ਤਰਨ ਤਾਰਨ, 26 ਮਈ (ਹਰਿੰਦਰ ਸਿੰਘ) - ਸੀ.ਆਈ.ਏ.ਸਟਾਫ਼ ਤਰਨ ਤਾਰਨ ਅਤੇ ਵੱਖ-ਵੱਖ ਥਾਣਿਆ ਦੀ ਅਧੀਨ ਪੈਂਦੀ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ 7 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਖਿਲਾਫ਼ ਕਈ ਮੁਕੱਦਮੇ ਦਰਜ ਹਨ ਜਦਕਿ ਤਿੰਨ ਵਿਅਕਤੀ ਫ਼ਰਾਰ ਹਨ | ਫ਼ੜੇ ਗਏ ਵਿਅਕਤੀਆਂ ਕੋਲੋਂ ਪੁਲਿਸ ਨੇ 6 ਪਿਸਤੌਲ, ਇਕ ਦੇਸੀ ਕੱਟਾ, ਉਨ੍ਹਾਂ ਦੇ 34 ਜਿੰਦਾ ਰੌਂਦ ਅਤੇ ਇਕ ਮਹਿੰਦਰਾ ਐਕਸ.ਯੂ.ਵੀ ਗੱਡੀ ਬਰਾਮਦ ਕੀਤੀ ਹੈ | ਤਰਨ ਤਾਰਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਐੱਸ.ਪੀ.(ਡੀ.) ਵਿਸਾਲਜੀਤ ਸਿੰਘ ਦੀ ਨਿਗਰਾਨੀ ਹੇਠ ਵੱਖ-ਵੱਖ ਥਾਣਿਆ, ਸੀ.ਆਈ.ਏ.ਸਟਾਫ਼ ਤਰਨ ਤਾਰਨ ਦੀ ਪੁਲਿਸ ਵਲੋਂ ਮਾੜੇ ਅਨਸ਼ਰਾਂ ਨੂੰ ਗਿ੍ਫ਼ਤਾਰ ਕਰਨ ਲਈ ਟੀਮਾਂ ਬਣਾ ਕੇ ਭੇਜੀਆਂ ਗਈਆਂ ਸਨ | ਉਨ੍ਹਾਂ ਦੱਸਿਆ ਕਿ 20 ਮਈ ਨੂੰ ਪੱਟੀ ਵਿਖੇ ਰਮਨ ਕੁਮਾਰ ਨਾਮਕ ਨੌਜਵਾਨ ਉਪਰ 2 ਅਣਪਛਾਤੇ ਨੌਜਵਾਨਾਂ ਨੇ ਫਾਇਰਿੰਗ ਕੀਤੀ ਸੀ ਇਸ ਮਾਮਲੇ ਵਿਚ ਜਾਂਚ ਦੌਰਾਨ ਬੌਬੀ ਪੁੱਤਰ ਮੁਖਤਿਆਰ ਸਿੰਘ ਵਾਸੀ ਵਾਰਡ ਨੰਬਰ 2 ਪੱਟੀ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ ਇਕ ਜਿੰਦਾ ਪਿਸਟਲ 32 ਬੋਰ, ਮੈਗਜੀਨ ਅਤੇ 14 ਕਾਰਤੂਸ ਬਰਾਮਦ ਕੀਤੇ ਗਏ | ਬੌਬੀ ਦੀ ਪੁੱਛਗਿੱਛ ਦੌਰਾਨ ਪੁਲਿਸ ਨੇ ਰਾਜਨ ਪੁੱਤਰ ਮੁਖਤਿਆਰ ਸਿੰਘ ਵਾਸੀ ਪੱਟੀ ਨੂੰ ਗਿ੍ਫ਼ਤਾਰ ਕੀਤਾ ਹੈ ਜੋ ਕਿ ਲੋਕਾਂ ਨੂੰ ਪਿਸਟਲ ਵੇਚਣ ਦਾ ਕੰਮ ਕਰਦਾ ਹੈ | ਰਾਜਨ ਦੀ ਪੁੱਛਗਿੱਛ ਤੋਂ ਬਾਅਦ ਚਰਨਜੀਤ ਸਿੰਘ ਪੁੱਤਰ ਗੁਲਜਾਰ ਸਿੰਘ ਵਾਸੀ ਕਾਲੂ ਝੁੱਗੀਆ ਨੂੰ ਗਿ੍ਫ਼ਤਾਰ ਕਰਕੇ ਪੁਲਿਸ ਨੇ ਉਸ ਪਾਸੋਂ ਇਕ ਪਿਸਟਲ 32 ਬੋਰ, ਮੈਗਜੀਨ ਅਤੇ 4 ਜਿੰਦਾ ਰੌਂਦ ਬਰਾਮਦ ਕੀਤੇ ਗਏ | ਇਨ੍ਹਾਂ ਦੀ ਪੁੱਛਗਿੱਛ ਦੌਰਾਨ ਹੀ ਗੁਰਮੁੱਖ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਪੱਟੀ ਨੂੰ ਗਿ੍ਫ਼ਤਾਰ ਕਰਕੇ ਇਸ ਪਾਸੋਂ ਵੀ ਇਕ 32 ਬੋਰ ਦਾ ਪਿਸਟਲ, ਮੈਗਜੀਨ ਅਤੇ 5 ਜਿੰਦਾ ਰੌਂਦ ਬਰਾਮਦ ਕੀਤੇ ਹਨ | ਇਸ ਮਾਮਲੇ ਵਿਚ ਬਲਜੀਤ ਸਿੰਘ ਪੁੱਤਰ ਮੰਗਾ ਸਿੰਘ ਵਾਸੀ ਸਰਹਾਲੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ, ਜਿਸ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਐੱਸ.ਐੱਸ.ਪੀ. ਢਿੱਲੋਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਸੀ. ਆਈ.ਏ.ਸਟਾਫ਼ ਤਰਨਤਾਰਨ ਦੀ ਪੁਲਿਸ ਨੇ ਮੁਖਬਰ ਦੀ ਸੂਚਨਾ 'ਤੇ ਅਕਾਸ਼ਦੀਪ ਸਿੰਘ ਉਰਫ਼ ਅਕਾਸ਼ ਪੁੱਤਰ ਚੰਨਣ ਸਿੰਘ ਵਾਸੀ ਸੁਰਸਿੰਘ ਅਤੇ ਹਰਪਾਲ ਸਿੰਘ ਉਰਫ਼ ਭਾਲਾ ਪੁੱਤਰ ਅਮਰੀਕ ਸਿੰਘ ਵਾਸੀ ਸੰਗਤਪੁਰਾ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ ਇਕ ਪਿਸਟਲ 32 ਬੋਰ, 2 ਰੌਂਦ, ਇਕ ਦੇਸੀ ਕੱਟਾ 315 ਬੋਰ, 2 ਰੌਂਦ ਬਰਾਮਦ ਕੀਤੇ ਹਨ | ਇਹ ਦੋਵੇਂ ਵਿਅਕਤੀ ਦੁਪਹਿਰ ਸਮੇਂ ਸੁੰਨਸਾਨ ਜਗ੍ਹਾ 'ਤੇ ਰਾਹਗੀਰਾਂ ਨੂੰ ਨਾਜਾਇਜ਼ ਹਥਿਆਰਾਂ ਨਾਲ ਲੁੱਟਣ ਦੀ ਤਾਕ ਵਿਚ ਸਨ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਥਾਣਾ ਵਲਟੋਹਾ ਵਿਚ ਸ਼ੇਰ ਸਿੰਘ ਪੁੱਤਰ ਗੁਰਨਾਮ ਵਾਸੀ ਸਕੱਤਰਾ ਉਪਰ ਪਿਛਲੇ ਦਿਨੀਂ ਗੋਲੀਆਂ ਨਾਲ ਹਮਲਾ ਕਰਨ ਦੇ ਦੋਸ਼ ਹੇਠ ਸਤਪਾਲ ਸਿੰਘ ਉਰਫ਼ ਪਾਲ ਪੁੱਤਰ ਜਸਵੰਤ ਸਿੰਘ ਵਾਸੀ ਠੱਠੀ ਜੈਮਲ ਸਿੰਘ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਉਸ ਪਾਸੋਂ ਇਕ ਪਿਸਟਲ 32 ਬੋਰ, 7 ਰੌਂਦ, ਇਕ ਮਹਿੰਦਰਾ ਐੱਕਸ.ਯੂ.ਵੀ. ਗੱਡੀ ਬਰਾਮਦ ਕੀਤੀ ਗਈ ਹੈ | ਜਦਕਿ ਇਸ ਮਾਮਲੇ ਵਿਚ ਬਖਸੀਸ਼ ਸਿੰਘ ਉਰਫ਼ ਸੋਨੂੰ ਵਾਸੀ ਸਕੱਤਰਾ ਅਤੇ ਮਹਾਂਬੀਰ ਸਿੰਘ ਵਾਸੀ ਸਕੱਤਰਾ ਨੂੰ ਗਿ੍ਫ਼ਤਾਰ ਕਰਨਾ ਬਾਕੀ ਹੈ | ਐੱਸ.ਐੱਸ.ਪੀ. ਢਿੱਲੋਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਗੈਂਗਸਟਰ ਅਤੇ ਗੁੰਡਾਗਰਦੀ ਕਰਨ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖਿਲਾਫ਼ ਸ਼ਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਐੱਸ.ਪੀ.(ਡੀ.) ਵਿਸ਼ਾਲਜੀਤ ਸਿੰਘ, ਡੀ.ਐੱਸ.ਪੀ.(ਡੀ.) ਦੇਵਦੱਤ ਸ਼ਰਮਾ, ਐੱਸ.ਐੱਚ.ਓ. ਬਲਜਿੰਦਰ ਸਿੰਘ, ਡੀ.ਐੱਸ.ਪੀ. ਲਖਵਿੰਦਰ ਸਿੰਘ ਆਦਿ ਵੀ ਮੌਜੂਦ ਸਨ |
ਤਰਨ ਤਾਰਨ, 26 ਮਈ (ਹਰਿੰਦਰ ਸਿੰਘ) - ਪੰਜਾਬ ਦੇ ਮੰਤਰੀ, ਵਿਧਾਇਕ ਅਤੇ ਹੋਰ ਰਾਜਸੀ ਆਗੂ ਜਿਥੇ ਆਪਣਾ ਅਤੇ ਆਪਣੇ ਪਰਿਵਾਰਕ ਮੈਂਬਰਾਂ ਦਾ ਇਲਾਜ ਕਰਵਾਉਣ ਲਈ ਵੱਡੇ ਪ੍ਰਾਈਵੇਟ ਹਸਪਤਾਲਾਂ ਨੂੰ ਪਹਿਲ ਦੇ ਕੇ ਵਧੀਆ ਸਹੂਲਤਾਂ ਹਾਸਲ ਕਰਨ ਨੂੰ ਤਰਜੀਹ ਦਿੰਦੇ ਹਨ, ਉਥੇ ਹੀ ...
ਤਰਨ ਤਾਰਨ, 26 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ 3 ਵਿਅਕਤੀ ਫ਼ਰਾਰ ਹਨ | ਇਸ ਸੰਬੰਧੀ ...
ਤਰਨ ਤਾਰਨ, 26 ਮਈ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਵਦਾਲ ਸਾਹਿਬ ਦੀ ਪੁਲਿਸ ਨੇ ਅਦਾਲਤ ਵਲੋਂ ਇਕ ਵਿਅਕਤੀ ਨੂੰ ਭਗੌੜਾ ਕਰਾਰ ਦੇਣ ਤੋਂ ਬਾਅਦ ਉਸ ਦੇ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐਸ.ਆਈ. ...
ਤਰਨ ਤਾਰਨ 26 ਮਈ (ਹਰਿੰਦਰ ਸਿੰਘ) - ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਸਕੀਮ ਅਧੀਨ ਕੇਂਦਰ ਸਰਕਾਰ ਵਲੋਂ ਸਮੇਂ-ਸਮੇਂ 'ਤੇ 5 ਕਿਲੋ ਪ੍ਰਤੀ ਯੂਨਿਟ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਖਪਤਕਾਰਾਂ ਨੂੰ ਕਣਕ ਦੀ ਮੁਫਤ ਵੰਡ ਕੀਤੀ ਜਾਂਦੀ ਹੈ | ਇਸ ਸੰਬੰਧੀ ਜਾਣਕਾਰੀ ...
ਪੱਟੀ, 26 ਮਈ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ) - ਦਿਹਾਤੀ ਮਜ਼ਦੂਰ ਸਭਾ ਦੀ ਤਹਿਸੀਲ ਕਮੇਟੀ ਵਲੋਂ ਖੇਤ ਮਜ਼ਦੂਰਾਂ ਦੀਆਂ ਭੱਖ਼ਦੀਆਂ ਮੰਗਾਂ ਨੂੰ ਲੈ ਕੇ ਐੱਸ.ਡੀ.ਐੱਮ. ਪੱਟੀ ਦੇ ਦਫ਼ਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ | ਧਰਨੇ ਦੀ ਅਗਵਾਈ ਦਿਹਾਤੀ ...
ਝਬਾਲ, 26 ਮਈ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਠੱਠਗੜ੍ਹ ਵਿਖੇ ਚੋਰ ਰਾਤ ਵੇਲੇ ਘਰ ਨੂੰ ਸੰਨ੍ਹ ਲਗਾ ਕੇ ਪੰਜ ਤੋਲੇ ਸੋਨਾ ਤੇ 15 ਹਜ਼ਾਰ ਰੁਪਏ ਚੋਰੀ ਕਰਕੇ ਲੈ ਗਏ | ਇਸ ਸੰਬੰਧੀ ਘਰ ਦੇ ਮਾਲਕ ਸੁਖਵਿੰਦਰ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਠੱਠਗੜ੍ਹ ਨੇ ...
ਤਰਨ ਤਾਰਨ, 26 ਮਈ (ਹਰਿੰਦਰ ਸਿੰਘ) - ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਅਚਨਚੇਤ ਛਾਪਾਮਾਰੀ ਕੀਤੀ ਗਈ ਅਤੇ ਤਰਨ ਤਾਰਨ ਦੇ ਐਸ.ਡੀ.ਐਮ. ਰਜਨੀਸ਼ ਅਰੋੜਾ ਦੀ ਹਾਜ਼ਰੀ ਵਿਚ ਕੀਤੀ ਅਚਨਚੇੇਤ ਜਾਂਚ ਦੌਰਾਨ ਤਹਿਸੀਲ ਦਫ਼ਤਰ ...
ਤਰਨ ਤਾਰਨ, 26 ਮਈ (ਹਰਿੰਦਰ ਸਿੰਘ) - ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਟਾਸਕ ਫੋਰਸ ਤੰਬਾਕੂ ਦੀ ਮੀਟਿੰਗ ਹੋਈ | ਇਸ ਮੌਕੇ ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ, ਡਾ. ਸੁਖਬੀਰ ਕੌਰ ਜ਼ਿਲ੍ਹਾ ...
ਤਰਨ ਤਾਰਨ, 26 ਮਈ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਕੇਬਲ ਤਾਰਾਂ ਚੋਰੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਭਿੱਖੀਵਿੰਡ ਵਿਖੇ ਧੀਰਜ ਮਲਹੋਤਰਾ ...
ਪੱਟੀ, 26 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ )- ਸਾਡੇ ਗੁਰੂ ਸਾਹਿਬਾਨ ਨੇ ਸਾਨੂੰ ਦਸਾਂ-ਨਹੁੰਆਂ ਦੀ ਕਿਰਤ ਕਰਨ ਅਤੇ ਉਸ 'ਚੋਂ ਲੋੜਵੰਦ ਲੋਕਾਂ ਲਈ ਦਸਵੰਧ ਕੱਢਣ ਦੀ ਪ੍ਰੇਰਨਾ ਦਿੱਤੀ ਪਰ ਅੱਜ ਦਾਨ ਦੀ ਦਿਸ਼ਾ ਬਦਲਣ ਦੀ ਲੋੜ ਹੈ | ਇਨ੍ਹਾਂ ਸ਼ਬਦਾਂ ...
ਫਤਿਆਬਾਦ, 26 ਮਈ (ਹਰਵਿੰਦਰ ਸਿੰਘ ਧੂੰਦਾ) - ਕਸਬਾ ਫਤਹਿਆਬਾਦ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਗਰ ਸੁਧਾਰ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਕਾਲਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਹਰ ਇਕ ...
ਅਮਰਕੋਟ, 26 ਮਈ (ਗੁਰਚਰਨ ਸਿੰਘ ਭੱਟੀ) - ਵਿਧਾਨ ਸਭਾ ਹਲਕਾ ਖੇਮਕਰਨ ਦੀ ਬਲਾਕ ਸੰਮਤੀ ਵਲਟੋਹਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਦਾ ਪ੍ਰੋਗਰਾਮ ਡਿਪਟੀ ਕਮਿਸ਼ਨਰ ਵਲੋਂ ਰੱਖਿਆ ਗਿਆ ਸੀ, ਪਰ ਐਨ ਮੌਕੇ 'ਤੇ ਉਨ੍ਹਾਂ ਦਾ ਪ੍ਰੋਗਰਾਮ ਰੱਦ ਹੋ ਗਿਆ ਤੇ ਡੀ.ਡੀ.ਪੀ.ਓ. ਵਲੋਂ ...
ਤਰਨ ਤਾਰਨ, 26 ਮਈ (ਪਰਮਜੀਤ ਜੋਸ਼ੀ) - ਡਿਪਟੀ ਕਮਿਸ਼ਨਰ ਤਰਨ ਤਾਰਨ ਮੁਨੀਸ਼ ਕੁਮਾਰ ਵਲੋਂ ਜ਼ਿਲ੍ਹੇ ਨਾਲ ਸੰਬੰਧਿਤ ਨੰਬਰਦਾਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਜ਼ਿਲ੍ਹਾ ਮਾਲ ਅਫਸਰ ਅਦਿੱਤਿਆ ਗੁਪਤਾ, ਤਹਿਸੀਲਦਾਰ ਖਡੂਰ ਸਾਹਿਬ ਲਖਵਿੰਦਰ ਸਿੰਘ, ...
ਸੁਰਸਿੰਘ, 26 ਮਈ (ਧਰਮਜੀਤ ਸਿੰਘ) - ਵਿਧਾਇਕ ਸਵਰਣ ਸਿੰਘ ਧੁੰਨ ਦੀ ਅਗਵਾਈ ਵਿਚ ਪਿੰਡ ਤਤਲੇ ਦਾ ਬਿਨ੍ਹਾਂ ਕਿਸੇ ਭੇਦਭਾਵ ਸਰਬਪੱਖੀ ਵਿਕਾਸ ਹੋਵੇਗਾ | ਇਹ ਪ੍ਰਗਟਾਵਾ ਪੀਏ. ਹਰਜਿੰਦਰ ਸਿੰਘ ਬੁਰਜ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਸਬੀਰ ਸਿੰਘ ਤਤਲੇ ਨੇ ਪਿੰਡ ਦੀ ...
ਤਰਨ ਤਾਰਨ, 26 ਮਈ (ਹਰਿੰਦਰ ਸਿੰਘ) - ਸਿਹਤ ਵਿਭਾਗ ਵਲੋਂ ਜ਼ਿਲ੍ਹੇ ਵਿਚ ਕੋਵਿਡ-19 ਟੀਕਾਕਰਨ ਦੇ ਟੀਚੇ ਨੂੰ ਪੂਰਾ ਕਰਨ ਲਈ ਸੁਸਾਇਟੀ ਫਾਰ ਆਲ ਰਾਊਾਡ ਡਿਵੈਲਪਮੈਂਟ ਆਰਗੇਨਾਈਜੇਸ਼ਨ ਵਲੋਂ ਭੇਜੇ ਰਿਕਸ਼ੇ ਰਾਹੀਂ ਜ਼ਿਲ੍ਹੇ ਵਿਚ ਲੋਕਾਂ ਨੂੰ ਜਾਗਰੂਕ ਕਰਕੇ ਟੀਕਾਕਰਨ ...
ਫਤਿਆਬਾਦ, 26 ਮਈ (ਹਰਵਿੰਦਰ ਸਿੰਘ ਧੂੰਦਾ) - ਕਸਬਾ ਫਤਿਆਬਾਦ ਦੇ ਇਲਾਕੇ ਵਿਚ ਲੱਗਦੇ ਕੱਟਾਂ ਕਾਰਨ ਜਿਥੇ ਬਿਜਲੀ ਦੀ ਸਪਲਾਈ ਨੂੰ ਲੈ ਕੇ ਬਹੁਤ ਮਾੜਾ ਹਾਲ ਹੈ, ਉਥੇ ਬਿਜਲੀ ਮਹਿਕਮੇ ਵਿਚ ਮੁਲਾਜ਼ਮਾਂ ਦੀ ਘਾਟ ਕਾਰਨ ਵੀ ਖਪਤਕਾਰਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ...
ਫਤਿਆਬਾਦ, 26 ਮਈ (ਹਰਵਿੰਦਰ ਸਿੰਘ ਧੂੰਦਾ) - ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁੱਖ ਆਸਣ ਦੀ ਸੇਵਾ ਨਿਭਾ ਰਹੀ ਸੁੱਖ ਆਸਣ ਸੇਵਾ ਸੁਸਾਇਟੀ ਵਲੋਂ ਆਯੋਜਿਤ ਚਾਰ ਰੋਜਾ ...
ਤਰਨ ਤਾਰਨ, 26 ਮਈ (ਪਰਮਜੀਤ ਜੋਸ਼ੀ) - ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਸੈਰ ਕਰ ਰਹੇ ਇਕ ਵਿਅਕਤੀ ਨੂੰ ਅਣਪਛਾਤੇ ਕਾਰ ਚਾਲਕ ਵਲੋਂ ਟੱਕਰ ਮਾਰ ਦੇਣ ਨਾਲ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਦੇ ਮਾਮਲੇ 'ਚ ਅਣਪਛਾਤੇ ਕਾਰ ਚਾਲਕ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਿਟੀ ...
ਤਰਨ ਤਾਰਨ, 26 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਇਕ ਪਰਿਵਾਰ ਉਪਰ ਹਮਲਾ ਕਰਕੇ ਗੰਭੀਰ ਸੱਟਾਂ ਲਗਾਉਣ ਦੇ ਦੋਸ਼ ਹੇਠ 8 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਦਰ ਪੱਟੀ ਵਿਖੇ ਦਿਲਦਾਰ ...
ਤਰਨ ਤਾਰਨ, 26 ਮਈ (ਹਰਿੰਦਰ ਸਿੰਘ) - ਤਰੱਕੀ ਹਰੇਕ ਮੁਲਾਜ਼ਮ ਦਾ ਮਿੱਠਾ ਸੁਪਨਾ ਹੁੰਦੀ ਹੈ | ਆਪਣੇ ਹੱਕ ਅਤੇ ਮਿਹਨਤ ਦੇ ਬਲਬੂਤੇ ਤੇ ਜ਼ਿਲ੍ਹੇ ਵਿਚ ਵੱਖਰੀ ਪਹਿਚਾਣ ਬਣਾਉਣ ਵਾਲੇ ਬਲਰਾਜ ਸਿੰਘ ਸੰਧੂ ਨੇ ਆਪਣੀ ਤਰੱਕੀ ਉਪਰੰਤ ਮੁੱਖ ਅਧਿਆਪਕ ਬਣ ਕੇ ਸਰਕਾਰੀ ਐਲੀਮੈਟਰੀ ...
ਭਿੱਖੀਵਿੰਡ, 26 ਮਈ (ਬੌਬੀ) - ਸੀ.ਪੀ.ਆਈ.ਵਲੋਂ ਭਿੱਖੀਵਿੰਡ ਅੱਡੇ ਤੇ ਜੋ ਪਹਿਲੀ ਜੂਨ ਨੂੰ ਮਹਿੰਗਾਈ ਤੇ ਫ਼ਿਰਕਾਪ੍ਰਸਤੀ ਦੇ ਵਿਰੋਧ 'ਚ ਨਾਟਕ ਮੇਲਾ ਕਰਵਾਇਆ ਜਾ ਰਿਹਾ ਹੈ | ਉਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਵਾਸਤੇ ਸੀ.ਪੀ.ਆਈ. ਦੇ ਸੀਨੀਅਰ ਆਗੂ ਪਿ੍ਥੀਪਾਲ ਸਿੰਘ ...
ਤਰਨ ਤਾਰਨ, 26 ਮਈ (ਹਰਿੰਦਰ ਸਿੰਘ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਦੌਰਾਨ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ 'ਤੇ ਪਹੁੰਚੇ | ...
ਤਰਨ ਤਾਰਨ, 26 ਮਈ (ਵਿਕਾਸ ਮਰਵਾਹਾ) - ਸਰਦਾਰਾ ਸਿੰਘ ਪਬਲਿਕ ਸਕੂਲ ਜੰਡੋਕੇ ਦੇ ਅਧਿਆਪਕਾਂ ਅਤੇ ਬੱਚਿਆਂ ਦਾ ਵੱਖ-ਵੱਖ ਸਥਾਨਾਂ ਦੇ ਦਰਸ਼ਨਾਂ ਤਹਿਤ ਗੋਇੰਦਵਾਲ ਸਾਹਿਬ, ਖਡੂਰ ਸਾਹਿਬ, ਜਲਿਆਂਵਾਲਾ ਬਾਗ਼ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਵਾਏ ਗਏ | ਇਨ੍ਹਾਂ ...
ਤਰਨ ਤਾਰਨ, 26 ਮਈ (ਪਰਮਜੀਤ ਜੋਸ਼ੀ) - ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੀ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਹਮੇਸ਼ਾ ਹੀ ਆਪਣੇ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇ ਨਾਲ-ਨਾਲ ਧਾਰਮਿਕ ਗਤੀਵਿਧੀਆਂ ਨਾਲ ਜੋੜਨ ਲਈ ਯਤਨਸ਼ੀਲ ਹੈ | ਇਸੇ ਰੀਤ ਨੂੰ ਅੱਗੇ ...
ਹਰੀਕੇ ਪੱਤਣ, 26 ਮਈ (ਸੰਜੀਵ ਕੁੰਦਰਾ) - ਸਥਾਨਿਕ ਕਸਬਾ ਨਿਵਾਸੀ ਮਾਸਟਰ ਚਮਨ ਲਾਲ ਬਾਵਾ (72 ਸਾਲ) ਦਾ ਬੀਮਾਰੀ ਕਾਰਨ ਦਿਹਾਂਤ ਹੋ ਗਿਆ | ਮਾਸਟਰ ਚਮਨ ਲਾਲ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਛੋਟੇ ਬੇਟੇ ਗੋਤਮ ਬਾਵਾ (ਆਸਟਰੇਲੀਆ) ਦੇ ਆਉਣ ਤੇ 27 ਮਈ ਨੂੰ ਕਸਬਾ ਹਰੀਕੇ ਪੱਤਣ ਦੇ ...
ਤਰਨ ਤਾਰਨ, 26 ਮਈ (ਹਰਿੰਦਰ ਸਿੰਘ) - ਨਗਰ ਕੌਂਸਲ ਦੇ ਪ੍ਰਬੰਧਕ ਅਤੇ ਸਬ ਡਵੀਜ਼ਨਲ ਮੈਜਿਸਟ੍ਰੇਟ ਰਜਨੀਸ਼ ਅਰੋੜਾ ਦੇ ਹੁਕਮਾਂ ਤੋਂ ਬਾਅਦ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਭੁਪਿੰਦਰ ਸਿੰਘ ਵਲੋਂ ਆਪਣੀ ਟੀਮ ਨੂੰ ਨਾਲ ਲੈ ਕੇ ਦੇਰ ਸ਼ਾਮ ਨੂੰ ਸਰਵਿਸ ਕਲੱਬ ਨੂੰ ਸੀਲ੍ਹ ...
ਤਰਨ ਤਾਰਨ, 26 ਮਈ (ਹਰਿੰਦਰ ਸਿੰਘ) - ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਦੀ ਜਾਂਚ ਦੌਰਾਨ 5 ਮੋਬਾਈਲ ਫੋਨ ਬਰਾਮਦ ਹੋਣ ਦੇ ਮਾਮਲੇ ਵਿਚ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ 5 ਹਵਾਲਾਤੀਆਂ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਦਿੱਤੀ ...
ਤਰਨਤਾਰਨ, 26 ਮਈ (ਹਰਿੰਦਰ ਸਿੰਘ) - ਸੀ-ਪਾਈਟ ਕੈਂਪ ਪੱਟੀ ਜ਼ਿਲ੍ਹਾ ਤਰਨ ਤਾਰਨ ਵਿਚ ਪੰਜਾਬ ਪੁਲਿਸ ਦੀ ਅਤੇ ਫੌਜ ਦੀ ਆ ਰਹੀ ਭਰਤੀ ਲਈ ਯੁਵਕਾਂ ਨੂੰ ਲਿਖਤੀ ਪੇਪਰ ਅਤੇ ਫਿਜ਼ੀਕਲ ਟੈਸਟ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ | ਇਹ ਜਾਣਕਾਰੀ ਦਿੰਦਿਆਂ ਪੱਟੀ ਕੈਂਪ ਦੇ ...
ਖਡੂਰ ਸਾਹਿਬ, 26 ਮਈ (ਰਸ਼ਪਾਲ ਸਿੰਘ ਕੁਲਾਰ) - ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦਾ ਪਿੰਡ ਮੁਗਲਾਣੀ ਵਿਖੇ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਵਿਧਾਇਕ ਟੌਂਗ ਨੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅੱਜ ਤੁਹਾਡੀ ਬਦੌਲਤ ਆਮ ਆਦਮੀ ...
ਤਰਨਤਾਰਨ, 26 ਮਈ (ਹਰਿੰਦਰ ਸਿੰਘ) - ਖੱਬੀਆਂ ਪਾਰਟੀਆਂ ਦੇ ਸੱਦੇ 'ਤੇ ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਮੋਦੀ ਸਰਕਾਰ ਦੀ ਮਹਿਗਾਈ, ਬੇਰੁਜ਼ਗਾਰੀ, ਫਿਰਕਾਪ੍ਰਸਤੀ ਵਿਰੁੱਧ ਢੋਟੀਆ ਦੇ ਬਾਜ਼ਾਰ ਵਿਚ ਰੋਸ ਮਾਰਚ ਕਰਕੇ ਬੱਸ ਸਟੈਂਡ ਉਤੇ ਕਾਮਰੇਡ ਸੋਹਣ ਸਿੰਘ ਢੋਟੀਆ ਦੀ ...
ਤਰਨ ਤਾਰਨ, 26 ਮਈ (ਹਰਿੰਦਰ ਸਿੰਘ) - ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਨੈੱਸ਼ਨਲ ਵੈਕਟਰ ਬੋਰਨ ਡਸੀਜ਼ ਜਿਵੇਂ ਕਿ ਡੇਂਗੂ, ਮਲੇਰੀਆ, ਚਿਕਨਗੁਨੀਆਂ ਅਤੇ ਸਵਾਇਨ ਫਲੂ ਸੰਬੰਧੀ ਜ਼ਿਲ੍ਹਾ ਟਾਸਕ ...
ਤਰਨ ਤਾਰਨ, 26 ਮਈ (ਹਰਿੰਦਰ ਸਿੰਘ) - ਪੰਜਾਬ ਸਫ਼ਾਈ ਸੇਵਕ ਯੂਨੀਅਨ ਤਰਨ ਤਾਰਨ ਵਲੋਂ ਸਫ਼ਾਈ ਸੇਵਕ ਕਰਮਚਾਰੀਆਂ ਅਤੇ ਸੀਵਰਮੈਨਾਂ ਤੇ ਕੱਚੇ ਮੁਲਾਜ਼ਮਾਂ ਵਲੋਂ ਇਕ ਮੰਗ ਪੱਤਰ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅਰਬਨ ਨੂੰ ਸੌਂਪਿਆ ਗਿਆ | ਸਫ਼ਾਈ ਸੇਵਕ ਅਤੇ ...
ਚੋਹਲਾ ਸਾਹਿਬ, 26 ਮਈ (ਬਲਵਿੰਦਰ ਸਿੰਘ ਚੋਹਲਾ) - ਪਿਛਲੇ ਦਿਨੀਂ ਸਥਾਨਕ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਕਮਰਿਆਂ 'ਤੇ ਪਾਏ ਜਾ ਰਹੇ ਲੈਂਟਰ ਦੌਰਾਨ, ਅਚਾਨਕ ਲੈਂਟਰ ਡਿੱਗ ਜਾਣ ਕਾਰਨ ਕਸਬਾ ਚੋਹਲਾ ਸਾਹਿਬ ਦੇ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ, ਜਿਸ ਤੇ ...
ਸ਼ਾਹਬਾਜ਼ਪੁਰ, 26 ਮਈ (ਪਰਦੀਪ ਬੇਗੇਪੁਰ) - ਗੁਰਦੁਆਰਾ ਬਾਬਾ ਸੁਰਜਨ ਸਹਿਬ ਦੇ ਮੁੱਖ ਜਥੇਦਾਰ ਬਾਬਾ ਗੁਰਮੇਜ ਸਿੰਘ ਢੋਟੀ ਵਲੋਂ ਆਪਣੇ ਸਮਾਜ ਸੇਵਾ ਦੇ ਕੰਮਾਂ ਨੂੰ ਪਹਿਲ ਦਿੰਦੇ ਤੇ ਅੱਗੇ ਵਧਾਉਂਦੇ ਹੋਏ ਸਰਕਾਰੀ ਐਲੀਮੈਂਟਰੀ ਸਕੂਲ ਲੜਕੇ ਅਤੇ ਲੜਕੀਆਂ ...
ਫਤਿਆਬਾਦ, 26 ਮਈ (ਹਰਵਿੰਦਰ ਸਿੰਘ ਧੂੰਦਾ) - ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ 2022-23 ਲਈ ਕਮੇਟੀਆਂ ਦਾ ਜੋ ਗਠਨ ਕੀਤਾ ਗਿਆ ਹੈ, ਜਿਸ 'ਚ ਜ਼ਿਲ੍ਹਾ ਤਰਨ ਤਾਰਨ ਤੋਂ ਤਿੰਨੇ ਵਿਧਾਇਕਾਂ ਨੂੰ ਕਮੇਟੀਆਂ ਵਿਚ ਸ਼ਾਮਿਲ ਕੀਤਾ ਗਿਆ ਹੈ | ਇਸ ਬਾਰੇ ਮੌਕੇ ਫਤਿਆਬਾਦ ਵਿਖੇ ...
ਤਰਨ ਤਾਰਨ, 26 ਮਈ (ਹਰਿੰਦਰ ਸਿੰਘ) - ਚੈਰੀਟੇਬਲ ਟਰੱਸਟ ਦੇ ਅਧੀਨ ਚਲ ਰਹੇ ਐੱਸ.ਐੱਸ.ਐੱਸ.ਪਬਲਿਕ ਸਕੂਲ ਜੰਡੋਕੇ ਨੇ 4 ਖੋ-ਖੋ ਟੀਮਾਂ ਅਤੇ 2 ਹੈਂਡਬਾਲ ਦੀਆਂ ਟੀਮਾਂ ਦੇ ਕੁੱਲ 70 ਖਿਡਾਰੀਆਂ ਨੂੰ ਮੁਫ਼ਤ ਕਿੱਟਾ ਦਿੱਤੀਆਂ | ਪਿ੍ੰਸੀਪਲ ਹਰਪ੍ਰੀਤ ਕੌਰ ਅਤੇ ਟਰੱਸਟ ਪ੍ਰਧਾਨ ...
ਪੱਟੀ, 26 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ) - ਸਿਵਲ ਹਸਪਤਾਲ ਪੱਟੀ 'ਚ ਮਾਹਿਰ ਡਾਕਟਰਾਂ ਦੀ ਘਾਟ ਹੋਣ ਕਾਰਨ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | 40 ਹਜ਼ਾਰ ਵਸਨੀਕਾਂ ਤੋਂ ਵੱਧ ਦੀ ਗਿਣਤੀ ਵਾਲੇ ਪੱਟੀ ਸ਼ਹਿਰ ਅਤੇ ਲਾਗਲੇ ਪਿੰਡਾਂ ਲਈ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX