ਤਾਜਾ ਖ਼ਬਰਾਂ


ਬਾਸਮਤੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ
. . .  5 minutes ago
ਚੰਡੀਗੜ੍ਹ, 13 ਅਗਸਤ - ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਸਮਤੀ ਦੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਅਨੁਸਾਰ ਕਈ ਉੱਲੀ ਨਾਸ਼ਕਾਂ...
‍ਦੇਤਵਾਲ ਬੈਂਕ ਡਕੈਤੀ ਦੇ ਮਾਮਲੇ 'ਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ
. . .  43 minutes ago
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਲਾਂਪੁਰ ਦਾਖਾ ਦੇ ਇਲਾਕੇ ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਸਾਢੇ ਸੱਤ ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਿਸ...
ਅਫ਼ਗ਼ਾਨਿਸਤਾਨ ਵਿਚ ਹੁਣ ਰਹਿ ਗਏ ਹਨ ਸਿਰਫ਼ 100 ਹਿੰਦੂ ਸਿੱਖ - ਅਫ਼ਗ਼ਾਨ ਸਿੱਖ ਆਗੂ
. . .  59 minutes ago
ਨਵੀਂ ਦਿੱਲੀ, 13 ਅਗਸਤ - ਕਾਬੁਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਫ਼ਗ਼ਾਨ ਸਿੱਖ ਆਗੂ ਗੁਰਨਾਮ ਸਿੰਘ ਰਾਜਵੰਸ਼ੀ ਨੇ ਕਿਹਾ ਕਿ ਮੈਂ ਆਪਣੇ 6 ਪਰਿਵਾਰਿਕ ਮੈਂਬਰਾਂ ਨਾਲ ਅਫ਼ਗ਼ਾਨਿਸਤਾਨ ਤੋਂ ਆਇਆ ਹਾਂ। ਧਮਾਕੇ ਵਿਚ ਸਾਡਾ ਗੁਰਦੁਆਰਾ ਤਬਾਹ ਹੋ ਗਿਆ। ਅਫ਼ਗ਼ਾਨਿਸਤਾਨ ਵਿਚ ਹੁਣ ਸਿਰਫ਼ 100 ਹਿੰਦੂ ਸਿੱਖ ਰਹਿ...
ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  about 2 hours ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  about 2 hours ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  about 3 hours ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  about 3 hours ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  about 3 hours ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 4 hours ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  about 4 hours ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  about 4 hours ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  about 4 hours ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 13 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਵਫ਼ਦ ਨਾਲ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ...
ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  about 5 hours ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  about 5 hours ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਕਾਰ ਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇਕ ਸਾਲ ਦੇ ਬੱਚੇ ਸਣੇ 3 ਜਣਿਆਂ ਦੀ ਹੋਈ ਮੌਤ
. . .  about 5 hours ago
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਲੰਘੀ ਦੇਰ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ...
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਰੋਸ ਮਾਰਚ ਆਰੰਭ
. . .  about 6 hours ago
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਬੇ ਭਰ 'ਚ ਕੀਤੇ ਜਾ ਰਹੇ ਰੋਸ ਮਾਰਚ...
ਬੀਤੀ ਰਾਤ ਚੋਰਾਂ ਨੇ ਅਨਾਜ ਮੰਡੀ ਲੌਂਗੋਵਾਲ 'ਚੋਂ 6 ਮੋਟਰਾਂ ਕੀਤੀਆਂ ਚੋਰੀ
. . .  about 6 hours ago
ਲੌਂਗੋਵਾਲ, 13 ਅਗਸਤ (ਸ.ਸ.ਖੰਨਾ,ਵਿਨੋਦ)-ਬੀਤੀ ਰਾਤ ਅਨਾਜ ਮੰਡੀ ਲੌਂਗੋਵਾਲ 'ਚੋਂ ਇਕ ਆੜ੍ਹਤੀਏ ਦੀ ਦੁਕਾਨ ਅੰਦਰੋਂ ਚੋਰਾਂ ਨੇ ਪਾੜ ਲਾ ਕੇ ਮੋਟਰਾਂ ਚੋਰੀ ਕਰ ਲਈਆਂ ਹਨ। ਇਸ ਦੀ ਜਾਣਕਾਰੀ ਆੜ੍ਹਤੀ ਮੰਗਤ ਰਾਏ ਮੰਗੂ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਚੋਰਾਂ ਵਲੋਂ...
ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਮੌਕੇ 'ਤੇ ਮੌਤ
. . .  about 6 hours ago
ਸ੍ਰੀ ਚਮਕੌਰ ਸਾਹਿਬ , 13 ਅਗਸਤ (ਜਗਮੋਹਨ ਸਿੰਘ ਨਾਰੰਗ)- ਅੱਜ ਤੜਕੇ ਪੌਣੇ ਚਾਰ ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਡਿਊਟੀ ਦੇਣ ਆ ਰਹੇ ਮੁਲਾਜ਼ਮ ਗੁਰਮੁਖ ਸਿੰਘ ਪਿੰਡ ਪਿੱਪਲ ਮਾਜਰਾ ਦੀ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ ਹੋ ਗਈ...
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ 'ਚ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਵਲੋਂ ਅੰਮ੍ਰਿਤਸਰ ਵਿਖੇ ਕੱਢਿਆ ਰੋਸ ਮਾਰਚ
. . .  about 6 hours ago
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਰੋਸ ਮਾਰਚ ਕਰਨ ਦੇ ਐਲਾਨ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ...
ਫਰੀਦਕੋਟ ਦੀ ਕੇਂਦਰੀ ਜੇਲ੍ਹ ਫ਼ਿਰ ਵਿਵਾਦਾਂ 'ਚ, ਮਿਲੇ 32 ਮੋਬਾਈਲ ਫ਼ੋਨ
. . .  about 5 hours ago
ਫਰੀਦਕੋਟ, 13 ਅਗਸਤ (ਜਸਵੰਤ ਪੁਰਬਾ)-ਕੇਂਦਰੀ ਮਾਡਰਨ ਜੇਲ੍ਹ 'ਚ ਵੱਡੀ ਮਾਤਰਾ 'ਚ ਮੋਬਾਈਲ ਫੋਨ ਬਰਾਮਦ ਕੀਤੇ ਹਨ। ਜੇਲ੍ਹ ਪ੍ਰਬੰਧਨ ਨੇ ਜੇਲ੍ਹ ਦੇ ਵੱਖ-ਵੱਖ ਵਾਰਡਾਂ ਦੀ ਕੀਤੀ ਚੈਕਿੰਗ ਦੌਰਾਨ 32 ਮੋਬਾਈਲ ਫ਼ੋਨ, 3 ਚਾਰਜਰ, 1 ਸਮਾਰਟ ਘੜੀ ਬਰਾਮਦ ਕੀਤੀ...
ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਆਏ ਸਾਹਮਣੇ
. . .  about 7 hours ago
ਨਵੀਂ ਦਿੱਲੀ, 13 ਅਗਸਤ-ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20,018 ਰਿਕਵਰੀ ਹੋਈ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
. . .  about 8 hours ago
ਨਵੀਂ ਦਿੱਲੀ, 13 ਅਗਸਤ-ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
⭐ਮਾਣਕ - ਮੋਤੀ⭐
. . .  about 9 hours ago
⭐ਮਾਣਕ - ਮੋਤੀ⭐
ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ
. . .  1 day ago
ਨਵੀਂ ਦਿੱਲੀ, 12 ਅਗਸਤ - ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ 'ਚ ਤਮਗਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਪੀ.ਸੀ.ਆਈ .ਦੀ ਪ੍ਰਧਾਨ ਦੀਪਾ ਮਲਿਕ ਨੇ ਕਿਹਾ, ਟੀਮ ਵਰਕ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਜੇਠ ਸੰਮਤ 554
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਸ੍ਰੀ ਮੁਕਤਸਰ ਸਾਹਿਬ

ਡਿਪਟੀ ਕਮਿਸ਼ਨਰ ਨੇ ਸਵੱਛ ਅਭਿਆਨ ਮਿਸ਼ਨ ਤਹਿਤ ਸ਼ਹਿਰ ਦੇ ਵੱਖ-ਵੱਖ ਭਾਗਾਂ 'ਚ ਸਫ਼ਾਈ ਦੀ ਕੀਤੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਚ ਸਵੱਛ ਅਭਿਆਨ ਮਿਸ਼ਨ ਤਹਿਤ ਵੱਖ-ਵੱਖ ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਜੰਗੀ ਪੱਧਰ ਤੇ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ | ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣ ਲਈ ਸ਼ਹਿਰ ਦੀ ਸਫ਼ਾਈ ਦਾ ਹੋਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਆਪਣੇ ਘਰਾਂ ਦੇ ਆਲੇ ਦੁਆਲੇ ਸਫ਼ਾਈ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ ਅਤੇ ਸੁੱਕਾ ਅਤੇ ਗਿੱਲੇ ਕੂੜੇ ਨੂੰ ਵੱਖਰੇ-ਵੱਖਰੇ ਤੌਰ ਤੇ ਰੱਖਿਆ ਜਾਵੇ | ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਲੋਕਾਂ ਅਤੇ ਸਰਕਾਰੀ ਸਟਾਫ਼ ਦੇ ਆਪਸੀ ਸਹਿਯੋਗ ਨਾਲ ਹੀ ਹੋ ਸਕਦੀ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਫ਼ਾਈ ਅਤੇ ਸੁੰਦਰਤਾ ਲਈ ਸ਼ਹਿਰ ਦੀਆਂ ਗਲੀਆਂ ਵਿਚ ਪਲਾਸਟਿਕ ਦੇ ਕੂੜੇਦਾਨ ਰੱਖੇ ਜਾਣਗੇ, ਜਿਥੇ ਦੁਕਾਨਦਾਰ ਅਤੇ ਨਗਰ ਵਾਸੀ ਆਪਣੇ ਘਰ ਦਾ ਕੂੜਾ ਕਰਕਟ ਇਨ੍ਹਾਂ ਕੂੜੇਦਾਨਾਂ ਵਿਚ ਪਾ ਸਕਣਗੇ | ਉਨ੍ਹਾਂ ਇਹ ਵੀ ਵਿਸ਼ਵਾਸ ਦਿਵਾਇਆ ਕਿ ਸ਼ਹਿਰ ਦੀਆਂ ਖਾਲੀ ਪਈਆਂ ਥਾਵਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬੂਟੇ ਲਾਏ ਜਾਣਗੇ ਤਾਂ ਜੋ ਆਉਣ ਵਾਲੀ ਸਾਡੀ ਪੀੜ੍ਹੀ ਨੂੰ ਆਕਸੀਜਨ ਨਾਲ ਸਬੰਧਿਤ ਕੋਈ ਵੀ ਸਮੱਸਿਆ ਪੇਸ਼ ਨਾ ਆਵੇ | ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਖਾਲੀ ਪਲਾਟ ਪਏ ਹਨ, ਉਨ੍ਹਾਂ ਪਲਾਟਾਂ ਦੇ ਮਾਲਕਾਂ ਨਾਲ ਤਾਲਮੇਲ ਕਰਕੇ ਉਥੇ ਸਫ਼ਾਈ ਕਰਵਾਉਣ, ਉਪਰੰਤ ਉਥੇ ਕੂੜਾ ਨਾ ਸੁੱਟਣ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੂਚਨਾ ਬੋਰਡ ਲਾਏ ਜਾਣਗੇ | ਉਨ੍ਹਾਂ ਕਿਹਾ ਕਿ ਜੇਕਰ ਕੋਈ ਗਲੀਆਂ ਜਾਂ ਸੜਕਾਂ ਤੇ ਨਜਾਇਜ਼ ਕੂੜਾ ਸੁੱਟਦਾ ਪਾਇਆ ਜਾਂਦਾ ਹੈ ਜਾਂ ਸਫ਼ਾਈ ਅਭਿਆਨ ਵਿਚ ਕੋਈ ਮੁਸ਼ਕਿਲ ਖੜ੍ਹੀ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗਾ | ਇਸ ਦੌਰਾਨ ਥਾਂਦੇਵਾਲਾ ਰੋਡ, ਨਾਕਾ ਨੰਬਰ 1 ਦਰਬਾਰ ਸਾਹਿਬ ਅਤੇ ਬਾਗ ਵਾਲੀ ਗਲੀ ਵਿਚ ਡਿਪਟੀ ਕਮਿਸ਼ਨਰ ਨੇ ਸ਼ਹਿਰ ਦੀ ਸਫ਼ਾਈ ਅਭਿਆਨ ਦੀ ਸ਼ੁਰੂਆਤ ਕੀਤੀ ਅਤੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਦੂਰ ਕਰਨ ਦਾ ਭਰੋਸਾ ਦਿਵਾਇਆ | ਇਸ ਮੌਕੇ ਐਡੀਸ਼ਨਲ ਡਿਪਟੀ ਕਮਿਸ਼ਨਰ (ਸ਼ਹਿਰੀ) ਗੁਲਪ੍ਰੀਤ ਸਿੰਘ ਔਲਖ, ਸਵਰਨਜੀਤ ਕੌਰ ਐਸ.ਡੀ.ਐਮ., ਬਿਪਨ ਕੁਮਾਰ ਅਗਰਵਾਲ ਕਾਰਜ ਸਾਧਕ ਅਫ਼ਸਰ, ਡਾ.ਨਰੇਸ਼ ਪਰੂਥੀ, ਤਰਸੇਮ ਗੋਇਲ ਕਲੀਨ ਐਡ ਗਰੀਨ ਸੇਵਾ ਸੁਸਾਇਟੀ, ਦੀਪਕ ਗਰਗ ਸਵੱਛ ਅਭਿਆਨ ਸੁਸਾਇਟੀ, ਪ੍ਰੋ. ਜਸਪਾਲ ਸਿੰਘ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਅਤੇ ਸ਼ਹਿਰ ਦੀ ਸਫ਼ਾਈ ਅਭਿਆਨ ਨਾਲ ਜੁੜੇ ਪਤਵੰਤੇ ਵਿਅਕਤੀ ਵੀ ਮੌਜੂਦ ਸਨ |

ਬਦਬੂਦਾਰ ਸੈਪਰਟਰਿਕ ਟੈਂਕ ਬਣਦੇ ਜਾ ਰਹੇ ਹਨ ਪਿੰਡਾਂ ਦੇ ਛੱਪੜ

ਮਿਲਖ ਰਾਜ ਮੰਡੀ ਲੱਖੇਵਾਲੀ- ਪਾਣੀ ਨੂੰ ਜ਼ਿੰਦਗੀ ਦੀ ਸਭ ਤੋਂ ਅਨਮੋਲ ਅਹਿਮ ਬੁਨਿਆਦੀ ਮੁੱਖ ਲੋੜ ਮੰਨਿਆਂ ਜਾਂਦਾ ਹੈ | ਪੁਰਾਣੇ ਸਮਿਆਂ ਵਿਚ ਜਦੋਂ ਵੀ ਕੋਈ ਪਿੰਡ ਵਸਾਇਆ ਜਾਂਦਾ ਤਾਂ ਸਭ ਤੋਂ ਪਹਿਲਾਂ ਇਸੇ ਅਹਿਮ ਲੋੜ ਨੂੰ ਮੁੱਖ ਰੱਖਦੇ ਹੋਏ ਕਿਸੇ ਨੀਵੇਂ ਥਾਂ 'ਤੇ ...

ਪੂਰੀ ਖ਼ਬਰ »

ਭਾਜਪਾ-ਜਜਪਾ ਸਰਕਾਰ ਤੋਂ ਜਨਤਾ ਦਾ ਵਿਸ਼ਵਾਸ ਉੱਠਿਆ-ਦੀਪੇਂਦਰ ਹੁੱਡਾ

ਡੱਬਵਾਲੀ, 20 ਮਈ (ਇਕਬਾਲ ਸਿੰਘ ਸ਼ਾਂਤ)-ਰਾਜ ਸਭਾ ਸੰਸਦ ਮੈਂਬਰ ਦੀਪੇਂਦਰ ਹੁੱਡਾ ਨੇ ਕਿਹਾ ਕਿ ਇਕ-ਦੂਸਰੇ ਦੇ ਵਿਰੁੱਧ ਚੋਣ ਲੜਨ ਬਾਅਦ ਗੱਠਜੋੜ ਸਰਕਾਰ ਬਣਾਉਣ ਵਾਲੀ ਭਾਜਪਾ ਅਤੇ ਜਜਪਾ ਨੇ ਹਰਿਆਣਾ 'ਚ ਲੁੱਟ ਦੀ ਛੋਟ ਦਿੱਤੀ ਹੋਈ, ਜਿਸਦੀ ਪ੍ਰਤੱਖ ਝਲਕ ਸ਼ਰਾਬ ਘੋਟਾਲਾ, ...

ਪੂਰੀ ਖ਼ਬਰ »

ਸੜਕਾਂ ਨੇੜੇ ਖਾਲੀ ਪਲਾਟਾਂ ਵਿਚ ਫ਼ੈਕਟਰੀ ਦੀ ਸੁੱਟੀ ਜਾ ਰਹੀ ਸੁਆਹ ਲੋਕਾਂ ਲਈ ਸਿਰਦਰਦੀ ਬਣੀ

ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਵੱਖ-ਵੱਖ ਖਾਲੀ ਪਲਾਟਾਂ ਵਿਚ ਰੁਪਾਣਾ ਪੇਪਰ ਮਿੱਲ ਦੀ ਸੁੱਟੀ ਜਾ ਰਹੀ ਸੁਆਹ ਅਤੇ ਚਿੱਟੀ ਕਲੀ ਲੋਕਾਂ ਲਈ ਸਿਰਦਰਦੀ ਬਣ ਗਈ ਹੈ | ਇਨ੍ਹਾਂ ਦਿਨਾਂ ਵਿਚ ਵਗ ਰਹੀਆਂ ਹਨੇਰੀਆਂ ਕਾਰਨ ...

ਪੂਰੀ ਖ਼ਬਰ »

ਪੰਜਾਬ ਦੇ ਪਾਣੀ ਦੇ ਸੋਮਿਆਂ ਦਾ ਲੋਕਾਂ ਲਈ ਵਰਤੋਂ ਯੋਗ ਨਾ ਰਹਿਣਾ ਬੇਹੱਦ ਖ਼ਤਰਨਾਕ-ਲੋਕ ਮੋਰਚਾ

ਮਲੋਟ, 20 ਮਈ (ਅਜਮੇਰ ਸਿੰਘ ਬਰਾੜ)-ਪੰਜਾਬ ਦੇ ਪਾਣੀ ਦੇ ਸੋਮਿਆਂ ਦਾ ਲੋਕਾਂ ਲਈ ਵਰਤੋਂ ਯੋਗ ਨਾ ਰਹਿਣਾ ਬੇਹੱਦ ਖ਼ਤਰਨਾਕ ਸਥਿਤੀ ਹੈ | ਇਹ ਪੰਜਾਬ ਦੇ ਬਹੁਗਿਣਤੀ ਲੋਕਾਂ ਦੀ ਸੁਰੱਖਿਆ ਅਤੇ ਹੋਂਦ ਦਾ ਮਾਮਲਾ ਬਣਦਾ ਹੈ ਅਤੇ ਇਸਦੇ ਹੱਲ ਵਿਚ ਹੋਣ ਵਾਲੀ ਕੋਈ ਵੀ ਦੇਰੀ ...

ਪੂਰੀ ਖ਼ਬਰ »

'ਆਪ' ਆਗੂ ਵਲੋਂ ਖੇਤੀਬਾੜੀ ਅਧਿਕਾਰੀ 'ਤੇ ਜਾਅਲੀ ਜੱਜ ਬਣਨ ਦੇ ਦੋਸ਼

ਪੁਲਿਸ ਵਲੋਂ ਕਾਰਵਾਈ ਨਾ ਕਰਨ 'ਤੇ ਖ਼ਫਾ ਹਨ ਸ਼ਿਕਾਇਤ ਕਰਤਾ ਵਰਿੰਦਰ ਢੋਸੀਵਾਲ

ਸ੍ਰੀ ਮੁਕਤਸਰ ਸਾਹਿਬ, 20 ਮਈ (ਹਰਮਹਿੰਦਰ ਪਾਲ)-'ਆਮ ਆਦਮੀ ਪਾਰਟੀ' ਦੇ ਸੂਬਾ ਸੰਯੁਕਤ ਸਕੱਤਰ (ਐਸ.ਸੀ. ਵਿੰਗ) ਵਰਿੰਦਰ ਢੋਸੀਵਾਲ ਨੇ ਖੇਤੀਬਾੜੀ ਵਿਕਾਸ ਅਧਿਕਾਰੀ (ਮੁਅੱਤਲੀ ਅਧੀਨ) ਸੰਦੀਪ ਬਹਿਲ 'ਤੇ ਕਥਿਤ ਜਾਅਲਸਾਜ਼ੀ ਤੇ ਰਿਸ਼ਵਤਖੋਰੀ ਦੇ ਦੋਸ਼ ਲਾਉਂਦੇ ਹੋਏ ਸ੍ਰੀ ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਛੁਡਵਾਏ ਨਾਜਾਇਜ਼ ਕਬਜ਼ੇ

ਮੰਡੀ ਬਰੀਵਾਲਾ, 20 ਮਈ (ਨਿਰਭੋਲ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਸਬੰਧੀ ਮਾਨਯੋਗ ਡਿਪਟੀ ਕਮਿਸ਼ਨਰ ਦੀ ਰਹਿਨੁਮਾਈ ਹੇਠ ਅਤੇ ਡੀ.ਡੀ.ਪੀ.ਓ ਦੀ ਯੋਗ ਅਗਵਾਈ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਜੰਡੋਕੇ ਵਿਚੋਂ ਬਲਾਕ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਮੰਡੀ ਬਰੀਵਾਲਾ, 20 ਮਈ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬ ਕਰ ਕੇ ਉਸਦੇ ਵਿਰੁੱਧ ਐਨ.ਡੀ.ਪੀ.ਐਸ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ | ਏ.ਐਸ.ਆਈ ਅਵਤਾਰ ਸਿੰਘ ਪੁਲਿਸ ਪਾਰਟੀ ਸਮੇਤ ਚੈਕਿੰਗ ਦੇ ਸਬੰਧ ਵਿਚ ਜਾ ਰਹੇ ਹਨ | ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਵਲੋਂ ਸੂਬਾ ਪੱਧਰੀ ਧਰਨਾ ਮੁਲਤਵੀ

ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬਾ ਪੱਧਰੀ ਧਰਨਾ ਤੇ ਰੋਸ ਪ੍ਰਦਰਸ਼ਨ 22 ਮਈ ਦਿਨ ਐਤਵਾਰ ਨੂੰ ਫ਼ਰੀਦਕੋਟ ਵਿਖੇ ਕੈਬਨਿਟ ਮੰਤਰੀ ਡਾ:ਬਲਜੀਤ ਕੌਰ ਦੇ ਘਰ ਅੱਗੇ ਰੱਖਿਆ ਗਿਆ ਸੀ, ਉਹ ਰੋਸ ...

ਪੂਰੀ ਖ਼ਬਰ »

ਬਦਬੂਦਾਰ ਸੈਪਰਟਰਿਕ ਟੈਂਕ ਬਣਦੇ ਜਾ ਰਹੇ ਹਨ ਪਿੰਡਾਂ ਦੇ ਛੱਪੜ

ਮਿਲਖ ਰਾਜ ਮੰਡੀ ਲੱਖੇਵਾਲੀ- ਪਾਣੀ ਨੂੰ ਜ਼ਿੰਦਗੀ ਦੀ ਸਭ ਤੋਂ ਅਨਮੋਲ ਅਹਿਮ ਬੁਨਿਆਦੀ ਮੁੱਖ ਲੋੜ ਮੰਨਿਆਂ ਜਾਂਦਾ ਹੈ | ਪੁਰਾਣੇ ਸਮਿਆਂ ਵਿਚ ਜਦੋਂ ਵੀ ਕੋਈ ਪਿੰਡ ਵਸਾਇਆ ਜਾਂਦਾ ਤਾਂ ਸਭ ਤੋਂ ਪਹਿਲਾਂ ਇਸੇ ਅਹਿਮ ਲੋੜ ਨੂੰ ਮੁੱਖ ਰੱਖਦੇ ਹੋਏ ਕਿਸੇ ਨੀਵੇਂ ਥਾਂ 'ਤੇ ...

ਪੂਰੀ ਖ਼ਬਰ »

ਮਾਂ ਭਗਵਤੀ ਜੀ ਦੀ ਚੌਂਕੀ ਕਰਵਾਈ

ਗਿੱਦੜਬਾਹਾ, 20 ਮਈ (ਪਰਮਜੀਤ ਸਿੰਘ ਥੇੜ੍ਹੀ)-ਬਾਬਾ ਯੋਗੀ ਛੱਜੂਨਾਥ ਸਮਿ੍ਤੀ ਆਸ਼ਰਮ ਵਿਖੇ ਰਾਜੀਵ ਕੁਮਾਰ ਰਾਜੂ ਪਟਿਆਲਾ ਵਾਲਿਆਂ ਵਲੋਂ ਮਾਂ ਭਗਵਤੀ ਦੀ ਚੌਂਕੀ ਕਰਵਾਈ ਗਈ, ਜਿਸ ਮੌਕੇ ਆਸ਼ਰਮ ਦੇ ਮੁੱਖ ਸੰਚਾਲਕ ਬਾਬਾ ਅਵਤਾਰ ਨਾਥ ਜੀ ਸਾਜ ਵੰਦਨਾ, ਗਣੇਸ਼ ਵੰਦਨਾ, ...

ਪੂਰੀ ਖ਼ਬਰ »

ਚੰਡੀਗੜ੍ਹ ਵਿਖੇ ਲੱਗੇ ਕਿਸਾਨ ਮੋਰਚੇ ਦੀ ਜਿੱਤ ਤੋਂ ਮਗਰੋਂ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ

ਗਿੱਦੜਬਾਹਾ, 20 ਮਈ (ਪਰਮਜੀਤ ਸਿੰਘ ਥੇੜ੍ਹੀ)-ਚੰਡੀਗੜ੍ਹ ਵਿਖੇ ਲੱਗੇ ਕਿਸਾਨਾਂ ਦੇ ਮੋਰਚੇ ਦੌਰਾਨ ਕਿਸਾਨ ਮੋਰਚੇ ਦੇ ਆਗੂਆਂ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਹੋਈ ਗੱਲਬਾਤ ਦੇ ਸਿਰੇ ਚੜ੍ਹਨ ਅਤੇ ਕਿਸਾਨ ਮੋਰਚੇ ਦੀ ਜਿੱਤ ਤੋਂ ਬਾਅਦ ਭਾਰਤੀ ਕਿਸਾਨ ...

ਪੂਰੀ ਖ਼ਬਰ »

ਪਿੰਡ ਰਾਮਗੜ੍ਹ ਚੂੰਘਾਂ ਵਿਖੇ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਪਿੰਡ ਰਾਮਗੜ੍ਹ ਚੂੰਘਾਂ ਵਾਸੀਆਂ ਵਲੋਂ ਪੀਣ ਵਾਲੇ ਪਾਣੀ ਦੇ ਸਬੰਧ ਵਿਚ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਪਿੰਡ ਇਕਾਈ ਦੇ ਪ੍ਰਧਾਨ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਸੂਬਾ ਆਗੂ ਜਸਵਿੰਦਰ ਸਿੰਘ ਝਬੇਲਵਾਲੀ ਦੀ ਪ੍ਰਧਾਨਗੀ ਹੇਠ ਪਿੰਡ ਜੰਡਵਾਲਾ ਚੜ੍ਹਤ ਸਿੰਘ ਬਲਾਕ ਮਲੋਟ ਵਿਖੇ ਹੋਈ, ਜਿਸ ਵਿਚ 21 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਮੁਕਤਸਰ ਵਿਕਾਸ ਮਿਸ਼ਨ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ 8 ਵੱਖ-ਵੱਖ ਮੰਗਾਂ ਸੰਬੰਧੀ ਸੌਂਪਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦਾ ਵਫ਼ਦ ਅੱਜ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੂੰ ਮਿਲਿਆ | ਇਸ ਮੌਕੇ ਸੁਰਿੰਦਰ ਕੁਮਾਰ ਪੀ.ਏ. ...

ਪੂਰੀ ਖ਼ਬਰ »

'ਸਰਕਾਰ' ਹਾਜ਼ਰੀ ਰਜਿਸਟਰ ਅਤੇ 'ਸਰਕਾਰੀ' ਅਮਲੇ ਦੀਆਂ ਘੜੀਆਂ ਦਾ ਕਰ ਰਹੀ ਮਿਲਾਨ

ਮੰਡੀ ਕਿੱਲਿਆਂਵਾਲੀ, 20 ਮਈ (ਇਕਬਾਲ ਸਿੰਘ ਸ਼ਾਂਤ)-ਦਫ਼ਤਰੀ ਕੰਮਕਾਜ 'ਚ ਸਮਾਂਬੱਧ ਤੇਜ਼ੀ ਲਿਆਉਣ ਲਈ 'ਆਪ' ਸਰਕਾਰ ਅਮਲੇ ਦੀ ਘੜੀ ਦੀਆਂ ਸੂਈਆਂ ਦਾ ਹਾਜ਼ਰੀ ਰਜਿਸਟਰ ਨਾਲ ਮਿਲਾਨ ਕਰਨ ਲੱਗੀ ਹੈ | ਜਿਸ ਵਿਚ ਸਰਕਾਰੀ ਅਮਲੇ ਦੀ ਸ਼ਾਹੀ-ਸੁਸਤੀ ਪਹਿਲੇ ਪੜਾਅ 'ਤੇ ਉਜਾਗਰ ਹੋ ...

ਪੂਰੀ ਖ਼ਬਰ »

ਨੌਜਵਾਨ ਅਰਸ਼ਦੀਪ ਸਿੰਘ ਦੀ ਅੰਤਿਮ ਅਰਦਾਸ ਮੌਕੇ ਐਕਸ਼ਨ ਕਮੇਟੀ ਵਲੋਂ ਕਾਤਲਾਂ ਦੀ ਗਿ੍ਫ਼ਤਾਰੀ ਅਤੇ ਪੀੜਤ ਪਰਿਵਾਰ 'ਤੇ ਦਰਜ ਪਰਚਾ ਰੱਦ ਕਰਨ ਦੀ ਮੰਗ r ਮੰਗਾ ਨਾ ਮੰਨਣ ਦੀ ਸੂਰਤ 'ਚ 26 ਮਈ ਨੂੰ ਤਿੱਖਾ ਸੰਘਰਸ਼ ਕਰਨ ਦੀ ਚਿਤਾਵਨੀ

ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਭੰਗਚੜੀ ਦੇ 22 ਸਾਲਾਂ ਦੇ ਨੌਜਵਾਨ ਅਰਸ਼ਦੀਪ ਸਿੰਘ ਦਾ ਪਿੰਡ ਦੇ ਹੀ ਵਿਅਕਤੀਆਂ ਦੁਆਰਾ ਜ਼ਹਿਰੀਲੀ ਚੀਜ਼ ਖਵਾ ਕੇ ਕਤਲ ਕਰਨ ਦਾ ਕਥਿਤ ਮਾਮਲਾ ਸਾਹਮਣੇ ਆਇਆ ਸੀ, ਜਿਸ ਦੇ ਖ਼ਿਲਾਫ਼ ਪੀੜਤ ਪਰਿਵਾਰ ਨੇ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ

ਮਲੋਟ, 20 ਮਈ (ਪਾਟਿਲ)-ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਮਨੋਹਰ ਲਾਲ ਸ਼ਰਮਾ ਦੀ ਅਗਵਾਈ ਵਿਚ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ 'ਤੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਰੱਥੜੀਆਂ ਵਲੋਂ 300 ਰੁੱਖ ਲਾਏ ਜਾਣ ਦੀ ਮੁਹਿੰਮ ਸ਼ੁਰੂ

ਮਲੋਟ, 20 ਮਈ (ਅਜਮੇਰ ਸਿੰਘ ਬਰਾੜ)-ਗਰਾਮ ਪੰਚਾਇਤ ਰੱਥੜੀਆਂ ਵਿਖੇ 300 ਤੋਂ ਵੱਧ ਰੁੱਖ ਲਾਉਣ ਦਾ ਫ਼ੈਸਲਾ ਲਿਆ ਗਿਆ ਅਤੇ ਇਸ ਕਾਰਜ ਨੂੰ ਸ਼ੁਰੂ ਵੀ ਕਰ ਦਿੱਤਾ ਗਿਆ ਹੈ | ਗਰਾਮ ਪੰਚਾਇਤ ਰੱਥੜੀਆਂ ਦੀ ਅੰਜੂ ਰਾਣੀ ਸਰਪੰਚ, ਚਮਨ ਲਾਲ ਨੇ ਪਿੰਡ ਰੱਥੜੀਆਂ ਦੇ ਮਨਰੇਗਾ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨੇ ਮੰਗ ਪੱਤਰ ਦਿੱਤਾ

ਲੰਬੀ, 20 ਮਈ (ਸ਼ਿਵਰਾਜ ਸਿੰਘ ਬਰਾੜ)-ਆਲ ਇੰਡੀਆ ਸੀਟੂ ਦੇ ਸੱਦੇ 'ਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵਲੋਂ ਵਧਦੀ ਮਹਿੰਗਾਈ ਅਤੇ ਮਾਣ ਭੱਤਾ ਦੇਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਪੰਜਾਬ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਨਾਂਅ 'ਤੇ ਆਪਣਾ ...

ਪੂਰੀ ਖ਼ਬਰ »

ਰੁਪਾਣਾ ਰਜਬਾਹੇ ਦੀ ਸਫ਼ਾਈ ਕਰਨ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੀਵਾਲਾ ਨੇ ਦੱਸਿਆ ਕਿ ਅਪਰ ਰੁਪਾਣਾ ਰਜਬਾਹਾ ਜੋ ਪਿੰਡ ਹਰੀਕੇ ਕਲਾਂ ਤੋਂ ਖੋਖਰ, ਭੁੱਟੀਵਾਲਾ, ਖਿੜਕੀਆਂਵਾਲਾ ਦੀ ਜ਼ਮੀਨ ਨੂੰ ਪਾਣੀ ਦਿੰਦਾ ...

ਪੂਰੀ ਖ਼ਬਰ »

ਨਾਜਾਇਜ਼ ਕੀਤੀਆਂ ਬਦਲੀਆਂ ਵਿਰੁੱਧ ਸਿਹਤ ਕਾਮਿਆਂ ਵਲੋਂ ਸਿਵਲ ਸਰਜਨ ਖ਼ਿਲਾਫ਼ ਨਾਅਰੇਬਾਜ਼ੀ

ਦੋਦਾ, 20 ਮਈ (ਰਵੀਪਾਲ)-ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਬਲਾਕ ਦੋਦਾ ਦੀ ਅਹਿਮ ਮੀਟਿੰਗ ਕਨਵੀਨਰ ਧਰਮਿੰਦਰ ਸਿੰਘ ਦੀ ਪ੍ਰਧਾਨਗੀ ਵਿਚ ਹੋਈ | ਇਸ ਮੌਕੇ ਬੁਲਾਰਿਆਂ ਗੁਰਮੇਲ ਸਿੰਘ ਚੇਅਰਮੈਨ ਤਾਲਮੇਲ ਕਮੇਟੀ ਬਲਾਕ ਦੋਦਾ ਨੇ ਪ੍ਰੈੱਸ ਨੋਟ ਜਾਰੀ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਨੇ ਦਿੱਤਾ ਮੰਗ ਪੱਤਰ

ਗਿੱਦੜਬਾਹਾ, 20 ਮਈ (ਪਰਮਜੀਤ ਸਿੰਘ ਥੇੜ੍ਹੀ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਵਲੋਂ ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ਕੌਰ ਚਹਿਲ ਦੀ ਅਗਵਾਈ ਵਿਚ ਅੱਜ ਸੀ.ਡੀ.ਪੀ.ਓ. ਦੇ ਨਾਂਅ ਤੇ ਇਕ ਮੰਗ ਪੱਤਰ ਦਫ਼ਤਰ ਦੇ ਕਲਰਕ ਸ਼ਮਸ਼ੇਰ ਸਿੰਘ ਨੂੰ ਦਿੱਤਾ | ਉਸ ਮੌਕੇ ...

ਪੂਰੀ ਖ਼ਬਰ »

ਝੋਨੇ ਸਿੱਧੀ ਬਿਜਾਈ ਅਤੇ ਨਰਮੇ ਤੇ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਜਾਗਰੂਕਤਾ ਕੈਂਪ ਲਾਇਆ

ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਨੂੰ ਪ੍ਫੁੱਲਿਤ ਕਰਨ ਲਈ ਮੁੱਖ ਖੇਤੀਬਾੜੀ ਅਫ਼ਸਰ ਡਾ:ਗੁਰਪ੍ਰੀਤ ਸਿੰਘ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਅਫ਼ਸਰ ਡਾ:ਜਗਸੀਰ ਸਿੰਘ ਦੀ ...

ਪੂਰੀ ਖ਼ਬਰ »

ਇੰਟਰਪ੍ਰਨਿਓਰ ਡਿਵੈੱਲਪਮੈਂਟ ਪ੍ਰੋਗਰਾਮ ਅਧੀਨ ਕਰਵਾਈ ਗਈ ਟ੍ਰੇਨਿੰਗ

ਮੰਡੀ ਬਰੀਵਾਲਾ, 20 ਮਈ (ਨਿਰਭੋਲ ਸਿੰਘ)-ਪੰਜਾਬ ਸਰਕਾਰ ਵਲੋਂ ਸਟੇਟ ਪਲਾਨ ਸਕੀਮ 23 ਅਧੀਨ ਅਨੁਸੂਚਿਤ ਜਾਤੀ ਦੇ ਵਿਅਕਤੀਆਂ ਨੂੰ ਸਵੈ-ਰੁਜਗਾਰ ਮੁਹੱਈਆ ਕਰਵਾਉਣ ਵਾਸਤੇ 30 ਵਿਅਕਤੀਆਂ ਨੂੰ ਇੰਟਰਪ੍ਰਨਿਓਰ ਡਿਵੈਲਪਮੈਂਟ ਪ੍ਰੋਗਰਾਮ ਅਧੀਨ ਟ੍ਰੇਨਿੰਗ ਮੁਹੱਈਆ ਕਰਵਾਈ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਮਲੋਟ ਵਿਖੇ ਵਿਦਿਆਰਥੀਆਂ ਦੁਆਰਾ ਯੋਗ ਆਸਣਾਂ ਦਾ ਪ੍ਰਦਰਸ਼ਨ

ਮਲੋਟ, 20 ਮਈ (ਪਾਟਿਲ, ਅਜਮੇਰ ਸਿੰਘ ਬਰਾੜ)-ਡੀ.ਏ.ਵੀ. ਕਾਲਜ ਮਲੋਟ ਵਿਖੇ ਕਾਰਜਕਾਰੀ ਪਿ੍ੰਸੀਪਲ ਸੁਭਾਸ਼ ਗੁਪਤਾ ਦੀ ਅਗਵਾਈ ਵਿਚ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਮੈਡਮ ਇਕਬਾਲ ਕੌਰ ਨੇ ਯੋਗ ਗਤੀਵਿਧੀਆਂ ਦੀ ਚੱਲ ਰਹੀ ਲੜੀ ਵਿਚ ਤੀਜੀ ਗਤੀਵਿਧੀ ਦਾ ਆਗਾਜ਼ ਕੀਤਾ, ...

ਪੂਰੀ ਖ਼ਬਰ »

ਡੇਂਗੂ ਸੰਬੰਧੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ

ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਨੈਸ਼ਨਲ ਵੈਕਟਰ ਬੋਰਨ ਡਜ਼ੀਜ਼ ਕੰਟਰੋਲ ਪੋ੍ਰਗਰਾਮ ਅਧੀਨ ਡੇਂਗੂ-ਮਲੇਰੀਆ ਦੀ ਬਿਮਾਰੀ ਨੂੰ ਫ਼ੈਲਣ ਤੋਂ ਬਚਾਅ ਲਈ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਅਤੇ ਡਾ: ਸੀਮਾ ਗੋਇਲ ...

ਪੂਰੀ ਖ਼ਬਰ »

ਅਧਿਆਪਕਾਂ ਦੀ ਵਿਕਟੇਮਾਈਜੇਸ਼ਨ ਰੱਦ ਕਰਵਾਉਣ ਲਈ ਸਿੱਖਿਆ ਮੰਤਰੀ ਦੇ ਨਾਂਅ ਭੇਜਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡੈਮੋਕ੍ਰੇਟਿਕ ਟੀਚਰ ਫ਼ਰੰਟ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਪਵਨ ਕੁਮਾਰ ਦੀ ਅਗਵਾਈ ਵਿਚ ਹਰਿੰਦਰ ਸਿੰਘ ਅਤੇ ਨਵਲਦੀਪ ਸ਼ਰਮਾ ਦੀ ਵਿਕਟੇਮਾਈਜੇਸ਼ਨ ਰੱਦ ਕਰਵਾਉਣ ਲਈ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਚਾਹਲ ਗਰੁੱਪ ਵਲੋਂ ਰੋਸ ਰੈਲੀ

ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਇੰਪਲਾਈਜ਼ ਫੈਡਰੇਸ਼ਨ ਚਾਹਲ ਗਰੁੱਪ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਵਲੋਂ ਪੰਜਾਬ ਸਰਕਾਰ ਦੁਆਰਾ ਸੇਵਾ ਮੁਕਤ ਪਟਵਾਰੀ ਅਤੇ ਕਾਨੂੰਨਗੋ ਨੂੰ ਠੇਕੇ 'ਤੇ ਰੱਖਣ ਅਤੇ ਪਾਵਰਕਾਮ ਦੀ ਮੈਨੇਜਮੈਂਟ ...

ਪੂਰੀ ਖ਼ਬਰ »

ਆਧੁਨਿਕ ਸਮਾਜ ਦੇ ਨਿਰਮਾਣ ਵਿਚ ਵਿਗਿਆਨ ਦੇ ਨਾਲ-ਨਾਲ ਅਧਿਆਤਮ ਵੀ ਜ਼ਰੂਰੀ

ਗਿੱਦੜਬਾਹਾ, 20 ਮਈ (ਪਰਮਜੀਤ ਸਿੰਘ ਥੇੜ੍ਹੀ)-ਸਿੱਧ ਬਾਬਾ ਗੰਗਾ ਰਾਮ ਦੀ 91ਵੀਂ ਬਰਸੀ ਦੇ ਸਬੰਧ ਵਿਚ ਮਹੰਤ ਸ੍ਰੀ ਭਰਪੂਰ ਦਾਸ ਮਲਕਾਨੇ ਵਾਲਿਆਂ ਦੀ ਰਹਿਨੁਮਾਈ ਹੇਠ ਡੇਰਾ ਬਾਬਾ ਸ੍ਰੀ ਗੰਗਾ ਰਾਮ ਵਿਖੇ ਸ੍ਰੀ ਮਦਭਾਗਵਤ ਕਥਾ ਕਰਵਾਈ ਜਾ ਰਹੀ ਹੈ | ਇਸ ਕਥਾ ਦੇ ਪੰਜਵੇਂ ...

ਪੂਰੀ ਖ਼ਬਰ »

ਹਲਕਾ ਲੰਬੀ ਦੇ ਵਿਕਾਸ ਲਈ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ

ਲੰਬੀ, 20 ਮਈ (ਮੇਵਾ ਸਿੰਘ)-ਵਿਧਾਨ ਸਭਾ ਹਲਕਾ ਲੰਬੀ ਦੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਵਲੋਂ ਹਲਕੇ ਦੇ ਵਿਕਾਸ ਲਈ ਬੀਤੀ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਗਈ | ਇਸ ਵਕਤ ਉਨ੍ਹਾਂ ਦੇ ਨਾਲ ਅਮੀਤ ਸਿੰਘ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਵਾਇਸ ਆਫ਼ ਯੂਥ ਸੰਸਥਾ ਦੁਆਰਾ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸਤਵੰਤ ਕੌਰ ਵੀ ਹਾਜ਼ਰ ਸਨ | ਕਾਲਜ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦ ਨੂੰ ਸਹਾਇਤਾ ਰਾਸ਼ੀ ਦਿੱਤੀ

ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਵਲੋਂ ਪਿੰਡ ਲੱਖੇਵਾਲੀ ਦੇ ਖੇਤ ਮਜ਼ਦੂਰ ਨੂੰ ਸਹਾਇਤਾ ਰਾਸ਼ੀ ਦਿੱਤੀ ਗਈ | ਇਸ ਮੌਕੇ ਕੈਬਨਿਟ ਮੰਤਰੀ ਡਾ:ਬਲਜੀਤ ਕੌਰ ਵਲੋਂ ਸਹਾਇਤਾ ਰਾਸ਼ੀ ਦਾ ...

ਪੂਰੀ ਖ਼ਬਰ »

ਸੀ-ਪਾਈਟ ਕੈਂਪ ਕਾਲਝਰਾਣੀ ਵਲੋਂ ਨੌਜਵਾਨਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ

ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਸੀ-ਪਾਈਟ ਕੈਂਪ ਦੇ ਇੰਚਾਰਜ ਸ੍ਰੀ ਹਰਜੀਤ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜ਼ਿਲ੍ਹਾ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਨਾਲ ਵੱਧ ਝਾੜ ਨਿਕਲਦੈ-ਲਾਲੀ ਬਾਵਾ

ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਝੋਨੇ ਦੀ ਸਿੱਧੀ ਬਿਜਾਈ ਕਿਸਾਨਾਂ ਲਈ ਲਾਹੇਵੰਦ ਹੈ ਅਤੇ ਇਸ ਨਾਲ ਪਾਣੀ ਦੀ ਬੱਚਤ ਵੀ ਹੁੰਦੀ ਹੈ | ਇਹ ਪ੍ਰਗਟਾਵਾ ਉੱਘੇ ਕਾਰੋਬਾਰੀ ਬਾਵਾ ਯਾਦਵਿੰਦਰ ਸਿੰਘ ਲਾਲੀ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਬਿਮਾਰੀਆਂ ਤੋਂ ਬਚਣ ਸੰਬੰਧੀ ਕੀਤਾ ਜਾਗਰੂਕ

ਮੰਡੀ ਬਰੀਵਾਲਾ, 20 ਮਈ (ਨਿਰਭੋਲ ਸਿੰਘ)-ਸੀਨੀਅਰ ਮੈਡੀਕਲ ਅਫ਼ਸਰ ਚੱਕ ਸ਼ੇਰੇਵਾਲਾ ਦੀ ਅਗਵਾਈ 'ਚ ਬਿਮਾਰੀਆਂ ਤੋਂ ਬਚਾਉਣ ਲਈ ਜਾਗਰੂਕ ਕੀਤਾ ਅਤੇ ਛੱਪੜਾਂ ਵਿਚ ਤੇਲ ਪਾਇਆ ਗਿਆ | ਇਸ ਦੌਰਾਨ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਤੋਂ ਬਚਾਅ ਲਈ ਪਿੰਡ ਵੜਿੰਗ, ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਨਤੀਜਿਆਂ 'ਚੋਂ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਬੀ. ਏ. ਭਾਗ ਤੀਜਾ, ਸਮੈਸਟਰ ਪੰਜਵਾਂ ਦਾ ਸੌ ਫੀਸਦੀ ਨਤੀਜਾ ਰਿਹਾ ਹੈ | ਕਾਲਜ ਦੇ ਡੀਨ ਅਕਾਦਮਿਕ ਡਾ. ...

ਪੂਰੀ ਖ਼ਬਰ »

ਸ. ਸ. ਸ. ਸਕੂਲ ਸਰਾਂਵਾ ਬੋਦਲਾ ਵਿਖੇ ਸੈਮੀਨਾਰ ਲਗਾਇਆ

ਮਲੋਟ, 20 ਮਈ (ਪਾਟਿਲ)-ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਕਪਤਾਨ ਪੁਲਿਸ ਸਥਾਨਕ ਕਮ ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਦੀ ਅਗਵਾਈ ਹੇਠ ਇੰਸਪੈਕਟਰ ਦਿਨੇਸ਼ ਕੁਮਾਰ ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ ਸ੍ਰੀ ...

ਪੂਰੀ ਖ਼ਬਰ »

ਡਾ. ਬਲਜੀਤ ਕੌਰ ਵਲੋਂ ਨਸ਼ਾ ਵਿਰੋਧੀ ਸਟਿੱਕਰ ਜਾਰੀ

ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਮੁਕਤੀਸਰ ਵੈੱਲਫੇਅਰ ਕਲੱਬ ਵਲੋਂ ਬੀਤੇ ਦਿਨ ਪੰਜਾਬ ਦੇ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਕੋਲੋਂ ਨਸ਼ਾ ਵਿਰੋਧੀ ਜਾਗਰੂਕਤਾ ਸਟਿੱਕਰ ਜਾਰੀ ਕਰਵਾਇਆ ਗਿਆ | ...

ਪੂਰੀ ਖ਼ਬਰ »

ਡੇਂਗੂ ਤੇ ਮਲੇਰੀਆ ਵਿਰੁੱਧ ਗਤੀਵਿਧੀਆਂ ਜਾਰੀ

ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਪਿਛਲੇ ਸਾਲਾਂ 'ਚ ਡੇਂਗੂ ਅਤੇ ਮਲੇਰੀਆ ਦੇ ਪ੍ਰਕੋਪ ਨੂੰ ਵੇਖਦੇ ਹੋਏ ਸਿਵਲ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਕਿਸੇ ਵੀ ਤਰ੍ਹਾਂ ਦੀ ਢਿੱਲ ਦੇਣ ਸਬੰਧੀ ਵਿਚ ਨਜ਼ਰ ਨਹੀਂ ਆ ਰਿਹਾ | ਸ਼ਹਿਰੀ ...

ਪੂਰੀ ਖ਼ਬਰ »

ਡੀ.ਸੀ. ਨੇ ਲੂਅ ਤੋਂ ਬਚਣ ਲਈ ਜਾਗਰੂਕਤਾ ਬੈਨਰ ਜਾਰੀ

ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਲੂਅ ਤੋਂ ਬਚਣ ਲਈ ਜਾਗਰੂਕਤਾ ਬੈਨਰ ਜਾਰੀ ਕੀਤਾ | ਇਸ ਸਮੇਂ ਸਿਵਲ ਸਰਜਨ ਡਾ:ਰੰਜੂ ਸਿੰਗਲਾ, ਸਿਹਤ ਪੋ੍ਰਗਰਾਮ ਅਫ਼ਸਰ, ਸੀਨੀਅਰ ਮੈਡੀਕਲ ਅਫ਼ਸਰ ਅਤੇ ਦਫ਼ਤਰੀ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਕਾਲਜ ਵਿਖੇ ਪਲੇਸਮੈਂਟ ਸੈੱਲ ਵਲੋਂ ਰੁਜ਼ਗਾਰ ਪ੍ਰਾਪਤੀ ਸੰਬੰਧੀ ਸੈਮੀਨਾਰ

ਮਲੋਟ, 20 ਮਈ (ਪਾਟਿਲ)-ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਦੇ ਪਲੇਸਮੈਂਟ ਸੈੱਲ ਵਲੋਂ ਰੁਜ਼ਗਾਰ ਪ੍ਰਾਪਤੀ ਲਈ ਸੈਮੀਨਾਰ ਲਗਾਇਆ ਗਿਆ | ਜ਼ਿਕਰਯੋਗ ਹੈ ਕਿ ਮਹਾਰਾਜਾ ਰਣਜੀਤ ਸਿੰਘ ਕਾਲਜ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਹਮੇਸ਼ਾ ਹੀ ਕਾਰਜਸ਼ੀਲ ਰਿਹਾ ਹੈ | ਇਸ ...

ਪੂਰੀ ਖ਼ਬਰ »

ਨਰਸਿੰਗ ਦਿਵਸ ਮੌਕੇ ਵੱਖ-ਵੱਖ ਮੁਕਾਬਲੇ ਕਰਵਾਏ

ਲੰਬੀ, 20 ਮਈ (ਮੇਵਾ ਸਿੰਘ)-ਸਟੇਟ ਇੰਸਟੀਚਿਊਟ ਆਫ ਨਰਸਿੰਗ ਅਤੇ ਪੈਰਾ ਮੈਡੀਕਲ ਸਾਇੰਸਜ਼ ਬਾਦਲ ਵਿਖੇ ਇੰਟਰਨੈਸ਼ਨਲ ਨਰਸਿੰਗ ਹਫ਼ਤੇ ਦੇ ਸੰਬੰਧ 'ਚ 12 ਤੋਂ 18 ਮਈ 2022 ਤੱਕ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਪਿ੍ੰਸੀਪਲ ਮੈਡਮ ਡਾ. ਸੁਮਨ ਸ਼ਰਮਾ ਨੇ ਦੱਸਿਆ ਕਿ ਪੈਰਾ ...

ਪੂਰੀ ਖ਼ਬਰ »

ਸਰਸਵਤੀ ਸਪਰੋਟਸ ਅਕੈਡਮੀ ਦਾ ਉਦਘਾਟਨ ਹੋਇਆ

ਜੈਤੋ, 20 ਮਈ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਗਰੁੱਪ ਆਫ਼ ਇੰਸਟੀਟਿਊਬਮਜ਼ ਵਲੋਂ ਬੀਤੇ ਦਿਨੀਂ ਬੱਚਿਆਂ ਦੇ ਸਰੀਰਕ ਵਿਕਾਸ ਅਤੇ ਤੰਦਰੁੁਸਤੀ ਲਈ ਸਪੋਰਟਸ ਅਕੈਡਮੀ ਦਾ ਉਦਘਾਟਨ ਕੀਤਾ ਗਿਆ | ਇਸ ਅਕੈਡਮੀ ਦਾ ਉਦਘਾਟਨ ਸਰਸਵਤੀ ਕਮੇਟੀ ਦੇ ਸਰਪ੍ਰਸਤ ਪਵਨ ਗੋਇਲ, ਪ੍ਰਧਾਨ ...

ਪੂਰੀ ਖ਼ਬਰ »

ਚੰਡੀਗੜ੍ਹ ਤੋਂ ਮੋਰਚਾ ਜਿੱਤ ਕੇ ਆਏ ਕਿਸਾਨਾਂ ਦਾ ਹੋਇਆ ਨਿੱਘਾ ਸਵਾਗਤ

ਸਾਦਿਕ, 20 ਮਈ (ਗੁਰਭੇਜ ਸਿੰਘ ਚੌਹਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪੱਈਆਂ ਵਾਲਾ ਦੀ ਅਗਵਾਈ 'ਚ ਚੰਡੀਗੜ੍ਹ ਤੋਂ ਕਿਸਾਨੀ ਮੋਰਚੇ 'ਚ ਜਿੱਤ ਪ੍ਰਾਪਤ ਕਰਕੇ ਵਾਪਸ ਆਉਣ 'ਤੇ ਸਾਦਿਕ ਵਿਖੇ ਕਿਸਾਨ ਆਗੂ ਬਖਤੌਰ ਸਿੰਘ ...

ਪੂਰੀ ਖ਼ਬਰ »

ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਕੋਟਕਪੂਰਾ, 20 ਮਈ (ਮੋਹਰ ਸਿੰਘ ਗਿੱਲ)-ਸਥਾਨਕ ਪ੍ਰੇਮ ਨਗਰ ਵਿਚ ਸਥਿਤ ਹੈਪੀ ਪਬਲਿਕ ਸਕੂਲ ਦੇ ਮੁੱਖ ਅਧਿਆਪਕ ਬਲਕਰਨ ਰਾਮ ਨੇ ਦੱਸਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਟਰਮ-1 ਦੇ ਨਤੀਜੇ 'ਚ ਸਕੂਲ ਦੀ ਵਿਦਿਆਰਥਣ ਹਰਮਨ ਕੌਰ ਪੁੱਤਰੀ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਬਰਗਾੜੀ ਵਿਖੇ ਸਕਾਊਟ ਕੈਂਪ ਲਗਾਇਆ

ਬਰਗਾੜੀ, 20 ਮਈ (ਲਖਵਿੰਦਰ ਸ਼ਰਮਾ)-ਦਸਮੇਸ਼ ਪਬਲਿਕ ਅਤੇ ਗਲੋਬਲ ਸਕੂਲ ਬਰਗਾੜੀ ਦੇ ਬੱਚਿਆਂ ਦਾ ਦਸਮੇਸ਼ ਪਬਲਿਕ ਸਕੂਲ ਬਰਗਾੜੀ ਵਿਖੇ ਸਕਾਊਟ ਗਾਈਡੈਂਸ ਟ੍ਰੇਨਿੰਗ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਸਕੂਲ ਪਿ੍ੰਸੀਪਲ ਅਜੇ ਸ਼ਰਮਾ ਨੇ ਕੀਤਾ | ਇਸ ਕੈਂਪ ਵਿਚ ਦੋਨਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX