ਤਾਜਾ ਖ਼ਬਰਾਂ


ਅਫਗਾਨਿਸਤਾਨ: ਕਾਬੁਲ 'ਚ ਮਸਜਿਦ ਵਿਚ ਬੰਬ ਧਮਾਕਾ
. . .  1 day ago
ਜੰਡਿਆਲਾ ਨੇੜੇ ਪੁਲਿਸ ਮੁਕਾਬਲੇ ਉਪਰੰਤ ਦੋ ਗੈਂਗਸਟਰ ਗ੍ਰਿਫ਼ਤਾਰ ਦੋ ਕਿੱਲੋਗਰਾਮ ਹੈਰੋਇਨ ਤੇ ਪਿਸਤੌਲ ਬਰਾਮਦ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ , ਗੁਰਪ੍ਰੀਤ ਸਿੰਘ ਢਿੱਲੋਂ )-ਜੰਡਿਆਲਾ ਨੇੜੇ ਪੁਲਿਸ ਨਾਲ ਹੋਈ ਮੁੱਠਭੇੜ ਉਪਰੰਤ ਪੁਲਿਸ ਵਲੋਂ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦਾ ਸਬੰਧ ਜੱਗੂ ਭਗਵਾਨਪੁਰੀਆ ਗਰੁੱਪ ਨਾਲ
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ 'ਚ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ,ਪੁਲਿਸ ਪਾਰਟੀ ’ਤੇ ਫਾਇਰਿੰਗ
. . .  1 day ago
ਸੂਰਤ ਵਿਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰਿਆ
. . .  1 day ago
ਮਲੌਦ ਪੀ.ਏ.ਡੀ.ਬੀ. ਚੋਣਾਂ 'ਚ ਆਮ ਆਦਮੀ ਪਾਰਟੀ ਦੇ ਪੰਜ ਤੇ ਅਕਾਲੀ ਦਲ ਦੇ ਚਾਰ ਡਾਇਰੈਕਟਰ ਬਣੇ
. . .  1 day ago
ਮਲੌਦ, 17 ਅਗਸਤ (ਨਿਜ਼ਾਮਪੁਰ/ਚਾਪੜਾ)- ਮਲੌਦ ਪੀ.ਏ.ਡੀ.ਬੀ. ਬੈਂਕ ਦੀਆਂ ਚੋਣਾਂ 'ਚ ਪੰਜ ਸੀਟਾਂ 'ਤੇ ਚੋਣ ਹੋਈ, ਜਿਸ 'ਚ ਇਕ ਸੀਟ ਆਮ ਆਦਮੀ ਪਾਰਟੀ ਅਤੇ ਚਾਰ ਸੀਟਾਂ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਆਈਆਂ। ਜ਼ਿਕਰਯੋਗ ਹੈ ਕਿ ਕੁੱਲ 9 ਮੈਂਬਰਾਂ 'ਚੋਂ ਚਾਰ...
ਅਟਾਰੀ ਸਰਹੱਦ 'ਤੇ ਆਈ.ਸੀ.ਪੀ. 'ਚ ਹੋਇਆ ਧਮਾਕਾ, ਡਰਾਈ ਫਰੂਟ ਦੇ ਟਰੱਕ ਥੱਲੇ ਚੁੰਬਕ ਨਾਲ ਲਮਕਾਇਆ ਗਿਆ ਸੀ ਲੋਹੇ ਦਾ ਡੱਬਾ
. . .  1 day ago
ਅਟਾਰੀ, 17 ਅਗਸਤ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦੇ ਵਪਾਰਕ ਸੌਦੇ ਨੂੰ ਚਲਾਉਣ ਵਾਲੀ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ...
ਡੀ.ਜੀ. ਸੀ.ਏ. ਨੇ ਕੋਰੋਨਾ ਦੇ ਮੱਦੇਨਜ਼ਰ ਏਅਰਲਾਈਨਜ਼ ਕੰਪਨੀਆਂ ਨੂੰ ਜਾਰੀ ਕੀਤੀ ਨਵੀਆਂ ਹਦਾਇਤਾਂ
. . .  1 day ago
ਨਵੀਂ ਦਿੱਲੀ, 17 ਅਗਸਤ- ਦੇਸ਼ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (ਡੀ.ਜੀ. ਸੀ.ਏ.) ਨੇ ਏਅਰਲਾਈਨਜ਼ ਕੰਪਨੀਆਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ...
ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਮਿਲੀ ਇਤਰਾਜ਼ਯੋਗ ਚੀਜ਼
. . .  1 day ago
ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਅਫ਼ਗਾਨਿਸਤਾਨ ਦਰਮਿਆਨ ਚੱਲ ਰਹੇ ਵਪਾਰ ਦੌਰਾਨ ਅੱਜ ਅਫ਼ਗਾਨਿਸਤਾਨ ਤੋਂ ਪਾਕਿਸਤਾਨ ਰਾਹੀਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਇਤਰਾਜ਼ਯੋਗ ਚੀਜ਼ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ...
ਸੈਂਕੜੇ ਅਧਿਆਪਕਾਂ ਨੇ ਧਰਨਾ ਦੇ ਕੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਸੰਗਰੂਰ ਵਿਖੇ ਸੈਂਕੜੇ ਅਧਿਆਪਕਾਂ ਨੇ ਅਧਿਆਪਕ ਮੰਗਾਂ ਦੀ ਅਣਦੇਖੀ ਕਰਨ ਖ਼ਿਲਾਫ਼ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਅੱਗੇ ਇਕੱਠੇ ਹੋ ਕੇ ਜ਼ਬਰਦਸਤ ਨਾਅਰੇਬਾਜ਼ੀ...
ਕੁਲਦੀਪ ਧਾਲੀਵਾਲ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਵੰਡੀਆਂ ਮਸ਼ੀਨਾਂ 'ਚ 150 ਕਰੋੜ ਰੁਪਏ ਦੇ ਘਪਲੇ ਸੰਬੰਧੀ ਵਿਜੀਲੈਂਸ ਜਾਂਚ ਦੇ ਹੁਕਮ
. . .  1 day ago
ਚੰਡੀਗੜ੍ਹ 17 ਅਗਸਤ, ਭਗਵੰਤ ਮਾਨ ਸਰਕਾਰ ਵਲੋਂ ਸੂਬੇ 'ਚ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਪਹਿਲੇ ਦਿਨ ਤੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਪਹਿਲੀਆਂ ਸਰਕਾਰਾਂ 'ਚ ਲੋਕਾਂ ਦੇ ਪੈਸੇ ਦੀ ਲੁੱਟ-ਖਸੁੱਟ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਰਾਜਸੀ ਆਗੂਆਂ...
ਕਿਸਾਨਾਂ ਨੂੰ ਕੇਂਦਰ ਵਲੋਂ ਰਾਹਤ, ਖ਼ੇਤੀਬਾੜੀ ਕਰਜ਼ 'ਤੇ 1.5 ਫ਼ੀਸਦੀ ਸਹਾਇਤਾ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 17 ਅਗਸਤ-ਕੈਬਨਿਟ ਦੀ ਬੈਠਕ 'ਚ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ 3 ਲੱਖ ਤੱਕ ਦੇ ਛੋਟੀ ਮਿਆਦ ਵਾਲੇ ਖ਼ੇਤੀ...
ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦੀ ਹੋਈ ਸ਼ੁਰੂਆਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦਾ ਉਦਘਾਟਨ ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸ.ਈ.ਈ. ਅਸ਼ੋਕ ਸ਼ਰਮਾ...
ਚਿੱਟੇ ਮੱਛਰ ਨਾਲ ਖ਼ਰਾਬ ਹੋਇਆ ਨਰਮਾ ਵਾਹਿਆ
. . .  1 day ago
ਰਾਮਾ ਮੰਡੀ, 17 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)- ਨਰਮਾ ਪੱਟੀ 'ਚ ਚਿੱਟਾ ਮੱਛਰ ਨਰਮੇ ਦੀ ਫ਼ਸਲ ਨੂੰ ਤਬਾਹ ਕਰ ਰਿਹਾ ਹੈ। ਕਿਸਾਨਾਂ ਵਲੋਂ ਨਰਮੇ ਦੀ ਫ਼ਸਲ ਬਚਾਉਣ ਲਈ ਸਪਰੇਹਾਂ ਕੀਤੀਆਂ ਜਾ ਰਹੀਆ ਹਨ। 'ਆਪ' ਸਰਕਾਰ ਜੋ ਪਹਿਲਾਂ ਕਹਿੰਦੀ ਸੀ ਕਿ ਪਿੰਡ-ਪਿੰਡ...
ਪਟਿਆਲਾ: ਦਿਨ-ਦਿਹਾੜੇ ਨਕਾਬਪੋਸ਼ ਵਿਅਕਤੀਆਂ ਵਲੋਂ ਹਜ਼ਾਰਾਂ ਰੁਪਏ ਦੀ ਲੁੱਟ
. . .  1 day ago
ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਦੇ ਬਿਸ਼ਨ ਨਗਰ ਵਿਖੇ ਦਿਨ-ਦਿਹਾੜੇ ਦੋ ਨਕਾਬਪੋਸ਼ ਵਿਅਕਤੀਆਂ ਨੇ 65 ਹਜ਼ਾਰ ਰੁਪਏ ਦੀ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਦਾ ਮਾਮਲਾ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਨੌਜਵਾਨ ਵਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ...
ਅੰਮ੍ਰਿਤਸਰ: ਪੁਲਿਸ ਦੀ ਗੱਡੀ ਹੇਠਾਂ ਬੰਬ ਰੱਖਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ)-ਬੀਤੇ ਦਿਨੀਂ ਇਕ ਸਬ-ਇੰਸਪੈਕਟਰ ਦੀ ਗੱਡੀ ਹੇਠਾਂ ਬੰਬ ਲਾ ਕੇ ਉਡਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਨੇ 2 ਮੁਲਜ਼ਮਾਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਦਿੱਲੀ ਤੋਂ ਵਿਸਤਾਰਾ ਏਅਰਲਾਈਨ ਰਾਹੀਂ ਅੰਮ੍ਰਿਤਸਰ ਲਿਆਂਦਾ...
ਭੇਤਭਰੇ ਹਾਲਾਤ 'ਚ ਜੰਡਿਆਲਾ ਦੇ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 17ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਫਗਵਾੜਾ ਮੁੱਖ ਮਾਰਗ ਤੇ ਪੈਂਦੇ ਪਿੰਡ ਲਖਨਪਾਲ ਕੋਲ ਅੱਜ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲਖਨਪਾਲ ਦੇ ਸਰਪੰਚ ਰਮਨ ਕੁਮਾਰ ਨੇ ਦੱਸਿਆ ਕਿ...
ਪਵਨ ਕੁਮਾਰ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਦੀ ਮੌਜੂਦਗੀ 'ਚ ਭਾਜਪਾ 'ਚ ਹੋਏ ਸ਼ਾਮਿਲ
. . .  1 day ago
ਨਵੀਂ ਦਿੱਲੀ, 17 ਅਗਸਤ-ਹਿਮਾਚਲ ਪ੍ਰਦੇਸ਼ ਦੇ ਕਾਂਗਰਸ ਵਿਧਾਇਕ ਪਵਨ ਕੁਮਾਰ ਕਾਜਲ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਿਲ ਹੋਏ ਹਨ।
24 ਅਗਸਤ ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਚੰਡੀਗੜ੍ਹ, 17 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦਾ ਦੌਰਾ ਕਰਨਗੇ । ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਮੋਦੀ ਨਵੀਂ ਚੰਡੀਗੜ੍ਹ ਕੇ ਮੁੱਲਾਂਪੁਰ ਪਹੁੰਚਣਗੇ, ਜਿੱਥੇ ਉਹ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ...
ਸੜਕ ਦੀ ਖ਼ਸਤਾ ਹਾਲਤ ਕਾਰਨ ਬੱਸ ਨੇ ਦੋ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਕੁਚਲਿਆ, ਦੋਹਾਂ ਦੀ ਮੌਕੇ 'ਤੇ ਹੋਈ ਮੌਤ
. . .  1 day ago
ਚੇਤਨਪੁਰਾ, 17 ਅਗਸਤ (ਮਹਾਂਬੀਰ ਸਿੰਘ ਗਿੱਲ)-ਅੰਮ੍ਰਿਤਸਰ-ਫਤਹਿਗੜ੍ਹ ਚੂੜੀਆਂ ਵਾਇਆ ਚੇਤਨਪੁਰਾ ਸੜਕ ਦੀ ਖ਼ਸਤਾ ਹਾਲਤ ਕਾਰਨ ਅੱਜ ਫਿਰ ਵਾਪਰੇ ਇਕ ਦਰਦਨਾਕ ਤੇ ਭਿਆਨਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਬੱਲ ਕਲਾਂ ਚੌਕੀ ਦੇ ਇੰਚਾਰਜ...
ਰਾਵੀ ਦਰਿਆ ਨਜ਼ਦੀਕ ਸੜਕ 'ਤੇ ਪਏ ਪਾੜ ਨੂੰ ਪੂਰਨ ਲਈ ਪ੍ਰਸ਼ਾਸਨ ਤੇ ਆਰਮੀ ਵਲੋਂ ਸੰਭਾਲਿਆ ਮੋਰਚਾ
. . .  1 day ago
ਰਮਦਾਸ/ਅਜਨਾਲਾ, 17 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)- ਰਾਵੀ ਦਰਿਆ 'ਚ ਬੀਤੇ ਕੱਲ੍ਹ ਅਚਾਨਕ ਪਾਣੀ ਵਧਣ ਕਾਰਨ ਸੜਕ ਟੁੱਟ ਜਾਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਹਰਕਤ 'ਚ ਆਉਂਦਿਆਂ ਆਰਮੀ ਦੀ ਸਹਾਇਤਾ ਨਾਲ ਸੜਕ ਨੂੰ ਮੁੜ ਮੁਰੰਮਤ...
ਇਨ੍ਹਾਂ 75 ਸਾਲਾਂ 'ਚ ਭਾਰਤ ਨੇ ਬਹੁਤ ਕੁਝ ਹਾਸਲ ਕੀਤਾ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 17 ਅਗਸਤ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਦੇ ਹਰ ਬੱਚੇ ਲਈ ਸਿੱਖਿਆ ਜ਼ਰੂਰੀ ਹੈ। ਸਿੱਖਿਆ ਹਰ ਪਰਿਵਾਰ ਨੂੰ ਅਮੀਰ ਬਣਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਲਈ ਮੁਫ਼ਤ ਇਲਾਜ ਜ਼ਰੂਰੀ ਹੈ। ਭਾਰਤ ਦਾ ਹਰ ਨਾਗਰਿਕ...
ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੱਟ ਕੇ ਸੁੱਟਣ ਵਾਲੇ ਦੋਸ਼ੀਆਂ ਖ਼ਿਲਾਫ਼ ਕਰਵਾਈ ਨਾ ਕਰਨ ਨੂੰ ਲੈ ਕੇ ਬਰਨਾਲਾ ਮਾਨਸਾ ਰੋੜ ਕੀਤਾ ਜਾਮ
. . .  1 day ago
ਜੋਗਾ, 17 ਅਗਸਤ (ਹਰਜਿੰਦਰ ਸਿੰਘ ਚਹਿਲ)-ਪਿੰਡ ਅਲੀਸ਼ੇਰ ਕਲਾਂ (ਮਾਨਸਾ) ਵਿਖੇ ਬੀਤੇ ਕੱਲ੍ਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੁੱਟਣ ਦੇ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ਵਲੋਂ ਰਾਤ ਦੇ ਸਮੇਂ ਤੋਂ ਮਾਨਸਾ ਬਰਨਾਲਾ ਹਾਈਵੇ ਜਾਮ ਕੀਤਾ ਗਿਆ...
ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)-ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਭਾਜਪਾ ਨੇਤਾ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ । ਇਸ ਸੰਬੰਧੀ ਖੰਨਾ ਨੇ ਕਿ ਦੱਸਿਆ ਕਿ ਮੁਲਾਕਾਤ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਕੋਲ...
'ਆਪ' ਵਿਧਾਇਕ ਸ਼ੀਤਲ ਅੰਗੁਰਾਲ ਸਮੇਤ ਪੂਰੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
. . .  1 day ago
ਜਲੰਧਰ, 17 ਅਗਸਤ (ਅੰਮ੍ਰਿਤਪਾਲ)-ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਵਟ੍ਹਸਐਪ ਨੰਬਰ ਤੋਂ ਕਾਲ ਆਈ ਅਤੇ ਕਿਹਾ ਗਿਆ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਜੇਠ ਸੰਮਤ 554

ਪੰਜਾਬ / ਜਨਰਲ

ਡੇਅਰੀ ਫਾਰਮਰਾਂ ਵਲੋਂ ਸਰਕਾਰ ਿਖ਼ਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-ਪੰਜਾਬ ਭਰ ਤੋਂ ਆਏ ਹਜ਼ਾਰਾਂ ਡੇਅਰੀ ਫਾਰਮਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਵੇਰਕਾ ਮਿਲਕ ਪਲਾਂਟ ਮੁਹਾਲੀ ਅੱਗੇ ਇਕੱਤਰ ਹੋ ਕੇ ਸੂਬਾ ਸਰਕਾਰ ਖ਼ਿਲਾਫ਼ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀ. ਡੀ. ਐਫ. ਏ.) ਦੇ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਨੇ ਕਿਹਾ ਕਿ ਖੇਤੀਬਾੜੀ ਤੋਂ ਬਾਅਦ ਡੇਅਰੀ ਫਾਰਮਿੰਗ ਪੰਜਾਬ ਦੇ ਕਿਸਾਨਾਂ ਲਈ ਰੋਜ਼ੀ-ਰੋਟੀ ਦਾ ਦੂਜਾ ਸਭ ਤੋਂ ਵੱਡਾ ਸਾਧਨ ਹੈ | ਉਨ੍ਹਾਂ ਕਿਹਾ ਕਿ ਸੂਬਾ ਅੱਜ ਵਪਾਰਕ ਡੇਅਰੀ ਫਾਰਮਿੰਗ ਦੇ ਕਿੱਤੇ 'ਚ ਦੇਸ਼ 'ਚ ਪਹਿਲੇ ਸਥਾਨ 'ਤੇ ਹੈ ਅਤੇ ਪਰ ਇਸ ਦੇ ਬਾਵਜੂਦ ਅੱਜ ਹਰ ਡੇਅਰੀ ਫਾਰਮਰ ਆਰਥਿਕ ਸੰਕਟ 'ਚੋਂ ਗੁਜ਼ਰ ਰਿਹਾ ਹੈ | ਉਨ੍ਹਾਂ ਕਿਹਾ ਕਿ ਦੋ ਸਾਲਾਂ ਤੋਂ ਵੱਧ ਸਮੇਂ ਤੋਂ ਦੁੱਧ ਦੇ ਰੇਟ ਨਹੀਂ ਵਧਾਏ ਗਏ, ਪਰ ਹਰੇ ਚਾਰੇ, ਫੀਡ ਤੇ ਖਲ ਆਦਿ 'ਚ ਚੋਖਾ ਵਾਧਾ ਹੋ ਚੁੱਕਾ ਹੈ | ਪਿਛਲੇ ਦੋ ਸਾਲਾਂ 'ਚ ਪਸ਼ੂਆਂ ਦੇ ਚਾਰੇ ਦੇ ਰੇਟ ਦੁੱਗਣੇ ਹੋ ਗਏ ਹਨ ਅਤੇ ਏਨਾ ਵਾਧਾ ਪਿਛਲੇ 25 ਸਾਲਾਂ 'ਚ ਡੇਅਰੀ ਕਾਰੋਬਾਰ 'ਚ ਪਹਿਲਾਂ ਕਦੇ ਨਹੀਂ ਦੇਖਿਆ ਗਿਆ | ਉਨ੍ਹਾਂ ਕਿਹਾ ਕਿ ਪਸ਼ੂ ਖੁਰਾਕ ਦਾ ਵੱਡਾ ਹਿੱਸਾ ਸੋਇਆਬੀਨ ਹੈ, ਜੋ ਇਕ ਸਾਲ ਪਹਿਲਾਂ 3200 ਰੁ. ਪ੍ਰਤੀ ਕੁਇੰਟਲ ਸੀ ਅਤੇ ਹੁਣ ਇਸ ਦੀ ਕੀਮਤ 6500 ਰੁ. ਪ੍ਰਤੀ ਕੁਇੰਟਲ ਹੈ | ਲਗਾਤਾਰ ਵਧ ਰਹੇ ਘਾਟੇ ਦੇ ਮੱਦੇਨਜ਼ਰ ਹੁਣ ਸਾਰੇ ਡੇਅਰੀ ਫਾਰਮ ਬੰਦ ਹੋਣ ਦੇ ਕਿਨਾਰੇ ਪਹੁੰਚ ਚੁੱਕੇ ਹਨ | ਉਨ੍ਹਾਂ ਕਿਹਾ ਕਿ ਜਥੇਬੰਦੀ ਨਵੀਂ ਸਰਕਾਰ ਨਾਲ ਕਈ ਮੀਟਿੰਗਾਂ ਕਰ ਚੁੱਕੀ ਹੈ, ਪਰ ਸਰਕਾਰ ਵਲੋਂ ਹੁਣ ਤੱਕ ਉਨ੍ਹਾਂ ਦੀਆਂ ਮੰਗਾਂ ਦੇ ਸੰਬੰਧ 'ਚ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਉਨ੍ਹਾਂ ਨੂੰ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਣਾ ਪਿਆ ਹੈ | ਉਨ੍ਹਾਂ ਦੱਸਿਆ ਕਿ ਹੋਰਨਾਂ ਰਾਜਾਂ ਜਿਵੇਂ ਕਿ ਹਰਿਆਣਾ ਤੇ ਰਾਜਸਥਾਨ 'ਚ 5 ਰੁ. ਪ੍ਰਤੀ ਲੀਟਰ, ਪੱਛਮੀ ਬੰਗਾਲ 'ਚ 7 ਰੁ. ਪ੍ਰਤੀ ਲੀਟਰ, ਉਤਰਾਖੰਡ 'ਚ 4 ਰੁ. ਪ੍ਰਤੀ ਲੀਟਰ ਅਤੇ ਤੇਲੰਗਾਨਾ 'ਚ 4 ਰੁ. ਪ੍ਰਤੀ ਲੀਟਰ ਉਥੋਂ ਦੀਆਂ ਸਰਕਾਰਾਂ ਡੇਅਰੀ ਫਾਰਮਰਾਂ ਨੂੰ ਵਿੱਤੀ ਸਹਾਇਤਾ ਦੇ ਰਹੀਆਂ ਹਨ, ਪਰ ਪੰਜਾਬ ਸਰਕਾਰ ਇਸ ਮਾਮਲੇ 'ਚ ਚੁੱਪੀ ਸਾਧੀ ਬੈਠੀ ਹੈ | ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰਦੀ, ਧਰਨਾ ਜਾਰੀ ਰਹੇਗਾ |
ਡੇਅਰੀ ਫਾਰਮਰਾਂ ਦੇ ਵੱਡੇ ਇਕੱਠ ਕਾਰਨ ਖਰੜ-ਚੰਡੀਗੜ੍ਹ ਹਾਈਵੇਅ ਹੋਇਆ ਜਾਮ
ਵੇਰਕਾ ਮਿਲਕ ਪਲਾਂਟ ਮੁਹਾਲੀ ਅੱਗੇ ਪੰਜਾਬ ਭਰ ਤੋਂ ਆਏ ਡੇਅਰੀ ਫਾਰਮਰਾਂ ਦੇ ਵੱਡੇ ਇਕੱਠ ਕਾਰਨ ਖਰੜ-ਚੰਡੀਗੜ੍ਹ ਹਾਈਵੇਅ ਜਾਮ ਹੋ ਗਿਆ, ਜਿਸ ਕਾਰਨ ਸੜਕ 'ਤੇ ਦੂਰ ਤੱਕ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ | ਇਸ ਦੌਰਾਨ ਟ੍ਰੈਫ਼ਿਕ ਪੁਲਿਸ ਨੂੰ ਭਾਰੀ ਮੁਸ਼ੱਕਤ ਦਾ ਸਾਹਮਣਾ ਕਰਨਾ ਪਿਆ ਅਤੇ ਟ੍ਰੈਫ਼ਿਕ ਪੁਲਿਸ ਦੇ ਮੁਲਾਜ਼ਮਾਂ ਨੂੰ ਆਵਾਜਾਈ ਨੂੰ ਸੁਚਾਰੂ ਕਰਵਾਉਣ ਲਈ ਸਾਰੀ ਟ੍ਰੈਫ਼ਿਕ ਨੂੰ ਸੰਨੀ ਇਨਕਲੇਵ ਤੋਂ ਏਅਰਪੋਰਟ ਰੋਡ ਨੂੰ ਡਾਈਵਰਟ ਕਰਨਾ ਪਿਆ |

ਮਿਲਕਫੈੱਡ ਵਲੋਂ ਦੁੱਧ ਦੇ ਭਾਅ 'ਚ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ-ਚੀਮਾ

ਢਾਈ ਮਹੀਨਿਆਂ 'ਚ ਕੁੱਲ 70 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ

ਚੰਡੀਗੜ੍ਹ, 21 ਮਈ (ਅਜੀਤ ਬਿਊਰੋ)- ਦੁੱਧ ਉਤਪਾਦਕਾਂ ਨੂੰ ਲਗਾਤਾਰ ਵਧ ਰਹੀਆਂ ਪਸ਼ੂ ਖ਼ੁਰਾਕ ਦੀਆਂ ਕੀਮਤਾਂ ਅਤੇ ਹੋਰ ਲਾਗਤਾਂ 'ਚ ਹੋ ਰਹੇ ਵਾਧੇ ਨਾਲ ਨਜਿੱਠਣ ਲਈ ਮਿਲਕਫੈੱਡ ਵਲੋਂ 21 ਮਈ, 2022 ਤੋਂ ਦੁੱਧ ਦੇ ਖ਼ਰੀਦ ਭਾਅ 'ਚ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਦੀ ਪੈਦਲ ਯਾਤਰਾ ਆਰੰਭ

ਗੋਬਿੰਦਘਾਟ (ਉਤਰਾਖੰਡ), 21 ਮਈ- (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਗੋਬਿੰਦ ਸਿੰਘ ਜੀ ਦੇ ਪੂਰਬਲੇ ਜਨਮ ਦੇ ਤਪ ਅਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਪੈਦਲ ਯਾਤਰਾ ਲਈ ਅੱਜ ਪਹਿਲਾ ਜਥਾ ਆਪਣੇ ਦੂਜੇ ਪੜਾਅ ਗੁਰਦੁਆਰਾ ਗੋਬਿੰਦ ਘਾਟ ਤੋਂ ਪੰਜ ਪਿਆਰਿਆਂ ਦੀ ...

ਪੂਰੀ ਖ਼ਬਰ »

ਛੱਤ ਵਾਲੇ ਪੱਖੇ ਹੇਠ ਉਸਲਵੱਟੇ ਲੈ ਕੇ ਸਿੱਧੂ ਨੇ ਜੇਲ੍ਹ 'ਚ ਗੁਜ਼ਾਰੀ ਪਹਿਲੀ ਰਾਤ

ਪਟਿਆਲਾ, 21 ਮਈ (ਗੁਰਪ੍ਰੀਤ ਸਿੰਘ ਚੱਠਾ)-ਸ਼ਾਹੀ ਠਾਠ ਬਾਠ 'ਚ ਜ਼ਿੰਦਗੀ ਬਸਰ ਕਰਨ ਵਾਲੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ 34 ਸਾਲ ਪੁਰਾਣੇ ਸੜਕ ਹਿੰਸਾ ਮਾਮਲੇ 'ਚ ਸੁਣਾਈ ਗਈ ਇਕ ਸਾਲ ਦੀ ਸਜ਼ਾ ਤੋਂ ਬਾਅਦ ਸੂਚਨਾ ਅਨੁਸਾਰ ਅੱਜ ਪਹਿਲੀ ਰਾਤ ...

ਪੂਰੀ ਖ਼ਬਰ »

ਪਤਨੀ ਨੇ ਹੀ ਘੜੀ ਸੀ ਆਪਣੇ ਪਤੀ ਦੇ ਕਤਲ ਦੀ ਸਾਜਿਸ਼

ਸਮਰਾਲਾ, 21 ਮਈ (ਗੋਪਾਲ ਸੋਫ਼ਤ, ਕੁਲਵਿੰਦਰ ਸਿੰਘ)-ਇੱਥੋਂ ਨਜ਼ਦੀਕ ਪਿੰਡ ਭਗਵਾਨਪੁਰਾ ਨੇੜੇ ਠੇਕੇ ਦੇ ਕਰਿੰਦੇ ਪਿੰਡ ਮੁੱਤਿਓਾ ਦੇ ਵਸਨੀਕ ਯਾਦਵਿੰਦਰ ਸਿੰਘ ਦੇ ਹੋਏ ਕਤਲ ਦੀ ਗੁੱਥੀ ਸਥਾਨਕ ਪੁਲਿਸ ਨੇ ਤਿੰਨ ਦਿਨਾਂ 'ਚ ਹੀ ਸੁਲਝਾ ਲਈ ਹੈ | ਜਿਸ 'ਚ ਮਿ੍ਤਕ ਦੀ ਪਤਨੀ ਹੀ ...

ਪੂਰੀ ਖ਼ਬਰ »

ਘਰੋਂ ਭੱਜੇ ਪ੍ਰੇਮੀ ਜੋੜੇ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਪਿੰਡ ਦੇਊ ਦੇ ਰਹਿਣ ਵਾਲੇ ਇਕ ਨੌਜਵਾਨ ਅਤੇ ਮੋਗੇ ਜ਼ਿਲ੍ਹੇ 'ਚ ਵਿਆਹੀ ਉਸ ਦੀ ਪ੍ਰੇਮਿਕਾ ਨੇ ਜ਼ਹਰਿਲੀ ਦਵਾਈ ਪੀ ਕੇ ਆਤਮ ਹੱਤਿਆ ਕਰ ਲਈ, ਜਿਨ੍ਹਾਂ ਦੀਆਂ ਲਾਸ਼ਾਂ ਪਿੰਡ ਦੇ ਬਾਹਰ ਮਿਲੀਆਂ ਹਨ | ...

ਪੂਰੀ ਖ਼ਬਰ »

ਗਰਮੀ ਨਾਲ ਵਿਅਕਤੀ ਦੀ ਮੌਤ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)-ਤਰਨਤਾਰਨ ਰੇਲਵੇ ਲਾਈਨ ਨਜ਼ਦੀਕ ਡੇਰਾ ਬਾਬਾ ਜਗਤਾਰ ਸਿੰਘ ਵਿਖੇ ਗਰਮੀ ਨਾਲ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ | ਰੇਲਵੇ ਪੁਲਿਸ ਵਲੋਂ ਇਸ ਸੰਬੰਧ 'ਚ ਧਾਰਾ 174 ਤਹਿਤ ਕਾਰਵਾਈ ਕਰ ਕੇ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਹੈ | ਰੇਲਵੇ ...

ਪੂਰੀ ਖ਼ਬਰ »

ਬਿਆਸ 'ਚ ਨਹਾਉਂਦੇ ਸਮੇਂ ਦੋ ਨੌਜਵਾਨ ਰੁੜੇ

ਮਿਆਣੀ, 21 ਮਈ (ਹਰਜਿੰਦਰ ਸਿੰਘ ਮੁਲਤਾਨੀ)-ਅੱਜ ਦੇਰ ਸ਼ਾਮ ਟਾਂਡਾ ਦੇ ਨੇੜੇ ਪੈਂਦੇ ਪਿੰਡ ਅਬਦੁਲਾਪੁਰ ਵਿਖੇ ਦਰਿਆ ਬਿਆਸ ਦੇ ਕੰਢੇ ਨਹਾਉਂਦੇ ਸਮੇਂ ਜੀਜਾ ਸਾਲਾ ਦਰਿਆ ਦੇ ਤੇਜ਼ ਵਹਾਅ ਦੇ ਚਲਦੇ ਡੁੱਬ ਗਏ | ਦਰਿਆ ਬਿਆਸ ਦੇ ਕੰਢੇ ਪੈਂਦੇ ਪਿੰਡ ਅਬਦੁੱਲਾਪੁਰ ਨੇੜੇ ਇਕ ...

ਪੂਰੀ ਖ਼ਬਰ »

ਮੂੰਗੀ ਦੀ ਪਿਛਲੇ ਸਾਲ ਨਾਲੋਂ 70,000 ਏਕੜ ਵੱਧ ਰਕਬੇ 'ਚ ਹੋਈ ਕਾਸ਼ਤ

31072 ਏਕੜ 'ਚ ਬਿਜਾਈ ਨਾਲ ਬਠਿੰਡਾ ਮੋਹਰੀ

ਚੰਡੀਗੜ੍ਹ, 21 ਮਈ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੇ ਕਿਸਾਨਾਂ ਨੂੰ ਬਦਲਵੀਆਂ ਫ਼ਸਲਾਂ ਦੀ ਬਿਜਾਈ ਕਰ ਕੇ ਪਾਣੀ ਦੀ ਬੱਚਤ ਕਰਨ ਦੀ ਕੀਤੀ ਅਪੀਲ 'ਤੇ ਪੰਜਾਬ 'ਚ ਇਸ ਸਾਲ 1.25 ਲੱਖ ਏਕੜ (50,000 ਹੈਕਟੇਅਰ) ਰਕਬੇ 'ਚ ਮੂੰਗੀ ਦੀ ਬਿਜਾਈ ਹੋਣ ਨਾਲ ਨਵਾਂ ...

ਪੂਰੀ ਖ਼ਬਰ »

ਅੱਤਵਾਦ, ਗੈਂਗਸਟਰ ਤੇ ਨਸ਼ਿਆਂ ਖਿਲਾਫ਼ ਕਾਰਵਾਈ ਤੇਜ਼ ਕੀਤੀ ਜਾਵੇ-ਡੀ. ਜੀ. ਪੀ. ਭਾਵਰਾ

ਅੰਮਿ੍ਤਸਰ/ਜਲੰਧਰ ਛਾਉਣੀ , 21 ਮਈ (ਰੇਸ਼ਮ ਸਿੰਘ, ਪਵਨ ਖਰਬੰਦਾ)-ਜੂਨ ਦੇ ਪਹਿਲੇ ਹਫ਼ਤੇ ਸਾਕਾ ਨੀਲਾ ਤਾਰਾ ਦੀ ਵਰੇ੍ਹਗੰਢ ਮੌਕੇ ਸ਼ਹਿਰ ਦੀ ਸੁਰੱਖਿਆ ਲਈ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ | ਇਹ ਪ੍ਰਗਟਾਵਾ ਅੱਜ ਇੱਥੇ ਪੁਲਿਸ ਲਾਈਨ ਵਿਖੇ ਸੁਰੱਖਿਆ ਤੇ ਕਾਨੂੰਨ ...

ਪੂਰੀ ਖ਼ਬਰ »

ਤਲਾਬ 'ਚ ਡੁੱਬਣ ਨਾਲ 2 ਬੱਚਿਆਂ ਦੀ ਮੌਤ

ਗੁਰਾਇਆ, 21 ਮਈ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਪਾਸਲਾ ਵਿਖੇ ਦਿਲ ਕੰਬਾਊ ਘਟਨਾ 'ਚ ਦੋ ਬੱਚਿਆਂ ਦੀ ਤਲਾਬ 'ਚ ਡੁੱਬਣ ਨਾਲ ਮੌਤ ਹੋ ਗਈ | ਮਿਲੀ ਜਾਣਕਾਰੀ ਮੁਤਾਬਿਕ ਏਕਮ ਹੀਰ ਪੁੱਤਰ ਸੁਖਦੀਪ ਕੁਮਾਰ 7 ਸਾਲ ਅਤੇ ਮੋਹਿਤ ਪੁੱਤਰ ਰਵਿੰਦਰਜੀਤ ਉਮਰ 7 ਸਾਲ, ਸਕੂਲ ਤੋਂ ਆਉਣਾ ...

ਪੂਰੀ ਖ਼ਬਰ »

ਅਣਪਛਾਤਿਆਂ ਵਲੋਂ ਸੁਨਿਆਰੇ ਦੀ ਲੁੱਟਖੋਹ ਉਪਰੰਤ ਹੱਤਿਆ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)-ਭਿੱਖੀਵਿੰਡ ਵਿਖੇ ਸੁਨਿਆਰੇ ਦਾ ਕੰਮ ਕਰਦੇ ਇਕ ਵਿਅਕਤੀ ਦੀ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਹੱਤਿਆ ਕਰ ਦਿੱਤੇ ਜਾਣ ਦੀ ਖ਼ਬਰ ਹੈ | ਇਹ ਹੱਤਿਆ ਭਿੱਖੀਵਿੰਡ ਤੋਂ ਅੰਮਿ੍ਤਸਰ ਆਉਂਦਿਆਂ ਰਸਤੇ 'ਚ ਹੀ ਅਗਵਾ ਕਰ ਕੇ ਕੀਤੀ ਗਈ ਅਤੇ ...

ਪੂਰੀ ਖ਼ਬਰ »

ਜ਼ਮੀਨੀ ਝਗੜੇ 'ਚ ਪੁੱਤ ਵਲੋਂ ਬਜ਼ੁਰਗ ਪਿਤਾ ਦੀ ਹੱਤਿਆ

ਬੁਢਲਾਡਾ, 21 ਮਈ (ਸਵਰਨ ਸਿੰਘ ਰਾਹੀ)- ਨੇੜਲੇ ਪਿੰਡ ਦੋਦੜਾ ਵਿਖੇ ਜ਼ਮੀਨੀ ਮਾਮਲੇ ਨੂੰ ਲੈ ਕੇ ਪੁੱਤ ਵਲੋਂ ਬਜ਼ੁਰਗ ਪਿਤਾ ਦੀ ਹੱਤਿਆ ਕੀਤੇ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਮਿ੍ਤਕ ਪ੍ਰੀਤਮ ਸਿੰਘ ਦੀ ਲੜਕੀ ਜਸਵਿੰਦਰ ਕੌਰ ਨੇ ਦੱਸਿਆ ਕਿ ਕੁਝ ਸਾਲ ਪਹਿਲਾਂ ਉਸ ...

ਪੂਰੀ ਖ਼ਬਰ »

ਲੋਕ ਸਭਾ ਜ਼ਿਮਨੀ ਚੋਣ 'ਚ ਸੁਨੀਲ ਜਾਖੜ ਨੂੰ ਉਤਾਰ ਸਕਦੀ ਹੈ ਭਾਜਪਾ

ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 21 ਮਈ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵਲੋਂ ਭਾਜਪਾ 'ਚ ਸ਼ਮੂਲੀਅਤ ਕਰਨ ਮਗਰੋਂ ਹੁਣ ਭਾਜਪਾ ਉਨ੍ਹਾਂ ਨੂੰ ਲੋਕ ਸਭਾ ਜ਼ਿਮਨੀ ਚੋਣ ਸੰਗਰੂਰ 'ਚ ਉਤਾਰਨ ਬਾਰੇ ਵਿਚਾਰ ਕਰ ਰਹੀ ਹੈ | ਭਾਜਪਾ ਦੇ ਸੂਤਰਾਂ ਅਨੁਸਾਰ ...

ਪੂਰੀ ਖ਼ਬਰ »

ਵਣ ਵਿਭਾਗ 'ਚ 6 ਅਫ਼ਸਰਾਂ ਨੂੰ ਕੀਤਾ ਪਦ-ਉਨਤ

ਲੁਧਿਆਣਾ, 21 ਮਈ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਵਣ ਵਿਭਾਗ 'ਚ 6 ਉਪ ਵਣ ਰੇਂਜਰਾਂ ਨੂੰ ਪਦ-ਉੱਨਤ ਕਰਦਿਆਂ ਵਣ ਰੇਂਜਰ ਬਣਾਇਆ ਗਿਆ ਹੈ | ਮੁੱਖ ਵਣ-ਪਾਲ ਪੰਜਾਬ ਮੁਹਾਲੀ ਵਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਅਮਨਦੀਪ ਸਿੰਘ ਉਪ ਵਣ ਰੇਂਜਰ ਪਟਿਆਲਾ ਮੰਡਲ ਨੂੰ , ...

ਪੂਰੀ ਖ਼ਬਰ »

ਅਣ-ਅਧਿਕਾਰਿਤ ਸਕੈਨਿੰਗ ਸੈਂਟਰ ਦੀ ਡਾਕਟਰ ਵਲੋਂ ਪੁਲਿਸ ਹਿਰਾਸਤ ਦੌਰਾਨ ਸਨਸਨੀਖੇਜ਼ ਖੁਲਾਸੇ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)- ਸਿਹਤ ਅਧਿਕਾਰੀਆਂ ਵਲੋਂ ਬੁੱਧਵਾਰ ਨੂੰ ਰਿਸ਼ੀ ਨਗਰ ਸਥਿਤ ਅਣਅਧਿਕਾਰਿਤ ਸਕੈਨਿੰਗ ਸੈਂਟਰ 'ਤੇ ਛਾਪਾਮਾਰੀ ਕਰ ਕੇ ਗਿ੍ਫ਼ਤਾਰ ਕੀਤੀ ਮਹਿਲਾ ਡਾ. ਮਹਿੰਦਰ ਕੌਰ ਨੇ ਪੁਲਿਸ ਹਿਰਾਸਤ 'ਚ ਸਨਸਨੀਖੇਜ਼ ਖੁਲਾਸੇ ਕੀਤੇ ਹਨ, ਜਿਸ ...

ਪੂਰੀ ਖ਼ਬਰ »

ਕੇਂਦਰ ਸਰਕਾਰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦ ਕਰਵਾਏ-ਭਾਈ ਰਣਜੀਤ ਸਿੰਘ

ਚੰਡੀਗੜ੍ਹ, 21 ਮਈ (ਪ੍ਰੋ. ਅਵਤਾਰ ਸਿੰਘ)- ਪੰਥਕ ਜਥੇਬੰਦੀ ਦੇ ਸਰਪ੍ਰਸਤ ਬਾਬਾ ਸਰਬਜੋਤ ਸਿੰਘ ਬੇਦੀ ਤੇ ਪ੍ਰਧਾਨ ਜਥੇਦਾਰ ਭਾਈ ਰਣਜੀਤ ਸਿੰਘ ਵਲੋਂ ਕਈ ਜ਼ਿਲਿ੍ਹਆਂ ਦੇ ਪ੍ਰਧਾਨ ਤੇ ਮੁੱਖ ਮੀਡੀਆ ਸਲਾਹਾਕਾਰ ਦੀ ਸੂਚੀ ਜਾਰੀ ਕੀਤੀ, ਜੋ ਅੱਜ ਨਵੇਂ ਨਿਯੁਕਤ ਜ਼ਿਲ੍ਹਾ ...

ਪੂਰੀ ਖ਼ਬਰ »

ਪੰਜਾਬ ਤੋਂ ਰਾਜ ਸਭਾ ਦੀਆਂ 2 ਸੀਟਾਂ ਲਈ ਚੋਣ 10 ਜੂਨ ਨੂੰ

ਚੰਡੀਗੜ੍ਹ, 21 ਮਈ (ਐਨ.ਐਸ ਪਰਵਾਨਾ)-ਸਰਕਾਰੀ ਹਲਕਿਆਂ ਤੋਂ ਪਤਾ ਚੱਲਿਆ ਹੈ ਕਿ ਪੰਜਾਬ ਤੋਂ ਰਾਜ ਸਭਾ ਦੀਆਂ 2 ਸੀਟਾਂ ਲਈ ਚੋਣ 10 ਜੂਨ ਨੂੰ ਹੋ ਰਹੀਆਂ ਹਨ, ਜਿਨ੍ਹਾਂ ਲਈ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਸੰਭਾਵਿਤ ਉਮੀਦਵਾਰਾਂ ਦੀ ਜਿੱਤ ਯਕੀਨੀ ਦਿਖਾਈ ਦੇ ਰਹੀ ਹੈ | ਇਹ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਖ਼ੂਨੀ ਸ਼ਹੀਦੀ ਸਾਕੇ 'ਤੇ ਵਿਸ਼ੇਸ਼

ਚੱਬੇਵਾਲ-ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ 'ਚ ਜਮੁਨਾ ਨਦੀ ਦੇ ਕੰਢੇ 'ਤੇ ਸਥਿਤ ਹੈ | ਭਾਰਤ ਦੀ ਆਜ਼ਾਦੀ ਤੋਂ ਬਾਅਦ ਵੀ ਸ੍ਰੀ ਪਾਉਂਟਾ ਸਾਹਿਬ ਦੇ ਦਰਬਾਰ ਸਾਹਿਬ ਦਾ ...

ਪੂਰੀ ਖ਼ਬਰ »

ਦਿੱਲੀ 'ਚ ਮੌਸਮ ਖਰਾਬ ਹੋਣ ਕਾਰਨ 17 ਉਡਾਣਾਂ ਨੂੰ ਅੰਮਿ੍ਤਸਰ ਉਤਾਰਿਆ

ਰਾਜਾਸਾਂਸੀ, 21 ਮਈ (ਹਰਦੀਪ ਸਿੰਘ ਖੀਵਾ)-ਬੀਤੀ ਰਾਤ ਰਾਜਧਾਨੀ ਦਿੱਲੀ 'ਚ ਅਚਾਨਕ ਮੌਸਮ ਖ਼ਰਾਬ ਹੋਣ ਕਾਰਨ ਦਿੱਲੀ ਉਤਰਨ ਵਾਲੀਆਂ ਵੱਖ-ਵੱਖ 17 ਉਡਾਣਾਂ ਦਾ ਰੂਟ ਬਦਲਦਿਆਂ ਐਮਰਜੈਂਸੀ ਡਾਇਵਰਟ ਕਰ ਕੇ ਅੰਮਿ੍ਤਸਰ ਦੇ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ...

ਪੂਰੀ ਖ਼ਬਰ »

ਗੈਂਗਸਟਰ ਦਿਲਪ੍ਰੀਤ ਬਾਬਾ ਦੇ ਗੈਂਗ ਨਾਲ ਸੰਬੰਧਿਤ ਦੋ ਵਿਅਕਤੀ ਪੁਲਿਸ ਵਲੋਂ ਕਾਬੂ

ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਸੀ.ਆਈ.ਏ. ਸਟਾਫ਼ ਦੀ ਟੀਮ ਨੇ ਦਿਲਪ੍ਰੀਤ ਬਾਬਾ (ਗੈਂਗਸਟਰ) ਗੈਂਗ ਨਾਲ ਸੰਬੰਧਿਤ 2 ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਚਿੱਟੇ ਦੀ ਭੇਟ ਚੜਿ੍ਹਆ ਨੌਜਵਾਨ

ਇਲਾਕੇ 'ਚ ਸ਼ਰੇਆਮ ਵਿਕ ਰਿਹਾ ਨਸ਼ਾ, ਪੁਲਿਸ ਖਾਮੋਸ਼

ਫ਼ਿਰੋਜ਼ਪੁਰ, 21 ਮਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ 'ਚ ਬਸਤੀ ਸ਼ੇਖਾਂ ਵਾਲੀ 'ਚ ਇਕ ਹੋਰ ਨੌਜਵਾਨ ਚਿੱਟੇ ਦੀ ਭੇਟ ਚੜ੍ਹ ਗਿਆ | ਮਿ੍ਤਕ ਦੀ ਪਛਾਣ ਸੂਰਜ (22) ਪੁੱਤਰ ਦਿਆਲੀ ਵਾਸੀ ਬਸਤੀ ਸ਼ੇਖਾਂ ਵਾਲੀ ਫ਼ਿਰੋਜ਼ਪੁਰ ਸ਼ਹਿਰ ਵਜੋਂ ਦੱਸੀ ਗਈ ਹੈ | ਮਿ੍ਤਕ ਦੇ ਪਰਿਵਾਰਕ ...

ਪੂਰੀ ਖ਼ਬਰ »

ਨਸ਼ਿਆਂ ਦੀ ਪੂਰਤੀ ਲਈ ਪੰਜਾਬੀ ਮੁੰਡੇ ਅਪਰਾਧ ਦੇ ਰਾਹ ਪਏ

ਨਰਪਿੰਦਰ ਸਿੰਘ ਧਾਲੀਵਾਲ ਰਾਮਪੁਰਾ ਫੂਲ, 21 ਮਈ- ਨਸ਼ਿਆਂ ਦੀ ਪੂਰਤੀ ਲਈ ਪੰਜਾਬੀ ਮੁੰਡੇ ਅਪਰਾਧ ਦੇ ਰਾਹ ਪਏ ਹੋਏ ਹਨ | ਨਸ਼ੇੜੀਆਂ ਵਲੋਂ ਜਿੱਥੇ ਸ਼ਹਿਰਾਂ ਅੰਦਰ ਝਪਟਮਾਰਾਂ ਕੀਤੀਆਂ ਜਾ ਰਹੀਆਂ ਹਨ, ਉੱਥੇ ਆਮ ਲੋਕਾਂ ਨਾਲ ਬਿਨਾ ਮਤਲਬ ਤੋਂ ਲੜਾਈ ਝਗੜੇ ਕਰਨ ਦੇ ...

ਪੂਰੀ ਖ਼ਬਰ »

ਰੂਸ ਵਲੋਂ ਮਾਰੀਓਪੋਲ 'ਤੇ ਕਬਜ਼ੇ ਦਾ ਦਾਅਵਾ

ਪੋਕਰੋਵਸਕ (ਯੂਕਰੇਨ), 21 ਮਈ (ਏਜੰਸੀ)-ਰੂਸ ਨੇ ਲਗਪਗ ਤਿੰਨ ਮਹੀਨਿਆਂ ਦੀ ਘੇਰਾਬੰਦੀ ਤੋਂ ਬਾਅਦ ਮਾਰੀਓਪੋਲ 'ਤੇ ਕਬਜ਼ਾ ਕਰਨ ਦਾ ਦਾਅਵਾ ਕੀਤਾ ਹੈ | ਯੂਕਰੇਨ ਦੇ ਰਣਨੀਤਕ ਤੌਰ 'ਤੇ ਮਹੱਤਵਪੂਰਨ ਇਸ ਬੰਦਰਗਾਹ ਸ਼ਹਿਰ 'ਤੇ ਰੂਸ ਦਾ ਕਬਜ਼ਾ ਜੰਗ ਦੌਰਾਨ ਉਸ ਦੀ ਸਭ ਤੋਂ ਵੱਡੀ ...

ਪੂਰੀ ਖ਼ਬਰ »

ਪੰਜਾਬ ਤੇ ਜੰਮੂ-ਕਸ਼ਮੀਰ ਦੇ ਅਧਿਕਾਰੀਆਂ ਵਲੋਂ ਸ਼ਾਹਪੁਰ ਕੰਢੀ ਡੈਮ ਪੋ੍ਰਜੈਕਟ ਦਾ ਨਿਰੀਖਣ

ਜੰਮੂ, 21 ਮਈ (ਪੀ.ਟੀ.ਆਈ.)-ਪੰਜਾਬ ਤੇ ਜੰਮੂ-ਕਸ਼ਮੀਰ ਦੇ ਸੀਨੀਅਰ ਅਧਿਕਾਰੀਆਂ ਵਲੋਂ ਸ਼ਾਹਪੁਰ ਕੰਢੀ ਡੈਮ ਪ੍ਰੋਜੈਕਟ ਦੀ ਪ੍ਰਗਤੀ ਦਾ ਸਾਂਝੇ ਤੌਰ 'ਤੇ ਨਿਰੀਖਣ ਕੀਤਾ ਗਿਆ | ਜੰਮੂ-ਕਸ਼ਮੀਰ ਦੇ ਜਲ ਸ਼ਕਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਅਸ਼ੋਕ ਕੁਮਾਰ ਪਰਮਾਰ ਵਲੋਂ ...

ਪੂਰੀ ਖ਼ਬਰ »

ਸੀ. ਐਨ. ਜੀ. ਦੀ ਕੀਮਤ 'ਚ 2 ਰੁਪਏ ਪ੍ਰਤੀ ਕਿਲੋ ਦਾ ਵਾਧਾ

ਨਵੀਂ ਦਿੱਲੀ, 21 ਮਈ (ਪੀ.ਟੀ.ਆਈ.)-ਰਾਸ਼ਟਰੀ ਰਾਜਧਾਨੀ 'ਚ ਅੱਜ ਸੀ.ਐਨ.ਜੀ. ਦੀਆਂ ਕੀਮਤਾਂ 'ਚ 2 ਰੁਪਏ ਪ੍ਰਤੀ ਕਿਲੋਗ੍ਰਾਮ ਦਾ ਵਾਧਾ ਕਰ ਦਿੱਤਾ ਗਿਆ ਹੈ | ਇਸ ਦੇ ਨਾਲ ਹੀ ਪਿਛਲੇ 2 ਮਹੀਨਿਆਂ 'ਚ ਸੀ.ਐਨ.ਜੀ. ਦੀਆਂ ਕੀਮਤਾਂ 'ਚ 13ਵੀਂ ਵਾਰ ਵਾਧਾ ਕੀਤਾ ਜਾ ਚੁੱਕਾ ਹੈ | ਸੀ.ਐਨ.ਜੀ. ਦੀ ...

ਪੂਰੀ ਖ਼ਬਰ »

ਜਾਪਾਨ 'ਚ ਕੁਆਡ ਸੰਮੇਲਨ 'ਚ ਹਿੱਸਾ ਲੈਣਗੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 21 ਮਈ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਪਾਨ 'ਚ ਹੋ ਰਹੇ ਕਵਾਡ ਸਿਖਰ ਸੰਮੇਲਨ ਦੌਰਾਨ ਆਪਣੇ ਲਗਪਗ 40 ਘੰਟਿਆਂ ਦੇ ਠਹਿਰਾਅ ਦੌਰਾਨ ਜਿਥੇ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ, ਆਸਟ੍ਰੇਲੀਆ ਤੇ ਜਾਪਾਨ ਦੇ ਪ੍ਰਧਾਨ ਮੰਤਰੀ ਸਮੇਤ ਕਵਾਡ ਦੀ ...

ਪੂਰੀ ਖ਼ਬਰ »

ਐਗਰੋ ਇੰਡਸਟਰੀ ਨੂੰ ਹੁਲਾਰਾ ਦੇਣ ਲਈ ਲਿਆ ਜਾਵੇਗਾ ਪ੍ਰਵਾਸੀ ਕਾਰੋਬਾਰੀਆਂ ਦਾ ਸਹਿਯੋਗ-ਭਗਵੰਤ ਮਾਨ

ਚੰਡੀਗੜ੍ਹ, 21 ਮਈ (ਅਜੀਤ ਬਿਊਰੋ)- ਪੰਜਾਬ ਸਰਕਾਰ ਐਗਰੋ ਇੰਡਸਟਰੀ ਨੂੰ ਪ੍ਰਫੁੱਲਿਤ ਕਰਨ ਲਈ ਉਚੇਚੇ ਯਤਨ ਕਰ ਰਹੀ ਹੈ | ਇਸ ਕਾਰਜ 'ਚ ਪੰਜਾਬੀ ਪ੍ਰਵਾਸੀਆਂ ਵਲੋਂ ਵਿਖਾਏ ਜਾ ਰਹੇ ਉਤਸ਼ਾਹ ਦਾ ਪੰਜਾਬ ਸਰਕਾਰ ਪੂਰਾ ਸਤਿਕਾਰ ਕਰੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਪੰਜਾਬ ਨੂੰ ਆਈ. ਟੀ. ਹੱਬ ਦੇ ਤੌਰ 'ਤੇ ਉਭਾਰਨ ਦੀ ਲੋੜ-ਅਮਰਦੀਪ ਸਿੰਘ ਹਰੀ

ਘਾਨਾ ਦੇ ਉੱਘੇ ਕਾਰੋਬਾਰੀ ਤੇ ਆਈ. ਟੀ. ਖੇਤਰ ਦੀ ਪ੍ਰਮੁੱਖ ਸ਼ਖਸੀਅਤ ਦੀ 'ਅਜੀਤ' ਨਾਲ ਵਿਸ਼ੇਸ਼ ਮੁਲਾਕਾਤ

ਜਲੰਧਰ, 21 ਮਈ (ਜਸਪਾਲ ਸਿੰਘ)- ਸੂਚਨਾ ਤਕਨਾਲੋਜੀ ਦੇ ਖੇਤਰ 'ਚ ਪੰਜਾਬ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਇਸ ਨੂੰ ਆਈ. ਟੀ. ਹੱਬ ਦੇ ਤੌਰ 'ਤੇ ਉਭਾਰਨ ਦੀ ਲੋੜ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਫਰੀਕਨ ਦੇਸ਼ ਘਾਨਾ ਦੇ ਉੱਘੇ ਆਈ. ਟੀ. ਕੰਪਨੀ ਆਈ. ਪੀ. ਐਮ. ਸੀ ਦੇ ਸੰਸਥਾਪਕ ...

ਪੂਰੀ ਖ਼ਬਰ »

ਜੰਗ-ਏ-ਆਜ਼ਾਦੀ ਯਾਦਗਾਰ ਵਿਖੇ 'ਬਸੰਤੀ ਚੋਲਾ' ਦੀ ਸ਼ਾਨਦਾਰ ਪੇਸ਼ਕਾਰੀ

ਜਲੰਧਰ, 21 ਮਈ (ਜਸਪਾਲ ਸਿੰਘ)-ਜੰਗ-ਏ-ਆਜ਼ਾਦੀ ਯਾਦਗਾਰ ਕਰਤਾਰਪੁਰ ਵਿਖੇ ਅੱਜ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਸਰਪ੍ਰਸਤੀ ਅਤੇ ਵਿਸ਼ੂ ਸ਼ਰਮਾ ਦੀ ਨਿਰਦੇਸ਼ਨਾ ਹੇਠ ਆਜ਼ਾਦੀ ਸੰਘਰਸ਼ ਦੀ ਇਨਕਲਾਬੀ ਵਿਰਾਸਤ ਨੂੰ ਪੇਸ਼ ਕਰਦਾ ਨਾਟਕ 'ਬਸੰਤੀ ਚੋਲਾ' ਖੇਡਿਆ ...

ਪੂਰੀ ਖ਼ਬਰ »

ਮਥੁਰਾ ਵਿਖੇ ਸ਼ਾਹੀ ਈਦਗਾਹ ਹਟਾਉਣ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਣਵਾਈ 20 ਨੂੰ

ਮûਰਾ, 21 ਮਈ (ਏਜੰਸੀ)-ਮûਰਾ ਅਦਾਲਤ ਦੀ ਫਾਸਟ-ਟਰੈਕ ਅਦਾਲਤ ਵਿਚ ਪਟੀਸ਼ਨਕਰਤਾ ਵਲੋਂ ਦਾਇਰ ਕਟਰਾ ਕੇਸ਼ਵ ਦੇਵ ਮੰਦਰ ਦੀ ਭੂਮੀ ਨਾਲ ਸ਼ਾਹੀ ਮਸਜਿਦ ਈਦਗਾਹ ਨੂੰ ਤਬਦੀਲ ਕਰਨ ਨਾਲ ਸਬੰਧਿਤ ਇਕ ਮੁਕੱਦਮੇ ਵਿਚ ਸੁਣਵਾਈ ਦੀ ਅਗਲੀ ਤਰੀਖ 20 ਜੁਲਾਈ ਤੈਅ ਕੀਤੀ ਗਈ ਹੈ | ...

ਪੂਰੀ ਖ਼ਬਰ »

'ਹਨੀ ਟਰੈਪ' 'ਚ ਫਸੇ ਜਵਾਨ ਨੇ ਪਾਕਿ ਏਜੰਟ ਨਾਲ ਸਾਂਝੀ ਕੀਤੀ ਜਾਣਕਾਰੀ, ਗਿ੍ਫ਼ਤਾਰ

ਜੈਪੁਰ, 21 ਮਈ (ਏਜੰਸੀ)-'ਹਨੀ ਟਰੈਪ' ਦਾ ਸ਼ਿਕਾਰ ਹੋਏ ਭਾਰਤੀ ਫੌਜ ਦੇ ਜਵਾਨ ਨੂੰ ਪਾਕਿਸਤਾਨੀ ਏਜੰਟ ਨਾਲ ਗੁਪਤ ਅਤੇ ਰਣਨੀਤਕ ਜਾਣਕਾਰੀ ਸਾਂਝੀ ਕਰਨ ਦੇ ਦੋਸ਼ ਵਿਚ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ | ਜੈਪੁਰ ਵਿਖੇ ਡਿਊਟੀ 'ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX