ਤਾਜਾ ਖ਼ਬਰਾਂ


ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ, ਲਿਆ ਵੱਡਾ ਫ਼ੈਸਲਾ
. . .  23 minutes ago
ਚੰਡੀਗੜ੍ਹ, 10 ਅਗਸਤ (ਲਲਿਤਾ)-ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲਿਆ ਹੈ। ਫ਼ੈਸਲਾ ਲੈਂਦੇ ਹੋਏ ਉਨ੍ਹਾਂ ਨੇ ਪਸ਼ੂਆਂ ਦੀ ਇਸ ਬਿਮਾਰੀ ਲਈ ਐਡਵਾਇਜ਼ਰੀ ਜਾਰੀ ਕੀਤੀ...
ਮਨੀਸ਼ ਸਿਸੋਦੀਆ ਨੇ ਲਿਖਿਆ ਉੱਪ ਰਾਜਪਾਲ ਨੂੰ ਪੱਤਰ,ਦਿੱਲੀ ਨਗਰ ਨਿਗਮ 'ਚ ਹੋਏ ਘਪਲੇ ਦੀ ਜਾਂਚ ਦੀ ਕੀਤੀ ਮੰਗ
. . .  54 minutes ago
ਨਵੀਂ ਦਿੱਲੀ, 10 ਅਗਸਤ-ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਨਗਰ ਨਿਗਮ 'ਚ 6000 ਕਰੋੜ ਦੇ ਘੁਟਾਲੇ ਦਾ ਦੋਸ਼ ਲਗਾਉਂਦੇ ਹੋਏ ਸੀ.ਬੀ.ਆਈ.ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਸੰਬੰਧੀ ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਪੱਤਰ ਲਿਖਿਆ ਹੈ।
ਜਗਮੀਤ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਉੱਠੀ ਮੰਗ, ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਬਲਕਾਰ ਬਰਾੜ ਨੂੰ ਸੌਂਪਿਆ ਮੰਗ ਪੱਤਰ
. . .  1 minute ago
ਬਠਿੰਡਾ, 10 ਅਗਸਤ-ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ 'ਤੇ ਚੁੱਕੇ ਜਾ ਰਹੇ ਸਵਾਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਹਲਕਾ ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਇਕ ਸੁਰ 'ਚ ਜਗਮੀਤ ਸਿੰਘ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਮੰਗ...
13 ਅਗਸਤ ਨੂੰ ਪੰਜਾਬ ਦੇ ਹਰ ਜ਼ਿਲ੍ਹੇ 'ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੈਮੋਰੰਡਮ- ਐਡਵੋਕੇਟ ਧਾਮੀ
. . .  about 1 hour ago
ਅੰਮ੍ਰਿਤਸਰ, 10 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਬੰਧ 'ਚ 13 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਿਆਂ...
ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 1 hour ago
ਸੁਲਤਾਨਪੁਰ ਲੋਧੀ, 10 ਅਗਸਤ (ਲਾਡੀ, ਹੈਪੀ,ਥਿੰਦ)-ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਮੋਗਾ 'ਚ ਭੈਣ ਨਾਲ ਰੱਖੜੀ ਬੰਨ੍ਹਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
. . .  about 1 hour ago
ਮੋਗਾ, 10 ਅਗਸਤ (ਗੁਰਦੇਵ ਭਾਮ)-ਸਥਾਨਕ ਦੱਤ ਰੋਡ 'ਤੇ ਬੁੱਧਵਾਰ ਨੂੰ ਸਵੇਰੇ ਆਪਣੀ ਭੈਣ ਦੇ ਨਾਲ ਪਿੰਡ ਮੇਹਣਾ ਸਥਿਤ ਮਾਸੀ ਦੇ ਘਰ ਰੱਖੜੀ ਬੰਨ੍ਹਣ ਜਾ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸਿਵਲ ਹਸਪਤਾਲ 'ਚ ਮੌਜੂਦ...
ਰਜਿਸਟਰੀਆਂ ਲਈ ਐੱਨ.ਓ.ਸੀ. ਦਾ ਮਾਮਲਾ, ਪੰਜਾਬ ਭਵਨ 'ਚ ਹੋਈ ਅਹਿਮ ਮੀਟਿੰਗ
. . .  about 2 hours ago
ਚੰਡੀਗੜ੍ਹ, 10 ਅਗਸਤ (ਲਲਿਤਾ)-ਰਜਿਸਟਰੀਆਂ ਲਈ ਐੱਨ.ਓ.ਸੀ. ਦੇ ਮਾਮਲੇ 'ਚ ਉੱਚ ਪੱਧਰੀ ਮੀਟਿੰਗ ਹੋਈ। ਇਹ ਮੀਟਿੰਗ ਪੰਜਾਬ ਭਵਨ 'ਚ ਹੋਈ। ਇਸ ਮੀਟਿੰਗ 'ਚ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਇੰਦਰਬੀਰ ਸਿੰਘ ਨਿੱਝਰ ਸ਼ਾਮਿਲ ਸਨ। ਇਸ ਸੰਬੰਧੀ...
ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਪਿਆ ਦਿਲ ਦਾ ਦੌਰਾ, ਕਰਵਾਇਆ ਹਸਪਤਾਲ 'ਚ ਦਾਖ਼ਲ
. . .  about 2 hours ago
ਮੁੰਬਈ, 10 ਅਗਸਤ-ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਬਾਰੇ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਰਾਜੂ ਸ਼੍ਰੀਵਾਸਤਵ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ...
ਲਾਰੈਂਸ ਬਿਸ਼ਨੋਈ ਤੋਂ ਬਾਅਦ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ 'ਚ ਪੇਸ਼, 6 ਦਿਨਾਂ ਦਾ ਮਿਲਿਆ ਪੁਲਿਸ ਰਿਮਾਂਡ
. . .  about 2 hours ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)-ਲਾਰੈਂਸ ਬਿਸ਼ਨੋਈ ਤੋਂ ਬਾਅਦ ਅੰਮ੍ਰਿਤਸਰ ਤੋਂ ਟਰਾਂਜ਼ਿਟ ਰਿਮਾਂਡ 'ਤੇ ਲਿਆਂਦੇ ਗਏ ਜੱਗੂ ਭਗਵਾਨਪੁਰੀਆ ਨੂੰ ਅੱਜ ਮੋਗਾ ਪੁਲਿਸ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ...
ਚਾਰ ਜ਼ਿਲ੍ਹਿਆਂ ਦੇ ਆਪਸੀ ਸੁਮੇਲ ਦਾ ਲੁਧਿਆਣਾ-ਪਟਿਆਲਾ ਬਾਈਪਾਸ ਜਲਦ ਬਣੇਗਾ-ਵਿਧਾਇਕ ਗਿਆਸਪੁਰਾ
. . .  about 2 hours ago
ਮਲੌਦ/ਲੁਧਿਆਣਾ, 10 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੰਬੇ ਸਮੇਂ ਤੋਂ ਚਾਰ ਜ਼ਿਲ੍ਹਿਆਂ ਲੁਧਿਆਣਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਤੇ ਮਲੇਰਕੋਟਲਾ ਦੇ ਲੋਕਾਂ ਲਈ ਅਤੇ ਇਲਾਕੇ ਭਰ ਦੀ ਆਮ ਜਨਤਾ ਲਈ ਪਟਿਆਲਾ-ਲੁਧਿਆਣਾ ਬਾਈਪਾਸ ਦੀ ਚਿਰਕੋਣੀ ਮੰਗ...
ਨਿਤਿਸ਼ ਕੁਮਾਰ ਨੇ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  about 3 hours ago
ਪਟਨਾ, 10 ਅਗਸਤ - ਐਨ.ਡੀ.ਏ. ਨਾਲੋ ਗੱਠਜੋੜ ਤੋੜਨ ਵਾਲੇ ਨਿਤਿਸ਼ ਕੁਮਾਰ ਨੇ ਤੇਜੱਸਵੀ ਯਾਦਵ ਦੀ ਆਰ.ਜੇ.ਡੀ. ਅਤੇ ਹੋਰ ਵਿਰੋਧੀ ਪਾਰਟੀਆਂ ਨਾਲ ਨਵੇਂ ਗੱਠਜੋੜ ਦੇ ਐਲਾਨ ਤੋਂ ਬਾਅਦ 8ਵੀਂ ਵਾਰ ਬਿਹਾਰ...
ਖਹਿਰਾ ਨੇ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ 'ਤੇ ਚੁੱਕੇ ਸਵਾਲ, ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  about 3 hours ago
ਚੰਡੀਗੜ੍ਹ, 10 ਅਗਸਤ-ਸੁਖਪਾਲ ਸਿੰਘ ਖਹਿਰਾ ਵਲੋਂ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ 'ਤੇ ਸਵਾਲ ਚੁੱਕੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਚਿੱਠੀ ਵੀ ਲਿਖੀ ਹੈ ਤੇ ਇਕ...
ਖਟਕੜ ਕਲਾਂ ਨੂੰ ਸੈਰ-ਸਪਾਟੇ ਵਜੋਂ ਵਿਕਸਤ ਕਰਾਂਗੇ- ਅਨਮੋਲ ਗਗਨ ਮਾਨ
. . .  about 3 hours ago
ਬੰਗਾ, 10 ਅਗਸਤ (ਜਸਬੀਰ ਸਿੰਘ ਨੂਰਪੁਰ)- ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਸਿਜਦਾ ਕਰਦੇ ਹੋਏ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਖਿਆ ਕਿ ਖਟਕੜ ਕਲਾਂ ਪਿੰਡ ਨੂੰ ਸੈਰ ਸਪਾਟੇ...
ਨਾਜਾਇਜ਼ ਸ਼ਰਾਬ ਦੇ ਮਾਮਲੇ 'ਚ ਰੇਡ ਕਰਨ ਗਏ ਸ਼ਰਾਬ ਠੇਕੇਦਾਰਾਂ ਦੇ ਕਰਿੰਦਿਆਂ 'ਤੇ ਜਾਨਲੇਵਾ ਹਮਲਾ
. . .  about 3 hours ago
ਮੰਡੀ ਘੁਬਾਇਆ, 10 ਅਗਸਤ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਪਿੰਡ ਲਮੋਚੜ ਕਲਾਂ ਵਿਖੇ ਸੂਚਨਾ ਮਿਲਦਿਆਂ ਹੀ ਸ਼ਰਾਬ ਠੇਕੇਦਾਰਾਂ ਵਲੋਂ ਨਾਜਾਇਜ਼ ਸ਼ਰਾਬ ਨੂੰ ਫੜ੍ਹਨ ਦੇ ਲਈ ਛਾਪੇਮਾਰੀ ਕਰਨ ਦੇ ਮਾਮਲੇ ਵਿਚ ਜਾ ਰਹੇ ਸਨ ਤਾਂ...
ਫਿਰੌਤੀ ਮਾਮਲੇ 'ਚ ਫਰੀਦਕੋਟ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਭੇਜਿਆ ਦੋ ਦਿਨਾਂ ਪੁਲਿਸ ਰਿਮਾਂਡ 'ਤੇ
. . .  about 4 hours ago
ਫ਼ਰੀਦਕੋਟ, 10 ਅਗਸਤ (ਜਸਵੰਤ ਪੁਰਬਾ, ਸਰਬਜੀਤ ਸਿੰਘ) -ਫ਼ਰੀਦਕੋਟ ਪੁਲਿਸ ਨੇ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਇੱਥੇ ਕੋਟਕਪੂਰਾ ਦੇ ਇਕ ਵਪਾਰੀ ਤੋਂ ਫਿਰੌਤੀ ਮੰਗਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਜੂਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ...
ਬਲਵੰਤ ਸਿੰਘ ਰਾਮੂਵਾਲੀਆ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਦੀ ਆਰਥਿਕ ਸਹਾਇਤਾ ਕਰਨ ਦੀ ਅਪੀਲ
. . .  about 4 hours ago
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ)-ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਭਲਾਈ ਪਾਰਟੀ ਦੇ ਮੁਖੀ ਬਲਵੰਤ ਸਿੰਘ ਰਾਮੂਵਾਲੀਆ ਨੇ ਲੰਮਾ ਸਮਾਂ ਉੱਤਰ ਪ੍ਰਦੇਸ਼ ਦੀ ਜੇਲ੍ਹ 'ਚ ਬੰਦ ਰਹੇ ਬੰਦੀ ਸਿੰਘਾਂ ਤੇ ਹੁਣ ਗੁਰਪ੍ਰਵਾਸੀ ਭਾਈ ਵਰਿਆਮ ਸਿੰਘ ਦੇ ਪਰਿਵਾਰ ਦੀ ਆਰਥਿਕ...
ਭਾਰਤੀ ਕਿਸਾਨ ਯੂਨੀਅਨ ਵਲੋਂ ਬਿਜਲੀ ਸੋਧ ਬਿੱਲ ਖ਼ਿਲਾਫ਼ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ
. . .  about 4 hours ago
ਚੋਗਾਵਾਂ, 10 ਅਗਸਤ (ਗੁਰਬਿੰਦਰ ਸਿੰਘ ਬਾਗੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸੁਖਬੀਰ ਸਿੰਘ ਢਿੱਲੋਂ, ਮੀਤ ਪ੍ਰਧਾਨ ਰਘਬੀਰ ਸਿੰਘ ਸਮੇਤ ਸੈਂਕੜੇ ਕਿਸਾਨਾਂ ਸਥਾਨਕ ਕਸਬਾ ਚੋਗਾਵਾਂ...
ਲਾਰੈਂਸ ਬਿਸ਼ਨੋਈ ਦਾ ਪੁਲਿਸ ਰਿਮਾਂਡ ਖ਼ਤਮ, ਫਰੀਦਕੋਟ ਪੁਲਿਸ ਲੈ ਕੇ ਰਵਾਨਾ
. . .  about 4 hours ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)- ਮੋਗਾ ਵਿਖੇ ਲਾਰੈਂਸ ਬਿਸ਼ਨੋਈ ਦਾ ਚੱਲ ਰਿਹਾ ਪੁਲਿਸ ਰਿਮਾਂਡ ਅੱਜ ਖ਼ਤਮ ਹੋ ਗਿਆ ਅਤੇ ਉਸ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਲਾਰੈਂਸ ਬਿਸ਼ਨੋਈ ਨੂੰ ਫਰੀਦਕੋਟ ਪੁਲਿਸ ਟਰਾਂਜ਼ਿਟ ਰਿਮਾਂਡ ਤੇ ਲੈ ਕੇ ਰਵਾਨਾ...
ਰਾਸ਼ਟਰਮੰਡਲ ਖੇਡਾਂ 'ਚ ਤਗਮੇ ਜਿੱਤਣ ਵਾਲੇ ਅਤੇ ਹਿੱਸਾ ਲੈਣ ਵਾਲੇ ਸਾਰੇ ਅਥਲੀਟਾਂ ਦਾ ਸਨਮਾਨ ਕਰੇਗੀ ਯੂ.ਪੀ. ਸਰਕਾਰ
. . .  about 5 hours ago
ਲਖਨਊ, 10 ਅਗਸਤ - ਉੱਤਰ ਪ੍ਰਦੇਸ਼ ਸਰਕਾਰ ਰਾਸ਼ਟਰਮੰਡਲ ਖੇਡਾਂ 'ਚ ਤਗਮੇ ਜਿੱਤਣ ਵਾਲੇ ਅਤੇ ਹਿੱਸਾ ਲੈਣ ਵਾਲੇ ਸਾਰੇ ਅਥਲੀਟਾਂ ਦਾ ਸਨਮਾਨ ਕਰੇਗੀ। ਮੁਖੀ ਮੰਤਰੀ ਯੋਗੀ ਆਦਿਤਿਆਨਾਥ ਨੇ ਟਵੀਟ ਕਰ ਕਿਹਾ ਕਿ ਸੂਬਾ ਸਰਕਾਰ ਆਪਣੀ ਖੇਡ ਨੀਤੀ ਅਨੁਸਾਰ...
ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ 'ਚ ਲੋਕ ਨਿਤਿਸ਼ ਕੁਮਾਰ ਨੂੰ ਦੇਣਗੇ ਜਵਾਬ - ਰਵੀ ਸ਼ੰਕਰ ਪ੍ਰਸਾਦ
. . .  about 3 hours ago
ਨਵੀਂ ਦਿੱਲੀ, 10 ਅਗਸਤ - ਜੇ.ਡੀ.(ਯੂ) ਦੇ ਐਨ.ਡੀ.ਏ. ਨਾਲੋ ਗੱਠਜੋੜ ਤੋੜਨ 'ਤੇ ਭਾਜਪਾ ਦੇ ਸੰਸਦ ਮੈਂਬਰ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਨਿਤਿਸ਼ ਕੁਮਾਰ ਨੇ ਕਾਂਗਰਸਵਾਦ ਤੇ ਭ੍ਰਿਸ਼ਟਾਚਾਰ ਦਾ ਸਾਥ ਦਿੱਤਾ ਹੈ। ਲੋਕ ਨਿਤਿਸ਼ ਕੁਮਾਰ...
ਕੋਵੈਕਸੀਨ ਤੇ ਕੋਵੀਸ਼ੀਲਡ ਦੇ ਲਾਭਪਾਤਰੀਆਂ ਲਈ ਜੀਵ ਵਿਗਿਆਨਕ-ਈ ਦੇ ਕੋਰਬੇਵੈਕਸ ਬੂਸਟਰ ਸ਼ਾਟ ਪ੍ਰਵਾਨਿਤ
. . .  about 6 hours ago
ਨਵੀਂ ਦਿੱਲੀ, 10 ਅਗਸਤ - ਅਧਿਕਾਰਤ ਸੂਤਰਾਂ ਅਨੁਸਾਰ 18 ਸਾਲ ਤੋਂ ਉੱਪਰ ਉਮਰ ਵਾਲੇ ਕੋਵੈਕਸੀਨ ਤੇ ਕੋਵੀਸ਼ੀਲਡ ਦੇ ਲਾਭਪਾਤਰੀਆਂ ਲਈ ਜੀਵ ਵਿਗਿਆਨਕ-ਈ ਦੇ ਕੋਰਬੇਵੈਕਸ ਬੂਸਟਰ ਸ਼ਾਟ ਭਾਰਤ ਸਰਕਾਰ ਦੁਆਰਾ ਪ੍ਰਵਾਨਿਤ...
ਰਜਿਸਟਰੀਆਂ ਲਈ ਐਨ.ਓ.ਸੀਜ਼ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਸੱਦੀ ਉੱਚ ਪੱਧਰੀ ਮੀਟਿੰਗ
. . .  about 6 hours ago
ਚੰਡੀਗੜ੍ਹ, 10 ਅਗਸਤ - ਰਜਿਸਟਰੀਆਂ ਲਈ ਐਨ.ਓ.ਸੀਜ਼ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਉੱਚ ਪੱਧਰੀ ਮੀਟਿੰਗ ਸੱਦੀ ਹੈ। ਪੰਜਾਬ ਭਵਨ ਵਿਖੇ ਦੁਪਹਿਰ 12 ਵਜੇ ਮੀਟਿੰਗ ਹੋਵੇਗੀ, ਜਿਸ ਵਿਚ ਮਸਲੇ ਦੇ ਹੱਲ ਨੂੰ ਲੈ ਕੇ ਮੰਥਨ ਹੋਵੇਗਾ। ਇਸ ਮੀਟਿੰਗ 'ਚ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ...
ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ
. . .  about 7 hours ago
ਚੰਡੀਗੜ੍ਹ, 10 ਅਗਸਤ - ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਮਾਮਲੇ 'ਚ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ...
ਪ੍ਰਿਅੰਕਾ ਗਾਂਧੀ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 7 hours ago
ਨਵੀਂ ਦਿੱਲੀ, 10 ਅਗਸਤ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਉਨ੍ਹਾਂ ਨੂੰ ਘਰ ਵਿਚ ਹੀ ਇਕਾਂਤਵਾਸ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਪ੍ਰਿਅੰਕਾ ਗਾਂਧੀ ਨੇ ਖ਼ੁਦ ਟਵੀਟ ਕਰ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,047 ਨਵੇਂ ਮਾਮਲੇ
. . .  about 7 hours ago
ਨਵੀਂ ਦਿੱਲੀ, 10 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,047 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 16,539 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1,28,261 ਹੋ ਗਈ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਜੇਠ ਸੰਮਤ 554
ਵਿਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। ਜੇਮਸ ਅਰਲ ਕਾਰਟ

ਜਗਰਾਓਂ

ਕੈਬਨਿਟ ਮੰਤਰੀ ਧਾਲੀਵਾਲ ਵਲੋਂ ਪੰਚਾਇਤੀ ਜ਼ਮੀਨਾਂ 'ਚ ਰੇਤੇ ਦੀਆਂ ਖੱਡਾਂ ਚਲਾਉਣ ਲਈ ਅਧਿਕਾਰੀਆਂ ਨਾਲ ਕੀਤਾ ਦੌਰਾ

ਹੰਬੜਾਂ, 26 ਮਈ (ਮੇਜਰ ਹੰਬੜਾਂ)-ਸੂਬੇ ਦੀ 'ਆਪ' ਸਰਕਾਰ ਦੇ ਪੇਂਡੂ ਵਿਕਾਸ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪ੍ਰਸ਼ਾਸਕ ਅਧਿਕਾਰੀਆਂ ਨਾਲ ਵਿਧਾਨ ਸਭਾ ਹਲਕਾ ਦਾਖਾ ਅਧੀਂਨ ਪੈਂਦੇ ਪਿੰਡ ਤਲਵੰਡੀ ਨੌ ਅਬਾਦ ਸਤਲੁਜ ਦਰਿਆ ਨਾਲ ਲੱਗਦੀ ਪੰਚਾਇਤੀ ਜ਼ਮੀਨ ਦਾ ਦੌਰਾ ਕੀਤਾ ਤੇ ਉਨ੍ਹਾਂ ਦੱਸਿਆ ਕਿ ਪਿੰਡ ਤਲਵੰਡੀ ਨੌ ਅਬਾਦ, ਵਲੀਪੁਰ ਖੁਰਦ ਤੇ ਪਿੰਡ ਵਲੀਪੁਰ ਕਲਾਂ ਦੀ ਕਰੀਬ 196 ਏਕੜ ਬਹੁਤ ਕੀਮਤੀ ਜ਼ਮੀਨ ਕਬਜ਼ਾ ਮੁਕਤ ਕਰਵਾਈ ਜਾ ਚੁੱਕੀ ਹੈ ਤੇ ਉਕਤ ਜ਼ਮੀਨ 'ਚ ਸੂਬੇ ਦੀ ਆਪ ਸਰਕਾਰ ਵਲੋਂ ਲੀਗਲ ਤੌਰ 'ਤੇ ਰੇਤੇ ਦੀਆਂ ਖੱਡਾਂ ਚਲਾਏ ਜਾਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਜਲਦੀ ਫ਼ੈਸਲਾ ਲਿਆ ਜਾਵੇਗਾ | ਉਨ੍ਹਾਂ ਇਕ ਸਵਾਲ ਦੇ ਜਵਾਬ 'ਚ ਦੱਸਿਆ ਕਿ ਉਕਤ ਰੇਤੇ ਦੀਆਂ ਖੱਡਾਂ ਤੋਂ ਸੂਬਾ ਸਰਕਾਰ ਨੂੰ ਕਰੀਬ 15 ਤੋਂ 20 ਕਰੋੜ ਰੁਪਏ ਰੋਜ਼ਾਨਾ ਆਮਦਨ ਹੋਣ ਦਾ ਅਨੁਮਾਨ ਹੈ, ਜੋ ਪੈਸ ਸੂਬੇ ਦੀ ਭਲਾਈ 'ਤੇ ਖ਼ਰਚ ਕੀਤੇ ਜਾਣਗੇ | ਕੈਬਨਿਟ ਮੰਤਰੀ ਧਾਲੀਵਾਲ ਨੇ ਹੋਰ ਕਿਹਾ ਕਿ ਪੰਚਾਇਤੀ ਜ਼ਮੀਨਾਂ 'ਚੋਂ ਰੇਤੇ ਦੀ ਹੋਣ ਵਾਲੀ ਆਮਦਨ 'ਚੋਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਉਨ੍ਹਾਂ ਦਾ ਬਣਦਾ ਹਿੱਸਾ ਕਾਨੂੰਨ ਅਨੁਸਾਰ ਦਿੱਤਾ ਜਾਵੇਗਾ, ਜਿਸ ਨੂੰ ਇਨ੍ਹਾਂ ਪਿੰਡਾਂ ਦੇ ਵਿਕਾਸ ਕਾਰਜਾਂ 'ਤੇ ਖ਼ਰਚ ਕੀਤਾ ਜਾਵੇਗਾ ਤੇ ਇਨ੍ਹਾਂ ਪਿੰਡਾਂ ਦੀ ਵਿਕਾਸ ਕਾਰਜਾਂ ਪੱਖੋਂ ਕਾਇਆ ਕਲਪ ਹੋਵੇਗੀ | ਉਨ੍ਹਾਂ ਕਿਹਾ ਕਿ ਅੱਜ ਜੋ ਜ਼ਮੀਨਾਂ ਕਬਜ਼ੇ 'ਚ ਲਈਆਂ ਗਈਆਂ ਹਨ, ਉਨ੍ਹਾਂ 'ਚ ਪਿੰਡ ਤਲਵੰਡੀ ਨੌ-ਅਬਾਦ ਵਿਖੇ 86 ਏਕੜ 7 ਕਨਾਲ 15 ਮਰਲੇ ਜ਼ਮੀਨ, ਵਲੀਪੁਰ ਖੁਰਦ ਵਿਖੇ 65 ਏਕੜ 5 ਕਨਾਲ 5 ਮਰਲੇ ਜ਼ਮੀਨ ਤੇ ਪਿੰਡ ਵਲੀਪੁਰ ਕਲਾਂ ਵਿਖੇ 48 ਏਕੜ 2 ਕਨਾਲ 3 ਮਰਲੇ ਜ਼ਮੀਨ ਸ਼ਾਮਿਲ ਹੈ | ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਤੇ ਹਲਕਾ ਦਾਖਾ ਤੋਂ 'ਆਪ' ਦੇ ਇੰਚਾਰਜ ਡਾ. ਕੇ. ਐੱਨ. ਐਸ. ਕੰਗ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਦਿਆ ਨੂੰ ਪੂਰਾ ਕੀਤਾ ਜਾ ਰਿਹਾ ਤੇ ਅੱਜ ਜੋ ਜ਼ਮੀਨਾਂ ਨੂੰ ਕਬਜ਼ੇ 'ਚ ਲਿਆ ਗਿਆ ਹੈ, ਉਨ੍ਹਾਂ 'ਚ ਲੀਗਲ ਤੌਰ 'ਤੇ ਮਾਈਨਿੰਗ ਹੋਵੇਗੀ ਤੇ ਜਿਸ ਨਾਲ ਰੇਤਾ ਆਮ ਲੋਕਾਂ ਦੀ ਪਹੁੰਚ 'ਚ ਹੋਵੇਗਾ | ਇਸ ਮੌਕੇ ਪੇਂਡੂ ਪੰਚਾਇਤ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਅਮਿਤ ਕੁਮਾਰ ਏ. ਡੀ. ਸੀ. ਵਿਕਾਸ ਲੁਧਿਆਣਾ, ਸੰਜੀਵ ਕਮਾਰ ਡੀ. ਡੀ. ਪੀ. ਓ. ਲੁਧਿਆਣਾ, ਸਤਵਿੰਦਰ ਸਿੰਘ ਕੰਗ ਬੀ. ਡੀ. ਪੀ. ਓ. ਸਿੱਧਵਾਂ ਬੇਟ, ਅਮਨਦੀਪ ਸਿੰਘ ਮੋਹੀ, ਹਰਦੀਪ ਸਿੰਘ ਮੁੰਡੀਆ, ਸਰਪੰਚ ਤਰਸੇਮ ਸਿੰਘ ਤਲਵੰਡੀ, ਸਰਪੰਚ ਜਗੀਰ ਸਿੰਘ ਵਲੀਪੁਰ ਖੁਰਦ, ਮੇਵਾ ਸਿੰਘ ਸਲੇਮਪੁਰ, ਜਗਵਿੰਦਰ ਸਿੰਘ ਗਿੱਲ, ਸਾਬਕਾ ਸਰਪੰਚ ਸੁਖਵੰਤ ਸਿੰਘ ਚੱਕ, ਕੁਲਦੀਪ ਸਿੰਘ ਭਰੋਵਾਲ, ਸਰਪੰਚ ਯਾਦਵਿੰਦਰ ਸਿੰਘ ਆਲੀਵਾਲ, ਬਿੱਟੂ ਭਾਈ ਵਲੀਪੁਰ ਕਲਾਂ, ਮਨਜੀਤ ਸਿੰਘ ਭੈਰੋਮੁੰਨਾਂ, ਅਮਨਦੀਪ ਸਿੰਘ ਤੂਰ ਸਮੇਤ ਹੋਰ ਇਲਾਕਾ ਨਿਵਾਸੀ ਮੌਜੂਦ ਸਨ |

ਚਿੱਟੇ ਦੇ 'ਕਾਲੇ' ਧੰਦੇ ਵਿਰੁੱਧ ਅੱਕੇ ਪਿੰਡ ਗਾਲਿਬ ਕਲਾਂ ਦੇ ਸੈਂਕੜੇ ਲੋਕਾਂ ਨੇ ਘੇਰੀ ਪੁਲਿਸ ਚੌਕੀ

ਜਗਰਾਉਂ, 26 ਮਈ (ਜੋਗਿੰਦਰ ਸਿੰਘ)-ਚਿੱਟੇ ਦੇ 'ਕਾਲੇ' ਧੰਦੇ ਤੋਂ ਤੰਗ ਪਿੰਡ ਗਾਲਿਬ ਕਲਾਂ ਦੇ ਲੋਕਾਂ ਨੇ ਪਿੰਡ ਦੀ ਪੁਲਿਸ ਚੌਕੀ ਘੇਰ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ | ਲੋਕਾਂ ਨੇ ਰੋਸ ਪ੍ਰਗਟਾਉਂਦਿਆਂ ਦੱਸਿਆ ਕਿ ਬੀਤੇ ਕੱਲ੍ਹ ਪਿੰਡ ਦੇ ਨੌਜਵਾਨਾਂ ਵਲੋਂ ਚਿੱਟੇ ...

ਪੂਰੀ ਖ਼ਬਰ »

ਵਿਧਾਇਕਾ ਮਾਣੂੰਕੇ ਨੇ ਟੀ. ਆਰ. ਵਾਈ. ਉਪ ਮੰਡਲ ਮੁੜ ਚਾਲੂ ਕਰਵਾਇਆ

ਜਗਰਾਉਂ, 26 ਮਈ (ਜੋਗਿੰਦਰ ਸਿੰਘ)-ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵਲੋਂ ਲੋਕਾਂ ਨੂੰ ਇਕ ਵੱਡਾ ਤੋਹਫ਼ਾ ਦਿੰਦਿਆਂ ਬਿਜਲੀ ਮਹਿਕਮੇ ਦੇ ਬੰਦ ਪਏ ਟੀ. ਆਰ. ਵਾਈ. ਉਪ ਮੰਡਲ ਜਗਰਾਉਂ ਨੂੰ ਚਾਲੂ ਕਰਵਾ ਦਿੱਤਾ ਗਿਆ ਹੈ, ਜਿਸ ਦਾ ਉਦਘਾਟਨ ਮਹਿਕਮੇ ...

ਪੂਰੀ ਖ਼ਬਰ »

ਪੈਟਰੋਲ ਪੰਪ 'ਤੇ ਖੜ੍ਹਾ ਕੀਤਾ ਮੋਟਰਸਾਈਕਲ ਚੋਰੀ

ਸਿੱਧਵਾਂ ਬੇਟ, 26 ਮਈ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਹੁਜਰਾ ਦੇ ਸੁਰਜੀਤ ਸਿੰਘ ਪੁੱਤਰ ਠਾਕਰ ਸਿੰਘ ਨੇ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਕੋਲ ਲਿਖਵਾਈ ਸ਼ਿਕਾਇਤ 'ਚ ਦੱਸਿਆ ਕਿ ਮੈਂ ਰੋਜ਼ਾਨਾਂ ਦੀ ਤਰ੍ਹਾਂ ਆਪਣਾ ਕਾਲੇ ਰੰਗ ਦਾ ਪਲਟੀਨਾ ਮੋਟਰਸਾਈਕਲ ਨੰ. ...

ਪੂਰੀ ਖ਼ਬਰ »

ਡਾਇਰੈਕਟਰ ਰੇਲਵੇ ਸਿੰਗਲਾ ਵਲੋਂ ਐਸ. ਜੀ. ਬੀ. ਬਾਲ ਘਰ ਤਲਵੰਡੀ ਖੁਰਦ ਦਾ ਦੌਰਾ

ਮੁੱਲਾਂਪੁਰ-ਦਾਖਾ, 26 ਮਈ (ਨਿਰਮਲ ਸਿੰਘ ਧਾਲੀਵਾਲ)-ਭਾਰਤੀ ਰੇਲਵੇ ਤੇ ਕੇਂਦਰੀ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਆਪਸੀ ਸਮਝੌਤੇ ਤਹਿਤ ਰੇਲਵੇ ਸਟੇਸ਼ਨ ਲੁਧਿਆਣਾ ਦੇ ਡਾਇਰੈਕਟਰ ਅਭਿਨਵ ਸਿੰਗਲਾ ਚਾਇਲਡ ਲਾਇਨ ਇੰਡੀਆ ਫਾਊਾਡੇਸ਼ਨ (ਸੀ. ਆਈ. ਐਫ.) ਅਧੀਨ ਰੇਲਵੇ ...

ਪੂਰੀ ਖ਼ਬਰ »

ਧੀ ਨੂੰ ਵਿਦੇਸ਼ ਭੇਜਣ ਲਈ ਮਜ਼ਬੂਰੀ 'ਚ ਜ਼ਮੀਨ ਵੇਚਣ ਵਾਲੇ ਕਿਸਾਨ ਤੋਂ ਪਟਵਾਰੀ ਨੇ ਲਈ 1 ਲੱਖ ਦੀ ਰਿਸ਼ਵਤ

ਜਗਰਾਉਂ, 26 ਮਈ (ਜੋਗਿੰਦਰ ਸਿੰਘ)-ਪੰਜਾਬ 'ਚ ਭਿ੍ਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੱੁਖ ਮੰਤਰੀ ਭਗਵੰਤ ਮਾਨ ਵਲੋਂ ਆਪਣੇ ਹੀ ਇਕ ਮੰਤਰੀ ਖ਼ਿਲਾਫ਼ ਵੀ ਕੀਤੀ ਸਖ਼ਤ ਕਾਰਵਾਈ ਤੋਂ ਬਾਅਦ ਪਿੰਡ ਰਾਮਗੜ੍ਹ ਭੁੱਲਰ ਦੇ ਇਕ ਕਿਸਾਨ ਮਨਜੀਤ ਸਿੰਘ ਪੁੱਤਰ ਸੁਰਜੀਤ ਸਿੰਘ ...

ਪੂਰੀ ਖ਼ਬਰ »

ਮੁੱਲਾਂਪੁਰ-ਦਾਖਾ ਨਾਲ ਅਨਿਆਂ- ਬਦਲੀ ਸਰਕਾਰ ਦਾ ਸਿੱਟਾ: ਸਰਕਾਰੀ ਖਜ਼ਾਨੇ 'ਚੋਂ ਖਰਚੇ ਕਰੋੜਾਂ ਦਾ ਕਿਸੇ ਨੂੰ ਕੋਈ ਲਾਭ ਨਹੀਂ

ਮੁੱਲਾਂਪੁਰ-ਦਾਖਾ, 26 ਮਈ (ਨਿਰਮਲ ਸਿੰਘ ਧਾਲੀਵਾਲ)-ਮੁੱਲਾਂਪੁਰ-ਦਾਖਾ ਸ਼ਹਿਰ 'ਚ ਲੋਕਾਂ ਦੀ ਪਿਛਲੇ 22 ਸਾਲ ਪੁਰਾਣੀ ਮੰਗ ਨੂੰ ਅਮਲ 'ਚ ਲਿਆ ਕੇ ਕਾਂਗਰਸ ਦੇ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸੰਧੂ ਨੇ ਆਪਣੀ ਕਾਂਗਰਸ ਸਰਕਾਰ ਦੇ ਪਿਛਲੇ ਕੁਝ ਮਹੀਨਿਆਂ 'ਚ ਬਹੁਕਰੋੜੀ ...

ਪੂਰੀ ਖ਼ਬਰ »

ਬਦਲੀ ਸਰਕਾਰ ਦਾ ਸਿੱਟਾ: ਸਰਕਾਰੀ ਖਜ਼ਾਨੇ 'ਚੋਂ ਖਰਚੇ ਕਰੋੜਾਂ ਦਾ ਕਿਸੇ ਨੂੰ ਕੋਈ ਲਾਭ ਨਹੀਂ

ਮੁੱਲਾਂਪੁਰ-ਦਾਖਾ, 26 ਮਈ (ਨਿਰਮਲ ਸਿੰਘ ਧਾਲੀਵਾਲ)-ਮੁੱਲਾਂਪੁਰ-ਦਾਖਾ ਸ਼ਹਿਰ 'ਚ ਲੋਕਾਂ ਦੀ ਪਿਛਲੇ 22 ਸਾਲ ਪੁਰਾਣੀ ਮੰਗ ਨੂੰ ਅਮਲ 'ਚ ਲਿਆ ਕੇ ਕਾਂਗਰਸ ਦੇ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸੰਧੂ ਨੇ ਆਪਣੀ ਕਾਂਗਰਸ ਸਰਕਾਰ ਦੇ ਪਿਛਲੇ ਕੁਝ ਮਹੀਨਿਆਂ 'ਚ ਬਹੁਕਰੋੜੀ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਣੇ ਇਕ ਕਾਬੂ

ਮੁੱਲਾਂਪੁਰ-ਦਾਖਾ, 26 ਮਈ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਦਿਹਾਤੀ ਪੁਲਿਸ ਕਪਤਾਨ ਵਲੋਂ ਨਸ਼ਾ ਤਸਕਰਾਂ, ਸ਼ੱਕੀ ਪੁਰਸ਼ਾਂ ਵਿਰੁੱਧ ਵਿਸ਼ੇਸ਼ ਮੁਹਿੰਮ ਵਾਲੇ ਆਦੇਸ਼ਾਂ 'ਤੇ ਅਮਲ ਕਰਦਿਆਂ ਥਾਣਾ ਦਾਖਾ ਦੇ ਐੱਸ. ਐੱਚ. ਓ. ਅਜੀਤਪਾਲ ਸਿੰਘ ਵਲੋਂ ਆਪਣੀ ਪੁਲਿਸ ਨੂੰ ...

ਪੂਰੀ ਖ਼ਬਰ »

ਪੁਲਿਸ ਵਲੋਂ ਨਸ਼ਾ ਵਿਰੋਧੀ ਐਕਟ ਤਹਿਤ ਔਰਤ ਸਮੇਤ 3 ਗਿ੍ਫ਼ਤਾਰ

ਸਿੱਧਵਾਂ ਬੇਟ, 26 ਮਈ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਵਲੋਂ ਨਸ਼ਿਆਂ ਖ਼ਿਲਾਫ਼ ਛੇੜੀ ਮੁਹਿੰਮ ਤਹਿਤ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਕੀ ਗਿੱਦੜਵਿੰਡੀ ਦੇ ਇੰਚਾਰਜ ਐਸ. ਆਈ. ਸ਼ਰਨਜੀਤ ਸਿੰਘ ਨੇ ਆਪਣੀ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਸਬ ਯੂਨਿਟ ਕਮੇਟੀ ਜਰਗ ਦੀ ਚੋਣ

ਖੰਨਾ, 26 ਮਈ (ਹਰਜਿੰਦਰ ਸਿੰਘ ਲਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਕਮੇਟੀ ਜਰਗ ਦੇ ਪ੍ਰਧਾਨ ਰੁਲਦਾ ਸਿੰਘ ਤੇ ਮੀਤ ਪ੍ਰਧਾਨ ਬਲਜੀਤ ਸਿੰਘ ਨੇ ਦੱਸਿਆ ਕਿ ਟੈਕਨੀਕਲ ਸਰਵਿਸਿਜ਼ ਯੂਨੀਅਨ ਰਜ਼ਿ.ਸਬ ਡਵੀਜ਼ਨ ਜਰਗ ਦਾ ਚੋਣ ਇਜਲਾਸ ਪ੍ਰਧਾਨ ਰੁਲਦਾ ਸਿੰਘ ...

ਪੂਰੀ ਖ਼ਬਰ »

ਵਿਧਾਇਕ ਗਿਆਸਪੁਰਾ ਦੀ ਹਾਜ਼ਰੀ 'ਚ ਝੋਨੇ ਦੀ ਸਿੱਧੀ ਬਿਜਾਈ ਕਰਵਾਈ

ਪਾਇਲ, 26 ਮਈ (ਨਿਜ਼ਾਮਪੁਰ/ਰਾਜਿੰਦਰ ਸਿੰਘ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਦੋਰਾਹਾ ਨੇ ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਰਾਮ ਸਿੰਘ ਪਾਲ ਦੀ ਅਗਵਾਈ 'ਚ ਪਿੰਡ ...

ਪੂਰੀ ਖ਼ਬਰ »

ਮਰਨੋਂ ਉਪਰੰਤ ਅੱਖਾਂ ਦਾਨ ਕਰਨ ਵਾਲੇ ਅਮਰ ਹੋ ਜਾਂਦੇ ਹਨ-ਸਿੱਧੂ

ਅਹਿਮਦਗੜ੍ਹ, 26 ਮਈ (ਸੋਢੀ, ਮਹੋਲੀ)-ਮਰਨੋਂ ਉਪਰੰਤ ਅੱਖਾਂ ਦਾਨ ਕਰਨ ਪ੍ਰਤੀ ਵੱਡੇ ਪੱਧਰ 'ਤੇ ਪ੍ਰੇਰਿਤ ਕਰਨ ਵਾਲੀ ਸੁਸਾਇਟੀ ਪੂਨਰ ਜੋਤ ਨੇਤਰ ਦਾਨ ਸਭਾ ਵਲੋਂ ਸਵ. ਅਮਨ ਮਹਿਤਾ ਐਡਵੋਕੇਟ ਦੇ ਪਰਿਵਾਰ ਨੂੰ ਉਸ ਦੀਆਂ ਮਰਨੋਂ ਉਪਰੰਤ ਅੱਖਾਂ ਦਾਨ ਕੀਤੇ ਜਾਣ 'ਤੇ ਸਨਮਾਨਿਤ ...

ਪੂਰੀ ਖ਼ਬਰ »

ਸਰਕਾਰੀ ਈ. ਜੀ. ਐੱਸ. ਪ੍ਰਾਇਮਰੀ ਸਕੂਲ 'ਚ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਹੰਬੜਾਂ, 26 ਮਈ (ਮੇਜਰ ਹੰਬੜਾਂ)-ਸਰਕਾਰੀ ਈ. ਜੀ. ਐਸ. ਪ੍ਰਾਇਮਰੀ ਸਕੂਲ ਹੰਬੜਾਂ ਵਿਖੇ ਸਕੂਲ ਦੇ ਵਿੱਦਿਅਕ ਖੇਤਰ ਤੇ ਖੇਡਾਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਕੂਲ ਦੇ ਮੁੱਖ ਅਧਿਆਪਕ ਮੈਡਮ ਹਰਪ੍ਰੀਤ ਕੌਰ ਤੇ ਮੈਡਮ ਭਜਨ ਕੌਰ ਕਲੇਰ ਦੀ ...

ਪੂਰੀ ਖ਼ਬਰ »

ਪਿੰਡ ਤਲਵੰਡੀ ਕਲਾਂ (ਲੁਧਿ:) ਜ਼ਿਲ੍ਹਾ ਪੱਧਰੀ ਸਫ਼ਾਈ ਮੁਕਾਬਲਿਆਂ ਦਾ ਹਿੱਸਾ ਬਣੇਗਾ

ਮੁੱਲਾਂਪੁਰ-ਦਾਖਾ, 26 ਮਈ (ਨਿਰਮਲ ਸਿੰਘ ਧਾਲੀਵਾਲ)-ਜਲ ਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਤਾਜ਼ਾ ਸਰਵੇਖਣ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ 'ਮੇਰਾ ਪਿੰਡ ਮੇਰੀ ਜ਼ਿੰਮੇਵਾਰੀ' ਮੁਹਿੰਮ ਤਹਿਤ ਜਿਥੇ ਪਿੰਡਾਂ ਦੇ ਲੋਕਾਂ ਨੂੰ ਸਾਫ਼-ਸਫ਼ਾਈ, ਹਰਿਆਵਲ ਤਹਿਤ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਕਮਾਲਪੁਰਾ ਦੇ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਰਾਏਕੋਟ, 26 ਮਈ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਦਾ ਜਨਵਰੀ-ਫ਼ਰਵਰੀ 2022 ਦੌਰਾਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਲਈਆਂ ਆਨਲਾਈਨ ਪ੍ਰੀਖਿਆਵਾਂ ਦੇ ਐਲਾਨੇ ਨਤੀਜਿਆਂ 'ਚ ਬੀ. ਏ. ਸਮੈਸਟਰ ਤੀਜਾ ਤੇ ਪੰਜਵਾਂ ...

ਪੂਰੀ ਖ਼ਬਰ »

ਇੰਡੋ ਕੈਨੇਡੀਅਨ ਅੰਡਰ ਸਕੂਲ ਬੱਸੀਆਂ ਦੇ ਵਿਦਿਆਰਥੀਆਂ ਨੇ ਸਹੋਦਿਆ ਪ੍ਰਤੀਯੋਗਤਾ 'ਚ ਮਾਰੀਆਂ ਮੱਲਾਂ

ਰਾਏਕੋਟ, 26 ਮਈ (ਬਲਵਿੰਦਰ ਸਿੰਘ ਲਿੱਤਰ)-ਇੰਡੋ ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬੱਸੀਆਂ ਦੇ ਵਿਦਿਆਰਥੀਆਂ ਨੇ ਵਿਗਿਆਨ ਵਿਸ਼ੇ ਦੇ ਨਾਲ ਸੰਬੰਧਿਤ ਸੀ. ਬੀ. ਐੱਸ. ਈ. ਐਂਟਰ ਸਹੋਦਿਆ ਸਕੂਲ ਪ੍ਰਤੀਯੋਗਤਾ ਵਿਚ ਭਾਗ ਲਿਆ | ਪ੍ਰਤੀਯੋਗਤਾ 'ਲੇਕ-ਵੁੱਡ' ਸਕੂਲ ਲੁਧਿਆਣਾ ਵਿਖੇ ...

ਪੂਰੀ ਖ਼ਬਰ »

ਦੁੱਧ ਉਤਪਾਦਕ ਸਭਾ ਬੜੈਚ ਦੀ ਚੋਣ, ਪਲਵਿੰਦਰ ਕੌਰ ਪ੍ਰਧਾਨ ਤੇ ਜਸਵੀਰ ਕੌਰ ਮੀਤ ਪ੍ਰਧਾਨ ਬਣੇ

ਮੁੱਲਾਂਪੁਰ-ਦਾਖਾ, 26 ਮਈ (ਨਿਰਮਲ ਸਿੰਘ ਧਾਲੀਵਾਲ)-ਦੀ ਬੜੈਚ ਮਹਿਲਾ ਦੁੱਧ ਉਤਪਾਦਕ ਸਹਿਕਾਰੀ ਸਭਾ (ਵੇਰਕਾ) ਬੜੈਚ ਕਾਰਜਕਾਰਨੀ ਦੀ ਚੋਣ ਸਮੇਂ ਸਰਬ ਸੰਮਤੀ ਨਾਲ ਚੁਣੇ ਅਹੁਦੇਦਾਰਾਂ ਨੂੰ ਵਧਾਈ ਦੇਣ ਤੇ ਜਾਗਰੂਕਤਾ ਸੰਦੇਸ਼ ਲਈ ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ...

ਪੂਰੀ ਖ਼ਬਰ »

ਲੀਹਾਂ ਦਾ ਕਿ੍ਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸ਼ੁਰੂ

ਭੂੰਦੜੀ, 26 ਮਈ (ਕੁਲਦੀਪ ਸਿੰਘ ਮਾਨ)-ਪਿੰਡ ਲੀਹਾਂ ਵਿਖੇ ਸੰਤ ਬਾਬਾ ਕਰਮ ਸਿੰਘ ਸਪੋਰਟਸ ਕਲੱਬ, ਗ੍ਰਾਮ ਪੰਚਾਇਤ ਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦਾ ਉਦਘਾਟਨ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਆਪਣੇ ਕਰ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਨੇ ਟੈਕਸੀ, ਟਰੱਕ ਆਪ੍ਰੇਟਰਾਂ ਨੂੰ ਟ੍ਰੈਫ਼ਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਮੁੱਲਾਂਪੁਰ-ਦਾਖਾ, 26 ਮਈ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਦਿਹਾਤੀ ਉੱਪ ਪੁਲਿਸ ਕਪਤਾਨ (ਟ੍ਰੈਫ਼ਿਕ) ਗੁਰਵਿੰਦਰ ਸਿੰਘ ਵਲੋਂ ਜ਼ਿਲ੍ਹੇ ਭਰ 'ਚ ਟ੍ਰੈਫ਼ਿਕ ਪੁਲਿਸ ਨੂੰ ਟ੍ਰੈਫ਼ਿਕ ਨਿਯਮਾਂ ਸਬੰਧੀ ਲੋਕਾਂ 'ਚ ਜਾਗਰੂਕਤਾ ਲਿਆਉਣ ਲਈ ਆਦੇਸ਼ਾਂ ਦੀ ਪਾਲਣਾ ਹੇਠ ਥਾਣਾ ...

ਪੂਰੀ ਖ਼ਬਰ »

ਸ੍ਰੀ ਰਾਮ ਕਾਲਜ ਡੱਲਾ ਵਿਖੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਜਗਰਾਉਂ, 26 ਮਈ (ਜੋਗਿੰਦਰ ਸਿੰਘ)-ਸ੍ਰੀ ਰਾਮ ਕਾਲਜ ਡੱਲਾ ਵਿਖੇ 2021-22 ਵਰ੍ਹੇ ਦੀ ਸੰਪੂਰਨਤਾ ਦੇ ਨੇੜੇ ਪਹੁੰਚਦਿਆਂ ਵੱਖ-ਵੱਖ ਵਿਭਾਗਾਂ ਬੀ. ਏ., ਬੀ. ਕਾਮ, ਐਮ. ਏ. ਤੇ ਪੀ. ਜੀ. ਡੀ. ਸੀ. ਏ. ਫਾਈਨਲ ਦੇ ਵਿਦਿਆਰਥੀਆਂ ਨੂੰ ਜੂਨੀਅਰ ਵਿਦਿਆਰਥੀਆਂ ਨੇ ਪਿ੍ੰ. ਸਤਵਿੰਦਰ ਕੌਰ ਦੀ ...

ਪੂਰੀ ਖ਼ਬਰ »

ਮੁੱਖ ਮੰਤਰੀ ਮਾਨ ਲੋਕਾਂ ਦੀ ਆਸਾਂ 'ਤੇ ਖਰੇ ਉੱਤਰ ਰਹੇ-'ਆਪ' ਆਗੂ

ਦੋਰਾਹਾ, 26 ਮਈ (ਜਸਵੀਰ ਝੱਜ/ਮਨਜੀਤ ਸਿੰਘ ਗਿੱਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੂੰ ਭਿ੍ਸ਼ਟਾਚਾਰ ਦੇ ਦੋਸ਼ 'ਚ ਕੈਬਨਿਟ 'ਚੋਂ ਬਾਹਰ ਦਾ ਰਸਤਾ ਦਿਖਾ ਕੇ ਇਮਾਨਦਾਰੀ ਦਾ ਸਬੂਤ ਦਿੱਤਾ ਹੈ | ਆਮ ਆਦਮੀ ਪਾਰਟੀ ਦੀ ਭਿ੍ਸ਼ਟਾਚਾਰ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਵਲੋਂ ਇਤਿਹਾਸਕ ਤੇ ਧਾਰਮਿਕ ਸਥਾਨਾਂ ਦਾ ਵਿੱਦਿਅਕ ਟੂਰ ਲਗਾਇਆ

ਜਗਰਾਉਂ, 26 ਮਈ (ਜੋਗਿੰਦਰ ਸਿੰਘ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪਿ੍ੰਸੀਪਲ ਡਾ: ਰਾਜਵਿੰਦਰ ਕੌਰ ਹੁੰਦਲ ਦੀ ਯੋਗ ਅਗਵਾਈ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਲਿਜਾਇਆ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਦਾ 8ਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ

ਸਿੱਧਵਾਂ ਬੇਟ, 26 ਮਈ (ਜਸਵੰਤ ਸਿੰਘ ਸਲੇਮਪੁਰੀ)-ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਦੇ 8ਵੀਂ ਜਮਾਤ ਦੀ ਪ੍ਰੀਖਿਆ ਟਰਮ-1 ਦਾ ਨਤੀਜਾ ਸੌ ਫ਼ੀਸਦੀ ਰਿਹਾ | 8ਵੀਂ ਜਮਾਤ ਦੇ ਸਾਰੇ ਵਿਦਿਆਰਥੀ ਬਹੁਤ ਵਧੀਆ ਅੰਕ ਲੈ ਕੇ ਪਾਸ ਹੋਏ, ਜਿਨ੍ਹਾਂ 'ਚੋਂ ...

ਪੂਰੀ ਖ਼ਬਰ »

ਹਲਕਾ ਇੰਚਾਰਜ ਡਾ. ਕੰਗ ਵਲੋਂ ਚੰਗਣਾ 'ਚ ਮਨਰੇਗਾ ਅਧੀਨ ਰੁਕਿਆ ਕੰਮ ਸ਼ੁਰੂ ਕਰਵਾਇਆ

ਹੰਬੜਾਂ, 26 ਮਈ (ਮੇਜਰ ਹੰਬੜਾਂ)-ਵਿਧਾਨ ਸਭਾ ਹਲਕਾ ਦਾਖਾ ਦੇ ਪਿੰਡ ਚੰਗਣ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ. ਕੇ. ਐੱਨ. ਐੱਸ. ਕੰਗ ਦੀ ਅਗਵਾਈ ਹੇਠ 'ਆਪ' ਦੇ ਵਲੰਟੀਅਰ ਹਰਜਿੰਦਰ ਸਿੰਘ ਚੰਗਣ, ਅੰਮਿ੍ਤਪਾਲ ਸਿੰਘ ਚੰਗਣ ਵਲੋਂ ਮਨਰੇਗਾ ਅਧੀਨ ਰੁਕਿਆ ਕੰਮ ਦੁਬਾਰਾ ...

ਪੂਰੀ ਖ਼ਬਰ »

ਵਿਧਾਇਕ ਗਿਆਸਪੁਰਾ ਦੀ ਹਾਜ਼ਰੀ 'ਚ ਝੋਨੇ ਦੀ ਸਿੱਧੀ ਬਿਜਾਈ ਕਰਵਾਈ

ਪਾਇਲ, 26 ਮਈ (ਨਿਜ਼ਾਮਪੁਰ/ਰਾਜਿੰਦਰ ਸਿੰਘ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਦੋਰਾਹਾ ਨੇ ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਰਾਮ ਸਿੰਘ ਪਾਲ ਦੀ ਅਗਵਾਈ 'ਚ ਪਿੰਡ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਸਬ ਯੂਨਿਟ ਕਮੇਟੀ ਜਰਗ ਦੀ ਚੋਣ

ਖੰਨਾ, 26 ਮਈ (ਹਰਜਿੰਦਰ ਸਿੰਘ ਲਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਕਮੇਟੀ ਜਰਗ ਦੇ ਪ੍ਰਧਾਨ ਰੁਲਦਾ ਸਿੰਘ ਤੇ ਮੀਤ ਪ੍ਰਧਾਨ ਬਲਜੀਤ ਸਿੰਘ ਨੇ ਦੱਸਿਆ ਕਿ ਟੈਕਨੀਕਲ ਸਰਵਿਸਿਜ਼ ਯੂਨੀਅਨ ਰਜ਼ਿ.ਸਬ ਡਵੀਜ਼ਨ ਜਰਗ ਦਾ ਚੋਣ ਇਜਲਾਸ ਪ੍ਰਧਾਨ ਰੁਲਦਾ ਸਿੰਘ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਜੰਡੀ ਨੂੰ ਦਾਨ ਵਜੋਂ 1 ਲੱਖ 10 ਹਜ਼ਾਰ ਦਿੱਤੇ

ਸਿੱਧਵਾਂ ਬੇਟ, 26 ਮਈ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਜੰਡੀ ਦੇ ਸਰਕਾਰੀ ਹਾਈ ਸਕੂਲ ਨੂੰ ਡਾ. ਜਗਤਾਰ ਸਿੰਘ ਪੁੱਤਰ ਗੁਰਦਾਸ ਸਿੰਘ ਅਤੇ ਡਾ. ਜਸਬੀਰ ਕੌਰ ਨੇ ਸਕੂਲ ਦੇ ਵਿਕਾਸ ਕਾਰਜਾਂ ਲਈ 1 ਲੱਖ 10 ਹਜ਼ਾਰ ਰੁਪਏ ਦਾਨ ਕੀਤੇ | ਇਸ ਮੌਕੇ ਡਾ. ਜਗਤਾਰ ਸਿੰਘ ਨੇ ਆਖਿਆ ...

ਪੂਰੀ ਖ਼ਬਰ »

ਮੰਤਰੀ ਸਿੰਗਲਾ ਦੀ ਬਰਖ਼ਾਸਤਗੀ ਨੂੰ ਲੈ ਕੇ ਵਿਰੋਧੀ ਗੱਲਾਂ ਨਾ ਕਰਨ, ਮੁੱਖ ਮੰਤਰੀ ਦੀ ਸ਼ਲਾਘਾ ਹੋਵੇ- ਸੁਖਦੇਵ ਸਿੰਘ

ਮੁੱਲਾਂਪੁਰ-ਦਾਖਾ, 26 ਮਈ (ਨਿਰਮਲ ਸਿੰਘ ਧਾਲੀਵਾਲ)-ਸਟਿੰਗ ਆਪ੍ਰੇਸ਼ਨ ਰਾਹੀਂ ਭਿ੍ਸ਼ਟਾਚਾਰ ਨਾਲ ਜੁੜੇ ਮੰਤਰੀ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਆਪਣੇ ਮੰਤਰੀ ਮੰਡਲ 'ਚੋਂ ਬਰਖ਼ਾਸਤ ਕਰਕੇ ਭਿ੍ਸ਼ਟਾਚਾਰ ਰੋਕੂ ਜ਼ੁਰਮ ਹੇਠ ਦਰਜ ਮੁਕੱਦਮੇ ਬਾਅਦ ਬਾਕੀਆਂ ...

ਪੂਰੀ ਖ਼ਬਰ »

ਭੰਮੀਪੁਰਾ ਕਲਾਂ ਦੀ ਫਿਰਨੀ ਦੀ 18 ਫੁੱਟ ਸੜਕ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ

ਹਠੂਰ, 26 ਮਈ (ਜਸਵਿੰਦਰ ਸਿੰਘ ਛਿੰਦਾ)-ਪਿੰਡ ਭੰਮੀਪੁਰਾ ਕਲਾਂ ਦੀ ਫਿਰਨੀ ਦੀ 9 ਫੁੱਟ ਸੜਕ ਨੂੰ 18 ਫੁੱਟ ਚੌੜੀ ਕਰਕੇ ਬਣਾਏ ਜਾਣ ਦੌਰਾਨ ਇਸ ਸੜਕ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ, ਜਿਸ ਦੀ ਸ਼ੁਰੂਆਤ ਸਰਪੰਚ ਯੂਨੀਅਨ ਜਗਰਾਉਂ ਦੇ ਪ੍ਰਧਾਨ ਅਤੇ ਐਡਵੋਕੇਟ ...

ਪੂਰੀ ਖ਼ਬਰ »

'ਏਕ ਸ਼ਾਮ ਸ੍ਰੀ ਬਾਲਾ ਜੀ ਦੇ ਨਾਮ' ਧਾਰਮਿਕ ਸਮਾਗਮ ਕਰਵਾਇਆ

ਰਾਏਕੋਟ, 26 ਮਈ (ਸੁਸ਼ੀਲ)-ਸਥਾਨਕ ਸ੍ਰੀ ਸ਼ਿਵ ਮੰਦਰ ਬਗੀਚੀ ਸਥਿਤ ਸ੍ਰੀ ਬਾਲਾ ਜੀ ਦਰਬਾਰ ਵਿਖੇ ਬਾਲਾ ਜੀ ਪਰਿਵਾਰ ਰਾਏਕੋਟ ਵਲੋਂ ਮੰਦਰ ਕਮੇਟੀ ਦੇ ਸਹਿਯੋਗ ਨਾਲ 'ਏਕ ਸ਼ਾਮ ਸ੍ਰੀ ਬਾਲਾ ਜੀ ਦੇ ਨਾਮ' ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ...

ਪੂਰੀ ਖ਼ਬਰ »

ਟਰੱਕ ਯੂਨੀਅਨ ਜਗਰਾਉਂ ਦੀ ਮੀਟਿੰਗ ਹੋਈ

ਜਗਰਾਉਂ, 26 ਮਈ (ਜੋਗਿੰਦਰ ਸਿੰਘ)-ਟਰੱਕ ਯੂਨੀਅਨ ਜਗਰਾਉਂ ਨਾਲ ਸਬੰਧਿਤ ਵੱਡੀ ਗਿਣਤੀ 'ਚ ਟਰੱਕ ਮਾਲਕਾਂ ਤੇ ਉਪਰੇਟਰਾਂ ਨੇ ਇਕ ਮੀਟਿੰਗ ਕਰਕੇ ਬੀਤੇ ਕੱਲ੍ਹ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਦਖ਼ਲ ਨਾਲ ਯੂਨੀਅਨ ਦੇ ਨੁਮਾਇੰਦਿਆਂ ਤੇ ਵਪਾਰੀਆਂ ਵਿਚਕਾਰ ਹੋਏ ਆਪਸੀ ...

ਪੂਰੀ ਖ਼ਬਰ »

ਪਾਵਰਕਾਮ ਮੁਲਾਜ਼ਮ ਜਥੇਬੰਦੀਆਂ ਨੇ ਚੀਫ਼ ਇੰਜੀਨੀਅਰ ਨੂੰ ਸੌਂਪਿਆ ਮੰਗ ਪੱਤਰ

ਰਾਏਕੋਟ, 26 ਮਈ (ਬਲਵਿੰਦਰ ਸਿੰਘ ਲਿੱਤਰ)-ਪਾਵਰਕਾਮ ਰਾਏਕੋਟ ਦੀਆਂ ਮੁਲਾਜ਼ਮ ਜਥੇਬੰਦੀਆਂ ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ ਅਤੇ ਪੀ.ਐੱਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਵਲੋਂ ਚੀਫ਼ ਇੰਜੀਨੀਅਰ ਪੀ.ਐਂਡ.ਐੱਮ ਲੁਧਿਆਣਾ ਨੂੰ ਸਾਂਝੇ ਤੌਰ 'ਤੇ ਮੰਗ ਪੱਤਰ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ਵਾਸੀ ਵੀ 'ਆਪ' ਦੀ ਸਰਕਾਰ ਬਣਾਉਣ ਲਈ ਹਨ ਉਤਾਵਲੇ- ਸੈਣੀ,ਬਾਵਾ,ਪਾਲੀ

ਹੰਬੜਾਂ, 26 ਮਈ (ਹਰਵਿੰਦਰ ਸਿੰਘ ਮੱਕੜ)-ਹਿਮਾਚਲ ਪ੍ਰਦੇਸ਼ ਵਿਚ ਹੋਣ ਜਾ ਰਹੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ...

ਪੂਰੀ ਖ਼ਬਰ »

ਪਿੰਡ ਗੋਂਦਵਾਲ ਦੀ ਪੰਚਾਇਤ ਨੇ 12 ਲੱਖ ਦੀ ਲਾਗਤ ਨਾਲ ਸਰਕਾਰੀ ਸਕੂਲ ਦੀ ਇਮਾਰਤ ਤਿਆਰ ਕਰਵਾਈ

ਰਾਏਕੋਟ, 26 ਮਈ (ਬਲਵਿੰਦਰ ਸਿੰਘ ਲਿੱਤਰ)-ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਗੋਂਦਵਾਲ ਵਿਖੇ ਪਹਿਲੇ ਬਲਾਕ ਦੀ ਇਮਾਰਤ ਦਾ ਲੈਂਟਰ ਪਾਇਆ ਗਿਆ, ਜਿਸ ਦੌਰਾਨ ਗਿਆਨੀ ਸੁਖਵਿੰਦਰ ਸਿੰਘ ਵਲੋਂ ਲੈਂਟਰ ਪਾਉਣ ਦੀ ਸ਼ੁਰੂਆਤ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ...

ਪੂਰੀ ਖ਼ਬਰ »

ਸਿੱਖ ਗਰਲਜ਼ ਸਕੂਲ ਸਿੱਧਵਾਂ ਖੁਰਦ ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਇਆ

ਜਗਰਾਉਂ, 26 ਮਈ (ਜੋਗਿੰਦਰ ਸਿੰਘ)-ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਿਖੇ ਸਕੂਲ ਦੇ ਪਿ੍ੰਸੀਪਲ ਜਤਿੰਦਰ ਕੌਰ ਦੀ ਅਗਵਾਈ ਵਿਚ ਐੱਨ.ਸੀ.ਸੀ. ਤੇ ਐੱਨ.ਐੱਸ.ਐੱਸ. ਯੂਨਿਟ ਦੇ ਵਲੰਟੀਅਰਾਂ ਵਲੋਂ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਸਵੇਰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦਾ ਨਤੀਜਾ ਸ਼ਾਨਦਾਰ ਰਿਹਾ

ਜਗਰਾਉਂ, 26 ਮਈ (ਜੋਗਿੰਦਰ ਸਿੰਘ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਐੱਮ. ਏ. ਰਾਜਨੀਤੀ ਸ਼ਾਸਤਰ ਦੇ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਪਿੰਡ ਰਾਜੋਆਣਾ ਕਲਾਂ ਵਿਖੇ ਵਿਧਾਇਕ ਹਾਕਮ ਸਿੰਘ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕਰਵਾਈ

ਰਾਏਕੋਟ, 26 ਮਈ (ਬਲਵਿੰਦਰ ਸਿੰਘ ਲਿੱਤਰ)-ਪਿੰਡ ਰਾਜੋਆਣਾ ਕਲਾਂ ਵਿਖੇ ਕਿਸਾਨ ਹਰਮੀਤ ਸਿੰਘ ਦੇ ਖੇਤ ਵਿਚ ਝੋਨੇ ਦੀ ਸਿੱਧੀ ਬਿਜਾਈ ਦਾ ਉਦਘਾਟਨ ਵਿਧਾਨ ਸਭਾ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਤੇ ਐੱਸ. ਡੀ. ਐੱਮ. ਰਾਏਕੋਟ ਗੁਰਵੀਰ ਸਿੰਘ ਕੋਹਲੀ ਵਲੋਂ ...

ਪੂਰੀ ਖ਼ਬਰ »

ਸੰਤ ਬਿਰਧ ਆਸ਼ਰਮ ਬਰ੍ਹਮੀ-ਨੂਰਪੁਰਾ ਵਲੋਂ ਤਰਲੋਚਨ ਸਿੰਘ ਤੱਤਲਾ ਦਾ ਸਨਮਾਨ

ਰਾਏਕੋਟ, 26 ਮਈ (ਬਲਵਿੰਦਰ ਸਿੰਘ ਲਿੱਤਰ)-ਸੰਤ ਬਿਰਧ ਆਸ਼ਰਮ ਪਿੰਡ ਬਰ੍ਹਮੀ-ਨੂਰਪੁਰਾ ਵਿਖੇ ਮੁੱਖ ਸੇਵਾਦਾਰ ਬਾਬਾ ਭਰਪੂਰ ਸਿੰਘ ਬਰ੍ਹਮੀ ਵਾਲਿਆਂ ਵਲੋਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਤੱਤਲਾ ਦਾ ਵਿਸ਼ੇਸ਼ ਸਨਮਾਨ ਕੀਤਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX