ਤਾਜਾ ਖ਼ਬਰਾਂ


ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ
. . .  0 minutes ago
ਚੰਡੀਗੜ੍ਹ, 13 ਅਗਸਤ - ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਿਦਾਇਤਾਂ ਅਨੁਸਾਰ ਸਰਕਾਰੀ, ਗੈਰ ਸਰਕਾਰੀ ਦਫ਼ਤਰਾਂ, ਵਿੱਦਿਅਕ ਅਦਾਰਿਆਂ ਤੇ ਹੋਰ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਯਕੀਨੀ ਬਣਾਇਆ ਜਾਵੇ। ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ, ਜਨਤਕ ਥਾਵਾਂ...
ਬਾਸਮਤੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ
. . .  29 minutes ago
ਚੰਡੀਗੜ੍ਹ, 13 ਅਗਸਤ - ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਸਮਤੀ ਦੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਅਨੁਸਾਰ ਕਈ ਉੱਲੀ ਨਾਸ਼ਕਾਂ...
‍ਦੇਤਵਾਲ ਬੈਂਕ ਡਕੈਤੀ ਦੇ ਮਾਮਲੇ 'ਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਲਾਂਪੁਰ ਦਾਖਾ ਦੇ ਇਲਾਕੇ ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਸਾਢੇ ਸੱਤ ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਿਸ...
ਅਫ਼ਗ਼ਾਨਿਸਤਾਨ ਵਿਚ ਹੁਣ ਰਹਿ ਗਏ ਹਨ ਸਿਰਫ਼ 100 ਹਿੰਦੂ ਸਿੱਖ - ਅਫ਼ਗ਼ਾਨ ਸਿੱਖ ਆਗੂ
. . .  about 1 hour ago
ਨਵੀਂ ਦਿੱਲੀ, 13 ਅਗਸਤ - ਕਾਬੁਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਫ਼ਗ਼ਾਨ ਸਿੱਖ ਆਗੂ ਗੁਰਨਾਮ ਸਿੰਘ ਰਾਜਵੰਸ਼ੀ ਨੇ ਕਿਹਾ ਕਿ ਮੈਂ ਆਪਣੇ 6 ਪਰਿਵਾਰਿਕ ਮੈਂਬਰਾਂ ਨਾਲ ਅਫ਼ਗ਼ਾਨਿਸਤਾਨ ਤੋਂ ਆਇਆ ਹਾਂ। ਧਮਾਕੇ ਵਿਚ ਸਾਡਾ ਗੁਰਦੁਆਰਾ ਤਬਾਹ ਹੋ ਗਿਆ। ਅਫ਼ਗ਼ਾਨਿਸਤਾਨ ਵਿਚ ਹੁਣ ਸਿਰਫ਼ 100 ਹਿੰਦੂ ਸਿੱਖ ਰਹਿ...
ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  about 2 hours ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  about 2 hours ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  about 3 hours ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  about 3 hours ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 4 hours ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  about 4 hours ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  about 4 hours ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  about 4 hours ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 13 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਵਫ਼ਦ ਨਾਲ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ...
ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  about 5 hours ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  about 6 hours ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਕਾਰ ਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇਕ ਸਾਲ ਦੇ ਬੱਚੇ ਸਣੇ 3 ਜਣਿਆਂ ਦੀ ਹੋਈ ਮੌਤ
. . .  about 5 hours ago
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਲੰਘੀ ਦੇਰ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ...
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਰੋਸ ਮਾਰਚ ਆਰੰਭ
. . .  about 6 hours ago
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਬੇ ਭਰ 'ਚ ਕੀਤੇ ਜਾ ਰਹੇ ਰੋਸ ਮਾਰਚ...
ਬੀਤੀ ਰਾਤ ਚੋਰਾਂ ਨੇ ਅਨਾਜ ਮੰਡੀ ਲੌਂਗੋਵਾਲ 'ਚੋਂ 6 ਮੋਟਰਾਂ ਕੀਤੀਆਂ ਚੋਰੀ
. . .  about 6 hours ago
ਲੌਂਗੋਵਾਲ, 13 ਅਗਸਤ (ਸ.ਸ.ਖੰਨਾ,ਵਿਨੋਦ)-ਬੀਤੀ ਰਾਤ ਅਨਾਜ ਮੰਡੀ ਲੌਂਗੋਵਾਲ 'ਚੋਂ ਇਕ ਆੜ੍ਹਤੀਏ ਦੀ ਦੁਕਾਨ ਅੰਦਰੋਂ ਚੋਰਾਂ ਨੇ ਪਾੜ ਲਾ ਕੇ ਮੋਟਰਾਂ ਚੋਰੀ ਕਰ ਲਈਆਂ ਹਨ। ਇਸ ਦੀ ਜਾਣਕਾਰੀ ਆੜ੍ਹਤੀ ਮੰਗਤ ਰਾਏ ਮੰਗੂ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਚੋਰਾਂ ਵਲੋਂ...
ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਮੌਕੇ 'ਤੇ ਮੌਤ
. . .  about 6 hours ago
ਸ੍ਰੀ ਚਮਕੌਰ ਸਾਹਿਬ , 13 ਅਗਸਤ (ਜਗਮੋਹਨ ਸਿੰਘ ਨਾਰੰਗ)- ਅੱਜ ਤੜਕੇ ਪੌਣੇ ਚਾਰ ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਡਿਊਟੀ ਦੇਣ ਆ ਰਹੇ ਮੁਲਾਜ਼ਮ ਗੁਰਮੁਖ ਸਿੰਘ ਪਿੰਡ ਪਿੱਪਲ ਮਾਜਰਾ ਦੀ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ ਹੋ ਗਈ...
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ 'ਚ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਵਲੋਂ ਅੰਮ੍ਰਿਤਸਰ ਵਿਖੇ ਕੱਢਿਆ ਰੋਸ ਮਾਰਚ
. . .  about 7 hours ago
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਰੋਸ ਮਾਰਚ ਕਰਨ ਦੇ ਐਲਾਨ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ...
ਫਰੀਦਕੋਟ ਦੀ ਕੇਂਦਰੀ ਜੇਲ੍ਹ ਫ਼ਿਰ ਵਿਵਾਦਾਂ 'ਚ, ਮਿਲੇ 32 ਮੋਬਾਈਲ ਫ਼ੋਨ
. . .  1 minute ago
ਫਰੀਦਕੋਟ, 13 ਅਗਸਤ (ਜਸਵੰਤ ਪੁਰਬਾ)-ਕੇਂਦਰੀ ਮਾਡਰਨ ਜੇਲ੍ਹ 'ਚ ਵੱਡੀ ਮਾਤਰਾ 'ਚ ਮੋਬਾਈਲ ਫੋਨ ਬਰਾਮਦ ਕੀਤੇ ਹਨ। ਜੇਲ੍ਹ ਪ੍ਰਬੰਧਨ ਨੇ ਜੇਲ੍ਹ ਦੇ ਵੱਖ-ਵੱਖ ਵਾਰਡਾਂ ਦੀ ਕੀਤੀ ਚੈਕਿੰਗ ਦੌਰਾਨ 32 ਮੋਬਾਈਲ ਫ਼ੋਨ, 3 ਚਾਰਜਰ, 1 ਸਮਾਰਟ ਘੜੀ ਬਰਾਮਦ ਕੀਤੀ...
ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਆਏ ਸਾਹਮਣੇ
. . .  about 7 hours ago
ਨਵੀਂ ਦਿੱਲੀ, 13 ਅਗਸਤ-ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20,018 ਰਿਕਵਰੀ ਹੋਈ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
. . .  about 8 hours ago
ਨਵੀਂ ਦਿੱਲੀ, 13 ਅਗਸਤ-ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
⭐ਮਾਣਕ - ਮੋਤੀ⭐
. . .  about 9 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਜੇਠ ਸੰਮਤ 554
ਵਿਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖ਼ਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਕਪੂਰਥਲਾ / ਫਗਵਾੜਾ

325 ਕਰੋੜ ਰੁਪਏ ਦੀ ਲਾਗਤ ਨਾਲ ਕਪੂਰਥਲਾ 'ਚ ਬਣਨ ਵਾਲਾ ਮੈਡੀਕਲ ਕਾਲਜ ਪ੍ਰਧਾਨ ਮੰਤਰੀ ਦੀ ਫੇਰੀ ਤੋਂ ਬਾਅਦ ਖਟਾਈ 'ਚ ਪਿਆ

ਅਮਰਜੀਤ ਕੋਮਲ
ਕਪੂਰਥਲਾ, 23 ਮਈ - ਕੇਂਦਰ ਤੇ ਪੰਜਾਬ ਸਰਕਾਰ ਵਲੋਂ ਸਾਂਝੇ ਤੌਰ 'ਤੇ ਕਪੂਰਥਲਾ ਵਿਚ 325 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਣ ਵਾਲਾ ਮੈਡੀਕਲ ਕਾਲਜ ਸਿਆਸਤ ਦੀ ਭੇਟ ਚੜ੍ਹਨ ਕਾਰਨ ਖਟਾਈ 'ਚ ਪੈ ਗਿਆ ਹੈ | ਇਥੇ ਵਰਨਣਯੋਗ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬੀਤੀ 5 ਜਨਵਰੀ ਨੂੰ ਭਾਜਪਾ ਵਲੋਂ ਫ਼ਿਰੋਜ਼ਪੁਰ 'ਚ ਕੀਤੀ ਜਾਣ ਵਾਲੀ ਰੈਲੀ ਮੌਕੇ ਵਰਚੂਅਲ ਰੂਪ 'ਚ ਹੋਰ ਪ੍ਰੋਜੈਕਟਾਂ ਦੇ ਨਾਲ ਇਸ ਕਾਲਜ ਦਾ ਨੀਂਹ ਪੱਥਰ ਰੱਖਿਆ ਜਾਣਾ ਸੀ, ਪਰ ਪ੍ਰਧਾਨ ਮੰਤਰੀ ਦੀ ਫੇਰੀ ਵਿਵਾਦਾਂ ਵਿਚ ਪੈਣ ਤੋਂ ਬਾਅਦ ਇਸ ਕਾਲਜ ਨੂੰ ਬਣਾਉਣ ਦਾ ਸਿਹਰਾ ਭਾਜਪਾ ਸਿਰ ਵੀ ਨਹੀਂ ਬੱਝ ਸਕਿਆ, ਜਦਕਿ ਪਹਿਲਾਂ ਇਹ ਮੈਡੀਕਲ ਕਾਲਜ ਬਣਾਉਣ ਦਾ ਦਾਅਵਾ ਕਾਂਗਰਸ ਆਗੂਆਂ ਵਲੋਂ ਕੀਤਾ ਜਾ ਰਿਹਾ ਸੀ | ਸਰਕੁਲਰ ਰੋਡ ਕਪੂਰਥਲਾ 'ਤੇ ਸਿਵਲ ਹਸਪਤਾਲ ਕਪੂਰਥਲਾ ਦੇ ਮੁੜ ਵਸੇਬਾ ਕੇਂਦਰ ਨੇੜਲੀ 10 ਏਕੜ ਜ਼ਮੀਨ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਮੈਡੀਕਲ ਕਾਲਜ ਖੋਲ੍ਹਣ ਦਾ ਐਲਾਨ ਪੰਜਾਬ ਦੇ ਤਤਕਾਲੀਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤਾ ਗਿਆ ਸੀ | ਇਸ ਕਾਲਜ ਦੀ ਉਸਾਰੀ ਵਿਚ ਕੇਂਦਰ ਸਰਕਾਰ ਵਲੋਂ 60 ਤੇ ਪੰਜਾਬ ਸਰਕਾਰ ਵਲੋਂ 40 ਪ੍ਰਤੀਸ਼ਤ ਹਿੱਸਾ ਪਾਇਆ ਜਾਣਾ ਸੀ | ਮੈਡੀਕਲ ਕਾਲਜ ਦੀ ਉਸਾਰੀ ਸ਼ੁਰੂ ਕਰਵਾਉਣ ਲਈ ਪੰਜਾਬ ਸਰਕਾਰ ਨੇ ਆਪਣੇ 2021-22 ਦੇ ਸਾਲਾਨਾ ਬਜਟ ਵਿਚ 40 ਕਰੋੜ ਰੁਪਏ ਫ਼ੰਡਾਂ ਦੀ ਵਿਵਸਥਾ ਕੀਤੀ ਸੀ | ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਕੁਝ ਆਹਲਾ ਅਧਿਕਾਰੀਆਂ ਨੇ ਮੈਡੀਕਲ ਕਾਲਜ ਬਣਾਉਣ ਸਬੰਧੀ ਲੋੜੀਂਦੀ ਪ੍ਰਕਿਰਿਆ ਮੁਕੰਮਲ ਕਰਨ ਦਾ ਮਾਮਲਾ ਆਪਣੇ ਹੱਥ ਵਿਚ ਲੈ ਲਿਆ ਸੀ ਤੇ ਕੇਂਦਰੀ ਅਧਿਕਾਰੀਆਂ ਵਲੋਂ ਪ੍ਰਧਾਨ ਮੰਤਰੀ ਦੇ ਦੌਰੇ ਸਮੇਂ ਇਸ ਕਾਲਜ ਦਾ ਵਰਚੂਅਲ ਰੂਪ ਵਿਚ ਉਦਘਾਟਨ ਕਰਵਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਸਨ | ਦੱਸਿਆ ਜਾਂਦਾ ਹੈ ਕਿ ਮੈਡੀਕਲ ਕਾਲਜ ਦੀ ਉਸਾਰੀ ਲਈ ਟੈਂਡਰ ਦੀ ਪ੍ਰਕਿਰਿਆ ਵੀ ਲਗਪਗ ਮੁਕੰਮਲ ਹੋ ਚੁੱਕੀ ਹੈ, ਪ੍ਰੰਤੂ ਪ੍ਰਧਾਨ ਮੰਤਰੀ ਵਲੋਂ ਇਸ ਦਾ ਉਦਘਾਟਨ ਨਾ ਕੀਤੇ ਜਾਣ ਕਾਰਨ ਸਿਆਸਤ ਦੀ ਭੇਟ ਚੜਿ੍ਹਆ ਮੈਡੀਕਲ ਕਾਲਜ ਦੀ ਉਸਾਰੀ ਦਾ ਮਾਮਲਾ ਠੰਢੇ ਬਸਤੇ ਵਿਚ ਪੈ ਗਿਆ ਹੈ | ਦੱਸਿਆ ਜਾਂਦਾ ਹੈ ਕਿ ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਦੀ ਸਮਰੱਥਾ ਵਾਲੇ ਇਸ ਤਜਵੀਜ਼ਸ਼ੁਦਾ ਮੈਡੀਕਲ ਕਾਲਜ ਵਿਚ ਪ੍ਰੋਫੈਸਰ ਤੇ ਹੋਰ ਸਟਾਫ਼ ਦੀ ਭਰਤੀ ਲਈ ਮੈਡੀਕਲ ਕੌਂਸਲ ਆਫ਼ ਇੰਡੀਆ ਵਲੋਂ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ | ਇਹ ਵੀ ਚਰਚਾ ਹੈ ਕਿ ਕੇਂਦਰ ਸਰਕਾਰ ਵਲੋਂ ਮੈਡੀਕਲ ਕਾਲਜ ਦੀ ਉਸਾਰੀ ਲਈ 100 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਵੀ ਜਾਰੀ ਕੀਤੀ ਜਾ ਚੁੱਕੀ ਹੈ | ਸਿਹਤ ਵਿਭਾਗ ਦੇ ਸਥਾਨਕ ਅਧਿਕਾਰੀਆਂ ਨਾਲ ਸੰਪਰਕ ਕੀਤੇ ਜਾਣ 'ਤੇ ਉਨ੍ਹਾਂ ਸਪਸ਼ਟ ਕੀਤਾ ਕਿ ਹੁਣ ਪਿਛਲੇ ਚਾਰ ਮਹੀਨਿਆਂ ਤੋਂ ਮੈਡੀਕਲ ਕਾਲਜ ਦੀ ਉਸਾਰੀ ਸਬੰਧੀ ਕੋਈ ਸਰਗਰਮੀ ਨਹੀਂ ਚੱਲ ਰਹੀ | ਮੈਡੀਕਲ ਕਾਲਜ ਦੀ ਉਸਾਰੀ ਦਾ ਮਾਮਲਾ ਖਟਾਈ ਵਿਚ ਪੈਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਪੂਰਥਲਾ ਤੇ ਸੁਲਤਾਨਪੁਰ ਲੋਧੀ ਹਲਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਮੈਡੀਕਲ ਕਾਲਜ ਬਣਨਾ ਸਮੇਂ ਦੀ ਲੋੜ ਸੀ, ਕਿਉਂਕਿ ਕਪੂਰਥਲਾ, ਸੁਲਤਾਨਪੁਰ ਲੋਧੀ ਤੇ ਹੋਰ ਨੇੜਲੇ ਖੇਤਰਾਂ ਵਿਚ ਕੋਈ ਵੀ ਵੱਡੀ ਸਰਕਾਰੀ ਖੇਤਰ ਦੀ ਸਿਹਤ ਸੰਸਥਾ ਨਾ ਹੋਣ ਕਾਰਨ ਲੋਕਾਂ ਨੂੰ ਮਜਬੂਰੀ ਵੱਸ ਜਲੰਧਰ, ਅੰਮਿ੍ਤਸਰ ਦੇ ਨਿੱਜੀ ਹਸਪਤਾਲਾਂ ਵਿਚ ਇਲਾਜ ਕਰਵਾਉਣ ਲਈ ਜਾਣਾ ਪੈਂਦਾ ਹੈ ਤੇ ਜੇਕਰ ਇਹ ਕਾਲਜ ਮੁਕੰਮਲ ਹੋ ਜਾਂਦਾ ਤਾਂ ਇਸ ਖੇਤਰ ਦੇ ਲੋਕਾਂ ਨੂੰ ਵੱਡੀ ਰਾਹਤ ਮਿਲਣ ਦੇ ਆਸਾਰ ਸਨ | ਲੋਕਾਂ ਦੀ ਕੇਂਦਰ ਸਰਕਾਰ ਤੋਂ ਮੰਗ ਹੈ ਕਿ ਸਿਆਸੀ ਸਵਾਰਥਾਂ ਤੋਂ ਉੱਪਰ ਉੱਠ ਕੇ ਲੋਕ ਹਿਤਾਂ ਲਈ ਇਸ ਮੈਡੀਕਲ ਕਾਲਜ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਜਾਵੇ |

ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦੇ ਚਾਰ ਮੈਂਬਰ ਕਾਬੂ, 10 ਮੋਟਰਸਾਈਕਲ ਬਰਾਮਦ

ਫਗਵਾੜਾ, 23 ਮਈ (ਹਰਜੋਤ ਸਿੰਘ ਚਾਨਾ) - ਸਿਟੀ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਇੱਕ ਗਿਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 10 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ | ਜਾਣਕਾਰੀ ਦਿੰਦਿਆਂ ਡੀ.ਐਸ.ਪੀ ਅਸ਼ਰੂ ਰਾਮ ਤੇ ਐਸ.ਐਚ.ਓ ਸਿਟੀ ...

ਪੂਰੀ ਖ਼ਬਰ »

ਪਸ਼ੂਆਂ ਨੂੰ ਲੂ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵਲੋਂ ਹਦਾਇਤਾਂ ਜਾਰੀ

ਕਪੂਰਥਲਾ, 23 ਮਈ (ਸਡਾਨਾ) - ਵੱਧ ਰਹੀ ਗਰਮੀ ਕਾਰਨ ਮਨੁੱਖਾਂ ਦੇ ਨਾਲ-ਨਾਲ ਪਸ਼ੂਆਂ ਦਾ ਵੀ ਬੁਰਾ ਹਾਲ ਹੈ ਤੇ ਜੇਕਰ ਹੁਣ ਸਾਵਧਾਨੀਆਂ ਵਰਤਾਂਗੇ ਤਾਂ ਅਸੀਂ ਪਸ਼ੂਆਂ ਨੂੰ ਔਖੀ ਘੜੀ ਵਿਚੋਂ ਬਾਹਰ ਕੱਢ ਸਕਦੇ ਹਾਂ | ਇਸ ਸੰਬੰਧੀ ਡਾ: ਜੀ.ਐਸ. ਬੇਦੀ ਡਿਪਟੀ ਡਾਇਰੈਕਟਰ ...

ਪੂਰੀ ਖ਼ਬਰ »

ਜੋਗਿੰਦਰ ਮਾਨ ਨੇ ਬੀ.ਡੀ.ਪੀ.ਓ. ਦਫ਼ਤਰ ਫਗਵਾੜਾ ਵਿਖੇ ਕੀਤੀ ਮੀਟਿੰਗ

ਫਗਵਾੜਾ, 23 ਮਈ (ਹਰਜੋਤ ਸਿੰਘ ਚਾਨਾ) - ਆਮ ਆਦਮੀ ਪਾਰਟੀ ਆਗੂ ਜੋਗਿੰਦਰ ਸਿੰਘ ਮਾਨ ਨੇ ਬੀ.ਡੀ.ਪੀ.ਓ. ਦਫ਼ਤਰ ਫਗਵਾੜਾ ਵਿਖੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਰਾਮਪਾਲ ਸਿੰਘ ਰਾਣਾ ਨਾਲ ਮੀਟਿੰਗ ਕੀਤੀ | ਮੀਟਿੰਗ ਦੌਰਾਨ ਪਿੰਡਾਂ ਦੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ...

ਪੂਰੀ ਖ਼ਬਰ »

ਬੋਰਵੈੱਲਾਂ ਦੀ ਖ਼ੁਦਾਈ ਤੇ ਮੁਰੰਮਤ ਸੰਬੰਧੀ ਜ਼ਿਲ੍ਹਾ ਕੁਲੈਕਟਰ, ਪਿੰਡ ਦੇ ਸਰਪੰਚ, ਨਗਰ ਕੌਂਸਲ ਤੇ ਹੋਰ ਵਿਭਾਗਾਂ ਨੂੰ 15 ਦਿਨ ਪਹਿਲਾਂ ਸੂਚਿਤ ਕੀਤਾ ਜਾਵੇ-ਵਿਸ਼ੇਸ਼ ਸਾਰੰਗਲ

ਕਪੂਰਥਲਾ, 23 ਮਈ (ਵਿ.ਪ੍ਰ.) - ਬੋਰਵੈਲਾਂ ਦੀ ਖ਼ੁਦਾਈ ਤੇ ਮੁਰੰਮਤ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ ਜਾਰੀ ਹੁਕਮ ਵਿਚ ਕਿਹਾ ਹੈ ਕਿ ਜ਼ਿਲ੍ਹੇ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਦੀ ਹਦੂਦ ਵਿਚ ਬੋਰਵੈਲਾਂ, ਟਿਊਬਵੈੱਲਾਂ ਦੀ ਖ਼ੁਦਾਈ ਤੇ ...

ਪੂਰੀ ਖ਼ਬਰ »

ਹੱਤਿਆ ਦੇ ਮਾਮਲੇ 'ਚ ਪੰਜਾਬ ਪੁਲਿਸ ਦਾ ਏ.ਐਸ.ਆਈ ਗਿ੍ਫ਼ਤਾਰ

ਸੁਲਤਾਨਪੁਰ ਲੋਧੀ, 23 ਮਈ (ਨਰੇਸ਼ ਹੈਪੀ, ਥਿੰਦ) - ਬੀਤੇ ਦਿਨੀਂ ਇਕ ਏ.ਐਸ.ਆਈ. ਨੇ ਮਾਮੂਲੀ ਝਗੜੇ ਨੂੰ ਲੈ ਕੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਗੋਲੀਆਂ ਚਲਾ ਕੇ ਆਪਣੇ ਗੁਆਂਢੀ ਦਾ ਕਤਲ ਕਰਕੇ ਫ਼ਰਾਰ ਹੋ ਗਿਆ ਸੀ | ਪੁਲਿਸ ਵਲੋਂ ਮਿ੍ਤਕ ਜਸਬੀਰ ਸਿੰਘ ਦੇ ਪੁੱਤਰ ਰਵਿੰਦਰ ...

ਪੂਰੀ ਖ਼ਬਰ »

ਮਾਡਰਨ ਜੇਲ੍ਹ 'ਚੋਂ ਚਾਰ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 23 ਮਈ (ਸਡਾਨਾ) - ਮਾਡਰਨ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਦੋ ਹਵਾਲਾਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਅਵਤਾਰ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਤਲਾਸ਼ੀ ...

ਪੂਰੀ ਖ਼ਬਰ »

ਫਗਵਾੜਾ ਵਾਸੀ ਡਾ. ਨਯਨ ਭੁੱਲਰ ਬਣੀ ਸ਼ਹਿਰ ਦੀ ਏ.ਡੀ.ਸੀ ਕਮ-ਕਮਿਸ਼ਨਰ

ਫਗਵਾੜਾ, 23 ਮਈ (ਹਰਜੋਤ ਸਿੰਘ ਚਾਨਾ) - ਫਗਵਾੜਾ ਸ਼ਹਿਰ ਦੀ ਵਸਨੀਕ ਪੀ.ਸੀ.ਐਸ ਅਧਿਕਾਰੀ ਡਾ. ਨਯਨ ਜੱਸਲ ਨੂੰ ਪੰਜਾਬ ਸਰਕਾਰ ਨੇ ਫਗਵਾੜਾ ਦੀ ਏ.ਡੀ.ਸੀ ਤੇ ਨਗਰ ਨਿਗਮ ਦੀ ਕਮਿਸ਼ਨਰ ਨਿਯੁਕਤ ਕੀਤਾ ਹੈ | ਉਹ ਇਥੋਂ ਦੇ ਸਕੀਮ ਨੰਬਰ 3 ਦੀ ਵਸਨੀਕ ਹਨ ਤੇ ਸਾਲ 2012 'ਚ ਪੀ.ਸੀ.ਐਸ ਵਜੋਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

ਭੁਲੱਥ, 23 ਮਈ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ) - ਭੁਲੱਥ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਖੱਸਣ ਰੋਡ 'ਤੇ ਕੀਤੀ ਜਾ ਰਹੀ ਗਸ਼ਤ ਦੌਰਾਨ ਸ਼ਮਸ਼ਾਨ ਘਾਟ ਨਜ਼ਦੀਕ ...

ਪੂਰੀ ਖ਼ਬਰ »

ਦਾਜ ਨੇ ਲਈ ਇਕ ਹੋਰ ਵਿਆਹੁਤਾ ਦੀ ਜਾਨ

ਕਪੂਰਥਲਾ, 23 ਮਈ (ਸਡਾਨਾ) - ਇਕ ਵਿਆਹੁਤਾ ਨੂੰ ਦਾਜ ਲਈ ਮਾਰਨ ਦੇ ਕਥਿਤ ਦੋਸ਼ ਹੇਠ ਕੋਤਵਾਲੀ ਪੁਲਿਸ ਨੇ 6 ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਮੁਕੇਸ਼ ਕੁਮਾਰ ਵਾਸੀ ਹਰਿਆਣਾ ਨੇ ਦੱਸਿਆ ਕਿ ਉਸ ਦੀ ਲੜਕੀ ਅੰਬਿਕਾ ਦਾ ...

ਪੂਰੀ ਖ਼ਬਰ »

ਮਾਡਰਨ ਜੇਲ੍ਹ 'ਚੋਂ ਹੈਰੋਇਨ ਬਰਾਮਦ

ਕਪੂਰਥਲਾ, 23 ਮਈ (ਸਡਾਨਾ)-ਮਾਡਰਨ ਜੇਲ੍ਹ ਵਿਚੋਂ ਹੈਰੋਇਨ ਬਰਾਮਦ ਹੋਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਅਵਤਾਰ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਤਲਾਸ਼ੀ ਦੌਰਾਨ ...

ਪੂਰੀ ਖ਼ਬਰ »

ਅਦਾਲਤ ਵਲੋਂ ਭਗੌੜਾ ਕਾਬੂ

ਫਗਵਾੜਾ, 23 ਮਈ (ਹਰਜੋਤ ਸਿੰਘ ਚਾਨਾ) - ਸਤਨਾਮਪੁਰਾ ਪੁਲਿਸ ਨੇ ਐਨ.ਡੀ.ਪੀ.ਐਸ ਦੇ ਕੇਸ 'ਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਧਾਰਾ 174ਏ ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ ਸਤਨਾਮਪੁਰਾ ਜਤਿੰਦਰ ਸਿੰਘ ਨੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਜੈ ਮਾਤਾ ਭੱਦਰਕਾਲੀ ਸੇਵਾ ਦਲ ਵਲੋਂ ਸ਼ੇਖੂਪੁਰ ਵਿਖੇ ਸੰਗਤਾਂ ਲਈ ਤਿੰਨ ਦਿਨ ਲਾਏ ਜਾਣਗੇ ਲੰਗਰ

ਸੁਲਤਾਨਪੁਰ ਲੋਧੀ, 23 ਮਈ (ਥਿੰਦ) - ਜੈ ਮਾਤਾ ਭੱਦਰਕਾਲੀ ਸੇਵਾ ਦਲ ਦੀ ਵਿਸ਼ੇਸ਼ ਮੀਟਿੰਗ ਸੁਲਤਾਨਪੁਰ ਲੋਧੀ ਵਿਖੇ ਹੋਈ ਜਿਸ ਵਿੱਚ ਮਾਤਾ ਭੱਦਰਕਾਲੀ ਦੇ ਸਾਲਾਨਾ ਮੇਲੇ ਮੌਕੇ ਸੰਗਤਾਂ ਲਈ ਲਾਏ ਜਾਣ ਵਾਲੇ ਲੰਗਰ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਬਲਾਕ ਢਿਲਵਾਂ ਵਲੋਂ 40 ਏਕੜ ਰਕਬੇ 'ਚ ਝੋਨੇ ਦੀ ਸਿੱਧੀ ਬਿਜਾਈ ਕਰਵਾਈ-ਬਲਕਾਰ ਸਿੰਘ

ਢਿਲਵਾਂ, 23 ਮਈ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ) - ਖੇਤੀਬਾੜੀ ਵਿਭਾਗ ਬਲਾਕ ਢਿਲਵਾਂ ਦੇ ਖੇਤੀਬਾੜੀ ਅਫ਼ਸਰ ਡਾ: ਬਲਕਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਦਿੱਤੇ ਨਿਰਦੇਸ਼ਾਂ ਤਹਿਤ ਪਿਛਲੇ ਦਿਨਾਂ ...

ਪੂਰੀ ਖ਼ਬਰ »

ਕਾਨੂੰਗੋ ਕੁਲਵਿੰਦਰ ਸਿੰਘ ਨੂੰ ਸਦਮਾ, ਸਾਲੇ ਦਾ ਦਿਹਾਂਤ

ਸੁਲਤਾਨਪੁਰ ਲੋਧੀ, 23 ਮਈ (ਨਰੇਸ਼ ਹੈਪੀ, ਥਿੰਦ) - ਕਾਨੂੰਗੋ ਐਸੋਸੀਏਸ਼ਨ ਕਪੂਰਥਲਾ ਦੇ ਪ੍ਰਧਾਨ ਕੁਲਵਿੰਦਰ ਸਿੰਘ ਨੂੰ ਉਸ ਵੇਲੇ ਸਦਮਾ ਪੁੱਜਾ ਜਦੋਂ ਉਸਦੇ ਸਾਲੇ ਨੰਬਰਦਾਰ ਜੋਗਿੰਦਰ ਸਿੰਘ ਸ਼ੇਰਪੁਰ ਸੱਧਾ ਦਾ ਅਚਾਨਕ ਸੰਖੇਪ ਬਿਮਾਰੀ ਪਿਛੋਂ ਦਿਹਾਂਤ ਹੋ ਗਿਆ | ...

ਪੂਰੀ ਖ਼ਬਰ »

ਡਿਸਟਿ੍ਕਟ ਗਵਰਨਰ ਘਈ ਵਲੋਂ ਰੋਟਰੀ ਕਲੱਬ ਬੇਗੋਵਾਲ ਗਰੇਟਰ 'ਚ ਆਫੀਸ਼ੀਅਲ ਵਿਜ਼ਟ

ਬੇਗੋਵਾਲ, 23 ਮਈ (ਸੁਖਜਿੰਦਰ ਸਿੰਘ) - ਰੋਟਰੀ ਕਲੱਬ ਬੇਗੋਵਾਲ ਗਰੇਟਰ ਵਿਚ ਰੋਟਰੀ ਕਲੱਬ 3070 ਦੇ ਡਿਸਟਿ੍ਕਟ ਗਵਰਨਰ ਡਾ: ਉਪਿੰਦਰ ਸਿੰਘ ਘਈ ਨੇ ਕਿਹਾ ਕਿ ਰੋਟਰੀ ਕਲੱਬ ਗਰੇਟਰ ਨੇ ਥੋੜ੍ਹੇ ਹੀ ਸਮੇਂ 'ਚ ਅਹਿਮ ਸਮਾਜ ਸੇਵੀ ਕੰਮ ਕਰਕੇ ਰੋਟਰੀ ਕਲੱਬ 'ਚ ਨਿਵੇਕਲੀ ਥਾਂ ਬਣਾਈ ...

ਪੂਰੀ ਖ਼ਬਰ »

'ਆਪ' ਸਰਕਾਰ ਵੀ ਨਸ਼ਾ ਤਸਕਰੀ ਨੂੰ ਰੋਕਣ 'ਚ ਨਾਕਾਮ ਰਹੀ-ਅਕਾਲੀ ਆਗ

ਕਪੂਰਥਲਾ, 23 ਮਈ (ਵਿ.ਪ੍ਰ.) - ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਾਰਨ ਅੱਜ ਵੀ ਨਸ਼ਿਆਂ ਦੇ ਸੌਦਾਗਰ ਬਿਨਾਂ ਝਿਜਕ ਨਸ਼ੇ ਵੇਚ ਰਹੇ ਹਨ, ਪਰ ਸਰਕਾਰ ਇਸ ਨੂੰ ਰੋਕਣ ਵਿਚ ਨਾਕਾਮ ਰਹੀ ਹੈ | ਇਸ ਸੰਬੰਧੀ ਜਾਰੀ ਇਕ ਬਿਆਨ ਵਿਚ ਪਰਮਜੀਤ ਸਿੰਘ ਐਡਵੋਕੇਟ ਹਲਕਾ ...

ਪੂਰੀ ਖ਼ਬਰ »

ਹਿੰਦੂ ਕੰਨਿਆ ਕਾਲਜ 'ਚ ਕਰਵਾਏ ਸਮਾਗਮ 'ਚ ਸਿਮਰ ਮਿਸ ਐਚ.ਕੇ.ਸੀ. ਬਣੀ

ਕਪੂਰਥਲਾ, 23 ਮਈ (ਵਿਸ਼ੇਸ਼ ਪ੍ਰਤੀਨਿਧ) - ਸਥਾਨਕ ਹਿੰਦੂ ਕੰਨਿਆ ਕਾਲਜ ਵਿਚ ਵਿਦਿਆਰਥਣਾਂ ਨੂੰ ਵਿਦਾਇਗੀ ਤੇ ਸ਼ੁੱਭਕਾਮਨਾਵਾਂ ਦੇਣ ਸਬੰਧੀ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਿਲਕ ਰਾਜ ਅਗਰਵਾਲ ਵਿਸ਼ੇਸ਼ ਮਹਿਮਾਨ ਵਜੋਂ ...

ਪੂਰੀ ਖ਼ਬਰ »

ਪ੍ਰੇਮ ਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਕਰਵਾਇਆ ਜੈਵ ਵਿਭਿੰਨਤਾ ਦਿਵਸ ਸੰਬੰਧੀ ਸਮਾਗਮ

ਕਪੂਰਥਲਾ, 23 ਮਈ (ਵਿਸ਼ੇਸ਼ ਪ੍ਰਤੀਨਿਧ) - ਪ੍ਰੇਮ ਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਿਚ ਅੰਤਰਰਾਸ਼ਟਰੀ ਜੈਵ ਵਿਭਿੰਨਤਾ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ 5ਵੀਂ ਜਮਾਤ ਤੋਂ ਲੈ ਕੇ 10ਵੀਂ ਜਮਾਤ ਦੇ ਵਿਦਿਆਰਥੀਆਂ ਦੇ ਜੀਵਾਂ ਦੇ ਜੀਵਨ ਸਬੰਧੀ ਚਾਰਟ ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਟੇਟ ਕਰਾਟੇ ਚੈਂਪੀਅਨਸ਼ਿਪ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਕਪੂਰਥਲਾ, 23 ਮਈ (ਵਿ.ਪ੍ਰ.) - ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਨੇ ਸਟੇਟ ਕਰਾਟੇ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਡੇਵਿਡ ਕਾਲਜ ਜਲੰਧਰ ਵਿਚ ਕਰਵਾਈ ਗਈ ਚੈਂਪੀਅਨਸ਼ਿਪ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਦੇ ਦੋ ਵਿਦਿਆਰਥੀਆਂ ਨੇ ਗੋਲਡ, 3 ...

ਪੂਰੀ ਖ਼ਬਰ »

ਜੁਆਇੰਟ ਡਾਇਰੈਕਟਰ ਕ੍ਰਿਸ਼ਨ ਲਾਲ ਰੱਤੂ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਚੰਡੀਗੜ੍ਹ, 23 ਮਈ (ਅਜੀਤ ਬਿਊਰੋ)-ਬੀਤੇ ਦਿਨ ਸਵਰਗ ਸਿਧਾਰੇ ਜੁਆਇੰਟ ਡਾਇਰੈਕਟਰ ਸ੍ਰੀ ਕ੍ਰਿਸ਼ਨ ਲਾਲ ਰੱਤੂ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ, ਚਿਖਾ ਨੂੰ ਉਨ੍ਹਾਂ ਦੇ ਵੱਡੇ ਸਪੁੱਤਰ ਨਵੀਨ ਰੱਤੂ ਨੇ ਅਗਨੀ ਦਿਖਾਈ¢ ਅੰਤਿਮ ਯਾਤਰਾ ਵਿਚ ਉਨ੍ਹਾਂ ਦੇ ...

ਪੂਰੀ ਖ਼ਬਰ »

ਡਾ: ਅਮਨਦੀਪ ਸਿੰਘ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ

ਕਪੂਰਥਲਾ, 23 ਮਈ (ਸਡਾਨਾ) - ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਵਿਸ਼ੇਸ਼ ਮੀਟਿੰਗ ਡਾ: ਅਮਨਦੀਪ ਸਿੰਘ ਨੂੰ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ | ਨਵਨਿਯੁਕਤ ਪ੍ਰਧਾਨ ਵਲੋਂ ਨਿਯੁਕਤੀ ਉਪਰੰਤ ਆਪਣਾ ਕੰਮ ਸੰਭਾਲਿਆ ਗਿਆ | ਇੱਥੇ ਜ਼ਿਕਰਯੋਗ ਹੈ ਕਿ ਡਾ: ਅਮਨਦੀਪ ਸਿੰਘ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਵਲੋਂ ਐਕਟਿਵਾ, ਮੋਟਰਸਾਈਕਲ, ਨਕਦੀ, ਫ਼ੋਨ ਤੇ ਹੋਰ ਸਾਮਾਨ ਦੀ ਲੁੱਟ

ਸੁਲਤਾਨਪੁਰ ਲੋਧੀ, 23 ਮਈ (ਥਿੰਦ, ਹੈਪੀ) - ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਬਿਲਕੁਲ ਨੇੜੇ ਪੈਂਦੇ ਭਾਈ ਜਵਾਲਾ ਸਿੰਘ ਨਗਰ ਵਿਖੇ ਬੀਤੀ ਰਾਤ ਅਣਪਛਾਤੇ ਚੋਰਾਂ ਵੱਲੋਂ ਇੱਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਉੱਥੋਂ ...

ਪੂਰੀ ਖ਼ਬਰ »

ਸਕੇਪ ਸਾਹਿਤਕ ਸੰਸਥਾ ਵਲੋਂ ਕਵੀ ਦਰਬਾਰ ਕਰਵਾਇਆ

ਫਗਵਾੜਾ, 23 ਮਈ (ਤਰਨਜੀਤ ਸਿੰਘ ਕਿੰਨੜਾ) - 'ਦੇਸ਼ ਦੇ ਸੰਘੀ ਢਾਂਚੇ ਨੂੰ ਬਚਾਉਣ ਲਈ ਸਾਹਿਤਕ ਕਲਮਾਂ ਦਾ ਨਿਰਪੱਖ ਹੋਣਾ ਜ਼ਰੂਰੀ ਹੈ | ਇਹ ਸ਼ਬਦ ਦੁਆਬਾ ਇਲਾਕੇ ਦੇ ਮਸ਼ਹੂਰ ਸਕੇਪ ਸਾਹਿਤਕ ਸੰਸਥਾ ਵਲੋਂ ਮਹੀਨਾਵਾਰ ਕਵੀ ਦਰਬਾਰ ਦੌਰਾਨ ਗੁਰਮੀਤ ਸਿੰਘ ਪਲਾਹੀ ਨੇ ...

ਪੂਰੀ ਖ਼ਬਰ »

ਪਿੰਡਾਂ ਵਿੱਚ ਬਣਾਏ ਗਏ ਗੋਦਾਮਾਂ ਦੀ ਪਾਰਕਿੰਗ ਨਾ ਹੋਣ ਕਰਕੇ ਆਮ ਰਾਹਗੀਰ ਪ੍ਰੇਸ਼ਾਨ

ਮਨਦੀਪ ਸਿੰਘ ਸੰਧੂ ਖਲਵਾੜਾ, 23 ਮਈ - ਅਨਾਜ ਦੀ ਸਾਂਭ-ਸੰਭਾਲ ਲਈ ਪਿੰਡਾਂ ਵਿੱਚ ਬਣਾਏ ਗਏ ਗੋਦਾਮਾਂ ਨਾਲ ਆਮ ਲੋਕਾਂ ਨੂੰ ਉਸ ਵੇਲੇ ਭਾਰੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਜਦੋਂ ਪਾਰਕਿੰਗ ਦਾ ਪ੍ਰਬੰਧ ਨਾ ਹੋਣ ਕਰਕੇ ਅਨਾਜ ਦੇ ਭਰੇ ਵਾਹਨ ਘੰਟਿਆਂ ਬੱਧੀ ਪਿੰਡਾਂ ...

ਪੂਰੀ ਖ਼ਬਰ »

ਮਾਤਾ ਭੱਦਰਕਾਲੀ ਮੰਦਰ ਵਿਖੇ ਸਾਲਾਨਾ ਮੇਲੇ ਸੰਬੰਧੀ ਸ੍ਰੀ ਰਮਾਇਣ ਦੇ ਪਾਠ ਆਰੰਭ

ਕਪੂਰਥਲਾ, 23 ਮਈ (ਵਿ.ਪ੍ਰ.) - ਮਾਤਾ ਭੱਦਰਕਾਲੀ ਜੀ ਦੇ 25 ਤੇ 26 ਮਈ ਨੂੰ ਮਨਾਏ ਜਾ ਰਹੇ ਇਤਿਹਾਸਕ ਮੇਲੇ ਦੇ ਸਬੰਧ ਵਿਚ ਮਾਤਾ ਭੱਦਰਕਾਲੀ ਮੰਦਿਰ ਸ਼ੇਖੂਪੁਰ ਵਿਚ ਅੱਜ ਸਵੇਰੇ 10 ਵਜੇ ਸ੍ਰੀ ਰਮਾਇਣ ਜੀ ਦੇ ਪਾਠ ਆਰੰਭ ਹੋਏ, ਜਿਨ੍ਹਾਂ ਦੇ ਭੋਗ 24 ਮਈ ਨੂੰ ਸਵੇਰੇ 11 ਵਜੇ ਪੈਣਗੇ | ...

ਪੂਰੀ ਖ਼ਬਰ »

ਗੁ. ਭੋਪਾਲ ਜਠੇਰੇ 'ਚ ਸ਼ਹੀਦੀ ਪੁਰਬ ਸੰਬੰਧੀ ਕਥਾ ਕੀਰਤਨ ਸਮਾਗਮ 5 ਜੂਨ ਨੂੰ

ਕਪੂਰਥਲਾ, 23 ਮਈ (ਵਿ.ਪ੍ਰ.) - ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ ਭੋਪਾਲ ਜਠੇਰੇ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਕਥਾ ਤੇ ਕੀਰਤਨ ਦਰਬਾਰ 5 ਜੂਨ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਵਿਚ ...

ਪੂਰੀ ਖ਼ਬਰ »

ਮਾਲਕੀ ਤਬਦੀਲੀ, ਹਾਊਸ ਟੈਕਸ ਤੇ ਟੀ.ਐਸ. 1 ਲੈਣ ਲਈ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ-ਕੰਵਰ ਇਕਬਾਲ ਸਿੰਘ

ਕਪੂਰਥਲਾ, 23 ਮਈ (ਵਿ.ਪ੍ਰ.) - ਆਮ ਆਦਮੀ ਪਾਰਟੀ ਦੇ ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਸ਼ਾਇਰ ਕੰਵਰ ਇਕਬਾਲ ਸਿੰਘ ਨੇ ਨਗਰ ਨਿਗਮ ਕਪੂਰਥਲਾ ਦੇ ਅਧਿਕਾਰੀਆਂ ਨੂੰ ਮਿਲ ਕੇ ਮੰਗ ਕੀਤੀ ਕਿ ਮਾਲਕੀ ਤਬਦੀਲੀ, ਹਾਊਸ ਟੈਕਸ ਅਦਾ ਕਰਨ ਤੇ ਟੀ.ਐਸ-1 ਲੈਣ ਸਬੰਧੀ ਆ ਰਹੀਆਂ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਜਥੇਬੰਧਕ ਢਾਂਚੇ ਦਾ ਵਿਸਥਾਰ

ਨਡਾਲਾ, 23 ਮਈ (ਮਾਨ) - ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸਟੇਟ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਅਗਵਾਈ ਹੇਠ ਪਿੰਡ-ਪਿੰਡ ਜਥੇਬੰਦੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕੀਤਾ ਜਾ ਰਿਹਾ ਹੈ | ਇਸ ਸਬੰਧੀ ਬਲਾਕ ਪ੍ਰਧਾਨ ਨਿਸ਼ਾਨ ਸਿੰਘ ਇਬਰਾਹੀਮਵਾਲ, ਵਾਈਸ ...

ਪੂਰੀ ਖ਼ਬਰ »

ਮਹਿਮੀ ਜਠੇਰਿਆਂ ਦਾ ਬਰਨਾ ਵਿਖੇ ਸਾਲਾਨਾ ਜੋੜ ਮੇਲਾ ਸੰਪੰਨ

ਫਗਵਾੜਾ, 23 ਮਈ (ਅਸ਼ੋਕ ਕੁਮਾਰ ਵਾਲੀਆ) - ਪਿੰਡ ਬਰਨਾ ਵਿਖੇ ਮਹਿੰਮੀ ਜਠੇਰਿਆਂ ਦਾ ਮੇਲਾ ਬੜੀ ਸ਼ਰਧਾ ਪੂਰਵਕ ਸੰਪੰਨ ਹੋਇਆ ਚਾਰ ਦਿਨਾਂ ਇਸ ਜੋੜ ਮੇਲੇ ਦੇ ਪਹਿਲੇ ਦਿਨ ਸ੍ਰੀ ਆਖੰਡ ਪਾਠ ਸਾਹਿਬ ਅਰੰਭ ਕੀਤੇ ਗਏ | ਦੂਸਰੇ ਦਿਨ ਵੀ ਦੀਵਾਨ ਸਜੇ | ਮੇਲੇ ਦੇ ਤੀਸਰੇ ਦਿਨ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ

ਸੁਲਤਾਨਪੁਰ ਲੋਧੀ, 23 ਮਈ (ਥਿੰਦ, ਹੈਪੀ) - ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਦੇ ਆਡੀਟੋਰੀਅਮ ਵਿਚ ਬੀ.ਏ. ਅਤੇ ਐੱਮ.ਏ. ਕਲਾਸਾਂ ਦੇ ਵਿਦਿਆਰਥੀਆਂ ਵੱਲੋਂ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ ਤਾਂ ਜੋ ਉਨ੍ਹਾਂ ਦੀ ਜ਼ਿੰਦਗੀ ਦੇ ਅਗਲੇ ਸਫ਼ਰ ਦੇ ...

ਪੂਰੀ ਖ਼ਬਰ »

ਸੂਬਾ ਸਰਕਾਰ ਸਾਂਸੀ ਸਮਾਜ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰੇ-ਹਰਜਿੰਦਰ ਮਾਹਲਾ

ਕਪੂਰਥਲਾ, 23 ਮਈ (ਸਡਾਨਾ) - ਆਲ ਇੰਡੀਆ ਸਾਂਹਸਮੱਲ ਸਾਂਸੀ ਸਮਾਜ ਸੰਘ ਰਜਿ: ਪੰਜਾਬ ਦੀ ਮੀਟਿੰਗ ਪੰਜਾਬ ਪ੍ਰਧਾਨ ਹਰਜਿੰਦਰ ਕੁਮਾਰ ਮਾਹਲਾ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਸਾਂਸੀ ਸਮਾਜ (ਵਿਮੁਕਤ ਜਾਤੀ) ਨੂੰ ਆ ਰਹੀਆਂ ਸਮੱਸਿਆਵਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX