ਅੰਮਿ੍ਤਸਰ, 23 ਮਈ (ਜਸਵੰਤ ਸਿੰਘ ਜੱਸ)-ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਤਾਗੱਦੀ ਦਿਵਸ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਹਰਿਮੰਦਰ ਸਾਹਿਬ ਤੇ ਹੋਰਨਾਂ ਥਾਵਾਂ 'ਤੇ ਸ਼ਰਧਾ ਸਹਿਤ ਮਨਾਇਆ ਗਿਆ | ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਅਤੇ ਗੁ: ਬਾਬਾ ਅਟੱਲ ਰਾਇ ਜੀ ਵਿਖੇ ਸਵੇਰ ਤੋਂ ਦੁਪਹਿਰ ਤੱਕ ਅਲੌਕਿਕ ਜਲੌਅ ਸਜਾਏ ਗਏ, ਜਿਸ ਦੌਰਾਨ ਦੂਰੋਂ ਨੇੜਿਓਾ ਵੱਡੀ ਗਿਣਤੀ 'ਚ ਪੁੱਜੇ ਸ਼ਰਧਾਲੁੂਆਂ ਨੇ ਗੁਰੂ ਘਰ ਦੇ ਤੋਸ਼ਾਖਾਨੇ ਦੀਆਂ ਬੇਸ਼ਕੀਮਤੀ ਤੇ ਇਤਿਹਾਸਕ ਵਸਤੂਆਂ ਦੇ ਦਰਸ਼ਨ ਕੀਤੇ | ਇਸ ਸੰਬੰਧ 'ਚ ਸਵੇਰੇ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਗੁਰਪ੍ਰੀਤ ਸਿੰਘ ਦੇ ਹਜ਼ੂਰੀ ਰਾਗੀ ਜਥੇ ਦੁਆਰਾ ਇਲਾਹੀ ਗੁਰਬਾਣੀ ਦਾ ਕੀਰਤਨ ਗਾਇਨ ਕੀਤਾ ਗਿਆ | ਉਪਰੰਤ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਨੇ ਸੰਗਤਾਂ ਨੂੰ ਗੁਰਤਾਗੱਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ 6ਵੇਂ ਪਾਤਿਸ਼ਾਹ ਦਾ ਜੀਵਨ ਅਤੇ ਉਨ੍ਹਾਂ ਦੀ ਦੇਣ ਸਿੱਖ ਕੌਮ ਲਈ ਵੱਡੇ ਮਹੱਤਵ ਵਾਲੀ ਹੈ | ਸਮਾਗਮ 'ਚ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕਿਸੇ ਕਾਰਨ ਹਾਜ਼ਰ ਨਹੀਂ ਹੋਏ, ਜਦੋਂ ਕਿ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਭਾਈ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਧਰਮ ਪ੍ਰਚਾਰ ਕਮੇਟੀ ਮੈਂਬਰ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਪ੍ਰਤਾਪ ਸਿੰਘ ਤੇ ਬਿਜੈ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਮਲਕੀਤ ਸਿੰਘ ਬਹਿੜਵਾਲ ਸਮੇਤ ਹੋਰ ਸ਼ੋ੍ਰਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕ ਤੇ ਸੰਗਤਾਂ ਹਾਜ਼ਰ ਸਨ | ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਜਾਰੀ ਬਿਆਨ 'ਚ ਸੰਗਤਾਂ ਨੂੰ ਗੁਰੂ ਸਾਹਿਬ ਦੇ ਗੁਰਤਾਗੱਦੀ ਦਿਵਸ ਦੀ ਵਧਾਈ ਦਿੱਤੀ | ਇਸੇ ਦੌਰਾਨ ਅੱਜ ਗੁ: ਸ੍ਰੀ ਕੌਲਸਰ ਸਾਹਿਬ ਵਿਖੇ ਵੀ ਗੁਰਤਾਗੱਦੀ ਦਿਵਸ ਮੌਕੇ ਬਾਅਦ ਦੁਪਹਿਰ ਤੋਂ ਦੇਰ ਰਾਤ ਤੱਕ ਵਿਸ਼ਾਲ ਗੁਰਮਤਿ ਸਮਾਗਮ ਸਜਾਇਆ ਗਿਆ |
ਅੰਮਿ੍ਤਸਰ, 23 ਮਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰ੍ਰਪੀਤ ਸਿੰਘ ਨੇ ਸਮੂਹ ਸਿੱਖਾਂ ਨੂੰ ਅਪੀਲ ਕੀਤੀ ਹੈ ਕਿ ਹੁਣ ਸਮਾਂ ਆ ਗਿਆ ਹੈ ਕਿ ਹਰ ਸਿੱਖ ਜਿੱਥੇ ਬਾਣੀ ਪੜ੍ਹ ਕੇ ਬਲਵਾਨ ਹੋਵੇ, ਉਥੇ ਹਰ ਸਿੱਖ ਲਾਇਸੰਸੀ ਮਾਡਰਨ ...
ਚੰਡੀਗੜ੍ਹ, 23 ਮਈ (ਵਿਕਰਮਜੀਤ ਸਿੰਘ ਮਾਨ)-ਪੰਚਾਇਤੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ਿਆਂ ਬਾਰੇ ਕਿਸਾਨਾਂ ਦੀ ਸਰਕਾਰ ਨਾਲ ਹੋਈ ਮੀਟਿੰਗ ਮਸਲੇ ਦੇ ਹੱਲ ਵੱਲ ਵਧੀ ਹੈ | ਅੱਜ ਚੰਡੀਗੜ੍ਹ ਵਿਖੇ ਕਿਸਾਨਾਂ ਦੀ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੀਟਿੰਗ ਹੋਈ | ...
ਜਲੰਧਰ, 23 ਮਈ (ਜਸਪਾਲ ਸਿੰਘ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ 'ਚ ਡਰੱਗ ਰੈਕੇਟ ਦਾ ਮਾਮਲਾ ਸਾਹਮਣੇ ਆਉਣ ਨਾਲ ਪੂਰੇ ਪੁਲਿਸ ਮਹਿਕਮੇ 'ਚ ਹਲਚਲ ਮਚ ਗਈ ਹੈ ਤੇ ਪੰਜਾਬ ਪੁਲਿਸ ਦੇ ਆਪਣੇ ਹੀ ਮੁਲਾਜ਼ਮਾਂ ਦੇ ਹੱਥ ਨਸ਼ਾ ਤਸਕਰੀ ਦੇ ਨਾਲ ਰੰਗੇ ਹੋਣ ...
ਜਲੰਧਰ, 23 ਮਈ (ਐੱਮ. ਐੱਸ. ਲੋਹੀਆ)-ਆਯੂਸ਼ਮਾਨ ਸਿਹਤ ਸੇਵਾਵਾਂ ਤਹਿਤ ਇਲਾਜ ਕਰ ਰਹੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦਾ ਕਰੀਬ 250 ਕਰੋੜ ਰੁਪਏ ਦਾ ਭੁਗਤਾਨ ਰੁਕ ਜਾਣ ਕਰ ਕੇ ਜਿੱਥੇ ਆਮ ਮਰੀਜ਼ਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਜਿਹੜੇ ...
ਜਲੰਧਰ ਛਾਉਣੀ/ਜਮਸ਼ੇਰ 23 ਮਈ (ਪਵਨ ਖਰਬੰਦਾ/ਅਵਤਾਰ ਤਾਰੀ)-ਥਾਣਾ ਸਦਰ ਅਧੀਨ ਆਉਂਦੇ ਧੀਣਾ ਪਿੰਡ ਨੇੜੇ ਸਥਿਤ ਆਰਮੀ ਇਨਕਲੇਵ 'ਚ ਬੀਤੀ ਰਾਤ ਆਏ ਮੀਂਹ-ਹਨੇਰੀ ਕਾਰਨ ਪਹਿਲੀ ਮੰਜ਼ਿਲ 'ਤੇ ਉਸਾਰੀ ਜਾ ਰਹੀ ਦੀਵਾਰ ਗੁਆਂਢੀ ਘਰ ਦੇ ਵਿਹੜੇ 'ਚ ਸੁੱਤੇ ਪਰਿਵਾਰਕ ਮੈਂਬਰਾਂ ...
ਚੰਡੀਗੜ੍ਹ, 23 ਮਈ-(ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖਾਂ ਨੂੰ ਲਾਇਸੈਂਸੀ ਆਧੁਨਿਕ ਹਥਿਆਰ ਰੱਖਣ ਲਈ ਕਹਿਣ ਦੀ ਬਜਾਏ ਸਮਾਜ ਵਿੱਚ ਸ਼ਾਂਤੀ, ਸਦਭਾਵਨਾ ...
ਚੰਡੀਗੜ੍ਹ, 23 ਮਈ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੀ ਮਾਨ ਸਰਕਾਰ ਵਲੋਂ ਲਗਾਤਾਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਿਚ ਫੇਰ ਬਦਲ ਕੀਤੀ ਜਾ ਰਹੀ ਹੈ | ਪੰਜਾਬ ਸਰਕਾਰ ਵਲੋਂ ਅੱਜ ਫਿਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਿਚ ਵੱਡੇ ਪੱਧਰ 'ਤੇ ਰੱਦੋ ਬਦਲ ਕਰਦਿਆਂ 7 ਆਈ.ਏ.ਐਸ., ਇਕ ...
ਐੱਸ. ਏ. ਐੱਸ. ਨਗਰ, 23 ਮਈ (ਜਸਬੀਰ ਸਿੰਘ ਜੱਸੀ)- ਮੁਹਾਲੀ ਵਿਚਲੇ ਸਟੇਟ ਪੁਲਿਸ ਇੰਟੈਲੀਜੈਂਸ ਦੇ ਦਫ਼ਤਰ ਵਿਖੇ ਧਮਾਕਾ ਕਰਨ ਦੇ ਮਾਮਲੇ 'ਚ ਰਾਕੇਟ ਲਾਂਚਰ ਚਲਾਉਣ ਵਾਲੇ ਦੋਵਾਂ ਮੁਲਜ਼ਮਾਂ ਦੀ ਪਛਾਣ ਹੋ ਗਈ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੱਡੂ ਵਾਸੀ ...
ਅੰਮਿ੍ਤਸਰ, 23 ਮਈ (ਰੇਸ਼ਮ ਸਿੰਘ)-ਬੀਤੇ ਸਾਲ 23 ਦਸੰਬਰ 2021 'ਚ ਲੁਧਿਆਣਾ ਕਚਿਹਰੀਆਂ ਧਮਾਕੇ ਲਈ ਵਰਤੀ ਗਈ ਧਮਾਕਾਖੇਜ਼ ਸਮੱਗਰੀ ਆਈ. ਈ. ਡੀ. ਡਰੋਨ ਰਾਹੀਂ ਪਾਕਿਸਤਾਨ ਤੋਂ ਭੇਜੀ ਗਈ ਸੀ | ਇਸ ਮਾਮਲੇ 'ਚ ਅੰਮਿ੍ਤਸਰ 'ਚ ਗਿ੍ਫ਼ਤਾਰ ਕੀਤੇ ਵਿਅਕਤੀਆਂ ਨੇ ਅਹਿਮ ਖੁਲਾਸੇ ਕੀਤੇ ਹਨ ...
ਜਲੰਧਰ, 23 ਮਈ (ਜਸਪਾਲ ਸਿੰਘ)-ਨਵੀਂ ਉਮੀਦ ਫਾਊਾਡੇਸ਼ਨ ਨੇ ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋ. ਜਗਮੋਹਨ ਸਿੰਘ ਅਤੇ ਉੱਘੇ ਸਿੱਖਿਆ ਸ਼ਾਸ਼ਤਰੀ ਪ੍ਰੋ. ਰੌਣਕੀ ਰਾਮ ਨੂੰ ਰਾਜ ਸਭਾ 'ਚ ਭੇਜਣ ਦੀ ਮੰਗ ਕੀਤੀ ਹੈ | ਇਹ ਮੰਗ ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਦੌਰਾਨ ...
ਚੰਡੀਗੜ, 23 ਮਈ (ਅਜੀਤ ਬਿਊਰੋ)- ਪੰਜਾਬ ਤੋਂ ਦੋ ਰਾਜ ਸਭਾ ਮੈਂਬਰਾਂ ਦੀ ਚੋਣ ਦੇ ਮੱਦੇਨਜ਼ਰ ਮੰਗਲਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ, ਉਮੀਦਵਾਰ 31 ਮਈ ਤੱਕ ਨਾਮਜ਼ਦਗੀਆਂ ਭਰ ਸਕਦੇ ਹਨ ¢ ਪੰਜਾਬ ਤੋਂ ਚੁਣੇ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਅਤੇ ਬਲਵਿੰਦਰ ...
ਚੰਡੀਗੜ੍ਹ, 23 ਮਈ (ਅਜੀਤ ਬਿਊਰੋ)- ਪੰਜਾਬ 'ਚ ਅੱਜ ਕੋਰੋਨਾ ਵਾਇਰਸ ਦੇ 15 ਨਵੇਂ ਮਾਮਲੇ ਸਾਹਮਣੇ ਆਏ | ਜਿਹੜੇ ਜ਼ਿਲਿ੍ਹਆਂ 'ਚੋਂ ਮਾਮਲੇ ਸਾਹਮਣੇ ਆਏ, ਉਨ੍ਹਾਂ 'ਚ ਜਲੰਧਰ ਤੋਂ 5, ਐਸ.ਏ.ਐਸ ਨਗਰ ਤੋਂ 4, ਬਠਿੰਡਾ ਤੋਂ 3, ਫਿਰੋਜ਼ਪੁਰ ਤੋਂ 1, ਲੁਧਿਆਣਾ ਤੋਂ 1 ਅਤੇ ਪਠਾਨਕੋਟ ਤੋਂ ਵੀ ...
ਚੰਡੀਗੜ੍ਹ, 23 ਮਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਘਰ-ਘਰ ਰਾਸ਼ਨ ਵੰਡਣ ਦੀ ਯੋਜਨਾ ਦਾ ਐਲਾਨ ਕੀਤਾ ਗਿਆ ਸੀ ਪਰ ਰਾਜ ਸਰਕਾਰ ਦੀ ਇਹ ਯੋਜਨਾ ਠੰਢੇ ਬਸਤੇ ਪੈ ਸਕਦੀ ਹੈ | ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਦੁਆਰਾ ਲਾਗੂ ਕੀਤੀ ਘਰ-ਘਰ ਰਾਸ਼ਨ ...
ਚੰਡੀਗੜ੍ਹ, 23 ਮਈ (ਵਿਕਰਮਜੀਤ ਸਿੰਘ ਮਾਨ)-ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਅੱਜ ਅਹਿਮ ਐਲਾਨ ਕਰਦਿਆਂ ਕਿਹਾ ਕਿ 10 ਜੂਨ ਤੋਂ ਬਾਅਦ ਵਪਾਰਕ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਲਈ ਮੁਹਿੰਮ ਵਿੱਢੀ ਜਾਵੇਗੀ | ਉਨ੍ਹਾਂ ਦੱਸਿਆ ਕਿ ...
ਬਾਬਾ ਬਕਾਲਾ ਸਾਹਿਬ, 23 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਨਜ਼ਦੀਕੀ ਪਿੰਡ ਬੇਦਾਦਪੁਰ ਨਿਵਾਸੀ ਇਕ ਨੌਜਵਾਨ ਦੀ ਨਸ਼ੇ ਦੀ ਵੱਧ ਡੋਜ਼ ਲੈਣ ਕਾਰਨ ਮੌਤ ਹੋਣ ਦੀ ਖ਼ਬਰ ਹੈ | ਉਧਰ ਮਿ੍ਤਕ ਦੀ ਮਾਂ ਵਲੋਂ ਦੋ ਨੌਜਵਾਨਾਂ ਉਪਰ ਉੇਸ ਦੇ ਪੁੱਤਰ ਨੂੰ ਵੱਧ ਨਸ਼ੇ ਦੀ ਡੋਜ਼ ਦੇ ਕੇ ...
ਐੱਸ. ਏ. ਐੱਸ. ਨਗਰ, 23 ਮਈ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਮੁੱਖ ਆਗੂਆਂ ਦੀ ਇਕ ਅਹਿਮ ਮੀਟਿੰਗ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ 'ਚ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹੋਈ | ਮੀਟਿੰਗ ਦੀ ਸ਼ੁਰੂਆਤ ...
ਚੰਡੀਗੜ੍ਹ, 23 ਮਈ (ਪ੍ਰੋ. ਅਵਤਾਰ ਸਿੰਘ)- ਪੰਜਾਬ ਦੇ ਏ.ਡੀ.ਜੀ.ਪੀ. (ਟ੍ਰੈਫਿਕ) ਵਲੋਂ 18 ਅਪ੍ਰੈਲ ਨੂੰ ਸਾਰੇ ਜ਼ਿਲਿ੍ਹਆਂ ਦੇ ਪੁਲਿਸ ਮੁਖੀਆਂ ਅਤੇ ਪੁਲਿਸ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰ ਕੇ 'ਜੁਗਾੜੂ' ਮੋਟਰ ਸਾਈਕਲ ਰੇਹੜੀਆਂ ਬੰਦ ਕਰਨ ਅਤੇ ਮੁੱਖ ਮੰਤਰੀ ਵਲੋਂ ਜਨਤਕ ...
ਚੱਬੇਵਾਲ, 23 ਮਈ (ਥਿਆੜਾ)- ਗੁਰੂ ਗੋਬਿੰਦ ਸਿੰਘ ਦੀ ਦੇ ਪਾਵਨ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਜ਼ਿਲ੍ਹਾ ਸਿਰਮੌਰ ਹਿਮਾਚਲ ਪ੍ਰਦੇਸ਼ ਨੂੰ ਪਤਿਤ ਮਹੰਤਾਂ ਤੋਂ ਆਜ਼ਾਦ ਕਰਾਉਣ ਲਈ 22 ਮਈ 1964 ਨੂੰ ਵਾਪਰੇ ਖੂਨੀ ਸ਼ਹੀਦੀ ਸਾਕੇ 'ਚ ਮਿਸਲ ...
ਮੋਗਾ, 23 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਮਿ੍ਤਕ ਦੇਹ ਨੂੰ ਚੰਡੀਗੜ੍ਹ ਤੋਂ ਉਨ੍ਹਾਂ ਦੇ ਜੱਦੀ ਗ੍ਰਹਿ ਮੋਗਾ ਵਿਖੇ ਫੁੱਲਾਂ ਨਾਲ ਸਜਾਈ ਐਂਬੂਲੈਂਸ 'ਚ ...
ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)-ਐਡਵੋਕੇਟ ਰਾਜਵਿੰਦਰ ਸਿੰਘ ਗਿੱਲ, ਹਰਿੰਦਰ ਸਿੰਘ ਗਿੱਲ ਫ਼ੀਲਡ ਅਫ਼ਸਰ ਪੰਜਾਬ ਖੇਤੀਬਾੜੀ ਵਿਕਾਸ ਬੈਂਕ ਸ੍ਰੀ ਮੁਕਤਸਰ ਸਾਹਿਬ ਦੇ ਪਿਤਾ ਅਤੇ ਹਰਪਾਲ ਸਿੰਘ ਗਿੱਲ ਦੇ ਵੱਡੇ ਭਰਾ ਸ: ਜਸਵੰਤ ਸਿੰਘ ਗਿੱਲ (63) ਪੁੱਤਰ ...
ਦਵਿੰਦਰ ਪਾਲ ਸਿੰਘ ਫ਼ਾਜ਼ਿਲਕਾ, 23 ਮਈ- ਪੰਜ ਦਰਿਆਵਾਂ ਦੀ ਧਰਤੀ 'ਤੇ ਕਦੇ ਪੀਣ ਦਾ ਪਾਣੀ ਖਤਮ ਹੋਣ ਦੀ ਕਗਾਰ 'ਤੇ ਆ ਜਾਵੇਗਾ, ਇਸ ਦੀ ਕਿਸੇ ਨੇ ਕਦੇ ਕਲਪਨਾ ਵੀ ਨਹੀਂ ਕੀਤੀ ਹੋਣੀ, ਪਰ ਬਹੁਤ ਜਲਦੀ ਇਹ ਸੱਚ ਹੋਣ ਜਾ ਰਿਹਾ ਹੈ | ਹਰ ਰੋਜ਼ ਨਵੀਆਂ-ਨਵੀਆਂ ਜਾਣਕਾਰੀਆਂ, ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX