ਤਾਜਾ ਖ਼ਬਰਾਂ


ਦਿੱਲੀ : ਨਸ਼ਾ ਤਸਕਰੀ ਗੱਠਜੋੜ ਦਾ ਮੁੱਖ ਦੋਸ਼ੀ 130 ਕਰੋੜ ਦੀ ਹੈਰੋਇਨ ਸਮੇਤ ਹਿਮਾਚਲ ਤੋਂ ਗ੍ਰਿਫ਼ਤਾਰ
. . .  0 minutes ago
ਨਵੀਂ ਦਿੱਲੀ, 13 ਅਗਸਤ - ਦਿੱਲੀ ਕ੍ਰਾਈਮ ਬਰਾਂਚ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਪਿਛਲੇ ਮਹੀਨੇ ਅਫ਼ਗ਼ਾਨਿਸਤਾਨ ਤੋਂ ਪੰਜਾਬ ਤੱਕ ਚੱਲ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਗੱਠਜੋੜ ਦੀ ਮੁੱਖ ਕੜੀ ਦਾ ਪਰਦਾਫਾਸ਼ ਕਰਨ ਤੋਂ ਬਾਅਦ ਮੁੱਖ ਦੋਸ਼ੀ ਪੰਕਜ ਵੈਦ ਨੂੰ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ...
ਹਿਮਾਚਲ ਵਿਧਾਨ ਸਭਾ ਵਲੋਂ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ
. . .  13 minutes ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ ਕੀਤਾ ਹੈ। ਇਹ ਬਿੱਲ ਹਿਮਾਚਲ ਪ੍ਰਦੇਸ਼ 'ਚ ਗ਼ੈਰ-ਕਾਨੂੰਨੀ ਧਰਮ ਪਰਿਵਰਤਨ ਨੂੰ ਰੋਕਣ ਲਈ ਲਿਆਂਦਾ...
ਹਿਮਾਚਲ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ - ਮੌਸਮ ਵਿਭਾਗ
. . .  23 minutes ago
ਨਵੀਂ ਦਿੱਲੀ, 13 ਅਗਸਤ - ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਚੰਬਾ, ਕਾਂਗੜਾ, ਮੰਡੀ, ਕੁੱਲੂ, ਹਮੀਰਪੁਰ, ਲਾਹੌਲ, ਸਪਿਤੀ, ਕਿੰਨੌਰ, ਸ਼ਿਮਲਾ, ਸਿਰਮੌਰ ਅਤੇ ਸੋਲਨ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ...
ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਇਨਾਮੀ ਅਪਰਾਧੀ ਸ਼ੇਖ਼ ਸਿਕੰਦਰ ਗ੍ਰਿਫ਼ਤਾਰ
. . .  37 minutes ago
ਨਵੀਂ ਦਿੱਲੀ, 13 ਅਗਸਤ - ਉੱਤਰ-ਪੱਛਮੀ ਜ਼ਿਲ੍ਹੇ ਦੇ ਸਪੈਸ਼ਲ ਸਟਾਫ਼ ਨੇ ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਸ਼ੇਖ਼ ਸਿਕੰਦਰ ਨਾਂਅ ਦੇ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਸ਼ੇਖ਼ ਸਿਕੰਦਰ 'ਤੇ 25000 ਰੁਪਏ ਇਨਾਮ ਰੱਖਿਆ ਹੋਇਆ...
ਹਿਮਾਚਲ ਪ੍ਰਦੇਸ਼ : ਸਵਾਂ ਨਦੀ 'ਚ ਡੁੱਬੇ 2 ਨੌਜਵਾਨ, ਇਕ ਦੀ ਲਾਸ਼ ਬਰਾਮਦ
. . .  43 minutes ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਪੈਂਦੇ ਹਰੋਲੀ 'ਚ ਲੋਅਰ ਬਥੇਡਾ ਇਲਾਕੇ ਦੇ ਕੋਲ ਸਵਾਂ ਨਦੀ 'ਚ 15-16 ਸਾਲ ਦੇ 2 ਨੌਜਵਾਨ ਡੁੱਬ ਗਏ।ਡੁੱਬੇ ਨੌਜਵਾਨਾਂ 'ਚੋਂ ਇਕ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਜਦਕਿ ਦੂਜੇ ਦੀ ਭਾਲ ਜਾਰੀ...
ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ
. . .  33 minutes ago
ਚੰਡੀਗੜ੍ਹ, 13 ਅਗਸਤ - ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਿਦਾਇਤਾਂ ਅਨੁਸਾਰ ਸਰਕਾਰੀ, ਗੈਰ ਸਰਕਾਰੀ ਦਫ਼ਤਰਾਂ, ਵਿੱਦਿਅਕ ਅਦਾਰਿਆਂ ਤੇ ਹੋਰ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਯਕੀਨੀ ਬਣਾਇਆ ਜਾਵੇ। ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ, ਜਨਤਕ ਥਾਵਾਂ...
ਬਾਸਮਤੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ
. . .  about 1 hour ago
ਚੰਡੀਗੜ੍ਹ, 13 ਅਗਸਤ - ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਸਮਤੀ ਦੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਅਨੁਸਾਰ ਕਈ ਉੱਲੀ ਨਾਸ਼ਕਾਂ...
‍ਦੇਤਵਾਲ ਬੈਂਕ ਡਕੈਤੀ ਦੇ ਮਾਮਲੇ 'ਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਲਾਂਪੁਰ ਦਾਖਾ ਦੇ ਇਲਾਕੇ ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਸਾਢੇ ਸੱਤ ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਿਸ...
ਅਫ਼ਗ਼ਾਨਿਸਤਾਨ ਵਿਚ ਹੁਣ ਰਹਿ ਗਏ ਹਨ ਸਿਰਫ਼ 100 ਹਿੰਦੂ ਸਿੱਖ - ਅਫ਼ਗ਼ਾਨ ਸਿੱਖ ਆਗੂ
. . .  about 2 hours ago
ਨਵੀਂ ਦਿੱਲੀ, 13 ਅਗਸਤ - ਕਾਬੁਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਫ਼ਗ਼ਾਨ ਸਿੱਖ ਆਗੂ ਗੁਰਨਾਮ ਸਿੰਘ ਰਾਜਵੰਸ਼ੀ ਨੇ ਕਿਹਾ ਕਿ ਮੈਂ ਆਪਣੇ 6 ਪਰਿਵਾਰਿਕ ਮੈਂਬਰਾਂ ਨਾਲ ਅਫ਼ਗ਼ਾਨਿਸਤਾਨ ਤੋਂ ਆਇਆ ਹਾਂ। ਧਮਾਕੇ ਵਿਚ ਸਾਡਾ ਗੁਰਦੁਆਰਾ ਤਬਾਹ ਹੋ ਗਿਆ। ਅਫ਼ਗ਼ਾਨਿਸਤਾਨ ਵਿਚ ਹੁਣ ਸਿਰਫ਼ 100 ਹਿੰਦੂ ਸਿੱਖ ਰਹਿ...
ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  about 3 hours ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  about 3 hours ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  about 4 hours ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  about 4 hours ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  1 minute ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 5 hours ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  about 5 hours ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  about 5 hours ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  about 5 hours ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 13 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਵਫ਼ਦ ਨਾਲ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ...
ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  about 6 hours ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  about 7 hours ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਕਾਰ ਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇਕ ਸਾਲ ਦੇ ਬੱਚੇ ਸਣੇ 3 ਜਣਿਆਂ ਦੀ ਹੋਈ ਮੌਤ
. . .  about 6 hours ago
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਲੰਘੀ ਦੇਰ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ...
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਰੋਸ ਮਾਰਚ ਆਰੰਭ
. . .  about 7 hours ago
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਬੇ ਭਰ 'ਚ ਕੀਤੇ ਜਾ ਰਹੇ ਰੋਸ ਮਾਰਚ...
ਬੀਤੀ ਰਾਤ ਚੋਰਾਂ ਨੇ ਅਨਾਜ ਮੰਡੀ ਲੌਂਗੋਵਾਲ 'ਚੋਂ 6 ਮੋਟਰਾਂ ਕੀਤੀਆਂ ਚੋਰੀ
. . .  about 7 hours ago
ਲੌਂਗੋਵਾਲ, 13 ਅਗਸਤ (ਸ.ਸ.ਖੰਨਾ,ਵਿਨੋਦ)-ਬੀਤੀ ਰਾਤ ਅਨਾਜ ਮੰਡੀ ਲੌਂਗੋਵਾਲ 'ਚੋਂ ਇਕ ਆੜ੍ਹਤੀਏ ਦੀ ਦੁਕਾਨ ਅੰਦਰੋਂ ਚੋਰਾਂ ਨੇ ਪਾੜ ਲਾ ਕੇ ਮੋਟਰਾਂ ਚੋਰੀ ਕਰ ਲਈਆਂ ਹਨ। ਇਸ ਦੀ ਜਾਣਕਾਰੀ ਆੜ੍ਹਤੀ ਮੰਗਤ ਰਾਏ ਮੰਗੂ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਚੋਰਾਂ ਵਲੋਂ...
ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਮੌਕੇ 'ਤੇ ਮੌਤ
. . .  about 7 hours ago
ਸ੍ਰੀ ਚਮਕੌਰ ਸਾਹਿਬ , 13 ਅਗਸਤ (ਜਗਮੋਹਨ ਸਿੰਘ ਨਾਰੰਗ)- ਅੱਜ ਤੜਕੇ ਪੌਣੇ ਚਾਰ ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਡਿਊਟੀ ਦੇਣ ਆ ਰਹੇ ਮੁਲਾਜ਼ਮ ਗੁਰਮੁਖ ਸਿੰਘ ਪਿੰਡ ਪਿੱਪਲ ਮਾਜਰਾ ਦੀ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ ਹੋ ਗਈ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਜੇਠ ਸੰਮਤ 554
ਵਿਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖ਼ਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਫਿਰੋਜ਼ਪੁਰ

ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀਆਂ ਧਰਨਾ ਮਾਰ ਕੀਤੀ ਸੀਨੀਅਰ ਮੈਡੀਕਲ ਅਫ਼ਸਰ ਖ਼ਿਲਾਫ਼ ਭਾਰੀ ਨਾਅਰੇਬਾਜ਼ੀ

ਫ਼ਿਰੋਜ਼ਪੁਰ, 23 ਮਈ (ਜਸਵਿੰਦਰ ਸਿੰਘ ਸੰਧੂ)- ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੀ ਪੂਰਤੀ ਨਾ ਹੋਣ ਅਤੇ ਸੀਨੀਅਰ ਮੈਡੀਕਲ ਅਫ਼ਸਰ ਵਲੋਂ ਲਾਰੇਬਾਜ਼ੀ ਲਗਾਏ ਜਾਣ ਤੋਂ ਖ਼ਫ਼ਾ ਹੋਏ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀਆਂ ਨੇ ਓ.ਪੀ.ਡੀ. ਸੇਵਾਵਾਂ ਬੰਦ ਰੱਖਦੇ ਹੋਏ ਯੂਨੀਅਨ ਦੇ ਝੰਡੇ ਹੇਠ ਸਿਵਲ ਹਸਪਤਾਲ ਅੰਦਰ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਮਾਰ ਸੀਨੀਅਰ ਮੈਡੀਕਲ ਅਫ਼ਸਰ ਫ਼ਿਰੋਜ਼ਪੁਰ ਵਿਰੁੱਧ ਭਾਰੀ ਨਾਅਰੇਬਾਜ਼ੀ ਕੀਤੀ | ਧਰਨੇ ਦੀ ਪ੍ਰਧਾਨਗੀ ਸੁਧੀਰ ਅਗਲਜ਼ੈਂਡਰ ਨੇ ਕਰਦੇ ਹੋਏ ਦੱਸਿਆ ਕਿ ਜਥੇਬੰਦਕ ਆਗੂ ਬਹੁਤ ਵਾਰ ਸੀਨੀਅਰ ਮੈਡੀਕਲ ਅਫ਼ਸਰ ਨੂੰ ਮੰਗਾਂ ਦੀ ਪੂਰਤੀ ਦੇ ਸੰਬੰਧ ਵਿਚ ਮੰਗ ਪੱਤਰ ਦੇ ਚੁੱਕੇ ਹਨ, ਪਰ ਸੀਨੀਅਰ ਮੈਡੀਕਲ ਅਫ਼ਸਰ ਵਲੋਂ ਮੰਗਾਂ ਦੀ ਪੂਰਤੀ ਵੱਲ ਅੱਜ ਤੱਕ ਕੋਈ ਵੀ ਉਪਰਾਲਾ ਨਹੀਂ ਕੀਤਾ | ਇਸ ਮੌਕੇ ਰਾਮ ਪ੍ਰਸ਼ਾਦ ਪ੍ਰਧਾਨ ਜ਼ਿਲ੍ਹਾ ਪੰਜਾਬ ਸੁਬਾਰਡੀਨੇਟ ਫੈਡਰੇਸ਼ਨ, ਪੀ.ਸੀ.ਐੱਮ.ਐੱਸ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ: ਜਤਿੰਦਰ ਕੋਛੜ ਅਤੇ ਨਰਿੰਦਰ ਸ਼ਰਮਾ ਪੈਰਾ ਮੈਡੀਕਲ ਦੇ ਆਗੂ ਨੇ ਦੱਸਿਆ ਕਿ ਐਨ.ਆਰ.ਐੱਚ.ਐਮ. ਅਧੀਨ ਕੰਮ ਕਰਦੇ ਮੁਲਾਜ਼ਮ ਸਭ ਤੋਂ ਵੱਧ ਸੇਵਾਵਾਂ ਨਿਭਾ ਰਹੇ ਹਨ ਨਾ ਤਾਂ ਪੰਜਾਬ ਸਰਕਾਰ ਇਨ੍ਹਾਂ ਨੂੰ ਰੈਗੂਲਰ ਕਰ ਰਹੀ ਹੈ ਅਤੇ ਨਾ ਹੀ ਪੂਰੀਆਂ ਤਨਖ਼ਾਹਾਂ ਦੇ ਰਹੀ ਹੈ | ਉਨ੍ਹਾਂ ਕਿਹਾ ਕਿ ਨਿਗੂਣੀਆਂ ਤਨਖ਼ਾਹਾਂ 'ਤੇ ਕੀਤਾ ਜਾ ਰਿਹਾ ਸ਼ੋਸ਼ਣ ਸਰਕਾਰ ਤੁਰੰਤ ਬੰਦ ਕਰੇ | ਉਨ੍ਹਾਂ ਕਿਹਾ ਨਿਗੂਣੀਆਂ ਤਨਖ਼ਾਹਾਂ ਨੂੰ ਵੀ ਦੇਣ ਲਈ ਸੀਨੀਅਰ ਮੈਡੀਕਲ ਅਫ਼ਸਰ ਹਰ ਮਹੀਨੇ ਮਿੰਨਤਾਂ ਕਰਵਾ ਰਹੇ ਹਨ, ਜੋ ਸਰਾਸਰ ਧੱਕੇਸ਼ਾਹੀ ਹੈ | ਧਰਨਾਕਾਰੀ ਮੰਗ ਕਰ ਰਹੇ ਸਨ ਕਿ ਸੀ.ਪੀ.ਐਫ਼. ਸਟਾਫ਼, ਨਰਸਾਂ ਦਾ ਏਰੀਅਰ, ਆਸ਼ਾ ਵਰਕਰ ਦਾ ਬਣਦਾ ਇੰਨਸੈਂਟਿਵ, ਕਲਾਸ ਫੋਰ ਦੀਆਂ ਜੀ.ਪੀ. ਫ਼ੰਡ ਦੀਆਂ ਸਟੇਟਮੈਂਟਾਂ, ਲੇਬਰ ਰੂਮ ਵਿਚ ਸਕਿਉਰਿਟੀ ਦਾ ਇੰਤਜ਼ਾਮ, ਮਰੀਜ਼ਾਂ ਲਈ ਵੇਟਿੰਗ ਰੂਮ, ਬਾਥਰੂਮ ਦੇ ਪ੍ਰਬੰਧ ਕੀਤੇ ਜਾਣ | ਓ.ਪੀ.ਡੀ. ਬੰਦ ਕਰਕੇ ਲਗਾਏ ਗਏ ਧਰਨੇ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਵਲੋਂ ਜਥੇਬੰਦੀ ਨੂੰ ਬੁਲਾ ਕੇ ਮੰਗਾਂ ਦੀ ਪੂਰਤੀ ਲਈ ਦੋ ਦਿਨ ਦਾ ਸਮਾਂ ਮੰਗਿਆ | ਸੀਨੀਅਰ ਪੈਰਾਮੈਡੀਕਲ ਆਗੂ ਕੌਰਜੀਤ ਸਿੰਘ ਅਤੇ ਸੁਮਿਤ ਗਿੱਲ ਨੇ ਦੱਸਿਆ ਕਿ ਜੇਕਰ ਦੋ ਦਿਨ ਦੇ ਅੰਦਰ ਮੰਗਾਂ ਦੀ ਪੂਰਤੀ ਨਾ ਕੀਤੀ ਗਈ ਤਾਂ ਦੋ ਦਿਨ ਬਾਅਦ 26 ਮਈ ਤੋਂ ਲਗਾਤਾਰ ਪੂਰਨ ਤੌਰ 'ਤੇ ਓ.ਪੀ.ਡੀ. ਬੰਦ ਕਰਕੇ ਸੀਨੀਅਰ ਮੈਡੀਕਲ ਅਫ਼ਸਰ ਦਾ ਘਿਰਾਓ ਕੀਤਾ ਜਾਵੇਗਾ | ਧਰਨੇ ਵਿਚ ਹੋਰਨਾਂ ਤੋਂ ਇਲਾਵਾ ਮਨਿੰਦਰਜੀਤ, ਗੁਰਮੇਲ, ਕਰਨ, ਰਾਜਵਿੰਦਰ, ਭਾਰਤ ਭੂਸ਼ਨ, ਡਾ: ਮਨਮੀਤ, ਡਾ: ਲਲਿਤ, ਰਿਬਿਕਾ, ਸੰਗੀਤਾ, ਇਨਦੀਪ, ਅਮਨਦੀਪ ਕੌਰ, ਰਾਜਵੰਤ, ਰਣਜੀਤ ਕੌਰ, ਰਾਜਵਿੰਦਰ ਕੌਰ, ਬਲਵਿੰਦਰ ਕੌਰ, ਕਿ੍ਸ਼ਨਾ, ਲਖਵਿੰਦਰ ਕੌਰ, ਮਲਕੀਤ ਸਿੰਘ, ਅਜੀਤ ਗਿੱਲ, ਸ਼ਮ੍ਹਾ, ਪ੍ਰਭਜੋਤ ਕੌਰ, ਪਰਮਜੀਤ, ਜਸਵਿੰਦਰ, ਗੀਤਾਂਜਲੀ, ਸ਼ਵੇਤਾ, ਡਾ: ਗੁਰਮੇਜ, ਡਾ: ਪੰਕਜ, ਡਾ: ਆਕਾਸ਼, ਡਾ: ਨਵੀਨ, ਗੁਰਪ੍ਰੀਤ ਕੌਰ, ਸੰਦੀਪ ਸਿੰਘ ਐਕਸਰੇ ਪ੍ਰਧਾਨ ਪੰਜਾਬ, ਬਿਕਰਮਜੀਤ ਸਿੰਘ, ਹਰਪ੍ਰੀਤ ਕੌਰ ਆਦਿ ਨੇ ਵੀ ਸੰਬੋਧਨ ਕੀਤਾ |

ਗੁਰੂਹਰਸਹਾਏ ਹਲਕੇ 'ਚ ਚਿੱਟੇ ਦੀ ਵਿਕਰੀ 'ਤੇ ਲੋਕਾਂ ਉਠਾਏ ਸਵਾਲ

ਗੁਰੂਹਰਸਹਾਏ, 23 ਮਈ (ਹਰਚਰਨ ਸਿੰਘ ਸੰਧੂ)- ਪੰਜਾਬ ਅੰਦਰ ਚੱਲ ਰਹੇ ਚਿੱਟੇ ਦੇ ਨਸ਼ੇ ਨੂੰ ਰੋਕਣ ਲਈ ਭਾਵੇਂ ਪਿਛਲੀ ਕਾਂਗਰਸ ਦੀ ਸਰਕਾਰ ਨੇ ਰੋਕਣ ਲਈ ਕਈ ਕਦਮ ਉਠਾਏ, ਪਰ ਫਿਰ ਵੀ ਕਾਂਗਰਸ ਦੀ ਸਰਕਾਰ ਇਸ ਨਸ਼ੇ ਨੂੰ ਬੰਦ ਨਹੀਂ ਕਰਵਾ ਸਕੀ, ਉਸ ਤੋਂ ਬਾਅਦ ਪਿਛਲੀ ਵਿਧਾਨ ...

ਪੂਰੀ ਖ਼ਬਰ »

ਕਾਂਗਰਸ ਸੂਬਾ ਪ੍ਰਧਾਨ ਰਾਜਾ ਵੜਿੰਗ ਅਤੇ ਵਰਕਿੰਗ ਪ੍ਰਧਾਨ ਆਸ਼ੂ ਅੱਜ ਕਰਨਗੇ ਜ਼ੀਰਾ ਅਤੇ ਫ਼ਿਰੋਜ਼ਪੁਰ ਵਿਖੇ ਪਾਰਟੀ ਵਰਕਰਾਂ ਨਾਲ ਮਿਲਣੀਆਂ

ਫ਼ਿਰੋਜ਼ਪੁਰ, 23 ਮਈ (ਜਸਵਿੰਦਰ ਸਿੰਘ ਸੰਧੂ)- ਸੂਬੇ ਅੰਦਰ ਕਾਂਗਰਸ ਨੂੰ ਮੁੜ ਪੈਰਾਂ ਭਾਰ ਕਰਨ ਅਤੇ ਵਰਕਰਾਂ ਅੰਦਰ ਨਵੀਂ ਰੂਹ ਫੂਕਣ ਦੇ ਮੰਤਵ ਤਹਿਤ ਕਾਂਗਰਸ ਵਲੋਂ ਵਿੱਢੀ ਜਨ ਸੰਪਰਕ ਮੁਹਿੰਮ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚੋਂ ਗੈਂਗਸਟਰ ਤੇ ਅੱਤਵਾਦੀ ਕੋਲੋਂ ਮਿਲੇ ਮੋਬਾਈਲ ਫ਼ੋਨ

ਫ਼ਿਰੋਜ਼ਪੁਰ, 23 ਮਈ (ਗੁਰਿੰਦਰ ਸਿੰਘ)- ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਚੱਕੀਆਂ 'ਚ ਬੰਦ ਅੱਤਵਾਦੀ ਤੇ ਗੈਂਗਸਟਰ ਕੋਲੋਂ ਦੋ ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਏ ਹਨ | ਜੇਲ੍ਹ ਅਧਿਕਾਰੀਆਂ ਅਨੁਸਾਰ ਮੋਬਾਈਲ ਫ਼ੋਨ ਦੀ ਬਰਾਮਦਗੀ ਮੌਕੇ ...

ਪੂਰੀ ਖ਼ਬਰ »

ਆਪ ਆਗੂਆਂ ਨੇ ਵਿਧਾਨ ਸਭਾ ਪੰਜਾਬ ਦੀਆਂ ਵੱਖ-ਵੱਖ ਕਮੇਟੀਆਂ ਦੇ ਮੈਂਬਰ ਬਣੇ ਸ਼ਹਿਰੀ ਵਿਧਾਇਕ ਰਣਬੀਰ ਭੁੱਲਰ ਨੂੰ ਦਿੱਤੀਆਂ ਵਧਾਈਆਂ

ਫ਼ਿਰੋਜ਼ਪੁਰ, 23 ਮਈ (ਕੁਲਬੀਰ ਸਿੰਘ ਸੋਢੀ)- ਸੂਬੇ ਅੰਦਰ ਬੀਤੇ ਦਿਨ ਵਿਧਾਨ ਸਭਾ ਪੰਜਾਬ ਵਲੋਂ ਵੱਖ-ਵੱਖ ਕਮੇਟੀਆਂ ਦਾ ਗਠਨ ਕਰਕੇ ਵਿਧਾਇਕਾਂ ਨੂੰ ਕਮੇਟੀ ਮੈਂਬਰ ਨਿਯੁਕਤ ਕਰਕੇ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ, ਜਿਸ ਦੇ ਚੱਲਦੇ ਜ਼ਿਲ੍ਹਾ ...

ਪੂਰੀ ਖ਼ਬਰ »

ਕੋਰੋਨਾ ਦਾ ਇਕ ਹੋਰ ਮਾਮਲਾ ਆਇਆ ਸਾਹਮਣੇ

ਫ਼ਿਰੋਜ਼ਪੁਰ, 23 ਮਈ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਜਿੱਥੇ ਇਕ ਹੋਰ ਵਿਅਕਤੀ ਨੂੰ ਆਪਣੇ ਕਲਾਵੇ 'ਚ ਲੈ ਲਿਆ, ਉੱਥੇ ਯੋਗ ਇਲਾਜ ਮਿਲਣ ਕਾਰਨ ਦੋ ਕੋਰੋਨਾ ਮਰੀਜ਼ ਤੰਦਰੁਸਤ ਹੋਣ ਦੀ ਖ਼ਬਰ ਹੈ, ਜਿਸ ਦੀ ਪੁਸ਼ਟੀ ਸਿਹਤ ...

ਪੂਰੀ ਖ਼ਬਰ »

ਪੁਰਾਣੀ ਰੰਜਸ਼ ਨੂੰ ਲੈ ਕੇ ਸ਼ਰੇਆਮ ਮਾਰੀਆਂ ਗੋਲੀਆਂ, ਇਕ ਗੰਭੀਰ ਜ਼ਖ਼ਮੀ

ਫ਼ਿਰੋਜ਼ਪੁਰ, 23 ਮਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ 'ਚ ਵਿਗੜੀ ਅਮਨ ਕਾਨੂੰਨ ਦੀ ਸਥਿਤੀ ਦੇ ਚੱਲਦਿਆਂ ਅੱਜ ਦਿਨ ਦਿਹਾੜੇ ਸ਼ਹਿਰ ਦੀ ਮੱਲਵਾਲ ਰੋਡ 'ਤੇ ਦਸਮੇਸ਼ ਨਗਰ ਸਥਿਤ ਡੇਅਰੀ ਨਜ਼ਦੀਕ ਪੁਰਾਣੀ ਰੰਜਸ਼ ਦੇ ਚੱਲਦਿਆਂ ਮੋਟਰਸਾਈਕਲ ਸਵਾਰ ਤਿੰਨ ਹਮਲਾਵਰਾਂ ਵਲੋਂ ...

ਪੂਰੀ ਖ਼ਬਰ »

270 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, ਮਾਮਲਾ ਦਰਜ

ਫ਼ਿਰੋਜ਼ਪੁਰ, 23 ਮਈ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਵਲੋਂ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਸ਼ਿਕੰਜਾ ਕੱਸਦੇ ਹੋਏ ਬੀਤੇ ਦਿਨ ਵੱਡੀ ਗਿਣਤੀ ਵਿਚ ਸ਼ਰਾਬ ਦੀਆਂ ਬੋਤਲਾਂ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਮੈਡੀਕਲ ਨਸ਼ੇ ਦਾ ਪਾਊਡਰ ਰੱਖਣ ਵਾਲੇ ਇਕ ਵਿਅਕਤੀ ਨੂੰ 10 ਸਾਲ ਦੀ ਕੈਦ

ਫ਼ਿਰੋਜ਼ਪੁਰ, 23 ਮਈ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਵਲੋਂ ਮੈਡੀਕਲ ਨਸ਼ੇ ਦਾ ਪਾਊਡਰ ਰੱਖਣ ਵਾਲੇ ਇਕ ਵਿਅਕਤੀ ਨੂੰ ਭੁਗਤੀਆਂ ਗਵਾਹੀਆਂ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ ਕੈਦ ਦੀ ਸਜ਼ਾ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਅਨੁਸਾਰ ਥਾਣਾ ...

ਪੂਰੀ ਖ਼ਬਰ »

ਇੰਸਪਾਇਰ ਐਵਾਰਡ ਸਕੀਮ 'ਚ ਦੇਵ ਸਮਾਜ ਕਾਲਜ ਦੀਆਂ ਵਿਦਿਆਰਥਣਾਂ ਦੀ ਹੋਈ ਚੋਣ

ਫ਼ਿਰੋਜ਼ਪੁਰ, 23 ਮਈ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਦੇ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦੀ ਬੀ.ਐੱਸ.ਸੀ ਨਾਨ-ਮੈਡੀਕਲ ਫੈਕਲਟੀ ਦੇ ਦੂਜੇ ਸਾਲ ਦੀਆਂ ਵਿਦਿਆਰਥਣਾਂ ਨਵਿਆ ਨਵੇਲੀ ਅਤੇ ਰਣਦੀਪ ਕੌਰ ਭਾਰਤ ਸਰਕਾਰ ਦੇ ਸਾਇੰਸ ਅਤੇ ਤਕਨਾਲੋਜੀ ਵਿਭਾਗ ਵਲੋਂ ...

ਪੂਰੀ ਖ਼ਬਰ »

ਸੜਕ ਪਾਰ ਕਰਨ ਲੱਗਿਆਂ ਟਰਾਲੇ ਦੀ ਲਪੇਟ 'ਚ ਆਈ ਵਿਦਿਆਰਥਣ ਹੋਈ ਜ਼ਖ਼ਮੀ

ਗੋਲੂ ਕਾ ਮੋੜ, 23 ਮਈ (ਸੁਰਿੰਦਰ ਸਿੰਘ ਪੁੁਪਨੇਜਾ)- ਅੱਜ ਸਵੇਰੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ 'ਤੇ ਗੋਲੂ ਕਾ ਮੋੜ ਵਿਖੇ ਅੱਡੇ ਉੱਪਰ ਇਕ ਵਿਦਿਆਰਥਣ ਟਰਾਲੇ ਦੀ ਲਪੇਟ ਵਿਚ ਆਉਣ ਨਾਲ ਜ਼ਖ਼ਮੀ ਹੋਣ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ 'ਤੇ ਥਾਣਾ ਕੈਂਟ ਪੁਲਿਸ ਵਲੋਂ ਨਾ ਮਾਲੂਮ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 23 ਮਈ (ਰਾਕੇਸ਼ ਚਾਵਲਾ)- ਮੋਟਰਸਾਈਕਲ ਚੋਰੀ ਕਰਨ ਦੇ ਮਾਮਲੇ ਵਿਚ ਥਾਣਾ ਕੈਂਟ ਪੁਲਿਸ ਵਲੋਂ ਨਾਮਾਲੂਮ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮੁੱਦਈ ਸੁਰੇਸ਼ ਕੁਮਾਰ ਪੁੱਤਰ ਬਾਰੂ ਰਾਮ ਦਾਸੀ ...

ਪੂਰੀ ਖ਼ਬਰ »

ਰਜਨੀਸ਼ ਦਹੀਆ ਨੇ ਬਾਰਡਰ ਪੱਟੀ ਦੇ ਪਿੰਡਾਂ ਦਾ ਕੀਤਾ ਧੰਨਵਾਦੀ ਦੌਰਾ

ਮਮਦੋਟ, 23 ਮਈ (ਸੁਖਦੇਵ ਸਿੰਘ ਸੰਗਮ)-ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਵਲੋਂ ਚੋਣਾਂ ਵਿਚ ਹੋਈ ਜਿੱਤ ਸੰਬੰਧੀ ਵੋਟਰਾਂ ਦਾ ਧੰਨਵਾਦ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਬਾਰਡਰ ਪੱਟੀ ਦੇ ਕਰੀਬ ਅੱਧਾ ਦਰਜਨ ਪਿੰਡਾਂ ਦਾ ਦੌਰਾ ਕੀਤਾ ...

ਪੂਰੀ ਖ਼ਬਰ »

ਪੁਰਾਣੇ ਬੱਸ ਸਟੈਂਡ ਦੇ ਕੋਲ ਪਿਛਲੇ ਲੰਮੇ ਸਮੇਂ ਤੋਂ ਟੁੱਟੀ ਹੋਈ ਸੜਕ ਦੇ ਕਾਰਨ ਰਾਹਗੀਰ ਪ੍ਰੇਸ਼ਾਨ

ਕਪਿਲ ਕੰਧਾਰੀ ਗੁਰੂਹਰਸਹਾਏ, 23 ਮਈ- ਜਿਵੇਂ ਕਿ ਪਿਛਲੀ ਕਾਂਗਰਸ ਸਰਕਾਰ ਸਮੇਂ ਹਲਕੇ ਦੇ ਅੰਦਰ ਵਿਧਾਇਕ ਰਹੇ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਵਿਕਾਸ ਕਾਰਜਾਂ ਦੇ ਕੰਮ ਵੱਡੇ ਪੱਧਰ 'ਤੇ ਕਰਵਾਏ ਗਏ, ਪ੍ਰੰਤੂ ਇਸ ਦੇ ਬਾਵਜੂਦ ਸ਼ਹਿਰ ਵਿਚ ਉਸ ਸਮੇਂ ਦੌਰਾਨ ਕਰਵਾਏ ਗਏ ...

ਪੂਰੀ ਖ਼ਬਰ »

ਤਣਾਅ ਤੇ ਰੋਗ ਮੁਕਤ ਜੀਵਨ ਲਈ ਯੋਗ ਤੇ ਸੁਦਰਸ਼ਨ ਕਿਰਿਆ ਜ਼ਰੂਰੀ- ਮਨਪ੍ਰੀਤ ਲੂੰਬਾ

ਜ਼ੀਰਾ, 23 ਮਈ (ਜੋਗਿੰਦਰ ਸਿੰਘ ਕੰਡਿਆਲ)-ਸ੍ਰੀ ਸ੍ਰੀ ਰਵੀਸ਼ੰਕਰ ਜੀ ਦੀ ਅਗਵਾਈ ਹੇਠ ਚੱਲ ਰਹੀ ਆਰਟ ਆਫ਼ ਲਿਵਿੰਗ ਸੰਸਥਾ ਦੁਨੀਆ ਭਰ ਵਿਚ ਲੋਕਾਂ ਨੂੰ ਯੋਗ, ਧਿਆਨ ਅਤੇ ਸੁਦਰਸ਼ਨ ਕਿ੍ਆ ਨਾਲ ਜੋੜ ਕੇ ਤਣਾਅ ਤੇ ਰੋਗ ਮੁਕਤ ਕਰਨ ਵਿਚ ਅਹਿਮ ਯੋਗਦਾਨ ਪਾ ਰਹੀ ਹੈ ਅਤੇ ਹਰ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੇ ਪੰਚਾਇਤੀ ਜ਼ਮੀਨਾਂ 'ਚ 10 ਏਕੜ ਪਿੱਛੇ ਇਕ ਏਕੜ ਜੰਗਲ ਲਗਾਉਣ ਦੀ ਕੀਤੀ ਮੰਗ

ਜ਼ੀਰਾ, 23 ਮਈ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸਰਗਰਮ ਆਗੂਆਂ ਦੀ ਸਾਂਝੀ ਮੀਟਿੰਗ ਜ਼ੀਰਾ ਵਿਖੇ ਹੋਈ, ਜਿਸ ਵਿਚ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਅਤੇ ਡੂੰਘੇ ਤੇ ਗੰਧਲੇ ਹੁੰਦੇ ਜਾ ਰਹੇ ਪੰਜਾਬ ਦੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲਏ ਜਾ ਰਹੇ ਇਤਿਹਾਸਿਕ ਫ਼ੈਸਲਿਆਂ ਨਾਲ ਲੋਕ ਬਾਗੋ-ਬਾਗ- ਰੋਬੀ ਸੰਧੂ , ਲਖਵੀਰ ਨਾਜੂ ਸ਼ਾਹ

ਫ਼ਿਰੋਜ਼ਸ਼ਾਹ, 23 ਮਈ (ਸਰਬਜੀਤ ਸਿੰਘ ਧਾਲੀਵਾਲ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸੂਬੇ ਦੀ ਬਿਹਤਰੀ ਲਈ ਕੀਤੇ ਜਾ ਰਹੇ ਇਤਿਹਾਸਕ ਫ਼ੈਸਲਿਆਂ ਨਾਲ ਸੂਬੇ ਦੇ ਲੋਕ ਬਾਗੋ-ਬਾਗ ਹਨ ਅਤੇ ਉਹ ਪਹਿਲਾਂ ਸੱਤਾ 'ਤੇ ਕਾਬਜ਼ ਲੋਕਾਂ ਅਤੇ ਆਮ ਆਦਮੀ ਪਾਰਟੀ 'ਚ ਖ਼ੁਦ ਫ਼ਰਕ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਉਦੋਂ ਵਾਲੀ 'ਚ ਹੋਈ ਚੋਰੀ

ਆਰਿਫ਼ ਕੇ, 23 ਮਈ (ਬਲਬੀਰ ਸਿੰਘ ਜੋਸਨ)-ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਉਦੋਂ ਵਾਲੀ ਵਿਚ ਨਾਮਲੂਮ ਵਿਅਕਤੀਆਂ ਵਲੋਂ ਸਮਰਸੀਬਲ ਪੰਪ 'ਤੇ ਕੈਮਰੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਉਦੋਂ ਵਾਲੀ ਦੇ ਈ.ਟੀ.ਟੀ. ਟੀਚਰ ਵੀਨਾ ਕੁਮਾਰ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਕਾਲਜ 'ਚ ਟਰੈਫ਼ਿਕ ਨਿਯਮਾਂ 'ਤੇ ਜਾਗਰੂਕਤਾ ਸੈਮੀਨਾਰ

ਤਲਵੰਡੀ ਭਾਈ, 23 ਮਈ (ਰਵਿੰਦਰ ਸਿੰਘ ਬਜਾਜ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਤੇ ਪਿੰ੍ਰਸੀਪਲ ਡਾ: ਗੁਰਵੀਰ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਟਰੈਫ਼ਿਕ ...

ਪੂਰੀ ਖ਼ਬਰ »

ਐਮਬਰੋਜੀਅਲ ਸਕੂਲ ਜ਼ੀਰਾ ਨੇ ਡਿਸਕਵਰੀ ਸਕੂਲ ਸੁਪਰ ਲੀਗ ਮੁਕਾਬਲੇ 'ਚ ਹਿੱਸਾ ਲਿਆ

ਜ਼ੀਰਾ, 23 ਮਈ (ਜੋਗਿੰਦਰ ਸਿੰਘ ਕੰਡਿਆਲ)-ਬੀਤੇ ਦਿਨੀਂ ਬਾਈਜੂਸ ਐਪ ਵੱਲੋਂ ਕਰਵਾਏ ਗਏ ਡਿਸਕਵਰੀ ਸਕੂਲ ਸੁਪਰ ਲੀਗ ਆਨਲਾਈਨ ਮੁਕਾਬਲੇ 'ਚ ਹਿੱਸਾ ਲੈਂਦਿਆਂ ਐਮਬਰੋਜੀਅਲ ਪਬਲਿਕ ਸਕੂਲ ਜ਼ੀਰਾ ਦੇ ਵਿਦਿਆਰਥੀਆਂ ਨੇ ਮਾਣਮੱਤੀ ਪ੍ਰਾਪਤੀ ਕੀਤੀ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਫ਼ਿਰੋਜ਼ਪੁਰ 'ਚ ਐੱਸ.ਟੀ.ਐੱਫ ਦੀ ਦਬਿਸ਼, ਹੈਰੋਇਨ ਵੇਚਦੇ ਦੋ ਦਬੋਚੇ

ਫ਼ਿਰੋਜ਼ਪੁਰ, 23 ਮਈ (ਗੁਰਿੰਦਰ ਸਿੰਘ)- ਐੱਸ.ਟੀ.ਐਫ. ਦੀ ਟੀਮ ਨੇ ਫ਼ਿਰੋਜ਼ਪੁਰ ਸ਼ਹਿਰ ਤੇ ਆਸ-ਪਾਸ ਦੇ ਇਲਾਕਿਆਂ ਵਿਚ ਨਸ਼ੇ ਸਪਲਾਈ ਕਰਨ ਜਾਂਦੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਹੈਰੋਇਨ ਤੇ ਮੋਟਰਸਾਈਕਲ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਪਟਵਾਰੀਆਂ ਦੀ ਹੜਤਾਲ ਕਰਕੇ ਲੋਕਾਂ ਦੀ ਹੋ ਰਹੀ ਖੱਜਲ-ਖੁਆਰੀ- ਕਿਸਾਨ ਆਗੂ ਫੱਤੇਵਾਲਾ

ਮੱਲਾਂਵਾਲਾ, 23 ਮਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਕਿਸਾਨ ਆਗੂ ਗੁਰਮੇਲ ਸਿੰਘ ਫੱਤੇਵਾਲਾ ਅਤੇ ਰਣਜੀਤ ਸਿੰਘ ਖੱਚਰ ਵਾਲਾ ਨੇ ਕਿਹਾ ਕਿ ਪਟਵਾਰੀਆਂ ਦੀ ਘਾਟ ਕਰਕੇ ਸਰਕਾਰ ਨੇ ...

ਪੂਰੀ ਖ਼ਬਰ »

ਵਿਧਾਇਕ ਫੌਜਾ ਸਿੰਘ ਸਰਾਰੀ ਨੇ ਪਿੰਡ ਕਾਹਨ ਸਿੰਘ ਵਾਲਾ ਵਿਖੇ ਪਹੁੰਚ ਕੇ ਕੀਤਾ ਪਿੰਡ ਵਾਸੀਆਂ ਦਾ ਧੰਨਵਾਦ

ਗੁਰੂਹਰਸਹਾਏ, 23 ਮਈ (ਕਪਿਲ ਕੰਧਾਰੀ)- ਹਲਕਾ ਗੁਰੂਹਰਸਹਾਏ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਫੌਜਾ ਸਿੰਘ ਸਰਾਰੀ ਅਤੇ ਉਨ੍ਹਾਂ ਦੀ ਬੇਟੀ ਸਿਮਰਨ ਸਰਾਰੀ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਧੰਨਵਾਦੀ ਦੌਰਾ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਸਹਾਰਾ ਕਲੱਬ ਜ਼ੀਰਾ ਵਲੋਂ ਵਾਤਾਵਰਨ ਦਿਵਸ ਮੌਕੇ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ

ਜ਼ੀਰਾ, 23 ਮਈ (ਮਨਜੀਤ ਸਿੰਘ ਢਿੱਲੋਂ)-ਸਹਾਰਾ ਕਲੱਬ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਨਛੱਤਰ ਸਿੰਘ ਠੇਕੇਦਾਰ ਦੀ ਪ੍ਰਧਾਨਗੀ ਹੇਠ ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਸਥਿਤ ਸਹਾਰਾ ਕਲੱਬ ਦੇ ਦਫ਼ਤਰ ਵਿਚ ਹੋਈ | ਇਸ ਮੌਕੇ ਪ੍ਰਦੂਸ਼ਿਤ ਹੋ ਚੁੱਕੇ ਵਾਤਾਵਰਨ 'ਤੇ ਗੰਭੀਰ ...

ਪੂਰੀ ਖ਼ਬਰ »

ਉਡਾਨ ਸਕੀਮ ਤਹਿਤ ਸੈਨੇਟਰੀ ਪੈਡਾਂ ਦੀ ਕੀਤੀ ਵੰਡ

ਫ਼ਿਰੋਜ਼ਪੁਰ, 23 ਮਈ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ 28 ਮਈ ਨੂੰ ਅੰਤਰਰਾਸ਼ਟਰੀ ਮਾਹਵਾਰੀ ਸਵੱਛਤਾ ਦਿਵਸ ਮੌਕੇ 'ਤੇ ਸੂਬੇ ਭਰ ਵਿਚ ਲੋੜਵੰਦ ਲੜਕੀਆਂ ਅਤੇ ਔਰਤਾਂ ਨੂੰ ਮੁਫ਼ਤ ਸੈਨੇਟਰੀ ਪੈਡ ਮੁਹੱਈਆ ਕਰਵਾਉਣ ਦੀ ਇਕ ਸਕੀਮ ਸ਼ੁਰੂ ਕੀਤੀ ਗਈ ਹੈ | ਇਸ ਸਕੀਮ ਤਹਿਤ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

ਜਲਾਲਾਬਾਦ, 23 ਮਈ (ਜਤਿੰਦਰ ਪਾਲ ਸਿੰਘ)- ਡੀ.ਏ.ਵੀ ਹਾਲਟ 'ਤੇ 3 ਵਜੇ ਦੇ ਕਰੀਬ ਇਕ ਨੌਜਵਾਨ ਦੀ ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਮੌਤ ਹੋਣ ਦੀ ਖ਼ਬਰ ਮਿਲੀ ਹੈ | ਇਸ ਘਟਨਾ ਦੀ ਜਾਣਕਾਰੀ ਮਿਲਣ 'ਤੇ ਰੇਲਵੇ ਸਟੇਸ਼ਨ ਜਲਾਲਾਬਾਦ ਜੀ.ਆਰ.ਪੀ ਪੁਲਿਸ ਵਲੋਂ ਮੌਕੇ 'ਤੇ ਪੁੱਜ ਕੇ ...

ਪੂਰੀ ਖ਼ਬਰ »

ਖੇਤ 'ਚੋਂ ਸੋਲਰ ਪਲੇਟਾਂ ਚੋਰੀ ਹੋਣ ਦੇ ਸੰਬੰਧ 'ਚ ਅੱਠ ਜਣਿਆਂ ਖ਼ਿਲਾਫ਼ ਮਾਮਲਾ ਦਰਜ

ਅਬੋਹਰ 23 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਸਥਾਨਕ ਥਾਣਾ ਸਦਰ ਪੁਲਿਸ ਵਲੋਂ ਪਿੰਡ ਢਾਬਾ ਕੋਕਰੀਆ ਵਿਖੇ ਇਕ ਕਿਸਾਨ ਦੇ ਖੇਤ ਵਿਚੋਂ ਸੋਲਰ ਪਲੇਟਾਂ ਅਤੇ ਹੋਰ ਸਾਮਾਨ ਚੋਰੀ ਹੋਣ ਦੇ ਸੰਬੰਧ ਵਿਚ ਅੱਠ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਥਾਣਾ ਪੁਲਿਸ ...

ਪੂਰੀ ਖ਼ਬਰ »

30 ਕਿੱਲੋ ਚੂਰਾ ਭੁੱਕੀ ਪੋਸਤ ਸਮੇਤ ਇਕ ਕਾਬੂ

ਮੰਡੀ ਅਰਨੀਵਾਲਾ, 23 ਮਈ (ਨਿਸ਼ਾਨ ਸਿੰਘ ਮੋਹਲਾਂ)- ਪੁਲਿਸ ਥਾਣਾ ਅਰਨੀਵਾਲਾ ਨੇ ਇਕ ਵਿਅਕਤੀ ਨੂੰ 30 ਕਿੱਲੋ ਚੂਰਾ ਭੁੱਕੀ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸੁਰਜੀਤ ਸਿੰਘ ਉਰਫ਼ ਗੀਤੂ ਪੁੱਤਰ ਖ਼ਾਨ ...

ਪੂਰੀ ਖ਼ਬਰ »

ਫ਼ੌਜ 'ਚ ਭਰਤੀ ਖੁਲ੍ਹਵਾਉਣ ਦੀ ਮੰਗ ਨੂੰ ਲੈ ਕੇ ਫ਼ਾਜ਼ਿਲਕਾ 'ਚ ਨੌਜਵਾਨਾਂ ਨੇ ਕੀਤਾ ਪ੍ਰਦਰਸ਼ਨ

ਫ਼ਾਜ਼ਿਲਕਾ, 23 ਮਈ (ਦਵਿੰਦਰ ਪਾਲ ਸਿੰਘ)- ਭਾਰਤੀ ਫ਼ੌਜ ਵਿਚ ਭਰਤੀ ਸ਼ੁਰੂ ਕਰਵਾਉਣ ਦੀ ਮੰਗ ਨੂੰ ਲੈ ਕੇ ਫ਼ਾਜ਼ਿਲਕਾ ਵਿਚ ਬੇਰੁਜ਼ਗਾਰ ਨੌਜਵਾਨਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਸ਼ਹਿਰ ਵਿਚ ਰੋਸ ਮਾਰਚ ਕੱਢਦਿਆਂ ਬੇਰੁਜ਼ਗਾਰ ਨੌਜਵਾਨਾਂ ਨੇ ਕੇਂਦਰ ...

ਪੂਰੀ ਖ਼ਬਰ »

ਫੂਡ ਸੇਫ਼ਟੀ ਅਫ਼ਸਰ ਵਲੋਂ ਤੰਬਾਕੂ ਐਕਟ 2003 ਅਧੀਨ ਕੱਟੇ ਚਲਾਨ

ਫ਼ਿਰੋਜ਼ਪੁਰ, 23 ਮਈ (ਜਸਵਿੰਦਰ ਸਿੰਘ ਸੰਧੂ)- ਵਿਸ਼ਵ ਨੋ ਤੰਬਾਕੂ ਪੰਦੜਵਾੜੇ ਦੇ ਸਬੰਧ ਵਿਚ ਡਾ: ਰਜਿੰਦਰ ਅਰੋੜਾ ਸਿਵਲ ਸਰਜਨ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਡਾ: ਰਵੀ ਰਾਮ ਸਰਨ ਖੇੜਾ ਡੈਜੀਗਨੇਟਿਡ ਅਫ਼ਸਰ (ਫੂਡ ਸੇਫ਼ਟੀ) ਅਤੇ ਸ਼੍ਰੀ ਹਰਵਿੰਦਰ ਸਿੰਘ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਪਿੰਡ ਮਨਸੂਰਵਾਲ 'ਚ ਕੈਂਪ ਲਗਾ ਕੇ ਕਿਸਾਨਾਂ ਨੂੰ ਸਿੱਧੀ ਬਿਜਾਈ ਵੱਲ ਕੀਤਾ ਪ੍ਰੇਰਿਤ

ਜ਼ੀਰਾ, 23 ਮਈ (ਮਨਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵੱਲ ਪ੍ਰੇਰਿਤ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਜ਼ੀਰਾ ਵਲੋਂ ਨੇੜਲੇ ਪਿੰਡ ਮਨਸੂਰਵਾਲ ਕਲਾਂ ਵਿਖੇ ਭੂਮੀ ਪਰਖ ਅਤੇ ਝੋਨੇ ਦੀ ...

ਪੂਰੀ ਖ਼ਬਰ »

ਪਿੰਡਾਂ ਤੇ ਸ਼ਹਿਰਾਂ ਦੀਆਂ ਗਲੀਆਂ-ਮੁਹੱਲਿਆਂ 'ਚ ਛੋਟੀਆਂ ਪਰਚੂਨ ਦੁਕਾਨਾਂ 'ਤੇ ਵੀ ਸਰਕਾਰ ਕੱਸੇ ਸ਼ਿਕੰਜਾ

ਤਲਵੰਡੀ ਭਾਈ, 23 ਮਈ (ਰਵਿੰਦਰ ਸਿੰਘ ਬਜਾਜ)- ਪੰਜਾਬ ਵਿਚ ਨਸ਼ੇ ਦੇ ਕਾਰੋਬਾਰ ਅਤੇ ਹੋਰ ਨਸ਼ੀਲੀਆਂ ਸਮੱਗਰੀਆਂ ਜਿਨ੍ਹਾਂ ਵਿਚ ਬੀੜੀਆਂ, ਪਾਣ, ਚੁਟਕੀ, ਬੀੜਾ, ਭੋਲਾ ਅਤੇ ਹੋਰ ਕਈ ਪ੍ਰਕਾਰ ਦੇ ਭੈੜੇ-ਭੈੜੇ ਨਸ਼ੀਲੇ ਪਦਾਰਥ ਹਨ, ਜੋ ਕਿ ਮਾਰਕੀਟ ਦੀਆਂ ਮੇਨ ਦੁਕਾਨਾਂ ਦੀ ...

ਪੂਰੀ ਖ਼ਬਰ »

ਅਮਿੱਟ ਛਾਪ ਛੱਡ ਗਿਆ ਸ਼ਹੀਦ ਭਗਤ ਸਿੰਘ ਕਿ੍ਕਟ ਟੂਰਨਾਮੈਂਟ

ਫ਼ਿਰੋਜ਼ਪੁਰ, 23 ਮਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਕਿ੍ਕਟ ਕਮੇਟੀ ਵਲੋਂ ਸਥਾਨਕ ਪੁੱਡਾ ਗਰਾਊਾਡ ਵਿਖੇ ਕਰਵਾਇਆ ਗਿਆ ਸ਼ਹੀਦ ਭਗਤ ਸਿੰਘ ਕਿ੍ਕਟ ਟੂਰਨਾਮੈਂਟ ਬੀਤੀ ਸ਼ਾਮ ਮਿੱਠੀਆਂ ਯਾਦਾਂ ਛੱਡਦਾ ਸਮਾਪਤ ਹੋ ਗਿਆ | ਕਰੀਬ 42 ਟੀਮਾਂ ਦੀ ਭਾਗੀਦਾਰੀ ਵਾਲੇ ਇਸ ...

ਪੂਰੀ ਖ਼ਬਰ »

ਸ਼ਹੀਦ ਗੰਜ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਮੁੱਦਕੀ, 23 ਮਈ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਸ਼ਹੀਦ ਗੰਜ ਸਕੂਲ (ਲੜਕੀਆਂ) ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਡਾਇਰੈਕਟਰ ਪ੍ਰੋ: ਦਲਬੀਰ ਸਿੰਘ ਨੇ ਦੱਸਿਆ ਕਿ ਸਕੂਲ ਦੀਆਂ ਵਿਦਿਆਰਥਣਾਂ ਨੇ ਦਸਵੀਂ ਜਮਾਤ ਵਿਚ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ...

ਪੂਰੀ ਖ਼ਬਰ »

ਵਿਵੇਕਾਨੰਦ ਵਰਲਡ ਸਕੂਲ ਦੇ ਵਿਹੜੇ 'ਚ ਕਿੱਕ ਬਾਕਸਿੰਗ ਮੁਕਾਬਲੇ

ਫ਼ਿਰੋਜ਼ਪੁਰ, 23 ਮਈ (ਤਪਿੰਦਰ ਸਿੰਘ)- ਵਿਵੇਕਾਨੰਦ ਵਰਲਡ ਸਕੂਲ ਦੇ ਵਿਹੜੇ ਵਿਚ ਸੁਨੀਲ ਕੁਮਾਰ ਸੇਵਾ-ਮੁਕਤ ਡਿਪਟੀ ਸਪੋਰਟਸ ਡਾਇਰੈਕਟਰ ਪੰਜਾਬ ਅਤੇ ਸਕੱਤਰ ਗੁਰਵੀਰ ਸਿੰਘ ਦੀ ਰਹਿਨੁਮਾਈ ਹੇਠ ਅੱਠਵੀਂ ਸੀਨੀਅਰ ਡਿਸਟਿ੍ਕਟ ਅਤੇ ਸੱਤਵੀਂ ਕੈਡਿਟ ਜੂਨੀਅਰ ਦੀ ਕਿੱਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX