ਤਰਨ ਤਾਰਨ, 21 ਮਈ (ਪਰਮਜੀਤ ਜੋਸ਼ੀ) - ਮਿਡ-ਡੇ-ਮੀਲ ਵਰਕਰ ਯੂਨੀਅਨ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੀਆਂ ਵਰਕਰਾਂ ਵਲੋਂ ਗਾਂਧੀ ਪਾਰਕ ਵਿਖੇ ਇਕ ਭਰਵੀਂ ਰੈਲੀ ਕੀਤੀ ਗਈ | ਇਸ ਵਿਚ ਕੁੱਕ ਵਰਕਰਾਂ ਨੇ ਭਾਰੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਇਸ ਰੈਲੀ ਵਿਚ ਬੋਲਦਿਆਂ ਹੋਏ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸਨ ਦੇ ਆਗੂਆਂ ਪ੍ਰਤਾਪ ਸਿੰਘ ਠੱਠਗੜ੍ਹ, ਕਰਮਜੀਤ ਸਿੰਘ ਕਲੇਰ, ਕੰਵਰਦੀਪ ਸਿੰਘ ਢਿੱਲੋਂ, ਅਮਰਦੀਪ ਸ਼ਰਮਾ, ਅੰਗਰੇਜ ਸਿੰਘ ਆਦਿ ਆਗੂਆਂ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸਰਕਾਰਾਂ ਵਲੋਂ ਕੁੱਕ ਵਰਕਰਾਂ ਦਾ ਆਰਥਿਕ ਸ਼ੋਸਣ ਕੀਤਾ ਜਾਂਦਾ ਰਿਹਾ ਹੈ | ਇਸ ਮੌਕੇ ਮਿਡ-ਡੇ-ਮੀਲ ਵਰਕਰ ਆਗੂਆਂ ਸੁਖਰਾਜ ਕੌਰ ਨਰੰਗਾਬਾਦ, ਅਮਰਜੀਤ ਕੌਰ, ਰਾਜਵਿੰਦਰ ਕੌਰ ਸਰਾਏ ਦੀਵਾਨਾ, ਸੁਖਵਿੰਦਰ ਕੌਰ ਸਖੀਰਾ, ਕੁਲਦੀਪ ਕੌਰ ਵੇਈਾਪੂਈਾ, ਗੁਰਮੀਤ ਕੌਰ ਆਦਿ ਨੇ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਵਰਕਰਾਂ ਨੂੰ ਕਾਨੂੰਨ ਅਨੁਸਾਰ ਘੱਟੋ-ਘੱਟ ਉਜਰਤਾਂ ਜਾਰੀ ਕਰਨ, ਵਰਕਰਾਂ ਦਾ ਦੋ ਲੱਖ ਰੁਪਏ ਦਾ ਬੀਮਾ ਕਰਨ, ਬੱਚਿਆਂ ਦੀ ਗਿਣਤੀ ਘਟਣ ਤੇ ਵਰਕਰਾਂ ਨੂੰ ਨੇੜੇ ਦੇ ਸਕੂਲ ਵਿਚ ਮਰਜ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸਨ ਦੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਨੇ ਕਿਹਾ ਕਿ ਮਿਡ-ਡੇ-ਮੀਲ ਵਰਕਰਾਂ ਵਲੋਂ ਪਿਛਲੀ ਕਾਂਗਰਸ ਸਰਕਾਰ ਮੌਕੇ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ਸੀਲ ਰਹੀਆਂ ਹਨ | 'ਆਪ' ਸਰਕਾਰ ਕੋਲੋਂ ਪੰਜਾਬ ਦੇ ਕੱਚੇ, ਕੰਟਰੈਕਟ ਅਤੇ ਮਾਣ ਭੱਤੇ ਵਾਲੇ ਵਰਕਰ ਮੰਗ ਕਰ ਰਹੇ ਹਨ ਕਿ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣ | ਡੀ.ਐੱਮ.ਐੱਫ਼ ਮਿਡ ਡੇ ਮੀਲ ਵਰਕਰਾਂ ਦੀਆਂ ਮੰਗਾਂ ਦਾ ਸਮਰਥਨ ਕਰਦੀ ਹੈ ਉਥੇ ਹੀ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਮੁਲਾਜ਼ਮ, ਮਜ਼ਦੂਰ ਮਾਰੂ ਨੀਤੀਆਂ ਦੀ ਨਿਖੇਧੀ ਕਰਦੀ ਹੈ | ਇਸ ਮੌਕੇ ਵਰਕਰਾਂ ਨੂੰ ਭਵਿੱਖ ਵਿਚ ਹੋਰ ਸੰਗਠਿਤ ਹੋ ਕੇ ਸੰਘਰਸ ਹੋਰ ਤੇਜ਼ ਕਰਨ ਦੀ ਅਪੀਲ ਕੀਤੀ |
ਤਰਨ ਤਾਰਨ, 21 ਮਈ (ਵਿਕਾਸ ਮਰਵਾਹਾ) - ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਪਿ੍ਆ ਸੂਦ ਨੇ ਨਸ਼ਿਆਂ ਖਿਲਾਫ਼ ਮੁਹਿੰਮ ਦਾ ਆਗਾਜ਼ ਕਰਦਿਆਂ ਵਕੀਲਾਂ ਅਤੇ ਪੈਰਾ ਲੀਗਲ ਵਲੰਟੀਅਰਾਂ ਨਾਲ ਭਰੀ ਟੈਂਪੂ ਟਰੈਵਰਵਲਰ ...
ਤਰਨ ਤਾਰਨ, 21 ਮਈ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਆੜ੍ਹਤ ਤੋਂ ਕਣਕ ਦਾ ਤੋੜਾ ਚੋਰੀ ਕਰਦੇ ਵਿਅਕਤੀ ਨੂੰ ਕਾਬੂ ਕਰਕੇ ਉਸ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਝਬਾਲ ਦੇ ਏ.ਐੱਸ.ਆਈ. ...
ਤਰਨ ਤਾਰਨ, 21 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਹਰੀਕੇ ਦੀ ਪੁਲਿਸ ਨੇ ਟਰੈਕਟਰ-ਟਰਾਲੀ ਦੀ ਟੱਕਰ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਇਕ ਵਿਅਕਤੀ ਦੀ ਮੌਤ ਹੋ ਜਾਣ ਅਤੇ ਉਸ ਦੇ ਪਿੱਛੇ ਬੈਠੇ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਦੇ ...
ਤਰਨ ਤਾਰਨ, 21 ਮਈ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਅਦਾਲਤ ਵਲੋਂ ਇਕ ਵਿਅਕਤੀ ਨੂੰ ਭਗੌੜਾ ਕਰਾਰ ਦੇਣ ਤੋਂ ਬਾਅਦ ਉਸਦੇ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਚੋਹਲਾ ਸਾਹਿਬ ਦੇ ...
ਤਰਨ ਤਾਰਨ, 21 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਚੋਰੀ ਦੇ ਮੋਬਾਈਲ ਫੋਨ ਅਤੇ ਪੱਖੇ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਝਬਾਲ ਦੇ ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ...
ਤਰਨ ਤਾਰਨ, 21 ਮਈ (ਹਰਿੰਦਰ ਸਿੰਘ) - ਅੰਗਹੀਣ ਅਤੇ ਬਲਾਈਾਡ ਯੂਨੀਅਨ ਪੰਜਾਬ ਦੀ ਇਕਾਈ ਤਰਨ ਤਾਰਨ ਵਲੋਂ ਸਟੇਟ ਕਮੇਟੀ ਮੈਂਬਰ ਲਖਵੀਰ ਸਿੰਘ ਚੱਕ ਸਿਕੰਦਰ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਗਾਂਧੀ ਪਾਰਕ ਵਿਚ ਹੰਗਾਮੀ ਮੀਟਿੰਗ ਹੋਈ ਜਿਸ ਵਿਚ ਯੂਨੀਅਨ ਦੇ ...
ਤਰਨ ਤਾਰਨ, 21 ਮਈ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਇਕ ਵਿਅਕਤੀ 'ਤੇ ਪਿਸਟਲ ਨਾਲ ਫਾਇਰ ਕਰਨ ਦੇ ਦੋਸ਼ ਹੇਠ 2 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਿਟੀ ਪੱਟੀ ਵਿਖੇ ਰਮਨ ਕੁਮਾਰ ਪੁੱਤਰ ਗੈਂਗਲ ...
ਪੱਟੀ, 21 ਮਈ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਲਏ ਗਏ ਵੱਡੇ ਫੈਸਲੇ ਜਿਸ ਵਿਚ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ...
ਸਰਾਏ ਅਮਾਨਤ ਖਾਂ, 21 ਮਈ (ਨਰਿੰਦਰ ਸਿੰਘ ਦੋਦੇ) - ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਪਾਰਟੀ ਨੇ ਹੈਰੋਇਨ ਵੇਚਣ ਜਾ ਰਹੇ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਬ ਇੰਸਪੈਕਟਰ ਜਗਦੀਪ ਸਿੰਘ ਨੇ ਦੱਸਿਆ ਕਿ ਬੀਤੇ ...
ਤਰਨ ਤਾਰਨ, 21 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਤਰਨਤਾਰਨ ਕੋਲ ਕੁਲਵੰਤ ਸਿੰਘ ...
ਸਰਹਾਲੀ ਕਲਾਂ, 21 ਮਈ (ਅਜੇ ਸਿੰਘ ਹੁੰਦਲ) - ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਹਿਮ ਮੀਟਿੰਗ ਸਰਹਾਲੀ ਕਲਾਂ ਗੁਰਦੁਆਰਾ ਮਾਈ ਦਾ ਟਿੱਬਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਦਰਸ਼ਨ ਸਿੰਘ ਨੇ ਕੀਤੀ | ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ...
ਤਰਨ ਤਾਰਨ, 21 ਮਈ (ਹਰਿੰਦਰ ਸਿੰਘ) - ਹਰਿਆਣਾ ਦੇ ਐਡਵੋਕੇਟ ਜਨਰਲ ਬਲਦੇਵ ਰਾਜ ਮਹਾਜਨ ਨੇ ਲੋਕ ਹੱਕਾਂ ਲਈ ਸੰਘਰਸ਼ ਕਰਨ ਵਾਲੇ ਪਰਦੀਪ ਕਤਲ ਕਾਂਡ ਐਕਸ਼ਨ ਕਮੇਟੀ ਦੇ ਜਨਰਲ ਸਕੱਤਰ ਪਰਵਿੰਦਰ ਸਿੰਘ ਜਿਨ੍ਹਾਂ ਆਪਣੀ ਧੀ ਦੇ ਜਨਮ ਤੋਂ ਨਵ-ਜੰਮੀਆਂ ਧੀਆਂ ਦੀ ਸਮੂਹਿਕ ਲੋਹੜੀ ...
ਸਰਹਾਲੀ ਕਲਾਂ, 21 ਮਈ (ਅਜੇ ਸਿੰਘ ਹੁੰਦਲ)-ਪੰਜਾਬ ਦੀ ਮਾਨ ਸਰਕਾਰ ਠੇਕੇਦਾਰੀ ਸਿਸਟਮ ਖਤਮ ਕਰਨ ਦਾ ਲਾਰਾ ਲਗਾ ਕੇ ਸੱਤਾ ਵਿਚ ਆਈ ਸੀ ਪਰ ਪਟਵਾਰੀਆਂ ਦਾ ਠੇਕੇ ਤੇ ਰੱਖਣ ਬਾਰੇ ਨੋਟੀਫਿਕੇਸਨ ਜਾਰੀ ਕਰਕੇ ਆਪਣੇ ਚੋਣ ਵਾਅਦਿਆਂ ਤੋਂ ਭੱਜ ਰਹੀ ਹੈ | ਇਸ ਮੁੱਦੇ ਤੇ ਗੱਲ ...
ਖਾਲੜਾ, 21 ਮਈ (ਜੱਜਪਾਲ ਸਿੰਘ ਜੱਜ) - ਸਕੂਲੀ ਬੱਚਿਆਂ ਨੂੰ ਡੇਂਗੂ ਬੁਖਾਰ ਤੋਂ ਬਚਾਅ ਅਤੇ ਤੰਬਾਕੂ ਦੇ ਨੁਕਸਾਨ ਦੱਸਣ ਸਬੰਧੀ ਸਿਹਤ ਵਿਭਾਗ ਵਲੋਂ ਪਿੰਡ ਧੁੰਨ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਸਰਕਾਰੀ ਹਾਈ ਸਕੂਲ ਪਿੰਡ ਧੁੰਨ ਵਿਖੇ ਸਿਵਲ ਸਰਜਨ ਤਰਨਤਾਰਨ ਡਾ. ...
ਖਡੂਰ ਸਾਹਿਬ, 21 ਮਈ (ਰਸ਼ਪਾਲ ਸਿੰਘ ਕੁਲਾਰ)- ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਨਿੱਤ ਦਿਨ ਹੋ ਰਹੇ ਕਤਲ, ਲੁੱਟਾਂ ਖੋਹਾਂ, ਨਸ਼ਿਆਂ ਦੇ ਕਾਰੋਬਾਰ, ਘਰਾਂ ਵਿਚ ਬਿਜਲੀ ਮੁਲਾਜਮਾਂ ਵਲੋਂ ਛਾਪੇਮਾਰੀਆਂ, ਘਰ-ਘਰ ਆਟਾ ਦਾਲ ਸਕੀਮ ਆਦਿ ਤੋਂ ਲੋਕ ਪਰੇਸ਼ਾਨ ਦਿਖਾਈ ਦੇਣ ...
ਤਰਨ ਤਾਰਨ, 21 ਮਈ (ਹਰਿੰਦਰ ਸਿੰਘ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਸਾਂਝੇ ਤੌਰ ਤੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਐਗਰੋ ਇੰਡਸਟਰੀਜ ਕਾਰਪੋਰੇਸਨ ਲਿਮਟਿਡ ਜੋ ਕਿ ...
ਖਡੂਰ ਸਾਹਿਬ, 21 ਮਈ (ਰਸ਼ਪਾਲ ਸਿੰਘ ਕੁਲਾਰ) - ਪਿਛਲੇ ਲੰਮੇ ਸਮੇਂ ਤੋਂ ਟੁੱਟੀਆਂ ਸੜਕਾਂ ਅਤੇ ਖਡੂਰ ਸਾਹਿਬ ਤੋਂ ਨਾਗੋਕੇ ਮੋੜ ਤੱਕ ਰਿਪੇਅਰ ਹੋਈ ਸੜਕ ਦੇ ਬਰਮਾਂ ਤੇ ਮਿੱਟੀ ਨਾ ਪਾਉਣ ਕਾਰਨ ਕਈ ਵਾਰ ਸੜਕ ਹਾਦਸੇ ਹੁੰਦੇ ਹੁੰਦੇ ਬਚੇ ਹਨ | ਜਾਣਕਾਰੀ ਦਿੰਦੇ ਹੋਏ ਉਘੇ ...
ਤਰਨ ਤਾਰਨ, 21 ਮਈ (ਪਰਮਜੀਤ ਜੋਸ਼ੀ) - ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਕੇਂਦਰੀ ਜੇਲ੍ਹ ਗੋਇੰਦਵਾਲ ਚੋਂ ਤਲਾਸ਼ੀ ਦੌਰਾਨ ਹਵਾਲਾਤੀ ਪਾਸੋਂ 3 ਮੋਬਾਈਲ ਫੋਨ ਬਰਾਮਦ ਹੋਣ 'ਤੇ ਕੇਸ ਦਰਜ ਕੀਤਾ ਹੈ | ਥਾਣਾ ਗੋਇੰਦਵਾਲ ਵਿਖਏ ਕਰਨੈਲ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ...
ਤਰਨ ਤਾਰਨ, 21 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਘਰ ਵਿਚ ਇੱਟਾਂ ਰੋੜੇ ਮਾਰ ਇਕ ਬੱਚੇ ਨੂੰ ਜ਼ਖਮੀ ਕਰਨ ਦੇ ਦੋਸ਼ ਹੇਠ 5 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਭਿੱਖੀਵਿੰਡ ਵਿਖੇ ਹੀਰਾ ਸਿੰਘ ਪੁੱਤਰ ...
ਖਡੂਰ ਸਾਹਿਬ, 21 ਮਈ (ਰਸ਼ਪਾਲ ਸਿੰਘ ਕੁਲਾਰ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਸਹੀਦ ਬਾਬਾ ਬਲਾਕਾ ਸਿੰਘ ਜੀ ਕੰਗ ਦੇ ਆਗੂ ਹਰਬਿੰਦਰਜੀਤ ਸਿੰਘ ਕੰਗ ਤੇ ਇਕਬਾਲ ਸਿੰਘ ਵੜਿੰਗ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿਜਲੀ ਸੰਬੰਧੀ ...
ਸਰਾਏ ਅਮਾਨਤ ਖਾਂ, 21 ਮਈ (ਨਰਿੰਦਰ ਸਿੰਘ ਦੋਦੇ) - ਬੀਤੀ ਸਾਮ ਬੀ.ਕੇ.ਯੂ ਡਕੌਂਦਾ ਜਥੇਬੰਦੀ ਦੀ ਪਿੰਡ ਇਕਾਈ ਗੰਡੀਵਿੰਡ ਦੀ ਹੰਗਾਮੀ ਮੀਟਿੰਗ ਸੱਦੀ ਗਈ | ਗੁਰਦੁਆਰਾ ਪੱਤੀ ਕਿਲਾ ਵਿਖੇ ਬਲਾਕ ਗੰਡੀਵਿੰਡ ਪ੍ਰਧਾਨ ਬਲਕਾਰ ਸਿੰਘ ਬਿੱਟਾ ਗੰਡੀਵਿੰਡ ਤੇ ਪਿੰਡ ਇਕਾਈ ਦੇ ...
ਤਰਨ ਤਾਰਨ, 21 ਮਈ (ਪਰਮਜੀਤ ਜੋਸ਼ੀ) - ਪਿੰਡ ਠੱਠੀ ਦੇ ਸਪੋਰਟਸ ਕਲੱਬ ਵਲੋਂ ਪਿੰਡ ਵਾਸੀਆਂ, ਐੱਨ.ਆਰ. ਆਈ. ਤੇ ਫੌਜੀ ਵੀਰਾਂ ਦੇ ਸਹਿਯੋਗ ਨਾਲ ਪੇਂਡੂ ਫੁੱਟਬਾਲ ਟੂਰਨਾਮੈਂਟ ਪਿੰਡ ਦੇ ਖੇਡ ਮੈਦਾਨ ਵਿਚ ਜੋਸ਼ੋ ਖਰੋਸ਼ ਨਾਲ ਸ਼ੁਰੂ ਕਰਵਾਇਆ ਗਿਆ | ਜਾਣਕਾਰੀ ਦਿੰਦਿਆਂ ...
ਪੱਟੀ, 21 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ) - ਪੱਟੀ ਹਲਕੇ ਦੇ ਪਿੰਡ ਸਰਹਾਲੀ ਮੰਡ ਵਿਖੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ ਦੀ ਚੈਕਿੰਗ ਕੀਤੀ ਗਈ | ਪੱਤਰਕਾਰਾਂ ਨੂੰ ...
ਪੱਟੀ, 21 ਮਈ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਜ਼ਮੀਨਦੋਜ ਪਾਣੀ ਬਚਾਉਣ ਦੀ ਮੁਹਿੰਮ ਅਨੁਸਾਰ ਉਨ੍ਹਾਂ ਦੇ ਦਿਸ਼ਾ ਨਿਰਦੇਸ਼ਾ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਜਗਵਿੰਦਰਜੀਤ ਸਿੰਘ ਮੁੱਖ ਖੇਤਬਾੜੀ ...
ਤਰਨ ਤਾਰਨ, 21 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਅਤੇ ਥਾਣਾ ਵਲਟੋਹਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਦੀ ਰੇਤ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਤਿੰਨ ਅਣਪਛਾਤੇ ਵਿਅਕਤੀ ...
ਫਤਿਆਬਾਦ, 21 ਮਈ (ਹਰਵਿੰਦਰ ਸਿੰਘ ਧੂੰਦਾ) - ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਤੇ ਕੀਤੇ ਕਬਜ਼ਿਆਂ ਨੂੰ ਛੁਡਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਵਲੋਂ 2000 ਏਕੜ ਤੋਂ ਵੱਧ ਜ਼ਮੀਨ ਤੋਂ ਨਾਜਾਇਜ਼ ਕਬਜੇ ਛੁਡਾਉਣ ਦੇ ਦਾਅਵੇ ਕੀਤੇ ਜਾ ...
ਸਰਹਾਲੀ ਕਲਾਂ, 21 ਮਈ (ਅਜੇ ਸਿੰਘ ਹੁੰਦਲ) - ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ ਸੁਹਾਵਾ ਜੋ ਕਿ ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਸਰਹਾਲੀ ਸਾਹਿਬ ਦੇ ਵਰਤਮਾਨ ਮੁਖੀ ਸੰਤ ਬਾਬਾ ਸੁੱਖਾ ਸਿੰਘ ਦੀ ਸਰਪਰਸਤੀ ਅਤੇ ਸੁਚੱਜੀ ਅਗਵਾਈ ਹੇਠ ਚੱਲ ਰਿਹਾ ਹੈ, ਵਿਖੇ ...
ਖਡੂਰ ਸਾਹਿਬ, 21 ਮਈ (ਰਸ਼ਪਾਲ ਸਿੰਘ) - ਕਿਸਾਨ ਮਜ਼ਦੂਰ ਸੰਘਰਸ ਕਮੇਟੀ ਪੰਜਾਬ ਦੇ ਜੋਨ ਸ਼ਹੀਦ ਬਾਬਾ ਬਲਾਕਾ ਸਿੰਘ ਜੀ ਕੰਗ ਦੀ ਮੀਟਿੰਗ ਕੰਗ ਖੁਰਦ ਦੇ ਗੁਰਦੁਆਰਾ ਸਾਹਿਬ ਜੀ ਵਿਖੇ ਹੋਈ ਜਿਸ ਵਿਚ ਵੱਖ-ਵੱਖ ਮਸਲੇ ਵਿਚਾਰੇ ਗਏ | ਜਿਵੇਂ ਕਿ ਨਾੜ ਨੂੰ ਅੱਗ ਨਾ ਲਾਉਣ, ਹਰ ...
ਅਮਰਕੋਟ, 21 ਮਈ (ਭੱਟੀ) - ਪੰਜਾਬੀ ਸਾਹਿਤਕਾਰ ਅਤੇ ਵਾਤਾਵਰਣ ਦੇ ਵਿਸ਼ੇ ਤੇ ਲਗਾਤਾਰ ਆਪਣੇ ਲੇਖਾਂ ਜਰੀਏ ਲੋਕਾਂ ਨੂੰ ਜਾਗਰੂਕ ਕਰਨ ਵਾਲੇ ਵਾਤਾਵਰਣ ਪ੍ਰੇਮੀ ਹਰਨੰਦ ਸਿੰਘ ਬੱਲਿਆਂਵਾਲਾ ਅਤੇ ਹੋਰ ਵਾਤਾਵਰਣ ਨੂੰ ਸਮਰਪਤ ਸਖਸੀਅਤਾਂ ਜਿਵੇਂ ਡਾਕਟਰ ਮਲਕੀਤ ਸਿੰਘ, ...
ਸੁਰਸਿੰਘ, 21 ਮਈ (ਧਰਮਜੀਤ ਸਿੰਘ) - ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਸੁਰਸਿੰਘ ਨਗਰ ਵਿਖੇ ਪਵਿੱਤਰ ਚਰਨ ਪਾਉਣ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਲ ਪੰਥ ਦੇ ਹੈਡਕੁਆਟਰ ਗੁਰਦੁਆਰਾ ਸ੍ਰੀ ਛਾਉਣੀ ਸਾਹਿਬ ਤੋਂ ਸ੍ਰੀ ...
ਪੱਟੀ, 21 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸੈਕਟਰੀ ਰਣਜੀਤ ਸਿੰਘ ਚੀਮਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ 'ਪਵਣ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ' ...
ਫਤਿਆਬਾਦ, 21 ਮਈ (ਹਰਵਿੰਦਰ ਸਿੰਘ ਧੂੰਦਾ) - ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੁੱਖ ਆਸਣ ਦੀ ਸੇਵਾ ਨਿਭਾ ਰਹੀ ਸੁੱਖ ਆਸਣ ਸੇਵਾ ਸੁਸਾਇਟੀ ਵਲੋਂ ਆਯੋਜਿਤ ਚਾਰ ਰੋਜਾ ਧਾਰਮਿਕ ...
ਤਰਨ ਤਾਰਨ, 21 ਮਈ (ਵਿਕਾਸ ਮਰਵਾਹਾ) - ਪੇਂਡੂ ਡਿਸਪੈਂਸਰੀਆਂ ਦੇ ਰੂਰਲ ਹੈਲਥ ਫਾਰਮੇਸੀ ਆਫਿਸਰ ਐਸੋਸੀਏਸਨ ਦਾ ਇਕ ਵਫ਼ਦ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਤਰਨ ਤਾਰਨ ਵਿਖੇ ਆਪਣੀਆਂ ਮੰਗਾਂ ਸਬੰਧੀ ਮਿਲਿਆ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX