ਫ਼ਰੀਦਕੋਟ 23 ਮਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਵਿਖੇ ਵਰਕਰ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਵੰਗਾਰਦਿਆਂ ਕਿਹਾ ਕਿ ਜੇਕਰ ਉਹ ਵੱਡੇ ਲੀਡਰ ਹਨ ਤਾਂ ਉਹ ਸੰਗਰੂਰ ਲੋਕ ਸਭਾ ਉੱਪ ਚੋਣ ਵਿਚ ਖੜ੍ਹਨ, ਉਨ੍ਹਾਂ ਦਾ ਮੁਕਾਬਲਾ ਉਹ ਖੁਦ ਕਰਨਗੇ ਅਤੇ ਇਸ ਚੋਣ ਵਿਚ ਉਨ੍ਹਾਂ ਨੂੰ ਉਹ ਵੱਡੀ ਹਾਰ ਦੇਣਗੇ | ਅੱਜ ਇੱਥੇ ਤਾਜ ਪੈਲੇਸ ਵਿਖੇ ਪੰਜਾਬ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਕੁਸ਼ਲਦੀਪ ਸਿੰਘ ਢਿੱਲੋਂ ਦੀ ਅਗਵਾਈ 'ਚ ਜੁੱਟੇ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕੋਈ ਵੀ ਨੇਤਾ ਪਾਰਟੀ ਬਦਲਣ ਨਾਲ ਵੱਡਾ ਨਹੀਂ ਹੋ ਜਾਂਦਾ, ਉਸ ਦਾ ਵੱਡਾਪਣ ਲੋਕਾਂ ਵਿਚ ਉਸ ਦਾ ਪਿਆਰ ਹੋਣਾ ਚਾਹੀਦਾ ਹੈ ਜਿਹੜਾ ਕਿ ਉਹ ਦੋਨੋਂ ਲੀਡਰ ਪੰਜਾਬ ਦੀ ਧਰਤੀ ਤੋਂ ਆਪਣਾ ਗੁਆ ਚੁੱਕੇ ਹਨ | ਉਨ੍ਹਾਂ ਆਮ ਆਦਮੀ ਪਾਰਟੀ ਵਲੋਂ ਇਸ ਵਾਰ ਚੋਣਾਂ 'ਚ ਬਹੁਸੰਮਤੀ ਸੀਟਾਂ ਪ੍ਰਾਪਤ ਕੀਤੇ ਜਾਣ 'ਤੇ ਟਿਪਣੀ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਦੇ ਕਈ ਅਜਿਹੇ ਨੇਤਾ ਸਨ ਜੋ ਪਿਛਲੀਆਂ ਵਿਧਾਨ ਸਭਾਵਾਂ ਵਿਚ ਪੰਜਾਬ ਦੇ ਮੁੱਦਿਆਂ ਅਤੇ ਆਪਣੇ ਇਲਾਕੇ ਦੇ ਮਸਲੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਂਦੇ ਸਨ, ਉਨ੍ਹਾਂ ਦੀ ਘਾਟ ਇਸ ਵਾਰ ਪੰਜਾਬ ਵਿਧਾਨ ਸਭਾ ਵਿਚ ਨਜ਼ਰ ਆ ਰਹੀ ਹੈ | ਕੁਸ਼ਲਦੀਪ ਸਿੰਘ ਢਿੱਲੋਂ ਵਰਗੇ ਕਦਾਵਰ ਨੇਤਾ ਨੂੰ ਵੀ ਪੰਜਾਬ ਵਿਧਾਨ ਸਭਾ ਵਿਚ ਹੋਣਾ ਚਾਹੀਦਾ ਸੀ ਪਰ ਆਪਣੇ ਇਲਾਕੇ ਦੇ ਏਨੇ ਕੰਮਾਂ ਦੇ ਬਾਵਜੂਦ ਵੀ ਉਹ ਪਹੁੰਚ ਨਹੀਂ ਸਕੇ | ਰਾਜਾ ਵੜਿੰਗ ਨੇ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਹਾਰ ਵੱਡੇ ਲੀਡਰਾਂ ਕਰ ਕੇ ਹੋਈ ਹੈ ਅਤੇ ਇਸ ਵਿਚ ਲੋਕਾਂ ਦਾ ਕੋਈ ਕਸੂਰ ਨਹੀਂ ਸੀ | ਉਨ੍ਹਾਂ ਕਿਹਾ ਕਿ ਹੁਣ ਕਾਂਗਰਸ ਦੀ ਸਾਰੀ ਨਵੀਂ ਟੀਮ ਹੋਂਦ ਵਿਚ ਆ ਗਈ ਹੈ ਅਤੇ ਹੁਣ ਕੰਮ ਕਰਨ ਵਾਲੇ ਆਮ ਘਰਾਂ ਦੇ ਆਗੂਆਂ ਨੂੰ ਹੀ ਅੱਗੇ ਲਿਆਂਦਾ ਜਾਵੇਗਾ | ਉਨ੍ਹਾਂ ਕਿਹਾ ਕਿ ਫ਼ਰੀਦਕੋਟ 'ਚ ਜਿੰਨਾ ਵਿਕਾਸ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਕੀਤਾ ਹੈ, ਓਨਾ ਹੋਰ ਕੋਈ ਲੀਡਰ ਨਹੀਂ ਕਰ ਸਕਦਾ | ਸਾਬਕਾ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸਾਰੇ ਵਰਕਰ ਇਕੱਠੇ ਹੋ ਕੇ ਯਤਨ ਕਰੀਏ | ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੇ ਤਾਂ ਪਹਿਲਾਂ ਵੀ ਬਹੁਤ ਸਾਥ ਦਿੱਤਾ ਅਤੇ ਹੁਣ ਵੀ ਲੋਕ ਆਪਣੇ ਨਾਲ ਹਨ | ਉਨ੍ਹਾਂ ਨੇ ਸਾਰੇ ਵਰਕਰਾਂ ਨੂੰ ਅਪੀਲ ਕੀਤੀ ਕਿ ਇਕੱਠੇ ਹੋ ਕੇ ਪਾਰਟੀ ਮਜ਼ਬੂਤ ਕਰੀਏ | ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਫ਼ਰੀਦਕੋਟ ਦੇ ਇੰਚਾਰਜ ਇੰਦਰਬੀਰ ਸਿੰਘ ਬੁਲਾਰੀਆ ਨੇ ਵੀ ਸੰਬੋਧਨ ਕੀਤਾ | ਮੰਚ ਸੰਚਾਲਨ ਗੁਰਸ਼ਵਿੰਦਰ ਸਿੰਘ ਨੇ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਸਹੋਤਾ, ਪੀ.ਆਰ.ਟੀ.ਸੀ ਪੰਜਾਬ ਦੇ ਸਾਬਕਾ ਚੇਅਰਮੈਨ ਨਵਦੀਪ ਸਿੰਘ ਬੱਬੂ ਬਰਾੜ, ਬਲਜਿੰਦਰ ਸਿੰਘ ਔਲਖ, ਗਿੰਦਰਜੀਤ ਸਿੰਘ ਸਾਬਕਾ ਚੇਅਰਮੈਨ ਮਾਰਕੀਟ ਫ਼ਰੀਦਕੋਟ, ਦੀਪਕ ਕੁਮਾਰ ਸੋਨੂੰ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸਾਦਿਕ, ਡਾ. ਜਗੀਰ ਸਿੰਘ, ਵੀਨਾ ਸ਼ਰਮਾ, ਰਣਜੀਤ ਸਿੰਘ ਭੋਲੂਵਾਲਾ ਐੱਮ. ਡੀ. ਲੇਬਰਫ਼ੈੱਡ ਪੰਜਾਬ, ਦਲਜੀਤ ਸਿੰਘ ਢਿੱਲਵਾਂ ਚੇਅਰਮੈਨ ਕੋਆਪ੍ਰੇਟਿਵ ਬੈਂਕ, ਡਬਲਜੀਤ ਸਿੰਘ ਢੌਂਸੀ ਬੁਲਾਰਾ ਜ਼ਿਲ੍ਹਾ ਕਾਂਗਰਸ, ਬਾਵਰੀਆ ਸਮਾਜ ਦੇ ਆਗੂ ਗੁਰਦੇਵ ਸਿੰਘ ਚਰਨ, ਮਹਿਲਾ ਆਗੂ ਜਤਿੰਦਰ ਕੌਰ ਕਲਸੀ, ਮਾਲਤੀ ਦੇਵੀ ਅਤੇ ਜ਼ਿਲ੍ਹੇ ਦੇ ਹੋਰ ਹਾਜ਼ਰਾਂ ਦੀ ਗਿਣਤੀ 'ਚ ਕਾਂਗਰਸੀ ਆਗੂ ਵੀ ਹਾਜ਼ਰ ਸਨ |
ਜੈਤੋ, 23 ਮਈ (ਭੋਲਾ ਸ਼ਰਮਾ)-ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਮੈਂਬਰਾਂ ਨੂੰ ਵੱਖ-ਵੱਖ ਅਹੁਦੇ ਦਿੱਤੇ ਗਏ ਹਨ, ਜਿਸ 'ਚ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮੋਲਕ ਸਿੰਘ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਵਧੀਆ ਸੇਵਾਵਾਂ ਨੂੰ ...
ਫ਼ਰੀਦਕੋਟ, 23 ਮਈ (ਸਰਬਜੀਤ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ 'ਚ ਵਿਦਿਆਰਥੀਆਂ ਵਲੋਂ ਅੱਜ ਸਥਾਨਕ ਬਿ੍ਜਿੰਦਰਾ ਕਾਲਜ ਵਿਖੇ ਮੁਕਤਸਰ ਦੇ ਵਿਦਿਆਰਥੀ ਆਗੂਆਂ 'ਤੇ ਕੀਤੇ ਗਏ ਝੂਠੇ ਪਰਚਿਆਂ ਦੇ ਵਿਰੋਧ 'ਚ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ...
ਫ਼ਰੀਦਕੋਟ, 23 ਮਈ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਬਾਜੀਗਰ ਬਸਤੀ ਨਜ਼ਦੀਕ ਜਹਾਜ਼ ਗਰਾਊਾਡ ਤੋਂ ਨਸ਼ਾ ਵੇਚਣ ਅਤੇ ਨਸ਼ਾ ਕਰਨ ਦੇ ਦੋਸ਼ਾਂ ਤਹਿਤ 2 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਦੋਵਾਂ ਕਥਿਤ ...
ਫ਼ਰੀਦਕੋਟ, 23 ਮਈ (ਸਰਬਜੀਤ ਸਿੰਘ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਹੋਈ | ਮੀਟਿੰਗ 'ਚ ਵੱਖ ਵੱਖ ਪਿੰਡਾਂ ਦੇ ਸਰਗਰਮ ਵਰਕਰਾਂ ਵਲੋਂ ਹਿੱਸਾ ਲਿਆ ਗਿਆ | ਇਸ ਮੀਟਿੰਗ 'ਚ ਮਜ਼ਦੂਰਾਂ ਦੀਆਂ ...
ਬਰਗਾੜੀ, 23 ਮਈ (ਸੁਖਰਾਜ ਸਿੰਘ ਗੋਂਦਾਰਾ)-ਕੌਮੀ ਸ਼ਾਹ ਮਾਰਗ ਨੰਬਰ-54 ਉੱਪਰ ਥਾਂ-ਥਾਂ ਟੋਲ ਟੈਕਸ ਲਾ ਕੇ ਲੱਖਾਂ ਰੁਪਏ ਕਮਾਉਣ ਦੇ ਬਾਵਜੂਦ ਵੀ ਸੰਬੰਧਿਤ ਵਿਭਾਗ ਦਾ ਇਸ ਦੇ ਰੱਖ-ਰਖਾਵ ਵੱਲ ਕੋਈ ਬਹੁਤਾ ਧਿਆਨ ਨਹੀਂ, ਜਿਸ ਕਰ ਕੇ ਇਸ ਸੜਕ ਦੇ ਡਿਵਾਈਡਰ ਉੱਪਰ ਲਾਏ ...
ਫ਼ਰੀਦਕੋਟ, 23 ਮਈ (ਸਰਬਜੀਤ ਸਿੰਘ)-ਸਥਾਨਕ ਕੋਟਕਪੂਰਾ ਰੋਡ 'ਤੇ 3 ਕਾਰ ਸਵਾਰ ਵਿਅਕਤੀਆਂ ਵਲੋਂ ਇਕ ਕੈਂਟਰ ਚਾਲਕ ਦੀ ਕਥਿਤ ਤੌਰ 'ਤੇ ਕੁੱਟਮਾਰ ਕਰਨ ਅਤੇ ਉਸ ਨੂੰ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਮਿ੍ਤਕ ਕੈਂਟਰ ਚਾਲਕ ਦੀ ਪਤਨੀ ਦੇ ...
ਫ਼ਰੀਦਕੋਟ, 23 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ. ਏ. ਐੱਸ. ਨਗਰ ਮੋਹਾਲੀ ਦੇ ਕਾਰਜਕਾਰੀ ਚੇਅਰਮੈਨ ਅਤੇ ਅਰੁਣ ਗੁਪਤਾ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ. ਏ. ਐੱਸ. ਨਗਰ ਮੋਹਾਲੀ ਦੀਆਂ ਹਦਾਇਤਾਂ ...
ਫ਼ਰੀਦਕੋਟ, 23 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪੱਧਰੀ ਕੋਆਰਡੀਨੇਸ਼ਨ ਕਮੇਟੀ ਅਤੇ ਟਾਸਕ ਫ਼ੋਰਸ (ਤੰਬਾਕੂ ਕੰਟਰੋਲ) ਫ਼ਰੀਦਕੋਟ ਦੀ ਮੀਟਿੰਗ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੀ ...
ਸ੍ਰੀ ਮੁਕਤਸਰ ਸਾਹਿਬ, 23 ਮਈ (ਹਰਮਹਿੰਦਰ ਪਾਲ)-ਗੁਰੂਗ੍ਰਾਮ ਵਿਖੇ ਦੋ ਚਾਰਟਡ ਅਕਾਊਾਟੈਂਟ ਨਾਲ ਕੇਂਦਰੀ ਜੀ. ਐੱਸ. ਟੀ. ਵਿਭਾਗ ਦੇ ਕਮਿਸ਼ਨਰ ਪੱਧਰ ਦੇ ਅਧਿਕਾਰੀ ਵਲੋਂ ਕੀਤੀ ਗਈ ਬਦਸਲੂਕੀ ਅਤੇ ਹੱਥੋਪਾਈ ਵਿਰੁੱਧ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਫ਼ਿਰੋਜ਼ਪੁਰ, ...
ਬਰਗਾੜੀ, 23 ਮਈ (ਸੁਖਰਾਜ ਸਿੰਘ ਗੋਂਦਾਰਾ)-ਪਿਛਲੇ ਕਾਫ਼ੀ ਸਮੇਂ ਤੋਂ ਨਹਿਰੀ ਪਾਣੀ ਦੀ ਬੰਦੀ ਚੱਲ ਰਹੀ ਹੈ, ਜਿਸ ਕਰ ਕੇ ਕਿਸਾਨ ਮਜਬੂਰੀ ਵੱਸ ਧਰਤੀ ਹੇਠਲਾ ਪਾਣੀ ਦੀ ਵਰਤੋਂ ਕਰ ਰਹੇ ਹਨ | ਭਾਵੇਂ ਝੋਨੇ ਦੀ ਲਗਾਈ ਦਾ ਕੰਮ ਅਜੇ ਦੇਰ ਨਾਲ ਸ਼ੁਰੂ ਹੋਣਾ ਪਰ ਪਸ਼ੂਆਂ ਦੇ ਚਾਰੇ ...
ਜੈਤੋ, 23 ਮਈ (ਭੋਲਾ ਸ਼ਰਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ, ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ, ਕੌਮੀ ਸੀਨੀਅਰ ਮੀਤ ਪ੍ਰਧਾਨ, ਸਾਬਕਾ ਖੇਤੀਬਾੜੀ ਮੰਤਰੀ ਅਤੇ ਸਾਬਕਾ ਸਿੱਖਿਆ ਮੰਤਰੀ ਪੰਜਾਬ ਜਥੇਦਾਰ ਤੋਤਾ ਸਿੰਘ ਦਾ ਬੀਤੇ ਦਿਨੀਂ ...
ਜੈਤੋ, 23 ਮਈ (ਭੋਲਾ ਸ਼ਰਮਾ)-ਜ਼ਿਲ੍ਹਾ ਸਿਹਤ ਵਿਭਾਗ ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਹਾਈ ਸਕੂਲ ਬਿਸ਼ਨੰਦੀ ਵਿਖੇ ਇਕ ਨਸ਼ਾ ਮੁਕਤੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਦਾ ਮਕਸਦ ਪੰਜਾਬ ਦੇ ਕਿਸ਼ੋਰ ਅਵਸਥਾ ਵਾਲੇ ਬੱਚਿਆਂ ਨੂੰ ਨਸ਼ੇ ਵੱਲ ਜਾਣ ...
ਫ਼ਰੀਦਕੋਟ, 23 ਮਈ (ਜਸਵੰਤ ਸਿੰਘ ਪੁਰਬਾ)-ਅਵਤਾਰ ਸਿੰਘ ਬਰਾੜ ਮੈਮੋਰੀਅਲ ਵੈੱਲਫ਼ੇਅਰ ਸੁਸਾਇਟੀ ਫ਼ਰੀਦਕੋਟ ਦੀ ਹਰਿਆਵਲ ਮੁਹਿੰਮ ਨਾਲ ਜੁੜਦਿਆਂ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਸਾਦਿਕ ਵਲੋਂ ਸਾਦਿਕ ਬਲਾਕ ਦੇ 15 ਪਿੰਡਾਂ ਵਿਚ ਹਰ ਖੇਤ ਦੀ ਮੋਟਰ 'ਤੇ ਪੰਜ-ਪੰਜ ...
ਕੋਟਕਪੂਰਾ, 23 ਮਈ (ਮੇਘਰਾਜ)-ਅਗਰਵਾਲ ਸੇਵਾ ਸੰਮਤੀ ਕੋਟਕਪੂਰਾ ਵਲੋਂ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਸਥਾਨਕ ਡੀ. ਸੀ. ਐੱਮ. ਇੰਟਰਨੈਸ਼ਨਲ ਸਕੂਲ ਦੇ 11 ਵਿਦਿਆਰਥੀਆਂ ਨੂੰ ਪੜ੍ਹਾਈ ਲਈ ਗੋਦ ਲਿਆ ਅਤੇ ਇਕ ਸਾਲ ਦੀ ਫ਼ੀਸ ਅੱਜ ਸਕੂਲ ਦੇ ਪਿ੍ੰਸੀਪਲ ਮੀਨਾਕਸ਼ੀ ...
ਕੋਟਕਪੂਰਾ, 23 ਮਈ (ਮੇਘਰਾਜ)-ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ 10ਵੀਂ ਜਮਾਤ ਦੇ ਵਿਦਿਆਰਥੀਆਂ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜਿਆਂ 'ਚ ਸ਼ਾਨਦਾਰ ਪ੍ਰਾਪਤੀਆਂ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ...
ਪੰਜਗਰਾੲੀਂ ਕਲਾਂ, 23 ਮਈ (ਸੁਖਮੰਦਰ ਸਿੰਘ ਬਰਾੜ)-ਥਾਣਾ ਸਦਰ ਕੋਟਕਪੂਰਾ ਵਲੋਂ ਦਰਜ ਮਾਮਲੇ ਅਨੁਸਾਰ ਪੰਜਗਰਾੲੀਂ ਕਲਾਂ ਤੋਂ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਚੌਂਕੀ ਦੇ ਇੰਚਾਰਜ ਸੁਖਦੇਵ ...
ਪੰਜਗਰਾੲੀਂ ਕਲਾਂ, 23 ਮਈ (ਸੁਖਮੰਦਰ ਸਿੰਘ ਬਰਾੜ )-ਸਾਬਕਾ ਸਿੱਖਿਆ ਅਤੇ ਖੇਤੀਬਾੜੀ ਮੰਤਰੀ ਜਥੇ. ਤੋਤਾ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਮਨਤਾਰ ਸਿੰਘ ਬਰਾੜ, ਜੈਤੋ ਹਲਕੇ ਦੇ ਇੰਚਾਰਜ ਸੂਬਾ ਸਿੰਘ ...
ਫ਼ਰੀਦਕੋਟ, 23 ਮਈ (ਸਤੀਸ਼ ਬਾਗ਼ੀ)-ਸਥਾਨਕ ਬਲਬੀਰ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਰਾਜੇਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ਮੌਕੇ ਕੋਆਰਡੀਨੇਟਰ ਲੈਕਚਰਾਰ ...
ਫ਼ਰੀਦਕੋਟ, 23 ਮਈ (ਜਸਵੰਤ ਸਿੰਘ ਪੁਰਬਾ)-ਜਰਮਨੀ ਦੇ ਸ਼ਹਿਰ ਸੁਹਲ ਵਿਖੇ ਆਈ. ਐੱਸ. ਐੱਸ. ਐੱਫ. ਵਲੋਂ ਕਰਵਾਏ ਗਏ ਮਹਿਲਾ ਜੂਨੀਅਰ ਵਿਸ਼ਵ ਕੱਪ 'ਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਦੀ ਐੱਮ. ਬੀ. ਬੀ. ਐੱਸ. ਪਹਿਲਾ ਸਾਲ ਦੀ ਵਿਦਿਆਰਥਣ ਸਿਫ਼ਤ ਕੌਰ ਸਮਰਾ ਨੇ ...
ਬਾਜਾਖਾਨਾ, 23 ਮਈ (ਜਗਦੀਪ ਸਿੰਘ ਗਿੱਲ)-ਆਮ ਆਦਮੀ ਪਾਰਟੀ ਵਲੋਂ ਵਿਧਾਇਕ ਅਮੋਲਕ ਸਿੰਘ ਅਨੁਮਾਨ ਕਮੇਟੀ ਅਤੇ ਪੇਪਰ ਤੇ ਲਾਇਬ੍ਰੇਰੀ ਮੈਂਬਰ ਨਿਯੁਕਤ ਕੀਤੇ ਜਾਣ 'ਤੇ ਪਾਰਟੀ ਵਰਕਰਾਂ ਅਤੇ ਹਲਕਾ ਵਾਸੀਆਂ ਵਿਚ ਖੁਸ਼ੀ ਪਾਈ ਜਾ ਰਹੀ ਹੈ | ਇਸ ਮੌਕੇ ਰਵਿੰਦਰ ਸਿੰਘ ਮੱਲ੍ਹਾ ...
ਫ਼ਰੀਦਕੋਟ, 23 ਮਈ (ਜਸਵੰਤ ਸਿੰਘ ਪੁਰਬਾ)-ਬਲਾਕ ਟਾਸਕ ਫ਼ੋਰਸ ਵਲੋਂ ਜਿੱਥੇ ਵੱਖ-ਵੱਖ ਜਨਤਕ ਸਥਾਨਾਂ 'ਤੇ ਚੈਕਿੰਗ ਕਰ ਕੇ ਦੇਸ਼ ਭਰ 'ਚ ਲਾਗੂ ਸਿਗਰੇਟ ਐਂਡ ਅਦਰ ਤੰਬਾਕੂ ਉਤਪਾਦ ਐਕਟ-2003 ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨੇ ਕੀਤੇ ਜਾਂਦੇ ਹਨ, ਉੱਥੇ ਹੀ ਦੂਸਰੇ ...
ਫ਼ਰੀਦਕੋਟ, 23 ਮਈ (ਜਸਵੰਤ ਸਿੰਘ ਪੁਰਬਾ)-ਵਿੱਛੜਨ ਵਾਲੇ ਸੱਜਣ ਭਾਵੇਂ ਕਦੇ ਨਹੀਂ ਮੁੜਦੇ ਪਰ ਉਨ੍ਹਾਂ ਦੀ ਹੋਂਦ ਆਪਣਿਆਂ ਦੀਆਂ ਯਾਦਾਂ 'ਚੋਂ ਕਦੇ ਨਹੀਂ ਵਿਸਰਦੀ ਅਤੇ ਇਨ੍ਹਾਂ ਯਾਦਾਂ ਨੂੰ ਅਮਰ ਕਰਨ ਦਾ ਇਕ ਜ਼ਰੀਆ ਰੁੱਖ ਲਗਾ ਕੇ ਉਨ੍ਹਾਂ ਦਾ ਪਾਲਣ ਪੋਸ਼ਣ ਸਭ ਤੋਂ ...
ਸਾਦਿਕ, 23 ਮਈ (ਗੁਰਭੇਜ ਸਿੰਘ ਚੌਹਾਨ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀਪ ਸਿੰਘ ਵਾਲਾ ਦੀ ਅਧਿਆਪਕਾ ਆਸ਼ਾ ਰਾਣੀ ਨੇ ਆਪਣੀ ਜਮਾਤ ਦੇ ਬੱਚਿਆਂ ਨੂੰ ਇਕ ਸੁਝਾਅ ਦਿੰਦਿਆਂ ਆਖਿਆ ਕਿ ਸਾਰੇ ਬੱਚੇ ਆਪਣੇ ਖੇਤ, ਘਰ ਜਾਂ ਕਿਸੇ ਖਾਲੀ ਸਾਂਝੀ ਥਾਂ 'ਚ 5-5 ਦਰੱਖਤ ਲਾਉਣ ਅਤੇ ...
ਜੈਤੋ, 23 ਮਈ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਧਰਤੀ ਹੇਠਲਾ ਪਾਣੀ ਬਚਾਓ ਮੁੁਹਿੰਮ ਤਹਿਤ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਸੂਬਾਈ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਗੁੁਰੂ ਕੀ ਢਾਬ ...
ਫ਼ਰੀਦਕੋਟ, 23 ਮਈ (ਜਸਵੰਤ ਸਿੰਘ ਪੁਰਬਾ)-ਜਰਮਨ ਵਿਖੇ ਹੋਈ ਆਈ. ਐੱਸ. ਐੱਸ. ਐੱਫ. ਜੂਨੀਅਰ ਵਿਸ਼ਵ ਕੱਪ ਰਾਈਫਲ/ਪਿਸਟਲ ਅਤੇ ਸ਼ਾਟਗੰਨ ਮੁਕਾਬਲਿਆਂ 'ਚ ਦੋ ਸੋਨੇ, ਦੋ ਚਾਂਦੀ ਅਤੇ ਇਕ ਕਾਂਸੀ ਦਾ ਤਗਮਾ ਜਿੱਤਣ ਵਾਲੀ ਫ਼ਰੀਦਕੋਟ ਦੀ ਹੋਣਹਾਰ ਬੇਟੀ ਸਿਫਤ ਕੌਰ ਸਮਰਾ ਨੇ ...
ਬਰਗਾੜੀ, 23 ਮਈ (ਲਖਵਿੰਦਰ ਸ਼ਰਮਾ)-ਸੋਢੀ ਬੀਜ ਭੰਡਾਰ ਬਰਗਾੜੀ ਦੇ ਮਾਲਕ ਅਤੇ ਪੰਜਾਬ ਪੈਸਟੀਸਾਈਡ, ਸੀਡ ਅਤੇ ਫ਼ਰਟੀਲਾਈਜਰ ਡੀਲਰ ਐਸੋ. ਭਾਰਤ ਦੇ ਰਾਸ਼ਟਰੀ ਸਕੱਤਰ ਸੁਰਿੰਦਰ ਸਿੰਘ ਬਰੀਵਾਲਾ ਨੇ ਦੱਸਿਆ ਕਿ ਪਿਛਲੇ ਦਿਨੀਂ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ, ...
ਕੋਟਕਪੂਰਾ, 23 ਮਈ (ਮੋਹਰ ਗਿੱਲ, ਮੇਘਰਾਜ)-ਅੱਜ ਕੋਟਕਪੂਰਾ ਦੇ ਇਕ ਨਿੱਜੀ ਹੋਟਲ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੋਟਕਪੂਰਾ ਵਿਖੇ ਵਰਕਰਾਂ ਦੀ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ...
ਜੈਤੋ, 23 ਮਈ (ਭੋਲਾ ਸ਼ਰਮਾ)-ਸਵਾਮੀ ਵਿਵੇਕਾਨੰਦ ਗਰੁੱਪ ਆਫ਼ ਇੰਸਟੀਚਿਊਟ ਬਨੂੜ 28 ਮਈ ਨੂੰ 13ਵੀਂ ਕਾਨਵੋਕੇਸ਼ਨ ਕਰਵਾਉਣ ਜਾ ਰਿਹਾ ਹੈ | ਇਸ ਕਾਨਵੋਕੇਸ਼ਨ 'ਚ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ 'ਮੀਤ ਹੇਅਰ' ਮੁੱਖ ਮਹਿਮਾਨ ਅਤੇ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ...
ਜੈਤੋ, 23 ਮਈ (ਭੋਲਾ ਸ਼ਰਮਾ)-ਸਵਾਮੀ ਵਿਵੇਕਾਨੰਦ ਗਰੁੱਪ ਆਫ਼ ਇੰਸਟੀਚਿਊਟ ਬਨੂੜ ਨੇ ਐੱਨ. ਸੀ. ਸੀ. ਦੇ ਸਹਿਯੋਗ ਨਾਲ ਡਾ. ਪ੍ਰੀਤੀ ਜਿੰਦਲ ਵਲੋਂ ਸਰਵਿਕਸ ਅਤੇ ਛਾਤੀ ਦੇ ਕੈਂਸਰਾਂ ਬਾਰੇ ਆਮ ਜਾਗਰੂਕਤਾ ਵਿਸ਼ੇ 'ਤੇ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ...
ਜੈਤੋ, 23 ਮਈ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਦੇ ਸੂਬਾਈ ਜਨਰਲ ਸਕੱਤਰ ਨਛੱਤਰ ਸਿੰਘ ਜੈਤੋ ਦੀ ਅਗਵਾਈ ਵਿਚ ਕੋਠੇ ਮਾਹਲਾ ਸਿੰਘ ਵਾਲਾ ਦੇ ਕਿਸਾਨਾਂ ਨਾਲ ਮੀਟਿੰਗ ਹੋਈ, ਜਿਸ 'ਚ ਕਿਸਾਨੀ ਮਸੱਲਿਆਂ 'ਤੇ ਵਿਚਾਰ ਚਰਚਾ ਹੋਈ | ਸੂਬਾਈ ਜਨਰਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX