ਤਾਜਾ ਖ਼ਬਰਾਂ


ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਇਨਾਮੀ ਅਪਰਾਧੀ ਸ਼ੇਖ਼ ਸਿਕੰਦਰ ਗ੍ਰਿਫ਼ਤਾਰ
. . .  2 minutes ago
ਨਵੀਂ ਦਿੱਲੀ, 13 ਅਗਸਤ - ਉੱਤਰ-ਪੱਛਮੀ ਜ਼ਿਲ੍ਹੇ ਦੇ ਸਪੈਸ਼ਲ ਸਟਾਫ਼ ਨੇ ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਸ਼ੇਖ਼ ਸਿਕੰਦਰ ਨਾਂਅ ਦੇ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਸ਼ੇਖ਼ ਸਿਕੰਦਰ 'ਤੇ 25000 ਰੁਪਏ ਇਨਾਮ ਰੱਖਿਆ ਹੋਇਆ...
ਹਿਮਾਚਲ ਪ੍ਰਦੇਸ਼ : ਸਵਾਂ ਨਦੀ 'ਚ ਡੁੱਬੇ 2 ਨੌਜਵਾਨ, ਇਕ ਦੀ ਲਾਸ਼ ਬਰਾਮਦ
. . .  10 minutes ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਪੈਂਦੇ ਹਰੋਲੀ 'ਚ ਲੋਅਰ ਬਥੇਡਾ ਇਲਾਕੇ ਦੇ ਕੋਲ ਸਵਾਂ ਨਦੀ 'ਚ 15-16 ਸਾਲ ਦੇ 2 ਨੌਜਵਾਨ ਡੁੱਬ ਗਏ।ਡੁੱਬੇ ਨੌਜਵਾਨਾਂ 'ਚੋਂ ਇਕ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਜਦਕਿ ਦੂਜੇ ਦੀ ਭਾਲ ਜਾਰੀ...
ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ
. . .  22 minutes ago
ਚੰਡੀਗੜ੍ਹ, 13 ਅਗਸਤ - ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਿਦਾਇਤਾਂ ਅਨੁਸਾਰ ਸਰਕਾਰੀ, ਗੈਰ ਸਰਕਾਰੀ ਦਫ਼ਤਰਾਂ, ਵਿੱਦਿਅਕ ਅਦਾਰਿਆਂ ਤੇ ਹੋਰ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਯਕੀਨੀ ਬਣਾਇਆ ਜਾਵੇ। ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ, ਜਨਤਕ ਥਾਵਾਂ...
ਬਾਸਮਤੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ
. . .  51 minutes ago
ਚੰਡੀਗੜ੍ਹ, 13 ਅਗਸਤ - ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਸਮਤੀ ਦੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਅਨੁਸਾਰ ਕਈ ਉੱਲੀ ਨਾਸ਼ਕਾਂ...
‍ਦੇਤਵਾਲ ਬੈਂਕ ਡਕੈਤੀ ਦੇ ਮਾਮਲੇ 'ਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਲਾਂਪੁਰ ਦਾਖਾ ਦੇ ਇਲਾਕੇ ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਸਾਢੇ ਸੱਤ ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਿਸ...
ਅਫ਼ਗ਼ਾਨਿਸਤਾਨ ਵਿਚ ਹੁਣ ਰਹਿ ਗਏ ਹਨ ਸਿਰਫ਼ 100 ਹਿੰਦੂ ਸਿੱਖ - ਅਫ਼ਗ਼ਾਨ ਸਿੱਖ ਆਗੂ
. . .  about 1 hour ago
ਨਵੀਂ ਦਿੱਲੀ, 13 ਅਗਸਤ - ਕਾਬੁਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਫ਼ਗ਼ਾਨ ਸਿੱਖ ਆਗੂ ਗੁਰਨਾਮ ਸਿੰਘ ਰਾਜਵੰਸ਼ੀ ਨੇ ਕਿਹਾ ਕਿ ਮੈਂ ਆਪਣੇ 6 ਪਰਿਵਾਰਿਕ ਮੈਂਬਰਾਂ ਨਾਲ ਅਫ਼ਗ਼ਾਨਿਸਤਾਨ ਤੋਂ ਆਇਆ ਹਾਂ। ਧਮਾਕੇ ਵਿਚ ਸਾਡਾ ਗੁਰਦੁਆਰਾ ਤਬਾਹ ਹੋ ਗਿਆ। ਅਫ਼ਗ਼ਾਨਿਸਤਾਨ ਵਿਚ ਹੁਣ ਸਿਰਫ਼ 100 ਹਿੰਦੂ ਸਿੱਖ ਰਹਿ...
ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  about 2 hours ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  about 3 hours ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  about 3 hours ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  about 3 hours ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 4 hours ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  about 4 hours ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  about 5 hours ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  about 5 hours ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 13 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਵਫ਼ਦ ਨਾਲ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ...
ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  about 6 hours ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  about 6 hours ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਕਾਰ ਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇਕ ਸਾਲ ਦੇ ਬੱਚੇ ਸਣੇ 3 ਜਣਿਆਂ ਦੀ ਹੋਈ ਮੌਤ
. . .  about 5 hours ago
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਲੰਘੀ ਦੇਰ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ...
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਰੋਸ ਮਾਰਚ ਆਰੰਭ
. . .  about 7 hours ago
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਬੇ ਭਰ 'ਚ ਕੀਤੇ ਜਾ ਰਹੇ ਰੋਸ ਮਾਰਚ...
ਬੀਤੀ ਰਾਤ ਚੋਰਾਂ ਨੇ ਅਨਾਜ ਮੰਡੀ ਲੌਂਗੋਵਾਲ 'ਚੋਂ 6 ਮੋਟਰਾਂ ਕੀਤੀਆਂ ਚੋਰੀ
. . .  about 7 hours ago
ਲੌਂਗੋਵਾਲ, 13 ਅਗਸਤ (ਸ.ਸ.ਖੰਨਾ,ਵਿਨੋਦ)-ਬੀਤੀ ਰਾਤ ਅਨਾਜ ਮੰਡੀ ਲੌਂਗੋਵਾਲ 'ਚੋਂ ਇਕ ਆੜ੍ਹਤੀਏ ਦੀ ਦੁਕਾਨ ਅੰਦਰੋਂ ਚੋਰਾਂ ਨੇ ਪਾੜ ਲਾ ਕੇ ਮੋਟਰਾਂ ਚੋਰੀ ਕਰ ਲਈਆਂ ਹਨ। ਇਸ ਦੀ ਜਾਣਕਾਰੀ ਆੜ੍ਹਤੀ ਮੰਗਤ ਰਾਏ ਮੰਗੂ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਚੋਰਾਂ ਵਲੋਂ...
ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਮੌਕੇ 'ਤੇ ਮੌਤ
. . .  about 7 hours ago
ਸ੍ਰੀ ਚਮਕੌਰ ਸਾਹਿਬ , 13 ਅਗਸਤ (ਜਗਮੋਹਨ ਸਿੰਘ ਨਾਰੰਗ)- ਅੱਜ ਤੜਕੇ ਪੌਣੇ ਚਾਰ ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਡਿਊਟੀ ਦੇਣ ਆ ਰਹੇ ਮੁਲਾਜ਼ਮ ਗੁਰਮੁਖ ਸਿੰਘ ਪਿੰਡ ਪਿੱਪਲ ਮਾਜਰਾ ਦੀ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ ਹੋ ਗਈ...
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ 'ਚ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਵਲੋਂ ਅੰਮ੍ਰਿਤਸਰ ਵਿਖੇ ਕੱਢਿਆ ਰੋਸ ਮਾਰਚ
. . .  about 7 hours ago
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਰੋਸ ਮਾਰਚ ਕਰਨ ਦੇ ਐਲਾਨ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ...
ਫਰੀਦਕੋਟ ਦੀ ਕੇਂਦਰੀ ਜੇਲ੍ਹ ਫ਼ਿਰ ਵਿਵਾਦਾਂ 'ਚ, ਮਿਲੇ 32 ਮੋਬਾਈਲ ਫ਼ੋਨ
. . .  about 6 hours ago
ਫਰੀਦਕੋਟ, 13 ਅਗਸਤ (ਜਸਵੰਤ ਪੁਰਬਾ)-ਕੇਂਦਰੀ ਮਾਡਰਨ ਜੇਲ੍ਹ 'ਚ ਵੱਡੀ ਮਾਤਰਾ 'ਚ ਮੋਬਾਈਲ ਫੋਨ ਬਰਾਮਦ ਕੀਤੇ ਹਨ। ਜੇਲ੍ਹ ਪ੍ਰਬੰਧਨ ਨੇ ਜੇਲ੍ਹ ਦੇ ਵੱਖ-ਵੱਖ ਵਾਰਡਾਂ ਦੀ ਕੀਤੀ ਚੈਕਿੰਗ ਦੌਰਾਨ 32 ਮੋਬਾਈਲ ਫ਼ੋਨ, 3 ਚਾਰਜਰ, 1 ਸਮਾਰਟ ਘੜੀ ਬਰਾਮਦ ਕੀਤੀ...
ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਆਏ ਸਾਹਮਣੇ
. . .  about 8 hours ago
ਨਵੀਂ ਦਿੱਲੀ, 13 ਅਗਸਤ-ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20,018 ਰਿਕਵਰੀ ਹੋਈ ਹੈ।
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਜੇਠ ਸੰਮਤ 554
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਪਟਿਆਲਾ

ਡਿਪਟੀ ਕਮਿਸ਼ਨਰ ਵਲੋਂ ਮਾਲ ਅਫ਼ਸਰਾਂ ਨਾਲ ਮੀਟਿੰਗ

ਪਟਿਆਲਾ, 20 ਮਈ (ਗੁਰਪ੍ਰੀਤ ਸਿੰਘ ਚੱਠਾ)-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਨਿਰਦੇਸ਼ ਦਿੱਤੇ ਕਿ ਉਹ ਲੰਬਿਤ ਜ਼ਮੀਨੀ ਤਕਸੀਮ, ਪੈਮਾਇਸ਼, ਖਸਰਾ- ਗਿਰਦਾਵਰੀ ਤੇ ਨੰਬਰਦਾਰੀ ਦੇ ਕੇਸਾਂ ਨੂੰ ਤੈਅ ਸਮੇਂ 'ਚ ਨਿਪਟਾਉਣ | ਡਿਪਟੀ ਕਮਿਸ਼ਨਰ ਨੇ ਪਟਿਆਲਾ, ਰਾਜਪੁਰਾ, ਸਮਾਣਾ ਤੇ ਨਾਭਾ ਦੇ ਐਸ.ਡੀ.ਐਮਜ਼ ਅਤੇ ਜ਼ਿਲ੍ਹੇ ਦੇ ਸਮੂਹ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਅਤੇ ਇਨ੍ਹਾਂ ਤਹਿਤ ਪੈਂਦੀਆਂ ਸਬ ਤਹਿਸੀਲਾਂ ਦੇ ਨਾਇਬ ਤਹਿਸੀਲਦਾਰਾਂ ਨੂੰ ਮਾਲ ਮਹਿਕਮੇ ਨਾਲ ਸਬੰਧਿਤ ਦਫ਼ਤਰੀ ਕੰਮਾਂ-ਕਾਰਾਂ 'ਚ ਆਮ ਲੋਕਾਂ ਨੂੰ ਕੋਈ ਮੁਸ਼ਕਿਲ ਨਾ ਆਉਣ ਦੇਣੀ ਯਕੀਨੀ ਬਣਾਉਣ ਲਈ ਕਿਹਾ | ਉਨ੍ਹਾਂ ਕਿਹਾ ਕਿ ਵੱਡੀਆਂ ਰਿਕਵਰੀਆਂ ਨੂੰ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ ਅਤੇ ਤਹਿਸੀਲਦਾਰ ਆਪਣੇ ਪੱਧਰ 'ਤੇ ਰਿਕਵਰੀਆਂ ਕਰਨ ਲਈ ਯਤਨ ਕਰਨ | ਸਾਕਸ਼ੀ ਸਾਹਨੀ ਨੇ ਮਾਲ ਅਧਿਕਾਰੀਆਂ ਕੋਲ ਲੰਬਿਤ ਪਏ ਇੰਤਕਾਲ ਦੇ ਕੇਸਾਂ, ਜਮ੍ਹਾਂਬੰਦੀਆਂ ਦੀ ਵੈਲੀਡੇਸ਼ਨ, ਪੜਤਾਲਾਂ, ਸੀਨੀਅਰ ਸਿਟੀਜ਼ਨਜ਼ ਦੀਆਂ ਸ਼ਿਕਾਇਤਾਂ, ਪੈਮਾਇਸ਼ਾਂ, ਤਕਸੀਮਾਂ, ਭਾਰ-ਮੁਕਤ ਅਰਜ਼ੀਆਂ ਤੇ ਮਾਲੀਆ ਵਸੂਲੀਆਂ ਵੱਲ ਵਿਸ਼ੇਸ਼ ਧਿਆਨ ਦੇਣ ਲਈ ਆਖਿਆ | ਉਨ੍ਹਾਂ ਕਿਹਾ ਕਿ ਫ਼ਸਲ ਦੀ ਕਟਾਈ ਕਾਰਨ ਖੇਤ ਵਿਹਲੇ ਹੋ ਗਏ ਹਨ, ਜਿਸ ਕਰਕੇ ਪੈਮਾਇਸ਼ ਦੀਆਂ ਅਰਜ਼ੀਆਂ ਦਾ ਨਿਪਟਾਰਾ ਕਰਨ ਦਾ ਹੁਣ ਢੁਕਵਾਂ ਸਮਾਂ ਹੈ | ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਐਸ.ਡੀ.ਐਮ. ਪਟਿਆਲਾ ਇਸਮਿਤ ਵਿਜੈ ਸਿੰਘ, ਐਸ.ਡੀ.ਐਮ. ਸਮਾਣਾ ਚਰਨਜੀਤ ਸਿੰਘ, ਐਸ.ਡੀ.ਐਮ. ਰਾਜਪੁਰਾ ਹਿਮਾਸ਼ੂ ਗੁਪਤਾ, ਐਸ.ਡੀ.ਐਮ. ਨਾਭਾ ਕੰਨੂ ਗਰਗ, ਜ਼ਿਲ੍ਹਾ ਮਾਲ ਅਫ਼ਸਰ ਮੁਕੇਸ਼ ਕੁਮਾਰ ਤੋਂ ਇਲਾਵਾ ਜ਼ਿਲ੍ਹੇ ਦੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਵੀ ਮੌਜੂਦ ਸਨ |

ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਨਿਗਮ ਵਲੋਂ ਲਗਾਏ ਜਾਣਗੇ ਪ੍ਰਾਪਰਟੀ ਟੈਕਸ ਕੈਂਪ ਕਮਿਸ਼ਨਰ

ਪਟਿਆਲਾ, 20 ਮਈ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਦੇ ਅਧਿਕਾਰ ਖੇਤਰ ਵਿਚ ਰਹਿਣ ਵਾਲੇ ਹਰੇਕ ਯੂਨਿਟ ਮਾਲਕ ਨੂੰ ਆਪਣਾ ਪ੍ਰਾਪਰਟੀ ਟੈਕਸ ਨਿਯਮਤ ਰੂਪ ਵਿਚ ਨਿਗਮ ਕੋਲ ਜਮ੍ਹਾਂ ਕਰਵਾਉਣਾ ਚਾਹੀਦਾ ਹੈ | ਇਸ ਤਰ੍ਹਾਂ ਉਹ ਜੁਰਮਾਨੇ ਅਤੇ ਵਿਆਜ ਤੋਂ ਬਚ ਕੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਸਰਕਾਰੀ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪੁੱਜਦਾ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਹਦਾਇਤਾਂ ਜਾਰੀ

ਪਟਿਆਲਾ, 20 ਮਈ (ਗੁਰਪ੍ਰੀਤ ਸਿੰਘ ਚੱਠਾ)-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਹੈ ਕਿ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੋੜਵੰਦਾਂ ਤੱਕ ਪੁੱਜਦਾ ਕੀਤਾ ਜਾਵੇ ਅਤੇ ਸਿਹਤ ਵਿਭਾਗ ਵਲੋਂ ਜੋ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦਾ ਸੀਨੀਅਰ ਅਧਿਕਾਰੀ ਪਿਛਲੇ ਕਈ ਦਿਨਾਂ ਤੋਂ ਲਾ ਰਿਹਾ ਹੈ ਕੰਧ 'ਤੇ ਹਾਜ਼ਰੀ

ਪਟਿਆਲਾ, 20 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਚ ਤੈਨਾਤ ਅਸਿਸਟੈਂਟ ਪਬਲਿਕ ਰਿਲੇਸ਼ਨ ਅਫਸਰ ਡਾ. ਹਰਮਿੰਦਰ ਸਿੰਘ ਖੋਖਰ ਨੇ ਕਥਿਤ ਦੋਸ਼ ਲਗਾਇਆ ਕਿ ਡਾਇਰੈਕਟਰ ਪਬਲਿਕ ਰਿਲੇਸ਼ਨ ਅਫਸਰ ਦਲਜੀਤ ਅੰਮੀ ਵਲੋਂ ਯੂਨੀਵਰਸਿਟੀ ਦੇ ਸੀਨੀਅਰ ...

ਪੂਰੀ ਖ਼ਬਰ »

9 ਦਿਨਾਂ ਤੋਂ ਲਾਪਤਾ ਸਾਬਕਾ ਸਰਪੰਚ ਦੀ ਲਾਸ਼ ਭਾਖੜਾ ਨਹਿਰ 'ਚੋਂ ਮਿਲੀ

ਰਾਜਪੁਰਾ, 20 ਮਈ (ਜੀ.ਪੀ. ਸਿੰਘ)-ਨੇੜਲੇ ਪਿੰਡ ਸ਼ਾਮਦੋਂ ਦੇ ਸਾਬਕਾ ਸਰਪੰਚ ਜਿਹੜੇ ਪਿਛਲੇ 9 ਦਿਨਾਂ ਤੋਂ ਲਾਪਤਾ ਸਨ, ਦੀ ਲਾਸ਼ ਬੀਤੇ ਦਿਨੀਂ ਰਾਜਪੁਰਾ-ਪਟਿਆਲਾ ਰੋਡ 'ਤੇ ਸਥਿਤ ਭਾਖੜਾ ਦੀ ਨਰਵਾਣਾ ਬ੍ਰਾਂਚ ਨਹਿਰ 'ਚੋਂ ਮਿਲ ਗਈ ਹੈ | ਜਿਸ 'ਤੇ ਥਾਣਾ ਸਿਟੀ ਪੁਲਿਸ ਨੇ ...

ਪੂਰੀ ਖ਼ਬਰ »

ਨਗਰ ਕੌਂਸਲ ਨਾਭਾ ਦੇ ਪ੍ਰਧਾਨ ਰਜਨੀਸ਼ ਮਿੱਤਲ ਸੈਂਟੀ ਨੇ ਆਪਣੇ ਅਹੁਦੇ ਤੋਂ ਦਿੱਤਾ ਤਿਆਗ ਪੱਤਰ

ਨਾਭਾ, 20 ਮਈ (ਕਰਮਜੀਤ ਸਿੰਘ)-ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖ਼ਾਸਮ ਖ਼ਾਸ ਨਗਰ ਕੌਂਸਲ ਨਾਭਾ ਦੇ ਪ੍ਰਧਾਨ ਰਜਨੀਸ਼ ਮਿੱਤਲ ਸ਼ੈਂਟੀ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਐਲਾਨ ਕਰ ਦਿੱਤਾ ਹੈ | ਪ੍ਰਧਾਨਗੀ ਦੇ ਅਹੁਦੇ ਦਾ ਅਸਤੀਫ਼ਾ ਰਜਨੀਸ਼ ...

ਪੂਰੀ ਖ਼ਬਰ »

ਇੱਟਾਂ ਰੋੜੇ ਮਾਰਨ ਤੇ ਕੁੱਟਮਾਰ ਕਰਨ ਦੇ ਦੋਸ਼ ਹੇਠ 7 ਖ਼ਿਲਾਫ਼ ਮਾਮਲਾ ਦਰਜ

ਰਾਜਪੁਰਾ, 20 ਮਈ (ਜੀ.ਪੀ. ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਇੱਟਾਂ ਰੋੜੇ ਮਾਰਨ, ਕੁੱਟਮਾਰ ਕਰਨ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ 7 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਮਕਾਨ 'ਤੇ ਜਬਰੀ ਕਬਜ਼ਾ ਕਰਨ ਦਾ ਦੋਸ਼

ਸਮਾਣਾ, 20 ਮਾਈ (ਗੁਰਦੀਪ ਸ਼ਰਮਾ)-ਨੇੜਲੇ ਪਿੰਡ ਕਕਰਾਲਾ ਭਾਈਕਾ ਦੀ ਰਹਿਣ ਵਾਲੀ ਤਰਨਜੀਤ ਕੌਰ, ਸਰਬਜੀਤ ਕੌਰ ਨੂੰ ਜ਼ਖਮੀ ਹਾਲਤ 'ਚ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ | ਹਸਪਤਾਲ 'ਚ ਮੌਜੂਦ ਸੁਖਵਿੰਦਰ ਕੌਰ ਪਤਨੀ ਬਿ੍ਜ ਲਾਲ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦਾ ਨਕਦੀ ਸਮੇਤ ਇਕ ਕਾਬੂ

ਰਾਜਪੁਰਾ, 20 ਮਈ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਦੜਾ ਸੱਟਾ ਲਗਾਉਂਦੇ 1510 ਰੁਪਏ ਦੀ ਰਾਸ਼ੀ ਸਮੇਤ ਗਿ੍ਫ਼ਤਾਰ ਕਰ ਉਸਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸ਼ਹਿਰੀ ਦੇ ਸਹਾਇਕ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਦੋਸ਼ਾਂ ਤਹਿਤ 3 ਵਿਰੁੱਧ ਕੇਸ ਦਰਜ

ਪਾਤੜਾਂ, 20 ਮਈ (ਜਗਦੀਸ਼ ਸਿੰਘ ਕੰਬੋਜ)-ਇਕ ਨਾਬਾਲਗ ਲੜਕੀ ਬਿਨਾਂ ਦੱਸੇ ਘਰੋਂ ਚਲੀ ਗਈ | ਭਾਲ ਕਰਨ 'ਤੇ ਜਦੋਂ ਉਸ ਦਾ ਕੋਈ ਪਤਾ ਨਾ ਲੱਗਿਆ ਉਸ ਦੇ ਵਾਰਸਾਂ ਵਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ | ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ...

ਪੂਰੀ ਖ਼ਬਰ »

ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਭਰੋਸੇਯੋਗਤਾ ਦਿਖਾਈ-ਐਡ. ਰਾਏ

ਚੁੰਨ੍ਹੀ, 20 ਮਈ (ਗੁਰਪ੍ਰੀਤ ਸਿੰਘ ਬਿਲਿੰਗ)-ਪੰਜਾਬ ਸਰਕਾਰ ਵਲੋਂ ਕਿਸਾਨੀ ਅੰਦੋਲਨ ਨੂੰ ਇਕ ਮੀਟਿੰਗ ਦੌਰਾਨ ਹੀ ਖ਼ਤਮ ਕਰਵਾ ਦਿੱਤਾ ਗਿਆ ਹੈ, ਕਿਉਂਕਿ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਭਰੋਸੇਯੋਗਤਾ ਦਾ ਸਬੂਤ ਦਿੱਤਾ | ਇਹ ਪ੍ਰਗਟ[ਾਵਾ ਵਿਧਾਇਕ ਐਡ. ...

ਪੂਰੀ ਖ਼ਬਰ »

ਮਾਨ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ-ਹਡਾਣਾ

ਦੇਵੀਗੜ੍ਹ, 20 ਮਈ (ਰਾਜਿੰਦਰ ਸਿੰਘ ਮੌਜੀ)-ਆਮ ਆਦਮੀ ਪਾਰਟੀ ਬੀ.ਸੀ. ਵਿੰਗ ਪੰਜਾਬ ਦੇ ਪ੍ਰਧਾਨ ਰਣਜੋਧ ਸਿੰਘ ਹਡਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੀਤੇ ਦਿਨੀਂ ਮੁਹਾਲੀ ਵਿਚ ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਗਏ ਪ੍ਰਦਰਸ਼ਨ 'ਤੇ ...

ਪੂਰੀ ਖ਼ਬਰ »

ਹਿੰਦੁਸਤਾਨ ਐਡਵੋਕੇਟ ਸੈਨਾ ਪਟਿਆਲਾ ਦੀ ਹੋਈ ਮੀਟਿੰਗ

ਪਟਿਆਲਾ, 20 ਮਈ (ਅ.ਸ. ਆਹਲੂਵਾਲੀਆ)-ਅੱਜ ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਲੀਗਲ ਸੈੱਲ ਹਿੰਦੁਸਤਾਨ ਐਡਵੋਕੇਟ ਸੈਨਾ ਜ਼ਿਲ੍ਹਾ ਪਟਿਆਲਾ ਦੇ ਅਹੁਦੇਦਾਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਪੰਕਜ ਗੌੜ ਦੀ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਤੰਬਾਕੂ ਵਿਰੋਧੀ ਪੰਦਰਵਾੜੇ ਤਹਿਤ ਜਾਗਰੂਕਤਾ ਮੁਹਿੰਮ ਜਾਰੀ

ਬਸੀ ਪਠਾਣਾਂ, 20 ਮਈ (ਰਵਿੰਦਰ ਮੌਦਗਿਲ)-ਬਲਾਕ ਐਜੂਕੇਟਰ ਹੇਮੰਤ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਮੁੱਢਲਾ ਸਿਹਤ ਕੇਂਦਰ ਨੰਦਪੁਰ ਕਲੌੜ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ 16 ਤੋਂ 31 ਮਈ ਤੱਕ ਤੰਬਾਕੂ ਵਿਰੋਧੀ ਪੰਦਰ੍ਹਵਾੜਾ ...

ਪੂਰੀ ਖ਼ਬਰ »

ਹਰ ਤਰ੍ਹਾਂ ਦਾ ਹੁਨਰ ਜੀਵਨ ਉਦੇਸ਼ ਦੀ ਪ੍ਰਾਪਤੀ ਲਈ ਬਹੁਤ ਜ਼ਰੂਰੀ-ਡਾ. ਅਰੋੜਾ

ਮੰਡੀ ਗੋਬਿੰਦਗੜ੍ਹ, 20 ਮਈ (ਮੁਕੇਸ਼ ਘਈ)-ਹਰ ਵਿਅਕਤੀ ਦਾ ਜੀਵਨ ਉਦੇਸ਼ ਹੁੰਦਾ ਹੈ, ਜਿਸ ਦੀ ਪ੍ਰਾਪਤੀ ਲਈ ਉਹ ਸਖ਼ਤ ਮਿਹਨਤ ਅਤੇ ਹਰ ਸੰਭਵ ਯਤਨ ਕਰਦਾ ਹੈ | ਮਾਪੇ ਆਪਣੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਸਦਾ ਚਿੰਤਾਤੁਰ ਰਹਿੰਦੇ ਹਨ | ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ...

ਪੂਰੀ ਖ਼ਬਰ »

ਕਿਸਾਨ ਵੀਰ ਝੋਨੇ ਦੀ ਫ਼ਸਲ ਦੀ ਸਿੱਧੀ ਬਿਜਾਈ ਕਰਨ ਨੂੰ ਪਹਿਲ ਕਰਨ-ਵਿਧਾਇਕ ਗੈਰੀ ਬੜਿੰਗ

ਅਮਲੋਹ, 20 ਮਈ (ਕੇਵਲ ਸਿੰਘ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 20 ਮਈ ਤੋ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਗਈ ਸੀ ਜਿਸ ਤਹਿਤ ਹਲਕਾ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਕਿਸਾਨ ਰਣਧੀਰ ਸਿੰਘ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਅੱਜ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰਾ ਯੂਨੀਅਨ ਨੇ ਤਹਿਸੀਲ ਪ੍ਰਧਾਨ ਮਨੈਲਾ ਦੀ ਅਗਵਾਈ 'ਚ ਕੀਤੀ ਹਲਕਾ ਵਿਧਾਇਕ ਨਾਲ ਮੀਟਿੰਗ

ਖਮਾਣੋਂ, 20 ਮਈ (ਜੋਗਿੰਦਰ ਪਾਲ)-ਹਲਕਾ ਵਿਧਾਇਕ ਬਸੀ ਪਠਾਣਾਂ ਰੁਪਿੰਦਰ ਸਿੰਘ ਹੈਪੀ ਨਾਲ ਪੰਜਾਬ ਨੰਬਰਦਾਰਾ ਯੂਨੀਅਨ ਤਹਿਸੀਲ ਖਮਾਣੋਂ ਦੇ ਪ੍ਰਧਾਨ ਗੁਰਦੇਵ ਸਿੰਘ ਮਨੈਲਾ ਦੀ ਅਗਵਾਈ 'ਚ ਨੰਬਰਦਾਰਾਂ ਨੇ ਆਪਣੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ | ਨੰਬਰਦਾਰ ਗੁਰਦੇਵ ...

ਪੂਰੀ ਖ਼ਬਰ »

ਝੰਬੋਂ ਡਰੇਨ ਦੀ ਸਫ਼ਾਈ ਕੀਤੇ ਜਾਣ ਦੀ ਮੰਗ

ਪਾਤੜਾਂ, 20 ਮਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਇਲਾਕੇ ਵਿਚ ਬਾਰਸ਼ਾਂ ਦੌਰਾਨ ਹੜ੍ਹ ਆ ਜਾਣ 'ਤੇ ਹਜ਼ਾਰਾਂ ਏਕੜ ਫ਼ਸਲਾਂ ਦੀ ਤਬਾਹੀ ਦਾ ਕਾਰਨ ਬਣਦੀ ਝੰਬੋਂ ਡਰੇਨ (ਭੁਪਿੰਦਰਾ ਸਾਗਰ) ਦੀ ਹਰ ਸਾਲ ਸਰਕਾਰ ਵੱਲੋਂ ਸਫ਼ਾਈ ਕੀਤੀ ਜਾਂਦੀ ਹੈ ਪਰ ਇਸ ਵਾਰ ਇਸ ਦੀ ਸਫ਼ਾਈ ਨਾ ...

ਪੂਰੀ ਖ਼ਬਰ »

ਸੇਵਕ ਨਈਅਰ ਦਾ ਸਾਹਿਤਿਕ ਇਜਲਾਸ ਕਰਵਾਇਆ

ਪਟਿਆਲਾ, 20 ਮਈ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਵਿਚ ਲਗਭਗ ਅੱਸੀ ਮਹਿਲਾਵਾਂ ਵਲੋਂ ਚਲਾਈ ਜਾਂਦੀ ਸੰਸਥਾ 'ਦਿ ਬੁੱਕ ਲਵਰਜ਼ ਰਿਟ੍ਰੀਟ' ਨੇ ਰਾਜਿੰਦਰਾ ਜਿੰਮਖਾਨਾ ਕਲੱਬ ਵਿਚ ਸੇਵਕ ਨਈਅਰ ਨਾਲ ਸਾਰਥਕ ਸੰਵਾਦ ਰਚਾਇਆ ਗਿਆ | ਇਸ ਸੰਵਾਦੀ ਇਜਲਾਸ ਦਾ ਸੰਚਾਲਨ ਸਿਮਰਤ ...

ਪੂਰੀ ਖ਼ਬਰ »

ਡੇਅਰੀ ਸਵੈ-ਰੁਜ਼ਗਾਰ ਸਿਖਲਾਈ ਕੋਰਸ 30 ਤੋਂ ਹੋਵੇਗਾ ਸ਼ੁਰੂ-ਡਿਪਟੀ ਡਾਇਰੈਕਟਰ

ਪਟਿਆਲਾ, 20 ਮਈ (ਗੁਰਪ੍ਰੀਤ ਸਿੰਘ ਚੱਠਾ)-ਪਸ਼ੂ ਪਾਲਨ, ਮੱਛੀ ਪਾਲਨ ਅਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਡਾਇਰੈਕਟਰ ਜਸਵਿੰਦਰ ...

ਪੂਰੀ ਖ਼ਬਰ »

ਦੇਸ਼ 'ਚ ਬੇਰੁਜ਼ਗਾਰੀ ਤੇ ਮਹਿੰਗਾਈ ਕਾਰਨ ਅਰਾਜਕਤਾ ਫੈਲ ਸਕਦੀ ਹੈ-ਐਡਵੋਕੇਟ ਹਰਿੰਦਰਪਾਲ ਸ਼ਰਮਾ

ਪਟਿਆਲਾ, 20 ਮਈ (ਅ.ਸ.ਆਹਲੂਵਾਲੀਆ)-ਐਡਵੋਕੇਟ ਹਰਿੰਦਰਪਾਲ ਸ਼ਰਮਾ ਕੌਰਜੀਵਾਲਾ ਸਾਬਕਾ ਚੇਅਰਮੈਨ ਬ੍ਰਾਹਮਣ ਭਲਾਈ ਬੋਰਡ ਪੰਜਾਬ ਅਤੇ ਸੂਬਾ ਪ੍ਰਧਾਨ ਬ੍ਰਾਹਮਣ ਸਮਾਜ ਵੈਲਫੇਅਰ ਫ਼ਰੰਟ ਪੰਜਾਬ ਨੇ ਕੇਂਦਰ ਅਤੇ ਸੂਬਾ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਕੇਂਦਰੀ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 2540 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ-ਸਿਵਲ ਸਰਜਨ

ਪਟਿਆਲਾ, 20 ਮਈ (ਮਨਦੀਪ ਸਿੰਘ ਖਰੌੜ)-ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜ਼ਿਲੇ੍ਹ 'ਚ ਪ੍ਰਾਪਤ 408 ਕੋਵਿਡ ਰਿਪੋਰਟਾਂ 'ਚੋਂ ਪੰਜ ਕੋਵਿਡ ਪਾਜ਼ੀਟਿਵ ਕੇਸ ਰਿਪੋਰਟ ਹੋਏ ਹਨ | ਜਿਨ੍ਹਾਂ 'ਚੋਂ ਤਿੰਨ ਰਾਜਪੁਰਾ, ਇਕ ਬਲਾਕ ਸ਼ੁਤਰਾਣਾ ਅਤੇ ਇਕ ਬਲਾਕ ਦੁੱਧਨਸਾਧਾਂ ...

ਪੂਰੀ ਖ਼ਬਰ »

ਸੇਂਟ ਕਬੀਰ ਕਾਲਜ ਆਫ਼ ਐਜੂਕੇਸ਼ਨ ਕੌਲੀ ਦਾ ਨਤੀਜਾ ਰਿਹਾ ਸ਼ਾਨਦਾਰ

ਬਹਾਦਰਗੜ੍ਹ, 20 ਮਈ (ਕੁਲਵੀਰ ਸਿੰਘ ਧਾਲੀਵਾਲ)-ਸੇਂਟ ਕਬੀਰ ਕਾਲਜ ਆਫ਼ ਐਜੂਕੇਸ਼ਨ ਕੌਲੀ ਦੇ ਵਿਦਿਆਰਥੀਆਂ ਨੇ ਵਿੱਦਿਆ ਦੇ ਖੇਤਰ ਵਿਚ ਆਪਣੀ ਵਧੀਆ ਕਾਰਗੁਜ਼ਾਰੀ ਵਿਖਾ ਕੇ ਇਲਾਕੇ ਅਤੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ | ਪਿ੍ੰਸੀਪਲ ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜਾਗਦੇ ਰਹੋ ਕਲੱਬ ਨੇ ਲਾਇਆ ਸਨੌਰ ਵਿਖੇ ਖ਼ੂਨਦਾਨ ਕੈਂਪ

ਸਨੌਰ, 20 ਮਈ (ਸੋਖਲ)-ਜਾਗਦੇ ਰਹੋ ਯੂਥ ਕਲੱਬ ਸੰਬੰਧਿਤ ਨਹਿਰੂ ਯੁਵਾ ਕੇਂਦਰ ਪਟਿਆਲਾ (ਭਾਰਤ ਸਰਕਾਰ) ਨੇ ਬਸੰਤ ਰਿਤੂ ਯੂਥ ਕਲੱਬ ਤਿ੍ਪੜੀ ਅਤੇ ਕਰਨ ਆਟੋ ਬਜਾਜ ਏਜੰਸੀ ਸਨੌਰ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਾਇਆ | ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਕਰਨ ਵਾਲੀਆ, ...

ਪੂਰੀ ਖ਼ਬਰ »

ਸਾਈਾ ਟੈਕਨੀਕਲ ਇੰਸਟੀਚਿਊਟ ਵਲੋਂ ਇਨਾਮ ਵੰਡ ਸਮਾਰੋਹ

ਰਾਜਪੁਰਾ, 20 ਮਈ (ਜੀ.ਪੀ. ਸਿੰਘ)-ਸਾਈਾ ਟੈਕਨੀਕਲ ਇੰਸਟੀਚਿਊਟ ਵਲੋਂ ਪ੍ਰਧਾਨ ਵਿਪਨ ਵਰਮਾ ਅਤੇ ਸੀ.ਈ.ਓ. ਡਾ. ਅਤੁਲ ਵਰਮਾ ਦੀ ਦੇਖ-ਰੇਖ ਵਿਚ ਟ੍ਰੇਨਿੰਗ ਲੈਣ ਵਾਲੇ ਬੱਚਿਆਂ ਦਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਹਲਕਾ ਵਿਧਾਇਕ ਨੀਨਾ ਮਿੱਤਲ ਨੇ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਪੰਜਵੀਂ ਜਮਾਤ 'ਚੋਂ ਮੈਰਿਟ ਵਿਚ ਆਏ ਵਿਦਿਆਰਥੀਆਂ ਨੂੰ ਮਾਰਕੰਡਾ ਟਰੱਸਟ ਵਲੋਂ ਕੀਤਾ ਸਨਮਾਨਿਤ

ਦੇਵੀਗੜ੍ਹ, 20 ਮਈ (ਰਾਜਿੰਦਰ ਸਿੰਘ ਮੌਜੀ)-ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਐਹਿਰੂ ਕਲਾਂ ਦੇ ਪੰਜਵੀਂ ਜਮਾਤ ਦੇ ਮੈਰਿਟ ਵਿਚ ਆਏ ਵਿਦਿਆਰਥੀਆਂ ਨੂੰ ਨਿਊ ਮਾਰਕੰਡਾ ਐਜੂਕੇਸ਼ਨਲ ਟਰੱਸਟ ਵਲੋਂ ਸਨਮਾਨਿਤ ਕੀਤਾ ਗਿਆ | ਟਰੱਸਟ ਦੇ ਚੇਅਰਮੈਨ ਕਸ਼ਮੀਰ ਸਿੰਘ ...

ਪੂਰੀ ਖ਼ਬਰ »

ਮਲਟੀਪਰਪਜ਼ ਸਕੂਲ ਦੇ ਤਿੰਨ ਬਾਸਕਟਬਾਲ ਖਿਡਾਰੀਆਂ ਦੀ ਅੰਤਰਰਾਸ਼ਟਰੀ ਕੈਂਪ ਲਈ ਚੋਣ

ਪਟਿਆਲਾ, 20 ਮਈ (ਧਰਮਿੰਦਰ ਸਿੰਘ ਸਿੱਧੂ)-ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ 'ਚ ਵੱਡਾ ਨਾਮ ਕਮਾਉਣ ਵਾਲੇ ਸ਼ਹਿਰ ਦੀ ਅਹਿਮ ਵਿੱਦਿਅਕ ਸੰਸਥਾ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਪਟਿਆਲਾ ਦੇ ਤਿੰਨ ਬਾਸਕਟਬਾਲ ਖਿਡਾਰੀਆਂ ਦੀ ...

ਪੂਰੀ ਖ਼ਬਰ »

ਮੁੱਖ ਮੰਤਰੀ ਸਾਹਿਬ ਝੋਨੇ ਦੀ ਸਿੱਧੀ ਬਿਜਾਈ ਲਈ ਰੋਜ਼ਾਨਾ ਟਿਊਬਵੈੱਲਾਂ ਦੀ ਬਿਜਲੀ 8 ਘੰਟੇ ਸ਼ੁਰੂ ਕਰੋ- ਬਹਿਰੂ

ਦੇਵੀਗੜ੍ਹ, 20 ਮਈ (ਰਾਜਿੰਦਰ ਸਿੰਘ ਮੌਜੀ)-ਧਰਤੀ ਹੇਠਲੇ ਪਾਣੀ ਦੀ ਚਿੰਤਾ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਧੜਾਧੜ ਪ੍ਰਚਾਰ ਕੀਤਾ ਜਾ ਰਿਹਾ ਸੀ ਕਿ 20 ਮਈ ਤੋਂ 31 ਮਈ ਤੱਕ ਕਿਸਾਨਾਂ ਨੂੰ ਜੀਰੀ ਦੀ ਸਿੱਧੀ ਬਿਜਾਈ ਕਰਨ ਲਈ ਟਿਊਬਵੈੱਲਾਂ ਦੀ ...

ਪੂਰੀ ਖ਼ਬਰ »

22 ਦੇ ਦਿੱਲੀ ਜੰਤਰ ਮੰਤਰ ਧਰਨੇ ਵਿਚ ਕੀਤੀ ਜਾਵੇਗੀ ਭਰਵੀਂ ਸ਼ਮੂਲੀਅਤ-ਅਧਿਆਪਕ ਆਗੂ

ਸਮਾਣਾ, 20 ਮਈ (ਸਾਹਿਬ ਸਿੰਘ)-ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਦੀ ਅਹਿਮ ਬੈਠਕ 22 ਮਈ ਦੇ ਦਿੱਲੀ ਧਰਨੇ ਵਿਚ ਸ਼ਮੂਲੀਅਤ ਦੀਆਂ ਤਿਆਰੀਆਂ ਸੰਬੰਧੀ ਕੀਤੀ ਗਈ | ਬੈਠਕ ਵਿਚ ਤਿਆਰੀਆਂ ਦੀ ਰਿਪੋਰਟ ਪੇਸ਼ ਕਰਦੇ ਹੋਏ ਸੂਬਾ ਕਨਵੀਨਰ ਅਤਿੰਦਰਪਾਲ ਸਿੰਘ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਡਿਸਪੈਂਸਰੀ ਦੀ ਸਹੂਲਤ ਨਾਲ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮਿਲਣਗੀਆਂ-ਡਿਪਟੀ ਮੇਅਰ

ਪਟਿਆਲਾ, 20 ਮਈ (ਗੁਰਵਿੰਦਰ ਸਿੰਘ ਔਲਖ)-ਲੰਬੇ ਸਮੇਂ ਤੋਂ ਨਾਭਾ ਗੇਟ ਅਤੇ ਨੇੜਲੇ ਇਲਾਕਿਆਂ ਦੀ ਮੰਗ ਨੂੰ ਅੱਜ ਉਸ ਸਮੇਂ ਬੂਰ ਪਿਆ ਜਦੋਂ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਤੇ ਵਾਰਡ ਨੰਬਰ 48 ਦੇ ਇਲਾਕਾ ਕੌਂਸਲਰ ਯੋਗਿੰਦਰ ਸਿੰਘ ਯੋਗੀ ਦੀ ਅਣਥੱਕ ਮਿਹਨਤ ਸਦਕਾ ਇਸ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਵਿਧਾਇਕ ਨੂੰ ਜਾਣੂ ਕਰਵਾਇਆ ਭਾਂਖਰ ਵਾਸੀਆਂ ਨੇ

ਸਨੌਰ, 20 ਮਈ (ਸੋਖਲ)-ਪੰਜਾਬ ਅੰਦਰ ਪੈ ਰਹੀ ਅੰਤਾਂ ਦੀ ਗਰਮੀ ਨੇ ਲੋਕਾਂ ਦਾ ਜਿਊਣਾ ਔਖਾ ਕੀਤਾ ਹੋਇਆ ਦੂਜੇ ਪਾਸੇ ਨੇੜਲੇ ਪਿੰਡ ਭਾਂਖਰ ਦੇ ਲੋਕ ਪੀਣ ਵਾਲੇ ਪਾਣੀ ਦੀ ਬੂੰਦ-ਬੂੰਦ ਨੂੰ ਕਈਆਂ ਮਹੀਨਿਆਂ ਤੋਂ ਤਰਸ ਰਹੇ ਹਨ | ਇਸ ਪਿੰਡ ਦੀ ਪਾਣੀ ਵਾਲੀ ਮੋਟਰ ਕਈ ਮਹੀਨਿਆਂ ...

ਪੂਰੀ ਖ਼ਬਰ »

ਵਿਧਾਇਕ ਜੌੜਾਮਾਜਰਾ ਨੇ ਪਿੰਡ ਕਾਹਨਗੜ੍ਹ ਵਿਖੇ ਝੋਨੇ ਦੀ ਸਿੱਧੀ ਬਿਜਾਈ ਦੀ ਕੀਤੀ ਸ਼ੁਰੂਆਤ

ਸਮਾਣਾ, 20 ਮਈ (ਪ੍ਰੀਤਮ ਸਿੰਘ ਨਾਗੀ/ਸਾਹਿਬ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰਨ ਦੇ ਮਿਸ਼ਨ ਤਹਿਤ ਹਲਕਾ ਸਮਾਣਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵਲੋਂ ਨੇੜਲੇ ਪਿੰਡ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਦੇ ਮੁਸਾਫ਼ਰ ਖਾਨੇ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਰਾਜਪੁਰਾ, 20 ਮਈ (ਜੀ.ਪੀ. ਸਿੰਘ)-ਲੰਘੇ ਦਿਨ ਰੇਲਵੇ ਪੁਲਿਸ ਰਾਜਪੁਰਾ ਨੂੰ ਸਥਾਨਕ ਰੇਲਵੇ ਸਟੇਸ਼ਨ ਦੇ ਮੁਸਾਫ਼ਰ ਖਾਨੇ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ | ਇਸ ਮੌਕੇ ਰੇਲਵੇ ਪੁਲਿਸ ਅਧਿਕਾਰੀ ਸਹਾਇਕ ਥਾਣੇਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਰੇਲਵੇ ...

ਪੂਰੀ ਖ਼ਬਰ »

ਪੁਲਿਸ ਵਲੋਂ 17500 ਨਸ਼ੀਲੀਆਂ ਗੋਲੀਆਂ ਬਰਾਮਦ

ਪਾਤੜਾਂ, 20 ਮਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਇਲਾਕੇ 'ਚ ਨਸ਼ੀਲੇ ਪਦਾਰਥ ਵਿਕਣ ਦੀ ਉਸ ਵੇਲੇ ਇਕ ਹੋਰ ਪੁਸ਼ਟੀ ਹੋਈ ਹੈ ਜਦੋਂ ਸੀ.ਆਈ.ਏ. ਸਟਾਫ਼ ਸਮਾਣਾ ਨੇ ਇਤਲਾਹ ਮਿਲਣ 'ਤੇ ਇਕ ਗੱਡੀ 'ਚੋਂ ਹਜ਼ਾਰਾਂ ਦੀ ਗਿਣਤੀ ਵਿਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ | ਇਸ ਦੇ ...

ਪੂਰੀ ਖ਼ਬਰ »

ਨਗਰ ਪੰਚਾਇਤ ਪ੍ਰਧਾਨ ਤੇ ਦੋ ਹੋਰਨਾਂ ਖ਼ਿਲਾਫ਼ ਪੈਸੇ ਲੈ ਕੇ ਨੌਕਰੀ ਨਾ ਲਗਵਾਉਣ ਸੰਬੰਧੀ ਪੁਲਿਸ ਕੋਲ ਕੀਤੀ ਸ਼ਿਕਾਇਤ

ਘੱਗਾ, 20 ਮਈ (ਵਿਕਰਮਜੀਤ ਸਿੰਘ ਬਾਜਵਾ)-ਸਥਾਨਕ ਨਗਰ ਪੰਚਾਇਤ ਦੀ ਮਹਿਲਾ ਪ੍ਰਧਾਨ, ਉਸ ਦੇ ਪਤੀ ਅਤੇ ਇਕ ਹੋਰ ਵਿਅਕਤੀ ਖ਼ਿਲਾਫ਼ ਪੈਸੇ ਲੈ ਕੇ ਪੱਕੀ ਨੌਕਰੀ ਨਾ ਦੇਣ ਦਾ ਮਾਮਲੇ ਸਾਹਮਣੇ ਆਏ ਹਨ ਜਿਸ ਦੇ ਸਬੰਧ ਵਿਚ ਪੀੜਤਾਂ ਨੇ ਪੁਲਿਸ ਕੋਲ ਲਿਖਤੀ ਸ਼ਿਕਾਇਤ ਕੀਤੀ ਹੈ | ...

ਪੂਰੀ ਖ਼ਬਰ »

ਅਪ੍ਰੈਲ ਮਹੀਨੇ ਦੀ ਤਨਖ਼ਾਹ ਨਾ ਮਿਲਣ ਕਰਕੇ ਪੰਜਾਬੀ ਯੂਨੀਵਰਸਿਟੀ ਦੇ ਕਰਮਚਾਰੀ ਵਿੱਤੀ ਸੰਕਟ 'ਚ

ਪਟਿਆਲਾ, 20 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਗੈਰ ਅਧਿਆਪਨ ਸੰਘ ਬੀ ਅਤੇ ਸੀ ਕਲਾਸ ਵਲੋਂ ਇਕ ਮੀਟਿੰਗ ਕੀਤੀ ਗਈ | ਜਿਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜਕਾਰਨੀ ਦੇ ਪ੍ਰਧਾਨ ਪੁਸ਼ਪਿੰਦਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ...

ਪੂਰੀ ਖ਼ਬਰ »

ਜਸਦੇਵ ਸਿੰਘ ਸੰਧੂ ਕਾਲਜ ਆਫ਼ ਐਜੂਕੇਸ਼ਨ ਵਿਖੇ ਸਿੱਖਿਆ ਨੀਤੀ 'ਤੇ ਕੌਮੀ ਸੈਮੀਨਾਰ ਕਰਵਾਇਆ

ਬਹਾਦਰਗੜ੍ਹ, 20 ਮਈ (ਕੁਲਵੀਰ ਸਿੰਘ ਧਾਲੀਵਾਲ)-ਪਿੰਡ ਕੌਲੀ ਵਿਖੇ ਸਥਿਤ ਜਸਦੇਵ ਸਿੰਘ ਸੰਧੂ ਕਾਲਜ ਆਫ਼ ਐਜੂਕੇਸ਼ਨ ਵਿਖੇ 'ਰਾਸ਼ਟਰੀ ਸਿੱਖਿਆ ਨੀਤੀ-2020' ਤੇ ਕੌਮੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਡੀਨ ਅਕਾਦਮਿਕ ਪੰਜਾਬੀ ਯੂਨੀਵਰਸਿਟੀ ਪ੍ਰੋ. ਯਸ਼ ਪਾਲ ਸ਼ਰਮਾ ਨੇ ...

ਪੂਰੀ ਖ਼ਬਰ »

ਖ਼ੂਨਦਾਨ ਮਾਨਵਤਾ ਦੀ ਭਲਾਈ ਲਈ ਸਭ ਤੋਂ ਉੱਤਮ ਕਾਰਜ-ਜੌੜਾਮਾਜਰਾ

ਸਮਾਣਾ, 20 ਮਈ (ਪ੍ਰੀਤਮ ਸਿੰਘ ਨਾਗੀ)- ਕਿਸਾਨ ਆਗੂ ਅਤੇ ਸਮਾਜ ਸੇਵੀ ਸਵ. ਹਰਚੰਦ ਸਿੰਘ ਦੀ ਯਾਦ ਨੂੰ ਸਮਰਪਿਤ ਪਿੰਡ ਕੁਲਬੂਰਛਾਂ ਵਿਖੇ ਇਕ ਖ਼ੂਨਦਾਨ ਕੈਂਪ ਆਯੋਜਿਤ ਕੀਤਾ ਗਿਆ | ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX