ਤਾਜਾ ਖ਼ਬਰਾਂ


ਕੌਮਾਂਤਰੀ ਅਟਾਰੀ ਰੇਲਵੇ ਸਟੇਸ਼ਨ 'ਤੇ ਲਹਿਰਾਇਆ ਝੰਡਾ
. . .  6 minutes ago
ਅਟਾਰੀ, 15 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ) 75ਵੇਂ ਆਜ਼ਾਦੀ ਦਿਹਾੜੇ ਮੌਕੇ ਕੌਮਾਂਤਰੀ ਅਟਾਰੀ ਰੇਲਵੇ ਸਟੇਸ਼ਨ ਤੇ ਦੇਸ਼ ਦੀ ਸ਼ਾਨ ਤਿਰੰਗਾ ਝੰਡਾ ਰੇਲਵੇ ਸਟੇਸ਼ਨ ਦੇ ਐਸ ਐਸ ਏ ਕੇ ਗੁਪਤਾ ਵੱਲੋਂ ਲਹਿਰਾਇਆ...
ਬੰਗਾ 'ਚ ਐਸ.ਡੀ.ਐਮ. ਨੇ ਲਹਿਰਾਇਆ ਕੌਮੀ ਝੰਡਾ
. . .  27 minutes ago
ਬੰਗਾ, 15 ਅਗਸਤ (ਜਸਬੀਰ ਸਿੰਘ ਨੂਰਪੁਰ ) - ਬੰਗਾ ਵਿਖੇ ਆਜ਼ਾਦੀ ਦਿਵਸ 'ਤੇ ਨਵਨੀਤ ਕੌਰ ਬੱਲ ਐਸ.ਡੀ.ਐਮ. ਬੰਗਾ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ ਤੇ ਪਰੇਡ ਤੋਂ ਸਲਾਮੀ ਲਈ ਗਈ ।ਕੌਮੀ ਝੰਡਾ ਲਹਿਰਾਉਣ ਉਪਰੰਤ ਐਸ.ਡੀ.ਐਮ.ਨਵਨੀਤ ਕੌਰ ਬੱਲ ਨੇ ਆਖਿਆ...
ਭਵਾਨੀਗੜ੍ਹ 'ਚ ਐਸ.ਡੀ.ਐਮ. ਨੇ ਲਹਿਰਰਾਇਆ ਤਿਰੰਗਾ ਝੰਡਾ
. . .  37 minutes ago
ਭਵਾਨੀਗੜ੍ਹ, 15 ਅਗਸਤ (ਰਣਧੀਰ ਸਿੰਘ ਫੱਗੂਵਾਲਾ)- ਆਜ਼ਾਦੀ ਦਿਵਸ ਮੌਕੇ ਭਵਾਨੀਗੜ੍ਹ ਵਿਖੇ ਐਸ.ਡੀ.ਐਮ. ਵਨੀਤ ਕੁਮਾਰ ਨੇ ਤਿਰੰਗਾ ਝੰਡਾ...
ਸਰਕਾਰ ਵਲੋਂ ਦਿੱਤੀ ਹਰੇਕ ਗਾਰੰਟੀ ਨੂੰ ਪੂਰਾ ਕੀਤਾ ਜਾਵੇਗਾ : ਭਗਵੰਤ ਮਾਨ
. . .  34 minutes ago
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਅਹੂਜਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਆਮ ਆਦਮੀ ਸਰਕਾਰ ਵਲੋਂ ਦਿੱਤੀਆਂ ਗਈਆਂ ਹਰੇਕ ਗਾਰੰਟੀਆਂ ਨੂੰ ਪੂਰਾ ਕੀਤਾ ਜਾਵੇਗਾ। ਇਸਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਆਉਣ ਵਾਲੇ ਸਮੇਂ ’ਚ ਬਾਕੀ ਗਾਰੰਟੀਆਂ ਵੀ...
ਕੈਬਨਿਟ ਮੰਤਰੀ ਮੀਤ ਹੇਅਰ ਵਲੋਂ ਖਾਲੜਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ
. . .  10 minutes ago
ਖਾਲੜਾ,15 ਅਗਸਤ( ਜੱਜਪਾਲ ਸਿੰਘ ਜੱਜ)-ਆਮ ਆਦਮੀ ਪਾਰਟੀ ਵਲੋਂ ਲੋਕਾਂ ਦੀ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਕਸਬਾ ਖਾਲੜਾ ਵਿਖੇ ਖੁੱਲ੍ਹੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਕੀਤਾ ਗਿਆ। ਇਸ ਮੌਕੇ...
ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਟਿਆਲਾ 'ਚ ਲਹਿਰਾਇਆ ਕੌਮੀ ਝੰਡਾ
. . .  45 minutes ago
ਪਟਿਆਲਾ, 15 ਅਗਸਤ (ਅਮਨਦੀਪ ਸਿੰਘ) - ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਵਿਭਾਗਾਂ ਦੇ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਅੱਜ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਖੇਡ...
ਸੇਵਾ ਕੇਂਦਰਾਂ ਅਤੇ ਡਿਸਪੈਂਸਰੀਆਂ 'ਚ ਖੋਲ੍ਹੇ ਜਾਣਗੇ ਆਮ ਆਦਮੀ ਕਲੀਨਿਕ - ਭਗਵੰਤ ਮਾਨ
. . .  49 minutes ago
ਲੁਧਿਆਣਾ, 15 ਅਗਸਤ - ਆਮ ਆਦਮੀ ਕਲੀਨਿਕ ਦੇ ਉਦਘਾਟਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਆਜ਼ਾਦੀ ਦਿਵਸ ਮੌਕੇ ਅੱਜ ਤੋਂ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਹੋਈ ਹੈ ਤੇ 75 ਆਮ ਆਦਮੀ ਕਲੀਨਿਕ ਲੋਕ ਅਰਪਿਤ ਕੀਤੇ ਗਏ...
ਕਪੂਰਥਲਾ 'ਚ ਆਜ਼ਾਦੀ ਦਿਹਾੜੇ ਸੰਬੰਧੀ ਜ਼ਿਲ੍ਹਾ ਪੱਧਰੀ ਸਮਾਗਮ
. . .  about 1 hour ago
ਕਪੂਰਥਲਾ, 15 ਅਗਸਤ (ਅਮਰਜੀਤ ਕੋਮਲ) - ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ ਵਿਚ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਕੌਮੀ ਝੰਡਾ ਲਹਿਰਾਇਆ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ
. . .  about 1 hour ago
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਗਾਂਧੀਨਗਰ ਨੇੜੇ ਸਥਿਤ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹੇ ਦੇ ਉੱਚ ਅਧਿਕਾਰੀ...
ਮੁੱਖ ਮੰਤਰੀ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  about 1 hour ago
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੰਜਾਬੀ ਭਵਨ ਦੇ ਬਾਹਰ ਮੁੱਖ ਮੰਤਰੀ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ ਉੱਪਰ ਪੁਲਿਸ ਵਲੋਂ ਲਾਠੀਚਾਰਜ ਕੀਤੇ ਜਾਣ ਦੀ ਖ਼ਬਰ ਹੈ। ਇਹ ਪ੍ਰਦਰਸ਼ਨਕਾਰੀ ਗੁਰੂ ਨਾਨਕ ਸਟੇਡੀਅਮ ਵੱਲ ਜਾ ਰਹੇ ਸਨ। ਜਦੋਂ ਮੁੱਖ ਮੰਤਰੀ ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ ਤਾਂ ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ...
ਆਜ਼ਾਦੀ ਸਮਾਗਮ ਦੌਰਾਨ ਦਿਲ ਦੀ ਗਤੀ ਰੁਕ ਜਾਣ ਕਾਰਨ ਸਕਾਊਟ ਕਮਿਸ਼ਨਰ ਦੀ ਮੌਤ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 15 ਅਗਸਤ (ਸੈਣੀ/ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਦੇ ਐੱਸ. ਜੀ. ਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੇ ਆਜ਼ਾਦੀ ਸਮਾਗਮਾਂ ਦੌਰਾਨ ਸਕਾਊਟ ਕਮਿਸ਼ਨਰ ਅਤੇ ਸਕੂਲ ਦੇ ਸੇਵਾਮੁਕਤ ਅਧਿਆਪਕ ਮਾਸਟਰ ਹਰਜੀਤ ਸਿੰਘ ਦੀ ਅਚਾਨਕ ਦਿਲ ਦੀ ਗਤੀ ਰੁਕ ਜਾਣ ਕਾਰਨ ਮੌਤ ਹੋ ਗਈ। ਦੱਸਣਯੋਗ ਹੈ ਕਿ ਸਮਾਗਮ ਦੌਰਾਨ ਉਹ ਅਚਾਨਕ...
ਰਾਜਾਸਾਂਸੀ ਵਿਖੇ ਤਹਿਸੀਲਦਾਰ ਨੇ ਲਹਿਰਾਇਆ ਕੌਮੀ ਝੰਡਾ
. . .  about 1 hour ago
ਰਾਜਾਸਾਂਸੀ, 15 ਅਗਸਤ (ਹਰਦੀਪ ਸਿੰਘ ਖੀਵਾ) - ਅੱਜ ਇੱਥੇ ਨਗਰ ਪੰਚਾਇਤ ਦੇ ਦਫ਼ਤਰ ਕੰਪਲੈਕਸ ਵਿਚ 75ਵਾਂ ਅਜ਼ਾਦੀ ਦਿਹਾੜਾ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਤਹਿਸੀਲਦਾਰ ਲੋਪੋਕੇ...
ਬਰਨਾਲਾ ਵਿਖੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਲਹਿਰਾਇਆ ਕੌਮੀ ਝੰਡਾ
. . .  about 1 hour ago
ਬਰਨਾਲਾ, 15 ਅਗਸਤ (ਗੁਰਪ੍ਰੀਤ ਸਿੰਘ ਲਾਡੀ)- ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਪਰੇਡ ਤੋਂ ਸਲਾਮੀ...
ਬਟਾਲਾ 'ਚ ਉਤਸ਼ਾਹ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ
. . .  about 1 hour ago
ਬਟਾਲਾ, 15 ਅਗਸਤ (ਕਾਹਲੋਂ) - ਬਟਾਲਾ ਵਿਚ 75ਵਾਂ ਆਜ਼ਾਦੀ ਦਿਹਾੜਾ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਐਸ.ਡੀ.ਐਮ. ਸ਼ਾਇਰੀ ਭੰਡਾਰੀ ਨੇ ਝੰਡਾ ਲਹਿਰਾਉਣ ਦੀ ਰਸਮ ਨਿਭਾਈ। ਸੰਬੋਧਨ ਦੌਰਾਨ ਐਸ.ਡੀ.ਐਮ. ਸ਼ਾਇਰੀ ਭੰਡਾਰੀ ਨੇ ਸਮੂਹ ਦੇਸ਼ ਵਾਸੀਆਂ...
ਤਰਨਤਾਰਨ ਵਿਖੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਲਹਿਰਾਇਆ ਝੰਡਾ
. . .  about 1 hour ago
ਤਰਨਤਾਰਨ, 15 ਅਗਸਤ (ਹਰਿੰਦਰ ਸਿੰਘ)-ਤਰਨਤਾਰਨ ਦੇ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਲਈ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪੁੱਜੇ। ਉਨ੍ਹਾਂ ਨਾਲ ਹਲਕਾ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਤਰਨਤਾਰਨ...
ਤਿਰੰਗਾ ਲਹਿਰਾਓੁਣ ਤੋਂ ਬਾਅਦ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਿੱਤਾ ਸ਼ੰਦੇਸ਼
. . .  about 1 hour ago
ਸੰਗਰੂਰ, 15 ਅਗਸਤ (ਧੀਰਜ ਪਸ਼ੋਰੀਆ) ਆਜ਼ਾਦੀ ਦਿਹਾੜੇ ਮੌਕੇ ਸੰਗਰੂਰ ਦੇ ਪੁਲਿਸ ਲਾਇਨ ਸਟੇਡੀਅਮ ਵਿਖੇ ਹੋ ਰਹੇ ਜ਼ਿਲ੍ਹਾ ਪੱਧਰੀ ਸਮਾਰੋਹ ਮੌਕੇ ਕੌਮੀ ਝੰਡਾ ਲਹਿਰਾਓੁਣ ਤੋਂ ਬਾਅਦ ਆਪਣੇ ਸੰਦੇਸ਼ ਵਿਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਲਈ ਜਾਨਾਂ ਕੁਰਬਾਨ...
ਸੁਨਾਮ 'ਚ ਐਸ.ਡੀ.ਐਮ. ਜਸਪ੍ਰੀਤ ਸਿੰਘ ਨੇ ਲਹਿਰਾਇਆ ਤਿਰੰਗਾ ਝੰਡਾ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ,15 ਅਗਸਤ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸਥਾਨਕ ਪ੍ਰਸਾਸ਼ਨ ਵਲੋਂ ਦੇਸ਼ ਦਾ 75ਵਾਂ ਸੁਤੰਤਰਤਾ ਦਿਵਸ ਸ਼ਹੀਦ ਊਧਮ ਸਿੰਘ ਉਲੰਪਿਕ ਸਟੇਡੀਅਮ ਸੁਨਾਮ ਵਿਖੇ ਮਨਾਇਆ ਗਿਆ।ਇਸ ਸਮੇਂ ਐਸ.ਡੀ.ਐਮ. ਸੁਨਾਮ ਜਸਪ੍ਰੀਤ ਸਿੰਘ ਵਲੋਂ...
ਬੀਬੀ ਚਰਨਜੀਤ ਕੌਰ ਨੇ ਸ਼ਹੀਦ ਦੇ ਆਦਮਕੱਦ ਬੁੱਤ ’ਤੇ ਹਾਰ ਪਾ ਕੇ ਦਿੱਤੀ ਸ਼ਰਧਾਂਜਲੀ
. . .  about 1 hour ago
ਈਸੜੂ, 15 ਅਗਸਤ(ਬਲਵਿੰਦਰ ਸਿੰਘ)-ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਸ਼ਹੀਦ ਦੀ ਧਰਮ ਪਤਨੀ ਬੀਬੀ ਚਰਨਜੀਤ ਕੌਰ ਵਲੋਂ ਸ਼ਹੀਦ ਦੇ ਆਦਮਕੱਦ ਬੁੱਤ ’ਤੇ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ...
ਮਲੌਦ 'ਚ ਮਨਾਇਆ 75ਵਾਂ ਆਜ਼ਾਦੀ ਦਿਵਸ
. . .  about 2 hours ago
ਮਲੌਦ, ਲੁਧਿਆਣਾ, 15 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਦੇਸ਼ ਦੀ ਆਜ਼ਾਦੀ ਦਾ 75ਵਾਂ ਦਿਹਾੜਾ ਨਗਰ ਪੰਚਾਇਤ ਮਲੌਦ ਵਿਖੇ ਮਨਾਇਆ ਗਿਆ। ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਵਰਿੰਦਰਜੀਤ ਕੌਰ ਸੋਮਲ ਸਮੇਤ...
ਸੰਗਰੂਰ ’ਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲਹਿਰਾਇਆ ਤਿਰੰਗਾ ਝੰਡਾ
. . .  about 2 hours ago
ਸੰਗਰੂਰ, 15 ਅਗਸਤ (ਧੀਰਜ ਪਸ਼ੋਰੀਆ)-ਆਜ਼ਾਦੀ ਦਿਹਾੜੇ ਮੌਕੇ ਸੰਗਰੂਰ ਦੇ ਪੁਲਿਸ ਲਾਇਨ ਸਟੇਡੀਅਮ ਵਿਖੇ ਹੋ ਰਹੇ ਜ਼ਿਲ੍ਹਾ ਪੱਧਰੀ ਸਮਾਰੋਹ ਮੌਕੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਆਪਣੇ ਸੰਦੇਸ਼ ’ਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਲਈ ਜਾਨਾਂ ਕੁਰਬਾਨ...
ਕੈਬਿਨੇਟ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਫ਼ਰੀਦਕੋਟ 'ਚ ਲਹਿਰਾਇਆ ਤਿਰੰਗਾ ਝੰਡਾ
. . .  22 minutes ago
ਫ਼ਰੀਦਕੋਟ, 15 ਅਗਸਤ - ਕੈਬਿਨੇਟ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਆਜ਼ਾਦੀ ਦਿਵਸ ਮੌਕੇ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲੀ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ...
ਤਪਾ 'ਚ ਐਸ.ਡੀ.ਐਮ ਗੋਪਾਲ ਸਿੰਘ ਨੇ ਲਹਿਰਾਇਆ ਕੌਮੀ ਝੰਡਾ
. . .  about 2 hours ago
ਤਪਾ ਮੰਡੀ,15 ਅਗਸਤ (ਪ੍ਰਵੀਨ ਗਰਗ) - 75ਵੇਂ ਸੁਤੰਤਰਤਾ ਦਿਵਸ ਮੌਕੇ ਤਪਾ 'ਚ ਐਸ.ਡੀ.ਐਮ. ਗੋਪਾਲ ਸਿੰਘ ਨੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ, ਡੀ.ਐਸ.ਪੀ. ਤਪਾ ਰਵਿੰਦਰ ਸਿੰਘ ਰੰਧਾਵਾ, ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ...
ਮਾਨਾਂਵਾਲਾ 'ਚ ਅੰਤਰਰਾਸ਼ਟਰੀ ਖਿਡਾਰੀਆਂ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 2 hours ago
ਮਾਨਾਂਵਾਲਾ, 15 ਅਗਸਤ (ਗੁਰਦੀਪ ਸਿੰਘ ਨਾਗੀ)-ਗ੍ਰਾਮ ਪੰਚਾਇਤ ਮਾਨਾਂਵਾਲਾ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਜਿੱਥੇ ਸਰਪੰਚ ਸੁਖਰਾਜ ਸਿੰਘ ਰੰਧਾਵਾ ਦੇ...
ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ - ਭਗਵੰਤ ਮਾਨ
. . .  about 1 hour ago
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ, ਕਿਉਂਕਿ ਸ਼ਹੀਦਾਂ ਵਲੋਂ ਦਿੱਤੀਆਂ ਕੁਰਬਾਨੀਆਂ...
ਬਾਬਾ ਬਕਾਲਾ ਵਿਖੇ ਐਸ.ਡੀ.ਐਮ. ਨੇ ਲਹਿਰਾਇਆ ਕੌਮੀ ਝੰਡਾ
. . .  about 2 hours ago
ਬਾਬਾ ਬਕਾਲਾ ਸਾਹਿਬ, 15 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ) - ਅੱਜ ਇੱਥੇ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ ਦੇਸ਼ ਦਾ 75ਵਾਂ ਅਜ਼ਾਦੀ ਦਿਹਾੜਾ ਉਤਸ਼ਾਹ ਪੂਰਵਕ ਮਨਾਇਆ ਗਿਆ।ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਐਸ.ਡੀ.ਐਮ. ਬਾਬਾ ਬਕਾਲਾ ਸਾਹਿਬ...।
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554

ਫਿਰੋਜ਼ਪੁਰ

ਫ਼ਿਰੋਜ਼ਪੁਰ ਪਹੁੰਚੇ ਕਾਂਗਰਸ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੇ ਕੀਤੀ ਵਰਕਰ ਮਿਲਣੀ

ਫ਼ਿਰੋਜ਼ਪੁਰ, 24 ਮਈ (ਜਸਵਿੰਦਰ ਸਿੰਘ ਸੰਧੂ)- ਕਾਂਗਰਸ ਪਾਰਟੀ 'ਚ ਜਾਨ ਪਾਉਣ ਅਤੇ ਵਰਕਰਾਂ 'ਚ ਉਤਸ਼ਾਹ ਪੈਦਾ ਕਰਨ ਲਈ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਵਰਕਰਾਂ ਨਾਲ ਮਿਲਣੀ ਕਰਨ ਪਹੁੰਚੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜਿੱਥੇ ਵਰਕਰਾਂ ਦੀਆਂ ਸਮੱਸਿਆਵਾਂ ਸੁਣੀਆਂ, ਉੱਥੇ ਉਨ੍ਹਾਂ ਨੂੰ ਤੱਕੜੇ ਹੋਣ ਲਈ ਲਾਮਬੰਦ ਕਰਦੇ ਹੋਏ ਕਿਹਾ ਕਿ ਚਿੰਤਾ ਨਹੀਂ ਕਰਨੀ, ਕਿਉਂਕਿ ਲੋਕਾਂ ਨੇ ਸਾਨੂੰ ਹਰਾਇਆ ਨਹੀਂ, ਸਗੋਂ ਸਬਕ ਸਿਖਾਉਣ ਲਈ ਕੇਜਰੀਵਾਲ ਨੂੰ ਵੋਟਾਂ ਪਾਈਆਂ | ਉਨ੍ਹਾਂ ਕਿਹਾ ਕਿ 25-25 ਸਾਲ ਤੋਂ ਪਿਤਾ ਪੁਰਖੀ ਕਾਂਗਰਸ ਵਲੋਂ ਦਿੱਤੇ ਵੱਡੇ ਮਾਣ-ਸਨਮਾਨ ਦਾ ਅਨੰਦ ਮਾਣਨ ਵਾਲੀਆਂ ਕਹਿੰਦਿਆਂ-ਕਹਾਉਂਦਿਆਂ ਵੱਡੀਆਂ ਤੋਪਾਂ ਨੇ ਸਾਰੀ ਉਮਰ ਅਨੰਦ ਮਾਣੇ ਅਤੇ ਹੁਣ ਉਡਾਰੀ ਮਾਰ ਭਾਜਪਾ ਦੀ ਗੋਦੀ 'ਚ ਸਵਾਰ ਹੋ ਗਏ ਤੇ ਉੱਪਰੋਂ ਬਦਖੋਈ ਕਰਨ ਲੱਗੇ ਹੋਏ ਆ | ਉਨ੍ਹਾਂ ਕਿਹਾ ਇਨ੍ਹਾਂ ਵੱਡੀਆਂ ਤੋਪਾਂ ਨੁਮਾ ਲੀਡਰ ਪ੍ਰਚਾਰ ਕਰਨੀ ਹੀ ਨਹੀਂ ਨਿਕਲੇ ਅਤੇ ਵਰਕਰ ਨੂੰ 5 ਸਾਲ ਅਣਗੌਲਿਆ ਕਰੀ ਰੱਖਿਆ, ਜਿਸ ਕਾਰਨ ਹਾਰ ਪੱਲੇ ਪਈ | ਵਰਕਰਾਂ ਅੰਦਰ ਜੋਸ਼ ਭਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕੋਈ ਗੱਲ ਨਹੀਂ ਤਕੜੇ ਹੋਵੋ ਤੇ ਰੁੱਸਿਆ ਨੂੰ ਮਨਾਉਣ ਲਈ ਉਨ੍ਹਾਂ ਦੇ ਘਰ ਜਾਓ, ਅਸ਼ੀਰਵਾਦ ਲਓ, 5 ਸਾਲ ਹਨ ਤੁਹਾਡੇ ਕੋਲ ਮਿਹਨਤ ਕਰਨ ਲਈ, ਘਬਰਾਓ ਨਾ, ਜਜਬੇ ਤੇ ਜਨੂਨ ਨਾਲ ਕੰਮ ਕਰਨ ਵਾਲੇ ਹਮੇਸ਼ਾ ਕਾਮਯਾਬ ਹੁੰਦੇ ਆ | ਤੁਸੀਂ ਨਿਸ਼ਾਨਾ ਪੱਕਾ ਕਰੋ ਕੋਈ ਤੁਹਾਨੂੰ ਅੱਗੇ ਵੱਧਣ ਕੋਈ ਤੋਂ ਰੋਕ ਨਹੀਂ ਸਕੇਗਾ | ਕਾਂਗਰਸ ਅੰਦਰ ਬੜੇ ਮਿਹਨਤੀ ਲੋਕ ਬੈਠਣ ਦਾ ਦਾਅਵਾ ਕਰਦਿਆਂ ਜਿੱਥੇ ਕਾਂਗਰਸ ਨਾਲ ਖੜਨ ਵਾਲੇ ਟਕਸਾਲੀ ਵਰਕਰਾਂ ਦੀ ਸ਼ਲਾਘਾ ਕੀਤੀ, ਉੱਥੇ ਕਾਂਗਰਸ ਛੱਡਣ ਵਾਲਿਆਂ ਨੂੰ ਕਰੜੇ ਹੱਥੀਂ ਲਿਆ | ਉਨ੍ਹਾਂ ਨੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਨੂੰ ਕਿਹਾ ਕਿ ਉਹ ਦਿਹਾਤੀ ਹਲਕੇ ਤੋਂ ਕਾਂਗਰਸ ਆਗੂ ਅਮਰਦੀਪ ਸਿੰਘ ਆਸ਼ੂ ਬਾਂਗੜ ਦਾ ਸਾਥ ਦਿਓ, ਜੇ ਲੋੜ ਪਈ ਤਾਂ ਰਾਜਾ ਵੜਿੰਗ ਤੁਰੰਤ ਤੁਹਾਡੇ ਕੋਲ ਹਾਜ਼ਰ ਹੋਵੇਗਾ ਤੇ ਵਰਕਰ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਰਾਜਾ ਵੜਿੰਗ ਕਿਹਾ ਕਿ ਪਹਿਲੇ ਪ੍ਰਧਾਨਾਂ ਨੂੰ ਭੁੱਲ ਜਾਓ ਰਾਜਾ ਵੜਿੰਗ ਕਾਂਗਰਸ ਦੇ ਹਰ ਵਰਕਰ ਨਾਲ ਚਟਾਨ ਬਣ ਖੜੇਗਾ | ਵਰਕਰ ਮਿਲਣੀ ਨੂੰ ਕਾਂਗਰਸ ਜ਼ਿਲ੍ਹਾ ਪ੍ਰਧਾਨ ਰਜਿੰਦਰ ਛਾਬੜਾ, ਵਰਕਿੰਗ ਕਮੇਟੀ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਹਾਂਡਾ, ਚਮਕੌਰ ਸਿੰਘ ਢੀਂਡਸਾ ਸਾਬਕਾ ਜ਼ਿਲ੍ਹਾ ਪ੍ਰਧਾਨ, ਗੁਰਭੇਜ ਸਿੰਘ ਟਿੱਬੀ ਚੇਅਰਮੈਨ ਮਿਲਕਫੈਡ ਫ਼ਿਰੋਜ਼ਪੁਰ, ਅਮਰਿੰਦਰ ਸਿੰਘ ਟਿੱਕਾ ਬਸਤੀ ਭਾਗ ਸਿੰਘ, ਸਤਿਨਾਮ ਸਿੰਘ ਢਿੱਲੋਂ ਫਰੀਦੇਵਾਲਾ, ਸੁਖਜਿੰਦਰ ਸਿੰਘ ਆਰਿਫ ਕੇ ਆਦਿ ਨੇ ਆਪੋ-ਆਪਣੇ ਸੰਬੋਧਨ 'ਚ ਜਿੱਥੇ ਕਾਂਗਰਸ ਦੇ ਟਕਸਾਲੀ ਵਰਕਰਾਂ ਦੀ ਵੀ ਆਵਾਜ਼ ਬੁਲੰਦ ਕੀਤੀ, ਉੱਥੇ ਕਾਂਗਰਸ ਨੂੰ ਦਗ਼ਾ ਦੇਣ ਵਾਲਿਆਂ ਨੂੰ ਕਰੜੇ ਹੱਥੀਂ ਲਿਆ ਅਤੇ ਕਿਹਾ ਕਿ ਸੱਤਾ ਦਾ ਅਨੰਦ ਮਾਣ ਮਾਲਾ-ਮਾਲ ਹੋਣ ਵਾਲੇ ਕਾਂਗਰਸੀ ਆਗੂ ਅੱਜ ਪਾਰਟੀ ਛੱਡ ਭੱਜ ਰਹੇ ਹਨ | ਉਨ੍ਹਾਂ ਕਿਹਾ ਕਿ ਮਾੜੇ ਸਮਿਆਂ 'ਚ ਵੀ ਪਾਰਟੀ ਨਾਲ ਖੜ੍ਹਨ ਵਾਲਿਆਂ ਦੀ ਪਾਰਟੀ ਨੂੰ ਬਾਂਹ ਫੜਨੀ ਚਾਹੀਦੀ ਹੈ ਤਦੇ ਹੀ ਪਾਰਟੀ ਮਜ਼ਬੂਤ ਹੋ ਉੱਭਰੇਗੀ | ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬਾਂਗੜ ਨੇ ਵਰਕਰਾਂ ਦੀ ਆਵਾਜ਼ ਬੁਲੰਦ ਕਰਦਿਆਂ ਜਿੱਥੇ ਵਰਕਰਾਂ ਦੇ ਦੁਖੜੇ ਦੱਸੇ, ਉੱਥੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪਹੁੰਚਣ 'ਤੇ ਜੀ ਆਇਆਂ ਕਿਹਾ ਅਤੇ ਵਰਕਰਾਂ ਦੇ ਵੱਡੇ ਇਕੱਠ ਹੋਣ 'ਤੇ ਸਭਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ ਢਿੱਲੋਂ, ਤਿਲਕ ਰਾਜ ਅਰੋੜਾ ਪ੍ਰਧਾਨ ਆੜ੍ਹਤੀਆਂ ਐਸੋਸੀਏਸ਼ਨ, ਬਾਬਾ ਦਲਜੀਤ ਸਿੰਘ ਮਮਦੋਟ, ਪਲਵਿੰਦਰ ਸਿੰਘ ਸੰਧੂ ਝੋਕ ਹਰੀ ਹਰ, ਚੇਅਰਮੈਨ ਸੁਖਵਿੰਦਰ ਸਿੰਘ ਅਟਾਰੀ, ਲੱਖਾ ਪਿਆਰੇ ਆਣਾ, ਸੁਖਦੇਵ ਸਿੰਘ ਵਿਰਕ, ਅਮਰੀਕ ਸਿੰਘ ਬਰਾੜ, ਅਸ਼ੋਕ ਪਸੀਜਾ ਪ੍ਰਧਾਨ ਸਬਜ਼ੀ ਮੰਡੀ ਆੜ੍ਹਤੀਆ ਐਸੋਸੀਏਸ਼ਨ, ਲੱਖਾ ਜੰਬਰ, ਰੂਪ ਲਾਲ ਵੱਤਾ, ਦੇਸ ਰਾਜ ਅਹੂਜਾ ਤਲਵੰਡੀ, ਕੁਲਵੰਤ ਸਿੰਘ ਰੁਕਣਾ ਬੇਗੂ, ਗੁਰਬਖਸ਼ ਸਿੰਘ ਭਾਵੜਾ ਆਦਿ ਵੱਡੀ ਗਿਣਤੀ 'ਚ ਸਿਰਕੱਢ ਆਗੂ ਹਾਜ਼ਰ ਸਨ |

ਹਲਕਾ ਦਿਹਾਤੀ ਨੂੰ ਨਸ਼ਾ, ਭਿ੍ਸ਼ਟਾਚਾਰ ਤੇ ਮਾਫ਼ੀਆ ਮੁਕਤ ਬਣਾਉਣ ਲਈ ਵਿਧਾਇਕ ਰਜਨੀਸ਼ ਦਹੀਆ ਨੇ ਉੱਚ ਪੁਲਿਸ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਬੈਠਕ

ਫ਼ਿਰੋਜ਼ਪੁਰ, 24 ਮਈ (ਕੁਲਬੀਰ ਸਿੰਘ ਸੋਢੀ)- ਪੰਜਾਬ ਨੂੰ ਭਿ੍ਸ਼ਟਾਚਾਰ ਅਤੇ ਨਸ਼ਾ ਮੁਕਤ ਬਣਾਉਣ ਲਈ ਸੂਬੇ ਅੰਦਰ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਨ੍ਹਾਂ ਮੁੱਦਿਆਂ ਬਾਰੇ ਕਾਫ਼ੀ ਗੰਭੀਰਤਾ ਨਾਲ ਕਦਮ ਚੁੱਕ ਰਹੀ ਹੈ | ਸੂਬਾ ਸਰਕਾਰ ਵਲੋਂ ਪੁਲਿਸ ਅਧਿਕਾਰੀਆਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਨੂੰ ਬਰਖ਼ਾਸਤ ਕਰ ਮੁੱਖ ਮੰਤਰੀ ਨੇ ਭਿ੍ਸ਼ਟਾਚਾਰ ਖ਼ਿਲਾਫ਼ ਵਚਨਬੱਧਤਾ ਨੂੰ ਹੋਰ ਪੱਕਾ ਕੀਤਾ-ਕਟਾਰੀਆ

ਖੋਸਾ ਦਲ ਸਿੰਘ, 24 ਮਈ (ਮਨਪ੍ਰੀਤ ਸਿੰਘ ਸੰਧੂ)- ਭਿ੍ਸ਼ਟਾਚਾਰ ਮੁਕਤ ਪੰਜਾਬ ਦੇ ਨਾਅਰੇ ਹੇਠ ਬਣੀ ਆਪ ਸਰਕਾਰ ਨੇ ਤਕਰੀਬਨ ਦੋ ਮਹੀਨੇ ਅੰਦਰ ਹੀ ਭਿ੍ਸ਼ਟਾਚਾਰ ਕਰਨ ਵਾਲੇ ਕੈਬਨਿਟ ਮੰਤਰੀ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਬਰਖ਼ਾਸਤ ਕਰ ਭਿ੍ਸ਼ਟਾਚਾਰ ਖ਼ਿਲਾਫ਼ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਜ਼ਿਲ੍ਹੇ ਅੰਦਰ ਖੁੱਲ੍ਹੇ ਬੋਰਵੈਲਾਂ ਨੂੰ ਤੁਰੰਤ ਢਕਵਾਉਣ ਜਾਂ ਬੰਦ ਕਰਵਾਉਣ ਦੇ ਹੁਕਮ ਜਾਰੀ

ਫ਼ਿਰੋਜ਼ਪੁਰ, 24 ਮਈ (ਤਪਿੰਦਰ ਸਿੰਘ)- ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਸਮੂਹ ਖੁੱਲ੍ਹੇ ਬੋਰਵੈਲਾਂ ਨੂੰ ਤੁਰੰਤ ਢਕਵਾਉਣ ਜਾਂ ਬੰਦ ਕਰਵਾਉਣ ਦੇ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਅੰਮਿ੍ਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਜਿਨ੍ਹਾਂ ...

ਪੂਰੀ ਖ਼ਬਰ »

ਮਜ਼ਦੂਰ ਵੈਲਫੇਅਰ ਸਭਾ ਨੇ ਕੀਤਾ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 24 ਮਈ (ਜਸਵਿੰਦਰ ਸਿੰਘ ਸੰਧੂ)- ਨਰੇਗਾ ਮਜ਼ਦੂਰਾਂ ਆਦਿ ਮਜ਼ਦੂਰਾਂ ਦੀਆਂ ਸਮੱਸਿਆਵਾਂ ਦੇ ਹੱਲ ਨਾ ਹੋਣ ਅਤੇ ਦਲਿਤ ਭਾਈਚਾਰੇ ਦੇ ਲੋਕਾਂ 'ਤੇ ਹੁੰਦੇ ਪੁਲਿਸ ਤਸ਼ੱਦਦ ਦੇ ਰੋਸ ਵਜੋਂ ਅੱਜ ਸਮੂਹ ਮਜ਼ਦੂਰ ਵੈੱਲਫੇਅਰ ਸਭਾ ਵਲੋਂ ਪ੍ਰਧਾਨ ਬੱਗਾ ਸਿੰਘ ਦੀ ...

ਪੂਰੀ ਖ਼ਬਰ »

15 ਗ੍ਰਾਮ ਹੈਰੋਇਨ ਤੇ 39 ਹਜ਼ਾਰ ਡਰੱਗ ਮਨੀ ਸਣੇ ਦੋ ਕਾਬੂ

ਮਮਦੋਟ, 24 ਮਈ (ਸੁਖਦੇਵ ਸਿੰਘ ਸੰਗਮ)- ਜ਼ਿਲ੍ਹਾ ਪੁਲਿਸ ਫ਼ਿਰੋਜ਼ਪੁਰ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਮੁਸਤੈਦੀ ਵਰਤਦੇ ਹੋਏ ਸੀ ਏ ਆਈ ਸਟਾਫ਼ ਫ਼ਿਰੋਜ਼ਪੁਰ ਨੇ ਦੋ ਵਿਅਕਤੀਆਂ ਨੂੰ 15 ਗ੍ਰਾਮ ਹੈਰੋਇਨ, 39 ਹਜ਼ਾਰ ਰੁਪਏ ਡਰੱਗ ਮਨੀ ਅਤੇ ਇੱਕ ਬਿਨਾਂ ...

ਪੂਰੀ ਖ਼ਬਰ »

ਕਿਸਾਨ ਵੀਰ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ-ਡਾ. ਫਰਮਾਹ

ਫ਼ਿਰੋਜ਼ਪੁਰ, 24 ਮਈ (ਤਪਿੰਦਰ ਸਿੰਘ)- ਕਿਸਾਨ ਵੀਰ ਝੋਨੇ ਦੀ ਸਿੱਧੀ ਬਿਜਾਈ ਕਰੇ ਤਾਂ ਜੋ ਜ਼ਮੀਨ ਦੇ ਹੇਠਲੇ ਪਾਣੀ ਦੀ ਧਰਤ ਨੂੰ ਸਹੀ ਤਰੀਕੇ ਨਾਲ ਰੱਖਿਆ ਜਾ ਸਕੇ, ਕਿਉਂਕਿ ਸਾਡੀ ਆਉਣ ਵਾਲੀ ਨਵੀਂ ਪੀੜ੍ਹੀ ਨੂੰ ਇਹ ਨਾ ਮਹਿਸੂਸ ਹੋਵੇ ਕਿ ਸਾਡੇ ਵੱਡ-ਵਡੇਰੇ ਸਾਡੇ ...

ਪੂਰੀ ਖ਼ਬਰ »

ਪਿਛਲੇ 75 ਸਾਲਾਂ ਤੋਂ ਫਾਟਕਾਂ 'ਤੇ ਅੰਡਰਬਿ੍ਜ ਦੀ ਉਡੀਕ ਵਿਚ ਤਲਵੰਡੀ ਭਾਈ ਦੇ ਲੋਕ

ਰਵਿੰਦਰ ਸਿੰਘ ਬਜਾਜ ਤਲਵੰਡੀ ਭਾਈ, 24 ਮਈ- ਹਿੰਦੁਸਤਾਨ ਨੂੰ ਆਜ਼ਾਦ ਹੋਇਆਂ 75 ਸਾਲ ਹੋ ਗਏ ਹਨ ਅਤੇ ਤਲਵੰਡੀ ਭਾਈ ਦੇ ਲੋਕ ਪਿਛਲੇ 75 ਸਾਲਾਂ ਤੋਂ ਹੀ ਸ਼ਹਿਰ ਦੇ ਬਿਲਕੁਲ ਵਿਚਕਾਰ ਦੀ ਲੰਘਦੀ ਰੇਲਵੇ ਲਾਈਨਾਂ 'ਤੇ ਫਾਟਕਾਂ ਦੇ ਨਜ਼ਦੀਕ ਅੰਡਰਬਿ੍ਜ ਬਣਨ ਦੀ ਉਡੀਕ ਕਰ ਰਹੇ ...

ਪੂਰੀ ਖ਼ਬਰ »

ਵਿਭਾਗ ਦੀ ਅਣਗਹਿਲੀ ਕਾਰਨ ਫ਼ਿਰੋਜ਼ਪੁਰ-ਜ਼ੀਰਾ ਮੁੱਖ ਰੋਡ 'ਤੇ ਕਿਸੇ ਸਮੇਂ ਵੀ ਹੋ ਸਕਦਾ ਵੱਡਾ ਜਾਨੀ ਨੁਕਸਾਨ

ਖੋਸਾ ਦਲ ਸਿੰਘ, 24 ਮਈ (ਮਨਪ੍ਰੀਤ ਸਿੰਘ ਸੰਧੂ)- ਪਿਛਲੇ ਕੁੱਝ ਸਮੇਂ ਅੰਦਰ ਹੀ ਫ਼ਿਰੋਜ਼ਪੁਰ-ਜ਼ੀਰਾ ਸਟੇਟ ਹਾਈਵੇਅ 'ਤੇ ਦਰਜਨ ਦੇ ਕਰੀਬ ਸੜਕ ਦੁਰਘਟਨਾਵਾਂ ਵਿਚ ਵੱਡੀ ਗਿਣਤੀ ਵਿਚ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ ਅਤੇ ਹੁਣ ਭੜਾਣਾ ਨਜ਼ਦੀਕ ਲੰਘਦੀਆਂ ਜੋੜੀਆਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੇ 8 ਸਾਲ ਪੂਰੇ ਹੋਣ 'ਤੇ ਭਾਜਪਾ 30 ਮਈ ਤੋਂ 14 ਜੂਨ ਤੱਕ ਸੇਵਾ ਸੁਸ਼ਾਸਨ ਗ਼ਰੀਬ ਕਲਿਆਣ ਦੇ ਰੂਪ 'ਚ ਮਨਾਏਗੀ-ਅਮਨਦੀਪ ਗਿਰਧਰ

ਗੁਰੂਹਰਸਹਾਏ, 24 ਮਈ (ਕਪਿਲ ਕੰਧਾਰੀ)- ਕੇਂਦਰ ਦੀ ਮੋਦੀ ਸਰਕਾਰ ਦੇ 8 ਸਾਲ ਪੂਰੇ ਹੋਣ 'ਤੇ ਭਾਰਤੀ ਜਨਤਾ ਪਾਰਟੀ ਵਲੋਂ 30 ਮਈ ਤੋਂ ਲੈ ਕੇ 14 ਜੂਨ ਤੱਕ ਸੇਵਾ ਸੁਸ਼ਾਸਨ ਗ਼ਰੀਬ ਕਲਿਆਣ ਦੇ ਰੂਪ ਵਿਚ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਖੇਤੀ ਮਾਹਿਰਾਂ ਵਲੋਂ ਮੱਕੀ ਦੀ ਫ਼ਸਲ ਦਾ ਨਿਰੀਖਣ

ਮੁੱਦਕੀ, 24 ਮਈ (ਭੁਪਿੰਦਰ ਸਿੰਘ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖੇਤੀ ਮਾਹਿਰਾਂ ਵੱਲੋਂ ਕਸਬਾ ਮੁੱਦਕੀ ਵਿੱਚ ਮੱਕੀ ਦੀ ਖੇਤੀ ਦਾ ਨਿਰੀਖਣ ਕੀਤਾ ਗਿਆ | ਬਲਾਕ ਖੇਤੀਬਾੜੀ ਅਫ਼ਸਰ (ਘੱਲ ਖ਼ੁਰਦ) ਜਗੀਰ ਸਿੰਘ ਦੀ ਦੇਖ-ਰੇਖ ਵਿੱਚ ਸੁਖਚੈਨ ਸਿੰਘ ਪੁੱਤਰ ਬੰਤਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਮੁੱਖ ਮੰਤਰੀ ਦੇ ਨਾਂਅ ਜ਼ਿਲ੍ਹਾ ਇਸਤਰੀ ਵਿੰਗ ਪ੍ਰਧਾਨ ਨੂੰ ਸੌਂਪਿਆ ਮੰਗ ਪੱਤਰ

ਤਲਵੰਡੀ ਭਾਈ, 24 ਮਈ (ਰਵਿੰਦਰ ਸਿੰਘ ਬਜਾਜ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਘੱਲ ਖ਼ੁਰਦ ਦੀ ਮੀਟਿੰਗ ਪਿੰਡ ਸੁਲਹਾਣੀ ਵਿਖੇ ਮੁੱਖ ਸਕੱਤਰ ਬਲਜੀਤ ਸਿੰਘ ਭੰਗਾਲੀ ਦੀ ਅਗਵਾਈ ਹੇਠ ਹੋਈ, ਜਿਸ ਵਿਚ ਮੇਲਾ ਸਿੰਘ ਮੀਤ ਪ੍ਰਧਾਨ, ਰਣਬੀਰ ਸਿੰਘ, ਰਾਜਵੀਰ ਸਿੰਘ, ਸਤਨਾਮ ...

ਪੂਰੀ ਖ਼ਬਰ »

ਯੂਥ ਕਾਂਗਰਸ ਨੇ ਸੁਖਜਿੰਦਰ ਆਰਿਫ਼ ਕੇ ਦੀ ਅਗਵਾਈ ਹੇਠ ਰਾਜਾ ਵੜਿੰਗ ਨੂੰ ਸ਼ਮਸ਼ੀਰ ਤੇ ਦੁਸ਼ਾਲਾ ਭੇਟ ਕਰ ਕੀਤਾ ਸਨਮਾਨ

ਫ਼ਿਰੋਜ਼ਪੁਰ, 24 ਮਈ (ਜਸਵਿੰਦਰ ਸਿੰਘ ਸੰਧੂ)- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪਹਿਲੀ ਵਾਰ ਫ਼ਿਰੋਜ਼ਪੁਰ ਪਹੁੰਚਣ 'ਤੇ ਯੂਥ ਕਾਂਗਰਸ ਨੇ ਸਵਾਗਤ ਕਰਦਿਆਂ ਸੁਖਜਿੰਦਰ ਸਿੰਘ ਆਰਿਫ ਕੇ ਮੈਂਬਰ ਬਲਾਕ ਸੰਮਤੀ ਦੀ ਅਗਵਾਈ ਹੇਠ ਜ਼ੋਰਦਾਰ ਸਵਾਗਤ ...

ਪੂਰੀ ਖ਼ਬਰ »

ਪਿੰਡ ਇਲਮੇ ਵਾਲਾ ਵਿਖੇ ਕਰਵਾਏ ਵਿਕਾਸ ਕਾਰਜ ਸ਼ੁਰੂ

ਮੱਲਾਂਵਾਲਾ, 24 ਮਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਪਿੰਡ ਇਲਮੇ ਵਾਲਾ ਵਿਖੇ ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਅਗਵਾਈ ਹੇਠ ਪਿੰਡ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ, ਜਿਸ ਦਾ ਉਦਘਾਟਨ ਵਿਧਾਇਕ ਦੇ ਭਰਾ ਕੁਲਦੀਪ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਕਰਵਾਏ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਵਸ ਨੂੰ ਸਮਰਪਿਤ ਵੱਖ-ਵੱਖ ਮੁਕਾਬਲੇ

ਫ਼ਿਰੋਜ਼ਪੁਰ, 24 ਮਈ (ਤਪਿੰਦਰ ਸਿੰਘ)-ਜ਼ਿਲ੍ਹਾ ਸਕੂਲ ਸਿੱਖਿਆ ਵਿਭਾਗ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਅੰਮਿ੍ਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਏਕਮ ਆਜ਼ਾਦੀ ਕਾ ਅੰਮਿ੍ਤ ਮਹੋਤਸਵ ਅਧੀਨ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦੇ ਜਨਮ ...

ਪੂਰੀ ਖ਼ਬਰ »

ਇੰਜੀ: ਤਰਲੋਚਨ ਚੋਪੜਾ ਨੇ ਸੰਭਾਲਿਆ ਐੱਸ.ਡੀ.ਓ. ਝੋਕ ਟਹਿਲ ਸਿੰਘ ਦਾ ਚਾਰਜ

ਲੱਖੋ ਕੇ ਬਹਿਰਾਮ, 24 ਮਈ (ਰਾਜਿੰਦਰ ਸਿੰਘ ਹਾਂਡਾ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਸਬ ਡਵੀਜ਼ਨ ਝੋਕ ਟਹਿਲ ਸਿੰਘ ਦਾ ਅੱਜ ਇੰਜੀਨੀਅਰ ਤਰਲੋਚਨ ਕੁਮਾਰ ਚੋਪੜਾ ਵਲੋਂ ਬਤੌਰ ਐੱਸ.ਡੀ.ਓ.ਚਾਰਜ ਸੰਭਾਲਿਆ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਨਿਗਮ ਦੇ ...

ਪੂਰੀ ਖ਼ਬਰ »

ਪਿੰਡਾਂ ਦੇ ਆਗੂਆਂ ਵਿਧਾਇਕ ਭੁੱਲਰ ਨੂੰ ਖੇਤੀ ਮੁਸ਼ਕਲਾਂ ਸਬੰਧੀ ਕਰਵਾਇਆ ਜਾਣੂੰ

ਆਰਿਫ਼ ਕੇ, 24 ਮਈ (ਬਲਬੀਰ ਸਿੰਘ ਜੋਸਨ)-ਆਮ ਆਦਮੀ ਪਾਰਟੀ ਦੇ ਦਰਜਨਾਂ ਪਿੰਡਾਂ ਦੇ ਸੀਨੀਅਰ ਆਗੂਆਂ ਨੇ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਨਹਿਰੀ ਪਾਣੀ, ਬਿਜਲੀ ਸੱਮਿਸਆਵਾਂ ਸਮੇਤ ਹੋਰ ਮੁਸ਼ਕਲਾਂ ਸਬੰਧੀ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ...

ਪੂਰੀ ਖ਼ਬਰ »

ਘਾਂਗਾ ਖ਼ੁਰਦ ਪਿੰਡ ਦੀ ਪੰਚਾਇਤੀ ਜ਼ਮੀਨ ਦਾ ਲਿਆ ਕਬਜ਼ਾ

ਗੁਰੂਹਰਸਹਾਏ, 24 ਮਈ (ਹਰਚਰਨ ਸਿੰਘ ਸੰਧੂ)- ਪੰਚਾਇਤੀ ਜ਼ਮੀਨ 'ਤੇ ਗੈਰ ਕਾਨੂੰਨੀ ਢੰਗ ਨਾਲ ਕਬਜ਼ਾ ਕਰੀ ਬੈਠੇ ਲੋਕਾਂ ਕੋਲੋਂ ਜ਼ਮੀਨਾਂ ਛੁਡਾਉਣ ਦੀ ਵਿੱਢੀ ਮੁਹਿੰਮ ਤਹਿਤ ਗੁਰੂਹਰਸਹਾਏ ਹਲਕੇ ਅੰਦਰ ਵੀ ਪੰਚਾਇਤੀ ਜ਼ਮੀਨਾਂ ਤੋਂ ਕਬਜ਼ਾ ਛੁਡਵਾ ਕੇ ਜ਼ਮੀਨਾਂ ...

ਪੂਰੀ ਖ਼ਬਰ »

ਫ਼ੰਡਾਂ ਦੀ ਘਾਟ ਦੇ ਬਾਵਜੂਦ ਨਗਰ ਪੰਚਾਇਤ ਵਲੋਂ ਕੰਮ ਜਾਰੀ

ਮਮਦੋਟ, 24 ਮਈ (ਸੁਖਦੇਵ ਸਿੰਘ ਸੰਗਮ)- ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਨਗਰ ਪੰਚਾਇਤ ਮਮਦੋਟ ਨੂੰ ਫ਼ੰਡਾਂ ਦੀ ਘਾਟ ਦੇ ਬਾਵਜੂਦ ਵੀ ਨਗਰ ਪੰਚਾਇਤ ਵਲੋਂ ਮਨਮਰਜ਼ੀ ਦੇ ਵਿਕਾਸ ਕੰਮਾਂ ਨੂੰ ਜਾਰੀ ਰੱਖੇ ਜਾਣਾ ਹੈਰਾਨੀਜਨਕ ਲੱਗ ਰਿਹਾ ਹੈ | ਦੱਸਣਯੋਗ ਹੈ ਕਿ ਨਗਰ ...

ਪੂਰੀ ਖ਼ਬਰ »

ਟਰਾਲੀ ਦੀ ਲਪੇਟ ਵਿਚ ਆਉਣ ਨਾਲ ਰਾਜ ਮਿਸਤਰੀ ਦੀ ਮੌਤ

ਮਮਦੋਟ /ਲੱਖੋ ਕਿ ਬਹਿਰਾਮ, 24 ਮਈ (ਸੁਖਦੇਵ ਸਿੰਘ ਸੰਗਮ /ਰਜਿੰਦਰ ਹਾਂਡਾ)-ਬਲਾਕ ਮਮਦੋਟ ਦੇ ਪਿੰਡ ਸਵਾਈ ਕੇ ਭੋਖੜੀ ਵਿਖੇ ਟਰਾਲੀ ਦੀ ਲਪੇਟ ਵਿਚ ਆਉਣ ਨਾਲ ਨੌਜਵਾਨ ਰਾਜ ਮਿਸਤਰੀ ਦੀ ਦਰਦਨਾਕ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮੌਕੇ 'ਤੇ ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਦੂਨ ਵੈਲੀ ਸਕੂਲ ਜ਼ੀਰਾ ਵਿਖੇ ਸੈਮੀਨਾਰ ਕਰਵਾਇਆ

ਜ਼ੀਰਾ, 24 ਮਈ (ਮਨਜੀਤ ਸਿੰਘ ਢਿੱਲੋਂ)- ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ. ਐੱਸ ਨਗਰ ਮੋਹਾਲੀ ਦਿਆਂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ ਮਿਸ ਏਕਤਾ ਉੱਪਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX