ਤਰਨ ਤਾਰਨ, 25 ਮਈ (ਹਰਿੰਦਰ ਸਿੰਘ) - ਜ਼ਿਲ੍ਹੇ ਦੇੇ ਕਿਸਾਨਾਂ ਨੂੰ ਇਸ ਸਾਉਣੀ ਸੀਜ਼ਨ ਵਿਚ ਝੋਨੇ ਦੀ ਬਿਜਾਈ ਡੀ.ਐੱਸ.ਆਰ. (ਡਾਇਰੈਕਟ ਸੀਡਿੰਗ ਆਫ਼ ਰਾਈਸ) ਤਕਨੀਕ ਨਾਲ ਕਰਨ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਵਿੱਤੀ ਸਹਾਇਤਾ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਖੇਤੀਬਾੜੀ ਵਿਭਾਗ ਵਲੋਂ ਆਨਲਾਈਨ ਪੋਰਟਲ ਦੇ ਮਾਧਿਅਮ ਨਾਲ ਡੀ.ਬੀ. ਟੀ. ਰਾਹੀਂ ਸਿੱਧੀ ਖਾਤਿਆਂ ਵਿਚ ਭੇਜੀ ਜਾਵੇਗੀ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਇਸ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਲਈ ਇਹ ਫੈਸਲਾ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਡੀ.ਐਸ.ਆਰ. ਤਕਨੀਕ ਅਧੀਨ ਰਕਬੇ ਦੀ ਤਸਦੀਕ ਰਿਮੋਟ ਸੈਂਸਿੰਗ ਰਾਹੀਂ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਤੇ ਸਰਕਾਰ ਵਲੋਂ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਸਬੰਧੀ ਜਾਗਰੂਕਤਾ ਫੈਲਾਉਣ ਦੀਆਂ ਹਦਾਇਤ ਕਰਦਿਆਂ ਕਿਹਾ ਕਿ ਮਾਹਰਾਂ ਮੁਤਾਬਕ ਇਸ ਤਕਨੀਕ ਜ਼ਰੀਏ ਝੋਨੇ ਦੀ ਬਿਜਾਈ ਕਰਨ ਨਾਲ 20 ਫੀਸਦੀ ਜ਼ਮੀਨੀ ਪਾਣੀ ਦੀ ਬੱਚਤ ਹੁੰਦੀ ਹੈ | ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿਚ ਜਾਗਰੂਕਤਾ ਕੈਂਪਾਂ, ਪ੍ਰਦਰਸ਼ਨੀਆਂ, ਸਕੂਲੀ ਬੱਚਿਆਂ ਅਤੇ ਧਾਰਮਿਕ ਸਥਾਨਾਂ ਜ਼ਰੀਏ ਅਨਾਊਾਸਮੈਂਟ ਰਾਹੀਂ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ. ਤਕਨੀਕ) ਅਤੇ ਮਾਲੀ ਮਦਦ ਸਬੰਧੀ ਕਿਸਾਨਾਂ ਵਿਚ ਜਾਗਰੂਕਤਾ ਪੈਦਾ ਕੀਤੀ ਜਾਵੇ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਇਸ ਵੱਡਮੁੱਲੇ ਖਜ਼ਾਨੇ ਦੀ ਸੰਭਾਲ ਕੀਤੀ ਜਾ ਸਕੇ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਡੀ.ਐੱਸ.ਆਰ. ਤਕਨੀਕ ਰਾਹੀਂ ਝੋਨੇ ਦੀ ਬਿਜਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਸਾਂਝੇ ਯਤਨਾਂ ਦੀ ਲੋੜ ਹੈ | ਉਨ੍ਹਾਂ ਪੰਚਾਇਤ ਅਫਸਰਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪੰਚਾਇਤ ਦੀਆਂ ਜ਼ਮੀਨਾਂ ਨੂੰ ਚਕੌਤੇ 'ਤੇ ਦੇਣ ਮੌਕੇ ਜ਼ਮੀਨਾਂ ਨੂੰ ਠੇਕੇ 'ਤੇ ਲੈਣ ਵਾਲੇ ਚਕੌਤੇਦਾਰਾਂ ਨੂੰ ਝੋਨੇ ਦੀ ਬਿਜਾਈ ਡੀ.ਐੱਸ.ਆਰ. ਪ੍ਰਣਾਲੀ ਨਾਲ ਕਰਨ ਦੀ ਹਦਾਇਤ ਕੀਤੀ ਜਾਵੇ |
ਮੀਆਂਵਿੰਡ, 25 ਮਈ (ਸਾਜਨ) - ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਉੱਪਲ ਵਿਖੇ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਬਣਨ ਵਾਲੀਆਂ ਗਲੀਆਂ-ਨਾਲੀਆਂ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕੇ ਦੇ ਜਿਹੜੇ ਵੀ ਪਿੰਡ ਵਿਚ ਗਲੀਆਂ-ਨਾਲੀਆਂ ਜਾਂ ...
ਤਰਨ ਤਾਰਨ, 25 ਮਈ (ਹਰਿੰਦਰ ਸਿੰਘ) - ਪਿਛਲੇ ਕਈ ਦਿਨਾਂ ਤੋਂ ਵਿਵਾਦਾਂ ਵਿਚ ਚੱਲ ਰਹੇ ਤਰਨ ਤਾਰਨ ਦੇ ਸਰਵਿਸ ਕਲੱਬ ਦੇ ਸੰਬੰਧ ਵਿਚ ਆਖਿਰ ਨਗਰ ਕੌਂਸਲ ਦੇ ਪ੍ਰਬੰਧਕ ਅਤੇ ਐੱਸ.ਡੀ.ਐੱਮ. ਰਜਨੀਸ਼ ਅਰੋੜਾ ਵਲੋਂ ਫੈਸਲਾ ਲੈਂਦਿਆਂ ਕਲੱਬ ਨੂੰ ਸੀਲ ਕਰਨ ਦਾ ਹੁਕਮ ਕੀਤਾ ਹੈ | ਇਸ ...
ਤਰਨ ਤਾਰਨ, 25 ਮਈ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਚੋਰੀ ਦੇ ਗੈਸ ਸਿਲੰਡਰ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਵੈਰੋਂਵਾਲ ਦੇ ...
ਤਰਨ ਤਾਰਨ, 25 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਰੰਜਿਸ਼ ਤਹਿਤ ਇਕ ਵਿਅਕਤੀ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਉਸ ਉਪਰ ਫਾਇਰ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਤੋਂ ਇਲਾਵਾ 6-7 ਅਣਪਛਾਤੇ ਵਿਅਕਤੀਆਂ ਖਿਲਾਫ਼ ...
ਪੱਟੀ, 25 ਮਈ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ) - ਜਨਤਕ ਜਥੇਬੰਦੀਆਂ ਦੇ ਆਗੂ ਧਰਮ ਸਿੰਘ ਪੱਟੀ, ਬਾਜ ਸਿੰਘ ਬਾਹਮਣੀ ਵਾਲਾ, ਜੱਗਾ ਸਿੰਘ ਪੱਟੀ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸ਼ਾਸ਼ਨ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਚਿਰਾਂ ਤੋਂ ਲਮਕਦੀਆਂ ਆ ...
ਫਤਿਆਬਾਦ, 25 ਮਈ (ਹਰਵਿੰਦਰ ਸਿੰਘ ਧੂੰਦਾ) - ਲੰਮਾ ਸਮਾਂ ਪੰਜਾਬ ਤੇ ਰਾਜ ਕਰਨ ਵਾਲੀਆਂ ਰਵਾਇਤੀ ਪਾਰਟੀਆਂ ਨੇ ਵਿਰੋਧੀਆਂ ਦੇ ਰੌਲਾ ਪਾਉਣ ਦੇ ਬਾਵਜੂਦ ਵੀ ਆਪਣੇ ਮੰਤਰੀਆਂ ਦੀ ਪੁਸ਼ਤ ਪਨਾਹੀ ਕੀਤੀ ਕਿਉਂ ਕਿ ਮੰਤਰੀਆਂ ਦੇ ਭਿ੍ਸਟਚਾਰ ਕਰਕੇ ਮੁੱਖ ਮੰਤਰੀ ਦੇ ਵੀ ਵਾਰੇ ...
ਤਰਨ ਤਾਰਨ, 25 ਮਈ (ਹਰਿੰਦਰ ਸਿੰਘ) - ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਫਰਜੀ ਵੱਟਸਐਪ ਨੰਬਰਾਂ ਉਪਰ ਡਿਪਟੀ ਕਮਿਸ਼ਨਰ ਤਰਨਤਾਰਨ ਦੀ ਫੋਟੋ ਲਗਾ ਕੇ ਲੋਕਾਂ ਅਤੇ ਡਿਪਟੀ ਕਮਿਸ਼ਨਰ ਸਟਾਫ਼ ਤਰਨਤਾਰਨ ਨੂੰ ਵੱਖ-ਵੱਖ ਮੈਸੇਜ ਭੇਜਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ...
ਤਰਨ ਤਾਰਨ, 25 ਮਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਪਰਿਵਾਰ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਤਿੰਨ ਔਰਤਾਂ ਸਮੇਤ 5 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਚੋਹਲਾ ਸਾਹਿਬ ...
ਤਰਨ ਤਾਰਨ, 25 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਪੁਲਿ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫ਼ਰਾਰ ਹੈ | ਥਾਣਾ ਸਦਰ ਪੱਟੀ ਦੇ ...
ਝਬਾਲ, 25 ਮਈ (ਸੁਖਦੇਵ ਸਿੰਘ) - ਝਬਾਲ ਖੇਤਰ ਦੇ ਵੱਖ-ਵੱਖ ਸਕੂਲਾਂ ਦੇ ਬਾਹਰ ਬੁਲਟ ਮੋਟਰਸਾਈਕਲ ਦੇ ਪਟਾਕੇ ਬਜਾਉਣ ਵਾਲੇ ਵਿਦਿਆਰਥੀਆਂ ਦੇ ਟ੍ਰੈਫਿਕ ਪੁਲਿਸ ਦੇ ਮੁਲਾਜ਼ਮਾਂ ਨੇ ਚਲਾਨ ਕੱਟੇ | ਇਸ ਸੰਬੰਧੀ ਝਬਾਲ ਦੇ ਥਾਣਾ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ...
ਤਰਨ ਤਾਰਨ, 25 ਮਈ (ਪਰਮਜੀਤ ਜੋਸ਼ੀ) - ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਲੋਂ ਘਰ ਚੋਂ ਸਮਾਨ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਦਿੱਤੀ ਹੈ | ਥਾਣਾ ਸਿਟੀ ਤਰਨ ਤਾਰਨ ਵਿਖੇ ਜਸਬੀਰ ਸਿੰਘ ਪੁੱਤਰ ਸੁਖਦੇਵ ਸਿੰਘ ...
ਖੇਮਕਰਨ, 25 ਮਈ (ਰਾਕੇਸ਼ ਕੁਮਾਰ ਬਿੱਲਾ) - ਪੰਜਾਬ 'ਚ ਇਸ ਸਮੇਂ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਦਾ ਮੁੱਦਾ ਬੜਾ ਅਹਿਮ ਬਣਿਆ ਹੋਇਆ ਹੈ | ਲਗਾਤਾਰ ਵਧ ਰਹੇ ਪ੍ਰਦੂਸ਼ਣ ਕਾਰਨ ਸਰਕਾਰਾਂ ਵੀ ਇਸ 'ਤੇ ਸਖਤ ਹੁੰਦੀਆਂ ਜਾ ਰਹੀਆਂ ਹਨ ਤੇ ਹਰ ਵਾਰ ਨਾੜ ਸਾੜਨ ਦੇ ਦੋਸ਼ਾਂ 'ਚ ...
ਤਰਨ ਤਾਰਨ, 25 ਮਈ (ਹਰਿੰਦਰ ਸਿੰਘ) - ਕੇਂਦਰੀ ਜੇਲ੍ਹ ਗੋਇੰਦਵਾਲ ਵਿਚ ਬੰਦ 6 ਹਵਾਲਾਤੀਆਂ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ਪਾਸੋਂ 6 ਮੋਬਾਈਲ ਫੋਨ ਅਤੇ 5 ਸਿੰਮਾਂ ਬਰਾਮਦ ਹੋਣ ਦੇ ਮਾਮਲੇ ਵਿਚ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਹਵਾਲਾਤੀਆਂ ਖਿਲਾਫ਼ ਕੇਸ ਦਰਜ ਕਰਕੇ ...
ਭਿੱਖੀਵਿੰਡ, 25 ਮਈ (ਬੌਬੀ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸ਼ਹੀਦ ਭਾਈ ਤਾਰੂ ਸਿੰਘ ਪੂਹਲਾ ਜ਼ੋਨ ਭਿੱਖੀਵਿੰਡ ਦੀ ਕੋਰ ਕਮੇਟੀ ਦੀ ਮੀਟਿੰਗ ਮਾਨ ਸਿੰਘ ਮਾੜੀਮੇਘਾ ਤੇ ਪੂਰਨ ਸਿੰਘ ਮੱਦਰ ਦੀ ਪ੍ਰਧਾਨਗੀ ਹੇਠ ਪਹੂਵਿੰਡ ਵਿਖੇ ਹੋਈ ਜਿਸ ਵਿਚ ਜੋਨ ਪ੍ਰਧਾਨ ...
ਸਰਾਏ ਅਮਾਨਤ ਖਾਂ, 25 ਮਈ (ਨਰਿੰਦਰ ਸਿੰਘ ਦੋਦੇ) - ਬਲਾਕ ਗੰਡੀਵਿੰਡ ਅਧੀਨ ਆਉਂਦੇ ਪਿੰਡ ਕਸੇਲ ਵਿਖੇ ਪਿਛਲੇ ਲੰਮੇਂ ਸਮੇਂ ਤੋਂ ਜਲ ਸਪਲਾਈ ਵਿਭਾਗ ਵਲੋਂ ਬਣਾਈ ਗਈ ਪਾਣੀ ਵਾਲੀ ਟੈਂਕੀ ਦਾ ਬੋਰ ਖ਼ਰਾਬ ਹੋਣ ਕਾਰਨ ਪਿੰਡ ਵਾਸੀਆਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਲਈ ਬਹੁਤ ...
ਤਰਨ ਤਾਰਨ, 25 ਮਈ (ਵਿਕਾਸ ਮਰਵਾਹਾ) - ਤਰਨ ਤਾਰਨ ਦੇ ਵਿਧਾਇਕ ਡਾਕਟਰ ਕਸਮੀਰ ਸੋਹਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ਅਤੇ ਹੋਰ ਸਰਕਾਰੀ ਜਾਇਦਾਦਾਂ ਤੇ ਨਜਾਇਜ਼ ਕਬਜੇ ਛਡਾਉਣ ਲਈ ਦਿ੍ੜ ਸੰਕਲਪ ਹੈ ਅਤੇ ਇਸ ਸਬੰਧੀ ਸਮਾਂਬੱਧ ਯੋਜਨਾ ਤਹਿਤ ਕਾਰਵਾਈ ...
ਤਰਨ ਤਾਰਨ, 25 ਮਈ (ਪਰਮਜੀਤ ਜੋਸ਼ੀ) - ਕਰੋਸ ਕੰਟਰੀ ਇਮੀਗ੍ਰੇਸ਼ਨ ਤਰਨ ਤਾਰਨ ਦੀ ਟੀਮ ਵਲੋਂ ਹੁਸਨਪ੍ਰੀਤ ਸਿੰਘ ਵਾਸੀ ਛਹਿਰਟਾ ਅਤੇ ਰਮਣੀਕ ਕੌਰ ਵਾਸੀ ਰਤੀਆ (ਹਰਿਆਣਾ) ਨੂੰ ਸਹੀ ਤਰੀਕੇ ਨਾਲ ਫਾਈਲਾ ਤਿਆਰ ਕਰਕੇ ਕੈਨੇਡੀਅਨ ਇਮੀਗ੍ਰੇਸ਼ਨ ਤੋਂ ਸਟੱਡੀ ਵੀਜੇ ਹਾਸਲ ...
ਤਰਨ ਤਾਰਨ, 25 ਮਈ (ਹਰਿੰਦਰ ਸਿੰਘ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪਨੂੰ ਤੇ ਜ: ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਪਹਿਲੇ ਹਰੇ ਇਨਕਲਾਬ ਰਾਹੀਂ ਪੰਜਾਬ ਵਿਚ ਕਾਰਪੋਰੇਟ ਪੱਖੀ ਰਸਾਇਣਕ ਖੇਤੀ ਮਾਡਲ ਲਾਗੂ ਕਰਦਿਆਂ ...
ਤਰਨ ਤਾਰਨ, 25 ਮਈ (ਹਰਿੰਦਰ ਸਿੰਘ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਪ੍ਰਧਾਨ ਗੁਰਬਾਜ਼ ਸਿੰਘ ਸਿੱਧਵਾਂ ਹਰਦੀਪ ਸਿੰਘ ਜੋੜਾਂ ਅਤੇ ਦਿਲਬਾਗ ਸਿੰਘ ਸਭਰਾਂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੂੰ ...
ਖਾਲੜਾ, 25 ਮਈ (ਜੱਜਪਾਲ ਸਿੰਘ ਜੱਜ) - ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ, ਜ਼ਿਲ੍ਹਾ ਸਿਹਤ ਅਫ਼ਸਰ ਡਾਕਟਰ ਸੁਖਬੀਰ ਕੌਰ ਦੇ ਦਿਸ਼ਾ ਨਿਰਦੇਸ਼ਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸੁਧੀਰ ਅਰੋੜਾ ਦੀ ਰਹਿਨੁਮਾਈ ਹੇਠ ਬਲਾਕ ਸੁਰਸਿੰਘ ਅਧੀਨ ਆਉਂਦੇ ਸੈਕਟਰ ਮਾੜੀਮੇਘਾ ...
ਖਡੂਰ ਸਾਹਿਬ, 25 ਮਈ (ਰਸ਼ਪਾਲ ਸਿੰਘ ਕੁਲਾਰ) - ਡਿਊਟੀ ਪ੍ਰਤੀ ਵਚਨਬੱਧ ਅਤੇ ਇਮਾਨਦਾਰ ਸ਼ਖਸੀਅਤ ਡਾ. ਕਸ਼ਮੀਰ ਸਿੰਘ ਸੋਹਲ ਵਿਧਾਇਕ ਹਲਕਾ ਤਰਨ ਤਾਰਨ ਨੂੰ ਮੰਤਰੀ ਬਣਾਉਣ ਦੀ ਮੰਗ ਨੇ ਜੋਰ ਫ਼ੜ ਲਿਆ ਹੈ | ਇਸ ਮੌਕੇ ਸੁਖਦੇਵ ਸਿੰਘ ਜੋਸਨ ਬੋਦਲ ਕੀੜੀ ਉਘੇ ਸਮਾਜ ਸੇਵੀ, ...
ਹਰੀਕੇ ਪੱਤਣ, 25 ਮਈ (ਸੰਜੀਵ ਕੁੰਦਰਾ) - ਪੰਜਾਬ ਰਾਜ ਪਾਵਰ ਕਾਰਪੋਰੇਸਨ ਸਬ ਡਵੀਜਨ ਹਰੀਕੇ ਵਿਖੇ ਨਵੇਂ ਆਏ ਐੱਸ.ਡੀ.ਓ. ਰਾਜਬੀਰ ਸਿੰਘ ਢਿੱਲੋਂ ਨੇ ਅਹੁਦਾ ਸੰਭਾਲ ਲਿਆ | ਇਸ ਮੌਕੇ ਸਬ ਡਵੀਜਨ ਹਰੀਕੇ ਦੇ ਸਮੂਹ ਸਟਾਫ਼ ਨੇ ਐੱਸ.ਡੀ.ਓ. ਰਾਜਬੀਰ ਨੂੰ ਜੀ ਆਇਆਂ ਕਿਹਾ ਤੇ ...
ਤਰਨ ਤਾਰਨ, 25 ਮਈ (ਹਰਿੰਦਰ ਸਿੰਘ) - ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਤਰਨ ਤਾਰਨ ਵਿਖੇ ਗੁਰਦੀਪ ਸਿੰਘ ਖੱਬੇ ਰਾਜਪੂਤਾਂ ਦੇ ਗ੍ਰਹਿ ਵਿਖੇ ਪਹੁੰਚੇ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...
ਤਰਨ ਤਾਰਨ, 25 ਮਈ (ਵਿਕਾਸ ਮਰਵਾਹਾ) - ਸੀ.ਪੀ.ਆਈ.(ਐੱਮ.ਐੱਲ.) ਲਿਬਰੇਸ਼ਨ ਦੇ ਕਾਰਜਕਾਰੀ ਜ਼ਿਲ੍ਹਾ ਸਕੱਤਰ ਕਾਮਰੇਡ ਦਲਵਿੰਦਰ ਸਿੰਘ ਪੰਨੂੰ ਨੇ ਕਿਹਾ ਕਿ ਖੱਬੀਆਂ ਪਾਰਟੀਆਂ ਵਲੋਂ ਸਾਂਝੇ ਰੂਪ ਵਿਚ ਇਕ ਫੈਸਲੇ ਰਾਹੀਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਫਿਰਕੂ, ਮਹਿੰਗਾਈ, ...
ਪੱਟੀ , 25 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਸ਼ਹੀਦ ਸਾਡੀ ਕੌਮ ਦਾ ਸਰਮਾਇਆ ਹਨ, ਅਸੀਂ ਇਨ੍ਹਾਂ ਦੀਆਂ ਸ਼ਹਾਦਤਾਂ ਦੀ ਬਦੌਲਤ ਹੀ ਅੱਜ ਆਜ਼ਾਦ ਹਵਾ ਵਿਚ ਸਾਹ ਲੈ ਰਹੇ ਹਾਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਹੀਦ ਕਰਤਾਰ ਸਿੰਘ ਸਰਾਭਾ ...
ਗੋਇੰਦਵਾਲ ਸਾਹਿਬ, 25 ਮਈ (ਸਕੱਤਰ ਸਿੰਘ ਅਟਵਾਲ) - ਬਾਵਾ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਹਰਿੰਦਰ ਸਿੰਘ ਟੋਨਾ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ ਜਿਨ੍ਹਾਂ ਦਾ ਅੰਤਿਮ ਸੰਸਕਾਰ ਸ੍ਰੀ ਗੋਇੰਦਵਾਲ ਸਾਹਿਬ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ | ...
ਤਰਨ ਤਾਰਨ, 25 ਮਈ (ਹਰਿੰਦਰ ਸਿੰਘ) - ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਦੇ ਸਬੰਧ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਭਾਰਤ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਕੇਂਦਰ ਪ੍ਰਯੋਜਿਤ ਸਕੀਮਾਂ ਦੇ ਲਾਭਪਾਤਰੀਆਂ ਨਾਲ 31 ਮਈ ਨੂੰ ਵੀਡੀਓ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX