ਤਾਜਾ ਖ਼ਬਰਾਂ


ਦਿੱਲੀ : ਨਸ਼ਾ ਤਸਕਰੀ ਗੱਠਜੋੜ ਦਾ ਮੁੱਖ ਦੋਸ਼ੀ 130 ਕਰੋੜ ਦੀ ਹੈਰੋਇਨ ਸਮੇਤ ਹਿਮਾਚਲ ਤੋਂ ਗ੍ਰਿਫ਼ਤਾਰ
. . .  12 minutes ago
ਨਵੀਂ ਦਿੱਲੀ, 13 ਅਗਸਤ - ਦਿੱਲੀ ਕ੍ਰਾਈਮ ਬਰਾਂਚ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਪਿਛਲੇ ਮਹੀਨੇ ਅਫ਼ਗ਼ਾਨਿਸਤਾਨ ਤੋਂ ਪੰਜਾਬ ਤੱਕ ਚੱਲ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਗੱਠਜੋੜ ਦੀ ਮੁੱਖ ਕੜੀ ਦਾ ਪਰਦਾਫਾਸ਼ ਕਰਨ ਤੋਂ ਬਾਅਦ ਮੁੱਖ ਦੋਸ਼ੀ ਪੰਕਜ ਵੈਦ ਨੂੰ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ...
ਹਿਮਾਚਲ ਵਿਧਾਨ ਸਭਾ ਵਲੋਂ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ
. . .  25 minutes ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ ਕੀਤਾ ਹੈ। ਇਹ ਬਿੱਲ ਹਿਮਾਚਲ ਪ੍ਰਦੇਸ਼ 'ਚ ਗ਼ੈਰ-ਕਾਨੂੰਨੀ ਧਰਮ ਪਰਿਵਰਤਨ ਨੂੰ ਰੋਕਣ ਲਈ ਲਿਆਂਦਾ...
ਹਿਮਾਚਲ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ - ਮੌਸਮ ਵਿਭਾਗ
. . .  35 minutes ago
ਨਵੀਂ ਦਿੱਲੀ, 13 ਅਗਸਤ - ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਚੰਬਾ, ਕਾਂਗੜਾ, ਮੰਡੀ, ਕੁੱਲੂ, ਹਮੀਰਪੁਰ, ਲਾਹੌਲ, ਸਪਿਤੀ, ਕਿੰਨੌਰ, ਸ਼ਿਮਲਾ, ਸਿਰਮੌਰ ਅਤੇ ਸੋਲਨ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ...
ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਇਨਾਮੀ ਅਪਰਾਧੀ ਸ਼ੇਖ਼ ਸਿਕੰਦਰ ਗ੍ਰਿਫ਼ਤਾਰ
. . .  49 minutes ago
ਨਵੀਂ ਦਿੱਲੀ, 13 ਅਗਸਤ - ਉੱਤਰ-ਪੱਛਮੀ ਜ਼ਿਲ੍ਹੇ ਦੇ ਸਪੈਸ਼ਲ ਸਟਾਫ਼ ਨੇ ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਸ਼ੇਖ਼ ਸਿਕੰਦਰ ਨਾਂਅ ਦੇ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਸ਼ੇਖ਼ ਸਿਕੰਦਰ 'ਤੇ 25000 ਰੁਪਏ ਇਨਾਮ ਰੱਖਿਆ ਹੋਇਆ...
ਹਿਮਾਚਲ ਪ੍ਰਦੇਸ਼ : ਸਵਾਂ ਨਦੀ 'ਚ ਡੁੱਬੇ 2 ਨੌਜਵਾਨ, ਇਕ ਦੀ ਲਾਸ਼ ਬਰਾਮਦ
. . .  55 minutes ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਪੈਂਦੇ ਹਰੋਲੀ 'ਚ ਲੋਅਰ ਬਥੇਡਾ ਇਲਾਕੇ ਦੇ ਕੋਲ ਸਵਾਂ ਨਦੀ 'ਚ 15-16 ਸਾਲ ਦੇ 2 ਨੌਜਵਾਨ ਡੁੱਬ ਗਏ।ਡੁੱਬੇ ਨੌਜਵਾਨਾਂ 'ਚੋਂ ਇਕ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਜਦਕਿ ਦੂਜੇ ਦੀ ਭਾਲ ਜਾਰੀ...
ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ
. . .  45 minutes ago
ਚੰਡੀਗੜ੍ਹ, 13 ਅਗਸਤ - ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਿਦਾਇਤਾਂ ਅਨੁਸਾਰ ਸਰਕਾਰੀ, ਗੈਰ ਸਰਕਾਰੀ ਦਫ਼ਤਰਾਂ, ਵਿੱਦਿਅਕ ਅਦਾਰਿਆਂ ਤੇ ਹੋਰ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਯਕੀਨੀ ਬਣਾਇਆ ਜਾਵੇ। ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ, ਜਨਤਕ ਥਾਵਾਂ...
ਬਾਸਮਤੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ
. . .  about 1 hour ago
ਚੰਡੀਗੜ੍ਹ, 13 ਅਗਸਤ - ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਸਮਤੀ ਦੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਅਨੁਸਾਰ ਕਈ ਉੱਲੀ ਨਾਸ਼ਕਾਂ...
‍ਦੇਤਵਾਲ ਬੈਂਕ ਡਕੈਤੀ ਦੇ ਮਾਮਲੇ 'ਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਲਾਂਪੁਰ ਦਾਖਾ ਦੇ ਇਲਾਕੇ ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਸਾਢੇ ਸੱਤ ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਿਸ...
ਅਫ਼ਗ਼ਾਨਿਸਤਾਨ ਵਿਚ ਹੁਣ ਰਹਿ ਗਏ ਹਨ ਸਿਰਫ਼ 100 ਹਿੰਦੂ ਸਿੱਖ - ਅਫ਼ਗ਼ਾਨ ਸਿੱਖ ਆਗੂ
. . .  about 2 hours ago
ਨਵੀਂ ਦਿੱਲੀ, 13 ਅਗਸਤ - ਕਾਬੁਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਫ਼ਗ਼ਾਨ ਸਿੱਖ ਆਗੂ ਗੁਰਨਾਮ ਸਿੰਘ ਰਾਜਵੰਸ਼ੀ ਨੇ ਕਿਹਾ ਕਿ ਮੈਂ ਆਪਣੇ 6 ਪਰਿਵਾਰਿਕ ਮੈਂਬਰਾਂ ਨਾਲ ਅਫ਼ਗ਼ਾਨਿਸਤਾਨ ਤੋਂ ਆਇਆ ਹਾਂ। ਧਮਾਕੇ ਵਿਚ ਸਾਡਾ ਗੁਰਦੁਆਰਾ ਤਬਾਹ ਹੋ ਗਿਆ। ਅਫ਼ਗ਼ਾਨਿਸਤਾਨ ਵਿਚ ਹੁਣ ਸਿਰਫ਼ 100 ਹਿੰਦੂ ਸਿੱਖ ਰਹਿ...
ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  about 3 hours ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  about 4 hours ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  about 4 hours ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  about 4 hours ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  about 5 hours ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 5 hours ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  about 5 hours ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  about 5 hours ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  about 5 hours ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 13 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਵਫ਼ਦ ਨਾਲ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ...
ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  about 7 hours ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  about 7 hours ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਕਾਰ ਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇਕ ਸਾਲ ਦੇ ਬੱਚੇ ਸਣੇ 3 ਜਣਿਆਂ ਦੀ ਹੋਈ ਮੌਤ
. . .  about 6 hours ago
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਲੰਘੀ ਦੇਰ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ...
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਰੋਸ ਮਾਰਚ ਆਰੰਭ
. . .  about 7 hours ago
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਬੇ ਭਰ 'ਚ ਕੀਤੇ ਜਾ ਰਹੇ ਰੋਸ ਮਾਰਚ...
ਬੀਤੀ ਰਾਤ ਚੋਰਾਂ ਨੇ ਅਨਾਜ ਮੰਡੀ ਲੌਂਗੋਵਾਲ 'ਚੋਂ 6 ਮੋਟਰਾਂ ਕੀਤੀਆਂ ਚੋਰੀ
. . .  about 7 hours ago
ਲੌਂਗੋਵਾਲ, 13 ਅਗਸਤ (ਸ.ਸ.ਖੰਨਾ,ਵਿਨੋਦ)-ਬੀਤੀ ਰਾਤ ਅਨਾਜ ਮੰਡੀ ਲੌਂਗੋਵਾਲ 'ਚੋਂ ਇਕ ਆੜ੍ਹਤੀਏ ਦੀ ਦੁਕਾਨ ਅੰਦਰੋਂ ਚੋਰਾਂ ਨੇ ਪਾੜ ਲਾ ਕੇ ਮੋਟਰਾਂ ਚੋਰੀ ਕਰ ਲਈਆਂ ਹਨ। ਇਸ ਦੀ ਜਾਣਕਾਰੀ ਆੜ੍ਹਤੀ ਮੰਗਤ ਰਾਏ ਮੰਗੂ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਚੋਰਾਂ ਵਲੋਂ...
ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਮੌਕੇ 'ਤੇ ਮੌਤ
. . .  about 8 hours ago
ਸ੍ਰੀ ਚਮਕੌਰ ਸਾਹਿਬ , 13 ਅਗਸਤ (ਜਗਮੋਹਨ ਸਿੰਘ ਨਾਰੰਗ)- ਅੱਜ ਤੜਕੇ ਪੌਣੇ ਚਾਰ ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਡਿਊਟੀ ਦੇਣ ਆ ਰਹੇ ਮੁਲਾਜ਼ਮ ਗੁਰਮੁਖ ਸਿੰਘ ਪਿੰਡ ਪਿੱਪਲ ਮਾਜਰਾ ਦੀ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ ਹੋ ਗਈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਜੇਠ ਸੰਮਤ 554
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਬਰਨਾਲਾ

ਸਿਵਲ ਹਸਪਤਾਲ ਤਪਾ ਦੇ ਬਾਹਰ ਆਊਟ ਸੋਰਸ ਮੁਲਾਜ਼ਮਾਂ ਦਾ ਧਰਨਾ ਜਾਰੀ

ਤਪਾ ਮੰਡੀ, 20 ਮਈ (ਪ੍ਰਵੀਨ ਗਰਗ)-ਮੁਲਾਜ਼ਮਾਂ ਨੂੰ ਧਰਨੇ ਨਹੀਂ ਲਗਾਉਣੇ ਪੈਣਗੇ ਤੇ ਨਾ ਹੀ ਪਾਣੀ ਦੀਆਂ ਟੈਂਕੀਆਂ 'ਤੇ ਚੜ੍ਹਨਾ ਪਵੇਗਾ ਅਤੇ ਉਸੇ ਦਿਨ ਹੀ ਬੁਲਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ | ਇਹ ਗੱਲਾਂ ਕਹਿਣ ਵਾਲੇ ਮੁੱਖ ਮੰਤਰੀ ਸਾਹਿਬ ਹੁਣ 27 ਦਿਨਾਂ ਤੋਂ ਧਰਨੇ 'ਤੇ ਬੈਠੇ ਸਿਵਲ ਹਸਪਤਾਲ ਤਪਾ ਵਿਖੇ ਨੌਕਰੀਆਂ ਤੋਂ ਕੱਢੇ ਗਏ ਮੁਲਾਜ਼ਮਾਂ ਦੀ ਕੋਈ ਸਾਰ ਨਹੀਂ ਲੈ ਰਹੇ ਅਤੇ ਨਾ ਹੀ ਉਨ੍ਹਾਂ ਦੀ ਸਰਕਾਰ ਦਾ ਕੋਈ ਨੁਮਾਇੰਦਾ ਇਨ੍ਹਾਂ ਕੋਲ ਪਹੁੰਚਿਆ ਹੈ | ਇੰਜ ਲਗਦਾ ਹੈ ਕਿ ਮੌਜੂਦਾ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਮੁੱਕਰਦੀ ਨਜ਼ਰ ਆ ਰਹੀ ਹੈ | ਉਨ੍ਹਾਂ ਆਖਿਆ ਕਿ ਇਸ ਧਰਨੇ ਦੌਰਾਨ ਉਨ੍ਹਾਂ ਨੂੰ ਇੰਜ ਲੱਗ ਰਿਹਾ ਹੈ ਕਿ ਜਿਵੇਂ ਉਨ੍ਹਾਂ ਇਸ ਵਾਰ ਸੂਬੇ 'ਚ ਆਮ ਆਦਮੀ ਦੀ ਪਾਰਟੀ ਦੀ ਸਰਕਾਰ ਲਿਆ ਕੇ ਆਪਣੇ ਪੈਰਾਂ 'ਤੇ ਆਪ ਕੁਹਾੜੀ ਮਾਰੀ ਹੈ | ਇਸ ਮੌਕੇ ਉਨ੍ਹਾਂ ਸੂਬਾ ਸਰਕਾਰ ਤੇ ਸਬੰਧਤ ਅਧਿਕਾਰੀਆਂ ਤੋਂ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੰਗ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ |

ਪਾਰਟੀ ਲਈ ਸਖ਼ਤ ਮਿਹਨਤ ਕਰਨ ਵਾਲੇ ਆਗੂਆਂ ਨੂੰ ਹੀ ਅੱਗੇ ਲਿਆਂਦਾ ਜਾਵੇਗਾ- ਰਾਜਾ ਵੜਿੰਗ

ਭਦੌੜ, 20 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਪ੍ਰਦੇਸ਼ ਕਾਂਗਰਸ ਆਪਣਾ ਗੁਨਾਹ ਕਬੂਲ ਕਰਦੀ ਹੈ ਜੋ ਸਰਕਾਰ ਵਿਚ ਹੰੁਦਿਆਂ ਵੀ ਹਲਕਾ ਭਦੌੜ ਦੇ ਲੋਕਾਂ ਲਈ ਕੋਈ ਅਗਾਂਹਵਧੂ ਸੋਚ ਰੱਖਣ ਵਾਲਾ ਹਲਕਾ ਆਗੂ ਨਹੀਂ ਦੇ ਸਕੀ, ਪਰ ਆਉਂਦੇ ਤਿੰਨ ਮਹੀਨਿਆਂ ਅੰਦਰ ਤੁਹਾਨੂੰ ...

ਪੂਰੀ ਖ਼ਬਰ »

ਪਿੰਡ ਘੁੰਨਸ ਵਿਖੇ ਕੈਂਸਰ ਨਾਲ ਬੱਚੇ ਦੀ ਮੌਤ

ਤਪਾ ਮੰਡੀ, 20 ਮਈ (ਪ੍ਰਵੀਨ ਗਰਗ)-ਕੈਂਸਰ ਵਰਗੀ ਨਾ-ਮੁਰਾਦ ਬਿਮਾਰੀ ਕਾਰਨ ਅਨੇਕਾਂ ਜਾਨਾਂ ਜਾ ਚੁੱਕੀਆਂ ਹਨ ਤੇ ਜਾ ਰਹੀਆਂ ਹਨ, ਜਿਸ ਉੱਪਰ ਕੇਂਦਰ ਤੇ ਸੂਬਾ ਸਰਕਾਰਾਂ ਵਲੋਂ ਅਜੇ ਤੱਕ ਇਸ ਬਿਮਾਰੀ ਦੇ ਤੋੜ ਸਬੰਧੀ ਕੋਈ ਵੀ ਹੱਲ ਨਹੀਂ ਲੱਭਿਆ, ਜਿਸ ਦਾ ਖ਼ਮਿਆਜ਼ਾ ਇਸ ...

ਪੂਰੀ ਖ਼ਬਰ »

ਪਿੰਡ ਪੰਡੋਰੀ ਵਿਖੇ ਹਰਪਾਲ ਸਿੰਘ ਦੇ ਖੇਤ 'ਚ ਝੋਨੇ ਦੀ ਸਿੱਧੀ ਬਿਜਾਈ ਦੀ ਵਿਧਾਇਕ ਪੰਡੋਰੀ ਨੇ ਕਰਵਾਈ ਸ਼ੁਰੂਆਤ

ਮਹਿਲ ਕਲਾਂ, 20 ਮਈ (ਅਵਤਾਰ ਸਿੰਘ ਅਣਖੀ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਮਹਿਲ ਕਲਾਂ ਨੇ ਭਗਵੰਤ ਮਾਨ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰਨ ਦੀ ਵਿੱਢੀ ਮੁਹਿੰਮ ਤਹਿਤ ਪਿੰਡ ਪੰਡੋਰੀ ਵਿਖੇ ਕਿਸਾਨ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਗਿੱਲ ਝੱਲੀ ਅਗਵਾੜ ਵਲੋਂ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੀ ਕਾਰ ਸੇਵਾ ਲਈ 2 ਲੱਖ ਦਾ ਚੈੱਕ ਭੇਟ

ਸ਼ਹਿਣਾ, 20 ਮਈ (ਸੁਰੇਸ਼ ਗੋਗੀ)-ਗੁਰਦੁਆਰਾ ਪਾਤਸ਼ਾਹੀ ਛੇਵੀਂ ਸ਼ਹਿਣਾ ਵਿਖੇ ਸ੍ਰੀ ਸੱਚਖੰਡ ਸਾਹਿਬ ਦੀ ਚੱਲ ਰਹੀ ਕਾਰ ਸੇਵਾ ਵਿਚ ਜਿੱਥੇ ਸਮੁੱਚੇ ਪਿੰਡ ਵਾਸੀਆਂ ਵਲੋਂ ਵੱਧ ਚੜ੍ਹ ਕੇ ਯੋਗਦਾਨ ਪਾਇਆ ਜਾ ਰਿਹਾ ਹੈ, ਉੱਥੇ ਗਿੱਲ ਝੱਲੀ ਅਗਵਾੜ ਵਲੋਂ ਵੀ 2 ਲੱਖ ਰੁਪਏ ਦਾ ...

ਪੂਰੀ ਖ਼ਬਰ »

ਲੋਕ ਸਭਾ ਸੰਗਰੂਰ ਦੀ ਉਪ ਚੋਣ ਨੂੰ ਲੈ ਕੇ ਸਿਆਸੀ ਪਾਰਟੀਆਂ ਦੀ ਆਹਟ ਗਰਮਾਈ

ਹੰਡਿਆਇਆ, 20 ਮਈ (ਗੁਰਜੀਤ ਸਿੰਘ ਖੁੱਡੀ)-ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਜ਼ਿਲ੍ਹਾ ਸੰਗਰੂਰ ਤੋਂ ਐੱਮ. ਪੀ. ਭਗਵੰਤ ਮਾਨ ਨੇ ਲੋਕ ਸਭਾ ਤੋਂ ਅਸਤੀਫ਼ਾ ਦੇਣ ਕਰ ਕੇ ਲੋਕ ਸਭਾ ਸੀਟ ਖ਼ਾਲੀ ਹੋ ਗਈ ਸੀ, ਜਿਸ ਦੀ ਚੋਣ ਹੁਣ ਨੇੜ ਭਵਿੱਖ ਵਿਚ ਹੋਣ ਦੀ ਆਸ ਹੈ | ਜ਼ਿਮਨੀ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਦੀ ਮੀਟਿੰਗ ਹੋਈ

ਬਰਨਾਲਾ, 20 ਮਈ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਦੀ ਪ੍ਰਧਾਨਗੀ ਹੇਠ ਪਿੰਡ ਸੰਘੇੜਾ ਵਿਖੇ ਹੋਈ | ਮੀਟਿੰਗ ਵਿਚ ਧਰਤੀ ਹੇਠਲੇ ਪਾਣੀ ਦੇ ਬਚਾਓ ਤੇ ਬਿਜਲੀ ਦੀ ਕਿੱਲਤ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਦੀ ਮੀਟਿੰਗ ਹੋਈ

ਮਹਿਲ ਕਲਾਂ, 20 ਮਈ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਮਹਿਲ ਕਲਾਂ ਦੀ ਮੀਟਿੰਗ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ ਦੀ ਅਗਵਾਈ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ, ਜਿਸ ਦੌਰਾਨ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ...

ਪੂਰੀ ਖ਼ਬਰ »

ਪਰਵਾਸੀ ਮਜ਼ਦੂਰ ਨੇ ਫਾਹਾ ਲੈ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

ਤਪਾ ਮੰਡੀ, 20 ਮਈ (ਪ੍ਰਵੀਨ ਗਰਗ)-ਤਪਾ-ਢਿਲਵਾਂ ਲਿੰਕ ਰੋਡ 'ਤੇ ਸਥਿਤ ਇਕ ਫ਼ੈਕਟਰੀ 'ਚ ਪਰਵਾਸੀ ਮਜ਼ਦੂਰ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਦੇ ਦੱਸਣ ਮੁਤਾਬਕ ਰਵੀ ਕੁਮਾਰ (30) ਪੁੱਤਰ ਵਿਨੋਦ ਕੁਮਾਰ ਵਾਸੀ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 20 ਮਈ (ਰਾਜ ਪਨੇਸਰ)-ਥਾਣਾ ਸਿਟੀ-1 ਦੀ ਪੁਲਿਸ ਵਲੋਂ ਦੜਾ ਸੱਟਾ ਲਗਵਾਉਣ ਵਾਲੇ ਵਿਅਕਤੀ ਨੂੰ 1740 ਰੁਪਏ ਦੀ ਨਕਦੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਅਜੈ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ...

ਪੂਰੀ ਖ਼ਬਰ »

ਵਿਕਾਸ ਇੰਟਰਨੈਸ਼ਨਲ ਸਕੂਲ ਵਿਖੇ ਅੱਵਲ ਆਉਣ ਵਾਲੇ ਵਿਦਿਆਰਥੀ ਸਨਮਾਨਿਤ

ਮਹਿਲ ਕਲਾਂ, 20 ਮਈ (ਅਵਤਾਰ ਸਿੰਘ ਅਣਖੀ)-ਵਿਕਾਸ ਇੰਟਰਨੈਸ਼ਨਲ ਸਕੂਲ ਮੂੰਮ ਵਿਖੇ ਨਰਸਰੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਨਤੀਜਾ ਪਿ੍ੰਸੀਪਲ ਮਨਦੀਪ ਕੌਰ ਤੁੰਗ ਦੀ ਅਗਵਾਈ ਹੇਠ ਐਲਾਨਿਆ ਗਿਆ | ਇਸ ਸਮੇਂ ਪਿ੍ੰਸੀਪਲ ਤੁੰਗ ਨੇ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਸ਼ੈਮਰੌਕ ਇੰਟਰਨੈਸ਼ਨਲ ਸਕੂਲ ਵਿਖੇ ਡੇਂਗੂ ਦਿਵਸ ਮਨਾਇਆ

ਤਪਾ ਮੰਡੀ, 20 ਮਈ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਜੈਮਲ ਸਿੰਘ ਵਾਲਾ ਦੇ ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸਕੂਲ ਦੇ ਚੇਅਰਮੈਨ ਸੁਖਮੀਤ ਸਿੰਘ ਧਾਲੀਵਾਲ ਦੀ ਦੇਖ-ਰੇਖ ਹੇਠ ਡੇਂਗੂ ਦਿਵਸ ਮਨਾਇਆ | ਇਸ ਮੌਕੇ ਗਗਨਦੀਪ ਕੌਰ ਨੇ ਬੱਚਿਆਂ ਨੂੰ ਦੱਸਿਆ ਕਿ ਡੇਂਗੂ ...

ਪੂਰੀ ਖ਼ਬਰ »

ਭਾਕਿਯੂ ਡਕੌਂਦਾ ਦੀ ਛਿਮਾਹੀ ਫ਼ੰਡ ਮੁਹਿੰਮ ਨੂੰ ਪਿੰਡਾਂ 'ਚੋਂ ਮਿਲ ਰਿਹਾ ਲਾਮਿਸਾਲ ਹੁੰਗਾਰਾ-ਜਗਰਾਜ ਸਿੰਘ ਹਰਦਾਸਪੁਰਾ

ਮਹਿਲ ਕਲਾਂ, 20 ਮਈ (ਅਵਤਾਰ ਸਿੰਘ ਅਣਖੀ)-ਭਾਕਿਯੂ ਡਕੌਂਦਾ ਬਲਾਕ ਮਹਿਲ ਕਲਾਂ ਵਲੋਂ ਪਿੰਡਾਂ ਅੰਦਰ ਚਲਾਈ ਜਾ ਰਹੀ ਛਿਮਾਹੀ ਫ਼ੰਡ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਗੁਰਦੇਵ ...

ਪੂਰੀ ਖ਼ਬਰ »

ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ 31 ਤੱਕ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ- ਸਿਵਲ ਸਰਜਨ

ਬਰਨਾਲਾ, 20 ਮਈ (ਨਰਿੰਦਰ ਅਰੋੜਾ)-ਸਿਹਤ ਵਿਭਾਗ ਵਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਰਨਾਲਾ 'ਚ ਤੰਬਾਕੂ ਮੁਕਤ ਮੁਹਿੰਮ ਚਲਾਈ ਗਈ ਹੈ | ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਵਲੋਂ ਐੱਸ.ਐੱਮ.ਓ. ਡਾ. ਤਪਿੰਦਰਜੋਤ ਕੌਸ਼ਲ ਤੇ ਹੋਰ ...

ਪੂਰੀ ਖ਼ਬਰ »

ਪਿੰਡ ਠੁੱਲੀਵਾਲ ਵਿਖੇ ਕਿਰਨਜੀਤ ਕੌਰ ਵਲੋਂ ਕੋਆਪ੍ਰੇਟਿਵ ਸੁਸਾਇਟੀ ਦੀ ਚਾਰਦੀਵਾਰੀ ਦਾ ਉਦਘਾਟਨ

ਮਹਿਲ ਕਲਾਂ, 20 ਮਈ (ਅਵਤਾਰ ਸਿੰਘ ਅਣਖੀ)-ਸਹਾਇਕ ਰਜਿਸਟਰਾਰ ਰੁਪਿੰਦਰ ਸਿੰਘ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੋਆਪ੍ਰੇਟਿਵ ਸੁਸਾਇਟੀ ਪਿੰਡ ਠੁੱਲੀਵਾਲ ਵਿਖੇ 4 ਲੱਖ ਦੀ ਲਾਗਤ ਨਾਲ ਕੀਤੀ ਗਈ ਚਾਰਦੀਵਾਰੀ ਦਾ ਉਦਘਾਟਨ ਮੁੱਖ ਮਹਿਮਾਨ ਇੰਸਪੈਕਟਰ ਕਿਰਨਜੀਤ ...

ਪੂਰੀ ਖ਼ਬਰ »

ਵਾਈ. ਐੱਸ. ਸਕੂਲ ਵਿਖੇ ਬੱਚਿਆਂ ਦੇ ਪ੍ਰਤਿਭਾ ਖ਼ੋਜ ਮੁਕਾਬਲੇ ਕਰਵਾਏ

ਬਰਨਾਲਾ, 20 ਮਈ (ਅਸ਼ੋਕ ਭਾਰਤੀ)-ਵਾਈ. ਐੱਸ. ਸਕੂਲ ਬਰਨਾਲਾ ਵਿਖੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਪ੍ਰਤੀਭਾ ਖ਼ੋਜ ਮੁਕਾਬਲੇ ਕਰਵਾਏ ਗਏ | ਇਸ ਦਾ ਮੁੱਖ ਉਦੇਸ਼ ਬੱਚਿਆਂ ਅੰਦਰ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰਨਾ ਹੈ, ਉਨ੍ਹਾਂ ਦੇ ਗੁਣਾਂ ਨੂੰ ਤਰਾਸ਼ ਕੇ ਉਨ੍ਹਾਂ ਦੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗਾ ਦਿਵਸ ਨੂੰ ਸਮਰਪਿਤ ਸਲੋਗਨ ਮੁਕਾਬਲੇ ਕਰਵਾਏ

ਬਰਨਾਲਾ, 20 ਮਈ (ਅਸ਼ੋਕ ਭਾਰਤੀ)-ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜੀਏਟ ਸਕੂਲ ਬਰਨਾਲਾ ਵਿਖੇ ਐੱਨ.ਐੱਸ.ਐੱਸ. ਵਿਭਾਗ ਵਲੋਂ ਯੁਵਕ ਸੇਵਾਵਾਂ ਬਰਨਾਲਾ ਦੀਆਂ ਹਦਾਇਤਾਂ ਅਨੁਸਾਰ ਅੰਤਰ-ਰਾਸ਼ਟਰੀ ਯੋਗਾ ਦਿਵਸ ਨੂੰ ਸਮਰਪਿਤ ਸਲੋਗਨ ਮੁਕਾਬਲੇ ਕਰਵਾਏ ਗਏ, ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨਾਲ ਜੁੜੇ ਕਲੱਬਾਂ ਵਲੋਂ ਪਿੰਡਾਂ 'ਚ ਕਾਰਵਾਇਆ ਜਾ ਰਿਹਾ ਹੈ ਯੋਗਾ

ਬਰਨਾਲਾ, 20 ਮਈ (ਅਸ਼ੋਕ ਭਾਰਤੀ)-ਨਹਿਰੂ ਯੁਵਾ ਕੇਂਦਰ ਬਰਨਾਲਾ ਨਾਲ ਜੁੜੇ ਯੂਥ ਕਲੱਬਾਂ ਵਲੋਂ ਪਿੰਡਾਂ 'ਚ ਯੋਗਾ ਕਰਵਾਇਆ ਜਾ ਰਿਹਾ ਹੈ | ਇਹ ਯੋਗਾ ਸਬੰਧੀ ਗਤੀਵਿਧੀਆਂ 21 ਮਈ ਤੱਕ ਭਾਰਤ ਦੀ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਨੂੰ ਮਨਾਉਂਦਿਆਂ ਆਜ਼ਾਦੀ ਦੇ ਅੰਮਿ੍ਤ ਮਹੋਤਸਵ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਮੀਟਿੰਗ ਹੋਈ

ਬਰਨਾਲਾ, 20 ਮਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਹਰਿੰਦਰ ਮੱਲੀ ਦੀ ਪ੍ਰਧਾਨਗੀ ਹੇਠ ਯੂਨੀਅਨ ਦਫ਼ਤਰ ਵਿਖੇ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਕੌਮੀ ਆਗੂ ਸਾਥੀ ਸਤੀਸ਼ ...

ਪੂਰੀ ਖ਼ਬਰ »

ਟਰਾਈਡੈਂਟ ਗਰੁੱਪ ਵਲੋਂ ਪਿੰਡ ਫ਼ਤਿਹਗੜ੍ਹ ਛੰਨਾ ਦੀ ਪੰਚਾਇਤ ਨੂੰ ਸਾਢੇ ਤਿੰਨ ਲੱਖ ਦਾ ਚੈੱਕ ਭੇਟ

ਬਰਨਾਲਾ, 20 ਮਈ (ਗੁਰਪ੍ਰੀਤ ਸਿੰਘ ਲਾਡੀ)-ਟਰਾਈਡੈਂਟ ਗਰੁੱਪ ਵਲੋਂ ਚੇਅਰਮੈਨ ਪਦਮਸ਼੍ਰੀ ਰਜਿੰਦਰ ਗੁਪਤਾ ਦੀ ਅਗਵਾਈ ਹੇਠ ਇਲਾਕੇ ਦੇ ਪਿੰਡਾਂ ਦੇ ਵਿਕਾਸ ਵਿਚ ਪਾਏ ਜਾ ਰਹੇ ਯੋਗਦਾਨ ਤਹਿਤ ਪਿੰਡ ਫ਼ਤਿਹਗੜ੍ਹ ਛੰਨਾ ਦੀ ਪੰਚਾਇਤ ਨੂੰ ਟੋਭਿਆਂ ਦੀ ਸਾਂਭ-ਸੰਭਾਲ ਲਈ ...

ਪੂਰੀ ਖ਼ਬਰ »

ਖੇਤੀ ਵਿਗਿਆਨ ਕੇਂਦਰ ਹੰਡਿਆਇਆ ਵਿਖੇ ਵਿਸ਼ਵ ਮਧੂਮੱਖੀ ਦਿਵਸ ਮਨਾਇਆ

ਹੰਡਿਆਇਆ, 20 ਮਈ (ਗੁਰਜੀਤ ਸਿੰਘ ਖੱੁਡੀ)-ਸ੍ਰੀ ਗੁਰੂ ਅੰਗਦ ਦੇਵ ਐਨੀਮਲ ਐਂਡ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ) ਲੁਧਿਆਣਾ ਦੇ ਅਧੀਨ ਚਲਦੇ ਖੇਤੀ ਵਿਗਿਆਨ ਕੇਂਦਰ ਹੰਡਿਆਇਆ ਵਿਖੇ ਡਾ. ਪ੍ਰਹਿਲਾਦ ਸਿੰਘ ਤੰਵਰ ਦੀ ਅਗਵਾਈ ਵਿਚ ਵਿਸ਼ਵ ਮਧੂ ਮੱਖੀ ਦਿਵਸ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਗਰੀਨ ਫ਼ੀਲਡ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਖੇਤੀ ਫਾਰਮ ਦਾ ਕੀਤਾ ਦੌਰਾ

ਧਨੌਲਾ, 20 ਮਈ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਦੇ ਵਿਦਿਆਰਥੀਆਂ ਨੂੰ ਕੁਦਰਤੀ ਖੇਤੀ ਬਾਰੇ ਜਾਣੂ ਕਰਵਾਉਣ ਦੇ ਮਕਸਦ ਤਹਿਤ ਸਾਰਾ ਕੁੱਝ ਪ੍ਰੈਕਟੀਕਲ ਰੂਪ 'ਚ ਦਿਖਾਉਣ ਖ਼ਾਤਰ ਅੱਜ ਜਵੰਧਾ ਕੁਦਰਤੀ ਖੇਤੀ ਫਾਰਮ ਬਡਬਰ ਦਾ ਦੌਰਾ ਕਰਵਾਇਆ ...

ਪੂਰੀ ਖ਼ਬਰ »

ਪਾਵਰਕਾਮ ਦੀ ਟੀਮ ਵਲੋਂ ਬਿਜਲੀ ਚੋਰਾਂ 'ਤੇ ਛਾਪੇਮਾਰੀ ਜਾਰੀ ਰਹੇਗੀ- ਸੁਖਪਾਲ ਸਿੰਘ

ਸ਼ਹਿਣਾ, 20 ਮਈ (ਸੁਰੇਸ਼ ਗੋਗੀ)-ਪੰਜਾਬ ਸਰਕਾਰ ਦੀ ਕੁੰਡੀ ਹਟਾਓ ਮੁਹਿੰਮ ਨੂੰ ਤੇਜ਼ ਕਰਦਿਆਂ ਬਿਜਲੀ ਚੋਰਾਂ 'ਤੇ ਲਗਾਤਾਰ ਛਾਪੇਮਾਰੀ ਜਾਰੀ ਰਹੇਗੀ | ਇਹ ਜਾਣਕਾਰੀ ਦਿੰਦਿਆਂ ਐੱਸ. ਡੀ. ਓ. ਸੁਖਪਾਲ ਸਿੰਘ ਸਬ-ਡਵੀਜ਼ਨ ਸ਼ਹਿਣਾ ਨੇ ਦੱਸਿਆ ਕਿ ਮੁਲਾਜ਼ਮਾਂ ਦੀ ਗਿਣਤੀ ...

ਪੂਰੀ ਖ਼ਬਰ »

ਬੀ.ਐੱਡ. ਤੇ ਈ.ਟੀ.ਟੀ. ਉਮੀਦਵਾਰਾਂ ਵਲੋਂ ਸਿੱਖਿਆ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਕੱਲ੍ਹ

ਬਰਨਾਲਾ, 20 ਮਈ (ਅਸ਼ੋਕ ਭਾਰਤੀ)-ਟੈਟ ਰਿਵਾਈਜ਼ਡ ਰਿਜ਼ਲਟ 2011 ਬੀ.ਐੱਡ., 2013 ਈ.ਟੀ.ਟੀ. ਉਮੀਦਵਾਰਾਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ 22 ਮਈ ਨੂੰ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ | ਇਹ ਜਾਣਕਾਰੀ ਰੇਖਾ ਰਾਣੀ ਬਰਨਾਲਾ, ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਦੌਰਾਨ ਖ਼ਰਚ ਹੋਏ ਪੈਸੇ ਲੈਣ ਲਈ ਕਾਂਗਰਸੀਆਂ ਨੂੰ ਲੇਲ੍ਹੜੀਆਂ ਕੱਢਣ ਦੀ ਆਈ ਨੌਬਤ

ਸ਼ਹਿਣਾ, 20 ਮਈ (ਸੁਰੇਸ਼ ਗੋਗੀ)-ਲੰਘੀਆਂ ਵਿਧਾਨ ਸਭਾ ਚੋਣਾਂ ਦੌਰਾਨ ਚੋਣ ਪ੍ਰਚਾਰ ਤੇ ਪਾਰਟੀ ਦੇ ਦਫ਼ਤਰਾਂ ਵਿਚ ਖ਼ਰਚ ਹੋਏ ਲੱਖਾਂ ਰੁਪਏ ਲੈਣ ਲਈ ਕੁਝ ਕਾਂਗਰਸੀ ਆਗੂਆਂ ਵਲੋਂ ਹੁਣ ਲੇਲ੍ਹੜੀਆਂ ਕੱਢਣ ਦੀ ਨੌਬਤ ਆ ਗਈ ਹੈ | ਭਰੋਸੇਯੋਗ ਸੂਤਰਾਂ ਅਨੁਸਾਰ 10 ਹਜ਼ਾਰ ਤੋਂ ...

ਪੂਰੀ ਖ਼ਬਰ »

ਵਿਧਾਇਕਾ ਭਰਾਜ ਵਲੋਂ ਕੱਲ੍ਹ ਦੀ ਸਾਇਕਲ ਰੈਲੀ 'ਚ ਪਹੁੰਚਣ ਦਾ ਸੱਦਾ

ਸੰਗਰੂਰ, 20 ਮਈ (ਧੀਰਜ ਪਸ਼ੋਰੀਆ)-ਸੰਗਰੂਰ ਵਿਖੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਤੇ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ਲਈ ਸੰਗਰੂਰ ਸਿਵਲ ਪ੍ਰਸ਼ਾਸਨ ਤੇ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੇ ਯਤਨਾਂ ਸਦਕਾ 22 ਮਈ ਨੂੰ ਕਰਵਾਈ ਜਾ ਰਹੀ ਸਾਈਕਲ ਰੈਲੀ ਲਈ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਸਫ਼ਾਈ ਕਾਮਿਆਂ ਦੇ ਹੱਕ 'ਚ ਆਈ

ਲਹਿਰਾਗਾਗਾ, 20 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਬਲਾਕ ਲਹਿਰਾਗਾਗਾ ਵਲੋਂ ਛੱਜੂ ਰਾਮ ਸ਼ਰਮਾ ਦੀ ਪ੍ਰਧਾਨਗੀ ਹੇਠ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਖਿਲਾਫ਼ ਬੀਤੇ ਕਈ ਦਿਨਾਂ ਤੋਂ ਹੜਤਾਲ ਕਰ ਰਹੇ ਸਫ਼ਾਈ ...

ਪੂਰੀ ਖ਼ਬਰ »

ਲਾਲਾ ਪ੍ਰਕਾਸ਼ ਚੰਦ ਨਹੀਂ ਰਹੇ

ਲੌਂਗੋਵਾਲ, 20 ਮਈ (ਵਿਨੋਦ, ਖੰਨਾ)-ਮਾਰਕੀਟ ਕਮੇਟੀ ਚੀਮਾਂ ਦੇ ਉਪ ਚੇਅਰਮੈਨ ਅਸ਼ੋਕ ਕੁਮਾਰ ਬਬਲੀ ਤੇ ਰਾਜ ਕੁਮਾਰ ਦੇ ਪਿਤਾ ਲਾਲਾ ਪ੍ਰਕਾਸ਼ ਚੰਦ ਅਕਾਲ ਚਲਾਣਾ ਕਰ ਗਏ ਹਨ | ਉਹ ਲੌਂਗੋਵਾਲ ਤੋਂ ਕੌਂਸਲਰ ਰੀਨਾ ਰਾਣੀ ਦੇ ਸਹੁਰਾ ਸਾਹਿਬ ਸਨ ਤੇ ਪਿਛਲੇ ਕਾਫ਼ੀ ਸਮੇਂ ਤੋਂ ...

ਪੂਰੀ ਖ਼ਬਰ »

ਵਿਦਿਆਰਥੀ ਮੰਗਾਂ ਸੰਬੰਧੀ ਪਿ੍ੰਸੀਪਲ ਨੂੰ ਦਿੱਤਾ ਮੰਗ-ਪੱਤਰ

ਸੰਗਰੂਰ, 20 ਮਈ (ਧੀਰਜ ਪਸ਼ੋਰੀਆ)-ਸਰਕਾਰੀ ਰਣਬੀਰ ਕਾਲਜ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਆਪਣੀਆਂ ਮੰਗਾਂ ਸੰਬੰਧੀ ਰੈਲੀ ਕਰਨ ਤੋਂ ਬਾਅਦ ਪਿ੍ੰ. ਸੁਖਵੀਰ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ | ਰੈਲੀ ਨੂੰ ...

ਪੂਰੀ ਖ਼ਬਰ »

ਕਾਂਗਰਸ ਨੂੰ ਮਜ਼ਬੂਤ ਕਰਨ ਲਈ ਹਰ ਵਰਕਰ ਦੀ ਰਾਏ ਵੱਡਮੁੱਲੀ ਹੋਵੇਗੀ- ਰਾਜਾ ਵੜਿੰਗ

ਦਿੜ੍ਹਬਾ ਮੰਡੀ, 20 ਮਈ (ਪਰਵਿੰਦਰ ਸੋਨੂੰ)-ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੇ ਹਰ ਪਿੰਡ ਜਾ ਕੇ ਹਰ ਵਰਕਰ ਨੂੰ ਉਹ ਸਿੱਧੇ ਤੌਰ 'ਤੇ ਮਿਲੇਗਾ | ਕਾਂਗਰਸ ਨੂੰ ...

ਪੂਰੀ ਖ਼ਬਰ »

22 ਦੀ ਸਾਇਕਲ ਰੈਲੀ 'ਚ ਹਿੰਮਲੈਂਡ ਸਕੂਲ ਦੇ ਵਿਦਿਆਰਥੀ ਲੈਣਗੇ ਹਿੱਸਾ

ਦਿੜ੍ਹਬਾ ਮੰਡੀ, 20 ਮਈ (ਪਰਵਿੰਦਰ ਸੋਨੂੰ)-ਹਿੰਮਲੈਂਡ ਪਬਲਿਕ ਸਕੂਲ ਦਿੜ੍ਹਬਾ ਦੇ ਐੱਮ.ਡੀ. ਪੰਕਜ ਗੁਗਨਾਨੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਪੁਲਿਸ ਤੇ ਐੱਸ.ਐੱਸ.ਪੀ. ਸੰਗਰੂਰ ਮਨਦੀਪ ਸਿੰਘ ਸਿੱਧੂ ਦੇ ਯਤਨਾਂ ਨਾਲ 22 ਮਈ ਨੂੰ ਕਰਵਾਈ ਜਾ ਰਹੀ ਨਸ਼ਾ ...

ਪੂਰੀ ਖ਼ਬਰ »

ਰਹਿੰਦ-ਖੂੰਹਦ ਪ੍ਰਬੰਧਨ ਤਹਿਤ ਸੂਬੇ ਦਾ 115ਵਾਂ ਪ੍ਰੋਜੈਕਟ ਕੀਤਾ ਸ਼ੁਰੂ

ਸੰਦੌੜ, 20 ਮਈ (ਗੁਰਪ੍ਰੀਤ ਸਿੰਘ ਚੀਮਾ)-ਪੰਜਾਬ ਦੇ ਪਿੰਡਾਂ ਨੂੰ ਕੂੜਾ ਮੁਕਤ ਕਰਨ ਦੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮਲੇਰਕੋਟਲਾ, ਬੀ. ਡੀ. ਪੀ. ਓ. ਦਫ਼ਤਰ ਮਲੇਰਕੋਟਲਾ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਮਲੇਰਕੋਟਲਾ ਤੇ ਰਾਊਾਡ ਗਲਾਸ ਫਾਉਡੇਸ਼ਨ ਦੇ ਸਾਂਝੇ ...

ਪੂਰੀ ਖ਼ਬਰ »

ਵਿਧਾਇਕ ਗੋਇਲ ਨੇ ਖ਼ਜ਼ਾਨਾ ਮੰਤਰੀ ਨਾਲ ਕੀਤੀ ਮੁਲਾਕਾਤ

ਲਹਿਰਾਗਾਗਾ, 20 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਹਲਕਾ ਲਹਿਰਾਗਾਗਾ ਤੋਂ 'ਆਪ' ਦੇ ਵਿਧਾਇਕ ਬਰਿੰਦਰ ਗੋਇਲ ਨੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਹਲਕਾ ਲਹਿਰਾਗਾਗਾ ਦੀਆਂ ਸਮੱਸਿਆਵਾਂ ਤੇ ਰਹਿੰਦੇ ਵਿਕਾਸ ...

ਪੂਰੀ ਖ਼ਬਰ »

ਖੇਤ 'ਚੋਂ ਟਰਾਂਸਫ਼ਾਰਮਰ ਚੋਰੀ

ਜਖੇਪਲ, 20 ਮਈ (ਮੇਜਰ ਸਿੰਘ ਸਿੱਧੂ)-ਪਿੰਡ ਮੈਦੇਵਾਸ ਵਿਖੇ ਕਿਸਾਨ ਭਗਵੰਤ ਸਿੰਘ ਪੁੱਤਰ ਮਹਿੰਦਰ ਸਿੰਘ ਦੇ ਖੇਤ 'ਚੋਂ ਚੋਰ ਰਾਤ ਨੂੰ ਟਰਾਂਸਫ਼ਾਰਮਰ ਵਿਚੋਂ ਤਾਂਬਾ ਅਤੇ ਤੇਲ ਚੋਰੀ ਕਰਕੇ ਲੈ ਗਏ, ਉਕਤ ਚੋਰੀ ਦਾ ਕਿਸਾਨ ਨੂੰ ਸਵੇਰੇ ਖੇਤ ਜਾਣ 'ਤੇ ਪਤਾ ਚੱਲਿਆ | ਭਾਰਤੀ ...

ਪੂਰੀ ਖ਼ਬਰ »

ਮੰਗਾਂ ਨਾ ਮੰਨਣ ਦੀ ਸੂਰਤ 'ਚ ਡਿਪੂ ਹੋਲਡਰ ਲਾਉਣਗੇ ਪੱਕਾ ਮੋਰਚਾ

ਲੌਂਗੋਵਾਲ, 20 ਮਈ (ਵਿਨੋਦ, ਖੰਨਾ)-ਰਾਸ਼ਨ ਡਿਪੂ ਹੋਲਡਰ ਫੈਡਰੇਸ਼ਨ ਪੰਜਾਬ ਨੇ 31 ਮਈ ਤੱਕ ਆਪਣੀਆਂ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿਚ ਪਹਿਲੀ ਜੂਨ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਪੱਕਾ ਮੋਰਚਾ ਲਗਾਏ ਜਾਣ ਦਾ ਐਲਾਨ ਕੀਤਾ ਹੈ | ਅੱਜ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਬਲਾਕ ਸੰਮਤੀ ਮੈਂਬਰਾਂ ਨੇ ਪੰਨਵਾਂ ਪਰਿਵਾਰ ਨਾਲ ਜਤਾਈ ਹਮਦਰਦੀ

ਸੰਗਰੂਰ, 20 ਮਈ (ਅਮਨਦੀਪ ਸਿੰਘ ਬਿੱਟਾ)-ਬਲਾਕ ਸੰਮਤੀ ਭਵਾਨੀਗੜ੍ਹ ਦੇ ਚੇਅਰਮੈਨ ਵਰਿੰਦਰ ਕੁਮਾਰ ਪੰਨਵਾਂ ਦੇ ਲੜਕੇ ਕੁਲਜੀਤ ਸਿੰਘ ਦੀ ਗਿ੍ਫ਼ਤਾਰੀ ਦੇ ਮਾਮਲੇ ਵਿਚ ਉਸ ਵੇਲੇ ਨਵਾਂ ਮੋੜ ਆ ਗਿਆ, ਜਦ ਜ਼ਿਲ੍ਹੇ ਨਾਲ ਸੰਬੰਧਤ ਹੋਰ ਬਲਾਕ ਸੰਮਤੀ ਚੇਅਰਮੈਨ ਤੇ ਮੈਂਬਰਾਂ ...

ਪੂਰੀ ਖ਼ਬਰ »

ਨੌਕਰੀ ਦਾ ਝਾਂਸਾ ਦੇ ਕੇ 5 ਲੱਖ ਦੀ ਠੱਗੀ ਮਾਰਨ 'ਤੇ 2 ਖਿਲਾਫ਼ ਮਾਮਲਾ ਦਰਜ

ਭਵਾਨੀਗੜ੍ਹ, 20 ਮਈ (ਰਣਧੀਰ ਸਿੰਘ ਫੱਗੂਵਾਲਾ)-ਡਾਕਖ਼ਾਨੇ 'ਚ ਕਲਰਕ ਦੀ ਨੌਕਰੀ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ ਮਾਰਨ 'ਤੇ ਪੁਲਿਸ ਵਲੋਂ 2 ਵਿਅਕਤੀਆਂ ਖਿਲਾਫ਼ ਮਾਮਲਾ ਦਰਜ਼ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਪੀੜ੍ਹਤ ਭਗਵਾਨ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX