ਤਾਜਾ ਖ਼ਬਰਾਂ


ਅਫਗਾਨਿਸਤਾਨ: ਕਾਬੁਲ 'ਚ ਮਸਜਿਦ ਵਿਚ ਬੰਬ ਧਮਾਕਾ
. . .  1 day ago
ਜੰਡਿਆਲਾ ਨੇੜੇ ਪੁਲਿਸ ਮੁਕਾਬਲੇ ਉਪਰੰਤ ਦੋ ਗੈਂਗਸਟਰ ਗ੍ਰਿਫ਼ਤਾਰ ਦੋ ਕਿੱਲੋਗਰਾਮ ਹੈਰੋਇਨ ਤੇ ਪਿਸਤੌਲ ਬਰਾਮਦ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ , ਗੁਰਪ੍ਰੀਤ ਸਿੰਘ ਢਿੱਲੋਂ )-ਜੰਡਿਆਲਾ ਨੇੜੇ ਪੁਲਿਸ ਨਾਲ ਹੋਈ ਮੁੱਠਭੇੜ ਉਪਰੰਤ ਪੁਲਿਸ ਵਲੋਂ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦਾ ਸਬੰਧ ਜੱਗੂ ਭਗਵਾਨਪੁਰੀਆ ਗਰੁੱਪ ਨਾਲ
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ 'ਚ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ,ਪੁਲਿਸ ਪਾਰਟੀ ’ਤੇ ਫਾਇਰਿੰਗ
. . .  1 day ago
ਸੂਰਤ ਵਿਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰਿਆ
. . .  1 day ago
ਮਲੌਦ ਪੀ.ਏ.ਡੀ.ਬੀ. ਚੋਣਾਂ 'ਚ ਆਮ ਆਦਮੀ ਪਾਰਟੀ ਦੇ ਪੰਜ ਤੇ ਅਕਾਲੀ ਦਲ ਦੇ ਚਾਰ ਡਾਇਰੈਕਟਰ ਬਣੇ
. . .  1 day ago
ਮਲੌਦ, 17 ਅਗਸਤ (ਨਿਜ਼ਾਮਪੁਰ/ਚਾਪੜਾ)- ਮਲੌਦ ਪੀ.ਏ.ਡੀ.ਬੀ. ਬੈਂਕ ਦੀਆਂ ਚੋਣਾਂ 'ਚ ਪੰਜ ਸੀਟਾਂ 'ਤੇ ਚੋਣ ਹੋਈ, ਜਿਸ 'ਚ ਇਕ ਸੀਟ ਆਮ ਆਦਮੀ ਪਾਰਟੀ ਅਤੇ ਚਾਰ ਸੀਟਾਂ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਆਈਆਂ। ਜ਼ਿਕਰਯੋਗ ਹੈ ਕਿ ਕੁੱਲ 9 ਮੈਂਬਰਾਂ 'ਚੋਂ ਚਾਰ...
ਅਟਾਰੀ ਸਰਹੱਦ 'ਤੇ ਆਈ.ਸੀ.ਪੀ. 'ਚ ਹੋਇਆ ਧਮਾਕਾ, ਡਰਾਈ ਫਰੂਟ ਦੇ ਟਰੱਕ ਥੱਲੇ ਚੁੰਬਕ ਨਾਲ ਲਮਕਾਇਆ ਗਿਆ ਸੀ ਲੋਹੇ ਦਾ ਡੱਬਾ
. . .  1 day ago
ਅਟਾਰੀ, 17 ਅਗਸਤ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦੇ ਵਪਾਰਕ ਸੌਦੇ ਨੂੰ ਚਲਾਉਣ ਵਾਲੀ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ...
ਡੀ.ਜੀ. ਸੀ.ਏ. ਨੇ ਕੋਰੋਨਾ ਦੇ ਮੱਦੇਨਜ਼ਰ ਏਅਰਲਾਈਨਜ਼ ਕੰਪਨੀਆਂ ਨੂੰ ਜਾਰੀ ਕੀਤੀ ਨਵੀਆਂ ਹਦਾਇਤਾਂ
. . .  1 day ago
ਨਵੀਂ ਦਿੱਲੀ, 17 ਅਗਸਤ- ਦੇਸ਼ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (ਡੀ.ਜੀ. ਸੀ.ਏ.) ਨੇ ਏਅਰਲਾਈਨਜ਼ ਕੰਪਨੀਆਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ...
ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਮਿਲੀ ਇਤਰਾਜ਼ਯੋਗ ਚੀਜ਼
. . .  1 day ago
ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਅਫ਼ਗਾਨਿਸਤਾਨ ਦਰਮਿਆਨ ਚੱਲ ਰਹੇ ਵਪਾਰ ਦੌਰਾਨ ਅੱਜ ਅਫ਼ਗਾਨਿਸਤਾਨ ਤੋਂ ਪਾਕਿਸਤਾਨ ਰਾਹੀਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਇਤਰਾਜ਼ਯੋਗ ਚੀਜ਼ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ...
ਸੈਂਕੜੇ ਅਧਿਆਪਕਾਂ ਨੇ ਧਰਨਾ ਦੇ ਕੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਸੰਗਰੂਰ ਵਿਖੇ ਸੈਂਕੜੇ ਅਧਿਆਪਕਾਂ ਨੇ ਅਧਿਆਪਕ ਮੰਗਾਂ ਦੀ ਅਣਦੇਖੀ ਕਰਨ ਖ਼ਿਲਾਫ਼ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਅੱਗੇ ਇਕੱਠੇ ਹੋ ਕੇ ਜ਼ਬਰਦਸਤ ਨਾਅਰੇਬਾਜ਼ੀ...
ਕੁਲਦੀਪ ਧਾਲੀਵਾਲ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਵੰਡੀਆਂ ਮਸ਼ੀਨਾਂ 'ਚ 150 ਕਰੋੜ ਰੁਪਏ ਦੇ ਘਪਲੇ ਸੰਬੰਧੀ ਵਿਜੀਲੈਂਸ ਜਾਂਚ ਦੇ ਹੁਕਮ
. . .  1 day ago
ਚੰਡੀਗੜ੍ਹ 17 ਅਗਸਤ, ਭਗਵੰਤ ਮਾਨ ਸਰਕਾਰ ਵਲੋਂ ਸੂਬੇ 'ਚ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਪਹਿਲੇ ਦਿਨ ਤੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਪਹਿਲੀਆਂ ਸਰਕਾਰਾਂ 'ਚ ਲੋਕਾਂ ਦੇ ਪੈਸੇ ਦੀ ਲੁੱਟ-ਖਸੁੱਟ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਰਾਜਸੀ ਆਗੂਆਂ...
ਕਿਸਾਨਾਂ ਨੂੰ ਕੇਂਦਰ ਵਲੋਂ ਰਾਹਤ, ਖ਼ੇਤੀਬਾੜੀ ਕਰਜ਼ 'ਤੇ 1.5 ਫ਼ੀਸਦੀ ਸਹਾਇਤਾ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 17 ਅਗਸਤ-ਕੈਬਨਿਟ ਦੀ ਬੈਠਕ 'ਚ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ 3 ਲੱਖ ਤੱਕ ਦੇ ਛੋਟੀ ਮਿਆਦ ਵਾਲੇ ਖ਼ੇਤੀ...
ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦੀ ਹੋਈ ਸ਼ੁਰੂਆਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦਾ ਉਦਘਾਟਨ ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸ.ਈ.ਈ. ਅਸ਼ੋਕ ਸ਼ਰਮਾ...
ਚਿੱਟੇ ਮੱਛਰ ਨਾਲ ਖ਼ਰਾਬ ਹੋਇਆ ਨਰਮਾ ਵਾਹਿਆ
. . .  1 day ago
ਰਾਮਾ ਮੰਡੀ, 17 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)- ਨਰਮਾ ਪੱਟੀ 'ਚ ਚਿੱਟਾ ਮੱਛਰ ਨਰਮੇ ਦੀ ਫ਼ਸਲ ਨੂੰ ਤਬਾਹ ਕਰ ਰਿਹਾ ਹੈ। ਕਿਸਾਨਾਂ ਵਲੋਂ ਨਰਮੇ ਦੀ ਫ਼ਸਲ ਬਚਾਉਣ ਲਈ ਸਪਰੇਹਾਂ ਕੀਤੀਆਂ ਜਾ ਰਹੀਆ ਹਨ। 'ਆਪ' ਸਰਕਾਰ ਜੋ ਪਹਿਲਾਂ ਕਹਿੰਦੀ ਸੀ ਕਿ ਪਿੰਡ-ਪਿੰਡ...
ਪਟਿਆਲਾ: ਦਿਨ-ਦਿਹਾੜੇ ਨਕਾਬਪੋਸ਼ ਵਿਅਕਤੀਆਂ ਵਲੋਂ ਹਜ਼ਾਰਾਂ ਰੁਪਏ ਦੀ ਲੁੱਟ
. . .  1 day ago
ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਦੇ ਬਿਸ਼ਨ ਨਗਰ ਵਿਖੇ ਦਿਨ-ਦਿਹਾੜੇ ਦੋ ਨਕਾਬਪੋਸ਼ ਵਿਅਕਤੀਆਂ ਨੇ 65 ਹਜ਼ਾਰ ਰੁਪਏ ਦੀ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਦਾ ਮਾਮਲਾ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਨੌਜਵਾਨ ਵਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ...
ਅੰਮ੍ਰਿਤਸਰ: ਪੁਲਿਸ ਦੀ ਗੱਡੀ ਹੇਠਾਂ ਬੰਬ ਰੱਖਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ)-ਬੀਤੇ ਦਿਨੀਂ ਇਕ ਸਬ-ਇੰਸਪੈਕਟਰ ਦੀ ਗੱਡੀ ਹੇਠਾਂ ਬੰਬ ਲਾ ਕੇ ਉਡਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਨੇ 2 ਮੁਲਜ਼ਮਾਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਦਿੱਲੀ ਤੋਂ ਵਿਸਤਾਰਾ ਏਅਰਲਾਈਨ ਰਾਹੀਂ ਅੰਮ੍ਰਿਤਸਰ ਲਿਆਂਦਾ...
ਭੇਤਭਰੇ ਹਾਲਾਤ 'ਚ ਜੰਡਿਆਲਾ ਦੇ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 17ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਫਗਵਾੜਾ ਮੁੱਖ ਮਾਰਗ ਤੇ ਪੈਂਦੇ ਪਿੰਡ ਲਖਨਪਾਲ ਕੋਲ ਅੱਜ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲਖਨਪਾਲ ਦੇ ਸਰਪੰਚ ਰਮਨ ਕੁਮਾਰ ਨੇ ਦੱਸਿਆ ਕਿ...
ਪਵਨ ਕੁਮਾਰ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਦੀ ਮੌਜੂਦਗੀ 'ਚ ਭਾਜਪਾ 'ਚ ਹੋਏ ਸ਼ਾਮਿਲ
. . .  1 day ago
ਨਵੀਂ ਦਿੱਲੀ, 17 ਅਗਸਤ-ਹਿਮਾਚਲ ਪ੍ਰਦੇਸ਼ ਦੇ ਕਾਂਗਰਸ ਵਿਧਾਇਕ ਪਵਨ ਕੁਮਾਰ ਕਾਜਲ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਿਲ ਹੋਏ ਹਨ।
24 ਅਗਸਤ ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਚੰਡੀਗੜ੍ਹ, 17 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦਾ ਦੌਰਾ ਕਰਨਗੇ । ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਮੋਦੀ ਨਵੀਂ ਚੰਡੀਗੜ੍ਹ ਕੇ ਮੁੱਲਾਂਪੁਰ ਪਹੁੰਚਣਗੇ, ਜਿੱਥੇ ਉਹ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ...
ਸੜਕ ਦੀ ਖ਼ਸਤਾ ਹਾਲਤ ਕਾਰਨ ਬੱਸ ਨੇ ਦੋ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਕੁਚਲਿਆ, ਦੋਹਾਂ ਦੀ ਮੌਕੇ 'ਤੇ ਹੋਈ ਮੌਤ
. . .  1 day ago
ਚੇਤਨਪੁਰਾ, 17 ਅਗਸਤ (ਮਹਾਂਬੀਰ ਸਿੰਘ ਗਿੱਲ)-ਅੰਮ੍ਰਿਤਸਰ-ਫਤਹਿਗੜ੍ਹ ਚੂੜੀਆਂ ਵਾਇਆ ਚੇਤਨਪੁਰਾ ਸੜਕ ਦੀ ਖ਼ਸਤਾ ਹਾਲਤ ਕਾਰਨ ਅੱਜ ਫਿਰ ਵਾਪਰੇ ਇਕ ਦਰਦਨਾਕ ਤੇ ਭਿਆਨਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਬੱਲ ਕਲਾਂ ਚੌਕੀ ਦੇ ਇੰਚਾਰਜ...
ਰਾਵੀ ਦਰਿਆ ਨਜ਼ਦੀਕ ਸੜਕ 'ਤੇ ਪਏ ਪਾੜ ਨੂੰ ਪੂਰਨ ਲਈ ਪ੍ਰਸ਼ਾਸਨ ਤੇ ਆਰਮੀ ਵਲੋਂ ਸੰਭਾਲਿਆ ਮੋਰਚਾ
. . .  1 day ago
ਰਮਦਾਸ/ਅਜਨਾਲਾ, 17 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)- ਰਾਵੀ ਦਰਿਆ 'ਚ ਬੀਤੇ ਕੱਲ੍ਹ ਅਚਾਨਕ ਪਾਣੀ ਵਧਣ ਕਾਰਨ ਸੜਕ ਟੁੱਟ ਜਾਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਹਰਕਤ 'ਚ ਆਉਂਦਿਆਂ ਆਰਮੀ ਦੀ ਸਹਾਇਤਾ ਨਾਲ ਸੜਕ ਨੂੰ ਮੁੜ ਮੁਰੰਮਤ...
ਇਨ੍ਹਾਂ 75 ਸਾਲਾਂ 'ਚ ਭਾਰਤ ਨੇ ਬਹੁਤ ਕੁਝ ਹਾਸਲ ਕੀਤਾ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 17 ਅਗਸਤ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਦੇ ਹਰ ਬੱਚੇ ਲਈ ਸਿੱਖਿਆ ਜ਼ਰੂਰੀ ਹੈ। ਸਿੱਖਿਆ ਹਰ ਪਰਿਵਾਰ ਨੂੰ ਅਮੀਰ ਬਣਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਲਈ ਮੁਫ਼ਤ ਇਲਾਜ ਜ਼ਰੂਰੀ ਹੈ। ਭਾਰਤ ਦਾ ਹਰ ਨਾਗਰਿਕ...
ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੱਟ ਕੇ ਸੁੱਟਣ ਵਾਲੇ ਦੋਸ਼ੀਆਂ ਖ਼ਿਲਾਫ਼ ਕਰਵਾਈ ਨਾ ਕਰਨ ਨੂੰ ਲੈ ਕੇ ਬਰਨਾਲਾ ਮਾਨਸਾ ਰੋੜ ਕੀਤਾ ਜਾਮ
. . .  1 day ago
ਜੋਗਾ, 17 ਅਗਸਤ (ਹਰਜਿੰਦਰ ਸਿੰਘ ਚਹਿਲ)-ਪਿੰਡ ਅਲੀਸ਼ੇਰ ਕਲਾਂ (ਮਾਨਸਾ) ਵਿਖੇ ਬੀਤੇ ਕੱਲ੍ਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੁੱਟਣ ਦੇ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ਵਲੋਂ ਰਾਤ ਦੇ ਸਮੇਂ ਤੋਂ ਮਾਨਸਾ ਬਰਨਾਲਾ ਹਾਈਵੇ ਜਾਮ ਕੀਤਾ ਗਿਆ...
ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)-ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਭਾਜਪਾ ਨੇਤਾ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ । ਇਸ ਸੰਬੰਧੀ ਖੰਨਾ ਨੇ ਕਿ ਦੱਸਿਆ ਕਿ ਮੁਲਾਕਾਤ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਕੋਲ...
'ਆਪ' ਵਿਧਾਇਕ ਸ਼ੀਤਲ ਅੰਗੁਰਾਲ ਸਮੇਤ ਪੂਰੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
. . .  1 day ago
ਜਲੰਧਰ, 17 ਅਗਸਤ (ਅੰਮ੍ਰਿਤਪਾਲ)-ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਵਟ੍ਹਸਐਪ ਨੰਬਰ ਤੋਂ ਕਾਲ ਆਈ ਅਤੇ ਕਿਹਾ ਗਿਆ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਜੇਠ ਸੰਮਤ 554

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਰੋਜ਼ਗਾਰ ਦੀ ਤਲਾਸ਼ 'ਚ ਵਿਦੇਸ਼ ਜਾ ਰਹੇ ਨੌਜਵਾਨਾਂ ਨੂੰ ਰੋਕਣ ਲਈ ਸਰਕਾਰ ਰੋਜ਼ਗਾਰ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ : ਬ੍ਰਹਮ ਸ਼ੰਕਰ ਜਿੰਪਾ

ਚੰਡੀਗੜ੍ਹ, 21 ਮਈ (ਅਜੀਤ ਬਿਊਰੋ)- ਪੰਜਾਬ ਦੇ ਮਾਲ, ਮੁੜ-ਵਸੇਬਾ ਤੇ ਆਫ਼ਤ ਪ੍ਰਬੰਧਨ ਅਤੇ ਜਲ ਸਰੋਤ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਰੋਜ਼ਗਾਰ ਦੀ ਤਲਾਸ਼ ਵਿਚ ਵਿਦੇਸ਼ ਜਾ ਰਹੇ ਪੰਜਾਬ ਦੇ ਨੌਜਵਾਨਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਨੌਜਵਾਨਾਂ ਲਈ ਸੂਬੇ ਵਿਚ ਹੀ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਉਤੇ ਪੂਰੀ ਤਰ੍ਹਾਂ ਧਿਆਨ ਕੇਂਦਰਿਤ ਕਰ ਰਹੀ ਹੈ | ਉਹ ਇੱਥੇ ਸੈਕਟਰ-43 ਸਥਿਤ ਚੰਡੀਗੜ੍ਹ ਜੁਡੀਸ਼ਲ ਅਕੈਡਮੀ ਵਿਚ ਪੰਜਾਬ ਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਵਲੋਂ ਐਨ.ਜੀ.ਓ ਕਰਾਸ ਹੌਰਾਈਜਨ ਦੇ ਸਹਿਯੋਗ ਨਾਲ Tਮਨੁੱਖੀ ਤਸਕਰੀ- ਚੁਣੌਤੀਆਂ ਤੇ ਹੱਲ'' ਵਿਸ਼ੇ 'ਤੇ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ | ਇਸ ਮੌਕੇ ਮਾਲਟਾ ਕਾਂਡ ਅਤੇ ਹੋਰ ਦੁਖਦਾਈ ਘਟਨਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਧੰਦੇ 'ਚ ਸ਼ਾਮਲ ਧੋਖੇਬਾਜ਼ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਵਚਨਬੱਧ ਹੈ | ਇਸ ਮੌਕੇ ਪੰਜਾਬ ਦੇ ਐਡਵੋਕੇਟ ਜਨਰਲ ਡਾ. ਅਨਮੋਲ ਰਤਨ ਸਿੱਧੂ ਨੇ ਇਸ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵਲੋਂ ਚੁੱਕੇ ਜਾ ਰਹੇ ਵੱਖ-ਵੱਖ ਕਦਮਾਂ ਬਾਰੇ ਜਾਣਕਾਰੀ ਦਿੱਤੀ | ਇਸ ਸੈਮੀਨਾਰ ਨੂੰ ਰਾਜ ਸਭਾ ਦੇ ਜੁਆਇੰਟ ਡਾਇਰੈਕਟਰ ਡਾ: ਅਨੁਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਡਾ: ਸੰਤੋਖਵਿੰਦਰ ਸਿੰਘ ਗਰੇਵਾਲ, ਐਜੂਕੇਸ਼ਨਲ ਮਲਟੀਮੀਡੀਆ ਖੋਜ ਕੇਂਦਰ ਦੇ ਡਾਇਰੈਕਟਰ ਦਲਜੀਤ ਅਮੀ ਅਤੇ ਸਹਾਇਤਾ ਐਨ.ਜੀ.ਓ ਦੇ ਡਾਇਰੈਕਟਰ ਅਤੇ ਅੱਖਾਂ ਦੇ ਸਰਜਨ ਡਾ: ਰਜਿੰਦਰ ਰਾਜੀ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਅਤੇ ਕਰਾਸ ਹੌਰਾਈਜਨ ਦੇ ਪ੍ਰਧਾਨ ਅਨਿਲ ਕੁਮਾਰ ਸਾਗਰ ਅਤੇ ਸੁਪਰੀਮ ਕੋਰਟ ਦੇ ਵਕੀਲ ਆਨੰਦੇਸ਼ਵਰ ਗੌਤਮ ਕਨਵੀਨਰ ਸਨ |

ਮਹਿੰਗਾਈ ਤੇ ਬੇਰੁਜ਼ਗਾਰੀ ਵਿਰੁੱਧ ਰੋਸ ਵਿਖਾਵੇ 25 ਤੋਂ

ਚੰਡੀਗੜ੍ਹ, 21 ਮਈ (ਵਿ. ਪ੍ਰਤੀ.)- ਮਾਰਕਸਵਾਦੀ ਕਮਿਊਨਿਸਟ ਪਾਰਟੀ ਵਲੋਂ ਮਹਿੰਗਾਈ ਤੇ ਬੇਰੁਜ਼ਗਾਰੀ ਵਿਰੁੱਧ 25 ਮਈ ਤੋਂ 31 ਮਈ ਤਕ ਰੋਸ ਵਿਖਾਵੇ ਪੰਜਾਬ ਵਿਚ ਕੀਤੇ ਜਾਣਗੇ | ਪਾਰਟੀ ਮਹਿਸੂਸ ਕਰਦੀ ਹੈ ਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋ ਰਿਹਾ ਹੈ, ਜਿਸ ਤੋਂ ...

ਪੂਰੀ ਖ਼ਬਰ »

ਚੰਡੀਗੜ੍ਹ ਦੇ ਸਰਕਾਰੀ ਅਤੇ ਏਡਿਡ ਸਕੂਲਾਂ ਵਿਚ ਛੁੱਟੀਆਂ ਕੱਲ੍ਹ ਤੋਂ

ਚੰਡੀਗੜ੍ਹ, 21 ਮਈ (ਨਵਿੰਦਰ ਸਿੰਘ ਬੜਿੰਗ)- ਚੰਡੀਗੜ੍ਹ ਦੇ ਸਮੂਹ ਸਰਕਾਰੀ ਅਤੇ ਸਰਕਾਰੀ ਏਡਿਡ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ 23 ਮਈ ਤੋਂ ਸ਼ੁਰੂ ਹੋ ਰਹੀਆਂ ਹਨ | ਵਿਦਿਆਰਥੀਆਂ ਦੀ ਸੋਮਵਾਰ ਨੂੰ ਪਹਿਲੀ ਛੁੱਟੀ ਹੋਵੇਗੀ ਅਤੇ ਗਰਮੀਆਂ ਦੀਆਂ ਇਹ ਛੁੱਟੀਆਂ 30 ਜੂਨ ...

ਪੂਰੀ ਖ਼ਬਰ »

ਸਪੋਰਟਸ ਵਿੰਗ ਦੇ ਟਰਾਇਲ 25 ਤੋਂ ਖੇਡਾਂ 'ਚ ਪੰਜਾਬ ਦੀ ਗੁਆਚੀ ਸ਼ਾਨ ਮੁੜ ਬਹਾਲ ਕਰਨ ਲਈ ਵਚਨਬੱਧ- ਮੀਤ ਹੇਅਰ

ਚੰਡੀਗੜ੍ਹ, 21 ਮਈ (ਅਜੀਤ ਬਿਊਰੋ)-ਖੇਡ ਵਿਭਾਗ ਵਲੋਂ ਸਕੂਲਾਂ ਦੇ ਵੱਖ-ਵੱਖ ਸਪੋਰਟਸ ਵਿੰਗਾਂ 'ਚ ਦਾਖਲਾ ਲੈਣ ਲਈ ਲੜਕਿਆਂ ਅਤੇ ਲੜਕੀਆਂ ਦੋਵਾਂ ਲਈ ਅੰਡਰ-14, ਅੰਡਰ-17 ਅਤੇ ਅੰਡਰ-19 ਉਮਰ ਵਰਗ ਲਈ ਟਰਾਇਲ ਲਏ ਜਾਣਗੇ ¢ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਡ ਮੰਤਰੀ ਗੁਰਮੀਤ ...

ਪੂਰੀ ਖ਼ਬਰ »

ਰਸਤੇ ਵਿਚ ਰੋਕ ਕੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਚੰਡੀਗੜ੍ਹ, 21 ਮਈ (ਨਵਿੰਦਰ ਸਿੰਘ ਬੜਿੰਗ)- ਗੁਰਦੀਪ ਸਿੰਘ ਵਾਸੀ ਨੰਗਲਾ ਮੁਹੱਲਾ ਮਨੀਮਾਜਰਾ, ਯੂਟੀ, ਚੰਡੀਗੜ੍ਹ ਨੇ ਦੱਸਿਆ ਕਿ ਜਦੋਂ ਸ਼ਾਮੀ ਉਹ ਆਪਣੇ ਕੰਮ 'ਤੋਂ ਘਰ ਨੂੰ ਜਾ ਰਿਹਾ ਸੀ ਤਾਂ ਉਸ ਨੂੰ ਰਸਤੇ ਵਿਚ ਰੋਕ ਕੇ ਨਵਜੋਤ, ਕਰਮਬੀਰ ਉਰਫ਼ ਬੰਟੀ, ਜਸਵਿੰਦਰ ਸਿੰਘ, ...

ਪੂਰੀ ਖ਼ਬਰ »

ਫ਼ੋਨ ਕਰ ਕੇ ਵਿਅਕਤੀ ਨਾਲ ਲੱਖ ਰੁਪਏ ਦੀ ਠੱਗੀ ਮਾਰੀ

ਚੰਡੀਗੜ੍ਹ, 21 ਮਈ (ਨਵਿੰਦਰ ਸਿੰਘ ਬੜਿੰਗ)- ਚੰਡੀਗੜ੍ਹ ਦੇ ਸੈਕਟਰ 38 ਦੇ ਰਹਿਣ ਵਾਲੇ ਸੁਖਬੀਰ ਸਿੰਘ ਨਾਂ ਦੇ ਵਿਅਕਤੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਫੋਨ ਕਰਕੇ ਸਿਟੀ ਬੈਂਕ ਦਾ ਕ੍ਰੈਡਿਟ ਕਾਰਡ ਅੱਪਡੇਟ ਕਰਨ ...

ਪੂਰੀ ਖ਼ਬਰ »

ਆਬਕਾਰੀ ਵਿਭਾਗ ਅਤੇ ਪੰਜਾਬ ਪੁਲਿਸ ਨੇ ਪਿਛਲੇ ਦੋ ਦਿਨਾਂ 'ਚ ਸ਼ਰਾਬ ਤਸਕਰੀ ਦੀਆਂ ਵੱਡੀਆਂ ਕੋਸ਼ਿਸ਼ਾਂ ਕੀਤੀਆਂ ਨਾਕਾਮ

ਚੰਡੀਗੜ੍ਹ, 21 ਮਈ (ਅਜੀਤ ਬਿਊਰੋ)- ਪੰਜਾਬ ਦੇ ਆਬਕਾਰੀ ਵਿਭਾਗ ਅਤੇ ਪੰਜਾਬ ਪੁਲਿਸ ਨੇ ਸ਼ਰਾਬ ਦੀ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ 'ਤੇ ਸ਼ਿਕੰਜਾ ਹੋਰ ਕੱਸ ਦਿੱਤਾ ਹੈ | ਆਬਕਾਰੀ ਵਿਭਾਗ ਦੇ ਵਿਸ਼ੇਸ਼ ਆਪ੍ਰੇਸ਼ਨ ਗਰੁੱਪ ਅਤੇ ਜ਼ਿਲ੍ਹਾ ਪੁਲਿਸ ਫ਼ਤਿਹਗੜ੍ਹ ਸਾਹਿਬ ...

ਪੂਰੀ ਖ਼ਬਰ »

ਦੇਸੀ ਸ਼ਰਾਬ ਸਮੇਤ ਵਿਅਕਤੀ ਕਾਬੂ

ਚੰਡੀਗੜ੍ਹ, 21 ਮਈ (ਬੜਿੰਗ)- ਚੰਡੀਗੜ੍ਹ ਪੁਲਿਸ ਨੇ ਅਸ਼ੀਸ਼ ਕੁਮਾਰ ਉਰਫ਼ ਕਾਕੂ ਨਾਂਅ ਦੇ ਵਿਅਕਤੀ ਨੂੰ ਜੋ ਕਿ ਪਿੰਡ ਕਜਹੇੜੀ ਸੈਕਟਰ-52 ਚੰਡੀਗੜ੍ਹ ਦਾ ਵਸਨੀਕ ਹੈ, ਨੂੰ ਕਾਬੂ ਕਰਕੇ ਉਸ ਕੋਲੋਂ 240 ਕੁਆਰਟਰ ਦੇਸੀ ਸ਼ਰਾਬ ਮਾਰਕਾ ਬਰਾਮਦ ਕੀਤੀ | ਪੁਲਿਸ ਵੱਲੋਂ ਸੈਕਟਰ 36 ...

ਪੂਰੀ ਖ਼ਬਰ »

ਪੰਜਾਬ ਵਿਚ ਅੱਜ ਆਏ 13 ਨਵੇਂ ਮਾਮਲੇ

ਚੰਡੀਗੜ੍ਹ, 21 ਮਈ (ਅਜੀਤ ਬਿਊਰੋ)- ਪੰਜਾਬ ਵਿਚ ਅੱਜ ਕੋਰੋਨਾ ਵਾਇਰਸ ਦੇ 13 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 26 ਮਰੀਜ਼ ਸਿਹਤਯਾਬ ਹੋਏ ਹਨ | ਅੱਜ ਆਏ ਨਵੇਂ ਮਾਮਲਿਆਂ ਵਿਚ ਐਸ.ਏ.ਐਸ ਨਗਰ ਤੋਂ 6, ਪਠਾਨਕੋਟ ਤੋਂ 3, ਫਾਜ਼ਿਲਕਾ, ਹੁਸ਼ਿਆਰਪੁਰ, ਲੁਧਿਆਣਾ ਤੇ ਮੋਗਾ ਤੋਂ 1-1 ਨਵਾਂ ...

ਪੂਰੀ ਖ਼ਬਰ »

ਚੰਡੀਗੜ੍ਹ ਮਹਿਲਾ ਕਾਂਗਰਸ ਨੇ ਆਪ ਦੇ ਕੌਂਸਲਰਾਂ ਦਾ ਕੀਤਾ ਘਿਰਾਓ

ਚੰਡੀਗੜ੍ਹ, 21 ਮਈ (ਅਜੀਤ ਬਿਊਰੋ)- ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੂਬੇ ਨੇ ਕਿਹਾ ਹੈ ਕਿ ਚੰਡੀਗੜ੍ਹ ਵਿਚ ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ 20,000 ਲੀਟਰ ਪਾਣੀ ਮੁਫ਼ਤ ਦਿੱਤਾ ਜਾਵੇਗਾ, ਮੁਫ਼ਤ ਬਿਜਲੀ ਤੇ ਮੁਹੱਲਾ ...

ਪੂਰੀ ਖ਼ਬਰ »

ਮੁੱਖ ਮੰਤਰੀ 1600 ਸੇਵਾ ਕੇਂਦਰਾਂ ਨੰੂ ਮੁਹੱਲਾ ਕਲੀਨਿਕ ਵਿਚ ਬਦਲਣ ਦੇ ਫ਼ੈਸਲੇ ਨੰੂ ਵਾਪਸ ਕਰਵਾਉਣ : ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 21 ਮਈ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਕਿਹਾ ਕਿ ਉਹ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵਲੋਂ ਬਣਾਏ ਗਏ 1600 ਕੇਂਦਰਾਂ ਨੰੂ ਮੁਹੱਲਾ ਕਲੀਨਿਕ ਵਿਚ ਬਦਲਣ ਦੇ ...

ਪੂਰੀ ਖ਼ਬਰ »

23 ਤੋਂ 29 ਮਈ ਤਕ ਮਨਾਇਆ ਜਾਵੇਗਾ ਕੌਮੀ ਕਿ੍ਮੀ ਮੁਕਤ ਹਫਤਾ

ਚੰਡੀਗੜ੍ਹ, 21 ਮਈ (ਵਿਸ਼ੇਸ਼ ਪ੍ਰਤੀਨਿਧ) -ਆਜਾਦੀ ਦੇ ਅਮ੍ਰਤ ਮਹਾਉਤਸਵ ਦੀ ਚੇਨ ਵਿਚ ਪੂਰੇ ਸੂਬੇ ਵਿਚ ਸਿਹਤ ਵਿਭਾਗ ਵੱਲੋਂ 23 ਤੋਂ 29 ਮਈ ਤਕ ਕੌਮੀ ਕਿ੍ਮੀ ਮੁਕਤ ਹਫਤਾ ਮਨਾਇਆ ਜਾਵੇਗਾ | ਸਿਹਤ ਸੇਵਾ ਵਜੋਂ ਇਸ ਮੁਹਿੰਮ ਨੂੰ ਸੌ-ਫੀਸਦੀ ਸਫਲ ਬਣਾਉਣ ਲਈ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਮਾਨ ਸਰਕਾਰ ਤੁਰੰਤ ਪੈਟਰੋਲ-ਡੀਜ਼ਲ ਤੋਂ ਵੈਟ ਘਟਾਏ - ਡਾ. ਚੀਮਾ

ਚੰਡੀਗੜ੍ਹ, 21 ਮਈ (ਪ੍ਰੋ ਅਵਤਾਰ ਸਿੰਘ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਉਪ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੈਟਰੋਲ-ਡੀਜ਼ਲ ਅਤੇ ਐਲ.ਪੀ.ਜੀ ਤੋਂ ਐਕਸਾਈਜ਼ ਡਿਊਟੀ ਘਟਾ ਕੇ ਰੇਟ ਘੱਟ ਕਰਨ ਦਾ ਸਵਾਗਤ ...

ਪੂਰੀ ਖ਼ਬਰ »

ਖੇਲੋ੍ਹ ਇੰਡੀਆ ਯੂਥ ਗੇਮਜ਼ 21 ਦੇ ਲਈ ਪ੍ਰਚਾਰ ਨੂੰ ਕੀਤਾ ਤੇਜ਼

ਚੰਡੀਗੜ੍ਹ, 21 ਮਈ (ਅਜਾਇਬ ਸਿੰਘ ਔਜਲਾ)- ਭਾਰਤ ਸਰਕਾਰ ਦੇ ਯੁਵਾ ਮਾਮਲਿਆਂ ਤੇ ਖੇਡ ਮੰਤਰਾਲੇ ਅਤੇ ਹਰਿਆਣਾ ਸਰਕਾਰ ਦੁਆਰਾ ਸਾਂਝੇ ਰੂਪ ਵਿਚ 4 ਜੂਨ ਤੋਂ ਪੰਚਕੂਲਾ ਵਿਚ ਹੋਣ ਵਾਲੀ 'ਖੇਲ ਇੰਡੀਆ ਯੂਥ ਗੇਮਜ਼ 2021 ਦੀ ਲੜੀ ਵਿਚ ਆਯੋਜਕਾਂ ਵਲੋਂ ਇਕ ਪ੍ਰਮੋਸ਼ਨਲ ਇਵੇਂਟ ਕੀਤਾ ...

ਪੂਰੀ ਖ਼ਬਰ »

ਓਮੇਗਾ ਸਿਟੀ ਖਰੜ, ਨਾਂਅ ਹੀ ਕਾਫੀ ਹੈ

ਜਲੰਧਰ, 21 ਮਈ (ਅ.ਬ.)- ਚੰਡੀਗੜ੍ਹ-ਖਰੜ ਲੁਧਿਆਣਾ ਨੈਸ਼ਨਲ ਹਾਈਵੇ 'ਤੇ ਸਥਿਤ ਓਮੇਗਾ ਸਿਟੀ, ਪੰਜਾਬ ਸਰਕਾਰ ਦੁਆਰਾ ਅਪਰੂਵਡ ਇਕ ਸੁੰਦਰ ਟਾਉਨਸ਼ਿਪ ਹੈ ਜਿਸ ਵਿਚ 2 ਬੈੱਡਰੂਮ ਸੈੱਟ ਅਤੇ 2 ਬੀ.ਐੱਚ.ਕੇ. ਅਪਾਰਟਮੈਂਟ ਵਾਜਬ ਕੀਮਤਾਂ 'ਤੇ ਉਪਲਬਧ ਹਨ | ਇਹ ਟਾਉਨਸ਼ਿਪ ...

ਪੂਰੀ ਖ਼ਬਰ »

ਜਾਇੰਟ ਡਾਇਰੈਕਟਰ ਕਿ੍ਸ਼ਨ ਲਾਲ ਰੱਤੂ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਚੰਡੀਗੜ੍ਹ, 21 ਮਈ (ਅਜੀਤ ਬਿਊਰੋ)- ਸੂਚਨਾ ਤੇ ਲੋਕ ਸੰਪਰਕ ਆਫ਼ੀਸਰਜ਼ ਐਸੋਸੀਏਸ਼ਨ,ਪੰਜਾਬ ਨੇ ਵਿਭਾਗ ਦੇ ਜਾਇੰਟ ਡਾਇਰੈਕਟਰ ਸ੍ਰੀ ਕਿ੍ਸ਼ਨ ਲਾਲ ਰੱਤੂ ਦੀ ਬੇਵਕਤ ਮੌਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ, ਦਾ ਅੱਜ ਮੋਹਾਲੀ ਦੇ ਮੈਕਸ ਹਸਪਤਾਲ ਵਿਖੇ ਦਿਹਾਂਤ ਹੋ ਗਿਆ | ...

ਪੂਰੀ ਖ਼ਬਰ »

ਜਨਰਲ ਵਰਗ ਦੇ ਲੜਕਿਆਂ ਨੂੰ ਵਰਦੀਆਂ ਦੇਣ 'ਚ ਵਿਤਕਰਾ ਕਿਉਂ : ਗੜਾਂਗ

ਐੱਸ. ਏ. ਐੱਸ. ਨਗਰ, 21 ਮਈ (ਤਰਵਿੰਦਰ ਸਿੰਘ ਬੈਨੀਪਾਲ)-ਬੀਤੇ ਦਿਨੀਂ ਸਿੱਖਿਆ ਵਿਭਾਗ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪਹਿਲੀ ਤੋਂ 8ਵੀਂ ਜਮਾਤ ਤੱਕ ਪੜ੍ਹ ਰਹੇ 15 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਦੇਣ ਲਈ 92 ਕਰੋੜ 95 ਲੱਖ ਦੀ ਰਾਸ਼ੀ ਜਾਰੀ ਕੀਤੀ ...

ਪੂਰੀ ਖ਼ਬਰ »

ਸਕੂਲ 'ਚ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

ਡੇਰਾਬੱਸੀ, 21 ਮਈ (ਪੜ੍ਹੀ)-ਸਥਾਨਕ ਗਲੋਬਲ ਵਿਜ਼ਡਮ ਇੰਟਰਨੈਸ਼ਨਲ ਸਕੂਲ ਵਿਖੇ ਨਵੇਂ ਵਿੱਦਿਅਕ ਵਰ੍ਹੇ 'ਚ ਵਿਦਿਆਰਥੀਆਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਬੱਚੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਬਰਸਾਤੀ ਪਾਣੀ ਤੋਂ ਹੋਣ ਵਾਲੇ ਜਲਭਰਾਵ ਦਾ ਸਥਾਈ ਹੱਲ ਕੀਤਾ ਜਾਵੇ - ਬਬਲੀ

ਚੰਡੀਗੜ੍ਹ, 21 ਮਈ (ਪਰਵਾਨਾ) - ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਦੇਵੇਂਦਰ ਸਿੰਘ ਬਬਲੀ ਨੇ ਕਿਹਾ ਕਿ ਸੂਬੇ ਦੇ ਜਿਸ ਵੀ ਖੇਤਰ ਵਿਚ ਬਰਸਾਤ ਨਾਲ ਜਲਭਰਾਵ ਦੀ ਸਥਿਤੀ ਪੈਦਾ ਹੁੰਦੀ ਹੈ ਉਨ੍ਹਾਂ ਸਥਾਨਾਂ ਨੂੰ ਚੋਣ ਕਰ ਉਸ ਦਾ ਸਥਾਈ ਹੱਲ ਕੀਤਾ ਜਾਵੇ | ਸੂਬੇ ਦੇ ...

ਪੂਰੀ ਖ਼ਬਰ »

ਕਾਂਗਰਸ ਦੀ ਸਹਿਯੋਗੀ ਪਾਰਟੀ ਸ਼ਿਵ ਸੈਨਾ ਨੇ ਵੀ ਚੁੱਕੇ ਕਾਂਗਰਸ ਉੱਤੇ ਸਵਾਲ-ਜਾਖੜ ਅਤੇ ਹਾਰਦਿਕ ਪਟੇਲ ਦੇ ਕਾਂਗਰਸ ਛੱਡਣ ਉੱਤੇ ਕਾਂਗਰਸ ਨੂੰ ਚਿੰਤਨ ਕਰਨ ਦੀ ਦਿੱਤੀ ਸਲਾਹ

ਚੰਡੀਗੜ੍ਹ, 21 ਮਈ (ਵਿਕਰਮਜੀਤ ਸਿੰਘ ਮਾਨ)- ਦੇਸ਼ ਭਰ ਵਿਚ ਕਾਂਗਰਸ ਪਾਰਟੀ ਦੀ ਹਾਲਤ ਇੰਨੀ ਪਤਲੀ ਹੋ ਗਈ ਹੈ ਕਿ ਉਸ ਦੀ ਸਹਿਯੋਗੀ ਪਾਰਟੀ ਵੀ ਉਸ ਉੱਤੇ ਸਵਾਲ ਖੜ੍ਹੇ ਕਰਨ ਲੱਗੀ ਹੈ | ਮਹਾਰਾਸ਼ਟਰ ਵਿਚ ਕਾਂਗਰਸ ਦੀ ਸਹਿਯੋਗੀ ਪਾਰਟੀ ਸ਼ਿਵ ਸੈਨਾ ਨੇ ਕਾਂਗਰਸ ਦੀ ਮੌਜੂਦਾ ...

ਪੂਰੀ ਖ਼ਬਰ »

ਸਰਕਾਰ ਪੰਚਾਇਤੀ ਜ਼ਮੀਨਾਂ 'ਤੇ ਕਬਜ਼ੇ ਛੁਡਵਾਉਣ ਦੇ ਮਾਮਲੇ 'ਚ ਆਬਾਦਕਾਰ ਕਿਸਾਨਾਂ ਦਾ ਉਜਾੜਾ ਨਾ ਕਰੇ-ਕਿਸਾਨ ਆਗੂ

ਚੰਡੀਗੜ੍ਹ, 21 ਮਈ (ਵਿਕਰਮਜੀਤ ਸਿੰਘ ਮਾਨ)- ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕਿਸਾਨੀ ਮੰਗਾਂ ਦਾ ਜਲਦ ਨਿਪਟਾਰਾ ਕਰਨ ਦੀ ਅਪੀਲ ਕੀਤੀ ਹੈ | ਕਿਸਾਨ ਆਗੂ ਬਲਦੇਵ ਸਿੰਘ ਨਿਹਾਲਗੜ੍ਹ ਅਤੇ ...

ਪੂਰੀ ਖ਼ਬਰ »

ਪੰਥ ਵਿਰੋਧੀ ਸੁਖਬੀਰ ਬਾਦਲ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਬਣੀ ਕਮੇਟੀ 'ਚੋਂ ਬਾਹਰ ਕੱਢਿਆ ਜਾਵੇ-ਸੋਢੀ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੇ ਸਿਆਸੀ ਸਲਾਹਕਾਰ ਅਤੇ ਪਾਰਟੀ ਦੇ ਬੁਲਾਰੇ ਦਵਿੰਦਰ ਸਿੰਘ ਸੋਢੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਨੂੰ ਮਿੱਟੀ ਦੇ ਕਟੋਰੇ ਵੰਡੇ

ਖਰੜ, 21 ਮਈ (ਮਾਨ)-ਅੱਤ ਦੀ ਗਰਮੀ ਨੂੰ ਵੇਖਦੇ ਹੋਏ ਪੰਛੀਆਂ ਨੂੰ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਟੈਗੋਰ ਨਿਕੇਤਨ ਮਾਡਲ ਹਾਈ ਸਕੂਲ ਖਰੜ ਦੇ ਵਿਦਿਆਰਥੀਆਂ ਨੂੰ ਮਿੱਟੀ ਦੇ ਕਟੋਰੇ ਵੰਡੇ ਗਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਜਤਿੰਦਰ ਗੁਪਤਾ ...

ਪੂਰੀ ਖ਼ਬਰ »

ਵਿਧਾਇਕ ਤੇ ਡੀ. ਸੀ. ਨੇ ਟਰੈਕਟਰ ਚਲਾ ਕੇ ਝੋਨੇ ਦੀ ਸਿੱਧੀ ਬਿਜਾਈ ਦੀ ਕਰਵਾਈ ਸ਼ੁਰੂਆਤ

ਡੇਰਾਬੱਸੀ, 21 ਮਈ (ਪੜ੍ਹੀ)-ਡੇਰਾਬੱਸੀ ਦੇ ਪਿੰਡ ਬਸੌਲੀ ਵਿਖੇ ਸਥਾਨਕ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਡਿਪਟੀ ਕਮਿਸ਼ਨਰ ਮੁਹਾਲੀ ਅਮਿਤ ਤਲਵਾੜ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਉਤਸ਼ਾਹਿਤ ਕਰਨ ਲਈ ਖੁਦ ਟਰੈਕਟਰ ਚਲਾ ਕੇ ਝੋਨੇ ਦੀ ...

ਪੂਰੀ ਖ਼ਬਰ »

ਮਰੀਆਂ ਮੁਰਗੀਆਂ ਬਾਹਰ ਖੁੱਲ੍ਹੇ 'ਚ ਸੁੱਟਣ ਕਾਰਨ ਲੋਕਾਂ 'ਚ ਰੋਸ

ਲਾਲੜੂ, 21 ਮਈ (ਰਾਜਬੀਰ ਸਿੰਘ)-ਪਿੰਡ ਜੌਲਾ ਕਲਾਂ ਦੇ ਲਾਗੇ ਧਰਮਗੜ੍ਹ-ਛਛਰੋਲੀ ਸੜਕ ਨੇੜੇ ਸਥਿਤ ਇਕ ਪੋਲਟਰੀ ਫਾਰਮ ਵਲੋਂ ਸੈਂਕੜਿਆਂ ਦੀ ਤਾਦਾਦ 'ਚ ਮਰੀਆਂ ਹੋਈਆਂ ਮੁਰਗੀਆਂ ਬਾਹਰ ਖੁੱਲੇ੍ਹ 'ਚ ਸੁੱਟ ਦਿੱਤੀਆਂ ਗਈਆਂ, ਆਵਾਰਾ ਕੁੱਤੇ ਮਰੀਆਂ ਹੋਈਆਂ ਮੁਰਗੀਆਂ ਨੂੰ ...

ਪੂਰੀ ਖ਼ਬਰ »

ਭਾਰਤੀ ਲੋਕਤੰਤਰ ਦੇ ਸਮਾਜਿਕ ਤੇ ਸਿਆਸੀ ਢਾਂਚੇ ਨੂੰ ਢਾਲਣ 'ਚ ਮੀਡੀਆ ਦੀ ਭੂਮਿਕਾ ਅਹਿਮ : ਚੀਮਾ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਰਤਨ ਪ੍ਰੋਫੈਸ਼ਨਲ ਕਾਲਜ ਸੋਹਾਣਾ ਵਿਖੇ ਦਿਸ਼ਾ ਵੂਮੈਨ ਵੈੱਲਫ਼ੇਅਰ ਟਰੱਸਟ ਵਲੋਂ ਪਦਮਸ੍ਰੀ ਜਗਜੀਤ ਸਿੰਘ ਦਰਦੀ (ਚੇਅਰਮੈਨ ਚੜ੍ਹਦੀ ਕਲਾ ਟਾਈਮ ਟੀ. ਵੀ. ਅਤੇ ਚੜ੍ਹਦੀ ਕਲਾ ...

ਪੂਰੀ ਖ਼ਬਰ »

ਚੰਡੀਗੜ੍ਹ ਕਾਂਗਰਸ ਵਲੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਭੇਟ

ਚੰਡੀਗੜ੍ਹ, 21 ਮਈ (ਅਜੀਤ ਬਿਊਰੋ)-ਭਾਰਤ ਦੇ ਸਵ. ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਚੰਡੀਗੜ੍ਹ ਕਾਂਗਰਸ ਵਲੋਂ ਇੱਥੇ ਕਾਂਗਰਸ ਭਵਨ ਵਿਖੇ ਇੱਕ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਬੁਲਾਰਿਆਂ ਨੇ ਦੇਸ਼ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਵਿਚ ...

ਪੂਰੀ ਖ਼ਬਰ »

ਮਹਾਂਰਿਸ਼ੀ ਕਸ਼ਯਪ ਜੈਯੰਤੀ ਦੇ ਮੌਕੇ 'ਤੇ ਕਰਨਾਲ ਵਿਚ ਰਾਜ ਪੱਧਰੀ ਪੋ੍ਰਗਰਾਮ 24 ਨੂੰ

ਚੰਡੀਗੜ੍ਹ, 21 ਮਈ (ਪਰਵਾਨਾ) - ਹਰਿਆਣਾ ਸਰਕਾਰ ਸਮੇਂ-ਸਮੇਂ 'ਤੇ ਪੂਰੇ ਸੂਬੇ ਵਿਚ ਜਨਤਕ ਸਭਾਵਾਂ, ਸਮਾਰੋਹਾਂ, ਸੈਮੀਨਾਰਾਂ ਦਾ ਪ੍ਰਬੰਧ ਕਰ ਧਾਰਮਿਕ ਗੁਰੂਆਂ, ਸੰਤਾਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਦੀ ਰਹੀ ਹੈ | ਇਸ ਤੋਂ ਇਲਾਵਾ, ਹਰਿਆਣਾ ਵਿਚ ਮਹਾਪੁਰਖਾਂ ...

ਪੂਰੀ ਖ਼ਬਰ »

ਵਾ. ਨੰ. 18 'ਚ ਵਾਟਰ ਸਪਲਾਈ ਦਾ ਕੰਮ ਸ਼ੁਰੂ

ਖਰੜ, 21 ਮਈ (ਗੁਰਮੁੱਖ ਸਿੰਘ ਮਾਨ)-ਸਥਾਨਕ ਵਾ. ਨੰ. 18 ਵਿਖੇ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਨਗਰ ਕੌਂਸਲ ਖਰੜ ਵਲੋਂ ਪਾਇਪ ਲਾਈਨ ਪਾਉਣ ਦਾ ਕੰਮ ਕੌਂਸਲਰ ਗੁਰਜੀਤ ਸਿੰਘ ਗੱਗੀ ਸਮੇਤ ਹੋਰਨਾਂ ਕੌਂਸਲਰਾਂ ਵਲੋਂ ਸਾਂਝੇ ਤੌਰ 'ਤੇ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਕੌਂਸਲਰ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਲਗਾਇਆ

ਮਾਜਰੀ, 21 ਮਈ (ਕੁਲਵੰਤ ਸਿੰਘ ਧੀਮਾਨ)-ਕਸਬਾ ਨਵਾਂਗਰਾਉਂ ਦੇ ਆਦਰਸ਼ ਨਗਰ ਸਥਿਤ ਐਮ. ਐਸ. ਡੀ. ਮਾਡਲ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਚੈਰੀਟੇਬਲ ਸੁਸਾਇਟੀ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਸੰਦੀਪ ਸੈਂਡੀ ਨੇ ਦੱਸਿਆ ...

ਪੂਰੀ ਖ਼ਬਰ »

ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਵਿਖੇ ਬਿਨਾਂ ਆਪ੍ਰੇਸ਼ਨ ਤੋਂ ਗੋਡੇ ਹੋਏ ਠੀਕ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-ਰੋਪੜ ਵਿਖੇ ਲਹਿਰੀ ਸ਼ਾਹ ਮੰਦਰ ਰੋਡ 'ਤੇ ਸਥਿਤ ਅਰਜਨ ਆਯੁਰਵੈਦਿਕ ਹਸਪਤਾਲ (ਨੇੜੇ ਡਾ. ਸਰਦਾਨਾ ਬੱਚਿਆਂ ਦਾ ਹਸਪਤਾਲ) ਆਯੁਰਵੈਦਿਕ ਇਲਾਜ ਰਾਹੀਂ ਜਿਥੇ ਸਰਵਾਈਕਲ ਦੇ ਦਰਦ, ਸੈਟੀਕਾ ਪੇਨ, ਦਮੇ, ਬਵਾਸੀਰ, ਰੀੜ੍ਹ ਦੀ ਹੱਡੀ ਦੇ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਸੰਬੰਧੀ ਗੁਰਮਤਿ ਸਮਾਗਮ 28 ਤੋਂ

ਐੱਸ. ਏ. ਐੱਸ. ਨਗਰ, 21 ਮਈ (ਰਾਣਾ)-ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ 28 ਮਈ ਤੋਂ 3 ਜੂਨ ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ...

ਪੂਰੀ ਖ਼ਬਰ »

ਨਤੀਜਾ 100 ਫ਼ੀਸਦੀ ਰਿਹਾ

ਮਾਜਰੀ, 21 ਮਈ (ਧੀਮਾਨ)-ਖਿਜ਼ਰਾਬਾਦ ਦੇ ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਪਬਲਿਕ ਸਕੂਲ ਦਾ 8ਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ 100 ਫ਼ੀਸਦੀ ਰਿਹਾ | ਇਸ ਸੰਬੰਧੀ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਹਰਚਰਨ ਸਿੰਘ ਨੇ ਦੱਸਿਆ ਕਿ ਸਕੂਲ ਦੇ ਕੁੱਲ 26 ...

ਪੂਰੀ ਖ਼ਬਰ »

ਸਰਕਾਰ ਆੜ੍ਹਤੀਆਂ ਨੂੰ ਲੇਬਰ ਅਤੇ ਕਮਿਸ਼ਨ ਰਿਲੀਜ਼ ਕਰੇ : ਨਰਿੰਦਰ ਸ਼ਰਮਾ

ਖਰੜ, 21 ਮਈ (ਜੰਡਪੁਰੀ)-ਆੜ੍ਹਤੀ ਐਸੋਸੀਏਸ਼ਨ ਖਰੜ ਦੇ ਪ੍ਰਧਾਨ ਨਰਿੰਦਰ ਸ਼ਰਮਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਆੜ੍ਹਤੀਆਂ ਦੀ ਕਮਿਸ਼ਨ ਅਤੇ ਲੇਬਰ ਦਾ ਭੁਗਤਾਨ ਤੁਰੰਤ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਭਾਵੇਂ ਸੀਜਨ ਖ਼ਤਮ ਹੋਏ ਨੂੰ ਇਕ ਮਹੀਨਾ ਬੀਤ ਚੁੱਕਾ ...

ਪੂਰੀ ਖ਼ਬਰ »

ਡੇਰਾਬੱਸੀ ਦੇ ਵਸਨੀਕਾਂ ਨੇ ਡੀ. ਸੀ. ਮੁਹਾਲੀ ਨੂੰ ਮੰਗ ਪੱਤਰ ਸੌਂਪਿਆ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-ਹਲਕਾ ਡੇਰਾਬੱਸੀ ਵਿਚਲੇ ਗੁਲਾਬਗੜ੍ਹ ਰੋਡ 'ਤੇ ਸਥਿਤ ਪਿੰਡ ਮੋਜਾ ਮਾਧੋਪੁਰ ਦੇ ਵਸਨੀਕਾਂ ਪਰਮਜੀਤ ਸਿੰਘ, ਅਮਰਜੀਤ ਸਿੰਘ, ਰਾਧੇ ਸ਼ਿਆਮ, ਮਨੀਸ਼ ਕੁਮਾਰ, ਨਰਾਤਾ ਰਾਮ, ਰਾਜ ਕੁਮਾਰ, ਅਵਤਾਰ ਸਿੰਘ, ਨਿਸ਼ਾ ਰਾਣੀ, ਸੁਨੀਤਾ ਰਾਣੀ, ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਡੀ. ਸੀ. ਦਫ਼ਤਰ ਦੇ ਬਾਹਰ ਧਰਨਾ ਚੌਥੇ ਦਿਨ ਵੀ ਜਾਰੀ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-ਭਾਰਤ ਮਾਲਾ ਪ੍ਰਾਜੈਕਟ 'ਚ ਆ ਰਹੀ ਜ਼ਿਲ੍ਹਾ ਮੁਹਾਲੀ ਦੇ ਵੱਖ-ਵੱਖ ਪਿੰਡਾਂ ਦੀ ਜ਼ਮੀਨ ਦਾ ਘੱਟ ਮੁਆਵਜ਼ਾ ਦੇਣ ਦੇ ਰੋਸ ਵਜੋਂ ਡੀ. ਸੀ. ਦਫ਼ਤਰ ਮੁਹਾਲੀ ਅੱਗੇ ਜ਼ਿਲ੍ਹੇ ਦੇ ਕਿਸਾਨਾਂ ਵਲੋਂ ਲਗਾਇਆ ਗਿਆ ਪੱਕਾ ਧਰਨਾ ਚੌਥੇ ਦਿਨ ...

ਪੂਰੀ ਖ਼ਬਰ »

ਦੁੱਧ ਉਤਪਾਦਕ ਸਹਿਕਾਰੀ ਸਭਾ ਨੇ ਮਰੀ ਮੱਝ ਤੇ ਗਾਂ ਦੇ ਮੁਆਵਜ਼ੇ ਦਾ ਦਿੱਤਾ ਚੈੱਕ

ਲਾਲੜੂ, 21 ਮਈ (ਰਾਜਬੀਰ ਸਿੰਘ)-'ਦੀ ਧਰਮਗੜ੍ਹ ਦੁੱਧ ਉਤਪਾਦਕ ਸਹਿਕਾਰੀ ਸਭਾ' ਦੇ ਦੁੱਧ ਉਤਪਾਦਕ ਬਲਜੀਤ ਸਿੰਘ ਪਿੰਡ ਧਰਮਗੜ੍ਹ ਦੀ ਅਚਾਨਕ ਅੱਗ ਲੱਗਣ ਕਾਰਨ ਇਕ ਮੱਝ ਤੇ ਗਾਂ ਮਰ ਗਈ ਸੀ, ਜਿਸ ਨੂੰ ਦੇਖਦਿਆਂ ਵੇਰਕਾ ਮਿਲਕ ਪਲਾਂਟ ਮੁਹਾਲੀ ਵਲੋਂ ਦੁੱਧ ਉਤਪਾਦਕਾਂ ਲਈ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਜੈਵਿਕ ਵਿਭਿੰਨਤਾ ਦਿਵਸ ਮਨਾਇਆ

ਖਰੜ, 21 ਮਈ (ਗੁਰਮੁੱਖ ਸਿੰਘ ਮਾਨ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘੜੂੰਆਂ ਵਿਖੇ ਜੈਵਿਕ ਵਿਭਿੰਨਤਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਵਿਚਕਾਰ ਫੈਂਸੀ ਡਰੈਸ ਮੁਕਾਬਲਾ ਕਰਵਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰ. ...

ਪੂਰੀ ਖ਼ਬਰ »

ਮਾਮਲਾ ਡੇਰਾ ਰਾਧਾ ਸੁਆਮੀ ਵਲੋਂ ਨਾਜਾਇਜ਼ ਤੌਰ 'ਤੇ ਦੱਬੀ ਜ਼ਮੀਨ ਦਾ ਪੰਚਾਇਤੀ/ਸ਼ਾਮਲਾਤ ਜ਼ਮੀਨ 'ਤੇ ਨਾਜਾਇਜ਼ ਕਬਜ਼ਾਧਾਰੀ ਵੱਡੇ ਮਗਰਮੱਛਾਂ 'ਤੇ ਵੀ ਪਹਿਲ ਦੇ ਆਧਾਰ 'ਤੇ ਕਾਰਵਾਈ ਹੋਵੇ : ਸਿਰਸਾ, ਡਾ. ਸਵਰਨ ਸਿੰਘ

ਐੱਸ. ਏ. ਐੱਸ. ਨਗਰ, 21 ਮਈ (ਤਰਵਿੰਦਰ ਸਿੰਘ ਬੈਨੀਪਾਲ)-ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਅਤੇ ਸੇਵਾ-ਮੁਕਤ ਆਈ. ਏ. ਐਸ. ਅਧਿਕਾਰੀ ਡਾ. ਸਵਰਨ ਸਿੰਘ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਪੰਚਾਇਤੀ ਜ਼ਮੀਨਾਂ 'ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਦੀ ...

ਪੂਰੀ ਖ਼ਬਰ »

ਸੱਚਖੰਡ ਵਾਸੀ ਗਿਆਨੀ ਬਲਵੰਤ ਸਿੰਘ ਦੀ 37ਵੀਂ ਬਰਸੀ ਮਨਾਈ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)- ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਗੁ. ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਸੱਚਖੰਡ ਵਾਸੀ ਗਿਆਨੀ ਬਲਵੰਤ ਸਿੰਘ ਦੀ 37ਵੀਂ ਬਰਸੀ ਮਨਾਈ ਗਈ | ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਕਲਾ ਪ੍ਰਦਰਸ਼ਨੀ ਲਗਾਈ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਫਾਈਨ ਆਰਟਸ ਵਿਭਾਗ ਵਲੋਂ ਤਿੰਨ ਰੋਜ਼ਾ ਸਾਲਾਨਾ ਕਲਾ ਪ੍ਰਦਰਸ਼ਨੀ ਲਗਾਈ ਗਈ, ਜਿਸ ਦੌਰਾਨ ਯੂਨੀਵਰਸਿਟੀ ਦੇ ਫਾਈਨ ਆਰਟਸ ਦੇ 300 ਤੋਂ ਵੱਧ ਵਿਦਿਆਰਥੀਆਂ ਨੇ ਪੇਂਟਿੰਗਾਂ, ਅਪਲਾਈਡ ਆਰਟਸ ...

ਪੂਰੀ ਖ਼ਬਰ »

ਸਨਾਤਮ ਧਰਮ ਸਭਾ ਦੇ ਪ੍ਰਧਾਨ ਵਲੋਂ ਪ੍ਰਬੰਧਕਾਂ ਸਮੇਤ ਸਭਾ ਦੀ ਬਾਡੀ ਭੰਗ ਕਰਨ ਦਾ ਫ਼ੈਸਲਾ

ਡੇਰਾਬੱਸੀ, 21 ਮਈ (ਰਣਬੀਰ ਸਿੰਘ ਪੜ੍ਹੀ)- ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸਨਾਤਨ ਧਰਮ ਸਭਾ (ਰਜਿ. 48) ਦੇ ਮੌਜੂਦਾ ਪ੍ਰਧਾਨ ਸੁਭਾਸ਼ ਗੁਪਤਾ ਉਰਫ਼ ਹੈਪੀ ਨੇ ਪ੍ਰਬੰਧਕਾਂ ਸਮੇਤ ਸਭਾ ਦੀ ਬਾਡੀ ਨੂੰ ਭੰਗ ਕਰਨ ਦਾ ਫ਼ੈਸਲਾ ਕੀਤਾ ਹੈ | ਸਭਾ ਦਾ ਕਾਰਜਕਾਲ ਖ਼ਤਮ ਹੋਣ ਤੋਂ ਇਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX