ਤਾਜਾ ਖ਼ਬਰਾਂ


ਅਫਗਾਨਿਸਤਾਨ: ਕਾਬੁਲ 'ਚ ਮਸਜਿਦ ਵਿਚ ਬੰਬ ਧਮਾਕਾ
. . .  1 day ago
ਜੰਡਿਆਲਾ ਨੇੜੇ ਪੁਲਿਸ ਮੁਕਾਬਲੇ ਉਪਰੰਤ ਦੋ ਗੈਂਗਸਟਰ ਗ੍ਰਿਫ਼ਤਾਰ ਦੋ ਕਿੱਲੋਗਰਾਮ ਹੈਰੋਇਨ ਤੇ ਪਿਸਤੌਲ ਬਰਾਮਦ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ , ਗੁਰਪ੍ਰੀਤ ਸਿੰਘ ਢਿੱਲੋਂ )-ਜੰਡਿਆਲਾ ਨੇੜੇ ਪੁਲਿਸ ਨਾਲ ਹੋਈ ਮੁੱਠਭੇੜ ਉਪਰੰਤ ਪੁਲਿਸ ਵਲੋਂ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦਾ ਸਬੰਧ ਜੱਗੂ ਭਗਵਾਨਪੁਰੀਆ ਗਰੁੱਪ ਨਾਲ
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ 'ਚ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ,ਪੁਲਿਸ ਪਾਰਟੀ ’ਤੇ ਫਾਇਰਿੰਗ
. . .  1 day ago
ਸੂਰਤ ਵਿਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰਿਆ
. . .  1 day ago
ਮਲੌਦ ਪੀ.ਏ.ਡੀ.ਬੀ. ਚੋਣਾਂ 'ਚ ਆਮ ਆਦਮੀ ਪਾਰਟੀ ਦੇ ਪੰਜ ਤੇ ਅਕਾਲੀ ਦਲ ਦੇ ਚਾਰ ਡਾਇਰੈਕਟਰ ਬਣੇ
. . .  1 day ago
ਮਲੌਦ, 17 ਅਗਸਤ (ਨਿਜ਼ਾਮਪੁਰ/ਚਾਪੜਾ)- ਮਲੌਦ ਪੀ.ਏ.ਡੀ.ਬੀ. ਬੈਂਕ ਦੀਆਂ ਚੋਣਾਂ 'ਚ ਪੰਜ ਸੀਟਾਂ 'ਤੇ ਚੋਣ ਹੋਈ, ਜਿਸ 'ਚ ਇਕ ਸੀਟ ਆਮ ਆਦਮੀ ਪਾਰਟੀ ਅਤੇ ਚਾਰ ਸੀਟਾਂ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਆਈਆਂ। ਜ਼ਿਕਰਯੋਗ ਹੈ ਕਿ ਕੁੱਲ 9 ਮੈਂਬਰਾਂ 'ਚੋਂ ਚਾਰ...
ਅਟਾਰੀ ਸਰਹੱਦ 'ਤੇ ਆਈ.ਸੀ.ਪੀ. 'ਚ ਹੋਇਆ ਧਮਾਕਾ, ਡਰਾਈ ਫਰੂਟ ਦੇ ਟਰੱਕ ਥੱਲੇ ਚੁੰਬਕ ਨਾਲ ਲਮਕਾਇਆ ਗਿਆ ਸੀ ਲੋਹੇ ਦਾ ਡੱਬਾ
. . .  1 day ago
ਅਟਾਰੀ, 17 ਅਗਸਤ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦੇ ਵਪਾਰਕ ਸੌਦੇ ਨੂੰ ਚਲਾਉਣ ਵਾਲੀ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ...
ਡੀ.ਜੀ. ਸੀ.ਏ. ਨੇ ਕੋਰੋਨਾ ਦੇ ਮੱਦੇਨਜ਼ਰ ਏਅਰਲਾਈਨਜ਼ ਕੰਪਨੀਆਂ ਨੂੰ ਜਾਰੀ ਕੀਤੀ ਨਵੀਆਂ ਹਦਾਇਤਾਂ
. . .  1 day ago
ਨਵੀਂ ਦਿੱਲੀ, 17 ਅਗਸਤ- ਦੇਸ਼ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (ਡੀ.ਜੀ. ਸੀ.ਏ.) ਨੇ ਏਅਰਲਾਈਨਜ਼ ਕੰਪਨੀਆਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ...
ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਮਿਲੀ ਇਤਰਾਜ਼ਯੋਗ ਚੀਜ਼
. . .  1 day ago
ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਅਫ਼ਗਾਨਿਸਤਾਨ ਦਰਮਿਆਨ ਚੱਲ ਰਹੇ ਵਪਾਰ ਦੌਰਾਨ ਅੱਜ ਅਫ਼ਗਾਨਿਸਤਾਨ ਤੋਂ ਪਾਕਿਸਤਾਨ ਰਾਹੀਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਇਤਰਾਜ਼ਯੋਗ ਚੀਜ਼ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ...
ਸੈਂਕੜੇ ਅਧਿਆਪਕਾਂ ਨੇ ਧਰਨਾ ਦੇ ਕੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਸੰਗਰੂਰ ਵਿਖੇ ਸੈਂਕੜੇ ਅਧਿਆਪਕਾਂ ਨੇ ਅਧਿਆਪਕ ਮੰਗਾਂ ਦੀ ਅਣਦੇਖੀ ਕਰਨ ਖ਼ਿਲਾਫ਼ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਅੱਗੇ ਇਕੱਠੇ ਹੋ ਕੇ ਜ਼ਬਰਦਸਤ ਨਾਅਰੇਬਾਜ਼ੀ...
ਕੁਲਦੀਪ ਧਾਲੀਵਾਲ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਵੰਡੀਆਂ ਮਸ਼ੀਨਾਂ 'ਚ 150 ਕਰੋੜ ਰੁਪਏ ਦੇ ਘਪਲੇ ਸੰਬੰਧੀ ਵਿਜੀਲੈਂਸ ਜਾਂਚ ਦੇ ਹੁਕਮ
. . .  1 day ago
ਚੰਡੀਗੜ੍ਹ 17 ਅਗਸਤ, ਭਗਵੰਤ ਮਾਨ ਸਰਕਾਰ ਵਲੋਂ ਸੂਬੇ 'ਚ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਪਹਿਲੇ ਦਿਨ ਤੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਪਹਿਲੀਆਂ ਸਰਕਾਰਾਂ 'ਚ ਲੋਕਾਂ ਦੇ ਪੈਸੇ ਦੀ ਲੁੱਟ-ਖਸੁੱਟ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਰਾਜਸੀ ਆਗੂਆਂ...
ਕਿਸਾਨਾਂ ਨੂੰ ਕੇਂਦਰ ਵਲੋਂ ਰਾਹਤ, ਖ਼ੇਤੀਬਾੜੀ ਕਰਜ਼ 'ਤੇ 1.5 ਫ਼ੀਸਦੀ ਸਹਾਇਤਾ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 17 ਅਗਸਤ-ਕੈਬਨਿਟ ਦੀ ਬੈਠਕ 'ਚ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ 3 ਲੱਖ ਤੱਕ ਦੇ ਛੋਟੀ ਮਿਆਦ ਵਾਲੇ ਖ਼ੇਤੀ...
ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦੀ ਹੋਈ ਸ਼ੁਰੂਆਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦਾ ਉਦਘਾਟਨ ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸ.ਈ.ਈ. ਅਸ਼ੋਕ ਸ਼ਰਮਾ...
ਚਿੱਟੇ ਮੱਛਰ ਨਾਲ ਖ਼ਰਾਬ ਹੋਇਆ ਨਰਮਾ ਵਾਹਿਆ
. . .  1 day ago
ਰਾਮਾ ਮੰਡੀ, 17 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)- ਨਰਮਾ ਪੱਟੀ 'ਚ ਚਿੱਟਾ ਮੱਛਰ ਨਰਮੇ ਦੀ ਫ਼ਸਲ ਨੂੰ ਤਬਾਹ ਕਰ ਰਿਹਾ ਹੈ। ਕਿਸਾਨਾਂ ਵਲੋਂ ਨਰਮੇ ਦੀ ਫ਼ਸਲ ਬਚਾਉਣ ਲਈ ਸਪਰੇਹਾਂ ਕੀਤੀਆਂ ਜਾ ਰਹੀਆ ਹਨ। 'ਆਪ' ਸਰਕਾਰ ਜੋ ਪਹਿਲਾਂ ਕਹਿੰਦੀ ਸੀ ਕਿ ਪਿੰਡ-ਪਿੰਡ...
ਪਟਿਆਲਾ: ਦਿਨ-ਦਿਹਾੜੇ ਨਕਾਬਪੋਸ਼ ਵਿਅਕਤੀਆਂ ਵਲੋਂ ਹਜ਼ਾਰਾਂ ਰੁਪਏ ਦੀ ਲੁੱਟ
. . .  1 day ago
ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਦੇ ਬਿਸ਼ਨ ਨਗਰ ਵਿਖੇ ਦਿਨ-ਦਿਹਾੜੇ ਦੋ ਨਕਾਬਪੋਸ਼ ਵਿਅਕਤੀਆਂ ਨੇ 65 ਹਜ਼ਾਰ ਰੁਪਏ ਦੀ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਦਾ ਮਾਮਲਾ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਨੌਜਵਾਨ ਵਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ...
ਅੰਮ੍ਰਿਤਸਰ: ਪੁਲਿਸ ਦੀ ਗੱਡੀ ਹੇਠਾਂ ਬੰਬ ਰੱਖਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ)-ਬੀਤੇ ਦਿਨੀਂ ਇਕ ਸਬ-ਇੰਸਪੈਕਟਰ ਦੀ ਗੱਡੀ ਹੇਠਾਂ ਬੰਬ ਲਾ ਕੇ ਉਡਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਨੇ 2 ਮੁਲਜ਼ਮਾਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਦਿੱਲੀ ਤੋਂ ਵਿਸਤਾਰਾ ਏਅਰਲਾਈਨ ਰਾਹੀਂ ਅੰਮ੍ਰਿਤਸਰ ਲਿਆਂਦਾ...
ਭੇਤਭਰੇ ਹਾਲਾਤ 'ਚ ਜੰਡਿਆਲਾ ਦੇ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 17ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਫਗਵਾੜਾ ਮੁੱਖ ਮਾਰਗ ਤੇ ਪੈਂਦੇ ਪਿੰਡ ਲਖਨਪਾਲ ਕੋਲ ਅੱਜ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲਖਨਪਾਲ ਦੇ ਸਰਪੰਚ ਰਮਨ ਕੁਮਾਰ ਨੇ ਦੱਸਿਆ ਕਿ...
ਪਵਨ ਕੁਮਾਰ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਦੀ ਮੌਜੂਦਗੀ 'ਚ ਭਾਜਪਾ 'ਚ ਹੋਏ ਸ਼ਾਮਿਲ
. . .  1 day ago
ਨਵੀਂ ਦਿੱਲੀ, 17 ਅਗਸਤ-ਹਿਮਾਚਲ ਪ੍ਰਦੇਸ਼ ਦੇ ਕਾਂਗਰਸ ਵਿਧਾਇਕ ਪਵਨ ਕੁਮਾਰ ਕਾਜਲ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਿਲ ਹੋਏ ਹਨ।
24 ਅਗਸਤ ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਚੰਡੀਗੜ੍ਹ, 17 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦਾ ਦੌਰਾ ਕਰਨਗੇ । ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਮੋਦੀ ਨਵੀਂ ਚੰਡੀਗੜ੍ਹ ਕੇ ਮੁੱਲਾਂਪੁਰ ਪਹੁੰਚਣਗੇ, ਜਿੱਥੇ ਉਹ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ...
ਸੜਕ ਦੀ ਖ਼ਸਤਾ ਹਾਲਤ ਕਾਰਨ ਬੱਸ ਨੇ ਦੋ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਕੁਚਲਿਆ, ਦੋਹਾਂ ਦੀ ਮੌਕੇ 'ਤੇ ਹੋਈ ਮੌਤ
. . .  1 day ago
ਚੇਤਨਪੁਰਾ, 17 ਅਗਸਤ (ਮਹਾਂਬੀਰ ਸਿੰਘ ਗਿੱਲ)-ਅੰਮ੍ਰਿਤਸਰ-ਫਤਹਿਗੜ੍ਹ ਚੂੜੀਆਂ ਵਾਇਆ ਚੇਤਨਪੁਰਾ ਸੜਕ ਦੀ ਖ਼ਸਤਾ ਹਾਲਤ ਕਾਰਨ ਅੱਜ ਫਿਰ ਵਾਪਰੇ ਇਕ ਦਰਦਨਾਕ ਤੇ ਭਿਆਨਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਬੱਲ ਕਲਾਂ ਚੌਕੀ ਦੇ ਇੰਚਾਰਜ...
ਰਾਵੀ ਦਰਿਆ ਨਜ਼ਦੀਕ ਸੜਕ 'ਤੇ ਪਏ ਪਾੜ ਨੂੰ ਪੂਰਨ ਲਈ ਪ੍ਰਸ਼ਾਸਨ ਤੇ ਆਰਮੀ ਵਲੋਂ ਸੰਭਾਲਿਆ ਮੋਰਚਾ
. . .  1 day ago
ਰਮਦਾਸ/ਅਜਨਾਲਾ, 17 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)- ਰਾਵੀ ਦਰਿਆ 'ਚ ਬੀਤੇ ਕੱਲ੍ਹ ਅਚਾਨਕ ਪਾਣੀ ਵਧਣ ਕਾਰਨ ਸੜਕ ਟੁੱਟ ਜਾਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਹਰਕਤ 'ਚ ਆਉਂਦਿਆਂ ਆਰਮੀ ਦੀ ਸਹਾਇਤਾ ਨਾਲ ਸੜਕ ਨੂੰ ਮੁੜ ਮੁਰੰਮਤ...
ਇਨ੍ਹਾਂ 75 ਸਾਲਾਂ 'ਚ ਭਾਰਤ ਨੇ ਬਹੁਤ ਕੁਝ ਹਾਸਲ ਕੀਤਾ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 17 ਅਗਸਤ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਦੇ ਹਰ ਬੱਚੇ ਲਈ ਸਿੱਖਿਆ ਜ਼ਰੂਰੀ ਹੈ। ਸਿੱਖਿਆ ਹਰ ਪਰਿਵਾਰ ਨੂੰ ਅਮੀਰ ਬਣਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਲਈ ਮੁਫ਼ਤ ਇਲਾਜ ਜ਼ਰੂਰੀ ਹੈ। ਭਾਰਤ ਦਾ ਹਰ ਨਾਗਰਿਕ...
ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੱਟ ਕੇ ਸੁੱਟਣ ਵਾਲੇ ਦੋਸ਼ੀਆਂ ਖ਼ਿਲਾਫ਼ ਕਰਵਾਈ ਨਾ ਕਰਨ ਨੂੰ ਲੈ ਕੇ ਬਰਨਾਲਾ ਮਾਨਸਾ ਰੋੜ ਕੀਤਾ ਜਾਮ
. . .  1 day ago
ਜੋਗਾ, 17 ਅਗਸਤ (ਹਰਜਿੰਦਰ ਸਿੰਘ ਚਹਿਲ)-ਪਿੰਡ ਅਲੀਸ਼ੇਰ ਕਲਾਂ (ਮਾਨਸਾ) ਵਿਖੇ ਬੀਤੇ ਕੱਲ੍ਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੁੱਟਣ ਦੇ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ਵਲੋਂ ਰਾਤ ਦੇ ਸਮੇਂ ਤੋਂ ਮਾਨਸਾ ਬਰਨਾਲਾ ਹਾਈਵੇ ਜਾਮ ਕੀਤਾ ਗਿਆ...
ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)-ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਭਾਜਪਾ ਨੇਤਾ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ । ਇਸ ਸੰਬੰਧੀ ਖੰਨਾ ਨੇ ਕਿ ਦੱਸਿਆ ਕਿ ਮੁਲਾਕਾਤ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਕੋਲ...
'ਆਪ' ਵਿਧਾਇਕ ਸ਼ੀਤਲ ਅੰਗੁਰਾਲ ਸਮੇਤ ਪੂਰੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
. . .  1 day ago
ਜਲੰਧਰ, 17 ਅਗਸਤ (ਅੰਮ੍ਰਿਤਪਾਲ)-ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਵਟ੍ਹਸਐਪ ਨੰਬਰ ਤੋਂ ਕਾਲ ਆਈ ਅਤੇ ਕਿਹਾ ਗਿਆ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਜੇਠ ਸੰਮਤ 554

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਨਵਾਂਸ਼ਹਿਰ 'ਚ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ, ਡੀ.ਸੀ. ਰੰਧਾਵਾ ਨੇ ਸ਼ਾਹਬਾਜ਼ਪੁਰ ਪਿੰਡ ਦਾ ਦੌਰਾ ਕਰਕੇ ਆਪਣੀ ਹਾਜ਼ਰੀ 'ਚ ਸ਼ੁਰੂ ਕਰਵਾਈ ਬਿਜਾਈ

ਨਵਾਂਸ਼ਹਿਰ, 21 ਮਈ (ਗੁਰਬਖਸ਼ ਸਿੰਘ ਮਹੇ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਦੇ ਕਿਸਾਨਾਂ ਨੂੰ ਕੀਤੀ ਅਪੀਲ ਨੂੰ ਹਾਂ-ਪੱਖੀ ਹੁੰਗਾਰਾ ਦਿੰਦਿਆਂ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਪਿੰਡ ਸ਼ਾਹਬਾਜ਼ਪੁਰ ਵਿਖੇ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਦੀ ਸ਼ੁਰੂਆਤ ਕੀਤੀ ਗਈ, ਜਿੱਥੇ ਕਿਸਾਨ ਓਾਕਾਰ ਸਿੰਘ ਨੇ ਆਪਣੀ 3 ਏਕੜ ਜ਼ਮੀਨ 'ਤੇ ਝੋਨੇ ਦੀ ਸਿੱਧੀ ਬਿਜਾਈ ਕੀਤੀ | ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਉਂਕਾਰ ਸਿੰਘ ਦੇ ਖੇਤਾਂ ਵਿਚ ਪਹੁੰਚ ਕੇ, ਡੀ. ਐੱਸ. ਆਰ. ਵਿਧੀ ਅਪਣਾਉਣ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ | ਡਿਪਟੀ ਕਮਿਸ਼ਨਰ ਨੇ ਨੇੜਲੇ ਪਿੰਡਾਂ ਦਾ ਵੀ ਦੌਰਾ ਕੀਤਾ ਤੇ ਹੋਰ ਕਿਸਾਨਾਂ ਨੂੰ ਵੀ ਸਿੱਧੀ ਬਿਜਾਈ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਦੱਸਿਆ ਕਿ ਝੋਨੇ ਦੇ ਪਹਿਲਾਂ ਤੋਂ ਉੱਗਣ ਵਾਲੇ ਬੀਜਾਂ ਨੂੰ ਬਿਨਾਂ ਕਿਸੇ ਤਿਆਰੀ ਜਾਂ ਗਿੱਲੇ ਖੇਤ ਵਿਚ ਸਿੱਧਾ ਬੀਜਣ ਲਈ ਸਿੱਧੀ ਬੀਜ ਵਾਲੀ ਮਸ਼ੀਨ ਦੀ ਵਰਤੋਂ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਡੀ. ਐੱਸ.ਆਰ. ਤਕਨੀਕ ਕਤਾਰਾਂ 'ਚ ਪੌਦਿਆਂ ਦੀ ਵਿੱਥ ਬਣਾਈ ਰੱਖਣ ਵਿਚ ਵੀ ਮਦਦ ਕਰਦਾ ਹੈ | ਉਨ੍ਹਾਂ ਕਿਹਾ ਕਿ ਸਿੱਧੀ ਬਿਜਾਈ ਨਾ ਸਿਰਫ਼ ਸਮੇਂ ਦੀ ਬੱਚਤ ਕਰਦੀ ਹੈ ਬਲਕਿ ਇਸ ਲਈ ਮਾਨਵੀ ਸ਼ਕਤੀ ਵੀ ਘੱਟ ਖਪਤ ਹੁੰਦੀ ਹੈ | ਇਸ ਤੋਂ ਅੱਗੇ ਸਭ ਤੋਂ ਮਹੱਤਵਪੂਰਨ ਵਿਸ਼ੇਸ਼ਤਾ ਇਹ ਹੈ ਕਿ ਬਿਜਾਈ ਦੇ ਰਵਾਇਤੀ ਤਰੀਕਿਆਂ ਵਾਂਗ ਖੇਤਾਂ 'ਚ ਕੱਦੂ ਕਰਨ ਤੇ ਪਾਣੀ ਖੜ੍ਹਾਉਣ ਦੀ ਲੋੜ ਨਹੀਂ | ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸਰਕਾਰ ਨੇ ਪਹਿਲਾਂ ਹੀ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਿਆਂ ਲਈ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਦੇਣ ਦਾ ਐਲਾਨ ਕੀਤਾ ਹੋਇਆ ਹੈ | ਉਨ੍ਹਾਂ ਕਿਹਾ ਕਿ ਡੀ.ਐੱਸ.ਆਰ. ਤਕਨੀਕ ਦਰਮਿਆਨਿਆਂ ਤੋਂ ਭਾਰੀ ਜ਼ਮੀਨਾਂ 'ਚ ਹੀ ਵਰਤੀ ਜਾ ਸਕਦੀ ਹੈ ਕਿਉਂਕਿ ਇਹ ਹਲਕੀ ਮਿੱਟੀ ਲਈ ਢੁਕਵੀਂ ਨਹੀਂ ਹੈ ਅਤੇ ਕਿਸਾਨਾਂ ਨੂੰ ਇਸ ਬਾਰੇ ਅਗਾਊਾ ਜਾਗਰੂਕ ਕੀਤਾ ਜਾ ਚੁੱਕਾ ਹੈ | ਡੀ.ਸੀ. ਐਨ.ਪੀ.ਐੱਸ. ਰੰਧਾਵਾ ਨੇ ਕਿਹਾ ਕਿ ਸਿੱਧੀ ਬਿਜਾਈ ਲਾਗਤ ਘਟਾਉਣ ਅਤੇ ਪਾਣੀ ਦੀ ਸੰਭਾਲ ਲਈ ਸਭ ਤੋਂ ਵੱਧ ਵਿਹਾਰਕ ਬਦਲ ਹੈ | ਉਨ੍ਹਾਂ ਕਿਹਾ ਕਿ ਇਸ ਸਾਲ 20380 ਹੈਕਟੇਅਰ ਰਕਬਾ ਡੀ.ਐੱਸ.ਆਰ ਅਧੀਨ ਲਿਆਂਦਾ ਜਾਵੇਗਾ ਜੋ ਕਿ ਹੁਣ ਤੱਕ ਦਾ ਸਭ ਤੋਂ ਵੱਧ ਹੈ ਤੇ ਪਿਛਲੇ ਸਾਲ ਦੇ 10190 ਹੈਕਟੇਅਰ ਨਾਲੋਂ ਦੁੱਗਣਾ ਹੈ | ਇਸ ਮੌਕੇ ਮੌਜੂਦ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਨੇ ਦੱਸਿਆ ਕਿ ਸਿੱਧੀ ਬਿਜਾਈ ਅਪਣਾਉਣ ਵਾਲੇ ਕਿਸਾਨਾਂ ਦੇ ਰਿਕਾਰਡ ਨੂੰ ਤਸਦੀਕ ਕਰਨ ਲਈ ਇਕ ਪੋਰਟਲ ਤਿਆਰ ਕੀਤਾ ਜਾ ਰਿਹਾ ਹੈ ਅਤੇ ਪ੍ਰੋਤਸਾਹਨ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿਚ ਸਿੱਧੀ ਅਦਾਇਗੀ ਰਾਹੀਂ ਤਬਦੀਲ ਕੀਤੀ ਜਾਵੇਗੀ |

ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਕਥਿਤ ਦੋਸ਼ੀ ਗਿ੍ਫ਼ਤਾਰ

ਨਵਾਂਸ਼ਹਿਰ, 21 ਮਈ (ਗੁਰਬਖਸ਼ ਸਿੰਘ ਮਹੇ)- ਕਰੀਬ 6 ਸਾਲ ਪਹਿਲਾ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਠੱਗੀ ਦੇ ਮਾਮਲੇ 'ਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਕਥਿਤ ਦੋਸ਼ੀ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ | ...

ਪੂਰੀ ਖ਼ਬਰ »

ਵਿਧਾਇਕਾ ਸੰਤੋਸ਼ ਕਟਾਰੀਆ ਪੰਜਾਬ ਵਿਧਾਨ ਸਭਾ ਵਲੋਂ ਪੰਚਾਇਤੀ ਰਾਜ ਇਕਾਈ ਤੇ ਅਨੁਮਾਨ ਕਮੇਟੀ ਦੇ ਮੈਂਬਰ ਨਿਯੁਕਤ

ਪੋਜੇਵਾਲ ਸਰਾਂ, 21 ਮਈ (ਰਮਨ ਭਾਟੀਆ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਵਿਧਾਨ ਸਭਾ ਹਲਕਾ ਬਲਾਚੌਰ ਤੋਂ ਵਿਧਾਇਕ ਸੰਤੋਸ਼ ਕਟਾਰੀਆ ਨੂੰ ਵਿਧਾਨ ਸਭਾ ਵਲੋਂ ਗਠਿਤ ਕੀਤੀਆਂ ਪੰਚਾਇਤੀ ਰਾਜ ਇਕਾਈ ਤੇ ਅਨੁਮਾਨ ਕਮੇਟੀ ਦਾ ਮੈਂਬਰ ਨਿਯੁਕਤ ...

ਪੂਰੀ ਖ਼ਬਰ »

ਸੋਮਵਾਰ ਤੋਂ ਨਵੀਂ ਲੱਕੜ ਮੰਡੀ ਵਿਖੇ ਮੁੜ ਸ਼ੁਰੂ ਹੋਵੇਗਾ ਲੱਕੜ ਦਾ ਕਾਰੋਬਾਰ

ਬਲਾਚੌਰ, 21 ਮਈ (ਦੀਦਾਰ ਸਿੰਘ ਬਲਾਚੌਰੀਆ)- ਕਰੀਬ 15-16 ਕਰੋੜ ਰੁਪਏ ਦੀ ਲਾਗਤ ਨਾਲ ਮੰਡੀ ਬੋਰਡ ਵਲੋਂ ਬਣਾਈ ਗਈ ਨਵੀਂ ਲੱਕੜ ਮੰਡੀ ਬਲਾਚੌਰ (ਨੇੜੇ ਗੜ੍ਹੀ ਚੋਅ) ਜੋ ਪਿਛਲੇ ਕਈ ਮਹੀਨਿਆਂ ਤੋਂ ਸਫ਼ੈਦ ਹਾਥੀ ਸਾਬਤ ਹੋ ਰਿਹਾ ਸੀ ਕਿਉਂਕਿ ਲੱਕੜ ਕਾਰੋਬਾਰੀਆਂ ਵਲੋਂ ਮੁੜ ...

ਪੂਰੀ ਖ਼ਬਰ »

ਸਰਹਾਲਾ ਰਾਣੂੰਆਂ ਤੇ ਘੁੰਮਣਾਂ ਟੈਲੀਫੋਨ ਐਕਸਚੇਂਜਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਬਹਿਰਾਮ/ਘੁੰਮਣਾਂ, 21 ਮਈ (ਸਰਬਜੀਤ ਸਿੰਘ ਚੱਕਰਾਮੂੰ/ਮਹਿੰਦਰਪਾਲ ਸਿੰਘ) - ਇਲਾਕੇ 'ਚ ਦਿਨੋ ਦਿਨ ਚੋਰੀ ਦੀਆਂ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ | ਤਾਜ਼ਾ ਮਾਮਲੇ ਅਨੁਸਾਰ ਪਿੰਡ ਸਰਹਾਲਾ ਰਾਣੂੰਆਂ ਅਤੇ ਘੁੰਮਣਾਂ ਵਿਖੇ ਚੋਰਾਂ ਨੇ ਬੀ. ਐਸ. ਐਨ. ਐਲ ...

ਪੂਰੀ ਖ਼ਬਰ »

ਪੰਚਾਇਤ ਵਲੋਂ ਲੱਖਾਂ ਰੁਪਏ ਦੀ ਜ਼ਮੀਨ ਦੇ ਕੇ ਵੀ ਨਹੀਂ ਮਿਲਿਆ ਔੜ ਦੇ ਆਮ ਲੋਕਾਂ ਨੂੰ ਪੀਣ ਵਾਲਾ ਪਾਣੀ

ਔੜ, 21 ਮਈ (ਜਰਨੈਲ ਸਿੰਘ ਖੁਰਦ)- ਪਿੰਡਾਂ ਦੀਆਂ ਗਲੀਆਂ-ਨਾਲੀਆਂ, ਸਰਕਾਰੀ ਕਰਮਚਾਰੀਆਂ ਤੋਂ ਸੱਖਣੀਆਂ ਡਿਸਪੈਂਸਰੀਆਂ, ਹਸਪਤਾਲ, ਸਰਕਾਰੀ ਸਕੂਲ ਆਦਿ ਦੀਆਂ ਇਮਾਰਤਾਂ ਆਪਣੀ ਹੋਂਦ ਤੇ ਵਿਰਲਾਪ ਕਰਦੀਆਂ ਸਰਕਾਰਾਂ ਦੇ ਤਥਾ ਕਥਿਤ ਪਿੰਡਾਂ ਦੇ ਸਰਬ ਪੱਖੀ ਵਿਕਾਸ ਦੀ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਨਵਾਂਸ਼ਹਿਰ, 21 ਮਈ (ਗੁਰਬਖਸ਼ ਸਿੰਘ ਮਹੇ)-ਬਰਸਾਤੀ ਪਾਣੀ ਦੀ ਬਰਬਾਦੀ ਨੂੰ ਰੋਕਣ ਤੇ ਧਰਤੀ ਹੇਠਲੇ ਪਾਣੀ ਦੀ ਪੂਰਤੀ ਲਈ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੀਆਂ ਸਰਕਾਰੀ ਇਮਾਰਤਾਂ ਵਿਚ ਛੱਤਾਂ 'ਤੇ ਬਰਸਾਤੀ ਪਾਣੀ ਦੀ ਸੰਭਾਲ ਲਈ (ਰੇਨ ਵਾਟਰ ਹਰਵੈਸਟਿੰਗ) ਸਿਸਟਮ ਲਗਾਏ ਜਾ ...

ਪੂਰੀ ਖ਼ਬਰ »

ਮੁੱਖ ਮੰਤਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਤੇ ਬਹਿਬਲ ਕਲਾਂ ਗੋਲੀ ਕਾਂਡ ਸੰਬੰਧੀ ਆਪਣਾ ਸਟੈਂਡ ਸਪੱਸ਼ਟ ਕਰਨ-ਮੰਗੂਪੁਰ

ਭੱਦੀ, 21 ਮਈ (ਨਰੇਸ਼ ਧੌਲ)-ਪਿਛਲੇ ਸਮਿਆਂ ਦੌਰਾਨ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਤੇ ਬਹਿਬਲ ਕਲਾਂ ਗੋਲੀ ਕਾਂਡ ਜਿਹੇ ਅਹਿਮ ਤੇ ਗੰਭੀਰ ਮਸਲਿਆਂ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਸਰਕਾਰ ਦਾ ਸਟੈਂਡ ਪਹਿਲ ਦੇ ਆਧਾਰ 'ਤੇ ਸਪਸ਼ਟ ...

ਪੂਰੀ ਖ਼ਬਰ »

ਪੰਜਾਬ ਵਾਲੀਬਾਲ ਟੀਮ ਦੇ ਕਪਤਾਨ ਦਾ ਪਿੰਡ ਵਾਸੀਆਂ ਵਲੋਂ ਸਵਾਗਤ

ਭੱਦੀ, 21 ਮਈ (ਨਰੇਸ਼ ਧੌਲ)- ਪਿਛਲੇ ਦਿਨੀਂ ਮਹਾਰਾਸ਼ਟਰ ਵਿਖੇ ਹੋਈ ਯੂਥ ਨੈਸ਼ਨਲ ਵਾਲੀਬਾਲ ਚੈਂਪੀਅਨਸ਼ਿਪ 'ਚ ਕਾਂਸੇ ਦਾ ਤਗਮਾ ਜਿੱਤਣ ਵਾਲੀ ਪੰਜਾਬ ਵਾਲੀਬਾਲ ਟੀਮ ਦੇ ਕਪਤਾਨ ਤੇ ਨਾਮਵਰ ਖਿਡਾਰੀ ਪ੍ਰੀਤ ਕਰਨ ਕਸਾਣਾ ਪੁੱਤਰ ਰੌਸ਼ਨ ਲਾਲ ਕਸਾਣਾ ਉਧਨਵਾਲ ਦਾ ਪਿੰਡ ...

ਪੂਰੀ ਖ਼ਬਰ »

ਲੈਕ. ਕ੍ਰਿਸ਼ਨਾ ਰਾਣੀ ਦਾ ਦਿਹਾਂਤ

ਬੰਗਾ, 21 ਮਈ (ਕਰਮ ਲਧਾਣਾ) - ਸਿੱਖਿਆ ਜਗਤ ਵਿਚ ਇਹ ਖ਼ਬਰ ਬੜੇ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਇਕ ਸਮਰਪਿਤ ਅਧਿਆਪਕਾ ਤੇ ਨੇਕ ਸ਼ਖਸ਼ੀਅਤ ਮੈਡਮ ਲੈਕ. ਕ੍ਰਿਸ਼ਨਾ ਰਾਣੀ ਪਤਨੀ ਕਿ੍ਪਾਲ ਝੱਲੀ ਨਿਵਾਸੀ ਮੁਕਤਪੁਰਾ ਮੁਹੱਲਾ ਬੰਗਾ ਇਸ ਫਾਨੀ ਜਹਾਨ ਤੋਂ ਸਦੀਵੀਂ ਕੂਚ ਕਰ ਗਏ ...

ਪੂਰੀ ਖ਼ਬਰ »

ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਵਿਖੇ ਬਿਨਾਂ ਆਪ੍ਰੇਸ਼ਨ ਗੋਡੇ ਹੋਏ ਠੀਕ

ਨਵਾਂਸ਼ਹਿਰ, 21 ਮਈ (ਗੁਰਬਖਸ਼ ਸਿੰਘ ਮਹੇ)- ਰੋਪੜ ਵਿਖੇ ਲਹਿਰੀ ਸ਼ਾਹ ਮੰਦਰ ਰੋੜ ਨੇੜੇ ਡਾ. ਸਰਦਾਨਾ ਬੱਚਿਆਂ ਵਾਲੇ ਸਥਿਤ ਅਰਜਨ ਆਯੁਰਵੈਦਿਕ ਹਸਪਤਾਲ ਪੰਜਾਬ ਵਿਚ ਪਹਿਲਾ ਹੀ ਆਪਣੇ ਆਯੁਰਵੈਦਿਕ ਇਲਾਜ ਕਰਕੇ ਪ੍ਰਸਿੱਧ ਹੈ, ਜਿਵੇਂ ਕਿ ਗਠੀਆ, ਗੋਡਿਆਂ ਦਾ ਦਰਦ, ਸੈਟੀਕਾ ...

ਪੂਰੀ ਖ਼ਬਰ »

ਪੰਜਾਬ 'ਚ ਬਲਾਕ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਕਾਂਗਰਸ ਨੂੰ ਮਜ਼ਬੂਤ ਕੀਤਾ ਜਾਵੇਗਾ-ਬਦਰੀਨਾਥ ਜਾਟ

ਬੰਗਾ, 21 ਮਈ (ਜਸਬੀਰ ਸਿੰਘ ਨੂਰਪੁਰ) - ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ ਦੇ ਨਿਵਾਸ ਸਥਾਨ 'ਤੇ ਕਾਂਗਰਸ ਪਾਰਟੀ ਦੀ ਮੀਟਿੰਗ ਬੁਲਾਈ ਗਈ ਜਿਸ 'ਚ ਪਾਰਟੀ ਹਾਈਕਮਾਂਡ ਵਲੋਂ ਨਿਯੁਕਤ ਕੀਤੇ ਗਏ ਜ਼ਿਲ੍ਹਾ ਰਿਟਰਨਿੰਗ ਅਫ਼ਸਰ ਬਦਰੀਨਾਥ ਜਾਟ ਨੇ ਰਾਜਸਥਾਨ ਤੋਂ ਵਿਸ਼ੇਸ਼ ...

ਪੂਰੀ ਖ਼ਬਰ »

ਬੀ.ਐਮ.ਪੀ.ਐੱਸ. ਬੰਗਾ 'ਚ ਪੱਤਰਕਾਰੀ ਨੂੰ ਉਤਸ਼ਾਹਿਤ ਕਰਨ ਲਈ ਸੈਮੀਨਾਰ, ਵਿਦਿਆਰਥੀ ਸੰਪਾਦਕ ਬੋਰਡ ਦਾ ਕੀਤਾ ਗਠਨ

ਬੰਗਾ, 21 ਮਈ (ਜਸਬੀਰ ਸਿੰਘ ਨੂਰਪੁਰ) - ਰੀਡਰਜ਼ ਕਲੱਬ ਵਲੋਂ ਭਗਵਾਨ ਮਹਾਂਵੀਰ ਪਬਲਿਕ ਸਕੂਲ ਬੰਗਾ ਵਿਖੇ ਪੱਤਰਕਾਰੀ ਸਬੰਧੀ ਸੈਮੀਨਾਰ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਸਕੂਲ ਦੇ ਡਾਇਰੈਕਟਰ ਡਾ: ਵਰੁਣ ਜੈਨ ਨੇ ਕੀਤੀ | ਰੀਡਰਜ਼ ਕਲੱਬ ਦੇ ਪ੍ਰਧਾਨ ਖੁਸ਼ੀ ਕੁਮਾਰੀ ਨੇ ...

ਪੂਰੀ ਖ਼ਬਰ »

ਕਹਿਰ ਦੀ ਗਰਮੀ ਨਾਲ ਸੜਕਾਂ 'ਤੇ ਪਸਰੀ ਸੁੰਨ

ਸੰਧਵਾਂ, 21 ਮਈ (ਪ੍ਰੇਮੀ ਸੰਧਵਾਂ) - ਕਹਿਰ ਦੀ ਗਰਮੀ ਨੇ ਪਿਛਲੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ ਤੇ ਲੋਕ ਗਰਮੀ ਤੋਂ ਬਚਣ ਲਈ ਲੱਸੀ, ਨਿੰਬੂ ਪਾਣੀ, ਜੂਸ ਅਤੇ ਹੋਰ ਠੰਢੀਆਂ ਚੀਜਾਂ ਦਾ ਸੇਵਨ ਕਰ ਰਹੇ ਹਨ | ਗਰਮੀ ਦਾ ਜਨਜੀਵਨ 'ਤੇ ਕਾਫੀ ਅਸਰ ਪੈ ਰਿਹਾ ਹੈ ਤੇ ਦੁਪਹਿਰ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆ ਦਾ ਸਕੂਲਾਂ ਦਾ ਬੁਨਿਆਦੀ ਢਾਂਚਾ ਸੁਧਾਰਨ 'ਚ ਅਹਿਮ ਯੋਗਦਾਨ- ਡਿਪਟੀ ਕਮਿਸ਼ਨਰ

ਨਵਾਂਸ਼ਹਿਰ, 21 ਮਈ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸਰਕਾਰੀ ਹਾਈ ਸਮਾਰਟ ਸਕੂਲ, ਗੜ੍ਹ ਪਧਾਣਾ ਦਾ ਦੌਰਾ ਕਰਨ ਮੌਕੇ ਪ੍ਰਵਾਸੀ ਭਾਰਤੀਆਂ ਵਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ ਢਾਂਚਾਗਤ ਸੁਧਾਰਾਂ ਲਈ ਪਾਏ ਜਾ ਰਹੇ ...

ਪੂਰੀ ਖ਼ਬਰ »

ਐਨ.ਪੀ.ਐੱਸ. ਤੋਂ ਪੀੜਤ ਮੁਲਾਜ਼ਮ ਅੱਜ ਦਿੱਲੀ 'ਚ ਗਰਜਣਗੇ-ਮਾਨ

ਨਵਾਂਸ਼ਹਿਰ, 21 ਮਈ (ਗੁਰਬਖਸ਼ ਸਿੰਘ ਮਹੇ)- ਦਿੱਲੀ ਜੰਤਰ-ਮੰਤਰ ਵਿਖੇ 22 ਮਈ ਨੂੰ ਦੇਸ਼ ਵਿਆਪੀ ਹੋ ਰਹੀ ਮਹਾਂ ਰੈਲੀ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ | ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਸੈਂਕੜਿਆਂ ਦੀ ਗਿਣਤੀ ਵਿਚ ਐਨ. ਪੀ. ਐੱਸ. ਤੋਂ ਪੀੜਤ ਮੁਲਾਜ਼ਮ ...

ਪੂਰੀ ਖ਼ਬਰ »

ਗੈਰ ਸਰਕਾਰੀ ਬਾਲ ਭਲਾਈ ਸੰਗਠਨਾਂ ਲਈ 30 ਮਈ ਤੋਂ ਪਹਿਲਾਂ ਰਜਿਸਟ੍ਰੇਸ਼ਨ ਲਾਜ਼ਮੀ- ਡੀ.ਸੀ. ਰੰਧਾਵਾ

ਨਵਾਂਸ਼ਹਿਰ, 21 ਮਈ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਬੱਚਿਆਂ (0 ਤੋਂ 18 ਸਾਲ) ਦੀ ਭਲਾਈ ਲਈ ਕੰਮ ਕਰਨ ਵਾਲੀਆਂ ਤੇ ਉਨ੍ਹਾਂ ਨੂੰ ਮੁਫ਼ਤ ਰਿਹਾਇਸ਼, ਖਾਣਾ, ਸਿੱਖਿਆ, ਡਾਕਟਰੀ ਸਹੂਲਤਾਂ ਆਦਿ ਸੁਵਿਧਾਵਾਂ ਪ੍ਰਦਾਨ ਕਰਨ ...

ਪੂਰੀ ਖ਼ਬਰ »

ਐਨ.ਆਰ.ਆਈ. ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਵੰਡੀਆਂ ਵਰਦੀਆਂ

ਰਾਹੋਂ, 21 ਮਈ (ਬਲਬੀਰ ਸਿੰਘ ਰੂਬੀ)- ਇੱਥੋਂ ਨਜ਼ਦੀਕੀ ਪਿੰਡ ਕੰਗ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਮਿਡਲ ਸਕੂਲ ਦੇ 104 ਵਿਦਿਆਰਥੀਆਂ ਨੂੰ ਐਨ.ਆਰ.ਆਈ. ਵਲੋਂ ਵਰਦੀਆਂ ਵੰਡੀਆਂ ਗਈਆਂ | ਸੀ. ਐਚ.ਟੀ. ਜਗਦੀਸ਼ ਰਾਏ ਨੇ ਦੱਸਿਆ ਕਿ ਪਿੰਡ ਦੇ ਐਨ.ਆਰ.ਆਈ. ਤਰਸੇਮ ਸਿੰਘ ਅਤੇ ...

ਪੂਰੀ ਖ਼ਬਰ »

ਸ਼ੇਰੇ ਪੰਜਾਬ ਕਿਸਾਨ ਯੂਨੀਅਨ ਨੇ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਸ਼ੁਰੂ

ਸਮੁੰਦੜਾ, 21 ਮਈ (ਤੀਰਥ ਸਿੰਘ ਰੱਕੜ)- ਪਿੰਡ ਧਮਾਈ ਅਤੇ ਸਿੰਬਲੀ ਵਿਖੇ ਸ਼ੇਰੇ ਪੰਜਾਬ ਕਿਸਾਨ ਯੂਨੀਅਨ ਵਲੋਂ ਪੰਜਾਬ ਸਰਕਾਰ ਦੇ ਦਿੱਤੇ ਪ੍ਰੋਗਰਾਮ ਨਾਲ ਸਹਿਮਤੀ ਪ੍ਰਗਟਾਉਂਦਿਆਂ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ...

ਪੂਰੀ ਖ਼ਬਰ »

ਪੱਲੀ ਝਿੱਕੀ ਦੇ ਮੇਲੇ ਦੌਰਾਨ ਕਬੂਤਰਬਾਜ਼ੀ 'ਚ ਕਿੰਦਾ ਪੰਜਗਰਾਈਆਂ ਦਾ ਸਨਮਾਨ

ਪੱਲੀ ਝਿੱਕੀ, 21 ਮਈ (ਕੁਲਦੀਪ ਸਿੰਘ ਪਾਬਲਾ) - ਪੱਲੀ ਝਿੱਕੀ ਵਿਖੇ ਝਿੱੜੀ ਮੇਲੇ ਦੀ ਸ਼ੁਰੂਆਤ ਕਬੂਤਰਬਾਜ਼ੀ ਮੁਕਾਬਲੇ ਦੇ ਨੌਜਵਾਨ ਸ਼ੌਕੀਨਾਂ ਵਲੋਂ ਸਵੇਰੇ 8 ਵਜੇ ਕਬੂਤਰਾਂ ਨੂੰ ਉਡਾਰੀ ਲਈ ਛੱਡਿਆ ਗਿਆ | ਇਸ ਦੌਰਾਨ 33 ਕਬੂਤਰ ਮੁਕਾਬਲੇ ਲਈ ਛੱਡੇ ਗਏ | ਸ਼ਾਮ 4 ਵਜੇ ...

ਪੂਰੀ ਖ਼ਬਰ »

ਬਹਿਰਾਮ ਵਿਖੇ ਕੈਂਪ ਦੌਰਾਨ 112 ਮਰੀਜ਼ਾਂ ਦੀ ਜਾਂਚ

ਬਹਿਰਾਮ, 21 ਮਈ (ਸਰਬਜੀਤ ਸਿੰਘ ਚੱਕਰਾਮੂੰ) - ਮਹਾਰਾਜਾ ਹਸਪਤਾਲ ਬਹਿਰਾਮ ਵਿਖੇ ਆਈ. ਵੀ. ਹਸਪਤਾਲ ਨਵਾਂਸ਼ਹਿਰ ਵਲੋਂ ਹੱਡੀਆਂ, ਜੋੜਾਂ ਅਤੇ ਦਿਲ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਏ. ਐਸ. ਆਈ ਵਿਜੇ ਕੁਮਾਰ ਸ਼ਰਮਾ ਤੇ ਜੋਗਰਾਜ ਜੋਗੀ ...

ਪੂਰੀ ਖ਼ਬਰ »

ਫਰਾਲਾ ਸਕੂਲ 'ਚ ਨਸ਼ਿਆਂ ਖਿਲਾਫ਼ ਜਾਗਰੂਕਤਾ ਸਮਾਗਮ

ਸੰਧਵਾਂ, 21 ਮਈ (ਪ੍ਰੇਮੀ ਸੰਧਵਾਂ) - ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਪਿ੍ੰ. ਸਤਵਿੰਦਰ ਕੌਰ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਜਾਗਰੂਕਤਾ ਸਮਾਗਮ ਕਰਵਾਇਆ ਗਿਆ ਜਿਸ 'ਚ ਮਾਸਟਰ ਭਗਵਾਨ ਦਾਸ ਜੱਸੋਮਜਾਰਾ, ਦਲਜੀਤ ਸਿੰਘ, ਰਜਿੰਦਰ ...

ਪੂਰੀ ਖ਼ਬਰ »

ਇੰਦਰਜੀਤਪਾਲ ਨੇ ਬਤੌਰ ਲੈਕਚਰਾਰ ਅਰਥ ਸ਼ਾਸਤਰ ਮੁਕੰਦਪੁਰ ਜੁਆਇੰਨ ਕੀਤਾ

ਮੁਕੰਦਪੁਰ, 21 ਮਈ (ਅਮਰੀਕ ਸਿੰਘ ਢੀਂਡਸਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਬਤੌਰ ਲੈਕਚਰਾਰ ਅਰਥ-ਸ਼ਾਸਤਰ ਇੰਦਰਜੀਤਪਾਲ ਨੇ ਜੁਆਇੰਨ ਕੀਤਾ | ਉਨ੍ਹਾਂ ਨੂੰ ਪਿ੍ੰ. ਅਮਰਜੀਤ ਖਟਕੜ ਵਲੋਂ ਜੀ ਆਇਆਂ ਆਖਿਆ ਗਿਆ ਅਤੇ ਉਨ੍ਹਾਂ ਤੋਂ ਆਪਣੇ ਵਿਸ਼ੇ ਨਾਲ ...

ਪੂਰੀ ਖ਼ਬਰ »

ਕੁਲਜੀਤ ਸਿੰਘ ਸਰਹਾਲ ਵਲੋਂ ਕਟਾਰੀਆਂ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਕਟਾਰੀਆਂ, 21 ਮਈ (ਨਵਜੋਤ ਸਿੰਘ ਜੱਖੂ) - ਆਮ ਆਦਮੀ ਪਾਰਟੀ ਦੇ ਹਲਕਾ ਬੰਗਾ ਦੇ ਇੰਚਾਰਜ ਕੁਲਜੀਤ ਸਿੰਘ ਸਰਹਾਲ ਵਲੋਂ ਪਿੰਡ ਕਟਾਰੀਆਂ ਵਿਖੇ ਵਿਕਾਸ ਕਾਰਜਾਂ ਤਹਿਤ ਪਿੰਡ ਦੀ ਫਿਰਨੀ ਜਿਸ ਦੀ ਹਾਲਤ ਲੰਬੇ ਸਮੇਂ ਤੋਂ ਖਸਤਾ ਬਣੀ ਹੋਈ ਸੀ 'ਤੇ ਪ੍ਰੀਕਸ ਪਾਉਣ ਦਾ ਉਦਘਾਟਨ ...

ਪੂਰੀ ਖ਼ਬਰ »

ਅਮਰਦੀਪ ਸਕੂਲ ਦੇ 12ਵੀਂ (ਟਰਮ-1) ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ

ਮੁਕੰਦਪੁਰ, 21 ਮਈ (ਅਮਰੀਕ ਸਿੰਘ ਢੀਂਡਸਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਟਰਮ-1 12ਵੀਂ ਜਮਾਤ ਦੇ ਨਤੀਜੇ ਐਲਾਨੇ ਗਏ ਜਿਸ ਵਿਚ ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਦਾ ਨਤੀਜਾ 100 ਫੀਸਦੀ ਰਿਹਾ | ਇਸ ਪ੍ਰੀਖਿਆ ਵਿਚ 160 ਵਿਦਿਆਰਥੀ ਅਪੀਅਰ ਹੋਏ ਅਤੇ ਸਾਰੇ ਹੀ ...

ਪੂਰੀ ਖ਼ਬਰ »

ਭੂਰੀਵਾਲੇ ਮੈਮੋਰੀਅਲ ਹਸਪਤਾਲ ਵਿਖੇ ਸੈਂਕੜੇ ਲੋਕਾਂ ਨੇ ਲਿਆ ਮੁਫ਼ਤ ਕੈਂਪ ਦਾ ਲਾਹਾ

ਬਲਾਚੌਰ, 21 ਮਈ (ਦੀਦਾਰ ਸਿੰਘ ਬਲਾਚੌਰੀਆ)- ਸਤਿਗੁਰੂ ਗੰਗਾ ਨੰਦ ਭੂਰੀਵਾਲਿਆਂ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਸਤਿਗੁਰੂ ਗੰਗਾ ਨੰਦ ਭੂਰੀਵਾਲੇ ਮਹਾਰਾਜ ਚੈਰੀਟੇਬਲ ਹਸਪਤਾਲ, ਸ਼ੈਲਰ ਕਾਲੋਨੀ ਬਲਾਚੌਰ ਵਿਖੇ ਅੱਜ ਅੱਖਾਂ, ਦੰਦਾਂ ਤੇ ਹੱਡੀਆਂ ਦਾ ਮੁਫ਼ਤ ਕੈਂਪ ...

ਪੂਰੀ ਖ਼ਬਰ »

ਸ਼ਿਵ ਚੰਦ ਪਬਲਿਕ ਹਾਈ ਸਕੂਲ 'ਚ ਹਿਸਾਬ ਵਿਸ਼ੇ ਦੇ ਕਰਵਾਏ ਮੁਕਾਬਲੇ

ਸਾਹਲੋਂ, 21 ਮਈ (ਜਰਨੈਲ ਸਿੰਘ ਨਿੱਘ੍ਹਾ)- ਸ਼ਿਵ ਚੰਦ ਪਬਲਿਕ ਹਾਈ ਸਕੂਲ ਸਕੋਹਪੁਰ ਵਿਖੇ ਚੇਅਰਮੈਨ ਮਨਜੀਤ ਸਿੰਘ ਢਾਹ ਅਤੇ ਪਿ੍ੰ. ਵੰਦਨਾ ਚੋਪੜਾ ਦੀ ਅਗਵਾਈ 'ਚ ਇੰਟਰ ਕਲਾਸ ਮੈਂਟਲ ਮੈਥ ਮੁਕਾਬਲੇ ਕਰਵਾਏ ਗਏ ਜਿਸ ਵਿਚ ਸਕੂਲ ਦੀਆਂ ਤੀਜੀ ਤੋਂ ਅੱਠਵੀਂ ਜਮਾਤ ਦੇ ...

ਪੂਰੀ ਖ਼ਬਰ »

ਨਸ਼ਿਆਂ ਵਿਰੱੁਧ ਜਾਗਰੂਕਤਾ ਸੈਮੀਨਾਰ ਲਗਾਇਆ

ਨਵਾਂਸ਼ਹਿਰ, 21 ਮਈ (ਗੁਰਬਖਸ਼ ਸਿੰਘ ਮਹੇ)- ਅੱਜ ਰੈੱਡ ਕਰਾਸ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਲੋਂ ਪਿੰਡ ਸਜਾਵਲਪੁਰ (ਨਵਾਂਸ਼ਹਿਰ) ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਵਿਚ 'ਨਸ਼ਾ ਮੁਕਤ ਭਾਰਤ ਅਭਿਆਨ' ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX