ਮਨਜਿੰਦਰ ਸਿੰਘ ਸਰੌਦ
ਕੁੱਪ ਕਲਾਂ, 25 ਮਈ-ਅੱਜ ਤੋਂ 38 ਕੁ ਵਰ੍ਹੇ ਪਹਿਲਾਂ 2 ਨਵੰਬਰ 1984 ਦੀ ਸਵੇਰ ਨੂੰ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਭਾਰਤ ਦੇ ਬਾਕੀ ਹਿੱਸਿਆਂ ਦੀ ਤਰ੍ਹਾਂ ਹਰਿਆਣਾ ਦੇ ਜ਼ਿਲ੍ਹਾ ਰਿਵਾੜੀ ਦੀ ਤਹਿਸੀਲ ਪਟੌਦੀ ਦੇ ਪਿੰਡ ਹੋਂਦ ਚਿੱਲੜ ਵਿਖੇ ਭੜਕੀ ਭੀੜ ਵਲੋਂ ਪਿੰਡ ਅੰਦਰ ਦਾਖਲ ਹੋ ਕੇ ਲਗਪਗ 18 ਸਿੱਖ ਪਰਿਵਾਰਾਂ ਦੇ 32 ਜੀਆਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਤੋਂ ਬਾਅਦ ਇਕ ਖੂਹ 'ਚ ਸੁੱਟ ਕੇ ਮਿੱਟੀ ਦਾ ਤੇਲ ਪਾ ਕੇ ਸਾੜਨ ਦੀ ਦਰਦਨਾਕ ਦਾਸਤਾਨ ਨੂੰ ਜ਼ਿਲ੍ਹਾ ਲੁਧਿਆਣਾ ਦੇ ਪਾਇਲ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਜੱਗ-ਜ਼ਾਹਰ ਕੀਤਾ ਸੀ | ਇੰਜ. ਗਿਆਸਪੁਰਾ ਵਲੋਂ ਕੇਸਾਂ ਦੀ ਪੈਰਵਾਈ ਕਰਨ ਤੋਂ ਬਾਅਦ ਹਰਿਆਣਾ ਸਰਕਾਰ ਵਲੋਂ ਇਸ ਕਤਲੇਆਮ ਦੌਰਾਨ ਜਾਨਾਂ ਗੁਆ ਚੁੱਕੇ ਜੀਆਂ ਦੇ ਪਰਿਵਾਰਾਂ ਨੂੰ ਭਾਵੇਂ ਮੁਆਵਜ਼ਾ ਮਿਲਣ ਤੋਂ ਬਾਅਦ ਉਨ੍ਹਾਂ ਦੇ ਜ਼ਖ਼ਮਾਂ 'ਤੇ ਕੁਝ ਮੱਲ੍ਹਮ ਤਾਂ ਲੱਗੀ ਪਰ ਦੋਸ਼ੀਆਂ ਨੂੰ ਸਜ਼ਾਵਾਂ ਦੇ ਲਈ ਅਦਾਲਤਾਂ ਦੇ ਇਨਸਾਫ਼ ਨੂੰ ਉਡੀਕਦੇ-ਉਡੀਕਦੇ ਕਈ ਗਵਾਹ ਵੀ ਇਸ ਸੰਸਾਰ ਤੋਂ ਕੂਚ ਕਰ ਗਏ | ਵਿਧਾਇਕ ਇੰਜ. ਗਿਆਸਪੁਰਾ ਵਲੋਂ ਆਪਣੀ ਟੀਮ ਸਮੇਤ ਖੰਡਰ ਬਣ ਚੁੱਕੇ ਪਿੰਡ ਹੋਂਦ ਚਿੱਲੜ ਦਾ ਦੌਰਾ ਕਰਨ ਮੌਕੇ ਪੀੜਤ ਪਰਿਵਾਰਾਂ ਸਮੇਤ ਆਖਿਆ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਇਸ ਕਤਲੇਆਮ ਦਾ ਸੰਤਾਪ ਹੰਢਾਅ ਰਹੇ ਪਰਿਵਾਰਾਂ ਦੀਆਂ ਜ਼ਮੀਨਾਂ ਨੂੰ ਵੀ ਇਥੋਂ ਦੇ ਕੁਝ ਧਨਾਢ ਤੇ ਸਿਆਸਤਦਾਨ ਲੋਕਾਂ ਵਲੋਂ ਰਲ ਕੇ ਹੜੱਪ ਕਰਨ ਦੀਆਂ ਸਾਜਿਸ਼ਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ | ਉਨ੍ਹਾਂ ਆਖਿਆ ਕਿ ਉਕਤ ਪਿੰਡ ਹੋਂਦ ਦੀ ਜ਼ਮੀਨ ਵਿਚੋਂ ਕਾਫੀ ਹਿੱਸਾ ਅਸਰ-ਰਸੂਖ ਵਾਲੇ ਵਿਅਕਤੀਆਂ ਨੇ ਆਪਣੇ ਕਬਜ਼ੇ ਹੇਠ ਕਰ ਲਿਆ ਹੈ, ਜਦਕਿ ਅਦਾਲਤ ਵਿਚ ਕੇਸ ਚੱਲ ਰਿਹਾ ਹੈ ਤਾਂ ਕਿਸੇ ਵੀ ਵਿਅਕਤੀ ਨੂੰ ਕੋਈ ਹੱਕ ਨਹੀਂ ਕਿ ਉਹ ਪੀੜਤ ਪਰਿਵਾਰਾਂ ਦੀ ਜ਼ਮੀਨ 'ਤੇ ਪੈਰ ਰੱਖ ਸਕੇ | ਉਨ੍ਹਾਂ ਆਖਿਆ ਕਿ ਸਰਕਾਰ ਨੂੰ ਇਸ ਸਬੰਧੀ ਨੋਟਿਸ ਲੈਣ ਦੀ ਲੋੜ ਹੈ ਤੇ ਉਨ੍ਹਾਂ ਇਹ ਮਾਮਲਾ ਸਰਕਾਰ ਦੇ ਧਿਆਨ ਵਿਚ ਲਿਆ ਦਿੱਤਾ ਹੈ | ਸਿੱਖ ਕਤਲੇਆਮ ਦਾ ਸੰਤਾਪ ਹੰਢਾ ਰਹੀ ਤੇ ਆਪਣੇ ਪਰਿਵਾਰ ਦੇ 12 ਜੀਅ ਗੁਆ ਚੁੱਕੀ ਬੀਬੀ ਸੁਰਜੀਤ ਕੌਰ ਨੇ ਆਖਿਆ ਕਿ ਉਨ੍ਹਾਂ ਨੂੰ ਅੱਜ ਵੀ ਇਨਸਾਫ਼ ਦੀ ਉਮੀਦ ਹੈ, ਪ੍ਰੰਤੂ ਦੇਰ ਨਾਲ ਮਿਲਿਆ ਇਨਸਾਫ਼ ਵੀ ਜ਼ਖ਼ਮਾਂ ਨੂੰ ਕੁਰੇਦਣ ਤੋਂ ਘੱਟ ਨਹੀਂ ਹੁੰਦਾ | ਲਗਪਗ ਚਾਰ ਦਹਾਕੇ ਪਹਿਲਾਂ ਕਈ ਏਕੜਾਂ ਵਿਚ ਵਸੇ ਇਸ ਪਿੰਡ ਦੀ ਜ਼ਮੀਨ ਹੁਣ ਖੁਰਦੀ-ਖੁਰਦੀ ਮਹਿਜ਼ ਇਕ ਏਕੜ ਦੇ ਕਰੀਬ ਰਹਿ ਗਈ ਹੈ | ਯਾਦਗਾਰ ਉਸਾਰਨ ਦੇ ਲਈ ਲਗਾਇਆ ਗਿਆ ਨਿਸ਼ਾਨ ਸਾਹਿਬ ਵੀ ਟੁੱਟ ਕੇ ਡਿੱਗ ਚੁੱਕਾ ਹੈ ਅਤੇ ਇਮਾਰਤਾਂ ਖੰਡਰਾਂ ਦਾ ਰੂਪ ਧਾਰਨ ਕਰ ਰਹੀਆਂ ਹਨ | ਸਥਾਨਕ ਸਿੱਖ ਪਰਿਵਾਰਾਂ ਦਾ ਗਿਲਾ ਹੈ ਕਿ ਇੰਜ. ਗਿਆਸਪੁਰਾ ਤੋਂ ਇਲਾਵਾ ਸਿੱਖਾਂ ਦੀ ਨੁਮਾਇੰਦਾ ਜਮਾਤ ਸ਼੍ਰੋਮਣੀ ਕਮੇਟੀ ਅਤੇ ਸਿੱਖ ਜਥੇਬੰਦੀਆਂ ਵਲੋਂ ਪਿੰਡ ਹੋਂਦ ਚਿੱਲੜ ਅੰਦਰ ਕਤਲੇਆਮ ਵਿਚ ਜਾਨਾਂ ਗੁਆ ਚੁੱਕੇ ਲੋਕਾਂ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਕੋਈ ਉਪਰਾਲਾ ਨਹੀਂ ਕੀਤਾ ਗਿਆ | ਇੰਜ. ਗਿਆਸਪੁਰਾ ਨੇ ਆਖਿਆ ਕਿ ਉਹ ਮੁੱਖ ਮੰਤਰੀ ਪੰਜਾਬ ਦੇ ਨਾਲ ਇਸ ਬੇਹੱਦ ਗੰਭੀਰ ਮਸਲੇ 'ਤੇ ਗੱਲਬਾਤ ਕਰਨਗੇ | ਇਸ ਮੌਕੇ ਕਤਲੇਆਮ ਦੇ ਪੀੜਤ ਪਰਿਵਾਰਾਂ ਤੋਂ ਇਲਾਵਾ ਸੀਨੀਅਰ ਆਗੂ ਅਵਿਨਾਸ਼ਪ੍ਰੀਤ ਸਿੰਘ ਜੱਲ੍ਹਾ, ਸੁਖਜਿੰਦਰ ਸਿੰਘ ਬਾਜਵਾ, ਅਵਿਨਾਸ਼ ਪੀ.ਏ. ਨਿੱਕਾ, ਕੁਲਜਿੰਦਰ ਸਿੰਘ, ਪਾਲਾ ਗੋਸਲਾਂ ਆਦਿ ਮੌਜੂਦ ਸਨ |
ਸੰਗਰੂਰ, 25 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਕਲਾਸ ਫੋਰ ਗੌਰਮਿੰਟ ਇੰਪਾਇਜ ਯੂਨੀਅਨ ਸੰਗਰੂਰ ਵਲੋਂ ਅੱਜ ਸਿਵਲ ਹਸਪਤਾਲ ਸੰਗਰੂਰ ਵਿਖੇ ਰਮੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਰੋਸ ਮੁਜ਼ਾਹਰਾ ਕੀਤਾ ਗਿਆ | ਧਰਨੇ ਵਿਚ ਅਜੈ ਕੁਮਾਰ ਜਨਰਲ ਸਕੱਤਰ, ਸਤਪਾਲ ਸਿੰਘ ...
ਦਿੜ੍ਹਬਾ ਮੰਡੀ, 25 ਮਈ (ਹਰਬੰਸ ਸਿੰਘ ਛਾਜਲੀ) - ਪਿੰਡ ਦੀਵਾਨਗੜ੍ਹ ਕੈਂਪਰ ਵਿਖੇ ਰੰਜ਼ਿਸ਼ ਕਾਰਨ ਦੋ ਗੁੱਟਾਂ ਵਿਚ ਹੋਈ ਲੜਾਈ ਵਿਚ 16 ਸਾਲਾਂ ਨੌਜਵਾਨ ਦੀ ਮੌਤ ਹੋ ਗਈ ਹੈ | ਲੜਾਈ ਵਿਚ ਪਿੰਡ ਮੁਨਸ਼ੀਵਾਲਾ, ਰਤਨਗੜ੍ਹ ਸਿੰਧੜਾਂ, ਦੀਵਾਨਗੜ੍ਹ ਕੈਪਰ ਅਤੇ ਕੜਿਆਲ ਦੇ ...
ਸੰਗਰੂਰ, 25 ਮਈ (ਸੁਖਵਿੰਦਰ ਸਿੰਘ ਫੁੱਲ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਨੂੰ ਮੁਕੰਮਲ ਤੌਰ 'ਤੇ ਨਸ਼ਾ-ਮੁਕਤ ਕਰਨ ਦੇ ਮਿੱਥੇ ਟੀਚੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਜ਼ਿਲ੍ਹਾ ਸੰਗਰੂਰ ਵਿਖੇ ਪ੍ਰਸ਼ਾਸਨ ਵਲੋਂ ਯੋਜਨਾਬੱਧ ਢੰਗ ਨਾਲ ਉਪਰਾਲੇ ਤੇਜ਼ ਹੋ ਗਏ ਹਨ | ...
ਸੰਗਰੂਰ, 25 ਮਈ (ਧੀਰਜ ਪਸ਼ੌਰੀਆ)- ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹਾ ਸੰਗਰੂਰ ਵਿਚ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੀ ਮੁਹਿੰਮ ਨੰੂ ਜਬਰਦਸਤ ਹੁੰਗਾਰਾ ਮਿਲ ਰਿਹਾ ਹੈ | ਜ਼ਿਕਰਯੋਗ ਹੈ ਕਿ ਇੱਥੇ ਲੋਕ ਸਵੈ-ਇੱਛਾ ਨਾਲ ਹੀ ਪੰਚਾਇਤੀ ਜਮੀਨਾਂ ਤੋਂ ...
ਸੰਗਰੂਰ, 25 ਮਈ (ਸੁਖਵਿੰਦਰ ਸਿੰਘ ਫੁੱਲ)- ਪੰਜਾਬੀ ਵਿਕਾਸ ਮੰਚ (ਕਾਨੂੰਨੀ) ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ ਦੀ ਭਰਤੀ ਲਈ ਲਈਆਂ ਜਾਂਦੀਆਂ ਪ੍ਰੀਖਿਆਵਾਂ ਪੰਜਾਬੀ ਵਿਚ ਨਾ ਲੈਣ 'ਤੇ ਅਦਾਲਤ ਦਾ ਦਰਵਾਜ਼ਾ ...
ਸੁਨਾਮ ਊਧਮ ਸਿੰਘ ਵਾਲਾ, 25 ਮਈ (ਧਾਲੀਵਾਲ, ਭੁੱਲਰ)- ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ ਪਾਵਰਕਾਮ ਅਤੇ ਟਰਾਂਸਕੋ ਦੇ ਸਰਕਲ ਜਨਰਲ ਸਕੱਤਰ ਸਤ ਭੂਸ਼ਨ ਸ਼ਰਮਾ ਸੁਨਾਮ ਨੇ ਦੱਸਿਆ ਕਿ ਗਰਿੱਡ ਮੁਲਾਜਮ ਆਪਣੀਆਂ ਮੰਗਾਂ ਨੂੰ ਲੈ ਕੇ 1 ਜੂਨ ਤੋਂ ਵਰਕ ਟੂ ਰੂਲ ਅਤੇ 10 ਜੂਨ ...
ਸੰਦੌੜ, 25 ਮਈ (ਜਸਵੀਰ ਸਿੰਘ ਜੱਸੀ)-ਪੁਲਿਸ ਥਾਣਾ ਸੰਦੌੜ ਦੀ ਪੁਲਿਸ ਨੇ ਇਕ ਨਾਬਾਲਗ ਲੜਕੀ ਨੂੰ ਵਰਗਲਾਉਣ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਥਾਣਾ ਸੰਦੌੜ ਮੁਖੀ ਸੰਜੀਵ ਕਪੂਰ ਨੇ ਦੱਸਿਆ ਕਿ ਥਾਣਾ ਸੰਦੌੜ ਅਧੀਨ ਪੈਂਦੇ ਇਕ ਪਿੰਡ ਦੀ ...
ਸੰਗਰੂਰ, 25 ਮਈ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਥਲੇਸ ਬਾਗ ਕਾਲੋਨੀ ਦੇ ਵਸਨੀਕ ਅੱਜ ਇਕੱਠੇ ਹੋ ਕੇ ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ ਜੋ ਨਗਰ ਕੌਂਸਲ ਦੇ ਪ੍ਰਸ਼ਾਸਕ ਵੀ ਹਨ, ਨੰੂ ਮਿਲੇ ਅਤੇ ਮੰਗ ਪੱਤਰ ਦੇ ਕੇ ਗਲੀ ਨੰ; 6 ਵਿਚ ਉਸਾਰੀ ਰਹਿਤ ਪਲਾਟ ਦੀ ਸਮੱਸਿਆ ਦੇ ...
ਸੁਨਾਮ ਊਧਮ ਸਿੰਘ ਵਾਲਾ, 25 ਮਈ (ਧਾਲੀਵਾਲ, ਭੁੱਲਰ)- ਪੀ. ਐਸ. ਪੀ. ਸੀ. ਐੱਲ. ਸਬ ਡਵੀਜ਼ਨ ਸੁਨਾਮ ਦਿਹਾਤੀ ਦੇ ਐਸ.ਡੀ.ਓ. ਸ਼ਰਨਜੀਤ ਸਿੰਘ ਚਹਿਲ ਨੇ ਦੱਸਿਆ ਕਿ ਬਿਜਲੀ ਚੋਰੀ ਨੂੰ ਰੋਕਣ ਲਈ ਪਾਵਰਕਾਮ ਵਲੋਂ ਸ਼ਹਿਰਾਂ ਅਤੇ ਪਿੰਡਾਂ 'ਚ ਛਾਪੇਮਾਰੀ ਦੀ ਵਿੱਢੀ ਮੁਹਿੰਮ ਤਹਿਤ ...
ਸੰਗਰੂਰ, 25 ਮਈ (ਚੌਧਰੀ ਨੰਦ ਲਾਲ ਗਾਂਧੀ)- 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਦੇ ਤਹਿਤ ਅੰਗਰੇਜੀ ਬੋਲਣ ਦੀ ਨਿਪੁੰਨਤਾ ਲਈ ਕਰਵਾਏ ਜਾ ਰਹੇ ਮੁਕਾਬਲਿਆਂ ਵਿਚ ਸਰਕਾਰੀ ਮਿਡਲ ਸਕੂਲ ਖੁਰਾਣਾ ਦੀ ਵਿਦਿਆਰਥਣ ਅਮਨਦੀਪ ਕੌਰ ਜਮਾਤ ਅੱਠਵੀਂ ਨੇ ਜ਼ਿਲ੍ਹਾ ਪੱਧਰ ...
ਸੰਦੌੜ, 25 ਮਈ (ਜਸਵੀਰ ਸਿੰਘ ਜੱਸੀ, ਗੁਰਪ੍ਰੀਤ ਸਿੰਘ ਚੀਮਾ)- ਸਿੱਖਿਆ ਦੇ ਖੇਤਰ ਵਿਚ ਸ਼ਲਾਘਾਯੋਗ ਕੰਮ ਕਰਨ ਲਈ ਮਾਡਰਨ ਕਾਲਜ ਆਫ਼ ਐਜੂਕੇਸ਼ਨ ਸ਼ੇਰਗੜ੍ਹ ਚੀਮਾ ਦੀ ਪਿ੍ੰਸੀਪਲ ਡਾ. ਨੀਤੂ ਸੇਠੀ ਨੂੰ ਐਜ਼ੂਕਲਾਊਡਜ਼ ਵਲੋਂ 'ਲੀਡਰਸ਼ਿਪ ਅਵਾਰਡ- 2022' ਨਾਲ ਨੋਇਡਾ ਵਿਖੇ ...
ਸੰਗਰੂਰ, 25 ਮਈ (ਸੁਖਵਿੰਦਰ ਸਿੰਘ ਫੁੱਲ)- ਜ਼ਿਲ੍ਹਾ ਵਾਤਾਵਰਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲੇ੍ਹ ਵਿਚ ਰਾਸ਼ਟਰੀ ਗਰੀਨ ਟਿ੍ਬਿਊਨਲ ਦੇ ਦਿਸਾ ਨਿਰਦੇਸ਼ਾਂ ਦੀ ਇੰਨ ...
ਦਿੜ੍ਹਬਾ ਮੰਡੀ, 25 ਮਈ (ਹਰਬੰਸ ਸਿੰਘ ਛਾਜਲੀ)- ਉੱਘੇ ਸਮਾਜ ਸੇਵਕ, ਉਦਯੋਗਪਤੀ ਅਤੇ ਬਾਂਸਲ'ਜ ਗਰੁੱਪ ਸਦੇ ਐਮ. ਡੀ. ਸ੍ਰੀ ਸੰਜੀਵ ਬਾਂਸਲ ਦੇ ਕੁੜਮ ਸ੍ਰੀ ਰਮੇਸ਼ ਕੁਮਾਰ ਰਾਮਾ (51) ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਸ੍ਰੀ ਸੰਜੀਵ ਬਾਂਸਲ ਦੇ ਬੇਟੇ ...
ਸੰਗਰੂਰ, 25 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਵਾਟਰ ਸਪਲਾਈ ਅਤੇ ਸੈਨੀਟੇਸ਼ਟ ਵਿਭਾਗ ਤਹਿਤ ਕੰਮ ਕਰਦੇ ਪੰਪ ਆਪ੍ਰੇਟਰਾਂ ਵਲੋਂ 29 ਮਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ | ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਜੀਤ ...
ਜਖੇਪਲ, 25 ਮਈ (ਮੇਜਰ ਸਿੰਘ ਸਿੱਧੂ)- ਭਾਕਿਯੂ ਏਕਤਾ ਉਗਰਾਹਾਂ ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਡੇਰਾ ਬਾਬਾ ਟੀਕਮਦਾਸ ਉਗਰਾਹਾਂ ਵਿਖੇ ਹੋਈ | ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਕਿਹਾ ਕਿ ...
ਸੁਨਾਮ ਊਧਮ ਸਿੰਘ ਵਾਲਾ, 25 ਮਈ (ਭੁੱਲਰ, ਧਾਲੀਵਾਲ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਜਿੱਥੇ ਸੁਨਾਮ ਪੁਲਿਸ ਵਲੋਂ ਅੱਜ ਸਵੇਰੇ ਹੀ ਸ਼ਹਿਰ ਦੀ ਇਕ ਬਸਤੀ ਵਿਚ ਨਸ਼ਿਆਂ ਦੇ ਧੰਦੇ 'ਚ ਲਿਪਤ ਕੁਝ ਸ਼ੱਕੀ ਵਿਅਕਤੀਆਂ ਦੇ ਘਰਾਂ ਵਿਚ ਛਾਪੇਮਾਰੀ ...
ਸੰਗਰੂਰ, 25 ਮਈ (ਦਮਨਜੀਤ ਸਿੰਘ)- ਆਲ ਪੰਜਾਬ ਮਿੰਨੀ ਟਰਾਂਸਪੋਰਟ ਬਲੈਰੋ, ਪਿੱਕਅਪ, ਛੋਟਾ ਹਾਥੀ ਯੂਨੀਅਨਾਂ ਵਲੋਂ ਸਾਂਝੇ ਤੌਰ 'ਤੇ 27 ਮਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਘੇਰਨ ਦਾ ਐਲਾਨ ਕਰ ਦਿੱਤਾ ਹੈ | ਯੂਨੀਅਨ ਦੇ ਸੂਬਾ ਪ੍ਰਧਾਨ ਬਲਜੀਤ ...
ਮੂਨਕ, 25 ਮਈ (ਗਮਦੂਰ ਧਾਲੀਵਾਲ)- ਪਿਛਲੇ ਦਿਨੀਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਵਲੋਂ ਸੁਪਰੀਮ ਕੋਰਟ ਨੂੰ ਅਪੀਲ ਕਰਦਿਆਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕਰੈਕਟਰ ਨੂੰ ਕੇਂਦਰੀ ਯੂਨੀਵਰਸਿਟੀ 'ਚ ਤਬਦੀਲ ਕਰਨ ਲਈ ਕਿਹਾ ਗਿਆ ਹੈ | ਪੰਜਾਬ ਸਟੂਡੈਂਟਸ ਯੂਨੀਅਨ ...
ਸੰਗਰੂਰ, 25 ਮਈ (ਸੁਖਵਿੰਦਰ ਸਿੰਘ ਫੁੱਲ)- ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਆਪਣੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕਰਦਿਆਂ ਭਾਈ ਮਲਕੀਤ ਸਿੰਘ ਚੰਗਾਲ ਨੂੰ ਪਾਰਟੀ ਦੇ ਅਨੁਸੂਚਿਤ ਜਾਤੀ ਵਿੰਗ ਦਾ ਕੌਮੀ ਪ੍ਰਧਾਨ ਨਿਯੁਕਤ ਕੀਤਾ ਗਿਆ | ਪਾਰਟੀ ਸੁਪਰੀਮੋ ਸੁਖਦੇਵ ...
ਸੁਨਾਮ ਊਧਮ ਸਿੰਘ ਵਾਲਾ, 25 ਮਈ (ਧਾਲੀਵਾਲ, ਭੁੱਲਰ) - ਸੁਨਾਮ ਸ਼ਹਿਰ ਅਤੇ ਇਸ ਦੇ ਨੇੜਲੇ ਪਿੰਡਾਂ 'ਚ ਲੁੱਟਾਂ-ਖੋਹਾਂ ਦੀਆਂ ਲਗਾਤਾਰ ਹੋ ਰਹੀਆਂ ਵਾਰਦਾਤਾਂ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਇੱਥੋਂ ਤੱਕ ਕਿ ਲੁਟੇਰਿਆਂ ਵਲੋਂ ਸਬਜ਼ੀ ਵੇਚ ਕੇ ਘਰ ਪਰਤ ...
ਧੂਰੀ, 25 ਮਈ (ਸੰਜੇ ਲਹਿਰੀ)- ਨਕਲੀ ਖਾਦ ਪਦਾਰਥਾਂ ਦੇ ਵਧ ਰਹੇ ਚਲਣ ਨੂੰ ਨੱਥ ਪਾਉਣ ਲਈ ਪ੍ਰਸ਼ਾਸਨ ਨੇ ਕਮਰ ਕਸ ਲਈ ਜਾਪਦੀ ਹੈ | ਹਲਕੇ ਵਿਚ ਫ਼ੇਲ੍ਹ ਹੋਏ ਖਾਦ ਪਦਾਰਥਾਂ ਦੇ ਸੈਂਪਲਾਂ ਤੋਂ ਬਾਅਦ ਐਸ.ਡੀ.ਐਮ. ਧੂਰੀ ਨੇ ਮਿਲਾਵਟੀ ਮਾਲ ਵੇਚਣ ਵਾਲੇ ਦੁਕਾਨਦਾਰਾਂ ਦੀ ...
ਸੰਗਰੂਰ, 25 ਮਈ (ਧੀਰਜ ਪਸ਼ੌਰੀਆ)- ਭਿ੍ਸ਼ਟਾਚਾਰ ਦੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿਹਤ ਮੰਤਰੀ ਵਿਜੈ ਸਿੰਗਲਾ ਖ਼ਿਲਾਫ਼ ਕੀਤੀ ਵੱਡੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਵਿਧਾਇਕਾ ਬੀਬੀ ਨਰਿੰਦਰ ਕੌਰ ਭਰਾਜ ਅੱਜ ਫਿਰ ਪਿਛਲੇ ਸਮੇਂ ਦੌਰਾਨ ਸੰਗਰੂਰ ਹਲਕੇ 'ਚ ...
ਚੀਮਾ ਮੰਡੀ, 25 ਮਈ (ਦਲਜੀਤ ਸਿੰਘ ਮੱਕੜ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਾ ਔਕਸਫੋਰਡ ਪਬਲਿਕ ਸਕੂਲ (ਆਈ.ਸੀ.ਐਸ.ਈ. ਤੋਂ ਮਾਨਤਾ ਪ੍ਰਾਪਤ) ਵਿਖੇ ਛੋਟੇ ਬੱਚਿਆਂ ਲਈ ਪੂਲ ਪਾਰਟੀ ਆਯੋਜਿਤ ਕੀਤੀ ਗਈ, ਜਿਸ ਵਿਚ ਕਿੰਟਰਗਾਰਡਨ ਦੇ ਬੱਚਿਆਂ ਦੁਆਰਾ ਖ਼ੂਬ ਲੁਤਫ਼ ਉਠਾਇਆ ...
ਸੰਗਰੂਰ, 25 ਮਈ (ਅਮਨਦੀਪ ਸਿੰਘ ਬਿੱਟਾ)- ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਆਸਟ੍ਰੇਲੀਆ ਇਸ ਵੇਲੇ ਖੁੱਲ੍ਹ ਦਿਲੀ ਨਾਲ ਸਟੂਡੈਂਟ ਅਤੇ ਵਿਜਟਰ ਵੀਜੇ ਦੇ ਰਿਹਾ ਹੈ | ਉਨ੍ਹਾਂ ਕਿਹਾ ਇਕ ਇਕ ਹਫ਼ਤੇ ਤੋਂ ਲੈ ਕੇ ਛੇ ਹਫਤੇ ਤੱਕ ਦਾ ਸਮਾਂ ...
ਸੰਗਰੂਰ, 25 ਮਈ (ਅਮਨਦੀਪ ਸਿੰਘ ਬਿੱਟਾ)- ਮਜ਼ਦੂਰ ਮੁਕਤੀ ਮੋਰਚਾ ਦੀ ਜ਼ਿਲ੍ਹਾ ਇਕਾਈ ਸੰਗਰੂਰ ਵਲੋਂ ਸ਼ਹਿਰ ਵਿਚ ਰੋਸ ਮਾਰਚ ਕਰਨ ਉਪਰੰਤ ਡਿਪਟੀ ਕਮਿਸ਼ਨਰ ਦਫਤਰ ਅੱਗੇ ਧਰਨਾ ਦੇਣ ਉਪਰੰਤ ਮੰਗ ਪੱਤਰ ਵੀ ਦਿੱਤਾ ਗਿਆ | ਮੁਕਤੀ ਮੋਰਚਾ ਦੇ ਕਾਰਕੁਨ ਪਹਿਲਾਂ ਅਨਾਜ ਮੰਡੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX