ਚੰਡੀਗੜ੍ਹ, 24 ਮਈ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਣਮੱਤੇ ਪ੍ਰੋਜੈਕਟ 'ਪਿੰਡ ਬਾਬੇ ਨਾਨਕ ਦਾ' ਲਈ ਆਲਮੀ ਪੱਧਰ 'ਤੇ ਟੈਂਡਰ ਮੰਗਣ ਦੇ ਨਿਰਦੇਸ਼ ਦਿੱਤੇ | ਇੱਥੇ ਆਪਣੇ ਸਰਕਾਰੀ ਨਿਵਾਸ ਸਥਾਨ 'ਤੇ ਇਸ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਵਿਭਾਗ ਨੂੰ ਕਿਹਾ ਕਿ ਉਹ 500 ਕਰੋੜ ਰੁਪਏ ਦੀ ਲਾਗਤ ਨਾਲ 40 ਏਕੜ ਰਕਬੇ ਵਿਚ ਬਣਨ ਵਾਲੇ ਇਸ ਸ਼ਾਨਾਮੱਤੇ ਪ੍ਰਾਜੈਕਟ ਦੇ ਨਿਰਮਾਣ ਲਈ ਵਿਸਵ ਪ੍ਰਸਿੱਧ ਆਰਕੀਟੈਕਟਾਂ ਦੀਆਂ ਸੇਵਾਵਾਂ ਲੈਣ | ਵਿਚਾਰ-ਚਰਚਾ ਵਿਚ ਹਿੱਸਾ ਲੈਂਦਿਆਂ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਭਾਰਤ ਸਰਕਾਰ ਨੇ ਉਪਰੋਕਤ ਪ੍ਰੋਜੈਕਟ ਲਈ ਤਿਆਰ ਕੀਤੀ ਰੂਪ-ਰੇਖਾ ਨੂੰ ਪਹਿਲਾਂ ਹੀ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ | ਇਸ ਮੌਕੇ ਮੁੱਖ ਮੰਤਰੀ ਨੇ ਅਨੰਦਪੁਰ ਸਾਹਿਬ ਫਾਊਾਡੇਸ਼ਨ ਦੀ ਇਕ ਹੋਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੈਰ-ਸਪਾਟਾ ਵਿਭਾਗ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣਨ ਜਾ ਰਹੀ ਭਾਈ ਜੈਤਾ ਜੀ ਯਾਦਗਾਰ ਨੂੰ ਦਸੰਬਰ, 2022 ਤੱਕ ਹਰ ਹੀਲੇ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਨੇ ਵਿਭਾਗ ਨੂੰ ਸਮਰੱਥ ਅਥਾਰਟੀ ਦੁਆਰਾ ਪ੍ਰਵਾਨਿਤ ਨਿਰਧਾਰਿਤ ਮਾਪਦੰਡਾਂ ਮੁਤਾਬਕ ਇਸ ਵੱਕਾਰੀ ਪ੍ਰੋਜੈਕਟ ਦੀ ਉਸਾਰੀ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ | ਇਹ ਯਾਦਗਾਰ ਵਿਰਾਸਤ-ਏ-ਖ਼ਾਲਸਾ ਦੇ ਕੰਪਲੈਕਸ ਵਿਚ 13 ਕਰੋੜ ਰੁਪਏ ਦੀ ਲਾਗਤ ਨਾਲ ਪੰਜ ਏਕੜ ਵਿਚ ਬਣ ਰਹੀ ਹੈ | ਇਸੇ ਤਰ੍ਹਾਂ ਮੁੱਖ ਮੰਤਰੀ ਨੇ ਵਿਭਾਗ ਨੂੰ ਵਿਰਾਸਤ-ਏ-ਖ਼ਾਲਸਾ ਦੀ ਹਦੂਦ ਅੰਦਰ 10 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੇ ਜਾ ਰਹੇ ਨੇਚਰ ਪਾਰਕ ਨੂੰ ਇਸ ਸਾਲ ਦਸੰਬਰ ਤੱਕ ਮੁਕੰਮਲ ਕਰਨ ਲਈ ਆਖਿਆ ਹੈ | ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਜੈਕਟ ਇੱਥੇ ਆਉਣ ਵਾਲੇ ਲੋਕਾਂ ਅਤੇ ਖਾਸ ਕਰਕੇ ਕੁਦਰਤ ਪ੍ਰੇਮੀਆਂ ਲਈ ਖਿੱਚ ਦਾ ਕੇਂਦਰ ਹੋਵੇਗਾ | ਮੁੱਖ ਮੰਤਰੀ ਨੇ ਅੰਮਿ੍ਤਸਰ ਕਲਚਰਲ ਐਂਡ ਟੂਰਿਜਮ ਡਿਵੈਲਪਮੈਂਟ ਅਥਾਰਟੀ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪਾਵਨ ਨਗਰੀ ਅੰਮਿ੍ਤਸਰ ਵਿਚ ਗੋਲਡਨ ਟੈਂਪਲ ਪਲਾਜਾ ਸਮੇਤ ਵੱਖ-ਵੱਖ ਵਿਰਾਸਤੀ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਥਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ | ਪਵਿੱਤਰ ਸ਼ਹਿਰ ਅੰਮਿ੍ਤਸਰ ਦੀ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਵਿਭਾਗ ਨੂੰ ਅਥਾਰਟੀ ਅਧੀਨ ਚੱਲ ਰਹੇ ਸਾਰੇ ਕੰਮਾਂ ਨੂੰ ਛੇਤੀ ਪੂਰਾ ਕਰਨ ਲਈ ਆਖਿਆ ਤਾਂ ਜੋ ਅੰਮਿ੍ਤਸਰ ਨੂੰ ਵਿਸਵ ਸੈਰ-ਸਪਾਟਾ ਕੇਂਦਰ ਵਜੋਂ ਉਭਾਰਿਆ ਜਾ ਸਕੇ | ਮੀਟਿੰਗ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੁੱਖ ਸਕੱਤਰ ਅਨਿਰੁੱਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਪ੍ਰਮੁੱਖ ਸਕੱਤਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਤੇਜਵੀਰ ਸਿੰਘ, ਸਕੱਤਰ ਸੂਚਨਾ ਤੇ ਲੋਕ ਸੰਪਰਕ ਐਮ.ਐਸ. ਜੱਗੀ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦੇ ਡਾਇਰੈਕਟਰ ਕਰਨੇਸ ਸ਼ਰਮਾ ਹਾਜ਼ਰ ਸਨ |
ਚੰਡੀਗੜ੍ਹ, 24 ਮਈ (ਜੋਤ)- ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਕਿਰਨ ਖੇਰ ਨੇ ਸੈਕਟਰ-33 'ਚ ਸਥਿਤ ਭਾਜਪਾ ਦਫ਼ਤਰ ਕਮਲਮ ਵਿਖੇ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਬਾਅਦ 'ਚ ਮੌਕੇ 'ਤੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਇਨ੍ਹਾਂ ਸਮੱਸਿਆਵਾਂ ...
ਚੰਡੀਗੜ੍ਹ, 24 ਮਈ (ਨਵਿੰਦਰ ਸਿੰਘ ਬੜਿੰਗ)- ਐਨ.ਆਰ.ਆਈ ਧੋਖੇਬਾਜ਼ ਲਾੜੇ ਅਤੇ ਲਾੜੀਆਂ ਦੇ ਖ਼ਿਲਾਫ਼ ਸੰਘਰਸ਼ ਕਰਨ ਵਾਲੀ ਸਮਾਜਿਕ ਸੰਸਥਾ 'ਅਬ ਨਹੀਂ' ਦੇ ਚੇਅਰਮੈਨ ਰਕੇਸ਼ ਸ਼ਰਮਾ ਅਤੇ ਮੁੱਖ ਇੰਚਾਰਜ ਸਤਵਿੰਦਰ ਕੌਰ ਸੱਤੀ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ...
ਚੰਡੀਗੜ੍ਹ, 24 ਮਈ (ਅਜੀਤ ਬਿਊਰੋ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਨੂੰ ਆਖਿਆ ਕਿ ਉਹ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੇ ਖਿਲਾਫ਼ ਲੱਗੇ ਭਿ੍ਸ਼ਟਾਚਾਰ ਦੇ ਗੰਭੀਰ ਦੋਸ਼ਾਂ ਅਤੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਲੋਕਾਂ ਦਾ ...
ਚੰਡੀਗੜ੍ਹ, 24 ਮਈ (ਨਵਿੰਦਰ ਸਿੰਘ ਬੜਿੰਗ) ਚੰਡੀਗੜ੍ਹ ਦੇ ਸੈਕਟਰ-10 ਸਥਿਤ ਲਈਅਰ ਵੈਲੀ ਵਿਚ ਸੀ.ਐਮ.ਸੀ ਬਾਗਬਾਨੀ ਕਰਮਚਾਰੀ ਯੂਨੀਅਨ ਦੇ ਨਾਲ ਸਮੂਹ ਵਰਕਰਾਂ ਦੀ ਮੀਟਿੰਗ ਅੱਜ ਯੂਨੀਅਨ ਦੇ ਪ੍ਰਧਾਨ ਅਨਿਲ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸਰਬਸੰਮਤੀ ...
ਚੰਡੀਗੜ੍ਹ, 24 ਮਈ (ਐਨ.ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਰਨਾਲ ਵਿਚ ਪ੍ਰਬੰਧਿਤ ਮਹਾਰਿਸ਼ੀ ਕਸ਼ਯਪ ਜੈਯੰਤੀ ਸਮਾਰੋਹ ਦੌਰਾਨ ਭਾਰੀ ਜਨਸਮੂਹ ਨੂੰ ਸੰਬੋਧਿਤ ਕਰਦੇ ਹੋਏ ਕਸ਼ਯਪ ਸਮਾਜ ਲਈ ਕਈ ਮਹਤੱਵਪੂਰਣ ਐਲਾਨ ਕੀਤੇ | ਉਨ੍ਹਾਂ ਨੇ ਕਿਹਾ ...
ਚੰਡੀਗੜ੍ਹ, 24 ਮਈ (ਬੜਿੰਗ)-ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿਚ ਪਿਛਲੇ ਦਿਨ ਵਿਚ ਹੋਈ ਬਾਰਿਸ਼ ਤੋਂ ਬਾਅਦ ਸ਼ਹਿਰ ਵਿਚ ਮੌਸਮ ਸੁਹਾਵਣਾ ਹੋ ਗਿਆ | ਜਿਸ ਦੇ ਚਲਦਿਆਂ ਸੈਕਟਰ-9 ਅਤੇ 3 ਵਿਚ ਸੜਕਾਂ ਦੇ ਕਿਨਾਰੇ ਲੱਗੇ ਹੋਏ ਰੰਗ ਬਿਰੰਗੇ ਫੁੱਲ ਸ਼ਹਿਰ ਵਾਸੀਆਂ ਦੇ ਨਾਲ-ਨਾਲ ...
ਚੰਡੀਗੜ੍ਹ, 24 ਮਈ (ਪ੍ਰੋ. ਅਵਤਾਰ ਸਿੰਘ)- ਪੰਜਾਬ ਯੂਨੀਵਰਸਿਟੀ ਵਲੋਂ ਦਸੰਬਰ 2021 ਵਿਚ ਲਈਆਂ ਗਈਆਂ ਐਮ. ਕਾਮ (ਬਿਜ਼ਨਸ ਇਕਨਾਮਿਕਸ) ਸਮੈਸਟਰ ਪਹਿਲਾ, ਐਮ.ਐਸ.ਸੀ ਭੌਤਿਕ ਵਿਗਿਆਨ ਸਮੈਸਟਰ ਪਹਿਲਾ, ਪੋਸਟ ਗਰੈਜੂਏਟਸ ਡਿਪਲੋਮਾ ਇਨ ਮਾਰਕੀਟਿੰਗ ਮੈਨੇਜਮੈਂਟ ਸਮੈਸਟਰ ਪਹਿਲਾ ...
ਚੰਡੀਗੜ੍ਹ, 24 ਮਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 13 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ ਅੱਠ ਮਰੀਜ਼ ਸਿਹਤਯਾਬ ਹੋਏ ਹਨ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 80 ਹੋ ਗਈ ਹੈ | ਅੱਜ ਆਏ ਕੋਰੋਨਾ ਦੇ ਨਵੇਂ ਮਾਮਲੇ ਸੈਕਟਰ-14, 15, 35, 37, ...
ਚੰਡੀਗੜ੍ਹ, 24 ਮਈ (ਵਿਸ਼ੇਸ਼ ਪ੍ਰਤੀਨਿਧ)- ਇਨੈਲੋ ਸੁਪਰੀਮੋ ਓਮ ਪ੍ਰਕਾਸ਼ ਚੌਟਾਲਾ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਮਿਉਂਸਪਲ ਚੋਣਾਂ ਪਾਰਟੀ ਨਿਸ਼ਾਨ 'ਤੇ ਲੜੇਗੀ | 88 ਸਾਲਾ ਸ੍ਰੀ ਚੌਟਾਲਾ ਨੇ ਅੱਜ ਇੱਥੇ ਗੱਲ ਕਰਦਿਆਂ ਕਿਹਾ ਕਿ ਰਾਜ ਸਰਕਾਰ ਨਗਰ ਨਿਗਮਾਂ ...
ਚੰਡੀਗੜ੍ਹ, 24 ਮਈ (ਅਜੀਤ ਬਿਊਰੋ)-ਨਿਊ ਚੰਡੀਗੜ੍ਹ ਦੇ ਮੁੱਲਾਂਪੁਰ ਵਿਖੇ ਮੈਡੀਸਿਟੀ ਵਿਚ ਬਣ ਰਹੇ 300 ਬਿਸਤਰਿਆਂ ਵਾਲੇ ਹੋਮੀ ਭਾਬਾ ਕੈਂਸਰ ਹਸਪਤਾਲ ਤੇ ਰਿਸਰਚ ਸੈਂਟਰ ਵਿਚ ਬੱਚਿਆਂ ਦੇ ਕੈਂਸਰ ਦੇ ਇਲਾਜ ਅਤੇ ਲੁਕੀਮੀਆ ਪੀੜਤਾਂ ਦੇ ਇਲਾਜ ਲਈ ਆਧੁਨਿਕ ਸਹੂਲਤਾਂ ਵਾਲਾ ...
ਚੰਡੀਗੜ੍ਹ, 24 ਮਈ (ਵਿਸ਼ੇਸ਼ ਪ੍ਰਤੀਨਿਧ)-ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਦੇ ਖਪਤਕਾਰ ਸ਼ਿਕਾਇਤ ਹੱਲ ਮੰਚ ਦੀ ਕਾਰਵਾਈ 27 ਮਈ, 2022 ਨੂੰ 11 ਵਜੇ ਤੋਂ ਸ਼ਾਮ 4 ਵਜੇ ਤੱਕ ਕਾਰਜਕਾਰੀ ਇੰਜੀਨੀਅਰ ਦੇ ਦਫ਼ਤਰ ਪਿੰਜੌਰ ਵਿਚ ਕੀਤੀ ਜਾਵੇਗੀ | ਨਿਗਮ ਦੇ ਇੱਥੇ ਬੁਲਾਰੇ ਨੇ ਅੱਜ ...
ਜ਼ੀਰਕਪੁਰ, 24 ਮਈ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਸਵਾਸਤਿਕ ਵਿਹਾਰ ਕਾਲੋਨੀ ਦੇ ਇਕ 19 ਸਾਲਾ ਨੌਜਵਾਨ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਚੰਡੀਗੜ੍ਹ ਦੀ ਇਕ ਲੜਕੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸ਼ਲਿੰਦਰ ...
ਜ਼ੀਰਕਪੁਰ, 24 ਮਈ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਨਾਕੇਬੰਦੀ ਦੌਰਾਨ ਰੋਡਵੇਜ਼ ਦੀ ਬੱਸ ਵਿਚ ਸਫਰ ਕਰ ਰਹੇ ਇਕ ਵਿਅਕਤੀ ਨੂੰ 26 ਲੱਖ ਰੁ. ਦੀ ਨਕਦੀ ਸਮੇਤ ਕਾਬੂ ਕੀਤਾ ਹੈ | ਕਾਬੂ ਕੀਤਾ ਵਿਅਕਤੀ ਪੁਲਿਸ ਨੂੰ ਇਨ੍ਹਾਂ ਪੈਸਿਆਂ ਸੰਬੰਧੀ ਕੋਈ ਪੁਖਤਾ ਜਾਣਕਾਰੀ ਨਹੀਂ ...
ਡੇਰਾਬੱਸੀ, 24 ਮਈ (ਪੜ੍ਹੀ)-ਸ੍ਰੀ ਬ੍ਰਾਹਮਣ ਸਭਾ ਰਜਿ: 359 ਡੇਰਾਬੱਸੀ ਦੇ ਦੋ ਧੜਿਆਂ ਵਿਚ ਪ੍ਰਧਾਨਗੀ ਨੂੰ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਹੋ ਗਈ ਹੈ | ਪ੍ਰੈੱਸ ਕਾਨਫਰੰਸ ਦੌਰਾਨ ਪ੍ਰਧਾਨ ਧਰਮਿੰਦਰ ਸ਼ਰਮਾ, ਜਨਰਲ ਸਕੱਤਰ ਜਨਕਰਾਜ ਸ਼ਰਮਾ, ਖਜ਼ਾਨਚੀ ਰਾਕੇਸ਼ ਸ਼ਰਮਾ, ...
ਡੇਰਾਬੱਸੀ, 24 ਮਈ (ਪੜ੍ਹੀ)-ਡੇਰਾਬੱਸੀ ਤਹਿਸੀਲ ਰੋਡ 'ਤੇ ਸ਼ਹਿਰ ਦਾ ਸਭ ਤੋਂ ਵੱਧ ਆਵਾਜਾਈ ਦੀ ਭੀੜ ਚੱਲਣ ਵਾਲਾ ਰੇਲਵੇ ਫਾਟਕ ਸੀ, 115 ਵਾਹਨਾਂ ਦੀ ਆਵਾਜਾਈ ਲਈ ਵੀਰਵਾਰ ਤੋਂ ਦੋ ਦਿਨਾਂ ਲਈ ਬੰਦ ਰਹੇਗਾ | ਇਹ ਫ਼ੈਸਲਾ ਰੇਲਵੇ ਵਿਭਾਗ ਨੇ ਰੇਲਵੇ ਕਰਾਸਿੰਗ ਦੀ ਰਿਪੇਅਰ ਕਰਨ ...
ਜ਼ੀਰਕਪੁਰ, 24 ਮਈ (ਅਵਤਾਰ ਸਿੰਘ)-ਜ਼ੀਰਕਪੁਰ ਪਟਿਆਲਾ ਸੜਕ 'ਤੇ ਵਾਪਰੇ ਵੱਖ-ਵੱਖ ਸੜਕ ਹਾਦਸਿਆਂ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਵਿਅਕਤੀ ਜ਼ਖ਼ਮੀ ਹੋ ਗਏ | ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਮਾਮਲੇ ਸੰਬੰਧੀ ...
ਲਾਲੜੂ, 24 ਮਈ (ਰਾਜਬੀਰ ਸਿੰਘ)-ਪਿੰਡ ਜੌਲਾ ਕਲਾਂ ਵਿਖੇ ਸਥਿਤ ਇਕ ਪੋਲਟਰੀ ਫਾਰਮ ਦਾ 54 ਸਾਲਾ ਮੁਨਸ਼ੀ ਆਪਣੇ ਕਮਰੇ 'ਚ ਭੇਦਭਰੀ ਹਾਲਤ 'ਚ ਮਿ੍ਤਕ ਮਿਲਿਆ | ਪੁਲਿਸ ਨੇ ਮਿ੍ਤਕ ਦੀ ਪਛਾਣ ਰਮੇਸ਼ ਚੰਦ ਪਾਂਡੇ ਪੁੱਤਰ ਭੋਲਾ ਨਾਥ ਪਾਂਡੇ ਵਾਸੀ ਗੋਰਖਪੁਰ ਉਤਰ ਪ੍ਰਦੇਸ਼ ਵਜੋਂ ...
ਚੰਡੀਗੜ੍ਹ, 24 ਮਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਨਗਰ ਨਿਗਮ ਵਲੋਂ ਅੱਜ ਆਪਣਾ ਸਥਾਪਨਾ ਦਿਵਸ ਟੈਗੋਰ ਥੀਏਟਰ ਸੈਕਟਰ-18 ਵਿਖੇ ਮਨਾਇਆ ਗਿਆ | ਇਸ ਮੌਕੇ ਨਗਰ ਨਿਗਮ ਦੇ ਮੇਅਰ ਸਰਬਜੀਤ ਕੌਰ ਮੁੱਖ ਮਹਿਮਾਨ ਅਤੇ ਕਮਿਸ਼ਨਰ ਅਨੰਦਿਤਾ ਮਿੱਤਰਾ ਵਿਸ਼ੇਸ਼ ਮਹਿਮਾਨ ਵਜੋਂ ...
ਚੰਡੀਗੜ੍ਹ, 24 ਮਈ (ਅਜੀਤ ਬਿਊਰੋ)-ਮਿਲਕਫੈਡ ਦੇ ਕੌਮਾਂਤਰੀ ਪੱਧਰ 'ਤੇ ਮਸ਼ਹੂਰ ਬ੍ਰਾਂਡ ਵੇਰਕਾ ਦੀ ਸ਼ੂਗਰ ਫ੍ਰੀ ਵਨੀਲਾ ਆਈਸਕ੍ਰੀਮ ਨੂੰ ਅੱਜ ਤੋਂ ਬਾਜ਼ਾਰ ਵਿਚ ਵਿਕਰੀ ਲਈ ਪੇਸ਼ ਕੀਤਾ ਗਿਆ ਹੈ | 80 ਮਿਲੀਲੀਟਰ ਦੇ ਕੱਪ ਦੀ ਕੀਮਤ 20 ਰੁਪਏ ਹੈ | ਸਹਿਕਾਰਤਾ ਮੰਤਰੀ ਹਰਪਾਲ ...
ਬਟਾਲਾ, 24 ਮਈ (ਕਾਹਲੋਂ)-ਬੇਰੁਜ਼ਗਾਰ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਦੀ ਮੀਟਿੰਗ ਹੋੋਈ, ਜਿਸ ਵਿਚ ਵੱਡੀ ਗਿਣਤੀ ਵਿਚ ਵੈਟਰਨਰੀ ਡਾਕਟਰਾਂ ਨੇ ਹਿੱਸਾ ਲਿਆ | ਐਸੋਸੀਏਸ਼ਨ ਵਲੋਂ ਮੀਡੀਆ ਨੂੰ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਬੀ.ਵੀ.ਐੱਸ.ਸੀ. ਕਰ ਚੁੱਕੇ ਵੈਟਰਨਰੀ ...
ਖਰੜ, 24 ਮਈ (ਗੁਰਮੁੱਖ ਸਿੰਘ ਮਾਨ)-ਪੰਜਾਬ ਦੀ 'ਆਪ' ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗੂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਦੇ ਰਾਹ ਤੁਰ ਪਈ ਹੈ, ਜਿਸ ਦੀ ਮਿਸਾਲ ਪੰਜਾਬ ਵਿਚ ਪਹਿਲਾਂ ਬਣੇ ਸੁਵਿਧਾ ਕੇਂਦਰਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕਰਨ ਤੋਂ ...
ਐੱਸ. ਏ. ਐੱਸ. ਨਗਰ, 24 ਮਈ (ਕੇ. ਐੱਸ. ਰਾਣਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਸਾਬਕਾ ਡਾਇਰੈਕਟਰ ਡਾ. ਮਨਜੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਭਿ੍ਸ਼ਟਾਚਾਰ ਦੇ ਦੋਸ਼ਾਂ ਹੇਠ ਮੰਤਰੀ ਮੰਡਲ 'ਚੋਂ ਹਟਾਏ ਜਾਣ ਦੇ ਫ਼ੈਸਲੇ ...
ਮਾਜਰੀ, 24 ਮਈ (ਧੀਮਾਨ)-ਸਾਬਕਾ ਕੈਬਨਿਟ ਮੰਤਰੀ ਜਥੇ ਤੋਤਾ ਸਿੰਘ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਹਲਕਾ ਵਿਧਾਇਕ ਜਥੇ. ਉਜਾਗਰ ਸਿੰਘ ਬਡਾਲੀ ਨੇ ਕਿਹਾ ਕਿ ਉਨ੍ਹਾਂ ਦੀ ਬੇਵਕਤੀ ਮੌਤ ਨਾਲ ਸ਼ੋ੍ਰਮਣੀ ਅਕਾਲੀ ਦਲ ਤੇ ਪਰਿਵਾਰਿਕ ਮੈਂਬਰਾਂ ਨੂੰ ...
ਐੱਸ. ਏ. ਐੱਸ. ਨਗਰ, 24 ਮਈ (ਤਰਵਿੰਦਰ ਸਿੰਘ ਬੈਨੀਪਾਲ)-ਜੁਆਇੰਟ ਐਕਸ਼ਨ ਕਮੇਟੀ (ਪੁੱਡਾ) ਦਾ ਸਾਂਝਾ ਵਫ਼ਦ ਬਲਜਿੰਦਰ ਸਿੰਘ ਬਿੱਲਾ, ਜਰਨੈਲ ਸਿੰਘ, ਹਰਭਜਨ ਸਿੰਘ, ਰਾਜਿੰਦਰ ਪਾਲ ਦੀ ਅਗਵਾਈ ਹੇਠ ਮੁੱਖ ਪ੍ਰਸ਼ਾਸਕ ਪੁੱਡਾ ਨੂੰ 6ਵੇਂ ਪੇ-ਕਮਿਸ਼ਨ ਅਤੇ ਕੁੱਝ ਕਰਮਚਾਰੀਆਂ ...
ਲਾਲੜੂ, 24 ਮਈ (ਰਾਜਬੀਰ ਸਿੰਘ)-ਨਗਰ ਕੌਂਸਲ ਲਾਲੜੂ 'ਚ ਸਫ਼ਾਈ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਕੰਮ ਕਰਦੇ ਕਾਮਿਆਂ ਵਲੋਂ ਕੌਂਸਲ ਦਫ਼ਤਰ ਅੱਗੇ ਰੋਸ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ | ਇਸ ਦੌਰਾਨ ਉਨ੍ਹਾਂ ਕੌਂਸਲ ਦਫ਼ਤਰ ਅੱਗੇ ਧਰਨਾ ਦੇ ਕੇ ਰੋਸ ਪ੍ਰਗਟ ਕਰਦਿਆਂ ...
ਐੱਸ. ਏ. ਐੱਸ. ਨਗਰ, 24 ਮਈ (ਤਰਵਿੰਦਰ ਸਿੰਘ ਬੈਨੀਪਾਲ)-ਕੱਚੇ ਮੁਲਾਜ਼ਮਾਂ ਦਾ 100 ਮੈਂਬਰਾਂ ਦਾ ਵਫ਼ਦ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ਼ ਚੰਡੀਗੜ੍ਹ ਉਨ੍ਹਾਂ ਨੂੰ ਮਿਲਣ ਜਾਵੇਗਾ ਤੇ ਆਪਣੀਆਂ ਮੰਗਾਂ ਦੀ ਗੱਲ ਰੱਖੇਗਾ | ...
ਮਾਜਰੀ, 24 ਮਈ (ਕੁਲਵੰਤ ਸਿੰਘ ਧੀਮਾਨ)-ਕਸਬਾ ਨਵਾਂ ਗਰਾਉਂ ਦੇ ਵੱਖ-ਵੱਖ ਵਾਰਡਾਂ ਦੇ ਵਸਨੀਕਾਂ ਵੱਲੋਂ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਮਿਲਣ ਦੇ ਵਿਰੋਧ 'ਚ ਕਮੇਟੀ ਦਫ਼ਤਰ ਨਵਾਂ ਗਰਾਉਂ ਅੱਗੇ ਪੰਜਾਬ ਸਰਕਾਰ 'ਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ ਰੋਸ ...
ਐੱਸ. ਏ. ਐੱਸ. ਨਗਰ, 24 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਸਕੂਲ ਸਿੱਖਿਆ ਵਿਭਾਗ ਦੇ ਐਜੂਸੈੱਟ ਰਾਹੀਂ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਸੈਕੰਡਰੀ ਤੇ ਐਲੀਮੈਂਟਰੀ ਸਿੱਖਿਆ), ਡਾਇਟ ਪਿ੍ੰਸੀਪਲਾਂ, ਬਲਾਕ ...
ਐੱਸ. ਏ. ਐੱਸ. ਨਗਰ, 24 ਮਈ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਐਸ. ਜੀ. ਪੀ. ਸੀ. ਮੈਂਬਰ ਮਲਕੀਤ ਸਿੰਘ ਚੰਗਾਲ ਨੂੰ ਪਾਰਟੀ ਦੇ ਐਸ. ਸੀ. ਵਿੰਗ ਦਾ ਕੌਮੀ ਪ੍ਰਧਾਨ ਨਿਯੁਕਤ ਕੀਤਾ ਹੈ | ਪਾਰਟੀ ...
ਐੱਸ. ਏ. ਐੱਸ. ਨਗਰ, 24 ਮਈ (ਕੇ. ਐੱਸ. ਰਾਣਾ)-ਜੰਗਲਾਤ ਵਰਕਰ ਯੂਨੀਅਨ ਪੰਜਾਬ ਦੀ ਇਕ ਅਹਿਮ ਮੀਟਿੰਗ ਜੰਗਲਾਤ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨਾਲ ਵਣ ਭਵਨ ਮੁਹਾਲੀ ਵਿਖੇ ਹੋਈ ਜਿਸ ਵਿਚ ਪ੍ਰਮੁੱਖ ਸਕੱਤਰ ਰਾਜ਼ੀ ਪੀ. ਸ੍ਰੀਵਾਸਤਵਾ, ਪ੍ਰਧਾਨ ਮੁੱਖ ਵਣ ਪਾਲ ਪ੍ਰਵੀਨ ...
ਐੱਸ. ਏ. ਐੱਸ. ਨਗਰ, 24 ਮਈ (ਕੇ. ਐੱਸ. ਰਾਣਾ)-ਭਾਰਤਮਾਲਾ ਪ੍ਰਾਜੈਕਟ ਵਿਚ ਆ ਰਹੀ ਜ਼ਮੀਨ 'ਚ ਜ਼ਿਲ੍ਹਾ ਮੁਹਾਲੀ ਦੇ ਕਿਸਾਨਾਂ ਦੀ ਜ਼ਮੀਨ ਦਾ ਬਹੁਤ ਘੱਟ ਭਾਅ ਨੈਸ਼ਨਲ ਹਾਈਵੇਅ ਅਥਾਰਟੀ ਵਲੋਂ ਦਿੱਤਾ ਜਾ ਰਿਹਾ ਹੈ | ਇਸ ਪ੍ਰਾਜੈਕਟ ਵਿਚ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਆ ਰਹੀ ...
ਐੱਸ. ਏ. ਐੱਸ. ਨਗਰ, 24 ਮਈ (ਤਰਵਿੰਦਰ ਸਿੰਘ ਬੈਨੀਪਾਲ)-ਖੇਡ ਵਿਭਾਗ ਵਲੋਂ ਸਾਲ 2022-23 ਦੇ ਸੈਸ਼ਨ ਦੌਰਾਨ ਸਪੋਰਟਸ ਵਿੰਗ ਸਕੂਲਾਂ ਵਿਚ ਖਿਡਾਰੀਆਂ ਨੂੰ ਦਾਖਲ ਕਰਨ ਲਈ 27 ਅਤੇ 28 ਮਈ ਨੂੰ ਸਥਾਨਕ ਸੈਕਟਰ-78 ਦੇ ਮਲਟੀ ਸਪੋਰਟਸ ਸਟੇਡੀਅਮ, (ਨੇੜੇ ਸਿੰਘ ਸ਼ਹੀਦਾਂ ਗੁਰਦੁਆਰਾ ...
ਐੱਸ. ਏ. ਐੱਸ. ਨਗਰ, 24 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬੀ ਸਾਹਿਤ ਸਭਾ ਮੁਹਾਲੀ ਦੀ ਮਾਸਿਕ ਇਕੱਤਰਤਾ ਪ੍ਰੋ. ਗੁਰਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸੰਬੰਧਤ ਵੀਰ ਦਵਿੰਦਰ ਸਿੰਘ ਜੋ ਕਿ ਅਜੋਕੇ ਭਾਰਤੀ ਸਾਹਿਤ ...
ਖਰੜ, 24 ਮਈ (ਗੁਰਮੁੱਖ ਸਿੰਘ ਮਾਨ) -ਸਰਸਵਤੀ ਆਯੂਰਵੈਦਿਕ ਹਸਪਤਾਲ ਅਤੇ ਮੈਡੀਕਲ ਕਾਲਜ ਘੜੂੰਆਂ ਦੇ ਐਨ. ਐਸ. ਐਸ. ਯੂਨਿਟ ਵਲੋਂ ਵਾਤਾਵਰਨ ਦੀ ਸਾਂਭ-ਸੰਭਾਲ ਨੂੰ ਲੈ ਕੇ ਕਾਲਜ ਕੈਂਪਸ ਵਿਚ ਛਾਂਦਾਰ ਬੂਟੇ ਲਗਾਏ ਗਏ | ਸੰਸਥਾ ਦੇ ਚੇਅਰਮੈਨ ਬਿਹਾਰੀ ਲਾਲ ਅਗਰਵਾਲ ਨੇ ...
ਕੁਰਾਲੀ, 24 ਮਈ (ਹਰਪ੍ਰੀਤ ਸਿੰਘ)-ਜ਼ਿਲ੍ਹਾ ਮੁਹਾਲੀ ਦੇ ਰਿਟਰਨਿੰਗ ਅਫ਼ਸਰ ਤੇ ਸਾਬਕਾ ਸਿੱਖਿਆ ਮੰਤਰੀ ਰਾਜਸਥਾਨ ਨਸੀਮ ਅਖ਼ਤਰ ਵਲੋਂ ਖਰੜ ਹਲਕੇ ਦੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਨਾਲ ਮੀਟਿੰਗ ਕੀਤੀ ਗਈ | ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ ਦੀ ਦੇਖ-ਰੇਖ ਹੇਠ ...
ਖਰੜ, 24 ਮਈ (ਜੰਡਪੁਰੀ)-ਦੋਆਬਾ ਗਰੁੱਪ ਆਫ਼ ਕਾਲਜਿਜ਼ ਖਰੜ ਦੇ ਵਿਦਿਆਰਥੀਆਂ ਵਲੋਂ ਬੇਜ਼ੁਬਾਨ ਪੰਛੀ ਅਤੇ ਪਸ਼ੂਆਂ ਨੂੰ ਤੱਪਦੀ ਗਰਮੀ ਵਿਚ ਪਾਣੀ ਦੀ ਸਮੱਸਿਆਂ ਤੋਂ ਨਿਜ਼ਾਤ ਦਿਵਾਉਣ ਲਈ ਪਿਆਸ ਨੂੰ ਮਹਿਸੂਸ ਕਰਨਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਦੌਰਾਨ ਹਲਕਾ ...
ਐੱਸ. ਏ. ਐੱਸ. ਨਗਰ, 24 ਮਈ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਕਮਲ ਗਰਗ ਦੀ ਇਥੋਂ ਬਦਲੀ ਹੋਣ 'ਤੇ ਉਨ੍ਹਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ...
ਲਾਲੜੂ, 24 ਮਈ (ਰਾਜਬੀਰ ਸਿੰਘ)-ਹਲਕਾ ਡੇਰਾਬੱਸੀ ਦੇ ਪਿੰਡ ਸੁੰਡਰਾਂ ਵਿਖੇ ਵਾਪਰੇ ਭਿਆਨਕ ਅਗਨੀ ਕਾਂਡ, ਜਿਸ ਵਿਚ ਇਕ ਮਾਸੂਮ ਬੱਚੀ ਦੀ ਜਾਨ ਚਲੀ ਗਈ ਸੀ, ਦੇ ਸੰਬੰਧ 'ਚ ਆਪ ਸਰਕਾਰ ਵਲੋਂ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਬਸਪਾ ਵਲੋਂ 27 ਮਈ ਨੂੰ ਡਿਪਟੀ ...
ਐੱਸ. ਏ. ਐੱਸ. ਨਗਰ, 24 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਦੀ ਭਾਰਤ ਮਾਲਾ ਪ੍ਰਾਜੈਕਟ ਤਹਿਤ ਆ ਰਹੀ ਜ਼ਮੀਨ ਨੂੰ ਸਥਾਨਕ ਪ੍ਰਸ਼ਾਸਨ ਵਲੋਂ ਕੌਡੀਆਂ ਦੇ ਭਾਅ 'ਤੇ ਐਕਵਾਇਰ ਕਰਕੇ ਨੈਸ਼ਨਲ ਹਾਈਵੇਅ ਅਥਾਰਟੀ ਨੂੰ ਦਿੱਤਾ ਜਾ ਰਿਹਾ ਹੈ ਪਰ ਕਿਸਾਨ ਘੱਟ ਰੇਟ 'ਤੇ ਜ਼ਮੀਨ ...
ਮਾਜਰੀ, 24 ਮਈ (ਕੁਲਵੰਤ ਸਿੰਘ ਧੀਮਾਨ)-ਸਬ-ਤਹਿਸੀਲ ਮਾਜਰੀ ਅਧੀਨ ਪੈਂਦੇ ਕਾਨੂੰਨਗੋਈ ਖਿਜ਼ਰਾਬਾਦ, ਮਾਜਰੀ ਤੇ ਮੁੱਲਾਂਪੁਰ ਗਰੀਬਦਾਸ ਦੇ ਵੱਖ-ਵੱਖ ਪਿੰਡਾਂ ਦੇ ਸਰਕਲਾਂ ਦਾ ਪਟਵਾਰੀਆਂ ਵਲੋਂ ਵਾਧੂ ਪਿੰਡ ਦਾ ਕੰਮ ਛੱਡਣ ਕਰਕੇ ਲੋਕਾਂ ਨੂੰ ਅਨੇਕਾਂ ਮੁਸ਼ਕਿਲਾਂ ਦਾ ...
ਐੱਸ. ਏ. ਐੱਸ. ਨਗਰ, 24 ਮਈ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ ਦੇ ਝੰਜੇੜੀ ਕੈਂਪਸ ਵਿਚ ਫ਼ੈਸ਼ਨ ਟੈਕਨਾਲੋਜੀ ਦੇ ਵਿਦਿਆਰਥੀਆਂ ਵਲੋਂ ਸਾਲਾਨਾ ਫ਼ੈਸ਼ਨ ਸ਼ੋਅ ਮੇਰਾਕੀ-2022 ਦਾ ਆਯੋਜਨ ਕੀਤਾ ਗਿਆ | ਸਮਾਰੋਹ ਦੇ ਮੁੱਖ ਮਹਿਮਾਨ ਖਰੜ ਦੇ ਵਿਧਾਇਕਾ ਅਨਮੋਲ ਗਗਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX