ਤਾਜਾ ਖ਼ਬਰਾਂ


ਬਾਸਮਤੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ
. . .  28 minutes ago
ਚੰਡੀਗੜ੍ਹ, 13 ਅਗਸਤ - ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਸਮਤੀ ਦੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਅਨੁਸਾਰ ਕਈ ਉੱਲੀ ਨਾਸ਼ਕਾਂ...
‍ਦੇਤਵਾਲ ਬੈਂਕ ਡਕੈਤੀ ਦੇ ਮਾਮਲੇ 'ਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਲਾਂਪੁਰ ਦਾਖਾ ਦੇ ਇਲਾਕੇ ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਸਾਢੇ ਸੱਤ ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਿਸ...
ਅਫ਼ਗ਼ਾਨਿਸਤਾਨ ਵਿਚ ਹੁਣ ਰਹਿ ਗਏ ਹਨ ਸਿਰਫ਼ 100 ਹਿੰਦੂ ਸਿੱਖ - ਅਫ਼ਗ਼ਾਨ ਸਿੱਖ ਆਗੂ
. . .  about 1 hour ago
ਨਵੀਂ ਦਿੱਲੀ, 13 ਅਗਸਤ - ਕਾਬੁਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਫ਼ਗ਼ਾਨ ਸਿੱਖ ਆਗੂ ਗੁਰਨਾਮ ਸਿੰਘ ਰਾਜਵੰਸ਼ੀ ਨੇ ਕਿਹਾ ਕਿ ਮੈਂ ਆਪਣੇ 6 ਪਰਿਵਾਰਿਕ ਮੈਂਬਰਾਂ ਨਾਲ ਅਫ਼ਗ਼ਾਨਿਸਤਾਨ ਤੋਂ ਆਇਆ ਹਾਂ। ਧਮਾਕੇ ਵਿਚ ਸਾਡਾ ਗੁਰਦੁਆਰਾ ਤਬਾਹ ਹੋ ਗਿਆ। ਅਫ਼ਗ਼ਾਨਿਸਤਾਨ ਵਿਚ ਹੁਣ ਸਿਰਫ਼ 100 ਹਿੰਦੂ ਸਿੱਖ ਰਹਿ...
ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  about 2 hours ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  about 2 hours ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  about 3 hours ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  about 3 hours ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 4 hours ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  about 4 hours ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  about 4 hours ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  about 4 hours ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 13 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਵਫ਼ਦ ਨਾਲ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ...
ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  about 5 hours ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  about 6 hours ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਕਾਰ ਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇਕ ਸਾਲ ਦੇ ਬੱਚੇ ਸਣੇ 3 ਜਣਿਆਂ ਦੀ ਹੋਈ ਮੌਤ
. . .  about 5 hours ago
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਲੰਘੀ ਦੇਰ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ...
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਰੋਸ ਮਾਰਚ ਆਰੰਭ
. . .  about 6 hours ago
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਬੇ ਭਰ 'ਚ ਕੀਤੇ ਜਾ ਰਹੇ ਰੋਸ ਮਾਰਚ...
ਬੀਤੀ ਰਾਤ ਚੋਰਾਂ ਨੇ ਅਨਾਜ ਮੰਡੀ ਲੌਂਗੋਵਾਲ 'ਚੋਂ 6 ਮੋਟਰਾਂ ਕੀਤੀਆਂ ਚੋਰੀ
. . .  about 6 hours ago
ਲੌਂਗੋਵਾਲ, 13 ਅਗਸਤ (ਸ.ਸ.ਖੰਨਾ,ਵਿਨੋਦ)-ਬੀਤੀ ਰਾਤ ਅਨਾਜ ਮੰਡੀ ਲੌਂਗੋਵਾਲ 'ਚੋਂ ਇਕ ਆੜ੍ਹਤੀਏ ਦੀ ਦੁਕਾਨ ਅੰਦਰੋਂ ਚੋਰਾਂ ਨੇ ਪਾੜ ਲਾ ਕੇ ਮੋਟਰਾਂ ਚੋਰੀ ਕਰ ਲਈਆਂ ਹਨ। ਇਸ ਦੀ ਜਾਣਕਾਰੀ ਆੜ੍ਹਤੀ ਮੰਗਤ ਰਾਏ ਮੰਗੂ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਚੋਰਾਂ ਵਲੋਂ...
ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਮੌਕੇ 'ਤੇ ਮੌਤ
. . .  about 6 hours ago
ਸ੍ਰੀ ਚਮਕੌਰ ਸਾਹਿਬ , 13 ਅਗਸਤ (ਜਗਮੋਹਨ ਸਿੰਘ ਨਾਰੰਗ)- ਅੱਜ ਤੜਕੇ ਪੌਣੇ ਚਾਰ ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਡਿਊਟੀ ਦੇਣ ਆ ਰਹੇ ਮੁਲਾਜ਼ਮ ਗੁਰਮੁਖ ਸਿੰਘ ਪਿੰਡ ਪਿੱਪਲ ਮਾਜਰਾ ਦੀ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ ਹੋ ਗਈ...
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ 'ਚ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਵਲੋਂ ਅੰਮ੍ਰਿਤਸਰ ਵਿਖੇ ਕੱਢਿਆ ਰੋਸ ਮਾਰਚ
. . .  about 7 hours ago
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਰੋਸ ਮਾਰਚ ਕਰਨ ਦੇ ਐਲਾਨ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ...
ਫਰੀਦਕੋਟ ਦੀ ਕੇਂਦਰੀ ਜੇਲ੍ਹ ਫ਼ਿਰ ਵਿਵਾਦਾਂ 'ਚ, ਮਿਲੇ 32 ਮੋਬਾਈਲ ਫ਼ੋਨ
. . .  about 6 hours ago
ਫਰੀਦਕੋਟ, 13 ਅਗਸਤ (ਜਸਵੰਤ ਪੁਰਬਾ)-ਕੇਂਦਰੀ ਮਾਡਰਨ ਜੇਲ੍ਹ 'ਚ ਵੱਡੀ ਮਾਤਰਾ 'ਚ ਮੋਬਾਈਲ ਫੋਨ ਬਰਾਮਦ ਕੀਤੇ ਹਨ। ਜੇਲ੍ਹ ਪ੍ਰਬੰਧਨ ਨੇ ਜੇਲ੍ਹ ਦੇ ਵੱਖ-ਵੱਖ ਵਾਰਡਾਂ ਦੀ ਕੀਤੀ ਚੈਕਿੰਗ ਦੌਰਾਨ 32 ਮੋਬਾਈਲ ਫ਼ੋਨ, 3 ਚਾਰਜਰ, 1 ਸਮਾਰਟ ਘੜੀ ਬਰਾਮਦ ਕੀਤੀ...
ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਆਏ ਸਾਹਮਣੇ
. . .  about 7 hours ago
ਨਵੀਂ ਦਿੱਲੀ, 13 ਅਗਸਤ-ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20,018 ਰਿਕਵਰੀ ਹੋਈ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
. . .  about 8 hours ago
ਨਵੀਂ ਦਿੱਲੀ, 13 ਅਗਸਤ-ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
⭐ਮਾਣਕ - ਮੋਤੀ⭐
. . .  about 9 hours ago
⭐ਮਾਣਕ - ਮੋਤੀ⭐
ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ
. . .  1 day ago
ਨਵੀਂ ਦਿੱਲੀ, 12 ਅਗਸਤ - ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ 'ਚ ਤਮਗਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਪੀ.ਸੀ.ਆਈ .ਦੀ ਪ੍ਰਧਾਨ ਦੀਪਾ ਮਲਿਕ ਨੇ ਕਿਹਾ, ਟੀਮ ਵਰਕ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਜੇਠ ਸੰਮਤ 554
ਵਿਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖ਼ਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਰੂਪਨਗਰ

ਡੈਪੋ ਮੁਹਿੰਮ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਲਿਆਉਣ ਦੀ ਲੋੜ- ਮਨੀਸ਼ਾ ਰਾਣਾ

ਸ੍ਰੀ ਅਨੰਦਪੁਰ ਸਾਹਿਬ, 23 ਮਈ (ਕਰਨੈਲ ਸਿੰਘ)-ਮਨੀਸ਼ਾ ਰਾਣਾ ਆਈ. ਏ. ਐਸ. ਉਪ ਮੰਡਲ ਮੈਜਿਸਟਰੇਟ ਸ੍ਰੀ ਅਨੰਦਪੁਰ ਸਾਹਿਬ ਨੇ ਉਪ ਮੰਡਲ ਦੇ ਸਰਪੰਚਾਂ, ਪੰਚਾਂ ਅਤੇ ਹੋਰ ਮੋਹਤਵਰਾਂ ਖ਼ਾਸਕਰ ਨੌਜਵਾਨ ਵਰਗ ਨੂੰ ਡੇਪੋ ਮੁਹਿੰਮ ਵਿਚ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਨਸ਼ਿਆਂ ਦੇ ਕੋਹੜ ਦਾ ਮੁਕੰਮਲ ਤੌਰ 'ਤੇ ਸਫ਼ਾਇਆ ਕਰਨ ਲਈ ਹਰੇਕ ਨਾਗਰਿਕ ਦਾ ਯੋਗਦਾਨ ਮਹੱਤਵਪੂਰਨ ਸਾਬਤ ਹੋ ਸਕਦਾ ਹੈ | ਉਹ ਅੱਜ ਉਪ ਮੰਡਲ ਦੇ ਕਲਸਟਰ ਕੁਆਰਡੀਨੇਟਰ/ਅਧਿਕਾਰੀਆਂ ਨਾਲ ਇਸ ਸਬੰਧ ਵਿਚ ਇੱਕ ਵਿਸ਼ੇਸ਼ ਮੀਟਿੰਗ ਕਰਦਿਆਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਉਹ ਸਰਪੰਚਾਂ, ਪੰਚਾਂ, ਮੋਹਤਵਰਾਂ ਤੇ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਕਿ ਨਸ਼ਿਆਂ ਦਾ ਖ਼ਾਤਮਾ ਕਰਨਾ ਸਮੇਂ ਦੀ ਅਹਿਮ ਲੋੜ ਹੈ | ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਹਰ ਵਰਗ ਦੇ ਲੋਕਾਂ ਨੂੰ ਜ਼ਮੀਨੀ ਪੱਧਰ 'ਤੇ ਪਹੁੰਚ ਕਰਕੇ ਜਾਗਰੂਕ ਕੀਤਾ ਜਾਵੇ | ਡੇਪੋ ਵਜੋਂ ਰਜਿਸਟਰਡ ਹੋ ਚੁੱਕੇ ਉਪ ਮੰਡਲ ਦੇ ਸਮੂਹ ਵਾਲੰਟੀਅਰਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਮੌਕਾ ਆ ਗਿਆ ਹੈ ਕਿ ਲੋਕ ਹਿਤ ਦੇ ਅਜਿਹੇ ਕੰਮਾਂ ਨੂੰ ਆਪਣੀ ਨੈਤਿਕ ਜ਼ਿੰਮੇਵਾਰੀ ਸਮਝ ਕੇ ਆਪਣੇ ਆਲੇ-ਦੁਆਲੇ ਨੂੰ ਜਾਗਰੂਕ ਕਰਨ ਲਈ ਹੰਭਲਾ ਮਾਰਿਆਂ ਜਾਵੇ | ਉਨ੍ਹਾਂ ਅਧਿਕਾਰੀਆਂ ਨੂੰ ਪੇ੍ਰਰਣਾ ਦਿੰਦੇ ਹੋਏ ਕਿਹਾ ਕਿ ਨਸ਼ਾ ਅਜਿਹੀ ਨਾਮੁਰਾਦ ਬਿਮਾਰੀ ਹੈ ਜਿਸਦਾ ਸਿੱਧਾ ਅਸਰ ਨਸ਼ਾ ਕਰਨ ਵਾਲੇ ਦੇ ਪਰਿਵਾਰ 'ਤੇ ਵੀ ਪੈਂਦਾ ਹੈ ਅਤੇ ਹੋਲੀ ਹੋਲੀ ਦੋਸਤਾਂ, ਸਮਾਜ, ਰਿਸ਼ਤੇਦਾਰਾਂ ਵਿਚ ਮਾੜਾ ਪ੍ਰਭਾਵ ਵੱਧ ਜਾਂਦਾ ਹੈ | ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਆਲੇ-ਦੁਆਲੇ ਵਿਚ ਨਸ਼ਾ ਕਰਨ ਵਾਲੇ ਨੌਜਵਾਨਾਂ ਅਤੇ ਲੋਕਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਸਰਕਾਰ ਵਲੋਂ ਸਥਾਪਿਤ ਕੀਤੇ ਓਟ ਸੈਂਟਰਾਂ ਵਿਖੇ ਇਲਾਜ ਲਈ ਆਉਣ ਲਈ ਪ੍ਰੇਰਿਤ ਕਰਨ | ਉਨ੍ਹਾਂ ਕਿਹਾ ਕਿ ਓਟ ਕਲੀਨਿਕਾਂ ਦਾ ਨਿਰੰਤਰ ਦੌਰਾ ਕੀਤਾ ਜਾਵੇ, ਉੱਥੇ ਹਰ ਲੋੜੀਂਦੀ ਸਹੂਲਤ ਉਪਲਬਧ ਕਰਵਾਈ ਜਾਵੇ | ਉਨ੍ਹਾਂ ਕਿਹਾ ਕਿ ਅਧਿਕਾਰੀ ਪਿੰਡਾਂ ਵਿਚ ਜਾਂ ਕੇ ਕੈਂਪ ਲਗਾਉਣ ਜਿਨ੍ਹਾਂ ਦੇ ਉਸਾਰੂ ਅਤੇ ਸਾਰਥਿਕ ਨਤੀਜਿਆਂ ਦਾ ਢੁਕਵਾਂ ਪ੍ਰਚਾਰ ਕੀਤਾ ਜਾਵੇ | ਮਨੀਸ਼ਾ ਰਾਣਾ ਨੇ ਕਿਹਾ ਕਿ ਡੈਪੋ ਮੁਹਿੰਮ ਤਹਿਤ ਨਸ਼ਿਆਂ ਵਿਰੁੱਧ ਇੱਕ ਜਾਗਰੂਕਤਾ ਲਿਆਉਣ ਦੀ ਲੋੜ ਹੈ, ਅਧਿਕਾਰੀ ਮੈਡੀਕਲ ਸਹੂਲਤਾਂ ਦੇਣ ਵਾਲੀਆਂ ਸੰਸਥਾਵਾਂ, ਸਮਾਜ ਸੇਵੀ ਸੰਗਠਨ, ਜਥੇਬੰਦੀਆਂ, ਜਾਗਰੂਕਤਾ ਰੈਲੀਆਂ, ਸਾਈਕਲ ਰੈਲੀਆਂ ਕਰਵਾਉਣ | ਉਨ੍ਹਾਂ ਨਿਰਦੇਸ਼ ਦਿੱਤੇ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦਾ ਲੋੜੀਂਦਾ ਢੁਕਵਾਂ ਪ੍ਰਚਾਰ ਕਰਵਾਇਆ ਜਾਵੇ ਤਾਂ ਜੋ ਹਰ ਵਰਗ ਇਸ ਬਾਰੇ ਜਾਗਰੂਕ ਹੋ ਸਕੇ | ਉਨ੍ਹਾਂ ਨੇ ਕਿਹਾ ਕਿ ਇਸ ਇਲਾਕੇ ਦੇ 32 ਦੇ ਲਗਭਗ ਪਿੰਡ ਨਸ਼ਾ ਮੁਕਤ ਹੋ ਚੁੱਕੇ ਹਨ, ਇਸ ਲਈ ਹੋਰ ਉਸਾਰੂ ਭੂਮਿਕਾ ਨਿਭਾਉਣ ਦੀ ਜ਼ਰੂਰਤ ਹੈ, ਇਸ ਲਈ ਵਿਭਾਗਾਂ ਦੇ ਅਧਿਕਾਰੀ ਤੁਰੰਤ ਕੰਮ ਸ਼ੁਰੂ ਕਰਨ ਤੇ ਸਮੁੱਚੀ ਰਿਪੋਰਟ ਸਮੇਂ ਸਿਰ ਉਪਲਬਧ ਹੋਣ | ਇਸ ਮੌਕੇ ਡਾ. ਅਮਰਿੰਦਰ ਸਿੰਘ, ਡਾ.ਪ੍ਰੇਮ ਕੁਮਾਰ, ਬੀ. ਡੀ. ਪੀ. ਓ ਚੰਦ ਸਿੰਘ, ਬੀ.ਡੀ.ਪੀ.ਓ ਜਸਪ੍ਰੀਤ ਕੌਰ, ਸੀ.ਡੀ.ਪੀ.ਓ ਗੁਰਪ੍ਰੀਤ ਕੌਰ, ਐਸ.ਐਚ.ਓ ਸਿਮਰਜੀਤ ਸਿੰਘ, ਜੀ.ਬੀ ਸ਼ਰਮਾ, ਬੀ.ਪੀ.ਈ.ਓ ਸੰਜੀਵ ਕੁਮਾਰ, ਗੁਰਨਾਮ ਚੰਦ, ਜਸਵੀਰ ਸਿੰਘ, ਅਮਰਜੀਤ ਕੌਰ, ਸਰਬਜੀਤ ਸਿੰਘ, ਸਰਵਣ ਸਿੰਘ, ਰਾਜੇਸ਼ ਕੁਮਾਰੀ, ਜਸਵੀਰ ਕੌਰ, ਸਨੇਹ ਲਤਾ, ਅਮਰਦੀਪ, ਏ.ਐਸ.ਆਈ ਕੇਵਲ ਕਿ੍ਸ਼ਨ ਆਦਿ ਹਾਜ਼ਰ ਸਨ |

ਪੀ. ਡਬਲਿਯੂ. ਡੀ. ਯੂਨੀਅਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਐਸ. ਡੀ. ਓ. ਵਾਟਰ ਸਪਲਾਈ ਖ਼ਿਲਾਫ਼ ਰੋਸ ਧਰਨਾ

ਨੂਰਪੁਰ ਬੇਦੀ, 23 ਮਈ (ਵਿੰਦਰ ਪਾਲ ਝਾਂਡੀਆ)-ਪੀ. ਡਬਲਯੂ. ਡੀ, ਫ਼ੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਪੰਜਾਬ ਬ੍ਰਾਂਚ ਨੂਰਪੁਰ ਬੇਦੀ ਵਲੋਂ ਮੁਲਾਜਮਾਂ ਦੀਆਂ ਮੰਗਾਂ ਪ੍ਰਤੀ ਅਪਣਾਏ ਐੱਸ. ਡੀ. ਓ. ਵਾਟਰ ਸਪਲਾਈ ਦੇ ਅੜੀਅਲ ਰਵੱਈਏ ਦੇ ਖ਼ਿਲਾਫ਼ ਦਫ਼ਤਰ ਨੂਰਪੁਰ ਬੇਦੀ ਵਿਖੇ ...

ਪੂਰੀ ਖ਼ਬਰ »

ਕਿਰਤ ਕਮਿਸ਼ਨ ਪੰਜਾਬ ਵਲੋਂ ਘੱਟੋ-ਘੱਟ ਉਜਰਤਾਂ ਦੇ ਵਧਾਏ ਰੇਟਾਂ ਸੰਬੰਧੀ ਬਕਾਏ ਜਾਰੀ ਕਰਨ ਦੇ ਜਾਰੀ ਪੱਤਰ ਸੰਬੰਧੀ ਤੁਰੰਤ ਕਾਰਵਾਈ ਦੀ ਕੀਤੀ ਮੰਗ

ਸ੍ਰੀ ਚਮਕੌਰ ਸਾਹਿਬ, 23 ਮਈ (ਜਗਮੋਹਣ ਸਿੰਘ ਨਾਰੰਗ)-ਪੰਜਾਬ ਸਰਕਾਰ ਦੇ ਕਿਰਤ ਵਿਭਾਗ ਵਲੋਂ ਵੱਖ-ਵੱਖ ਵਿਭਾਗਾਂ ਵਿਚ ਠੇਕਾ ਆਧਾਰਤ, ਕੈਜ਼ੂਅਲ ਤੇ ਡੇਲੀਵੇਜ ਮੁਲਾਜ਼ਮਾਂ ਦੀਆਂ ਕੈਟਾਗਿਰੀਆਂ ਅਣ ਸਕਿਲਡ, ਸੈਮੀ ਸਕਿਲਡ, ਸਕਿਲਡ ਤੇ ਹਾਈ ਸਕਿੱਲਡ ਸਮੇਤ ਦਫ਼ਤਰੀ ...

ਪੂਰੀ ਖ਼ਬਰ »

ਡੇਂਗੂ ਸਰਵੇ ਦੌਰਾਨ 445 ਕੰਟੇਨਰਾਂ ਦੀ ਜਾਂਚ, 22 ਥਾਵਾਂ 'ਤੇ ਮਿਲਿਆ ਲਾਰਵਾ

ਰੂਪਨਗਰ, 23 ਮਈ (ਸਤਨਾਮ ਸਿੰਘ ਸੱਤੀ)-ਨੈਸ਼ਨਲ ਵੈਕਟਰਬੋਰਨ ਡਜੀਜ਼ ਕੰਟਰੋਲ ਪ੍ਰੋਗਰਾਮ (ਐਨ. ਵੀ. ਬੀ. ਡੀ. ਸੀ. ਪੀ.) ਤਹਿਤ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਪ੍ਰੀਤ ਕੌਰ, ਡਾ. ਸੁਮੀਤ ਸ਼ਰਮਾ ਜ਼ਿਲ੍ਹਾ ਐਪੀਡੀਮੋਲੋਜਿਸਟ ਦੀ ਅਗਵਾਈ ਹੇਠ ਪਿਛਲੇ ਸਾਲ ਦੌਰਾਨ ਡੇਂਗੂ ...

ਪੂਰੀ ਖ਼ਬਰ »

ਲੋਕਾਂ ਨੂੰ ਘਰ-ਘਰ ਜਾ ਕੇ ਡੇਂਗੂ ਅਤੇ ਚਿਕਨਗੁਨੀਆ ਸੰਬੰਧੀ ਜਾਗਰੂਕ ਕੀਤਾ

ਘਨੌਲੀ, 23 ਮਈ (ਜਸਵੀਰ ਸਿੰਘ ਸੈਣੀ)-ਘਨੌਲੀ ਸਬ ਸਿਡਰੀ ਹੈਲਥ ਸੈਂਟਰ ਵਿਖੇ ਸਿਵਲ ਸਰਜਨ ਰੂਪਨਗਰ ਡਾਕਟਰ ਪਰਮਿੰਦਰ ਸ਼ਰਮਾ ਦੇ ਆਦੇਸ਼ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਅਨੰਦ ਘਈ ਦੀ ਰਹਿਨੁਮਾਈ ਹੇਠ ਡੇਂਗੂ, ਮਲੇਰੀਆ, ਚਿਕਨਗੁਨੀਆ, ਕਾਲਾ ਅਜਾਰ, ਜਪਾਨੀ ...

ਪੂਰੀ ਖ਼ਬਰ »

ਮੌਸਮ ਬਦਲਣ ਦੇ ਨਾਲ-ਨਾਲ ਡੇਂਗੂ ਦਾ ਖ਼ਤਰਾ ਮੰਡਰਾਉਣ ਲੱਗਦਾ ਹੈ- ਡਾ. ਵਿਧਾਨ ਚੰਦਰ

ਨੂਰਪੁਰ ਬੇਦੀ, 23 ਮਈ (ਰਾਜੇਸ਼ ਚੌਧਰੀ)-ਸੀਨੀਅਰ ਮੈਡੀਕਲ ਅਫ਼ਸਰ ਸਰਕਾਰੀ ਹਸਪਤਾਲ ਸਿੰਘਪੁਰ ਡਾ. ਵਿਧਾਨ ਚੰਦਰ ਦੀ ਅਗਵਾਈ ਹੇਠ ਬਲਾਕ ਦੇ ਵੱਖ-ਵੱਖ ਪਿੰਡਾਂ 'ਚ ਸਿਹਤ ਵਰਕਰਾਂ ਵਲੋਂ ਲੋਕਾਂ ਨੂੰ ਡੇਂਗੂ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ | ਐਸ.ਐਮ.ਓ. ਡਾ. ...

ਪੂਰੀ ਖ਼ਬਰ »

ਕੋਟਪਾ ਐਕਟ ਤਹਿਤ ਕੱਟੇ 8 ਚਲਾਨ-1500 ਰੁਪਏ ਦਾ ਕੀਤਾ ਜੁਰਮਾਨਾ

ਰੂਪਨਗਰ, 23 ਮਈ (ਹੁੰਦਲ)-ਜ਼ਿਲ੍ਹਾ ਸਿਹਤ ਅਫ਼ਸਰ ਡਾ. ਹਰਮਿੰਦਰ ਸਿੰਘ ਦੀ ਟੀਮ ਵਲੋਂ ਸ਼ਹਿਰ ਵਿਚ ਤੰਬਾਕੂ ਕੋਟਪਾ ਐਕਟ ਸਬੰਧੀ ਦੁਕਾਨਾਂ ਦੀ ਅਚਾਨਕ ਜਾਂਚ ਕੀਤੀ ਗਈ ਤੇ ਕੋਟਪਾ ਐਕਟ ਦੀਆਂ ਧਰਾਵਾਂ ਦੀਆਂ ਉਲੰਘਣਾ ਕਰਨ ਵਾਲੇ 8 ਦੁਕਾਨਦਾਰਾਂ ਦਾ ਚਲਾਨ ਕਰਦਿਆਂ 1500 ਰੁਪਏ ...

ਪੂਰੀ ਖ਼ਬਰ »

ਆਬਾਦਕਾਰ ਕਾਸ਼ਤਕਾਰਾਂ ਦਾ ਵਫ਼ਦ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਮਿਲਿਆ

ਕਬਜ਼ੇ ਹੇਠ ਜ਼ਮੀਨਾਂ ਦੇ ਮਾਲਕੀ ਹੱਕ ਦਿਵਾਉਣ ਸੰਬੰਧੀ ਸਰਕਾਰ ਨੂੰ ਭੇਜਣ ਲਈ ਸੌਂਪਿਆ ਮੰਗ ਪੱਤਰ ਨੂਰਪੁਰ ਬੇਦੀ, 23 ਮਈ (ਵਿੰਦਰ ਪਾਲ ਝਾਂਡੀਆ)-ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਪੰਚਾਇਤੀ ਸ਼ਾਮਲਾਟ ਜ਼ਮੀਨਾਂ 'ਤੇ ਕਾਬਜ਼ ਆਬਾਦਕਾਰਾਂ ਕਾਸ਼ਤਕਾਰਾਂ ਦਾ ਇੱਕ ਵਫ਼ਦ ...

ਪੂਰੀ ਖ਼ਬਰ »

ਚੋਰੀ ਦੀਆਂ ਵਾਰਦਾਤਾਂ ਨੇ ਲੋਕਾਂ ਦੀ ਨੀਂਦ ਉਡਾਈ

ਬੇਲਾ, 23 ਮਈ (ਮਨਜੀਤ ਸਿੰਘ ਸੈਣੀ)-ਖੇਤਰ ਦੇ ਪਿੰਡਾਂ ਵਿਚ ਰੋਜ਼ਾਨਾ ਹੋ ਰਹੀਆਂ ਚੋਰੀ ਦੀਆਂ ਵਾਰਦਾਤਾਂ ਨੇ ਲੋਕਾਂ ਦੀ ਰਾਤਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ | ਨੇੜਲੇ ਪਿੰਡ ਮੁਜਾਫਤ ਵਿਖੇ ਪਿੰਡ ਦੇ ਬਿਲਕੁਲ ਨੇੜੇ ਹੀ ਹਿਮਾਲਿਆ ਪਬਲਿਕ ਸਕੂਲ ਦੇ ਗੇਟ ਦੇ ਸਾਹਮਣੇ ...

ਪੂਰੀ ਖ਼ਬਰ »

ਮੰਗ ਘਟਣ ਨਾਲ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਸਾਰੇ ਯੂਨਿਟ ਬੰਦ

ਘਨੌਲੀ, 23 ਮਈ (ਜਸਵੀਰ ਸਿੰਘ ਸੈਣੀ)-ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ, ਜੋ ਕਿ ਪੰਜਾਬ 'ਚ ਬਿਜਲੀ ਦੀ ਪੂਰਤੀ ਲਈ ਆਪਣਾ ਅਹਿਮ ਯੋਗਦਾਨ ਨਿਭਾ ਰਿਹਾ ਹੈ | ਬੀਤੀ ਰਾਤ ਹਲਕੀ ਬਾਰਿਸ਼ ਪੈਣ ਦੇ ਨਾਲ ਪੰਜਾਬ 'ਚ ਬਿਜਲੀ ਦੀ ਮੰਗ ਘਟੀ ਹੈ | ਜਿਸ ਦੇ ਚਲਦਿਆਂ ਗੁਰੂ ...

ਪੂਰੀ ਖ਼ਬਰ »

ਬਹਿਰਾਮਪੁਰ ਬੇਟ ਤੋਂ ਰੋਪੜ ਸੜਕ 'ਤੇ ਅੱਗ ਨਾਲ ਸੜੇ ਦਰੱਖ਼ਤਾਂ ਦਾ ਜ਼ਿੰਮੇਵਾਰ ਕੌਣ

ਬੇਲਾ, 23 ਮਈ (ਮਨਜੀਤ ਸਿੰਘ ਸੈਣੀ)-ਪਾਬੰਦੀਆਂ ਦੇ ਬਾਵਜੂਦ ਵੀ ਕਣਕ ਦੀ ਨਾੜ ਨੂੰ ਲਗਾਤਾਰ ਅੱਗ ਲਗਾਈ ਜਾ ਰਹੀ ਹੈ ਜਿਸ ਨਾਲ ਜਿੱਥੇ ਮਿੱਤਰ ਕੀੜੇ ਸੜਦੇ ਹਨ ਉੱਥੇ ਵਾਤਾਵਰਨ ਵੀ ਪਲੀਤ ਹੁੰਦਾ ਹੈ ਤੇ ਸੜਕਾਂ ਦੇ ਕਿਨਾਰੇ ਖੜੇ ਹਰੇ ਸੁੱਕੇ ਦਰਖ਼ਤ ਵੀ ਅੱਗ ਦੀ ਭੇਟ ਚੜ੍ਹੇ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਮਾਮਲਾ ਦਰਜ-ਜੇ. ਸੀ. ਬੀ. ਅਤੇ ਟਰੈਕਟਰ-ਟਰਾਲੀ ਕਬਜੇ 'ਚ ਲਏ

ਸ੍ਰੀ ਅਨੰਦਪੁਰ ਸਾਹਿਬ, 23 ਮਈ (ਜੇ.ਐਸ.ਨਿੱਕੂਵਾਲ)-ਨਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਸਥਾਨਕ ਪੁਲਸ ਵਲੋਂ ਇੱਕ ਜੇਸੀਬੀ ਅਤੇ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਮੁਖੀ ਇੰਸਪੈਕਟਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਨਾਜਾਇਜ਼ ...

ਪੂਰੀ ਖ਼ਬਰ »

ਕੀੜੀ ਅਫਗਾਨਾਂ ਦੇ ਨਹਿਰੀ ਮਾਰਗ 'ਤੇ ਕਦੇ ਵੀ ਵਾਪਰ ਸਕਦਾ ਹੈ ਹਾਦਸਾ

ਸ੍ਰੀ ਚਮਕੌਰ ਸਾਹਿਬ, 23 ਮਈ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਤੋਂ 4 ਕਿੱਲੋਮੀਟਰ ਦੀ ਦੂਰੀ 'ਤੇ ਨਹਿਰ ਸਰਹਿੰਦ 'ਤੇ ਸਥਿਤ ਪਿੰਡ ਧੌਲਰਾਂ ਦੇ ਪੁਲ ਤੋਂ ਕੀੜੀ ਅਫਗਾਨਾ ਨੂੰ ਨਹਿਰ ਦੇ ਕੰਢੇ ਕੰਢੇ ਜਾਂਦੀ ਸੜਕ 'ਤੇ ਕਦੇ ਵੀ ਕੋਈ ਹਾਦਸਾ ਵਾਪਰ ਸਕਦਾ ਹੈ | ਇਸ ...

ਪੂਰੀ ਖ਼ਬਰ »

ਸੈਂਟਰਲ ਕੋਆਪਰੇਟਿਵ ਬੈਂਕ ਘੜੂੰਆਂ 'ਚੋਂ 18 ਲੱਖ ਚੋਰੀ ਕਰਨ ਦੇ ਮਾਮਲੇ ਵਿਚ ਦੋ ਕਾਬੂ

ਮੋਰਿੰਡਾ, 23 ਮਈ (ਕੰਗ)-ਘੜੂੰਆਂ ਪੁਲਿਸ ਵਲੋਂ ਕੋਆਪਰੇਟਿਵ ਬੈਂਕ ਘੜੂੰਆਂ ਚੋਂ 18 ਲੱਖ ਰੁਪਏ ਚੋਰੀ ਕਰਨ ਦੇ ਮਾਮਲੇ ਵਿਚ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਘੜੂੰਆਂ ਬਲਜਿੰਦਰ ਕੌਰ ਸੈਣੀ ...

ਪੂਰੀ ਖ਼ਬਰ »

ਨਗਰ ਕੌਂਸਲ ਦੀ ਮੀਟਿੰਗ 'ਚ ਸਾਰੇ ਮਤੇ ਬਹੁਸੰਮਤੀ ਨਾਲ ਪਾਸ

ਰੂਪਨਗਰ, 23 ਮਈ (ਸਤਨਾਮ ਸਿੰਘ ਸੱਤੀ)-ਨਗਰ ਕੌਂਸਲ ਰੂਪਨਗਰ ਦੀ ਮਹੀਨਾਵਾਰ ਮੀਟਿੰਗ ਅੱਜ ਕੌਂਸਲ ਪ੍ਰਧਾਨ ਸੰਜੇ ਵਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕੌਂਸਲ ਦੇ ਮਾਰਚ ਅਤੇ ਅਪ੍ਰੈਲ ਮਹੀਨਿਆਂ ਦੀ ਆਮਦਨ ਅਤੇ ਖ਼ਰਚ ਸਮੇਤ ਹੋਰ ਸਾਰੇ ਮਤੇ ਬਹੁਸੰਮਤੀ ਨਾਲ ਪਾਸ ਕਰ ...

ਪੂਰੀ ਖ਼ਬਰ »

ਖੇਡ ਵਿਭਾਗ ਪੰਜਾਬ ਵਲੋਂ ਸਕੂਲਾਂ ਦੇ ਡੇ-ਸਕਾਲਰ ਵਿੰਗਾਂ ਲਈ ਟਰਾਇਲ 27, 28 ਨੂੰ

ਰੂਪਨਗਰ, 23 ਮਈ (ਸਤਨਾਮ ਸਿੰਘ ਸੱਤੀ)-ਖੇਡ ਵਿਭਾਗ ਪੰਜਾਬ ਵਲੋਂ ਸਾਲ 2022-23 ਦੇ ਸੈਸ਼ਨ ਲਈ ਡੇ-ਸਕਾਲਰ ਵਿੰਗਾਂ ਵਿਚ ਅੰਡਰ-14, 17 ਅਤੇ 19 ਸਾਲ ਉਮਰ ਵਰਗ ਦੇ ਜ਼ਿਲ੍ਹਾ ਰੂਪਨਗਰ ਦੇ ਖਿਡਾਰੀਆਂ ਅਤੇ ਖਿਡਾਰਨਾਂ ਦੇ ਟਰਾਇਲ 27 ਅਤੇ 28 ਮਈ 2022 ਨੂੰ ਲਏ ਜਾਣਗੇ | ਸਿਲੈੱਕਟ ਹੋਣ ਵਾਲੇ ...

ਪੂਰੀ ਖ਼ਬਰ »

ਮਾਈਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ 'ਚ ਬੱਚਿਆਂ ਨੂੰ ਡਰੋਨ ਰੋਬੋਟ ਅਤੇ ਰੋਕੇਟ ਬਣਾਉਣ ਦੀ ਸਿਖਲਾਈ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 23 ਮਈ (ਜੇ.ਐਸ.ਨਿੱਕੂਵਾਲ)-ਮਾਈਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿੱਖਿਆ, ਖੇਡਾਂ ਅਤੇ ਨਵੀਆਂ ਗਤੀਵਿਧੀਆਂ ਵਿਚ ਅਮਿੱਟ ਪੈੜਾਂ ਛੱਡਦਾ ਆਇਆ ਹੈ, ਹੁਣ ਇਸ ਵਾਰ ਸਕੂਲ ਵਿਚ ਸਟੈਮ ...

ਪੂਰੀ ਖ਼ਬਰ »

ਦਸਮੇਸ਼ ਸਪੋਰਟਸ ਕਲੱਬ ਵਲੋਂ ਖਿਡਾਰੀਆਂ ਨੂੰ ਵੰਡੇ ਬੂਟ

ਮੋਰਿੰਡਾ, 23 ਮਈ (ਕੰਗ)-ਦਸਮੇਸ਼ ਸਪੋਰਟਸ ਕਲੱਬ ਮੋਰਿੰਡਾ ਵਲੋਂ ਸੀਨੀਅਰ ਅਤੇ ਜੂਨੀਅਰ ਨੈਸ਼ਨਲ ਪੱਧਰ ਦੀਆਂ ਖੇਡਾਂ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਬੂਟ ਵੰਡੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਸਰਪ੍ਰਸਤ ਰੁਪਿੰਦਰ ਸਿੰਘ ਭਿਚਰਾ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਨਹਿਰੀ ਪਾਣੀ ਦੀ ਠੀਕ ਵਰਤੋਂ ਨਾ ਹੋਣ ਕਾਰਨ ਵੀ ਲਗਾਤਾਰ ਥੱਲੇ ਜਾ ਰਿਹਾ ਹੈ ਧਰਤੀ ਦਾ ਪਾਣੀ

ਢੇਰ, 23 ਮਈ (ਸ਼ਿਵ ਕੁਮਾਰ ਕਾਲੀਆ)-ਧਰਤੀ ਦਾ ਲਗਾਤਾਰ ਥੱਲੇ ਜਾ ਰਿਹਾ ਪਾਣੀ ਵਿਸ਼ਵ ਪੱਧਰ ਤੇ ਭਾਰੀ ਚਿੰਤਾ ਦਾ ਵਿਸ਼ੇ ਬਣਿਆ ਹੋਇਆ ਹੈ ਜਿਸ ਪ੍ਰਤੀ ਸਮੇਂ-ਸਮੇਂ ਦੀਆਂ ਸਰਕਾਰਾਂ ਚਿੰਤਤ ਤਾਂ ਰਹੀਆਂ ਹਨ ਪਰ ਮਸਲੇ ਪ੍ਰਤੀ ਗੰਭੀਰ ਨਹੀਂ ਰਹੀਆਂ | ਉਨ੍ਹਾਂ ਨੇ ਇਸ ਲਈ ...

ਪੂਰੀ ਖ਼ਬਰ »

ਪਲਾਸਟਿਕ ਮੁਕਤ ਰੂਪਨਗਰ ਦੇ ਤਹਿਤ ਕੌਂਸਲਰਾਂ ਨਾਲ ਵਿਚਾਰਾਂ ਕੀਤੀਆਂ

੍ਰ ਕੌਂਸਲਰਾਂ ਵਲੋਂ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ-ਸੰਜੇ ਵਰਮਾ ਰੂਪਨਗਰ, 23 ਮਈ (ਸਤਨਾਮ ਸਿੰਘ ਸੱਤੀ)-ਪਲਾਸਟਿਕ ਮੁਕਤ ਰੂਪਨਗਰ ਦੇ ਤਹਿਤ ਨਗਰ ਕੌਂਸਲ ਰੂਪਨਗਰ ਦਫ਼ਤਰ ਵਿਖੇ ਏ ਡੀ ਸੀ ਵਲੋਂ ਨਗਰ ਕੌਂਸਲ ਦੇ ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ ਤੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦਾ ਲਾਭ ਲੈਣ ਦੀ ਕੀਤੀ ਅਪੀਲ

ਸ੍ਰੀ ਅਨੰਦਪੁਰ ਸਾਹਿਬ, 23 ਮਈ (ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਗੈਸ ਸਰਵਿਸ ਦੇ ਮਾਲਕ ਜਸਵਿੰਦਰ ਸਿੰਘ ਢਿੱਲੋਂ ਨੇ ਖਪਤਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਤਾਂ ਜੋ ਇਸ ਯੋਜਨਾ ਤੋਂ ਕੋਈ ਵਾਂਝਾ ਨਾ ਰਹਿ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ 3 ਨੂੰ

ਮੋਰਿੰਡਾ, 23 ਮਈ (ਕੰਗ)-ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ 3 ਜੂਨ ਦਿਨ ਸ਼ੁੱਕਰਵਾਰ ਨੂੰ ਕੀਰਤਨ ਦਰਬਾਰ ਆਯੋਜਿਤ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਤੇ ਪਤਵੰਤਿਆਂ ਵਲੋਂ ਢਾਡੀ ਭਾਈ ਮਨਿੰਦਰ ਸਿੰਘ ਖ਼ਾਲਸਾ ਦਾ ਸਨਮਾਨ

ਪੁਰਖਾਲੀ, 23 ਮਈ (ਬੰਟੀ)-ਗਰਾਮ ਪੰਚਾਇਤ ਪੰਜੋਲਾ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਵਲੋਂ ਪਿੰਡ ਦੇ ਢਾਡੀ ਭਾਈ ਮਨਿੰਦਰ ਸਿੰਘ ਲਾਡੀ ਪੰਜੋਲਾ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਸਰਪੰਚ ਸਹਿਬਾਜ਼ ਸਿੰਘ ਬੈਂਸ ਨੇ ਦੱਸਿਆ ਕਿ ਕਰੀਬ ਦੋ ਹਫ਼ਤੇ ਪਹਿਲਾਂ ...

ਪੂਰੀ ਖ਼ਬਰ »

ਨੰਗਲ ਦੀ ਕਰਾਟੇ ਟੀਮ 22 ਸੋਨੇ ਅਤੇ 8 ਸਿਲਵਰ ਮੈਡਲ ਜਿੱਤ ਕੇ ਬਣੀ ਚੈਂਪੀਅਨ

ਨੰਗਲ, 23 ਮਈ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ 2022 ਵਿਚ ਵਾਇਲਡ ਟਾਈਗਰ ਸਪੋਰਟਸ ਕਲੱਬ ਰੂਪਨਗਰ ਦੀ ਟੀਮ ਵਲੋਂ 36 ਖਿਡਾਰੀਆਂ ਵਲੋਂ ਭਾਗ ਲਿਆ ਗਿਆ, ਜਿਸ ਵਿਚ ਨੰਗਲ ਦੀ ਕਰਾਟੇ ਟੀਮ ਵਲੋਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ 22 ਸੋਨੇ ਅਤੇ 8 ...

ਪੂਰੀ ਖ਼ਬਰ »

ਨੌਜਵਾਨ ਸ਼ਕਤੀ ਨੂੰ ਨਾਪਿਆ ਤੋਲਿਆ ਨਹੀਂ ਜਾ ਸਕਦਾ ਬਲਕਿ ਦਿਸ਼ਾ ਦੇਣ ਦੀ ਲੋੜ-ਸੁਰਿੰਦਰ ਸੈਣੀ ਨਹਿਰੂ ਯੁਵਾ ਕੇਂਦਰ ਵਲੋਂ ਨਿਵੇਸ਼ ਸਿੱਖਿਆ ਅਤੇ ਫ਼ੰਡ ਸੁਰੱਖਿਅਤ ਜਾਗਰੂਕਤਾ ਸਿਖਲਾਈ ਕੈਂਪ ਸਮਾਪਤ

ਰੂਪਨਗਰ, 23 ਮਈ (ਸਟਾਫ਼ ਰਿਪੋਰਟਰ)-ਨਹਿਰੂ ਯੁਵਾ ਕੇਂਦਰ ਰੂਪਨਗਰ ਵਲੋਂ ਇੰਟਰਨੈਸ਼ਨਲ ਯੂਥ ਹੋਸਟਲ ਵਿਖੇ ਕਰਵਾਈ ਗਈ ਤਿੰਨ ਰੋਜ਼ਾ ''ਨਿਵੇਸ਼ ਸਿੱਖਿਆ ਜਾਗਰੂਕਤਾ ਅਤੇ ਫੰਡ ਸੁਰੱਖਿਆ ਪ੍ਰੋਗਰਾਮ' ਦਾ ਸਿਖਲਾਈ ਕੈਂਪ ਅੱਜ ਸਮਾਪਤ ਹੋ ਗਿਆ | ਸਮਾਪਤੀ ਸਮਾਰੋਹ ਦੇ ਮੁੱਖ ...

ਪੂਰੀ ਖ਼ਬਰ »

ਸੈਣੀ ਮਹਾਂਸਭਾ ਪੰਜਾਬ (ਰਜਿ:) ਦੀ ਮੀਟਿੰਗ ਹੋਈ

ਰੂਪਨਗਰ, 23 ਮਈ (ਸਤਨਾਮ ਸਿੰਘ ਸੱਤੀ)-ਗੁਰਦੁਆਰਾ ਬਾਬਾ ਸਤਨਾਮ ਜੀ ਰੋਪੜ ਵਿਖੇ ਸੈਣੀ ਮਹਾਂ ਸਭਾ ਪੰਜਾਬ (ਰਜਿ:) ਦੀ ਇੱਕ ਅਹਿਮ ਮੀਟਿੰਗ ਸੈਣੀ ਮਹਾਂ ਸਭਾ ਪੰਜਾਬ ਦੇ ਪ੍ਰਧਾਨ ਹਰਜੀਤ ਸਿੰਘ ਲੋਂਗੀਆ ਅਤੇ ਸਭਾ ਦੇ ਫਾਊਾਡਰ ਮੈਂਬਰ ਤਰਲੋਚਨ ਸਿੰਘ ਸੈਣੀ ਫ਼ਤਿਹਗੜ੍ਹ ...

ਪੂਰੀ ਖ਼ਬਰ »

ਗੋਪਾਲੋਂਪੁਰੀ ਵਾਲੇ ਸੰਤਾਂ ਦੇ ਬਰਸੀ ਸਮਾਗਮ 28 ਨੂੰ

ਫ਼ਤਹਿਗੜ੍ਹ ਸਾਹਿਬ, 23 ਮਈ (ਬਲਜਿੰਦਰ ਸਿੰਘ)-ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲੇ, ਇਲਾਕੇ ਦੀਆਂ ਸਮੂਹ ਨਗਰ ਪੰਚਾਇਤਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਵਾਸੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਅਪਾਰ ਕ੍ਰਿਪਾ ਨਾਲ ਸੱਚਖੰਡ ਵਾਸੀ ਸੰਤ ਬਾਬਾ ...

ਪੂਰੀ ਖ਼ਬਰ »

ਮਿਲਕ ਪਲਾਂਟ ਮੋਹਾਲੀ ਵਲੋਂ ਦੁੱਧ ਉਤਪਾਦਕ ਨੂੰ ਮੁਆਵਜ਼ਾ ਰਾਸ਼ੀ ਦਾ ਚੈੱਕ ਪ੍ਰਦਾਨ

ਕਾਹਨਪੁਰ ਖੂਹੀ, 23 ਮਈ (ਗੁਰਬੀਰ ਸਿੰਘ)-ਬੀਤੇ ਦਿਨੀਂ ਇੱਕ ਦੁੱਧ ਉਤਪਾਦਕ ਦੀ ਗਾਂ ਦੀ ਮੌਤ ਹੋ ਜਾਣ ਕਾਰਨ ਵੇਰਕਾ ਮਿਲਕ ਪਲਾਂਟ ਮੋਹਾਲੀ ਵਲੋਂ ਦੁੱਧ ਉਤਪਾਦਕਾਂ ਲਈ ਚਲਾਈਆਂ ਗਈਆਂ ਸੇਵਾਵਾਂ ਦੇ ਚੱਲਦਿਆਂ ਸੁਰਜੀਤ ਸਿੰਘ ਕਾਹਲੋਂ ਡਾਇਰੈਕਟਰ ਮਿਲਕ ਪਲਾਂਟ ਮੋਹਾਲੀ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ ਵਿਚ ਸੱਤ ਰੋਜ਼ਾ ਧਾਰਮਿਕ ਸਮਾਗਮ ਕਰਵਾਏ

ਕਾਹਨਪੁਰ ਖੂਹੀ, 23 ਮਈ (ਗੁਰਬੀਰ ਸਿੰਘ ਵਾਲੀਆ)-ਨਜ਼ਦੀਕੀ ਪਿੰਡ ਕਲਵਾਂ ਸਥਿਤ ਇਤਿਹਾਸਕ ਗੁਰਦੁਆਰਾ ਝਿੜੀ ਸਾਹਿਬ ਵਿਖੇ ਸ਼ਹੀਦਾਂ ਦੀ ਯਾਦ ਵਿਚ ਸੱਤ ਰੋਜ਼ਾ ਧਾਰਮਿਕ ਸਮਾਗਮ ਸ਼ਰਧਾ ਨਾਲ ਮਨਾਇਆ ਗਿਆ | ਇਸ ਦੌਰਾਨ ਉੱਨੀ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਉਪਰੰਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX