ਤਾਜਾ ਖ਼ਬਰਾਂ


ਦਿੱਲੀ : ਨਸ਼ਾ ਤਸਕਰੀ ਗੱਠਜੋੜ ਦਾ ਮੁੱਖ ਦੋਸ਼ੀ 130 ਕਰੋੜ ਦੀ ਹੈਰੋਇਨ ਸਮੇਤ ਹਿਮਾਚਲ ਤੋਂ ਗ੍ਰਿਫ਼ਤਾਰ
. . .  11 minutes ago
ਨਵੀਂ ਦਿੱਲੀ, 13 ਅਗਸਤ - ਦਿੱਲੀ ਕ੍ਰਾਈਮ ਬਰਾਂਚ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਪਿਛਲੇ ਮਹੀਨੇ ਅਫ਼ਗ਼ਾਨਿਸਤਾਨ ਤੋਂ ਪੰਜਾਬ ਤੱਕ ਚੱਲ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਗੱਠਜੋੜ ਦੀ ਮੁੱਖ ਕੜੀ ਦਾ ਪਰਦਾਫਾਸ਼ ਕਰਨ ਤੋਂ ਬਾਅਦ ਮੁੱਖ ਦੋਸ਼ੀ ਪੰਕਜ ਵੈਦ ਨੂੰ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ...
ਹਿਮਾਚਲ ਵਿਧਾਨ ਸਭਾ ਵਲੋਂ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ
. . .  24 minutes ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ ਕੀਤਾ ਹੈ। ਇਹ ਬਿੱਲ ਹਿਮਾਚਲ ਪ੍ਰਦੇਸ਼ 'ਚ ਗ਼ੈਰ-ਕਾਨੂੰਨੀ ਧਰਮ ਪਰਿਵਰਤਨ ਨੂੰ ਰੋਕਣ ਲਈ ਲਿਆਂਦਾ...
ਹਿਮਾਚਲ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ - ਮੌਸਮ ਵਿਭਾਗ
. . .  34 minutes ago
ਨਵੀਂ ਦਿੱਲੀ, 13 ਅਗਸਤ - ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਚੰਬਾ, ਕਾਂਗੜਾ, ਮੰਡੀ, ਕੁੱਲੂ, ਹਮੀਰਪੁਰ, ਲਾਹੌਲ, ਸਪਿਤੀ, ਕਿੰਨੌਰ, ਸ਼ਿਮਲਾ, ਸਿਰਮੌਰ ਅਤੇ ਸੋਲਨ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ...
ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਇਨਾਮੀ ਅਪਰਾਧੀ ਸ਼ੇਖ਼ ਸਿਕੰਦਰ ਗ੍ਰਿਫ਼ਤਾਰ
. . .  48 minutes ago
ਨਵੀਂ ਦਿੱਲੀ, 13 ਅਗਸਤ - ਉੱਤਰ-ਪੱਛਮੀ ਜ਼ਿਲ੍ਹੇ ਦੇ ਸਪੈਸ਼ਲ ਸਟਾਫ਼ ਨੇ ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਸ਼ੇਖ਼ ਸਿਕੰਦਰ ਨਾਂਅ ਦੇ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਸ਼ੇਖ਼ ਸਿਕੰਦਰ 'ਤੇ 25000 ਰੁਪਏ ਇਨਾਮ ਰੱਖਿਆ ਹੋਇਆ...
ਹਿਮਾਚਲ ਪ੍ਰਦੇਸ਼ : ਸਵਾਂ ਨਦੀ 'ਚ ਡੁੱਬੇ 2 ਨੌਜਵਾਨ, ਇਕ ਦੀ ਲਾਸ਼ ਬਰਾਮਦ
. . .  54 minutes ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਪੈਂਦੇ ਹਰੋਲੀ 'ਚ ਲੋਅਰ ਬਥੇਡਾ ਇਲਾਕੇ ਦੇ ਕੋਲ ਸਵਾਂ ਨਦੀ 'ਚ 15-16 ਸਾਲ ਦੇ 2 ਨੌਜਵਾਨ ਡੁੱਬ ਗਏ।ਡੁੱਬੇ ਨੌਜਵਾਨਾਂ 'ਚੋਂ ਇਕ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਜਦਕਿ ਦੂਜੇ ਦੀ ਭਾਲ ਜਾਰੀ...
ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ
. . .  44 minutes ago
ਚੰਡੀਗੜ੍ਹ, 13 ਅਗਸਤ - ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਿਦਾਇਤਾਂ ਅਨੁਸਾਰ ਸਰਕਾਰੀ, ਗੈਰ ਸਰਕਾਰੀ ਦਫ਼ਤਰਾਂ, ਵਿੱਦਿਅਕ ਅਦਾਰਿਆਂ ਤੇ ਹੋਰ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਯਕੀਨੀ ਬਣਾਇਆ ਜਾਵੇ। ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ, ਜਨਤਕ ਥਾਵਾਂ...
ਬਾਸਮਤੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ
. . .  about 1 hour ago
ਚੰਡੀਗੜ੍ਹ, 13 ਅਗਸਤ - ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਸਮਤੀ ਦੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਅਨੁਸਾਰ ਕਈ ਉੱਲੀ ਨਾਸ਼ਕਾਂ...
‍ਦੇਤਵਾਲ ਬੈਂਕ ਡਕੈਤੀ ਦੇ ਮਾਮਲੇ 'ਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਲਾਂਪੁਰ ਦਾਖਾ ਦੇ ਇਲਾਕੇ ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਸਾਢੇ ਸੱਤ ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਿਸ...
ਅਫ਼ਗ਼ਾਨਿਸਤਾਨ ਵਿਚ ਹੁਣ ਰਹਿ ਗਏ ਹਨ ਸਿਰਫ਼ 100 ਹਿੰਦੂ ਸਿੱਖ - ਅਫ਼ਗ਼ਾਨ ਸਿੱਖ ਆਗੂ
. . .  about 2 hours ago
ਨਵੀਂ ਦਿੱਲੀ, 13 ਅਗਸਤ - ਕਾਬੁਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਫ਼ਗ਼ਾਨ ਸਿੱਖ ਆਗੂ ਗੁਰਨਾਮ ਸਿੰਘ ਰਾਜਵੰਸ਼ੀ ਨੇ ਕਿਹਾ ਕਿ ਮੈਂ ਆਪਣੇ 6 ਪਰਿਵਾਰਿਕ ਮੈਂਬਰਾਂ ਨਾਲ ਅਫ਼ਗ਼ਾਨਿਸਤਾਨ ਤੋਂ ਆਇਆ ਹਾਂ। ਧਮਾਕੇ ਵਿਚ ਸਾਡਾ ਗੁਰਦੁਆਰਾ ਤਬਾਹ ਹੋ ਗਿਆ। ਅਫ਼ਗ਼ਾਨਿਸਤਾਨ ਵਿਚ ਹੁਣ ਸਿਰਫ਼ 100 ਹਿੰਦੂ ਸਿੱਖ ਰਹਿ...
ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  about 3 hours ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  about 4 hours ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  about 4 hours ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  about 4 hours ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  about 5 hours ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 5 hours ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  about 5 hours ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  about 5 hours ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  about 5 hours ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 13 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਵਫ਼ਦ ਨਾਲ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ...
ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  about 6 hours ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  about 7 hours ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਕਾਰ ਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇਕ ਸਾਲ ਦੇ ਬੱਚੇ ਸਣੇ 3 ਜਣਿਆਂ ਦੀ ਹੋਈ ਮੌਤ
. . .  about 6 hours ago
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਲੰਘੀ ਦੇਰ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ...
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਰੋਸ ਮਾਰਚ ਆਰੰਭ
. . .  about 7 hours ago
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਬੇ ਭਰ 'ਚ ਕੀਤੇ ਜਾ ਰਹੇ ਰੋਸ ਮਾਰਚ...
ਬੀਤੀ ਰਾਤ ਚੋਰਾਂ ਨੇ ਅਨਾਜ ਮੰਡੀ ਲੌਂਗੋਵਾਲ 'ਚੋਂ 6 ਮੋਟਰਾਂ ਕੀਤੀਆਂ ਚੋਰੀ
. . .  about 7 hours ago
ਲੌਂਗੋਵਾਲ, 13 ਅਗਸਤ (ਸ.ਸ.ਖੰਨਾ,ਵਿਨੋਦ)-ਬੀਤੀ ਰਾਤ ਅਨਾਜ ਮੰਡੀ ਲੌਂਗੋਵਾਲ 'ਚੋਂ ਇਕ ਆੜ੍ਹਤੀਏ ਦੀ ਦੁਕਾਨ ਅੰਦਰੋਂ ਚੋਰਾਂ ਨੇ ਪਾੜ ਲਾ ਕੇ ਮੋਟਰਾਂ ਚੋਰੀ ਕਰ ਲਈਆਂ ਹਨ। ਇਸ ਦੀ ਜਾਣਕਾਰੀ ਆੜ੍ਹਤੀ ਮੰਗਤ ਰਾਏ ਮੰਗੂ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਚੋਰਾਂ ਵਲੋਂ...
ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਮੌਕੇ 'ਤੇ ਮੌਤ
. . .  about 8 hours ago
ਸ੍ਰੀ ਚਮਕੌਰ ਸਾਹਿਬ , 13 ਅਗਸਤ (ਜਗਮੋਹਨ ਸਿੰਘ ਨਾਰੰਗ)- ਅੱਜ ਤੜਕੇ ਪੌਣੇ ਚਾਰ ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਡਿਊਟੀ ਦੇਣ ਆ ਰਹੇ ਮੁਲਾਜ਼ਮ ਗੁਰਮੁਖ ਸਿੰਘ ਪਿੰਡ ਪਿੱਪਲ ਮਾਜਰਾ ਦੀ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ ਹੋ ਗਈ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਜੇਠ ਸੰਮਤ 554
ਵਿਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖ਼ਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਮੋਗਾ

ਮਿਸਟਰ ਤੇ ਮਿਸ ਹਰਕੁਲੀਜ਼ ਵਰਲਡ ਕੈਨੇਡਾ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਲਈ ਭਾਰਤੀ ਐਥਲੀਟਾਂ ਦੇ ਹੋਏ ਟਰਾਇਲ

ਮੋਗਾ, 23 ਮਈ (ਜਸਪਾਲ ਸਿੰਘ ਬੱਬੀ)-ਆਈ. ਐੱਸ. ਐੱਫ. ਕਾਲਜ ਆਫ਼ ਫਾਰਮੇਸੀ ਮੋਗਾ ਵਿਖੇ ਮਿਸਟਰ ਤੇ ਮਿਸ ਹਰਕੁਲੀਜ਼ ਵਰਲਡ ਕੈਨੇਡਾ ਬਾਡੀ ਬਿਲਡਿੰਗ ਚੈਂਪੀਅਨਸ਼ਿਪ 2022 ਲਈ ਭਾਰਤੀ ਅਥਲੀਟਾਂ ਦੀ ਚੋਣ ਲਈ ਟਰਾਇਲ ਸਲੀਣਾ ਜਿੰਮ ਮੋਗਾ ਦੇ ਮੁੱਖ ਸੰਚਾਲਕ ਹਰਵਿੰਦਰ ਸਿੰਘ ਸਲ੍ਹੀਣਾ ਜਨਰਲ ਸੈਕਟਰੀ ਇੰਡੀਆ ਬਾਡੀ ਬਿਲਡਿੰਗ ਦੀ ਅਗਵਾਈ ਹੇਠ ਹੋਏ | ਕਾਂਸੀ ਤਗਮਾ ਵਿਜੇਤਾ ਹਰਵਿੰਦਰ ਸਿੰਘ ਸਲ੍ਹੀਣਾ ਨੇ ਦੱਸਿਆ ਕਿ ਟਰਾਇਲ ਦੌਰਾਨ 17 ਲੜਕੇ ਚੁਣੇ ਗਏ ਅਤੇ ਜੱਜਾਂ ਦੀ ਭੂਮਿਕਾ ਮਿਸਟਰ ਏਸ਼ੀਆ ਇੰਸਪੈਕਟਰ ਦਲਜੀਤ ਸਿੰਘ, ਮਿਸਟਰ ਵਰਲਡ ਗੋਲਡ ਮੈਡਲਿਸਟ ਇੰਸਪੈਕਟਰ ਮਨਜੀਤ ਸਿੰਘ, ਪ੍ਰਧਾਨ ਨਾਰਥ ਇੰਡੀਆ ਬੌਬੀ ਸਿੰਘ, ਹਰਵਿੰਦਰ ਸਿੰਘ ਸਲ੍ਹੀਣਾ, ਮਿਸਟਰ ਇੰਡੀਆ ਬਿੱਲਾ ਪੁਲਿਸ ਅਧਿਕਾਰੀ ਨੇ ਨਿਭਾਈ | ਇਸ ਮੌਕੇ ਉਚੇਚੇ ਤੌਰ 'ਤੇ ਪੰਜਾਬੀ ਫ਼ਿਲਮੀ ਅਦਾਕਾਰ ਯੋਗਰਾਜ ਸਿੰਘ ਵੀ ਪੁੱਜੇ | ਉਨ੍ਹਾਂ ਬੋਲਦਿਆਂ ਕਿਹਾ ਕਿ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਸਰਕਾਰਾਂ ਨੂੰ ਕਾਲਜਾਂ ਅਤੇ ਸਕੂਲਾਂ ਵਿਚ ਖੇਡਾਂ ਦੇ ਵਿਸ਼ੇ ਨੂੰ ਜ਼ਰੂਰੀ ਵਿਸ਼ਾ ਬਣਾਉਣਾ ਚਾਹੀਦਾ ਹੈ ਤਾਂ ਜੋ ਨੌਜਵਾਨ ਪੀੜ੍ਹੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨਾਲ ਜੁੜ ਕੇ ਆਪਣਾ ਉੱਜਵਲ ਭਵਿੱਖ ਬਣਾ ਸਕਣ | ਇਸ ਮੌਕੇ ਹਰਵਿੰਦਰ ਸਿੰਘ ਸਲ੍ਹੀਣਾ ਨੇ ਦੱਸਿਆ ਕਿ ਮਿਸਟਰ ਤੇ ਮਿਸ ਹਰਕੁਲੀਜ ਵਰਲਡ ਕੈਨੇਡਾ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਲਈ ਭਾਰਤੀ ਐਥਲੀਟ 13 ਅਗਸਤ ਨੂੰ ਕੈਲਗਰੀ ਕੈਨੇਡਾ ਵਿਖੇ ਹੋਣ ਵਾਲੀ ਚੈਂਪੀਅਨਸ਼ਿੱਪ 'ਚ ਭਾਗ ਲੈਣਗੇ | ਇਸ ਮੌਕੇ ਕਾਲਜ ਚੇਅਰਮੈਨ ਪ੍ਰਵੀਨ ਗਰਗ, ਇੰਜੀਨੀਅਰ ਜਨੇਸ਼ ਗਰਗ, ਡਾਇਰੈਕਟਰ ਡਾ. ਜੀ. ਡੀ. ਗੁਪਤਾ, ਵਾਈਸ ਪਿ੍ੰਸੀਪਲ ਡਾ. ਆਰ. ਕੇ. ਨਾਰੰਗ, ਸਾਬਕਾ ਇੰਸਪੈਕਟਰ ਅਮਰ ਸਿੰਘ ਸਲੀਣਾ, ਮਿਸਟਰ ਸਟਰਾਂਗਮੈਨ ਚੈਂਪੀਅਨ ਜਗਸੀਰ ਸਿੰਘ ਮੰਗਾ, ਦਿਲਪ੍ਰੀਤ ਸਿੰਘ ਸੋਢੀ, ਲਾਲੀ ਮੋਗਾ, ਭਲਵਾਨ ਪੰਮਾ ਨੇ ਪੰਜਾਬੀ ਫਿਲਮੀ ਅਦਾਕਾਰ ਯੋਗਰਾਜ ਸਿੰਘ ਦਾ ਸਨਮਾਨ ਕੀਤਾ |

ਚਾਲੂ ਭੱਠੀ ਸਮੇਤ 230 ਲੀਟਰ ਲਾਹਣ ਤੇ ਨਾਜਾਇਜ਼ ਦੇਸੀ ਸ਼ਰਾਬ ਸਣੇ ਇਕ ਕਾਬੂ

ਨਿਹਾਲ ਸਿੰਘ ਵਾਲਾ, 23 ਮਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਏ. ਐੱਸ. ਪੀ. ਮੁਹੰਮਦ ਸਰਫ਼ਰਾਜ ਆਲਮ ਵਲੋਂ ਨਸ਼ੀਲੇ ਪਦਾਰਥਾਂ ਦਾ ...

ਪੂਰੀ ਖ਼ਬਰ »

ਮੁੱਦਕੀ-ਬਾਘਾ ਪੁਰਾਣਾ ਨੈਸ਼ਨਲ ਹਾਈਵੇ 'ਤੇ ਲੱਗੀਆਂ ਰੂੜੀਆਂ ਰਾਹਗੀਰਾਂ ਲਈ ਬਣੀਆਂ ਖ਼ਤਰੇ ਦੀ ਘੰਟੀ

ਨੱਥੂਵਾਲਾ ਗਰਬੀ, 23 ਮਈ (ਸਾਧੂ ਰਾਮ ਲੰਗੇਆਣਾ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਾਜਾਇਜ਼ ਕਬਜ਼ਿਆਂ ਸੰਬੰਧੀ ਚੁੱਕਿਆ ਗਿਆ ਕਦਮ ਸ਼ਲਾਘਾਯੋਗ ਉਪਰਾਲਾ ਹੈ, ਜਿਸ ਦੇ ਨਤੀਜੇ ਦਿਨੋ-ਦਿਨ ਸਾਰਥਿਕ ਸਿੱਧ ਹੋ ਰਹੇ ਹਨ | ਜੇਕਰ ਨਿਗਾਹ ਮਾਰੀਏ ਤਾਂ ਬਹੁਤ ਸਾਰੇ ਲੋਕਾਂ ਨੇ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜਥੇ. ਤੋਤਾ ਸਿੰਘ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਪ੍ਰਗਟ

ਮੋਗਾ, 23 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ, ਮੈਂਬਰ ਕੋਰ ਕਮੇਟੀ ਤੇ ਵਿਕਾਸ ਦੇ ਮਸੀਹਾ ਵਜੋਂ ਜਾਣੇ ਜਾਂਦੇ ਸਾਬਕਾ ਮੰਤਰੀ ਜਥੇ. ਤੋਤਾ ਸਿੰਘ ਬੀਤੀ 21 ਮਈ ਨੂੰ ਮੋਹਾਲੀ ਦੇ ਇਕ ਨਿੱਜੀ ਹਸਪਤਾਲ 'ਚ ਸਦੀਵੀ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕਿਸਾਨਾਂ ਨੂੰ ਤਕਨੀਕੀ ਗਿਆਨ ਹੋਣਾ ਬਹੁਤ ਜ਼ਰੂਰੀ-ਖੇਤੀ ਮਾਹਿਰ

ਬਾਘਾ ਪੁਰਾਣਾ, 23 ਮਈ (ਗੁਰਮੀਤ ਸਿੰਘ ਮਾਣੂੰਕੇ)-ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਵਿੰਦਰ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਪਿ੍ਤਪਾਲ ਸਿੰਘ ਅਤੇ ਡਾ. ਨਵਦੀਪ ਸਿੰਘ ਜੌੜਾ ਬਲਾਕ ਖੇਤੀਬਾੜੀ ...

ਪੂਰੀ ਖ਼ਬਰ »

ਪਾਣੀ ਬਚਾਓ ਵਾਤਾਵਰਨ ਬਚਾਓ ਦੇ ਨਾਅਰੇ ਹੇਠ ਨਿਹਾਲ ਸਿੰਘ ਵਾਲਾ ਵਾਸੀਆਂ ਵਲੋਂ ਕਮੇਟੀ ਬਣਾ ਕੇ ਲੋਕਾਂ ਨੂੰ ਜਾਗਰੂਕ ਕਰਨ ਦਾ ਫ਼ੈਸਲਾ

ਨਿਹਾਲ ਸਿੰਘ ਵਾਲਾ, 23 ਮਈ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਨਿਹਾਲ ਸਿੰਘ ਵਾਲਾ ਦੇ ਪਤਵੰਤਿਆਂ ਵਲੋਂ ਪਾਣੀ ਬਚਾਓ ਵਾਤਾਵਰਨ ਬਚਾਓ ਦੇ ਨਾਅਰੇ ਹੇਠ ਨਿਵੇਕਲੀ ਪਹਿਲ ਕਰਦਿਆਂ ਇਸ ਪ੍ਰਤੀ ਲੋਕ ਲਹਿਰ ਉਸਾਰਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਕਮੇਟੀ ...

ਪੂਰੀ ਖ਼ਬਰ »

ਔਰਤ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਠੱਠੀ ਭਾਈ, 23 ਮਈ (ਜਗਰੂਪ ਸਿੰਘ ਮਠਾੜੂ)-ਥਾਣਾ ਬਾਘਾ ਪੁਰਾਣਾ ਹੇਠਲੇ ਪਿੰਡ ਮਾੜੀ ਮੁਸਤਫ਼ਾ ਵਿਖੇ ਮਠਿਆਈ ਦੀ ਦੁਕਾਨ ਚਲਾ ਰਹੇ ਇਕ ਬੰਗਾਲੀ ਵਿਅਕਤੀ ਦੀ ਪਤਨੀ ਵਲੋਂ ਕਮਰੇ ਅੰਦਰ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਗਈ | ਜਾਣਕਾਰੀ ਅਨੁਸਾਰ ਮਧੂ ਸੂਦ (ਮੂਲ ਵਾਸੀ ਵੈਸਟ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਬਾਰੇ ਦਿੱਤੀ ਜਾਣਕਾਰੀ

ਮੋਗਾ, 23 ਮਈ (ਅਸ਼ੋਕ ਬਾਂਸਲ)-ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ-ਨਿਰਦੇਸ਼ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਘਾਂਵਾਲਾ ਦੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਐਜੂਕੇਸ਼ਨ ਸੈੱਲ ਮੋਗਾ ਵਲੋਂ ਡਰਾਈਵਿੰਗ ਲਾਇਸੰਸ ਬਣਵਾਉਣ, ਓਵਰ ਸਪੀਡ ਵਾਹਨ ਨਾ ਚਲਾਉਣ, ...

ਪੂਰੀ ਖ਼ਬਰ »

ਤਖ਼ਤੂਪੁਰਾ ਸਾਹਿਬ ਵਿਖੇ ਦਸਤਾਰ ਸਿਖਲਾਈ ਕੈਂਪ ਲਗਾਇਆ

ਨਿਹਾਲ ਸਿੰਘ ਵਾਲਾ, 23 ਮਈ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਬਾਬਾ ਹਰੀ ਦਾਸ ਦੀ ਕੁਟੀਆ ਪਿੰਡ ਤਖ਼ਤੂਪੁਰਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਗਤਕਾ ਅਖਾੜਾ ਜਥਾ ਤਖ਼ਤੂਪੁਰਾ ਸਾਹਿਬ ਵਲੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਅਤੇ ਵਾਰਿਸ ਪੰਜਾਬ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਇਆ

ਬਾਘਾ ਪੁਰਾਣਾ, 23 ਮਈ (ਗੁਰਮੀਤ ਸਿੰਘ ਮਾਣੂੰਕੇ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ ਆਤੰਕਵਾਦ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਇੰਦਰਜੀਤ ਸਿੰਘ ਕਾਲੇਕੇ ਨੇ ਦੱਸਿਆ ਕਿ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮੋਗਾ ਦੇ ...

ਪੂਰੀ ਖ਼ਬਰ »

ਜਥੇ. ਤੋਤਾ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ

ਧਰਮਕੋਟ, 23 ਮਈ (ਪਰਮਜੀਤ ਸਿੰਘ)-ਪੰਜਾਬੀ ਸਾਹਿਤ ਸਭਾ ਧਰਮਕੋਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰ ਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਹਮਦਰਦੀ ਕਰਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਸਭਾ ਦੇ ਸਰਪ੍ਰਸਤ ...

ਪੂਰੀ ਖ਼ਬਰ »

ਜਥੇਦਾਰ ਦਾ ਜਾਣਾ ਰਾਜਸੀ ਸਫ਼ਾਂ 'ਚ ਵੱਡਾ ਖ਼ਲਾਅ-ਮੱਦੋਕੇ/ਦੌਧਰ

ਅਜੀਤਵਾਲ, 23 ਮਈ (ਸ਼ਮਸ਼ੇਰ ਸਿੰਘ ਗ਼ਾਲਿਬ)-ਸਾਬਕਾ ਮੰਤਰੀ ਜਥੇ. ਤੋਤਾ ਸਿੰਘ ਜੋ ਸਿਆਸੀ, ਧਾਰਮਿਕ ਖੇਤਰ ਵਿਚ ਵੱਡੀ ਪਛਾਣ ਸਨ, ਦੇ ਚਲੇ ਜਾਣ ਨਾਲ ਵੱਡਾ ਖ਼ਲਾਅ ਪੈਦਾ ਹੋ ਗਿਆ ਹੈ | ਇਨ੍ਹਾਂ ਦਾ ਘਾਟਾ ਕਦੇ ਪੂਰੀ ਨਹੀਂ ਹੋਣਾ | ਇਹ ਪ੍ਰਗਟਾਵਾ ਸਾਬਕਾ ਚੇਅਰਮੈਨ ਰਾਮ ਸਿੰਘ ...

ਪੂਰੀ ਖ਼ਬਰ »

ਮਾਤਾ ਗੁਰਦੀਪ ਕੌਰ ਬਰਾੜ ਨਮਿਤ ਪਾਠ ਦਾ ਭੋਗ ਭਲਕੇ

ਬਾਘਾ ਪਰਾਣਾ, 23 ਮਈ (ਗੁਰਮੀਤ ਸਿੰਘ ਮਾਣੂੰਕੇ)-ਸ਼ੋ੍ਰਮਣੀ ਅਕਾਲੀ ਦਲ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਬਰਾੜ ਦੇ ਮਾਤਾ, ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਗਿੱਲ ਦੇ ਨਾਨੀ ਮਾਤਾ ਗੁਰਦੀਪ ਕੌਰ (90 ਸਾਲ) ਜੋ ਬੀਤੇ ਦਿਨੀਂ ਸਦੀਵੀ ...

ਪੂਰੀ ਖ਼ਬਰ »

ਨੈਸ਼ਨਲ ਕਾਨਵੈਂਟ ਸਕੂਲ ਦੇ ਮਨਵੀਰ ਸਿੰਘ ਨੇ ਮਾਰੀ ਬਾਜ਼ੀ

ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-ਲੁਧਿਆਣਾ ਸ਼ੂਟਿੰਗ ਰੇਂਜ ਰੱਖਬਾਗ ਵਿਖੇ ਰਾਈਫ਼ਲ ਸ਼ੂਟਿੰਗ ਦੇ ਮੁਕਾਬਲੇ ਐੱਨ. ਆਰ. ਏ. ਆਈ. ਵਲੋਂ ਕਰਵਾਏ ਗਏ, ਜਿਸ ਵਿਚ ਇਲਾਕੇ ਦੀ ਉੱਘੀ ਅਤੇ ਨਾਮਵਰ ਵਿੱਦਿਅਕ ਸੰਸਥਾ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਨੌਵੀਂ ...

ਪੂਰੀ ਖ਼ਬਰ »

ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ

ਮੋਗਾ, 23 ਮਈ (ਜਸਪਾਲ ਸਿੰਘ ਬੱਬੀ, ਸੁਰਿੰਦਰਪਾਲ ਸਿੰਘ)-ਗੁਰਦੁਆਰਾ ਸਿੰਘ ਸਭਾ ਮੋਗਾ ਵਿਖੇ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਪ੍ਰਧਾਨ ਜਗਮੋਹਨ ਸਿੰਘ ਦੀ ਅਗਵਾਈ ਹੇਠ ਹੋਈ, ਜਿਸ 'ਚ ਜੂਨ ਮਹੀਨੇ ਦੀਆ ਛੁੱਟੀਆਂ ਦੌਰਾਨ ਬੱਚਿਆਂ ਦੇ ਗੁਰਮਤਿ ਸਿਖਲਾਈ ਕੈਂਪ ਲਗਾਉਣ ...

ਪੂਰੀ ਖ਼ਬਰ »

ਸ਼ੁਕਦੇਵਾ ਕ੍ਰਿਸ਼ਨ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-ਐੱਸ. ਸੀ. ਈ. ਆਰ. ਟੀ. ਚੰਡੀਗੜ੍ਹ ਵਲੋਂ ਐਲਾਨੇ ਈ. ਟੀ. ਟੀ. ਸਾਲ ਦੂਜਾ ਦੇ ਨਤੀਜੇ 'ਚ ਸ਼ੁਕਦੇਵਾ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਗਰਲਜ਼ ਮੋਗਾ ਦੀਆਂ ਸਾਰੀਆਂ ਹੀ ਵਿਦਿਆਰਥਣਾਂ ਨੇ ਬਹੁਤ ਹੀ ਵਧੀਆ ਅੰਕ ਹਾਸਿਲ ਕੀਤੇ | ...

ਪੂਰੀ ਖ਼ਬਰ »

ਜਥੇ. ਤੋਤਾ ਸਿੰਘ ਦੇ ਅਕਾਲ ਚਲਾਣਾ ਕਰ ਜਾਣ 'ਤੇ ਹਲਕੇ 'ਚ ਸੋਗ ਦੀ ਲਹਿਰ

ਕਿਸ਼ਨਪੁਰਾ ਕਲਾਂ, 23 ਮਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕੋਰ ਕਮੇਟੀ ਦੇ ਮੈਂਬਰ, ਸੀਨੀਅਰ ਮੀਤ ਪ੍ਰਧਾਨ, ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਤੋਤਾ ਸਿੰਘ ਦੇ ਅਕਾਲ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਦੀ ਵਿਦਿਆਰਥਣ ਨੇ ਓਵਰਆਲ 6.5 ਬੈਂਡ ਲਏ

ਧਰਮਕੋਟ, 23 ਮਈ (ਪਰਮਜੀਤ ਸਿੰਘ)-ਗੋਲਡਨ ਐਜੂਕੇਸ਼ਨ ਧਰਮਕੋਟ ਦੇ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਤੇ ਸੁਭਾਸ਼ ਪਲਤਾ ਨੇ ਦੱਸਿਆ ਕਿ ਆਈਲੈਟਸ ਦੀ ਹੋਈ ਪ੍ਰੀਖਿਆ 'ਚ ਮੁਸਕਾਨ ਅਰੋੜਾ ਪੁੱਤਰੀ ਵਿਨੋਦ ਕੁਮਾਰ ਵਾਸੀ ਧਰਮਕੋਟ ਨੇ ਓਵਰਆਲ 6.5 ਬੈਂਡ ਹਾਸਿਲ ਕਰ ਕੇ ਸੰਸਥਾ ਦਾ ...

ਪੂਰੀ ਖ਼ਬਰ »

ਪਾਵਰਕਾਮ ਮੁਲਾਜ਼ਮਾਂ ਨੇ ਦਫ਼ਤਰੀ ਹਦੂਦ 'ਚ ਬੂਟੇ ਲਗਾਏ

ਕੋਟ ਈਸੇ ਖਾਂ, 23 ਮਈ (ਨਿਰਮਲ ਸਿੰਘ ਕਾਲੜਾ)-ਧਰਤੀ ਤੋਂ ਜਿਸ ਬੇਰਹਿਮੀ ਨਾਲ ਦਰੱਖਤਾਂ ਦੀ ਕਟਾਈ ਕੀਤੀ ਜਾ ਰਹੀ ਹੈ, ਉਸ ਦਾ ਅਸਰ ਇਹ ਹੋ ਰਿਹਾ ਹੈ ਕਿ ਜਿੱਥੇ ਅਸੀਂ ਗਰਮੀ ਦੀ ਤਪਸ਼ ਝੱਲ ਰਹੇ ਹਾਂ, ਉੱਥੇ ਬਾਰਿਸ਼ ਦੀ ਵੀ ਘਾਟ ਹੋਣ ਕਾਰਨ ਮਨੁੱਖ, ਪਸ਼ੂ, ਪੰਛੀ ਅਤੇ ਬੂਟਿਆਂ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾ ਕੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵੱਡੀ ਰਾਹਤ-ਮੁਖ਼ਤਿਆਰ ਸਿੰਘ

ਮੋਗਾ, 23 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਮੁੱਚੇ ਪੰਜਾਬ 'ਚ ਆਉਣ ਵਾਲੇ ਕੁਝ ਦਿਨਾਂ ਵਿਚ ਝੋਨੇ ਦੀ ਬਿਜਾਈ ਦਾ ਕੰਮ ਸ਼ੁਰੂ ਹੋਣ ਵਾਲਾ ਹੈ ਤੇ ਕਿਸਾਨਾਂ ਨੂੰ ਪੈਟਰੋਲ ਤੇ ਡੀਜ਼ਲ ਦੀ ਫ਼ਸਲ ਦੀ ਬਿਜਾਈ ਜਾਂ ਹੋਰ ਕੰਮਾਂ ਲਈ ਵਧੇਰੇ ਲੋੜ ਹੋਵੇਗੀ ਤੇ ਦੇਸ਼ ਦੇ ...

ਪੂਰੀ ਖ਼ਬਰ »

ਪੁਲਿਸ ਦੇ ਨੱਕ ਹੇਠ ਸ਼ਰੇ੍ਹਆਮ ਵਿਕਦਾ ਪੰਜਾਬ 'ਚ ਚਿੱਟਾ

ਧਰਮਕੋਟ, 23 ਮਈ (ਪਰਮਜੀਤ ਸਿੰਘ)-ਅੱਜ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸੁੱਖ ਗਿੱਲ ਵਲੋਂ ਇਕ ਪੈੱ੍ਰਸ ਕਾਨਫ਼ਰੰਸ ਕੀਤੀ ਗਈ | ਪ੍ਰੈੱਸ ਕਾਨਫ਼ਰੰਸ ਦਾ ਮੇਨ ਮੁੱਦਾ ਪੰਜਾਬ ਵਿਚ ਆਏ ਦਿਨ ਹੋ ਰਹੀਆਂ ਚਿੱਟੇ ਨਾਲ ਮੌਤਾਂ ਨੂੰ ਗੰਭੀਰਤਾ ਨਾਲ ...

ਪੂਰੀ ਖ਼ਬਰ »

ਜਥੇ. ਤੋਤਾ ਸਿੰਘ ਦੀ ਮਿ੍ਤਕ ਦੇਹ ਦਾ ਥਾਂ-ਥਾਂ 'ਤੇ ਹੋਇਆ ਸਤਿਕਾਰ-ਕੰਗ

ਫ਼ਤਿਹਗੜ੍ਹ ਪੰਜਤੂਰ, 23 ਮਈ (ਜਸਵਿੰਦਰ ਸਿੰਘ ਪੋਪਲੀ)-ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ, ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਾਬਕਾ ਹਲਕਾ ਵਿਧਾਇਕ ਧਰਮਕੋਟ ਜਥੇ. ਤੋਤਾ ਸਿੰਘ ਦੀ ...

ਪੂਰੀ ਖ਼ਬਰ »

ਸੜਕ ਪੁੱਟ ਕੇ ਸੁੱਟੇ ਮਲਬੇ ਨਾਲ ਵਾਪਰ ਸਕਦੈ ਹਾਦਸਾ

ਕੋਟ ਈਸੇ ਖਾਂ, 23 ਮਈ (ਨਿਰਮਲ ਸਿੰਘ ਕਾਲੜਾ)-ਖੋਸਾ ਕੋਟਲਾ ਤੋਂ ਗਲੋਟੀ-ਕੋਟ ਈਸੇ ਖਾਂ ਦੀ ਪੇਂਡੂ ਲਿੰਕ ਸੜਕ ਜੋ ਕਿ ਪਿੱਛੇ ਜਿਹੇ ਹੀ ਬਣਾਈ ਗਈ ਸੀ ਅਤੇ ਜਿਸ ਵਿਚੋਂ ਖੋਸਾ ਕੋਟਲਾ ਤੋਂ ਨਹਿਰ ਦੀਆਂ ਠੋਕਰਾਂ ਤੱਕ ਦਾ ਟੋਟਾ ਪੁੱਟ ਕੇ ਬਣਾਇਆ ਗਿਆ ਸੀ ਪਰ ਪੰਜਾਬ ਮੰਡੀ ਬੋਰਡ ...

ਪੂਰੀ ਖ਼ਬਰ »

ਅਨੰਦ ਸਾਗਰ ਸੰਸਥਾਵਾਂ 'ਚ ਵਿਦਿਆਰਥੀਆਂ ਲਈ ਸੈਮੀਨਾਰ ਲਗਾਇਆ

ਨਿਹਾਲ ਸਿੰਘ ਵਾਲਾ, 23 ਮਈ (ਸੁਖਦੇਵ ਸਿੰਘ ਖਾਲਸਾ)-ਸੰਤ ਬਾਬਾ ਭਜਨ ਸਿੰਘ ਨਾਨਕਸਰ ਪਟਿਆਲੇ ਵਾਲੇ, ਚੇਅਰਪਰਸਨ ਬੀਬੀ ਕਰਤਾਰ ਕੌਰ ਅਤੇ ਵਾਈਸ ਚੇਅਰਪਰਸਨ ਬੀਬੀ ਜੰਗੀਰ ਕੌਰ ਮਲੇਸ਼ੀਆ ਦੀ ਅਗਵਾਈ ਹੇਠ ਚੱਲ ਰਹੀਆਂ ਇਲਾਕੇ ਦੀਆਂ ਨਾਮਵਰ ਵਿੱਦਿਅਕ ਸੰਸਥਾਵਾਂ ਅਨੰਦ ...

ਪੂਰੀ ਖ਼ਬਰ »

ਡਾਲਾ ਹਾਕੀ ਅਕੈਡਮੀ ਦੇ ਅਹੁਦੇਦਾਰਾਂ ਵਲੋਂ ਜਥੇ. ਤੋਤਾ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟ

ਮੁੱਲਾਂਪੁਰ-ਦਾਖਾ, 23 ਮਈ (ਨਿਰਮਲ ਸਿੰਘ ਧਾਲੀਵਾਲ)-ਸਾਬਕਾ ਖੇਤੀਬਾੜੀ ਅਤੇ ਸਿੱਖਿਆ ਮੰਤਰੀ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇ. ਤੋਤਾ ਸਿੰਘ ਦੇ ਮੋਹਾਲੀ ਫੋਰਟਿਸ ਹਸਪਤਾਲ ਵਿਚ ਦਿਹਾਂਤ ਬਾਅਦ ਆਨਰੇਰੀ ਲੈਫਟੀਨੈਂਟ ਮਹਿੰਦਰ ਸਿੰਘ ਗਿੱਲ ਯਾਦਗਾਰੀ ਹਾਕੀ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਈ. ਪੀ. ਆਰ. ਓ. ਵਲੋਂ ਮੋਗਾ ਹਲਕੇ 'ਚ ਮੀਟਿੰਗ

ਮੋਗਾ, 23 ਮਈ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ, ਗੁਰਤੇਜ ਸਿੰਘ)-ਆਉਣ ਵਾਲੀਆਂ ਲੋਕ ਸਭ ਚੋਣਾਂ ਨੂੰ ਲੈ ਕੇ ਅਤੇ ਪਾਰਟੀ ਦੇ ਅੰਦਰੂਨੀ ਗਿਲੇ੍ਹ ਸ਼ਿਕਵੇ ਖ਼ਤਮ ਕਰ ਕੇ ਪਾਰਟੀ ਨੂੰ ਮੁੜ ਤੋਂ ਲੀਹ 'ਤੇ ਲਿਆ ਕੇ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਮਹਿੰਦਰ ਸਿੰਘ ਗਿੱਲ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਅੰਤਿਮ ਵਿਦਾਇਗੀ

ਮੋਗਾ, 23 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸੀਨੀਅਰ ਅਕਾਲੀ ਆਗੂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਦੌਲਤਪੁਰਾ, ਕੇਵਲ ਸਿੰਘ ਗਿੱਲ, ਕੁਲਦੀਪ ਸਿੰਘ ਗਿੱਲ ਕੈਨੇਡਾ ਦੇ ਸਤਿਕਾਰਯੋਗ ਪਿਤਾ ਤੇ ਹਰਮਨਪ੍ਰੀਤ ਸਿੰਘ ਗਿੱਲ, ਹਰਸਿਮਰਨਪ੍ਰੀਤ ਸਿੰਘ ...

ਪੂਰੀ ਖ਼ਬਰ »

ਹੇਮਕੁੰਟ ਸਕੂਲ 'ਚ ਅੱਤਵਾਦ ਵਿਰੋਧੀ ਦਿਵਸ ਮਨਾਇਆ

ਕੋਟ ਈਸੇ ਖਾਂ, 23 ਮਈ (ਨਿਰਮਲ ਸਿੰਘ ਕਾਲੜਾ)-ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਚ ਅੱਤਵਾਦ ਵਿਰੋਧੀ ਦਿਵਸ ਸਕੂਲ ਵਲੰਟੀਅਰਜ਼ ਵਲੋਂ ਮਨਾਇਆ ਗਿਆ | ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐੱਮ. ਡੀ. ਰਣਜੀਤ ਕੌਰ ਸੰਧੂ ਨੇ ਕਿਹਾ ਕਿ ...

ਪੂਰੀ ਖ਼ਬਰ »

ਡੇਅਰੀ ਕਿੱਤਾ ਸਿਖਲਾਈ ਕੋਰਸ 30 ਤੋਂ, ਕਾਊਾਸਲਿੰਗ 26 ਨੂੰ -ਰਣਦੀਪ ਹਾਂਡਾ

ਮੋਗਾ, 23 ਮਈ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਪੰਜਾਬ ਸਰਕਾਰ ਆਪਣੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਜਰੀਏ ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਵਾਉਣ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ ਤਾਂ ਕਿ ਸੂਬੇ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ

ਨਿਹਾਲ ਸਿੰਘ ਵਾਲਾ, 23 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕਾਈ ਹਿੰਮਤਪੁਰਾ (ਮੋਗਾ) ਦੀ ਮੀਟਿੰਗ ਇਕਾਈ ਪ੍ਰਧਾਨ ਜੰਗੀਰ ਸਿੰਘ ਹਿੰਮਤਪੁਰਾ ਦੇ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਖੇਤ ਮਜ਼ਦੂਰ ...

ਪੂਰੀ ਖ਼ਬਰ »

ਆਕਸਫੋਰਡ ਸਕੂਲ ਦੀਆਂ ਵਿਦਿਆਰਥਣਾਂ ਨੇ ਡੀ. ਸੀ. ਨਾਲ ਕੀਤੀ ਮੁਲਾਕਾਤ

ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਕਾ ਇਕ ਅਜਿਹੀ ਸੰਸਥਾ ਹੈ ਜੋ ਵਿਦਿਆਰਥੀਆਂ ਦੇ ਬੋਧਿਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਦੇ ਕੈਰੀਅਰ ਨੂੰ ਵੀ ਧਿਆਨ ਵਿਚ ਰੱਖ ਕੇ ਯੋਗ ਅਗਵਾਈ ਲਈ ਹਮੇਸ਼ਾ ਸੰਭਵ ਕੋਸ਼ਿਸ਼ ਕਰਦੀ ਹੈ | ਇਸੇ ...

ਪੂਰੀ ਖ਼ਬਰ »

ਵਿਧਾਇਕ ਅੰਮਿ੍ਤਪਾਲ ਸਿੰਘ ਵਲੋਂ ਵੱਖ-ਵੱਖ ਅਧਿਕਾਰੀਆਂ, ਕਰਮਚਾਰੀਆਂ ਤੇ ਸੰਮਤੀ ਮੈਂਬਰਾਂ ਨਾਲ ਮੀਟਿੰਗ

ਬਾਘਾ ਪੁਰਾਣਾ, 23 ਮਈ (ਕਿ੍ਸ਼ਨ ਸਿੰਗਲਾ)-ਅੱਜ ਇੱਥੇ ਬੀ. ਡੀ. ਪੀ. ਓ. ਦਫ਼ਤਰ ਵਿਖੇ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਵਲੋਂ ਪਿੰਡਾਂ ਅੰਦਰ ਵਿਕਾਸ ਕਾਰਜਾਂ ਸੰਬੰਧੀ ਵੱਖ-ਵੱਖ ਅਧਿਕਾਰੀਆਂ, ਕਰਮਚਾਰੀਆਂ ਅਤੇ ਸੰਮਤੀ ਮੈਂਬਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਵਿਧਾਇਕ ...

ਪੂਰੀ ਖ਼ਬਰ »

ਜਥੇ. ਤੋਤਾ ਸਿੰਘ ਦੀ ਮਿ੍ਤਕ ਦੇਹ ਪਹੁੰਚਣ 'ਤੇ ਹਲਕਾ ਵਾਸੀਆਂ ਵਲੋਂ ਸ਼ਰਧਾ ਦੇ ਫੁੱਲ ਭੇਟ

ਅਜੀਤਵਾਲ, 23 ਮਈ (ਹਰਦੇਵ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਕੋਰ ਕਮੇਟੀ ਮੈਂਬਰ, ਸਾਬਕਾ ਕੈਬਨਿਟ ਮੰਤਰੀ ਜਥੇ. ਤੋਤਾ ਸਿੰਘ ਦੀ ਮਿ੍ਤਕ ਦੇਹ ਨੂੰ ਅੱਜ ਮੋਗਾ ਲੈ ਕੇ ਆਉਣ ਸਮੇਂ ਮੋਗਾ ਦੀ ਹੱਦ ਪਿੰਡ ਚੂਹੜਚੱਕ ਕੋਲ ਵੱਡੀ ਗਿਣਤੀ ...

ਪੂਰੀ ਖ਼ਬਰ »

ਰਾਈਟਵੇ ਏਅਰਿਲੰਕਸ ਨੇ ਸੁਰਜੀਤ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾਇਆ

ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਉੱਘੀ ਆਈਲੈਟਸ ਤੇ ਇਮੀਗ੍ਰੇਸ਼ਨ ਸੰਸਥਾ ਰਾਈਟਵੇ ਏਅਰਿਲੰਕਸ ਨੇ ਹੁਣ ਤੱਕ ਹਜ਼ਾਰਾਂ ਵਿਦਿਆਰਥੀਆਂ ਦੇ ਵਿਦੇਸ਼ ਵਿਚ ਪੜ੍ਹਾਈ ਕਰਨ ਦੇ ਸੁਪਨੇ ਨੂੰ ਸਾਕਾਰ ਕੀਤਾ ਹੈ | ਸੰਸਥਾ ਨੇ ਸੁਖਜੀਤ ਕੌਰ ਪੁੱਤਰੀ ਇਕਬਾਲ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਦੇ ਸ਼ੂਟਿੰਗ ਦੇ ਖਿਡਾਰੀਆਂ ਨੇ ਜਿੱਤੇ 8 ਸੋਨ, 2 ਚਾਂਦੀ, 1 ਕਾਂਸੀ ਤਗਮਾ ਤੇ ਟਰਾਫ਼ੀ

ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਵਿੱਦਿਅਕ ਖੇਤਰ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਮੱਲਾਂ ਮਾਰਦੇ ਹੋਏ ਅੱਗੇ ਵੱਧ ਰਹੀ ਹੈ | ਬੀਤੇ ਦਿਨੀਂ 19 ...

ਪੂਰੀ ਖ਼ਬਰ »

ਟੈਗੋਰ ਕਾਲਜ ਆਫ਼ ਐਜੂਕੇਸ਼ਨ ਨੇ ਅੱਤਵਾਦੀ ਵਿਰੋਧੀ ਦਿਵਸ ਮਨਾਇਆ

ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-ਟੈਗੋਰ ਕਾਲਜ ਆਫ਼ ਐਜੂਕੇਸ਼ਨ ਫ਼ਤਿਹਗੜ੍ਹ ਕੋਰੋਟਾਣਾ 'ਚ ਰਾਸ਼ਟਰੀ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਟੈਗੋਰ ਕਾਲਜ ਪਿ੍ੰਸੀਪਲ ਡਾ. ਕੰਵਲਜੀਤ ਕੌਰ ਨੇ ਦੱਸਿਆ ਕਿ ਇਹ ਦਿਨ 21 ਮਈ ਨੂੰ ਅੱਤਵਾਦ ਵਿਰੋਧੀ ਦਿਨ ਦੇ ਰੂਪ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX