ਤਾਜਾ ਖ਼ਬਰਾਂ


ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ, ਲਿਆ ਵੱਡਾ ਫ਼ੈਸਲਾ
. . .  4 minutes ago
ਚੰਡੀਗੜ੍ਹ, 10 ਅਗਸਤ (ਲਲਿਤਾ)-ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲਿਆ ਹੈ। ਫ਼ੈਸਲਾ ਲੈਂਦੇ ਹੋਏ ਉਨ੍ਹਾਂ ਨੇ ਪਸ਼ੂਆਂ ਦੀ ਇਸ ਬਿਮਾਰੀ ਲਈ ਐਡਵਾਇਜ਼ਰੀ ਜਾਰੀ ਕੀਤੀ...
ਮਨੀਸ਼ ਸਿਸੋਦੀਆ ਨੇ ਲਿਖਿਆ ਉੱਪ ਰਾਜਪਾਲ ਨੂੰ ਪੱਤਰ,ਦਿੱਲੀ ਨਗਰ ਨਿਗਮ 'ਚ ਹੋਏ ਘਪਲੇ ਦੀ ਜਾਂਚ ਦੀ ਕੀਤੀ ਮੰਗ
. . .  35 minutes ago
ਨਵੀਂ ਦਿੱਲੀ, 10 ਅਗਸਤ-ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਨਗਰ ਨਿਗਮ 'ਚ 6000 ਕਰੋੜ ਦੇ ਘੁਟਾਲੇ ਦਾ ਦੋਸ਼ ਲਗਾਉਂਦੇ ਹੋਏ ਸੀ.ਬੀ.ਆਈ.ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਸੰਬੰਧੀ ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਪੱਤਰ ਲਿਖਿਆ ਹੈ।
ਜਗਮੀਤ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਉੱਠੀ ਮੰਗ, ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਬਲਕਾਰ ਬਰਾੜ ਨੂੰ ਸੌਂਪਿਆ ਮੰਗ ਪੱਤਰ
. . .  42 minutes ago
ਬਠਿੰਡਾ, 10 ਅਗਸਤ-ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ 'ਤੇ ਚੁੱਕੇ ਜਾ ਰਹੇ ਸਵਾਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਹਲਕਾ ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਇਕ ਸੁਰ 'ਚ ਜਗਮੀਤ ਸਿੰਘ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਮੰਗ...
13 ਅਗਸਤ ਨੂੰ ਪੰਜਾਬ ਦੇ ਹਰ ਜ਼ਿਲ੍ਹੇ 'ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੈਮੋਰੰਡਮ- ਐਡਵੋਕੇਟ ਧਾਮੀ
. . .  54 minutes ago
ਅੰਮ੍ਰਿਤਸਰ, 10 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਬੰਧ 'ਚ 13 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਿਆਂ...
ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 1 hour ago
ਸੁਲਤਾਨਪੁਰ ਲੋਧੀ, 10 ਅਗਸਤ (ਲਾਡੀ, ਹੈਪੀ,ਥਿੰਦ)-ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਮੋਗਾ 'ਚ ਭੈਣ ਨਾਲ ਰੱਖੜੀ ਬੰਨ੍ਹਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
. . .  about 1 hour ago
ਮੋਗਾ, 10 ਅਗਸਤ (ਗੁਰਦੇਵ ਭਾਮ)-ਸਥਾਨਕ ਦੱਤ ਰੋਡ 'ਤੇ ਬੁੱਧਵਾਰ ਨੂੰ ਸਵੇਰੇ ਆਪਣੀ ਭੈਣ ਦੇ ਨਾਲ ਪਿੰਡ ਮੇਹਣਾ ਸਥਿਤ ਮਾਸੀ ਦੇ ਘਰ ਰੱਖੜੀ ਬੰਨ੍ਹਣ ਜਾ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸਿਵਲ ਹਸਪਤਾਲ 'ਚ ਮੌਜੂਦ...
ਰਜਿਸਟਰੀਆਂ ਲਈ ਐੱਨ.ਓ.ਸੀ. ਦਾ ਮਾਮਲਾ, ਪੰਜਾਬ ਭਵਨ 'ਚ ਹੋਈ ਅਹਿਮ ਮੀਟਿੰਗ
. . .  about 1 hour ago
ਚੰਡੀਗੜ੍ਹ, 10 ਅਗਸਤ (ਲਲਿਤਾ)-ਰਜਿਸਟਰੀਆਂ ਲਈ ਐੱਨ.ਓ.ਸੀ. ਦੇ ਮਾਮਲੇ 'ਚ ਉੱਚ ਪੱਧਰੀ ਮੀਟਿੰਗ ਹੋਈ। ਇਹ ਮੀਟਿੰਗ ਪੰਜਾਬ ਭਵਨ 'ਚ ਹੋਈ। ਇਸ ਮੀਟਿੰਗ 'ਚ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਇੰਦਰਬੀਰ ਸਿੰਘ ਨਿੱਝਰ ਸ਼ਾਮਿਲ ਸਨ। ਇਸ ਸੰਬੰਧੀ...
ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਪਿਆ ਦਿਲ ਦਾ ਦੌਰਾ, ਕਰਵਾਇਆ ਹਸਪਤਾਲ 'ਚ ਦਾਖ਼ਲ
. . .  about 2 hours ago
ਮੁੰਬਈ, 10 ਅਗਸਤ-ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਬਾਰੇ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਰਾਜੂ ਸ਼੍ਰੀਵਾਸਤਵ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ...
ਲਾਰੈਂਸ ਬਿਸ਼ਨੋਈ ਤੋਂ ਬਾਅਦ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ 'ਚ ਪੇਸ਼, 6 ਦਿਨਾਂ ਦਾ ਮਿਲਿਆ ਪੁਲਿਸ ਰਿਮਾਂਡ
. . .  about 2 hours ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)-ਲਾਰੈਂਸ ਬਿਸ਼ਨੋਈ ਤੋਂ ਬਾਅਦ ਅੰਮ੍ਰਿਤਸਰ ਤੋਂ ਟਰਾਂਜ਼ਿਟ ਰਿਮਾਂਡ 'ਤੇ ਲਿਆਂਦੇ ਗਏ ਜੱਗੂ ਭਗਵਾਨਪੁਰੀਆ ਨੂੰ ਅੱਜ ਮੋਗਾ ਪੁਲਿਸ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ...
ਚਾਰ ਜ਼ਿਲ੍ਹਿਆਂ ਦੇ ਆਪਸੀ ਸੁਮੇਲ ਦਾ ਲੁਧਿਆਣਾ-ਪਟਿਆਲਾ ਬਾਈਪਾਸ ਜਲਦ ਬਣੇਗਾ-ਵਿਧਾਇਕ ਗਿਆਸਪੁਰਾ
. . .  about 2 hours ago
ਮਲੌਦ/ਲੁਧਿਆਣਾ, 10 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੰਬੇ ਸਮੇਂ ਤੋਂ ਚਾਰ ਜ਼ਿਲ੍ਹਿਆਂ ਲੁਧਿਆਣਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਤੇ ਮਲੇਰਕੋਟਲਾ ਦੇ ਲੋਕਾਂ ਲਈ ਅਤੇ ਇਲਾਕੇ ਭਰ ਦੀ ਆਮ ਜਨਤਾ ਲਈ ਪਟਿਆਲਾ-ਲੁਧਿਆਣਾ ਬਾਈਪਾਸ ਦੀ ਚਿਰਕੋਣੀ ਮੰਗ...
ਨਿਤਿਸ਼ ਕੁਮਾਰ ਨੇ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  about 2 hours ago
ਪਟਨਾ, 10 ਅਗਸਤ - ਐਨ.ਡੀ.ਏ. ਨਾਲੋ ਗੱਠਜੋੜ ਤੋੜਨ ਵਾਲੇ ਨਿਤਿਸ਼ ਕੁਮਾਰ ਨੇ ਤੇਜੱਸਵੀ ਯਾਦਵ ਦੀ ਆਰ.ਜੇ.ਡੀ. ਅਤੇ ਹੋਰ ਵਿਰੋਧੀ ਪਾਰਟੀਆਂ ਨਾਲ ਨਵੇਂ ਗੱਠਜੋੜ ਦੇ ਐਲਾਨ ਤੋਂ ਬਾਅਦ 8ਵੀਂ ਵਾਰ ਬਿਹਾਰ...
ਖਹਿਰਾ ਨੇ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ 'ਤੇ ਚੁੱਕੇ ਸਵਾਲ, ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  about 3 hours ago
ਚੰਡੀਗੜ੍ਹ, 10 ਅਗਸਤ-ਸੁਖਪਾਲ ਸਿੰਘ ਖਹਿਰਾ ਵਲੋਂ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ 'ਤੇ ਸਵਾਲ ਚੁੱਕੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਚਿੱਠੀ ਵੀ ਲਿਖੀ ਹੈ ਤੇ ਇਕ...
ਖਟਕੜ ਕਲਾਂ ਨੂੰ ਸੈਰ-ਸਪਾਟੇ ਵਜੋਂ ਵਿਕਸਤ ਕਰਾਂਗੇ- ਅਨਮੋਲ ਗਗਨ ਮਾਨ
. . .  about 3 hours ago
ਬੰਗਾ, 10 ਅਗਸਤ (ਜਸਬੀਰ ਸਿੰਘ ਨੂਰਪੁਰ)- ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਸਿਜਦਾ ਕਰਦੇ ਹੋਏ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਖਿਆ ਕਿ ਖਟਕੜ ਕਲਾਂ ਪਿੰਡ ਨੂੰ ਸੈਰ ਸਪਾਟੇ...
ਨਾਜਾਇਜ਼ ਸ਼ਰਾਬ ਦੇ ਮਾਮਲੇ 'ਚ ਰੇਡ ਕਰਨ ਗਏ ਸ਼ਰਾਬ ਠੇਕੇਦਾਰਾਂ ਦੇ ਕਰਿੰਦਿਆਂ 'ਤੇ ਜਾਨਲੇਵਾ ਹਮਲਾ
. . .  about 3 hours ago
ਮੰਡੀ ਘੁਬਾਇਆ, 10 ਅਗਸਤ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਪਿੰਡ ਲਮੋਚੜ ਕਲਾਂ ਵਿਖੇ ਸੂਚਨਾ ਮਿਲਦਿਆਂ ਹੀ ਸ਼ਰਾਬ ਠੇਕੇਦਾਰਾਂ ਵਲੋਂ ਨਾਜਾਇਜ਼ ਸ਼ਰਾਬ ਨੂੰ ਫੜ੍ਹਨ ਦੇ ਲਈ ਛਾਪੇਮਾਰੀ ਕਰਨ ਦੇ ਮਾਮਲੇ ਵਿਚ ਜਾ ਰਹੇ ਸਨ ਤਾਂ...
ਫਿਰੌਤੀ ਮਾਮਲੇ 'ਚ ਫਰੀਦਕੋਟ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਭੇਜਿਆ ਦੋ ਦਿਨਾਂ ਪੁਲਿਸ ਰਿਮਾਂਡ 'ਤੇ
. . .  about 3 hours ago
ਫ਼ਰੀਦਕੋਟ, 10 ਅਗਸਤ (ਜਸਵੰਤ ਪੁਰਬਾ, ਸਰਬਜੀਤ ਸਿੰਘ) -ਫ਼ਰੀਦਕੋਟ ਪੁਲਿਸ ਨੇ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਇੱਥੇ ਕੋਟਕਪੂਰਾ ਦੇ ਇਕ ਵਪਾਰੀ ਤੋਂ ਫਿਰੌਤੀ ਮੰਗਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਜੂਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ...
ਬਲਵੰਤ ਸਿੰਘ ਰਾਮੂਵਾਲੀਆ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਦੀ ਆਰਥਿਕ ਸਹਾਇਤਾ ਕਰਨ ਦੀ ਅਪੀਲ
. . .  about 4 hours ago
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ)-ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਭਲਾਈ ਪਾਰਟੀ ਦੇ ਮੁਖੀ ਬਲਵੰਤ ਸਿੰਘ ਰਾਮੂਵਾਲੀਆ ਨੇ ਲੰਮਾ ਸਮਾਂ ਉੱਤਰ ਪ੍ਰਦੇਸ਼ ਦੀ ਜੇਲ੍ਹ 'ਚ ਬੰਦ ਰਹੇ ਬੰਦੀ ਸਿੰਘਾਂ ਤੇ ਹੁਣ ਗੁਰਪ੍ਰਵਾਸੀ ਭਾਈ ਵਰਿਆਮ ਸਿੰਘ ਦੇ ਪਰਿਵਾਰ ਦੀ ਆਰਥਿਕ...
ਭਾਰਤੀ ਕਿਸਾਨ ਯੂਨੀਅਨ ਵਲੋਂ ਬਿਜਲੀ ਸੋਧ ਬਿੱਲ ਖ਼ਿਲਾਫ਼ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ
. . .  about 4 hours ago
ਚੋਗਾਵਾਂ, 10 ਅਗਸਤ (ਗੁਰਬਿੰਦਰ ਸਿੰਘ ਬਾਗੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸੁਖਬੀਰ ਸਿੰਘ ਢਿੱਲੋਂ, ਮੀਤ ਪ੍ਰਧਾਨ ਰਘਬੀਰ ਸਿੰਘ ਸਮੇਤ ਸੈਂਕੜੇ ਕਿਸਾਨਾਂ ਸਥਾਨਕ ਕਸਬਾ ਚੋਗਾਵਾਂ...
ਲਾਰੈਂਸ ਬਿਸ਼ਨੋਈ ਦਾ ਪੁਲਿਸ ਰਿਮਾਂਡ ਖ਼ਤਮ, ਫਰੀਦਕੋਟ ਪੁਲਿਸ ਲੈ ਕੇ ਰਵਾਨਾ
. . .  about 4 hours ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)- ਮੋਗਾ ਵਿਖੇ ਲਾਰੈਂਸ ਬਿਸ਼ਨੋਈ ਦਾ ਚੱਲ ਰਿਹਾ ਪੁਲਿਸ ਰਿਮਾਂਡ ਅੱਜ ਖ਼ਤਮ ਹੋ ਗਿਆ ਅਤੇ ਉਸ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਲਾਰੈਂਸ ਬਿਸ਼ਨੋਈ ਨੂੰ ਫਰੀਦਕੋਟ ਪੁਲਿਸ ਟਰਾਂਜ਼ਿਟ ਰਿਮਾਂਡ ਤੇ ਲੈ ਕੇ ਰਵਾਨਾ...
ਰਾਸ਼ਟਰਮੰਡਲ ਖੇਡਾਂ 'ਚ ਤਗਮੇ ਜਿੱਤਣ ਵਾਲੇ ਅਤੇ ਹਿੱਸਾ ਲੈਣ ਵਾਲੇ ਸਾਰੇ ਅਥਲੀਟਾਂ ਦਾ ਸਨਮਾਨ ਕਰੇਗੀ ਯੂ.ਪੀ. ਸਰਕਾਰ
. . .  about 5 hours ago
ਲਖਨਊ, 10 ਅਗਸਤ - ਉੱਤਰ ਪ੍ਰਦੇਸ਼ ਸਰਕਾਰ ਰਾਸ਼ਟਰਮੰਡਲ ਖੇਡਾਂ 'ਚ ਤਗਮੇ ਜਿੱਤਣ ਵਾਲੇ ਅਤੇ ਹਿੱਸਾ ਲੈਣ ਵਾਲੇ ਸਾਰੇ ਅਥਲੀਟਾਂ ਦਾ ਸਨਮਾਨ ਕਰੇਗੀ। ਮੁਖੀ ਮੰਤਰੀ ਯੋਗੀ ਆਦਿਤਿਆਨਾਥ ਨੇ ਟਵੀਟ ਕਰ ਕਿਹਾ ਕਿ ਸੂਬਾ ਸਰਕਾਰ ਆਪਣੀ ਖੇਡ ਨੀਤੀ ਅਨੁਸਾਰ...
ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ 'ਚ ਲੋਕ ਨਿਤਿਸ਼ ਕੁਮਾਰ ਨੂੰ ਦੇਣਗੇ ਜਵਾਬ - ਰਵੀ ਸ਼ੰਕਰ ਪ੍ਰਸਾਦ
. . .  about 2 hours ago
ਨਵੀਂ ਦਿੱਲੀ, 10 ਅਗਸਤ - ਜੇ.ਡੀ.(ਯੂ) ਦੇ ਐਨ.ਡੀ.ਏ. ਨਾਲੋ ਗੱਠਜੋੜ ਤੋੜਨ 'ਤੇ ਭਾਜਪਾ ਦੇ ਸੰਸਦ ਮੈਂਬਰ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਨਿਤਿਸ਼ ਕੁਮਾਰ ਨੇ ਕਾਂਗਰਸਵਾਦ ਤੇ ਭ੍ਰਿਸ਼ਟਾਚਾਰ ਦਾ ਸਾਥ ਦਿੱਤਾ ਹੈ। ਲੋਕ ਨਿਤਿਸ਼ ਕੁਮਾਰ...
ਕੋਵੈਕਸੀਨ ਤੇ ਕੋਵੀਸ਼ੀਲਡ ਦੇ ਲਾਭਪਾਤਰੀਆਂ ਲਈ ਜੀਵ ਵਿਗਿਆਨਕ-ਈ ਦੇ ਕੋਰਬੇਵੈਕਸ ਬੂਸਟਰ ਸ਼ਾਟ ਪ੍ਰਵਾਨਿਤ
. . .  about 6 hours ago
ਨਵੀਂ ਦਿੱਲੀ, 10 ਅਗਸਤ - ਅਧਿਕਾਰਤ ਸੂਤਰਾਂ ਅਨੁਸਾਰ 18 ਸਾਲ ਤੋਂ ਉੱਪਰ ਉਮਰ ਵਾਲੇ ਕੋਵੈਕਸੀਨ ਤੇ ਕੋਵੀਸ਼ੀਲਡ ਦੇ ਲਾਭਪਾਤਰੀਆਂ ਲਈ ਜੀਵ ਵਿਗਿਆਨਕ-ਈ ਦੇ ਕੋਰਬੇਵੈਕਸ ਬੂਸਟਰ ਸ਼ਾਟ ਭਾਰਤ ਸਰਕਾਰ ਦੁਆਰਾ ਪ੍ਰਵਾਨਿਤ...
ਰਜਿਸਟਰੀਆਂ ਲਈ ਐਨ.ਓ.ਸੀਜ਼ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਸੱਦੀ ਉੱਚ ਪੱਧਰੀ ਮੀਟਿੰਗ
. . .  about 6 hours ago
ਚੰਡੀਗੜ੍ਹ, 10 ਅਗਸਤ - ਰਜਿਸਟਰੀਆਂ ਲਈ ਐਨ.ਓ.ਸੀਜ਼ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਉੱਚ ਪੱਧਰੀ ਮੀਟਿੰਗ ਸੱਦੀ ਹੈ। ਪੰਜਾਬ ਭਵਨ ਵਿਖੇ ਦੁਪਹਿਰ 12 ਵਜੇ ਮੀਟਿੰਗ ਹੋਵੇਗੀ, ਜਿਸ ਵਿਚ ਮਸਲੇ ਦੇ ਹੱਲ ਨੂੰ ਲੈ ਕੇ ਮੰਥਨ ਹੋਵੇਗਾ। ਇਸ ਮੀਟਿੰਗ 'ਚ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ...
ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ
. . .  about 6 hours ago
ਚੰਡੀਗੜ੍ਹ, 10 ਅਗਸਤ - ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਮਾਮਲੇ 'ਚ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ...
ਪ੍ਰਿਅੰਕਾ ਗਾਂਧੀ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 7 hours ago
ਨਵੀਂ ਦਿੱਲੀ, 10 ਅਗਸਤ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਉਨ੍ਹਾਂ ਨੂੰ ਘਰ ਵਿਚ ਹੀ ਇਕਾਂਤਵਾਸ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਪ੍ਰਿਅੰਕਾ ਗਾਂਧੀ ਨੇ ਖ਼ੁਦ ਟਵੀਟ ਕਰ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,047 ਨਵੇਂ ਮਾਮਲੇ
. . .  about 7 hours ago
ਨਵੀਂ ਦਿੱਲੀ, 10 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,047 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 16,539 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1,28,261 ਹੋ ਗਈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਜੇਠ ਸੰਮਤ 554
ਵਿਚਾਰ ਪ੍ਰਵਾਹ: ਸਿਆਸਤ ਸੇਵਾ ਨਹੀਂ, ਸਗੋਂ ਸੱਤਾ ਪ੍ਰਾਪਤ ਕਰਕੇ ਸਵੈ ਹਿਤ ਪੂਰੇ ਕਰਨ ਦਾ ਨਾਂਅ ਬਣ ਗਈ ਹੈ। -ਅਮਰ ਕੋਮਲ

ਦਿੱਲੀ / ਹਰਿਆਣਾ

ਦਿੱਲੀ 'ਚ ਰਹਿ ਰਹੇ ਕਸ਼ਮੀਰੀ ਪੰਡਿਤਾਂ ਦੇ ਵਫ਼ਦ ਵਲੋਂ ਮੁੱਖ ਮੰਤਰੀ ਕੇਜਰੀਵਾਲ ਨਾਲ ਮੁਲਾਕਾਤ

ਨਵੀਂ ਦਿੱਲੀ, 25 ਮਈ (ਜਗਤਾਰ ਸਿੰਘ)- ਦਿੱਲੀ ਵਿਚ ਰਹਿ ਰਹੇ ਕਸ਼ਮੀਰੀ ਪੰਡਿਤਾਂ ਦੇ ਇਕ ਵਫਦ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਕਸ਼ਮੀਰੀ ਪੰਡਤਾਂ ਨੇ ਆਪਣੀਆਂ ਸਮੱਸਿਆਵਾਂ ਕੇਜਰੀਵਾਲ ਦੇ ਸਾਹਮਣੇ ਰੱਖੀਆਂ | ਮੁੱਖ ਮੰਤਰੀ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਨਿਰਦੇਸ਼ ਦਿੱਤੇ ਕਿ ਦਿੱਲੀ 'ਚ ਰਹਿ ਰਹੇ ਸ਼ਰਨਾਰਥੀ ਕਸ਼ਮੀਰੀ ਪੰਡਿਤਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਆਈ.ਐਨ.ਏ. ਦੇ ਨੇੜੇ ਕੁਝ ਦੁਕਾਨਾਂ ਸ਼ਿਫਟ ਕੀਤੀਆਂ ਗਈਆਂ ਹਨ | ਬਿਜਲੀ ਦੀ ਸਮੱਸਿਆ ਹੈ, ਜਿਸ ਦਾ ਜਲਦੀ ਹੱਲ ਕੀਤਾ ਜਾਣਾ ਚਾਹੀਦਾ ਹੈ | ਮੁੱਖ ਮੰਤਰੀ ਨੇ ਹਦਾਇਤ ਕੀਤੀ ਕਿ ਜੇਕਰ ਉਥੇ ਟਰਾਂਸਫਾਰਮਰ ਨਹੀਂ ਹੈ ਤਾਂ ਟਰਾਂਸਫਾਰਮਰ ਲਗਾਇਆ ਜਾਵੇ | ਇਸ ਤੋਂ ਇਲਾਵਾ ਜੇਕਰ 17 ਲੋਕਾਂ ਦੀਆਂ ਦੁਕਾਨਾਂ ਸ਼ਿਫਟ ਕੀਤੀਆਂ ਗਈਆਂ ਹਨ ਤਾਂ ਉਨ੍ਹਾਂ ਦਾ ਮੁਆਵਜ਼ਾ ਵੀ ਜਲਦੀ ਤੋਂ ਜਲਦੀ ਜਾਰੀ ਕੀਤਾ ਜਾਵੇ | ਮੁੱਖ ਮੰਤਰੀ ਵੱਲੋਂ ਕੀਤੀ ਗਈ ਤੁਰੰਤ ਕਾਰਵਾਈ ਤੋਂ ਕਸ਼ਮੀਰੀ ਪੰਡਿਤਾਂ ਨੇੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ | ਇਸ ਦੌਰਾਨ ਉਨ੍ਹਾਂ ਨੇ ਮੰਗ ਪੱਤਰ ਸੌਂਪਦੇ ਹੋਏ ਕਿਹਾ ਕਿ ਸਾਨੂੰ ਪੀ.ਡਬਲਿਊ.ਡੀ. ਫਲਾਈ ਓਵਰ ਡਿਵੀਜ਼ਨ ਵੱਲੋਂ ਆਈ.ਐਨ.ਏ.ਬਾਜ਼ਾਰ ਵਿਖੇ ਤਬਦੀਲ ਕੀਤਾ ਗਿਆ ਹੈ | ਪਰ ਨਵੀਂ ਅਲਾਟ ਹੋਈ ਕਸ਼ਮੀਰੀ ਪਰਵਾਸੀ ਮੰਡੀ ਨੂੰ ਬਿਜਲੀ ਕੁਨੈਕਸ਼ਨ ਨਹੀਂ ਮਿਲ ਸਕਿਆ ਹੈ | ਮੁੱਖ ਮੰਤਰੀ ਕੇਜਰੀਵਾਲ ਨੇ ਵਫ਼ਦ ਨੂੰ ਉਨ੍ਹਾਂ ਦੀਆਂ ਦਿੱਕਤਾਂ ਦੂਰ ਕਰਨ ਦਾ ਭਰੋਸਾ ਦਿਵਾਇਆ |

ਪੋਲ ਖੋਲ੍ਹ ਮੁਹਿੰਮ ਦੌਰਾਨ ਦਿੱਲੀ ਭਾਜਪਾ ਪ੍ਰਧਾਨ ਗੁਪਤਾ ਨੇ ਕੇਜਰੀਵਾਲ ਨੂੰ ਬਣਾਇਆ ਨਿਸ਼ਾਨਾ

ਨਵੀਂ ਦਿੱਲੀ, 25 ਮਈ (ਜਗਤਾਰ ਸਿੰਘ)- ਦਿੱਲੀ ਸਰਕਾਰ ਦੇ ਖਿਲਾਫ ਚਲਾਈ ਜਾ ਰਹੀ ਪੋਲ ਖੋਲ ਮੁਹਿੰਮ ਦੌਰਾਨ ਸ਼ਾਹਦਰਾ ਹਲਕੇ ਦੇ ਵੱਖ ਵੱਖ ਇਲਾਕਿਆਂ 'ਚ ਜਨ ਸੰਪਰਕ ਕਰਦਿਆਂ ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਨੇ ਕੇਜਰੀਵਾਲ ਦੇ ਝੂਠੇ ਵਾਅਦਿਆਂ ਦੀ ਪੋਲ ...

ਪੂਰੀ ਖ਼ਬਰ »

ਬਿ੍ਟੇਨ 'ਚ ਸਿੱਖ ਦੀ 'ਦਸਤਾਰ' ਦਾ ਮਜ਼ਾਕ ਉਡਾਉਣ ਵਾਲੇ ਲੈਕਚਰਾਰ ਖ਼ਿਲਾਫ਼ ਕਾਰਵਾਈ ਦੀ ਸ਼ਲਾਘਾ

ਨਵੀਂ ਦਿੱਲੀ, 25 ਮਈ (ਜਗਤਾਰ ਸਿੰਘ)- ਬਿ੍ਟੇਨ 'ਚ ਨਰਸਿੰਗ ਦੇ ਇਕ ਲੈਕਚਰਾਰ ਨੂੰ ਆਪਣੇ ਸਿੱਖ ਸਹਿਯੋਗੀ ਦੀ 'ਦਸਤਾਰ' ਦਾ ਮਜਾਕ ਉਡਾਉਣ ਦੇ ਮਾਮਲੇ ਦਾ ਦੋਸ਼ੀ ਮੰਨਿਆ ਗਿਆ ਹੈ ਅਤੇ ਉੱਥੋਂ ਦੀ ਨਰਸਿੰਗ ਐਂਡ ਮਿਡਵਾਈਫਰੀ ਕੌਂਸਲ (ਐਨ.ਐਮ.ਸੀ.) ਨੇ ਕਾਰਵਾਈ ਕਰਦੇ ਹੋਏ ਉਸ ...

ਪੂਰੀ ਖ਼ਬਰ »

100 ਤੋਂ ਜ਼ਿਆਦਾ ਬਾਈਕ ਚੋਰੀ ਕਰਨ ਵਾਲੇ ਗਰੋਹ ਦੇ ਦੋ ਮੈਂਬਰ ਕੀਤੇ ਕਾਬੂ

ਨਵੀਂ ਦਿੱਲੀ, 25 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੀ ਸ਼ਾਖਾ ਨੇ ਇਕ ਅਜਿਹੇ ਗਰੋਹ ਦਾ ਪਰਦਾਫਾਸ਼ ਕੀਤਾ ਹੈ, ਜੋ ਦਿੱਲੀ ਅਤੇ ਐਨ. ਸੀ. ਆਰ. 'ਚੋਂ ਬਾਈਕ ਚੋਰੀ ਕਰਦਾ ਸੀ ਅਤੇ ਬਾਅਦ ਵਿਚ 2 ਹਜ਼ਾਰ ਦੀ ਕੀਮਤ 'ਚ ਲੋਕਾਂ ਨੂੰ ਵੇਚ ਦਿੰਦਾ ਸੀ | ਇਸ ਗਰੋਹ ਨੇ ਤਕਰੀਬਨ 100 ...

ਪੂਰੀ ਖ਼ਬਰ »

ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲਾਂ ਨੂੰ ਬਚਾਉਣ ਲਈ ਜੀਕੇ ਨੇ ਕੀਤੀ ਸਹਿਯੋਗ ਦੀ ਪੇਸ਼ਕਸ਼

ਨਵੀਂ ਦਿੱਲੀ, 25 ਮਈ (ਜਗਤਾਰ ਸਿੰਘ)- ਦਿੱਲੀ ਹਾਈ ਕੋਰਟ ਦੇ ਜਸਟਿਸ ਸੁਬਰਾਮਨੀਅਮ ਪ੍ਰਸਾਦ ਨੇ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲਾਂ ਦੇ ਤਨਖ਼ਾਹ ਬਕਾਏ ਮਾਮਲੇ 'ਚ ਅਦਾਲਤ ਦੀ ਮਾਣਹਾਨੀ ਦੀਆਂ 41 ਪਟੀਸ਼ਨਾਂ ਦੀ ਇਕੱਠੇ ਸੁਣਵਾਈ ਕਰਦਿਆਂ, ਦਿੱਲੀ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਜੀ. ਐਸ. ਟੀ. ਏ. ਦੀ ਨਵੀਂ ਚੋਣ ਹੋਣੀ ਚਾਹੀਦੀ ਹੈ- ਅਜੇਵੀਰ ਯਾਦਵ

ਨਵੀਂ ਦਿੱਲੀ, 25 ਮਈ (ਬਲਵਿੰਦਰ ਸਿੰਘ ਸੋਢੀ)-ਸਰਕਾਰੀ ਸਕੂਲ ਅਧਿਆਪਕ ਐਸੋਸੀਏਸ਼ਨ (ਜੀ. ਐਸ. ਟੀ. ਏ.) ਦੀ ਮਿਆਦ ਪੂਰੀ ਹੋ ਚੁੱਕੀ ਹੈ ਅਤੇ ਇਸ ਦੀ ਚੋਣ ਹੋਣੀ ਬਣਦੀ ਹੈ | ਇਸ ਮਾਮਲੇ ਪ੍ਰਤੀ ਸਰਕਾਰੀ ਸਕੂਲਾਂ ਦੇ ਅਧਿਆਪਕ ਵੀ ਮੰਗ ਕਰ ਰਹੇ ਹਨ ਕਿ ਨਵੀਂ ਚੋਣ ਹੋਣੀ ਚਾਹੀਦੀ ਹੈ | ...

ਪੂਰੀ ਖ਼ਬਰ »

ਇਲੈਕਟਿ੍ਕ ਬੱਸਾਂ 'ਚ ਮੁਫ਼ਤ ਯਾਤਰਾ ਕਰਨ ਦੀ ਸਹੂਲਤ ਦਾ ਲੋਕ ਖ਼ੂਬ ਲੈ ਰਹੇ ਨੇ ਲੁਤਫ਼

ਨਵੀਂ ਦਿੱਲੀ, 25 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ 150 ਇਲੈਕਟਿ੍ਕ ਬੱਸਾਂ ਸੜਕਾਂ 'ਤੇ ਆ ਗਈਆਂ ਹਨ ਅਤੇ ਇਨ੍ਹਾਂ 'ਚ 26 ਮਈ ਤੱਕ ਦਿੱਲੀ ਦੇ ਲੋਕ ਮੁਫ਼ਤ ਯਾਤਰਾ ਕਰ ਸਕਦੇ ਹਨ | ਸਰਕਾਰ ਵਲੋਂ ਦਿੱਤੀ ਗਈ ਇਸ ਛੂਟ ਦਾ ਲੋਕ ਖੂਬ ਲਾਭ ਉਠਾ ਰਹੇ ਹਨ ਅਤੇ ਵੱਖ-ਵੱਖ ਇਲਾਕਿਆਂ 'ਚ ...

ਪੂਰੀ ਖ਼ਬਰ »

ਨਗਰ ਨਿਗਮ ਦੇ ਕਰਮਚਾਰੀਆਂ ਨੂੰ ਕੇਵਲ ਇਕ ਮਹੀਨੇ ਦਾ ਤਨਖਾਹ ਅਤੇ ਪੈਨਸ਼ਨ ਮਿਲੀ

ਨਵੀਂ ਦਿੱਲੀ, 25 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਨਗਰ ਨਿਗਮ ਨੂੰ ਦਿੱਲੀ ਸਰਕਾਰ ਵਲੋਂ ਉਸ ਦਾ ਬਣਦਾ ਬਕਾਇਆ ਮਿਲਣ 'ਤੇ ਨਗਰ ਨਿਗਮ ਨੇ ਆਪਣੇ ਕਰਮਚਾਰੀਆਂ ਨੂੰ ਇਕ ਮਹੀਨੇ ਦੀ ਤਨਖਾਹ ਅਤੇ ਪੈਨਸ਼ਨ ਜਾਰੀ ਕੀਤੀ ਹੈ ਜਿਸ ਨਾਲ ਕਰਮਚਾਰੀਆਂ ਨੂੰ ਥੋੜ੍ਹੀ ਰਾਹਤ ਮਿਲੀ ...

ਪੂਰੀ ਖ਼ਬਰ »

ਆਦੇਸ਼ ਹਸਪਤਾਲ ਵਲੋਂ ਪਿੰਡ ਉਗਾਲਾ 'ਚ ਮੁਫ਼ਤ ਮੈਡੀਕਲ ਕੈਂਪ 27 ਨੂੰ

ਸ਼ਾਹਬਾਦ ਮਾਰਕੰਡਾ, 25 ਮਈ (ਅਵਤਾਰ ਸਿੰਘ)-ਆਦੇਸ਼ ਹਸਪਤਾਲ ਵਲੋਂ ਮੁਫ਼ਤ ਸਿਹਤ ਜਾਂਚ ਕੈਂਪ ਦਾ ਪ੍ਰਬੰਧ 27 ਮਈ ਨੂੰ ਸੁਖਪਾਲ ਸੀਨੀਅਰ ਸੈਕੰਡਰੀ ਸਕੂਲ ਉਗਾਲਾ ਵਿਖੇ ਕੀਤਾ ਜਾਵੇਗਾ | ਇਹ ਜਾਣਕਾਰੀ ਹਸਪਤਾਲ ਦੇ ਪ੍ਰਬੰਧਕ ਹਰਿਓਮ ਗੁਪਤਾ ਨੇ ਦਿੱਤੀ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਸਵਾਸਥ ਸਾਥੀ ਕਾਰਡ- 23 ਹਸਪਤਾਲਾਂ ਨੂੰ 5 ਕਰੋੜ ਜੁਰਮਾਨਾ

ਕੋਲਕਾਤਾ, 25 ਮਈ (ਰਣਜੀਤ ਸਿੰਘ ਲੁਧਿਆਣਵੀ)-ਮੁੱਖ ਮੰਤਰੀ ਮਮਤਾ ਬੈਨਰਜੀ ਵਲੋਂ ਪੱਛਮੀ ਬੰਗਾਲ ਦੇ ਨਾਗਰਿਕਾਂ ਨੂੰ ਪੰਜ ਲੱਖ ਰੁਪਏ ਤਕ ਦਾ ਮੁਫਤ ਇਲਾਜ ਬੀਮਾ ਦੇਣ ਲਈ ਸਵਾਸਥ ਸਾਥੀ ਕਾਰਡ ਜਾਰੀ ਕੀਤਾ ਗਿਆ ਹੈ | ਕਈ ਬਾਰ ਤਾੜਨਾ ਕੀਤੇ ਜਾਣ ਤੋਂ ਬਾਦ ਵੀ ਪ੍ਰਾਈਵੇਟ ...

ਪੂਰੀ ਖ਼ਬਰ »

ਨਗਰ ਪਾਲਿਕਾ ਪਿਹੋਵਾ ਚੋਣਾਂ ਲਈ ਨਾਮਜ਼ਦਗੀਆਂ 4 ਜੂਨ ਤੱਕ ਹੋ ਸਕਦੀਆਂ-ਸੋਨੂੰ ਰਾਮ

ਪਿਹੋਵਾ, 25 ਮਈ (ਗੁਰਪ੍ਰੀਤ ਸਿੰਘ ਰਾਮਗੜ੍ਹੀਆ) -ਐੱਸ. ਡੀ. ਐਮ. ਅਤੇ ਰਿਟਰਨਿੰਗ ਅਫ਼ਸਰ ਸੋਨੂੰ ਰਾਮ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਗਰ ਪਾਲਿਕਾ ਪਿਹੋਵਾ ਦੇ ਪ੍ਰਧਾਨ ਅਤੇ ਵਾਰਡਾਂ ਦੇ ਅਹੁਦੇ ਲਈ ਸਾਰੇ ਵਾਰਡਾਂ 'ਚ ਆਮ ਚੋਣਾਂ ਕਰਵਾਉਣ ਲਈ ...

ਪੂਰੀ ਖ਼ਬਰ »

ਰਾਜ ਚੋਣ ਕਮਿਸ਼ਨਰ ਵਲੋਂ 28 ਨਗਰ ਪਾਲਿਕਾਵਾਂ ਤੇ 18 ਨਗਰ ਪ੍ਰੀਸ਼ਦਾਂ ਦੀਆਂ ਆਮ ਚੋਣਾਂ ਦਾ ਐਲਾਨ

ਸ਼ਾਹਬਾਦ ਮਾਰਕੰਡਾ, 25 ਮਈ (ਅਵਤਾਰ ਸਿੰਘ)-ਹਰਿਆਣਾ ਦੇ ਰਾਜ ਚੋਣ ਕਮਿਸ਼ਨਰ ਧਨਪਤ ਸਿੰਘ ਨੇ 28 ਨਗਰ ਪਾਲਿਕਾਵਾਂ ਅਤੇ 18 ਨਗਰ ਪ੍ਰੀਸ਼ਦਾਂ ਦੇ ਆਮ ਚੋਣਾਂ ਦਾ ਐਲਾਨ ਕੀਤਾ | ਉਨ੍ਹਾਂ ਕਿਹਾ ਕਿ 19 ਜੂਨ ਨੂੰ ਚੋਣ ਹੋਣਗੇ ਅਤੇ 22 ਜੂਨ ਨੂੰ ਨਤੀਜੇ ਐਲਾਨ ਕੀਤੇ ਜਾਣਗੇ | ਚੋਣਾਂ ...

ਪੂਰੀ ਖ਼ਬਰ »

ਸੇਵਾ ਸ਼ਾਸਨ, ਗ਼ਰੀਬ ਕਲਿਆਣ ਪ੍ਰੋਗਰਾਮ ਲਈ ਕਾਇਤ ਕੋ-ਕਨਵੀਨਰ ਨਿਯੁਕਤ

ਤਲਵੰਡੀ ਭਾਈ, 25 ਮਈ (ਕੁਲਜਿੰਦਰ ਸਿੰਘ ਗਿੱਲ)- ਕੇਂਦਰ ਦੀ ਮੋਦੀ ਸਰਕਾਰ ਦੇ 8ਵਰ੍ਹੇ ਪੂਰੇ ਹੋਣ 'ਤੇ ਭਾਰਤੀ ਜਨਤਾ ਪਾਰਟੀ ਵਲੋਂ 30 ਮਈ ਤੋਂ 14 ਨੂੰ ਤੱਕ ਸੇਵਾ ਸੁਸਾਸ਼ਨ, ਗ਼ਰੀਬ ਕਲਿਆਣ ਪ੍ਰੋਗਰਾਮ ਚਲਾਇਆ ਜਾਵੇ, ਜਿਸ ਤਹਿਤ ਬੂਥ ਪੱਧਰ ਤੱਕ ਵੱਖ-ਵੱਖ ਗਤੀਵਿਧੀਆਂ ਕਰਦੇ ...

ਪੂਰੀ ਖ਼ਬਰ »

ਨਸ਼ਾ ਛੁਡਾਉਣ ਲਈ ਸਿਖਿਆਰਥੀਆਂ ਨੂੰ ਨਸ਼ਾ ਨਾ ਲੈਣ ਦੀ ਸਹੁੰ ਚੁਕਾਈ

ਫ਼ਤਿਹਾਬਾਦ, 25 ਮਈ (ਹਰਬੰਸ ਸਿੰਘ ਮੰਡੇਰ)- ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਅੱਜ ਨਸਾ ਛੁਡਾਊ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਵਿੱਚ ਸਿਖਿਆਰਥੀਆਂ ਨੂੰ ਫਸਟ ਏਡ ਪੋ੍ਰਫੈਸ਼ਨਲ ਅਤੇ ਡਰਾਈਵਿੰਗ ਲਾਇਸੈਂਸ ਦੀ ਸਿਖਲਾਈ ਦਿੰਦੇ ਹੋਏ ਸਕੱਤਰ ...

ਪੂਰੀ ਖ਼ਬਰ »

ਏ.ਵੀ. ਵਿੱਦਿਆ ਮੰਦਰ ਚੀਕਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਤੀਜਾ ਸਥਾਨ ਕੀਤਾ ਹਾਸਲ

ਗੂਹਲਾ ਚੀਕਾ, 25 ਮਈ (ਓ.ਪੀ. ਸੈਣੀ)-ਆਲ ਇੰਡੀਆ ਸੀਨੀਅਰ ਸੈਕੰਡਰੀ ਸਕੂਲ ਵਲੋਂ ਪੁਲਿਸ ਲਾਈਨ ਗਰਾਊਾਡ ਕੈਥਲ ਵਿਖੇ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਅੰਡਰ-12 ਫੁੱਟਬਾਲ ਟੂਰਨਾਮੈਂਟ ਏ.ਵੀ. ਵਿਦਿਆਮੰਦਰ ਸੀਨੀਅਰ ਸੈਕੰਡਰੀ ਸਕੂਲ ਚੀਕਾ ਦੇ ਬੱਚਿਆਂ ਨੇ ਇਕ ...

ਪੂਰੀ ਖ਼ਬਰ »

ਮੰਤਰੀ ਨੂੰ ਮਾਨ ਨੇ ਕੈਬਨਿਟ 'ਚੋਂ ਬਰਖ਼ਾਸਤ ਕਰਕੇ ਕਾਨੂੰਨੀ ਕਾਰਵਾਈ ਕਰਨ ਦਾ ਲਿਆ ਇਤਿਹਾਸਕ ਫ਼ੈਸਲਾ-ਸੁਰਜੀਤ ਬਾਜ਼ੀਗਰ

ਗੂਹਲਾ ਚੀਕਾ, 25 ਮਈ (ਓ.ਪੀ. ਸੈਣੀ)-ਆਲ ਇੰਡੀਆ ਬੰਜਾਰਾ ਸੇਵਾ ਹਰਿਆਣਾ ਰਾਜ ਦੇ ਸਕੱਤਰ ਤੇ 'ਆਪ' ਆਗੂ ਸੁਰਜੀਤ ਬਾਜੀਗਰ ਨੇ 'ਆਪ' ਦੀ ਮਾਨ ਸਰਕਾਰ ਦੀ ਤਾਰੀਫ ਕਰਦਿਆਂ ਕਿਹਾ ਕਿ ਪੰਜਾਬ 'ਚ 'ਆਪ' ਦੀ ਮਾਨ ਸਰਕਾਰ ਦੇ ਮੰਤਰੀ ਨੇ ਰਿਸ਼ਵਤ ਮੰਗੀ ਤਾਂ ਮਾਨ ਨੇ ਤੁਰੰਤ ਮੰਤਰੀ ਨੂੰ ...

ਪੂਰੀ ਖ਼ਬਰ »

ਕੈਂਪ 'ਚ 125 ਵਿਦਿਆਰਥਣਾਂ ਦੇ ਦੰਦਾਂ ਦੀ ਜਾਂਚ

ਯਮੁਨਾਨਗਰ, 25 ਮਈ (ਗੁਰਦਿਆਲ ਸਿੰਘ ਨਿਮਰ)-ਡੀ. ਏ. ਵੀ. ਸ਼ਤਾਬਦੀ ਡੈਂਟਲ ਕਾਲਜ ਦੇ ਗ੍ਰਹਿ ਵਿਗਿਆਨ ਵਿਭਾਗ ਅਤੇ ਜੇ. ਐਨ. ਕਪੂਰ ਦੀ ਸਾਂਝੀ ਅਗਵਾਈ ਹੇਠ ਵਿਸ਼ਵ ਤੰਬਾਕੂ ਵਿਰੋਧੀ ਹਫ਼ਤੇ ਦੇ ਤਹਿਤ ਡੀ. ਏ. ਵੀ. ਗਰਲਜ਼ ਕਾਲਜ ਵਿਖੇ ਦੰਦਾਂ ਦਾ ਜਾਂਚ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਚੋਣਾਂ ਜਿੱਤਣ ਤੋਂ ਬਾਅਦ ਤਿੰਨ ਸਾਲ, ਆਹਲੂਵਾਲੀਆ ਦਾ ਡਬਲ ਇੰਜਣ ਫ਼ੇਲ੍ਹ, ਲੋਕਾਂ 'ਚ ਨਾਰਾਜ਼ਗੀ

ਕੋਲਕਾਤਾ, 25 ਮਈ (ਰਣਜੀਤ ਸਿੰਘ ਲੁਧਿਆਣਵੀ)-ਬਰਦਮਾਨ-ਦੁਰਗਾਪੂਰ ਲੋਕਸਭਾ ਸੀਟ ਤੋਂ ਚੋਣਾਂ ਜਿੱਤਣ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਉਮੀਦਵਾਰ ਸੁਰਿੰਦਰ ਸਿੰਘ ਆਹਲੂਵਾਲੀਆ ਨੇ ਕਿਹਾ ਸੀ ਕਿ ਮੈਨੂੰ ਵੋਟ ਦਿਉ, ਤੇਜ ਰਫਤਾਰ ਨਾਲ ਕੰਮ ਹੋਵੇਗਾ | ਵਿਧਾਨ ਸਭਾ ਚੋਣਾਂ ...

ਪੂਰੀ ਖ਼ਬਰ »

ਸੀਬੀਆਈ ਦਫਤਰ ਫੇਰ ਪੇਸ਼ ਹੋਏ ਪਾਰਥ ਚੈਟਰਜੀ

ਕੋਲਕਾਤਾ, 25 ਮਈ (ਰਣਜੀਤ ਸਿੰਘ ਲੁਧਿਆਣਵੀ)-ਰਾਜ ਦੇ ਸਾਬਕਾ ਸਿਖਿਆ ਮੰਤਰੀ ਅਤੇ ਮੌਜੂਦਾ ਸੀਨੀਅਰ ਮੰਤਰੀ, ਤਿ੍ਣਮੂਲ ਕਾਂਗਰਸ ਦੇ ਜਨਰਲ ਸਕੱਤਰ ਪਾਰਥ ਚੈਟਰਜੀ ਬੁੱਧਵਾਰ ਸਵੇਰੇ ਕੋਲਕਾਤਾ ਦੇ ਨਿਜਾਮ ਪੈਲੇਸ ਸਥਿਤ ਸੀਬੀਆਈ ਦੇ ਦਫਤਰ ਹਾਜਰੀ ਦੇਣ ਲਈ ਪੱੁਜੇ | ਸਕੂਲ ...

ਪੂਰੀ ਖ਼ਬਰ »

ਬੇਟੀ ਨੂੰ ਪੱਕੀ ਨੌਕਰੀ ਮਿਲਣ 'ਤੇ ਹੀ ਪਾਰਟੀ ਬਦਲਣ ਲਈ ਮੰਨੇ ਸਨ ਪਰੇਸ਼-ਸੀਬੀਆਈ

ਕੋਲਕਾਤਾ, 25 ਮਈ (ਰਣਜੀਤ ਸਿੰਘ ਲੁਧਿਆਣਵੀ)-ਫਾਰਵਰਡ ਬਲਾਕ ਆਗੂ ਪਰੇਸ਼ ਚੰਦਰ ਅਧਿਕਾਰੀ ਦੀ ਪਹਿਲੀ ਸ਼ਰਤ ਇਹੋ ਸੀ ਕਿ ਉਨਾਂ ਦੀ ਬੇਟੀ ਨੂੰ ਪੱਕੀ ਸਰਕਾਰੀ ਨੌਕਰੀ ਮਿਲੇਗੀ, ਫੇਰ ਉਹ ਪਾਰਟੀ ਛੱਡ ਕੇ ਤਿ੍ਣਮੂਲ 'ਚ ਸ਼ਾਮਿਲ ਹੋਣਗੇ | ਸਿਖਿਆ ਰਾਜ ਮੰਤਰੀ ਤੋਂ ਤਿੰਨ ਦਿਨ ਤਕ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਭਗਤ ਸਿੰਘ ਨੂੰ ਸਮਰਪਿਤ ਲੈਕਚਰ ਕਰਵਾਇਆ

ਯਮੁਨਾਨਗਰ, 25 ਮਈ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖ਼ਾਲਸਾ ਕਾਲਜ ਯਮੁਨਾਨਗਰ ਦੇ ਇਤਿਹਾਸ ਵਿਭਾਗ ਵਲੋਂ ਇਕ ਐਕਸਟੈਂਸ਼ਨ ਲੈਕਚਰ ਕਰਵਾਇਆ ਗਿਆ | ਇਹ ਲੈਕਚਰ ਮੁੱਖ ਤੌਰ 'ਤੇ 'ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ' ਵਜੋਂ ਕਰਵਾਇਆ ਗਿਆ ਸੀ | ਲੈਕਚਰ ਦਾ ਵਿਸ਼ਾ ਆਜ਼ਾਦੀ ਦੀ ...

ਪੂਰੀ ਖ਼ਬਰ »

ਬੰਗਾਲ ਬੋਰਡ ਦੇ ਸਿਲੇਬਸ 'ਚ ਹੋਵੇਗਾ ਬਦਲਾਉ

ਕੋਲਕਾਤਾ, 25 ਮਈ (ਰਣਜੀਤ ਸਿੰਘ ਲੁਧਿਆਣਵੀ)-ਬੰਗਾਲ ਬੋਰਡ (ਵੇਸਟ ਬੰਗਾਲ ਹਾਇਰ ਸੈਕੰਡਰੀ ਕੌਂਸਲ) ਦੇ ਸਿਲੇਬਸ ਚ ਬਦਲਾਉ ਕੀਤਾ ਜਾਵੇਗਾ | ਰਾਜ ਸਰਕਾਰ ਵਲੋਂ ਬਣਾਈ ਸਿਲੇਬਸ ਕਮੇਟੀ ਨੇ ਇਹ ਸੁਝਾਉ ਦਿੰਦਿਆਂ ਕਿਹਾ ਹੈ ਕਿ ਸੀਬੀਐਸਈ, ਆਈਸੀਐਸਈ ਬੋਰਡ ਵਾਂਗ ਵਿਦਿਆਰਥੀਆਂ ...

ਪੂਰੀ ਖ਼ਬਰ »

ਫਗਵਾੜਾ 'ਚ ਚੋਰਾਂ ਨੇ ਕਰੀਬ ਅੱਧੀ ਦਰਜਨ ਥਾਵਾਂ ਨੂੰ ਬਣਾਇਆ ਨਿਸ਼ਾਨਾ, ਸਾਮਾਨ ਚੋਰੀ

ਫਗਵਾੜਾ, 25 ਮਈ (ਹਰਜੋਤ ਸਿੰਘ ਚਾਨਾ) - ਫਗਵਾੜਾ 'ਚ ਚੋਰਾਂ ਦਾ ਕਹਿਰ ਜਾਰੀ ਹੈ ਤੇ ਚੋਰ ਆਏ ਦਿਨ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ | ਇਸ ਦੀ ਉਸ ਦੀ ਮਿਸਾਲ ਉਸ ਸਮੇਂ ਸਾਹਮਣੀ ਆਈ ਜਦੋਂ ਚੋਰਾਂ ਨੇ ਕਰੀਬ 5 ਤੋਂ ਵੱਧ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਦਿੱਤਾ ਹੈ | ਬੀਤੀ ...

ਪੂਰੀ ਖ਼ਬਰ »

ਪਿਛਲੇ 11 ਸਾਲ ਤੋਂ ਭਗੌੜਾ ਪੁਲਿਸ ਨੇ ਕੀਤਾ ਗਿ੍ਫ਼ਤਾਰ

ਨਵੀਂ ਦਿੱਲੀ, 25 ਮਈ (ਬਲਵਿੰਦਰ ਸਿੰਘ ਸੋਢੀ)-ਦੱਖਣੀ ਜ਼ਿਲ੍ਹੇ ਦੇ ਵਿਸ਼ੇਸ਼ ਸਟਾਫ਼ ਨੇ ਪਿਛਲੇ 11 ਸਾਲ ਤੋਂ ਪੁਲਿਸ ਨੂੰ ਧੋਖਾ ਦੇ ਰਹੇ ਇਕ ਭਗੌੜੇ ਨੂੰ ਕਾਬੂ ਕੀਤਾ ਹੈ, ਜਿਸ ਦਾ ਨਾਂਅ ਚੰਦਰਾਵਲੀ ਗੋਰ (63) ਹੈ, ਜੋ ਕਿ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ | ਇਹ ਭਗੌੜਾ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਮੰਗਾਂ ਨੂੰ ਲੈ ਕੇ ਮਿੰਨੀ ਸਕੱਤਰੇਤ ਬਾਹਰ ਦਿੱਤਾ ਧਰਨਾ

ਸਿਰਸਾ, 25 ਮਈ (ਭੁਪਿੰਦਰ ਪੰਨੀਵਾਲੀਆ)- ਬਰਖਾਸਤ ਆਂਗਣਵਾੜੀ ਵਰਕਰਾਂ ਨੂੰ ਬਹਾਲ ਕਰਨ ਤੇ ਬਕਾਇਆ ਖੜ੍ਹੀ ਤਨਖਾਹ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਜੋਰਦਾਰ ਪ੍ਰਦਰਸ਼ਨ ਕਰਕੇ ਧਰਨਾ ਦਿੱਤਾ | ਇਸ ਦੌਰਾਨ ...

ਪੂਰੀ ਖ਼ਬਰ »

ਫ਼ਸਲ ਦੀ ਰਕਮ ਘਰ ਲੈ ਜਾ ਰਹੇ ਕਿਸਾਨ ਦੀ ਰਾਹ 'ਚ ਕੱਟੀ ਗਈ ਜੇਬ

ਸਿਰਸਾ, 25 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਅਨਾਜ ਮੰਡੀ 'ਚ ਫ਼ਸਲ ਵੇਚ ਵੱਟ ਕੇ ਘਰ ਜਾਂਦੇ ਕਿਸਾਨ ਦੀ ਜੇਬ ਕੱਟੀ ਗਈ | ਜੇਬ ਵਿਚ 70 ਹਜ਼ਾਰ ਰੁਪਏ ਸਨ | ਕਿਸਾਨ ਦੀ ਸ਼ਿਕਾਇਤ 'ਤੇ ਪੁਲੀਸ ਨੇ ਕੇਸ ਦਰਜ ਕਰਕੇ ਜੇਬ ਕਤਰੇ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਪਿੰਡ ਰੂਪਾਣਾ ...

ਪੂਰੀ ਖ਼ਬਰ »

ਨਾਬਾਲਗ ਜਬਰ ਜਨਾਹ ਮਾਮਲਾ ਪੁਲਿਸ ਨੇ ਅੱਠ ਦਿਨਾਂ 'ਚ ਹੀ ਅਦਾਲਤ 'ਚ ਕੀਤਾ ਚਾਲਾਨ ਪੇਸ਼

ਸਿਰਸਾ, 25 ਮਈ (ਭੁਪਿੰਦਰ ਪੰਨੀਵਾਲੀਆ)- ਜਬਰ ਜਨਾਹ ਦੇ ਮਾਮਲੇ ਵਿਚ ਪੁਲਿਸ ਨੇ ਨਾ ਸਿਰਫ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ 'ਚ ਹੁਸ਼ਿਆਰੀ ਵਰਤੀ ਬਲਕਿ ਸਿਰਫ ਅੱਠ ਦਿਨਾਂ 'ਚ ਜਾਂਚ ਕਰਨ ਉਪਰੰਤ ਆਦਲਤ ਵਿਚ ਚਾਲਾਨ ਵੀ ਪੇਸ਼ ਕਰ ਦਿੱਤਾ ਹੈ | ਮਹਿਲਾ ਥਾਣਾ ਦੀ ਇੰਚਾਰਜ ...

ਪੂਰੀ ਖ਼ਬਰ »

ਵਿਆਹੁਤਾ ਦੀ ਸ਼ਿਕਾਇਤ 'ਤੇ ਸਹੁਰੇ ਪਰਿਵਾਰ ਵਿਰੁੱਧ ਦਾਜ ਦਾ ਪਰਚਾ ਦਰਜ

ਸਿਰਸਾ, 25 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਸਿਟੀ ਥਾਣੇ 'ਚ ਇਕ ਵਿਆਹੁਤਾ ਮਹਿਲਾ ਨੇ ਆਪਣੇ ਸਹੁਰੇ ਪਰਿਵਾਰ 'ਤੇ ਦਾਜ ਲਈ ਤੰਗ ਕਰਨ ਦਾ ਪਰਚਾ ਦਰਜ ਕਰਵਾਇਆ ਹੈ | ਪੁਲੀਸ ਨੇ ਮਹਿਲਾ ਦੀ ਸ਼ਿਕਾਇਤ 'ਤੇ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਸਿਰਸਾ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸੈਰ-ਸਪਾਟਾ ਵਿਭਾਗ ਨੂੰ 'ਪਿੰਡ ਬਾਬੇ ਨਾਨਕ ਦਾ' ਲਈ ਆਲਮੀ ਪੱਧਰ 'ਤੇ ਟੈਂਡਰ ਮੰਗਣ ਦੇ ਹੁਕਮ

ਚੰਡੀਗੜ੍ਹ, 25 ਮਈ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਣਮੱਤੇ ਪ੍ਰੋਜੈਕਟ 'ਪਿੰਡ ...

ਪੂਰੀ ਖ਼ਬਰ »

ਪਾਰਟੀ ਚੋਣ ਨਿਸ਼ਾਨ ਝਾੜੂ 'ਤੇ ਲੜੇਗੀ 'ਆਪ' ਨਗਰ ਪਾਲਿਕਾ ਦੀਆਂ ਚੋਣਾਂ- ਗਦਰਾਣਾ

ਸਿਰਸਾ, 25 ਮਈ (ਭੁਪਿੰਦਰ ਪੰਨੀਵਾਲੀਆ)- ਆਮ ਆਦਮੀ ਪਾਰਟੀ ਰਾਣੀਆ, ਏਲਨਾਬਾਦ ਤੇ ਡੱਬਵਾਲੀ ਦੀਆਂ ਨਗਰ ਪਾਲਿਕਾ ਦੀਆਂ ਚੋਣਾਂ ਪਾਰਟੀ ਚੋਣ ਨਿਸ਼ਾਨ ਝਾੜੂ 'ਤੇ ਲੜੇਗੀ | ਉਮੀਦਵਾਰਾਂ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ | ਇਸ ਲਈ ਪਾਰਟੀ ਦੇ ਆਗੂਆਂ ਦੀ ਇਕ ਕਮੇਟੀ ਦਾ ਗਠਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX