ਤਾਜਾ ਖ਼ਬਰਾਂ


ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ
. . .  9 minutes ago
ਚੰਡੀਗੜ੍ਹ, 13 ਅਗਸਤ - ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਿਦਾਇਤਾਂ ਅਨੁਸਾਰ ਸਰਕਾਰੀ, ਗੈਰ ਸਰਕਾਰੀ ਦਫ਼ਤਰਾਂ, ਵਿੱਦਿਅਕ ਅਦਾਰਿਆਂ ਤੇ ਹੋਰ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਯਕੀਨੀ ਬਣਾਇਆ ਜਾਵੇ। ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ, ਜਨਤਕ ਥਾਵਾਂ...
ਬਾਸਮਤੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ
. . .  38 minutes ago
ਚੰਡੀਗੜ੍ਹ, 13 ਅਗਸਤ - ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਸਮਤੀ ਦੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਅਨੁਸਾਰ ਕਈ ਉੱਲੀ ਨਾਸ਼ਕਾਂ...
‍ਦੇਤਵਾਲ ਬੈਂਕ ਡਕੈਤੀ ਦੇ ਮਾਮਲੇ 'ਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਲਾਂਪੁਰ ਦਾਖਾ ਦੇ ਇਲਾਕੇ ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਸਾਢੇ ਸੱਤ ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਿਸ...
ਅਫ਼ਗ਼ਾਨਿਸਤਾਨ ਵਿਚ ਹੁਣ ਰਹਿ ਗਏ ਹਨ ਸਿਰਫ਼ 100 ਹਿੰਦੂ ਸਿੱਖ - ਅਫ਼ਗ਼ਾਨ ਸਿੱਖ ਆਗੂ
. . .  about 1 hour ago
ਨਵੀਂ ਦਿੱਲੀ, 13 ਅਗਸਤ - ਕਾਬੁਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਫ਼ਗ਼ਾਨ ਸਿੱਖ ਆਗੂ ਗੁਰਨਾਮ ਸਿੰਘ ਰਾਜਵੰਸ਼ੀ ਨੇ ਕਿਹਾ ਕਿ ਮੈਂ ਆਪਣੇ 6 ਪਰਿਵਾਰਿਕ ਮੈਂਬਰਾਂ ਨਾਲ ਅਫ਼ਗ਼ਾਨਿਸਤਾਨ ਤੋਂ ਆਇਆ ਹਾਂ। ਧਮਾਕੇ ਵਿਚ ਸਾਡਾ ਗੁਰਦੁਆਰਾ ਤਬਾਹ ਹੋ ਗਿਆ। ਅਫ਼ਗ਼ਾਨਿਸਤਾਨ ਵਿਚ ਹੁਣ ਸਿਰਫ਼ 100 ਹਿੰਦੂ ਸਿੱਖ ਰਹਿ...
ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  about 2 hours ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  about 3 hours ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  about 3 hours ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  about 3 hours ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 4 hours ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  about 4 hours ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  about 4 hours ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  about 4 hours ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 13 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਵਫ਼ਦ ਨਾਲ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ...
ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  about 6 hours ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  about 6 hours ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਕਾਰ ਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇਕ ਸਾਲ ਦੇ ਬੱਚੇ ਸਣੇ 3 ਜਣਿਆਂ ਦੀ ਹੋਈ ਮੌਤ
. . .  about 5 hours ago
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਲੰਘੀ ਦੇਰ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ...
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਰੋਸ ਮਾਰਚ ਆਰੰਭ
. . .  about 6 hours ago
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਬੇ ਭਰ 'ਚ ਕੀਤੇ ਜਾ ਰਹੇ ਰੋਸ ਮਾਰਚ...
ਬੀਤੀ ਰਾਤ ਚੋਰਾਂ ਨੇ ਅਨਾਜ ਮੰਡੀ ਲੌਂਗੋਵਾਲ 'ਚੋਂ 6 ਮੋਟਰਾਂ ਕੀਤੀਆਂ ਚੋਰੀ
. . .  1 minute ago
ਲੌਂਗੋਵਾਲ, 13 ਅਗਸਤ (ਸ.ਸ.ਖੰਨਾ,ਵਿਨੋਦ)-ਬੀਤੀ ਰਾਤ ਅਨਾਜ ਮੰਡੀ ਲੌਂਗੋਵਾਲ 'ਚੋਂ ਇਕ ਆੜ੍ਹਤੀਏ ਦੀ ਦੁਕਾਨ ਅੰਦਰੋਂ ਚੋਰਾਂ ਨੇ ਪਾੜ ਲਾ ਕੇ ਮੋਟਰਾਂ ਚੋਰੀ ਕਰ ਲਈਆਂ ਹਨ। ਇਸ ਦੀ ਜਾਣਕਾਰੀ ਆੜ੍ਹਤੀ ਮੰਗਤ ਰਾਏ ਮੰਗੂ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਚੋਰਾਂ ਵਲੋਂ...
ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਮੌਕੇ 'ਤੇ ਮੌਤ
. . .  about 7 hours ago
ਸ੍ਰੀ ਚਮਕੌਰ ਸਾਹਿਬ , 13 ਅਗਸਤ (ਜਗਮੋਹਨ ਸਿੰਘ ਨਾਰੰਗ)- ਅੱਜ ਤੜਕੇ ਪੌਣੇ ਚਾਰ ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਡਿਊਟੀ ਦੇਣ ਆ ਰਹੇ ਮੁਲਾਜ਼ਮ ਗੁਰਮੁਖ ਸਿੰਘ ਪਿੰਡ ਪਿੱਪਲ ਮਾਜਰਾ ਦੀ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ ਹੋ ਗਈ...
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ 'ਚ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਵਲੋਂ ਅੰਮ੍ਰਿਤਸਰ ਵਿਖੇ ਕੱਢਿਆ ਰੋਸ ਮਾਰਚ
. . .  about 7 hours ago
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਰੋਸ ਮਾਰਚ ਕਰਨ ਦੇ ਐਲਾਨ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ...
ਫਰੀਦਕੋਟ ਦੀ ਕੇਂਦਰੀ ਜੇਲ੍ਹ ਫ਼ਿਰ ਵਿਵਾਦਾਂ 'ਚ, ਮਿਲੇ 32 ਮੋਬਾਈਲ ਫ਼ੋਨ
. . .  about 6 hours ago
ਫਰੀਦਕੋਟ, 13 ਅਗਸਤ (ਜਸਵੰਤ ਪੁਰਬਾ)-ਕੇਂਦਰੀ ਮਾਡਰਨ ਜੇਲ੍ਹ 'ਚ ਵੱਡੀ ਮਾਤਰਾ 'ਚ ਮੋਬਾਈਲ ਫੋਨ ਬਰਾਮਦ ਕੀਤੇ ਹਨ। ਜੇਲ੍ਹ ਪ੍ਰਬੰਧਨ ਨੇ ਜੇਲ੍ਹ ਦੇ ਵੱਖ-ਵੱਖ ਵਾਰਡਾਂ ਦੀ ਕੀਤੀ ਚੈਕਿੰਗ ਦੌਰਾਨ 32 ਮੋਬਾਈਲ ਫ਼ੋਨ, 3 ਚਾਰਜਰ, 1 ਸਮਾਰਟ ਘੜੀ ਬਰਾਮਦ ਕੀਤੀ...
ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਆਏ ਸਾਹਮਣੇ
. . .  about 8 hours ago
ਨਵੀਂ ਦਿੱਲੀ, 13 ਅਗਸਤ-ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20,018 ਰਿਕਵਰੀ ਹੋਈ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
. . .  about 9 hours ago
ਨਵੀਂ ਦਿੱਲੀ, 13 ਅਗਸਤ-ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
⭐ਮਾਣਕ - ਮੋਤੀ⭐
. . .  about 9 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਜੇਠ ਸੰਮਤ 554
ਵਿਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖ਼ਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਲੁਧਿਆਣਾ

ਨਗਰ ਨਿਗਮ ਦੀ ਬਹੁਮੰਜ਼ਿਲਾ ਪਾਰਕਿੰਗ ਸਹੂਲਤਾਂ ਤੋਂ ਸੱਖਣੀ

ਲੁਧਿਆਣਾ, 23 ਮਈ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਨੂੰ ਸਮਾਰਟ ਸਿਟੀ ਬਣਾਉਣ ਦੇ ਯਤਨ ਕਰਨ ਦੇ ਵੱਡੇ-ਵੱਡੇ ਦਾਅਵੇ ਤਾਂ ਕੀਤੇ ਜਾ ਰਹੇ ਹਨ, ਪਰ ਇਸਦੀ ਬਹੁਮੰਜ਼ਿਲਾ ਪਾਰਕਿੰਗ ਖੁਦ ਸਹੂਲਤਾਂ ਤੋਂ ਸੱਖਣੀ ਪਈ ਹੈ | ਹਾਲਾਂਕਿ ਇਸ ਪਾਰਕਿੰਗ ਦਾ ਠੇਕਾ ਨਿਗਮ ਵਲੋਂ ਠੇਕੇਦਾਰ ਨੂੰ ਕਰੋੜਾਂ ਰੁਪਏ ਵਿਚ ਦਿੱਤਾ ਗਿਆ ਹੈ, ਪਰ ਲੋਕਾਂ ਲਈ ਨਿਗਮ ਵਲੋਂ ਕੋਈ ਵੀ ਸਹੂਲਤ ਉਪਲਬੱਧ ਨਹੀਂ ਕਰਵਾਈ ਗਈ ਹੈ | ਅੱਜ ਜਦੋਂ 'ਅਜੀਤ' ਦੀ ਟੀਮ ਵਲੋਂ ਉਕਤ ਬਹੁਮੰਜ਼ਿਲਾ ਪਾਰਕਿੰਗ ਦਾ ਦੌਰਾ ਕੀਤਾ ਗਿਆ ਤਾਂ ਦੇਖਿਆ ਕਿ ਉਕਤ ਪਾਰਕਿੰਗ ਵਿਚ ਨਿਗਮ ਵਲੋਂ ਪਾਣੀ ਦੀ ਕੋਈ ਵੀ ਸਹੂਲਤ ਉਪਲਬੱਧ ਨਹੀਂ ਹੈ ਤੇ ਪਾਣੀ ਦਾ ਪਾਰਕਿੰਗ ਵਿਚ ਜੋ ਵੀ ਥੋੜ੍ਹਾ ਬਹੁਤਾ ਪ੍ਰਬੰਧ ਕੀਤਾ ਗਿਆ ਹੈ, ਉਹ ਠੇਕੇਦਾਰ ਵਲੋਂ ਹੀ ਕੀਤਾ ਗਿਆ ਹੈ | ਦੂਜਾ ਪਾਰਕਿੰਗ ਵਿਚ ਨਿਗਮ ਪ੍ਰਸ਼ਾਸਨ ਵਲੋਂ ਅੱਗ ਬੁਝਾਉਣ ਵਾਲੇ ਯੰਤਰ ਵੀ ਨਹੀਂ ਉਪਲਬੱਧ ਕਰਵਾਏ ਗਏ ਹਨ, ਜੋ ਯੰਤਰ ਉੱਥੇ ਹੈ ਵੀ ਉਹ ਵੀ ਖਰਾਬ ਹੋ ਚੁੱਕੇ ਹਨ ਅਤੇ ਮਿੱਟੀ ਘੱਟੇ ਦੀ ਭੇਟ ਚੜ੍ਹ ਚੁੱਕੇ ਹਨ | ਨਿਗਮ ਪ੍ਰਸ਼ਾਸਨ ਵਲੋਂ ਇਸ ਪਾਰਕਿੰਗ ਵਿਚ ਦੋ ਲਿਫਟਾਂ ਵੀ ਲਗਾਈਆਂ ਹੋਈਆਂ ਹਨ ਜੋ ਪਿਛਲੇ ਕਈ ਸਾਲਾਂ ਤੋਂ ਬੰਦ ਪਈਆਂ ਹਨ ਤੇ ਖਸਤਾ ਹਾਲਤ ਵਿਚ ਹਨ | ਇਸ ਪਾਰਕਿੰਗ ਵਿਚ ਲੋਕਾਂ ਦੀ ਸਹੂਲਤ ਲਈ ਬਣਾਇਆ ਗਿਆ ਬਾਥਰੂਮ ਵੀ ਗੰਦਗੀ ਨਾਲ ਭਰਿਆ ਹੋਣ ਦੇ ਨਾਲ-ਨਾਲ ਦਰਵਾਜ਼ਾ ਵੀ ਟੁੱਟਿਆ ਹੋਇਆ ਹੈ | ਪਾਰਕਿੰਗ ਵਿਚ ਨਿਗਮ ਪ੍ਰਸ਼ਾਸਨ ਵਲੋਂ ਇਕ ਕੰਟੀਨ ਵੀ ਬਣਾਈ ਗਈ ਹੈ ਜੋ ਬੰਦ ਪਈ ਹੈ ਅਤੇ ਕੂੜੇ ਕਰਕਟ ਨਾਲ ਭਰੀ ਹੋਈ ਹੈ | ਨਿਗਮ ਪ੍ਰਸ਼ਾਸਨ ਵਲੋਂ ਪਾਰਕਿੰਗ ਵਿਚ ਬਣਾਏ ਗਏ ਫੁਵਾਰੇ ਵੀ ਬੰਦ ਪਏ ਹਨ ਤੇ ਉਥੋਂ ਗਾਇਬ ਹਨ, ਇਨ੍ਹਾਂ ਫੁਵਾਰਿਆਂ ਵਾਲੀ ਥਾਂ 'ਤੇ ਬਰਸਾਤੀ ਦਿਨਾਂ ਵਿਚ ਬਰਸਾਤ ਦਾ ਗੰਦਾ ਪਾਣੀ ਕਈ-ਕਈ ਦਿਨ ਖੜ੍ਹਾ ਰਹਿੰਦਾ ਹੈ | ਪਾਰਕਿੰਗ ਦੀ ਫਰਸ਼ ਵੀ ਕਈ ਜਗ੍ਹਾ ਤੋਂ ਟੁੱਟੀ ਹੋਈ ਹੈ ਤੇ ਬਿਜਲੀ ਸਪਲਾਈ ਦਾ ਸਿਸਟਮ ਵੀ ਖਰਾਬ ਹੋਇਆ ਪਿਆ ਹੈ | ਜਦ ਇਸ ਸਬੰਧੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਜ਼ੋਨਲ ਕਮਿਸ਼ਨਰ ਦੇ ਧਿਆਨ ਵਿਚ ਲਿਆਂਦਾ ਜਾਵੇਗਾ ਅਤੇ ਬਹੁਮੰਜਿਲਾ ਪਾਰਕਿੰਗ ਦੀਆਂ ਖਾਮੀਆਂ ਨੂੰ ਦੂਰ ਕੀਤਾ ਜਾਵੇਗਾ |

ਡਿਪਾਰਟਮੈਂਟਲ ਸਟੋਰ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜਿਆ

ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਗਰ ਨਗਰ ਨੇੜੇ ਸਥਿਤ ਇਕ ਡਿਪਾਰਟਮੈਂਟਲ ਸਟੋਰ ਵਿਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਮੁੱਲ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਜਾਣਕਾਰੀ ਅਨੁਸਾਰ ਘਟਨਾ ਅੱਜ ਸਵੇਰੇ ਉਸ ਵਕਤ ਵਾਪਰੀ, ਜਦੋਂ ਅਗਰ ਨਗਰ ਨੇੜੇ ਸਥਿਤ ਰਾਜੂ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਪ੍ਰਧਾਨ ਦਾ ਚਾਲਾਨ ਕੱਟਣ ਦੇ ਮਾਮਲੇ ਨੂੰ ਲੈ ਕੇ ਭਾਜਪਾ ਵਰਕਰਾਂ ਵਲੋਂ ਪ੍ਰਦਰਸ਼ਨ

ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਘੰਟਾ ਘਰ ਚੌਂਕ ਨੇੜੇ ਸਥਿਤੀ ਉਸ ਵਕਤ ਤਣਾਅ ਪੂਰਨ ਬਣ ਗਈ, ਜਦੋਂ ਟ੍ਰੈਫਿਕ ਪੁਲਿਸ ਦੇ ਮੁਲਾਜ਼ਮ ਵਲੋਂ ਜ਼ਿਲ੍ਹਾ ਭਾਜਪਾ ਦੇ ਪ੍ਰਧਾਨ ਦਾ ਹੈਲਮਟ ਨਾ ਪਾਉਣ ਕਾਰਨ ਚਾਲਾਨ ਕੱਟ ਦਿੱਤਾ | ਰੋਹ ਵਿਚ ਆਏ ਭਾਜਪਾ ਵਰਕਰਾਂ ...

ਪੂਰੀ ਖ਼ਬਰ »

ਪਿੰਡ ਸੇਲਕਿਆਣਾ ਦੀ 93 ਏਕੜ ਪੰਚਾਇਤੀ ਜ਼ਮੀਨ ਕਰਵਾਈ ਕਬਜ਼ਾ ਮੁਕਤ

ਭਾਮੀਆਂ ਕਲਾਂ, 23 ਮਈ (ਜਤਿੰਦਰ ਭੰਬੀ)-ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ 'ਤੇ ਹੋਏ ਨਾਜ਼ਾਇਜ ਕਬਜ਼ੇ ਲਗਾਤਾਰ ਛੁਡਵਾਏ ਜਾ ਰਹੇ ਹਨ | ਇਸੇ ਲੜੀ ਤਹਿਤ ਹਲਕਾ ਸਾਹਨੇਵਾਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਦੀਪ ...

ਪੂਰੀ ਖ਼ਬਰ »

ਦੁੱਗਰੀ ਇਲਾਕੇ 'ਚ ਹੋਈ ਦੇਰ ਰਾਤ ਗੁੰਡਾਗਰਦੀ

ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁੱਗਰੀ ਇਲਾਕੇ ਵਿਚ ਬੀਤੀ ਅੱਧੀ ਰਾਤ ਵਾਹਨਾਂ ਦੀ ਮਾਮੂਲੀ ਟੱਕਰ ਤੋਂ ਬਾਅਦ ਹਥਿਆਰਬੰਦ ਹਮਲਾਵਰਾਂ ਵਲੋਂ ਚਲਾਈਆਂ ਗਈਆਂ ਅੰਨ੍ਹੇਵਾਹ ਗੋਲੀਆਂ ਕਾਰਨ ਉੱਥੇ ਦਹਿਸ਼ਤ ਦਾ ਮਾਹੌਲ ਬਣ ਗਿਆ | ਇਲਾਕੇ ਦੇ ਲੋਕਾਂ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੀਸੂ ਵਿਖੇ ਮੈਗਾ ਰੁਜ਼ਗਾਰ ਮੇਲਾ 27 ਨੂੰ -ਡੀ. ਸੀ.

ਲੁਧਿਆਣਾ, 23 ਮਈ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀਸੂ) ਕੰਪਲੈਕਸ ਫੋਕਲ ਪੁਆਇੰਟ 'ਚ 27 ਮਈ 2022 ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਮੈਗਾ ਰੁਜ਼ਗਾਰ ਮੇਲਾ 2022 ਲਗਾਇਆ ਜਾ ਰਿਹਾ ਹੈ | ਇਸ ਮੈਗਾ ...

ਪੂਰੀ ਖ਼ਬਰ »

ਐੱਮ. ਬੀ. ਡੀ. ਮਾਲ ਦੇ ਬਾਹਰ ਨੌਜਵਾਨਾਂ ਵਿਚਾਲੇ ਹੋਈ ਲੜਾਈ, ਚੱਲੀ ਗੋਲੀ

ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਐੱਮ. ਬੀ. ਡੀ. ਮਾਲ ਦੇ ਬਾਹਰ ਦੇਰ ਰਾਤ ਨੌਜਵਾਨਾਂ ਵਿਚਾਲੇ ਹੋਈ ਆਪਸੀ ਲੜਾਈ ਵਿਚ ਗੋਲੀ ਚੱਲਣ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ | ਜਾਣਕਾਰੀ ਅਨੁਸਾਰ ਮਾਡਲ ਟਾਊਨ ਦਾ ਰਹਿਣ ਵਾਲਾ ਕੰਵਲਪ੍ਰੀਤ ਆਪਣੇ ਪਰਿਵਾਰ ਨਾਲ ਮਾਲ ...

ਪੂਰੀ ਖ਼ਬਰ »

ਲੁਟੇਰੇ ਉਪ ਪੁਲਿਸ ਕਪਤਾਨ ਦਾ ਮੋਬਾਈਲ ਖੋਹ ਕੇ ਫ਼ਰਾਰ

ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਸੱਤ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੈਕਟਰ-32 ਵਿਚ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਉਪ ਪੁਲਿਸ ਕਪਤਾਨ ਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਫਿਲੌਰ ਵਿਖੇ ਤੈਨਾਤ ਉਪ ਪੁਲਿਸ ...

ਪੂਰੀ ਖ਼ਬਰ »

ਹਿੰਦੂ ਸਿੱਖ ਭਾਈਚਾਰਕ ਸਾਂਝ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਨੂੰ ਰੋਕਣ ਲਈ ਸ਼੍ਰੋਮਣੀ ਅਕਾਲੀ ਦਲ (ਅ) ਨੇ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਦਿੱਤਾ ਮੰਗ ਪੱਤਰ

ਲੁਧਿਆਣਾ, 23 ਮਈ (ਪੁਨੀਤ ਬਾਵਾ/ਪਰਮਿੰਦਰ ਸਿੰਘ ਆਹੂਜਾ)-ਸ਼ਿਵ ਸੈਨਾ ਪੰਜਾਬ ਤੇ ਕੁੱਝ ਹੋਰ ਫਿਰਕਾਪ੍ਰਸਤ ਆਪੇ ਬਣੇ ਆਗੂਆਂ ਵਲੋਂ ਪੰਜਾਬ ਵਿਚ ਲਗਾਤਾਰ ਹਿੰਦੂ ਸਿੱਖ ਭਾਈਚਾਰਕ ਸਾਂਝ ਨੂੰ ਤੋੜਨ ਦੀ ਕੀਤੀ ਜਾ ਰਹੀ ਕੋਸ਼ਿਸ਼ ਨੂੰ ਰੋਕਣ ਤੇ ਸ਼ਰਾਰਤੀ ਸ਼ਿਵ ਸੈਨਾ ...

ਪੂਰੀ ਖ਼ਬਰ »

ਲੁਟੇਰੇ ਨੌਜਵਾਨ ਪਾਸੋਂ ਨਕਦੀ ਤੇ ਐਕਟਿਵਾ ਖੋਹ ਕੇ ਫ਼ਰਾਰ

ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜੱਸੀਆਂ ਨੇੜੇ ਜਾਂਦੀ ਰੇਲਵੇ ਲਾਈਨ ਨੇੜੇ ਪੰਜ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਪਾਸੋਂ ਹਜ਼ਾਰਾਂ ਰੁਪਏ ਦੀ ਨਕਦੀ ਤੇ ਉਸਦਾ ਐਕਟਿਵਾ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਮਾਮਲੇ ਵਿਚ ਜੱਸੀਆਂ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ 9 ਮੈਂਬਰ ਲੱਖਾਂ ਰੁਪਏ ਮੁੱਲ ਦੇ ਵਾਹਨਾਂ ਤੇ ਹਥਿਆਰਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਿਰੋਹ ਦੇ 9 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੇ ਮੋਟਰਸਾਈਕਲ, ਮੋਬਾਈਲ ਤੇ ਹਥਿਆਰ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਹੈਰੋਇਨ, ਗਾਂਜਾ ਤੇ ਨਸ਼ੀਲੀਆਂ ਗੋਲੀਆਂ ਬਰਾਮਦ

ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਥਾਵਾਂ ਤੋਂ ਪੁਲਿਸ ਵਲੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ਥਾਣਾ ਦੁੱਗਰੀ ਦੇ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਦਿੱਤੀ ਸ਼ਰਧਾਂਜਲੀ

ਲੁਧਿਆਣਾ, 23 ਮਈ (ਕਵਿਤਾ ਖੁੱਲਰ)-ਮਿਡ-ਡੇ-ਮੀਲ ਵਰਕਰ ਯੂਨੀਅਨ ਮਾਲੜਾ ਦੇ ਕਨਵੀਨਰ ਮਲਕੀਤ ਸਿੰਘ ਮਾਲੜਾ ਨੇ ਅਮਰ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਜਨਮ ਦਿਨ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ | ਭਾਈ ਬਾਲਾ ਚੌਕ ਵਿਖੇ ਸ਼ਹੀਦੇ ਕਰਤਾਰ ਸਿੰਘ ਬੁੱਤ 'ਤੇ ...

ਪੂਰੀ ਖ਼ਬਰ »

ਤਹਿਬਜ਼ਾਰੀ ਸ਼ਾਖਾ ਨੇ ਸੜਕਾਂ ਤੋਂ ਹਟਾਏ ਨਾਜਾਇਜ਼ ਕਬਜ਼ੇ

ਰੇਹੜੀਆਂ ਤੇ ਹੋਰ ਸਮਾਨ ਕਬਜੇ ਵਿਚ ਲਿਆ ਲੁਧਿਆਣਾ, 23 ਮਈ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਦੀ ਤਹਿਬਜ਼ਾਰੀ ਸ਼ਾਖਾ ਵਲੋਂ ਨਾਜਾਇਜ਼ ਕਬਜਿਆਂ ਖਿਲਾਫ਼ ਜ਼ੋਰਦਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਕਾਰਵਾਈਆਂ ਦੌਰਾਨ ਸੜਕਾਂ ਨੂੰ ਨਾਜਾਇਜ਼ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਸੱਟੇਬਾਜ਼ ਹਜ਼ਾਰਾਂ ਦੀ ਨਕਦੀ ਸਮੇਤ ਗਿ੍ਫ਼ਤਾਰ

ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ ਸੱਟੇਬਾਜ਼ਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਉਨ੍ਹਾਂ ਦੇ ਕਬਜ਼ੇ ਵਿਚੋਂ ਹਜ਼ਾਰਾਂ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਗਈ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਡਾ. ਕੇ. ਐੱਨ. ਐੱਸ. ਕੰਗ ਨੇ ਪਮਾਲ 'ਚ ਬੈਡਮਿੰਟਨ ਖਿਡਾਰੀਆਂ ਨੂੰ ਖੇਡ ਕਿੱਟ ਮੁਹੱਈਆ ਕਰਵਾਈ

ਮੁੱਲਾਂਪੁਰ-ਦਾਖਾ, 23 ਮਈ (ਨਿਰਮਲ ਸਿੰਘ ਧਾਲੀਵਾਲ)-ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਇੰਚਾਰਜ ਡਾ. ਕੇ. ਐੱਨ. ਐੱਸ. ਕੰਗ ਵਲੋਂ ਪਿੰਡ-ਪਿੰਡ ਜਾ ਕੇ ਬੈਡਮਿੰਟਨ ਖਿਡਾਰੀਆਂ ਨੂੰ ਚਿੜੀ-ਬੱਲਾ, ਫੁੱਟਬਾਲ ਖਿਡਾਰੀਆਂ ...

ਪੂਰੀ ਖ਼ਬਰ »

ਪੀ. ਏ. ਯੂ. ਵਿਖੇ ਕੌਮਾਂਤਰੀ ਜੈਵਿਕ ਵਿਭਿੰਨਤਾ ਦਿਹਾੜਾ ਮਨਾਇਆ

ਲੁਧਿਆਣਾ, 23 ਮਈ (ਪੁਨੀਤ ਬਾਵਾ)-ਪੀ. ਏ. ਯੂ. ਦੇ ਐੱਨ. ਐੱਸ. ਐੱਸ. ਯੂਨਿਟ ਦੇ ਸਹਿਯੋਗ ਨਾਲ ਜੰਗਲਾਤ ਤੇ ਕੁਦਰਤੀ ਸਰੋਤ ਵਿਭਾਗ ਨੇ ਕੌਮਾਂਤਰੀ ਜੈਵਿਕ ਵਿਭਿੰਨਤਾ ਦਿਵਸ ਮਨਾਇਆ, ਜਿਸ ਦੇ ਤਹਿਤ ਸਾਂਝੇ ਭਵਿੱਖ ਦੀ ਉਸਾਰੀ ਸਿਰਲੇਖ ਹੇਠ ਬਹੁਤ ਸਾਰੇ ਈਵੈਂਟ ਕਰਾਉਣ ਲਈ ਸਮਾਗਮ ...

ਪੂਰੀ ਖ਼ਬਰ »

ਸਿੱਖੀ ਸਿਧਾਂਤਾਂ ਦੇ ਮੁਤਾਬਿਕ ਹੀ ਹੋਣਾ ਚਾਹੀਦਾ ਹੈ ਮੁੱਖ ਸੇਵਾਦਾਰਾਂ ਦਾ ਰਹਿਣ ਸਹਿਣ-ਬੁੱਧੀਜੀਵੀ

ਢੰਡਾਰੀ ਕਲਾਂ, 23 ਮਈ (ਪਰਮਜੀਤ ਸਿੰਘ ਮਠਾੜੂ)-ਬੁੱਧੀਜੀਵੀ, ਸਮਾਜ ਸੇਵਕ ਤੇ ਸਿੱਖ ਧਰਮ ਦੇ ਪ੍ਰਚਾਰਕ ਭਾਈ ਜਗਜੀਤ ਸਿੰਘ ਤੇ ਹਰਅੰਮਿ੍ਤਪਾਲ ਸਿੰਘ ਖਾਲਸਾ ਨੇ ਇਕ ਬਿਆਨ ਵਿਚ ਕਿਹਾ ਕਿ ਗੁਰਦੁਆਰਿਆਂ ਦੀ ਰੇਖ-ਦੇਖ ਦਾ ਕੰਮ ਕਰਨ ਵਾਲੀਆਂ ਕਮੇਟੀਆਂ ਦੇ ਸੇਵਾਦਾਰ ਤੇ ਮੁੱਖ ...

ਪੂਰੀ ਖ਼ਬਰ »

ਸਵ. ਗੁਰਚਰਨ ਸਿੰਘ ਮਾਨ ਨੂੰ ਸ਼ਰਧਾਂਜਲੀਆਂ

ਹੰਬੜਾਂ, 23 ਮਈ (ਹਰਵਿੰਦਰ ਸਿੰਘ ਮੱਕੜ)-ਕੁਲਦੀਪ ਸਿੰਘ ਮਾਨ ਦੇ ਚਾਚਾ, ਪ੍ਰਵਾਸੀ ਭਾਰਤੀ ਮਨਦੀਪ ਸਿੰਘ ਮਾਨ ਦੇ ਪੂਜਨੀਕ ਪਿਤਾ ਅਤੇ ਸਾਬਕਾ ਏ. ਡੀ. ਸੀ. ਜਸਪਾਲ ਸਿੰਘ ਗਿੱਲ ਦੇ ਸਹੁਰਾ ਗੁਰਚਰਨ ਸਿੰਘ ਮਾਨ (76) ਦਾ ਦਿਹਾਂਤ ਹੋ ਗਿਆ ਸੀ | ਉਨ੍ਹਾਂ ਨਮਿੱਤ ਰੱਖੇ ਸ੍ਰੀ ਅਖੰਡ ...

ਪੂਰੀ ਖ਼ਬਰ »

ਵਿਧਾਇਕ ਇਯਾਲੀ ਤੇ ਹੋਰਨਾਂ ਨੇ ਜਥੇਦਾਰ ਤੋਤਾ ਸਿੰਘ ਦੀ ਮਿ੍ਤਕ ਦੇਹ 'ਤੇ ਲੋਈ ਪਾਈ

ਮੁੱਲਾਂਪੁਰ-ਦਾਖਾ, 23 ਮਈ (ਨਿਰਮਲ ਸਿੰਘ ਧਾਲੀਵਾਲ)-ਸਾਬਕਾ ਖੇਤੀਬਾੜੀ ਤੇ ਸਿੱਖਿਆ ਮੰਤਰੀ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਤੋਤਾ ਸਿੰਘ ਦੇ ਮੋਹਾਲੀ ਫੋਰਟਿਸ ਹਸਪਤਾਲ ਵਿਚ ਦਿਹਾਂਤ ਬਾਅਦ ਉਨ੍ਹਾਂ ਦੀ ਮਿ੍ਤਕ ਦੇਹ ਦੀਦਾਰ ਸਿੰਘ ਵਾਲਾ ਨਿਵਾਸ ਮੋਗਾ ...

ਪੂਰੀ ਖ਼ਬਰ »

ਭਗਵਾਨ ਪਰਸ਼ੂਰਾਮ ਦਾ ਜਨਮ ਉਤਸਵ ਮਨਾਇਆ

ਡਾਬਾ/ਲੁਹਾਰਾ, 23 ਮਈ (ਕੁਲਵੰਤ ਸਿੰਘ ਸੱਪਲ)-ਸ੍ਰੀ ਪਰਸ਼ੂ ਰਾਮ ਬ੍ਰਾਹਮਣ ਕਲਿਆਣ ਸਭਾ ਸ਼ਿਮਲਾਪੁਰੀ ਵਲੋਂ ਭਗਵਾਨ ਵਿਸ਼ਨੂੰ ਦੇ ਛੇਵੇਂ ਅਵਤਾਰ ਭਗਵਾਨ ਪਰਸ਼ੂਰਾਮ ਜੀ ਦੇ ਜਨਮ ਉਤਸਵ ਸੰਬੰਧੀ ਮਹਾਂ ਸਮਾਗਮ ਢੰਡ ਪੈਲੇਸ ਡਾਬਾ ਰੋਡ ਨਿਊ ਸ਼ਿਮਲਾਪੁਰੀ ਵਿਖੇ ਸਮੁੱਚੇ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੁਧਿਆਣਾ ਪੂਰਬੀ 'ਚ ਪੁਰਾਣੇ ਵਿਦਿਆਰਥੀਆਂ ਦੀ ਮਿਲਣੀ ਕਰਵਾਈ

ਲੁਧਿਆਣਾ, 23 ਮਈ (ਪੁਨੀਤ ਬਾਵਾ)-ਸਰਕਾਰੀ ਕਾਲਜ ਲੁਧਿਆਣਾ ਪੂਰਬੀ ਵਿਖੇ ਕਾਲਜ ਦੀ ਪਹਿਲੀ ਸਾਲਾਨਾ ਪੁਰਾਣੇ ਵਿਦਿਆਰਥੀਆਂ ਦੀ ਮਿਲਣੀ ਕਰਵਾਈ ਗਈ, ਜਿਸ ਵਿਚ ਕਾਲਜ ਦੇ ਬੀ. ਏ. ਦੇ ਪੁਰਾਣੇ ਵਿਦਿਆਰਥੀ ਸ਼ਾਮਿਲ ਹੋਏ | ਪ੍ਰੋਗਰਾਮ ਦੌਰਾਨ ਮੰਚ ਸੰਚਾਲਨ ਪ੍ਰੋ. ਕੁਲਵੀਰ ...

ਪੂਰੀ ਖ਼ਬਰ »

ਨਿਯਮਾਂ ਖ਼ਿਲਾਫ਼ ਜਾ ਕੇ ਪਿ੍ੰਸੀਪਲਾਂ ਦੀ ਭਰਤੀ ਤੇ ਸਹਾਇਕ ਪ੍ਰੋਫੈਸਰ ਨੂੰ ਦਿੱਤੇ ਗਰੇਡ ਨਾਲ ਸਰਕਾਰ ਨੂੰ ਕਰੋੜਾਂ ਦਾ ਨੁਕਸਾਨ

ਲੁਧਿਆਣਾ, 23 ਮਈ (ਪੁਨੀਤ ਬਾਵਾ)-ਸਰਕਾਰ ਦੇ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਪੰਜਾਬ 'ਚ ਉੱਚ ਸਿੱਖਿਆ ਵਿਭਾਗ ਦੇ ਕੁੱਝ ਕਾਲਜਾਂ ਵਲੋਂ ਪਿ੍ੰਸੀਪਲਾਂ ਦੀ ਭਰਤੀ ਅਤੇ ਕੁੱਝ ਸਹਾਇਕ ਪ੍ਰੋਫੈਸਰਾਂ ਨੂੰ ਗਰੇਡ ਦਿੱਤੇ ਗਏ ਹਨ, ਜਿਸ ਨਾਲ ਪੰਜਾਬ ਸਰਕਾਰ ਨੂੰ ਕਰੋੜਾਂ ਰੁਪਏ ...

ਪੂਰੀ ਖ਼ਬਰ »

ਮਿਆਦ ਖ਼ਤਮ ਹੋ ਚੁੱਕੇ ਰਸੋਈ ਗੈਸ ਸਿਲੰਡਰ ਦੀ ਵਰਤੋਂ ਕਰਨਾ ਖ਼ਤਰਨਾਕ ਹੋ ਸਕਦੈ

ਲੁਧਿਆਣਾ, 23 ਮਈ (ਜੁਗਿੰਦਰ ਸਿੰਘ ਅਰੋੜਾ)-ਜਿਸ ਰਸੋਈ ਗੈਸ ਸਿਲੰਡਰ ਦੀ ਮਿਆਦ ਖ਼ਤਮ ਹੋ ਚੁੱਕੀ ਹੋਵੇ, ਉਸਦੀ ਵਰਤੋਂ ਕਰਨਾ ਖ਼ਤਰਨਾਕ ਹੋ ਸਕਦਾ ਹੈ, ਪਰ ਬਹੁਤੇ ਖਪਤਕਾਰਾਂ ਨੂੰ ਇਸ ਸੰਬੰਧੀ ਕੋਈ ਵੀ ਜਾਣਕਾਰੀ ਨਹੀਂ ਹੈ | ਗੱਲਬਾਤ ਦੌਰਾਨ ਇਕ ਗੈਸ ਕੰਪਨੀ ਦੇ ਅਧਿਕਾਰੀ ...

ਪੂਰੀ ਖ਼ਬਰ »

ਮਿਲੀਭੁਗਤ ਤੋਂ ਬਿਨਾਂ ਅਣਅਧਿਕਾਰਤ ਉਸਾਰੀਆਂ ਹੋਣਾ ਸੰਭਵ ਨਹੀਂ

ਲੁਧਿਆਣਾ, 23 ਮਈ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਕਥਿਤ ਤੌਰ 'ਤੇ ਹੋ ਰਹੀਆਂ ਨਾਜਾਇਜ਼ ਉਸਾਰੀਆਂ ਇਕ ਗੰਭੀਰ ਸਮੱਸਿਆ ਬਣੀ ਹੋਈ ਹੈ | ਲੋਕਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦਾ ਕਹਿਣਾ ਹੈ ਕਿ ਕਥਿਤ ਤੌਰ 'ਤੇ ਮਿਲੀਭੁਗਤ ਤੋਂ ਬਿਨਾਂ ...

ਪੂਰੀ ਖ਼ਬਰ »

ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਮੁਫ਼ਤ ਕਣਕ ਵੰਡਣ ਦੇ ਕੰਮ ਦਾ ਹੋਵੇਗਾ ਵਿਸਥਾਰ

ਲੁਧਿਆਣਾ, 23 ਮਈ (ਜੁਗਿੰਦਰ ਸਿੰਘ ਅਰੋੜਾ)-ਖ਼ੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਲੋੜਵੰਦਾਂ ਨੂੰ ਮੁਫ਼ਤ ਕਣਕ ਵੰਡਣ ਦਾ ਕੰਮ ਪਿਛਲੇ ਦਿਨੀਂ ਆਰੰਭ ਕੀਤਾ ਗਿਆ ਸੀ ਜੋ ਕਿ ਬੜੀ ਤੇਜ਼ੀ ਨਾਲ ਚੱਲਦਾ ਰਿਹਾ ਤੇ ਇਹ ਕੰਮ ਮੁਕੰਮਲ ਹੋ ਚੁੱਕਾ ...

ਪੂਰੀ ਖ਼ਬਰ »

ਮਿਆਦ ਖ਼ਤਮ ਹੋ ਚੁੱਕੇ ਰਸੋਈ ਗੈਸ ਸਿਲੰਡਰ ਦੀ ਵਰਤੋਂ ਕਰਨਾ ਖ਼ਤਰਨਾਕ ਹੋ ਸਕਦੈ

ਲੁਧਿਆਣਾ, 23 ਮਈ (ਜੁਗਿੰਦਰ ਸਿੰਘ ਅਰੋੜਾ)-ਜਿਸ ਰਸੋਈ ਗੈਸ ਸਿਲੰਡਰ ਦੀ ਮਿਆਦ ਖ਼ਤਮ ਹੋ ਚੁੱਕੀ ਹੋਵੇ, ਉਸਦੀ ਵਰਤੋਂ ਕਰਨਾ ਖ਼ਤਰਨਾਕ ਹੋ ਸਕਦਾ ਹੈ, ਪਰ ਬਹੁਤੇ ਖਪਤਕਾਰਾਂ ਨੂੰ ਇਸ ਸੰਬੰਧੀ ਕੋਈ ਵੀ ਜਾਣਕਾਰੀ ਨਹੀਂ ਹੈ | ਗੱਲਬਾਤ ਦੌਰਾਨ ਇਕ ਗੈਸ ਕੰਪਨੀ ਦੇ ਅਧਿਕਾਰੀ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਦੇ ਮੱਛੀ ਵਿਗਿਆਨੀਆਂ ਨੇ ਕਈ ਸਨਮਾਨ ਜਿੱਤੇ

ਲੁਧਿਆਣਾ, 23 ਮਈ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਫ਼ਿਸ਼ਰੀਜ਼ ਕਾਲਜ ਦੇ ਵਿਗਿਆਨੀਆਂ ਤੇ ਪੀ. ਐੱਚ. ਡੀ. ਖੋਜਾਰਥੀਆਂ ਨੇ ਮੱਛੀ ਪਾਲਣ ਤੇ ਜਲ ਜੀਵਾਂ ਸੰਬੰਧੀ ਸਮਕਾਲੀ ਮੁੱਦੇ ਵਿਸ਼ੇ 'ਤੇ ਜੀ. ਬੀ. ਪੰਤ ...

ਪੂਰੀ ਖ਼ਬਰ »

ਮੀਂਹ ਪੈਣ ਕਰਕੇ ਟਰਾਂਸਪੋਰਟ ਨਗਰ ਲੁਧਿਆਣਾ ਵਿਚਲੇ ਨਾਲੇ ਦਾ ਗੰਦਾ ਪਾਣੀ ਸੜਕਾਂ 'ਤੇ ਹੋਇਆ ਖੜ੍ਹਾ

ਲੁਧਿਆਣਾ, 23 ਮਈ (ਪੁਨੀਤ ਬਾਵਾ)-ਬੀਤੀ ਰਾਤ ਮਹਾਂਨਗਰ ਵਿਚ ਮੀਂਹ ਪੈਣ ਕਰਕੇ ਟਰਾਂਪੋਰਟ ਨਗਰ ਲੁਧਿਆਣਾ ਵਿਚਲੇ ਨਾਲੇ ਦਾ ਗੰਦਾ ਪਾਣੀ ਸੜਕਾਂ 'ਤੇ ਖੜ੍ਹਾ ਹੋ ਗਿਆ | ਸੜਕਾਂ 'ਤੇ ਗੰਦਾ ਪਾਣੀ ਖੜ੍ਹਾ ਹੋਣ ਕਰਕੇ ਜਿੱਥੇ ਟਰਾਂਸਪੋਰਟਰਾਂ ਨੂੰ ਸੜਕ ਤੋਂ ਲੰਘਣਾ ਮੁਸ਼ਕਿਲ ...

ਪੂਰੀ ਖ਼ਬਰ »

ਦਿੱਲੀ ਦੀ ਤਰਜ 'ਤੇ ਸੁਵਿਧਾ ਕੇਂਦਰਾਂ ਦੇ ਸਟਾਫ਼ ਨੂੰ ਸਰਕਾਰ ਤਨਖਾਹ ਦੇਵੇ- ਪ੍ਰਵੀਨ ਡੰਗ

ਲੁਧਿਆਣਾ, 23 ਮਈ (ਕਵਿਤਾ ਖੁੱਲਰ)-ਜਾਗ੍ਰਤੀ ਸੈਨਾ ਦੇ ਮੁੱਖ ਬੁਲਾਰੇ ਪ੍ਰਵੀਨ ਡੰਗ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੰੂ ਅਪੀਲ ਕੀਤੀ ਕਿ ਉਹ ਪੰਜਾਬ ਦੇ ਸੁਵਿਧਾ ਕੇਂਦਰਾਂ ਵਿਚ ਕੰਮ ਕਰ ਰਹੇ ਆਊਟਸੋਰਸ ...

ਪੂਰੀ ਖ਼ਬਰ »

ਅਰੋੜਾ ਮਹਾਂਸਭਾ ਵਲੋਂ ਵਿਧਾਇਕ ਬੱਗਾ ਦਾ ਸਨਮਾਨ

ਲੁਧਿਆਣਾ, 23 ਮਈ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਉਤਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦਾ ਅਰੋੜਾਂ ਮਹਾਂ ਸਭਾ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਅਰੋੜਾ ਮਹਾਂਸਭਾ ਦੇ ਵੱਖ-ਵੱਖ ਅਹੁਦੇਦਾਰ ਤੇ ਮੈਂਬਰ ਵੀ ਮੌਜੂਦ ਸਨ | ਇਸ ਮੌਕੇ ...

ਪੂਰੀ ਖ਼ਬਰ »

ਫਿਕੋ-ਆਈ.ਐੱਮ.ਐੱਸ.ਐੱਮ.ਈ. ਆਫ਼ ਇੰਡੀਆ ਵਲੋਂ 5 ਉੱਦਮੀਆਂ ਦਾ ਐਵਾਰਡ ਆਫ਼ ਐਕਸੀਲੈਂਸ ਨਾਲ ਸਨਮਾਨ

ਲੁਧਿਆਣਾ, 23 ਮਈ (ਪੁਨੀਤ ਬਾਵਾ)-ਫੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫਿਕੋ-ਆਈ. ਐੱਮ. ਐੱਸ. ਐੱਮ. ਈ.ਆਫ. ਇੰਡੀਆ) ਨੇ 5 ਉੱਦਮੀਆਂ ਨੂੰ ਉਨ੍ਹਾਂ ਦੇ ਸਬੰਧਤ ਖੇਤਰਾਂ ਵਿਚ ਕੀਤੇ ਸ਼ਲਾਘਾਯੋਗ ਕੰਮ ਕਰਨ ਕਰਕੇ ਐਵਾਰਡ ਆਫ਼ ਐਕਸੀਲੈਂਸ ਨਾਲ ...

ਪੂਰੀ ਖ਼ਬਰ »

ਜਲ-ਸਪਲਾਈ ਵਿਭਾਗ ਦੇ ਦਫਤਰੀ ਕੱਚੇ ਕਾਮੇ 28 ਤੋਂ ਮੰਤਰੀਆਂ ਤੇ ਵਿਧਾਇਕਾਂ ਨੂੰ ਦੇਣਗੇ ਮੰਗ-ਪੱਤਰ

ਲੁਧਿਆਣਾ, 24 ਮਈ (ਸਲੇਮਪੁਰੀ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਇਨਲਿਸਟਡ/ਆਊਟਸੋਰਸਿੰਗ ਦਫ਼ਤਰੀ ਕਾਮਿਆਂ ਦੀ ਜਥੇਬੰਦੀ ਸਬ ਕਮੇਟੀ/ਦਫ਼ਤਰੀ ਸਟਾਫ਼, ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ:ਨੰ.31) ਦੀ ਸੂਬਾ ਕਮੇਟੀ ਦੀ ਮੀਟਿੰਗ ਸਬ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਦੀ ਕੁੱਟਮਾਰ ਕਰਨ ਉਪਰੰਤ ਕਾਰ ਖੋਹਣ ਦੇ ਮਾਮਲੇ 'ਚ 12 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਚੇਤ ਸਿੰਘ ਨਗਰ ਵਿਚ ਪੁਲਿਸ ਮੁਲਾਜ਼ਮ ਦੀ ਕੁੱਟਮਾਰ ਕਰਨ ਉਪਰੰਤ ਉਸਦੀ ਕਾਰ ਖੋਹਣ ਦੇ ਮਾਮਲੇ ਵਿਚ ਪੁਲਿਸ ਵਲੋਂ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਐੈਂਟੀ ...

ਪੂਰੀ ਖ਼ਬਰ »

ਡਾਕਟਰੀ ਖੋਜ ਸਿੱਖਿਆ ਲਈ ਡਾਕਟਰਾਂ ਤੇ ਵਿਦਿਆਰਥੀਆਂ ਨੇ ਆਪਣੀ ਬੌਧਿਕਤਾ ਦਾ ਕੀਤਾ ਪ੍ਰਦਰਸ਼ਨ

ਲੁਧਿਆਣਾ, 23 ਮਈ (ਸਲੇਮਪੁਰੀ)-ਸੀ. ਐੱਮ. ਸੀ. ਤੇ ਹਸਪਤਾਲ ਵਿਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕੇਅਰਸ-22 ਕਿ੍ਸਮਡ ਸਲਾਨਾ ਡਾਕਟਰੀ ਖੋਜ ਸਿੱਖਿਆ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਡਾਕਟਰ-ਵਿਦਿਆਰਥੀਆਂ, ਫੈਕਲਟੀ ਤੇ ਸਟਾਫ਼ ਮੈਂਬਰਾਂ ਨੇ ਖੋਜ, ਨਵੀਨਤਾ ਤੇ ਵਿਚਾਰਧਾਰਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX