ਤਾਜਾ ਖ਼ਬਰਾਂ


‍ਦੇਤਵਾਲ ਬੈਂਕ ਡਕੈਤੀ ਦੇ ਮਾਮਲੇ 'ਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ
. . .  27 minutes ago
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਲਾਂਪੁਰ ਦਾਖਾ ਦੇ ਇਲਾਕੇ ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਸਾਢੇ ਸੱਤ ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਿਸ...
ਅਫ਼ਗ਼ਾਨਿਸਤਾਨ ਵਿਚ ਹੁਣ ਰਹਿ ਗਏ ਹਨ ਸਿਰਫ਼ 100 ਹਿੰਦੂ ਸਿੱਖ - ਅਫ਼ਗ਼ਾਨ ਸਿੱਖ ਆਗੂ
. . .  43 minutes ago
ਨਵੀਂ ਦਿੱਲੀ, 13 ਅਗਸਤ - ਕਾਬੁਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਫ਼ਗ਼ਾਨ ਸਿੱਖ ਆਗੂ ਗੁਰਨਾਮ ਸਿੰਘ ਰਾਜਵੰਸ਼ੀ ਨੇ ਕਿਹਾ ਕਿ ਮੈਂ ਆਪਣੇ 6 ਪਰਿਵਾਰਿਕ ਮੈਂਬਰਾਂ ਨਾਲ ਅਫ਼ਗ਼ਾਨਿਸਤਾਨ ਤੋਂ ਆਇਆ ਹਾਂ। ਧਮਾਕੇ ਵਿਚ ਸਾਡਾ ਗੁਰਦੁਆਰਾ ਤਬਾਹ ਹੋ ਗਿਆ। ਅਫ਼ਗ਼ਾਨਿਸਤਾਨ ਵਿਚ ਹੁਣ ਸਿਰਫ਼ 100 ਹਿੰਦੂ ਸਿੱਖ ਰਹਿ...
ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  about 1 hour ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  about 2 hours ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  about 2 hours ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  about 2 hours ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  about 3 hours ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 3 hours ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  about 3 hours ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  about 4 hours ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  about 4 hours ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 13 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਵਫ਼ਦ ਨਾਲ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ...
ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  about 5 hours ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  about 5 hours ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਕਾਰ ਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇਕ ਸਾਲ ਦੇ ਬੱਚੇ ਸਣੇ 3 ਜਣਿਆਂ ਦੀ ਹੋਈ ਮੌਤ
. . .  about 4 hours ago
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਲੰਘੀ ਦੇਰ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ...
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਰੋਸ ਮਾਰਚ ਆਰੰਭ
. . .  about 6 hours ago
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਬੇ ਭਰ 'ਚ ਕੀਤੇ ਜਾ ਰਹੇ ਰੋਸ ਮਾਰਚ...
ਬੀਤੀ ਰਾਤ ਚੋਰਾਂ ਨੇ ਅਨਾਜ ਮੰਡੀ ਲੌਂਗੋਵਾਲ 'ਚੋਂ 6 ਮੋਟਰਾਂ ਕੀਤੀਆਂ ਚੋਰੀ
. . .  about 6 hours ago
ਲੌਂਗੋਵਾਲ, 13 ਅਗਸਤ (ਸ.ਸ.ਖੰਨਾ,ਵਿਨੋਦ)-ਬੀਤੀ ਰਾਤ ਅਨਾਜ ਮੰਡੀ ਲੌਂਗੋਵਾਲ 'ਚੋਂ ਇਕ ਆੜ੍ਹਤੀਏ ਦੀ ਦੁਕਾਨ ਅੰਦਰੋਂ ਚੋਰਾਂ ਨੇ ਪਾੜ ਲਾ ਕੇ ਮੋਟਰਾਂ ਚੋਰੀ ਕਰ ਲਈਆਂ ਹਨ। ਇਸ ਦੀ ਜਾਣਕਾਰੀ ਆੜ੍ਹਤੀ ਮੰਗਤ ਰਾਏ ਮੰਗੂ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਚੋਰਾਂ ਵਲੋਂ...
ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਮੌਕੇ 'ਤੇ ਮੌਤ
. . .  about 6 hours ago
ਸ੍ਰੀ ਚਮਕੌਰ ਸਾਹਿਬ , 13 ਅਗਸਤ (ਜਗਮੋਹਨ ਸਿੰਘ ਨਾਰੰਗ)- ਅੱਜ ਤੜਕੇ ਪੌਣੇ ਚਾਰ ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਡਿਊਟੀ ਦੇਣ ਆ ਰਹੇ ਮੁਲਾਜ਼ਮ ਗੁਰਮੁਖ ਸਿੰਘ ਪਿੰਡ ਪਿੱਪਲ ਮਾਜਰਾ ਦੀ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ ਹੋ ਗਈ...
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ 'ਚ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਵਲੋਂ ਅੰਮ੍ਰਿਤਸਰ ਵਿਖੇ ਕੱਢਿਆ ਰੋਸ ਮਾਰਚ
. . .  about 6 hours ago
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਰੋਸ ਮਾਰਚ ਕਰਨ ਦੇ ਐਲਾਨ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ...
ਫਰੀਦਕੋਟ ਦੀ ਕੇਂਦਰੀ ਜੇਲ੍ਹ ਫ਼ਿਰ ਵਿਵਾਦਾਂ 'ਚ, ਮਿਲੇ 32 ਮੋਬਾਈਲ ਫ਼ੋਨ
. . .  about 5 hours ago
ਫਰੀਦਕੋਟ, 13 ਅਗਸਤ (ਜਸਵੰਤ ਪੁਰਬਾ)-ਕੇਂਦਰੀ ਮਾਡਰਨ ਜੇਲ੍ਹ 'ਚ ਵੱਡੀ ਮਾਤਰਾ 'ਚ ਮੋਬਾਈਲ ਫੋਨ ਬਰਾਮਦ ਕੀਤੇ ਹਨ। ਜੇਲ੍ਹ ਪ੍ਰਬੰਧਨ ਨੇ ਜੇਲ੍ਹ ਦੇ ਵੱਖ-ਵੱਖ ਵਾਰਡਾਂ ਦੀ ਕੀਤੀ ਚੈਕਿੰਗ ਦੌਰਾਨ 32 ਮੋਬਾਈਲ ਫ਼ੋਨ, 3 ਚਾਰਜਰ, 1 ਸਮਾਰਟ ਘੜੀ ਬਰਾਮਦ ਕੀਤੀ...
ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਆਏ ਸਾਹਮਣੇ
. . .  about 7 hours ago
ਨਵੀਂ ਦਿੱਲੀ, 13 ਅਗਸਤ-ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20,018 ਰਿਕਵਰੀ ਹੋਈ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
. . .  about 8 hours ago
ਨਵੀਂ ਦਿੱਲੀ, 13 ਅਗਸਤ-ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
⭐ਮਾਣਕ - ਮੋਤੀ⭐
. . .  about 8 hours ago
⭐ਮਾਣਕ - ਮੋਤੀ⭐
ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ
. . .  1 day ago
ਨਵੀਂ ਦਿੱਲੀ, 12 ਅਗਸਤ - ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ 'ਚ ਤਮਗਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਪੀ.ਸੀ.ਆਈ .ਦੀ ਪ੍ਰਧਾਨ ਦੀਪਾ ਮਲਿਕ ਨੇ ਕਿਹਾ, ਟੀਮ ਵਰਕ ...
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਨਵੀਂ ਦਿੱਲੀ ਵਿੱਚ ਯੁਵਾ ਸੰਵਾਦ “ਇੰਡੀਆ-2047” ਨੂੰ ਕੀਤਾ ਸੰਬੋਧਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਜੇਠ ਸੰਮਤ 554
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਪੰਜਾਬ / ਜਨਰਲ

ਸ੍ਰੀ ਹੇਮਕੁੰਟ ਸਾਹਿਬ ਲਈ ਅੱਜ ਤੋਂ ਆਰੰਭ ਹੋਵੇਗੀ ਪੈਦਲ ਯਾਤਰਾ

ਸ੍ਰੀ ਗੋਬਿੰਦ ਘਾਟ ਤੋਂ ਸੁਰਿੰਦਰਪਾਲ ਸਿੰਘ ਵਰਪਾਲ
ਗੋਬਿੰਦ ਘਾਟ, 20 ਮਈ-ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਪੈਦਲ ਯਾਤਰਾ ਅੱਜ 21 ਮਈ ਨੂੰ ਗੁਰਦੁਆਰਾ ਗੋਬਿੰਦਘਾਟ (ਉੱਤਰਖੰਡ) ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਵੇਗੀ | ਇਸ ਤੋਂ ਪਹਿਲਾਂ ਗੁਰਦੁਆਰਾ ਗੋਬਿੰਦਘਾਟ ਵਿਖੇ ਚੱਲ ਰਹੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ, ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਹੋਵੇਗਾ | ਉਪਰੰਤ ਯਾਤਰਾ ਲਈ ਆਰੰਭਤਾ ਦੀ ਅਰਦਾਸ ਹੋਵੇਗੀ | ਉੱਥੇ ਹੀ ਦੂਜੇ ਪਾਸੇ ਯਾਤਰਾ ਲਈ ਵੱਡੀ ਤਾਦਾਦ 'ਚ ਸ਼ਰਧਾਲੂ ਗੁਰਦੁਆਰਾ ਗੋਬਿੰਦਘਾਟ ਵਿਖੇ ਪਹੁੰਚ ਰਹੇ ਹਨ | ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਲਈ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਆ ਰਹੀ ਸੰਗਤ ਨੇ ਅੱਜ ਯਾਤਰਾ ਦੇ ਆਪਣੇ ਮੁਢਲੇ ਪੜਾਅ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਰਿਸ਼ੀਕੇਸ਼ ਅਤੇ ਸ੍ਰੀਨਗਰ ਤੋਂ ਆਪਣੇ -ਆਪਣੇ ਵਾਹਨਾਂ ਤੋਂ ਇਲਾਵਾ ਕਿਰਾਏ-ਭਾੜੇ ਦੀਆਂ ਗੱਡੀਆਂ ਰਾਹੀਂ ਰਵਾਨਗੀ ਪਾਈ | ਰਿਸ਼ੀਕੇਸ਼ ਤੋਂ 300 ਕਿਲੋਮੀਟਰ ਦੇ ਸਫ਼ਰ ਦੌਰਾਨ ਸੰਗਤ ਨੇ ਜਿੱਥੇ ਇਕ ਪਾਸੇ ਅਸਮਾਨ ਨੂੰ ਛੂੰਹਦੇ ਹਰਿਆਲੀ ਭਰਪੂਰ ਪਹਾੜਾਂ ਅਤੇ ਦੂਜੇ ਪਾਸੇ ਹਜ਼ਾਰਾਂ ਫੁੱਟ ਡੂੰਘੀ ਖੱਡ 'ਚ ਵਹਿੰਦੀ ਨਦੀ ਤੇ ਝਰਨਿਆਂ ਦੇ ਮਨਮੋਹਕ ਦਿ੍ਸ਼ਾਂ ਦਾ ਨਜ਼ਾਰਾ ਤੱਕਿਆ, ਉੱਥੇ ਹੀ ਦੇਰ ਸ਼ਾਮ ਗੁਰਦੁਆਰਾ ਗੋਬਿੰਦਘਾਟ ਵਿਖੇ ਪਹੁੰਚਣ ਤੋਂ ਬਾਅਦ ਸਾਫ਼ ਸੁਥਰੇ ਵਾਤਾਵਰਣ ਅਤੇ ਸ਼ਾਂਤਮਈ ਮਾਹੌਲ 'ਚ ਗੁਰਬਾਣੀ ਦੀਆਂ ਮਨੋਹਰ ਧੁਨਾਂ ਦਾ ਆਨੰਦ ਮਾਣਿਆ | ਸ਼ਰਧਾਲੂਆਂ ਦੀ ਆਮਦ ਦੇ ਮੱਦੇਨਜ਼ਰ ਪ੍ਰਸ਼ਾਸਨ ਵੀ ਪੱਬਾਂ ਭਾਰ ਦਿਖਾਈ ਦੇ ਰਿਹਾ ਹੈ | ਇਸ ਦੌਰਾਨ ਜ਼ਿਲ੍ਹਾ ਚਮੋਲੀ ਦੇ ਐਸ.ਪੀ. ਸ਼ਵੇਤਾ ਚੌਬੇ ਸਮੇਤ ਹੋਰਨਾਂ ਅਧਿਕਾਰੀਆਂ ਨੇ ਯਾਤਰਾ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਟਰੱਸਟ ਦੇ ਚੇਅਰਮੈਨ ਜਨਕ ਸਿੰਘ, ਉਪ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨਾਲ ਮੀਟਿੰਗ ਵੀ ਕੀਤੀ | ਇਸ ਦੌਰਾਨ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਅਤੇ ਗੁਰਦੁਆਰਾ ਗੋਬਿੰਦਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਯਾਤਰਾ ਸਬੰਧੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ |

ਡਾ: ਹਮਦਰਦ ਦਾ ਨਿਬੰਧ ਸੰਗ੍ਰਹਿ 'ਪਲੀਤ ਹੋਇਆ ਚੌਗਿਰਦਾ' ਐਮ. ਏ. ਪੰਜਾਬੀ ਦੇ ਸਿਲੇਬਸ 'ਚ ਸ਼ਾਮਿਲ

ਬਟਾਲਾ, 20 ਮਈ (ਕਮਲ ਕਾਹਲੋਂ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ 'ਅਜੀਤ' ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ: ਬਰਜਿੰਦਰ ਸਿੰਘ ਹਮਦਰਦ ਦਾ ਨਿਬੰਧ ਸੰਗ੍ਰਹਿ 'ਪਲੀਤ ਹੋਇਆ ਚੌਗਿਰਦਾ' ਐਮ. ਏ. ਪੰਜਾਬੀ ਸਮੈਸਟਰ ਚੌਥਾ ਦੇ ਬੈਚ 2021 ਤੋਂ 2023 (19ਵਾਂ ਪਰਚਾ : ...

ਪੂਰੀ ਖ਼ਬਰ »

ਕਣਕ ਤੇ ਆਟੇ ਦੀ ਵੰਡ ਲਈ ਵਿਜੀਲੈਂਸ ਕਮੇਟੀਆਂ ਗਠਿਤ ਕਰਨ ਦੇ ਹੁਕਮ

ਚੰਡੀਗੜ੍ਹ, 20 ਮਈ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਖ਼ੁਰਾਕ ਸੁਰੱਖਿਆ ਐਕਟ, 2013 ਤਹਿਤ ਕਣਕ ਦੀ ਸੁਚੱਜੀ ਵੰਡ ਦੀ ਨਿਗਰਾਨੀ ਦੇ ਮੱਦੇਨਜ਼ਰ ਜ਼ਿਲ੍ਹਾ, ਬਲਾਕ ਅਤੇ ਡਿਪੂ ਪੱਧਰ 'ਤੇ ਵਿਜੀਲੈਂਸ ਕਮੇਟੀਆਂ ਦੇ ਗਠਨ ਦੇ ਹੁਕਮ ਦਿੱਤੇ ਹਨ | ਇਹ ਕਮੇਟੀਆਂ ਆਟੇ ...

ਪੂਰੀ ਖ਼ਬਰ »

ਪੀ. ਐੱਸ. ਈ. ਬੀ. ਇੰਜ. ਐਸੋਸੀਏਸ਼ਨ ਸਮੇਤ ਕਿਸਾਨ ਆਗੂ ਵਲੋਂ ਬਿਜਲੀ ਚੋਰਾਂ ਦਾ ਸਾਥ ਨਾ ਦੇਣ ਦੀ ਅਪੀਲ

ਪਟਿਆਲਾ, 20 ਮਈ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਨਿਗਮ ਦੀ ਜਥੇਬੰਦੀ ਪੀ. ਐੱਸ. ਈ. ਬੀ. ਇੰਜੀਨੀਅਰ ਐਸੋਸੀਏਸ਼ਨ ਦੇ ਪ੍ਰਧਾਨ ਇੰਜ. ਜਸਬੀਰ ਸਿੰਘ ਧੀਮਾਨ ਅਤੇ ਜਨਰਲ ਸਕੱਤਰ ਇੰਜ. ਅਜੇ ਪਾਲ ਸਿੰਘ ਅਟਵਾਲ ਨੇ ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਅਪੀਲ ਕਰਦਿਆਂ ਆਖਿਆ ਕਿ ...

ਪੂਰੀ ਖ਼ਬਰ »

ਤੇਲੰਗਾਨਾ ਦੇ ਮੁੱਖ ਮੰਤਰੀ ਮਿ੍ਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਦੇਣਗੇ 3-3 ਲੱਖ ਦੀ ਮਦਦ

ਚੰਡੀਗੜ੍ਹ, 20 ਮਈ (ਵਿਕਰਮਜੀਤ ਸਿੰਘ ਮਾਨ)-ਤੇਲੰਗਾਨਾ ਦੇ ਮੁੱਖ ਮੰਤਰੀ ਕੇ.ਚੰਦਰ ਸ਼ੇਖਰ ਰਾਉ ਕਿਸਾਨ ਅੰਦੋਲਨ 'ਚ ਜਾਨਾਂ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ 3-3 ਲੱਖ ਰੁਪਏ ਦੀ ਮਦਦ ਦੇਣਗੇ | ਇਸ ਸਬੰਧ 'ਚ 22 ਮਈ ਨੂੰ ਚੰਡੀਗੜ੍ਹ ਸਥਿਤ ਮਿਉਂਸੀਪਲ ਭਵਨ 'ਚ ਦਿੱਲੀ ਦੇ ਮੁੱਖ ...

ਪੂਰੀ ਖ਼ਬਰ »

ਗੈਸ ਲੀਕ ਹੋਣ ਕਾਰਨ ਘਰ 'ਚ ਲੱਗੀ ਅੱਗ, 3 ਜੀਆਂ ਦੀ ਮੌਤ

ਚੁਗਿੱਟੀ/ ਜੰਡੂਸਿੰਘਾ, 20 ਮਈ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਲੰਮਾ ਪਿੰਡ ਖ਼ੇਤਰ 'ਚ ਸ਼ੁੱਕਰਵਾਰ ਨੂੰ ਸਵੇਰੇ ਸਿਲੰਡਰ 'ਚੋਂ ਗੈਸ ਲੀਕ ਹੋਣ ਕਾਰਨ ਇਕ ਘਰ 'ਚ ਭਿਆਨਕ ਅੱਗ ਲੱਗ ਗਈ ਜਿਸ ਦੀ ਲਪੇਟ 'ਚ ਆਉਣ ਕਾਰਨ ਇਕ ਪਰਿਵਾਰ ਦੇ 3 ਜੀਆਂ ਦੀ ਮੌਤ ਹੋ ਗਈ | ...

ਪੂਰੀ ਖ਼ਬਰ »

15 ਜੂਨ ਤੋਂ ਬਾਅਦ ਝੋਨਾ ਲਗਾਉਣ ਨਾਲ 110 ਕਰੋੜ ਘਣ ਮੀਟਰ ਪਾਣੀ ਤੇ 19.2 ਕਰੋੜ ਯੂਨਿਟਾਂ ਬਚੇਗੀ ਬਿਜਲੀ

ਲੁਧਿਆਣਾ, 20 ਮਈ (ਪੁਨੀਤ ਬਾਵਾ)-ਪੰਜਾਬ ਦੇ ਕਿਸਾਨ ਜੇਕਰ 10 ਜੂਨ ਦੀ ਬਜਾਏ 15 ਜੂਨ ਜਾਂ 15 ਜੂਨ ਤੋਂ ਬਾਅਦ ਝੋਨਾ ਲਗਾਉਣ, ਤਾਂ ਸਿਰਫ਼ ਏਨੀ ਕੋਸ਼ਿਸ਼ ਨਾਲ ਪੰਜਾਬ ਦਾ 110 ਕਰੋੜ ਘਣ ਮੀਟਰ ਪਾਣੀ ਅਤੇ 19.2 ਕਰੋੜ ਯੂਨਿਟਾਂ ਬਿਜਲੀ ਬਚ ਸਕਦੀ ਹੈ, ਜਿਸ ਨਾਲ ਪਾਣੀ ਤੇ ਬਿਜਲੀ ਦੀ ...

ਪੂਰੀ ਖ਼ਬਰ »

ਦਸਵੀਂ ਦਾ ਨਤੀਜਾ ਵਿਵਾਦਾਂ 'ਚ

ਦਵਿੰਦਰ ਪਾਲ ਸਿੰਘ ਫ਼ਾਜ਼ਿਲਕਾ, 20 ਮਈ-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਆਪਣੀ ਕਾਬਲੀਅਤ ਦੇ ਕਈ ਇਤਿਹਾਸ ਪਹਿਲੇ ਸਿਰਜੇ ਹਨ, ਜਿਸ ਕਾਰਨ ਬੋਰਡ ਨੂੰ ਕਾਫ਼ੀ ਸ਼ਰਮਿੰਦਗੀ ਸਹਿਣ ਕਰਨੀ ਪਈ ਹੈ | ਪਿਛਲੇ ਸਾਲ ਦਸਵੀਂ ਬੋਰਡ ਦੇ ਨਤੀਜਿਆਂ ਵਿਚ ਬੋਰਡ ਨੇ ਬਹੁਗਿਣਤੀ ...

ਪੂਰੀ ਖ਼ਬਰ »

ਮੁੱਖ ਮੰਤਰੀ ਨੂੰ ਮੰਗ-ਪੱਤਰ ਦੇਣ ਜਾ ਰਹੇ ਸਿੰਘਾਂ ਨੂੰ ਰੋਕਿਆ

ਮਾਜਰੀ, 20 ਮਈ (ਕੁਲਵੰਤ ਸਿੰਘ ਧੀਮਾਨ)-ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਲਾਪਤਾ ਹੋਣ ਦੇ ਮਾਮਲੇ 'ਚ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ-ਪੱਤਰ ਦੇਣ ਲਈ ਭਾਈ ਅਮਰੀਕ ਸਿੰਘ ਅਜਨਾਲਾ ਦੀ ਅਗਵਾਈ ਹੇਠ ਸ੍ਰੀ ...

ਪੂਰੀ ਖ਼ਬਰ »

6 ਜੂਨ ਨੂੰ ਸ਼੍ਰੋਮਣੀ ਕਮੇਟੀ ਅਤੇ ਸਰਕਾਰੀ ਅਦਾਰਿਆਂ 'ਚ ਛੁੱਟੀ ਹੋਵੇ-ਬਾਬਾ ਖ਼ਾਲਸਾ

ਚੌਕ ਮਹਿਤਾ, 20 ਮਈ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵਲੋਂ ਜੂਨ '84 ਦੇ ਸਮੂਹ ਸ਼ਹੀਦਾਂ ਦੀ ਯਾਦ 'ਚ 6 ਜੂਨ ਨੂੰ ਚੌਂਕ ਮਹਿਤਾ ਵਿਖੇ ਮਨਾਏ ਜਾ ਰਹੇ ਘੱਲੂਘਾਰਾ ਸ਼ਹੀਦੀ ਸਮਾਗਮ ਪ੍ਰਤੀ ਸੰਗਤਾਂ 'ਚ ਭਾਰੀ ਉਤਸ਼ਾਹ ਹੈ | ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ ਲਈ ਦਾਖ਼ਲਾ ਪ੍ਰੀਖਿਆ 29 ਨੂੰ

ਐੱਸ. ਏ. ਐੱਸ. ਨਗਰ, 20 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸੁਸਾਇਟੀ ਫਾਰ ਪ੍ਰੋਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫਾਰ ਪੁਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ਼ ਪੰਜਾਬ ਤਹਿਤ ਚਲਾਏ ਜਾ ਰਹੇ 10 ਮੈਰੀਟੋਰੀਅਸ ਸਕੂਲਾਂ 'ਚ 9ਵੀਂ, 11ਵੀਂ ਅਤੇ 12ਵੀਂ ਜਮਾਤਾਂ 'ਚ ਸੈਸ਼ਨ 2022-23 ਦੇ ...

ਪੂਰੀ ਖ਼ਬਰ »

ਜੰਗ-ਏ-ਆਜ਼ਾਦੀ ਯਾਦਗਾਰ ਵਿਖੇ 'ਬਸੰਤੀ ਚੋਲਾ' ਨਾਟਕ ਦੀ ਪੇਸ਼ਕਾਰੀ ਅੱਜ

ਜਲੰਧਰ, 20 ਮਈ (ਅ.ਬ.)-ਜੰਗ-ਏ-ਆਜ਼ਾਦੀ ਯਾਦਗਾਰ, ਕਰਤਾਰਪੁਰ ਵਿਖੇ 21 ਮਈ, 2022 ਨੂੰ ਦੁਪਹਿਰ ਬਾਅਦ 12: 30 ਵਜੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਸਰਪ੍ਰਸਤੀ ਹੇਠ ਵਿਸ਼ੂ ਸ਼ਰਮਾ ਦੀ ਨਿਰਦੇਸ਼ਨਾ ਨਾਲ ਆਜ਼ਾਦੀ ਸੰਘਰਸ਼ ਦੀ ਇਨਕਲਾਬੀ ਵਿਰਾਸਤ ਨੂੰ ਪੇਸ਼ ਕਰਦਾ ਨਾਟਕ ...

ਪੂਰੀ ਖ਼ਬਰ »

ਪੰਜਾਬ 'ਚ ਆਪਣਾ ਸਿਆਸੀ ਕਿਲ੍ਹਾ ਮਜ਼ਬੂਤ ਕਰਨ 'ਚ ਲੱਗੀ ਭਾਜਪਾ

ਚੰਡੀਗੜ੍ਹ, 20 ਮਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਅੰਦਰ ਹਾਲ ਹੀ 'ਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਵਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਗੁੱਟ ਨਾਲ ਮਿਲ ਕੇ ਚੋਣਾਂ ਲੜੀਆਂ ...

ਪੂਰੀ ਖ਼ਬਰ »

ਅਫ਼ਸਰਾਂ ਤੇ ਬਾਬੂਆਂ ਨੂੰ ਹੁਣ ਨਹੀਂ ਮਿਲਣਗੇ ਠੰਢੀ ਹਵਾ ਦੇ ਬੁੱਲੇ

ਰਾਮਪੁਰਾ ਫੂਲ, 20 ਮਈ (ਨਰਪਿੰਦਰ ਸਿੰਘ ਧਾਲੀਵਾਲ)-ਸਰਕਾਰੀ ਦਫ਼ਤਰਾਂ ਦੇ ਅਫ਼ਸਰਾਂ ਨੂੰ ਹੁਣ ਠੰਢੀ ਹਵਾ ਦੇ ਬੁੱਲੇ ਨਹੀਂ ਮਿਲਣਗੇ | ਪੰਜਾਬ ਅੰਦਰ ਪੈਦਾ ਹੋਏ ਬਿਜਲੀ ਸੰਕਟ ਤੋਂ ਬਾਅਦ ਪੰਜਾਬ ਸਰਕਾਰ ਅਤੇ ਪਾਵਰਕਾਮ ਵਲੋਂ ਬਿਜਲੀ ਕੁੰਡੀ 'ਤੇ ਚਲਦੇ ਪੰਜਾਬ ਦੇ ਥਾਣਿਆਂ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ 'ਚ ਸਾਲ 2022-23 ਲਈ 15 ਕਮੇਟੀਆਂ ਦਾ ਗਠਨ

ਚੰਡੀਗੜ੍ਹ, 20 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ 'ਚ ਸਾਲ 2022-23 ਲਈ ਅੱਜ 15 ਕਮੇਟੀਆਂ ਦਾ ਗਠਨ ਕਰ ਦਿੱਤਾ ਗਿਆ ਹੈ | ਲੋਕ ਲੇਖਾ ਕਮੇਟੀ ਡਾ. ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਚੇਅਰਮੈਨ ਲਾ ਕੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ, ਅਜੇ ਗੁਪਤਾ, ...

ਪੂਰੀ ਖ਼ਬਰ »

ਪੰਥ-ਵਿਰੋਧੀ ਤਾਕਤਾਂ ਦੇ ਹੱਕ 'ਚ ਭੁਗਤਣਾ ਭਾਈ ਦਾਦੂਵਾਲ ਦਾ ਸੁਭਾਅ-ਭਾਈ ਚਾਵਲਾ

ਸ੍ਰੀ ਅਨੰਦਪੁਰ ਸਾਹਿਬ, 20 ਮਈ (ਨਿੱਕੂਵਾਲ)-ਬੰਦੀ ਸਿੰਘਾਂ ਦੀ ਰਿਹਾਈ ਵਾਲੀ ਕਮੇਟੀ ਦੀ ਹੋਈ ਪਲੇਠੀ ਮੀਟਿੰਗ ਤੋਂ ਤੁਰੰਤ ਬਾਅਦ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਕਿੰਤੂ-ਪ੍ਰੰਤੂ ਵਾਲੀ ਬਲਜੀਤ ਸਿੰਘ ਦਾਦੂਵਾਲ ਦੀ ਕਾਰਵਾਈ ਦਾ ਸਖ਼ਤ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਪੰਜਾਬ 7 ਸਾਲਾਂ ਤੋਂ ਸਥਾਈ ਨਿਰਦੇਸ਼ਕ ਤੋਂ ਵੀ ਵਿਹੂਣਾ

ਗੁਰਵਿੰਦਰ ਸਿੰਘ ਔਲਖ ਪਟਿਆਲਾ, 20 ਮਈ -ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਲਈ ਸਥਾਪਿਤ ਕੀਤੇ ਭਾਸ਼ਾ ਵਿਭਾਗ ਦੀ ਹਾਲਤ ਸਰਕਾਰਾਂ ਦੀ ਅਣਗਹਿਲੀ ਕਾਰਨ ਏਨੀ ਤਰਸਯੋਗ ਹੋ ਗਈ ਹੈ ਕਿ ਪਿਛਲੇ 7 ਸਾਲਾਂ ਤੋਂ ਵਿਭਾਗ ਸਥਾਈ ਨਿਰਦੇਸ਼ਕ ਤੋਂ ਵੀ ਸੱਖਣਾ ਹੈ, ਜਦੋਂ ਕਿ ਡਾਇਰੈਕਟਰ ...

ਪੂਰੀ ਖ਼ਬਰ »

ਮਾਈਾਡ ਮੇਕਰ ਨੇ ਦਿਵਾਇਆ ਕੈਨੇਡਾ ਦਾ ਵਰਕ ਪਰਮਿਟ

ਖੰਨਾ, 20 ਮਈ (ਹਰਜਿੰਦਰ ਸਿੰਘ ਲਾਲ)-ਮਾਈਾਡ ਮੇਕਰ ਦੇ ਖੰਨਾ, ਬੰਗਾ ਅਤੇ ਪਟਿਆਲਾ ਸ਼ਹਿਰਾਂ ਵਿਚ ਸਥਿਤ ਦਫ਼ਤਰਾਂ 'ਚ ਅਨੇਕਾਂ ਹੀ ਵਿਦਿਆਰਥੀਆਂ ਦੇ ਸਟੱਡੀ ਵੀਜ਼ਾ, ਮਾਪਿਆਂ ਦੇ ਸੁਪਰ ਵੀਜ਼ਾ, ਵਿਜ਼ਟਰ ਵੀਜ਼ਾ ਅਤੇ ਸਪਾਊਸ ਵੀਜ਼ਾ ਲਗਾਤਾਰ ਆ ਰਹੇ ਹਨ | ਮਾਈਾਡ ਮੇਕਰ ਦੇ ...

ਪੂਰੀ ਖ਼ਬਰ »

1766 ਸਾਬਕਾ ਪਟਵਾਰੀਆਂ ਦੀ ਠੇਕੇ 'ਤੇ ਭਰਤੀ ਲਈ ਨੋਟੀਫ਼ਿਕੇਸ਼ਨ ਜਾਰੀ

ਲੁਧਿਆਣਾ, 20 ਮਈ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਮਾਲ ਵਿਭਾਗ ਵਿਚ ਖ਼ਾਲੀ ਪਈਆਂ ਪਟਵਾਰੀਆਂ ਦੀਆਂ ਅਸਾਮੀਆਂ ਭਰਨ ਲਈ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ | ਪੰਜਾਬ ਸਰਕਾਰ ਦੇ ਮਾਲ ਅਤੇ ਪੁਨਰਵਾਸ ਵਿਭਾਗ (ਮੁਰੱਬਾਬੰਦੀ ਸ਼ਾਖਾ) ਵਲੋਂ ਜਾਰੀ ਕੀਤੇ ...

ਪੂਰੀ ਖ਼ਬਰ »

ਬਿਜਲੀ ਨਿਗਮ ਦੇ ਅਧਿਕਾਰੀਆਂ ਵਲੋਂ ਡਿਫਾਲਟਰਾਂ ਤੋਂ ਬਕਾਏ ਦੀ ਵਸੂਲੀ ਦੇ ਢੰਗ ਤੋਂ ਆਮ ਲੋਕ ਔਖੇ

ਪਟਿਆਲਾ, 20 ਮਈ (ਗੁਰਪ੍ਰੀਤ ਸਿੰਘ ਚੱਠਾ)-ਸੂਬਾ ਸਰਕਾਰ ਵਲੋਂ ਬਿਜਲੀ ਖਪਤਕਾਰਾਂ ਤੋਂ ਬਿਜਲੀ ਬਿੱਲਾਂ ਦੇ ਬਕਾਏ ਉਗਰਾਉਣ ਦੇ ਐਲਾਨ ਤੋਂ ਬਾਅਦ ਬਿਜਲੀ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਢੰਗ ਤੋਂ ਸ਼ਹਿਰ ਅਤੇ ਪਿੰਡ ਦੇ ਆਮ ਲੋਕ ਔਖੇ ਹਨ | ਇਨ੍ਹਾਂ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਵਿਧਾਇਕ ਬਿਲਾਸਪੁਰ ਵਿਧਾਨ ਸਭਾ ਦੀ ਵੈੱਲਫੇਅਰ ਕਮੇਟੀ ਦੇ ਚੇਅਰਮੈਨ ਨਿਯੁਕਤ

ਜਲੰਧਰ, 20 ਮਈ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਵਿਧਾਨ ਸਭਾ ਦੀਆਂ ਕਮੇਟੀਆਂ ਦਾ ਗਠਨ ਕੀਤਾ ਗਿਆ | ਜਿਸ ਦੌਰਾਨ ਵਿਧਾਨ ਸਭਾ ਦੀ ਅਹਿਮ ਵੈਲਫੇਅਰ ਕਮੇਟੀ ਦੇ ਹਲਕਾ ...

ਪੂਰੀ ਖ਼ਬਰ »

ਕਣਕ ਝੋਨੇ ਦੇ ਚੱਕਰ 'ਚੋਂ ਨਿਕਲਣ ਲਈ ਸਿਰਫ਼ ਪਸ਼ੂ ਪਾਲਣ ਧੰਦਾ ਵਧੀਆ ਬਦਲ-ਧਾਲੀਵਾਲ

ਲੁਧਿਆਣਾ, 20 ਮਈ (ਪੁਨੀਤ ਬਾਵਾ)-ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਿਖੇ 150 ਪਸ਼ੂਆਂ ਦੇ ਜਲਵਾਯੂ ਅਨੁਕੂਲ ਪਸ਼ੂ ਸ਼ੈੱਡ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਕਣਕ ਤੇ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼ : ਜਸਜੀਤ ਕੌਰ ਵਾਲੀਆ

ਫ਼ਰੀਦਕੋਟ: ਜਸਜੀਤ ਕੌਰ ਵਾਲੀਆ 1942 'ਚ ਸ. ਰਜਿੰਦਰ ਸਿੰਘ ਦੇ ਘਰ ਮਾਤਾ ਸੁਸ਼ੀਲ ਕੌਰ ਦੇ ਕੁੱਖੋਂ ਪੈਦਾ ਹੋਏ ਤੇ 1974 'ਚ ਕੁਲਜੀਤ ਸਿੰਘ ਵਾਲੀਆ ਨਾਲ ਫ਼ਰੀਦਕੋਟ ਵਿਆਹੇ ਗਏ | ਪੜ੍ਹਾਈ 'ਚ ਬਹੁਤ ਹੀ ਅੱਵਲ ਰਹਿ ਕੇ ਬੀ.ਏ., ਬੀ.ਐੱਡ. ਕੀਤੀ ਅਤੇ ਪਟਿਆਲਾ, ਨਾਭਾ, ਗੌਰਮਿੰਟ ਗਰਲਜ਼ ...

ਪੂਰੀ ਖ਼ਬਰ »

ਪ੍ਰ੍ਰਬੰਧਕੀ ਕੰਮਕਾਜ ਦੇਖ ਰਹੇ ਡਾਕਟਰਾਂ ਨੰੂ ਵੀ ਹੁਣ ਕਰਨਾ ਪਵੇਗਾ ਮਰੀਜ਼ਾਂ ਦਾ ਇਲਾਜ

ਸੰਗਰੂਰ, 20 ਮਈ (ਧੀਰਜ ਪਸੌਰੀਆ)-ਪੰਜਾਬ 'ਚ ਸਿਹਤ ਵਿਭਾਗ 'ਚ ਵੱਖ-ਵੱਖ ਅਹੁਦਿਆਂ 'ਤੇ ਪ੍ਰਬੰਧਕੀ ਕੰਮਕਾਜ ਦੇਖ ਰਹੇ ਡਾਕਟਰਾਂ ਨੰੂ ਹੁਣ ਸਿਹਤ ਵਿਭਾਗ ਦੇ ਜ਼ਿਲ੍ਹਾ ਹਸਪਤਾਲਾਂ 'ਚ ਰੋਜ਼ਾਨਾ ਤਿੰਨ ਘੰਟੇ 8.00 ਵਜੇ ਤੋਂ 11 ਵਜੇ ਤੱਕ ਓ.ਪੀ.ਡੀ. 'ਚ ਜਾ ਕੇ ਮਰੀਜ਼ਾਂ ਦਾ ਇਲਾਜ ...

ਪੂਰੀ ਖ਼ਬਰ »

ਮਲਟੀਨੈਸ਼ਨਲ ਕੰਪਨੀਆਂ ਦਵਾਈਆਂ ਦੇ ਕਾਰੋਬਾਰ 'ਚ ਆਉਣ ਨਾਲ 10 ਲੱਖ ਕੈਮਿਸਟਾਂ ਦਾ ਕਾਰੋਬਾਰ ਹੋਵੇਗਾ ਪ੍ਰਭਾਵਿਤ

ਸੰਗਰੂਰ, 20 ਮਈ (ਧੀਰਜ ਪਸ਼ੌਰੀਆ)- ਰਿਟੇਲ ਬਾਜ਼ਾਰ 'ਤੇ ਕਾਬਜ਼ ਹੋ ਰਹੀਆਂ ਮਲਟੀਨੈਸ਼ਨਲ ਕੰਪਨੀਆਂ ਹੁਣ ਦਵਾਈਆਂ ਦੇ ਕਾਰੋਬਾਰ 'ਚ ਵੀ ਉਤਰ ਰਹੀਆਂ ਹਨ | ਕਈ ਸਾਲਾਂ ਤੋਂ ਦਵਾਈਆਂ ਦੀ ਆਨਲਾਈਨ ਵਿਕਰੀ ਕਰ ਰਹੀਆਂ ਇਹ ਕੰਪਨੀਆਂ ਜਿਨ੍ਹਾਂ 'ਚ ਰਿਲਾਇੰਸ, ਟਾਟਾ, ਅਡਾਨੀ ...

ਪੂਰੀ ਖ਼ਬਰ »

ਰਿਫ਼ਿਊਜ਼ ਹੋਏ ਵਿਦਿਆਰਥੀਆਂ ਲਈ ਕੈਨੇਡਾ ਦੁਬਾਰਾ ਸਟੱਡੀ ਵੀਜ਼ਾ ਅਪਲਾਈ ਕਰਨ ਦਾ ਮੌਕਾ-ਪੈਰਾਗੋਨ ਗਰੁੱਪ

ਸੰਗਰੂਰ, 20 ਮਈ (ਸੁਖਵਿੰਦਰ ਸਿੰਘ ਫੁੱਲ)-ਪੈਰਾਗੋਨ ਗਰੁੱਪ ਦੇ ਡਾਇਰੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਗੁਰਿੰਦਰਪ੍ਰੀਤ ਸਿੰਘ, ਜੋ ਕਿ ਪਿੰਡ ਘਾਬਦਾਂ (ਜ਼ਿਲ੍ਹਾ ਸੰਗਰੂਰ) ਦਾ ਰਹਿਣ ਵਾਲਾ ਹੈ, ਦਾ ਕੈਨੇਡਾ ਦਾ ਸਟੱਡੀ ਵੀਜ਼ਾ ਪ੍ਰਾਪਤ ਕੀਤਾ ਹੈ | ...

ਪੂਰੀ ਖ਼ਬਰ »

ਚੀਨ ਵਲੋਂ ਪੈਂਗੋਂਗ 'ਚ ਬਣਾਇਆ ਪੁਲ ਨਾਜਾਇਜ਼ ਕਬਜ਼ੇ ਵਾਲੇ ਖੇਤਰ 'ਚ-ਵਿਦੇਸ਼ ਮੰਤਰਾਲਾ

ਨਵੀਂ ਦਿੱਲੀ, 20 ਮਈ (ਏਜੰਸੀ)-ਭਾਰਤ ਨੇ ਦੱਸਿਆ ਕਿ ਚੀਨ ਵਲੋਂ ਪੈਂਗੋਂਗ ਤਸੋ 'ਚ ਬਣਾਇਆ ਜਾ ਰਿਹਾ ਦੂਜਾ ਪੁਲ ਉਸ ਵਲੋਂ 1960 ਤੋਂ ਨਾਜਾਇਜ਼ ਤੌਰ 'ਤੇ ਕਬਜ਼ਾ ਕੀਤੇੇ ਖੇਤਰ 'ਚ ਹੈ | ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਭਾਰਤ ਨੇ ...

ਪੂਰੀ ਖ਼ਬਰ »

ਵਾਦੀ 'ਚ ਨਿਰਮਾਣ ਅਧੀਨ ਸੁਰੰਗ ਦਾ ਅਗਲਾ ਹਿੱਸਾ ਡਿੱਗਾ-1 ਮੌਤ

ਸ੍ਰੀਨਗਰ, 20 ਮਈ (ਮਨਜੀਤ ਸਿੰਘ)-ਸ੍ਰੀਨਗਰ-ਜੰਮੂ ਕੌਮੀ ਹਾਈਵੇਅ 'ਤੇ ਜ਼ਿਲ੍ਹਾ ਰਾਮਬਣ ਵਿਖੇ ਨਿਰਮਾਣ ਅਧੀਨ ਸੁਰੰਗ ਦਾ ਅਗਲਾ ਹਿੱਸਾ ਡਿੱਗਣ ਕਾਰਨ 1 ਮਜ਼ਦੂਰ ਦੀ ਮੌਤ ਤੇ 2 ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ, ਜਦੋਂਕਿ ਸੁਰੰਗ ਦੇ ਮਲਬੇ ਹੇਠ ਫਸੇ 9 ਮਜ਼ਦੂਰਾਂ ਨੂੰ ...

ਪੂਰੀ ਖ਼ਬਰ »

16 ਕਿਸਾਨ ਜਥੇਬੰਦੀਆਂ ਵਲੋਂ ਮੰਗਾਂ ਦੇ ਹੱਲ ਲਈ ਵਿਸ਼ੇਸ਼ ਮੀਟਿੰਗ

ਐੱਸ. ਏ. ਐੱਸ. ਨਗਰ, 20 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸੰਯੁਕਤ ਕਿਸਾਨ ਮੋਰਚੇ ਦੀਆਂ 32 ਕਿਸਾਨ ਜਥੇਬੰਦੀਆਂ 'ਚੋਂ 16 ਕਿਸਾਨ ਜਥੇਬੰਦੀਆਂ ਵਲੋਂ ਕਿਸਾਨ ਮਸਲਿਆਂ ਦੇ ਹੱਲ ਲਈ ਅੱਜ ਗੁਰਦੁਆਰਾ ਅੰਬ ਸਾਹਿਬ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ 'ਚ ਇਨਸਾਫ਼ ਯਕੀਨੀ ਬਣਾਉਣ ਮੁੱਖ ਮੰਤਰੀ-ਬਾਜਵਾ

ਚੰਡੀਗੜ੍ਹ, 20 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਇਨਸਾਫ਼ ਨੂੰ ਜਲਦ ਯਕੀਨੀ ਬਣਾਉਣ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਕੋਰੋਨਾ ਦੇ 23 ਨਵੇਂ ਮਾਮਲੇ

ਚੰਡੀਗੜ੍ਹ, 20 ਮਈ (ਅਜੀਤ ਬਿਊਰੋ)- ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਅੱਜ ਕੋਰੋਨਾ ਦੇ 23 ਮਾਮਲੇ ਸਾਹਮਣੇ ਆਏ ਹਨ ਅਤੇ 21 ਮਰੀਜ਼ ਸਿਹਤਯਾਬ ਹੋਏ ਹਨ | ਅੱਜ ਆਏ ਮਾਮਲਿਆਂ 'ਚ ਐਸ.ਏ.ਐਸ. ਨਗਰ ਤੋਂ 11, ਪਟਿਆਲਾ ਤੋਂ 5, ਅੰਮਿ੍ਤਸਰ ਤੋਂ 2, ਫ਼ਿਰੋਜ਼ਪੁਰ ਤੋਂ 2, ਜਲੰਧਰ ਤੋਂ 1, ਲੁਧਿਆਣਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX