ਤਾਜਾ ਖ਼ਬਰਾਂ


ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਇਨਾਮੀ ਅਪਰਾਧੀ ਸ਼ੇਖ਼ ਸਿਕੰਦਰ ਗ੍ਰਿਫ਼ਤਾਰ
. . .  0 minutes ago
ਨਵੀਂ ਦਿੱਲੀ, 13 ਅਗਸਤ - ਉੱਤਰ-ਪੱਛਮੀ ਜ਼ਿਲ੍ਹੇ ਦੇ ਸਪੈਸ਼ਲ ਸਟਾਫ਼ ਨੇ ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਸ਼ੇਖ਼ ਸਿਕੰਦਰ ਨਾਂਅ ਦੇ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਸ਼ੇਖ਼ ਸਿਕੰਦਰ 'ਤੇ 25000 ਰੁਪਏ ਇਨਾਮ ਰੱਖਿਆ ਹੋਇਆ...
ਹਿਮਾਚਲ ਪ੍ਰਦੇਸ਼ : ਸਵਾਂ ਨਦੀ 'ਚ ਡੁੱਬੇ 2 ਨੌਜਵਾਨ, ਇਕ ਦੀ ਲਾਸ਼ ਬਰਾਮਦ
. . .  8 minutes ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਪੈਂਦੇ ਹਰੋਲੀ 'ਚ ਲੋਅਰ ਬਥੇਡਾ ਇਲਾਕੇ ਦੇ ਕੋਲ ਸਵਾਂ ਨਦੀ 'ਚ 15-16 ਸਾਲ ਦੇ 2 ਨੌਜਵਾਨ ਡੁੱਬ ਗਏ।ਡੁੱਬੇ ਨੌਜਵਾਨਾਂ 'ਚੋਂ ਇਕ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਜਦਕਿ ਦੂਜੇ ਦੀ ਭਾਲ ਜਾਰੀ...
ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ
. . .  20 minutes ago
ਚੰਡੀਗੜ੍ਹ, 13 ਅਗਸਤ - ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਿਦਾਇਤਾਂ ਅਨੁਸਾਰ ਸਰਕਾਰੀ, ਗੈਰ ਸਰਕਾਰੀ ਦਫ਼ਤਰਾਂ, ਵਿੱਦਿਅਕ ਅਦਾਰਿਆਂ ਤੇ ਹੋਰ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਯਕੀਨੀ ਬਣਾਇਆ ਜਾਵੇ। ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ, ਜਨਤਕ ਥਾਵਾਂ...
ਬਾਸਮਤੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ
. . .  49 minutes ago
ਚੰਡੀਗੜ੍ਹ, 13 ਅਗਸਤ - ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਸਮਤੀ ਦੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਅਨੁਸਾਰ ਕਈ ਉੱਲੀ ਨਾਸ਼ਕਾਂ...
‍ਦੇਤਵਾਲ ਬੈਂਕ ਡਕੈਤੀ ਦੇ ਮਾਮਲੇ 'ਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਲਾਂਪੁਰ ਦਾਖਾ ਦੇ ਇਲਾਕੇ ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਸਾਢੇ ਸੱਤ ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਿਸ...
ਅਫ਼ਗ਼ਾਨਿਸਤਾਨ ਵਿਚ ਹੁਣ ਰਹਿ ਗਏ ਹਨ ਸਿਰਫ਼ 100 ਹਿੰਦੂ ਸਿੱਖ - ਅਫ਼ਗ਼ਾਨ ਸਿੱਖ ਆਗੂ
. . .  about 1 hour ago
ਨਵੀਂ ਦਿੱਲੀ, 13 ਅਗਸਤ - ਕਾਬੁਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਫ਼ਗ਼ਾਨ ਸਿੱਖ ਆਗੂ ਗੁਰਨਾਮ ਸਿੰਘ ਰਾਜਵੰਸ਼ੀ ਨੇ ਕਿਹਾ ਕਿ ਮੈਂ ਆਪਣੇ 6 ਪਰਿਵਾਰਿਕ ਮੈਂਬਰਾਂ ਨਾਲ ਅਫ਼ਗ਼ਾਨਿਸਤਾਨ ਤੋਂ ਆਇਆ ਹਾਂ। ਧਮਾਕੇ ਵਿਚ ਸਾਡਾ ਗੁਰਦੁਆਰਾ ਤਬਾਹ ਹੋ ਗਿਆ। ਅਫ਼ਗ਼ਾਨਿਸਤਾਨ ਵਿਚ ਹੁਣ ਸਿਰਫ਼ 100 ਹਿੰਦੂ ਸਿੱਖ ਰਹਿ...
ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  about 2 hours ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  about 3 hours ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  about 3 hours ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  about 3 hours ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 4 hours ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  about 4 hours ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  about 5 hours ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  about 5 hours ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 13 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਵਫ਼ਦ ਨਾਲ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ...
ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  about 6 hours ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  about 6 hours ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਕਾਰ ਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇਕ ਸਾਲ ਦੇ ਬੱਚੇ ਸਣੇ 3 ਜਣਿਆਂ ਦੀ ਹੋਈ ਮੌਤ
. . .  about 5 hours ago
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਲੰਘੀ ਦੇਰ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ...
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਰੋਸ ਮਾਰਚ ਆਰੰਭ
. . .  about 7 hours ago
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਬੇ ਭਰ 'ਚ ਕੀਤੇ ਜਾ ਰਹੇ ਰੋਸ ਮਾਰਚ...
ਬੀਤੀ ਰਾਤ ਚੋਰਾਂ ਨੇ ਅਨਾਜ ਮੰਡੀ ਲੌਂਗੋਵਾਲ 'ਚੋਂ 6 ਮੋਟਰਾਂ ਕੀਤੀਆਂ ਚੋਰੀ
. . .  about 7 hours ago
ਲੌਂਗੋਵਾਲ, 13 ਅਗਸਤ (ਸ.ਸ.ਖੰਨਾ,ਵਿਨੋਦ)-ਬੀਤੀ ਰਾਤ ਅਨਾਜ ਮੰਡੀ ਲੌਂਗੋਵਾਲ 'ਚੋਂ ਇਕ ਆੜ੍ਹਤੀਏ ਦੀ ਦੁਕਾਨ ਅੰਦਰੋਂ ਚੋਰਾਂ ਨੇ ਪਾੜ ਲਾ ਕੇ ਮੋਟਰਾਂ ਚੋਰੀ ਕਰ ਲਈਆਂ ਹਨ। ਇਸ ਦੀ ਜਾਣਕਾਰੀ ਆੜ੍ਹਤੀ ਮੰਗਤ ਰਾਏ ਮੰਗੂ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਚੋਰਾਂ ਵਲੋਂ...
ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਮੌਕੇ 'ਤੇ ਮੌਤ
. . .  about 7 hours ago
ਸ੍ਰੀ ਚਮਕੌਰ ਸਾਹਿਬ , 13 ਅਗਸਤ (ਜਗਮੋਹਨ ਸਿੰਘ ਨਾਰੰਗ)- ਅੱਜ ਤੜਕੇ ਪੌਣੇ ਚਾਰ ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਡਿਊਟੀ ਦੇਣ ਆ ਰਹੇ ਮੁਲਾਜ਼ਮ ਗੁਰਮੁਖ ਸਿੰਘ ਪਿੰਡ ਪਿੱਪਲ ਮਾਜਰਾ ਦੀ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ ਹੋ ਗਈ...
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ 'ਚ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਵਲੋਂ ਅੰਮ੍ਰਿਤਸਰ ਵਿਖੇ ਕੱਢਿਆ ਰੋਸ ਮਾਰਚ
. . .  about 7 hours ago
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਰੋਸ ਮਾਰਚ ਕਰਨ ਦੇ ਐਲਾਨ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ...
ਫਰੀਦਕੋਟ ਦੀ ਕੇਂਦਰੀ ਜੇਲ੍ਹ ਫ਼ਿਰ ਵਿਵਾਦਾਂ 'ਚ, ਮਿਲੇ 32 ਮੋਬਾਈਲ ਫ਼ੋਨ
. . .  about 6 hours ago
ਫਰੀਦਕੋਟ, 13 ਅਗਸਤ (ਜਸਵੰਤ ਪੁਰਬਾ)-ਕੇਂਦਰੀ ਮਾਡਰਨ ਜੇਲ੍ਹ 'ਚ ਵੱਡੀ ਮਾਤਰਾ 'ਚ ਮੋਬਾਈਲ ਫੋਨ ਬਰਾਮਦ ਕੀਤੇ ਹਨ। ਜੇਲ੍ਹ ਪ੍ਰਬੰਧਨ ਨੇ ਜੇਲ੍ਹ ਦੇ ਵੱਖ-ਵੱਖ ਵਾਰਡਾਂ ਦੀ ਕੀਤੀ ਚੈਕਿੰਗ ਦੌਰਾਨ 32 ਮੋਬਾਈਲ ਫ਼ੋਨ, 3 ਚਾਰਜਰ, 1 ਸਮਾਰਟ ਘੜੀ ਬਰਾਮਦ ਕੀਤੀ...
ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਆਏ ਸਾਹਮਣੇ
. . .  about 8 hours ago
ਨਵੀਂ ਦਿੱਲੀ, 13 ਅਗਸਤ-ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20,018 ਰਿਕਵਰੀ ਹੋਈ ਹੈ।
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਜੇਠ ਸੰਮਤ 554
ਵਿਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖ਼ਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਅੰਮ੍ਰਿਤਸਰ

ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਵਿਖੇ ਅਥਾਹ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ ਛੇਵੇਂ ਪਾਤਿਸ਼ਾਹ ਦਾ ਗੁਰਤਾਗੱਦੀ ਪੁਰਬ

ਅੰਮਿ੍ਤਸਰ, 23 ਮਈ (ਜਸਵੰਤ ਸਿੰਘ ਜੱਸ)-ਸਿੱਖ ਧਰਮ ਨੂੰ ਮੀਰੀ-ਪੀਰੀ ਤੇ ਭਗਤੀ ਤੇ ਸ਼ਕਤੀ ਦਾ ਨਿਵੇਕਲਾ ਸਿਧਾਂਤ ਦੇਣ ਵਾਲੇ ਛੇਵੇਂ ਸਿੱਖ ਗੁਰੂ, ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਗੁਰਤਾਗੱਦੀ ਪੁਰਬ ਮੌਕੇ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਨਜ਼ਦੀਕ ਗੁਰਦੁਆਰਾ ਬਾਬਾ ਅਟੱਲ ਰਾਇ ਜੀ ਦੀ ਪਰਿਕਰਮਾ ਵਿਚ ਪਵਿੱਤਰ ਸਰੋਵਰ ਕਿਨਾਰੇ ਸਥਿਤ ਇਤਿਹਾਸਕ ਗੁਰਦੁਆਰਾ ਬੀਬੀ ਕੌਲਾਂ ਜੀ, ਸ੍ਰੀ ਕੌਲਸਰ ਸਾਹਿਬ ਵਿਖੇ ਅੱਜ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਬੀਬੀ ਕੌਲਾਂ ਜੀ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਤੇ ਬੀਬੀ ਕੌਲਾਂ ਜੀ ਹਸਪਤਾਲ ਕਟੜਾ ਦਲ ਸਿੰਘ ਦੇ ਸਹਿਯੋਗ ਨਾਲ 55ਵਾਂ ਸਾਲਾਨਾ ਗੁਰਮਤਿ ਸਮਾਗਮ ਸ਼ਰਧਾ ਤੇ ਉਤਸ਼ਾਹ ਸਹਿਤ ਸਜਾਇਆ ਗਿਆ | ਬਾਅਦ ਦੁਪਹਿਰ 3 ਵਜੇ ਤੋਂ ਦੇਰ ਅੱਧੀ ਰਾਤ ਤੱਕ ਸਜਾਏ ਗਏ ਇਸ ਮਹਾਨ ਸਾਲਾਨਾ ਗੁਰਮਤਿ ਸਮਾਗਮ ਵਿਚ ਸਿੰਘ ਸਾਹਿਬਾਨ, ਹਜ਼ੂਰੀ ਰਾਗੀ ਤੇ ਹੋਰ ਪ੍ਰਸਿੱਧ ਕੀਰਤਨੀ ਜਥਿਆਂ ਤੇ ਵੱਖ-ਵੱਖ ਧਾਰਮਿਕ ਸੁਸਾਇਟੀਆਂ ਦੇ ਜਥਿਆਂ ਨੇ ਕਥਾ ਕੀਰਤਨ ਤੇ ਗੁਰਇਤਿਹਾਸ ਸਰਵਨ ਕਰਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਸੁਸਾਇਟੀ ਦੇ ਮੁੱਖ ਸੇਵਾਦਾਰ ਭਾਈ ਗੁਰਦੀਪ ਸਿੰਘ ਸਲੂਜਾ ਤੇ ਸਮੂਹ ਮੈਂਬਰਾਂ ਦੇ ਵਿਸ਼ੇਸ਼ ਉਦੱਮ ਸਦਕਾ ਸਜਾਏ ਇਸ ਵਿਸ਼ਾਲ ਗੁਰਮਤਿ ਸਮਾਗਮ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਇਲਾਵਾ ਕੀਰਤਨ ਕੌਂਸਲ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ, ਭਾਈ ਤਰਸੇਮ ਸਿੰਘ ਪ੍ਰਚਾਰਕ ਸ਼ੋ੍ਰਮਣੀ ਕਮੇਟੀ, ਭਾਈ ਮਹਿਤਾਬ ਸਿੰਘ ਜਲੰਧਰ, ਭਾਈ ਤਰਜਿੰਦਰ ਸਿੰਘ ਅੰਮਿ੍ਤਸਰ ਸੰਗੀਤ ਸਭਾ, ਭਾਈ ਤੇਜਪਾਲ ਸਿੰਘ, ਬੀਬੀ ਪਰਮਜੀਤ ਕੌਰ ਪੰਮਾ ਭੈਣਜੀ ਤੇ ਬੀਬੀ ਹਰਵੀਨ ਕੌਰ ਜਥਾ ਭਲਾਈ ਕੇਂਦਰ, ਭਾਈ ਸਰਬਜੀਤ ਸਿੰਘ ਤੇ ਮਾਤਾ ਗੰਗਾ ਜੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸਮੇਤ ਹੋਰ ਕੀਰਤਨੀ ਜਥਿਆਂ ਵਲੋਂ ਛੇਵੇਂ ਪਾਤਸ਼ਾਹ ਦੇ ਜੀਵਨ ਤੇ ਗੁਰਇਤਿਹਾਸ ਸਰਵਣ ਕਰਾਏ ਜਾਣ ਤੋਂ ਇਲਾਵਾ ਗੁਰਬਾਣੀ ਕਥਾ- ਕੀਰਤਨ ਦੀ ਛਹਿਬਰ ਲਗਾ ਕੇ ਸੰਗਤਾਂ ਨੂੰ ਨਾਮ ਬਾਣੀ ਦੇ ਰੰਗ ਵਿਚ ਰੰਗਿਆ ਗਿਆ | ਸਮਾਪਤੀ ਮੌਕੇ ਅਰਦਾਸ ਉਪਰੰਤ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕੀਤੀ ਗਈ | ਇਸ ਸਮਾਗਮ ਵਿਚ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸੰਤ ਬਾਬਾ ਭੂਰੀ ਵਾਲੇ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਤੇ ਮੈਨੇਜਰ ਬਘੇਲ ਸਿੰਘ ਤੋਂ ਇਲਾਵਾ ਭਾਈ ਤਰਜਿੰਦਰ ਸਿੰਘ, ਹਰਜੀਤ ਸਿੰਘ, ਜੋਗਿੰਦਰ ਸਿੰਘ, ਇੰਦਰਜੀਤ ਸਿਘ ਬਿੱਲਾ, ਗੁਰਪ੍ਰਤਾਪ ਸਿੰਘ ਰਾਜੂ ਸਲੂੁਜਾ, ਹਰਮੀਤ ਸਿੰਘ, ਭਜਨ ਸਿੰਘ, ਜਸਵਿੰਦਰ ਸਿੰਘ, ਤਜਿੰਦਰ ਸਿੰਘ ਟੋਨੀ, ਸਿਮਰਨਜੀਤ ਸਿੰਘ ਤੇ ਅਮਰਜੀਤ ਸਿੰਘ ਭਾਟੀਆ ਸਮੇਤ ਦੂਰੋਂ ਨੇੜਿਓੁਾ ਪੁੱਜੀਆਂ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪੈਟਰੋਲ-ਡੀਜ਼ਲ ਸਸਤਾ ਹੋਣ 'ਤੇ ਵਾਹਨ ਚਾਲਕਾਂ 'ਚ ਖ਼ੁਸ਼ੀ ਦੀ ਲਹਿਰ, ਢੋਆ-ਢੁਆਈ ਦੇ ਰੇਟ 'ਚ ਗਿਰਾਵਟ ਆਉਣ ਦੀ ਸੰਭਾਵਨਾ

ਅੰਮਿ੍ਤਸਰ, 23 ਮਈ (ਸੁਰਿੰਦਰ ਕੋਛੜ)-ਲੰਬੇ ਸਮੇਂ ਤੋਂ ਬਾਅਦ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਦੇਸ਼ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਹੈ | ਲਗਭਗ 46 ਦਿਨਾਂ ਬਾਅਦ ਕੇਂਦਰ ਸਰਕਾਰ ਵਲੋਂ ਪੈਟਰੋਲ 'ਤੇ 8 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 6 ...

ਪੂਰੀ ਖ਼ਬਰ »

ਕਰਨੈਲ ਸਿੰਘ ਹੋਣਗੇ ਅੰਮਿ੍ਤਸਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ

ਅੰਮਿ੍ਤਸਰ, 23 ਮਈ (ਹਰਮਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਅੱਜ 7 ਆਈ. ਏ. ਐਸ. ਤੇ 34 ਪੀ. ਸੀ. ਐਸ. ਅਧਿਕਾਰੀਆਂ ਦੇ ਕੀਤੇ ਤਬਾਦਲਿਆਂ ਦੌਰਾਨ ਕਰਨੈਲ ਸਿੰਘ ਨੂੰ ਨਗਰ ਨਿਗਮ ਅੰਮਿ੍ਤਸਰ ਦਾ ਕਮਿਸ਼ਨਰ ਲਗਾਇਆ ਗਿਆ ਹੈ | ਉਹ ਵਧੀਕ ਸਕੱਤਰ ਮਾਲ ਤੇ ਪੁਨਰਵਾਸ, ਡਾਇਰੈਕਟਰ ਭੂਮੀ ...

ਪੂਰੀ ਖ਼ਬਰ »

ਵਧੇਰੇ ਕੰਮ ਲੈਣ 'ਤੇ ਏ.ਟੀ.ਪੀ. ਨੇ ਵਕੀਲ ਰਾਹੀਂ ਨਗਰ ਨਿਗਮ ਕਮਿਸ਼ਨਰ ਨੂੰ ਭੇਜਿਆ ਕਾਨੂੰਨੀ ਨੋਟਿਸ

ਅੰਮਿ੍ਤਸਰ, 23 ਮਈ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਬਿਲਡਿੰਗ ਵਿਭਾਗ ਦੇ ਏ.ਟੀ.ਪੀ ਵਲੋਂ ਸਮਰੱਥਾ ਦੇ ਵੱਧ ਕੰਮ ਦਿਤੇ ਜਾਣ ਕਰਕੇ ਮਾਨਸਿਕ ਤੌਰ ਤੇ ਪ੍ਰੇਸ਼ਾਨੀ ਦਾ ਸਾਹਮਣਾ ਕੀਤੇ ਜਾਣ ਦਾ ਹਵਾਲਾ ਦਿੰਦੇ ਹੋਏ ਆਪਣੇ ਵਕੀਲ ਵਰਿੰਦਰ ਕੁਮਾਰ ਸਧੀਰ ਰਾਹੀਂ ਨਗਰ ਨਿਗਮ ਦੇ ...

ਪੂਰੀ ਖ਼ਬਰ »

ਵਾਰਡ ਨੰਬਰ 63 ਦੇ ਇਲਾਕੇ ਕੋਟ ਰਲੀਆ ਰਾਮ ਦੀਆਂ ਪਾਰਕਾਂ ਬਣੀਆਂ ਨਸ਼ੇੜੀਆਂ ਦਾ ਅੱਡਾ

ਅੰਮਿ੍ਤਸਰ, 23 ਮਈ (ਰਾਜੇਸ਼ ਕੁਮਾਰ ਸ਼ਰਮਾ)-ਵਾਰਡ ਨੰਬਰ 63 ਦੇ ਇਲਾਕੇ ਕੋਟ ਰਲੀਆ ਰਾਮ ਦੀਆਂ ਪਾਰਕਾਂ ਨਸ਼ੇੜੀਆਂ ਦਾ ਅੱਡਾ ਬਣੀਆਂ ਹੋਈਆਂ ਹਨ | ਆਲਮ ਇਹ ਹੈ ਕਿ ਸਾਹਮਣੇ ਪੁਲਿਸ ਥਾਣਾ ਹੋਣ ਦੇ ਬਾਵਜੂਦ ਇਨ੍ਹਾਂ ਦੇ ਕਾਰਵਾਈ ਨਹੀਂ ਹੋ ਰਹੀ, ਜਿਸ ਕਾਰਨ ਇਲਾਕਾ ਨਿਵਾਸੀਆਂ ...

ਪੂਰੀ ਖ਼ਬਰ »

ਇਲੈਕਟ੍ਰੀਕਲ ਦੇ ਦੋ ਮੰਜ਼ਿਲਾ ਸ਼ੋਅ ਰੂਮ 'ਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਾਸਾਨ

ਵੇਰਕਾ, 23 ਮਈ (ਪਰਮਜੀਤ ਸਿੰਘ ਬੱਗਾ)-ਥਾਣਾ ਸਦਰ ਦੇ ਇਲਾਕੇ ਗ੍ਰੀਨ ਫੀਲਡ 'ਚ ਮਜੀਠਾ ਰੋਡ ਵਿਖੇ ਇਕ ਇਲੈਕਟ੍ਰੀਕਲ ਦੇ ਦੋ ਮੰਜ਼ਿਲਾ ਸ਼ੋਅ ਰੂਮ 'ਚ ਅੱਜ ਸਵੇਰੇ ਬਿਜਲੀ ਦੇ ਸ਼ਾਟ ਸਰਕਟ ਨਾਲ ਲੱਗੀ ਅੱਗ ਨਾਲ ਲੱਖਾਂ ਦਾ ਕੀਮਤੀ ਸਾਮਾਨ ਨਸ਼ਟ ਹੋ ਗਿਆ | ਪ੍ਰਭਾਵਿਤ ਦੁਕਾਨ ...

ਪੂਰੀ ਖ਼ਬਰ »

ਅੰਮਿ੍ਤਸਰ-1 ਡੀਪੂ 'ਚ ਓਪਨ ਬੋਲੀ ਸ਼ਾਂਤੀਪੂਰਵਕ ਮਾਹੌਲ 'ਚ ਸੰਪੰਨ

ਅੰਮਿ੍ਤਸਰ, 23 ਮਈ (ਗਗਨਦੀਪ ਸ਼ਰਮਾ)-ਪੰਜਾਬ ਰੋਡਵੇਜ਼ ਦੇ ਅੰਮਿ੍ਤਸਰ-1 ਡੀਪੂ 'ਚ ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਡਾ: ਜਸਬੀਰ ਸਿੰਘ ਸੰਧੂ ਦੀ ਹਾਜ਼ਰੀ ਵਿਚ ਓਪਨ ਬੋਲੀ ਸ਼ਾਂਤੀਪੂਰਵਕ ਮਾਹੌਲ 'ਚ ਸੰਪੰਨ ਹੋ ਗਈ, ਜਿਸ ਦੌਰਾਨ ਟਰਾਂਸਪੋਰਟ ਵਿਭਾਗ ਨੂੰ ਇਕੱਲੇ ...

ਪੂਰੀ ਖ਼ਬਰ »

ਸਨਅਤੀ ਤੇ ਵਪਾਰਕ ਅਦਾਰਿਆਂ ਨੂੰ ਕਰਨਾ ਪੈ ਰਿਹੈ ਭਾਰੀ ਚੁਣੌਤੀਆਂ ਦਾ ਸਾਹਮਣਾ

ਅੰਮਿ੍ਤਸਰ, 23 ਮਈ (ਸੁਰਿੰਦਰ ਕੋਛੜ)-ਦੇਸ਼ ਦੀ ਰੀੜ੍ਹ ਦੀ ਹੱਡੀ ਮੰਨੇ ਜਾਣ ਵਾਲੇ ਸਨਅਤੀ ਖੇਤਰ ਅਤੇ ਦੇਸ਼ ਦੇ ਕਮਾਊ ਪੁੱਤ ਮੰਨੇ ਜਾਂਦੇ ਵਪਾਰਕ ਅਦਾਰਿਆਂ ਨੂੰ ਭਾਰੀ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਹਾਲਾਤ ਇਹ ਬਣ ਚੁਕੇ ਹਨ ਕਿ ਛੋਟੀਆਂ ਜਾਂ ਦਰਮਿਆਨੀਆਂ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਵਲੋਂ ਪੰਜਵੇਂ ਪਾਤਿਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸ੍ਰੀ ਸਹਿਜ ਪਾਠ ਦੀ ਆਰੰਭਤਾ

ਅੰਮਿ੍ਤਸਰ, 23 ਮਈ (ਜਸਵੰਤ ਸਿੰਘ ਜੱਸ)- ਚੀਫ਼ ਖ਼ਾਲਸਾ ਦੀਵਾਨ ਵਲੋਂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਦੀਵਾਨ ਦੇ ਮੁੱਖ ਦਫ਼ਤਰ ਕੰਪਲੈਕਸ 'ਚ ਸਥਿਤ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਸ੍ਰੀ ਸਹਿਜ ਪਾਠ ਦੀ ...

ਪੂਰੀ ਖ਼ਬਰ »

ਆਟੋਮੈਟਿਕ ਟਿਕਟ ਵੈਂਡਿੰਗ ਮਸ਼ੀਨ 'ਚੋਂ ਟਿਕਟਾਂ ਨਿਕਲਣੀਆਂ ਸ਼ੁਰੂ

ਅੰਮਿ੍ਤਸਰ, 23 ਮਈ (ਗਗਨਦੀਪ ਸ਼ਰਮਾ)-ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਲੱਗੀ ਇਕ ਆਟੋਮੈਟਿਕ ਵੈਂਡਿੰਗ ਮਸ਼ੀਨ 'ਚੋਂ ਤਕਰੀਬਨ ਸਵਾ 2 ਸਾਲਾਂ ਬਾਅਦ ਮੁੜ ਟਿਕਟਾਂ ਨਿਕਲਣੀਆਂ ਸ਼ੁਰੂ ਹੋ ਗਈਆਂ ਹਨ, ਜਿਸ ਕਰਕੇ ਯਾਤਰੀਆਂ ਨੂੰ ਜਨਰਲ ਟਿਕਟ ਕਾਉਂਟਰ ਦੀ ਖਿੜਕੀਆਂ ਦੇ ਬਾਹਰ ...

ਪੂਰੀ ਖ਼ਬਰ »

ਮਰੀਜ਼ ਬਣ ਕੇ ਡਾਕਟਰ ਨੂੰ ਲੁੱਟਣ ਆਏ ਲੁਟੇਰੇ ਪੁਲਿਸ ਨੇ ਕੀਤੇ ਕਾਬੁੂ

ਅੰਮਿ੍ਤਸਰ, 23 ਮਈ (ਰੇਸ਼ਮ ਸਿੰਘ)-ਇਥੇ ਮਰੀਜ਼ ਬਣ ਕੇ ਡਾਕਟਰ ਨੂੰ ਲੁੱਟਣ ਆਏ ਦੋ ਨੌਜਵਾਨਾਂ ਨੂੰ ਲੋਕਾਂ ਨੇ ਮੌਕੇ 'ਤੇ ਕਾਬੂ ਕਰ ਲਿਆ ਤੇ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ | ਇਹ ਡਾਕਟਰ ਨਾਲ ਹੱਥੋਪਾਈ ਕਰਕੇ ਉਸਦਾ ਪਰਸ ਖੋਹ ਕੇ ਭੱਜ ਰਹੇ ਸਨ | ਮਿਲੇ ਵੇਰਵਿਆਂ ...

ਪੂਰੀ ਖ਼ਬਰ »

ਆਯੁਸ਼ਮਾਨ ਯੋਜਨਾ ਤਹਿਤ ਇਲਾਜ ਕਰਨ ਤੋਂ ਸਾਰੇ ਨਿੱਜੀ ਹਸਪਤਾਲਾਂ ਨੇ ਹੱਥ ਖੜੇ ਕੀਤੇ

ਅੰਮਿ੍ਤਸਰ, 23 ਮਈ (ਰੇਸ਼ਮ ਸਿੰਘ)-ਆਮ ਲੋਕਾਂ ਦੇ ਇਲਾਜ਼ ਲਈ ਲਗਭਗ ਸਾਰੇ ਹੀ ਨਿੱਜੀ ਹਸਪਤਾਲਾਂ ਨਾ ਆਯੂਸ਼ਮਾਨ ਸਰਬਤ ਸਿਹਤ ਯੋਜਨਾਂ ਦੇ ਕਾਰਡ 'ਤੇ ਇਲਾਜ ਕਰਨ ਤੋਂ ਹੱਥ ਖੜੇ ਕਰ ਦਿੱਤੇ ਹਨ ਜਿਸ ਕਾਰਨ ਮਰੀਜਾਂ ਨੂੰ ਖੱਜਲ ਖੁਆਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ 63ਵਾਂ ਸਾਲਾਨਾ ਡਿਗਰੀ ਵੰਡ ਸਮਾਰੋਹ ਯਾਦਗਾਰ ਹੋ ਨਿੱਬੜਿਆ

ਅੰਮਿ੍ਤਸਰ, 23 ਮਈ (ਰਾਜੇਸ਼ ਕੁਮਾਰ ਸ਼ਰਮਾ)-ਅੱਜ ਡੀ. ਏ. ਵੀ. ਕਾਲਜ ਅੰਮਿ੍ਤਸਰ ਵਿਖੇ 63ਵਾਂ ਸਾਲਾਨਾ ਡਿਗਰੀ ਵੰਡ ਸਮਾਰੋਹ ਕਰਵਾਇਆ | ਇਸ ਵਿਚਕਾਰ ਪਿਛਲਾ ਇਕ ਬੈਚ, ਜੋ ਕੋਰੋਨਾ ਕਾਲ ਦੇ ਕਾਰਨ ਡਿਗਰੀ ਸਮਾਰੋਹ ਵਿਚ ਸ਼ਾਮਿਲ ਨਹੀਂ ਹੋ ਸਕਿਆ, ਉਸ ਬੈਚ ਨੇ ਵੀ ਮੌਜੂਦਾ ਪਾਸ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਧਾਰਮਿਕ ਬਿਰਤੀ ਤੇ ਨਿੱਘੇ ਸੁਭਾਅ ਵਾਲੀ ਸ਼ਖ਼ਸੀਅਤ ਸਨ ਇਕਬਾਲ ਸਿੰਘ ਸੰਧੂ ਮੋਟੇ

ਛੇਹਰਟਾ¸ ਧਾਰਮਿਕ ਬਿਰਤੀ ਤੇ ਨਿੱਘੇ ਸੁਭਾਅ ਵਾਲੀ ਇਲਾਕੇ ਦੀ ਨਾਮਵਰ ਸ਼ਖ਼ਸੀਅਤ ਇਕਬਾਲ ਸਿੰਘ ਸੰਧੂ ਦਾ ਜਨਮ 1949 ਨੂੰ ਪਿਤਾ ਅਜੀਤ ਸਿੰਘ ਸੰਧੂ ਤੇ ਮਾਤਾ ਸਰਦਾਰਨੀ ਮਹਿੰਦਰ ਕੌਰ ਦੇ ਗ੍ਰਹਿ ਪਿੰਡ ਘਨੂੰਪੁਰ ਜ਼ਿਲ੍ਹਾ ਅੰਮਿ੍ਤਸਰ ਵਿਖੇ ਹੋਇਆ | ਮੁੱਢਲੀ ਸਿੱਖਿਆ ...

ਪੂਰੀ ਖ਼ਬਰ »

ਡਾ: ਸ਼ਕੀਨ ਸਿੰਘ ਓਕੂਲਰ ਟਰੌਮਾ ਸੁਸਾਇਟੀ ਆਫ ਇੰਡੀਆਂ ਦੇ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ

ਅੰਮਿ੍ਤਸਰ, 23 ਮਈ (ਰੇਸ਼ਮ ਸਿੰਘ)-ਡਾ: ਸ਼ਕੀਨ ਆਈ ਹਸਪਤਾਲ ਦੇ ਮੈਡੀਕਲ ਡਾਇਰੈਕਟਰ ਤੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ਅੱਖਾਂ ਵਿਭਾਗ ਦੇ ਮੁਖੀ ਡਾ: ਸ਼ਕੀਨ ਸਿੰਘ ਨੂੰ ਸਰਬਸਮੰਤੀ ਨਾਲ ਓਕਲੂਰ ਟਰੌਮਾ ਸੁਸਾਇਟੀ ਆਫ ਇੰਡੀਆਂ ਦੇ ਸਰਬਸੰਮਤੀ ਨਾਲ ਵਾਈਸ ...

ਪੂਰੀ ਖ਼ਬਰ »

ਕੇਂਦਰ ਵਾਂਗ ਸੂਬਾ ਸਰਕਾਰ ਵੀ ਪੈਟਰੋਲ ਡੀਜ਼ਲ 'ਤੇ ਟੈਕਸ ਘੱਟ ਕਰੇ : ਠੇਕੇਦਾਰ

ਅੰਮਿ੍ਤਸਰ, 23 ਮਈ (ਰੇਸ਼ਮ ਸਿੰਘ)-ਪੰਜਾਬ ਲੋਕ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਦੱਖਣੀ ਤੋਂ ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਸਰਕਾਰ ਦਾ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਤੇ ...

ਪੂਰੀ ਖ਼ਬਰ »

ਬਾਹਰੀ ਸਾਧਨਾ ਰਾਹੀਂ ਨਿਗਮ 'ਚ ਕੰਮ ਕਰ ਰਹੇ ਮੁਲਾਜ਼ਮਾਂ ਨੇ ਡੀ.ਸੀ. ਰੇਟ 'ਤੇ ਰੱਖਣ ਦੀ ਕੀਤੀ ਮੰਗ

ਅੰਮਿ੍ਤਸਰ, 23 ਮਈ (ਹਰਮਿੰਦਰ ਸਿੰਘ)-ਨਗਰ ਨਿਗਮ 'ਚ ਬਾਹਰੀ ਸਾਧਨਾ ਰਾਹੀਂ ਕੰਮ ਕਰ ਰਹੇ ਮੁਲਾਜ਼ਮਾਂ ਨੇ ਸਥਾਨਕ ਮਹਾਰਾਜਾ ਰਣਜੀਤ ਸਿੰਘ ਪਨੋਰਮਾ ਵਿਖੇ ਬੈਠਕ ਕੀਤੀ | ਜਿਸ ਵਿਚ ਸਫ਼ਾਈ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਵਿਨੋਦ ਬਿੱਟਾ ਅਤੇ ਚੇਅਰਮੈਨ ਸੁਰਿੰਦਰ ਟੋਨਾ ਨੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਫਾਰ ਵੂਮੈਨ ਵਿਖੇ 'ਏਕ ਭਾਰਤ ਸ੍ਰੇਸ਼ਠ ਭਾਰਤ' ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਤੇਲਗੂ ਭਾਸ਼ਾ ਸਬੰਧੀ ਦਿੱਤੀ ਜਾਣਕਾਰੀ

ਅੰਮਿ੍ਤਸਰ, 23 ਮਈ (ਸਟਾਫ ਰਿਪੋਰਟਰ)- ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਭਾਰਤ ਸਰਕਾਰ ਦੁਆਰਾ ਚਲਾਈ ਗਈ 'ਏਕ ਭਾਰਤ ਸ੍ਰੇਸ਼ਠ ਭਾਰਤ' ਮੁਹਿੰਮ ਤਹਿਤ ਪ੍ਰੋਗਰਾਮ ਦੇ ਨੋਡਲ ਅਫ਼ਸਰ ਪ੍ਰੋ. ਰਵਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਆਂਧਰਾ ਪ੍ਰਦੇਸ਼ ਰਾਜ ਦੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਜੇਲ੍ਹ 'ਚੋਂ ਮਿਲੇ 9 ਹੋਰ ਮੋਬਾਈਲ : ਪੁਲਿਸ ਨੇ ਤਿੰਨ ਕੈਦੀ ਕੀਤੇ ਨਾਮਜਦ

ਅੰਮਿ੍ਤਸਰ, 23 ਮਈ (ਰੇਸ਼ਮ ਸਿੰਘ)-ਕੇਂਦਰੀ ਜੇਲ੍ਹ ਫਤਾਹਪੁਰ 'ਚ ਲਗਾਤਾਰ ਮੋਬਾਇਲ ਫੋਨ ਬਰਾਮਦ ਹੋ ਰਹੇ ਹਨ ਤੇ ਜੇਲ੍ਹ ਪ੍ਰਸ਼ਾਸਨ ਵਲੋਂ ਲਈ ਗਈ ਤਲਾਸ਼ੀ ਮੁਹਿੰਮ 'ਚ ਜੇਲ੍ਹ ਅੰਦਰੋਂ 9 ਹੋਰ ਮੋਬਾਇਲ ਫੋਨ ਬਰਾਮਦ ਹੋਏ ਹਨ | ਇਸ ਸਬੰਧੀ ਚਾਰ ਕੈਦੀਆਂ ਖਿਲਾਫ ਪੁਲਿਸ ਵਲੋਂ ...

ਪੂਰੀ ਖ਼ਬਰ »

ਅੰਮਿ੍ਤਸਰ ਨੂੰ ਜ਼ਰੂਰਤ ਹੈ ਇੱਕ ਵੱਡੇ ਟੂਰਿਸਟ ਹੱਬ ਅਤੇ ਇਕਨਾਮਿਕ ਪੈਕੇਜ ਦੀ : ਸੇਠ

ਅੰਮਿ੍ਤਸਰ, 23 ਮਈ (ਸੁਰਿੰਦਰ ਕੋਛੜ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ ਨੇ ਅੰਮਿ੍ਤਸਰ 'ਚ ਇਕ ਵੱਡੇ ਟੂਰਿਸਟ ਹੱਬ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ ਕਿਹਾ ਹੈ ਕਿ ਸੈਲਾਨੀਆਂ ਦੁਆਰਾ ਦੌਰਾ ਕੀਤੇ ਜਾਣ ਵਾਲੇ ਸ਼ਹਿਰਾਂ 'ਚੋਂ ਅੰਮਿ੍ਤਸਰ ਦੇਸ਼ ਦਾ ...

ਪੂਰੀ ਖ਼ਬਰ »

ਡੇਅਰੀ ਮਾਲਕਾਂ ਦੀ ਧੱਕੇਸ਼ਾਹੀ ਖ਼ਿਲਾਫ ਤੂੜੀ ਢੋਹਣ ਵਾਲੇ ਟਰੈਕਟਰ ਤੇ ਟਰਾਲੀ ਯੂਨੀਅਨ ਵਲੋਂ ਡੀ. ਸੀ. ਨੂੰ ਲਾਈ ਗੁਹਾਰ

ਅੰਮਿ੍ਤਸਰ, 23 ਮਈ (ਰੇਸ਼ਮ ਸਿੰਘ)-ਤੂੜੀ ਲੈ ਕੇ ਇਕ ਤੋਂ ਦੂਜੇ ਜ਼ਿਲਿ੍ਹਆਂ 'ਚ ਸਪਲਾਈ ਕਰਨ ਵਾਲੇ ਟਰੈਕਟਰ ਤੇ ਟਰਾਲੀ ਚਾਲਕਾਂ ਨੂੰ ਰੋਕ ਕੇ ਉਨ੍ਹਾਂ ਨੂੰ ਧਮਕਾਉਣ ਤੇ ਹੁੰਦੀ ਧੱਕੇਸ਼ਾਹੀ ਖ਼ਿਲਾਫ਼ ਤੂੜੀ ਯੂਨੀਅਨ ਵਲੋਂ ਡੀ. ਸੀ. ਕੋਲ ਸੁਰੱਖਿਆ ਤੇ ਇਨਸਾਫ ਦੀ ਗੁਹਾਰ ...

ਪੂਰੀ ਖ਼ਬਰ »

ਪਾਕਿ ਸਿੱਖਾਂ ਨੇ ਸ੍ਰੀ ਅਕਾਲ ਤਖ਼ਤ ਤੋਂ ਕੀਤੀ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਮਾਨਤਾ ਦੇਣ ਦੀ ਮੰਗ

ਅੰਮਿ੍ਤਸਰ, 23 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ ਮੰਗ ਕੀਤੀ ਹੈ ਕਿ ਅਗਾਂਹ ਆਉਣ ਵਾਲੇ ਗੁਰਪੁਰਬ, ਤਿਉਹਾਰ, ਸ਼ਹੀਦੀ ਦਿਹਾੜੇ ਅਤੇ ਸਿੱਖ ਧਾਰਮਿਕ ਸਮਾਰੋਹ ਮੂਲ ਨਾਨਕਸ਼ਾਹੀ ...

ਪੂਰੀ ਖ਼ਬਰ »

ਖਸਤਾ ਹਿੱਸੇ ਨੂੰ ਤੋੜਨ ਗਈ ਨਿਗਮ ਦੇ ਬਿਲਡਿੰਗ ਵਿਭਾਗ ਦੀ ਟੀਮ ਨੂੰ ਲੋਕਾਂ ਨਹੀਂ ਕਰਨ ਦਿੱਤੀ ਕਾਰਵਾਈ ਨਿਰਮਾਣ ਅਧੀਨ ਹੋਟਲ ਵਾਲਿਆਂ ਵਲੋਂ ਮੁਆਵਜ਼ੇ ਦਾ ਲਿਖਤ ਇਕਰਾਰਨਾਮਾ ਕਰਨ ਦੀ ਲੋਕ ਕਰ ਰਹੇ ਹਨ ਮੰਗ

ਅੰਮਿ੍ਤਸਰ, 23 ਮਈ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਆਂ ਹਦਾਇਤਾਂ ਤੇ ਗਰੈਂਡ ਹੋਟਲ ਦਾ ਖਸਤਾ ਹਿੱਸਾ ਤੋੜਨ ਲਈ ਗਈ ਨਿਗਮ ਦੇ ਬਿਲਡਿੰਗ ਵਿਭਾਗ ਦੀ ਟੀਮ ਨੂੰ ਲੋਕਾਂ ਵਲੋਂ ਕਾਰਵਾਈ ਕੀਤੇ ਜਾਣ ਤੇ ਰੋਕੇ ਜਾਣ 'ਤੇ ਇਹ ਟੀਮ ਅੱਜ ਬਿਨਾਂ ਕਾਰਵਾਈ ਦੇ ਹੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਵਿਖੇ ਧਾਰਮਿਕ ਸਮਾਗਮ

ਅੰਮਿ੍ਤਸਰ, 23 ਮਈ (ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਕਾਰਜਸ਼ੀਲ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸ੍ਰੀ ਗੁਰੂ ਅਮਰ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਸਰਬੱਤ ਦੇ ਭਲੇ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਜਪੁਜੀ ...

ਪੂਰੀ ਖ਼ਬਰ »

ਪਰਿਨਾਜ ਕੌਰ ਬਾਜਵਾ ਨੇ ਸੋਨ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ

ਅੰਮਿ੍ਤਸਰ, 23 ਮਈ (ਗਗਨਦੀਪ ਸ਼ਰਮਾ)-ਰਾਯਨ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਪਰਿਨਾਜ ਕੌਰ ਬਾਜਵਾ (ਸੱਤਵੀਂ-ਡੀ) ਨੇ ਚੇਅਰਮੈਨ ਡਾ. ਏ. ਐਫ. ਪਿੰਟੋ ਅਤੇ ਮੈਨੇਜਿੰਗ ਡਾਇਰੈਕਟਰ ਮੈਡਮ ਡਾ. ਗ੍ਰੇਸ ਪਿੰਟੋ ਦੀ ਅਗਵਾਈ ਹੇਠ ਸਕੇਟਿੰਗ ਦੀ ਓਪਨ ਰੋਲਰ ਚੈਂਪੀਅਨਸ਼ਿੱਪ ...

ਪੂਰੀ ਖ਼ਬਰ »

ਪੁਲ ਤਾਰਾਂ ਵਾਲਾ ਵਿਖੇ ਫੋਕੀ ਆਸਥਾ ਦੇ ਨਾਂਅ 'ਤੇ ਲੋਕਾਂ ਵਲੋਂ ਨਹਿਰ 'ਚ ਸੁੱਟੀ ਜਾ ਰਹੀ ਧਾਰਮਿਕ ਸਮੱਗਰੀ

ਸੁਲਤਾਨਵਿੰਡ, 23 ਮਈ (ਗੁਰਨਾਮ ਸਿੰਘ ਬੁੱਟਰ)-ਪੁਰਾਤਨ ਸਮਿਆਂ 'ਚ ਨਹਿਰਾਂ ਦੇ ਪਾਣੀ ਨੂੰ ਲੋਕ ਪੂਰੀ ਤਰ੍ਹਾਂ ਸਾਫ ਰੱਖਣ ਲਈ ਧਿਆਨ ਦਿੰਦੇ ਸਨ ਪ੍ਰੰਤੂ ਅਜੋਕੇ ਸਮੇਂ ਦੀ ਗੱਲ ਕੀਤੀ ਜਾਵੇ ਤਾਂ ਕਿ ਫੋਕੀ ਆਸਥਾ ਦੇ ਨਾਮ 'ਤੇ ਲੋਕਾਂ ਵਲੋਂ ਨਹਿਰਾਂ 'ਚ ਗੁਰੂਆਂ-ਪੀਰਾਂ ...

ਪੂਰੀ ਖ਼ਬਰ »

ਬਿਜਲੀ ਦੇ ਟਰਾਂਸਫਾਰਮਰ ਦਾ ਤੇਲ ਚੋਰੀ ਹੋਣ ਤੋਂ ਨਿਰਾਸ਼ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਵੇਰਕਾ, 23 ਮਈ (ਪਰਮਜੀਤ ਸਿੰਘ ਬੱਗਾ)-ਥਾਣਾ ਵੇਰਕਾ ਖੇਤਰ ਦੇ ਇਲਾਕਿਆਂ ਦੇ ਖੇਤਾਂ ਵਿਚ ਲੱਗੇ ਬਿਜਲੀ ਦੇ ਟਰਾਂਸਫਾਰਮਾਂ 'ਚੋਂ ਤੇਲ ਚੋਰੀ ਹੋਣ ਤੋਂ ਨਿਰਾਸ਼ ਕਿਸਾਨ ਵਲੋਂ ਰੋਸ ਪ੍ਰਦਰਸ਼ਨ ਕਰਕੇ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ | ਪ੍ਰਦਰਸ਼ਨਕਾਰੀ ਕਿਸਾਨਾਂ ਨੇ ਦੱਸਿਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX