ਤਾਜਾ ਖ਼ਬਰਾਂ


ਬਾਸਮਤੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ
. . .  6 minutes ago
ਚੰਡੀਗੜ੍ਹ, 13 ਅਗਸਤ - ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਸਮਤੀ ਦੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਅਨੁਸਾਰ ਕਈ ਉੱਲੀ ਨਾਸ਼ਕਾਂ...
‍ਦੇਤਵਾਲ ਬੈਂਕ ਡਕੈਤੀ ਦੇ ਮਾਮਲੇ 'ਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ
. . .  44 minutes ago
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਲਾਂਪੁਰ ਦਾਖਾ ਦੇ ਇਲਾਕੇ ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਸਾਢੇ ਸੱਤ ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਿਸ...
ਅਫ਼ਗ਼ਾਨਿਸਤਾਨ ਵਿਚ ਹੁਣ ਰਹਿ ਗਏ ਹਨ ਸਿਰਫ਼ 100 ਹਿੰਦੂ ਸਿੱਖ - ਅਫ਼ਗ਼ਾਨ ਸਿੱਖ ਆਗੂ
. . .  about 1 hour ago
ਨਵੀਂ ਦਿੱਲੀ, 13 ਅਗਸਤ - ਕਾਬੁਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਫ਼ਗ਼ਾਨ ਸਿੱਖ ਆਗੂ ਗੁਰਨਾਮ ਸਿੰਘ ਰਾਜਵੰਸ਼ੀ ਨੇ ਕਿਹਾ ਕਿ ਮੈਂ ਆਪਣੇ 6 ਪਰਿਵਾਰਿਕ ਮੈਂਬਰਾਂ ਨਾਲ ਅਫ਼ਗ਼ਾਨਿਸਤਾਨ ਤੋਂ ਆਇਆ ਹਾਂ। ਧਮਾਕੇ ਵਿਚ ਸਾਡਾ ਗੁਰਦੁਆਰਾ ਤਬਾਹ ਹੋ ਗਿਆ। ਅਫ਼ਗ਼ਾਨਿਸਤਾਨ ਵਿਚ ਹੁਣ ਸਿਰਫ਼ 100 ਹਿੰਦੂ ਸਿੱਖ ਰਹਿ...
ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  about 2 hours ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  about 2 hours ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  about 3 hours ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  about 3 hours ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  about 3 hours ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 4 hours ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  about 4 hours ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  about 4 hours ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  about 4 hours ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 13 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਵਫ਼ਦ ਨਾਲ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ...
ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  about 5 hours ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  about 5 hours ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਕਾਰ ਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇਕ ਸਾਲ ਦੇ ਬੱਚੇ ਸਣੇ 3 ਜਣਿਆਂ ਦੀ ਹੋਈ ਮੌਤ
. . .  about 5 hours ago
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਲੰਘੀ ਦੇਰ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ...
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਰੋਸ ਮਾਰਚ ਆਰੰਭ
. . .  about 6 hours ago
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਬੇ ਭਰ 'ਚ ਕੀਤੇ ਜਾ ਰਹੇ ਰੋਸ ਮਾਰਚ...
ਬੀਤੀ ਰਾਤ ਚੋਰਾਂ ਨੇ ਅਨਾਜ ਮੰਡੀ ਲੌਂਗੋਵਾਲ 'ਚੋਂ 6 ਮੋਟਰਾਂ ਕੀਤੀਆਂ ਚੋਰੀ
. . .  about 6 hours ago
ਲੌਂਗੋਵਾਲ, 13 ਅਗਸਤ (ਸ.ਸ.ਖੰਨਾ,ਵਿਨੋਦ)-ਬੀਤੀ ਰਾਤ ਅਨਾਜ ਮੰਡੀ ਲੌਂਗੋਵਾਲ 'ਚੋਂ ਇਕ ਆੜ੍ਹਤੀਏ ਦੀ ਦੁਕਾਨ ਅੰਦਰੋਂ ਚੋਰਾਂ ਨੇ ਪਾੜ ਲਾ ਕੇ ਮੋਟਰਾਂ ਚੋਰੀ ਕਰ ਲਈਆਂ ਹਨ। ਇਸ ਦੀ ਜਾਣਕਾਰੀ ਆੜ੍ਹਤੀ ਮੰਗਤ ਰਾਏ ਮੰਗੂ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਚੋਰਾਂ ਵਲੋਂ...
ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਮੌਕੇ 'ਤੇ ਮੌਤ
. . .  about 6 hours ago
ਸ੍ਰੀ ਚਮਕੌਰ ਸਾਹਿਬ , 13 ਅਗਸਤ (ਜਗਮੋਹਨ ਸਿੰਘ ਨਾਰੰਗ)- ਅੱਜ ਤੜਕੇ ਪੌਣੇ ਚਾਰ ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਡਿਊਟੀ ਦੇਣ ਆ ਰਹੇ ਮੁਲਾਜ਼ਮ ਗੁਰਮੁਖ ਸਿੰਘ ਪਿੰਡ ਪਿੱਪਲ ਮਾਜਰਾ ਦੀ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ ਹੋ ਗਈ...
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ 'ਚ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਵਲੋਂ ਅੰਮ੍ਰਿਤਸਰ ਵਿਖੇ ਕੱਢਿਆ ਰੋਸ ਮਾਰਚ
. . .  about 6 hours ago
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਰੋਸ ਮਾਰਚ ਕਰਨ ਦੇ ਐਲਾਨ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ...
ਫਰੀਦਕੋਟ ਦੀ ਕੇਂਦਰੀ ਜੇਲ੍ਹ ਫ਼ਿਰ ਵਿਵਾਦਾਂ 'ਚ, ਮਿਲੇ 32 ਮੋਬਾਈਲ ਫ਼ੋਨ
. . .  about 5 hours ago
ਫਰੀਦਕੋਟ, 13 ਅਗਸਤ (ਜਸਵੰਤ ਪੁਰਬਾ)-ਕੇਂਦਰੀ ਮਾਡਰਨ ਜੇਲ੍ਹ 'ਚ ਵੱਡੀ ਮਾਤਰਾ 'ਚ ਮੋਬਾਈਲ ਫੋਨ ਬਰਾਮਦ ਕੀਤੇ ਹਨ। ਜੇਲ੍ਹ ਪ੍ਰਬੰਧਨ ਨੇ ਜੇਲ੍ਹ ਦੇ ਵੱਖ-ਵੱਖ ਵਾਰਡਾਂ ਦੀ ਕੀਤੀ ਚੈਕਿੰਗ ਦੌਰਾਨ 32 ਮੋਬਾਈਲ ਫ਼ੋਨ, 3 ਚਾਰਜਰ, 1 ਸਮਾਰਟ ਘੜੀ ਬਰਾਮਦ ਕੀਤੀ...
ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਆਏ ਸਾਹਮਣੇ
. . .  about 7 hours ago
ਨਵੀਂ ਦਿੱਲੀ, 13 ਅਗਸਤ-ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20,018 ਰਿਕਵਰੀ ਹੋਈ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
. . .  about 8 hours ago
ਨਵੀਂ ਦਿੱਲੀ, 13 ਅਗਸਤ-ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
⭐ਮਾਣਕ - ਮੋਤੀ⭐
. . .  about 9 hours ago
⭐ਮਾਣਕ - ਮੋਤੀ⭐
ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ
. . .  1 day ago
ਨਵੀਂ ਦਿੱਲੀ, 12 ਅਗਸਤ - ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ 'ਚ ਤਮਗਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਪੀ.ਸੀ.ਆਈ .ਦੀ ਪ੍ਰਧਾਨ ਦੀਪਾ ਮਲਿਕ ਨੇ ਕਿਹਾ, ਟੀਮ ਵਰਕ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਜੇਠ ਸੰਮਤ 554
ਵਿਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖ਼ਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਹੁਸ਼ਿਆਰਪੁਰ / ਮੁਕੇਰੀਆਂ

ਢਾਈ ਸਾਲ ਪਹਿਲਾਂ ਮਰੇ ਨੌਜਵਾਨ 'ਤੇ ਨਸ਼ਾ ਤਸਕਰੀ ਦਾ ਪਰਚਾ ਦਰਜ ਕਰਕੇ ਕਸੂਤੀ ਫਸੀ ਗੜ੍ਹਸ਼ੰਕਰ ਪੁਲਿਸ

ਗੜ੍ਹਸ਼ੰਕਰ, 23 ਮਈ (ਧਾਲੀਵਾਲ)- ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਨਸ਼ੇ ਦੇ ਖਾਤਮੇ ਲਈ ਪੰਜਾਬ ਪੁਲਿਸ ਵਲੋਂ ਵਰਤੀ ਜਾ ਰਹੀ ਸਖ਼ਤੀ ਕਿਤੇ ਨਾ ਕਿਸੇ ਪੁਲਿਸ 'ਤੇ ਵੀ ਭਾਰੂ ਪੈਂਦੀ ਨਜ਼ਰ ਆ ਰਹੀ ਹੈ | ਅਜਿਹਾ ਹੀ ਮਾਮਲਾ ਗੜ੍ਹਸ਼ੰਕਰ 'ਚ ਵਾਪਰਿਆ ਹੈ ਜਿਥੇ ਢਾਈ ਸਾਲ ਪਹਿਲਾ ਮਰੇ ਨੌਜਵਾਨ 'ਤੇ ਪੁਲਿਸ ਵਲੋਂ ਸਮੇਤ 13 ਲੋਕਾਂ 'ਤੇ ਐੱਨ.ਡੀ.ਪੀ.ਐੱਸ. ਐਕਟ ਦੀਆਂ ਵੱਖ-ਵੱਖ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਨਾਲ ਗੜ੍ਹਸ਼ੰਕਰ ਪੁਲਿਸ ਕਸੂਤੀ ਫਸੀ ਹੋਈ ਨਜ਼ਰ ਆ ਰਹੀ ਹੈ | ਗੜ੍ਹਸ਼ੰਕਰ ਪੁਲਿਸ ਵਲੋਂ ਲੰਘੀ 20 ਮਈ ਨੂੰ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਨਸ਼ਾ ਦਾ ਧੰਦਾ ਕਰਨ ਦੇ ਦੋਸ਼ ਹੇਠ ਨਸ਼ੇ ਦੇ ਮਾਮਲੇ 'ਚ ਬਦਨਾਮ ਨਜ਼ਦੀਕੀ ਪਿੰਡ ਦੇਨੋਵਾਲ ਖੁਰਦ ਨਾਲ ਸਬੰਧਤ 6 ਔਰਤਾਂ ਸਮੇਤ 13 ਜਣਿਆਂ ਖਿਲਾਫ਼ ਦਰਜ ਕਰਕੇ 7 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਸੀ | ਇਸ ਮੁਕੱਦਮੇ ਵਿਚ ਗੁਰਦੀਪ ਸਿੰਘ ਉਰਫ ਦੀਪਾ ਪੁੱਤਰ ਸੁਰਜੀਤ ਸਿੰਘ ਵਾਸੀ ਦੇਨੋਵਾਲ ਖੁਰਦ ਦਾ ਨਾਂਅ ਵੀ ਸ਼ਾਮਿਲ ਸੀ | ਪੁਲਿਸ ਵਲੋਂ ਦਰਜ ਮੁਕੱਦਮੇ ਦੀ ਜਾਣਕਾਰੀ ਮੀਡੀਆ 'ਚ ਨਸ਼ਰ ਹੋਣ ਤੋਂ ਬਾਅਦ ਗੁਰਦੀਪ ਸਿੰਘ ਉਰਫ ਦੀਪਾ ਦੇ ਪਿਤਾ ਸੁਰਜੀਤ ਸਿੰਘ ਪੁੱਤਰ ਨੰਦੂ ਰਾਮ ਨੇ ਪੁਲਿਸ ਵਲੋਂ ਦਰਜ ਮੁਕੱਦਮੇ ਦੀ ਪੋਲ ਖੋਲ੍ਹਦੇ ਹੋਏ ਦੱਸਿਆ ਕਿ ਉਸਦੇ ਪੁੱਤਰ ਗੁਰਦੀਪ ਸਿੰਘ ਦੀ ਕਰੀਬ ਢਾਈ ਸਾਲ ਪਹਿਲਾ 6 ਦਸੰਬਰ 2019 ਨੂੰ ਮੌਤ ਹੋ ਚੁੱਕੀ ਹੈ ਤੇ ਉਸਦੀ ਮੌਤ ਦਾ ਸਰਟੀਫਿਕੇਟ ਵੀ ਪਰਿਵਾਰ ਕੋਲ ਮੌਜੂਦ ਹੈ | ਮਿ੍ਤਕ ਦੇ ਪਿਤਾ ਸੁਰਜੀਤ ਸਿੰਘ ਨੇ ਚੇਅਰਮੈਨ ਐੱਸ.ਸੀ. ਕਮਿਸ਼ਨ ਪੰਜਾਬ ਅਤੇ ਜ਼ਿਲ੍ਹਾ ਪੁਲਿਸ ਮੁਖੀ ਹੁਸ਼ਿਆਰਪੁਰ ਨੂੰ ਗੜ੍ਹਸ਼ੰਕਰ ਪੁਲਿਸ ਵਲੋਂ ਦਰਜ ਮੁਕੱਦਮੇ 'ਚ ਆਪਣੇ ਮਿ੍ਤਕ ਪੁੱਤਰ ਦਾ ਦੋਸ਼ੀ ਵਜੋਂ ਝੂਠਾ ਨਾਂਅ ਸ਼ਾਮਿਲ ਕਰਨ ਦੀ ਸ਼ਿਕਾਇਤ ਕਰਦੇ ਹੋਏ ਕਿਹਾ ਕਿ ਉਸਨੂੰ ਸਮਾਜ ਵਿਚ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ | ਉਨ੍ਹਾਂ ਇਸ ਮਾਮਲੇ ਇਨਸਾਫ਼ ਦੀ ਮੰਗ ਕਰਦਿਆਂ ਇਸਦੀ ਪੜਤਾਲ ਕਿਸੇ ਗਜਟਿਡ ਅਫਸਰ ਤੋਂ ਕਰਨ ਦੀ ਮੰਗ ਕੀਤੀ | ਸੁਰਜੀਤ ਸਿੰਘ ਨੇ ਇਸ ਮਾਮਲੇ 'ਚ ਆਪਣੇ ਵਕੀਲ ਸੰਦੀਪ ਸ਼ਰਮਾ ਰਾਹੀਂ ਐੱਸ.ਐੱਚ.ਓ. ਗੜ੍ਹਸ਼ੰਕਰ ਤੇ ਮੁਕੱਦਮਾ ਦਰਜ ਕਰਨ ਵਾਲੇ ਏ.ਐੱਸ.ਆਈ. ਨੂੰ ਵਕੀਲ ਰਾਹੀਂ ਨੋਟਿਸ ਵੀ ਭੇਜਿਆ ਹੈ | ਇਸ ਸਬੰਧੀ ਪੁਲਿਸ ਦਾ ਪੱਖ ਜਾਨਣ ਲਈ ਸੰਪਰਕ ਕਰਨ 'ਤੇ ਡੀ.ਐੱਸ.ਪੀ. ਗੜ੍ਹਸ਼ੰਕਰ ਨਰਿੰਦਰ ਸਿੰਘ ਔਜਲਾ ਨੇ ਦੱਸਿਆ ਕਿ

ਘਰ 'ਚੋਂ ਕੀਮਤੀ ਸਾਮਾਨ ਚੋਰੀ

ਕੋਟਫ਼ਤੂਹੀ, 23 ਮਈ (ਅਟਵਾਲ)-ਪਿੰਡ ਮੰਨਣਹਾਨਾ 'ਚ ਨਸ਼ਈ ਚੋਰਾਂ ਵਲੋਂ ਇੱਕ ਘਰ 'ਚੋਂ ਕੀਮਤੀ ਸਮਾਨ ਚੋਰੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬਲਵੀਰ ਰਾਮ ਦੇ ਦੱਸਿਆ ਕਿ ਉਹ ਆਪਣੇ ਪੁਰਾਣੇ ਘਰ 'ਚ ਰਹਿੰਦੇ ਹਨ, ਜਦੋਂ ਉਹ ਆਪਣੇ ਨਵੇਂ ਬਣਾਏ ਘਰ 'ਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 'ਆਪ' ਆਗੂ ਦੀ ਮੌਤ-ਮਾਮਲਾ ਦਰਜ

ਤਲਵਾੜਾ, 23 ਮਈ (ਮਹਿਤਾ)-ਬੀਤੀ ਦੇਰ ਸ਼ਾਮ ਨੂੰ ਅੱਡਾ ਝੀਰ ਦੇ ਖੂਹ ਨੇੜੇ ਇੱਕ ਅਣਪਛਾਤੀ ਗੱਡੀ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ 'ਆਪ' ਆਗੂ ਦੀ ਮੌਕੇ 'ਤੇ ਹੀ ਮੌਤ ਹੋ ਗਈ | ਥਾਣਾ ਤਲਵਾੜਾ ਨੂੰ ਦਿੱਤੀ ਗਈ ਸ਼ਿਕਾਇਤ ਮੁਤਾਬਿਕ ਰਾਮ ਸਰੂਪ ਵਾਸੀ ਭੰਭੋਤਾੜ ਨੇ ਦੱਸਿਆ ...

ਪੂਰੀ ਖ਼ਬਰ »

ਸੁਵਿਧਾ ਕੇਂਦਰਾਂ 'ਚ ਮੁਹੱਲਾ ਕਲੀਨਿਕ ਖੋਲ੍ਹਣ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਦਾ ਭਾਜਪਾ ਵਲੋਂ ਵਿਰੋਧ

ਹੁਸ਼ਿਆਰਪੁਰ, 23 ਮਈ (ਹਰਪ੍ਰੀਤ ਕੌਰ)-ਦਿੱਲੀ 'ਚ ਮੁਹੱਲਾ ਕਲੀਨਿਕਾਂ ਦੀ ਦੁਰਦਸ਼ਾ ਹੋਣ ਦੇ ਬਾਵਜੂਦ ਪੰਜਾਬ 'ਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਮੁਹੱਲਾ ਕਲੀਨਿਕ ਖੋਲ੍ਹਣ ਦੀ ਗੱਲ ਕਰ ਰਹੀ ਹੈ ਜਿਸ ਵਾਸਤੇ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਖੋਲ੍ਹੇ ਗਏ ...

ਪੂਰੀ ਖ਼ਬਰ »

ਖੁੱਲ੍ਹੇ ਬੋਰਵੈੱਲ 'ਚ ਡਿਗਣ ਨਾਲ ਬੱਚੇ ਦੀ ਹੋਈ ਮੌਤ ਦੇ ਮਾਮਲੇ 'ਚ ਕਿਸਾਨ ਖ਼ਿਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 23 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਬੀਤੇ ਦਿਨ ਪਿੰਡ ਬੈਰਮਪੁਰ ਵਿਖੇ ਖੁੱਲ੍ਹੇ ਬੋਰਵੈੱਲ 'ਚ ਡਿੱਗਣ ਨਾਲ ਪ੍ਰਵਾਸੀ ਮਜ਼ਦੂਰ ਦੇ 6 ਸਾਲਾ ਬੱਚੇ ਦੀ ਹੋਈ ਮੌਤ ਵਾਲੇ ਮਾਮਲੇ 'ਚ ਥਾਣਾ ਗੜ੍ਹਦੀਵਾਲਾ ਪੁਲਿਸ ਨੇ ਇੱਕ ਕਿਸਾਨ ਖ਼ਿਲਾਫ਼ ਮਾਮਲਾ ਦਰਜ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ 2 ਕਾਬੂ

ਹੁਸ਼ਿਆਰਪੁਰ, 23 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਥਾਣਾ ਸਿਟੀ ਦੀ ਪੁਲਿਸ ਨੇ 2 ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਭਾਰੀ ਮਾਤਰਾ 'ਚ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ | ਜਾਣਕਾਰੀ ਅਨਸਾਰ ਪੁਲਿਸ ਨੇ ਮਨਜਿੰਦਰ ਕੁਮਾਰ ਉਰਫ ਹਨੀ ਵਾਸੀ ਘੰਟਾ ਘਰ ਨੂੰ ...

ਪੂਰੀ ਖ਼ਬਰ »

ਤੇਜ਼ ਝੱਖੜ ਬਣਿਆ ਆਫ਼ਤ, ਮੀਂਹ ਨਾਲ ਨਹੀਂ ਮਿਲੀ ਬਹੁਤੀ ਰਾਹਤ

ਗੜ੍ਹਸ਼ੰਕਰ, 23 ਮਈ (ਧਾਲੀਵਾਲ)-ਲੰਘੀ ਰਾਤ ਇਲਾਕੇ 'ਚ ਤੇਜ਼ ਝੱਖੜ ਚੱਲਣ ਦੇ ਨਾਲ ਜਿਥੇ ਆਫ਼ਤ ਵਾਲਾ ਮਾਹੌਲ ਬਣ ਗਿਆ, ਉਥੇ ਹੀ ਹਲਕੇ ਮੀਂਹ ਨਾਲ ਲੋਕਾਂ ਨੂੰ ਕੋਈ ਬਹੁਤੀ ਰਾਹਤ ਨਹੀਂ ਮਿਲੀ | ਭਾਵੇਂ ਕਿ ਹਲਕੇ ਮੀਂਹ ਨਾਲ ਗਰਮੀ ਤੋਂ ਮਾਮੂਲੀ ਰਾਹਤ ਹੀ ਮਿਲੀ ਹੈ ਪਰ ਤੇਜ਼ ...

ਪੂਰੀ ਖ਼ਬਰ »

ਕਤਲ ਕੇਸ ਦੇ ਮਾਮਲੇ ਸੰਬੰਧੀ 4 ਦੋਸ਼ੀ ਗਿ੍ਫ਼ਤਾਰ

ਦਸੂਹਾ, 23 ਮਈ (ਭੁੱਲਰ)-ਦਸੂਹਾ ਪੁਲਿਸ ਵਲੋਂ ਬੀਤੇ ਦਿਨੀਂ ਪਿੰਡ ਤਿਹਾੜਾ ਅਹਾਤਾ ਵਿਖੇ ਹੋਏ ਇੱਕ ਵਿਅਕਤੀ ਦੇ ਕਤਲ ਦੇ ਸਬੰਧ ਵਿਚ 3 ਹੋਰ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ | ਐੱਸ.ਐੱਚ.ਓ. ਦਸੂਹਾ ਇੰਸਪੈਕਟਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬੋਰਵੈੱਲ 'ਚ ਡਿਗ ਕੇ ਮਰੇ 6 ਸਾਲਾ ਪ੍ਰਵਾਸੀ ਬੱਚੇ ਦਾ ਸਸਕਾਰ ਅੱਜ

ਗੜ੍ਹਦੀਵਾਲਾ, 23 ਮਈ (ਚੱਗਰ)-ਪਿੰਡ ਖਿਅਲਾ ਬੁਲੰਦਾ ਵਿਖੇ ਪ੍ਰਵਾਸੀ ਮਜ਼ਦੂਰ ਦਾ ਇੱਕ 6 ਸਾਲਾ ਬੱਚਾ ਜਿਸ ਦੀ ਟਿਊਬਵੈਲ ਦੇ ਬੋਰ 'ਚ ਡਿੱਗਣ ਨਾਲ ਮÏਤ ਹੋ ਗਈ ਸੀ, ਦਾ ਅੰਤਿਮ ਸੰਸਕਾਰ 24 ਮਈ ਦਿਨ ਮੰਗਲਵਾਰ ਨੂੰ ਖਿਆਲਾ ਬੁਲੰਦਾ ਦੇ ਸ਼ਮਸ਼ਾਨ ਘਾਟ 'ਚ ਸਵੇਰੇ 10 ਵਜੇ ਕੀਤਾ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਲਪੇਟ 'ਚ ਆਏ ਨੌਜਵਾਨ ਦੀ ਹਸਪਤਾਲ 'ਚ ਮੌਤ

ਹੁਸ਼ਿਆਰਪੁਰ, 23 ਮਈ (ਬਲਜਿੰਦਰਪਾਲ ਸਿੰਘ)-ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਜ਼ਖ਼ਮੀ ਹੋਏ ਅਣਪਛਾਤੇ ਨੌਜਵਾਨ ਦੀ ਸਿਵਲ ਹਸਪਤਾਲ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸੰਜੀਵ ਕੁਮਾਰ ਪੁੱਤਰ ਗੋਵਰਧਨ ਲਾਲ ਵਾਸੀ ਬੁੱਢੀ ਪਿੰਡ ਥਾਣਾ ਹਰਿਆਣਾ ਨੇ ਪੁਲਿਸ ...

ਪੂਰੀ ਖ਼ਬਰ »

-ਮਾਮਲਾ ਸਾਬਣ ਫ਼ੈਕਟਰੀ ਵਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ਦਾ-

ਲੋਕ ਬਚਾਓ ਪਿੰਡ ਬਚਾਓ ਸੰਘਰਸ਼ ਕਮੇਟੀ ਦਾ ਗਠਨ

ਬੀਣੇਵਾਲ, 23 ਮਈ (ਬੈਜ ਚੌਧਰੀ)-ਪੰਜਾਬ-ਹਿਮਾਚਲ ਦੀ ਹੱਦ 'ਤੇ ਹਿਮਾਚਲ-ਪ੍ਰਦੇਸ਼ ਦੇ ਜ਼ਿਲ੍ਹਾ ਊਨਾ ਦੀ ਤਹਿਸੀਲ ਹਰੋਲੀ 'ਚ ਪੈਂਦੇ ਪਿੰਡ ਗੋਂਦਪੁਰ 'ਚ ਲੱਗੀ ਸਾਬਣ ਤੇ ਕਾਸਮੈਟਿਕ ਤਿਆਰ ਕਰਨ ਵਾਲੀ ਫ਼ੈਕਟਰੀ ਮੌਡਲੈਸ ਕਾਸਮੈਟਿਕਸ ਵਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ...

ਪੂਰੀ ਖ਼ਬਰ »

ਪੰਜਾਬ ਰਾਜ ਫਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਦੀ ਚੋਣ

ਹੁਸ਼ਿਆਰਪੁਰ, 23 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਰਾਜ ਫਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਦੇ ਸੰਵਿਧਾਨ ਤਹਿਤ ਜ਼ਿਲ੍ਹਾ ਪੱਧਰੀ ਜਥੇਬੰਦਕ ਚੋਣ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫ਼ਤਰੀ ਹਾਲ 'ਚ ਸੂਬਾ ਅਬਜ਼ਰਵਰ ਰਾਜ ਕੁਮਾਰ ਸ਼ਰਮਾ ਤੇ ਰਕੇਸ਼ ਕੁਮਾਰ ਮਹਾਜਨ ...

ਪੂਰੀ ਖ਼ਬਰ »

ਮੁਹੱਲਾ ਰਵਿਦਾਸ ਨਗਰ ਤੋਂ ਅਗਵਾ ਕੀਤੇ ਸਕੇ ਭੈਣ-ਭਰਾ 2 ਮਹੀਨੇ ਬਾਅਦ ਹੈਦਰਾਬਾਦ ਤੋਂ ਬਰਾਮਦ

ਹੁਸ਼ਿਆਰਪੁਰ, 23 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪੁਲਿਸ ਨੇ ਹੁਸ਼ਿਆਰਪੁਰ ਸ਼ਹਿਰ ਦੇ ਮੁਹੱਲਾ ਰਵਿਦਾਸ ਨਗਰ ਤੋਂ ਲਾਪਤਾ ਹੋਏ ਸਕੇ ਭੈਣ-ਭਰਾ ਨੂੰ ਹੈਦਰਾਬਾਦ (ਤੇਲੰਗਾਨਾ) ਤੋਂ ਬਰਾਮਦ ਕਰਕੇ ਉਨ੍ਹਾਂ ਨੂੰ ਅਗਵਾ ਕਰਨ ਵਾਲੇ ਕਥਿਤ ਦੋਸ਼ੀ ਨੂੰ ...

ਪੂਰੀ ਖ਼ਬਰ »

ਬਿਆਸ ਦਰਿਆ 'ਚੋਂ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਪਿੰਡ ਚੱਕਵਾਲ ਵਾਸੀ ਪਹੁੰਚੇ ਐਸ. ਡੀ. ਐਮ. ਦਫ਼ਤਰ

ਮੁਕੇਰੀਆਂ, 23 ਮਈ (ਰਾਮਗੜ੍ਹੀਆ)- ਮੁਕੇਰੀਆਂ ਦੇ ਪਿੰਡ ਚੱਕਵਾਲ ਨਜ਼ਦੀਕ ਬਿਆਸ ਦਰਿਆ 'ਚ ਹੋ ਰਹੀ ਮਾਈਨਿੰਗ ਤੇ ਪਿੰਡ ਦੀਆਂ ਗਲੀਆਂ ਤੇ ਸੜਕਾਂ ਤੋਂ ਗੁਜ਼ਰ ਰਹੇ ਓਵਰਲੋਡ ਟਰੈਕਟਰ ਟਰਾਲੀਆਂ, ਟਿੱਪਰਾਂ ਤੋਂ ਦੁਖੀ ਹੋ ਕੇ ਪਿੰਡ ਵਾਸੀ ਅੱਜ ਸ਼ਾਮ ਨੂੰ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਸਾਊਦੀ ਅਰਬ ਤੋਂ ਪਿੰਡ ਭਰੋਲੀ 'ਚ ਨੌਜਵਾਨ ਦੀ ਲਾਸ਼ ਆਉਣ 'ਤੇ ਸੋਗ ਦੀ ਲਹਿਰ

ਘੁੰਮਣਾਂ, 23 ਮਈ (ਮਹਿੰਦਰਪਾਲ ਸਿੰਘ)-ਪਿੰਡ ਭਰੋਲੀ ਦਾ ਨੌਜਵਾਨ ਨਛੱਤਰ ਸਿੰਘ ਨਿਰਵਾਣ ਜੋ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਸਾਊਦੀ ਅਰਬ ਗਿਆ ਸੀ | ਉਹ ਟਰਾਲਾ ਡਰਾਇਵਰ ਸੀ, ਉਸ ਦੇ ਟਰਾਲੇ ਨੂੰ ਅੱਗ ਲੱਗਣ ਕਾਰਨ ਉਸ ਦੀ ਮੌਤ ਹੋ ਗਈ | ਉਸ ਦੀ ਲਾਸ਼ ਪਿੰਡ ਭਰੋਲੀ ਪੁੱਜਣ 'ਤੇ ...

ਪੂਰੀ ਖ਼ਬਰ »

ਰਾਮਗੜ੍ਹੀਆ ਸਿੱਖ ਆਰਗੇਨਾਈਜੇਸ਼ਨ ਵਲੋਂ ਸਨਮਾਨ ਸਮਾਗਮ ਅੱਜ

ਹੁਸ਼ਿਆਰਪੁਰ, 23 ਮਈ (ਹਰਪ੍ਰੀਤ ਕੌਰ)-ਰਾਮਗੜ੍ਹੀਆ ਸਿੱਖ ਆਰਗੇਨਾਈਜੇਸ਼ਨ ਵਲੋਂ ਸਿੱਖ ਪੰਥ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 299ਵੇਂ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਨਮਾਨ ਸਮਾਗਮ 24 ਮਈ ਨੂੰ ਹੋਟਲ ਪ੍ਰੈਜ਼ੀਡੈਂਸੀ ਵਿਖੇ ਕਰਵਾਇਆ ਜਾ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਜਥਾ ਰਵਾਨਾ

ਟਾਂਡਾ ਉੜਮੁੜ, 23 ਮਈ (ਕੁਲਬੀਰ ਸਿੰਘ ਗੁਰਾਇਆ)-ਉੜਮੁੜ ਟਾਂਡਾ ਤੋਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਲਈ ਲਵਪ੍ਰੀਤ ਸਿੰਘ ਨੰਦਰਾ ਦੀ ਅਗਵਾਈ ਹੇਠ ਸ਼ਰਧਾਲੂਆਂ ਦਾ ਇੱਕ ਜਥਾ ਰਵਾਨਾ ਹੋਇਆ | ਇਸ ਮੌਕੇ 'ਤੇ ਲਵਪ੍ਰੀਤ ਸਿੰਘ ਨੰਦਰਾ ਨੇ ...

ਪੂਰੀ ਖ਼ਬਰ »

ਦਵਿੰਦਰ ਸਿੰਘ ਧਨੋਤਾ ਨੂੰ ਸ਼ਰਧਾਂਜਲੀਆਂ ਭੇਟ

ਬੁੱਲ੍ਹੋਵਾਲ, 23 ਮਈ (ਲੁਗਾਣਾ)-ਸਿੱਖਿਆ ਦੇ ਖੇਤਰ 'ਚ ਅਗਾਂਹਵਧੂ ਸ਼ਖ਼ਸੀਅਤ ਦੇ ਮਾਲਕ ਤੇ ਮੁਲਾਜ਼ਮ ਮੰਗਾਂ 'ਤੇ ਪਕੜ ਤੇ ਸੰਘਰਸ਼ ਦੀ ਚਿਣਗ ਜਗਾਉਣ ਵਾਲੇ ਜੀ.ਟੀ.ਯੂ. ਬਲਾਕ ਬੁੱਲ੍ਹੋਵਾਲ ਦੇ ਪ੍ਰਧਾਨ ਤੇ ਪ.ਸ.ਸ.ਫ. ਦੇ ਜ਼ਿਲ੍ਹਾ ਜਥੇਬੰਦਕ ਸਕੱਤਰ ਅਧਿਆਪਕ ਦਵਿੰਦਰ ਸਿੰਘ ...

ਪੂਰੀ ਖ਼ਬਰ »

ਐੱਸ.ਪੀ.ਐੱਨ ਕਾਲਜ ਦੇ ਬੀ.ਐਸ.ਸੀ ਪਹਿਲੇ ਸਮੈਸਟਰ ਦੇ 7 ਵਿਦਿਆਰਥੀਆਂ ਨੇ ਬਣਾਇਆ ਯੂਨੀਵਰਸਿਟੀ ਮੈਰਿਟ 'ਚ ਸਥਾਨ

ਮੁਕੇਰੀਆਂ, 23 ਮਈ (ਰਾਮਗੜ੍ਹੀਆ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਐਸ.ਸੀ. ਦੇ ਪਹਿਲੇ ਸਮੈਸਟਰ 'ਚ ਸਵਾਮੀ ਪ੍ਰੇਮਾਨੰਦ ਮਹਾਵਿਦਿਆਲਿਆ ਨੇ 7 ਮੈਰਿਟ ਪੁਜੀਸ਼ਨਾਂ ਹਾਸਲ ਕਰਕੇ ਸ਼ਾਨਦਾਰ ਨਤੀਜੇ ਦਿਖਾਏ ਹਨ | ਕਾਲਜ ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ...

ਪੂਰੀ ਖ਼ਬਰ »

ਸਿਵਲ ਸਰਜਨ ਦਫ਼ਤਰ ਤੋਂ ਕੋਵਿਡ ਵੈਕਸੀਨੇਸ਼ਨ ਸੰਬੰਧੀ ਜਾਗਰੂਕਤਾ ਵੈਨ ਰਵਾਨਾ

ਹੁਸ਼ਿਆਰਪੁਰ, 23 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੋਵਿਡ ਟੀਕਾਕਰਨ ਮੁਹਿੰਮ 'ਚ ਤੇਜ਼ੀ ਲਿਆਉਣ ਤੇ ਕੋਵਿਡ ਵੈਕਸੀਨ 'ਚ ਲੋਕਾਂ ਦਾ ਵਿਸ਼ਵਾਸ ਵਧਾਉਣ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਮੁਤਾਬਿਕ ਸਵੈ-ਸੇਵੀ ਸੰਸਥਾ ਹੈਲਪਏਜ਼ ਇੰਡੀਆ ਦੇ ...

ਪੂਰੀ ਖ਼ਬਰ »

ਮਹੇ ਗੋਤ ਜਠੇਰਿਆਂ ਦਾ ਮੇਲਾ 28 ਨੂੰ

ਨਵਾਂਸ਼ਹਿਰ, 23 ਮਈ (ਗੁਰਬਖਸ਼ ਸਿੰਘ ਮਹੇ)-ਬਲਾਕ ਸੜੋਆ (ਸ਼ਹੀਦ ਭਗਤ ਸਿੰਘ ਨਗਰ) ਦੇ ਪਿੰਡ ਹਿਆਤਪੁਰ ਜੱਟਾਂ ਵਿਖੇ ਹਰ ਸਾਲ ਦੀ ਤਰ੍ਹਾਂ ਕਰਵਾਇਆ ਜਾਂਦਾ ਮਹੇ ਗੋਤ ਜਠੇਰਿਆਂ ਦਾ ਮੇਲਾ ਇਸ ਵਾਰ ਵੀ 28 ਮਈ ਨੂੰ ਸ਼ਰਧਾ ਪੂਰਵਕ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ਼ੈਲੀ ਮੁਲਤਾਨੀ ਦਾ ਸੈਂਕੜੇ ਨਮ ਅੱਖਾਂ ਨਾਲ ਅੰਤਿਮ ਸੰਸਕਾਰ

ਮਿਆਣੀ, 23 ਮਈ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਜਲਾਲਪੁਰ ਵਿਖੇ ਯੂਥ ਅਕਾਲੀ ਦਲ ਦੇ ਆਗੂ ਗੁਜਿੰਦਰ ਸਿੰਘ ਸ਼ੈਲੀ ਮੁਲਤਾਨੀ ਦਾ ਬੀਤੀ ਰਾਤ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਦਾ ਅੱਜ ਸੈਂਕੜੇ ਨਮ ਅੱਖਾਂ ਨਾਲ ਪਿੰਡ ਦੇ ਸ਼ਮਸ਼ਾਨਘਾਟ 'ਚ ਅੰਤਿਮ ਸੰਸਕਾਰ ਕੀਤਾ ਗਿਆ | ...

ਪੂਰੀ ਖ਼ਬਰ »

ਵਿਧਾਇਕ ਘੁੰਮਣ ਵਲੋਂ ਬੀ.ਬੀ.ਐਮ.ਬੀ. ਹਸਪਤਾਲ ਦਾ ਦੌਰਾ

ਤਲਵਾੜਾ, 23 ਮਈ (ਵਿਸ਼ੇਸ਼ ਪ੍ਰਤੀਨਿਧ)-ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਤਲਵਾੜਾ ਦੇ ਬੀ.ਬੀ.ਐਮ.ਬੀ. ਹਸਪਤਾਲ ਦਾ ਦੌਰਾ ਕੀਤਾ | ਐਡਵੋਕੇਟ ਘੁੰਮਣ ਨੇ ਪੀ.ਐਮ.ਓ. ਡਾ. ਰਾਜ ਕੁਮਾਰ ਪਾਸੋਂ ਹਸਪਤਾਲ ਸਬੰਧੀ ਜਾਣਕਾਰੀ ਪ੍ਰਾਪਤ ਕਰਨ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਬਲੱਡ ਗਰੁੱਪ ਜਾਂਚ ਕੈਂਪ

ਗੜ੍ਹਸ਼ੰਕਰ, 23 ਮਈ (ਧਾਲੀਵਾਲ)-ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਕਾਲਜ ਦੇ ਰੈੱਡ ਰੀਬਨ ਕਲੱਬ, ਏਕ ਭਾਰਤ ਸੇ੍ਰਸ਼ਟ ਭਾਰਤ ਤੇ ਸੋਸ਼ਲ ਸਾਇੰਸ ਵਿਭਾਗ ਵਲੋਂ ਪਿ੍ੰਸੀਪਲ ਡਾ. ਬਲਜੀਤ ਸਿੰਘ ਦੀ ਅਗਵਾਈ ਹੇਠ ਬਲੱਡ ਗਰੁੱਪ ਤੇ ਐੱਚ.ਬੀ. ਜਾਂਚ ਕੈਂਪ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਅਕਾਲਗੜ੍ਹ ਦੇ ਜੋੜ ਮੇਲੇ ਦੀ ਆਰੰਭਤਾ ਮੌਕੇ ਨਗਰ ਕੀਰਤਨ ਸਜਾਇਆ

ਗੜ੍ਹਸ਼ੰਕਰ, 23 ਮਈ (ਧਾਲੀਵਾਲ)-ਗੁਰਦੁਆਰਾ ਸ਼ਹੀਦ ਗੰਜ ਪਿੰਡ ਅਕਾਲਗੜ੍ਹ ਤੋਂ 94ਵੇਂ ਸਾਲਾਨਾ ਜੋੜ ਮੇਲੇ ਦੀ ਆਰੰਭਤਾ ਤੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਪਿੰਡ 'ਚ ਸ਼ਰਧਾ ਤੇ ਉਤਸ਼ਾਹ ਨਾਲ ਨਗਰ ਕੀਰਤਨ ਸਜਾਇਆ ਗਿਆ | ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਾ ਬੀ.ਏ. ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ

ਗੜ੍ਹਸ਼ੰਕਰ, 23 ਮਈ (ਧਾਲੀਵਾਲ)-ਸਥਾਨਕ ਡੀ.ਏ.ਵੀ. ਕਾਲਜ ਫ਼ਾਰ ਗਰਲਜ਼ ਦਾ ਬੀ.ਏ. ਸਮੈਸਟਰ ਨਤੀਜੇ ਦਾ ਨਤੀਜਾ 100 ਫ਼ੀਸਦੀ ਰਿਹਾ | ਕਾਲਜ ਪਿ੍ੰਸੀਪਲ ਪ੍ਰੋ. ਕੰਵਲਇੰਦਰ ਕੌਰ ਨੇ ਦੱਸਿਆ ਕਿ ਵਿਦਿਆਰਥਣ ਗੁਰਵਿੰਦਰ ਕੌਰ ਪੁੱਤਰੀ ਦਿਲਬਾਗ ਸਿੰਘ ਨੇ 400 'ਚੋਂ 349 ਅੰਕ ਲੈ ਕੇ ਕਲਾਸ ...

ਪੂਰੀ ਖ਼ਬਰ »

ਗੋਚਰ ਭੂਮੀਆ ਤੋਂ ਕਬਜ਼ੇ ਹਟਵਾਉਣ ਸੰਬੰਧੀ ਕੈਬਨਿਟ ਮੰਤਰੀ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ

ਹੁਸ਼ਿਆਰਪੁਰ, 23 ਮਈ (ਬਲਜਿੰਦਰਪਾਲ ਸਿੰਘ)-ਸ਼ਹਿਰ ਤੇ ਹੋਰ ਇਲਾਕਿਆਂ 'ਚ ਘੁੰਮ ਰਹੀਆਂ ਬੇਸਹਾਰਾ ਗਾਵਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋਣ ਦੇ ਕਾਰਨ ਸ਼ਹਿਰ ਤੇ ਲਿੰਕ ਸੜਕਾਂ 'ਤੇ ਟਰੈਫ਼ਿਕ ਦੀ ਬਣ ਰਹੀ ਗੰਭੀਰ ਸਮੱਸਿਆ ਬਣ ਰਹੀ ਹੈ ਤੇ ਆਵਾਰਾ ਪਸ਼ੂਆਂ ਕਾਰਨ ਵਾਪਰਦੇ ...

ਪੂਰੀ ਖ਼ਬਰ »

ਪਿੰਡ ਦੇਹਰੀਵਾਲ 'ਚ ਕਿ੍ਕਟ ਟੂਰਨਾਮੈਂਟ

ਅੱਡਾ ਸਰਾਂ, 23 ਮਈ (ਮਸੀਤੀ)-ਬਾਬਾ ਸੁਖਨਾ ਭਗਤ ਸਪੋਰਟਸ ਕਲੱਬ ਦੇਹਰੀਵਾਲ ਵਲੋਂ ਪ੍ਰਧਾਨ ਕਮਲਜੀਤ ਸਿੰਘ ਕਾਕਾ ਦੀ ਅਗਵਾਈ 'ਚ ਐਨ.ਆਰ.ਆਈ ਵੀਰਾਂ ਤੇ ਉੱਘੇ ਸਮਾਜ ਸੇਵੀ ਜਵਾਹਰ ਸਿੰਘ ਪੱਡਾ ਦੇ ਸਹਿਯੋਗ ਨਾਲ ਸ਼ੁਰੂ ਹੋਇਆ ਚਾਰ ਰੋਜ਼ਾ ਕਿ੍ਕਟ ਟੂਰਨਾਮੈਂਟ ਸਮਾਪਤ ਹੋਇਆ | ...

ਪੂਰੀ ਖ਼ਬਰ »

ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਸੰਬੰਧੀ ਧਾਰਮਿਕ ਸਮਾਗਮ

ਮਿਆਣੀ, 23 ਮਈ (ਹਰਜਿੰਦਰ ਸਿੰਘ ਮੁਲਤਾਨੀ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਲਖਿੰਦਰ ਮਿਆਣੀ ਵਿਖੇ ਸਥਿਤ ਗੁਰਦੁਆਰਾ ਗੋਬਿੰਦ ਪ੍ਰਵੇਸ਼ ਵਿਖੇ ਮਹਾਨ ਤਪੱਸਵੀ, ਧਰਮ ਪ੍ਰਚਾਰਕ, ਵਿੱਦਿਆ ਦਾਨੀ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 72ਵੀਂ ...

ਪੂਰੀ ਖ਼ਬਰ »

ਹਰਪ੍ਰੇਮ ਸਿੰਘ ਨੇ ਥਾਣਾ ਮਾਹਿਲਪੁਰ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ

ਮਾਹਿਲਪੁਰ 23 ਮਈ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਵਿਖੇ ਸਬ ਇੰਸਪੈਕਟਰ ਹਰਪ੍ਰੇਮ ਸਿੰਘ ਨੇ ਥਾਣਾ ਮੁਖੀ ਦਾ ਅਹੁਦਾ ਸੰਭਾਲ ਲਿਆ ਹੈ | ਥਾਣਾ ਚੱਬੇਵਾਲ ਤੋਂ ਬਦਲ ਕੇ ਆਏ ਇੰਸਪੈਕਟਰ ਹਰਪ੍ਰੇਮ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਲਾਕੇ 'ਚ ਨਸ਼ੇ ...

ਪੂਰੀ ਖ਼ਬਰ »

ਸੋਹਲਪੁਰ ਪੰਥਕ ਅਕਾਲੀ ਲਹਿਰ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਦਸੂਹਾ, ਹੁਸ਼ਿਆਰਪੁਰ, 23 ਮਈ (ਭੁੱਲਰ, ਬਲਜਿੰਦਰਪਾਲ ਸਿੰਘ)-ਪੰਥਕ ਅਕਾਲੀ ਲਹਿਰ ਵਲੋਂ ਖੁਸ਼ਵੰਤ ਸਿੰਘ ਸੋਹਲਪੁਰ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਵਲੋਂ ਉਨ੍ਹਾਂ ਦੀਆਂ ਪੰਥਕ ਸੇਵਾਵਾਂ ਨੂੰ ...

ਪੂਰੀ ਖ਼ਬਰ »

ਆਸ਼ਾ ਕਿਰਨ ਸਪੈਸ਼ਲ ਸਕੂਲ 'ਚ ਟਰਾਇਲ ਚੋਣ ਕੈਂਪ

ਹੁਸ਼ਿਆਰਪੁਰ, 23 ਮਈ (ਬਲਜਿੰਦਰਪਾਲ ਸਿੰਘ)-ਜੇ.ਐਸ.ਐਸ.ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾਂ ਵਿਖੇ ਡਿਸਟਿ੍ਕਟ ਸਪੈਸ਼ਲ ਉਲੰਪਿਕਸ ਐਸੋਸੀਏਸ਼ਨ ਹੁਸ਼ਿਆਰਪੁਰ, ਆਸ਼ਾ ਦੀਪ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ ਅਤੇ ਪੰਜਾਬ ਸਟੇਟ ਸਪੈਸ਼ਲ ਉਲੰਪਿਕਸ ਭਾਰਤ ਪੰਜਾਬ ...

ਪੂਰੀ ਖ਼ਬਰ »

ਮਾਡਲਿੰਗ 'ਚ ਸੇਂਟ ਸੋਲਜ਼ਰ ਦੇ ਵਿਦਿਆਰਥੀ ਦਾ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 23 ਮਈ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜ਼ਰ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਦਾ ਸਿੱਖਿਆ ਦੇ ਨਾਲ-ਨਾਲ ਸਹਿ-ਵਿੱਦਿਅਕ ਗਤੀਵਿਧੀਆਂ 'ਚ ਹਮੇਸ਼ਾ ਸ਼ਾਨਦਾਰ ਪ੍ਰਦਰਸ਼ਨ ਰਿਹਾ ਹੈ | ਇਸੇ ਗੱਲ ਨੂੰ ਸੱਚ ਸਾਬਤ ਕਰ ਦਿਖਾਇਆ | ਸੇਂਟ ਸੋਲਜ਼ਰ ...

ਪੂਰੀ ਖ਼ਬਰ »

ਸਵਾਮੀ ਪ੍ਰੇਮਾਨੰਦ ਐਸ.ਐੱਸ. ਕੇ. ਪਬਲਿਕ ਹਾਈ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਮੁਕੇਰੀਆਂ, 23 ਮਈ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਐੱਸ. ਐੱਸ. ਕੇ ਪਬਲਿਕ ਹਾਈ ਸਕੂਲ ਦੇ ਅੱਠਵੀਂ ਤੇ ਦਸਵੀਂ ਜਮਾਤ ਟਰਮ ਫ਼ਸਟ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਮੌਕੇ ਪਿ੍ੰ. ਸ੍ਰੀਮਤੀ ਜਸਵੀਰ ਕੌਰ ਵਾਲੀਆ ਨੇ ਦੱਸਿਆ ਕਿ ਅੱਠਵੀਂ ਜਮਾਤ ਦੇ 46 ਬੱਚਿਆਂ ਨੇ ਪ੍ਰੀਖਿਆ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਦੇ ਐਮ. ਏ. ਦੀਆਂ ਵਿਦਿਆਰਥਣਾਂ ਦਾ ਯੂਨੀਵਰਸਿਟੀ 'ਚ ਸ਼ਾਨਦਾਰ ਪ੍ਰਦਰਸ਼ਨ

ਮੁਕੇਰੀਆਂ, 23 ਮਈ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਆਪਣੀ ਮਿਹਨਤ ਸਦਕਾ ਕਾਲਜ ਦਾ ਨਾਂਅ ਰੌਸ਼ਨ ਕਰ ਰਹੀਆਂ ਹਨ | ਕਾਲਜ ਪਿ੍ੰਸੀਪਲ ਡਾ. ਸ੍ਰੀਮਤੀ ਕਰਮਜੀਤ ਕੌਰ ਬਰਾੜ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX