ਤਾਜਾ ਖ਼ਬਰਾਂ


ਹਿਮਾਚਲ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ - ਮੌਸਮ ਵਿਭਾਗ
. . .  3 minutes ago
ਨਵੀਂ ਦਿੱਲੀ, 13 ਅਗਸਤ - ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਚੰਬਾ, ਕਾਂਗੜਾ, ਮੰਡੀ, ਕੁੱਲੂ, ਹਮੀਰਪੁਰ, ਲਾਹੌਲ, ਸਪਿਤੀ, ਕਿੰਨੌਰ, ਸ਼ਿਮਲਾ, ਸਿਰਮੌਰ ਅਤੇ ਸੋਲਨ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ...
ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਇਨਾਮੀ ਅਪਰਾਧੀ ਸ਼ੇਖ਼ ਸਿਕੰਦਰ ਗ੍ਰਿਫ਼ਤਾਰ
. . .  17 minutes ago
ਨਵੀਂ ਦਿੱਲੀ, 13 ਅਗਸਤ - ਉੱਤਰ-ਪੱਛਮੀ ਜ਼ਿਲ੍ਹੇ ਦੇ ਸਪੈਸ਼ਲ ਸਟਾਫ਼ ਨੇ ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਸ਼ੇਖ਼ ਸਿਕੰਦਰ ਨਾਂਅ ਦੇ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਸ਼ੇਖ਼ ਸਿਕੰਦਰ 'ਤੇ 25000 ਰੁਪਏ ਇਨਾਮ ਰੱਖਿਆ ਹੋਇਆ...
ਹਿਮਾਚਲ ਪ੍ਰਦੇਸ਼ : ਸਵਾਂ ਨਦੀ 'ਚ ਡੁੱਬੇ 2 ਨੌਜਵਾਨ, ਇਕ ਦੀ ਲਾਸ਼ ਬਰਾਮਦ
. . .  23 minutes ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਪੈਂਦੇ ਹਰੋਲੀ 'ਚ ਲੋਅਰ ਬਥੇਡਾ ਇਲਾਕੇ ਦੇ ਕੋਲ ਸਵਾਂ ਨਦੀ 'ਚ 15-16 ਸਾਲ ਦੇ 2 ਨੌਜਵਾਨ ਡੁੱਬ ਗਏ।ਡੁੱਬੇ ਨੌਜਵਾਨਾਂ 'ਚੋਂ ਇਕ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਜਦਕਿ ਦੂਜੇ ਦੀ ਭਾਲ ਜਾਰੀ...
ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ
. . .  13 minutes ago
ਚੰਡੀਗੜ੍ਹ, 13 ਅਗਸਤ - ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਿਦਾਇਤਾਂ ਅਨੁਸਾਰ ਸਰਕਾਰੀ, ਗੈਰ ਸਰਕਾਰੀ ਦਫ਼ਤਰਾਂ, ਵਿੱਦਿਅਕ ਅਦਾਰਿਆਂ ਤੇ ਹੋਰ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਯਕੀਨੀ ਬਣਾਇਆ ਜਾਵੇ। ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ, ਜਨਤਕ ਥਾਵਾਂ...
ਬਾਸਮਤੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ
. . .  about 1 hour ago
ਚੰਡੀਗੜ੍ਹ, 13 ਅਗਸਤ - ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਸਮਤੀ ਦੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਅਨੁਸਾਰ ਕਈ ਉੱਲੀ ਨਾਸ਼ਕਾਂ...
‍ਦੇਤਵਾਲ ਬੈਂਕ ਡਕੈਤੀ ਦੇ ਮਾਮਲੇ 'ਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਲਾਂਪੁਰ ਦਾਖਾ ਦੇ ਇਲਾਕੇ ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਸਾਢੇ ਸੱਤ ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਿਸ...
ਅਫ਼ਗ਼ਾਨਿਸਤਾਨ ਵਿਚ ਹੁਣ ਰਹਿ ਗਏ ਹਨ ਸਿਰਫ਼ 100 ਹਿੰਦੂ ਸਿੱਖ - ਅਫ਼ਗ਼ਾਨ ਸਿੱਖ ਆਗੂ
. . .  about 1 hour ago
ਨਵੀਂ ਦਿੱਲੀ, 13 ਅਗਸਤ - ਕਾਬੁਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਫ਼ਗ਼ਾਨ ਸਿੱਖ ਆਗੂ ਗੁਰਨਾਮ ਸਿੰਘ ਰਾਜਵੰਸ਼ੀ ਨੇ ਕਿਹਾ ਕਿ ਮੈਂ ਆਪਣੇ 6 ਪਰਿਵਾਰਿਕ ਮੈਂਬਰਾਂ ਨਾਲ ਅਫ਼ਗ਼ਾਨਿਸਤਾਨ ਤੋਂ ਆਇਆ ਹਾਂ। ਧਮਾਕੇ ਵਿਚ ਸਾਡਾ ਗੁਰਦੁਆਰਾ ਤਬਾਹ ਹੋ ਗਿਆ। ਅਫ਼ਗ਼ਾਨਿਸਤਾਨ ਵਿਚ ਹੁਣ ਸਿਰਫ਼ 100 ਹਿੰਦੂ ਸਿੱਖ ਰਹਿ...
ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  about 3 hours ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  about 3 hours ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  about 4 hours ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  about 4 hours ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 5 hours ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  about 5 hours ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  about 5 hours ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  about 5 hours ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 13 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਵਫ਼ਦ ਨਾਲ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ...
ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  about 6 hours ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  about 6 hours ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਕਾਰ ਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇਕ ਸਾਲ ਦੇ ਬੱਚੇ ਸਣੇ 3 ਜਣਿਆਂ ਦੀ ਹੋਈ ਮੌਤ
. . .  about 6 hours ago
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਲੰਘੀ ਦੇਰ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ...
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਰੋਸ ਮਾਰਚ ਆਰੰਭ
. . .  about 7 hours ago
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਬੇ ਭਰ 'ਚ ਕੀਤੇ ਜਾ ਰਹੇ ਰੋਸ ਮਾਰਚ...
ਬੀਤੀ ਰਾਤ ਚੋਰਾਂ ਨੇ ਅਨਾਜ ਮੰਡੀ ਲੌਂਗੋਵਾਲ 'ਚੋਂ 6 ਮੋਟਰਾਂ ਕੀਤੀਆਂ ਚੋਰੀ
. . .  about 7 hours ago
ਲੌਂਗੋਵਾਲ, 13 ਅਗਸਤ (ਸ.ਸ.ਖੰਨਾ,ਵਿਨੋਦ)-ਬੀਤੀ ਰਾਤ ਅਨਾਜ ਮੰਡੀ ਲੌਂਗੋਵਾਲ 'ਚੋਂ ਇਕ ਆੜ੍ਹਤੀਏ ਦੀ ਦੁਕਾਨ ਅੰਦਰੋਂ ਚੋਰਾਂ ਨੇ ਪਾੜ ਲਾ ਕੇ ਮੋਟਰਾਂ ਚੋਰੀ ਕਰ ਲਈਆਂ ਹਨ। ਇਸ ਦੀ ਜਾਣਕਾਰੀ ਆੜ੍ਹਤੀ ਮੰਗਤ ਰਾਏ ਮੰਗੂ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਚੋਰਾਂ ਵਲੋਂ...
ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਮੌਕੇ 'ਤੇ ਮੌਤ
. . .  about 7 hours ago
ਸ੍ਰੀ ਚਮਕੌਰ ਸਾਹਿਬ , 13 ਅਗਸਤ (ਜਗਮੋਹਨ ਸਿੰਘ ਨਾਰੰਗ)- ਅੱਜ ਤੜਕੇ ਪੌਣੇ ਚਾਰ ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਡਿਊਟੀ ਦੇਣ ਆ ਰਹੇ ਮੁਲਾਜ਼ਮ ਗੁਰਮੁਖ ਸਿੰਘ ਪਿੰਡ ਪਿੱਪਲ ਮਾਜਰਾ ਦੀ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ ਹੋ ਗਈ...
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ 'ਚ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਵਲੋਂ ਅੰਮ੍ਰਿਤਸਰ ਵਿਖੇ ਕੱਢਿਆ ਰੋਸ ਮਾਰਚ
. . .  about 7 hours ago
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਰੋਸ ਮਾਰਚ ਕਰਨ ਦੇ ਐਲਾਨ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ...
ਫਰੀਦਕੋਟ ਦੀ ਕੇਂਦਰੀ ਜੇਲ੍ਹ ਫ਼ਿਰ ਵਿਵਾਦਾਂ 'ਚ, ਮਿਲੇ 32 ਮੋਬਾਈਲ ਫ਼ੋਨ
. . .  about 6 hours ago
ਫਰੀਦਕੋਟ, 13 ਅਗਸਤ (ਜਸਵੰਤ ਪੁਰਬਾ)-ਕੇਂਦਰੀ ਮਾਡਰਨ ਜੇਲ੍ਹ 'ਚ ਵੱਡੀ ਮਾਤਰਾ 'ਚ ਮੋਬਾਈਲ ਫੋਨ ਬਰਾਮਦ ਕੀਤੇ ਹਨ। ਜੇਲ੍ਹ ਪ੍ਰਬੰਧਨ ਨੇ ਜੇਲ੍ਹ ਦੇ ਵੱਖ-ਵੱਖ ਵਾਰਡਾਂ ਦੀ ਕੀਤੀ ਚੈਕਿੰਗ ਦੌਰਾਨ 32 ਮੋਬਾਈਲ ਫ਼ੋਨ, 3 ਚਾਰਜਰ, 1 ਸਮਾਰਟ ਘੜੀ ਬਰਾਮਦ ਕੀਤੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਜੇਠ ਸੰਮਤ 554
ਵਿਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖ਼ਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਜਗਰਾਓਂ

-ਮਾਮਲਾ ਖੇਤੀਬਾੜੀ ਸਭਾ ਡਾਂਗੋਂ ਦੇ ਸਾਬਕਾ ਸਕੱਤਰ ਦੀ ਮੌਤ ਦਾ-

ਪਰਿਵਾਰ ਨੇ ਸਹਿਕਾਰਤਾ ਵਿਭਾਗ ਵਲੋਂ ਗ੍ਰੈਚੁਟੀ ਫੰਡ ਦੇਣ 'ਚ ਕੀਤੀ ਖੱਜਲ-ਖੁਆਰੀ ਨੂੰ ਦੱਸਿਆ ਮੌਤ ਦਾ ਕਾਰਨ

ਰਾਏਕੋਟ, 23 ਮਈ (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ ਕੁਮਾਰ)-ਰਾਏਕੋਟ ਦੇ ਸਹਾਇਕ ਰਜਿਸਟਰਾਰ ਦਫ਼ਤਰ ਅੱਗੇ ਪਿੰਡ ਬੁਰਜ ਹਕੀਮਾਂ ਦੇ ਸੇਵਾਮੁਕਤ ਸਕੱਤਰ ਗੁਰਬਚਨ ਸਿੰਘ ਦੀ ਲਾਸ਼ ਰੱਖ ਕੇ ਪਰਿਵਾਰਿਕ ਮੈਂਬਰਾਂ ਅਤੇ ਪਿੰਡ ਵਾਸੀਆਂ ਵਲੋਂ ਸੀਟੂ ਆਗੂ ਕਾਮਰੇਡ ਦਲਜੀਤ ਕੁਮਾਰ ਗੋਰਾ ਦੀ ਅਗਵਾਈ ਵਿਚ ਰੋਸ ਧਰਨਾ ਲਗਾਇਆ ਗਿਆ | ਪਰਿਵਾਰਿਕ ਮੈਂਬਰਾਂ ਮੁਤਾਬਕ ਮਿ੍ਤਕ ਰਿਟਾਇਰਡ ਹੋਣ 'ਤੇ 2 ਸਾਲਾਂ ਬਾਅਦ ਗ੍ਰੈਚੁਅਟੀ ਫੰਡ ਨਾ ਮਿਲਣ ਕਾਰਨ ਪ੍ਰੇਸ਼ਾਨ ਰਹਿੰਦਾ ਸੀ ਅਤੇ ਇਸੇ ਪ੍ਰੇਸ਼ਾਨੀ ਕਾਰਨ ਬੀਤੇ ਰਾਤ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਜਿਸ ਮੌਕੇ ਜਾਣਕਾਰੀ ਦਿੰਦਿਆਂ ਮਿ੍ਤਕ ਦੇ ਬੇਟੇ ਗੁਰਪ੍ਰੀਤ ਸਿੰਘ ਸੋਨੂੰ ਨੇ ਦੱਸਿਆ ਕਿ ਉਸ ਦੇ ਪਿਤਾ ਖੇਤੀਬਾੜੀ ਸਹਿਕਾਰੀ ਸਭਾ ਪਿੰਡ ਡਾਂਗੋ ਤੇ ਖੇਤੀਬਾੜੀ ਸਹਿਕਾਰੀ ਸਭਾ ਪਿੰਡ ਨੂਰਪੁਰਾ ਵਿਖੇ ਬਤੌਂਰ ਸਕੱਤਰ ਕੰਮ ਕਰਦੇ ਸਨ ਤੇ 2 ਸਾਲ ਪਹਿਲਾ ਉਹ ਸੇਵਾਮੁਕਤ ਹੋ ਗਏ ਸਨ, ਪਰ ਆਪਣਾ ਗ੍ਰੈਚੁਅਟੀ ਫੰਡ ਲੈਣ ਲਈ ਉਨ੍ਹਾਂ ਨੂੰ ਭਾਰੀ ਖੱਜ਼ਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਸਹਾਇਕ ਰਜਿਸਟਰਾਰ ਦਫ਼ਤਰ ਰਾਏਕੋਟ ਦੇ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਕਾਫ਼ੀ ਪ੍ਰੇਸ਼ਾਨ ਕੀਤਾ | ਜਦਕਿ ਉਨ੍ਹਾਂ ਦਾ 8.5 ਲੱਖ ਰੁਪਏ ਦੇ ਕਰੀਬ ਫੰਡ ਬਣਦਾ ਹੈ ਕਈ ਵਾਰ ਚੱਕਰ ਮਾਰਨ ਤੋਂ ਬਾਅਦ ਵੀ ਕੋਈ ਹੱਲ ਨਾ ਹੁੰਦਾ ਦਿਖਾਈ ਦੇਣ ਕਾਰਨ ਉਸ ਦਾ ਪਿਤਾ ਕਾਫ਼ੀ ਪ੍ਰੇਸ਼ਾਨ ਰਹਿਣ ਲੱਗ ਪਿਆ ਤੇ ਇਸੇ ਪ੍ਰੇਸ਼ਾਨੀ ਦੇ ਚੱਲਦੇ ਬੀਤੀ ਰਾਤ ਉਨ੍ਹਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਜਿਸ ਖ਼ਿਲਾਫ਼ ਅੱਜ ਸਮੂਹ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਵਲੋਂ ਸੀਟੂ ਦੀ ਅਗਵਾਈ ਵਿਚ ਏ. ਆਰ. ਦਫ਼ਤਰ ਰਾਏਕੋਟ ਵਿਖੇ ਲਾਸ਼ ਰੱਖ ਕੇ ਰੋਸ ਧਰਨਾ ਲਗਾਇਆ | ਇਸ ਧਰਨੇ ਦੌਰਾਨ ਸਹਾਇਕ ਰਜਿਸਟਰਾਰ ਦਫ਼ਤਰ ਰਾਏਕੋਟ ਦੇ ਏ. ਆਰ. ਕਮਲਜੀਤ ਸਿੰਘ ਮਾਂਗਟ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਆਖਿਆ ਕਿ ਸਭਾ ਦੇ ਸਕੱਤਰ ਸਹਿਕਾਰਤਾ ਵਿਭਾਗ ਦੇ ਅਧੀਨ ਨਹੀਂ ਹੁੰਦੇ ਬਲਕਿ ਖੇਤੀਬਾੜੀ ਸਭਾਵਾਂ ਵਲੋਂ ਇਨ੍ਹਾਂ ਦੀ ਨਿਯੁਕਤੀ ਕੀਤੀ ਜਾਂਦੀ ਹੈ | ਮਿ੍ਤਕ ਗੁਰਬਚਨ ਸਿੰਘ ਦੇ ਮਾਮਲੇ 'ਤੇ ਬੋਲਦਿਆਂ ਆਖਿਆ ਕਿ ਖੇਤੀਬਾੜੀ ਸਭਾ ਡਾਂਗੋਂ ਘਾਟੇ ਵਿਚ ਚੱਲ ਰਹੀ ਹੈ, ਪਰ ਮੌਜੂਦਾ ਸਥਿਤੀ ਨੂੰ ਦੇਖਦਿਆਂ ਪਰਿਵਾਰ ਨੂੰ 4 ਲੱਖ 66 ਹਜ਼ਾਰ ਰੁਪਏ ਦਿਵਾ ਦਿੱਤਾ ਜਾਵੇਗਾ | ਉਨ੍ਹਾਂ ਆਖਿਆ ਕਿ ਮਿ੍ਤਕ ਗੁਰਬਚਨ ਸਿੰਘ ਨੂੰ ਖੇਤੀਬਾੜੀ ਸਭਾ ਨੂਰਪੁਰਾ ਤੋਂ 5 ਲੱਖ 29 ਹਜ਼ਾਰ ਰੁਪਏ ਪਹਿਲਾ ਹੀ ਦਿਵਾਏ ਜਾ ਚੁੱਕੇ ਹਨ | ਇਸ ਮੌਕੇ ਡੀ.ਐੱਸ.ਪੀ. ਰਾਏਕੋਟ ਰਾਜਵਿੰਦਰ ਸਿੰਘ ਰੰਧਾਵਾ, ਥਾਣਾ ਸਿਟੀ ਐੱਸ. ਐੱਚ. ਓ. ਹੀਰਾ ਸਿੰਘ ਸੰਧੂ, ਥਾਣਾ ਹਠੂਰ ਦੇ ਇੰਚਾਰਜ ਹਰਦੀਪ ਸਿੰਘ, ਚੌਕੀ ਲੋਹਟਬੱਦੀ ਦੇ ਇੰਚਾਰਜ ਅਮਰਜੀਤ ਸਿੰਘ ਗਿੱਲ ਆਦਿ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਪੀੜ੍ਹਤ ਪਰਿਵਾਰ ਅਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਵਿਚਕਾਰ ਮਾਮਲੇ ਦੇ ਹੱਲ ਲਈ ਗੱਲਬਾਤ ਹੋ ਨਿਬੜੀ ਤੇ ਧਰਨਾ ਸਮਾਪਤ ਕੀਤਾ | ਇਸ ਧਰਨੇ ਦੌਰਾਨ ਸਰਪੰਚ ਲਵਇੰਦਰਪਾਲ ਸਿੰਘ ਗਿੱਲ ਬੁਰਜ ਹਕੀਮਾਂ, ਡਾ. ਪ੍ਰਕਾਸ਼ ਸਿੰਘ ਬਰ੍ਹਮੀ, ਜੋਗਾ ਸਿੰਘ ਤਲਵੰਡੀ, ਚਮਕੌਰ ਸਿੰਘ ਬੋਵਾ ਨੂਰਪੁਰਾ, ਅਮਰਜੀਤ ਸਿੰਘ, ਪਰਮਜੀਤ ਸਿੰਘ, ਕਾ. ਗੁਰਦੀਪ ਸਿੰਘ ਤੇ ਬਲਵੀਰ ਬੱਲੀ ਆਦਿ ਹਾਜ਼ਰ ਸਨ |

ਪੁਲਿਸ ਵਲੋਂ ਔਰਤ ਤੋਂ ਨਕਦੀ ਵਾਲਾ ਪਰਸ ਖੋਹਣ ਵਾਲਾ ਲੁਟੇਰਾ ਕਾਬੂ, ਮੁਕੱਦਮਾ ਦਰਜ

ਰਾਏਕੋਟ, 23 ਮਈ (ਬਲਵਿੰਦਰ ਸਿੰਘ ਲਿੱਤਰ)-ਫਿਨੋ ਮਨੀ ਟਰਾਂਸਫਰ ਕੰਪਨੀ ਦੀ ਮੁਲਾਜ਼ਮ ਔਰਤ ਕੋਲੋਂ ਇਕ ਮੋਟਰਸਾਈਕਲ ਲੁਟੇਰੇ ਵਲੋਂ ਨਕਦੀ ਵਾਲਾ ਪਰਸ ਖੋਹਿਆ ਸੀ, ਜਿਸ ਸਬੰਧੀ ਮਨੀ ਟਰਾਂਸਫਰ ਕੰਪਨੀ ਦੀ ਮੁਲਾਜ਼ਮ ਜਤਿੰਦਰ ਕੌਰ ਪਤਨੀ ਕੁਲਦੀਪ ਸਿੰਘ ਵਾਸੀ ਗੋਂਦਵਾਲ ਨੇ ...

ਪੂਰੀ ਖ਼ਬਰ »

ਜ਼ਮੀਨ ਦੇ ਹਿੱਸੇ ਨੂੰ ਲੈ ਕੇ ਮੰਦਰ ਕਮੇਟੀ ਤੇ ਕਿਸਾਨ ਦੇ ਦਾਅਵਿਆਂ ਦਰਮਿਆਨ ਤਣਾਅ ਦਾ ਮਾਹੌਲ

ਗੁਰੂਸਰ ਸੁਧਾਰ, 23 ਮਈ (ਬਲਵਿੰਦਰ ਸਿੰਘ ਧਾਲੀਵਾਲ)-ਪਿੰਡ ਟੂਸਾ ਵਿਖੇ ਮਾਤਾ ਸ਼ੇਰਾਂ ਵਾਲੀ ਪ੍ਰਾਚੀਨ ਮੰਦਰ ਕਮੇਟੀ ਤੇ ਕਿਸਾਨ ਜਸਵੀਰ ਸਿੰਘ ਦੇ ਖੇਤ ਨੂੰ ਲੱਗਦੇ ਰਸਤੇ ਵਾਲੀ ਕੁਝ ਜ਼ਮੀਨ ਦੇ ਹਿੱਸੇ 'ਤੇ ਦੋਹਾਂ ਧਿਰਾਂ ਵਲੋਂ ਆਪੋ-ਆਪਣਾ ਦਾਅਵਾ ਜਤਾਏ ਜਾਣ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਵਲੋਂ ਜ਼ੋਨਲ ਕਨਵੈਨਸ਼ਨ 28 ਨੂੰ

ਰਾਏਕੋਟ, 23 ਮਈ (ਬਲਵਿੰਦਰ ਸਿੰਘ ਲਿੱਤਰ)-ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂੁਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ ਕਲਾਂ, ਕੋ-ਕਨਵੀਨਰ ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਟਹਿਲ ਸਿੰਘ ਸਰਾਭਾ ਤੇ ਮੀਡੀਆ ਇੰਚਾਰਜ ਜਸਵਿੰਦਰ ਸਿੰਘ, ਨਿਹਾਲ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਐੱਸ. ਜੀ. ਜੀ. ਗਰਲਜ਼ ਕਾਲਜ ਰਾਏਕੋਟ ਦਾ ਨਤੀਜਾ ਸ਼ਾਨਦਾਰ

ਰਾਏਕੋਟ, 23 ਮਈ (ਬਲਵਿੰਦਰ ਸਿੰਘ ਲਿੱਤਰ)-ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਐੱਮ. ਏ. ਰਾਜਨੀਤੀ ਸਾਸ਼ਤਰ ਸਮੈਸਟਰ ਤੀਜੇ ਦੇ ਨਤੀਜਿਆਂ ਵਿਚ ਵੱਡੀਆਂ ਮੱਲਾਂ ਮਾਰੀਆਂ ਹਨ | ਇਸ ਮੌਕੇ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਵਿਖੇ ਨਸ਼ਾ ਰੋਗੀਆਂ ਲਈ ਮੁਫ਼ਤ ਦਵਾਈ ਫਾਰਮੇਸੀ ਦਾ ਉਦਘਾਟਨ

ਮੁੱਲਾਂਪੁਰ-ਦਾਖਾ, 23 ਮਈ (ਨਿਰਮਲ ਸਿੰਘ ਧਾਲੀਵਾਲ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਨਸ਼ਾ ਮੁਕਤ ਮੁਹਿੰਮ ਤਹਿਤ ਸੂਬੇ ਦੇ ਸਰਕਾਰੀ ਹਸਪਤਾਲਾਂ ਅੰਦਰ ਪੁਰਾਣੇ ਓਟ ਸੈਂਟਰ (ਆਊਟਪੇਸ਼ੰਟ ਓਪੀਆਡ ...

ਪੂਰੀ ਖ਼ਬਰ »

ਖੇਤੀ ਮਸ਼ੀਨਰੀ ਨਿਰਮਾਤਾ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਲੱਗੇ ਸਿੱਧੀ ਬਿਜਾਈ ਵਾਲੀਆਂ ਡਰਿੱਲਾਂ- ਡਾ. ਬੈਨੀਪਾਲ

ਮੁੱਲਾਂਪੁਰ-ਦਾਖਾ, 23 ਮਈ (ਨਿਰਮਲ ਸਿੰਘ ਧਾਲੀਵਾਲ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਸਿੱਧੀ ਬਿਜਾਈ ਰਾਹੀਂ ਪਾਣੀ ਦੀ ਬੱਚਤ ਕਰਨ ਲਈ ਕਿਸਾਨਾਂ ਨੂੰ ਲਗਾਤਾਰ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਹਨੇਰੀ ਝੱਖੜ ਨਾਲ ਸੈਲਰ ਤੇ ਮੂੰਗੀ ਦੀ ਫ਼ਸਲ ਦਾ ਨੁਕਸਾਨ ਹੋਇਆ

ਜਗਰਾਉਂ, 23 ਮਈ (ਗੁਰਦੀਪ ਸਿੰਘ ਮਲਕ)-ਬੀਤੀ ਦੇਰ ਰਾਤ ਆਈ ਹਨੇਰੀ, ਮੀਂਹ ਤੇ ਝੱਖੜ ਨੇ ਖੇਤਰ 'ਚ ਕਾਫ਼ੀ ਨੁਕਸਾਨ ਕੀਤਾ ਹੈ | ਪਿੰਡ ਅਲੀਗੜ੍ਹ ਨਜ਼ਦੀਕ ਸਨਦੀਪ ਰਾਈਸ ਤੇ ਜਰਨਲ ਮਿੱਲ ਦੀ ਕਰੀਬ 200 ਮੀਟਰ ਲੰਮੀ ਕੰਧ ਨਾਲ ਲੱਗਦੇ ਖੇਤ 'ਚ ਡਿੱਗ ਪਈ, ਜਿਸ ਨਾਲ ਜਿੱਥੇ ਸਨਦੀਪ ਰਾਈਸ ...

ਪੂਰੀ ਖ਼ਬਰ »

ਬੈਂਗਲੁਰੂ ਤੇ ਤਿ੍ਵੇਂਦਰਮਪੁਰ ਮਾਸਟਰ ਗੇਮਾਂ 'ਚ ਅਖਾੜਾ ਤੇ ਢੋਲਣ ਦੇ ਖਿਡਾਰੀ ਨੇ ਦੋ ਸੋਨ ਤਗਮੇ ਜਿੱਤੇ

ਜਗਰਾਉਂ, 23 ਮਈ (ਜੋਗਿੰਦਰ ਸਿੰਘ)-ਬੈਂਗਲੁਰੂ ਤੇ ਕੇਰਲਾ ਦੀ ਰਾਜਧਾਨੀ ਤਿ੍ਵੇਂਦਰਮਪੁਰ ਵਿਖੇ ਹੋਈਆਂ ਮਾਸਟਰ ਗੇਮਾਂ ਵਿਚ ਹਲਕੇ ਦੇ ਪਿੰਡ ਅਖਾੜਾ ਤੇ ਢੋਲਣ ਦੇ ਹਾਕੀ ਖਿਡਾਰੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਗੋਲਡ ਮੈਡਲ ਹਾਸਲ ਕੀਤੇ ਹਨ | ਜਾਣਕਾਰੀ ਦਿੰਦਿਆਂ ਪਿੰਡ ...

ਪੂਰੀ ਖ਼ਬਰ »

ਮੁੱਲਾਂਪੁਰ-ਦਾਖਾ ਦਵਾਈ ਵਿਕਰੇਤਾ ਵਲੋਂ ਪਹਿਲੀ ਜੂਨ ਨੂੰ ਦੁਕਾਨਾਂ ਬੰਦ ਦਾ ਸਮਰਥਨ- ਧਾਲੀਵਾਲ

ਮੁੱਲਾਂਪੁਰ-ਦਾਖਾ, 23 ਮਈ (ਨਿਰਮਲ ਸਿੰਘ ਧਾਲੀਵਾਲ)-ਨਾਪਤੋਲ ਵਿਭਾਗ ਵਲੋਂ ਥਰਮਾਮੀਟਰ, ਬੀ. ਪੀ. ਆਪ੍ਰੇਟਰ, ਭਾਰ ਤੋਲਣ ਵਾਲੀ ਮਸ਼ੀਨ ਸਮੇਤ ਕਈ ਹੋਰ ਸਬੰਧਿਤ ਆਈਟਮਾਂ ਦੀ ਖ਼ਰੀਦੋ-ਫਰੋਖ਼ਤ ਕਰਨ ਸਮੇਂ ਲਾਇਸੰਸ ਦਿਖਾਉਣ ਲਈ ਦਬਾਅ ਤੋਂ ਬਾਅਦ ਕੈਮਿਸਟ ਐਸੋਸੀਏਸ਼ਨ ਦੀ ...

ਪੂਰੀ ਖ਼ਬਰ »

ਕੈਂਟਰ, ਕਾਰ ਦੀ ਟੱਕਰ 'ਚ ਕਾਰ ਸਵਾਰ ਵਿਅਕਤੀ ਦੀ ਮੌਤ, ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ

ਖੰਨਾ, 23 ਮਈ (ਮਨਜੀਤ ਸਿੰਘ ਧੀਮਾਨ)-ਕੈਂਟਰ, ਕਾਰ ਦੀ ਹੋਈ ਟੱਕਰ ਵਿਚ ਕਾਰ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਵਿਅਕਤੀ ਦੀ ਪਹਿਚਾਣ ਆਕਾਸ਼ਦੀਪ ਮਿੱਤਲ ਵਾਸੀ ਮੰਡੀ ਗੋਬਿੰਦਗੜ੍ਹ ਵਜੋਂ ਹੋਈ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਅਵਤਾਰ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਤੇ ਗੋਲੀਆਂ ਸਮੇਤ ਕਾਬੂ

ਕੁਹਾੜਾ, 23 ਮਈ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ ਨਰਿੰਦਰ ਸਿੰਘ ਉਰਫ਼ ਨਿੰਦਰ ਪੁੱਤਰ ਸੁਰਜੀਤ ਸਿੰਘ ਤੇ ਬਲਬੀਰ ਕੌਰ ਪਤਨੀ ਸੁਰਜੀਤ ਸਿੰਘ ਵਾਸੀ ਪਿੰਡ ਚੌਂਤਾ ਨੂੰ 17 ਗ੍ਰਾਮ ਨਸ਼ੀਲੇ ਪਦਾਰਥ ਤੇ 54 ਪੱਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ...

ਪੂਰੀ ਖ਼ਬਰ »

ਕੌਸ਼ਲ ਹਸਪਤਾਲ ਤੇ ਸਰਜੀਕਲ ਸੈਂਟਰ ਨੂੰ ਸਾਬਕਾ ਫ਼ੌਜੀਆਂ ਦੇ ਮੁਫ਼ਤ ਇਲਾਜ ਲਈ ਮਿਲੀ ਮਾਨਤਾ

ਸਮਰਾਲਾ, 23 ਮਈ (ਕੁਲਵਿੰਦਰ ਸਿੰਘ)-ਰਾਣਾ ਗੰਗਾ ਰਾਮ ਚੈਰੀਟੇਬਲ ਟਰੱਸਟ ਅਧੀਨ ਇਲਾਕੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮਿਆਰੀ ਪੱਧਰ 'ਤੇ ਮੁਹੱਈਆ ਕਰਵਾ ਰਹੇ ਕੌਸ਼ਲ ਹਸਪਤਾਲ ਨੂੰ ਹੁਣ ਨੈਸ਼ਨਲ ਐਕਰੈਡੀਟੇਸ਼ਨ ਬੋਰਡ ਆਫ਼ ਹਸਪਤਾਲ ਤੇ ਹੈਲਥ ਕੇਅਰ ...

ਪੂਰੀ ਖ਼ਬਰ »

ਪੰਜਾਬ ਤੇ ਪੰਥ ਲਈ ਜਥੇਦਾਰ ਤੋਤਾ ਸਿੰਘ ਨੇ ਅਹਿਮ ਸੇਵਾਵਾਂ ਨਿਭਾਈਆਂ- ਅਕਾਲੀ ਆਗੂ

ਜਗਰਾਉਂ, 23 ਮਈ (ਜੋਗਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਸਾਬਕਾ ਮੰਤਰੀ ਜਥੇਦਾਰ ਸਿੰਘ ਤੋਤਾ ਸਿੰਘ ਦੇ ਵਿਛੋੜੇ 'ਤੇ ਇਥੇ ਅਕਾਲੀ ਆਗੂਆਂ ਵਲੋਂ ਡੂੰਘਾ ਦੁੱਖ ਪ੍ਰਗਟ ਕਰਦਿਆਂ ਇਸ ਨੂੰ ਪਾਰਟੀ ਲਈ ਨਾ ਪੂਰਾ ਹੋਣ ਵਾਲਾ ਘਾਟਾ ਆਖਿਆ ਗਿਆ | ਅੱਜ ਜਦੋਂ ...

ਪੂਰੀ ਖ਼ਬਰ »

ਭੱਠਾਧੂਹਾ ਵਿਖੇ ਆਯੂਸ਼ਮਾਨ ਭਾਰਤ ਜਨ ਅਰੋਗਿਆ ਯੋਜਨਾ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਹੰਬੜਾਂ, 23 ਮਈ (ਹਰਵਿੰਦਰ ਸਿੰਘ ਮੱਕੜ)-ਇੱਥੋਂ ਨਜ਼ਦੀਕੀ ਪਿੰਡ ਭੱਠਾਧੂਹਾ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਇੰਚਾਰਜ ਡਾ. ਕੇ. ਐੱਨ. ਐੱਸ. ਕੰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫੀਲਡ ਅਫ਼ਸਰ ਅਮਿਤ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਯੂ. ਟੀ. ਆਈ. ਡਿਪਾਰਟਮੈਂਟ ਦਿੱਲੀ ...

ਪੂਰੀ ਖ਼ਬਰ »

ਵਿਧਾਇਕ ਇਯਾਲੀ ਤੇ ਹੋਰਨਾਂ ਨੇ ਜਥੇਦਾਰ ਤੋਤਾ ਸਿੰਘ ਦੀ ਮਿ੍ਤਕ ਦੇਹ 'ਤੇ ਲੋਈ ਪਾਈ

ਮੁੱਲਾਂਪੁਰ-ਦਾਖਾ, 23 ਮਈ (ਨਿਰਮਲ ਸਿੰਘ ਧਾਲੀਵਾਲ)-ਸਾਬਕਾ ਖੇਤੀਬਾੜੀ ਤੇ ਸਿੱਖਿਆ ਮੰਤਰੀ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਤੋਤਾ ਸਿੰਘ ਦੇ ਮੋਹਾਲੀ ਫੋਰਟਿਸ ਹਸਪਤਾਲ ਵਿਚ ਦਿਹਾਂਤ ਬਾਅਦ ਉਨ੍ਹਾਂ ਦੀ ਮਿ੍ਤਕ ਦੇਹ ਦੀਦਾਰ ਸਿੰਘ ਵਾਲਾ ਨਿਵਾਸ ਮੋਗਾ ...

ਪੂਰੀ ਖ਼ਬਰ »

ਡਾਲਾ ਹਾਕੀ ਅਕੈਡਮੀ ਦੇ ਅਹੁਦੇਦਾਰਾਂ ਵਲੋਂ ਜਥੇਦਾਰ ਤੋਤਾ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਮੁੱਲਾਂਪੁਰ-ਦਾਖਾ, 23 ਮਈ (ਨਿਰਮਲ ਸਿੰਘ ਧਾਲੀਵਾਲ)-ਸਾਬਕਾ ਖੇਤੀਬਾੜੀ ਤੇ ਸਿੱਖਿਆ ਮੰਤਰੀ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਤੋਤਾ ਸਿੰਘ ਦੇ ਮੋਹਾਲੀ ਫੋਰਟਿਸ ਹਸਪਤਾਲ ਵਿਚ ਦਿਹਾਂਤ ਬਾਅਦ ਆਨਰੇਰੀ ਲੈਫਟੀਨੈਂਟ ਮਹਿੰਦਰ ਸਿੰਘ ਗਿੱਲ ਯਾਦਗਾਰੀ ...

ਪੂਰੀ ਖ਼ਬਰ »

ਸਮਾਜ ਦੀ ਬਿਹਤਰੀ ਲਈ ਪਰਉਪਕਾਰੀ ਕਾਰਜ ਹੋਣ- ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ

ਜਗਰਾਉਂ, 23 ਮਈ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਭਹੋਈ ਸਾਹਿਬ ਅਗਵਾੜ ਲੋਪੋ ਜਗਰਾਉਂ ਵਿਖੇ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 13ਵੀਂ ਬਰਸੀ ਨਮਿਤ ਚੱਲ ਰਹੇ ਪੰਜ ਰੋਜ਼ਾ ਸਮਾਗਮਾਂ ਤਹਿਤ ਖ਼ੂਨਦਾਨ ਕੈਂਪ ਉਨ੍ਹਾਂ ਤੋਂ ਵਰੋਸਾਏ ਤੇ ਸਪੁੱਤਰ ਸੰਤ ਬਾਬਾ ...

ਪੂਰੀ ਖ਼ਬਰ »

ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ ਬਰਸੀ ਨਮਿਤ ਪਹਿਲੀ ਲੜੀ ਦੇ ਪਾਠਾਂ ਦੇ ਭੋਗ ਪਾਏ

ਜਗਰਾਉਂ, 23 ਮਈ (ਹਰਵਿੰਦਰ ਸਿੰਘ ਖ਼ਾਲਸਾ)-ਸੱਚਖੰਡ ਵਾਸੀ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 13ਵੀਂ ਬਰਸੀ ਨਮਿਤ ਗੁਰਦੁਆਰਾ ਭਹੋਈ ਸਾਹਿਬ ਅਗਵਾੜ ਲੋਪੋ ਕਾਉਂਕੇ ਰੋਡ ਵਿਖੇ ਚੱਲ ਰਹੇ ਪੰਜ ਰੋਜ਼ਾ ਸਮਾਗਮਾਂ ਦੌਰਾਨ ਪ੍ਰਕਾਸ਼ ਕਰਵਾਏ ਪਹਿਲੀ ਲੜੀ ਦੇ ਸ੍ਰੀ ...

ਪੂਰੀ ਖ਼ਬਰ »

ਮਾਈ ਭਾਗੋ ਕਾਲਜ ਰਾਮਗੜ੍ਹ ਦਾ ਨਤੀਜਾ ਸ਼ਾਨਦਾਰ ਰਿਹਾ

ਕੁਹਾੜਾ, 23 ਮਈ (ਸੰਦੀਪ ਸਿੰਘ ਕੁਹਾੜਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਮਾਈ ਭਾਗੋ ਕਾਲਜ ਫ਼ਾਰ ਵਿਮੈਨ ਰਾਮਗੜ੍ਹ ਲੁਧਿਆਣਾ ਦੇ ਬੀ. ਏ. ਭਾਗ-2 ਦੇ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਕੁਲਦੀਪ ਕੌਰ ਨੇ ਜਾਣਕਾਰੀ ...

ਪੂਰੀ ਖ਼ਬਰ »

ਗਿਆਸਪੁਰਾ ਨੇ ਪਾਰਟੀ ਵਰਕਰ ਕੋਲੋਂ ਤਾਂ ਮੁਆਫ਼ੀ ਮੰਗੀ, ਪਰ ਪੰਥ ਕੋਲੋਂ ਨਹੀ- ਕਾਲੀ

ਮਲੌਦ, 23 ਮਈ (ਦਿਲਬਾਗ ਸਿੰਘ ਚਾਪੜਾ)-ਹਲਕਾ ਪਾਇਲ ਤੋਂ ਆਜ਼ਾਦ ਚੋਣ ਲੜਨ ਵਾਲੇ ਤੇ ਸੰਵੇਦਨਸ਼ੀਲ ਮੁੱਦਿਆਂ ਉੱਪਰ ਡਟ ਕੇ ਪੱਖ ਰੱਖਣ ਵਾਲੇ ਗੁਰਦੀਪ ਸਿੰਘ ਕਾਲੀ ਨੇ ਹਲਕਾ ਪਾਇਲ ਦੇ ਬਹੁਚਰਚਿਤ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀਆਂ ਆਏ ਦਿਨ ਵਾਇਰਲ ਹੋ ਰਹੀਆਂ ...

ਪੂਰੀ ਖ਼ਬਰ »

ਦੇਸ਼ ਭਗਤ ਸਕੂਲ ਸੋਹੀਆਂ ਦੇ ਬੱਚਿਆਂ ਨੇ ਇਕ ਰੋਜ਼ਾ ਟੂਰ ਲਗਾਇਆ

ਮਲੌਦ, 23 ਮਈ (ਸਹਾਰਨ ਮਾਜਰਾ)-ਦੇਸ਼ ਭਗਤ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਵਲੋਂ ਛੇਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਸਿਰਫ਼ ਲੜਕੀਆਂ ਦਾ ਸਕੂਲ ਮੈਨੇਜਰ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਇਕ ਰੋਜ਼ਾ ਫ਼ਨ ਵਰਲਡ ਪਟਿਆਲਾ ਦਾ ਟੂਰ ਲਗਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਬਿ੍ਟਿਸ਼ ਵਰਲਡ ਸਕੂਲ ਮਲੌਦ ਦੇ ਬੱਚਿਆਂ ਨੇ ਪੂਲ ਪਾਰਟੀ ਦਾ ਆਨੰਦ ਮਾਣਿਆ

ਮਲੌਦ, 23 ਮਈ (ਸਹਾਰਨ ਮਾਜਰਾ)-ਬੱਚਿਆਂ ਨੂੰ ਤਰੋ ਤਾਜ਼ਾ ਅਤੇ ਤੰਦਰੁਸਤ ਰੱਖਣ ਦੀ ਮਨਸ਼ਾ ਨਾਲ ਐੱਮ. ਡੀ. ਗੁਰਪ੍ਰੀਤ ਸਿੰਘ ਚਹਿਲ ਦੀ ਅਗਵਾਈ ਹੇਠ ਬਿ੍ਟਿਸ਼ ਵਰਲਡ ਸਕੂਲ ਕੁੱਪ ਕਲਾਂ ਮਲੌਦ ਰੋਡ ਨੇੜੇ ਟਿੰਬਰਵਾਲ ਦੇ ਬੱਚਿਆਂ ਲਈ ਪੂਲ ਪਾਰਟੀ ਫੰਕਸ਼ਨ ਦਾ ਪ੍ਰਬੰਧ ਕੀਤਾ ...

ਪੂਰੀ ਖ਼ਬਰ »

ਭਾਕਿਯੂ (ਉਗਰਾਹਾਂ) ਵਲੋਂ ਬਲਾਕ ਪੱਧਰੀ ਮੀਟਿੰਗ

ਰਾਏਕੋਟ, 23 ਮਈ (ਬਲਵਿੰਦਰ ਸਿੰਘ ਲਿੱਤਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਪਾਣੀ ਤੇ ਬਿਜਲੀ ਦੇ ਸੰਕਟ ਸਬੰਧੀ ਰਾਏਕੋਟ ਬਲਾਕ ਕਮੇਟੀ ਦੀ ਮੀਟਿੰਗ ਹੋਈ | ਇਸ ਮੀਟਿੰਗ ਦੀ ਪ੍ਰਧਾਨਗੀ ਬਲਾਕ ਰਾਏਕੋਟ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੂਰਪੁਰਾ ਵਲੋਂ ਕੀਤੀ ਗਈ | ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਗਰੇਵਾਲ ਦਾ ਸਨਮਾਨ

ਜਗਰਾਉਂ, 23 ਮਈ (ਜੋਗਿੰਦਰ ਸਿੰਘ)-ਆੜ੍ਹਤੀਆ ਐਸੋਸੀਏਸ਼ਨ ਜਗਰਾਉਂ ਵਲੋਂ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਦਾ ਸਨਮਾਨ ਕੀਤਾ ਗਿਆ | ਆੜ੍ਹਤੀਆ ਐਸੋਸੀਏਸ਼ਨ ਵਲੋਂ ਪ੍ਰਧਾਨ ਸਵਰਨਜੀਤ ਸਿੰਘ ਗਿੱਦੜਵਿੰਡੀ ਤੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਭੂੰਦੜੀ, 23 ਮਈ (ਕੁਲਦੀਪ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਹੇਠ ਵੱਧ ਤੋਂ ਵੱਧ ਰਕਬਾ ਲਿਆ ਕੇ ਜ਼ਮੀਨ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਕੇ ਝੋਨੇ ਦੀ ਸਿੱਧੀ ਬਿਜਾਈ ਲਈ ਖੇਤੀਬਾੜੀ ਵਿਭਾਗ ਵਲੋਂ ਪਿੰਡ ...

ਪੂਰੀ ਖ਼ਬਰ »

ਸੂਬਾ ਸਰਕਾਰ ਤੇ ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਪ੍ਰਤੀ ਜਾਗਰੂਕ ਕਰਨ 'ਚ ਪਛੜਿਆ

ਹੰਬੜਾਂ, 23 ਮਈ (ਮੇਜਰ ਹੰਬੜਾਂ)-ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਸੂਬੇ ਦੀ 'ਆਪ' ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਗਈ ਸੀ ਤੇ ਇਸ ਲਈ ਖੇਤੀਬਾੜੀ ਵਿਭਾਗ ਸਮੇਤ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵੀ ਪਾਣੀ ਦੀ ...

ਪੂਰੀ ਖ਼ਬਰ »

ਟਰੱਕ ਯੂਨੀਅਨ ਜਗਰਾਉਂ ਦੀ ਅਗਵਾਈ 'ਚ ਆਪ੍ਰ੍ਰੇਟਰਾਂ ਵਲੋਂ ਵਪਾਰੀ ਵਿਰੁੱਧ ਨਾਅਰੇਬਾਜ਼ੀ

ਜਗਰਾਉਂ, 23 ਮਈ (ਜੋਗਿੰਦਰ ਸਿੰਘ)-ਟਰੱਕ ਯੂਨੀਅਨ ਜਗਰਾਉਂ ਵਲੋਂ ਤਰਬੂਜ ਦੇ ਇਕ ਵਪਾਰੀ ਵਲੋਂ ਬਾਹਰਲੇ ਰਾਜਾਂ ਤੋਂ ਗੱਡੀਆਂ ਲਿਆ ਕੇ ਇਥੋਂ ਮਾਲ ਭਰਨ ਦਾ ਵਿਰੋਧ ਕੀਤਾ ਗਿਆ | ਯੂਨੀਅਨ ਦੀ ਅਗਵਾਈ 'ਚ ਟਰੱਕ ਅਪਰੇਟਰਾਂ ਵਲੋਂ ਰਾਜਸਥਾਨ ਤੋਂ ਟਰੱਕ ਲਿਆ ਕੇ ਇਥੋਂ ਕਿਸਾਨਾਂ ...

ਪੂਰੀ ਖ਼ਬਰ »

ਭਾਈ ਦਾਨ ਸਿੰਘ ਸਕੂਲ ਦੇ ਜੇਤੂ ਬੱਚਿਆਂ ਦਾ ਸਨਮਾਨ

ਹਠੂਰ, 23 ਮਈ (ਜਸਵਿੰਦਰ ਸਿੰਘ ਛਿੰਦਾ)-ਭਾਈ ਦਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਣੂੰਕੇ ਦੇ ਵਿਦਿਆਰਥੀਆਂ ਨੇ ਡਾਇਰੈਕਟਰ ਗੁਰਮੁਖ ਸਿੰਘ ਸੰਧੂ ਦੀ ਅਗਵਾਈ ਹੇਠ ਧਾਰਮਿਕ ਮੁਕਾਬਲਿਆਂ ਵਿਚ ਭਾਗ ਲੈ ਕੇ ਸ਼ਾਨਦਾਰ ਪੁਜੀਸ਼ਨਾਂ ਹਾਸਲ ਕੀਤੀਆਂ ਹਨ | ਪਿ੍ੰ. ...

ਪੂਰੀ ਖ਼ਬਰ »

ਸ਼ਹੀਦ ਸਰਾਭਾ ਦੇ ਜਨਮ ਦਿਨ ਮੌਕੇ ਸਰਾਭਾ 'ਚ ਪੰਥਕ ਇਕੱਠ ਅੱਜ

ਪੱਖੋਵਾਲ/ਸਰਾਭਾ, 23 ਮਈ (ਕਿਰਨਜੀਤ ਕੌਰ ਗਰੇਵਾਲ)-ਪਿੰਡ ਸਰਾਭਾ 'ਚ ਪਿਛਲੇ ਸਮੇਂ ਚੱਲੇ ਸਿੱਖ ਸੰਘਰਸ਼ ਦੌਰਾਨ ਵੱਖ-ਵੱਖ ਜ਼ੇਲ੍ਹਾਂ 'ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਮੋਰਚੇ ਦੀ ਅਗਵਾਈ 'ਚ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਦੇ 92ਵੇਂ ਦਿਨ ਅੱਜ ਪੰਥਕ ਆਗੂਆਂ ਦੀ ...

ਪੂਰੀ ਖ਼ਬਰ »

ਗੁਰੂ ਦੇ ਦਰਸਾਏ ਮਾਰਗ 'ਤੇ ਚੱਲਣ ਵਾਲਿਆਂ ਦੇ ਮਨਾਂ 'ਚ ਨਾਮ ਦਾ ਪ੍ਰਕਾਸ਼ ਜਾਗਦਾ ਹੈ- ਸਵਾਮੀ ਸ਼ੰਕਰਾ ਨੰਦ ਜੀ

ਮੁੱਲਾਂਪੁਰ-ਦਾਖਾ, 23 ਮਈ (ਨਿਰਮਲ ਸਿੰਘ ਧਾਲੀਵਾਲ)-ਭਾਵੇਂ ਸੰਸਾਰ ਵਿਚ ਤਿ੍ਸ਼ਨਾ ਰੂਪੀ ਅੱਗ ਦੀ ਹਨੇਰੀ ਛਾਈ ਪਈ ਹੈ, ਫਿਰ ਵੀ ਗੁਰੂ ਦੀ ਮੱਤ ਲੈ ਕੇ ਗੁਰੂ ਦੇ ਦਰਸਾਏ ਮਾਰਗ 'ਤੇ ਚੱਲਣ ਵਾਲਿਆਂ ਦੇ ਮਨਾਂ ਅੰਦਰ ਨਾਂਅ ਦਾ ਪ੍ਰਕਾਸ਼ ਜਾਗਦਾ ਹੈ, ਮਹਾਤਮਾ ਦੇ ਬਚਨ ਭਾਵੇਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX