ਮਾਨਸਾ, 21 ਮਈ (ਗੁਰਚੇਤ ਸਿੰਘ ਫੱਤੇਵਾਲੀਆ)-ਸਥਾਨਕ ਸ਼ਹਿਰ ਦੇ ਸਮੂਹ ਰੇਤਾ ਤੇ ਬਜਰੀ ਵਿਕੇ੍ਰਤਾਵਾਂ ਨੇ ਟਰੱਕ ਯੂਨੀਅਨ 'ਤੇ ਧੱਕੇਸ਼ਾਹੀ ਦਾ ਦੋਸ਼ ਲਗਾਉਂਦਿਆਂ ਕੰਮ ਬੰਦ ਕਰ ਕੇ ਧਰਨਾ ਲਗਾ ਦਿੱਤਾ ਹੈ, ਜੋ ਦੂਜੇ ਦਿਨ 'ਚ ਦਾਖਲ ਹੋ ਗਿਆ ਹੈ | ਸੰਬੋਧਨ ਕਰਦਿਆਂ ਸੰਜੀਵ ਕੁਮਾਰ, ਅਜੀਤਪਾਲ ਸਿੰਘ, ਅਵਨੀਤ ਕੁਮਾਰ, ਚਮਕੌਰ ਸਿੰਘ ਅਤੇ ਕੁਲਦੀਪ ਸਿੰਘ ਨੇ ਦੋਸ਼ ਲਗਾਇਆ ਕਿ ਟਰੱਕ ਯੂਨੀਅਨ ਮਾਨਸਾ ਵਲੋਂ ਰੇਤਾ, ਬਜਰੀ ਵੇਚਣ ਵਾਲੇ ਦੁਕਾਨਦਾਰਾਂ ਨਾਲ ਲਗਾਤਾਰ ਧੱਕਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕੱਲ੍ਹ 1 ਦੁਕਾਨਦਾਰ ਨੇ ਪੰਜਾਬ 'ਚ ਚੱਲ ਰਹੀ ਰੇਤੇ ਦੀ ਕਿੱਲਤ ਦੇ ਚੱਲਦਿਆਂ ਦੂਜੇ ਸੂਬੇ ਤੋਂ ਆਇਆ ਰੇਤਾ ਆਪਣੀ ਦੁਕਾਨ 'ਤੇ ਉਤਰਵਾ ਲਿਆ ਸੀ, ਜਿਸ ਤੋਂ ਬਾਅਦ ਟਰੱਕ ਯੂਨੀਅਨ ਮਾਨਸਾ ਦੇ ਕੁਝ ਨੁਮਾਇੰਦਿਆਂ ਵਲੋਂ ਉਕਤ ਗੱਡੀ ਦੇ ਡਰਾਈਵਰ ਨੂੰ ਅਗਵਾ ਕਰ ਲਿਆ ਗਿਆ ਸੀ, ਜਿਸ ਨੂੰ ਹਾਲੇ ਤੱਕ ਛੱਡਿਆ ਨਹੀਂ ਗਿਆ | ਉਨ੍ਹਾਂ ਕਿਹਾ ਇਸ ਸਬੰਧ 'ਚ ਸਾਡੇ ਵਲੋਂ ਪੁਲਿਸ ਕੋਲ ਸ਼ਿਕਾਇਤ ਵੀ ਦਿੱਤੀ ਗਈ ਸੀ ਪਰ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਸਸਤਾ ਰੇਤਾ ਦੇਣ ਦੀ ਗੱਲ ਕਰੀ ਸੀ ਪਰ ਹੁਣ ਇਸ ਨੂੰ ਲੁੱਟ ਦਾ ਧੰਦਾ ਬਣਾ ਲਿਆ ਹੈ ਕਿਉਂਕਿ ਪਿਛਲੀ ਸਰਕਾਰ ਸਮੇਂ 40-45 ਰੁਪਏ ਕੁਇੰਟਲ ਮਿਲਣ ਵਾਲਾ ਰੇਤਾ ਹੁਣ 120 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ | ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨੂੰ ਰੇਤਾ ਸਸਤੇ ਭਾਅ 'ਤੇ ਮੁਹੱਈਆ ਕਰਵਾਇਆ ਜਾਵੇ | ਭਾਵੇਂ ਪੁਲਿਸ ਨੇ ਕੱਲ੍ਹ ਹੀ ਅਗਵਾ ਕੀਤਾ ਟਰੱਕ ਡਰਾਈਵਰ ਲੱਭ ਕੇ ਮਾਲਕਾਂ ਦੇ ਹਵਾਲੇ ਕਰ ਦਿੱਤਾ ਹੈ ਪਰ ਦੁਕਾਨਦਾਰਾਂ ਵਲੋਂ ਪੁਲਿਸ ਕੋਲ ਕੀਤੀਆਂ ਸ਼ਿਕਾਇਤਾਂ 'ਤੇ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਕਰ ਕੇ ਹੜਤਾਲ ਜਾਰੀ ਹੈ |
ਯੂਨੀਅਨ ਨੇ ਦੋਸ਼ ਨਕਾਰੇ
ਦੂਸਰੇ ਪਾਸੇ ਟਰੱਕ ਯੂਨੀਅਨ ਦੇ ਨੁਮਾਇੰਦਿਆਂ ਨੇ ਲਗਾਏ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਨਾ ਤਾਂ ਉਨ੍ਹਾਂ ਕਿਸੇ ਨਾਲ ਕੋਈ ਕੁੱਟਮਾਰ ਕੀਤੀ ਹੈ ਅਤੇ ਨਾ ਹੀ ਕਿਸੇ ਡਰਾਈਵਰ ਨੂੰ ਅਗਵਾ ਕੀਤਾ ਹੈ |
ਦੁਕਾਨਦਾਰਾਂ ਦਾ ਵਫ਼ਦ ਸਿਹਤ ਮੰਤਰੀ ਨੂੰ ਮਿਲਿਆ
ਸ਼ਾਮ ਸਮੇਂ ਦੁਕਾਨਦਾਰਾਂ ਦੇ ਵਫ਼ਦ ਨੇ ਸਿਹਤ ਮੰਤਰੀ ਪੰਜਾਬ ਡਾ. ਵਿਜੇ ਸਿੰਗਲਾ ਦੀ ਰਿਹਾਇਸ਼ 'ਤੇ ਮਿਲ ਕੇ ਉਨ੍ਹਾਂ ਨੂੰ ਘਟਨਾ ਤੋਂ ਜਾਣੂ ਕਰਵਾਇਆ | ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨੂੰ ਸਸਤਾ ਰੇਤਾ ਮੁਹੱਈਆ ਕਰਵਾਉਣ ਦੇ ਨਾਲ ਹੀ ਡਰਾਈਵਰ ਦੀ ਕੁੱਟਮਾਰ ਕਰਨ ਅਤੇ ਦੁਕਾਨਦਾਰਾਂ ਨਾਲ ਝਗੜਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਵਾਈ ਜਾਵੇ | ਸਿਹਤ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ 22 ਮਈ ਨੂੰ ਇਸ ਮਾਮਲੇ ਦਾ ਹੱਲ ਕਰਵਾ ਦਿੱਤਾ ਜਾਵੇਗਾ |
ਝੁਨੀਰ ਦੇ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰ ਕੇ ਕੀਤਾ ਰੋਸ ਪ੍ਰਦਰਸ਼ਨ
ਝੁਨੀਰ ਤੋਂ ਰਮਨਦੀਪ ਸਿੰਘ ਸੰਧੂ ਅਨੁਸਾਰ-ਸਥਾਨਕ ਕਸਬੇ ਤੋਂ ਇਲਾਵਾ ਪਿੰਡ ਕੋਟਧਰਮੂ ਅਤੇ ਭੰਮੇ ਕਲਾਂ 'ਚ ੇ ਰੇਤਾ, ਬਜਰੀ ਦੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਬੰਦ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਪ੍ਰਧਾਨ ਅਮਰਜੀਤ ਰਾਮ ਨੇ ਦੱਸਿਆ ਕਿ ਪੰਜਾਬ ਸਰਕਾਰ ਇਕ ਪਾਸੇ ਤਾਂ ਸਸਤੇ ਰੇਟ 'ਤੇ ਰੇਤਾ ਦੇਣ ਦਾ ਦਾਅਵਾ ਕਰਦੀ ਹੈ ਪਰ ਦੂਜੇ ਪਾਸੇ ਸਸਤਾ ਰੇਤਾ ਦੇਣ ਵਾਲੇ ਟਰੱਕ ਡਰਾਈਵਰਾਂ ਨਾਲ ਧੱਕਾ ਕਰ ਰਹੀ ਹੈ | ਮਾਨਸਾ ਵਿਖੇ ਟਰੱਕ ਯੂਨੀਅਨ ਮਾਨਸਾ ਵਲੋਂ, ਜੋ ਧੱਕੇਸ਼ਾਹੀ ਕੀਤੀ ਜਾ ਰਹੀ ਹੈ, ਉਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਇਸ ਮੌਕੇ ਸ਼ਿੰਟੂ ਤਾਇਲ, ਉੱਤਮ ਕੁਮਾਰ, ਭਾਗਾ ਮੱਲ, ਵਿੱਕੀ ਤਾਇਲ ਆਦਿ ਮੌਜੂਦ ਸਨ |
ਬੁਢਲਾਡਾ, 21 ਮਈ (ਸੁਨੀਲ ਮਨਚੰਦਾ)-ਸਥਾਨਕ ਸ਼ਹਿਰ ਨਿਵਾਸੀ ਦੀ ਐਕਸਿਸ ਬੈਂਕ ਦੇ ਕਰੈਡਿਟ ਕਾਰਡ ਵਿਚੋਂ 85 ਹਜ਼ਾਰ ਦੀ ਠੱਗੀ ਹੋ ਜਾਣ ਦੀ ਖ਼ਬਰ ਹੈ | ਕਰੈਡਿਟ ਕਾਰਡ ਧਾਰਕ ਸੁਭਾਸ਼ ਚੰਦ ਪੁੱਤਰ ਵਿਲਾਇਤ ਰਾਮ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਮੇਰੇ ਕਰੈਡਿਟ ਕਾਰਡ ਨਾਲ ...
ਜੋਗਾ, 21 ਮਈ (ਮਨਜੀਤ ਸਿੰਘ ਘੜੈਲੀ)-ਮਾਈ ਭਾਗੋ ਕਾਲਜ ਆਫ਼ ਐਜੂਕੇਸ਼ਨ ਰੱਲਾ ਵਿਖੇ ਕੌਮੀ ਸੇਵਾ ਯੋਜਨਾ ਵਿਭਾਗ ਦੇ ਪ੍ਰੋਗਰਾਮ ਅਫ਼ਸਰ ਮਨਦੀਪ ਸਿੰਘ ਦੀ ਅਗਵਾਈ ਹੇਠ 'ਅੰਤਰਰਾਸ਼ਟਰੀ ਪਰਿਵਾਰ ਦਿਵਸ' ਮਨਾਇਆ ਗਿਆ | ਉਨ੍ਹਾਂ ਕਿਹਾ ਕਿ ਹਰ ਪਰਿਵਾਰ ਦੀ ਲੋੜਾਂ, ਵਿਵਹਾਰਿਕ ...
ਸੁਨੀਲ ਮਨਚੰਦਾ
ਬੁਢਲਾਡਾ-ਧਰਤੀ ਹੇਠਲਾ ਪਾਣੀ ਪੀਣ ਯੋਗ ਨਾ ਹੋਣ ਕਾਰਨ ਬੁਢਲਾਡਾ ਸ਼ਹਿਰ ਦੀ ਅੱਧੀ ਆਬਾਦੀ ਦੇ ਲੋਕ ਪੀਣ ਵਾਲੇ ਪਾਣੀ ਦੀ ਬੁੰਦ ਬੁੰਦ ਨੂੰ ਤਰਸ ਰਹੇ ਹਨ | ਅਕਾਲੀ-ਭਾਜਪਾ ਗੱਠਜੋੜ ਸਰਕਾਰ ਰਾਜ ਦੌਰਾਨ ਲੋਕਾਂ ਨੂੰ ਸ਼ੁੱਧ ਤੇ ਸਾਫ਼ ਸੁਥਰਾ ਪਾਣੀ ...
ਮਾਨਸਾ, 21 ਮਈ (ਗੁਰਚੇਤ ਸਿੰਘ ਫੱਤੇਵਾਲੀਆ)-ਮਾਨਸਾ ਪੁਲਿਸ ਨੇ ਖੇਤਾਂ ਤੇ ਜਲ ਘਰਾਂ 'ਚੋਂ ਬਿਜਲੀ ਮੋਟਰਾਂ, ਕੇਬਲ ਤਾਰਾਂ ਚੋਰੀ ਕਰਨ ਵਾਲੇ ਗਰੋਹ ਦੇ 7 ਮੈਂਬਰਾਂ ਨੂੰ ਕਾਬੂ ਕੀਤਾ ਹੈ | ਗੌਰਵ ਤੂਰਾ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ...
ਬੋਹਾ, 21 ਮਈ (ਰਮੇਸ਼ ਤਾਂਗੜੀ)-ਨੇੜਲੇ ਪਿੰਡ ਆਲਮਪੁਰ ਮੰਦਰਾਂ 'ਚ ਵੱਖ ਵੱਖ ਮਜ਼ਦੂਰ ਜਥੇਬੰਦੀਆਂ ਵਲੋਂ ਇਕੱਤਰਤਾ ਕੀਤੀ ਗਈ | ਸੰਬੋਧਨ ਕਰਦਿਆਂ ਬਹੁਜਨ ਸਮਾਜ ਪਾਰਟੀ ਦੇ ਸੂਬਾ ਇੰਚਾਰਜ ਕੁਲਦੀਪ ਸਿੰਘ ਸਰਦੂਲਗੜ੍ਹ ਨੇ ਦੋਸ਼ ਲਗਾਇਆ ਕਿ ਮਹਿੰਗਾਈ ਇੰਨੀ ਵਧ ਗਈ ਹੈ ਕਿ ...
ਲਹਿਰਾ ਮੁਹੱਬਤ, 21 ਮਈ (ਸੁਖਪਾਲ ਸਿੰਘ ਸੁੱਖੀ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੀ ਸੂਬਾ ਕਮੇਟੀ ਵਲੋਂ ਸੂਬਾ ਪੱਧਰੀ ਮੀਟਿੰਗ ਕਰਨ ਉਪਰੰਤ ਪ੍ਰੈੱਸ ਬਿਆਨ ਜਾਰੀ ਕਰਦਿਆਂ ਮੋਰਚਾ ਆਗੂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਸ਼ੇਰ ਸਿੰਘ ਖੰਨਾ, ਗੁਰਵਿੰਦਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX