ਤਾਜਾ ਖ਼ਬਰਾਂ


ਰਜਿਸਟਰੀਆਂ ਲਈ ਐੱਨ.ਓ.ਸੀ. ਦਾ ਮਾਮਲਾ, ਪੰਜਾਬ ਭਵਨ 'ਚ ਹੋਈ ਅਹਿਮ ਮੀਟਿੰਗ
. . .  17 minutes ago
ਚੰਡੀਗੜ੍ਹ, 10 ਅਗਸਤ (ਲਲਿਤਾ)-ਰਜਿਸਟਰੀਆਂ ਲਈ ਐੱਨ.ਓ.ਸੀ. ਦੇ ਮਾਮਲੇ 'ਚ ਉੱਚ ਪੱਧਰੀ ਮੀਟਿੰਗ ਹੋਈ। ਇਹ ਮੀਟਿੰਗ ਪੰਜਾਬ ਭਵਨ 'ਚ ਹੋਈ। ਇਸ ਮੀਟਿੰਗ 'ਚ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਇੰਦਰਬੀਰ ਸਿੰਘ ਨਿੱਝਰ ਸ਼ਾਮਿਲ ਸਨ। ਇਸ ਸੰਬੰਧੀ...
ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਪਿਆ ਦਿਲ ਦਾ ਦੌਰਾ, ਕਰਵਾਇਆ ਹਸਪਤਾਲ 'ਚ ਦਾਖ਼ਲ
. . .  36 minutes ago
ਮੁੰਬਈ, 10 ਅਗਸਤ-ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਬਾਰੇ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਰਾਜੂ ਸ਼੍ਰੀਵਾਸਤਵ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ...
ਲਾਰੈਂਸ ਬਿਸ਼ਨੋਈ ਤੋਂ ਬਾਅਦ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ 'ਚ ਪੇਸ਼, 6 ਦਿਨਾਂ ਦਾ ਮਿਲਿਆ ਪੁਲਿਸ ਰਿਮਾਂਡ
. . .  41 minutes ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)-ਲਾਰੈਂਸ ਬਿਸ਼ਨੋਈ ਤੋਂ ਬਾਅਦ ਅੰਮ੍ਰਿਤਸਰ ਤੋਂ ਟਰਾਂਜ਼ਿਟ ਰਿਮਾਂਡ 'ਤੇ ਲਿਆਂਦੇ ਗਏ ਜੱਗੂ ਭਗਵਾਨਪੁਰੀਆ ਨੂੰ ਅੱਜ ਮੋਗਾ ਪੁਲਿਸ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ...
ਚਾਰ ਜ਼ਿਲ੍ਹਿਆਂ ਦੇ ਆਪਸੀ ਸੁਮੇਲ ਦਾ ਲੁਧਿਆਣਾ-ਪਟਿਆਲਾ ਬਾਈਪਾਸ ਜਲਦ ਬਣੇਗਾ-ਵਿਧਾਇਕ ਗਿਆਸਪੁਰਾ
. . .  57 minutes ago
ਮਲੌਦ/ਲੁਧਿਆਣਾ, 10 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੰਬੇ ਸਮੇਂ ਤੋਂ ਚਾਰ ਜ਼ਿਲ੍ਹਿਆਂ ਲੁਧਿਆਣਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਤੇ ਮਲੇਰਕੋਟਲਾ ਦੇ ਲੋਕਾਂ ਲਈ ਅਤੇ ਇਲਾਕੇ ਭਰ ਦੀ ਆਮ ਜਨਤਾ ਲਈ ਪਟਿਆਲਾ-ਲੁਧਿਆਣਾ ਬਾਈਪਾਸ ਦੀ ਚਿਰਕੋਣੀ ਮੰਗ...
ਨਿਤਿਸ਼ ਕੁਮਾਰ ਨੇ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  about 1 hour ago
ਪਟਨਾ, 10 ਅਗਸਤ - ਐਨ.ਡੀ.ਏ. ਨਾਲੋ ਗੱਠਜੋੜ ਤੋੜਨ ਵਾਲੇ ਨਿਤਿਸ਼ ਕੁਮਾਰ ਨੇ ਤੇਜੱਸਵੀ ਯਾਦਵ ਦੀ ਆਰ.ਜੇ.ਡੀ. ਅਤੇ ਹੋਰ ਵਿਰੋਧੀ ਪਾਰਟੀਆਂ ਨਾਲ ਨਵੇਂ ਗੱਠਜੋੜ ਦੇ ਐਲਾਨ ਤੋਂ ਬਾਅਦ 8ਵੀਂ ਵਾਰ ਬਿਹਾਰ...
ਖਹਿਰਾ ਨੇ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ 'ਤੇ ਚੁੱਕੇ ਸਵਾਲ, ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  about 1 hour ago
ਚੰਡੀਗੜ੍ਹ, 10 ਅਗਸਤ-ਸੁਖਪਾਲ ਸਿੰਘ ਖਹਿਰਾ ਵਲੋਂ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ 'ਤੇ ਸਵਾਲ ਚੁੱਕੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਚਿੱਠੀ ਵੀ ਲਿਖੀ ਹੈ ਤੇ ਇਕ...
ਖਟਕੜ ਕਲਾਂ ਨੂੰ ਸੈਰ-ਸਪਾਟੇ ਵਜੋਂ ਵਿਕਸਤ ਕਰਾਂਗੇ- ਅਨਮੋਲ ਗਗਨ ਮਾਨ
. . .  about 1 hour ago
ਬੰਗਾ, 10 ਅਗਸਤ (ਜਸਬੀਰ ਸਿੰਘ ਨੂਰਪੁਰ)- ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਸਿਜਦਾ ਕਰਦੇ ਹੋਏ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਖਿਆ ਕਿ ਖਟਕੜ ਕਲਾਂ ਪਿੰਡ ਨੂੰ ਸੈਰ ਸਪਾਟੇ...
ਨਾਜਾਇਜ਼ ਸ਼ਰਾਬ ਦੇ ਮਾਮਲੇ 'ਚ ਰੇਡ ਕਰਨ ਗਏ ਸ਼ਰਾਬ ਠੇਕੇਦਾਰਾਂ ਦੇ ਕਰਿੰਦਿਆਂ 'ਤੇ ਜਾਨਲੇਵਾ ਹਮਲਾ
. . .  1 minute ago
ਮੰਡੀ ਘੁਬਾਇਆ, 10 ਅਗਸਤ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਪਿੰਡ ਲਮੋਚੜ ਕਲਾਂ ਵਿਖੇ ਸੂਚਨਾ ਮਿਲਦਿਆਂ ਹੀ ਸ਼ਰਾਬ ਠੇਕੇਦਾਰਾਂ ਵਲੋਂ ਨਾਜਾਇਜ਼ ਸ਼ਰਾਬ ਨੂੰ ਫੜ੍ਹਨ ਦੇ ਲਈ ਛਾਪੇਮਾਰੀ ਕਰਨ ਦੇ ਮਾਮਲੇ ਵਿਚ ਜਾ ਰਹੇ ਸਨ ਤਾਂ...
ਫਿਰੌਤੀ ਮਾਮਲੇ 'ਚ ਫਰੀਦਕੋਟ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਭੇਜਿਆ ਦੋ ਦਿਨਾਂ ਪੁਲਿਸ ਰਿਮਾਂਡ 'ਤੇ
. . .  about 2 hours ago
ਫ਼ਰੀਦਕੋਟ, 10 ਅਗਸਤ (ਜਸਵੰਤ ਪੁਰਬਾ, ਸਰਬਜੀਤ ਸਿੰਘ) -ਫ਼ਰੀਦਕੋਟ ਪੁਲਿਸ ਨੇ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਇੱਥੇ ਕੋਟਕਪੂਰਾ ਦੇ ਇਕ ਵਪਾਰੀ ਤੋਂ ਫਿਰੌਤੀ ਮੰਗਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਜੂਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ...
ਬਲਵੰਤ ਸਿੰਘ ਰਾਮੂਵਾਲੀਆ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਦੀ ਆਰਥਿਕ ਸਹਾਇਤਾ ਕਰਨ ਦੀ ਅਪੀਲ
. . .  about 2 hours ago
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ)-ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਭਲਾਈ ਪਾਰਟੀ ਦੇ ਮੁਖੀ ਬਲਵੰਤ ਸਿੰਘ ਰਾਮੂਵਾਲੀਆ ਨੇ ਲੰਮਾ ਸਮਾਂ ਉੱਤਰ ਪ੍ਰਦੇਸ਼ ਦੀ ਜੇਲ੍ਹ 'ਚ ਬੰਦ ਰਹੇ ਬੰਦੀ ਸਿੰਘਾਂ ਤੇ ਹੁਣ ਗੁਰਪ੍ਰਵਾਸੀ ਭਾਈ ਵਰਿਆਮ ਸਿੰਘ ਦੇ ਪਰਿਵਾਰ ਦੀ ਆਰਥਿਕ...
ਭਾਰਤੀ ਕਿਸਾਨ ਯੂਨੀਅਨ ਵਲੋਂ ਬਿਜਲੀ ਸੋਧ ਬਿੱਲ ਖ਼ਿਲਾਫ਼ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ
. . .  about 2 hours ago
ਚੋਗਾਵਾਂ, 10 ਅਗਸਤ (ਗੁਰਬਿੰਦਰ ਸਿੰਘ ਬਾਗੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸੁਖਬੀਰ ਸਿੰਘ ਢਿੱਲੋਂ, ਮੀਤ ਪ੍ਰਧਾਨ ਰਘਬੀਰ ਸਿੰਘ ਸਮੇਤ ਸੈਂਕੜੇ ਕਿਸਾਨਾਂ ਸਥਾਨਕ ਕਸਬਾ ਚੋਗਾਵਾਂ...
ਲਾਰੈਂਸ ਬਿਸ਼ਨੋਈ ਦਾ ਪੁਲਿਸ ਰਿਮਾਂਡ ਖ਼ਤਮ, ਫਰੀਦਕੋਟ ਪੁਲਿਸ ਲੈ ਕੇ ਰਵਾਨਾ
. . .  about 2 hours ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)- ਮੋਗਾ ਵਿਖੇ ਲਾਰੈਂਸ ਬਿਸ਼ਨੋਈ ਦਾ ਚੱਲ ਰਿਹਾ ਪੁਲਿਸ ਰਿਮਾਂਡ ਅੱਜ ਖ਼ਤਮ ਹੋ ਗਿਆ ਅਤੇ ਉਸ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਲਾਰੈਂਸ ਬਿਸ਼ਨੋਈ ਨੂੰ ਫਰੀਦਕੋਟ ਪੁਲਿਸ ਟਰਾਂਜ਼ਿਟ ਰਿਮਾਂਡ ਤੇ ਲੈ ਕੇ ਰਵਾਨਾ...
ਰਾਸ਼ਟਰਮੰਡਲ ਖੇਡਾਂ 'ਚ ਤਗਮੇ ਜਿੱਤਣ ਵਾਲੇ ਅਤੇ ਹਿੱਸਾ ਲੈਣ ਵਾਲੇ ਸਾਰੇ ਅਥਲੀਟਾਂ ਦਾ ਸਨਮਾਨ ਕਰੇਗੀ ਯੂ.ਪੀ. ਸਰਕਾਰ
. . .  about 3 hours ago
ਲਖਨਊ, 10 ਅਗਸਤ - ਉੱਤਰ ਪ੍ਰਦੇਸ਼ ਸਰਕਾਰ ਰਾਸ਼ਟਰਮੰਡਲ ਖੇਡਾਂ 'ਚ ਤਗਮੇ ਜਿੱਤਣ ਵਾਲੇ ਅਤੇ ਹਿੱਸਾ ਲੈਣ ਵਾਲੇ ਸਾਰੇ ਅਥਲੀਟਾਂ ਦਾ ਸਨਮਾਨ ਕਰੇਗੀ। ਮੁਖੀ ਮੰਤਰੀ ਯੋਗੀ ਆਦਿਤਿਆਨਾਥ ਨੇ ਟਵੀਟ ਕਰ ਕਿਹਾ ਕਿ ਸੂਬਾ ਸਰਕਾਰ ਆਪਣੀ ਖੇਡ ਨੀਤੀ ਅਨੁਸਾਰ...
ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ 'ਚ ਲੋਕ ਨਿਤਿਸ਼ ਕੁਮਾਰ ਨੂੰ ਦੇਣਗੇ ਜਵਾਬ - ਰਵੀ ਸ਼ੰਕਰ ਪ੍ਰਸਾਦ
. . .  about 1 hour ago
ਨਵੀਂ ਦਿੱਲੀ, 10 ਅਗਸਤ - ਜੇ.ਡੀ.(ਯੂ) ਦੇ ਐਨ.ਡੀ.ਏ. ਨਾਲੋ ਗੱਠਜੋੜ ਤੋੜਨ 'ਤੇ ਭਾਜਪਾ ਦੇ ਸੰਸਦ ਮੈਂਬਰ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਨਿਤਿਸ਼ ਕੁਮਾਰ ਨੇ ਕਾਂਗਰਸਵਾਦ ਤੇ ਭ੍ਰਿਸ਼ਟਾਚਾਰ ਦਾ ਸਾਥ ਦਿੱਤਾ ਹੈ। ਲੋਕ ਨਿਤਿਸ਼ ਕੁਮਾਰ...
ਕੋਵੈਕਸੀਨ ਤੇ ਕੋਵੀਸ਼ੀਲਡ ਦੇ ਲਾਭਪਾਤਰੀਆਂ ਲਈ ਜੀਵ ਵਿਗਿਆਨਕ-ਈ ਦੇ ਕੋਰਬੇਵੈਕਸ ਬੂਸਟਰ ਸ਼ਾਟ ਪ੍ਰਵਾਨਿਤ
. . .  about 4 hours ago
ਨਵੀਂ ਦਿੱਲੀ, 10 ਅਗਸਤ - ਅਧਿਕਾਰਤ ਸੂਤਰਾਂ ਅਨੁਸਾਰ 18 ਸਾਲ ਤੋਂ ਉੱਪਰ ਉਮਰ ਵਾਲੇ ਕੋਵੈਕਸੀਨ ਤੇ ਕੋਵੀਸ਼ੀਲਡ ਦੇ ਲਾਭਪਾਤਰੀਆਂ ਲਈ ਜੀਵ ਵਿਗਿਆਨਕ-ਈ ਦੇ ਕੋਰਬੇਵੈਕਸ ਬੂਸਟਰ ਸ਼ਾਟ ਭਾਰਤ ਸਰਕਾਰ ਦੁਆਰਾ ਪ੍ਰਵਾਨਿਤ...
ਰਜਿਸਟਰੀਆਂ ਲਈ ਐਨ.ਓ.ਸੀਜ਼ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਸੱਦੀ ਉੱਚ ਪੱਧਰੀ ਮੀਟਿੰਗ
. . .  about 4 hours ago
ਚੰਡੀਗੜ੍ਹ, 10 ਅਗਸਤ - ਰਜਿਸਟਰੀਆਂ ਲਈ ਐਨ.ਓ.ਸੀਜ਼ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਉੱਚ ਪੱਧਰੀ ਮੀਟਿੰਗ ਸੱਦੀ ਹੈ। ਪੰਜਾਬ ਭਵਨ ਵਿਖੇ ਦੁਪਹਿਰ 12 ਵਜੇ ਮੀਟਿੰਗ ਹੋਵੇਗੀ, ਜਿਸ ਵਿਚ ਮਸਲੇ ਦੇ ਹੱਲ ਨੂੰ ਲੈ ਕੇ ਮੰਥਨ ਹੋਵੇਗਾ। ਇਸ ਮੀਟਿੰਗ 'ਚ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ...
ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ
. . .  about 5 hours ago
ਚੰਡੀਗੜ੍ਹ, 10 ਅਗਸਤ - ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਮਾਮਲੇ 'ਚ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ...
ਪ੍ਰਿਅੰਕਾ ਗਾਂਧੀ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 5 hours ago
ਨਵੀਂ ਦਿੱਲੀ, 10 ਅਗਸਤ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਉਨ੍ਹਾਂ ਨੂੰ ਘਰ ਵਿਚ ਹੀ ਇਕਾਂਤਵਾਸ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਪ੍ਰਿਅੰਕਾ ਗਾਂਧੀ ਨੇ ਖ਼ੁਦ ਟਵੀਟ ਕਰ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,047 ਨਵੇਂ ਮਾਮਲੇ
. . .  about 5 hours ago
ਨਵੀਂ ਦਿੱਲੀ, 10 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,047 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 16,539 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1,28,261 ਹੋ ਗਈ...
ਪਾਕਿਸਤਾਨ 'ਚ ਸਰਕਾਰ ਦੀ ਅਲੋਚਨਾ ਕਰਨ 'ਤੇ ਟੀ.ਵੀ. ਸਟੇਸ਼ਨ ਦਾ ਸੀਨੀਅਰ ਪੱਤਰਕਾਰ ਗ੍ਰਿਫ਼ਤਾਰ
. . .  about 5 hours ago
ਇਸਲਾਮਾਬਾਦ, 10 ਅਗਸਤ - ਪਾਕਿਸਤਾਨ 'ਚ ਸਰਕਾਰ ਦੀ ਅਲੋਚਨਾ ਕਰਨ ਲਈ ਟੀ.ਵੀ. ਸਟੇਸ਼ਨ ਨੂੰ ਬੰਦ ਕਰਨ ਤੋਂ ਬਾਅਦ ਇਸ ਦੇ ਸੀਨੀਅਰ ਪੱਤਰਕਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ...
ਦੁੱਧ ਲੈਣ ਗਈ ਨਾਬਾਲਗ ਲੜਕੀ ਨਾਲ ਜਬਰ-ਜਨਾਹ
. . .  about 5 hours ago
ਲੋਪੋਕੇ, 10 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਛਿੱਡਣ ਵਿਖੇ ਘਰ ਤੋਂ ਦੁੱਧ ਲੈਣ ਗਈ ਨਾਬਾਲਗ ਲੜਕੀ ਨਾਲ ਜਬਰ-ਜਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ ਨੇ ਦੱਸਿਆ ਕਿ ਉੁਕਤ ਪੀੜਤ...
ਨਿਤਿਸ਼ ਕੁਮਾਰ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
. . .  about 1 hour ago
ਪਟਨਾ, 10 ਅਗਸਤ - ਐਨ.ਡੀ.ਏ. ਨਾਲੋ ਗੱਠਜੋੜ ਤੋੜਨ ਵਾਲੇ ਨਿਤਿਸ਼ ਕੁਮਾਰ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ...
ਨਾਲ਼ੇ 'ਚ ਡਿਗੇ ਬੱਚੇ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ
. . .  about 6 hours ago
ਕਪੂਰਥਲਾ, 10 ਅਗਸਤ - ਕਪੂਰਥਲਾ ਦੇ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਕੱਲ੍ਹ ਦੇ ਨਾਲ਼ੇ 'ਚ ਡਿਗੇ ਬੱਚੇ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਐਨ.ਡੀ.ਆਰ.ਐਫ. ਦੀ ਟੀਮ ਵਲੋਂ ਕਈ ਘੰਟਿਆਂ ਤੋਂ ਸਰਚ ਅਭਿਆਨ...
ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ 'ਤੇ ਫ਼ੈਸਲਾ ਅੱਜ
. . .  about 4 hours ago
ਚੰਡੀਗੜ੍ਹ, 10 ਅਗਸਤ - ਐੱਨ.ਡੀ.ਪੀ.ਐੱਸ. ਐਕਟ ਤਹਿਤ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਮਾਮਲੇ 'ਚ ਨਿਯਮਤ ਜ਼ਮਾਨਤ 'ਤੇ ਪੰਜਾਬ ਅਤੇ ਹਰਿਆਣਾ...
ਸੁਰੱਖਿਆ ਬਲਾਂ ਵਲੋਂ ਪੁਲਵਾਮਾ ਤੋਂ ਆਈ.ਈ.ਡੀ. ਬਰਾਮਦ
. . .  1 minute ago
ਸ੍ਰੀਨਗਰ, 10 ਅਗਸਤ - ਪੁਲਿਸ ਅਤੇ ਸੁਰੱਖਿਆ ਬਲਾਂ ਨੇ ਪੁਲਵਾਮਾ ਦੇ ਸਰਕੂਲਰ ਰੋਡ 'ਤੇ ਤਹਾਬ ਕਰਾਸਿੰਗ ਨੇੜੇ ਲਗਭਗ 25 ਤੋਂ 30 ਕਿਲੋਗ੍ਰਾਮ ਵਜ਼ਨ ਦਾ ਆਈ.ਈ.ਡੀ. ਬਰਾਮਦ ਕੀਤਾ ਹੈ।ਏ.ਡੀ.ਜੀ.ਪੀ. ਕਸ਼ਮੀਰ ਵਿਜੇ ਕੁਮਾਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਜੇਠ ਸੰਮਤ 554
ਵਿਚਾਰ ਪ੍ਰਵਾਹ: ਸਿਆਸਤ ਸੇਵਾ ਨਹੀਂ, ਸਗੋਂ ਸੱਤਾ ਪ੍ਰਾਪਤ ਕਰਕੇ ਸਵੈ ਹਿਤ ਪੂਰੇ ਕਰਨ ਦਾ ਨਾਂਅ ਬਣ ਗਈ ਹੈ। -ਅਮਰ ਕੋਮਲ

ਖੇਡ ਸੰਸਾਰ

ਰਜਤ ਪਾਟੀਦਾਰ ਦੇ ਸ਼ਾਨਦਾਰ ਸੈਂਕੜੇ ਬਦੌਲਤ ਕੁਆਲੀਫਾਇਰ-2'ਚ ਪਹੁੰਚਿਆ ਬੈਂਗਲੌਰ

ਕੋਲਕਾਤਾ, 25 ਮਈ (ਏਜੰਸੀ)- ਆਈ.ਪੀ.ਐਲ. 2022 ਦੇ ਫਾਈਨਲ 'ਚ ਪਹੁੰਚਣ ਤੋਂ ਰਾਇਲ ਚੈਲੰਜ਼ਰਸ ਬੈਂਗਲੌਰ ਦੀ ਟੀਮ ਇਕ ਕਦਮ ਦੂਰ ਹੈ | ਇਥੇ ਈਡਨ ਗਾਰਡਨ 'ਚ ਲਖਨਊ ਸੁਪਰ ਜਾਇੰਟਸ ਖਿਲਾਫ ਖੇਡੇ ਗਏ ਏਲੀਮੀਨੇਟਰ ਮੁਕਾਬਲੇ ਨੂੰ ਟੀਮ ਨੇ 14 ਦੌੜਾਂ ਨਾਲ ਜਿੱਤ ਲਿਆ ਹੈ | ਕਪਤਾਨ ਕੇ.ਐਲ. ਰਾਹੁਲ ਦੀ 79 ਦੌੜਾਂ ਦੀ ਪਾਰੀ ਵੀ ਲਖਨਊ ਨੂੰ ਜਿੱਤ ਨਹੀਂ ਦਿਵਾ ਸਕੀ | ਇਸ ਹਾਰ ਦੇ ਨਾਲ ਹੀ ਲਖਨਊ ਟੀਮ ਆਈ.ਪੀ.ਐਲ. ਤੋਂ ਬਾਹਰ ਹੋ ਗਈ ਹੈ | ਮੈਚ ਦੇ ਹੀਰੋ ਰਜਤ ਪਾਟੀਦਾਰ (114 ਦੌੜਾਂ) ਰਹੇ | ਬੈਂਗਲੌਰ ਟੀਮ ਹੁਣ ਦੂਸਰੇ ਕੁਆਲੀਫਾਇਰ 'ਚ ਰਾਜਸਥਾਨ ਖਿਲਾਫ 27 ਮਈ ਨੂੰ ਭਿੜੇਗੀ | ਪਹਿਲਾਂ ਬੱਲੇਬਾਜ਼ੀ ਕਰਨ ਉੱਤਰੀ ਬੈਂਗਲੌਰ ਟੀਮ ਨੇ 20 ਓਵਰਾਂ 'ਚ 4 ਵਿਕਟਾਂ 'ਤੇ 207 ਦੌੜਾਂ ਬਣਾਈਆਂ | ਟੀਮ ਵਲੋਂ ਰਜਤ ਪਾਟੀਦਾਰ ਨੇ ਤੂਫਾਨੀ ਪਾਰੀ ਖੇਡਦਿਆਂ 54 ਗੇਦਾਂ 'ਤੇ 12 ਚੌਕੇ ਤੇ 7 ਛੱਕਿਆਂ ਦੀ ਮਦਦ ਨਾਲ ਅਜੇਤੂ 112 ਦੌੜਾਂ ਬਣਾਈਆਂ | ਕਾਰਤਿਕ ਨੇ 23 ਗੇਂਦਾਂ 'ਤੇ ਅਜੇਤੂ 37 ਦੌੜਾਂ ਬਣਾਈਆਂ | ਕੋਹਲੀ 25 ਤੇ ਲੋਮਰੋਰ 14 ਦੌੜਾਂ ਬਣਾ ਕੇ ਆਊਟ ਹੋ ਗਏ | ਲਖਨਊ ਵਲੋਂ ਮੋਹਸਿਨ ਖਾਨ, ਕੁਨਾਲ ਪਾਂਡਿਆ, ਆਵੇਸ਼ ਖਾਨ ਤੇ ਰਵੀ ਬਿਸ਼ਨੋਈ ਨੇ 1-1 ਵਿਕਟ ਹਾਸਿਲ ਕੀਤੀ | ਟੀਚੇ ਦਾ ਪਿੱਛਾ ਕਰਨ ਉਤਰੀ ਲਖਨਊ 20 ਓਵਰਾਂ 'ਚ 6 ਵਿਕਟਾਂ 'ਤੇ 193 ਦੌੜਾਂ ਹੀ ਬਣਾ ਸਕੀ | ਟੀਮ ਵਲੋਂ ਕਪਤਾਨ ਰਾਹੁਲ ਨੇ 58 ਗੇਂਦਾਂ 'ਤੇ 3 ਚੌਕੇ ਤੇ 5 ਛੱਕਿਆਂ ਦੀ ਮਦਦ ਨਾਲ 79 ਦੌੜਾਂ ਦੀ ਪਾਰੀ ਖੇਡੀ | ਦੀਪਕ ਹੁੱਡਾ 26 ਗੇਂਦਾਂ 'ਤੇ 45 ਦੌੜਾਂ ਜਦੋਂ ਕਿ ਮਨਨ ਵੋਹਰਾ 11 ਗੇਂਦਾਂ 'ਤੇ 19 ਦੌੜਾਂ ਬਣਾ ਕੇ ਆਊਟ ਹੋ ਗਏ | ਚਮੀਰਾ ਨੇ ਅਜੇਤੂ 11 ਦੌੜਾਂ ਬਣਾਈਆਂ | ਹੋਰ ਖਿਡਾਰੀ ਖਾਸ ਪ੍ਰਦਰਸ਼ਨ ਨਹੀਂ ਕਰ ਸਕੇ | ਬੈਂਗਲੌਰ ਵਲੋਂ ਹੇਜ਼ਲਵੁਡ ਨੇ 3, ਜਦੋਂ ਕਿ ਮੁਹੰਮਦ ਸਿਰਾਜ, ਹਸਾਰੰਗਾ ਤੇ ਹਰਸ਼ਲ ਪਟੇਲ ਨੇ 1-1 ਵਿਕਟ ਹਾਸਿਲ ਕੀਤੀ |

ਵੈਸ਼ਨਵੀ ਅੰਡਰ-23 ਟੂਰਨਾਮੈਂਟ 'ਚ ਭਾਰਤੀ ਜੂਨੀਅਰ ਮਹਿਲਾ ਟੀਮ ਦੀ ਕਰੇਗੀ ਅਗਵਾਈ

ਮੁਮਤਾਜ ਖਾਨ ਉਪ ਕਪਤਾਨ

ਨਵੀਂ ਦਿੱਲੀ, 25 ਮਈ (ਏਜੰਸੀ)- ਹਾਕੀ ਇੰਡੀਆ ਨੇ 19 ਤੋਂ 26 ਜੂਨ ਤੱਕ ਆਇਰਲੈਂਡ ਦੇ ਡਬਲਿਨ 'ਚ ਹੋਣ ਵਾਲੇ 5 ਦੇਸ਼ਾਂ ਦੇ ਅੰਡਰ 23 ਟੂਰਨਾਮੈਂਟ ਲਈ ਭਾਰਤ ਦੀ 20 ਮੈਂਬਰੀ ਜੂਨੀਅਰ ਮਹਿਲਾ ਟੀਮ ਦਾ ਐਲਾਨ ਕੀਤਾ, ਜਿਸ ਦੀ ਕਮਾਨ ਵੈਸ਼ਨਵੀ ਫਾਲਕੇ ਨੂੰ ਸੌਂਪੀ ਗਈ ਹੈ, ਜਦੋਂ ਕਿ ...

ਪੂਰੀ ਖ਼ਬਰ »

ਅਦਾਲਤ ਵਲੋਂ ਹਾਕੀ ਇੰਡੀਆ ਅਹੁਦੇ ਨੂੰ ਗੈਰਕਾਨੂੰਨੀ ਐਲਾਨਣ ਤੋਂ ਬਾਅਦ ਆਈ.ਓ.ਏ. ਦੀ ਪ੍ਰਧਾਨਗੀ ਤੋਂ ਹਟਾਏ ਬੱਤਰਾ

ਅਨਿਲ ਖੰਨਾ ਬਣੇ ਕਾਰਜਕਾਰੀ ਪ੍ਰਧਾਨ

ਨਵੀਂ ਦਿੱਲੀ, 25 ਮਈ (ਏਜੰਸੀ)- ਦਿੱਲੀ ਹਾਈਕਰੋਟ ਦੇ ਹਾਕੀ ਇੰਡੀਆ 'ਚ 'ਜੀਵਨਭਰ ਮੈਂਬਰ' ਅਹੁਦੇ ਨੂੰ ਨਾਜਾਇਜ਼ ਐਲਾਨਣ ਤੋਂ ਬਾਅਦ ਅਨੁਭਵੀ ਖੇਡ ਪ੍ਰਸ਼ਾਸਕ ਨਰਿੰਦਰ ਬੱਤਰਾ ਨੂੰ ਬੁੱਧਵਾਰ ਨੂੰ ਭਾਰਤੀ ਉਲੰਪਿਕ ਐਸੋਸੀਏਸ਼ਨ (ਆਈ.ਓ.ਏ.) ਦੇ ਪ੍ਰਧਾਨਗੀ ਅਹੁਦੇ ਤੋਂ ਹਟਾ ...

ਪੂਰੀ ਖ਼ਬਰ »

ਖੇਡ ਨੀਤੀ 'ਚ ਸੋਧ ਕੀਤੀ ਜਾਵੇਗੀ- ਮੀਤ ਹੇਅਰ

ਖੇਡ ਮੰਤਰੀ ਨੇ ਥਾਮਸ ਕੱਪ ਜੇਤੂ ਧਰੁਵ ਕਪਿਲਾ ਨੂੰ ਮੁੱਖ ਮੰਤਰੀ ਤਰਫ਼ੋਂ ਦਿੱਤੀ ਵਧਾਈ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਥਾਮਸ ਕੱਪ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਬੈਡਮਿੰਟਨ ਟੀਮ ਦੇ ਖਿਡਾਰੀ ਧਰੁਵ ਕਪਿਲਾ ਨੂੰ ਲੁਧਿਆਣਾ ਸਥਿਤ ਉਸ ਦੇ ਘਰ ਪਹੁੰਚ ਕੇ ਮੁੱਖ ਮੰਤਰੀ ਭਗਵੰਤ ਮਾਨ ਤਰਫੋਂ ਵਧਾਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX