ਤਾਜਾ ਖ਼ਬਰਾਂ


ਨਿਹੰਗ ਜਥੇਬੰਦੀਆਂ ਵਲੋਂ ਕੌਮੀ ਮਾਰਗ ਜਾਮ
. . .  6 minutes ago
ਢਿਲਵਾਂ, 13 ਅਗਸਤ (ਪ੍ਰਵੀਨ ਕੁਮਾਰ,ਗੋਬਿੰਦ ਸੁਖੀਜਾ) - ਅੱਜ ਬਾਅਦ ਦੁਪਹਿਰ ਅੰਮ੍ਰਿਤਸਰ ਜਲੰਧਰ ਮੁੱਖ ਕੌਮੀ ਮਾਰਗ 'ਤੇ ਪੈਂਦੇ ਸੁਭਾਨਪੁਰ ਨਜ਼ਦੀਕ ਵੱਖ-ਵੱਖ ਨਿਹੰਗ ਜਥੇਬੰਦੀਆਂ ਵਲੋਂ ਕੌਮੀ ਮਾਰਗ ਨੂੰ ਬੰਦ ਕਰ ਕੇ ਧਰਨਾ ਲਗਾਇਆ ਗਿਆ ਹੈ। ਨਿਹੰਗ ਜਥੇਬੰਦੀਆਂ ਨੇ ਥਾਣਾ ਸੁਭਾਨਪੁਰ ਨੂੰ ਦਿੱਤੀ...
ਦਿੱਲੀ : ਨਸ਼ਾ ਤਸਕਰੀ ਗੱਠਜੋੜ ਦਾ ਮੁੱਖ ਦੋਸ਼ੀ 130 ਕਰੋੜ ਦੀ ਹੈਰੋਇਨ ਸਮੇਤ ਹਿਮਾਚਲ ਤੋਂ ਗ੍ਰਿਫ਼ਤਾਰ
. . .  24 minutes ago
ਨਵੀਂ ਦਿੱਲੀ, 13 ਅਗਸਤ - ਦਿੱਲੀ ਕ੍ਰਾਈਮ ਬਰਾਂਚ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਪਿਛਲੇ ਮਹੀਨੇ ਅਫ਼ਗ਼ਾਨਿਸਤਾਨ ਤੋਂ ਪੰਜਾਬ ਤੱਕ ਚੱਲ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਗੱਠਜੋੜ ਦੀ ਮੁੱਖ ਕੜੀ ਦਾ ਪਰਦਾਫਾਸ਼ ਕਰਨ ਤੋਂ ਬਾਅਦ ਮੁੱਖ ਦੋਸ਼ੀ ਪੰਕਜ ਵੈਦ ਨੂੰ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ...
ਹਿਮਾਚਲ ਵਿਧਾਨ ਸਭਾ ਵਲੋਂ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ
. . .  37 minutes ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ ਕੀਤਾ ਹੈ। ਇਹ ਬਿੱਲ ਹਿਮਾਚਲ ਪ੍ਰਦੇਸ਼ 'ਚ ਗ਼ੈਰ-ਕਾਨੂੰਨੀ ਧਰਮ ਪਰਿਵਰਤਨ ਨੂੰ ਰੋਕਣ ਲਈ ਲਿਆਂਦਾ...
ਹਿਮਾਚਲ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ - ਮੌਸਮ ਵਿਭਾਗ
. . .  47 minutes ago
ਨਵੀਂ ਦਿੱਲੀ, 13 ਅਗਸਤ - ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਚੰਬਾ, ਕਾਂਗੜਾ, ਮੰਡੀ, ਕੁੱਲੂ, ਹਮੀਰਪੁਰ, ਲਾਹੌਲ, ਸਪਿਤੀ, ਕਿੰਨੌਰ, ਸ਼ਿਮਲਾ, ਸਿਰਮੌਰ ਅਤੇ ਸੋਲਨ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ...
ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਇਨਾਮੀ ਅਪਰਾਧੀ ਸ਼ੇਖ਼ ਸਿਕੰਦਰ ਗ੍ਰਿਫ਼ਤਾਰ
. . .  1 minute ago
ਨਵੀਂ ਦਿੱਲੀ, 13 ਅਗਸਤ - ਉੱਤਰ-ਪੱਛਮੀ ਜ਼ਿਲ੍ਹੇ ਦੇ ਸਪੈਸ਼ਲ ਸਟਾਫ਼ ਨੇ ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਸ਼ੇਖ਼ ਸਿਕੰਦਰ ਨਾਂਅ ਦੇ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਸ਼ੇਖ਼ ਸਿਕੰਦਰ 'ਤੇ 25000 ਰੁਪਏ ਇਨਾਮ ਰੱਖਿਆ ਹੋਇਆ...
ਹਿਮਾਚਲ ਪ੍ਰਦੇਸ਼ : ਸਵਾਂ ਨਦੀ 'ਚ ਡੁੱਬੇ 2 ਨੌਜਵਾਨ, ਇਕ ਦੀ ਲਾਸ਼ ਬਰਾਮਦ
. . .  about 1 hour ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਪੈਂਦੇ ਹਰੋਲੀ 'ਚ ਲੋਅਰ ਬਥੇਡਾ ਇਲਾਕੇ ਦੇ ਕੋਲ ਸਵਾਂ ਨਦੀ 'ਚ 15-16 ਸਾਲ ਦੇ 2 ਨੌਜਵਾਨ ਡੁੱਬ ਗਏ।ਡੁੱਬੇ ਨੌਜਵਾਨਾਂ 'ਚੋਂ ਇਕ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਜਦਕਿ ਦੂਜੇ ਦੀ ਭਾਲ ਜਾਰੀ...
ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ
. . .  57 minutes ago
ਚੰਡੀਗੜ੍ਹ, 13 ਅਗਸਤ - ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਿਦਾਇਤਾਂ ਅਨੁਸਾਰ ਸਰਕਾਰੀ, ਗੈਰ ਸਰਕਾਰੀ ਦਫ਼ਤਰਾਂ, ਵਿੱਦਿਅਕ ਅਦਾਰਿਆਂ ਤੇ ਹੋਰ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਯਕੀਨੀ ਬਣਾਇਆ ਜਾਵੇ। ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ, ਜਨਤਕ ਥਾਵਾਂ...
ਬਾਸਮਤੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ
. . .  about 1 hour ago
ਚੰਡੀਗੜ੍ਹ, 13 ਅਗਸਤ - ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਸਮਤੀ ਦੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਅਨੁਸਾਰ ਕਈ ਉੱਲੀ ਨਾਸ਼ਕਾਂ...
‍ਦੇਤਵਾਲ ਬੈਂਕ ਡਕੈਤੀ ਦੇ ਮਾਮਲੇ 'ਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਲਾਂਪੁਰ ਦਾਖਾ ਦੇ ਇਲਾਕੇ ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਸਾਢੇ ਸੱਤ ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਿਸ...
ਅਫ਼ਗ਼ਾਨਿਸਤਾਨ ਵਿਚ ਹੁਣ ਰਹਿ ਗਏ ਹਨ ਸਿਰਫ਼ 100 ਹਿੰਦੂ ਸਿੱਖ - ਅਫ਼ਗ਼ਾਨ ਸਿੱਖ ਆਗੂ
. . .  about 2 hours ago
ਨਵੀਂ ਦਿੱਲੀ, 13 ਅਗਸਤ - ਕਾਬੁਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਫ਼ਗ਼ਾਨ ਸਿੱਖ ਆਗੂ ਗੁਰਨਾਮ ਸਿੰਘ ਰਾਜਵੰਸ਼ੀ ਨੇ ਕਿਹਾ ਕਿ ਮੈਂ ਆਪਣੇ 6 ਪਰਿਵਾਰਿਕ ਮੈਂਬਰਾਂ ਨਾਲ ਅਫ਼ਗ਼ਾਨਿਸਤਾਨ ਤੋਂ ਆਇਆ ਹਾਂ। ਧਮਾਕੇ ਵਿਚ ਸਾਡਾ ਗੁਰਦੁਆਰਾ ਤਬਾਹ ਹੋ ਗਿਆ। ਅਫ਼ਗ਼ਾਨਿਸਤਾਨ ਵਿਚ ਹੁਣ ਸਿਰਫ਼ 100 ਹਿੰਦੂ ਸਿੱਖ ਰਹਿ...
ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  about 3 hours ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  about 4 hours ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  about 4 hours ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  about 4 hours ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  about 5 hours ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 5 hours ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  about 5 hours ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  about 6 hours ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  1 minute ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਕੀਤੀ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 13 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਵਫ਼ਦ ਨਾਲ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ...
ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  about 7 hours ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  about 7 hours ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਕਾਰ ਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇਕ ਸਾਲ ਦੇ ਬੱਚੇ ਸਣੇ 3 ਜਣਿਆਂ ਦੀ ਹੋਈ ਮੌਤ
. . .  about 6 hours ago
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਲੰਘੀ ਦੇਰ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ...
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਰੋਸ ਮਾਰਚ ਆਰੰਭ
. . .  about 8 hours ago
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਬੇ ਭਰ 'ਚ ਕੀਤੇ ਜਾ ਰਹੇ ਰੋਸ ਮਾਰਚ...
ਬੀਤੀ ਰਾਤ ਚੋਰਾਂ ਨੇ ਅਨਾਜ ਮੰਡੀ ਲੌਂਗੋਵਾਲ 'ਚੋਂ 6 ਮੋਟਰਾਂ ਕੀਤੀਆਂ ਚੋਰੀ
. . .  about 8 hours ago
ਲੌਂਗੋਵਾਲ, 13 ਅਗਸਤ (ਸ.ਸ.ਖੰਨਾ,ਵਿਨੋਦ)-ਬੀਤੀ ਰਾਤ ਅਨਾਜ ਮੰਡੀ ਲੌਂਗੋਵਾਲ 'ਚੋਂ ਇਕ ਆੜ੍ਹਤੀਏ ਦੀ ਦੁਕਾਨ ਅੰਦਰੋਂ ਚੋਰਾਂ ਨੇ ਪਾੜ ਲਾ ਕੇ ਮੋਟਰਾਂ ਚੋਰੀ ਕਰ ਲਈਆਂ ਹਨ। ਇਸ ਦੀ ਜਾਣਕਾਰੀ ਆੜ੍ਹਤੀ ਮੰਗਤ ਰਾਏ ਮੰਗੂ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਚੋਰਾਂ ਵਲੋਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਜੇਠ ਸੰਮਤ 554
ਵਿਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖ਼ਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਤਰਨਤਾਰਨ

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਵਾਤਾਵਰਨ ਕਮੇਟੀ ਦੀ ਮੀਟਿੰਗ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ) - ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਹੋਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸਕੱਤਰ ਸਿੰਘ ਬੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲਖਵਿੰਦਰ ਸਿੰਘ ਰੰਧਾਵਾ, ਸਿਵਲ ਸਰਜਨ ਡਾ. ਸੀਮਾ, ਐੱਸ.ਡੀ.ਐੱਮ. ਤਰਨ ਤਾਰਨ ਰਜਨੀਸ਼ ਅਰੋੜਾ, ਐੱਸ.ਡੀ.ਐੱਮ. ਪੱਟੀ ਸ਼੍ਰੀਮਤੀ ਅਲਕਾ ਕਾਲੀਆ, ਐੱਸ.ਡੀ.ਐੱਮ ਖਡੂਰ ਸਾਹਿਬ ਦੀਪਕ ਭਾਟੀਆ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਤੀਸ਼ ਕੁਮਾਰ ਤੋਂ ਇਲਾਵਾ ਪ੍ਰਦੂਸ਼ਣ ਕੰਟਰੋਲ ਬੋਰਡ, ਭੂਮੀ ਰੱਖਿਆ ਵਿਭਾਗ, ਡ੍ਰੇਨੇਜ਼ ਵਿਭਾਗ, ਖੇਤੀਬਾੜੀ ਵਿਭਾਗ ਅਤੇ ਨਗਰ ਕੌਸਲਾਂ ਦੇ ਕਾਰਜਸਾਧਕ ਅਫ਼ਸਰ ਵੀ ਹਾਜ਼ਰ ਸਨ | ਮੀਟਿੰਗ ਦੌਰਾਨ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਕਿਹਾ ਕਿ ਵਾਤਾਵਰਣ ਅਤੇ ਪਾਣੀ ਦੀ ਸਾਂਭ-ਸੰਭਾਲ ਸਬੰਧੀ ਨੈਸ਼ਨਲ ਗ੍ਰੀਨ ਟਿ੍ਬਿਊਨਲ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਯਕੀਨੀ ਬਣਾਈ ਜਾਵੇ | ਇਸ ਮੌਕੇ ਉਨ੍ਹਾਂ ਜ਼ਿਲ੍ਹੇ ਵਿਚ ਠੋਸ ਰਹਿੰਦ-ਖੂੰਹਦ ਦੇ ਪ੍ਰਬੰਧਨ, ਪਲਾਸਟਿਕ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ, ਬਾਇਓ ਮੈਡੀਕਲ ਵੇਸਟ ਦੀ ਸਾਂਭ-ਸੰਭਾਲ ਤੋਂ ਇਲਾਵਾ ਸੀਵਰੇਜ ਟ੍ਰੀਟਮੈਂਟ ਪਲਾਟਾਂ ਨੂੰ ਪੂਰੀ ਸਮਰੱਥਾ ਨਾਲ ਚਲਾਉਣ ਦੀ ਸਮੀਖਿਆ ਕੀਤੀ | ਉਨ੍ਹਾਂ ਕਿਹਾ ਕਿ ਸੀਵਰੇਜ ਦੇ ਪਾਣੀ ਨੂੰ ਸਾਫ-ਸੁਥਰਾ ਕਰਕੇ ਸਿੰਜਾਈ ਦੇ ਕੰਮਾਂ ਲਈ ਵਰਤੋਂ ਵਾਲੇ ਪ੍ਰਾਜੈਕਟਾਂ ਦੇ ਕੰਮਾਂ ਵਿਚ ਤੇਜ਼ੀ ਲਿਆਂਦੀ ਜਾਵੇ | ਉਨ੍ਹਾਂ ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਕੀਤੇ ਜਾ ਰਹੇ ਯਤਨਾਂ ਦਾ ਵੀ ਮੁਲਾਂਕਣ ਕੀਤਾ | ਇਸ ਦੌਰਾਨ ਉਨ੍ਹਾਂ ਵਲੋਂ ਜ਼ਿਲ੍ਹੇ ਵਿਚ ਚੱਲ ਰਹੇ ਟ੍ਰੀਟਮੈਂਟ ਪਲਾਟਾਂ ਵਲੋਂ ਪਾਣੀ ਸਾਫ ਕਰਨ ਲਈ ਨਿਰਧਾਰਿਤ ਟੀਚਿਆਂ ਦੀ ਪ੍ਰਾਪਤੀ ਲਈ ਉਨ੍ਹਾਂ ਸੀਵਰੇਜ ਬੋਰਡ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ |

ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਗਿ੍ਫ਼ਤਾਰ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ) - ਥਾਣਾ ਸਰਹਾਲੀ ਅਤੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਰਹਾਲੀ ਦੇ ਏ.ਐੱਸ.ਆਈ. ਬਲਦੇਵ ਰਾਜ ਨੇ ...

ਪੂਰੀ ਖ਼ਬਰ »

ਪੰਜਾਬ 'ਚ ਨਵੀਆਂ ਭਰਤੀਆਂ ਕਰਨ ਸਮੇਂ ਕੈਪਟਨ ਅਮਰਿੰਦਰ ਸਿੰਘ ਦੇ ਪਦ ਚਿੰਨ੍ਹਾਂ 'ਤੇ ਚੱਲਣ ਲੱਗੀ ਮਾਨ ਸਰਕਾਰ-ਗੌਰਮਿੰਟ ਟੀਚਰ ਯੂਨੀਅਨ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ) - ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਅਜੇ ਦੋ ਮਹੀਨੇ ਪੂਰੇ ਹੋਏ ਹਨ, ਇਸ ਸਰਕਾਰ ਨੇ ਆਪਣਾ ਅਸਲ ਚਿਹਰਾ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ | ਪੰਜਾਬ ਸਰਕਾਰ ਵਲੋਂ ਗ੍ਰਾਮ ਸੇਵਕਾਂ ਅਤੇ ਹੋਰ ਵੱਖ-ਵੱਖ ਵਰਗਾਂ ਦੀ ਭਰਤੀ ਵਾਸਤੇ ...

ਪੂਰੀ ਖ਼ਬਰ »

ਪੰਜਾਬ ਸਕਿੱਲ ਡਿਵੈੱਲਪਮੈਂਟ ਮਿਸ਼ਨ ਵਲੋਂ ਨੌਜਵਾਨਾਂ ਲਈ ਸ਼ੂਰੂ ਕੀਤੇ ਜਾਣਗੇ ਮੁਫ਼ਤ ਕਿੱਤਾ ਮੁਖੀ ਕੋਰਸ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ) - ਪੰਜਾਬ 'ਚ ਬੇਰੁਜ਼ਗਾਰੀ ਨੂੰ ਘਟਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਵੱਖ-ਵੱਖ ਸਕੀਮਾਂ ਅਧੀਨ ਗਰੀਬ ਪਰਿਵਾਰਾਂ ਦੇ ਨੌਜਵਾਨਾਂ ਨੂੰ ਮੁਫ਼ਤ ਵਿਚ ਕਿੱਤਾ ਮੁੱਖੀ ਕੋਰਸ ਕਰਵਾਏ ਜਾਂਦੇ ਹਨ | ਪੰਜਾਬ ਸਕਿੱਲ ਡਿਵੈਲਪਮੈਂਟ ...

ਪੂਰੀ ਖ਼ਬਰ »

ਸੀ.ਪੀ.ਆਈ. ਵਲੋਂ 28 ਨੂੰ ਮਹਿੰਗਾਈ, ਬੇਰੋਜ਼ਗਾਰੀ ਦੇ ਮੁੱਦੇ 'ਤੇ ਫੂਕਿਆ ਜਾਵੇਗਾ ਮੋਦੀ ਸਰਕਾਰ ਦਾ ਪੁਤਲਾ

ਚੋਹਲਾ ਸਾਹਿਬ, 23 ਜੁਲਾਈ (ਬਲਵਿੰਦਰ ਸਿੰਘ) - ਖੱਬੀਆਂ ਪਾਰਟੀਆਂ ਦੇਸ਼ ਪੱਧਰ ਤੇ ਮਹਿੰਗਾਈ, ਬੇਰੁਜ਼ਗਾਰੀ ਤੇ ਮੋਦੀ ਸਰਕਾਰ ਦੀ ਬੁਲਡੋਜ਼ਰ ਨੀਤੀ ਵਿਰੁੱਧ ਪੂਰੇ ਪੰਜਾਬ ਵਿਚ ਪ੍ਰਦਰਸ਼ਨ ਕਰ ਰਹੀਆਂ ਹਨ | ਜਿਸ ਤਹਿਤ ਹੀ ਸੀ.ਪੀ.ਆਈ. ਬਲਾਕ ਨੌਸ਼ਹਿਰਾ-ਚੋਹਲਾ ਸਾਹਿਬ ਦੇ ...

ਪੂਰੀ ਖ਼ਬਰ »

3 ਘਰਾਂ 'ਚੋਂ 6 ਮੋਬਾਈਲ ਫੋਨ ਅਤੇ ਨਕਦੀ ਚੋਰੀ

ਤਰਨ ਤਾਰਨ, 23 ਮਈ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ 3 ਘਰਾਂ 'ਚੋਂ ਅਣਪਛਾਤੇ ਵਿਅਕਤੀਆਂ ਵਲੋਂ 6 ਮੋਬਾਈਲ ਫੋਨ ਅਤੇ 8500 ਰੁਪਏ ਦੀ ਨਗਦੀ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਖਡੂਰ ਸਾਹਿਬ ਵਿਖੇ 'ਆਪ' ਦੇ ਦਫ਼ਤਰ ਦਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਉਦਘਾਟਨ

ਖਡੂਰ ਸਾਹਿਬ, 23 ਮਈ (ਰਸ਼ਪਾਲ ਸਿੰਘ ਕੁਲਾਰ) - ਬਦਲ-ਬਦਲ ਕੇ ਖੇਡ ਨੀਤੀ ਨਾਲ ਪੰਜਾਬ 'ਤੇ ਰਾਜ ਕਰਦੀਆਂ ਰਹੀਆਂ ਪਿਛਲੀਆਂ ਕਾਂਗਰਸ ਤੇ ਅਕਾਲੀ ਦੀਆਂ ਸਰਕਾਰਾਂ ਨੂੰ ਜਿਸ ਤਰ੍ਹਾਂ ਪੰਜਾਬ ਵਾਸੀਆਂ ਵਲੋਂ ਬਦਲਾਅ ਚਾਹੁੰਦਿਆਂ ਉਨ੍ਹਾਂ ਦੋਨੋਂ ਪਾਰਟੀਆਂ ਨੂੰ ਬੁਰੀ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 12 ਈ.ਟੀ.ਟੀ. ਅਧਿਆਪਕਾਂ ਨੂੰ ਪਦਉਨਤ ਕਰ ਕੇ ਬਣਾਇਆ ਸਕੂਲ ਮੁਖੀ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ) - ਸਿੱਖਿਆ ਨੂੰ ਹੋਰ ਬਿਹਤਰ ਬਣਾਉਣ, ਵਿਦਿਆਰਥੀਆਂ ਦੇ ਕੰਮ ਨੂੰ ਇਕ ਨਵੀਂ ਦਿਸ਼ਾ ਦੇਣ ਅਤੇ ਅਧਿਆਪਕ ਸਹਿਬਾਨ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੰਦੇ ਹੋਏ ਜ਼ਿਲ੍ਹੇ ਤਰਨ ਤਾਰਨ ਦੇ ਵੱਖ-ਵੱਖ ਕੈਟਾਗਰੀ ਨਾ ਸਬੰਧਤ ਈ.ਟੀ.ਟੀ. ਅਧਿਆਪਕਾਂ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਵਲੋਂ ਥਾਣਾ ਚੋਹਲਾ ਸਾਹਿਬ ਵਿਖੇ ਧਰਨਾ 3 ਨੂੰ- ਚੂਸਲੇਵੜ

ਚੋਹਲਾ ਸਾਹਿਬ, 23 ਮਈ (ਬਲਵਿੰਦਰ ਸਿੰਘ) - ਜਮਹੂਰੀ ਕਿਸਾਨ ਸਭਾ ਵਲੋਂ ਕਥਿਤ ਤੌਰ 'ਤੇ ਪੁਲਿਸ ਜ਼ਿਆਦਤੀਆਂ ਵਿਰੁੱਧ ਥਾਣਾ ਚੋਹਲਾ ਸਾਹਿਬ ਮੂਹਰੇ ਮਿਤੀ 3 ਜੂਨ ਨੂੰ ਧਰਨਾ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਮਹੂਰੀ ਕਿਸਾਨ ਸਭਾ ਦੇ ਆਗੂ ਹਰਭਜਨ ...

ਪੂਰੀ ਖ਼ਬਰ »

ਹਰੀਕੇ ਪੱਤਣ ਦੀ ਨਾਜਾਇਜ਼ ਕਬਜ਼ਾ ਛੁਡਾਈ ਪੰਚਾਇਤੀ ਜ਼ਮੀਨ ਦੀ ਵਿਭਾਗ ਨੇ ਕਰਵਾਈ ਖੁੱਲ੍ਹੀ ਬੋਲੀ

ਹਰੀਕੇ ਪੱਤਣ, 23 ਮਈ (ਸੰਜੀਵ ਕੁੰਦਰਾ) - ਕਸਬਾ ਹਰੀਕੇ ਪੱਤਣ ਦੀ 89 ਕਿੱਲੇ ਪੰਚਾਇਤੀ ਜ਼ਮੀਨ ਜੋ ਕਿ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਪੰਚਾਇਤੀ ਵਿਭਾਗ ਵਲੋਂ 15 ਮਈ ਨੂੰ ਨਾਜਾਇਜ਼ ਕਬਜ਼ੇ ਤੋਂ ਛੁਡਾਈ ਗਈ ਸੀ, ਜਿਸ ਦੀ ਖੁੱਲ੍ਹੀ ਬੋਲੀ ਸ੍ਰੀ ...

ਪੂਰੀ ਖ਼ਬਰ »

ਬੱਚਿਆਂ 'ਚ ਅਲਰਜੀ ਦੇ ਲੱਛਣਾਂ ਨੂੰ ਅਣਗੌਲਿਆ ਨਾ ਕਰੋ-ਡਾ. ਸੁਪਿ੍ਯਾ

ਤਰਨ ਤਾਰਨ, 23 ਮਈ (ਪਰਮਜੀਤ ਜੋਸ਼ੀ) - ਬੱਚਿਆਂ ਵਿਚ ਅਲਰਜੀ ਦੇ ਕਈ ਲੱਛਣ ਹੋ ਸਕਦੇ ਹਨ ਕਿਉਂਕਿ ਬੱਚਿਆਂ ਵਿਚ ਅਲਰਜੀ ਵੱਡਿਆ ਨਾਲੋਂ ਜ਼ਿਆਦਾ ਹੁੰਦੀ ਹੈ ਤੇ ਅਗਰ ਕਿਸੇ ਬੱਚੇ 'ਚ ਅਲਰਜੀ ਦੇ ਲੱਛਣ ਦਿਖਾਈ ਦੇਣ ਤਾਂ ਉਹ ਤੁਰੰਤ ਮਾਹਿਰ ਡਾਕਟਰ ਪਾਸੋਂ ਬੱਚਿਆਂ ਦਾ ਚੈੱਕਅੱਪ ...

ਪੂਰੀ ਖ਼ਬਰ »

ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ ਰਹੇਗੀ-ਟਰਾਂਸਪੋਰਟ ਮੰਤਰੀ ਭੁੱਲਰ

ਹਰੀਕੇ ਪੱਤਣ, 23 ਮਈ (ਸੰਜੀਵ ਕੁੰਦਰਾ) - ਔਰਤਾਂ ਨੂੰ ਬੱਸਾਂ 'ਚ ਮੁਫ਼ਤ ਬੱਸ ਸਫਰ ਦੀ ਸਹੂਲਤ ਸਰਕਾਰ ਵਲੋਂ ਬੰਦ ਨਹੀਂ ਕੀਤੀ ਜਾ ਰਹੀ ਅਤੇ ਪਹਿਲਾਂ ਦੀ ਤਰ੍ਹਾਂ ਹੀ ਔਰਤਾਂ ਲਈ ਮੁਫਤ ਬੱਸ ਸਫਰ ਦੀ ਸਹੂਲਤ ਜਾਰੀ ਹੈ | ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਟਰਾਂਸਪੋਰਟ ਮੰਤਰੀ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਹਰੀ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਜਾਨੋਂ ਮਾਰਨ ਦੀ ਨੀਅਤ ਨਾਲ ਫਾਇਰ ਕਰਨ 'ਤੇ ਮਾਮਲਾ ਦਰਜ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ) - ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਉਸ ਉਪਰ ਫਾਈਰ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਤੋਂ ਇਲਾਵਾ 10-12 ਅਣਪਛਾਤੇ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ...

ਪੂਰੀ ਖ਼ਬਰ »

ਵਿਅਕਤੀ ਦਾ ਨਾਂਅ ਮੁਕੱਦਮੇ 'ਚੋਂ ਬਾਹਰ ਕਰਵਾਉਣ 'ਤੇ ਮਾਰੀ 3 ਲੱਖ ਦੀ ਠੱਗੀ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ) - ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਜਿਸ ਖਿਲਾਫ਼ ਪੁਲਿਸ ਵਲੋਂ ਕਤਲ ਤੋਂ ਇਲਾਵਾ ਹੋਰ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ, ਦਾ ਨਾਂਅ ਪੁਲਿਸ ਮੁਕੱਦਮੇ ਵਿਚੋਂ ਬਾਹਰ ਕਰਵਾਉਣ ਦੇ ਨਾਂਅ 'ਤੇ ਇਕ ਵਿਅਕਤੀ ਵਲੋਂ 3 ...

ਪੂਰੀ ਖ਼ਬਰ »

ਸ਼ਾਂਤਮਈ ਹੋ ਨਿੱਬੜੀਆਂ ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ

ਤਰਨ ਤਾਰਨ, 23 ਮਈ (ਵਿਕਾਸ ਮਰਵਾਹਾ) - ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਵਿਚ ਕਰਵਾਈ ਜਾ ਰਹੀਆਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਸ਼ਾਂਤਮਈ ਮਾਹੌਲ 'ਚ ਸੰਪੰਨ ਹੋਈਆਂ | ਇਸ ਸੰਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ...

ਪੂਰੀ ਖ਼ਬਰ »

ਜੇਕਰ ਪ੍ਰਧਾਨ ਮੰਤਰੀ ਦੇ ਕਾਤਲ ਨੂੰ ਰਿਹਾਈ ਮਿਲ ਸਕਦੀ ਹੈ ਤਾਂ ਬੰਦੀ ਸਿੰਘਾਂ ਨੂੰ ਕਿਉਂ ਨਹੀਂ-ਅਰੋੜਾ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ) - ਜੇਕਰ ਪ੍ਰਧਾਨ ਮੰਤਰੀ ਦੇ ਕਾਤਲ ਨੂੰ 31 ਸਾਲ ਬਾਅਦ ਰਿਹਾਈ ਮਿਲ ਸਕੀ ਹੈ ਤਾਂ ਬੰਦੀ ਸਿੰਘਾਂ ਨੂੰ ਕਿਉਂ ਨਹੀਂ | ਸਾਡੇ ਦੇਸ਼ ਦੀ ਸੁਪਰੀਮ ਕੋਰਟ ਕਾਨੂੰਨ ਦੀ ਧਾਰਾ 142 ਦੇ ਅਨੁਸਾਰ ਜੇਲ੍ਹ ਵਿਚੋਂ ਕਿਸੇ ਨੁੰ ਵੀਰਿਹਾਅ ਕਰਕੇ ਉਸ ਤੇ ਹੋ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬਲਾਕ ਪੱਧਰੀ ਕਮੇਟੀ ਦਾ ਗਠਨ

ਚੋਹਲਾ ਸਾਹਿਬ, 23 ਮਈ (ਬਲਵਿੰਦਰ ਸਿੰਘ) - ਕਸਬਾ ਚੋਹਲਾ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਉਘੇ ਕਿਸਾਨ ਆਗੂ ਬਲਵੰਤ ਸਿੰਘ ਜੌਣੇਕੇ ਅਤੇ ਬਾਬਾ ਬਲਵਿੰਦਰ ਸਿੰਘ ਚੋਹਲਾ ਖੁਰਦ ਦੇ ਯਤਨਾਂ ਸਦਕਾ ਬਲਾਕ ਚੋਹਲਾ ਸਾਹਿਬ ਦੇ ਆਲੇ ਦੁਆਲੇ ਦੇ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਾਂ ਵਲੋਂ ਡੀ.ਈ.ਓ. ਦਫ਼ਤਰ ਵਿਖੇ ਧਰਨਾ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ) - ਮਿਡ ਡੇ ਮੀਲ ਵਰਕਰ ਯੂਨੀਅਨ ਵਲੋਂ ਵਰਕਰ ਦੀ ਬਹਾਲੀ ਨੂੰ ਲੈ ਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਦਫ਼ਤਰ ਧਰਨਾ ਦਿੱਤਾ ਗਿਆ ਜਿਸ ਦੀ ਪ੍ਰਧਾਨਗੀ ਜ਼ਿਲ੍ਹੇ ਦੀ ਜਨਰਲ ਸਕੱਤਰ ਰਜਵੰਤ ਕੌਰ ਮਰਹਾਣਾ ਕੀਤੀ | ਇਸ ਮੌਕੇ ਪ.ਸ.ਸ.ਫ ਦੇ ਸੀਨੀਅਰ ਮੀਤ ...

ਪੂਰੀ ਖ਼ਬਰ »

ਖੱਬੀਆਂ ਪਾਰਟੀਆਂ 25 ਤੋਂ 31 ਤੱਕ ਮਹਿੰਗਾਈ ਵਿਰੁੱਧ ਪ੍ਰਦਰਸ਼ਨ ਕਰਨਗੀਆਂ-ਮਾੜੀਮੇਘਾ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ) - ਦੇਸ਼ ਦੀਆਂ ਖੱਬੀਆਂ ਪਾਰਟੀਆਂ ਦੇ ਫਰੰਟ ਨੇ ਸੱਦਾ ਦਿੱਤਾ ਹੈ ਕਿ ਮੋਦੀ ਸਰਕਾਰ ਦੀ ਮਹਿੰਗਾਈ, ਬੇਰੁਜ਼ਗਾਰੀ, ਫਿਰਕਾਪ੍ਰਸਤੀ ਤੇ ਬਲਡੋਜ਼ਰ ਨੀਤੀ ਵਿਰੁੱਧ ਦੇਸ਼ ਭਰ ਵਿਚ ਪ੍ਰਦਰਸ਼ਨ ਕੀਤੇ ਜਾਣ | ਇਸ ਦੇ ਮੱਦੇਨਜ਼ਰ ਸੀ.ਪੀ.ਆਈ, ...

ਪੂਰੀ ਖ਼ਬਰ »

ਮੈਡੀਕਲ ਅਫ਼ਸਰ ਨਾਲ ਦੁਰਵਿਹਾਰ ਕਰਨ 'ਤੇ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 23 ਮਈ (ਪਰਮਜੀਤ ਜੋਸ਼ੀ) - ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਮੈਡੀਕਲ ਅਫਸਰ ਦੀ ਸਰਕਾਰੀ ਡਿਊਟੀ ਵਿਚ ਵਿਘਨ ਪਾਉਣ ਅਤੇ ਦੁਰਵਿਹਾਰ ਕਰਨ ਦੇ ਦੋਸ਼ ਹੇਠ ਪਤੀ-ਪਤਨੀ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਿਟੀ ਤਰਨ ਤਾਰਨ ਵਿਖੇ ਡਾ. ਹਰਪੁਨੀਤ ਕੌਰ ਪਤਨੀ ਡਾ. ...

ਪੂਰੀ ਖ਼ਬਰ »

ਸਟੇਟ ਐਵਾਰਡੀ ਸੁਖਵਿੰਦਰ ਸਿੰਘ ਧਾਮੀ ਨੇ ਬਤੌਰ ਸੈਂਟਰ ਹੈੱਡ ਟੀਚਰ ਅਹੁਦਾ ਸੰਭਾਲਿਆ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ) - ਆਪਣੀ ਬਿਹਤਰੀਨ ਕਾਰਜਸ਼ੈਲੀ ਸਦਕਾ ਪੂਰੇ ਪੰਜਾਬ ਵਿਚ ਵਿਲੱਖਣ ਪਛਾਣ ਬਣਾਉਣ ਵਾਲੇ ਅਤੇ ਆਪਣੀ ਮਿਹਨਤ, ਕਾਬਲੀਅਤ ਅਤੇ ਮਜ਼ਬੂਤ ਇਰਾਦਿਆਂ ਸਦਕਾ ਸਟੇਟ ਐਵਾਰਡ ਹਾਸਲ ਕਰਨ ਵਾਲੇ ਮਿਹਨਤੀ, ਦਿ੍ੜ ਸੰਕਲਪੀ ਸੁਖਵਿੰਦਰ ਸਿੰਘ ਧਾਮੀ ਨੇ ...

ਪੂਰੀ ਖ਼ਬਰ »

ਜੂਨ ਮਹੀਨੇ 'ਚ ਐਡਵੇਂਚਰ ਸਪੋਰਟਸ ਟੂਰ ਹਿਮਾਚਲ ਲਈ ਹੋਵੇਗੀ ਰਵਾਨਾ-ਰਮੇਸ਼ ਚੰਦੇਲ

ਤਰਨਤਾਰਨ, 23 ਮਈ (ਵਿਕਾਸ ਮਰਵਾਹਾ) - ਕਲਾ ਸੁਮਨ ਰੰਗਮੰਗ ਦੇ ਡਾਇਰੈਕਟਰ ਅਤੇ ਹਿਮਾਚਲ ਪੰਜਾਬ ਐਡਵੇਂਚਰ ਐਸੋਸੀਏਸ਼ਨ ਦੇ ਪ੍ਰੋਗਰਾਮ ਕੋਆਰਡੀਨੇਟਰ ਰਮੇਸ਼ ਸਿੰਘ ਚੰਦੇਲ ਨੇ ਦੱਸਿਆ ਕਿ ਜਲੰਧਰ, ਅੰਮਿ੍ਤਸਰ, ਤਰਨਤਾਰਨ ਦੇ ਕੁਝ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਵਿਖੇ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਸੰਪੰਨ

ਗੋਇਦਵਾਲ ਸਾਹਿਬ, 23 ਮਈ (ਸਕੱਤਰ ਸਿੰਘ ਅਟਵਾਲ )- ਇਲਾਕੇ ਦੀ ਨਾਮਵਰ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੋਇਦਵਾਲ ਸਾਹਿਬ ਵਿਖੇ ਸਿੱਖਿਆ ਵਿਭਾਗ ਵਲੋਂ ਲਈਆਂ ਜਾ ਰਹੀਆਂ ਦੱਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਵਾਂ ਅਮਨ ਅਮਾਨ ਨਾਲ ਸਮਾਪਤ ਹੋਈਆਂ | ...

ਪੂਰੀ ਖ਼ਬਰ »

ਮਾਂ ਭੱਦਰਕਾਲੀ ਮੇਲਾ 26 ਤੇ ਸ਼ਨੀ ਜੈਅੰਤੀ 30 ਨੂੰ ਮਨਾਏ ਜਾਣਗੇ-ਪ੍ਰਧਾਨ ਬਿੱਟੂ

ਤਰਨ ਤਾਰਨ, 23 ਮਈ (ਵਿਕਾਸ ਮਰਵਾਹਾ) - ਸ੍ਰੀ ਸਨਾਤਨ ਧਰਮ ਸਭਾ ਤਰਨ ਤਾਰਨ ਦੀ ਇਕ ਅਹਿਮ ਮੀਟਿੰਗ ਸ੍ਰੀ ਠਾਕੁਰ ਦੁਆਰਾ ਮਦਨ ਮੋਹਨ ਮੰਦਰ ਦੇ ਗੀਤਾ ਭਵਨ ਵਿਖੇ ਪ੍ਰਧਾਨ ਪ੍ਰਮੋਦ ਕੁਮਾਰ ਬਿੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਠਾਕੁਰ ਦੁਆਰਾ ਮਦਨ ਮੋਹਨ ਮੰਦਰ ...

ਪੂਰੀ ਖ਼ਬਰ »

ਬਿਜਲੀ ਦੇ ਭਖਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ 2 ਨੂੰ ਦਿੱਤਾ ਜਾਵੇਗਾ ਧਰਨਾ-ਬੀ.ਕੇ.ਯੂ. ਡਕੌਂਦਾ

ਸਰਾਏ ਅਮਾਨਤ ਖਾਂ, 23 ਮਈ (ਨਰਿੰਦਰ ਸਿੰਘ ਦੋਦੇ) - ਬੀ.ਕੇ.ਯੂ. ਡਕੌਂਦਾ ਜਥੇਬੰਦੀ ਦੇ ਬਲਾਕ ਗੰਡੀਵਿੰਡ ਦੇ ਅਹੁਦੇਦਾਰਾਂ ਦੀ ਬੈਠਕ ਪਿੰਡ ਗੰਡੀਵਿੰਡ ਵਿਚ ਹੋਈ, ਜਿਸ ਵਿਚ ਆਉਣ ਵਾਲੇ ਝੋਨੇ ਦੇ ਸੀਜ਼ਨ ਵਿਚ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਦੇਣ ਲਈ ਪਾਵਰਕਾਮ ਦੇ ਸਰਕਲ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕਾਂ 'ਚ ਤਬਦੀਲ ਕਰਨ ਦੀ ਬਜਾਏ ਸਰਕਾਰ ਸਬ-ਸੈਂਟਰਾਂ ਦਾ ਵਿਸਥਾਰ ਕਰੇ-ਹਰਮੀਤ ਸੰਧੂ

ਝਬਾਲ, 23 ਮਈ (ਸੁਖਦੇਵ ਸਿੰਘ) - ਸੂਬਾ ਸਰਕਾਰ ਵਲੋਂ 1600 ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕ ਵਿਚ ਬਦਲਣ ਦੇ ਲਏ ਗਏ ਫੈਸਲੇ ਨੂੰ ਮੰਦਭਾਗਾ ਦੱਸਦਿਆਂ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਇਸ ਫੈਸਲੇ ਨੂੰ ਤਰੁੰਤ ਖਾਰਜ ਕਰਨ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

'ਕਿੱਦਣ ਕਹੋ' ਵਾਲੇ ਕਸ਼ਮੀਰ ਸਿੰਘ ਸੰਘਾ ਤਰਨਤਾਰਨ ਦੇ ਸਰਕਾਰੀ ਕਾਲਜ 'ਚ ਪਹੁੰਚੇ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ) - ਸ਼ੋਸ਼ਲ ਮੀਡੀਆ ਰਾਹੀਂ ਸਟਾਰ ਬਣੇ ਕਸ਼ਮੀਰ ਸਿੰਘ ਸੰਘਾ ਤਰਨ ਤਾਰਨ ਦੇ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਵਿਚ ਪਿ੍ੰਸੀਪਲ ਡਾ. ਐਚ.ਐਸ. ਭੱਲਾ ਦੇ ਸੱਦੇ 'ਤੇ ਪਹੁੰਚੇ ਜਿਥੇ ਉਹ ਵਿਦਿਆਰਥੀਆਂ ਦੇ ਰੂਬਰੂ ਅਤੇ ਉਨ੍ਹਾਂ ਨੂੰ ਅਪੀਲ ...

ਪੂਰੀ ਖ਼ਬਰ »

ਐਜੂਕੇਸ਼ਨ ਕਾਲਜ, ਖਡੂਰ ਸਾਹਿਬ ਦਾ ਈ.ਟੀ.ਟੀ. ਦਾ ਨਤੀਜਾ ਰਿਹਾ ਸ਼ਾਨਦਾਰ

ਖਡੂਰ ਸਾਹਿਬ, 23 ਮਈ (ਰਸ਼ਪਾਲ ਸਿੰਘ ਕੁਲਾਰ) - ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਦੀ ਅਗਵਾਈ ਵਿਚ ਹੇਠ ਚੱਲ ਰਹੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ ਵਿਖੇ ਈ.ਟੀ.ਟੀ. ਕੋਰਸ ਸੈਸ਼ਨ 2019-21 ਸਾਲ ਦੂਸਰਾ ਦਾ ਨਤੀਜਾ ਸ਼ਾਨਦਾਰ ਰਿਹਾ | ਇਨ੍ਹਾਂ ਵਿਦਿਆਰਥੀਆਂ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਜੀ ਚੈਰੀਟੇਬਲ ਹਸਪਤਾਲ ਦੇ ਡਾਕਟਰਾਂ ਨੇ ਕੈਂਸਰ ਪੀੜਤ ਔਰਤ ਦਾ ਆਪ੍ਰੇਸ਼ਨ ਕਰਕੇ ਜਾਨ ਬਚਾਈ

ਝਬਾਲ, 23 ਮਈ (ਸਰਬਜੀਤ ਸਿੰਘ, ਸੁਖਦੇਵ ਸਿੰਘ) - ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੇ ਬਾਬਾ ਬੁੱਢਾ ਸਾਹਿਬ ਜੀ ਚੈਰੀਟੇਬਲ ਹਸਪਤਾਲ ਬੀੜ ਸਾਹਿਬ ਵਿਖੇ ਇਕ ਗਰੀਬ ਪਰਿਵਾਰ ਦੀ ਔਰਤ ਜੋ ਕਿ ਕੈਂਸਰ ਪੀੜਤ ਸੀ ਅਤੇ ਮਹਿੰਗਾ ਇਲਾਜ ਕਰਾਉਣ ਤੋਂ ਅਸਮਰੱਥ ਸੀ ਜਿਸ ਦਾ ...

ਪੂਰੀ ਖ਼ਬਰ »

ਲਾਲ ਝੰਡਾ ਪੇਂਡੂ ਚੌਂਕੀਦਾਰਾ ਯੂਨੀਅਨ ਵਲੋਂ ਹੱਕੀ ਮੰਗਾਂ ਸੰਬੰਧੀ ਮੰਗ ਪੱਤਰ ਦਿੱਤਾ

ਖਡੂਰ ਸਾਹਿਬ, 23 ਮਈ (ਰਸ਼ਪਾਲ ਸਿੰਘ ਕੁਲਾਰ) - ਲਾਲ ਝੰਡਾ ਪੇਂਡੂ ਚੌਂਕੀਦਾਰਾਂ ਯੂਨੀਅਨ ਪੰਜਾਬ ਸੀਟੂ ਦੇ ਵਫ਼ਦ ਨੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਨੀਲੋਂ ਅਤੇ ਸੁਰਿੰਦਰ ਸਿੰਘ ਪ੍ਰੈੱਸ ਸਕੱਤਰ ਪੰਜਾਬ ਦੀ ਅਗਵਾਈ 'ਚ ਬ੍ਰਹਮ ਸ਼ੰਕਰ ਜਿੰਪਾ ਮਾਲ ਮੰਤਰੀ ਪੰਜਾਬ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ 2 ਦਿਨਾ ਸਾਲਾਨਾ ਜੋੜ ਮੇਲਾ ਸਮਾਪਤ

ਸੁਰਸਿੰਘ, 23 ਮਈ (ਧਰਮਜੀਤ ਸਿੰਘ) - ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਨਗਰ ਸੁਰਸਿੰਘ ਵਿਖੇ ਪਵਿੱਤਰ ਚਰਨ ਪਾਉਣ ਦਾ 2 ਦਿਨਾਂ ਸਾਲਾਨਾ ਜੋੜ ਮੇਲਾ ਜੋ ਬੀਤੇ ਕੱਲ੍ਹ ਤੋਂ ਉਨ੍ਹਾਂ ਦੇ ਸਥਾਨਕ ਇਤਿਹਾਸਕ ਅਸਥਾਨ ਵਿਖੇ ਦੇਸ਼ ਵਿਦੇਸ਼ ਦੀਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ

ਖਡੂਰ ਸਾਹਿਬ, 23 ਮਈ (ਰਸਪਾਲ ਸਿੰਘ ਕੁਲਾਰ) - ਬਾਬਾ ਉੱਤਮ ਸਿੰਘ ਦੁਆਰਾ ਸਥਾਪਿਤ ਅਤੇ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਵਿਖੇ ਸ਼ੈਸਨ 2021-22 ਦੀ ਸੰਪੂਰਨਤਾ ਸਮੇਂ ਯੂਨੀਵਰਸਿਟੀ ਇਮਤਿਹਾਨਾਂ ਵਿਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX