ਤਾਜਾ ਖ਼ਬਰਾਂ


ਅਫਗਾਨਿਸਤਾਨ: ਕਾਬੁਲ 'ਚ ਮਸਜਿਦ ਵਿਚ ਬੰਬ ਧਮਾਕਾ
. . .  1 day ago
ਜੰਡਿਆਲਾ ਨੇੜੇ ਪੁਲਿਸ ਮੁਕਾਬਲੇ ਉਪਰੰਤ ਦੋ ਗੈਂਗਸਟਰ ਗ੍ਰਿਫ਼ਤਾਰ ਦੋ ਕਿੱਲੋਗਰਾਮ ਹੈਰੋਇਨ ਤੇ ਪਿਸਤੌਲ ਬਰਾਮਦ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ , ਗੁਰਪ੍ਰੀਤ ਸਿੰਘ ਢਿੱਲੋਂ )-ਜੰਡਿਆਲਾ ਨੇੜੇ ਪੁਲਿਸ ਨਾਲ ਹੋਈ ਮੁੱਠਭੇੜ ਉਪਰੰਤ ਪੁਲਿਸ ਵਲੋਂ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦਾ ਸਬੰਧ ਜੱਗੂ ਭਗਵਾਨਪੁਰੀਆ ਗਰੁੱਪ ਨਾਲ
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ 'ਚ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ,ਪੁਲਿਸ ਪਾਰਟੀ ’ਤੇ ਫਾਇਰਿੰਗ
. . .  1 day ago
ਸੂਰਤ ਵਿਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰਿਆ
. . .  1 day ago
ਮਲੌਦ ਪੀ.ਏ.ਡੀ.ਬੀ. ਚੋਣਾਂ 'ਚ ਆਮ ਆਦਮੀ ਪਾਰਟੀ ਦੇ ਪੰਜ ਤੇ ਅਕਾਲੀ ਦਲ ਦੇ ਚਾਰ ਡਾਇਰੈਕਟਰ ਬਣੇ
. . .  1 day ago
ਮਲੌਦ, 17 ਅਗਸਤ (ਨਿਜ਼ਾਮਪੁਰ/ਚਾਪੜਾ)- ਮਲੌਦ ਪੀ.ਏ.ਡੀ.ਬੀ. ਬੈਂਕ ਦੀਆਂ ਚੋਣਾਂ 'ਚ ਪੰਜ ਸੀਟਾਂ 'ਤੇ ਚੋਣ ਹੋਈ, ਜਿਸ 'ਚ ਇਕ ਸੀਟ ਆਮ ਆਦਮੀ ਪਾਰਟੀ ਅਤੇ ਚਾਰ ਸੀਟਾਂ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਆਈਆਂ। ਜ਼ਿਕਰਯੋਗ ਹੈ ਕਿ ਕੁੱਲ 9 ਮੈਂਬਰਾਂ 'ਚੋਂ ਚਾਰ...
ਅਟਾਰੀ ਸਰਹੱਦ 'ਤੇ ਆਈ.ਸੀ.ਪੀ. 'ਚ ਹੋਇਆ ਧਮਾਕਾ, ਡਰਾਈ ਫਰੂਟ ਦੇ ਟਰੱਕ ਥੱਲੇ ਚੁੰਬਕ ਨਾਲ ਲਮਕਾਇਆ ਗਿਆ ਸੀ ਲੋਹੇ ਦਾ ਡੱਬਾ
. . .  1 day ago
ਅਟਾਰੀ, 17 ਅਗਸਤ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦੇ ਵਪਾਰਕ ਸੌਦੇ ਨੂੰ ਚਲਾਉਣ ਵਾਲੀ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ...
ਡੀ.ਜੀ. ਸੀ.ਏ. ਨੇ ਕੋਰੋਨਾ ਦੇ ਮੱਦੇਨਜ਼ਰ ਏਅਰਲਾਈਨਜ਼ ਕੰਪਨੀਆਂ ਨੂੰ ਜਾਰੀ ਕੀਤੀ ਨਵੀਆਂ ਹਦਾਇਤਾਂ
. . .  1 day ago
ਨਵੀਂ ਦਿੱਲੀ, 17 ਅਗਸਤ- ਦੇਸ਼ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (ਡੀ.ਜੀ. ਸੀ.ਏ.) ਨੇ ਏਅਰਲਾਈਨਜ਼ ਕੰਪਨੀਆਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ...
ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਮਿਲੀ ਇਤਰਾਜ਼ਯੋਗ ਚੀਜ਼
. . .  1 day ago
ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਅਫ਼ਗਾਨਿਸਤਾਨ ਦਰਮਿਆਨ ਚੱਲ ਰਹੇ ਵਪਾਰ ਦੌਰਾਨ ਅੱਜ ਅਫ਼ਗਾਨਿਸਤਾਨ ਤੋਂ ਪਾਕਿਸਤਾਨ ਰਾਹੀਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਇਤਰਾਜ਼ਯੋਗ ਚੀਜ਼ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ...
ਸੈਂਕੜੇ ਅਧਿਆਪਕਾਂ ਨੇ ਧਰਨਾ ਦੇ ਕੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਸੰਗਰੂਰ ਵਿਖੇ ਸੈਂਕੜੇ ਅਧਿਆਪਕਾਂ ਨੇ ਅਧਿਆਪਕ ਮੰਗਾਂ ਦੀ ਅਣਦੇਖੀ ਕਰਨ ਖ਼ਿਲਾਫ਼ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਅੱਗੇ ਇਕੱਠੇ ਹੋ ਕੇ ਜ਼ਬਰਦਸਤ ਨਾਅਰੇਬਾਜ਼ੀ...
ਕੁਲਦੀਪ ਧਾਲੀਵਾਲ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਵੰਡੀਆਂ ਮਸ਼ੀਨਾਂ 'ਚ 150 ਕਰੋੜ ਰੁਪਏ ਦੇ ਘਪਲੇ ਸੰਬੰਧੀ ਵਿਜੀਲੈਂਸ ਜਾਂਚ ਦੇ ਹੁਕਮ
. . .  1 day ago
ਚੰਡੀਗੜ੍ਹ 17 ਅਗਸਤ, ਭਗਵੰਤ ਮਾਨ ਸਰਕਾਰ ਵਲੋਂ ਸੂਬੇ 'ਚ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਪਹਿਲੇ ਦਿਨ ਤੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਪਹਿਲੀਆਂ ਸਰਕਾਰਾਂ 'ਚ ਲੋਕਾਂ ਦੇ ਪੈਸੇ ਦੀ ਲੁੱਟ-ਖਸੁੱਟ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਰਾਜਸੀ ਆਗੂਆਂ...
ਕਿਸਾਨਾਂ ਨੂੰ ਕੇਂਦਰ ਵਲੋਂ ਰਾਹਤ, ਖ਼ੇਤੀਬਾੜੀ ਕਰਜ਼ 'ਤੇ 1.5 ਫ਼ੀਸਦੀ ਸਹਾਇਤਾ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 17 ਅਗਸਤ-ਕੈਬਨਿਟ ਦੀ ਬੈਠਕ 'ਚ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ 3 ਲੱਖ ਤੱਕ ਦੇ ਛੋਟੀ ਮਿਆਦ ਵਾਲੇ ਖ਼ੇਤੀ...
ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦੀ ਹੋਈ ਸ਼ੁਰੂਆਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦਾ ਉਦਘਾਟਨ ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸ.ਈ.ਈ. ਅਸ਼ੋਕ ਸ਼ਰਮਾ...
ਚਿੱਟੇ ਮੱਛਰ ਨਾਲ ਖ਼ਰਾਬ ਹੋਇਆ ਨਰਮਾ ਵਾਹਿਆ
. . .  1 day ago
ਰਾਮਾ ਮੰਡੀ, 17 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)- ਨਰਮਾ ਪੱਟੀ 'ਚ ਚਿੱਟਾ ਮੱਛਰ ਨਰਮੇ ਦੀ ਫ਼ਸਲ ਨੂੰ ਤਬਾਹ ਕਰ ਰਿਹਾ ਹੈ। ਕਿਸਾਨਾਂ ਵਲੋਂ ਨਰਮੇ ਦੀ ਫ਼ਸਲ ਬਚਾਉਣ ਲਈ ਸਪਰੇਹਾਂ ਕੀਤੀਆਂ ਜਾ ਰਹੀਆ ਹਨ। 'ਆਪ' ਸਰਕਾਰ ਜੋ ਪਹਿਲਾਂ ਕਹਿੰਦੀ ਸੀ ਕਿ ਪਿੰਡ-ਪਿੰਡ...
ਪਟਿਆਲਾ: ਦਿਨ-ਦਿਹਾੜੇ ਨਕਾਬਪੋਸ਼ ਵਿਅਕਤੀਆਂ ਵਲੋਂ ਹਜ਼ਾਰਾਂ ਰੁਪਏ ਦੀ ਲੁੱਟ
. . .  1 day ago
ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਦੇ ਬਿਸ਼ਨ ਨਗਰ ਵਿਖੇ ਦਿਨ-ਦਿਹਾੜੇ ਦੋ ਨਕਾਬਪੋਸ਼ ਵਿਅਕਤੀਆਂ ਨੇ 65 ਹਜ਼ਾਰ ਰੁਪਏ ਦੀ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਦਾ ਮਾਮਲਾ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਨੌਜਵਾਨ ਵਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ...
ਅੰਮ੍ਰਿਤਸਰ: ਪੁਲਿਸ ਦੀ ਗੱਡੀ ਹੇਠਾਂ ਬੰਬ ਰੱਖਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ)-ਬੀਤੇ ਦਿਨੀਂ ਇਕ ਸਬ-ਇੰਸਪੈਕਟਰ ਦੀ ਗੱਡੀ ਹੇਠਾਂ ਬੰਬ ਲਾ ਕੇ ਉਡਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਨੇ 2 ਮੁਲਜ਼ਮਾਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਦਿੱਲੀ ਤੋਂ ਵਿਸਤਾਰਾ ਏਅਰਲਾਈਨ ਰਾਹੀਂ ਅੰਮ੍ਰਿਤਸਰ ਲਿਆਂਦਾ...
ਭੇਤਭਰੇ ਹਾਲਾਤ 'ਚ ਜੰਡਿਆਲਾ ਦੇ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 17ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਫਗਵਾੜਾ ਮੁੱਖ ਮਾਰਗ ਤੇ ਪੈਂਦੇ ਪਿੰਡ ਲਖਨਪਾਲ ਕੋਲ ਅੱਜ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲਖਨਪਾਲ ਦੇ ਸਰਪੰਚ ਰਮਨ ਕੁਮਾਰ ਨੇ ਦੱਸਿਆ ਕਿ...
ਪਵਨ ਕੁਮਾਰ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਦੀ ਮੌਜੂਦਗੀ 'ਚ ਭਾਜਪਾ 'ਚ ਹੋਏ ਸ਼ਾਮਿਲ
. . .  1 day ago
ਨਵੀਂ ਦਿੱਲੀ, 17 ਅਗਸਤ-ਹਿਮਾਚਲ ਪ੍ਰਦੇਸ਼ ਦੇ ਕਾਂਗਰਸ ਵਿਧਾਇਕ ਪਵਨ ਕੁਮਾਰ ਕਾਜਲ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਿਲ ਹੋਏ ਹਨ।
24 ਅਗਸਤ ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਚੰਡੀਗੜ੍ਹ, 17 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦਾ ਦੌਰਾ ਕਰਨਗੇ । ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਮੋਦੀ ਨਵੀਂ ਚੰਡੀਗੜ੍ਹ ਕੇ ਮੁੱਲਾਂਪੁਰ ਪਹੁੰਚਣਗੇ, ਜਿੱਥੇ ਉਹ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ...
ਸੜਕ ਦੀ ਖ਼ਸਤਾ ਹਾਲਤ ਕਾਰਨ ਬੱਸ ਨੇ ਦੋ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਕੁਚਲਿਆ, ਦੋਹਾਂ ਦੀ ਮੌਕੇ 'ਤੇ ਹੋਈ ਮੌਤ
. . .  1 day ago
ਚੇਤਨਪੁਰਾ, 17 ਅਗਸਤ (ਮਹਾਂਬੀਰ ਸਿੰਘ ਗਿੱਲ)-ਅੰਮ੍ਰਿਤਸਰ-ਫਤਹਿਗੜ੍ਹ ਚੂੜੀਆਂ ਵਾਇਆ ਚੇਤਨਪੁਰਾ ਸੜਕ ਦੀ ਖ਼ਸਤਾ ਹਾਲਤ ਕਾਰਨ ਅੱਜ ਫਿਰ ਵਾਪਰੇ ਇਕ ਦਰਦਨਾਕ ਤੇ ਭਿਆਨਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਬੱਲ ਕਲਾਂ ਚੌਕੀ ਦੇ ਇੰਚਾਰਜ...
ਰਾਵੀ ਦਰਿਆ ਨਜ਼ਦੀਕ ਸੜਕ 'ਤੇ ਪਏ ਪਾੜ ਨੂੰ ਪੂਰਨ ਲਈ ਪ੍ਰਸ਼ਾਸਨ ਤੇ ਆਰਮੀ ਵਲੋਂ ਸੰਭਾਲਿਆ ਮੋਰਚਾ
. . .  1 day ago
ਰਮਦਾਸ/ਅਜਨਾਲਾ, 17 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)- ਰਾਵੀ ਦਰਿਆ 'ਚ ਬੀਤੇ ਕੱਲ੍ਹ ਅਚਾਨਕ ਪਾਣੀ ਵਧਣ ਕਾਰਨ ਸੜਕ ਟੁੱਟ ਜਾਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਹਰਕਤ 'ਚ ਆਉਂਦਿਆਂ ਆਰਮੀ ਦੀ ਸਹਾਇਤਾ ਨਾਲ ਸੜਕ ਨੂੰ ਮੁੜ ਮੁਰੰਮਤ...
ਇਨ੍ਹਾਂ 75 ਸਾਲਾਂ 'ਚ ਭਾਰਤ ਨੇ ਬਹੁਤ ਕੁਝ ਹਾਸਲ ਕੀਤਾ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 17 ਅਗਸਤ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਦੇ ਹਰ ਬੱਚੇ ਲਈ ਸਿੱਖਿਆ ਜ਼ਰੂਰੀ ਹੈ। ਸਿੱਖਿਆ ਹਰ ਪਰਿਵਾਰ ਨੂੰ ਅਮੀਰ ਬਣਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਲਈ ਮੁਫ਼ਤ ਇਲਾਜ ਜ਼ਰੂਰੀ ਹੈ। ਭਾਰਤ ਦਾ ਹਰ ਨਾਗਰਿਕ...
ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੱਟ ਕੇ ਸੁੱਟਣ ਵਾਲੇ ਦੋਸ਼ੀਆਂ ਖ਼ਿਲਾਫ਼ ਕਰਵਾਈ ਨਾ ਕਰਨ ਨੂੰ ਲੈ ਕੇ ਬਰਨਾਲਾ ਮਾਨਸਾ ਰੋੜ ਕੀਤਾ ਜਾਮ
. . .  1 day ago
ਜੋਗਾ, 17 ਅਗਸਤ (ਹਰਜਿੰਦਰ ਸਿੰਘ ਚਹਿਲ)-ਪਿੰਡ ਅਲੀਸ਼ੇਰ ਕਲਾਂ (ਮਾਨਸਾ) ਵਿਖੇ ਬੀਤੇ ਕੱਲ੍ਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੁੱਟਣ ਦੇ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ਵਲੋਂ ਰਾਤ ਦੇ ਸਮੇਂ ਤੋਂ ਮਾਨਸਾ ਬਰਨਾਲਾ ਹਾਈਵੇ ਜਾਮ ਕੀਤਾ ਗਿਆ...
ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)-ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਭਾਜਪਾ ਨੇਤਾ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ । ਇਸ ਸੰਬੰਧੀ ਖੰਨਾ ਨੇ ਕਿ ਦੱਸਿਆ ਕਿ ਮੁਲਾਕਾਤ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਕੋਲ...
'ਆਪ' ਵਿਧਾਇਕ ਸ਼ੀਤਲ ਅੰਗੁਰਾਲ ਸਮੇਤ ਪੂਰੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
. . .  1 day ago
ਜਲੰਧਰ, 17 ਅਗਸਤ (ਅੰਮ੍ਰਿਤਪਾਲ)-ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਵਟ੍ਹਸਐਪ ਨੰਬਰ ਤੋਂ ਕਾਲ ਆਈ ਅਤੇ ਕਿਹਾ ਗਿਆ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਜੇਠ ਸੰਮਤ 554

ਬਰਨਾਲਾ

ਕਿਸਾਨੀ ਮੰਗਾਂ ਦੀ ਪ੍ਰਾਪਤੀ ਲਈ ਛੇਤੀ ਹੀ ਚੰਡੀਗੜ੍ਹ ਵਿਖੇ ਅਣਮਿੱਥੇ ਸਮੇਂ ਲਈ ਲਾਵਾਂਗੇ ਕਿਸਾਨ ਮੋਰਚਾ-ਰਾਜੇਵਾਲ

ਮਹਿਲ ਕਲਾਂ, 21 ਮਈ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਕਾਨਫ਼ਰੰਸ ਗੁਰਦੁਆਰਾ ਭੁਆਣਾ ਸਾਹਿਬ ਛੀਨੀਵਾਲ ਕਲਾਂ ਵਿਖੇ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਸੂਬਾ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪਿਛਲੇ ਸਮੇਂ ਸੰਯੁਕਤ ਮੋਰਚੇ ਵਲੋਂ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦੁਨੀਆ ਦਾ ਇਤਿਹਾਸਕ ਅੰਦੋਲਨ ਜਿੱਤਿਆ ਹੈ ਕਿਉਂਕਿ ਕਿਸਾਨਾਂ ਦੀ ਏਕਤਾ ਸਦਕਾ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੇਤੀ ਕਾਨੂੰਨਾਂ ਨੂੰ ਰੱਦ ਕਰ ਕੇ ਦੇਸ਼ ਦੇ ਕਿਸਾਨਾਂ ਤੋਂ ਮੁਆਫ਼ੀ ਮੰਗਣੀ ਪਈ | ਉਨ੍ਹਾਂ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਪੰਜਾਬ ਦੇ ਪਾਣੀਆਂ ਦਾ ਪੱਧਰ ਬਹੁਤ ਹੀ ਨੀਵਾਂ ਹੋ ਰਿਹਾ ਹੈ, ਸਾਨੂੰ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਫ਼ਸਲੀ ਵਿਭਿੰਨਤਾ ਵੱਲ ਜ਼ੋਰ ਦੇਣਾ ਪਵੇਗਾ | ਨੀਵੇਂ ਹੋ ਰਹੇ ਪਾਣੀ ਦੇ ਪੱਧਰ ਲਈ ਇਕੱਲੇ ਕਿਸਾਨਾਂ ਨੂੰ ਹੀ ਜ਼ਿੰਮੇਵਾਰ ਨਾ ਠਹਿਰਾਇਆ ਜਾਵੇ, ਸਗੋਂ ਜਿਹੜੀਆਂ ਫ਼ਸਲਾਂ ਘੱਟ ਪਾਣੀ ਨਾਲ ਹੁੰਦੀਆਂ ਹਨ, ਉਨ੍ਹਾਂ 'ਤੇ ਐੱਮ.ਐੱਸ.ਪੀ ਯਕੀਨੀ ਬਣਾਈ ਜਾਵੇ | ਜੇਕਰ ਸਰਕਾਰਾਂ ਐੱਮ.ਐੱਸ.ਪੀ ਯਕੀਨੀ ਬਣਾ ਦੇਣ ਤਾਂ ਕਿਸਾਨ ਖ਼ੁਦ ਹੀ ਝੋਨੇ ਤੋਂ ਕਿਨਾਰਾ ਕਰ ਲੈਣਗੇ | ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਗੰਭੀਰ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਕਿਸਾਨ ਨਹਿਰੀ ਪਾਣੀ 'ਤੇ ਆਪਣੀ ਸਿੰਜਾਈ ਨਿਰਭਰ ਕਰਨ, ਜਿੱਥੇ ਕਿਤੇ ਨਹਿਰੀ ਪਾਣੀ ਨਹੀਂ ਪੁੱਜਦਾ ਉੱਥੇ ਹੀ ਮੋਟਰਾਂ ਦੇ ਪਾਣੀ ਦੀ ਵਰਤੋਂ ਕੀਤੀ ਜਾਵੇ | ਉਨ੍ਹਾਂ ਆਖਿਆ ਕਿ ਧਰਤੀ ਨੂੰ ਹਰਾ ਭਰਿਆ ਰੱਖਣ ਲਈ ਹਰੇਕ ਕਿਸਾਨ ਆਪਣੀ ਮੋਟਰ 'ਤੇ ਵੱਧ ਤੋਂ ਵੱਧ ਰੁੱਖ ਲਗਾਵੇ ਤਾਂ ਜੋ ਪੰਜਾਬ ਦੀ ਗੁਆਚ ਚੁੱਕੀ ਹਰਿਆਲੀ ਨੂੰ ਬਹਾਲ ਕੀਤਾ ਜਾ ਸਕੇ | ਅੰਨਦਾਤਾ ਕਿਸਾਨ ਆਖ਼ਰ ਕਿਹੜੇ ਕਾਰਨਾਂ ਕਰ ਕੇ ਖ਼ੁਦਕੁਸ਼ੀ ਕਰਨ ਦੇ ਰਾਹ ਪੈ ਰਿਹਾ ਹੈ, ਪੰਜਾਬ 'ਚ ਪਿਛਲੇ ਕੁਝ ਸਾਲਾਂ ਦੌਰਾਨ ਇਕੋ ਦਿਨ ਵਿਚ ਤਿੰਨ ਤੋਂ ਚਾਰ ਕਿਸਾਨ ਖ਼ੁਦਕੁਸ਼ੀਆਂ ਕਰਦੇ ਰਹੇ ਹਨ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਡੀ ਜਥੇਬੰਦੀ ਤੁਹਾਡੇ ਨਾਲ ਹੈ, ਹਾਲਾਤ ਨਾਲ ਲੜਨਾ ਸਿੱਖੋ | ਉਨ੍ਹਾਂ ਕਿਹਾ ਕਿ ਬੀਕੇਯੂ ਰਾਜੇਵਾਲ ਵਲੋਂ ਪੰਜਾਬ ਦੇ ਡੈਮਾਂ ਦੀ ਨੁਮਾਇੰਦਗੀ ਬਰਕਰਾਰ ਰੱਖਣ ਅਤੇ ਪੰਜਾਬ ਦੇ ਪਾਣੀਆਂ ਨੂੰ ਦਿੱਲੀ ਹਵਾਲੇ ਨਾ ਕਰਨ ਨੂੰ ਲੈ ਕੇ ਅਗਲੇ ਮਹੀਨੇ ਕੇਂਦਰ ਤੇ ਰਾਜ ਸਰਕਾਰਾਂ ਨੂੰ ਇਕ ਮੰਗ-ਪੱਤਰ ਦਿੱਤਾ ਜਾਵੇਗਾ, ਜੇਕਰ ਕੇਂਦਰ ਤੇ ਰਾਜ ਸਰਕਾਰਾਂ ਨੇ ਸਾਡੀ ਗੱਲ ਨਾ ਸੁਣੀ ਤਾਂ ਚੰਡੀਗੜ੍ਹ ਵਿਖੇ ਅਣਮਿਥੇ ਸਮੇਂ ਲਈ ਮੋਰਚਾ ਵਿੱਢਿਆ ਜਾਵੇਗਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਨੇ ਸੂਬਾ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੂੰ ਜੀ ਆਇਆਂ ਆਖਿਆ | ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਚੋਣਾਂ ਦੌਰਾਨ ਵੱਡੇ-ਵੱਡੇ ਵਾਅਦੇ ਕਰਦੀ ਸੱਤਾ ਵਿਚ ਆਈ ਨਵੀਂ ਸਰਕਾਰ ਨੇ ਕੀਤੇ ਵਾਅਦੇ ਪੂਰੇ ਕਰਨੇ ਕੀ ਸੀ ਪਰ ਲਗਾਤਾਰ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਹਟਾਉਣ ਦੀ ਆੜ ਹੇਠ ਪਿੰਡਾਂ ਦੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਇਸ ਮੌਕੇ ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਨੇ ਸੂਬਾ ਪ੍ਰਧਾਨ ਰਾਜੇਵਾਲ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਰਾਜੇਵਾਲ ਨੇ ਹਮੇਸ਼ਾ ਕਿਸਾਨੀ ਹਿਤਾਂ 'ਤੇ ਪਹਿਰਾ ਦਿੰਦਿਆਂ ਹੋਇਆਂ ਕੇਂਦਰ ਤੇ ਰਾਜ ਸਰਕਾਰਾਂ ਖਿਲਾਫ਼ ਸੰਘਰਸ਼ ਲੜ ਕੇ ਕਿਸਾਨਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿਵਾਏ | ਉਨ੍ਹਾਂ ਕਿਹਾ ਕਿ ਪਿੰਡ ਛੀਨੀਵਾਲ ਕਲਾਂ ਵਿਖੇ ਪਿਛਲੇ ਲੰਬੇ ਸਮੇਂ ਤੋਂ ਮੁਸ਼ਤਰਕਾ ਮਾਲਕਾਂ ਵਲੋਂ ਵਾਹੀ ਜਾਂਦੀ ਜ਼ਮੀਨ ਨੂੰ ਖੋਹਣ ਲਈ ਪੰਜਾਬ ਸਰਕਾਰ ਤੇ ਅਫ਼ਸਰਸ਼ਾਹੀ ਵਲੋਂ ਮੁਸ਼ਤਰਕਾ ਮਾਲਕਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ | ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਸੀਨੀ:ਮੀਤ ਪ੍ਰਧਾਨ ਅਵੀਕਰਨ ਸਿੰਘ, ਹਾਕਮ ਸਿੰਘ ਛੀਨੀਵਾਲ, ਮੁਖਤਿਆਰ ਸਿੰਘ ਬੀਹਲਾ, ਕਰਨੈਲ ਸਿੰਘ ਕੁਰੜ, ਕੁਲਵਿੰਦਰ ਸਿੰਘ ਗਹਿਲ, ਹਰਦੇਵ ਸਿੰਘ ਕਾਕਾ, ਅਮਰਜੀਤ ਸਿੰਘ ਗਹਿਲ, ਗੁਰਪ੍ਰੀਤ ਸਿੰਘ ਛੀਨੀਵਾਲ, ਸਾਧੂ ਸਿੰਘ ਛੀਨੀਵਾਲ, ਡਾ: ਜਸਵੰਤ ਸਿੰਘ ਛੀਨੀਵਾਲ, ਜਗਦੇਵ ਸਿੰਘ ਟੱਲੇਵਾਲ, ਤਰਲੋਚਨ ਸਿੰਘ ਬਰਮੀ, ਜਸਵਿੰਦਰ ਸਿੰਘ ਛੀਨੀਵਾਲ, ਨਿਰਮਲ ਸਿੰਘ ਨਿੰਮਾ, ਇਸਤਰੀ ਆਗੂ ਪ੍ਰਧਾਨ ਗੁਰਮੇਲ ਕੌਰ, ਹਰਪਾਲ ਕੌਰ, ਮਨਜੀਤ ਕੌਰ, ਬਲਜਿੰਦਰ ਕੌਰ ਆਦਿ ਹਾਜ਼ਰ ਸਨ |

ਆਮ ਆਦਮੀ ਪਾਰਟੀ ਦਾ ਆਗੂ ਕਰੀਬੀ ਦੋਸਤ ਦੇ ਗੋਲੀ ਮਾਰ ਕੇ ਫਰਾਰ

ਮਹਿਲ ਕਲਾਂ, 21 ਮਈ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਇਕ ਆਗੂ ਵਲੋਂ ਆਪਣੇ ਹੀ ਕਰੀਬੀ ਦੋਸਤ 'ਤੇ ਜਾਨੋਂ ਮਾਰਨ ਦੀ ਨੀਅਤ ਨਾਲ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ...

ਪੂਰੀ ਖ਼ਬਰ »

27 ਨੂੰ ਮਨਰੇਗਾ ਮਜ਼ਦੂਰਾਂ ਵਲੋਂ ਡੀ.ਸੀ. ਦਫ਼ਤਰ ਬਰਨਾਲਾ ਅੱਗੇ ਦਿੱਤੇ ਜਾ ਰਹੇ ਧਰਨੇ ਦੀ ਤਿਆਰੀ 'ਚ ਪਿੰਡ-ਪਿੰਡ ਮੀਟਿੰਗਾਂ

ਮਹਿਲ ਕਲਾਂ, 21 ਮਈ (ਅਵਤਾਰ ਸਿੰਘ ਅਣਖੀ)-ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਮਨਰੇਗਾ ਮਜ਼ਦੂਰਾਂ ਦੀਆਂ ਭਖਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ 27 ਮਈ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰ ਮੂਹਰੇ ਦਿੱਤੇ ਜਾ ਰਹੇ ਧਰਨੇ ਦੀ ਤਿਆਰੀ 'ਚ ਅੱਜ ਪਿੰਡ ...

ਪੂਰੀ ਖ਼ਬਰ »

ਵਿਧਾਇਕ ਲਾਭ ਸਿੰਘ ਉਗੋਕੇ ਪੰਜਾਬ ਵਿਧਾਨ ਸਭਾ ਪਟੀਸ਼ਨ ਕਮੇਟੀ ਅਤੇ ਭਲਾਈ ਕਮੇਟੀ ਦੇ ਮੈਂਬਰ ਨਿਯੁਕਤ

ਤਪਾ ਮੰਡੀ, 21 ਮਈ (ਵਿਜੇ ਸ਼ਰਮਾ)-ਵਿਧਾਨ ਸਭਾ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਪਟੀਸ਼ਨ ਕਮੇਟੀ ਅਤੇ ਭਲਾਈ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ | ਇਸ ਮੌਕੇ ਹਲਕਾ ਭਦੌੜ ਦੇ ਵਰਕਰਾਂ 'ਚ ਟਰੱਕ ਯੂਨੀਅਨ ਦੇ ਪ੍ਰਧਾਨ ...

ਪੂਰੀ ਖ਼ਬਰ »

-ਮਾਮਲਾ ਮਾਰਕੁੱਟ ਦਾ ਸ਼ਿਕਾਰ ਹੋਏ ਪੁਲਿਸ ਮੁਲਾਜ਼ਮ ਨੂੰ ਦਾਖ਼ਲ ਨਾ ਕਰਨ ਦਾ-

ਐਸ.ਸੀ. ਕਮਿਸ਼ਨ ਦੀ ਸਖ਼ਤੀ ਕਾਰਨ ਸਿਵਲ ਹਸਪਤਾਲ ਤਪਾ ਦੇ ਇਕ ਡਾਕਟਰ 'ਤੇ ਡਿਗ ਸਕਦੀ ਹੈ ਗਾਜ

ਤਪਾ ਮੰਡੀ, 21 ਮਈ (ਪ੍ਰਵੀਨ ਗਰਗ)-ਬੀਤੇ ਦਿਨੀਂ ਐਸ.ਸੀ. ਕਮਿਸ਼ਨ ਪੰਜਾਬ ਦੇ ਮੈਂਬਰ ਮੈਡਮ ਪੂਨਮ ਕਾਂਗੜਾ ਵਲੋਂ ਪੁਲਿਸ ਮੁਲਾਜ਼ਮ ਆਕਾਸ਼ਦੀਪ ਸਿੰਘ ਦੀ ਮਾਰਕੁੱਟ ਮਾਮਲੇ ਵਿਚ ਅਧਿਕਾਰੀਆਂ ਦੀ ਕੀਤੀ ਖਿਚਾਈ ਦੇ ਚਲਦਿਆ ਜਿੱਥੇ ਪਹਿਲਾਂ ਕਥਿਤ ਮਾਰਕੁੱਟ ਕਰਨ ਵਾਲੇ ਪਿੰਡ ...

ਪੂਰੀ ਖ਼ਬਰ »

ਭਗੌੜਾ ਵਿਅਕਤੀ ਫ਼ਰੀਦਕੋਟ ਨੇੜਿਓਾ ਕਾਬੂ

ਬਰਨਾਲਾ, 21 ਮਈ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਫ਼ਰੀਦਕੋਟ ਨਜ਼ਦੀਕ ਪਿੰਡ 'ਚੋਂ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਹੋਈ ਹੈ | ਜਾਣਕਾਰੀ ਦਿੰਦਿਆਂ ਪੀ.ਓ ਸਟਾਫ਼ ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

2 ਕਿੱਲੋ ਭੁੱਕੀ, ਨਸ਼ੀਲੀਆਂ ਗੋਲੀਆਂ, 357 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਔਰਤ ਕਾਬੂ

ਬਰਨਾਲਾ, 21 ਮਈ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਵਲੋਂ ਇਕ ਔਰਤ ਨੂੰ 2 ਕਿੱਲੋ ਭੁੱਕੀ ਚੂਰਾ ਪੋਸਤ, 200 ਨਸ਼ੀਲੀਆਂ ਗੋਲੀਆਂ, 357 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸਰੀਫ਼ ਖ਼ਾਨ ਨੇ ...

ਪੂਰੀ ਖ਼ਬਰ »

40 ਲੀਟਰ ਲਾਹਣ ਸਮੇਤ ਇਕ ਪੁਲਿਸ ਅੜਿੱਕੇ

ਬਰਨਾਲਾ, 21 ਮਈ (ਰਾਜ ਪਨੇਸਰ)-ਥਾਣਾ ਸਦਰ ਵਲੋਂ ਇਕ ਵਿਅਕਤੀ ਨੂੰ 40 ਲੀਟਰ ਲਾਹਣ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ...

ਪੂਰੀ ਖ਼ਬਰ »

ਪਿੰਡ ਰਾਏਸਰ 'ਚੋਂ ਸ੍ਰੀ ਹਜ਼ੂਰ ਸਾਹਿਬ ਦੇ ਲੰਗਰਾਂ ਲਈ ਕਣਕ ਦਾ ਟਰੱਕ ਭੇਜਿਆ

ਮਹਿਲ ਕਲਾਂ, 21 ਮਈ (ਤਰਸੇਮ ਸਿੰਘ ਗਹਿਲ)-ਪਿੰਡ ਰਾਏਸਰ ਪੰਜਾਬ ਤੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਜਗਰਾਜ ਸਿੰਘ ਹਰੀਗੜ੍ਹ ਵਾਲਿਆਂ ਦੀ ਯੋਗ ਅਗਵਾਈ ਹੇਠ 28ਵਾਂ ਕਣਕ ਦਾ ਟਰੱਕ ਲੰਗਰਾਂ ਲਈ ਭੇਜਿਆ ਗਿਆ | ਇਸ ਸਮੇਂ ਨੌਜਵਾਨ ਆਗੂ ਹਰਿਮੰਦਰ ਸਿੰਘ ਕਾਲਾ ਨੇ ...

ਪੂਰੀ ਖ਼ਬਰ »

ਸਿਵਲ ਪਸ਼ੂ ਹਸਪਤਾਲ ਸੇਖਾ ਵਿਖੇ ਡਾ: ਰਵਨੀਤ ਸਿੰਘ ਨੇ ਅਹੁਦਾ ਸੰਭਾਲਿਆ

ਬਰਨਾਲਾ, 21 ਮਈ (ਨਰਿੰਦਰ ਅਰੋੜਾ)-ਪਿੰਡ ਸੇਖਾ ਦੇ ਸਿਵਲ ਪਸ਼ੂ ਹਸਪਤਾਲ ਵਿਖੇ ਡਾ: ਰਵਨੀਤ ਸਿੰਘ ਨੇ ਬਤੌਰ ਡਾਕਟਰ ਦਾ ਅਹੁਦਾ ਸੰਭਾਲਿਆ ਹੈ | ਡਾ: ਰਵਨੀਤ ਸਿੰਘ ਗੋਲਡ ਮੈਡਲਿਸਟ ਹਨ ਅਤੇ ਇਹ ਮੋੜ ਨਾਭਾ ਤੋਂ ਟਰਾਂਸਫ਼ਰ ਹੋ ਕੇ ਆਏ ਹਨ | ਗੱਲਬਾਤ ਕਰਦਿਆਂ ਡਾ: ਰਵਨੀਤ ਸਿੰਘ ...

ਪੂਰੀ ਖ਼ਬਰ »

ਭਾਜਪਾ ਮੰਡਲ ਮਹਿਲ ਕਲਾਂ ਦੀ ਅਹਿਮ ਮੀਟਿੰਗ

ਮਹਿਲ ਕਲਾਂ, 21 ਮਈ (ਅਵਤਾਰ ਸਿੰਘ ਅਣਖੀ)-ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਦੀਆਂ ਤਿਆਰੀਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਮੰਡਲ ਮਹਿਲ ਕਲਾਂ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਮੰਡਲ ਪ੍ਰਧਾਨ ਬਲਬੀਰ ਸਿੰਘ ਮਹਿਲ ਖ਼ੁਰਦ ਦੀ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ ਵਿਖੇ ਇਨਵੈਸਚਰ ਸੈਰੇਮਨੀ ਕਰਵਾਈ

ਭਦੌੜ, 21 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਵਿਖੇ ਸੰਸਥਾ ਦੇ ਐਮ.ਡੀ. ਐਡਵੋਕੇਟ ਇਕਬਾਲ ਸਿੰਘ ਗਿੱਲ ਤੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪਿ੍ੰਸੀਪਲ ਸੁਖਵੀਰ ਕੌਰ ਧਾਲੀਵਾਲ ਤੇ ਮਾਸਟਰ ਝਰਮਲ ਸਿੰਘ ਜੰਗੀਆਣਾ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਪਾਣੀ ਦੀ ਬੱਚਤ ਅਤੇ ਝਾੜ ਵਿਚ ਵਾਧਾ ਹੁੰਦਾ ਹੈ- ਤਾਜੋਕੇ

ਤਪਾ ਮੰਡੀ, 21 ਮਈ (ਵਿਜੇ ਸ਼ਰਮਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪਾਣੀ ਦੀ ਪੈ ਰਹੀ ਕਮੀ ਨੂੰ ਵੇਖਦਿਆਂ ਹੋਇਆਂ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਸਰਕਾਰ ਵਲੋਂ ਪ੍ਰਤੀ ਏਕੜ ...

ਪੂਰੀ ਖ਼ਬਰ »

ਸਮਾਜ ਸੇਵੀ ਸੇਖੋਂ ਪਰਿਵਾਰ ਵਲੋਂ ਭੋਤਨਾ ਪ੍ਰਾਇਮਰੀ ਸਕੂਲ ਨੂੰ ਪੱਖੇ ਤੇ ਹੋਰ ਸਾਮਾਨ ਭੇਟ

ਟੱਲੇਵਾਲ, 21 ਮਈ (ਸੋਨੀ ਚੀਮਾ)-ਪਿੰਡ ਭੋਤਨਾ ਦੇ ਸਮਾਜ ਸੇਵੀ ਹਰਿੰਦਰ ਸਿੰਘ ਸੇਖੋਂ ਆਸਟਰੇਲੀਆ ਪੁੱਤਰ ਰਘੁਵੀਰ ਸਿੰਘ ਸੇਖੋਂ ਬਾਬੇ ਦਾਨੂੰਕੇ ਅਤੇ ਸਮੂਹ ਸੇਖੋਂ ਪਰਿਵਾਰ ਵਲੋਂ ਪ੍ਰਾਇਮਰੀ ਸਕੂਲ ਭੋਤਨਾ ਦੇ ਸਾਰੇ ਬੱਚਿਆਂ ਨੂੰ ਸਵ: ਤਰੁਨਜੀਤ ਸਿੰਘ ਸੇਖੋਂ ...

ਪੂਰੀ ਖ਼ਬਰ »

ਬਿਜਲੀ ਦੀ ਸੰਜਮ ਨਾਲ ਵਰਤੋਂ ਕਰ ਕੇ ਬਿੱਲਾਂ 'ਚ ਵੱਡੀ ਕਟੌਤੀ ਕੀਤੀ ਜਾ ਸਕਦੀ ਹੈ-ਔਲਖ

ਮਹਿਲ ਕਲਾਂ, 21 ਮਈ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਦੇ ਨਿਰਦੇਸ਼ਾਂ ਦੇ ਤਹਿਤ ਪੰਜਾਬ ਸਟੇਟ ਪਾਵਰਕਾਮ ਵਲੋਂ ਕੁੰਢੀ ਫੜੋ ਮੁਹਿੰਮ ਨੂੰ ਖਪਤਕਾਰਾਂ ਤੱਕ ਪਹੁੰਚਾਉਣ ਲਈ ਸੀਨੀਅਰ ਕਾਰਜਕਾਰੀ ਇੰਜੀਨੀਅਰ ਸ਼ਹਿਰੀ ਮੰਡਲ ਬਰਨਾਲਾ ਅਤੇ ਨਿਤਿਨ ...

ਪੂਰੀ ਖ਼ਬਰ »

ਅਮਨ ਕਾਨੂੰਨ ਬਹਾਲ ਰੱਖਣ ਲਈ ਸਮੁੱਚੇ ਸ਼ਹਿਰੀ ਅਤੇ ਪੰਚ ਸਰਪੰਚ ਸਾਥ ਦੇਣ-ਐੱਸ.ਐੱਚ.ਓ. ਜਗਦੇਵ ਸਿੰਘ

ਧਨੌਲਾ, 21 ਮਈ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਸਬ-ਇੰਸਪੈਕਟਰ ਸ: ਜਗਦੇਵ ਸਿੰਘ ਨੇ ਥਾਣਾ ਧਨੌਲਾ ਦਾ ਬਤੌਰ ਐੱਸ.ਐੱਚ.ਓ. ਅਹੁਦਾ ਸੰਭਾਲ ਲਿਆ ਹੈ | ਪਲੇਠੀ ਪ੍ਰੈਸ ਮਿਲਣੀ ਨੂੰ ਸੰਬੋਧਨ ਕਰਦਿਆਂ ਸ: ਜਗਦੇਵ ਸਿੰਘ ਨੇ ਆਖਿਆ ਕਿ ਅਮਨ ਕਾਨੂੰਨ ਬਹਾਲ ਰੱਖਣਾ ਉਨ੍ਹਾਂ ਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਵਫ਼ਦ ਐਸ.ਡੀ.ਐਮ. ਬਰਨਾਲਾ ਨੂੰ ਮਿਲਿਆ

ਟੱਲੇਵਾਲ, 21 ਮਈ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਜਸਵੀਰ ਸਿੰਘ ਸੀਰਾ ਸੁਖਪੁਰ ਅਤੇ ਬਲਾਕ ਸਕੱਤਰ ਰੁਪਿੰਦਰ ਸਿੰਘ ਭਿੰਦਾ ਦੀ ਅਗਵਾਈ ਵਿਚ ਜਥੇਬੰਦੀ ਦੇ ਆਗੂਆਂ ਦਾ ਇਕ ਵਫ਼ਦ ਐਸ.ਡੀ.ਐਮ ਬਰਨਾਲਾ ਗੋਪਾਲ ਸਿੰਘ ਨੂੰ ਮਿਲਿਆ | ਇਸ ਉਪਰੰਤ ...

ਪੂਰੀ ਖ਼ਬਰ »

ਭਦੌੜ ਪੁਲਿਸ ਨੇ 1200 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਨੂੰ ਕਾਬੂ ਕੀਤਾ

ਭਦੌੜ, 21 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਭਦੌੜ ਪੁਲਿਸ ਵਲੋਂ ਗਸ਼ਤ ਦੌਰਾਨ ਦੋ ਵਿਅਕਤੀਆਂ ਪਾਸੋਂ 1200 ਨਸ਼ੀਲੀਆਂ ਗੋਲੀਆਂ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਬਾਬਤ ਰੱਖੀ ਪ੍ਰੈਸ ਕਾਨਫ਼ਰੰਸ ਦੌਰਾਨ ਗੁਰਵਿੰਦਰ ਸਿੰਘ ਡੀ.ਐਸ.ਪੀ ਤਪਾ ਨੇ ਦੱਸਿਆ ਕਿ ਸਹਾਇਕ ...

ਪੂਰੀ ਖ਼ਬਰ »

ਲੋਕਾਂ ਨਾਲ ਕੀਤੇ ਵਾਅਦੇ, ਨਿੱਜੀ ਹਿਤ ਸਾਧਨ ਤੱਕ ਸੀਮਤ ਰਹੇ-ਜਥੇਦਾਰ ਸੁਖਵੰਤ ਸਿੰਘ ਧਨੌਲਾ

ਧਨੌਲਾ, 21 ਮਈ (ਜਤਿੰਦਰ ਸਿੰਘ ਧਨੌਲਾ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁਹੱਲਾ ਕਲੀਨਿਕ ਖੋਲ੍ਹਣ ਲਈ ਵੱਡੀ ਪੱਧਰ 'ਤੇ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਜਿਸ ਨੂੰ ਸ਼ਲਾਘਾਯੋਗ ਕਦਮ ਆਖਿਆ ਜਾ ਸਕਦਾ ਹੈ | ਪ੍ਰੰਤੂ ਜ਼ਿਲ੍ਹਾ ਪੱਧਰ 'ਤੇ ਪਹਿਲਾਂ ਤੋਂ ਹੀ ਅੱਧ ਵਿਚਕਾਰ ...

ਪੂਰੀ ਖ਼ਬਰ »

ਗਊਸ਼ਾਲਾ ਕਮੇਟੀ ਮਹਿਲ ਕਲਾਂ ਦੇ ਆਗੂ ਪ੍ਰਦੀਪ ਕੁਮਾਰ ਪੰਮਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਮਹਿਲ ਕਲਾਂ, 21 ਮਈ (ਅਵਤਾਰ ਸਿੰਘ ਅਣਖੀ)-ਗਊਸ਼ਾਲਾ ਕਮੇਟੀ ਮਹਿਲ ਕਲਾਂ ਦੇ ਸਾਬਕਾ ਪ੍ਰਧਾਨ ਅਤੇ ਰਾਹੁਲ ਜਨਰਲ ਸਟੋਰ ਦੇ ਮਾਲਕ ਪ੍ਰਦੀਪ ਕੁਮਾਰ ਪੰਮਾ (53) ਦਾ ਅੱਜ ਦੁਪਹਿਰ ਸਮੇਂ ਦੇਹਾਂਤ ਹੋ ਗਿਆ | ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ | ਅੱਜ ਅੰਤਿਮ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਗਣਿਤ ਉਲੰਪੀਅਡ ਪ੍ਰੀਖਿਆ 'ਚੋਂ ਵਾਈ.ਐਸ. ਪਬਲਿਕ ਸਕੂਲ ਦੇ ਕਬੀਰ ਗੁਪਤਾ ਨੇ ਅੰਤਰਰਾਸ਼ਟਰੀ ਪੱਧਰ 'ਤੇ 16ਵਾਂ ਰੈਂਕ ਹਾਸਲ ਕੀਤਾ

ਬਰਨਾਲਾ, 21 ਮਈ (ਅਸ਼ੋਕ ਭਾਰਤੀ)-ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਦੇ ਨੌਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਕਬੀਰ ਗੁਪਤਾ ਨੇ ਅੰਤਰਾਸ਼ਟਰੀ ਗਣਿਤ ਉਲੰਪੀਆਡ ਪ੍ਰੀਖਿਆ ਵਿਚ ਅੰਤਰਰਾਸ਼ਟਰੀ ਪੱਧਰ 'ਤੇ 16ਵਾਂ ਰੈਂਕ ਹਾਸਲ ਕਰ ਕੇ ਸੰਸਥਾ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ...

ਪੂਰੀ ਖ਼ਬਰ »

ਓਵਰਏਜ ਬੇਰੁਜ਼ਗਾਰ ਯੂਨੀਅਨ ਵਲੋਂ ਸਿੱਖਿਆ ਮੰਤਰੀ ਮੀਤ ਹੇਅਰ ਦੀ ਰਿਹਾਇਸ਼ ਅੱਗੇ ਮੁੜ ਧਰਨਾ ਸ਼ੁਰੂ

ਬਰਨਾਲਾ, 21 ਮਈ (ਗੁਰਪ੍ਰੀਤ ਸਿੰਘ ਲਾਡੀ)-ਓਵਰਏਜ ਬੇਰੁਜ਼ਗਾਰ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ਼ ਅੱਗੇ ਮੁੜ ਤੋਂ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ | ਯੂਨੀਅਨ ਦੇ ਸੂਬਾ ਪ੍ਰਧਾਨ ਰਮਨ ਕੁਮਾਰ ਨੇ ...

ਪੂਰੀ ਖ਼ਬਰ »

ਸੀ.ਪੀ.ਆਈ.ਐਮ. ਜ਼ਿਲ੍ਹਾ ਬਰਨਾਲਾ ਕਮੇਟੀ ਦੀ ਮੀਟਿੰਗ ਹੋਈ

ਬਰਨਾਲਾ, 21 ਮਈ (ਅਸ਼ੋਕ ਭਾਰਤੀ)-ਸੀ.ਪੀ.ਆਈ.ਐਮ. ਜ਼ਿਲ੍ਹਾ ਬਰਨਾਲਾ ਕਮੇਟੀ ਦੀ ਮੀਟਿੰਗ ਭੱਠਲ ਭਵਨ ਬਰਨਾਲਾ ਵਿਖੇ ਸਾਥੀ ਰਜਿੰਦਰ ਸਿੰਘ ਕਾਹਨੇਕੇ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਾਥੀ ਲਾਲ ਸਿੰਘ ਧਨੌਲਾ ਜ਼ਿਲ੍ਹਾ ਕਨਵੀਨਰ ਨੇ ਦੱਸਿਆ ਕਿ ਵੱਖ-ਵੱਖ ਜਥੇਬੰਦੀਆਂ ...

ਪੂਰੀ ਖ਼ਬਰ »

ਸੁਨੀਲ ਜਾਖੜ ਦੇ ਜਾਣ ਨਾਲ ਸਾਨੂੰ ਕੋਈ ਫ਼ਰਕ ਨਹੀਂ ਪੈਂਦਾ-ਰਾਜਾ ਵੜਿੰਗ

ਬਰਨਾਲਾ, 21 ਮਈ (ਰਾਜ ਪਨੇਸਰ)-ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਰਨਾਲਾ ਵਿਖੇ ਵਰਕਰ ਮਿਲਣੀ ਸਮੇਂ ਸੰਬੋਧਨ ਦੌਰਾਨ ਭਾਜਪਾ 'ਚ ਕੁਝ ਦਿਨ ਪਹਿਲਾਂ ਸ਼ਾਮਿਲ ਹੋਏ ਸੁਨੀਲ ਜਾਖੜ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਜਾਖੜ ਸਾਹਿਬ ਦੇ ਜਾਣ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਨੇ ਧਰਤੀ ਹੇਠਲੇ ਪਾਣੀ ਦੀ ਡਿਗਦੀ ਸਤ੍ਹਾ ਦੇ ਤਸੱਲੀਬਖਸ਼ ਹੱਲ ਲਈ ਵਿੱਢੀ ਸੂਬਾਈ ਮੁਹਿੰਮ

ਟੱਲੇਵਾਲ, 21 ਮਈ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਔਰਤ ਆਗੂਆਂ ਦੀ ਵਧਵੀਂ ਸੂਬਾ ਪੱਧਰੀ ਮੀਟਿੰਗ ਹਰਿੰਦਰ ਕੌਰ ਬਿੰਦੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਬਰਨਾਲਾ ਦੇ ਪਿੰਡ ਚੀਮਾ ਵਿਖੇ ਕੀਤੀ ਗਈ | ਇਹ ਜਾਣਕਾਰੀ ਦਿੰਦਿਆਂ ਸ੍ਰੀਮਤੀ ...

ਪੂਰੀ ਖ਼ਬਰ »

ਦੂਰਦਰਸ਼ਨ ਕੇਂਦਰ ਜਲੰਧਰ ਦੀ ਟੀਮ ਨੇ ਸੰਯੁਕਤ ਖੇਤੀ ਪ੍ਰਣਾਲੀ/ਫ਼ਸਲੀ ਵਿਭਿੰਨਤਾ ਤਹਿਤ ਲਗਾਏ ਗਏ ਫਾਰਮ ਫ਼ੀਲਡ ਸਕੂਲ ਦਾ ਦੌਰਾ

ਸ਼ਹਿਣਾ, 21 ਮਈ (ਸੁਰੇਸ਼ ਗੋਗੀ)-ਦੂਰਦਰਸ਼ਨ ਕੇਂਦਰ ਜਲੰਧਰ ਦੀ ਟੀਮ ਨੇ ਪਿੰਡ ਸ਼ਹਿਣਾ ਜ਼ਿਲ੍ਹਾ ਬਰਨਾਲਾ ਵਿਖੇ ਆਤਮਾ ਸਕੀਮ ਅਧੀਨ ਸੰਯੁਕਤ ਖੇਤੀ ਪ੍ਰਣਾਲੀ/ਫ਼ਸਲੀ ਵਿਭਿੰਨਤਾ ਤਹਿਤ ਲਗਾਏ ਗਏ ਫਾਰਮ ਫ਼ੀਲਡ ਸਕੂਲ ਦਾ ਦੌਰਾ ਕੀਤਾ | ਜਿਸ ਵਿਚ ਜ਼ਿਲੇ੍ਹ ਦੇ ਮੁੱਖ ...

ਪੂਰੀ ਖ਼ਬਰ »

ਮਾਸਟਰ ਸਕੂਲ ਇੰਸਟੀਚਿਊਟ ਦੀ ਵਿਦਿਆਰਥਣ ਦਾ ਪੀ.ਟੀ.ਈ. ਵਿਚ ਸ਼ਾਨਦਾਰ ਪ੍ਰਦਰਸ਼ਨ

ਬਰਨਾਲਾ, 21 ਮਈ (ਗੁਰਪ੍ਰੀਤ ਸਿੰਘ ਲਾਡੀ)-ਮਾਸਟਰ ਸਕੂਲ ਇੰਸਟੀਚਿਊਟ, 16 ਏਕੜ ਬਰਨਾਲਾ ਦੀ ਵਿਦਿਆਰਥਣ ਨੇ ਪੀ.ਟੀ.ਈ. ਵਿਚੋਂ ਵਧੀਆ ਬੈਂਡ ਹਾਸਲ ਕੀਤੇ ਹਨ | ਜਾਣਕਾਰੀ ਦਿੰਦਿਆਂ ਮਾਸਟਰ ਸਕੂਲ ਇੰਸਟੀਚਿਊਟ ਦੇ ਐਮ.ਡੀ. ਪ੍ਰੀਤਪਾਲ ਸਿੰਘ ਅਤੇ ਪਵਿੱਤਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਬਦਰਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਤੇ ਸਿਖਲਾਈ ਕੈਂਪ

ਰੂੜੇਕੇ ਕਲਾਂ, 21 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਦੇ ਮੁੱਖ ਅਫ਼ਸਰ ਡਾ: ਬਲਵੀਰ ਚੰਦ ਦੇ ਦਿਸਾ-ਨਿਰਦੇਸਾਂ ਅਨੁਸਾਰ ਡਾ: ਸੁਖਪਾਲ ਸਿੰਘ ਗਿੱਲ ਬਲਾਕ ਖੇਤੀਬਾੜੀ ਅਫ਼ਸਰ ਬਰਨਾਲਾ ਦੀ ਅਗਵਾਈ ਵਿਚ ਧਰਤੀ ਹੇਠਲੇ ਪਾਣੀ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX