ਤਾਜਾ ਖ਼ਬਰਾਂ


ਜ਼ਿਲ੍ਹਾ ਪਠਾਨਕੋਟ ਦੇ ਸਾਰੇ ਹੀ ਸਕੂਲਾਂ 'ਚ 16 ਅਗਸਤ ਨੂੰ ਛੁੱਟੀ ਦਾ ਐਲਾਨ
. . .  1 minute ago
ਪਠਾਨਕੋਟ, 15 ਅਗਸਤ (ਸੰਧੂ) - ਪਠਾਨਕੋਟ ਦੇ ਮਲਟੀਪਰਪਜ਼ ਖੇਡ ਸਟੇਡੀਅਮ ਲਮੀਨੀ ਵਿਖੇ ਅੱਜ ਮਾਣਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਸ. ਹਰਬੀਰ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਧੂਮ ਧਾਮ ਨਾਲ...
ਕੌਮਾਂਤਰੀ ਅਟਾਰੀ ਰੇਲਵੇ ਸਟੇਸ਼ਨ 'ਤੇ ਲਹਿਰਾਇਆ ਝੰਡਾ
. . .  8 minutes ago
ਅਟਾਰੀ, 15 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ) 75ਵੇਂ ਆਜ਼ਾਦੀ ਦਿਹਾੜੇ ਮੌਕੇ ਕੌਮਾਂਤਰੀ ਅਟਾਰੀ ਰੇਲਵੇ ਸਟੇਸ਼ਨ ਤੇ ਦੇਸ਼ ਦੀ ਸ਼ਾਨ ਤਿਰੰਗਾ ਝੰਡਾ ਰੇਲਵੇ ਸਟੇਸ਼ਨ ਦੇ ਐਸ ਐਸ ਏ ਕੇ ਗੁਪਤਾ ਵੱਲੋਂ ਲਹਿਰਾਇਆ...
ਬੰਗਾ 'ਚ ਐਸ.ਡੀ.ਐਮ. ਨੇ ਲਹਿਰਾਇਆ ਕੌਮੀ ਝੰਡਾ
. . .  29 minutes ago
ਬੰਗਾ, 15 ਅਗਸਤ (ਜਸਬੀਰ ਸਿੰਘ ਨੂਰਪੁਰ ) - ਬੰਗਾ ਵਿਖੇ ਆਜ਼ਾਦੀ ਦਿਵਸ 'ਤੇ ਨਵਨੀਤ ਕੌਰ ਬੱਲ ਐਸ.ਡੀ.ਐਮ. ਬੰਗਾ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ ਤੇ ਪਰੇਡ ਤੋਂ ਸਲਾਮੀ ਲਈ ਗਈ ।ਕੌਮੀ ਝੰਡਾ ਲਹਿਰਾਉਣ ਉਪਰੰਤ ਐਸ.ਡੀ.ਐਮ.ਨਵਨੀਤ ਕੌਰ ਬੱਲ ਨੇ ਆਖਿਆ...
ਭਵਾਨੀਗੜ੍ਹ 'ਚ ਐਸ.ਡੀ.ਐਮ. ਨੇ ਲਹਿਰਰਾਇਆ ਤਿਰੰਗਾ ਝੰਡਾ
. . .  39 minutes ago
ਭਵਾਨੀਗੜ੍ਹ, 15 ਅਗਸਤ (ਰਣਧੀਰ ਸਿੰਘ ਫੱਗੂਵਾਲਾ)- ਆਜ਼ਾਦੀ ਦਿਵਸ ਮੌਕੇ ਭਵਾਨੀਗੜ੍ਹ ਵਿਖੇ ਐਸ.ਡੀ.ਐਮ. ਵਨੀਤ ਕੁਮਾਰ ਨੇ ਤਿਰੰਗਾ ਝੰਡਾ...
ਸਰਕਾਰ ਵਲੋਂ ਦਿੱਤੀ ਹਰੇਕ ਗਾਰੰਟੀ ਨੂੰ ਪੂਰਾ ਕੀਤਾ ਜਾਵੇਗਾ : ਭਗਵੰਤ ਮਾਨ
. . .  36 minutes ago
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਅਹੂਜਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਆਮ ਆਦਮੀ ਸਰਕਾਰ ਵਲੋਂ ਦਿੱਤੀਆਂ ਗਈਆਂ ਹਰੇਕ ਗਾਰੰਟੀਆਂ ਨੂੰ ਪੂਰਾ ਕੀਤਾ ਜਾਵੇਗਾ। ਇਸਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਆਉਣ ਵਾਲੇ ਸਮੇਂ ’ਚ ਬਾਕੀ ਗਾਰੰਟੀਆਂ ਵੀ...
ਕੈਬਨਿਟ ਮੰਤਰੀ ਮੀਤ ਹੇਅਰ ਵਲੋਂ ਖਾਲੜਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ
. . .  12 minutes ago
ਖਾਲੜਾ,15 ਅਗਸਤ( ਜੱਜਪਾਲ ਸਿੰਘ ਜੱਜ)-ਆਮ ਆਦਮੀ ਪਾਰਟੀ ਵਲੋਂ ਲੋਕਾਂ ਦੀ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਕਸਬਾ ਖਾਲੜਾ ਵਿਖੇ ਖੁੱਲ੍ਹੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਕੀਤਾ ਗਿਆ। ਇਸ ਮੌਕੇ...
ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਟਿਆਲਾ 'ਚ ਲਹਿਰਾਇਆ ਕੌਮੀ ਝੰਡਾ
. . .  47 minutes ago
ਪਟਿਆਲਾ, 15 ਅਗਸਤ (ਅਮਨਦੀਪ ਸਿੰਘ) - ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਵਿਭਾਗਾਂ ਦੇ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਅੱਜ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਖੇਡ...
ਸੇਵਾ ਕੇਂਦਰਾਂ ਅਤੇ ਡਿਸਪੈਂਸਰੀਆਂ 'ਚ ਖੋਲ੍ਹੇ ਜਾਣਗੇ ਆਮ ਆਦਮੀ ਕਲੀਨਿਕ - ਭਗਵੰਤ ਮਾਨ
. . .  51 minutes ago
ਲੁਧਿਆਣਾ, 15 ਅਗਸਤ - ਆਮ ਆਦਮੀ ਕਲੀਨਿਕ ਦੇ ਉਦਘਾਟਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਆਜ਼ਾਦੀ ਦਿਵਸ ਮੌਕੇ ਅੱਜ ਤੋਂ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਹੋਈ ਹੈ ਤੇ 75 ਆਮ ਆਦਮੀ ਕਲੀਨਿਕ ਲੋਕ ਅਰਪਿਤ ਕੀਤੇ ਗਏ...
ਕਪੂਰਥਲਾ 'ਚ ਆਜ਼ਾਦੀ ਦਿਹਾੜੇ ਸੰਬੰਧੀ ਜ਼ਿਲ੍ਹਾ ਪੱਧਰੀ ਸਮਾਗਮ
. . .  about 1 hour ago
ਕਪੂਰਥਲਾ, 15 ਅਗਸਤ (ਅਮਰਜੀਤ ਕੋਮਲ) - ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ ਵਿਚ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਕੌਮੀ ਝੰਡਾ ਲਹਿਰਾਇਆ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ
. . .  about 1 hour ago
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਗਾਂਧੀਨਗਰ ਨੇੜੇ ਸਥਿਤ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹੇ ਦੇ ਉੱਚ ਅਧਿਕਾਰੀ...
ਮੁੱਖ ਮੰਤਰੀ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  about 1 hour ago
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੰਜਾਬੀ ਭਵਨ ਦੇ ਬਾਹਰ ਮੁੱਖ ਮੰਤਰੀ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ ਉੱਪਰ ਪੁਲਿਸ ਵਲੋਂ ਲਾਠੀਚਾਰਜ ਕੀਤੇ ਜਾਣ ਦੀ ਖ਼ਬਰ ਹੈ। ਇਹ ਪ੍ਰਦਰਸ਼ਨਕਾਰੀ ਗੁਰੂ ਨਾਨਕ ਸਟੇਡੀਅਮ ਵੱਲ ਜਾ ਰਹੇ ਸਨ। ਜਦੋਂ ਮੁੱਖ ਮੰਤਰੀ ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ ਤਾਂ ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ...
ਆਜ਼ਾਦੀ ਸਮਾਗਮ ਦੌਰਾਨ ਦਿਲ ਦੀ ਗਤੀ ਰੁਕ ਜਾਣ ਕਾਰਨ ਸਕਾਊਟ ਕਮਿਸ਼ਨਰ ਦੀ ਮੌਤ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 15 ਅਗਸਤ (ਸੈਣੀ/ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਦੇ ਐੱਸ. ਜੀ. ਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੇ ਆਜ਼ਾਦੀ ਸਮਾਗਮਾਂ ਦੌਰਾਨ ਸਕਾਊਟ ਕਮਿਸ਼ਨਰ ਅਤੇ ਸਕੂਲ ਦੇ ਸੇਵਾਮੁਕਤ ਅਧਿਆਪਕ ਮਾਸਟਰ ਹਰਜੀਤ ਸਿੰਘ ਦੀ ਅਚਾਨਕ ਦਿਲ ਦੀ ਗਤੀ ਰੁਕ ਜਾਣ ਕਾਰਨ ਮੌਤ ਹੋ ਗਈ। ਦੱਸਣਯੋਗ ਹੈ ਕਿ ਸਮਾਗਮ ਦੌਰਾਨ ਉਹ ਅਚਾਨਕ...
ਰਾਜਾਸਾਂਸੀ ਵਿਖੇ ਤਹਿਸੀਲਦਾਰ ਨੇ ਲਹਿਰਾਇਆ ਕੌਮੀ ਝੰਡਾ
. . .  about 1 hour ago
ਰਾਜਾਸਾਂਸੀ, 15 ਅਗਸਤ (ਹਰਦੀਪ ਸਿੰਘ ਖੀਵਾ) - ਅੱਜ ਇੱਥੇ ਨਗਰ ਪੰਚਾਇਤ ਦੇ ਦਫ਼ਤਰ ਕੰਪਲੈਕਸ ਵਿਚ 75ਵਾਂ ਅਜ਼ਾਦੀ ਦਿਹਾੜਾ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਤਹਿਸੀਲਦਾਰ ਲੋਪੋਕੇ...
ਬਰਨਾਲਾ ਵਿਖੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਲਹਿਰਾਇਆ ਕੌਮੀ ਝੰਡਾ
. . .  about 1 hour ago
ਬਰਨਾਲਾ, 15 ਅਗਸਤ (ਗੁਰਪ੍ਰੀਤ ਸਿੰਘ ਲਾਡੀ)- ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਪਰੇਡ ਤੋਂ ਸਲਾਮੀ...
ਬਟਾਲਾ 'ਚ ਉਤਸ਼ਾਹ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ
. . .  about 1 hour ago
ਬਟਾਲਾ, 15 ਅਗਸਤ (ਕਾਹਲੋਂ) - ਬਟਾਲਾ ਵਿਚ 75ਵਾਂ ਆਜ਼ਾਦੀ ਦਿਹਾੜਾ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਐਸ.ਡੀ.ਐਮ. ਸ਼ਾਇਰੀ ਭੰਡਾਰੀ ਨੇ ਝੰਡਾ ਲਹਿਰਾਉਣ ਦੀ ਰਸਮ ਨਿਭਾਈ। ਸੰਬੋਧਨ ਦੌਰਾਨ ਐਸ.ਡੀ.ਐਮ. ਸ਼ਾਇਰੀ ਭੰਡਾਰੀ ਨੇ ਸਮੂਹ ਦੇਸ਼ ਵਾਸੀਆਂ...
ਤਰਨਤਾਰਨ ਵਿਖੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਲਹਿਰਾਇਆ ਝੰਡਾ
. . .  about 1 hour ago
ਤਰਨਤਾਰਨ, 15 ਅਗਸਤ (ਹਰਿੰਦਰ ਸਿੰਘ)-ਤਰਨਤਾਰਨ ਦੇ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਲਈ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪੁੱਜੇ। ਉਨ੍ਹਾਂ ਨਾਲ ਹਲਕਾ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਤਰਨਤਾਰਨ...
ਤਿਰੰਗਾ ਲਹਿਰਾਓੁਣ ਤੋਂ ਬਾਅਦ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਿੱਤਾ ਸ਼ੰਦੇਸ਼
. . .  about 1 hour ago
ਸੰਗਰੂਰ, 15 ਅਗਸਤ (ਧੀਰਜ ਪਸ਼ੋਰੀਆ) ਆਜ਼ਾਦੀ ਦਿਹਾੜੇ ਮੌਕੇ ਸੰਗਰੂਰ ਦੇ ਪੁਲਿਸ ਲਾਇਨ ਸਟੇਡੀਅਮ ਵਿਖੇ ਹੋ ਰਹੇ ਜ਼ਿਲ੍ਹਾ ਪੱਧਰੀ ਸਮਾਰੋਹ ਮੌਕੇ ਕੌਮੀ ਝੰਡਾ ਲਹਿਰਾਓੁਣ ਤੋਂ ਬਾਅਦ ਆਪਣੇ ਸੰਦੇਸ਼ ਵਿਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਲਈ ਜਾਨਾਂ ਕੁਰਬਾਨ...
ਸੁਨਾਮ 'ਚ ਐਸ.ਡੀ.ਐਮ. ਜਸਪ੍ਰੀਤ ਸਿੰਘ ਨੇ ਲਹਿਰਾਇਆ ਤਿਰੰਗਾ ਝੰਡਾ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ,15 ਅਗਸਤ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸਥਾਨਕ ਪ੍ਰਸਾਸ਼ਨ ਵਲੋਂ ਦੇਸ਼ ਦਾ 75ਵਾਂ ਸੁਤੰਤਰਤਾ ਦਿਵਸ ਸ਼ਹੀਦ ਊਧਮ ਸਿੰਘ ਉਲੰਪਿਕ ਸਟੇਡੀਅਮ ਸੁਨਾਮ ਵਿਖੇ ਮਨਾਇਆ ਗਿਆ।ਇਸ ਸਮੇਂ ਐਸ.ਡੀ.ਐਮ. ਸੁਨਾਮ ਜਸਪ੍ਰੀਤ ਸਿੰਘ ਵਲੋਂ...
ਬੀਬੀ ਚਰਨਜੀਤ ਕੌਰ ਨੇ ਸ਼ਹੀਦ ਦੇ ਆਦਮਕੱਦ ਬੁੱਤ ’ਤੇ ਹਾਰ ਪਾ ਕੇ ਦਿੱਤੀ ਸ਼ਰਧਾਂਜਲੀ
. . .  about 1 hour ago
ਈਸੜੂ, 15 ਅਗਸਤ(ਬਲਵਿੰਦਰ ਸਿੰਘ)-ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਸ਼ਹੀਦ ਦੀ ਧਰਮ ਪਤਨੀ ਬੀਬੀ ਚਰਨਜੀਤ ਕੌਰ ਵਲੋਂ ਸ਼ਹੀਦ ਦੇ ਆਦਮਕੱਦ ਬੁੱਤ ’ਤੇ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ...
ਮਲੌਦ 'ਚ ਮਨਾਇਆ 75ਵਾਂ ਆਜ਼ਾਦੀ ਦਿਵਸ
. . .  about 2 hours ago
ਮਲੌਦ, ਲੁਧਿਆਣਾ, 15 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਦੇਸ਼ ਦੀ ਆਜ਼ਾਦੀ ਦਾ 75ਵਾਂ ਦਿਹਾੜਾ ਨਗਰ ਪੰਚਾਇਤ ਮਲੌਦ ਵਿਖੇ ਮਨਾਇਆ ਗਿਆ। ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਵਰਿੰਦਰਜੀਤ ਕੌਰ ਸੋਮਲ ਸਮੇਤ...
ਸੰਗਰੂਰ ’ਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲਹਿਰਾਇਆ ਤਿਰੰਗਾ ਝੰਡਾ
. . .  about 2 hours ago
ਸੰਗਰੂਰ, 15 ਅਗਸਤ (ਧੀਰਜ ਪਸ਼ੋਰੀਆ)-ਆਜ਼ਾਦੀ ਦਿਹਾੜੇ ਮੌਕੇ ਸੰਗਰੂਰ ਦੇ ਪੁਲਿਸ ਲਾਇਨ ਸਟੇਡੀਅਮ ਵਿਖੇ ਹੋ ਰਹੇ ਜ਼ਿਲ੍ਹਾ ਪੱਧਰੀ ਸਮਾਰੋਹ ਮੌਕੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਆਪਣੇ ਸੰਦੇਸ਼ ’ਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਲਈ ਜਾਨਾਂ ਕੁਰਬਾਨ...
ਕੈਬਿਨੇਟ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਫ਼ਰੀਦਕੋਟ 'ਚ ਲਹਿਰਾਇਆ ਤਿਰੰਗਾ ਝੰਡਾ
. . .  24 minutes ago
ਫ਼ਰੀਦਕੋਟ, 15 ਅਗਸਤ - ਕੈਬਿਨੇਟ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਆਜ਼ਾਦੀ ਦਿਵਸ ਮੌਕੇ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲੀ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ...
ਤਪਾ 'ਚ ਐਸ.ਡੀ.ਐਮ ਗੋਪਾਲ ਸਿੰਘ ਨੇ ਲਹਿਰਾਇਆ ਕੌਮੀ ਝੰਡਾ
. . .  about 2 hours ago
ਤਪਾ ਮੰਡੀ,15 ਅਗਸਤ (ਪ੍ਰਵੀਨ ਗਰਗ) - 75ਵੇਂ ਸੁਤੰਤਰਤਾ ਦਿਵਸ ਮੌਕੇ ਤਪਾ 'ਚ ਐਸ.ਡੀ.ਐਮ. ਗੋਪਾਲ ਸਿੰਘ ਨੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ, ਡੀ.ਐਸ.ਪੀ. ਤਪਾ ਰਵਿੰਦਰ ਸਿੰਘ ਰੰਧਾਵਾ, ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ...
ਮਾਨਾਂਵਾਲਾ 'ਚ ਅੰਤਰਰਾਸ਼ਟਰੀ ਖਿਡਾਰੀਆਂ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 2 hours ago
ਮਾਨਾਂਵਾਲਾ, 15 ਅਗਸਤ (ਗੁਰਦੀਪ ਸਿੰਘ ਨਾਗੀ)-ਗ੍ਰਾਮ ਪੰਚਾਇਤ ਮਾਨਾਂਵਾਲਾ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਜਿੱਥੇ ਸਰਪੰਚ ਸੁਖਰਾਜ ਸਿੰਘ ਰੰਧਾਵਾ ਦੇ...
ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ - ਭਗਵੰਤ ਮਾਨ
. . .  about 1 hour ago
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ, ਕਿਉਂਕਿ ਸ਼ਹੀਦਾਂ ਵਲੋਂ ਦਿੱਤੀਆਂ ਕੁਰਬਾਨੀਆਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554

ਪਟਿਆਲਾ

ਡਿਪਟੀ ਕਮਿਸ਼ਨਰ ਵਲੋਂ ਖੇਤੀਬਾੜੀ ਵਿਭਾਗ ਨੂੰ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਲਈ ਹਦਾਇਤਾਂ ਜਾਰੀ

ਪਟਿਆਲਾ, 24 ਮਈ (ਗੁਰਪ੍ਰੀਤ ਸਿੰਘ ਚੱਠਾ)-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ 'ਚ ਝੋਨੇ ਦੀ ਸਿੱਧੀ ਬਿਜਾਈ (ਤਰ ਵੱਤਰ) ਹੇਠ ਰਕਬਾ ਵਧਾਉਣ ਲਈ ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਰੋਜ਼ਾਨਾ ਹਰੇਕ ਬਲਾਕ 'ਚ 500 ਤੋਂ ਵਧੇਰੇ ਕਿਸਾਨਾਂ ਨੂੰ ਡੀ.ਐਸ.ਆਰ. ਤਕਨੀਕ ਸੰਬੰਧੀ ਜਾਣਕਾਰੀ ਦੇਣ ਦੀ ਹਦਾਇਤ ਕਰਦਿਆਂ ਕਿਹਾ ਕਿ ਰੋਜ਼ਾਨਾ ਲਗਾਏ ਗਏ ਕੈਂਪਾਂ ਦੀ ਅਤੇ ਸ਼ਾਮਲ ਕਿਸਾਨਾਂ ਵਲੋਂ ਦਿਖਾਏ ਉਤਸ਼ਾਹ ਸਬੰਧੀ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ ਵੀ ਯਕੀਨੀ ਬਣਾਈ ਜਾਵੇ | ਸਾਕਸ਼ੀ ਸਾਹਨੀ ਨੇ ਕਿਹਾ ਕਿ ਇਹ ਬਹੁਤ ਜ਼ਰੂਰੀ ਹੈ ਕਿ ਕਿਸਾਨਾਂ ਦੇ ਸਿੱਧੀ ਬਿਜਾਈ ਸਬੰਧੀ ਸਵਾਲਾਂ ਦੇ ਮਾਹਿਰਾਂ ਵਲੋਂ ਜਵਾਬ ਦਿੱਤੇ ਜਾਣ 'ਤੇ ਕਿਸਾਨਾਂ ਦੇ ਸ਼ੰਕਿਆਂ ਦਾ ਹੱਲ ਕੀਤਾ ਜਾਵੇ | ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਵਲੋਂ ਅਕਸਰ ਪੁੱਛੇ ਜਾਣ ਵਾਲੇ ਸਵਾਲਾਂ 'ਤੇ ਉਨ੍ਹਾਂ ਦੇ ਜਵਾਬਾਂ ਦਾ ਕਿਤਾਬਚਾ ਤਿਆਰ ਕਰਨ ਲਈ ਕਿਹਾ | ਉਨ੍ਹਾਂ ਕਿਹਾ ਕਿ ਕਿਸਾਨਾਂ ਪਾਸੋਂ ਸਿੱਧੀ ਬਿਜਾਈ ਸੰਬੰਧੀ ਫੀਡਬੈਕ ਵੀ ਪ੍ਰਾਪਤ ਕੀਤੀ ਜਾਵੇ ਤਾਂ ਕਿ ਇਸ ਖੇਤਰ 'ਚ ਹੋਰ ਵੀ ਸੁਧਾਰ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਲਗਾਏ ਗਏ 116 ਨੋਡਲ ਅਫ਼ਸਰਾਂ ਦੀ ਜਵਾਬਦੇਹੀ ਵੀ ਤਹਿ ਕਰਕੇ ਰੋਜ਼ਾਨਾ ਦਾ ਟੀਚਾ ਦਿੱਤਾ ਜਾਵੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਐਸ.ਡੀ.ਐਮਜ਼, ਸਹਿਕਾਰੀ ਸਭਾਵਾਂ ਤੇ ਪੰਚਾਇਤ ਵਿਭਾਗ ਨਾਲ ਮਿਲਕੇ ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਦੀ ਸ਼ਮੂਲੀਅਤ ਨਾਲ ਕੈਂਪ ਲਗਾਕੇ ਕਿਸਾਨਾਂ ਨੂੰ ਡੀ.ਐਸ.ਆਰ ਤਕਨੀਕ ਰਾਹੀਂ ਝੋਨੇ ਦੀ ਬਿਜਾਈ ਦੀ ਟਰੇਨਿੰਗ ਦੇਵੇ ਤੇ ਇਸ ਸਬੰਧੀ ਬਲਾਕ ਪੱਧਰ 'ਤੇ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣ ਤਾਂ ਕਿ ਕਿਸਾਨ ਵਿਹਾਰਕ ਤੌਰ 'ਤੇ ਸਾਰੀ ਤਕਨੀਕ ਨੂੰ ਸਮਝ ਸਕਣ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਲਈ ਸਿੱਧੀ ਬਿਜਾਈ (ਤਰ ਵੱਤਰ) ਹੇਠ ਨਿਸ਼ਚਿਤ ਕੀਤੇ ਗਏ 65 ਹਜ਼ਾਰ ਹੈਕਟੇਅਰ ਦੇ ਟੀਚੇ ਦੀ ਪ੍ਰਾਪਤ ਲਈ ਵਿਆਪਕ ਪੱਧਰ 'ਤੇ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਾਲ ਨਾਲ ਕਿਸਾਨਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਾਉਣ ਲਈ ਸੰਬੰਧਿਤ ਵਿਭਾਗ ਨੂੰ ਜਮੀਨੀ ਪੱਧਰ 'ਤੇ ਕੰਮ ਕਰਨਾ ਹੋਵੇਗਾ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਟੀਚੇ ਦੀ ਪ੍ਰਾਪਤ ਲਈ ਬਣਾਏ ਗਏ ਪਲਾਨ ਨੂੰ ਹੋਰ ਸੁਚਾਰੂ ਢੰਗ ਨਾਲ ਲਾਗੂ ਕਰਨ ਤਾਂ ਕਿ ਇਸ ਦੇ ਸਾਰਥਕ ਨਤੀਜੇ ਸਾਹਮਣੇ ਆਉਣ | ਮੀਟਿੰਗ 'ਚ ਸਹਾਇਕ ਕਮਿਸ਼ਨਰ (ਜ) ਕਿਰਨ ਸ਼ਰਮਾ, ਮੁੱਖ ਖੇਤੀਬਾੜੀ ਅਫ਼ਸਰ ਜਸਵੰਤ ਰਾਏ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਸਰਬੇਸ਼ਵਰ ਸਿੰਘ ਮੋਹੀ, ਜ਼ਿਲ੍ਹਾ ਪੰਚਾਇਤ ਤੇ ਵਿਕਾਸ ਅਫ਼ਸਰ ਸੁਖਚੈਨ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |

ਪਿੰਡ ਭਾਂਖਰ ਦਾ ਪੈਟਰੋਲ ਪੰਪ ਫਿਰ ਵਿਵਾਦਾਂ 'ਚ

ਸਨੌਰ, 24 ਮਈ (ਸੋਖਲ)-ਸਨੌਰ ਨੇੜੇ ਪਿੰਡ ਨੇੜੇ ਪਿੰਡ ਭਾਂਖਰ ਸਥਿਤ ਪੈਟਰੋਲ ਪੰਪ ਅੱਜ ਫਿਰ ਗੰਭੀਰ ਕਥਿਤ ਦੋਸ਼ਾਂ ਤਹਿਤ ਵਿਵਾਦਾਂ 'ਚ ਆ ਗਿਆ | ਸੈਂਕੜਿਆਂ ਦੀ ਗਿਣਤੀ ਕਿਸਾਨ ਅਤੇ ਇਲਾਕੇ ਦੇ ਲੋਕ ਇਥੇ ਰੋਸ ਪ੍ਰਗਟ ਕਰਨ ਲਈ ਪੁੱਜੇ | ਕਿਸਾਨਾਂ ਨੇ ਦੱਸਿਆ ਕਿ ਬਲਦੇਵ ਸਿੰਘ ...

ਪੂਰੀ ਖ਼ਬਰ »

5 ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ'ਤੇ ਪਾਬੰਦੀ

ਪਟਿਆਲਾ, 24 ਮਈ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਜ਼ਿਲ੍ਹਾ ਪਟਿਆਲਾ ਦੀਆਂ ਹੱਦਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਤੇ ਰੈਲੀਆਂ ਕਰਨ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ...

ਪੂਰੀ ਖ਼ਬਰ »

ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਨਾਭਾ ਦੀ ਹੋਈ ਅਹਿਮ ਮੀਟਿੰਗ

ਨਾਭਾ, 24 ਮਈ (ਕਰਮਜੀਤ ਸਿੰਘ)-ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਨਾਭਾ ਦੀ ਅਹਿਮ ਮੀਟਿੰਗ ਪ੍ਰਧਾਨ ਜਸਪਾਲ ਜੁਨੇਜਾ ਦੀ ਅਗਵਾਈ ਵਿਚ ਰੋਟਰੀ ਕਲੱਬ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਜਸਪਾਲ ਜੁਨੇਜਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੈਟਰੋਲ ਪੰਪ ...

ਪੂਰੀ ਖ਼ਬਰ »

ਜੇਲ੍ਹ ਅੰਦਰੋਂ ਤਿੰਨ ਮੋਬਾਈਲ ਬਰਾਮਦ

ਪਟਿਆਲਾ, 24 ਮਈ (ਮਨਦੀਪ ਸਿੰਘ ਖਰੌੜ)-ਕੇਂਦਰੀ ਜੇਲ੍ਹ ਪਟਿਆਲਾ ਦੇ ਪ੍ਰਸ਼ਾਸਨ ਵਲੋਂ ਹਵਾਲਾਤੀ ਕਪਤਾਨ ਸਿੰਘ ਦੀ ਤਲਾਸ਼ੀ ਲੈਣ ਦੌਰਾਨ ਇਕ ਮੋਬਾਈਲ ਬਰਾਮਦ ਹੋਇਆ | ਇਸੇ ਤਰ੍ਹਾਂ ਬੈਰਕਾਂ ਦੇ ਪਿਛਲੇ ਪਾਸੇ ਗਰਾਉਂਡ 'ਚੋਂ ਇਕ ਮੋਬਾਈਲ ਅਤੇ ਮੁਰਗੀ ਹਾਤੇ ਲਾਗੇ ਬਣੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ ਵਲੋਂ ਵਿੱਤ ਮੰਤਰੀ ਨਾਲ ਮੁਲਾਕਾਤ

ਪਟਿਆਲਾ, 24 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੀ ਵਿੱਤੀ ਹਾਲਤ ਨੂੰ ਮੁੱਖ ਰੱਖਦੇ ਹੋਏ ਯੂਨੀਵਰਸਿਟੀ ਦੇ ਅਧਿਆਪਕ ਸੰਘ (ਪੂਟਾ) ਵਲੋਂ ਅੱਜ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਨਾਲ ਮੁਲਾਕਾਤ ਕੀਤੀ ਗਈ | ਪੂਟਾ ਦੇ ਪ੍ਰਧਾਨ ਡਾ. ਭੁਪਿੰਦਰ ...

ਪੂਰੀ ਖ਼ਬਰ »

ਨਾਮਜ਼ਦ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਪਰਿਵਾਰਿਕ ਮੈਂਬਰਾਂ ਵਲੋਂ ਰਾਜਪੁਰਾ-ਪਟਿਆਲਾ ਰੋਡ ਜਾਮ

—ਮਾਮਲਾ ਨੌਜਵਾਨਾਂ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦਾ— ਰਾਜਪੁਰਾ, 24 ਮਈ (ਜੀ.ਪੀ. ਸਿੰਘ)-ਚਾਰ ਮਹੀਨੇ ਪਹਿਲਾਂ ਇਕ ਨੌਜਵਾਨ ਵਲੋਂ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿਚ ਮਰਨ ਲਈ ਮਜਬੂਰ ਕਰਨ 'ਤੇ ਨਾਮਜ਼ਦ ਵਿਅਕਤੀਆਂ ਦੀ ਗਿ੍ਫ਼ਤਾਰੀ ਦੀ ਮੰਗ ...

ਪੂਰੀ ਖ਼ਬਰ »

ਮੱਛੀ ਪਾਲਣ, ਡੇਅਰੀ ਵਿਕਾਸ ਤੇ ਬਾਗ਼ਬਾਨੀ ਵਿਭਾਗ ਨੌਜਵਾਨਾਂ ਨੂੰ ਖੇਤੀ ਸਹਾਇਕ ਧੰਦਿਆਂ ਨਾਲ ਜੋੜਨ ਲਈ ਅੱਗੇ ਆਉਣ-ਸਾਕਸ਼ੀ ਸਾਹਨੀ

ਪਟਿਆਲਾ, 24 ਮਈ (ਗੁਰਪ੍ਰੀਤ ਸਿੰਘ ਚੱਠਾ)-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਡੇਅਰੀ ਵਿਕਾਸ, ਮੱਛੀ ਪਾਲਣਾ ਤੇ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਵਿਭਾਗਾਂ ਵਲੋਂ ਸਵੈ-ਰੋਜ਼ਗਾਰ ਨੂੰ ...

ਪੂਰੀ ਖ਼ਬਰ »

ਕੈਨੇਡਾ ਦੇ ਕਾਲਜ 'ਚੋਂ ਜਬਰੀ ਛੁੱਟੀਆਂ 'ਤੇ ਭੇਜੇ ਵਿਦਿਆਰਥੀਆਂ ਦੇ ਹੱਕ 'ਚ ਰੋਸ ਪ੍ਰਦਰਸ਼ਨ

ਪਾਤੜਾਂ, 24 ਮਈ (ਜਗਦੀਸ਼ ਸਿੰਘ ਕੰਬੋਜ)-ਕੈਨੇਡਾ ਦੇ ਇਕ ਕਾਲਜ ਵਲੋਂ ਪਹਿਲਾਂ ਪੜ੍ਹ ਰਹੇ ਵਿਦਿਆਰਥੀਆਂ ਨੂੰ ਜਬਰੀ ਛੁੱਟੀਆਂ 'ਤੇ ਭੇਜਣ ਮਗਰੋਂ ਉਨ੍ਹਾਂ ਵਲੋਂ ਕਾਲਜ ਅੱਗੇ ਬੈਠ ਕੇ ਇਨਸਾਫ਼ ਮੰਗਣ ਦੀਆਂ ਵੀਡੀਓ ਸਾਹਮਣੇ ਆਉਣ 'ਤੇ ਪਾਤੜਾਂ ਇਲਾਕੇ ਦੇ ਕਈ ਆਈਲਟਸ ਕਰ ...

ਪੂਰੀ ਖ਼ਬਰ »

ਅਵਤਾਰ ਸਿੰਘ ਬਠੋਈ ਬਣੇ ਕੋਆਪ੍ਰੇਟਿਵ ਸੁਸਾਇਟੀ ਡਕਾਲਾ ਦੇ ਪ੍ਰਧਾਨ

ਡਕਾਲਾ, 24 ਮਈ (ਪਰਗਟ ਸਿੰਘ ਬਲਬੇੜਾ)-ਕੋਆਪ੍ਰੇਟਿਵ ਸੁਸਾਇਟੀ ਡਕਾਲਾ ਦੀ ਅੱਜ ਹੋਈ ਚੋਣ ਦੌਰਾਨ ਅਵਤਾਰ ਸਿੰਘ ਬਠੋਈ ਨੂੰ ਪ੍ਰਧਾਨ ਚੁਣ ਲਿਆ ਗਿਆ ਹੈ | ਜਾਣਕਾਰੀ ਅਨੁਸਾਰ ਡਕਾਲਾ ਸੁਸਾਇਟੀ ਦੀ ਹੋਈ ਇਸ ਚੋਣ 'ਚੋਂ ਸੁਸਾਇਟੀ ਦੇ 11 ਮੈਂਬਰਾਂ 'ਚੋਂ 6 ਮੈਂਬਰਾਂ ਨੇ ਅਵਤਾਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੁਰੰਤ ਕਰੇ ਵੈਟਰਨਰੀ ਡਾਕਟਰਾਂ ਦੀ ਭਰਤੀ : ਆਗੂ

ਬਟਾਲਾ, 24 ਮਈ (ਕਾਹਲੋਂ)-ਬੇਰੁਜ਼ਗਾਰ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਦੀ ਮੀਟਿੰਗ ਹੋੋਈ, ਜਿਸ ਵਿਚ ਵੱਡੀ ਗਿਣਤੀ ਵਿਚ ਵੈਟਰਨਰੀ ਡਾਕਟਰਾਂ ਨੇ ਹਿੱਸਾ ਲਿਆ | ਐਸੋਸੀਏਸ਼ਨ ਵਲੋਂ ਮੀਡੀਆ ਨੂੰ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਬੀ.ਵੀ.ਐੱਸ.ਸੀ. ਕਰ ਚੁੱਕੇ ਵੈਟਰਨਰੀ ...

ਪੂਰੀ ਖ਼ਬਰ »

ਤਾਇਕਵਾਂਡੋ ਕੱਪ 'ਚ ਪਟਿਆਲਾ ਬਣਿਆ ਚੈਂਪੀਅਨ

ਪਟਿਆਲਾ, 24 ਮਈ (ਧਰਮਿੰਦਰ ਸਿੰਘ ਸਿੱਧੂ)-ਦਾ ਮਿਲੇਨੀਅਮ ਸਕੂਲ ਪਟਿਆਲਾ ਦੇ ਪਿ੍ੰਸੀਪਲ ਵਿਨੀਤਾ ਰਾਜਪੂਤ ਅਤੇ ਪਟਿਆਲਾ ਤਾਇਕਵਾਂਡੋ ਇੰਸਟੀਚਿਊਟ ਦੇ ਡਾਇਰੈਕਟਰ ਕੋਚ ਸਤਵਿੰਦਰ ਸਿੰਘ ਦੀ ਨਿਗਰਾਨੀ ਹੇਠ ਪੰਜਵੇਂ ਪੰਜਾਬ ਤਾਇਕਵਾਡੋਂ ਕੱਪ ਦਾ ਉਦਘਾਟਨ ਸਮਾਰੋਹ ...

ਪੂਰੀ ਖ਼ਬਰ »

ਪੁਸਤਕ 'ਪ੍ਰੋਮੀਨੈਂਟ ਸਿੱਖ ਆਫ਼ ਇੰਡੀਆ' ਐੱਸ.ਐੱਸ.ਪੀ. ਨੂੰ ਕੀਤੀ ਭੇਟ

ਨਾਭਾ, 24 ਮਈ (ਅਮਨਦੀਪ ਸਿੰਘ ਲਵਲੀ)-ਪਦਮਸ੍ਰੀ ਜਗਜੀਤ ਸਿੰਘ ਦਰਦੀ ਵਲੋਂ ਲਿਖੀ ਪੁਸਤਕ 'ਪ੍ਰੋਮੀਨੈਂਟ ਸਿੱਖ ਆਫ਼ ਇੰਡੀਆ' ਇਤਿਹਾਸਕ ਨਗਰੀ ਨਾਭਾ ਦੇ ਵਸਨੀਕ ਅਮਰਜੀਤ ਸਿੰਘ ਸਾ. ਮੁੱਖ ਸੇਵਾਦਾਰ ਗੁਰਦੁਆਰਾ ਮੁਹੱਲਾ ਕਰਤਾਰਪੁਰਾ ਪ੍ਰਬੰਧਕ ਕਮੇਟੀ ਮੈਂਬਰ ਸ਼ਹੀਦ ...

ਪੂਰੀ ਖ਼ਬਰ »

ਸੁਖਪਾਲ ਸਿੰਘ ਲਾਡੀ ਨੂੰ ਰਾਜਨੀਤਕ ਅਤੇ ਧਾਰਮਿਕ ਆਗੂਆਂ ਨੇ ਸ਼ਰਧਾਂਜਲੀਆਂ ਭੇਟ ਕੀਤੀਆਂ

ਪਾਤੜਾਂ, 24 ਮਈ (ਜਗਦੀਸ਼ ਸਿੰਘ ਕੰਬੋਜ, ਗੁਰਇਕਬਾਲ ਸਿੰਘ ਖ਼ਾਲਸਾ)-ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਹਲਕਾ ਸ਼ੁਤਰਾਣਾ ਦੇ ਵਿਧਾਇਕ ਦੇ ਜੀਜਾ ਸੁਖਪਾਲ ਸਿੰਘ ਲਾਡੀ ਦੇ ਨਮਿਤ ਰੱਖ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਉਪਰੰਤ ਅੰਤਿਮ ਅਰਦਾਸ ਪਾਤੜਾਂ ਦੇ ...

ਪੂਰੀ ਖ਼ਬਰ »

ਤਾਇਕਵਾਂਡੋ ਕੱਪ ਪੰਜਾਬ 'ਚ ਸਮਾਣਾ ਤਾਇਕਵਾਂਡੋ ਅਕੈਡਮੀ ਦੇ ਬੱਚਿਆਂ ਨੇ ਮਾਰੀਆਂ ਮੱਲਾਂ

ਸਮਾਣਾ, 24 ਮਈ (ਸਾਹਿਬ ਸਿੰਘ)-ਦੋ ਦਿਨਾ ਪੰਜਵਾਂ ਪੰਜਾਬ ਤਾਇਕਵਾਂਡੋ ਕੱਪ ਜਿਹੜਾ ਕਿ ਪਟਿਆਲਾ ਮਿਲੇਨੀਅਮ ਸਕੂਲ ਵਿਚ ਕਰਵਾਇਆ ਗਿਆ | ਉਸ ਵਿਚ ਸਮਾਣਾ ਤਾਇਕਵਾਂਡੋ ਅਕੈਡਮੀ ਦੇ ਬੱਚਿਆਂ ਨੇ ਮੱਲ੍ਹਾਂ ਮਾਰੀਆਂ | ਇਸ ਮੌਕੇ ਕੋਚ ਮੁਸਕਾਨ ਰਤਨ ਨੇ ਦੱਸਿਆ ਕਿ ਹਰਮਨ ਸਿੰਘ, ...

ਪੂਰੀ ਖ਼ਬਰ »

ਪਟਿਆਲਾ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਦਾਇਗੀ ਸਮਾਰੋਹ ਕਰਵਾਇਆ

ਪਟਿਆਲਾ, 24 ਮਈ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਦਾਇਗੀ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਅਕਾਦਮਿਕ ਅਤੇ ਗੈਰ-ਅਕਾਦਮਿਕ ਗਤੀਵਿਧੀਆਂ 'ਚ ਹਾਸਲ ਉਪਲਬਧੀਆਂ ਲਈ ਸਨਮਾਨਿਤ ਕੀਤਾ ਗਿਆ | ਸਾਲ 2021-23 ਦੀ ਵਿਦਿਆਰਥੀਆਂ ...

ਪੂਰੀ ਖ਼ਬਰ »

ਸੇਵਾਮੁਕਤ ਪਟਵਾਰੀਆਂ ਤੇ ਕਾਨੰੂਗੋਆਂ ਤੋਂ ਮਾਲ ਪਟਵਾਰੀਆਂ ਦੀ ਅਸਾਮੀਆਂ ਲਈ ਬਿਨੈ ਪੱਤਰਾਂ ਦੀ ਮੰਗ

ਪਟਿਆਲਾ, 24 ਮਈ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਰਕਾਰ ਵਲੋਂ ਮਾਲ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਨੂੰ ਠੇਕੇ ਦੇ ਆਧਾਰ 'ਤੇ ਸੇਵਾਮੁਕਤ ਪਟਵਾਰੀਆਂ ਤੇ ਕਾਨੂੰਗੋਆਂ 'ਚੋਂ ਭਰਤੀ ਕਰਨ ਦੀਆਂ ਹਦਾਇਤਾਂ ਦੀ ਰੌਸ਼ਨੀ 'ਚ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਜ਼ਿਲ੍ਹੇ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਸਮਾਜ ਸੇਵੀ ਜਸਬੀਰ ਸਿੰਘ ਨੇ ਏ.ਸੀ. ਲਗਵਾਇਆ

ਪਟਿਆਲਾ, 24 ਮਈ (ਗੁਰਪ੍ਰੀਤ ਸਿੰਘ ਚੱਠਾ)-ਹਲਕਾ ਸਨੌਰ ਦੇ ਵਾਸੀ ਜਸਬੀਰ ਸਿੰਘ ਵਲੋਂ ਸਰਕਾਰੀ ਸਕੂਲ 'ਚ ਏ.ਸੀ. ਲਗਵਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਪਤਨੀ ਸਿਮਰਨਜੀਤ ਕੌਰ ਨੇ ਵਿਸ਼ੇਸ਼ ਤੌਰ 'ਤੇ ਸਕੂਲ 'ਚ ਪਹੁੰਚ ਕਿ ਜਸਬੀਰ ਸਿੰਘ ਨੂੰ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦੀ ਪਿੰਡ ਮਹਿਮੂਦਪੁਰ 'ਚ ਹੋਈ ਬੈਠਕ

ਭੁੱਨਰਹੇੜੀ, 24 ਮਈ (ਧਨਵੰਤ ਸਿੰਘ)-ਕਿਸਾਨਾਂ ਦੀ ਇਕ ਵਿਸ਼ੇਸ਼ ਸਾਂਝੀ ਬੈਠਕ ਪਿੰਡ ਮਹਿਮੂਦਪੁਰ 'ਚ ਹੋਈ | ਜਿਸ 'ਚ ਵੱਖ-ਵੱਖ ਪਿੰਡਾਂ ਦੇ ਕਿਸਾਨ ਸ਼ਾਮਲ ਸਨ | ਇਸ ਮੌਕੇ ਭਾਰਤੀ ਕਿਸਾਨ ਮੰਚ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਨੇ ਵੀ ਸ਼ਮੂਲੀਅਤ ਕੀਤੀ | ਇਸ ਬੈਠਕ ਦੌਰਾਨ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਵਧੀਆ ਕਾਰਗੁਜ਼ਾਰੀ ਵਾਲੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਸਨਮਾਨਿਤ

ਸ਼ੁਤਰਾਣਾ, 24 ਮਈ (ਬਲਦੇਵ ਸਿੰਘ ਮਹਿਰੋਕ)-ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰਾਂ ਤੇ ਸਿੱਖਿਆ ਵਿਭਾਗ ਵਲੋਂ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਤੇ ਇਸ ਮੁਹਿੰਮ 'ਚ ਅਧਿਆਪਕਾਂ ਦਾ ਵੱਡਾ ਯੋਗਦਾਨ ਹੈ | ਸਰਕਾਰੀ ਐਲੀਮੈਂਟਰੀ ਸਕੂਲ ਸ਼ੁਤਰਾਣਾ ਵਿਖੇ ਇਕ ...

ਪੂਰੀ ਖ਼ਬਰ »

ਮਨੂੰ ਗਰਗ ਦੁਆਰਾ ਸਰਕਾਰੀ ਹਾਈ ਸਕੂਲ ਤਲਵੰਡੀ ਮਲਿਕ ਵਿਖੇ ਮਿਡ-ਡੇ-ਮੀਲ ਸ਼ੈੱਡ ਦਾ ਉਦਘਾਟਨ

ਸਮਾਣਾ, 24 ਮਈ (ਸਾਹਿਬ ਸਿੰਘ)-ਸਰਕਾਰੀ ਹਾਈ ਸਕੂਲ ਤਲਵੰਡੀ ਮਲਿਕ ਵਿਖੇ ਮਿਡ-ਡੇ-ਮੀਲ ਸ਼ੈੱਡ ਦਾ ਉਦਘਾਟਨ ਉੱਘੇ ਸਮਾਜ ਸੇਵੀ 'ਤੇ ਦਾਨੀ ਰਮੇਸ਼ ਗਰਗ ਦੇ ਸਪੁੱਤਰ ਮਨੂੰੁ ਗਰਗ ਨੇ ਨਾਲ ਕੀਤਾ | ਇਸ ਮਿਡ-ਡੇ-ਮੀਲ ਸ਼ੈੱਡ ਦੀ ਉਸਾਰੀ ਸਵ: ਲਾਲਾ ਦੇਵੀ ਦਿਆਲ ਦੀ ਯਾਦ 'ਚ ਉਨ੍ਹਾਂ ...

ਪੂਰੀ ਖ਼ਬਰ »

ਮਹਿੰਦਰਾ ਕਾਲਜ 'ਚ ਸੰਪੰਨ ਹੋਈ ਦਸ ਦਿਨਾਂ ਯੋਗਾ ਵਰਕਸ਼ਾਪ

ਪਟਿਆਲਾ, 24 ਮਈ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ ਵਿਖੇ ਯੋਗਾ ਵਿਭਾਗ ਅਤੇ ਐਨ.ਐੱਸ.ਐੱਸ ਯੂਨਿਟ ਵਲੋਂ ਕਰਵਾਈ ਦਸ ਦਿਨਾਂ ਯੋਗਾ ਵਰਕਸ਼ਾਪ ਅੱਜ ਸਮਾਪਤ ਹੋ ਗਈ | ਇਸ 'ਚ ਲਗਭਗ 150 ਤੋਂ ਉੱਪਰ ਵਿਦਿਆਰਥੀਆਂ ਅਤੇ ਪਟਿਆਲਾ ਨਿਵਾਸੀਆਂ ਨੇ ਭਾਗ ਲਿਆ | ਵਰਕਸ਼ਾਪ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਬਣੀ ਕਮੇਟੀ 'ਚੋਂ ਸੁਖਬੀਰ ਬਾਦਲ ਨੂੰ ਬਾਹਰ ਕੀਤਾ ਜਾਵੇ-ਭਾਈ ਜੀਵਨ ਸਿੰਘ ਚੁਨਾਗਰਾ

ਪਾਤੜਾਂ, 24 ਮਈ (ਜਗਦੀਸ਼ ਸਿੰਘ ਕੰਬੋਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਸ਼ਖ਼ਸੀਅਤਾਂ ਦੀ ਬਣਾਈ ਗਈ 11 ਮੈਂਬਰੀ ਕਮੇਟੀ ...

ਪੂਰੀ ਖ਼ਬਰ »

ਤੰਬਾਕੂ ਦਾ ਨਸ਼ਾ ਛੁਡਵਾਉਣ ਲਈ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਬਣਾਇਆ ਨਸ਼ਾ ਛੁਡਾਊ ਸੈੱਲ

ਪਟਿਆਲਾ, 24 ਮਈ (ਮਨਦੀਪ ਸਿੰਘ ਖਰੌੜ)-ਵਿਸ਼ਵ ਤੰਬਾਕੂ ਰਹਿਤ ਦਿਵਸ ਸਬੰਧੀ ਪੰਦ੍ਹਰਵਾੜੇ ਦੌਰਾਨ ਚਲਣ ਵਾਲੀਆਂ ਜਾਗਰੂਕਤਾ ਗਤੀਵਿਧੀਆਂ ਤਹਿਤ ਸਿਵਲ ਸਰਜਨ ਡਾ. ਰਾਜੂ ਧੀਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਤੰਬਾਕੂ ਕੰਟਰੋਲ ਸੈਲ ਦੇ ਨੋਡਲ ਅਫ਼ਸਰ ਡਾ. ਐੱਸ.ਜੇ. ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਪਟਿਆਲਾ, 24 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਸ਼ਹੀਦ ਕਰਤਾਰ ਸਿੰਘ ਸਰਾਭਾ ਚੇਅਰ, ਸੰਗੀਤ ਵਿਭਾਗ, ਨਿ੍ਤ ਵਿਭਾਗ, ਥੀਏਟਰ ਅਤੇ ਟੀਵੀ ਵਿਭਾਗ ਅਤੇ ਗੁਰਮਤਿ ਸੰਗੀਤ ਚੇਅਰ ਵਲੋਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 30 ਬੋਤਲਾਂ ਸਮੇਤ 2 ਕਾਬੂ

ਰਾਜਪੁਰਾ, 24 ਮਈ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ 2 ਵਿਅਕਤੀਆਂ ਨੂੰ 30 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸ਼ਹਿਰੀ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਵਿਅਕਤੀ ਦੀ ਕੁੱਟਮਾਰ ਕਰਨ 'ਤੇ ਚਾਰ ਜਣਿਆ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 24 ਮਈ (ਮਨਦੀਪ ਸਿੰਘ ਖਰੌੜ)-ਸਥਾਨਕ ਅਮਰ ਆਸਰਮ 'ਚ ਫੰਕਸ਼ਨ ਦੌਰਾਨ ਇਕ ਵਿਅਕਤੀ ਵਲੋਂ ਹਵਾਈ ਫਾਇਰ ਕਰਨ 'ਤੇ ਗੋਲੀ ਦਾ ਛਰਲਾ ਡੀਜੇ ਵਾਲੇ ਦੇ ਲੱਗਣ ਕਾਰਨ ਦੋਨਾਂ ਧਿਰਾਂ ਦੀ ਆਪਸੀ ਤਕਰਾਰ ਹੋ ਗਈ ਤੇ ਜਦੋਂ ਅਕਸ਼ੇ ਕੁਮਾਰ ਉਨ੍ਹਾਂ ਨੂੰ ਸਮਝਾਉਣ ਗਿਆ ਤਾਂ ...

ਪੂਰੀ ਖ਼ਬਰ »

ਬੱਸ ਅੱਡੇ ਦਾ ਨਾਂਅ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਦੇ ਨਾਂਅ 'ਤੇ ਰੱਖਿਆ ਜਾਵੇ-ਚੱਡਾ

ਪਟਿਆਲਾ, 24 ਮਈ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਸਕੱਤਰ ਤੇ ਉੱਘੇ ਟਰਾਂਸਪੋਰਟਰ ਜਸਵਿੰਦਰਪਾਲ ਸਿੰਘ ਚੱਡਾ ਨੇ ਮੰਗ ਕੀਤੀ ਹੈ ਕਿ ਪਟਿਆਲਾ ਦੇ ਨਵੇਂ ਬਣ ਰਹੇ ਬੱਸ ਅੱਡੇ ਦਾ ਨਾਮ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ...

ਪੂਰੀ ਖ਼ਬਰ »

ਪਿੰਡ ਦੁਲੱਦੀ ਵਿਖੇ ਘੋੜਿਆਂ ਦੀਆਂ ਦੌੜਾਂ ਅੱਜ

ਨਾਭਾ, 24 ਮਈ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਨੇੜਲੇ ਪਿੰਡ ਦੁੱਲਦੀ ਵਿਖੇ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਲਖਤੇ ਜਿਗਰ ਬਾਬਾ ਫਤਹਿ ਸਿੰਘ ਜੀ ਦੇ ਨਾਂਅ 'ਤੇ ਬਣੀ ਹੋਰਸ ਸੁਸਾਇਟੀ ਵਲੋਂ ਦੂਸਰਾ ਖੇਡ ਮੇਲਾ ਮਿਤੀ 25 ਮਈ ਦਿਨ ...

ਪੂਰੀ ਖ਼ਬਰ »

ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ, 24 ਮਈ (ਗੁਰਪ੍ਰੀਤ ਸਿੰਘ ਚੱਠਾ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ 'ਤੇ ਪੂਰਨ ਪਾਬੰਦੀ ਲਗਾਈ ਹੈ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵੱਡੇ ਉਪਰਾਲੇ ਕਰੇਗੀ ਮੌਜੂਦਾ ਸਰਕਾਰ-ਜੱਸੀ ਸੋਹੀਆਂ ਵਾਲਾ

ਨਾਭਾ, 24 ਮਈ (ਅਮਨਦੀਪ ਸਿੰਘ ਲਵਲੀ)-ਪੰਜਾਬ ਵਿਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸੂਬੇ ਦੀ 'ਆਪ' ਸਰਕਾਰ ਵਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਐਸ.ਸੀ. ...

ਪੂਰੀ ਖ਼ਬਰ »

ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ 'ਤੇ ਵਿਵਾਦ ਬੇਲੋੜਾ-ਜਥੇ. ਕਰਨੈਲ ਸਿੰਘ ਪੰਜੋਲੀ

ਪਟਿਆਲਾ, 24 ਮਈ (ਧਰਮਿੰਦਰ ਸਿੰਘ ਸਿੱਧੂ)-ਸ੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਮੀਰੀ-ਪੀਰੀ ਦਿਵਸ ਮੌਕੇ ਹਰ ਸਿੱਖ ਨੂੰ ਸ਼ਸਤਰਧਾਰੀ ਹੋਣ ਅਤੇ ਆਧੁਨਿਕ ਹਥਿਆਰ ਰੱਖਣ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਸ਼ੋ੍ਰਮਣੀ ...

ਪੂਰੀ ਖ਼ਬਰ »

ਪਿੰਡਾਂ 'ਚ ਬਣਾਏ ਜਾਣਗੇ ਆਧੁਨਿਕ ਸੁਵਿਧਾਵਾਂ ਵਾਲੇ ਖੇਡ ਸਟੇਡੀਅਮ-ਸਿਮਰਨਜੀਤ ਪਠਾਣਮਾਜਰਾ

ਡਕਾਲਾ, 24 ਮਈ (ਪਰਗਟ ਸਿੰਘ ਬਲਬੇੜਾ)-ਹਲਕਾ ਸਨੌਰ ਦੇ ਪਿੰਡ ਮਰਦਾਂਹੇੜੀ ਵਿਖੇ ਸ਼ਹੀਦ ਸਲੀਮ ਖ਼ਾਨ ਸਪੋਰਟਸ ਕਲੱਬ ਵਲੋਂ ਦੋ ਦਿਨਾ ਪਹਿਲਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦੇ ਇਨਾਮ ਵੰਡ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਵਿਧਾਇਕ ਹਰਮੀਤ ਸਿੰਘ ...

ਪੂਰੀ ਖ਼ਬਰ »

ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ 'ਤੇ ਵਿਵਾਦ ਬੇਲੋੜਾ-ਜਥੇ. ਕਰਨੈਲ ਸਿੰਘ ਪੰਜੋਲੀ

ਪਟਿਆਲਾ, 24 ਮਈ (ਧਰਮਿੰਦਰ ਸਿੰਘ ਸਿੱਧੂ)-ਸ੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਮੀਰੀ-ਪੀਰੀ ਦਿਵਸ ਮੌਕੇ ਹਰ ਸਿੱਖ ਨੂੰ ਸ਼ਸਤਰਧਾਰੀ ਹੋਣ ਅਤੇ ਆਧੁਨਿਕ ਹਥਿਆਰ ਰੱਖਣ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਸ਼ੋ੍ਰਮਣੀ ...

ਪੂਰੀ ਖ਼ਬਰ »

ਪ੍ਰੋ. ਅਰਵਿੰਦ ਵਲੋਂ ਥੀਏਟਰ ਲਹਿਰ ਦੀ ਮਜ਼ਬੂਤੀ ਲਈ ਦਿੱਤੇ ਸਹਿਯੋਗ ਦੀ ਸ਼ਲਾਘਾ

ਪਟਿਆਲਾ, 24 ਮਈ (ਗੁਰਪ੍ਰੀਤ ਸਿੰਘ ਚੱਠਾ)-ਨੈਸ਼ਨਲ ਥੀਏਟਰ ਆਰਟਸ ਸੋਸਾਇਟੀ (ਨਟਾਸ) ਦੇ ਨਿਰਦੇਸ਼ਕ ਪ੍ਰਾਣ ਸੱਭਰਵਾਲ ਅਤੇ ਕਲਾਕਾਰਾਂ ਨੇ ਕੁਸ਼ਲ ਪ੍ਰਸ਼ਾਸਕ, ਪ੍ਰੋ. ਅਰਵਿੰਦ ਉਪ ਕੁਲਪਤੀ ਪੰਜਾਬੀ ਯੂਨੀਵਰਸਿਟੀ ਨੂੰ ਥੀਏਟਰ ਲਹਿਰ ਦੀ ਮਜ਼ਬੂਤੀ ਲਈ ਸਰਪ੍ਰਸਤੀ ਦੀ ...

ਪੂਰੀ ਖ਼ਬਰ »

ਨਵ-ਨਿਯੁਕਤ ਆਵਾਜਾਈ ਪੁਲਿਸ ਮੁਖੀ ਨੇ ਬਿਨਾ ਦਸਤਾਵੇਜ਼ ਵਾਹਨਾਂ ਦੇ ਚਲਾਨ ਕੱਟੇ

ਸਮਾਣਾ, 24 ਮਈ (ਗੁਰਦੀਪ ਸ਼ਰਮਾ)-ਸਥਾਨਕ ਸ਼ਹਿਰ ਦੇ ਨਵ ਨਿਯੁਕਤ ਆਵਾਜਾਈ ਪੁਲਿਸ ਮੁਖੀ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਵਲੋਂ ਅਪਣਾ ਅਹੁਦਾ ਸੰਭਾਲਣ ਉਪਰੰਤ ਸ਼ਹਿਰ ਦੇ ਵੱਖ-ਵੱਖ ਚੌਕਾਂ ਅਤੇ ਭੀੜ ਭੜੱਕੇ ਵਾਲੀਆਂ ਥਾਵਾਂ 'ਤੇ ਸਮੇਤ ਪੁਲਿਸ ਪਾਰਟੀ ਨਾਕੇ ਲਗਾਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX