ਅੰਮਿ੍ਤਸਰ, 25 ਮਈ (ਰੇਸ਼ਮ ਸਿੰਘ)- ਸ਼ਹਿਰ 'ਚ ਨਸ਼ਿਆਂ ਤੇ ਹੋਰ ਮਾਮਲਿਆਂ ਤਹਿਤ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ ਵੱਖ ਥਾਵਾਂ ਤੋਂ 12 ਮੁਜਰਿਮਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ ਜਿਨ੍ਹਾਂ 'ਚ ਇਕ ਔਰਤ ਵੀ ਸ਼ਾਮਿਲ ਹੈ | ਪੁਲਿਸ ਨੇ ਇਨ੍ਹਾਂ ਪਾਸੋਂ 301 ਗ੍ਰਾਮ ਹੈਰੋਇਨ, 347 ਨਸ਼ੀਲੀਆਂ ਗੋਲੀਆਂ, 52 ਬੋਤਲਾਂ ਨਜਾਇਜ਼ ਸ਼ਰਾਬ, 2 ਚੋਰੀਸ਼ੁਦਾ ਮੋਟਰਸਾਇਕਲ, ਮੋਬਾਇਲ ਫੋਨ ਆਦਿ ਵੀ ਬਰਾਮਦ ਕੀਤੇ ਗਏ ਹਨ | ਥਾਣਾ ਛਾਉਣੀ ਦੀ ਪੁਲਿਸ ਚੌਂਕੀ ਗਵਾਲਮੰਡੀ ਦੇ ਇੰਚਾਰਜ ਐੱਸ.ਆਈ. ਸੁਸ਼ੀਲ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੀਮ ਵਲੋਂ ਪੁਤਲੀਘਰ ਚੌਂਕ ਵਿਖੇ ਮੋਟਰਸਾਇਕਲ ਸਵਾਰ 2 ਤਸਕਰਾਂ ਪਾਸੋਂ 290 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਗਿ੍ਫਤਾਰ ਕੀਤੇ ਨੌਜਵਾਨਾਂ ਦੀ ਸ਼ਨਾਖਤ ਲਵਪ੍ਰੀਤ ਸਿੰਘ ਉਰਫ ਲਵ ਵਾਸੀ ਗੋਬਿੰਦਪੁਰਾ ਅਤੇ ਹਰਵਿੰੰਦਰ ਸਿੰਘ ਉਰਫ ਰਾਜੂ ਵਾਸੀ ਪਿੰਡ ਅਹਿਮਦਪੁਰ ਦੋਵੇਂ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ | ਇਸੇ ਤਰ੍ਹਾਂ ਪੁਲਿਸ ਚੌਂਕੀ ਗੁੰਮਟਾਲਾ ਦੇ ਇੰਚਾਰਜ਼ ਏ.ਐੱਸ.ਆਈ. ਸਤਪਾਲ ਸਿੰਘ 'ਤੇ ਆਧਾਰਿਤ ਟੀਮ ਵਲੋਂ 10 ਗ੍ਰਾਮ ਹੈਰੋਇਨ ਸਮੇਤ ਅੰਗਦ ਸਿੰਘ ਵਾਸੀ ਪਿੰਡ ਗੁੰਮਟਾਲਾ ਨੂੰ ਗਿ੍ਫਤਾਰ ਕੀਤਾ ਗਿਆ ਹੈ ਦੋਵੇਂ ਮਾਮਲੇ ਐੱਨ.ਡੀ.ਪੀ.ਐੱਸ.ਐਕਟ ਅਧੀਨ ਦਰਜ ਕਰ ਲਏ ਗਏ ਹਨ | ਥਾਣਾ ਗੇਟ ਹਕੀਮਾਂ ਦੀ ਪੁਲਿਸ ਵਲੋਂ ਸੰਤੋਖ ਸਿੰਘ ਵਾਸੀ ਪਿੰਡ ਚਾਟੀਵਿੰਡ ਤਰਨ ਤਾਰਨ ਰੋਡ ਪਾਸੋਂ 275 ਤੇ ਥਾਣਾ ਵੇਰਕਾ ਦੀ ਪੁਲਿਸ ਵਲੋਂ ਬਲਜੀਤ ਕੌਰ ਪਾਸੋਂ 72 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ | ਥਾਣਾ ਮੋਹਕਮਪੁਰਾ ਦੀ ਪੁਲਿਸ ਵਲੋਂ ਸਮਸ਼ੇਰ ਸਿੰਘ ਉਰਫ ਸ਼ੇਰਾ ਵਾਸੀ ਜੰਡਿਆਲਾ ਗੁਰੂ ਤੋਂ ਖੋਹ ਕੀਤਾ ਮੋਬਾਇਲ ਫੋਨ ਇਕ ਮੋਟਰਸਾਇਕਲ ਬਰਾਮਦ ਕੀਤਾ ਗਿਆ ਹੈ ਜਦੋਂ ਕਿ ਥਾਣਾ ਛੇਹਰਟਾ ਦੀ ਪੁਲਿਸ ਵਲੋਂ 1 ਮੋਟਰਰਸਾਇਕਲ ਸਮੇਤ 2 ਮੁਜ਼ਰਿਮ ਗਿ੍ਫਤਾਰ ਕੀਤੇ ਗਏ ਹਨ | ਥਾਣਾ ਸਦਰ ਅਤੇ ਬੀ. ਡਵੀਜ਼ਨ ਦੀ ਪੁਲਿਸ ਵਲੋਂ ਬਿਜਲੀ ਦੀ ਤਾਰ ਚੋਰੀ ਕਰਨ 'ਤੇ ਦੋ, ਥਾਣਾ ਵੱਲ੍ਹਾ ਦੀ ਪੁਲਿਸ ਵਲੋਂ 40 ਬੋਤਲਾਂ ਅਤੇ ਥਾਣਾ ਵੇਰਕਾ ਦੀ ਪੁਲਿਸ ਵਲੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਇਸ ਸਬੰਧੀ ਵੱਖਰੇ-ਵੱਖਰੇ ਮਾਮਲੇ ਦਰਜ ਕਰ ਲਏ ਗਏ ਹਨ |
ਅੰਮਿ੍ਤਸਰ, 25 ਮਈ (ਹਰਮਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਕੌਂਸਲਰ ਜਰਨੈਲ ਸਿੰਘ ਢੋਟ ਦੇ ਪਿਤਾ ਦੇ ਦਿਹਾਂਤ ਸਬੰਧੀ ਅੰਮਿ੍ਤਸਰ ਦੇ ਹਲਕਾ ਪੂਰਬੀ ਤੋਂ ਵਿਧਾਇਕ ਜੀਵਨਜੋਤ ਕੌਰ ਸ: ਢੋਟ ਨਾਲ ਅਫਸੋਸ ਕਰਨ ਲਈ ਉਨ੍ਹਾਂ ਤੇ ਗ੍ਰਹਿ ਵਿਖੇ ਪਹੁੰਚੇ | ਇਸ ਦੌਰਾਨ ਆਮ ਆਦਮੀ ...
ਅੰਮਿ੍ਤਸਰ, 25 ਮਈ (ਜੱਸ)-ਸ਼ੋ੍ਰਮਣੀ ਕਮੇਟੀ ਤੋਂ ਬੀਤੇ ਸਮੇਂ ਦੌਰਾਨ ਸੇਵਾ ਮੁਕਤ ਹੋ ਚੁੱਕੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਅੱਜ ਸਨਮਾਨਿਤ ਕੀਤਾ ਗਿਆ | ਇਨ੍ਹਾਂ ਸਾਬਕਾ ਸ਼ੋ੍ਰਮਣੀ ਕਮੇਟੀ ਅਧਿਕਾਰੀਆਂ ਤੇ ਮੁਲਾਜ਼ਮਾਂ ਵਿਚ ...
ਛੇਹਰਟਾ, 25 ਮਈ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਡਾ: ਜਸਬੀਰ ਸਿੰਘ ਸੰਧੂ ਵਲੋਂ ਆਪਣੇ ਹਲਕੇ ਦੇ ਅਧੀਨ ਆਉਂਦੇ ਇਤਿਹਾਸਕ ਨਗਰ ਗੁਰੂ ਕੀ ਵਡਾਲੀ ਦੇ ਵੱਖ-ਵੱਖ ਇਲਾਕਿਆਂ ਵਿਚ ਜੰਗੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਤਹਿਤ ਅੱਜ ਉਨ੍ਹਾਂ ...
ਵੇਰਕਾ, 25 ਮਈ (ਪਰਮਜੀਤ ਸਿੰਘ ਬੱਗਾ)-ਪੁਲਿਸ ਕਮਿਸ਼ਨਰ ਸ੍ਰੀ ਅਰੁਣਪਾਲ ਸਿੰਘ ਅਤੇ ਥਾਣਾ ਵੇਰਕਾ ਦੇ ਮੁਖੀ ਕਿਰਨਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਚੌਕੀ ਮੂਧਲ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਚੋਰੀ ਦੇ ਮੋਟਰਸਾਈਕਲ ਤੇ ਦੋ ਕਮਰਸ਼ੀਅਲ ...
ਅੰਮਿ੍ਤਸਰ, 25 ਮਈ (ਗਗਨਦੀਪ ਸ਼ਰਮਾ)-ਰੇਲਵੇ ਵਲੋਂ ਇੰਟਰਲਾਕਿੰਗ ਦਾ ਕੰਮ ਚੱਲਦੇ ਹੋਣ ਦੇ ਮੱਦੇਨਜ਼ਰ ਜੂਨ ਮਹੀਨੇ ਵਿਚ ਅੰਮਿ੍ਤਸਰ ਨਾਲ ਸਬੰਧਿਤ 16 ਰੇਲਗੱਡੀਆਂ ਰੱਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ 2 ਜੂਨ ਨੂੰ ਕਟਿਹਾਰ-ਅੰਮਿ੍ਤਸਰ, ...
ਅੰਮਿ੍ਤਸਰ, 25 ਮਈ (ਜੱਸ)-ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ 'ਚ ਤਬਦੀਲ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੂੰ ਗੰਭੀਰ ਯਤਨ ਕਰਨ ਤੇ ਸੰਜੀਦਾ ਹੋਣ ਦੀ ਅਪੀਲ ਕੀਤੀ ਹੈ | ...
ਅੰਮਿ੍ਤਸਰ, 25 ਮਈ (ਰੇਸ਼ਮ ਸਿੰਘ)-ਸੂਬਾ ਖੇਡ ਵਿਭਾਗ ਵਲੋਂ ਸਾਲ 2022-23 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ (ਡੇ ਸਕਾਲਰ) ਵਿਚ ਵੱਖ-ਵੱਖ ਖੇਡਾਂ ਦੇ ਖਿਡਾਰੀਆਂ ਅਤੇ ਖਿਡਾਰਨਾਂ ਨੂੰ ਦਾਖਲ ਕਰਨ ਲਈ 27 ਅਤੇ 28 ਮਈ ਨੂੰ ਚੋਣ ਟਰਾਇਲ ਸ਼ੁਰੂ ਕੀਤੇ ਜਾ ਰਹੇ ਹਨ | ਇਹ ਜਾਣਕਾਰੀ ...
ਅੰਮਿ੍ਤਸਰ, 25 ਮਈ (ਹਰਮਿੰਦਰ ਸਿੰਘ)-ਸਫ਼ਾਈ ਸੇਵਕਾਂ ਦੀ ਇਕ ਵਿਸ਼ੇਸ਼ ਬੈਠਕ ਸੈਨੇਟਰੀ ਇੰਸਪੈਕਟਰ ਰਾਕੇਸ਼ ਗਿੱਲ, ਸੈਨੇਟਰੀ ਸੁਪਰਵਾਈਜ਼ਰ ਲੱਕੀ ਭੱਟੀ ਅਤੇ ਸੁਪਰਵਾਈਜ਼ਰ ਸਮੀਰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਹਲਕਾ ਦੱਖਣੀ ਦੇ 12 ਵਾਰਡਾਂ ਦੇ ਸਫ਼ਾਈ ਸੇਵਕਾਂ ਨੇ ...
ਅੰਮਿ੍ਤਸਰ, 24 ਮਈ (ਹਰਮਿੰਦਰ ਸਿੰਘ)-ਬੀਤੇ ਦਿਨ ਰੇਲਵੇ ਸਟੇਸ਼ਨ ਨੇੜੇ ਇਕ ਨਿਰਮਾਣ ਅਧੀਨ ਹੋਟਲ ਦੇ ਜ਼ਮੀਨਦੋਜ਼ ਹਿੱਸੇ ਵਿਚ ਉਸ ਦੇ ਨਾਲ ਦੀ ਪੁਰਾਣੀ ਇਮਾਰਤ ਦੇ ਕੁਝ ਹਿੱਸੇ ਦੇ ਡਿੱਗਣ ਅਤੇ ਕੁਝ ਘਰਾਂ ਨੂੰ ਨੁਕਸਾਨ ਪਹੁੰਚਣ ਦੇ ਮਾਮਲੇ ਦੀ ਪੜਤਾਲ ਕਰ ਐੱਸ. ਡੀ. ਐੱਮ. ...
ਅੰਮਿ੍ਤਸਰ, 25 ਮਈ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਬਿ੍ਟੇਨ ਦੇ ਸਾਬਕਾ ਸੰਸਦ ਮੈਂਬਰ ਜੇਰੇਮੀ ਕੋਰਬਿਨ ਨਾਲ ਮੁਲਾਕਾਤ ਨੂੰ ਦੇਸ਼ ਵਿਰੋਧੀ ਮੁਹਿੰਮ ਕਰਾਰ ਦਿੰਦੇ ...
ਅੰਮਿ੍ਤਸਰ, 24 ਮਈ (ਹਰਮਿੰਦਰ ਸਿੰਘ)-ਪੁਰਾਣੇ ਸ਼ਹਿਰ ਦੀ ਚਾਰ ਦੀਵਾਰੀ ਅੰਦਰ ਬਾਜ਼ਾਰ ਆਹਲੂਵਾਲਾ ਵਿਖੇ ਸੀਤਾ ਰਾਮ ਗਲੀ 'ਚ ਅਣਅਧਿਕਾਰਤ ਤੌਰ 'ਤੇ ਬਣ ਰਹੀ ਇਕ ਇਮਾਰਤ ਨੂੰ ਸੀਲ ਕੀਤਾ ਗਿਆ | ਇਸ ਸਬੰਧੀ ਬਿਲਡਿੰਗ ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਉਕਤ ਬਿਲਡਿੰਗ ...
ਅੰਮਿ੍ਤਸਰ, 25 ਮਈ (ਸੁਰਿੰਦਰ ਕੋਛੜ)-ਕੌਮੀ ਯਾਦਗਾਰ ਜਲਿ੍ਹਆਂਵਾਲਾ ਬਾਗ਼ ਵਿਖੇ ਸੈਂਟਰਲ ਸਮਾਰਕ 'ਤੇ ਵਿਖਾਏ ਜਾਣ ਵਾਲੇ ਆਵਾਜ਼ ਤੇ ਰੌਸ਼ਨੀ ਸ਼ੋਅ 'ਚ ਮੁੜ ਤੋਂ ਸਥਾਨਕ ਨਾਗਰਿਕਾਂ ਅਤੇ ਸੈਲਾਨੀਆਂ ਦੀਆਂ ਰੌਣਕਾਂ ਜੁੜਨੀਆਂ ਸ਼ੁਰੂ ਹੋ ਗਈਆਂ ਹਨ | ਤਕਨੀਕੀ ਖ਼ਾਮੀਆਂ ...
ਅੰਮਿ੍ਤਸਰ, 25 ਮਈ (ਗਗਨਦੀਪ ਸ਼ਰਮਾ)-ਸਪਰਿੰਗ ਡੇਲ ਸੀਨੀਅਰ ਸਕੂਲ ਲਈ ਉਸ ਸਮੇਂ ਖ਼ੁਸ਼ੀ ਅਤੇ ਮਾਣ ਦਾ ਪਲ ਸੀ ਜਦ ਸਾਇੰਸ ਉਲੰਪਿਆਡ ਫਾਉਂਡੇਸ਼ਨ (ਐਸ. ਓ. ਐਫ.) ਵਲੋਂ ਲਗਾਤਾਰ 12ਵੀਂ ਵਾਰ ਸਕੂਲ ਦੇ ਪਿ੍ੰਸੀਪਲ ਰਾਜੀਵ ਕੁਮਾਰ ਸ਼ਰਮਾ ਨੂੰ ਪਿਛਲੇ ਕੁੱਝ ਸਾਲਾਂ ਦੌਰਾਨ ...
ਮਾਨਾਂਵਾਲਾ, 25 ਮਈ (ਗੁਰਦੀਪ ਸਿੰਘ ਨਾਗੀ)-ਬੱਚਿਆਂ ਵਿਚ ਅਲਰਜੀ ਦੇ ਕਈ ਲੱਛਣ ਹੋ ਸਕਦੇ ਹਨ, ਕਿਉਂਕਿ ਬੱਚਿਆਂ ਵਿਚ ਅਲਰਜੀ ਵੱਡਿਆਂ ਨਾਲੋਂ ਜ਼ਿਆਦਾ ਹੁੰਦੀ ਹੈ ਤੇ ਜੇਕਰ ਕਿਸੇ ਬੱਚੇ ਵਿਚ ਅਲਰਜੀ ਦੇ ਲੱਛਣ ਦਿਖਾਈ ਦੇਣ ਤਾਂ ਉਹ ਤੁਰੰਤ ਮਾਹਿਰ ਡਾਕਟਰ ਪਾਸੋਂ ਬੱਚਿਆਂ ...
ਅੰਮਿ੍ਤਸਰ, 25 ਮਈ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਪਬਲਿਕ ਸਕੂਲ, ਲਾਰੰਸ ਰੋਡ ਵਿਖੇ ਟ੍ਰੈਫਿਕ ਨਿਯਮਾ ਪ੍ਰਤੀ ਜਾਗਰੂਕਤਾ ਲਈ ਵਿਚਾਰ ਚਰਚਾ ਕਰਵਾਈ | ਇਸ ਮੌਕੇ ਏ. ਐਸ. ਆਈ. ਅਰਵਿੰਦਰ ਪਾਲ ਸਿੰਘ ਜੋ ਕਿ ਟ੍ਰੈਫਿਕ ਸਿੱਖਿਆ ਸੈੱਲ ਕਮਿਸ਼ਨਰ ਪੁਲਿਸ ਅੰਮਿ੍ਤਸਰ ਹਨ, ...
ਅੰਮਿ੍ਤਸਰ, 25 ਮਈ (ਰੇਸ਼ਮ ਸਿੰਘ)-ਇਥੇ ਰਿਜਨਲ ਟਰਾਂਸਪੋਰਟ ਦਫਤਰ ਖ਼ਿਲਾਫ਼ ਅਕਸਰ ਮਿਲਦੀਆਂ ਸ਼ਿਕਾਇਤਾਂ ਕਾਰਨ ਹੁੰਦੀ ਚਰਚਾ ਤਹਿਤ ਅੱਜ ਸਮਾਜ ਸੇਵਕ ਅਨੁਜ ਖੇਮਕਾ ਨੇ ਦੋਸ਼ ਲਾਇਆ ਕਿ ਇਥੇ ਆਟੋਮੈਟਿਡ ਟੈਸਟ ਟਰੈਕ ਦਾ ਇੰਚਾਰਜ਼ ਭਿ੍ਸ਼ਟਚਾਰ ਕਰ ਰਿਹਾ ਹੈ ਜਿਸ ਤਹਿਤ ...
ਵੇਰਕਾ, 25 ਮਈ (ਪਰਮਜੀਤ ਸਿੰਘ ਬੱਗਾ)- ਥਾਣਾ ਵੇਰਕਾ ਖੇਤਰ ਅਧੀਨ ਆਉਂਦੇ ਪਿੰਡ ਮੂਧਲ ਵਿਖੇ ਅੱਜ ਸ਼ਾਮ ਵੇਲੇ ਕੰਬਲ ਤੇ ਰਜਾਈਆਂ ਤਿਆਰ ਕਰਨ ਵਾਲੀ ਕੈਂਬਰਿਜ ਇੰਡਸਟਰੀ ਨਾਮਕ ਫੈਕਟਰੀ ਅੰਦਰ ਅਚਾਨਕ ਬਿਜਲੀ ਦੇ ਸ਼ਾਟ ਸਰਕਟ ਨਾਲ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ | ...
ਛੇਹਰਟਾ 25 ਮਈ (ਸੁਰਿੰਦਰ ਸਿੰਘ ਵਿਰਦੀ)-ਭਾਰਤੀਯ ਵਿਦਿਆ ਭਵਨ ਸੋਹਨ ਲਾਲ ਪਬਲਿਕ ਸਕੂਲ ਇਸਲਾਮਾਬਾਦ ਪੁਤਲੀਘਰ ਦੇ ਵਿਹੜੇ ਭਵਨਜ਼ ਕਲਾ ਕੇਂਦਰ ਵਲੋਂ 'ਜੀਵਨ ਕੇ ਰੰਗ ਸੁਰ- ਨਿ੍ਤਿਆ ਕੇ ਸੰਗ' ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਭਵੰਜ ਕਲਾ ਕੇਂਦਰ ਦੁਆਰਾ ਸਕੂਲ ਦੇ ...
ਮਾਨਾਂਵਾਲਾ, 25 ਮਈ (ਗੁਰਦੀਪ ਸਿੰਘ ਨਾਗੀ)-ਦਿੱਲੀ ਪਬਲਿਕ ਸਕੂਲ ਅੰਮਿ੍ਤਸਰ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਵਿਦਿਆਰਥੀਆਂ ਵਿਚ ਸਮਾਜਿਕ ਬਰਾਬਰਤਾ ਦੀ ਭਾਵਨਾ ਪ੍ਰਤੀ ਸੰਵੇਦਨਸ਼ੀਲਤਾ ਪੈਦਾ ਕਰਨ ਲਈ ਕੀਤੇ ਜਾਂਦੇ ਉਪਰਾਲਿਆਂ ਤਹਿਤ ਵਿਦਿਆਰਥੀਆਂ ...
ਅੰਮਿ੍ਤਸਰ, 25 ਮਈ (ਰਾਜੇਸ਼ ਕੁਮਾਰ ਸ਼ਰਮਾ)-ਜੀ. ਐਸ. ਟੀ. ਵਿਭਾਗ ਗੁਰੂਗ੍ਰਾਮ ਵਲੋਂ ਕਰੋੜਾਂ ਦੇ ਰਿਫੰਡ ਗੜਬੜੀ ਮਾਮਲੇ 'ਚ ਗਿ੍ਫਤਾਰ ਕੀਤੇ ਦੋ ਚਾਰਟਿਡ ਅਕਾਉਂਟੈਂਟ (ਸੀ. ਏ.) ਦੇ ਹੱਕ 'ਚ ਅੱਜ ਅੰਮਿ੍ਤਸਰ ਬ੍ਰਾਂਚ ਦੀ ਸੀ. ਏ. ਐਸੋਸੀਏਸ਼ਨ ਵਲੋਂ ਗੁਰਜੀਤ ਸਿੰਘ ਔਜਲਾ ਸੰਸਦ ...
ਅੰਮਿ੍ਤਸਰ, 25 ਮਈ (ਗਗਨਦੀਪ ਸ਼ਰਮਾ)-ਡੈਮੋਕ੍ਰੇਟਿਕ ਟੀਚਰ ਫ਼ਰੰਟ ਪੰਜਾਬ ਦੇ ਸੂਬਾਈ ਵਿੱਤ ਸਕੱਤਰ-ਕਮ-ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅਵਸਥੀ ਅਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੇ ਸੂਬਾਈ ਪ੍ਰਧਾਨ ਜਰਮਨਜੀਤ ਸਿੰਘ ਦੀ ਅਗਵਾਈ ਵਿਚ 8886 ਐਸ. ਐਸ. ਏ./ਰਮਸਾ ...
ਅੰਮਿ੍ਤਸਰ, 25 ਮਈ (ਗਗਨਦੀਪ ਸ਼ਰਮਾ)-ਆਮ ਆਦਮੀ ਪਾਰਟੀ ਜ਼ਿਲ੍ਹਾ ਅੰਮਿ੍ਤਸਰ ਸੰਗਠਨ ਦੀ ਅਹਿਮ ਮੀਟਿੰਗ ਪਾਰਟੀ ਦਫ਼ਤਰ ਵਿਖੇ ਹੋਈ, ਜਿਸ ਵਿਚ ਬੀਤੇ ਦਿਨ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਵਿਰੁਧ ਕੀਤੀ ਗਈ ਕਾਰਵਾਈ ਦੀ ਸ਼ਲਾਘਾ ਕੀਤੀ ਗਈ | ਜ਼ਿਲ੍ਹਾ ਲੋਕ ਸਭਾ ਇੰਚਾਰਜ ...
ਅੰਮਿ੍ਤਸਰ, 25 ਮਈ (ਹਰਮਿੰਦਰ ਸਿੰਘ)-ਵਾਰਡ ਨੰ: 60 ਦੇ ਕੌਂਸਲਰ ਅਤੇ ਓ. ਐਂਡ. ਐਮ. ਵਿਭਾਗ ਦੀ ਸਬ ਕਮੇਟੀ ਦੇ ਚੇਅਰਮੈਨ ਮਹੇਸ਼ ਖੰਨਾ ਵਲੋਂ ਅੱਜ ਅਚਾਨਕ ਨਗਰ ਨਿਗਮ ਦੀ ਆਟੋ ਵਰਕਸ਼ਾਪ ਦਾ ਦੌਰਾ ਕੀਤਾ ਅਤੇ ਆਟੋ ਵਰਕਸ਼ਾਪ ਦੇ ਇੰਚਾਰਜ਼ ਸੈਕਟਰੀ ਸੁਸ਼ਾਂਤ ਭਾਟੀਆ ਕੋਲੋਂ ...
ਅੰਮਿ੍ਤਸਰ, 25 ਮਈ (ਰੇਸ਼ਮ ਸਿੰਘ)-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਵੇਂ ਹਸਪਤਾਲਾਂ ਤੋਂ ਬਾਇਓ ਮੈਡੀਕਲ ਵੇਸਟ ਇਕੱਠਾ ਕਰਨ ਦਾ ਪ੍ਰਬੰਧ ਹੈ, ਉਸੇ ਤਰਜ਼ 'ਤੇ ਘਰਾਂ ਤੋਂ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਨ ...
ਸੁਲਤਾਨਵਿੰਡ, 25 ਮਈ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਲਿੰਕ ਰੋਡ ਸਥਿਤ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਵਿਖੇ ਮੈਂਬਰ ਇੰਚਾਰਜ ਰਜਿੰਦਰ ਸਿੰਘ ਮਰਵਾਹਾ, ਹਰਪ੍ਰੀਤ ਸਿੰਘ ਕੋਹਲੀ, ਇੰਜੀਨੀਅਰ ਨਵਦੀਪ ਸਿੰਘ ਵਲੋਂ ਅਜੋਕੇ ...
ਅੰਮਿ੍ਤਸਰ, 25 ਮਈ (ਜਸਵੰਤ ਸਿੰਘ ਜੱਸ)-ਅੰਮਿ੍ਤਸਰ ਵਿਕਾਸ ਮੰਚ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮਿ੍ਤਸਰ ਨੂੰ ਨਜ਼ਰਅੰਦਾਜ਼ ਕਰਕੇ, ਮੋਹਾਲੀ ਹਵਾਈ ਅੱਡੇ ਤੋਂ ਕੈਨੇਡਾ, ਅਮਰੀਕਾ, ...
ਅੰਮਿ੍ਤਸਰ, 25 ਮਈ (ਜਸਵੰਤ ਸਿੰਘ ਜੱਸ)-ਪੰਜਾਬੀ ਰੰਗਮੰਚ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਲੋਕ ਪੱਖੀ ਮਹਾਨ ਨਾਟਕਕਾਰ ਸਵਰਗੀ ਭਾਅ ਜੀ ਗੁਰਸ਼ਰਨ ਸਿੰਘ ਦੇ ਪਰਿਵਾਰਕ ਮੈਂਬਰਾਂ, ਰੰਗਕਰਮੀਆਂ, ਬੁੱਧੀਜੀਵੀਆਂ ਤੇ ਲੇਖਕਾਂ ਨੇ ਭਗਵੰਤ ਮਾਨ ਸਰਕਾਰ ਤੇ ਜ਼ਿਲ੍ਹਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX