ਦੁਕਾਨਦਾਰਾਂ ਤੇ ਨਗਰ ...

ਪੂਰੀ ਖ਼ਬਰ »

ਬੱਚਿਆਂ ਨੂੰ ਕਿਤਾਬਾਂ ਅਤੇ ਸਕੂਲਾਂ 'ਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲ ਹੋਵੇ-ਗੋਹਲਵੜ

ਤਰਨ ਤਾਰਨ, 20 ਮਈ (ਹਰਿੰਦਰ ਸਿੰਘ)-ਵਿਧਾਨ ਸਭਾ ਚੋਣਾਂ 'ਚ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਪ੍ਰਾਥਮਿਕਤਾ ਉੱਪਰ ਉੱਚਾ ਚੁੱਕਣ ਦਾ ਵਾਅਦਾ ਕਰਕੇ ਸੱਤਾ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਦਿਆ ਦਾ ਮਿਆਰ ਉੱਚਾ ਚੁੱਕਣ ਲਈ ਸਕੂਲਾਂ 'ਚ ਖਾਲੀ ਪਈਆਂ ਅਸਾਮੀਆਂ ਉੱਪਰ ...

ਪੂਰੀ ਖ਼ਬਰ »

ਪੌਸ਼ਟਿਕ ਖਾਣਾ ਤੰਦਰੁਸਤ ਜੀਵਨ ਨੂੰ ਸਮਰਪਿਤ ਲਗਾਇਆ ਸੈਮੀਨਾਰ

ਤਰਨ ਤਾਰਨ, 20 ਮਈ (ਹਰਿੰਦਰ ਸਿੰਘ)-ਸਥਾਨਿਕ ਵਿੱਦਿਅਕ ਸੰਸਥਾ ਮਾਝਾ ਪਬਲਿਕ ਸਕੂਲ ਵਿਖੇ ਤੰਦਰੁਸਤ ਜੀਵਨ ਅਤੇ ਚੰਗੀ ਖੁਰਾਕ ਨਾਲ ਸੰਬੰਧਿਤ ਸੈਮੀਨਾਰ ਲਗਾਇਆ ਗਿਆ | ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ. ਦਿਕਸ਼ਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਘਰ ਦੀ ਰਸੋਈ ਦੇ ਬਣੇ ...

ਪੂਰੀ ਖ਼ਬਰ »

ਇੰਪੀਰਿਆ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਵਿਦਿਆਰਥੀ ਅਜੇਪਾਲ ਸਿੰਘ ਨੇ ਆਈਲੈਟਸ 'ਚੋਂ 7 ਬੈਂਡ ਹਾਸਲ ਕੀਤੇ

ਗੋਇੰਦਵਾਲ ਸਾਹਿਬ, 20 ਮਈ (ਸਕੱਤਰ ਸਿੰਘ ਅਟਵਾਲ) - ਇਲਾਕੇ ਦੀ ਨਾਮਵਰ ਸੰਸਥਾ ਇੰਪੀਰਿਆ ਇੰਸਟੀਚਿਊਟ ਗੋਇੰਦਵਾਲ ਸਾਹਿਬ ਜੋ ਕਿ ਡਾਕਟਰ ਰਮਨਦੀਪ ਕੌਰ ਰੰਧਾਵਾ ਜਿਨ੍ਹਾਂ ਨੇ ਖੁਦ ਵੀ ਆਈਲੈਟਸ ਦੇ ਰੀਡਿੰਗ 'ਚ 9 ਬੈਂਡ ਅਤੇ ਓਵਰਆਲ 8.5 ਬੈਂਡ ਹਾਸਲ ਕੀਤੇ ਹੋਏ ਹਨ ਦੇ ਦਿਸ਼ਾ ...

ਪੂਰੀ ਖ਼ਬਰ »

ਗੁ. ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਪਖਾਨਿਆਂ ਤੇ ਬਾਥਰੂਮਾਂ ਦੀ ਇਮਾਰਤ 'ਤੇ ਲੈਂਟਰ ਪਾਏ

ਝਬਾਲ, 20 ਮਈ (ਸਰਬਜੀਤ ਸਿੰਘ)-ਮਾਝੇ ਦੇ ਧਾਰਮਿਕ ਪਵਿੱਤਰ ਇਤਿਹਾਸਕ ਅਸਥਾਨ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ਨਾਲ ਸੇਵਾ ਦੇ ਕਾਰਜ ਕਰਵਾ ਰਹੇ ਬਾਬਾ ਸੁਬੇਗ ਸਿੰਘ ਡੇਰਾ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਨੇ ਧਰਨਾ ਪ੍ਰਦਰਸ਼ਨ ਤੋਂ ਬਾਅਦ ਸੀ.ਡੀ.ਪੀ.ਓ. ਨੂੰ ਸੌਂਪਿਆ ਮੰਗ ਪੱਤਰ

ਤਰਨ ਤਾਰਨ, 20 ਮਈ (ਹਰਿੰਦਰ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੇ ਬਲਾਕ ਤਰਨਤਾਰਨ ਵਿਖੇ ਸਰਬਜੀਤ ਕੌਰ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ | ਧਰਨੇ ਦੌਰਾਨ ਸੰਬੋਧਨ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਸਰਬਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰ, ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਨਾੜ ਨੂੰ ਅੱਗ ਨਾ ਲਗਾਉਣ ਤੇ ਪੰਜ-ਪੰਜ ਰੁੱਖ ਲਗਾਉਣ ਦੀ ਪਹਿਲ

ਪੱਟੀ, 20 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਪੱਟੀ ਜ਼ੋਨ ਦੇ ਪਿੰਡ ਸਭਰਾ ਦੇ ਗੁਰਦੁਆਰਾ ਸਾਹਿਬ ਵਿਚ ਭਰਵੀਂ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆ ਕਿਸਾਨ ਆਗੂ ਸੁਖਵਿੰਦਰ ਸਿੰਘ ਸਭਰਾ, ...

ਪੂਰੀ ਖ਼ਬਰ »

ਮਨਰੇਗਾ ਕਾਮਿਆਂ ਨੂੰ ਮਿਹਨਤਾਨਾ ਨਾ ਦੇਣ 'ਤੇ 25 ਨੂੰ ਲਗਾਇਆ ਜਾਵੇਗਾ ਰੋਸ ਧਰਨਾ-ਪ੍ਰਧਾਨ ਤੀਰਥ ਪੱਧਰੀ

ਸੁਰਸਿੰਘ, 20 ਮਈ (ਧਰਮਜੀਤ ਸਿੰਘ) - ਕਸਬਾ ਸੁਰਸਿੰਘ ਵਾਸੀ ਮਨਰੇਗਾ ਕਾਮਿਆਂ ਨੂੰ ਸੰਬਧਿਤ ਵਿਭਾਗ ਵਲੋਂ ਬਕਾਇਆ ਮਿਹਨਤਾਨਾ ਨਹੀਂ ਦਿੱਤਾ ਜਾ ਰਿਹਾ, ਜਿਸ ਦੇ ਰੋਸ ਵਜੋਂ 25 ਮਈ ਨੂੰ ਕ੍ਰਾਂਤੀਕਾਰੀ ਬਹੁਜਨ ਸਮਾਜ ਪਾਰਟੀ (ਅੰਬੇਡਕਰ) ਵਲੋਂ ਬੀ.ਡੀ.ਪੀ.ਓ. ਦਫ਼ਤਰ ...

ਪੂਰੀ ਖ਼ਬਰ »

ਬੀ.ਕੇ.ਯੂ ਡਕੌਂਦਾ ਜਥੇਬੰਦੀ ਵਲੋਂ ਪਿੰਡ ਢੰਡ ਇਕਾਈ ਦੇ 11 ਮੈਂਬਰਾਂ ਦੀ ਚੋਣ

ਸਰਾਏ ਅਮਾਨਤ ਖਾਂ, 20 ਮਈ (ਨਰਿੰਦਰ ਸਿੰਘ ਦੋਦੇ)-ਬੀ.ਕੇ.ਯੂ. ਡਕੌਂਦਾ ਜਥੇਬੰਦੀ ਦੀਆਂ ਪਿੰਡ ਇਕਾਈਆਂ ਦੀ ਚੋਣਾਂ ਦੇ ਸਿਲਸਿਲੇ ਨੂੰ ਅੱਗੇ ਵਧਾਉਂਦੇ ਹੋਏ ਬਲਾਕ ਪ੍ਰਧਾਨ ਬਲਕਾਰ ਸਿੰਘ ਬਿੱਟਾ ਗੰਡੀਵਿੰਡ ਨੇ ਜਾਣਕਾਰੀ ਦਿੰਦਿਆਂ ਕਿਹਾ ਪਿੰਡ ਢੰਡ ਦੇ ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਨਸ਼ਿਆਂ ਨਾਲ ਮਰ ਰਹੇ ਨੌਜਵਾਨਾਂ ਨੂੰ ਬਚਾਉਣ ਦੀ ਮੰਗ

ਫਤਿਆਬਾਦ, 20 ਮਈ (ਹਰਵਿੰਦਰ ਸਿੰਘ ਧੂੰਦਾ)-ਨਸ਼ਿਆਂ ਦੀ ਦਲਦਲ 'ਚ ਫਸ ਚੁੱਕੇ ਵਿਅਕਤੀ ਪਹਿਲਾਂ ਮਹਿੰਗੇ ਨਸ਼ੇ ਕਰਦੇ ਹਨ ਪਰ ਜਦੋਂ ਮਹਿੰਗੇ ਨਸ਼ੇ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਹੋ ਜਾਦੇ ਹਨ ਤਾਂ ਫਿਰ ਹੌਲੀ ਹੌਲੀ ਕਈ ਤਰ੍ਹਾਂ ਦੇ ਸਸਤੇ ਨਸ਼ੀਲੇ ਪਦਾਰਥ ਟੀਕਿਆਂ ਰਾਹੀ ...

ਪੂਰੀ ਖ਼ਬਰ »

ਕਾਨੂੰਨ ਮੁਤਾਬਿਕ ਸਜ਼ਾ ਕੱਟ ਚੁੱਕੇ ਕੈਦੀਆਂ ਨੂੰ ਸਰਕਾਰ ਫੌਰੀ ਤੌਰ 'ਤੇ ਰਿਹਾਅ ਕਰੇ-ਜਾਮਾਰਾਏ, ਪੰਡੋਰੀ, ਮੱਲ੍ਹ

ਤਰਨ ਤਾਰਨ, 20 ਮਈ (ਹਰਿੰਦਰ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਸੂਬਾ ਕਾਰਜਕਾਰੀ ਸਕੱਤਰ ਪਰਗਟ ਸਿੰਘ ਜਾਮਾਰਾਏ, ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੱਲ੍ਹਾ, ਜ਼ਿਲ੍ਹਾ ਵਿੱਤ ਸਕੱਤਰ ਬਲਦੇਵ ਸਿੰਘ ਪੰਡੋਰੀ ਨੇ ਸਾਂਝੇ ਪ੍ਰੈਸ ਬਿਆਨ ਰਾਹੀਂ ਕੇਂਦਰ ...

ਪੂਰੀ ਖ਼ਬਰ »

ਪੰਜਾਬ ਦੀ 'ਆਪ' ਸਰਕਾਰ ਇਮਾਨਦਾਰੀ ਨਾਲ ਕਰ ਰਹੀ ਇਤਿਹਾਸਕ ਕੰਮ-ਔਲਖ

ਤਰਨ ਤਾਰਨ, 20 ਮਈ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਦੇ ਲੋਕ ਭਾਗਾਂ ਵਾਲੇ ਹਵ ਜਿੰਨ੍ਹਾਂ ਨੂੰ ਸਦੀਆਂ ਬਾਅਦ ਇਕ ਇਮਾਨਦਾਰ ਸਰਕਾਰ ਮਿਲੀ ਹੈ | ਇਹ 75 ਸਾਲ ਬਾਅਦ ਕੁਦਰਤ ਵਲੋਂ ਮਿਲਿਆ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਵਿੱਦਿਅਕ ਅਦਾਰਿਆਂ ਦਾ ਵੀ ਭਗਵਾਂ ਕਰਨ ਕੀਤਾ ਜਾ ਰਿਹਾ-ਕਾ. ਦਵਿੰਦਰ ਸੋਹਲ

ਝਬਾਲ, 20 ਮਈ (ਸੁਖਦੇਵ ਸਿੰਘ) - ਕਰਨਾਟਕ ਦੀ ਭਾਜਪਾ ਸਰਕਾਰ ਵਲੋਂ ਸ਼ਹੀਦ ਏ ਆਜਮ ਭਗਤ ਸਿੰਘ ਨਾਲ ਸੰਬੰਧਿਤ ਪਾਠ ਨੂੰ ਸਿਲੇਬਸ 'ਚੋਂ ਕੱਢ ਕੇ ਆਰ.ਐਸ.ਐਸ. ਦੇ ਸੰਸਥਾਪਕ ਅਤੇ ਸਾਬਕਾ ਸਰਸੰਘ ਸੰਚਾਲਕ ਕੇਸਵ ਬਲੀਰਾਮ ਹੇਡਗੇਵਾਰ ਨਾਲ ਸੰਬੰਧਿਤ ਪਾਠ ਸਿਲੇਬਸ 'ਚ ਸ਼ਾਮਿਲ ਕਰਨ ...

ਪੂਰੀ ਖ਼ਬਰ »

ਬੇਸਹਾਰਾ ਬੱਚਿਆਂ ਦਾ ਸਹਾਰਾ ਬਣੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅਤੇ ਬਾਲ ਭਲਾਈ ਕਮੇਟੀ

ਤਰਨ ਤਾਰਨ, 20 ਮਈ (ਵਿਕਾਸ ਮਰਵਾਹਾ)-ਜ਼ਿਲ੍ਹਾ ਤਰਨ ਤਾਰਨ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਧੀਨ ਸਥਾਪਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅਤੇ ਬਾਲ ਭਲਾਈ ਕਮੇਟੀ ਬੇਸਹਾਰਾ ਬੱਚਿਆਂ ਦਾ ਸਹਾਰਾ ਬਣ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਡੇਂਗੂ ਬੁਖਾਰ ਸੰਬੰਧੀ ਕੀਤਾ ਜਾਗਰੂਕ

ਖ਼ਡੂਰ ਸਾਹਿਬ, 20 ਮਈ (ਕੁਲਾਰ)- ਸਿਵਲ ਸਰਜਨ ਡਾ. ਸੀਮਾ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਨੇਹਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਐਸ.ਐਮ.ਓ. ਮੀਆਂਵਿੰਡ ਡਾ. ਲਹਿੰਬਰ ਰਾਮ ਦੀ ਅਗਵਾਈ ਹੇਠ ਅਤੇ ਸਾਹਿਬਜੀਤ ਸਿੰਘ ਹੈਲਥ ਇੰਸਪੈਕਟਰ ਦੀ ਸੁਪਰਵਾਈਜਰ ਹੇਠ ...

ਪੂਰੀ ਖ਼ਬਰ »

ਗਿਆਨ ਸਿੰਘ ਦਿਉਲ ਨੂੰ ਸਦਮਾ, ਸਾਲੇ ਦਾ ਦਿਹਾਂਤ

ਫਤਿਆਬਾਦ, 20 ਮਈ (ਹਰਵਿੰਦਰ ਸਿੰਘ ਧੂੰਦਾ)-ਪੀ.ਐੱਸ.ਪੀ.ਸੀ.ਐੱਲ ਦੇ ਲਾਈਨਮੈਨ ਗਿਆਨ ਸਿੰਘ ਦਿਉਲ ਨੂੰ ਉਦੋਂ ਭਾਰੀ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਸਾਲੇ ਬਲਜਿੰਦਰ ਸਿੰਘ ਢਿੱਲੋਂ ਦੀ ਬੇਵਕਤ ਮੌਤ ਹੋ ਗਈ | ਇਸ ਮੌਕੇ ਤੇ ਗਿਆਨ ਸਿੰਘ ਦਿਉਲ ਤੋਂ ਇਲਾਵਾ ਬਲਜਿੰਦਰ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX