ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ : ਸਵਾਂ ਨਦੀ 'ਚ ਡੁੱਬੇ 2 ਨੌਜਵਾਨ, ਇਕ ਦੀ ਲਾਸ਼ ਬਰਾਮਦ
. . .  6 minutes ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਪੈਂਦੇ ਹਰੋਲੀ 'ਚ ਲੋਅਰ ਬਥੇਡਾ ਇਲਾਕੇ ਦੇ ਕੋਲ ਸਵਾਂ ਨਦੀ 'ਚ 15-16 ਸਾਲ ਦੇ 2 ਨੌਜਵਾਨ ਡੁੱਬ ਗਏ।ਡੁੱਬੇ ਨੌਜਵਾਨਾਂ 'ਚੋਂ ਇਕ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਜਦਕਿ ਦੂਜੇ ਦੀ ਭਾਲ ਜਾਰੀ...
ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ
. . .  18 minutes ago
ਚੰਡੀਗੜ੍ਹ, 13 ਅਗਸਤ - ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਿਦਾਇਤਾਂ ਅਨੁਸਾਰ ਸਰਕਾਰੀ, ਗੈਰ ਸਰਕਾਰੀ ਦਫ਼ਤਰਾਂ, ਵਿੱਦਿਅਕ ਅਦਾਰਿਆਂ ਤੇ ਹੋਰ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਯਕੀਨੀ ਬਣਾਇਆ ਜਾਵੇ। ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ, ਜਨਤਕ ਥਾਵਾਂ...
ਬਾਸਮਤੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ
. . .  47 minutes ago
ਚੰਡੀਗੜ੍ਹ, 13 ਅਗਸਤ - ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਸਮਤੀ ਦੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਅਨੁਸਾਰ ਕਈ ਉੱਲੀ ਨਾਸ਼ਕਾਂ...
‍ਦੇਤਵਾਲ ਬੈਂਕ ਡਕੈਤੀ ਦੇ ਮਾਮਲੇ 'ਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਲਾਂਪੁਰ ਦਾਖਾ ਦੇ ਇਲਾਕੇ ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਸਾਢੇ ਸੱਤ ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਿਸ...
ਅਫ਼ਗ਼ਾਨਿਸਤਾਨ ਵਿਚ ਹੁਣ ਰਹਿ ਗਏ ਹਨ ਸਿਰਫ਼ 100 ਹਿੰਦੂ ਸਿੱਖ - ਅਫ਼ਗ਼ਾਨ ਸਿੱਖ ਆਗੂ
. . .  about 1 hour ago
ਨਵੀਂ ਦਿੱਲੀ, 13 ਅਗਸਤ - ਕਾਬੁਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਫ਼ਗ਼ਾਨ ਸਿੱਖ ਆਗੂ ਗੁਰਨਾਮ ਸਿੰਘ ਰਾਜਵੰਸ਼ੀ ਨੇ ਕਿਹਾ ਕਿ ਮੈਂ ਆਪਣੇ 6 ਪਰਿਵਾਰਿਕ ਮੈਂਬਰਾਂ ਨਾਲ ਅਫ਼ਗ਼ਾਨਿਸਤਾਨ ਤੋਂ ਆਇਆ ਹਾਂ। ਧਮਾਕੇ ਵਿਚ ਸਾਡਾ ਗੁਰਦੁਆਰਾ ਤਬਾਹ ਹੋ ਗਿਆ। ਅਫ਼ਗ਼ਾਨਿਸਤਾਨ ਵਿਚ ਹੁਣ ਸਿਰਫ਼ 100 ਹਿੰਦੂ ਸਿੱਖ ਰਹਿ...
ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  about 2 hours ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  about 3 hours ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  about 3 hours ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  about 3 hours ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 4 hours ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  about 4 hours ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  1 minute ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  about 5 hours ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 13 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਵਫ਼ਦ ਨਾਲ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ...
ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  about 6 hours ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  about 6 hours ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਕਾਰ ਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇਕ ਸਾਲ ਦੇ ਬੱਚੇ ਸਣੇ 3 ਜਣਿਆਂ ਦੀ ਹੋਈ ਮੌਤ
. . .  about 5 hours ago
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਲੰਘੀ ਦੇਰ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ...
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਰੋਸ ਮਾਰਚ ਆਰੰਭ
. . .  about 7 hours ago
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਬੇ ਭਰ 'ਚ ਕੀਤੇ ਜਾ ਰਹੇ ਰੋਸ ਮਾਰਚ...
ਬੀਤੀ ਰਾਤ ਚੋਰਾਂ ਨੇ ਅਨਾਜ ਮੰਡੀ ਲੌਂਗੋਵਾਲ 'ਚੋਂ 6 ਮੋਟਰਾਂ ਕੀਤੀਆਂ ਚੋਰੀ
. . .  about 7 hours ago
ਲੌਂਗੋਵਾਲ, 13 ਅਗਸਤ (ਸ.ਸ.ਖੰਨਾ,ਵਿਨੋਦ)-ਬੀਤੀ ਰਾਤ ਅਨਾਜ ਮੰਡੀ ਲੌਂਗੋਵਾਲ 'ਚੋਂ ਇਕ ਆੜ੍ਹਤੀਏ ਦੀ ਦੁਕਾਨ ਅੰਦਰੋਂ ਚੋਰਾਂ ਨੇ ਪਾੜ ਲਾ ਕੇ ਮੋਟਰਾਂ ਚੋਰੀ ਕਰ ਲਈਆਂ ਹਨ। ਇਸ ਦੀ ਜਾਣਕਾਰੀ ਆੜ੍ਹਤੀ ਮੰਗਤ ਰਾਏ ਮੰਗੂ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਚੋਰਾਂ ਵਲੋਂ...
ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਮੌਕੇ 'ਤੇ ਮੌਤ
. . .  about 7 hours ago
ਸ੍ਰੀ ਚਮਕੌਰ ਸਾਹਿਬ , 13 ਅਗਸਤ (ਜਗਮੋਹਨ ਸਿੰਘ ਨਾਰੰਗ)- ਅੱਜ ਤੜਕੇ ਪੌਣੇ ਚਾਰ ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਡਿਊਟੀ ਦੇਣ ਆ ਰਹੇ ਮੁਲਾਜ਼ਮ ਗੁਰਮੁਖ ਸਿੰਘ ਪਿੰਡ ਪਿੱਪਲ ਮਾਜਰਾ ਦੀ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ ਹੋ ਗਈ...
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ 'ਚ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਵਲੋਂ ਅੰਮ੍ਰਿਤਸਰ ਵਿਖੇ ਕੱਢਿਆ ਰੋਸ ਮਾਰਚ
. . .  about 7 hours ago
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਰੋਸ ਮਾਰਚ ਕਰਨ ਦੇ ਐਲਾਨ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ...
ਫਰੀਦਕੋਟ ਦੀ ਕੇਂਦਰੀ ਜੇਲ੍ਹ ਫ਼ਿਰ ਵਿਵਾਦਾਂ 'ਚ, ਮਿਲੇ 32 ਮੋਬਾਈਲ ਫ਼ੋਨ
. . .  about 6 hours ago
ਫਰੀਦਕੋਟ, 13 ਅਗਸਤ (ਜਸਵੰਤ ਪੁਰਬਾ)-ਕੇਂਦਰੀ ਮਾਡਰਨ ਜੇਲ੍ਹ 'ਚ ਵੱਡੀ ਮਾਤਰਾ 'ਚ ਮੋਬਾਈਲ ਫੋਨ ਬਰਾਮਦ ਕੀਤੇ ਹਨ। ਜੇਲ੍ਹ ਪ੍ਰਬੰਧਨ ਨੇ ਜੇਲ੍ਹ ਦੇ ਵੱਖ-ਵੱਖ ਵਾਰਡਾਂ ਦੀ ਕੀਤੀ ਚੈਕਿੰਗ ਦੌਰਾਨ 32 ਮੋਬਾਈਲ ਫ਼ੋਨ, 3 ਚਾਰਜਰ, 1 ਸਮਾਰਟ ਘੜੀ ਬਰਾਮਦ ਕੀਤੀ...
ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਆਏ ਸਾਹਮਣੇ
. . .  about 8 hours ago
ਨਵੀਂ ਦਿੱਲੀ, 13 ਅਗਸਤ-ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20,018 ਰਿਕਵਰੀ ਹੋਈ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
. . .  about 9 hours ago
ਨਵੀਂ ਦਿੱਲੀ, 13 ਅਗਸਤ-ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਜੇਠ ਸੰਮਤ 554
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਫਿਰੋਜ਼ਪੁਰ

ਪੰਜਾਬ ਪੁਲਿਸ ਵਲੋਂ ਅੰਤਰਰਾਜੀ ਨਸ਼ਾ ਤਸਕਰ ਗਰੋਹ ਦਾ ਪਰਦਾਫਾਸ਼

ਫ਼ਿਰੋਜ਼ਪੁਰ, 20 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਹੱਥ ਉਸ ਵੇਲੇ ਵੱਡੀ ਸਫਲਤਾ ਲੱਗੀ, ਜਦੋਂ ਨਾਰਕੋਟਿਕ ਕੰਟਰੋਲ ਸੈੱਲ ਨੇ ਅੰਤਰਰਾਜੀ ਨਸ਼ਾ ਤਸਕਰ ਗਰੋਹ ਦਾ ਪਰਦਾਫਾਸ਼ ਕਰਦਿਆਂ ਗਰੋਹ ਦੇ 2 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਕੋਲੇ ਦੇ ਟਰੱਕ ਵਿਚ ਲੁਕਾ ਕੇ ਲਿਆਂਦੀਆਂ ਜਾ ਰਹੀਆਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਅਤੇ ਕਰੀਬ ਡੇਢ ਕੁਇੰਟਲ ਡੋਡਾ ਪੋਸਤ ਬਰਾਮਦ ਕੀਤਾ ਗਿਆ | ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸਿੰਘ ਸੋਹਲ ਨੇ ਦੱਸਿਆ ਕਿ ਨਾਰਕੋਟਿਕ ਕੰਟਰੋਲ ਸੈੱਲ ਦੇ ਇੰਚਾਰਜ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਨੂੰ ਮੁਖ਼ਬਰ ਖ਼ਾਸ ਤੋਂ ਇਤਲਾਹ ਮਿਲੀ ਸੀ ਕਿ ਨਿਰਵੈਰ ਸਿੰਘ ਪੁੱਤਰ ਹਰਬੇਲ ਸਿੰਘ ਵਾਸੀ ਬਸਤੀ ਸ਼ਾਮੇ ਵਾਲੀ ਦਾਖਲੀ ਪਿੰਡ ਜੋਗੇ ਵਾਲਾ ਥਾਣਾ ਮਖੂ ਜੋ ਪਿਛਲੇ ਕਾਫ਼ੀ ਸਮੇਂ ਤੋਂ ਨਸ਼ੇ ਵੇਚਣ ਦਾ ਕੰਮ ਕਰਦਾ ਹੈ ਅਤੇ ਆਪਣੇ ਘੋੜਾ ਟਰਾਲੇ ਰਾਹੀਂ ਬਾਹਰੀ ਰਾਜਾਂ ਤੋਂ ਨਸ਼ੇ ਮੰਗਵਾ ਕੇ ਅੱਗੇ ਵੇਚਦੇ ਹਨ | ਉਨ੍ਹਾਂ ਦੱਸਿਆ ਕਿ ਮਿਲੀ ਇਤਲਾਹ 'ਤੇ ਨਾਰਕੋਟਿਕ ਸੈੱਲ ਦੀ ਟੀਮ ਵਲੋਂ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ 'ਤੇ ਥਾਣਾ ਲੱਖੋ ਕੇ ਬਹਿਰਾਮ ਨੇੜੇ ਦਾਣਾ ਮੰਡੀ ਕੋਲ ਨਾਕਾਬੰਦੀ ਕਰਕੇ ਟਰੱਕ ਨੰਬਰ ਪੀ.ਬੀ05ਏ.ਬੀ-8049 ਸਮੇਤ ਡਰਾਈਵਰ ਕੁਲਵੰਤ ਸਿੰਘ ਪੁੱਤਰ ਸਤਵੰਤ ਸਿੰਘ ਅਤੇ ਕਲੀਨਰ ਗੁਰਕੀਰਤਨ ਸਿੰਘ ਪੁੱਤਰ ਦਿਲਬਾਗ ਸਿੰਘ ਨੂੰ ਕਾਬੂ ਕਰਕੇ ਉਪ ਕਪਤਾਨ ਪੁਲਿਸ (ਐਨ.ਡੀ.ਪੀ.ਐੱਸ) ਅਰੁਣ ਮੁੰਡਨ ਦੀ ਹਾਜ਼ਰੀ ਵਿਚ ਕੀਤੀ ਤਲਾਸ਼ੀ ਦੌਰਾਨ ਟਰੱਕ ਵਿਚ ਕੋਲੇ ਹੇਠਾਂ ਲੁਕਾ ਕੇ ਰੱਖੇ ਟਰਾਮਾਡੋਲ ਐੱਚ.ਸੀ.ਐਲ ਤੇ ਟੀ.ਐਮ.ਡੀ-100 ਐੱਸ.ਆਰ ਦੀਆਂ 50 ਹਜ਼ਾਰ ਨਸ਼ੀਲੀਆਂ ਗੋਲੀਆਂ, 7 ਗੱਟੇ ਪਲਾਸਟਿਕ ਜਿਨ੍ਹਾਂ ਵਿਚ 1 ਕੁਇੰਟਲ 40 ਕਿੱਲੋ ਗ੍ਰਾਮ ਡੋਡੇ ਪੋਸਤ ਸੀ ਅਤੇ 2 ਸਮਾਰਟ ਫ਼ੋਨ ਬਰਾਮਦ ਕੀਤੇ ਹਨ | ਐੱਸ.ਐੱਸ.ਪੀ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਡਰਾਈਵਰ ਕੁਲਵੰਤ ਸਿੰਘ ਤੇ ਕਲੀਨਰ ਗੁਰਕੀਰਤਨ ਸਿੰਘ ਨੇ ਮੰਨਿਆ ਕਿ ਉਕਤ ਨਸ਼ੀਲੀਆਂ ਗੋਲੀਆਂ ਤੇ ਡੋਡਾ ਚੂਰਾ ਪੋਸਤ ਉਹ ਟਰੱਕ ਮਾਲਕ ਨਿਰਵੈਰ ਸਿੰਘ ਦੇ ਕਹਿਣ 'ਤੇ ਰਾਜਸਥਾਨ ਦੇ ਸ਼ਹਿਰ ਬਾਪ ਦੇ ਇਕ ਢਾਬੇ ਤੋਂ ਸਸਤੇ ਭਾਅ ਲੈ ਕੇ ਆਏ ਹਨ, ਜੋ ਅੱਗੇ ਮਹਿੰਗੇ ਭਾਅ ਵੇਚਣੇ ਸਨ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਥਾਣਾ ਲੱਖੋ ਕੇ ਬਹਿਰਾਮ ਵਿਖੇ ਕੁਲਵੰਤ ਸਿੰਘ ਪੁੱਤਰ ਸਤਵੰਤ ਸਿੰਘ ਵਾਸੀ ਪਿੰਡ ਨਿਜ਼ਾਮੀਵਾਲਾ ਥਾਣਾ ਮਖੂ, ਗੁਰਕੀਰਤਨ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਬਸਤੀ ਸ਼ਾਮੇ ਵਾਲੀ ਦਾਖਲੀ ਪਿੰਡ ਜੋਗੇ ਵਾਲਾ ਥਾਣਾ ਮਖੂ ਅਤੇ ਨਿਰਵੈਰ ਸਿੰਘ ਪੁੱਤਰ ਹਰਬੇਲ ਸਿੰਘ ਵਾਸੀ ਬਸਤੀ ਸ਼ਾਮੇ ਵਾਲੀ ਦਾਖਲੀ ਪਿੰਡ ਜੋਗੇਵਾਲਾ ਥਾਣਾ ਮਖੂ ਖ਼ਿਲਾਫ਼ ਐਨ.ਡੀ.ਪੀ.ਐੱਸ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ | ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਦੌਰਾਨ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ | ਇਸ ਮੌਕੇ ਉਨ੍ਹਾਂ ਨਾਲ ਕਪਤਾਨ ਪੁਲਿਸ (ਇਨਵੈ) ਗੁਰਬਿੰਦਰ ਸਿੰਘ ਸੰਘਾ, ਉਪ ਕਪਤਾਨ ਪੁਲਿਸ ਅਰੁਣ ਮੁੰਡਨ ਵੀ ਮੌਜੂਦ ਸਨ |

ਗਡਾਊਨ 'ਚ ਖੜ੍ਹੇ ਇਕ ਟਰੱਕ ਨੂੰ ਅਚਾਨਕ ਲੱਗੀ ਅੱਗ

ਗੁਰੂਹਰਸਹਾਏ, 20 ਮਈ (ਕਪਿਲ ਕੰਧਾਰੀ)- ਅੱਜ ਗੁਰੂਹਰਸਹਾਏ ਗੋਲੂ ਕਾ ਰੋਡ ਗੁਰੂਹਰਸਹਾਏ ਦੀ ਦਾਣਾ ਮੰਡੀ ਦੇ ਸਾਹਮਣੇ ਬਣੇ ਪੈਟਰੋਲ ਪੰਪ ਦੀ ਕੁੱਝ ਹੀ ਦੂਰੀ 'ਤੇ ਬਣੇ ਇਕ ਗਡਾਊਨ ਵਿਚ ਦੁਪਹਿਰ ਇਕ ਵਜੇ ਦੇ ਕਰੀਬ ਖੜ੍ਹੇ ਇਕ ਟਰੱਕ ਨੂੰ ਅਚਾਨਕ ਅੱਗ ਲੱਗ ਗਈ | ਤੇਜ਼ ਹਵਾਵਾਂ ...

ਪੂਰੀ ਖ਼ਬਰ »

ਸਰਹੱਦੀ ਖੇਤਰ 'ਚ 30 ਸਾਲਾਂ ਤੋਂ ਨਾਜਾਇਜ਼ ਕਬਜ਼ੇ ਅਧੀਨ ਸਾਢੇ 10 ਕਿੱਲੇ ਪੰਚਾਇਤੀ ਜ਼ਮੀਨ ਛੁਡਵਾਈ

ਫ਼ਿਰੋਜ਼ਪੁਰ, 20 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਦੀ ਚਲਾਈ ਮੁਹਿੰਮ ਤਹਿਤ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵਲੋਂ ਅੱਜ ਜ਼ਿਲ੍ਹੇ ਦੇ ਬਲਾਕ ਫ਼ਿਰੋਜ਼ਪੁਰ ਅਧੀਨ ਸਰਹੱਦੀ ਖੇਤਰ 'ਚ ...

ਪੂਰੀ ਖ਼ਬਰ »

ਪਿਸਤੌਲ ਅਤੇ ਕਾਰਤੂਸ ਸਮੇਤ ਇਕ ਵਿਅਕਤੀ ਕਾਬੂ

ਫ਼ਿਰੋਜ਼ਪੁਰ, 20 ਮਈ (ਰਾਕੇਸ਼ ਚਾਵਲਾ)- ਥਾਣਾ ਕੈਂਟ ਪੁਲਿਸ ਵਲੋਂ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਵਿਅਕਤੀ ਨੂੰ ਸੀ.ਆਈ.ਏ. ਸਟਾਫ਼ ਦੇ ਸਹਾਇਕ ਥਾਣੇਦਾਰ ਰਜੇਸ਼ ਕੁਮਾਰ ਨੇ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਬਲਾਕ ਕੱਸੋਆਣਾ ਦੀ ਹੋਈ ਚੋਣ

ਖੋਸਾ ਦਲ ਸਿੰਘ, 20 ਮਈ (ਮਨਪ੍ਰੀਤ ਸਿੰਘ ਸੰਧੂ)- ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਬਲਾਕ ਕੱਸੋਆਣਾ ਦੀ ਚੋਣ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਸੁਧੀਰ ਅਗਲਜ਼ੈਂਡਰ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਦੌਰਾਨ ਰਾਜੇਸ਼ ਕਾਲੀਆ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਕਿਸਾਨ ਹਿਤੈਸ਼ੀ ਹੋਣ ਦਾ ਦਿੱਤਾ ਸਬੂਤ

ਫ਼ਿਰੋਜ਼ਪੁਰ, 20 ਮਈ (ਕੁਲਬੀਰ ਸਿੰਘ ਸੋਢੀ)- ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ 23 ਕਿਸਾਨ ਜਥੇਬੰਦੀਆਂ ਵਲੋਂ ਬੀਤੇ ਦਿਨੀਂ ਕਿਸਾਨੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ-ਮੁਹਾਲੀ ਦੇ ਵਾਈ.ਪੀ.ਐੱਸ. ਚੌਕ ਨੇੜੇ ਕਿਸਾਨੀ ਮੰਗਾਂ ਦੀ ਪੂਰਤੀ ਨੂੰ ਲੈ ਕੇ ਧਰਨਾ ਦਿੱਤਾ ਗਿਆ ਸੀ, ...

ਪੂਰੀ ਖ਼ਬਰ »

ਦਾਜ ਮੰਗਣ 'ਤੇ ਕੁੱਟਮਾਰ ਦੇ ਦੋਸ਼ ਹੇਠ ਪਤੀ, ਸੱਸ ਤੇ ਨਨਾਣ ਖ਼ਿਲਾਫ਼ ਮਾਮਲਾ ਦਰਜ

ਮਮਦੋਟ, 20 ਮਈ (ਸੁਖਦੇਵ ਸਿੰਘ ਸੰਗਮ)- ਵਿਆਹੁਤਾ ਔਰਤ ਵਲੋਂ ਦਾਜ ਮੰਗਣ ਤੇ ਕੁੱਟਮਾਰ ਕਰਨ ਦੇ ਲਾਏ ਦੋਸ਼ਾਂ ਹੇਠ ਉਸ ਦੇ ਪਤੀ, ਸੱਸ ਅਤੇ ਨਨਾਣ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸਿਵਲ ਹਸਪਤਾਲ ਮਮਦੋਟ ਵਿਖੇ ਜੇਰੇ ਇਲਾਜ ਅੰਮਿ੍ਤਪਾਲ ਕੌਰ ਪਤਨੀ ਗੁਰਵਿੰਦਰ ਸਿੰਘ ...

ਪੂਰੀ ਖ਼ਬਰ »

50 ਲੀਟਰ ਨਾਜਾਇਜ਼ ਸ਼ਰਾਬ ਬਰਾਮਦ

ਮਮਦੋਟ, 20 ਮਈ (ਸੁਖਦੇਵ ਸਿੰਘ ਸੰਗਮ)-ਥਾਣਾ ਮਮਦੋਟ ਵਿਖੇ ਬੀ.ਐੱਸ.ਐਫ. ਦੀ ਸ਼ਿਕਾਇਤ 'ਤੇ ਸਤਲੁਜ ਦਰਿਆ ਤੋਂ 50 ਲੀਟਰ ਨਾਜਾਇਜ਼ ਸ਼ਰਾਬ ਬਰਾਮਦਗੀ 'ਤੇ ਕੇਸ ਦਰਜ ਕੀਤਾ ਗਿਆ ਹੈ | ਥਾਣਾ ਮਮਦੋਟ ਦੇ ਹੌਲਦਾਰ ਧਰਮਿੰਦਰ ਦੇਵ ਨੇ ਦੱਸਿਆ ਕਿ ਬੀ.ਐੱਸ.ਐਫ. 136 ਬਟਾਲੀਅਨ ਦੇ ਕਮਾਂਡਰ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਦੀ ਖੱਡ ਮਿਲਣ 'ਤੇ ਨਾਮਾਲੂਮ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ

ਫ਼ਿਰੋਜ਼ਪੁਰ, 20 ਮਈ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਪਿੰਡ ਪੀਰ ਅਹਿਮਦ ਖਾਂ ਵਿਖੇ ਨਾਜਾਇਜ਼ ਮਾਈਨਿੰਗ ਦੀ ਖੱਡ ਮਿਲਣ 'ਤੇ ਮਾਈਨਿੰਗ ਵਿਭਾਗ ਵਲੋਂ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ | ਥਾਣਾ ਸਦਰ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਜੋਗੇ ਵਾਲਾ ਪੈਟਰੋਲ ਪੰਪ ਤੋਂ ਤੇਲ ਪਵਾ ਕੇ ਭੱਜੇ ਜਾਂਦੇ ਲੁਟੇਰੇ ਕਾਬੂ

ਮਖੂ, 20 ਮਈ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਪਿੰਡ ਜੋਗੇ ਵਾਲਾ ਨਜ਼ਦੀਕ ਰਾਣਾ ਫੀਲਿੰਗ ਸਟੇਸ਼ਨ ਤੋਂ ਪੈਟਰੋਲ ਪਵਾ ਕੇ ਭੱਜੇ ਲੁਟੇਰੇ ਮਖੂ ਪੁਲਿਸ ਵਲੋਂ ਕਾਬੂ ਕਰ ਲਏ ਗਏ | ਜਾਣਕਾਰੀ ਅਨੁਸਾਰ ਪੰਪ ਦੇ ਮਾਲਕ ਦੇ ਦੱਸਣ ਮੁਤਾਬਿਕ ਮਖੂ ਸ਼ਹਿਰ ਤੋਂ ਕਰੀਬ 7 ...

ਪੂਰੀ ਖ਼ਬਰ »

ਸ਼ਹਿਰ 'ਚ ਲਗਾਤਾਰ ਦੋ ਪਹੀਆ ਵਾਹਨ ਚੋਰੀ ਦੀਆਂ ਹੋ ਰਹੀਆਂ ਵਾਰਦਾਤਾਂ ਕਰਕੇ ਸ਼ਹਿਰ ਵਾਸੀ ਸਹਿਮੇ

ਰਾਕੇਸ਼ ਚਾਵਲਾ ਫ਼ਿਰੋਜ਼ਪੁਰ, 20 ਮਈ - ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰ ਵਿਚ ਜਿੱਥੇ ਬੀਤੇ ਸਮੇਂ ਵਿਚ ਇਕ-ਦੋ ਦਿਨ ਛੱਡ ਗੋਲੀਬਾਰੀ ਦੀਆਂ ਲਗਾਤਾਰ ਘਟਨਾਵਾਂ ਵਾਪਰੀਆਂ, ੳੱੁਥੇ ਹੁਣ ਲੁੱਟਾਂ-ਖੋਹਾਂ ਤੇ ਵਾਹਨ ਚੋਰੀ ਦੀਆਂ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੋ ...

ਪੂਰੀ ਖ਼ਬਰ »

ਪੰਜਾਬ 'ਚ ਤੂੜੀ ਦੀ ਕਮੀ ਨੂੰ ਲੈ ਕੇ ਡੇਅਰੀ ਫਾਰਮਿੰਗ ਨਾਲ ਸੰਬੰਧਿਤ ਦੋਧੀ ਹੋਣ ਲੱਗੇ ਇਕੱਠੇ

ਫ਼ਿਰੋਜ਼ਪੁਰ, 20 ਮਈ (ਤਪਿੰਦਰ ਸਿੰਘ)- ਡੇਅਰੀ ਫਾਰਮਿੰਗ ਦਾ ਕੰਮ ਕਰਨ ਵਾਲੇ ਦੋਧੀਆਂ ਨੇ ਅੱਜ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ ਨੂੰ ਮਿਲ ਕੇ ਆਪਣੀਆਂ ਮੁਸ਼ਕਿਲਾਂ ਦੱਸੀਆਂ | ਇਸ ਮੌਕੇ ਦੋਧੀਆਂ ਨੇ ਦੱਸਿਆ ਕਿ ਪੰਜਾਬ ਵਿਚੋਂ ਤੂੜੀ ਬਾਹਰੀ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਦਿਹਾਤੀ ਖੇਤਰ 'ਚ ਨਸ਼ਾ ਵਿਕਣ ਦੀ ਸ਼ਿਕਾਇਤ ਮਿਲੀ ਤਾਂ ਥਾਣਾ ਮੁਖੀ ਹੋਣਗੇ ਜ਼ਿੰਮੇਵਾਰ-ਵਿਧਾਇਕ ਦਹੀਆ

ਤਲਵੰਡੀ ਭਾਈ, 20 ਮਈ (ਕੁਲਜਿੰਦਰ ਸਿੰਘ ਗਿੱਲ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਨੂੰ ਨਸ਼ਿਆਂ ਦੀ ਸਪਲਾਈ ਤੋਂ ਮੁਕਤ ਬਣਾਉਣ ਲਈ ਦਿ੍ੜ੍ਹ ਹਾਂ ਅਤੇ ਇੱਥੇ ਗ਼ੈਰ ਕਾਨੂੰਨੀ ਕਾਰਜਾਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਹ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਮਿਲਿਆ ਪਿਆਰ ਕਦੇ ਭੁਲਾਇਆ ਨਹੀਂ ਜਾਵੇਗਾ-ਸਿਮਰਨ ਸਰਾਰੀ

ਗੋਲੂ ਕਾ ਮੋੜ, 20 ਮਈ (ਸੁਰਿੰਦਰ ਸਿੰਘ ਪੁਪਨੇਜਾ)- ਹਲਕਾ ਵਿਧਾਇਕ ਫੌਜਾ ਸਿੰਘ ਸਰਾਰੀ ਦੀ ਜਿੱਤ ਤੋਂ ਬਾਅਦ ਉਨ੍ਹਾਂ ਦੀ ਬੇਟੀ ਸਿਮਰਨ ਸਰਾਰੀ ਵਲੋਂ ਵੱਖ-ਵੱਖ ਪਿੰਡਾਂ ਵਿਚ ਧੰਨਵਾਦੀ ਦੌਰਾ ਕੀਤਾ ਜਾ ਰਿਹਾ ਹੈ | ਇਸ ਮੌਕੇ ਦੌਰੇ ਦੌਰਾਨ ਪਿੰਡ ਮੋਹਨ ਕੇ ਉਤਾੜ, ਤੁਲਸੀ ...

ਪੂਰੀ ਖ਼ਬਰ »

ਨਗਰ ਕੌਂਸਲ ਵਲੋਂ ਗੁਰੂਹਰਸਹਾਏ ਵਿਖੇ ਹਟਾਇਆ ਨਾਜਾਇਜ਼ ਕਬਜ਼ਾ

ਗੁਰੂਹਰਸਹਾਏ, 20 ਮਈ (ਕਪਿਲ ਕੰਧਾਰੀ)- ਜਿਨ੍ਹਾਂ ਲੋਕਾਂ ਨੇ ਸਰਕਾਰੀ ਜਗ੍ਹਾ 'ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਉਨ੍ਹਾਂ ਲੋਕਾਂ ਕੋਲੋਂ ਇਹ ਕਬਜ਼ੇ ਛੁਡਵਾਉਣ ਦੇ ਲਈ ਪੰਜਾਬ ਸਰਕਾਰ ਵਲੋਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ, ਇਹ ਸਾਰੇ ਕਬਜ਼ੇ 31 ਮਈ ਤੱਕ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਦਿੱਤੀ ਜਾਵੇਗੀ ਵਿੱਤੀ ਸਹਾਇਤਾ- ਡਾ: ਬਲਵਿੰਦਰ ਸਿੰਘ

ਮਖੂ, 20 ਮਈ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਹੁਣ ਜਦਕਿ ਪੂਰੇ ਭਾਰਤ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਦਿਨੋ-ਦਿਨ ਵਿਕਰਾਲ ਰੂਪ ਲੈਂਦੀ ਨਜ਼ਰ ਆ ਰਹੀ ਹੈ, ਇਸ ਪ੍ਰਤੀ ਪੂਰੇ ਪੰਜਾਬ ਵਾਸੀਆਂ ਨੂੰ ਬੇਹੱਦ ਗੰਭੀਰ ਹੋਣ ਦੀ ਲੋੜ ਹੈ ਤਾਂ ਜੋ ਖੇਤੀ ਪ੍ਰਧਾਨ ਸੂਬਾ ਹੋਣ ...

ਪੂਰੀ ਖ਼ਬਰ »

ਮੋਬਾਈਲ ਦੁੱਧ ਟੈਸਟਿੰਗ ਵੈਨ ਵਲੋਂ ਫ਼ਿਰੋਜ਼ਪੁਰ 'ਚ ਲਗਾਇਆ ਮੁਫ਼ਤ ਦੁੱਧ ਪਰਖ ਕੈਂਪ

ਫ਼ਿਰੋਜ਼ਪੁਰ, 20 ਮਈ (ਤਪਿੰਦਰ ਸਿੰਘ)- ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੁੱਧ ...

ਪੂਰੀ ਖ਼ਬਰ »

ਪ੍ਰੀਖਿਆ 'ਚ ਦੇਵ ਸਮਾਜ ਕਾਲਜ ਦੀਆਂ ਵਿਦਿਆਰਥਣਾਂ ਰਹੀਆਂ ਅੱਵਲ

ਫ਼ਿਰੋਜ਼ਪੁਰ, 20 ਮਈ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਪੀ.ਜੀ ਕੋਰਸ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਸਭ ਤੋਂ ਵਧੀਆ ਰਿਹਾ | ਕਾਲਜ ਦੇ ਕੋਸਮੋਟੋਲੋਜੀ ਐਂਡ ਹੈਲਥ ਕੇਅਰ ਵਿਭਾਗ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਸਰਕਾਰੀ ਪੋਲੀਟੈਕਨਿਕ ਕਾਲਜ 'ਚ ਕੈਂਪ

ਫ਼ਿਰੋਜ਼ਪੁਰ, 20 ਮਈ (ਤਪਿੰਦਰ ਸਿੰਘ)- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਿਰੋਜ਼ਪੁਰ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਪ੍ਰਾਰਥੀਆਂ ਦੇ ਗਿਆਨ ਤੇ ਹੁਨਰ ਵਿਚ ਵਾਧਾ ਕਰਨ ਦੇ ਮੰਤਵ ਅਧੀਨ ਸਰਕਾਰੀ ਪੋਲੀਟੈਕਨਿਕ ਕਾਲਜ ਫ਼ਿਰੋਜ਼ਪੁਰ ਵਿਖੇ ...

ਪੂਰੀ ਖ਼ਬਰ »

ਟਰੈਫ਼ਿਕ ਪੁਲਿਸ ਨੇ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ

ਗੁਰੂਹਰਸਹਾਏ, 20 ਮਈ (ਕਪਿਲ ਕੰਧਾਰੀ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ. ਚਰਨਜੀਤ ਸਿੰਘ ਸੋਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਗੁਰੂਹਰਸਹਾਏ ਦੇ ਡੀ.ਐੱਸ.ਪੀ. ਪ੍ਰਸ਼ੋਤਮ ਬੱਲ ਅਤੇ ਥਾਣਾ ਮੁਖੀ ਜਤਿੰਦਰ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਕਾਲਜ 'ਚ ਵਿਸ਼ਵ ਥੈਲੇਸੀਮੀਆ ਹਫ਼ਤਾ ਤੇ 75ਵੇਂ ਆਜ਼ਾਦੀ ਦਾ ਅੰਮਿ੍ਤ ਮਹਾਂ ਉਤਸਵ ਮਨਾਇਆ

ਤਲਵੰਡੀ ਭਾਈ, 20 ਮਈ (ਰਵਿੰਦਰ ਸਿੰਘ ਬਜਾਜ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਰੈੱਡ ਰਿਬਨ ਯੁਵਕ ਸੇਵਾਵਾਂ ਵਿਭਾਗ ਫ਼ਿਰੋਜ਼ਪੁਰ ਅਤੇ ਐਨ.ਐੱਸ.ਐੱਸ ...

ਪੂਰੀ ਖ਼ਬਰ »

ਪਿੰਡ ਹੋਲਾਂਵਾਲੀ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਖੋਸਾ ਦਲ ਸਿੰਘ, 20 ਮਈ (ਮਨਪ੍ਰੀਤ ਸਿੰਘ ਸੰਧੂ)- ਸਿਵਲ ਸਰਜਨ ਡਾ: ਰਾਜਿੰਦਰ ਅਰੋੜਾ ਅਤੇ ਐੱਸ.ਐਮ.ਓ. ਡਾ: ਬਲਕਾਰ ਸਿੰਘ ਪੀ.ਐੱਚ.ਸੀ. ਕੱਸੋਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਬ ਸੈਂਟਰ ਹੋਲਾਂਵਾਲੀ ਵਿਖੇ ਸਰਕਾਰੀ ਸਕੂਲ ਅਤੇ ਪਿੰਡ ਵਿਚ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ, ...

ਪੂਰੀ ਖ਼ਬਰ »

ਭਦਰਕਾਲੀ ਮੰਦਰ ਫ਼ਿਰੋਜ਼ਪੁਰ ਛਾਉਣੀ ਅੰਦਰ ਸ਼ਰਧਾ ਨਾਲ ਮਨਾਈ ਚਿੰਤਪੂਰਨੀ ਜੈਅੰਤੀ

ਫ਼ਿਰੋਜ਼ਪੁਰ, 20 ਮਈ (ਜਸਵਿੰਦਰ ਸਿੰਘ ਸੰਧੂ)- ਛਾਉਣੀ ਵਾਸੀਆਂ ਨੇ ਭਦਰਕਾਲੀ ਮੰਦਰ ਫ਼ਿਰੋਜ਼ਪੁਰ ਛਾਉਣੀ ਅੰਦਰ ਮਾਂ ਚਿੰਤਪੁਰਨੀ ਜੈਅੰਤੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ | ਕਰਵਾਏ ਗਏ ਸਾਦੇ ਸਮਾਗਮਾਂ 'ਚ ਸੈਂਕੜੇ ਸ਼ਰਧਾਲੂਆਂ ਨੇ ਪਹੁੰਚ ਜਿੱਥੇ ਮੰਦਰ 'ਚ ...

ਪੂਰੀ ਖ਼ਬਰ »

50 ਲੀਟਰ ਲਾਹਣ ਸਮੇਤ ਇਕ ਕਾਬੂ, ਮੁਕੱਦਮਾ ਦਰਜ

ਲੱਖੋਂ ਕੇ ਬਹਿਰਾਮ, 20 ਮਈ (ਰਾਜਿੰਦਰ ਸਿੰਘ ਹਾਂਡਾ)-ਜ਼ਿਲ੍ਹਾ ਪੁਲਿਸ ਕਪਤਾਨ ਦੀਆਂ ਹਦਾਇਤਾਂ 'ਤੇ ਇਲਾਕੇ ਭਰ ਵਿਚ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਲੱਖੋਂ ਕੇ ਬਹਿਰਾਮ ਦੀ ਪੁਲਿਸ ਵਲੋ ਇਕ ਵਿਅਕਤੀ ਨੂੰ 50 ਲੀਟਰ ਲਾਹਣ ਸਮੇਤ ਕਾਬੂ ...

ਪੂਰੀ ਖ਼ਬਰ »

ਪਿੰਡ ਇੱਟਾਂਵਾਲੀ ਵਿਖੇ ਲਗਾਇਆ ਕਿਸਾਨ ਸਿਖਲਾਈ ਕੈਂਪ

ਫ਼ਿਰੋਜ਼ਸ਼ਾਹ, 19 ਮਈ (ਸਰਬਜੀਤ ਸਿੰਘ ਧਾਲੀਵਾਲ)- ਮੁੱਖ ਖੇਤੀਬਾੜੀ ਅਫ਼ਸਰ ਡਾ: ਪਿ੍ਥੀ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ: ਜੰਗੀਰ ਸਿੰਘ ਖੇਤੀਬਾੜੀ ਅਫ਼ਸਰ ਬਲਾਕ ਘੱਲ ਖ਼ੁਰਦ ਦੀ ਰਹਿਨੁਮਾਈ ਹੇਠ ਪਿੰਡ ਇੱਟਾਂ ਵਾਲੀ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

80 ਕਿੱਲੋਗ੍ਰਾਮ ਚੂਰਾ ਪੋਸਤ ਸਮੇਤ ਇਕ ਵਿਅਕਤੀ ਪੁਲਿਸ ਅੜਿੱਕੇ

ਮੱਲਾਂਵਾਲਾ, 20 ਮਈ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)- ਐੱਸ.ਐੱਸ.ਪੀ. ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਪੁਲਿਸ ਥਾਣਾ ਮੱਲਾਂਵਾਲਾ ਦੇ ਮੁਖੀ ਜਤਿੰਦਰ ਸਿੰਘ ਵਲੋਂ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਨੂੰ ਨੱਥ ਪਾਉਣ ਲਈ ਚਲਾਈ ਮੁਹਿੰਮ ...

ਪੂਰੀ ਖ਼ਬਰ »

ਠੇਠਰ ਕਲਾਂ ਵਿਖੇ ਵਾਪਰੀ ਗੋਲੀਬਾਰੀ ਦੀ ਘਟਨਾ ਨੂੰ ਲੈ ਕੇ ਇਰਾਦਾ ਕਤਲ ਦਾ ਮਾਮਲਾ ਦਰਜ

ਤਲਵੰਡੀ ਭਾਈ, 20 ਮਈ (ਕੁਲਜਿੰਦਰ ਸਿੰਘ ਗਿੱਲ)- ਬੀਤੇ ਦਿਨ ਪਿੰਡ ਠੇਠਰ ਕਲਾਂ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਹੋਈ ਗੋਲੀਬਾਰੀ ਦੀ ਘਟਨਾ ਨੂੰ ਲੈ ਕੇ ਥਾਣਾ ਘੱਲ ਖੁਰਦ ਦੀ ਪੁਲਿਸ ਵਲੋਂ ਦੋ ਵਿਅਕਤੀਆਂ ਅਤੇ ਉਨ੍ਹਾਂ ਦੇ ਹੋਰ ਅਣਪਛਾਤੇ ਸਾਥੀਆਂ ਖ਼ਿਲਾਫ਼ ...

ਪੂਰੀ ਖ਼ਬਰ »

ਸਕਿੱਲ ਡਿਵੈੱਲਪਮੈਂਟ ਸੈਂਟਰ 'ਚ ਕਰਵਾਇਆ ਫ਼ੈਸ਼ਨ ਸ਼ੋਅ ਯਾਦਗਾਰੀ ਹੋ ਨਿੱਬੜਿਆ

ਫ਼ਿਰੋਜ਼ਪੁਰ, 20 ਮਈ (ਤਪਿੰਦਰ ਸਿੰਘ)- ਪੰਜਾਬ ਸਕਿਲ ਡਿਵੈਲਪਮੈਂਟ ਮਿਸ਼ਨ ਵਲੋਂ ਨੈਸ਼ਨਲ ਅਰਬਨ ਲਿਵਲਿਹੁੱਡ ਮਿਸ਼ਨ ਤਹਿਤ ਸੀ.ਐੱਚ.ਐੱਚ.ਡੀ.ਐੱਸ ਸੁਸਾਇਟੀ ਵਲੋਂ ਵਿਕਾਸ ਵਿਹਾਰ ਫ਼ਿਰੋਜ਼ਪੁਰ ਵਿਖੇ ਚਲਾਏ ਜਾ ਰਹੇ ਫ਼ੈਸ਼ਨ ਡਿਜ਼ਾਈਨਰ ਕੋਰਸ ਦੇ ਸਿਖਿਆਰਥੀਆਂ ਵਲੋਂ ...

ਪੂਰੀ ਖ਼ਬਰ »

ਸਰਕਾਰ ਵਲੋਂ ਕੀਤੇ ਗਏ ਹਰੇਕ ਵਾਅਦੇ ਨੂੰ ਕੀਤਾ ਜਾਵੇਗਾ ਪੂਰਾ- ਸਰਾਰੀ

ਗੁਰੂਹਰਸਹਾਏ, 20 ਮਈ (ਕਪਿਲ ਕੰਧਾਰੀ)- ਕੱਲ੍ਹ ਜਦੋਂ ਗੁਰੂਹਰਸਹਾਏ ਹਲਕੇ ਦੇ ਵਿਧਾਇਕ ਫੌਜਾ ਸਿੰਘ ਦੀ ਬੇਟੀ ਸਿਮਰਨਜੀਤ ਕੌਰ ਵੱਖ-ਵੱਖ ਪਿੰਡਾਂ ਵਿਚ ਲੋਕਾਂ ਦਾ ਧੰਨਵਾਦ ਕਰਨ ਲਈ ਗਈ, ਜਦੋਂ ਪਿੰਡ ਚੱਪਾ ਅੜਿੱਕੀ ਪਹੁੰਚੀ ਤਾਂ ਇਸ ਮੌਕੇ ਉਨ੍ਹਾਂ ਨੂੰ ਕ੍ਰਾਂਤੀਕਾਰੀ ...

ਪੂਰੀ ਖ਼ਬਰ »

ਆਰ.ਐੱਸ.ਡੀ ਕਾਲਜ 'ਚ 'ਭਾਰਤੀ ਸੈਨਾ 'ਚ ਰੋਜ਼ਗਾਰ ਦੇ ਅਵਸਰ' ਵਿਸ਼ੇ 'ਤੇ ਕਰਵਾਇਆ ਸੈਮੀਨਾਰ

ਫ਼ਿਰੋਜ਼ਪੁਰ, 20 ਮਈ (ਤਪਿੰਦਰ ਸਿੰਘ)- ਆਰ.ਐੱਸ.ਡੀ. ਕਾਲਜ ਫ਼ਿਰੋਜ਼ਪੁਰ ਸ਼ਹਿਰ ਵਿਚ 'ਭਾਰਤੀ ਸੈਨਾ ਵਿਚ ਰੋਜ਼ਗਾਰ ਦੇ ਅਵਸਰ' ਵਿਸ਼ੇ ਉਪਰ ਇਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਕਰਨਲ ਪਿਊਸ਼ ਬੇਰੀ 13 ਪੰਜਾਬ ਐਨ.ਸੀ.ਸੀ ਬਟਾਲੀਅਨ ਫ਼ਿਰੋਜ਼ਪੁਰ ਕੈਂਟ ਦੇ ਕਮਾਂਡਰ ਨੇ ...

ਪੂਰੀ ਖ਼ਬਰ »

ਜਥੇਦਾਰ ਮਲਕੀਤ ਸਿੰਘ ਬਰਾੜ (ਵਾੜਾ ਜੈਦ) ਨਮਿਤ ਭੋਗ 24 ਨੂੰ

ਤਲਵੰਡੀ ਭਾਈ, 20 ਮਈ (ਕੁਲਜਿੰਦਰ ਸਿੰਘ ਗਿੱਲ)- ਪਿੰਡ ਜਵਾਹਰ ਸਿੰਘ ਵਾਲਾ (ਵਾੜਾ ਜੈਦ) ਦੇ ਨਿਵਾਸੀ ਸੁਰਿੰਦਰ ਸਿੰਘ, ਜਤਿੰਦਰ ਸਿੰਘ ਦੇ ਪਿਤਾ ਅਤੇ ਸੁਰਜੀਤ ਸਿੰਘ ਬਰਾੜ ਤੇ ਦਲਜੀਤ ਸਿੰਘ ਬਰਾੜ ਦੇ ਭਰਾਤਾ ਜਥੇਦਾਰ ਮਲਕੀਤ ਸਿੰਘ ਬਰਾੜ ਸਦੀਵੀ ਵਿਛੋੜਾ ਦੇ ਗਏ ਹਨ | ਉਹ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕਿਸਾਨ ਸਿਖਲਾਈ ਕੈਂਪ

ਮੁੱਦਕੀ, 20 ਮਈ (ਭੁਪਿੰਦਰ ਸਿੰਘ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਾ: ਪਿ੍ਥੀ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਲਾਕ ਖੇਤੀਬਾੜੀ ਅਫ਼ਸਰ (ਘੱਲ ਖ਼ੁਰਦ) ਜਗੀਰ ਸਿੰਘ ਦੀ ਯੋਗ ਅਗਵਾਈ ਹੇਠ ਮੁੱਦਕੀ ਵਿਚ ਝੋਨੇ ਦੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਵਿਕਾਸ ਕਾਰਜਾਂ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ 20 ਮਈ (ਤਪਿੰਦਰ ਸਿੰਘ)- ਜ਼ਿਲ੍ਹਾ ਫ਼ਿਰੋਜ਼ਪੁਰ 'ਚ ਚੱਲ ਰਹੇ ਵਿਕਾਸ ਕਾਰਜਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅੰਮਿ੍ਤ ਸਿੰਘ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗਗਨਦੀਪ ਸਿੰਘ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਦੇ ਪੀ.ਜੀ. ਕਾਸਮੈਟੋਲੋਜੀ ਅਤੇ ਹੈਲਥ ਕੇਅਰ ਵਿਭਾਗ ਨੇ ਕਰਵਾਇਆ 'ਦਿ ਗ੍ਰੇਟ ਇੰਡੀਅਨ ਬ੍ਰਾਈਡਲ ਸ਼ੋਅ'

ਫ਼ਿਰੋਜ਼ਪੁਰ, 20 ਮਈ (ਤਪਿੰਦਰ ਸਿੰਘ)- ਦੇਸ਼ ਅਤੇ ਦੁਨੀਆ ਵਿਚ ਫ਼ੈਸ਼ਨ ਸ਼ੋਅ ਇਕ ਰੁਝਾਨ ਬਣ ਗਿਆ ਹੈ | ਅਜਿਹਾ ਹੀ ਇਕ 'ਦਿ ਗ੍ਰੇਟ ਇੰਡੀਅਨ ਬ੍ਰਾਈਡਲ ਸ਼ੋਅ' ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਸ਼ਹਿਰ ਵਿਖੇ ਕਾਲਜ ਚੇਅਰਮੈਨ ਨਿਰਮਲ ਸਿੰਘ ਢਿੱਲੋਂ ਅਤੇ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਲਈ ਮੁੱਖ ਮੰਤਰੀ ਵਲੋਂ ਪ੍ਰਤੀ ਏਕੜ 1500 ਰੁਪਏ ਰਾਸ਼ੀ ਦੇਣ 'ਤੇ ਆਪ ਆਗੂਆਂ ਵਲੋਂ ਧੰਨਵਾਦ

ਫ਼ਿਰੋਜ਼ਪੁਰ, 20 ਮਈ (ਕੁਲਬੀਰ ਸਿੰਘ ਸੋਢੀ)- ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵੱਡੇ ਲੀਡਰਾਂ ਨੇ ਲੋਕਾਂ ਨੂੰ ਆਪ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕਰਦੇ ਹੋਏ ਕਈ ਗਰੰਟੀਆਂ ਤੇ ਵਾਅਦੇ ਕੀਤੇ ਸਨ, ਜੋ ਸੂਬਾ ਸਰਕਾਰ ਜਲਦ ਪੂਰੇ ਕਰੇਗੀ | ਇਨ੍ਹਾਂ ...

ਪੂਰੀ ਖ਼ਬਰ »

ਚੋਰੀ ਦੀ ਐਕਟਿਵਾ ਤੇ ਮੋਟਰਸਾਈਕਲ ਸਣੇ ਚਾਰ ਗਿ੍ਫ਼ਤਾਰ, ਦੋ ਫ਼ਰਾਰ

ਅਬੋਹਰ, 20 ਮਈ (ਸੁਖਜੀਤ ਸਿੰਘ ਬਰਾੜ)-ਥਾਣਾ ਸਿਟੀ-1 ਦੀ ਪੁਲਿਸ ਨੇ ਚੋਰੀ ਦੀ ਐਕਟਿਵਾ ਅਤੇ ਇਕ ਮੋਟਰਸਾਈਕਲ ਸਣੇ ਚਾਰ ਜਣਿਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਦੋਂ ਕਿ ਇਸ ਮਾਮਲੇ ਦੇ ਦੋ ਦੋਸ਼ੀ ਫ਼ਰਾਰ ਦੱਸੇ ਜਾ ਰਹੇ ਹਨ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਮਮਦੋਟ, 20 ਮਈ (ਸੁਖਦੇਵ ਸਿੰਘ ਸੰਗਮ)- ਪੰਜਾਬ ਵਿਚ ਪਾਣੀ ਦੇ ਡਿਗਦੇ ਪੱਧਰ ਨੂੰ ਬਚਾਉਣ ਲਈ ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਜਾਗਰੂਕ ਕਰਨ ਲਈ ਡਾ: ਜੰਗੀਰ ਸਿੰਘ ਗਿੱਲ, ਬਲਾਕ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

'ਪਾਣੀ ਬਚਾਓ, ਪੰਜਾਬ ਬਚਾਓ' ਮਿਸ਼ਨ ਦੀ ਸਫਲਤਾ ਬਹੁਤ ਜ਼ਰੂਰੀ-ਡਾ: ਬਲਵਿੰਦਰ ਸਿੰਘ

ਮਖੂ, 20 ਮਈ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਹਿੱਤ ਡਾ: ਪਿਰਥੀ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ: ਬਲਵਿੰਦਰ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਮਖੂ ਦੀ ਅਗਵਾਈ ਹੇਠ ਬਲਾਕ ਹੈੱਡ ...

ਪੂਰੀ ਖ਼ਬਰ »

ਸਰਹੱਦੀ ਖੇਤਰ ਦੀਆਂ 28 ਲੜਕੀਆਂ ਨੂੰ ਬੰਗਲੌਰ ਵਿਖੇ ਮਿਲੀ ਨੌਕਰੀ

ਫ਼ਿਰੋਜ਼ਪੁਰ, 20 ਮਈ (ਤਪਿੰਦਰ ਸਿੰਘ)- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਿਰੋਜ਼ਪੁਰ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਆਜ਼ਾਦੀ ਦਾ ਅੰਮਿ੍ਤ ਮਹੋਤਸਵ ਦੇ ਤਹਿਤ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲੇ ਵਿਚ ਹੁਨਰ ਪ੍ਰਾਪਤ ਕਰ ਚੁੱਕੀਆਂ ਸਰਹੱਦੀ ਖੇਤਰ ...

ਪੂਰੀ ਖ਼ਬਰ »

ਸੁਰ ਸਿੰਘ ਵਾਲਾ ਵਿਖੇ ਡੇਂਗੂ ਦਿਵਸ ਮਨਾਇਆ

ਕੁੱਲਗੜ੍ਹੀ, 20 ਮਈ (ਸੁਖਜਿੰਦਰ ਸਿੰਘ ਸੰਧੂ)- ਸਿਵਲ ਸਰਜਨ ਫ਼ਿਰੋਜ਼ਪੁਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਫ਼ਿਰੋਜ਼ਸ਼ਾਹ ਡਾ: ਵਨੀਤਾ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਰ ਸਿੰਘ ਵਾਲਾ ਵਿਖੇ ਡੇਂਗੂ ਦਿਵਸ ਮਨਾਇਆ ਗਿਆ, ਜਿਸ ਵਿਚ ਲੋਕਾਂ ਨੂੰ ਦੱਸਿਆ ਗਿਆ ਕਿ ...

ਪੂਰੀ ਖ਼ਬਰ »

ਦਿਹਾਤੀ ਹਲਕੇ ਅੰਦਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਸੰਬੰਧੀ ਵਿਧਾਇਕ ਦਹੀਆ ਨੇ ਕੀਤੀ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਬੈਠਕ

ਫ਼ਿਰੋਜ਼ਪੁਰ, 20 ਮਈ (ਕੁਲਬੀਰ ਸਿੰਘ ਸੋਢੀ)- ਸੂਬਾ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਸਿਹਤ ਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸੂਬਾ ਵਾਸੀਆਂ ਨਾਲ ਵਾਅਦਾ ਕੀਤਾ ਸੀ, ਜਿਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲਗਾਤਾਰ ਮੰਤਰੀਆਂ ਤੇ ਵਿਭਾਗਾਂ ਦੇ ...

ਪੂਰੀ ਖ਼ਬਰ »

ਪਾਣੀ ਦੀ ਬੱਚਤ ਕਰਨ ਲਈ ਕਿਸਾਨਾਂ ਨੇ ਬਦਲਵੀਂ ਖੇਤੀ ਵੱਲ ਵਧਾਏ ਕਦਮ

ਗੁਰੂਹਰਸਹਾਏ, 20 ਮਈ (ਹਰਚਰਨ ਸਿੰਘ ਸੰਧੂ)- ਸਰਕਾਰ ਵਲੋਂ ਪਾਣੀ ਦੇ ਡਿਗਦੇ ਜਾ ਰਹੇ ਪੱਧਰ ਨੂੰ ੳੱੁਪਰ ਚੱੁਕਣ ਲਈ ਇਸ ਦੀ ਬੱਚਤ ਕਰਨ, ਦੁਰਵਰਤੋਂ ਰੋਕਣ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਤੇ ਕਿਸਾਨ ਵਰਗ ਨੂੰ ਘੱਟ ਪਾਣੀ ਲੈਣ ਵਾਲੀਆਂ ਫ਼ਸਲਾਂ ਪ੍ਰਤੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX