ਤਾਜਾ ਖ਼ਬਰਾਂ


ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ, ਲਿਆ ਵੱਡਾ ਫ਼ੈਸਲਾ
. . .  10 minutes ago
ਚੰਡੀਗੜ੍ਹ, 10 ਅਗਸਤ (ਲਲਿਤਾ)-ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲਿਆ ਹੈ। ਫ਼ੈਸਲਾ ਲੈਂਦੇ ਹੋਏ ਉਨ੍ਹਾਂ ਨੇ ਪਸ਼ੂਆਂ ਦੀ ਇਸ ਬਿਮਾਰੀ ਲਈ ਐਡਵਾਇਜ਼ਰੀ ਜਾਰੀ ਕੀਤੀ...
ਮਨੀਸ਼ ਸਿਸੋਦੀਆ ਨੇ ਲਿਖਿਆ ਉੱਪ ਰਾਜਪਾਲ ਨੂੰ ਪੱਤਰ,ਦਿੱਲੀ ਨਗਰ ਨਿਗਮ 'ਚ ਹੋਏ ਘਪਲੇ ਦੀ ਜਾਂਚ ਦੀ ਕੀਤੀ ਮੰਗ
. . .  41 minutes ago
ਨਵੀਂ ਦਿੱਲੀ, 10 ਅਗਸਤ-ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਨਗਰ ਨਿਗਮ 'ਚ 6000 ਕਰੋੜ ਦੇ ਘੁਟਾਲੇ ਦਾ ਦੋਸ਼ ਲਗਾਉਂਦੇ ਹੋਏ ਸੀ.ਬੀ.ਆਈ.ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਸੰਬੰਧੀ ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਪੱਤਰ ਲਿਖਿਆ ਹੈ।
ਜਗਮੀਤ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਉੱਠੀ ਮੰਗ, ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਬਲਕਾਰ ਬਰਾੜ ਨੂੰ ਸੌਂਪਿਆ ਮੰਗ ਪੱਤਰ
. . .  48 minutes ago
ਬਠਿੰਡਾ, 10 ਅਗਸਤ-ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ 'ਤੇ ਚੁੱਕੇ ਜਾ ਰਹੇ ਸਵਾਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਹਲਕਾ ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਇਕ ਸੁਰ 'ਚ ਜਗਮੀਤ ਸਿੰਘ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਮੰਗ...
13 ਅਗਸਤ ਨੂੰ ਪੰਜਾਬ ਦੇ ਹਰ ਜ਼ਿਲ੍ਹੇ 'ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੈਮੋਰੰਡਮ- ਐਡਵੋਕੇਟ ਧਾਮੀ
. . .  about 1 hour ago
ਅੰਮ੍ਰਿਤਸਰ, 10 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਬੰਧ 'ਚ 13 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਿਆਂ...
ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 1 hour ago
ਸੁਲਤਾਨਪੁਰ ਲੋਧੀ, 10 ਅਗਸਤ (ਲਾਡੀ, ਹੈਪੀ,ਥਿੰਦ)-ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਮੋਗਾ 'ਚ ਭੈਣ ਨਾਲ ਰੱਖੜੀ ਬੰਨ੍ਹਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
. . .  about 1 hour ago
ਮੋਗਾ, 10 ਅਗਸਤ (ਗੁਰਦੇਵ ਭਾਮ)-ਸਥਾਨਕ ਦੱਤ ਰੋਡ 'ਤੇ ਬੁੱਧਵਾਰ ਨੂੰ ਸਵੇਰੇ ਆਪਣੀ ਭੈਣ ਦੇ ਨਾਲ ਪਿੰਡ ਮੇਹਣਾ ਸਥਿਤ ਮਾਸੀ ਦੇ ਘਰ ਰੱਖੜੀ ਬੰਨ੍ਹਣ ਜਾ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸਿਵਲ ਹਸਪਤਾਲ 'ਚ ਮੌਜੂਦ...
ਰਜਿਸਟਰੀਆਂ ਲਈ ਐੱਨ.ਓ.ਸੀ. ਦਾ ਮਾਮਲਾ, ਪੰਜਾਬ ਭਵਨ 'ਚ ਹੋਈ ਅਹਿਮ ਮੀਟਿੰਗ
. . .  about 2 hours ago
ਚੰਡੀਗੜ੍ਹ, 10 ਅਗਸਤ (ਲਲਿਤਾ)-ਰਜਿਸਟਰੀਆਂ ਲਈ ਐੱਨ.ਓ.ਸੀ. ਦੇ ਮਾਮਲੇ 'ਚ ਉੱਚ ਪੱਧਰੀ ਮੀਟਿੰਗ ਹੋਈ। ਇਹ ਮੀਟਿੰਗ ਪੰਜਾਬ ਭਵਨ 'ਚ ਹੋਈ। ਇਸ ਮੀਟਿੰਗ 'ਚ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਇੰਦਰਬੀਰ ਸਿੰਘ ਨਿੱਝਰ ਸ਼ਾਮਿਲ ਸਨ। ਇਸ ਸੰਬੰਧੀ...
ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਪਿਆ ਦਿਲ ਦਾ ਦੌਰਾ, ਕਰਵਾਇਆ ਹਸਪਤਾਲ 'ਚ ਦਾਖ਼ਲ
. . .  about 2 hours ago
ਮੁੰਬਈ, 10 ਅਗਸਤ-ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਬਾਰੇ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਰਾਜੂ ਸ਼੍ਰੀਵਾਸਤਵ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ...
ਲਾਰੈਂਸ ਬਿਸ਼ਨੋਈ ਤੋਂ ਬਾਅਦ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ 'ਚ ਪੇਸ਼, 6 ਦਿਨਾਂ ਦਾ ਮਿਲਿਆ ਪੁਲਿਸ ਰਿਮਾਂਡ
. . .  about 2 hours ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)-ਲਾਰੈਂਸ ਬਿਸ਼ਨੋਈ ਤੋਂ ਬਾਅਦ ਅੰਮ੍ਰਿਤਸਰ ਤੋਂ ਟਰਾਂਜ਼ਿਟ ਰਿਮਾਂਡ 'ਤੇ ਲਿਆਂਦੇ ਗਏ ਜੱਗੂ ਭਗਵਾਨਪੁਰੀਆ ਨੂੰ ਅੱਜ ਮੋਗਾ ਪੁਲਿਸ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ...
ਚਾਰ ਜ਼ਿਲ੍ਹਿਆਂ ਦੇ ਆਪਸੀ ਸੁਮੇਲ ਦਾ ਲੁਧਿਆਣਾ-ਪਟਿਆਲਾ ਬਾਈਪਾਸ ਜਲਦ ਬਣੇਗਾ-ਵਿਧਾਇਕ ਗਿਆਸਪੁਰਾ
. . .  about 2 hours ago
ਮਲੌਦ/ਲੁਧਿਆਣਾ, 10 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੰਬੇ ਸਮੇਂ ਤੋਂ ਚਾਰ ਜ਼ਿਲ੍ਹਿਆਂ ਲੁਧਿਆਣਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਤੇ ਮਲੇਰਕੋਟਲਾ ਦੇ ਲੋਕਾਂ ਲਈ ਅਤੇ ਇਲਾਕੇ ਭਰ ਦੀ ਆਮ ਜਨਤਾ ਲਈ ਪਟਿਆਲਾ-ਲੁਧਿਆਣਾ ਬਾਈਪਾਸ ਦੀ ਚਿਰਕੋਣੀ ਮੰਗ...
ਨਿਤਿਸ਼ ਕੁਮਾਰ ਨੇ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  about 2 hours ago
ਪਟਨਾ, 10 ਅਗਸਤ - ਐਨ.ਡੀ.ਏ. ਨਾਲੋ ਗੱਠਜੋੜ ਤੋੜਨ ਵਾਲੇ ਨਿਤਿਸ਼ ਕੁਮਾਰ ਨੇ ਤੇਜੱਸਵੀ ਯਾਦਵ ਦੀ ਆਰ.ਜੇ.ਡੀ. ਅਤੇ ਹੋਰ ਵਿਰੋਧੀ ਪਾਰਟੀਆਂ ਨਾਲ ਨਵੇਂ ਗੱਠਜੋੜ ਦੇ ਐਲਾਨ ਤੋਂ ਬਾਅਦ 8ਵੀਂ ਵਾਰ ਬਿਹਾਰ...
ਖਹਿਰਾ ਨੇ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ 'ਤੇ ਚੁੱਕੇ ਸਵਾਲ, ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  about 3 hours ago
ਚੰਡੀਗੜ੍ਹ, 10 ਅਗਸਤ-ਸੁਖਪਾਲ ਸਿੰਘ ਖਹਿਰਾ ਵਲੋਂ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ 'ਤੇ ਸਵਾਲ ਚੁੱਕੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਚਿੱਠੀ ਵੀ ਲਿਖੀ ਹੈ ਤੇ ਇਕ...
ਖਟਕੜ ਕਲਾਂ ਨੂੰ ਸੈਰ-ਸਪਾਟੇ ਵਜੋਂ ਵਿਕਸਤ ਕਰਾਂਗੇ- ਅਨਮੋਲ ਗਗਨ ਮਾਨ
. . .  about 3 hours ago
ਬੰਗਾ, 10 ਅਗਸਤ (ਜਸਬੀਰ ਸਿੰਘ ਨੂਰਪੁਰ)- ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਸਿਜਦਾ ਕਰਦੇ ਹੋਏ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਖਿਆ ਕਿ ਖਟਕੜ ਕਲਾਂ ਪਿੰਡ ਨੂੰ ਸੈਰ ਸਪਾਟੇ...
ਨਾਜਾਇਜ਼ ਸ਼ਰਾਬ ਦੇ ਮਾਮਲੇ 'ਚ ਰੇਡ ਕਰਨ ਗਏ ਸ਼ਰਾਬ ਠੇਕੇਦਾਰਾਂ ਦੇ ਕਰਿੰਦਿਆਂ 'ਤੇ ਜਾਨਲੇਵਾ ਹਮਲਾ
. . .  about 3 hours ago
ਮੰਡੀ ਘੁਬਾਇਆ, 10 ਅਗਸਤ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਪਿੰਡ ਲਮੋਚੜ ਕਲਾਂ ਵਿਖੇ ਸੂਚਨਾ ਮਿਲਦਿਆਂ ਹੀ ਸ਼ਰਾਬ ਠੇਕੇਦਾਰਾਂ ਵਲੋਂ ਨਾਜਾਇਜ਼ ਸ਼ਰਾਬ ਨੂੰ ਫੜ੍ਹਨ ਦੇ ਲਈ ਛਾਪੇਮਾਰੀ ਕਰਨ ਦੇ ਮਾਮਲੇ ਵਿਚ ਜਾ ਰਹੇ ਸਨ ਤਾਂ...
ਫਿਰੌਤੀ ਮਾਮਲੇ 'ਚ ਫਰੀਦਕੋਟ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਭੇਜਿਆ ਦੋ ਦਿਨਾਂ ਪੁਲਿਸ ਰਿਮਾਂਡ 'ਤੇ
. . .  about 3 hours ago
ਫ਼ਰੀਦਕੋਟ, 10 ਅਗਸਤ (ਜਸਵੰਤ ਪੁਰਬਾ, ਸਰਬਜੀਤ ਸਿੰਘ) -ਫ਼ਰੀਦਕੋਟ ਪੁਲਿਸ ਨੇ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਇੱਥੇ ਕੋਟਕਪੂਰਾ ਦੇ ਇਕ ਵਪਾਰੀ ਤੋਂ ਫਿਰੌਤੀ ਮੰਗਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਜੂਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ...
ਬਲਵੰਤ ਸਿੰਘ ਰਾਮੂਵਾਲੀਆ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਦੀ ਆਰਥਿਕ ਸਹਾਇਤਾ ਕਰਨ ਦੀ ਅਪੀਲ
. . .  about 4 hours ago
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ)-ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਭਲਾਈ ਪਾਰਟੀ ਦੇ ਮੁਖੀ ਬਲਵੰਤ ਸਿੰਘ ਰਾਮੂਵਾਲੀਆ ਨੇ ਲੰਮਾ ਸਮਾਂ ਉੱਤਰ ਪ੍ਰਦੇਸ਼ ਦੀ ਜੇਲ੍ਹ 'ਚ ਬੰਦ ਰਹੇ ਬੰਦੀ ਸਿੰਘਾਂ ਤੇ ਹੁਣ ਗੁਰਪ੍ਰਵਾਸੀ ਭਾਈ ਵਰਿਆਮ ਸਿੰਘ ਦੇ ਪਰਿਵਾਰ ਦੀ ਆਰਥਿਕ...
ਭਾਰਤੀ ਕਿਸਾਨ ਯੂਨੀਅਨ ਵਲੋਂ ਬਿਜਲੀ ਸੋਧ ਬਿੱਲ ਖ਼ਿਲਾਫ਼ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ
. . .  about 4 hours ago
ਚੋਗਾਵਾਂ, 10 ਅਗਸਤ (ਗੁਰਬਿੰਦਰ ਸਿੰਘ ਬਾਗੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸੁਖਬੀਰ ਸਿੰਘ ਢਿੱਲੋਂ, ਮੀਤ ਪ੍ਰਧਾਨ ਰਘਬੀਰ ਸਿੰਘ ਸਮੇਤ ਸੈਂਕੜੇ ਕਿਸਾਨਾਂ ਸਥਾਨਕ ਕਸਬਾ ਚੋਗਾਵਾਂ...
ਲਾਰੈਂਸ ਬਿਸ਼ਨੋਈ ਦਾ ਪੁਲਿਸ ਰਿਮਾਂਡ ਖ਼ਤਮ, ਫਰੀਦਕੋਟ ਪੁਲਿਸ ਲੈ ਕੇ ਰਵਾਨਾ
. . .  about 4 hours ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)- ਮੋਗਾ ਵਿਖੇ ਲਾਰੈਂਸ ਬਿਸ਼ਨੋਈ ਦਾ ਚੱਲ ਰਿਹਾ ਪੁਲਿਸ ਰਿਮਾਂਡ ਅੱਜ ਖ਼ਤਮ ਹੋ ਗਿਆ ਅਤੇ ਉਸ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਲਾਰੈਂਸ ਬਿਸ਼ਨੋਈ ਨੂੰ ਫਰੀਦਕੋਟ ਪੁਲਿਸ ਟਰਾਂਜ਼ਿਟ ਰਿਮਾਂਡ ਤੇ ਲੈ ਕੇ ਰਵਾਨਾ...
ਰਾਸ਼ਟਰਮੰਡਲ ਖੇਡਾਂ 'ਚ ਤਗਮੇ ਜਿੱਤਣ ਵਾਲੇ ਅਤੇ ਹਿੱਸਾ ਲੈਣ ਵਾਲੇ ਸਾਰੇ ਅਥਲੀਟਾਂ ਦਾ ਸਨਮਾਨ ਕਰੇਗੀ ਯੂ.ਪੀ. ਸਰਕਾਰ
. . .  about 5 hours ago
ਲਖਨਊ, 10 ਅਗਸਤ - ਉੱਤਰ ਪ੍ਰਦੇਸ਼ ਸਰਕਾਰ ਰਾਸ਼ਟਰਮੰਡਲ ਖੇਡਾਂ 'ਚ ਤਗਮੇ ਜਿੱਤਣ ਵਾਲੇ ਅਤੇ ਹਿੱਸਾ ਲੈਣ ਵਾਲੇ ਸਾਰੇ ਅਥਲੀਟਾਂ ਦਾ ਸਨਮਾਨ ਕਰੇਗੀ। ਮੁਖੀ ਮੰਤਰੀ ਯੋਗੀ ਆਦਿਤਿਆਨਾਥ ਨੇ ਟਵੀਟ ਕਰ ਕਿਹਾ ਕਿ ਸੂਬਾ ਸਰਕਾਰ ਆਪਣੀ ਖੇਡ ਨੀਤੀ ਅਨੁਸਾਰ...
ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ 'ਚ ਲੋਕ ਨਿਤਿਸ਼ ਕੁਮਾਰ ਨੂੰ ਦੇਣਗੇ ਜਵਾਬ - ਰਵੀ ਸ਼ੰਕਰ ਪ੍ਰਸਾਦ
. . .  about 2 hours ago
ਨਵੀਂ ਦਿੱਲੀ, 10 ਅਗਸਤ - ਜੇ.ਡੀ.(ਯੂ) ਦੇ ਐਨ.ਡੀ.ਏ. ਨਾਲੋ ਗੱਠਜੋੜ ਤੋੜਨ 'ਤੇ ਭਾਜਪਾ ਦੇ ਸੰਸਦ ਮੈਂਬਰ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਨਿਤਿਸ਼ ਕੁਮਾਰ ਨੇ ਕਾਂਗਰਸਵਾਦ ਤੇ ਭ੍ਰਿਸ਼ਟਾਚਾਰ ਦਾ ਸਾਥ ਦਿੱਤਾ ਹੈ। ਲੋਕ ਨਿਤਿਸ਼ ਕੁਮਾਰ...
ਕੋਵੈਕਸੀਨ ਤੇ ਕੋਵੀਸ਼ੀਲਡ ਦੇ ਲਾਭਪਾਤਰੀਆਂ ਲਈ ਜੀਵ ਵਿਗਿਆਨਕ-ਈ ਦੇ ਕੋਰਬੇਵੈਕਸ ਬੂਸਟਰ ਸ਼ਾਟ ਪ੍ਰਵਾਨਿਤ
. . .  about 6 hours ago
ਨਵੀਂ ਦਿੱਲੀ, 10 ਅਗਸਤ - ਅਧਿਕਾਰਤ ਸੂਤਰਾਂ ਅਨੁਸਾਰ 18 ਸਾਲ ਤੋਂ ਉੱਪਰ ਉਮਰ ਵਾਲੇ ਕੋਵੈਕਸੀਨ ਤੇ ਕੋਵੀਸ਼ੀਲਡ ਦੇ ਲਾਭਪਾਤਰੀਆਂ ਲਈ ਜੀਵ ਵਿਗਿਆਨਕ-ਈ ਦੇ ਕੋਰਬੇਵੈਕਸ ਬੂਸਟਰ ਸ਼ਾਟ ਭਾਰਤ ਸਰਕਾਰ ਦੁਆਰਾ ਪ੍ਰਵਾਨਿਤ...
ਰਜਿਸਟਰੀਆਂ ਲਈ ਐਨ.ਓ.ਸੀਜ਼ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਸੱਦੀ ਉੱਚ ਪੱਧਰੀ ਮੀਟਿੰਗ
. . .  about 6 hours ago
ਚੰਡੀਗੜ੍ਹ, 10 ਅਗਸਤ - ਰਜਿਸਟਰੀਆਂ ਲਈ ਐਨ.ਓ.ਸੀਜ਼ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਉੱਚ ਪੱਧਰੀ ਮੀਟਿੰਗ ਸੱਦੀ ਹੈ। ਪੰਜਾਬ ਭਵਨ ਵਿਖੇ ਦੁਪਹਿਰ 12 ਵਜੇ ਮੀਟਿੰਗ ਹੋਵੇਗੀ, ਜਿਸ ਵਿਚ ਮਸਲੇ ਦੇ ਹੱਲ ਨੂੰ ਲੈ ਕੇ ਮੰਥਨ ਹੋਵੇਗਾ। ਇਸ ਮੀਟਿੰਗ 'ਚ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ...
ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ
. . .  about 7 hours ago
ਚੰਡੀਗੜ੍ਹ, 10 ਅਗਸਤ - ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਮਾਮਲੇ 'ਚ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ...
ਪ੍ਰਿਅੰਕਾ ਗਾਂਧੀ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 7 hours ago
ਨਵੀਂ ਦਿੱਲੀ, 10 ਅਗਸਤ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਉਨ੍ਹਾਂ ਨੂੰ ਘਰ ਵਿਚ ਹੀ ਇਕਾਂਤਵਾਸ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਪ੍ਰਿਅੰਕਾ ਗਾਂਧੀ ਨੇ ਖ਼ੁਦ ਟਵੀਟ ਕਰ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,047 ਨਵੇਂ ਮਾਮਲੇ
. . .  about 7 hours ago
ਨਵੀਂ ਦਿੱਲੀ, 10 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,047 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 16,539 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1,28,261 ਹੋ ਗਈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਜੇਠ ਸੰਮਤ 554
ਵਿਚਾਰ ਪ੍ਰਵਾਹ: ਸਿਆਸਤ ਸੇਵਾ ਨਹੀਂ, ਸਗੋਂ ਸੱਤਾ ਪ੍ਰਾਪਤ ਕਰਕੇ ਸਵੈ ਹਿਤ ਪੂਰੇ ਕਰਨ ਦਾ ਨਾਂਅ ਬਣ ਗਈ ਹੈ। -ਅਮਰ ਕੋਮਲ

ਪੰਜਾਬ / ਜਨਰਲ

ਲੁਧਿਆਣਾ 'ਚ ਬਜ਼ੁਰਗ ਜੋੜੇ ਦੀ ਹੱਤਿਆ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰੂ ਤੇਗ ਬਹਾਦਰ ਨਗਰ 'ਚ ਬਜ਼ੁਰਗ ਪਤੀ-ਪਤਨੀ ਦੀ ਹੱਤਿਆ ਕਰ ਦਿੱਤੀ ਗਈ | ਜਾਣਕਾਰੀ ਅਨੁਸਾਰ ਮਿ੍ਤਕ ਭੁਪਿੰਦਰ ਸਿੰਘ (65) ਅਤੇ ਉਸਦੀ ਪਤਨੀ ਸ਼ੁਪਿੰਦਰ ਕੌਰ ਸ਼ਾਮਿਲ ਹਨ | ਭੁਪਿੰਦਰ ਸਿੰਘ ਕੁਝ ਸਮਾਂ ਪਹਿਲਾਂ ਏਅਰ ਫੋਰਸ ਤੋਂ ਸੇਵਾ ਮੁਕਤ ਹੋਏ ਸਨ | ਸੇਵਾ ਮੁਕਤੀ ਤੋਂ ਬਾਅਦ ਭੁਪਿੰਦਰ ਸਿੰਘ ਨੇ ਕੁਝ ਸਮਾਂ ਪ੍ਰਾਪਰਟੀ ਦਾ ਕਾਰੋਬਾਰ ਕੀਤਾ ਅਤੇ ਉਸ ਤੋਂ ਬਾਅਦ ਭੁਪਿੰਦਰ ਸਿੰਘ ਵਲੋਂ ਆਪਣੀ ਪਤਨੀ ਨਾਲ ਮਿਲ ਕੇ ਮੰੁਡਿਆਂ ਕਲਾਂ 'ਚ ਕਰਤਾਰ ਕਾਨਵੈਂਟ ਸਕੂਲ ਖੋਲ੍ਹ ਲਿਆ | ਅੱਜ ਕੱਲ੍ਹ ਇਹ ਦੋਵੇਂ ਪਤੀ-ਪਤਨੀ ਸਕੂਲ ਚਲਾ ਰਹੇ ਸਨ | ਭੁਪਿੰਦਰ ਸਿੰਘ ਆਪਣੀ ਪਤਨੀ ਨਾਲ ਘਰ ਦੀ ਤੀਜੀ ਮੰਜ਼ਿਲ 'ਤੇ ਰਹਿੰਦੇ ਸਨ, ਜਦਕਿ ਉਨ੍ਹਾਂ ਦਾ ਲੜਕਾ ਮਨੀ ਘਰ ਦੀ ਗਰਾਊਾਡ ਫਲੋਰ 'ਤੇ ਆਪਣੇ ਪਰਿਵਾਰ ਨਾਲ ਰਹਿ ਰਹੇ ਸਨ | ਘਟਨਾ ਦਾ ਪਤਾ ਅੱਜ ਸਵੇਰੇ ਉਸ ਵਕਤ ਲੱਗਿਆ, ਜਦੋਂ ਸਫ਼ਾਈ ਕਰਨ ਵਾਲੀ ਔਰਤ ਅਤੇ ਮਨੀ ਦਾ ਲੜਕਾ ਤੀਜੀ ਮੰਜ਼ਿਲ 'ਤੇ ਗਏ | ਉਨ੍ਹਾਂ ਦੇਖਿਆ ਕਿ ਸੁਪਿੰਦਰ ਕੌਰ ਦੀ ਲਾਸ਼ ਕਮਰੇ ਵਿਚ ਬਿਸਤਰ 'ਤੇ ਪਈ ਹੈ, ਜਦਕਿ ਭੁਪਿੰਦਰ ਸਿੰਘ ਦੀ ਲਾਸ਼ ਰਸੋਈ ਦੇ ਨੇੜੇ ਪਈ ਸੀ | ਇਨ੍ਹਾਂ ਨੇ ਇਸ ਦੀ ਸੂਚਨਾ ਮਨੀ ਨੂੰ ਦਿੱਤੀ | ਸੂਚਨਾ ਮਿਲਦਿਆਂ ਮਨੀ ਤੁਰੰਤ ਤੀਜੀ ਮੰਜ਼ਿਲ 'ਤੇ ਪਹੁੰਚਿਆ ਅਤੇ ਉਸ ਨੇ ਇਸਦੀ ਇਤਲਾਹ ਪੁਲਿਸ ਨੂੰ ਦਿੱਤੀ | ਸੂਚਨਾ ਮਿਲਦਿਆਂ ਪੁਲਿਸ ਕਮਿਸ਼ਨਰ ਕੌਸ਼ਤਭ ਸ਼ਰਮਾ ਜੁਆਇੰਟ ਪੁਲਿਸ ਕਮਿਸ਼ਨਰ ਰਵਚਰਨ ਸਿੰਘ ਬਰਾੜ ਸੀ.ਆਈ.ਏ. ਸਟਾਫ਼ ਦੇ ਅਧਿਕਾਰੀ ਮੌਕੇ 'ਤੇ ਪਹੁੰਚੇ | ਘਰ ਵਿਚ ਸੀ.ਸੀ. ਟੀ.ਵੀ. ਕੈਮਰੇ ਵੀ ਲੱਗੇ ਹੋਏ ਹਨ ਪਰ ਕਾਤਲ ਹੱਤਿਆ ਕਰਨ ਤੋਂ ਬਾਅਦ ਸੀ.ਸੀ. ਟੀ.ਵੀ. ਕੈਮਰਿਆਂ ਦਾ ਡੀ.ਵੀ.ਆਰ. ਵੀ ਲੈ ਗਏ | ਕਾਤਲਾਂ ਵਲੋਂ ਭੁਪਿੰਦਰ ਸਿੰਘ ਦੇ ਕਮਰੇ ਦੀ ਤਲਾਸ਼ੀ ਵੀ ਲਈ ਗਈ ਸੀ ਤੇ ਸਾਰਾ ਸਾਮਾਨ ਖਿਲਰਿਆ ਹੋਇਆ ਸੀ | ਮੌਕੇ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਕੌਸ਼ਤਭ ਸ਼ਰਮਾ ਨੇ ਦੱਸਿਆ ਕਿ ਕਾਤਲਾਂ ਨੂੰ ਭੁਪਿੰਦਰ ਸਿੰਘ ਦੇ ਘਰ ਬਾਰੇ ਪੂਰੀ ਜਾਣਕਾਰੀ ਸੀ ਅਤੇ ਘਰ ਵਿਚ ਉਨ੍ਹਾਂ ਦਾ ਦਾਖ਼ਲਾ ਵੀ ਆਮ ਵਾਂਗ ਹੀ ਹੋਇਆ | ਉਨ੍ਹਾਂ ਦੱਸਿਆ ਕਿ ਪਤੀ-ਪਤਨੀ ਦਾ ਗਲਾ ਦਬਾ ਕੇ ਉਨ੍ਹਾਂ ਦੀ ਹੱਤਿਆ ਕੀਤੀ ਗਈ ਹੈ ਤੇ ਦੋਵਾਂ ਪਤੀ-ਪਤਨੀ ਦੇ ਸਰੀਰ 'ਤੇ ਹੋਰ ਕਿਸੇ ਕਿਸਮ ਦਾ ਕੋਈ ਸੱਟ ਜ਼ਖ਼ਮ ਦਾ ਨਿਸ਼ਾਨ ਨਹੀਂ ਹੈ | ਪੁਲਿਸ ਵਲੋਂ ਦੋਵਾਂ ਦੀਆਂ ਲਾਸ਼ਾਂ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ | ਮਿ੍ਤਕ ਦੇ ਤਿੰਨ ਬੱਚੇ ਹਨ, ਦੋ ਲੜਕੀਆਂ ਸ਼ਾਦੀਸ਼ੁਦਾ ਹਨ, ਜਦਕਿ ਲੜਕਾ ਮਨੀ ਭੁਪਿੰਦਰ ਸਿੰਘ ਦੇ ਨਾਲ ਹੀ ਰਹਿ ਰਿਹਾ ਸੀ |

ਘੱਲੂਘਾਰਾ ਹਫ਼ਤੇ ਸੰਬੰਧੀ ਗੁਰੂ ਨਗਰੀ ਹੁਣ ਤੋਂ ਹੀ ਪੁਲਿਸ ਛਾਉਣੀ 'ਚ ਤਬਦੀਲ

ਰੇਸ਼ਮ ਸਿੰਘ ਅੰਮਿ੍ਤਸਰ, 25 ਮਈ -ਸਾਕਾ ਨੀਲਾ ਤਾਰਾ ਦੀ ਵਰੇਗੰਢ ਮੌਕੇ ਜੂਨ ਦੇ ਪਹਿਲੇ ਹਫ਼ਤੇ ਹੋ ਰਹੇ ਸਮਾਗਮਾਂ ਤੋਂ ਪਹਿਲਾਂ ਹੀ ਇਸ ਵਾਰ ਸਰਕਾਰ ਵਲੋਂ ਸ਼ਹਿਰ ਨੂੰ ਪੁਲਿਸ ਛਾਉਣੀ 'ਚ ਤਬਦੀਲ ਕਰ ਕਰ ਦਿੱਤਾ ਗਿਆ ਹੈ | ਜਿਥੇ ਸ੍ਰੀ ਦਰਬਾਰ ਸਾਹਿਬ ਨੂੰ ਆਉਣ-ਜਾਣ ਵਾਲੇ ...

ਪੂਰੀ ਖ਼ਬਰ »

ਡੇਰਾ ਮੁਖੀ ਦੀ ਗਿ੍ਫ਼ਤਾਰੀ ਮੌਕੇ ਹੋਏ ਨੁਕਸਾਨ ਦੀ ਜਾਣਕਾਰੀ ਪੰਜਾਬ ਤੇ ਹਰਿਆਣਾ ਤੋਂ ਮੰਗੀ

ਚੰਡੀਗੜ੍ਹ, 25 ਮਈ (ਪ੍ਰੋ. ਅਵਤਾਰ ਸਿੰਘ)-25 ਅਗਸਤ, 2017 ਨੂੰ ਪੰਚਕੂਲਾ ਸੀ.ਬੀ.ਆਈ. ਅਦਾਲਤ ਨੇ ਡੇਰਾ ਸਿਰਸਾ ਮੁਖੀ ਨੂੰ ਦੋੋਸ਼ੀ ਕਰਾਰ ਦੇਣ ਕਾਰਨ ਪੰਚਕੂਲਾ ਸਮੇਤ ਪੰਜਾਬ ਤੇ ਹਰਿਆਣਾ 'ਚ ਕਈ ਥਾਵਾਂ 'ਤੇ ਦੰਗੇ, ਸਾੜਫੂਕ ਤੇ ਭੰਨਤੋੜ ਦੀਆਂ ਘਟਨਾਵਾਂ ਹੋਈਆਂ ਸਨ, ਜਿਸ ਕਾਰਨ ...

ਪੂਰੀ ਖ਼ਬਰ »

ਹੈਰੋਇਨ ਤਸਕਰ ਕੋਲੋਂ ਸਾਢੇ 25 ਲੱਖ ਦੀ ਹਵਾਲਾ ਰਾਸ਼ੀ ਬਰਾਮਦ

ਅੰਮਿ੍ਤਸਰ, 25 ਮਈ (ਰੇਸ਼ਮ ਸਿੰਘ )-ਐਸ. ਟੀ. ਐਫ. ਵਲੋਂ 3 ਕਿੱਲੋ 500 ਗ੍ਰਾਮ ਹੈਰੋਇਨ ਤੇ ਇਕ ਸਕਾਰਪਿਓ ਕਾਰ ਬਰਾਮਦ ਕਰਕੇ ਪਿਓ-ਪੁੱਤਰ ਸਮੇਤ ਤਿੰਨ ਤਸਕਰਾਂ ਨੂੰ ਗਿ੍ਫ਼ਤਾਰ ਕਰਨ ਦੇ ਚਰਚਿਤ ਮਾਮਲੇ 'ਚ ਤੀਜੇ ਮੁਜ਼ਰਮ ਪਾਸੋਂ ਸਾਢੇ 25 ਲੱਖ ਦੀ ਹਵਾਲਾ ਰਾਸ਼ੀ ਬਰਾਮਦ ਹੋਈ ਹੈ | ...

ਪੂਰੀ ਖ਼ਬਰ »

ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਜਥੇ ਪਾਕਿਸਤਾਨੀਆਂ ਦੇ ਖ਼ਾਸ ਮਹਿਮਾਨ ਨਾ ਬਣਨ-ਕੇਂਦਰ

ਚੰਡੀਗੜ੍ਹ, 25 ਮਈ (ਵਿਕਰਮਜੀਤ ਸਿੰਘ ਮਾਨ)-ਕੇਂਦਰ ਸਰਕਾਰ ਨੇ ਸਮੂਹ ਰਾਜਾਂ ਦੇ ਮੁੁੱਖ ਸਕੱਤਰਾਂ ਨੂੰ ਚਿੱਠੀ ਲਿਖਦਿਆਂ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਜੂਨ ਵਿਚ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਵਾਲੇ ਜਥੇ ਵਿਚ ਸ਼ਾਮਿਲ ਕੋਈ ਵੀ ਵਿਅਕਤੀ, ਉਥੇ ...

ਪੂਰੀ ਖ਼ਬਰ »

ਅਣਅਧਿਕਾਰਤ ਕਾਲੋਨੀਆਂ ਤੇ ਪਲਾਟਾਂ ਦੀਆਂ ਰਜਿਸਟਰੀਆਂ 'ਤੇ ਮੁਕੰਮਲ ਰੋਕ

ਮਲੇਰਕੋਟਲਾ, 25 ਮਈ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਅੰਦਰ ਜਦੋਂ ਦੀ 'ਆਪ' ਸਰਕਾਰ ਬਣੀ ਹੈ, ਪਲਾਟਾਂ ਦੀਆਂ ਰਜਿਸਟਰੀਆਂ ਨੂੰ ਲੈ ਕੇ ਭੰਬਲਭੂਸਾ ਬਣਿਆ ਹੋਇਆ ਹੈ | ਕਦੇ ਐਨ.ਓ.ਸੀ. ਅਤੇ ਕਦੇ ਐਨ.ਡੀ.ਸੀ. ਦੀ ਮੰਗ ਨੂੰ ਲੈ ਕੇ ਲੋਕਾਂ ਨੂੰ ਦੁਬਿਧਾ ਵਿਚ ਪਾਇਆ ਹੋਇਆ ਹੈ | ਹੁਣ ...

ਪੂਰੀ ਖ਼ਬਰ »

ਤੰਤੀ ਸਾਜ਼ਾਂ ਨਾਲ ਕੀਰਤਨ ਪ੍ਰਤੀ ਸੰਜੀਦਾ ਹੈ ਸ਼ੋ੍ਰਮਣੀ ਕਮੇਟੀ-ਬੁਲਾਰਾ

ਅੰਮਿ੍ਤਸਰ, 25 ਮਈ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਕਰਨ ਸਮੇਂ ਹਾਰਮੋਨੀਅਮ ਦੀ ਵਰਤੋਂ ਬੰਦ ਕੀਤੇ ਜਾਣ ਸੰਬੰਧੀ ਸੋੋਸ਼ਲ ਮੀਡੀਆ 'ਤੇ ਚਲ ਰਹੀ ਚਰਚਾ ਤੋਂ ਬਾਅਦ ਸ਼ੋ੍ਰਮਣੀ ਕਮੇਟੀ ਨੇ ...

ਪੂਰੀ ਖ਼ਬਰ »

ਅਕਾਲੀ ਦਲ ਦੀ ਹਾਰ ਦੀ ਸਮੀਖਿਆ ਲਈ ਬਣੀ ਕਮੇਟੀ ਅੱਜ ਸੌਂਪੇਗੀ ਰਿਪੋਰਟ

ਚੰਡੀਗੜ੍ਹ, 25 ਮਈ (ਪ੍ਰੋ. ਅਵਤਾਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਚੋਣਾਂ 'ਚ ਮਿਲੀ ਨਮੋਸ਼ੀਜਨਕ ਹਾਰ ਤੋਂ ਬਾਅਦ ਇਸ ਦੇ ਕਾਰਨਾਂ ਦੀ ਸਮੀਖਿਆ ਲਈ ਬਣਾਈ ਗਈ 13 ਮੈਂਬਰੀ ਕਮੇਟੀ, ਜਿਸ ਦੇ ਕੋਆਰਡੀਨੇਟਰ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਝੋਨੇ ਦੀ ਸਿੱਧੀ ਬਿਜਾਈ ਤੇ ਲਾਭਪਾਤਰੀਆਂ ਲਈ ਡੀ. ਐਸ. ਆਰ. ਪੋਰਟਲ ਜਾਰੀ

ਚੰਡੀਗੜ੍ਹ, 25 ਮਈ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਪਣੀ ਸਰਕਾਰੀ ਰਿਹਾਇਸ਼ ਵਿਖੇ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਲਈ ਆਪਣੀ ਇੱਛਾ ਪ੍ਰਗਟ ਕਰਨ ਵਾਸਤੇ ਕਿਸਾਨਾਂ ਲਈ ਵਿਸ਼ੇਸ਼ ਡੀ. ਐਸ. ਆਰ. ਪੋਰਟਲ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਭਗਵੰਤ ਮਾਨ ਨੇ ...

ਪੂਰੀ ਖ਼ਬਰ »

ਜੂਨ 'ਚ ਵਧ ਸਕਦਾ ਹੈ ਕੋਲਾ ਸੰਕਟ ਕੇਂਦਰ ਨੇ ਰਾਜਾਂ ਨੂੰ ਕੀਤਾ ਆਗਾਹ

ਰਾਜਪੁਰਾ, 25 ਮਈ (ਜੀ.ਪੀ. ਸਿੰਘ)-ਝੋਨੇ ਦੇ ਸੀਜ਼ਨ ਕਾਰਨ ਬਿਜਲੀ ਦੀ ਵਧਦੀ ਜਾ ਰਹੀ ਮੰਗ ਦੇ ਮੱਦੇਨਜ਼ਰ ਕੇਂਦਰੀ ਕੋਲਾ ਮੰਤਰਾਲੇ ਨੇ ਰਾਜਾਂ ਨੂੰ ਅਗਾਹ ਕੀਤਾ ਹੈ ਕਿ ਜੂਨ ਦੇ ਮਹੀਨੇ 'ਚ ਹੋ ਸਕਦਾ ਹੈ ਕਿ ਕੋਲਾ ਦਾ ਸੰਕਟ ਹੋਰ ਵੱਧ ਜਾਵੇ, ਜਿਸ ਦੇ ਚਲਦਿਆਂ ਕੇਂਦਰ ਨੇ ਰਾਜਾਂ ...

ਪੂਰੀ ਖ਼ਬਰ »

ਜਥੇਦਾਰ ਤੋਤਾ ਸਿੰਘ ਨੇ ਸਿਆਸਤ 'ਚ ਆਪਣਾ ਵਿਲੱਖਣ ਸਥਾਨ ਬਣਾਇਆ-ਡਾ. ਹਮਦਰਦ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਅਸ਼ੋਕ ਬਾਂਸਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਕੋਰ ਕਮੇਟੀ ਮੈਂਬਰ ਤੇ ਵਿਕਾਸ ਦੇ ਮਸੀਹਾ ਵਜੋਂ ਜਾਣੇ ਜਾਂਦੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ, ਜੋ ਬੀਤੇ ਦਿਨੀਂ ਆਪਣੀ ਸੰਸਾਰਕ ਯਾਤਰਾ ਪੂਰੀ ...

ਪੂਰੀ ਖ਼ਬਰ »

ਸੁਮੇਧ ਸੈਣੀ ਦੀ ਗਿ੍ਫ਼ਤਾਰੀ 'ਤੇ 14 ਸਤੰਬਰ ਤੱਕ ਰੋਕ

ਚੰਡੀਗੜ੍ਹ, 25 ਮਈ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੀ ਚੰਡੀਗੜ੍ਹ ਸਥਿਤ ਵਿਵਾਦਤ ਕੋਠੀ ਨੂੰ ਲੈ ਕੇ ਹਾਈ ਕੋਰਟ ਨੇ ਜੋ ਸੁਮੇਧ ਸੈਣੀ ਦੀ ਗਿ੍ਫ਼ਤਾਰੀ 'ਤੇ ਰੋਕ ਲਗਾਈ ਹੋਈ ਸੀ, ਦੇ ਹੁਕਮਾਂ ਨੂੰ ਜਾਰੀ ਰਖਦਿਆਂ ਹੁਣ ਪੰਜਾਬ ਤੇ ਹਰਿਆਣਾ ...

ਪੂਰੀ ਖ਼ਬਰ »

ਗੈਂਗਸਟਰ ਲੰਡੇ ਦੇ ਸਾਥੀ ਲਵ ਸਮੇਤ 5 ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 25 ਮਈ (ਜਸਬੀਰ ਸਿੰਘ ਜੱਸੀ)-ਸੀ. ਆਈ. ਏ. ਸਟਾਫ ਵਲੋਂ ਕੈਨੇਡਾ ਬੈਠੇ ਗੈਂਗਸਟਰ ਲਖਵੀਰ ਸਿੰਘ ਲੰਡੇ ਦੇ ਸਾਥੀ ਲਵਜੀਤ ਸਿੰਘ ਉਰਫ਼ ਲਵ ਤੇ ਉਸ ਦੇ 4 ਸਾਥੀਆਂ ਨੂੰ ਅਸਲੇ੍ਹ ਸਮੇਤ ਖਰੜ ਖੇਤਰ ਤੋਂ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ | ...

ਪੂਰੀ ਖ਼ਬਰ »

ਘਰੇਲੂ ਝਗੜੇ ਕਾਰਨ ਪਤੀ-ਪਤਨੀ ਵਲੋਂ ਖ਼ੁਦਕੁਸ਼ੀ

ਰੂੜੇਕੇ ਕਲਾਂ, 25 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਰੂੜੇਕੇ ਕਲਾਂ 'ਚ ਪਤੀ-ਪਤਨੀ ਵਲੋਂ ਭੇਦਭਰੀ ਹਾਲਤ 'ਚ ਘਰੇਲੂ ਝਗੜੇ ਕਾਰਨ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਪੁਲਿਸ ਥਾਣਾ ਰੂੜੇਕੇ ਕਲਾਂ ਦੇ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ...

ਪੂਰੀ ਖ਼ਬਰ »

ਪੀ. ਡੀ. ਐੱਫ. ਏ. ਵਲੋਂ ਡੇਅਰੀ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਲਈ ਮਾਨ ਸਰਕਾਰ ਦਾ ਧੰਨਵਾਦ

ਜਗਰਾਉਂ, 25 ਮਈ (ਜੋਗਿੰਦਰ ਸਿੰਘ)-ਡੇਅਰੀ ਦੇ ਧੰਦੇ ਨੂੰ ਆਰਥਿਕ ਮੰਦਵਾੜੇ 'ਚੋਂ ਕੱਢਣ ਲਈ ਕੀਤੇ ਜਾ ਰਹੇ ਸੰਘਰਸ਼ ਦੌਰਾਨ ਹੀ ਪੰਜਾਬ ਸਰਕਾਰ ਵਲੋਂ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀ. ਡੀ. ਐੱਫ. ਏ.) ਨਾਲ ਮੀਟਿੰਗ ਕਰਕੇ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਦੇ ...

ਪੂਰੀ ਖ਼ਬਰ »

ਪਾਕਿ 'ਚ ਜੈਨ ਆਚਾਰੀਆ ਆਤਮਾ ਰਾਮ ਸਮਾਧ ਦੀ ਹਾਲਤ ਹੋਈ ਖ਼ਸਤਾ

ਅੰਮਿ੍ਤਸਰ, 25 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਗੁੱਜਰਾਂਵਾਲਾ ਸ਼ਹਿਰ ਦੇ ਸ਼ੇਖ਼ੂਪੁਰਾ ਮੋੜ 'ਤੇ ਨਵੀਂ ਫਲ ਤੇ ਸਬਜ਼ੀ ਮੰਡੀ ਦੇ ਨਾਲ ਲਗਦੀ ਆਤਮਾ ਰਾਮ ਰੋਡ 'ਤੇ ਮੌਜੂਦ ਜੈਨ ਆਚਾਰੀਆ ਆਤਮਾ ਰਾਮ ਦੀ ਸਮਾਧ ਨੂੰ ਪਾਕਿ ਸਰਕਾਰ ਵਲੋਂ ਲਗਪਗ 5 ਸਾਲ ਪਹਿਲਾਂ ਸੁਰੱਖਿਅਤ ...

ਪੂਰੀ ਖ਼ਬਰ »

ਗੁਰਬਾਣੀ ਹੀ ਮਨੁੱਖ ਨੂੰ ਗਿਰਾਵਟ 'ਚੋਂ ਕੱਢ ਸਕਦੀ ਹੈ-ਗਿਆਨੀ ਹਰਪ੍ਰੀਤ ਸਿੰਘ

ਜਗਰਾਉਂ, 25 ਮਈ (ਹਰਵਿੰਦਰ ਸਿੰਘ ਖ਼ਾਲਸਾ, ਸ.ਰ.)-ਸੱਚਖੰਡ ਵਾਸੀ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 13ਵੀਂ ਬਰਸੀ ਨਮਿਤ ਗੁਰਦੁਆਰਾ ਭਹੋਈ ਸਾਹਿਬ, ਅਗਵਾੜ ਲੋਪੋ ਜਗਰਾਉਂ ਵਿਖੇ ਚੱਲ ਰਹੇ ਪੰਜ ਰੋਜ਼ਾ ਸਮਾਗਮ ਸਮਾਪਤ ਹੋ ਗਏ, ਜੋ ਸੰਤ ਬਾਬਾ ਅਰਵਿੰਦਰ ਸਿੰਘ ...

ਪੂਰੀ ਖ਼ਬਰ »

ਸੂਬੇ 'ਚ ਕੋਰੋਨਾ ਦੇ 22 ਨਵੇਂ ਮਾਮਲੇ

ਚੰਡੀਗੜ੍ਹ, 25 ਮਈ (ਅਜੀਤ ਬਿਊਰੋ)-ਪੰਜਾਬ ਵਿਚ ਕੋਰੋਨਾ ਮਹਾਂਮਾਰੀ ਦੇ 22 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 13 ਮਰੀਜ਼ ਸਿਹਤਯਾਬ ਹੋਏ ਹਨ | ਜਿਹੜੇ ਜ਼ਿਲਿ੍ਹਆਂ 'ਚੋਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ, ਉਨ੍ਹਾਂ 'ਚੋਂ ਐਸ.ਏ.ਐਸ. ਨਗਰ ਤੋਂ 7, ਫਾਜ਼ਿਲਕਾ ਤੇ ਲੁਧਿਆਣਾ ਤੋਂ 3-3, ...

ਪੂਰੀ ਖ਼ਬਰ »

ਕਿਸਾਨਾਂ ਦੀ ਮਿੱਲਾਂ ਵੱਲ ਫਸੀ ਕਰੋੜਾਂ ਰੁਪਏ ਦੀ ਗੰਨੇ ਦੀ ਅਦਾਇਗੀ

ਦੋਰਾਂਗਲਾ, 25 ਮਈ (ਚੱਕਰਾਜਾ)-ਕਿਸਾਨਾਂ ਵਲੋਂ ਸਾਲ 2021-22 ਦੌਰਾਨ ਸੂਬੇ ਦੀਆਂ ਸਹਿਕਾਰੀ ਤੇ ਨਿੱਜੀ ਖੰਡ ਮਿੱਲਾਂ ਨੰੂ ਦਿੱਤੇ ਗੰਨੇ ਦੀ ਅਜੇ ਵੀ ਕਰੋੜਾਂ ਰੁਪਏ ਦੀ ਫਸੀ ਅਦਾਇਗੀ ਨੰੂ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਗੰਨਾ ਕਾਸ਼ਤਕਾਰ ਵੀ ...

ਪੂਰੀ ਖ਼ਬਰ »

ਅਦਾਕਾਰ ਬਿਨੂੰ ਢਿੱਲੋਂ ਦੇ ਪਿਤਾ ਚਿੱਤਰਕਾਰ ਹਰਬੰਸ ਸਿੰਘ ਢਿੱਲੋਂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਧੂਰੀ, 25 ਮਈ (ਸੰਜੇ ਲਹਿਰੀ, ਦੀਪਕ, ਭੁੱਲਰ)-ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ ਅਦਾਕਾਰ ਬਿਨੂੰ ਢਿੱਲੋਂ ਦੇ ਪਿਤਾ ਚਿੱਤਰਕਾਰ ਅਤੇ ਲੇਖਕ ਸ. ਹਰਬੰਸ ਸਿੰਘ ਢਿੱਲੋਂ (85) ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦਾ ਅੰਤਿਮ ਸੰਸਕਾਰ ਰਾਮ ਬਾਗ ਧੂਰੀ ਵਿਖੇ ਕੀਤਾ ਗਿਆ | ...

ਪੂਰੀ ਖ਼ਬਰ »

ਪੰਜਾਬ ਨੇ ਰਜਿਸਟ੍ਰੇਸ਼ਨ ਤੇ ਸਟੈਂਪ ਡਿਊਟੀ ਤੋਂ ਇਕ ਮਹੀਨੇ 'ਚ 352.62 ਕਰੋੜ ਰੁਪਏ ਜੁਟਾਏ-ਜਿੰਪਾ

ਚੰਡੀਗੜ੍ਹ, 25 ਮਈ (ਅ. ਬ.)-ਪੰਜਾਬ ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਵਿਭਾਗ ਵਲੋਂ ਰਜਿਸਟ੍ਰੇਸ਼ਨ ਤੇ ਸਟੈਂਪ ਡਿਊਟੀ ਤੋਂ ਪਿਛਲੇ ਸਾਲ ਦੇ ਮੁਕਾਬਲੇ ਅਪ੍ਰੈਲ, 2022 'ਚ ਮਾਲੀਏ ਵਿਚ 30.45 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਵੇਰਵਿਆਂ ਸਹਿਤ ਜਾਣਕਾਰੀ ...

ਪੂਰੀ ਖ਼ਬਰ »

15 ਜੂਨ ਤੋਂ ਬਾਅਦ ਖਾਣ ਵਾਲੇ ਤੇਲਾਂ ਦੀਆਂ ਕੀਮਤਾਂ 'ਚ ਆਏਗੀ ਭਾਰੀ ਗਿਰਾਵਟ

ਸ਼ਿਵ ਸ਼ਰਮਾ ਜਲੰਧਰ, 25 ਮਈ-ਕੇਂਦਰ ਵਲੋਂ ਖਾਣ ਵਾਲੇ ਤੇਲਾਂ 'ਤੇ ਦਰਾਮਦ ਡਿਊਟੀ ਹਟਾਉਣ ਤੋਂ ਬਾਅਦ ਹੁਣ ਖਾਣ ਵਾਲੇ ਤੇਲਾਂ ਦੀਆਂ ਕੀਮਤਾਂ 15 ਜੂਨ ਤੋਂ ਬਾਅਦ ਡਿੱਗਣ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ | ਦਰਾਮਦ ਡਿਊਟੀ ਹਟਣ ਤੋਂ ਬਾਅਦ ਹੁਣ ਮਲੇਸ਼ੀਆ ਵਲੋਂ ਵੀ ਪਾਮ ...

ਪੂਰੀ ਖ਼ਬਰ »

ਸੰਗਰੂਰ ਦੀ ਜ਼ਿਮਨੀ ਚੋਣ ਲੜਨਗੇ ਮਾਨ

ਚੰਡੀਗੜ੍ਹ, 25 ਮਈ (ਐਨ.ਐਸ.ਪਰਵਾਨਾ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਉਹ ਸੰਗਰੂਰ ਤੋਂ ਲੋਕ ਸਭਾ ਦੀ ਹੋਣ ਵਾਲੀ ਜ਼ਿਮਨੀ ਚੋਣ ਲੜਨਗੇ | ਪਾਰਟੀ ਇਸ ਦਾ ਬਾਕਾਇਦਾ ਐਲਾਨ ਉਦੋਂ ਕਰੇਗੀ ਜਦੋਂ ਜ਼ਿਮਨੀ ਚੋਣ ...

ਪੂਰੀ ਖ਼ਬਰ »

ਵਟਸਐਪ 'ਤੇ ਧੋਖਾਧੜੀ ਤੋਂ ਬਚਣ ਲਈ ਸਲਾਹ ਜਾਰੀ

ਚੰਡੀਗੜ੍ਹ, 25 ਮਈ (ਅਜੀਤ ਬਿਊਰੋ)-ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਸੈੱਲ ਨੇ ਪੰਜਾਬ ਦੇ ਲੋਕਾਂ ਲਈ ਇਕ ਸਲਾਹ ਜਾਰੀ ਕਰਕੇ ਸੀਨੀਅਰ ਅਧਿਕਾਰੀਆਂ/ਅਹੁਦੇਦਾਰਾਂ ਦੀਆਂ ਜਾਅਲੀ ਵਟਸਐਪ ਆਈ. ਡੀ. ਦੀ ਵਰਤੋਂ ਕਰਕੇ ਵਿੱਤੀ/ਪ੍ਰਸ਼ਾਸਕੀ ਮੰਗ ਕਰਨ ਵਾਲੇ ਸੰਦੇਸ਼ਾਂ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. ਸਾਡੇ ਭਵਿੱਖ ਨਾਲ ਕਰ ਰਹੀ ਖਿਲਵਾੜ

ਜਲੰਧਰ, 25 ਮਈ (ਰਣਜੀਤ ਸਿੰਘ ਸੋਢੀ)-ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ 'ਅਜੀਤ' ਭਵਨ ਵਿਖੇ ਪਹੁੰਚ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਯੂਨੀਵਰਸਿਟੀ, ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਦੇ ਬੀ. ਐਡ ਦੇ ਪਹਿਲੇ ...

ਪੂਰੀ ਖ਼ਬਰ »

ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 30 ਨੂੰ

ਲਖਨਊ, 25 ਮਈ (ਪੀ. ਟੀ. ਆਈ.)-ਲਖੀਮਪੁਰ ਖੀਰੀ ਮਾਮਲੇ 'ਚ ਗਿ੍ਫਤਾਰ ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ 'ਤੇ ਇਲਾਹਾਬਾਦ ਹਾਈਕੋਰਟ 30 ਮਈ ਨੂੰ ਸੁਣਵਾਈ ਕਰੇਗਾ | ਪਿਛਲੇ ਸਾਲ ਅਕਤੂਬਰ 'ਚ ਹੋਈ ਹਿੰਸਾ 'ਚ 8 ਲੋਕਾਂ ਦੀ ਮੌਤ ਹੋ ...

ਪੂਰੀ ਖ਼ਬਰ »

ਕੇਂਦਰ ਵਲੋਂ 'ਮੰਕੀਪਾਕਸ' ਦੇ ਲੱਛਣ ਵਾਲੇ ਮਰੀਜ਼ਾਂ ਨੂੰ ਇਕਾਂਤਵਾਸ 'ਚ ਰੱਖਣ ਦੀ ਸਲਾਹ

ਨਵੀਂ ਦਿੱਲੀ, 25 ਮਈ (ਏਜੰਸੀ)-ਕਈ ਦੇਸ਼ਾਂ ਵਿਚ 'ਮੰਕੀਪਾਕਸ' ਦੇ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਕੇਂਦਰੀ ਸਿਹਤ ਮੰਤਰਾਲੇ ਨੇ ਸਾਰੇ ਸੂਬਿਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਹਸਪਤਾਲਾਂ ਨੂੰ ਇਸ ਰੋਗ ਦੇ ਲੱਛਣ ਵਾਲੇ ਉਨ੍ਹਾਂ ਮਰੀਜ਼ਾਂ 'ਤੇ ਨਜ਼ਰ ਰੱਖਣ ਦਾ ਨਿਰਦੇਸ਼ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਧਮਾਕੇ-14 ਮੌਤਾਂ

ਕਾਬੁਲ, 25 ਮਈ (ਏਜੰਸੀ)-ਅਫ਼ਗਾਨਿਸਤਾਨ 'ਚ ਬੁੱਧਵਾਰ ਨੂੰ ਕਈ ਧਮਾਕੇ ਹੋਏ, ਜਿੰਨ੍ਹਾਂ 'ਚੋਂ ਰਾਜਧਾਨੀ ਕਾਬੁਲ ਸਥਿਤ ਇਕ ਮਸਜਿਦ ਦੇ ਅੰਦਰ ਹੋਇਆ ਧਮਾਕਾ ਵੀ ਸ਼ਾਮਿਲ ਹੈ, ਜਿਸ 'ਚ ਘੱਟੋ ਘੱਟ 5 ਵਿਅਕਤੀ ਮਾਰੇ ਗਏ | ਇਸ ਦੇ ਨਾਲ ਹੀ ਦੇਸ਼ ਦੇ ਉੱਤਰੀ ਖੇਤਰ 'ਚ ਕਈ ਵਾਹਨਾਂ ਨੂੰ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਡੀਜ਼ਲ ਨਾ ਮਿਲਣ ਕਾਰਨ ਰੋਡਵੇਜ਼ ਤੇ ਪਨਬੱਸ ਦੇ ਕਈ ਰੂਟ ਹੋਏ ਬੰਦ

ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪੰਜਾਬ ਰੋਡਵੇਜ਼ ਡੀਪੂ ਵਿਖੇ ਅੱਜ ਡੀਜ਼ਲ ਨਾ ਮਿਲਣ ਕਾਰਨ ਰੋਡਵੇਜ਼ ਤੇ ਪਨਬੱਸ ਦੇ ਕਈ ਰੂਟ ਬੰਦ ਹੋ ਗਏ | ਇਸ ਦੌਰਾਨ 18 ਰੂਟਾਂ 'ਤੇ 26 ਟਾਈਮ ਮਿਸ ਹੋਣ ਕਾਰਨ ਸਵਾਰੀਆਂ ਨੂੰ ਭਾਰੀ ...

ਪੂਰੀ ਖ਼ਬਰ »

ਈ. ਜੀ. ਐਸ. ਵਲੰਟੀਅਰ ਵਲੋਂ ਕੱਲ੍ਹ ਨੂੰ ਗੁਪਤ ਐਕਸ਼ਨ ਦਾ ਐਲਾਨ

ਸੰਗਰੂਰ, 25 ਮਈ (ਧੀਰਜ ਪਸ਼ੌਰੀਆ)-2003 ਤੋਂ ਸਰਕਾਰੀ ਸਕੂਲਾਂ 'ਚ ਸੇਵਾਵਾਂ ਨਿਭਾਅ ਰਹੇ ਈ.ਜੀ.ਐਸ./ਏ.ਆਈ.ਈ./ਐਸ.ਟੀ.ਆਰ. ਵਲੰਟੀਅਰ, ਜੋ ਮਾਤਰ 6000 ਰੁਪਏ ਪ੍ਰਤੀ ਮਹੀਨਾ ਨਾਲ ਗੁਜ਼ਾਰਾ ਕਰ ਰਹੇ ਹਨ, ਨੇ 'ਆਪ' ਸਰਕਾਰ 'ਤੇ ਵਾਅਦਾ ਖ਼ਿਲਾਫ਼ੀ ਦਾ ਦੋਸ਼ ਲਗਾਇਆ ਹੈ | ਜਥੇਬੰਦੀ ਦੇ ਸੂਬਾ ...

ਪੂਰੀ ਖ਼ਬਰ »

ਭਗਵੰਤ ਮਾਨ ਦੀ ਭੈਣ ਵਲੋਂ ਸੰਗਰੂਰ ਜ਼ਿਮਨੀ ਚੋਣ ਲੜਨ ਦੀ ਚਰਚਾ

ਸੰਗਰੂਰ, 25 ਮਈ (ਧੀਰਜ ਪਸ਼ੌਰੀਆ)-ਲੋਕ ਸਭਾ ਹਲਕਾ ਸੰਗਰੂਰ, ਜਿਸ ਦੀ 2014 ਤੋਂ ਭਗਵੰਤ ਮਾਨ ਨੁਮਾਇੰਦਗੀ ਕਰ ਰਹੇ ਸਨ, ਦੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਵਿਧਾਨ ਸਭਾ ਹਲਕਾ ਧੂਰੀ ਤੋਂ ਜਿੱਤ ਪ੍ਰਾਪਤ ਕਰਕੇ ਪੰਜਾਬ ਵਿਧਾਨ ਸਭਾ ਵਿਚ ਪਹੁੰਚਣ ਤੋਂ ਬਾਅਦ ਇਹ ਲੋਕ ਸਭਾ ਸੀਟ ...

ਪੂਰੀ ਖ਼ਬਰ »

ਡੀਪੂ ਹੋਲਡਰਾਂ ਵਲੋਂ ਖੜਕਾਇਆ ਜਾਵੇਗਾ ਹਾਈ ਕੋਰਟ ਦਾ ਦਰਵਾਜ਼ਾ-ਇੰਜ: ਸਿੰਧੂ

ਬਰਨਾਲਾ, 25 ਮਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਰਾਜ ਡਿਪੂ ਹੋਲਡਰ ਯੂਨੀਅਨ ਸਿੱਧੂ ਦੇ ਸੂਬਾ ਪ੍ਰਧਾਨ ਤੇ ਆਲ ਇੰਡੀਆ ਫੇਅਰ ਪਰਾਇਸ ਸ਼ਾਪ ਫੈਡਰੇਸਨ ਦੇ ਉਪ ਪ੍ਰਧਾਨ ਇੰਜ: ਗੁਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਕੋਈ ਵੀ ਰਾਜ ਸਰਕਾਰ ਫੂਡ ਸਕਿਉਰਿਟੀ ਐਕਟ ਤਹਿਤ ਕੇਂਦਰ ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਨਸ਼ੇ ਕਾਰਨ ਨੌਜਵਾਨ ਦੀ ਮੌਤ

ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ 'ਚ ਨਸ਼ਿਆਂ ਦੇ ਆਦੀ ਨੌਜਵਾਨ ਦੀ ਅਚਾਨਕ ਮੌਤ ਹੋ ਜਾਣ ਦੀ ਖ਼ਬਰ ਹੈ, ਜਿਸ ਦੀ ਪਛਾਣ ਬਾਜ਼ੀਗਰ ਬਸਤੀ ਦੇ ਰਹਿਣ ਵਾਲੇ ਕਰੀਬ 30 ਸਾਲਾ ਵਰਿੰਦਰ ਸਿੰਘ ਵਜੋਂ ਹੋਈ ਹੈ, ਜੋ ਆਪਣੇ ਪਿੱਛੇ ਇਕ ਡੇਢ ਸਾਲ ਦੀ ਬੇਟੀ ਅਤੇ ਪਤਨੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX