ਤਾਜਾ ਖ਼ਬਰਾਂ


ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਇਨਾਮੀ ਅਪਰਾਧੀ ਸ਼ੇਖ਼ ਸਿਕੰਦਰ ਗ੍ਰਿਫ਼ਤਾਰ
. . .  9 minutes ago
ਨਵੀਂ ਦਿੱਲੀ, 13 ਅਗਸਤ - ਉੱਤਰ-ਪੱਛਮੀ ਜ਼ਿਲ੍ਹੇ ਦੇ ਸਪੈਸ਼ਲ ਸਟਾਫ਼ ਨੇ ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਸ਼ੇਖ਼ ਸਿਕੰਦਰ ਨਾਂਅ ਦੇ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਸ਼ੇਖ਼ ਸਿਕੰਦਰ 'ਤੇ 25000 ਰੁਪਏ ਇਨਾਮ ਰੱਖਿਆ ਹੋਇਆ...
ਹਿਮਾਚਲ ਪ੍ਰਦੇਸ਼ : ਸਵਾਂ ਨਦੀ 'ਚ ਡੁੱਬੇ 2 ਨੌਜਵਾਨ, ਇਕ ਦੀ ਲਾਸ਼ ਬਰਾਮਦ
. . .  15 minutes ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਪੈਂਦੇ ਹਰੋਲੀ 'ਚ ਲੋਅਰ ਬਥੇਡਾ ਇਲਾਕੇ ਦੇ ਕੋਲ ਸਵਾਂ ਨਦੀ 'ਚ 15-16 ਸਾਲ ਦੇ 2 ਨੌਜਵਾਨ ਡੁੱਬ ਗਏ।ਡੁੱਬੇ ਨੌਜਵਾਨਾਂ 'ਚੋਂ ਇਕ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਜਦਕਿ ਦੂਜੇ ਦੀ ਭਾਲ ਜਾਰੀ...
ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ
. . .  5 minutes ago
ਚੰਡੀਗੜ੍ਹ, 13 ਅਗਸਤ - ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਿਦਾਇਤਾਂ ਅਨੁਸਾਰ ਸਰਕਾਰੀ, ਗੈਰ ਸਰਕਾਰੀ ਦਫ਼ਤਰਾਂ, ਵਿੱਦਿਅਕ ਅਦਾਰਿਆਂ ਤੇ ਹੋਰ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਯਕੀਨੀ ਬਣਾਇਆ ਜਾਵੇ। ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ, ਜਨਤਕ ਥਾਵਾਂ...
ਬਾਸਮਤੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ
. . .  56 minutes ago
ਚੰਡੀਗੜ੍ਹ, 13 ਅਗਸਤ - ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਸਮਤੀ ਦੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਅਨੁਸਾਰ ਕਈ ਉੱਲੀ ਨਾਸ਼ਕਾਂ...
‍ਦੇਤਵਾਲ ਬੈਂਕ ਡਕੈਤੀ ਦੇ ਮਾਮਲੇ 'ਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਲਾਂਪੁਰ ਦਾਖਾ ਦੇ ਇਲਾਕੇ ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਸਾਢੇ ਸੱਤ ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਿਸ...
ਅਫ਼ਗ਼ਾਨਿਸਤਾਨ ਵਿਚ ਹੁਣ ਰਹਿ ਗਏ ਹਨ ਸਿਰਫ਼ 100 ਹਿੰਦੂ ਸਿੱਖ - ਅਫ਼ਗ਼ਾਨ ਸਿੱਖ ਆਗੂ
. . .  about 1 hour ago
ਨਵੀਂ ਦਿੱਲੀ, 13 ਅਗਸਤ - ਕਾਬੁਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਫ਼ਗ਼ਾਨ ਸਿੱਖ ਆਗੂ ਗੁਰਨਾਮ ਸਿੰਘ ਰਾਜਵੰਸ਼ੀ ਨੇ ਕਿਹਾ ਕਿ ਮੈਂ ਆਪਣੇ 6 ਪਰਿਵਾਰਿਕ ਮੈਂਬਰਾਂ ਨਾਲ ਅਫ਼ਗ਼ਾਨਿਸਤਾਨ ਤੋਂ ਆਇਆ ਹਾਂ। ਧਮਾਕੇ ਵਿਚ ਸਾਡਾ ਗੁਰਦੁਆਰਾ ਤਬਾਹ ਹੋ ਗਿਆ। ਅਫ਼ਗ਼ਾਨਿਸਤਾਨ ਵਿਚ ਹੁਣ ਸਿਰਫ਼ 100 ਹਿੰਦੂ ਸਿੱਖ ਰਹਿ...
ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  about 2 hours ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  about 3 hours ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  about 3 hours ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  about 4 hours ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 4 hours ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  about 4 hours ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  about 5 hours ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  about 5 hours ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 13 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਵਫ਼ਦ ਨਾਲ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ...
ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  about 6 hours ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  about 6 hours ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਕਾਰ ਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇਕ ਸਾਲ ਦੇ ਬੱਚੇ ਸਣੇ 3 ਜਣਿਆਂ ਦੀ ਹੋਈ ਮੌਤ
. . .  about 5 hours ago
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਲੰਘੀ ਦੇਰ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ...
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਰੋਸ ਮਾਰਚ ਆਰੰਭ
. . .  about 7 hours ago
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਬੇ ਭਰ 'ਚ ਕੀਤੇ ਜਾ ਰਹੇ ਰੋਸ ਮਾਰਚ...
ਬੀਤੀ ਰਾਤ ਚੋਰਾਂ ਨੇ ਅਨਾਜ ਮੰਡੀ ਲੌਂਗੋਵਾਲ 'ਚੋਂ 6 ਮੋਟਰਾਂ ਕੀਤੀਆਂ ਚੋਰੀ
. . .  about 7 hours ago
ਲੌਂਗੋਵਾਲ, 13 ਅਗਸਤ (ਸ.ਸ.ਖੰਨਾ,ਵਿਨੋਦ)-ਬੀਤੀ ਰਾਤ ਅਨਾਜ ਮੰਡੀ ਲੌਂਗੋਵਾਲ 'ਚੋਂ ਇਕ ਆੜ੍ਹਤੀਏ ਦੀ ਦੁਕਾਨ ਅੰਦਰੋਂ ਚੋਰਾਂ ਨੇ ਪਾੜ ਲਾ ਕੇ ਮੋਟਰਾਂ ਚੋਰੀ ਕਰ ਲਈਆਂ ਹਨ। ਇਸ ਦੀ ਜਾਣਕਾਰੀ ਆੜ੍ਹਤੀ ਮੰਗਤ ਰਾਏ ਮੰਗੂ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਚੋਰਾਂ ਵਲੋਂ...
ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਮੌਕੇ 'ਤੇ ਮੌਤ
. . .  about 7 hours ago
ਸ੍ਰੀ ਚਮਕੌਰ ਸਾਹਿਬ , 13 ਅਗਸਤ (ਜਗਮੋਹਨ ਸਿੰਘ ਨਾਰੰਗ)- ਅੱਜ ਤੜਕੇ ਪੌਣੇ ਚਾਰ ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਡਿਊਟੀ ਦੇਣ ਆ ਰਹੇ ਮੁਲਾਜ਼ਮ ਗੁਰਮੁਖ ਸਿੰਘ ਪਿੰਡ ਪਿੱਪਲ ਮਾਜਰਾ ਦੀ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ ਹੋ ਗਈ...
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ 'ਚ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਵਲੋਂ ਅੰਮ੍ਰਿਤਸਰ ਵਿਖੇ ਕੱਢਿਆ ਰੋਸ ਮਾਰਚ
. . .  about 7 hours ago
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਰੋਸ ਮਾਰਚ ਕਰਨ ਦੇ ਐਲਾਨ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ...
ਫਰੀਦਕੋਟ ਦੀ ਕੇਂਦਰੀ ਜੇਲ੍ਹ ਫ਼ਿਰ ਵਿਵਾਦਾਂ 'ਚ, ਮਿਲੇ 32 ਮੋਬਾਈਲ ਫ਼ੋਨ
. . .  about 6 hours ago
ਫਰੀਦਕੋਟ, 13 ਅਗਸਤ (ਜਸਵੰਤ ਪੁਰਬਾ)-ਕੇਂਦਰੀ ਮਾਡਰਨ ਜੇਲ੍ਹ 'ਚ ਵੱਡੀ ਮਾਤਰਾ 'ਚ ਮੋਬਾਈਲ ਫੋਨ ਬਰਾਮਦ ਕੀਤੇ ਹਨ। ਜੇਲ੍ਹ ਪ੍ਰਬੰਧਨ ਨੇ ਜੇਲ੍ਹ ਦੇ ਵੱਖ-ਵੱਖ ਵਾਰਡਾਂ ਦੀ ਕੀਤੀ ਚੈਕਿੰਗ ਦੌਰਾਨ 32 ਮੋਬਾਈਲ ਫ਼ੋਨ, 3 ਚਾਰਜਰ, 1 ਸਮਾਰਟ ਘੜੀ ਬਰਾਮਦ ਕੀਤੀ...
ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਆਏ ਸਾਹਮਣੇ
. . .  about 8 hours ago
ਨਵੀਂ ਦਿੱਲੀ, 13 ਅਗਸਤ-ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20,018 ਰਿਕਵਰੀ ਹੋਈ ਹੈ।
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਜੇਠ ਸੰਮਤ 554
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਸੰਗਰੂਰ

ਸੰਗਰੂਰ 'ਚ ਕੱਢੀ ਵਿਸ਼ਾਲ ਸਾਈਕਲ ਰੈਲੀ ਦਾ ਸ਼ਹਿਰ ਵਾਸੀਆਂ ਨੇ ਖੁੱਲ੍ਹੇ ਦਿਲ ਨਾਲ ਕੀਤਾ ਸਵਾਗਤ

ਸੰਗਰੂਰ, 22 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸ਼ਹਿਰ ਸੰਗਰੂਰ ਵਿਚ ਅੱਜ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਵਲੋਂ 'ਪੜ੍ਹਦਾ ਪੰਜਾਬ, ਖੇਡਦਾ ਪੰਜਾਬ, ਨਸ਼ਾ ਮੁਕਤ ਪੰਜਾਬ ਤੇ ਤੰਦਰੁਸਤ ਪੰਜਾਬ' ਦੇ ਉਦੇਸ਼ ਨੂੰ ਲੈ ਕੇ ਉਲੀਕੀ ਗਈ ਵਿਸ਼ਾਲ ਸਾਈਕਲ ਰੈਲੀ ਦੀ ਮੁੱਖ ਮੰਤਰੀ ਭਗਵੰਤ ਮਾਨ ਤੋਂ ਬਾਅਦ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰਾ ਜ਼ੋਰਵਾਲ ਵਲੋਂ ਅਗਵਾਈ ਕੀਤੀ ਗਈ | ਲਗਪਗ 15 ਹਜ਼ਾਰ ਸਾਈਕਲਿਸਟਾਂ ਦੀ ਮੌਜੂਦਗੀ ਵਾਲੀ ਇਹ ਰੈਲੀ ਸ਼ਹਿਰ ਦੇ ਜਨਰਲ ਗੁਰਨਾਮ ਪਬਲਿਕ ਸਕੂਲ ਤੋਂ ਆਰੰਭ ਹੋਈ ਅਤੇ ਸਭ ਤੋਂ ਪਹਿਲਾਂ ਪ੍ਰਾਚੀਨ ਮਹਾਂ ਕਾਲੀ ਦੇਵੀ ਮੰਦਰ ਅੱਗੇ ਮੰਦਰ ਕਮੇਟੀ ਅਤੇ ਸ਼ਹਿਰ ਵਾਸੀਆਂ ਵਲੋਂ ਇਸ ਦਾ ਸਵਾਗਤ ਕੀਤਾ ਗਿਆ | ਇਸ ਉਪਰੰਤ ਜਿਉਂ ਹੀ ਇਹ ਰੈਲੀ ਸ਼ਹਿਰ ਦੇ ਸਦਰ ਬਾਜ਼ਾਰ ਵਿਚ ਪਹੁੰਚੀ ਤਾਂ ਉੱਥੇ ਵਪਾਰੀਆਂ ਵਲੋਂ ਗੁਲਾਬ ਦੇ ਫੁੱਲਾਂ ਦੀ ਵਰਖਾ ਨਾਲ ਰੈਲੀ ਦਾ ਸਵਾਗਤ ਕੀਤਾ ਗਿਆ ਤੇ ਮਨਦੀਪ ਸਿੰਘ ਸਿੱਧੂ ਨੰੂ ਸਾਈਕਲ ਦਾ ਮਾਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇੱਥੇ ਲੋਕਾਂ ਦਾ ਸਾਈਕਲ ਰੈਲੀ ਪ੍ਰਤੀ ਉਤਸ਼ਾਹ ਦੇਖ ਕੇ ਐਸ.ਐਸ.ਪੀ. ਸਿੱਧੂ, ਡਿਪਟੀ ਕਮਿਸ਼ਨਰ ਜ਼ੋਰਵਾਲ ਅਤੇ ਹੋਰਨਾਂ ਅਧਿਕਾਰੀਆਂ ਨੇ ਹੱਥ ਖੜ੍ਹੇ ਕਰ ਕੇ ਲੋਕਾਂ ਦਾ ਧੰਨਵਾਦ ਕੀਤਾ | ਇਸ ਉਪਰੰਤ ਮਹਾਂਵੀਰ ਚੌਕ ਵੱਖ-ਵੱਖ ਵਿਭਾਗਾਂ 'ਚੋਂ ਸੇਵਾ-ਮੁਕਤ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸਮਾਜ ਸੇਵੀ ਸੰਸਥਾ ਸਟੇਟ ਸੋਸ਼ਲ ਵੈੱਲਫੇਅਰ ਐਸੋਸੀਏਸਨ ਵਲੋਂ ਸਾਈਕਲ ਰੈਲੀ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਤੇ ਸੂਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ, ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਖ਼ਾਲਸਾ, ਕਰਨੈਲ ਸਿੰਘ ਸੇਖੋਂ, ਡਾ. ਮਨਮੋਹਨ ਸਿੰਘ, ਸੁਰਿੰਦਰ ਸਿੰਘ ਸੋਢੀ, ਕੰਵਲਜੀਤ ਸਿੰਘ, ਬਲਦੇਵ ਸਿੰਘ ਰਤਨ, ਜਨਕ ਰਾਜ ਜੋਸੀ, ਮਹੇਸ ਜੌਹਰ, ਤਿਲਕ ਰਾਜ ਸਤੀਜਾ, ਮਦਨ ਗੋਪਾਲ ਸਿੰਗਲਾ, ਰਾਜ ਕੁਮਾਰ ਬਾਂਸਲ, ਇੰਜਨੀਅਰ ਪ੍ਰਵੀਨ ਬਾਂਸਲ, ਲਾਲ ਚੰਦ ਸੈਣੀ, ਓ.ਪੀ. ਖੀਪਲ, ਪਵਨ ਸਰਮਾ, ਰਾਜਿੰਦਰ ਸਿੰਘ ਚੰਗਾਲ, ਓ.ਪੀ. ਅਰੋੜਾ, ਯੁਧਿੱਸਟਰ, ਦਰਸਨ ਸਿੰਘ, ਸੁਰਜੀਤ ਸਿੰਘ, ਸੁਰਿੰਦਰ ਸਰਮਾ ਆਦਿ ਆਗੂਆਂ ਦੀ ਸਾਂਝੀ ਅਗਵਾਈ ਹੇਠ ਐਸੋਸੀਏਸਨ ਦੇ ਮੈਂਬਰਾਂ ਨੇ ਫੁੱਲਾਂ ਦੀ ਵਰਖਾ ਕਰਕੇ ਰੈਲੀ ਦਾ ਜ਼ੋਰਦਾਰ ਸਵਾਗਤ ਕਰਕੇ ਸਾਈਕਲਿਸਟਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ | ਇੱਥੋਂ ਇਹ ਰੈਲੀ ਜ਼ਿਲ੍ਹਾ ਜੇਲ੍ਹ ਦੇ ਅੱਗੋਂ ਹੁੰਦੀ ਹੋਈ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਪਹੁੰਚੀ ਅਤੇ ਮਸਤੂਆਣਾ ਸਾਹਿਬ ਤੋਂ ਬਡਰੁੱਖਾਂ ਹੁੰਦੀ ਹੋਈ ਸਥਾਨਕ ਧੂਰੀ ਰੋਡ ਸਥਿਤ ਸਨਰਾਈਜ਼ ਪੈਲੇਸ ਵਿਖੇ ਸਮਾਪਤ ਹੋਈ | ਸਾਈਕਲ ਰੈਲੀ ਦੇ ਰੂਟ ਦੌਰਾਨ ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਵਲੋਂ ਸਾਈਕਲਿਸਟਾਂ ਲਈ ਪਾਣੀ, ਜੂਸ ਅਤੇ ਹੋਰਨਾਂ ਲੋੜੀਂਦੀਆਂ ਚੀਜ਼ਾਂ ਦਾ ਇੰਤਜਾਮ ਕੀਤਾ ਗਿਆ | ਰੈਲੀ ਦੀ ਸਮਾਪਤੀ ਦੌਰਾਨ ਸਨਰਾਈਜ਼ ਪੈਲੇਸ ਵਿਖੇ ਜਿੱਥੇ ਪੰਜਾਬੀ ਗਾਈਕ ਹਰਜੀਤ ਹਰਮਨ ਵਲੋਂ ਆਪਣੇ ਗੀਤਾਂ ਰਾਹੀਂ ਸਾਈਕਲਿਸਟਾਂ ਦਾ ਮਨੋਰੰਜਨ ਕੀਤਾ ਗਿਆ, ਉੱਥੇ ਹੀ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ, ਡਿਪਟੀ ਕਮਿਸ਼ਨਰ ਜਤਿੰਦਰਾ ਜ਼ੋਰਵਾਲ ਅਤੇ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਵਲੋਂ ਰੈਲੀ ਦੌਰਾਨ ਹਿੱਸਾ ਲੈਣ ਵਾਲੇ ਸਕੂਲਾਂ, ਸੰਸਥਾਵਾਂ ਅਤੇ ਸਾਈਕਲਿੰਗ ਕਲੱਬਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਘਣਸ਼ਿਆਮ ਕਾਂਸਲ, ਕਮਲ ਆਨੰਦ ਐਡਵੋਕੇਟ, ਡਾ. ਏ.ਐਸ. ਮਾਨ, ਮੋਹਨ ਸ਼ਰਮਾ, ਏ.ਪੀ. ਸਿੰਘ ਬਾਬਾ, ਜਗਨ ਨਾਥ ਗੋਇਲ, ਦਿਨੇਸ਼ ਐਡਵੋਕੇਟ, ਅਮਨਦੀਪ ਸਿੰਘ ਅਮਨੀ, ਸ਼ਿਵ ਆਰੀਆ, ਅਮਨ ਜਖਮੀ, ਗੁਰਸੇਵਕ ਸਿੰਘ ਦਿੜ੍ਹਬਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਮੌਜੂਦ ਸਨ |

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖ਼ੁਦ ਟਰੈਕਟਰ ਚਲਾ ਕੇ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਕੀਤੀ

ਸੰਗਰੂਰ, 22 ਮਈ (ਸੁਖਵਿੰਦਰ ਸਿੰਘ ਫੁੱਲ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਕੀਤੀ ਅਪੀਲ ਨੂੰ ਵੱਡੇ ਪੱਧਰ 'ਤੇ ਸਾਰਥਕ ਹੁੰਗਾਰਾ ਮਿਲਣਾ ਸ਼ੁਰੂ ਹੋ ਗਿਆ ਹੈ | ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਪਾਲ ਸਿੰਘ ...

ਪੂਰੀ ਖ਼ਬਰ »

ਪਿੰਡ ਢੰਡੋਲੀ ਕਲਾਂ ਤੇ ਉਭਿਆ ਦੇ ਲੋਕਾਂ ਨੇ 20 ਏਕੜ ਜ਼ਮੀਨ ਦਾ ਛੱਡਿਆ ਕਬਜ਼ਾ

ਦਿੜ੍ਹਬਾ ਮੰਡੀ, 22 ਮਈ (ਹਰਬੰਸ ਸਿੰਘ ਛਾਜਲੀ)- ਪਿੰਡ ਢੰਡੋਲੀ ਕਲਾਂ ਵਿਖੇ 10 ਏਕੜ ਜ਼ਮੀਨ ਅਤੇ ਪਿੰਡ ਉਭਿਆ ਵਿਖੇ ਵੀ 10 ਏਕੜ ਪੰਚਾਇਤੀ ਜ਼ਮੀਨ ਤੋਂ ਵੱਖ-ਵੱਖ ਲੋਕਾਂ ਨੇ ਕਬਜ਼ਾ ਛੱਡ ਦਿੱਤਾ ਅਤੇ ਜ਼ਮੀਨ ਪੰਚਾਇਤ ਹਵਾਲੇ ਕਰ ਦਿੱਤੀ | ਪੰਚਾਇਤਾਂ ਜ਼ਮੀਨ ਦਾ ਕਬਜ਼ਾ ਛੱਡਣ ...

ਪੂਰੀ ਖ਼ਬਰ »

ਸੰਗਰੂਰ ਦੇ ਕੈਮਿਸਟਾਂ ਵਲੋਂ ਧੱਕੇਸ਼ਾਹੀ ਖ਼ਿਲਾਫ਼ ਹੜਤਾਲ 'ਤੇ ਜਾਣ ਦੀ ਚਿਤਾਵਨੀ

ਸੰਗਰੂਰ, 22 ਮਈ (ਧੀਰਜ ਪਸ਼ੌਰੀਆ)- ਕੈਮਿਸਟ ਐਸੋਸੀਏਸ਼ਨ ਸੰਗਰੂਰ ਦੀ ਐਗਜ਼ੈਕਟਿਵ ਬਾਡੀ ਦੀ ਹੋਈ ਮੀਟਿੰਗ ਵਿਚ ਨਾਪਤੋਲ ਵਿਭਾਗ ਵਲੋਂ ਕੈਮਿਸਟਾਂ ਨੰੂ ਤੰਗ ਪ੍ਰੇਸ਼ਾਨ ਕਰਨ ਦਾ ਗੰਭੀਰ ਨੋਟਿਸ ਲਿਆ ਗਿਆ ਹੈ | ਪ੍ਰਧਾਨ ਪੇ੍ਰਮ ਚੰਦ ਗਰਗ ਅਤੇ ਜਨਰਲ ਸੈਕਟਰੀ ਪੰਕਜ ...

ਪੂਰੀ ਖ਼ਬਰ »

ਧਰਤੀ ਹੇਠਲਾ ਪਾਣੀ ਮੁੱਕਿਆ ਤਾਂ ਆਉਣ ਵਾਲੀਆਂ ਨਸਲਾਂ ਸਾਨੂੰ ਮੁਆਫ਼ ਨਹੀਂ ਕਰਨਗੀਆਂ-ਪ੍ਰੋ. ਗੱਜਣਮਾਜਰਾ

ਕੁੱਪ ਕਲਾਂ, 22 ਮਈ (ਮਨਜਿੰਦਰ ਸਿੰਘ ਸਰੌਦ)- ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਜ਼ਰੀਆਂ ਰਾਹੀਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੇ ਲਈ ਤਤਪਰਤਾ ਵਿਖਾਉਣ ਵਾਲੇ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਆਖਿਆ ਕਿ ਜੇਕਰ ਧਰਤੀ ਹੇਠਲਾ ਪਾਣੀ ...

ਪੂਰੀ ਖ਼ਬਰ »

ਪੰਨਵਾ ਨੂੰ ਰਾਜਨੀਤਿਕ ਤੌਰ 'ਤੇ ਦਬਾਉਣਾ ਵਾਜਿਬ ਨਹੀਂ-ਸਿਬੀਆ

ਸੰਗਰੂਰ, 22 ਮਈ (ਅਮਨਦੀਪ ਸਿੰਘ ਬਿੱਟਾ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਸੁਰਿੰਦਰਪਾਲ ਸਿੰਘ ਪੰਮੀ ਸਿਬੀਆ ਨੇ ਬਲਾਕ ਸੰਮਤੀ ਭਵਾਨੀਗੜ੍ਹ ਦੇ ਚੇਅਰਮੈਨ ਵਰਿੰਦਰ ਪੰਨਵਾਂ ਦੇ ਲੜਕੇ ਦੀ ਗਿ੍ਫ਼ਤਾਰੀ ਦੀ ਸਖਤ ਸ਼ਬਦਾਂ ਵਿਚ ਨਿਖੇਧੀ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਘਰ ਖੜ੍ਹੀ ਕਾਰ ਤੇ ਹੋਰ ਸਾਮਾਨ ਸੜਿਆ

ਭਵਾਨੀਗੜ੍ਹ, 22 ਮਈ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਘਰਾਚੋਂ ਵਿਖੇ ਇਕ ਸੇਵਾ-ਮੁਕਤ ਮੈਨੇਜਰ ਦੇ ਘਰ ਵਿਚ ਬਣੇ ਸ਼ੈੱਡ ਨੂੰ ਅੱਗ ਲੱਗ ਜਾਣ ਕਾਰਨ ਸ਼ੈੱਡ ਹੇਠ ਖੜ੍ਹੀ ਸਫ਼ਾਰੀ ਗੱਡੀ, ਸ਼ੈੱਡ ਤੋਂ ਇਲਾਵਾ ਪਈਆਂ ਪਾਥੀਆਂ ਸੜ ਗਈਆਂ | ਇਸ ਸਬੰਧੀ ਪਿੰਡ ਦੇ ਸਾਬਕਾ ਪੰਚ ...

ਪੂਰੀ ਖ਼ਬਰ »

ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਣੇ ਇਕ ਕਾਬੂ

ਕੁੱਪ ਕਲਾਂ, 22 ਮਈ (ਮਨਜਿੰਦਰ ਸਿੰਘ ਸਰੌਦ)- ਜ਼ਿਲ੍ਹਾ ਪੁਲਿਸ ਕਪਤਾਨ ਮਲੇਰਕੋਟਲਾ ਬੀਬੀ ਅਲਕਾ ਮੀਨਾ ਦੇ ਨਿਰਦੇਸ਼ਾਂ ਹੇਠ ਨਸ਼ੇ ਦੇ ਖ਼ਿਲਾਫ਼ ਵਿੱਢੀ ਮੁਹਿੰਮ ਦੇ ਚੱਲਦਿਆਂ ਜੌੜੇਪੁਲ ਪੁਲਿਸ ਚੌਕੀ ਵਲੋਂ ਨਸ਼ੀਲੇ ਪਦਾਰਥਾਂ ਸਣੇ ਇਕ ਵਿਅਕਤੀ ਨੂੰ ਕਾਬੂ ਕਰਨ ਦਾ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਕਾਲਾ ਝਾੜ ਪੁਲਿਸ ਚੌਕੀ ਅੱਗੇ ਧਰਨਾ

ਨਦਾਮਪੁਰ ਚੰਨੋ, 22 ਮਈ (ਹਰਜੀਤ ਸਿੰਘ ਨਿਰਮਾਣ)- ਭਾਕਿਯੂ ਏਕਤਾ ਉਗਰਾਹਾਂ ਵਲੋਂ ਜ਼ਿਲ੍ਹਾ ਪੱਧਰੀ ਧਰਨਾ ਬਲਾਕ ਪੁਲਿਸ ਚੌਕੀ ਕਾਲਾ ਝਾੜ ਵਿਖੇ ਦਿੱਤਾ ਗਿਆ | ਇਹ ਧਰਨਾ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਦਿੱਤੇ ਧਰਨੇ ਮੌਕੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਨਹਿਰ 'ਚ ਨਹਾਉਣ ਗਏ ਬੱਚੇ ਦੀ ਡੁੱਬਣ ਕਾਰਨ ਮੌਤ

ਨਦਾਮਪੁਰ ਚੰਨੋ, 22 ਮਈ (ਹਰਜੀਤ ਸਿੰਘ ਨਿਰਮਾਣ)- ਅੱਤ ਦੀ ਪੈ ਰਹੀ ਗਰਮੀ ਤੋਂ ਰਾਹਤ ਪਾਉਣ ਲਈ ਪਿੰਡ ਹਰਦਿੱਤਪੁਰਾ ਤੋਂ ਨਦਾਮਪੁਰ ਨਹਿਰ 'ਚ ਨਹਾਉਣ ਗਏ ਤਿੰਨ ਬੱਚਿਆਂ 'ਚੋਂ ਇਕ ਦੇ ਪਾਣੀ ਵਿਚ ਡੁੱਬ ਜਾਣ ਕਾਰਨ ਮੌਤ ਹੋਣ ਦੀ ਖ਼ਬਰ ਹੈ | ਘਟਨਾ ਸਬੰਧੀ ਪਿੰਡ ਹਰਦਿੱਤਪੁਰਾ ਦੀ ...

ਪੂਰੀ ਖ਼ਬਰ »

ਸਹਾਰਾ ਫਾੳਾੂਡੇਸ਼ਨ ਨੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਸੰਗਰੂਰ, 22 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਪਿੰਡ ਭਲਵਾਨ ਦੇ ਗੁਰਦੁਆਰਾ ਦਾਤਨਸਰ ਵਿਖੇ ਸਹਾਰਾ ਫਾੳਾੂਡੇਸ਼ਨ ਵਲੋਂ ਅੱਖਾਂ ਦਾ ਮੁਫਤ ਜਾਂਚ ਕੈਂਪ ਨਗਰ ਪੰਚਾਇਤ ਦੇ ਸਹਿਯੋਗ ਨਾਲ ਲਗਾਇਆ ਗਿਆ | ਵੰਦਨਾ ਸਲੂਜਾ ਐਡੀਸ਼ਨਲ ਡਾਇਰੈਕਟਰ ਲੇਡੀਜ਼ ਵਿੰਗ, ਡਾ. ...

ਪੂਰੀ ਖ਼ਬਰ »

ਪੇਂਟਿੰਗ ਮੁਕਾਬਲੇ ਕਰਵਾਏ

ਚੀਮਾ ਮੰਡੀ, 22 ਮਈ (ਜਸਵਿੰਦਰ ਸਿੰਘ ਸ਼ੇਰੋ, ਜਗਰਾਜ ਮਾਨ, ਦਲਜੀਤ ਸਿੰਘ ਮੱਕੜ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਰਸਵਤੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਚੀਮਾ ਮੰਡੀ ਵਿਖੇ ਕਲਾਸ ਵਾਈਜ਼ ਪੇਂਟਿੰਗ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਪਿ੍ੰਸੀਪਲ ਰਾਕੇਸ਼ ...

ਪੂਰੀ ਖ਼ਬਰ »

ਮਾਡਰਨ ਕਾਲਜ ਆਫ ਐਜੂਕੇਸ਼ਨ ਬੀਰ ਕਲਾਂ ਦਾ ਨਤੀਜਾ ਸ਼ਾਨਦਾਰ

ਚੀਮਾ ਮੰਡੀ, 22 ਮਈ (ਜਸਵਿੰਦਰ ਸਿੰਘ ਸ਼ੇਰੋਂ)- ਐਸ.ਸੀ.ਈ.ਆਰ.ਟੀ. ਪੰਜਾਬ ਵਲੋਂ ਐਲਾਨੇ ਡੀ.ਐੱਲ.ਐੱਡ (ਈ.ਟੀ.ਟੀ) ਸਾਲ ਦੂਜਾ ਦੇ ਨਤੀਜਿਆਂ 'ਚ ਮਾਡਰਨ ਕਾਲਜ ਆਫ਼ ਐਜੂਕੇਸ਼ਨ ਬੀਰ ਕਲਾਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਇਹ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਡਾ. ਵੀ.ਕੇ. ...

ਪੂਰੀ ਖ਼ਬਰ »

ਨਸ਼ਿਆਂ ਖਿਲਾਫ਼ ਸਾਈਕਲ ਰੈਲੀ ਕੱਢੀ

ਭਵਾਨੀਗੜ੍ਹ, 22 ਮਈ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਕਾਕੜਾ ਦੇ ਦੀਵਾਨ ਟੋਡਰ ਮੱਲ ਸਕੂਲ ਵਿਖੇ ਨਸ਼ਿਆਂ ਖਿਲਾਫ਼ ਸਾਈਕਲ ਰੈਲੀ ਕੱਢੀ ਗਈ, ਜਿਸ ਦੀ ਸ਼ੁਰੂਆਤ ਸਕੂਲ ਤੋਂ ਹੋ ਕੇ ਪਿੰਡ ਦਿਆਲਪੁਰਾ, ਬਖੋਪੀਰ, ਕਾਕੜਾ ਅਤੇ ਹੋਰ ਪਿੰਡਾਂ ਵਿਚ ਹੁੰਦਿਆਂ ਸਕੂਲ ਵਿਚ ਸਮਾਪਤ ...

ਪੂਰੀ ਖ਼ਬਰ »

ਡਿਸਪੈਂਸਰੀ 'ਚ ਸਥਾਈ ਤੌਰ 'ਤੇ ਡਾਕਟਰ ਅਤੇ ਅਮਲਾ ਨਿਯੁਕਤ ਕਰਨ ਦੀ ਮੰਗ

ਸੁਨਾਮ ਊਧਮ ਸਿੰਘ ਵਾਲਾ, 22 ਮਈ (ਧਾਲੀਵਾਲ, ਭੁੱਲਰ)- ਸਥਾਨਕ ਰਾਮਨਗਰ ਵਾਸੀਆਂ ਵੱਲੋਂ ਅਗਰਵਾਲ ਸਭਾ ਸੁਨਾਮ ਦੇ ਜਨਰਲ ਸਕੱਤਰ ਕਿ੍ਸ਼ਨ ਕੁਮਾਰ ਸੰਦੋਹਾ ਦੀ ਅਗਵਾਈ ਵਿਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਵਿਜੇ ਸਿੰਗਲਾ ਨੂੰ ਇਕ ਮੰਗ ਪੱਤਰ ਭੇਜ ਕੇ ਗੁਰਦੁਆਰਾ ...

ਪੂਰੀ ਖ਼ਬਰ »

ਪੰਥਕ ਅਕਾਲੀ ਲਹਿਰ ਵਲੋਂ ਨਰੰਗ ਸਿੰਘ ਲਾਡੇਵਾਲ ਜ਼ਿਲ੍ਹਾ ਪ੍ਰਧਾਨ ਨਿਯੁਕਤ

ਅਮਰਗੜ੍ਹ, 22 ਮਈ (ਜਤਿੰਦਰ ਮੰਨਵੀ)- ਸਿੱਖੀ ਸਿਧਾਂਤ, ਰਵਾਇਤਾਂ ਅਤੇ ਅਸੂਲਾਂ ਨੂੰ ਆਪਣੀ ਜ਼ਿੰਦਗੀ 'ਚ ਪੂਰੀ ਤਰ੍ਹਾਂ ਲਾਗੂ ਕਰਦੇ ਹੋਏ ਸਿੱਖੀ ਨੂੰ ਚੜ੍ਹਦੀ ਕਲਾ ਵਿਚ ਲਿਜਾਣ ਦੇ ਉਪਰਾਲੇ ਕਰਨ ਵਾਲੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡ ਲਾਡੇਵਾਲ ਦੇ ਸਿੱਖ ਆਗੂ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਹੜ੍ਹਾਂ ਸੰਬੰਧੀ ਸਾਰੇ ਪ੍ਰਬੰਧ ਮੁਕੰਮਲ- ਵਿਧਾਇਕ ਬਰਿੰਦਰ ਗੋਇਲ

ਮੂਣਕ, 22 ਮਈ (ਵਰਿੰਦਰ ਭਾਰਦਵਾਜ/ਕੇਵਲ ਸਿੰਗਲਾ)- ਹਰ ਸਾਲ ਹੜ੍ਹਾਂ ਨਾਲ ਬਰਬਾਦ ਹੁੰਦੀਆਂ ਕਿਸਾਨਾਂ ਦੀਆਂ ਫ਼ਸਲਾਂ ਦੀ ਸਮੱਸਿਆ ਨੂੰ ਧਿਆਨ ਵਿਚ ਰੱਖਦੇ ਹੋਏ ਘੱਗਰ ਦਰਿਆ ਵਿਚ ਆਉਂਦੇ ਹੜਾਂ ਨੂੰ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਸਾਰੇ ਅਗਾਉ ਪ੍ਰਬੰਧ ਮੁਕੰਮਲ ਕਰ ਲਏ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਪਾਣੀ ਤੇ ਵਾਤਾਵਰਨ ਨੂੰ ਬਚਾਉਣ ਲਈ ਚਲਾਵੇਗੀ ਪਿੰਡਾਂ ਵਿਚ ਮੁਹਿੰਮ

ਲਹਿਰਾਗਾਗਾ, 22 ਮਈ (ਅਸ਼ੋਕ ਗਰਗ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਾਣੀ ਅਤੇ ਵਾਤਾਵਰਨ ਨੂੰ ਬਚਾਉਣ ਸਬੰਧੀ ਪਿੰਡਾਂ ਵਿਚ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਗਿਆ | ਲਹਿਰਾਗਾਗਾ ਵਿਖੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਹੋਈ ਬਲਾਕ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਵੋਟਾਂ ਰਾਹੀ ਹੈੱਡ ਬੁਆਏ, ਹੈੱਡ ਗਰਲ ਅਤੇ ਕਲਾਸ ਲੀਡਰਾਂ ਦੀ ਕੀਤੀ ਚੋਣ

ਲਹਿਰਾਗਾਗਾ, 22 ਮਈ (ਅਸ਼ੋਕ ਗਰਗ)- ਹੋਲੀ ਮਿਸ਼ਨ ਇੰਟਰਨੈਸ਼ਨਲ ਸਕੂਲ ਲਹਿਰਾਗਾਗਾ ਵਿਖੇ ਵਿਦਿਆਰਥੀਆਂ ਨੂੰ ਲੋਕਤੰਤਰ ਦੀ ਮੁੱਢਲੀ ਸਿਖਲਾਈ ਦੇਣ ਦੇ ਮਕਸਦ ਨਾਲ ਵਿਦਿਆਰਥੀ ਪਾਰਲੀਮੈਂਟ ਲਈ ਚੋਣਾਂ ਕਰਵਾਈਆਂ ਗਈਆਂ ਜਿਸ ਵਿਚ ਵਿਦਿਆਰਥੀਆਂ ਨੇ ਵੋਟਾਂ ਪਾ ਕੇ ਹੈੱਡ ...

ਪੂਰੀ ਖ਼ਬਰ »

ਕਿਸਾਨ ਜਾਗਰੂਕਤਾ ਕੈਂਪ ਤਹਿਤ ਝੋਨੇ ਦੀ ਸਿੱਧੀ ਬਿਜਾਈ ਕਰਵਾਈ

ਧੂਰੀ, 22 ਮਈ (ਸੁਖਵੰਤ ਸਿੰਘ ਭੁੱਲਰ)- ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਵਲੋਂ ਧਰਤੀ ਦੇ ਪਾਣੀ ਸਰੋਤਾਂ ਨੰੂ ਬਚਾਉਣ ਅਤੇ ਕਿਸਾਨੀ ਨੰੂ ਮਜ਼ਬੂਤ ਕਰਨ ਆਰੰਭੇ ਵਿਸ਼ੇਸ਼ ਯਤਨ ਕਿਸਾਨ ਜਾਗਰੂਕਤਾ ਤਹਿਤ ਧੂਰੀ ਤੋਂ ਸੀਨੀਅਰ 'ਆਪ' ਆਗੂ ਜਸਵੀਰ ਸਿੰਘ ਜੱਸੀ ਸੇਖੋਂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਬਚਾਓ ਹਸਤਾਖ਼ਰ ਮੁਹਿੰਮ ਆਰੰਭੀ

ਮੂਣਕ, 22 ਮਈ (ਭਾਰਦਵਾਜ/ਸਿੰਗਲਾ)- ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਵਿੱਤੀ ਘਾਟੇ ਵਿਚੋਂ ਕੱਢਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਯੂਨੀਵਰਸਿਟੀ ਕਾਲਜ ਮੂਣਕ ਵਿਖੇ ਅਧਿਆਪਕਾਂ ਅਤੇ ...

ਪੂਰੀ ਖ਼ਬਰ »

'ਹੱਸਦਾ ਪੰਜਾਬ' ਸਿਰਲੇਖ ਤਹਿਤ ਲੋਕ ਖੇਡਾਂ ਕਰਵਈਆਂ

ਸੰਦੌੜ, 22 ਮਈ (ਜਸਵੀਰ ਸਿੰਘ ਜੱਸੀ)- ਭਾਰਤ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼ੁਰੂ ਕੀਤੇ ਗਏ 'ਏਕ ਭਾਰਤ ਸੇ੍ਰਸ਼ਟ ਭਾਰਤ' ਮਿਸ਼ਨ ਤਹਿਤ ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਵਿਖੇ 'ਹੱਸਦਾ ਪੰਜਾਬ, ਮੇਰਾ ਖ਼ੁਆਬ' ਸਿਰਲੇਖ ਦੇ ਅਧੀਨ ਪੰਜਾਬ ਦੀਆਂ ...

ਪੂਰੀ ਖ਼ਬਰ »

ਹੁਣ ਪੰਜਾਬ ਸਰਕਾਰ ਵੀ ਕਰੇ ਕੋਈ ਫ਼ੈਸਲਾ-ਕਾਲੜਾ

ਸੰਗਰੂਰ, 22 ਮਈ (ਅਮਨਦੀਪ ਸਿੰਘ ਬਿੱਟਾ)-ਭਾਜਪਾ ਦੇ ਸੂਬਾ ਕੋਆਰਡੀਨੇਟਰ ਸੈੱਲ ਦੇ ਆਗੂ ਜਤਿੰਦਰ ਕਾਲੜਾ ਨੇ ਕੇਂਦਰ ਸਰਕਾਰ ਵਲੋਂ ਪਟਰੋਲ 9.50 ਰੁਪਏ, ਡੀਜਲ 7 ਰੁਪਏ ਅਤੇ ਸਿਲੰਡਰ ਵਿਚ 200 ਰੁਪਏ ਦੀ ਕਟੌਤੀ ਕਰਨ ਦਾ ਫੈਸਲਾ ਦੇਸ਼ ਵਾਸੀਆਂ ਨੰੂ ਮਹਿੰਗਾਈ ਤੋਂ ਰਾਹਤ ਦਿਵਾਉਣ ...

ਪੂਰੀ ਖ਼ਬਰ »

ਮਾਹੋਰਾਣਾ ਨਰਸਰੀ ਸਾਹਮਣਿਓਾ ਦਿਨ-ਦਿਹਾੜੇ ਹਰੇ ਬਾਂਸਾਂ ਦੀ ਚੋਰੀ

ਅਮਰਗੜ੍ਹ, 22 ਮਈ (ਜਤਿੰਦਰ ਮੰਨਵੀ, ਸੁਖਜਿੰਦਰ ਸਿੰਘ ਝੱਲ)- ਦਿਨ-ਬ-ਦਿਨ ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਖ਼ਾਤਰ ਜਿੱਥੇ ਇਕ ਪਾਸੇ ਸਰਕਾਰਾਂ ਤੇ ਸਮਾਜ ਸੇਵੀ ਸੰਸਥਾਵਾਂ ਲੋਕਾਂ ਨੂੰ ਵੱਧ ਤੋਂ ਵੱਧ ਦਰਖ਼ਤ ਲਾਉਣ ਲਈ ਪ੍ਰੇਰਿਤ ਕਰਨ ਵਾਸਤੇ ਅੱਡੀ ਚੋਟੀ ਦਾ ਜ਼ੋਰ ਲਾ ...

ਪੂਰੀ ਖ਼ਬਰ »

ਸਾਬਕਾ ਮੰਤਰੀ ਬੱਗੇ ਖਾਂ ਨਾਲ ਮੁਹੰਮਦ ਮੁਸਤਫ਼ਾ ਵਲੋਂ ਦੁੱਖ ਸਾਂਝਾ

ਮਾਲੇਰਕੋਟਲ, 22 ਮਈ (ਮੁਹੰਮਦ ਹਨੀਫ ਥਿੰਦ)- ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਮਲੇਰਕੋਟਲਾ ਤੋਂ ਹਲਕਾ ਇੰਚਾਰਜ ਹਾਜੀ ਨੁਸਰਤ ਇਕਰਾਮ ਅਲੀ ਬੱਗੇ ਖਾਂ ਦੀ ਪਤਨੀ ਬੇਗਮ ਖ਼ਾਬਰ ਜਹਾਂ ਦੇ ਇੰਤਕਾਲ ਤੋਂ ਬਾਅਦ ਪੰਜਾਬ ਪੁਲਿਸ ਦੇ ਸਾਬਕਾ ਡੀ.ਜੀ.ਪੀ. ...

ਪੂਰੀ ਖ਼ਬਰ »

ਪਟਵਾਰੀਆਂ ਵਲੋਂ ਵਾਧੂ ਸਰਕਲਾਂ ਦਾ ਕੰਮ ਬੰਦ ਕਰਨ ਕਰਕੇ ਲੋਕ ਹੋ ਰਹੇ ਹਨ ਖੱਜਲ ਖ਼ੁਆਰ

ਅਮਰਗੜ੍ਹ, 22 ਮਈ (ਸੁਖਜਿੰਦਰ ਸਿੰਘ ਝੱਲ)- ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੀ ਤਾਲਮੇਲ ਕਮੇਟੀ ਵਲੋਂ ਪਾਏ ਮਤੇ ਅਨੁਸਾਰ ਪੰਜਾਬ ਦੇ ਪਟਵਾਰੀਆਂ ਅਤੇ ਕਾਨੂੰਗੋਆਂ ਵਲੋਂ ਵਾਧੂ ਸਰਕਲਾਂ ਦਾ ਕੰਮ ਬੰਦ ਕਰਨ ਨਾਲ ...

ਪੂਰੀ ਖ਼ਬਰ »

ਬੱਚਿਆਂ ਨੂੰ ਆਤਮ ਰੱਖਿਆ ਦੀ ਵਿਸ਼ੇਸ਼ ਸਿਖਲਾਈ ਦਿੱਤੀ

ਸੰਦੌੜ, 22 ਮਈ (ਜਸਵੀਰ ਸਿੰਘ ਜੱਸੀ)- ਬੱਚਿਆਂ ਪ੍ਰਤੀ ਵਧਦੀਆਂ ਜਾ ਰਹੀਆਂ ਮਾੜੀਆਂ ਘਟਨਾਵਾਂ ਨੂੰ ਮੱਦੇਨਜ਼ਰ ਰੱਖਦਿਆਂ ਮਾਡਰਨ ਸੈਕੂਲਰ ਪਬਲਿਕ ਸਕੂਲ ਸ਼ੇਰਗੜ੍ਹ ਚੀਮਾ ਨੇ ਨਿਵੇਕਲੀ ਪਹਿਲ ਕਰਦਿਆਂ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਆਤਮ ...

ਪੂਰੀ ਖ਼ਬਰ »

ਡਾ. ਆਕਾਸ਼ਦੀਪ ਦੇ ਪਰਿਵਾਰ ਨੂੰ 51 ਹਜ਼ਾਰ ਦੀ ਸਹਾਇਤਾ ਰਾਸ਼ੀ

ਸੁਨਾਮ ਊਧਮ ਸਿੰਘ ਵਾਲਾ, 22 ਮਈ (ਧਾਲੀਵਾਲ, ਭੁੱਲਰ)- ਲਾਈਨ ਕਲੱਬ ਸੁਨਾਮ ਵਲੋਂ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਪ੍ਰਧਾਨ ਲਾਈਨ ਬਲਵਿੰਦਰ ਬਾਂਸਲ ਦੀ ਅਗਵਾਈ ਵਿਚ ਇਕ ਭਿਆਨਕ ਬਿਮਾਰੀ ਨਾਲ ਜੂਝ ਰਹੇ ਸੁਨਾਮ ਵਾਸੀ ਡਾ. ਆਕਾਸ਼ਦੀਪ ਦੇ ਪਰਿਵਾਰ ਨੂੰ ...

ਪੂਰੀ ਖ਼ਬਰ »

ਪੰਥਕ ਅਕਾਲੀ ਲਹਿਰ ਵਲੋਂ ਨਰੰਗ ਸਿੰਘ ਲਾਡੇਵਾਲ ਜ਼ਿਲ੍ਹਾ ਪ੍ਰਧਾਨ ਨਿਯੁਕਤ

ਅਮਰਗੜ੍ਹ, 22 ਮਈ (ਮੰਨਵੀ)-ਸਿੱਖੀ ਸਿਧਾਂਤ, ਰਵਾਇਤਾਂ ਅਤੇ ਅਸੂਲਾਂ ਨੂੰ ਆਪਣੀ ਜ਼ਿੰਦਗੀ 'ਚ ਪੂਰੀ ਤਰ੍ਹਾਂ ਲਾਗੂ ਕਰਦੇ ਹੋਏ ਸਿੱਖੀ ਨੂੰ ਚੜ੍ਹਦੀ ਕਲਾ ਵਿਚ ਲਿਜਾਣ ਦੇ ਉਪਰਾਲੇ ਕਰਨ ਵਾਲੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡ ਲਾਡੇਵਾਲ ਦੇ ਸਿੱਖ ਆਗੂ ਨਰੰਗ ਸਿੰਘ ...

ਪੂਰੀ ਖ਼ਬਰ »

ਵਿਧਾਇਕਾ ਭਰਾਜ ਵਲੋਂ ਸ਼ਿਵਮ ਕਲੋਨੀ 'ਚ 5 ਕਰੋੜ ਦੇ ਵਿਕਾਸ ਕਾਰਜ ਸ਼ੁਰੂ

ਸੰਗਰੂਰ, 22 ਮਈ (ਧੀਰਜ ਪਸੌਰੀਆ)- ਸ਼ਿਵਮ ਕਲੋਨੀ ਸੰਗਰੂਰ ਜਿੱਥੇ ਲੋਕ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਸਨ, ਅੱਜ ਵਿਧਾਇਕਾ ਬੀਬੀ ਨਰਿੰਦਰ ਕੌਰ ਭਰਾਜ ਨੇ ਵਾਟਰ ਸਪਲਾਈ ਨਾਲ ਸੰਬੰਧਿਤ 5 ਕਰੋੜ ਰੁਪਏ ਦੀ ਲਾਗਤ ਦੇ ਕਾਰਜਾਂ ਦੀ ਸ਼ੁਰੂਆਤ ਕਰਵਾਈ | ਬੀਬੀ ਭਰਾਜ ...

ਪੂਰੀ ਖ਼ਬਰ »

ਜਸਪਾਲ ਸ਼ਰਮਾ ਬ੍ਰਾਹਮਣ ਸਭਾ ਸੰਗਰੂਰ ਦੇ ਬਣੇ ਨਵੇਂ ਪ੍ਰਧਾਨ

ਸੰਗਰੂਰ, 22 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਸ੍ਰੀ ਬ੍ਰਾਹਮਣ ਸਭਾ ਸੰਗਰੂਰ ਦੀ ਚੋਣ ਮੰਦਰ ਸ੍ਰੀ ਰਾਜ ਰਾਜਸ਼ੇਵਰੀ ਵਿਖੇ ਬ੍ਰਾਹਮਣ ਸਭਾ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸ਼ਰਮਾ ਅਤੇ ਸੱਤ ਸਾਲ ਸਭਾ ਦੇ ਪ੍ਰਧਾਨ ਰਹੇ ਐਸ.ਪੀ. ਸ਼ਰਮਾ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ ਦੇ ਪਹਿਲੇ ਸਰੀਰ ਦਾਨੀ ਭਾਈ ਹਰੀ ਸਿੰਘ ਨਮਿਤ ਬਰਸੀ ਸਮਾਗਮ

ਸੰਗਰੂਰ, 22 ਮਈ (ਦਮਨ, ਬਿੱਟਾ, ਗਾਂਧੀ)- ਜ਼ਿਲ੍ਹਾ ਸੰਗਰੂਰ (ਸੰਗਰੂਰ, ਬਰਨਾਲਾ ਤੇ ਮਲੇਰਕੋਟਲਾ) ਦੇ ਪਹਿਲੇ ਸਰੀਰ ਦਾਨੀ ਭਾਈ ਹਰੀ ਸਿੰਘ ਦੀ ਅੱਜ ਸਥਾਨਕ ਗੁਰਦੁਆਰਾ ਜੋਤੀ ਸਰੂਪ ਵਿਖੇ 16ਵੀਂ ਬਰਸੀ ਸੰਬੰਧੀ ਹੋਏ ਸਮਾਗਮ ਵਿਚ ਵਿੱਤ, ਕਰ ਅਤੇ ਆਬਕਾਰੀ, ਸਹਿਕਾਰਤਾ ਅਤੇ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਕੰਬਲਾਂ, ਰਾਸ਼ਨ ਤੇ ਸਬਜ਼ੀਆਂ ਦੇ ਟਰੱਕ ਰਵਾਨਾ

ਭਵਾਨੀਗੜ੍ਹ, 22 ਮਈ (ਰਣਧੀਰ ਸਿੰਘ ਫੱਗੂਵਾਲਾ)- ਸ੍ਰੀ ਹੇਮਕੁੰਟ ਸਾਹਿਬ ਦੀ ਸ਼ੁਰੂ ਹੋਈ ਯਾਤਰਾ ਦੌਰਾਨ ਜ਼ਿਆਦਾ ਠੰਢ ਹੋਣ ਕਾਰਨ ਸੰਗਤਾਂ ਨੂੰ ਸਹੂਲਤਾਂ ਦੇਣ ਲਈ, ਕੰਬਲ, ਰਾਸ਼ਨ ਅਤੇ ਸਬਜ਼ੀਆਂ ਸਮੇਤ ਸੰਗਤਾਂ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਕੇ ਰਵਾਨਾ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਦੀ ਮੁਰੰਮਤ ਲਈ ਐਨ.ਆਰ.ਆਈ ਆਇਆ ਅੱਗੇ

ਅਮਰਗੜ੍ਹ, 22 ਮਈ (ਸੁਖਜਿੰਦਰ ਸਿੰਘ ਝੱਲ)- ਸਰਕਾਰੀ ਆਯੁਰਵੈਦਿਕ ਹਸਪਤਾਲ ਚੌਂਦਾ ਦੀ ਮੁਰੰਮਤ ਕਰਵਾਉਣ ਲਈ ਐਨ.ਆਰ.ਆਈ. ਕਪੂਰ ਸਿੰਘ ਮਾਨ ਨੇ ਅੱਗੇ ਹੱਥ ਵਧਾਉਂਦਿਆਂ ਇਕ ਲੱਖ ਰੁਪਏ ਆਪਣੀ ਬਜ਼ੁਰਗ ਸ਼ਾਦੀ ਸਿੰਘ ਅਤੇ ਬਚਨ ਕੌਰ ਦੀ ਯਾਦ ਵਿਚ ਦਾਨ ਕੀਤੇ ਅਤੇ ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਉਹ ਸਮਾਜ ਹਮੇਸ਼ਾ ਤਰੱਕੀ ਕਰਦੈ ਜਿਸ ਦੇ ਵਿਅਕਤੀ ਉੱਚ ਮੁਕਾਮ 'ਤੇ ਪੁੱਜਣ 'ਤੇ ਵੀ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿੰਦੇ ਹਨ-ਸੰਯਮ ਅਗਰਵਾਲ

ਮਲੇਰਕੋਟਲਾ, 22 ਮਈ (ਮੁਹੰਮਦ ਹਨੀਫ਼ ਥਿੰਦ)- ਸਮਾਜ 'ਚ ਲੋੜਵੰਦ ਤੇ ਜ਼ਰੂਰਤਮੰਦ ਲੋਕਾਂ ਦੀ ਸੇਵਾ ਲਈ ਤਿਆਰ ਰਹਿਣ ਵਾਲੀਆਂ ਗੈਰ ਸਰਕਾਰੀ ਸਮਾਜ ਸੇਵੀ ਸੰਸਥਾਵਾਂ ਦੀ ਭੂਮਿਕਾ ਬਹੁਤ ਅਹਿਮ ਹੈ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਪੰਜਾਬ ਉਰਦੂ ਅਕਾਦਮੀ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਸ਼ੇਰਪੁਰ, 22 ਮਈ (ਸੁਰਿੰਦਰ ਚਹਿਲ)- ਸਥਾਨਕ ਕਸਬੇ 'ਚ ਲਗਾਤਾਰ ਚੋਰੀ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਆਏ ਦਿਨ ਵਾਪਰ ਰਹੀਆਂ ਹਨ ਜਿਸ ਕਰਕੇ ਲੋਕਾਂ ਵਿਚ ਭਾਰੀ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਅਜੇ ਪਿਛਲੇ ਦਿਨੀਂ ਹੀ ਇਕ ਫ਼ਰਨੀਚਰ ਦੀ ਦੁਕਾਨ ਤੇ ਚੋਰੀ ਅਤੇ ਇੱਕ ...

ਪੂਰੀ ਖ਼ਬਰ »

ਤੇਲ ਤੇ ਰਸੋਈ ਗੈੱਸ ਦੀਆਂ ਕੀਮਤਾਂ 'ਚ ਕਟੌਤੀ ਮੋਦੀ ਸਰਕਾਰ ਦਾ ਇਤਿਹਾਸਿਕ ਫ਼ੈਸਲਾ-ਰਿਸ਼ੀਪਾਲ ਖੈਰਾ

ਸੁਨਾਮ ਊਧਮ ਸਿੰਘ ਵਾਲਾ, 22 ਮਈ (ਧਾਲੀਵਾਲ, ਭੁੱਲਰ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਵਲੋਂ ਪੈਟਰੋਲ ਡੀਜਲ ਅਤੇ ਰਸੋਈ ਗੈੱਸ ਸਲੰਡਰ ਦੀਆਂ ਕੀਮਤਾਂ ਘੱਟ ਕਰਨਾ ਇਕ ਇਤਿਹਾਸਿਕ ਫ਼ੈਸਲਾ ਹੈ | ਇਹ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਸ੍ਰੀ ਪਵਨ ਗੁਪਤਾ ਅਗਰਵਾਲ ਸਭਾ ਸੰਗਰੂਰ ਦੇ ਪ੍ਰਧਾਨ ਬਣੇ

ਸੰਗਰੂਰ, 22 ਮਈ (ਧੀਰਜ ਪਸ਼ੌਰੀਆ)- ਅਗਰਵਾਲ ਸਭਾ ਸੰਗਰੂਰ ਦੀ ਪ੍ਰਧਾਨਗੀ ਲਈ ਹੋਈ ਚੋਣ ਵਿਚ ਅੱਜ ਐਡਵੋਕੇਟ ਪਵਨ ਗੁਪਤਾ ਨੇ 908 ਵੋਟਾਂ ਪ੍ਰਾਪਤ ਕਰ ਕੇ ਜਿੱਤ ਪ੍ਰਾਪਤ ਕੀਤੀ ਹੈ, ਜਦਕਿ ਬਦਰੀ ਜਿੰਦਲ ਨੇ ਸਖ਼ਤ ਟੱਕਰ ਦਿੰਦਿਆਂ 876 ਵੋਟਾਂ ਪ੍ਰਾਪਤ ਕੀਤੀਆਂ ਹਨ | ਅਗਰਵਾਲ ਸਭਾ ...

ਪੂਰੀ ਖ਼ਬਰ »

ਪ੍ਰੋ. ਅਮਰਿੰਦਰ ਸਿੰਘ ਭੁਟਾਲ ਨਮਿਤ ਪਾਠ ਦਾ ਭੋਗ ਕੱਲ੍ਹ

ਮਸਤੂਆਣਾ ਸਾਹਿਬ, 22 ਮਈ (ਦਮਦਮੀ)- ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੇ ਕੰਪਿਊਟਰ ਵਿਭਾਗ ਦੇ ਪ੍ਰੋ. ਅਮਰਿੰਦਰ ਸਿੰਘ ਭੁਟਾਲ ਦੀ ਬੀਤੇ ਰਾਤ ਅਚਾਨਕ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ | ਉਨ੍ਹਾਂ ਦੀ ਅਚਾਨਕ ਹੋਈ ਮੌਤ 'ਤੇ ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ...

ਪੂਰੀ ਖ਼ਬਰ »

ਕੇਂਦਰ ਨੇ ਕਿਸਾਨ ਤੇ ਗਰੀਬ ਵਰਗ ਦੇ ਹਿਤੈਸ਼ੀ ਹੋਣ ਦਾ ਦਿੱਤਾ ਸਬੂਤ-ਪੂਨੀਆ

ਸੰਗਰੂਰ, 22 ਮਈ (ਅਮਨਦੀਪ ਸਿੰਘ ਬਿੱਟਾ)- ਭਾਜਪਾ ਕਿਸਾਨ ਮੋਰਚੇ ਦੇ ਸੂਬਾ ਸਹਿ ਇੰਚਾਰਜ ਅਮਨਦੀਪ ਸਿੰਘ ਪੂਨੀਆ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਟਰੋਲ 'ਤੇ 9.50 ਰੁਪਏ, ਡੀਜਲ 7 ਰੁਪਏ ਤੇ ਸਿਲੰਡਰ ਉੱਪਰ 200 ਰੁਪਏ ਦੀ ਕਟੌਤੀ ਕਰ ਕੇ ਜਿੱਥੇ ਕਿਸਾਨ ਭਾਈਚਾਰੇ ਨੰੂ ਵੱਡੀ ਰਾਹਤ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇਮਪਲਾਈਜ਼ ਯੂਨੀਅਨ ਦੀ ਚੋਣ

ਮਲੇਰਕੋਟਲਾ, 22 ਮਈ (ਮੁਹੰਮਦ ਹਨੀਫ਼ ਥਿੰਦ)- ਮਲਟੀਪਰਪਜ਼ ਹੈਲਥ ਇਮਪਲਾਈਜ਼ ਯੂਨੀਅਨ ਜ਼ਿਲ੍ਹਾ ਮਲੇਰਕੋਟਲਾ ਦੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਚੋਣ ਸੂਬਾਈ ਸੀਨੀਅਰ ਮੀਤ ਪ੍ਰਧਾਨ ਗੁਲਜ਼ਾਰ ਖਾਂ ਦੀ ਅਗਵਾਈ ਹੇਠ ਹੋਈ ਜਿਸ 'ਚ ਸਰਬਜੀਤ ਕੌਰ ਅਮਰਗੜ੍ਹ ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

ਢੀਂਡਸਾ ਵਲੋਂ ਭੁਟਾਲ ਪਰਿਵਾਰ ਨਾਲ ਦੁੱਖ ਸਾਂਝਾ

ਸੁਨਾਮ ਊਧਮ ਸਿੰਘ ਵਾਲਾ, 22 ਮਈ (ਭੁੱਲਰ, ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਇਲਾਕੇ ਦੇ ਨਾਮਵਰ ਵਕੀਲ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਐਡਵੋਕੇਟ ਕਿ੍ਸ਼ਨ ਸਿੰਘ ਭੁਟਾਲ ਦੇ ...

ਪੂਰੀ ਖ਼ਬਰ »

ਪਿੰਡ ਬਨਾਰਸੀ 'ਚ ਗਰਾਉਂਡ ਤੇ ਛੱਪੜ ਸਮੇਤ ਕੁੱਲ 9 ਏਕੜ ਪੰਚਾਇਤੀ ਜ਼ਮੀਨ 'ਤੇ ਲੋਕਾਂ ਦਾ ਕਬਜ਼ਾ

ਖਨੌਰੀ, 22 ਮਈ (ਬਲਵਿੰਦਰ ਸਿੰਘ ਥਿੰਦ)- ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਦਾ ਪਿੰਡ ਬਨਾਰਸੀ ਵਿਚ ਕੋਈ ਵੀ ਅਸਰ ਦੇਖਣ ਨੂੰ ਨਹੀਂ ਮਿਲਿਆ ਜਿੱਥੇ ਪਿੰਡ ਦੇ ਲੋਕਾਂ ਵਲੋਂ ਪਿੰਡ ਦੀ ਪੰਚਾਇਤ ਵਲੋਂ ਨੌਜਵਾਨਾਂ ਦੇ ਖੇਡਣ ਦੇ ਲਈ ...

ਪੂਰੀ ਖ਼ਬਰ »

ਸਰਕਾਰ ਮੁਹੱਲਾ ਕਲੀਨਿਕ ਖੋਲ੍ਹਣ ਤੋਂ ਪਹਿਲਾਂ ਸਰਕਾਰੀ ਹਸਪਤਾਲਾਂ ਦੀਆਂ ਅਸਾਮੀਆਂ ਪੂਰੀਆਂ ਕਰੇ-ਝੂੰਦਾਂ

ਸੰਗਰੂਰ, 22 ਮਈ (ਸੁਖਵਿੰਦਰ ਸਿੰਘ ਫੁੱਲ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਪੰਜਾਬ ਵਿਚ 75 ਮੁਹੱਲਾ ਕਲੀਨਿਕ ਖੋਲ੍ਹਣ ਦਾ ਐਲਾਨ ਕੀਤਾ ਹੈ, ਉਹ ਆਮ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX