ਤਾਜਾ ਖ਼ਬਰਾਂ


ਅਫਗਾਨਿਸਤਾਨ: ਕਾਬੁਲ 'ਚ ਮਸਜਿਦ ਵਿਚ ਬੰਬ ਧਮਾਕਾ
. . .  1 day ago
ਜੰਡਿਆਲਾ ਨੇੜੇ ਪੁਲਿਸ ਮੁਕਾਬਲੇ ਉਪਰੰਤ ਦੋ ਗੈਂਗਸਟਰ ਗ੍ਰਿਫ਼ਤਾਰ ਦੋ ਕਿੱਲੋਗਰਾਮ ਹੈਰੋਇਨ ਤੇ ਪਿਸਤੌਲ ਬਰਾਮਦ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ , ਗੁਰਪ੍ਰੀਤ ਸਿੰਘ ਢਿੱਲੋਂ )-ਜੰਡਿਆਲਾ ਨੇੜੇ ਪੁਲਿਸ ਨਾਲ ਹੋਈ ਮੁੱਠਭੇੜ ਉਪਰੰਤ ਪੁਲਿਸ ਵਲੋਂ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦਾ ਸਬੰਧ ਜੱਗੂ ਭਗਵਾਨਪੁਰੀਆ ਗਰੁੱਪ ਨਾਲ
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ 'ਚ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ,ਪੁਲਿਸ ਪਾਰਟੀ ’ਤੇ ਫਾਇਰਿੰਗ
. . .  1 day ago
ਸੂਰਤ ਵਿਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰਿਆ
. . .  1 day ago
ਮਲੌਦ ਪੀ.ਏ.ਡੀ.ਬੀ. ਚੋਣਾਂ 'ਚ ਆਮ ਆਦਮੀ ਪਾਰਟੀ ਦੇ ਪੰਜ ਤੇ ਅਕਾਲੀ ਦਲ ਦੇ ਚਾਰ ਡਾਇਰੈਕਟਰ ਬਣੇ
. . .  1 day ago
ਮਲੌਦ, 17 ਅਗਸਤ (ਨਿਜ਼ਾਮਪੁਰ/ਚਾਪੜਾ)- ਮਲੌਦ ਪੀ.ਏ.ਡੀ.ਬੀ. ਬੈਂਕ ਦੀਆਂ ਚੋਣਾਂ 'ਚ ਪੰਜ ਸੀਟਾਂ 'ਤੇ ਚੋਣ ਹੋਈ, ਜਿਸ 'ਚ ਇਕ ਸੀਟ ਆਮ ਆਦਮੀ ਪਾਰਟੀ ਅਤੇ ਚਾਰ ਸੀਟਾਂ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਆਈਆਂ। ਜ਼ਿਕਰਯੋਗ ਹੈ ਕਿ ਕੁੱਲ 9 ਮੈਂਬਰਾਂ 'ਚੋਂ ਚਾਰ...
ਅਟਾਰੀ ਸਰਹੱਦ 'ਤੇ ਆਈ.ਸੀ.ਪੀ. 'ਚ ਹੋਇਆ ਧਮਾਕਾ, ਡਰਾਈ ਫਰੂਟ ਦੇ ਟਰੱਕ ਥੱਲੇ ਚੁੰਬਕ ਨਾਲ ਲਮਕਾਇਆ ਗਿਆ ਸੀ ਲੋਹੇ ਦਾ ਡੱਬਾ
. . .  1 day ago
ਅਟਾਰੀ, 17 ਅਗਸਤ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦੇ ਵਪਾਰਕ ਸੌਦੇ ਨੂੰ ਚਲਾਉਣ ਵਾਲੀ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ...
ਡੀ.ਜੀ. ਸੀ.ਏ. ਨੇ ਕੋਰੋਨਾ ਦੇ ਮੱਦੇਨਜ਼ਰ ਏਅਰਲਾਈਨਜ਼ ਕੰਪਨੀਆਂ ਨੂੰ ਜਾਰੀ ਕੀਤੀ ਨਵੀਆਂ ਹਦਾਇਤਾਂ
. . .  1 day ago
ਨਵੀਂ ਦਿੱਲੀ, 17 ਅਗਸਤ- ਦੇਸ਼ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (ਡੀ.ਜੀ. ਸੀ.ਏ.) ਨੇ ਏਅਰਲਾਈਨਜ਼ ਕੰਪਨੀਆਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ...
ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਮਿਲੀ ਇਤਰਾਜ਼ਯੋਗ ਚੀਜ਼
. . .  1 day ago
ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਅਫ਼ਗਾਨਿਸਤਾਨ ਦਰਮਿਆਨ ਚੱਲ ਰਹੇ ਵਪਾਰ ਦੌਰਾਨ ਅੱਜ ਅਫ਼ਗਾਨਿਸਤਾਨ ਤੋਂ ਪਾਕਿਸਤਾਨ ਰਾਹੀਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਇਤਰਾਜ਼ਯੋਗ ਚੀਜ਼ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ...
ਸੈਂਕੜੇ ਅਧਿਆਪਕਾਂ ਨੇ ਧਰਨਾ ਦੇ ਕੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਸੰਗਰੂਰ ਵਿਖੇ ਸੈਂਕੜੇ ਅਧਿਆਪਕਾਂ ਨੇ ਅਧਿਆਪਕ ਮੰਗਾਂ ਦੀ ਅਣਦੇਖੀ ਕਰਨ ਖ਼ਿਲਾਫ਼ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਅੱਗੇ ਇਕੱਠੇ ਹੋ ਕੇ ਜ਼ਬਰਦਸਤ ਨਾਅਰੇਬਾਜ਼ੀ...
ਕੁਲਦੀਪ ਧਾਲੀਵਾਲ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਵੰਡੀਆਂ ਮਸ਼ੀਨਾਂ 'ਚ 150 ਕਰੋੜ ਰੁਪਏ ਦੇ ਘਪਲੇ ਸੰਬੰਧੀ ਵਿਜੀਲੈਂਸ ਜਾਂਚ ਦੇ ਹੁਕਮ
. . .  1 day ago
ਚੰਡੀਗੜ੍ਹ 17 ਅਗਸਤ, ਭਗਵੰਤ ਮਾਨ ਸਰਕਾਰ ਵਲੋਂ ਸੂਬੇ 'ਚ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਪਹਿਲੇ ਦਿਨ ਤੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਪਹਿਲੀਆਂ ਸਰਕਾਰਾਂ 'ਚ ਲੋਕਾਂ ਦੇ ਪੈਸੇ ਦੀ ਲੁੱਟ-ਖਸੁੱਟ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਰਾਜਸੀ ਆਗੂਆਂ...
ਕਿਸਾਨਾਂ ਨੂੰ ਕੇਂਦਰ ਵਲੋਂ ਰਾਹਤ, ਖ਼ੇਤੀਬਾੜੀ ਕਰਜ਼ 'ਤੇ 1.5 ਫ਼ੀਸਦੀ ਸਹਾਇਤਾ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 17 ਅਗਸਤ-ਕੈਬਨਿਟ ਦੀ ਬੈਠਕ 'ਚ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ 3 ਲੱਖ ਤੱਕ ਦੇ ਛੋਟੀ ਮਿਆਦ ਵਾਲੇ ਖ਼ੇਤੀ...
ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦੀ ਹੋਈ ਸ਼ੁਰੂਆਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦਾ ਉਦਘਾਟਨ ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸ.ਈ.ਈ. ਅਸ਼ੋਕ ਸ਼ਰਮਾ...
ਚਿੱਟੇ ਮੱਛਰ ਨਾਲ ਖ਼ਰਾਬ ਹੋਇਆ ਨਰਮਾ ਵਾਹਿਆ
. . .  1 day ago
ਰਾਮਾ ਮੰਡੀ, 17 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)- ਨਰਮਾ ਪੱਟੀ 'ਚ ਚਿੱਟਾ ਮੱਛਰ ਨਰਮੇ ਦੀ ਫ਼ਸਲ ਨੂੰ ਤਬਾਹ ਕਰ ਰਿਹਾ ਹੈ। ਕਿਸਾਨਾਂ ਵਲੋਂ ਨਰਮੇ ਦੀ ਫ਼ਸਲ ਬਚਾਉਣ ਲਈ ਸਪਰੇਹਾਂ ਕੀਤੀਆਂ ਜਾ ਰਹੀਆ ਹਨ। 'ਆਪ' ਸਰਕਾਰ ਜੋ ਪਹਿਲਾਂ ਕਹਿੰਦੀ ਸੀ ਕਿ ਪਿੰਡ-ਪਿੰਡ...
ਪਟਿਆਲਾ: ਦਿਨ-ਦਿਹਾੜੇ ਨਕਾਬਪੋਸ਼ ਵਿਅਕਤੀਆਂ ਵਲੋਂ ਹਜ਼ਾਰਾਂ ਰੁਪਏ ਦੀ ਲੁੱਟ
. . .  1 day ago
ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਦੇ ਬਿਸ਼ਨ ਨਗਰ ਵਿਖੇ ਦਿਨ-ਦਿਹਾੜੇ ਦੋ ਨਕਾਬਪੋਸ਼ ਵਿਅਕਤੀਆਂ ਨੇ 65 ਹਜ਼ਾਰ ਰੁਪਏ ਦੀ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਦਾ ਮਾਮਲਾ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਨੌਜਵਾਨ ਵਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ...
ਅੰਮ੍ਰਿਤਸਰ: ਪੁਲਿਸ ਦੀ ਗੱਡੀ ਹੇਠਾਂ ਬੰਬ ਰੱਖਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ)-ਬੀਤੇ ਦਿਨੀਂ ਇਕ ਸਬ-ਇੰਸਪੈਕਟਰ ਦੀ ਗੱਡੀ ਹੇਠਾਂ ਬੰਬ ਲਾ ਕੇ ਉਡਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਨੇ 2 ਮੁਲਜ਼ਮਾਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਦਿੱਲੀ ਤੋਂ ਵਿਸਤਾਰਾ ਏਅਰਲਾਈਨ ਰਾਹੀਂ ਅੰਮ੍ਰਿਤਸਰ ਲਿਆਂਦਾ...
ਭੇਤਭਰੇ ਹਾਲਾਤ 'ਚ ਜੰਡਿਆਲਾ ਦੇ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 17ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਫਗਵਾੜਾ ਮੁੱਖ ਮਾਰਗ ਤੇ ਪੈਂਦੇ ਪਿੰਡ ਲਖਨਪਾਲ ਕੋਲ ਅੱਜ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲਖਨਪਾਲ ਦੇ ਸਰਪੰਚ ਰਮਨ ਕੁਮਾਰ ਨੇ ਦੱਸਿਆ ਕਿ...
ਪਵਨ ਕੁਮਾਰ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਦੀ ਮੌਜੂਦਗੀ 'ਚ ਭਾਜਪਾ 'ਚ ਹੋਏ ਸ਼ਾਮਿਲ
. . .  1 day ago
ਨਵੀਂ ਦਿੱਲੀ, 17 ਅਗਸਤ-ਹਿਮਾਚਲ ਪ੍ਰਦੇਸ਼ ਦੇ ਕਾਂਗਰਸ ਵਿਧਾਇਕ ਪਵਨ ਕੁਮਾਰ ਕਾਜਲ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਿਲ ਹੋਏ ਹਨ।
24 ਅਗਸਤ ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਚੰਡੀਗੜ੍ਹ, 17 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦਾ ਦੌਰਾ ਕਰਨਗੇ । ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਮੋਦੀ ਨਵੀਂ ਚੰਡੀਗੜ੍ਹ ਕੇ ਮੁੱਲਾਂਪੁਰ ਪਹੁੰਚਣਗੇ, ਜਿੱਥੇ ਉਹ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ...
ਸੜਕ ਦੀ ਖ਼ਸਤਾ ਹਾਲਤ ਕਾਰਨ ਬੱਸ ਨੇ ਦੋ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਕੁਚਲਿਆ, ਦੋਹਾਂ ਦੀ ਮੌਕੇ 'ਤੇ ਹੋਈ ਮੌਤ
. . .  1 day ago
ਚੇਤਨਪੁਰਾ, 17 ਅਗਸਤ (ਮਹਾਂਬੀਰ ਸਿੰਘ ਗਿੱਲ)-ਅੰਮ੍ਰਿਤਸਰ-ਫਤਹਿਗੜ੍ਹ ਚੂੜੀਆਂ ਵਾਇਆ ਚੇਤਨਪੁਰਾ ਸੜਕ ਦੀ ਖ਼ਸਤਾ ਹਾਲਤ ਕਾਰਨ ਅੱਜ ਫਿਰ ਵਾਪਰੇ ਇਕ ਦਰਦਨਾਕ ਤੇ ਭਿਆਨਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਬੱਲ ਕਲਾਂ ਚੌਕੀ ਦੇ ਇੰਚਾਰਜ...
ਰਾਵੀ ਦਰਿਆ ਨਜ਼ਦੀਕ ਸੜਕ 'ਤੇ ਪਏ ਪਾੜ ਨੂੰ ਪੂਰਨ ਲਈ ਪ੍ਰਸ਼ਾਸਨ ਤੇ ਆਰਮੀ ਵਲੋਂ ਸੰਭਾਲਿਆ ਮੋਰਚਾ
. . .  1 day ago
ਰਮਦਾਸ/ਅਜਨਾਲਾ, 17 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)- ਰਾਵੀ ਦਰਿਆ 'ਚ ਬੀਤੇ ਕੱਲ੍ਹ ਅਚਾਨਕ ਪਾਣੀ ਵਧਣ ਕਾਰਨ ਸੜਕ ਟੁੱਟ ਜਾਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਹਰਕਤ 'ਚ ਆਉਂਦਿਆਂ ਆਰਮੀ ਦੀ ਸਹਾਇਤਾ ਨਾਲ ਸੜਕ ਨੂੰ ਮੁੜ ਮੁਰੰਮਤ...
ਇਨ੍ਹਾਂ 75 ਸਾਲਾਂ 'ਚ ਭਾਰਤ ਨੇ ਬਹੁਤ ਕੁਝ ਹਾਸਲ ਕੀਤਾ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 17 ਅਗਸਤ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਦੇ ਹਰ ਬੱਚੇ ਲਈ ਸਿੱਖਿਆ ਜ਼ਰੂਰੀ ਹੈ। ਸਿੱਖਿਆ ਹਰ ਪਰਿਵਾਰ ਨੂੰ ਅਮੀਰ ਬਣਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਲਈ ਮੁਫ਼ਤ ਇਲਾਜ ਜ਼ਰੂਰੀ ਹੈ। ਭਾਰਤ ਦਾ ਹਰ ਨਾਗਰਿਕ...
ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੱਟ ਕੇ ਸੁੱਟਣ ਵਾਲੇ ਦੋਸ਼ੀਆਂ ਖ਼ਿਲਾਫ਼ ਕਰਵਾਈ ਨਾ ਕਰਨ ਨੂੰ ਲੈ ਕੇ ਬਰਨਾਲਾ ਮਾਨਸਾ ਰੋੜ ਕੀਤਾ ਜਾਮ
. . .  1 day ago
ਜੋਗਾ, 17 ਅਗਸਤ (ਹਰਜਿੰਦਰ ਸਿੰਘ ਚਹਿਲ)-ਪਿੰਡ ਅਲੀਸ਼ੇਰ ਕਲਾਂ (ਮਾਨਸਾ) ਵਿਖੇ ਬੀਤੇ ਕੱਲ੍ਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੁੱਟਣ ਦੇ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ਵਲੋਂ ਰਾਤ ਦੇ ਸਮੇਂ ਤੋਂ ਮਾਨਸਾ ਬਰਨਾਲਾ ਹਾਈਵੇ ਜਾਮ ਕੀਤਾ ਗਿਆ...
ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)-ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਭਾਜਪਾ ਨੇਤਾ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ । ਇਸ ਸੰਬੰਧੀ ਖੰਨਾ ਨੇ ਕਿ ਦੱਸਿਆ ਕਿ ਮੁਲਾਕਾਤ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਕੋਲ...
'ਆਪ' ਵਿਧਾਇਕ ਸ਼ੀਤਲ ਅੰਗੁਰਾਲ ਸਮੇਤ ਪੂਰੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
. . .  1 day ago
ਜਲੰਧਰ, 17 ਅਗਸਤ (ਅੰਮ੍ਰਿਤਪਾਲ)-ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਵਟ੍ਹਸਐਪ ਨੰਬਰ ਤੋਂ ਕਾਲ ਆਈ ਅਤੇ ਕਿਹਾ ਗਿਆ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਜੇਠ ਸੰਮਤ 554

ਖੰਨਾ / ਸਮਰਾਲਾ

ਗੁਰੂ ਨਾਨਕ ਨੈਸ਼ਨਲ ਕਾਲਜ ਖੇਤੀਬਾੜੀ ਵਿਭਾਗ ਤੇ ਸੀ. ਆਈ. ਆਈ. ਫਾਊਾਡੇਸ਼ਨ ਵਲੋਂ ਸਾਂਝਾ ਕਿਸਾਨ ਸਿਖਲਾਈ ਕੈਂਪ

ਖੰਨਾ/ਦੋਰਾਹਾ, 21 ਮਈ (ਪੱਤਰ ਪ੍ਰੇਰਕਾਂ ਰਾਹੀਂ)-ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਲੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਸਾਹਨੇਵਾਲ ਤੇ ਸੀ. ਆਈ. ਆਈ. ਫਾਊਾਡੇਸ਼ਨ ਨਾਲ ਸਾਂਝੇ ਤੌਰ 'ਤੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ | ਇਹ ਜਾਣਕਾਰੀ ਦਿੰਦਿਆਂ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ. ਨਿਰਲੇਪ ਕੌਰ ਨੇ ਦੱਸਿਆ ਕਿ ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਿਤ ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ, ਧਰਤੀ ਹੇਠਲੇ ਪਾਣੀ ਦੇ ਡਿਗ ਰਹੇ ਪੱਧਰ ਨੂੰ ਠੱਲ੍ਹ ਪਾਉਣ, ਬਿਜਲੀ ਦੀ ਖਪਤ ਨੂੰ ਘਟਾਉਣ ਅਤੇ ਖੇਤੀ ਮਜ਼ਦੂਰਾਂ ਦੀ ਆ ਰਹੀ ਕਿੱਲਤ ਨੂੰ ਘੱਟ ਕਰਨ ਲਈ ਇਹ ਸਿਖਲਾਈ ਕੈਂਪ ਲਾਇਆ ਗਿਆ | ਪਿੰਡ ਕਨੇਚ ਵਿਖੇ ਖੇਤੀਬਾੜੀ ਵਿਕਾਸ ਅਫ਼ਸਰਾਂ ਦੀ ਅਗਵਾਈ ਅਧੀਨ ਆਯੋਜਿਤ ਕਿਸਾਨ ਸਿਖਲਾਈ ਕੈਂਪ 'ਚ ਗੁਰੂ ਨਾਨਕ ਨੈਸ਼ਨਲ ਕਾਲਜ ਵਲੋਂ ਡੀਨ ਐਕਸਟੈਨਸ਼ਨ ਐਕਟੀਵਿਟੀਜ਼ ਡਾ. ਲਵਲੀਨ ਬੈਂਸ ਤੇ ਪ੍ਰੋ. ਹਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਜਾਗਰੂਕ ਕੀਤਾ | ਇਸ ਮੌਕੇ ਡਾ. ਪ੍ਰਦੀਪ ਸਿੰਘ ਟਿਵਾਣਾ ਖੇਤੀਬਾੜੀ ਵਿਕਾਸ ਅਫ਼ਸਰ, ਇੰਜੀਨੀਅਰ ਸੁਨੀਲ ਕੁਮਾਰ ਭੂਮੀ ਰੱਖਿਆ ਅਫ਼ਸਰ, ਡਾ. ਗਗਨਦੀਪ ਸਿੰਘ ਬਾਜਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਡਾ. ਰਮਨ ਚੋਪੜਾ ਖੇਤੀਬਾੜੀ ਵਿਸਥਾਰ ਅਫ਼ਸਰ, ਡਾ. ਹਰਿੰਦਰ ਸਿੰਘ ਸੰਧੂ ਖੇਤੀਬਾੜੀ ਵਿਕਾਸ ਅਫ਼ਸਰ, ਡਾ. ਆਰ. ਪੀ. ਐੱਸ. ਔਲਖ ਬਲਾਕ ਵਿਕਾਸ ਅਫ਼ਸਰ ਤੇ ਡਾ. ਗੌਰਵ ਸ਼ਰਮਾ ਖੇਤੀਬਾੜੀ ਵਿਕਾਸ ਅਫ਼ਸਰ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤੇ ਖਾਦਾਂ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ | ਇਸ ਤੋਂ ਇਲਾਵਾ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਗੰਭੀਰਤਾ ਸਹਿਤ ਕਦਮ ਚੁੱਕਣ ਲਈ ਪ੍ਰੇਰਿਆ | ਜਾਗਰੂਕਤਾ ਪ੍ਰੋਗਰਾਮ ਦੇ ਸਫਲਤਾਪੂਰਵਕ ਆਯੋਜਨ ਲਈ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰੂਪ ਬਰਾੜ, ਸੀਨੀਅਰ ਮੀਤ-ਪ੍ਰਧਾਨ ਜੋਗੇਸ਼ਵਰ ਸਿੰਘ ਮਾਂਗਟ, ਉਪ-ਪ੍ਰਧਾਨ ਜਗਜੀਵਨ ਪਾਲ ਸਿੰਘ ਗਿੱਲ, ਜਨਰਲ ਸੈਕਟਰੀ ਹਰਪ੍ਰਤਾਪ ਬਰਾੜ, ਐਗਜ਼ੀਕਿਊਟਿਵ ਐਡਮਨਿਸਟ੍ਰੇਟਰ ਰੁਪਿੰਦਰ ਬਰਾੜ, ਫਾਈਨਾਂਸ ਸਕੱਤਰ ਪਵਿੱਤਰ ਪਾਲ ਸਿੰਘ ਪਾਂਗਲੀ ਤੇ ਕਾਰਜਕਾਰੀ ਪਿ੍ੰਸੀਪਲ ਡਾ. ਨਿਰਲੇਪ ਕੌਰ ਨੇ ਸਮੁੱਚੀ ਟੀਮ ਦੀ ਹੌਸਲਾ-ਅਫ਼ਜਾਈ ਕਰਦਿਆਂ ਮੁਬਾਰਕਬਾਦ ਦਿੱਤੀ |

ਕਮੇਟੀਆਂ ਦੇ ਮੈਂਬਰ ਨਿਯੁਕਤ ਕੀਤੇ ਜਾਣ 'ਤੇ ਵਿਧਾਇਕ ਗਿਆਸਪੁਰਾ ਦਾ ਮੂੰਹ ਮਿੱਠਾ ਕਰਵਾਇਆ

ਮਲੌਦ, 21 ਮਈ (ਦਿਲਬਾਗ ਸਿੰਘ ਚਾਪੜਾ)-ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸੁਪਰਾ ਨੂੰ ਪੰਜਾਬ ਵਿਧਾਨ ਸਭਾ ਦੀਆਂ 2 ਕਮੇਟੀਆਂ 'ਚ ਮੈਂਬਰ ਚੁਣੇ ਜਾਣ 'ਤੇ ਸਰਕਲ ਮਲੌਦ ਦੇ ਆਗੂਆਂ ਵਲੋਂ ਮਾਰਕੀਟ ਕਮੇਟੀ ਮਲੌਦ ਵਿਖੇ ਸਨਮਾਨ ਕੀਤਾ ਤੇ ਮੂੰਹ ਮਿੱਠਾ ...

ਪੂਰੀ ਖ਼ਬਰ »

ਦਸਵੀਂ ਦੀ ਪ੍ਰੀਖਿਆ ਵਧੀਆ ਨਾ ਹੋਣ ਕਾਰਨ ਪ੍ਰੇਸ਼ਾਨ ਵਿਦਿਆਰਥਣ ਘਰੋਂ ਲਾਪਤਾ

ਮਾਛੀਵਾੜਾ ਸਾਹਿਬ/ਕੁਹਾੜਾ, 21 ਮਈ (ਮਨੋਜ ਕੁਮਾਰ/ਸੰਦੀਪ ਸਿੰਘ)-ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਗਹਿਲੇਵਾਲ ਦੇ ਨਿਵਾਸੀ ਨਿਰਮਲ ਸਿੰਘ ਦੀ ਲੜਕੀ ਸੁਮਨਪ੍ਰੀਤ ਕੌਰ ਜੋ ਕਿ ਦਸਵੀਂ ਕਲਾਸ ਦੀ ਵਿਦਿਆਰਥਣ ਹੈ, ਜੋ ਵਧੀਆ ਪ੍ਰੀਖਿਆ ਨਾ ਹੋਣ ਕਾਰਨ ਘਰੋਂ ਲਾਪਤਾ ਹੋ ਗਈ ...

ਪੂਰੀ ਖ਼ਬਰ »

ਨੌਜਵਾਨ ਪ੍ਰੇਮੀ ਨੂੰ ਘਰ ਸੱਦ ਦੇ ਕਤਲ ਕਰਾਉਣ ਦੇ ਮਾਮਲੇ 'ਚ ਔਰਤ ਦਾ ਪੁੱਤਰ ਵੀ ਕਾਬੂ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਨਜ਼ਦੀਕੀ ਪਿੰਡ ਮਾਣਕੀ ਦੇ ਰਹਿਣ ਵਾਲੇ ਨੌਜਵਾਨ ਰਣਜੋਧ ਸਿੰਘ ਨੂੰ ਪਿੰਡ ਸਲੌਦੀ ਵਿਖੇ ਘਰ ਸੱਦ ਕੇ ਕਤਲ ਕਰਨ ਦੇ ਮਾਮਲੇ 'ਚ ਜਿਥੇ ਪੁਲਿਸ ਨੇ ਰਣਜੋਧ ਸਿੰਘ ਦੀ ਅਧਖੜ ਉਮਰ ਦੀ ਪ੍ਰੇਮਿਕਾ ਹਰਦੀਪ ਕੌਰ ਨੂੰ ...

ਪੂਰੀ ਖ਼ਬਰ »

ਲੜਕੀ ਨਾਲ ਜਬਰਦਸਤੀ ਕਰਨ ਵਾਲਾ ਕਾਬੂ, ਮਾਮਲਾ ਦਰਜ

ਕੁਹਾੜਾ/ਮਾਛੀਵਾੜਾ ਸਾਹਿਬ, 21 ਮਈ (ਸੰਦੀਪ ਸਿੰਘ ਕੁਹਾੜਾ/ਮਨੋਜ ਕੁਮਾਰ)-ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ ਲੜਕੀ ਨਾਲ ਜਬਰਦਸਤੀ ਕਰਨ ਤਹਿਤ ਅਜੇ ਕੁਮਾਰ ਸਾਹਨੀ ਪੁੱਤਰ ਵਿਦੇਸ਼ੀ ਸਾਹਨੀ ਵਾਸੀ ਝੁੱਗੀਆਂ ਨੇੜੇ ਸਤਲੁਜ ਬੰਧ ਪਿੰਡ ਮਾਹਲ ਘੁਮਾਣਾ ਨੂੰ ਕਾਬੂ ਕਰਕੇ ...

ਪੂਰੀ ਖ਼ਬਰ »

ਜੀ. ਟੀ. ਰੋਡ 'ਤੇ ਟੈਂਪੂ ਪਲਟਿਆ, ਚਾਲਕ ਵਾਲ-ਵਾਲ ਬਚਿਆ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਬੀਤੀ ਰਾਤ ਜੀ. ਟੀ. ਰੋਡ ਸਾਹਮਣੇ ਕੋਰਟ ਕੰਪਲੈਕਸ ਕੋਲ ਦਿੱਲੀ ਤੋਂ ਲੁਧਿਆਣਾ ਵੱਲ ਜਾ ਰਿਹਾ ਇਕ ਟੈਂਪੂ 407 ਸੜਕ ਕਿਨਾਰੇ ਲੱਗੀ ਰੇਲਿੰਗ 'ਚ ਵੱਜਣ ਕਾਰਨ ਸਰਵਿਸ ਰੋਡ 'ਤੇ ਪਲਟ ਗਿਆ | ਜਾਣਕਾਰੀ ਅਨੁਸਾਰ ਟਰੱਕ ਦੇ ...

ਪੂਰੀ ਖ਼ਬਰ »

ਜਨਮ ਦਿਨ ਮਨਾਉਣ ਦੀ ਨਿਵੇਕਲੀ ਸ਼ੁਰੂਆਤ, ਹਰ ਸਾਲ 100 ਬੂਟੇ ਲਾਉਣ ਦਾ ਲਿਆ ਪ੍ਰਣ

ਸਮਰਾਲਾ, 21 ਮਈ (ਗੋਪਾਲ ਸੋਫਤ)-ਪਿੰਡ ਘੁੰਗਰਾਲੀ ਸਿੱਖਾਂ ਦੇ ਜਸਬੀਰ ਸਿੰਘ ਨੇ ਦਿਨੋ-ਦਿਨ ਪਲੀਤ ਹੁੰਦੇ ਜਾ ਰਹੇ ਵਾਤਾਵਰਨ ਨੂੰ ਬਚਾਉਣ ਲਈ ਆਪਣੇ ਜਨਮ ਦਿਨ 'ਤੇ ਹਰ ਸਾਲ 100 ਬੂਟੇ ਲਾਉਣ ਦਾ ਪ੍ਰਣ ਕੀਤਾ ਹੈ | ਇਸੇ ਕੜੀ ਵਜੋਂ ਅੱਜ ਉਨ੍ਹਾਂ ਨੇ ਪਿੰਡ ਦੇ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਬੀ. ਐੱਸ. ਐਨ. ਐੱਲ ਦੇ ਮੁਲਾਜ਼ਮਾਂ ਨੇ ਛਾਂਦਾਰ ਬੂਟੇ ਲਗਾਏ

ਖੰਨਾ, 21 ਮਈ (ਮਨਜੀਤ ਸਿੰਘ ਧੀਮਾਨ)-ਬੀ. ਐੱਸ. ਐਨ. ਐੱਲ. ਵਿਭਾਗ ਦੇ ਕਰਮਚਾਰੀਆਂ ਵਲੋਂ ਜੀ. ਟੀ. ਰੋਡ ਸਥਿਤ ਮੁੱਖ ਦਫ਼ਤਰ ਦੇ ਬਾਹਰ ਖੁੱਲ੍ਹੀ ਥਾਂ 'ਤੇ ਵਾਤਾਵਰਨ ਅਤੇ ਆਪਣੇ ਚੌਗਿਰਦੇ ਦੀ ਸਾਂਭ ਸੰਭਾਲ ਸੰਬੰਧੀ 50 ਦੇ ਕਰੀਬ ਛਾਂਦਾਰ ਬੂਟੇ ਲਗਾਏ ਗਏ | ਇਸ ਮੌਕੇ ਵਿਭਾਗ ਦੇ ...

ਪੂਰੀ ਖ਼ਬਰ »

ਪੈਟਰੋਲ ਤੇ ਡੀਜ਼ਲ ਦੀਆਂ ਘਟੀਆਂ ਕੀਮਤਾਂ ਨੂੰ ਲੈ ਕੇ ਲੋਕਾਂ 'ਚ ਖ਼ੁਸ਼ੀ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)-ਜਿਵੇਂ ਹੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕਮੀ ਦੀ ਖ਼ਬਰ ਆਈ ਲੋਕਾਂ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ | ਲੋਕਾਂ ਦਾ ਕਹਿਣਾ ਹੈ ਕਿ ਇਸ ਨਾਲ ਆਮ ਆਦਮੀ ਦੀ ਜੇਬ 'ਤੇ ਕਾਫ਼ੀ ਜ਼ਿਆਦਾ ਬੋਝ ਘਟੇਗਾ | ਸੋਸ਼ਲ ਮੀਡੀਆ 'ਤੇ ਪੈਟਰੋਲ 9 ਰੁਪਏ ਤੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਕੁਹਾੜਾ, 21 ਮਈ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ ਦੇਵਰਾਜ ਪੁੱਤਰ ਲੇਟ ਬਾਘਾ ਰਾਮ ਵਾਸੀ ਪਿੰਡ ਚੌਂਤਾ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਕੇ ਮਾਮਲਾ ਦਰਜ ਗਿਆ ਹੈ | ਸਹਾਇਕ ਥਾਣੇਦਾਰ ਹਰਮੇਸ਼ ਲਾਲ ਅਨੁਸਾਰ ਉਨ੍ਹਾਂ ਨੂੰ ਪੁਲਿਸ ਪਾਰਟੀ ...

ਪੂਰੀ ਖ਼ਬਰ »

ਰੇਲਵੇ ਪੁਲਿਸ ਨੂੰ ਅਣਪਛਾਤੀ ਲਾਸ਼ ਮਿਲੀ

ਦੋਰਾਹਾ, 21 ਮਈ (ਮਨਜੀਤ ਸਿੰਘ ਗਿੱਲ/ਜਸਵੀਰ ਸਿੰਘ ਝੱਜ)-ਰੇਲਵੇ ਪੁਲਿਸ ਦੋਰਾਹਾ ਨੂੰ ਇਕ ਕਰੀਬ 45 ਸਾਲਾਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਰੇਲਵੇ ਪੁਲਿਸ ਦੇ ਥਾਣੇਦਾਰ ਜਗਤਾਰ ਸਿੰਘ ਤੇ ਹੈੱਡ ਕਾਂਸਟੇਬਲ ਰੁਪਿੰਦਰ ਨੇ ਦੱਸਿਆ ਕਿ ਰੇਲਵੇ ਪੁਲਿਸ ਦੋਰਾਹਾ ਨੂੰ ...

ਪੂਰੀ ਖ਼ਬਰ »

ਪੀ. ਐੱਸ. ਈ. ਬੀ. ਏਟਕ ਵਲੋਂ ਚੈਕਿੰਗ ਸਟਾਫ਼ ਨਾਲ ਝਗੜਾ ਕਰਨ ਵਾਲਿਆਂ ਦੀ ਮਦਦ ਨਾ ਕਰਨ ਦੀ ਅਪੀਲ

ਡੇਹਲੋਂ, 21 ਮਈ (ਅੰਮਿ੍ਤਪਾਲ ਸਿੰਘ ਕੈਲੇ)-ਪਾਵਰਕਾਮ ਮੈਨੇਜਮੈਂਟ ਦੀਆਂ ਹਦਾਇਤਾਂ ਤੇ ਸੰਚਾਰ ਸਿਸਟਮ ਵਿਚ ਸੁਧਾਰ, ਵੋਲਟੇਜ ਡਰਾਪ ਘਟਾਉਣ, ਬਿਜਲੀ ਚੋਰੀ ਰੋਕਣ ਤੇ ਲੋਕਾਂ ਨੂੰ ਮਿਆਰੀ ਬਿਜਲੀ ਸਪਲਾਈ ਦੇਣ ਲਈ ਪਿੰਡਾਂ ਵਿਚ ਚੈਕਿੰਗ ਟੀਮਾਂ ਰਾਹੀਂ ਚੈਕਿੰਗ ਕਰਵਾਈ ਜਾ ...

ਪੂਰੀ ਖ਼ਬਰ »

ਹਿੰਦੀ ਪੁੱਤਰੀ ਪਾਠਸ਼ਾਲਾ 'ਚ ਔਰਤਾਂ ਦੀ ਆਤਮ ਸੁਰੱਖਿਆ ਲਈ ਸੈਮੀਨਾਰ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)-ਹਿੰਦੀ ਪੁੱਤਰੀ ਪਾਠਸ਼ਾਲਾ ਸੀਨੀਅਰ ਸੈਕੰਡਰੀ ਖੰਨਾ 'ਚ ਥਾਣਾ ਸਿਟੀ-2 ਤੋਂ ਸੀਨੀਅਰ ਮਹਿਲਾ ਕਾਂਸਟੇਬਲ ਜਸਵੀਰ ਕੌਰ ਤੇ ਪ੍ਰਦੀਪ ਕੌਰ ਵਲੋਂ ਲੜਕੀਆਂ ਨੂੰ ਆਤਮ ਸੁਰੱਖਿਆ ਦੇ ਪ੍ਰਤੀ ਜਾਗਰੂਕ ਕਰਨ ਦੇ ਲਈ ਸੈਮੀਨਾਰ ਆਯੋਜਿਤ ਕੀਤਾ ...

ਪੂਰੀ ਖ਼ਬਰ »

ਜੀਵਨ ਜੋਤ ਹਸਪਤਾਲ 'ਚ ਲਗਾਇਆ ਸਾਹ ਦੀਆਂ ਬਿਮਾਰੀਆਂ ਦਾ ਚੈੱਕਅਪ ਕੈਂਪ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਪ੍ਰਸਿੱਧ ਜੀਵਨ ਜੋਤ ਹਸਪਤਾਲ 'ਚ ਸਾਹ ਦੀਆਂ ਬਿਮਾਰੀਆਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਡਾ. ਅਮਰਬੀਰ ਸਿੰਘ ਵਲੋਂ ਆਏ ਹੋਏ ਮਰੀਜ਼ਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ | ਕੈਂਪ 'ਚ ਸਾਹ ਵਾਲੇ ਮਰੀਜ਼ਾਂ ...

ਪੂਰੀ ਖ਼ਬਰ »

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨਾਲ ਪ੍ਰਾਪਰਟੀ ਡੀਲਰਾਂ ਨੇ ਕੀਤੀ ਮੁਲਾਕਾਤ

ਦੋਰਾਹਾ, 21 ਮਈ (ਮਨਜੀਤ ਸਿੰਘ ਗਿੱਲ)-ਦੋਰਾਹਾ ਸ਼ਹਿਰ ਨਾਲ ਸੰਬੰਧਿਤ ਪ੍ਰਾਪਰਟੀ ਡੀਲਰ ਨੇ ਹਲਕਾ ਪਾਇਲ ਦੇ ਵਿਧਾਇਕ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਨਾਲ 'ਆਪ' ਦੇ ਯੂਥ ਆਗੂ ਹਰਜੀਤ ਸਿੰਘ ਖਰੇ ਦੇ ਗ੍ਰਹਿ ਮੀਟਿੰਗ ਕੀਤੀ | ਜਿਸ ਵਿਚ ਪ੍ਰਾਪਰਟੀ ਡੀਲਰ ਚਰਨਜੀਤ ਸਿੰਘ, ...

ਪੂਰੀ ਖ਼ਬਰ »

ਸਾਬਕਾ ਮੰਤਰੀ ਜਥੇ ਤੋਤਾ ਸਿੰਘ ਦੀ ਮੌਤ 'ਤੇ ਗਹਿਰੇ ਦੁੱਖ ਦਾ ਇਜ਼ਹਾਰ

ਮਲੌਦ, 21 ਮਈ (ਦਿਲਬਾਗ ਸਿੰਘ ਚਾਪੜਾ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਜਥੇ ਤੋਤਾ ਸਿੰਘ ਦੇ ਦਿਹਾਂਤ 'ਤੇ ਸਰਕਲ ਮਲੌਦ ਦੇ ਆਗੂਆਂ ਵਲੋਂ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ | ਜ਼ਿਲ੍ਹਾ ਜਥੇਦਾਰ ਰਘਵੀਰ ਸਿੰਘ ਸਹਾਰਨ ਮਾਜਰਾ ਨੇ ਕਿਹਾ ਕਿ ...

ਪੂਰੀ ਖ਼ਬਰ »

ਤੰਬਾਕੂ ਵਿਰੋਧੀ ਪੰਦਰਵਾੜੇ ਤਹਿਤ ਜਾਗਰੂਕਤਾ ਕੈਂਪ ਲਗਾਇਆ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)-ਮਾਨੂੰਪੁਰ ਦੇ ਐੱਸ. ਐਮ. ਓ. ਡਾ. ਰਵੀ ਦੱਤ ਦੀ ਅਗਵਾਈ 'ਚ ਤੰਬਾਕੂ ਵਿਰੋਧੀ ਪੰਦਰਵਾੜੇ ਤਹਿਤ ਸਰਕਾਰੀ ਹਾਈ ਸਕੂਲ ਘੁੰਗਰਾਲੀ ਰਾਜਪੂਤਾਂ ਵਿਖੇ ਜਾਗਰੂਕਤਾ ਕੈਪ ਲਗਾਇਆ ਗਿਆ | ਇਸ ਸਮੇਂ ਬੀ. ਈ. ਈ. ਗੁਰਦੀਪ ਸਿੰਘ ਨੇ ਕਿਹਾ ਕਿ 16 ਮਈ ਤੋਂ 30 ...

ਪੂਰੀ ਖ਼ਬਰ »

ਏ. ਐੱਸ. ਕਾਲਜ ਖੰਨਾ ਦਾ ਨਤੀਜਾ 100 ਫ਼ੀਸਦੀ ਰਿਹਾ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਬੀ. ਏ. ਤੀਜੇ ਸਮੈਸਟਰ ਦੀ ਪ੍ਰੀਖਿਆ ਦੇ ਐਲਾਨੇ ਨਤੀਜੇ 'ਚ ਏ. ਐੱਸ. ਕਾਲਜ ਖੰਨਾ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਕਾਲਜ ਦੇ ਪਿ੍ੰਸੀਪਲ ਡਾ. ਆਰ. ਐੱਸ. ਝਾਂਜੀ ਨੇ ਦੱਸਿਆ ਕਿ ਨਤੀਜੇ 'ਚ ਕਾਲਜ ਦੀ ...

ਪੂਰੀ ਖ਼ਬਰ »

ਲੜਕੇ ਦੇ ਜਨਮ ਦਿਨ ਮੌਕੇ ਸਕੂਲ ਬੱਚਿਆਂ ਨੂੰ ਬੈਗ ਤੇ ਸਕੂਲ ਲਈ ਮੈਟ ਵੰਡੇ

ਮਲੌਦ, 21 ਮਈ (ਦਿਲਬਾਗ ਸਿੰਘ ਚਾਪੜਾ)-ਪਿੰਡ ਲਹਿਲ ਦੇ ਸਮਾਜ ਸੇਵੀ ਬੰਤ ਸਿੰਘ ਪੰਧੇਰ ਦੇ ਪਰਿਵਾਰ ਵਲੋਂ ਆਪਣੇ ਲੜਕੇ ਕਰਮਜੀਤ ਸਿੰਘ ਕੰਮਾ ਦੇ ਜਨਮ ਦਿਵਸ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਲਹਿਲ ਤੇ ਆਂਗਣਵਾੜੀ ਸੈਂਟਰ ਲਹਿਲ ਵਿਖੇ ਨਿਵੇਕਲੇ ਢੰਗ ਨਾਲ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ

ਡੇਹਲੋਂ, 21 ਮਈ (ਅੰਮਿ੍ਤਪਾਲ ਸਿੰਘ ਕੈਲੇ)-ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਲੁਧਿਆਣਾ ਤੇ ਸ਼ੰਕਰਾ ਆਈ ਹਸਪਤਾਲ ਦੇ ਸਹਿਯੋਗ ਨਾਲ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ ਗਿਆ | ਇਸ ਮੌਕੇ ਸੀਨੀਅਰ ਸਿਟੀਜ਼ਨ ਵੈੱਲਫੇਅਰ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜਥੇ ਤੋਤਾ ਸਿੰਘ ਦੀ ਮੌਤ 'ਤੇ ਗਹਿਰੇ ਦੁੱਖ ਦਾ ਇਜ਼ਹਾਰ

ਮਲੌਦ, 21 ਮਈ (ਦਿਲਬਾਗ ਸਿੰਘ ਚਾਪੜਾ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਜਥੇ ਤੋਤਾ ਸਿੰਘ ਦੇ ਦਿਹਾਂਤ 'ਤੇ ਸਰਕਲ ਮਲੌਦ ਦੇ ਆਗੂਆਂ ਵਲੋਂ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ | ਜ਼ਿਲ੍ਹਾ ਜਥੇਦਾਰ ਰਘਵੀਰ ਸਿੰਘ ਸਹਾਰਨ ਮਾਜਰਾ ਨੇ ਕਿਹਾ ਕਿ ...

ਪੂਰੀ ਖ਼ਬਰ »

ਬੀ. ਏ. ਤੀਜੇ ਸਮੈਸਟਰ ਦੇ ਏ. ਐੱਸ. ਕਾਲਜ ਫ਼ਾਰ ਵਿਮੈਨ ਦੇ ਸ਼ਾਨਦਾਰ ਨਤੀਜੇ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ. ਏ ਤੀਜੇ ਸਮੈਸਟਰ ਦੇ ਨਤੀਜੇ 'ਚ ਏ. ਐੱਸ. ਕਾਲਜ ਫ਼ਾਰ ਵਿਮੈਨ ਦੀਆਂ ਵਿਦਿਆਰਥਣਾਂ ਦੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਨਤੀਜਾ 100 ਫ਼ੀਸਦੀ ਰਿਹਾ ਹੈ | ਕਾਲਜ ਦੇ ਪਿ੍ੰਸੀਪਲ ਡਾ. ਮੀਨੰੂ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)-ਪਿੰਡ ਦਹਿੜੂ ਵਿਖੇ ਸਾਉਣੀ ਦੀਆਂ ਫ਼ਸਲਾਂ ਸੰਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ 'ਚ ਡਾ. ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੀ ਜਾਣਕਾਰੀ ਦਿੱਤੀ ਅਤੇ ਪੰਜਾਬ 'ਚ ਜ਼ਮੀਨ ਹੇਠਲੇ ਪਾਣੀ ਦੇ ...

ਪੂਰੀ ਖ਼ਬਰ »

ਕੈਂਬਰਿਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਮਲੌਦ ਦੇ 8ਵੀਂ ਜਮਾਤ ਦੇ (ਫ਼ਸਟ ਟਰਮ) ਨਤੀਜੇ ਸ਼ਾਨਦਾਰ ਰਹੇ

ਮਲੌਦ, 21 ਮਈ (ਸਹਾਰਨ ਮਾਜਰਾ)-ਕੈਂਬਰਿਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਚੋਮੋਂ ਰੋਡ ਮਲੌਦ ਦੇ 8ਵੀਂ ਜਮਾਤ (ਫ਼ਸਟ ਟਰਮ) ਦੇ ਨਤੀਜੇ ਸ਼ਾਨਦਾਰ ਰਹੇ | ਪਿ੍ੰ. ਸੰਜੀਵ ਮੋਦਗਿਲ ਨੇ ਦੱਸਿਆ ਕਿ ਹਰਜੋਤ ਕੌਰ, ਲਵਦੀਪ ਕੌਰ, ਜਸਕਿਰਨ ਕੌਰ ਤੇ ਮਨਜੋਤ ਕੌਰ ਚਾਰੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਵਲੋਂ ਡਾ. ਚਾਹਲ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

ਖੰਨਾ, 21 ਮਈ (ਹਰਜਿੰਦਰ ਸਿੰਘ ਲਾਲ)-ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਡਾ. ਗੁਰਮੁਖ ਸਿੰਘ ਚਾਹਲ ਰਤਨਹੇੜੀ ਨੂੰ ਮੋਹਾਲੀ ਜ਼ਿਲੇ੍ਹ ਦੇ ਹਲਕਾ ਡੇਰਾਬੱਸੀ 'ਚ ਪੰਜਾਬ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX