ਤਾਜਾ ਖ਼ਬਰਾਂ


ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  9 minutes ago
ਸੁਲਤਾਨਪੁਰ ਲੋਧੀ, 10 ਅਗਸਤ (ਲਾਡੀ, ਹੈਪੀ,ਥਿੰਦ)-ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਮੋਗਾ 'ਚ ਭੈਣ ਨਾਲ ਰੱਖੜੀ ਬੰਨ੍ਹਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
. . .  12 minutes ago
ਮੋਗਾ, 10 ਅਗਸਤ (ਗੁਰਦੇਵ ਭਾਮ)-ਸਥਾਨਕ ਦੱਤ ਰੋਡ 'ਤੇ ਬੁੱਧਵਾਰ ਨੂੰ ਸਵੇਰੇ ਆਪਣੀ ਭੈਣ ਦੇ ਨਾਲ ਪਿੰਡ ਮੇਹਣਾ ਸਥਿਤ ਮਾਸੀ ਦੇ ਘਰ ਰੱਖੜੀ ਬੰਨ੍ਹਣ ਜਾ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸਿਵਲ ਹਸਪਤਾਲ 'ਚ ਮੌਜੂਦ...
ਰਜਿਸਟਰੀਆਂ ਲਈ ਐੱਨ.ਓ.ਸੀ. ਦਾ ਮਾਮਲਾ, ਪੰਜਾਬ ਭਵਨ 'ਚ ਹੋਈ ਅਹਿਮ ਮੀਟਿੰਗ
. . .  49 minutes ago
ਚੰਡੀਗੜ੍ਹ, 10 ਅਗਸਤ (ਲਲਿਤਾ)-ਰਜਿਸਟਰੀਆਂ ਲਈ ਐੱਨ.ਓ.ਸੀ. ਦੇ ਮਾਮਲੇ 'ਚ ਉੱਚ ਪੱਧਰੀ ਮੀਟਿੰਗ ਹੋਈ। ਇਹ ਮੀਟਿੰਗ ਪੰਜਾਬ ਭਵਨ 'ਚ ਹੋਈ। ਇਸ ਮੀਟਿੰਗ 'ਚ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਇੰਦਰਬੀਰ ਸਿੰਘ ਨਿੱਝਰ ਸ਼ਾਮਿਲ ਸਨ। ਇਸ ਸੰਬੰਧੀ...
ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਪਿਆ ਦਿਲ ਦਾ ਦੌਰਾ, ਕਰਵਾਇਆ ਹਸਪਤਾਲ 'ਚ ਦਾਖ਼ਲ
. . .  about 1 hour ago
ਮੁੰਬਈ, 10 ਅਗਸਤ-ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਬਾਰੇ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਰਾਜੂ ਸ਼੍ਰੀਵਾਸਤਵ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ...
ਲਾਰੈਂਸ ਬਿਸ਼ਨੋਈ ਤੋਂ ਬਾਅਦ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ 'ਚ ਪੇਸ਼, 6 ਦਿਨਾਂ ਦਾ ਮਿਲਿਆ ਪੁਲਿਸ ਰਿਮਾਂਡ
. . .  about 1 hour ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)-ਲਾਰੈਂਸ ਬਿਸ਼ਨੋਈ ਤੋਂ ਬਾਅਦ ਅੰਮ੍ਰਿਤਸਰ ਤੋਂ ਟਰਾਂਜ਼ਿਟ ਰਿਮਾਂਡ 'ਤੇ ਲਿਆਂਦੇ ਗਏ ਜੱਗੂ ਭਗਵਾਨਪੁਰੀਆ ਨੂੰ ਅੱਜ ਮੋਗਾ ਪੁਲਿਸ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ...
ਚਾਰ ਜ਼ਿਲ੍ਹਿਆਂ ਦੇ ਆਪਸੀ ਸੁਮੇਲ ਦਾ ਲੁਧਿਆਣਾ-ਪਟਿਆਲਾ ਬਾਈਪਾਸ ਜਲਦ ਬਣੇਗਾ-ਵਿਧਾਇਕ ਗਿਆਸਪੁਰਾ
. . .  about 1 hour ago
ਮਲੌਦ/ਲੁਧਿਆਣਾ, 10 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੰਬੇ ਸਮੇਂ ਤੋਂ ਚਾਰ ਜ਼ਿਲ੍ਹਿਆਂ ਲੁਧਿਆਣਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਤੇ ਮਲੇਰਕੋਟਲਾ ਦੇ ਲੋਕਾਂ ਲਈ ਅਤੇ ਇਲਾਕੇ ਭਰ ਦੀ ਆਮ ਜਨਤਾ ਲਈ ਪਟਿਆਲਾ-ਲੁਧਿਆਣਾ ਬਾਈਪਾਸ ਦੀ ਚਿਰਕੋਣੀ ਮੰਗ...
ਨਿਤਿਸ਼ ਕੁਮਾਰ ਨੇ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  about 1 hour ago
ਪਟਨਾ, 10 ਅਗਸਤ - ਐਨ.ਡੀ.ਏ. ਨਾਲੋ ਗੱਠਜੋੜ ਤੋੜਨ ਵਾਲੇ ਨਿਤਿਸ਼ ਕੁਮਾਰ ਨੇ ਤੇਜੱਸਵੀ ਯਾਦਵ ਦੀ ਆਰ.ਜੇ.ਡੀ. ਅਤੇ ਹੋਰ ਵਿਰੋਧੀ ਪਾਰਟੀਆਂ ਨਾਲ ਨਵੇਂ ਗੱਠਜੋੜ ਦੇ ਐਲਾਨ ਤੋਂ ਬਾਅਦ 8ਵੀਂ ਵਾਰ ਬਿਹਾਰ...
ਖਹਿਰਾ ਨੇ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ 'ਤੇ ਚੁੱਕੇ ਸਵਾਲ, ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  about 1 hour ago
ਚੰਡੀਗੜ੍ਹ, 10 ਅਗਸਤ-ਸੁਖਪਾਲ ਸਿੰਘ ਖਹਿਰਾ ਵਲੋਂ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ 'ਤੇ ਸਵਾਲ ਚੁੱਕੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਚਿੱਠੀ ਵੀ ਲਿਖੀ ਹੈ ਤੇ ਇਕ...
ਖਟਕੜ ਕਲਾਂ ਨੂੰ ਸੈਰ-ਸਪਾਟੇ ਵਜੋਂ ਵਿਕਸਤ ਕਰਾਂਗੇ- ਅਨਮੋਲ ਗਗਨ ਮਾਨ
. . .  about 2 hours ago
ਬੰਗਾ, 10 ਅਗਸਤ (ਜਸਬੀਰ ਸਿੰਘ ਨੂਰਪੁਰ)- ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਸਿਜਦਾ ਕਰਦੇ ਹੋਏ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਖਿਆ ਕਿ ਖਟਕੜ ਕਲਾਂ ਪਿੰਡ ਨੂੰ ਸੈਰ ਸਪਾਟੇ...
ਨਾਜਾਇਜ਼ ਸ਼ਰਾਬ ਦੇ ਮਾਮਲੇ 'ਚ ਰੇਡ ਕਰਨ ਗਏ ਸ਼ਰਾਬ ਠੇਕੇਦਾਰਾਂ ਦੇ ਕਰਿੰਦਿਆਂ 'ਤੇ ਜਾਨਲੇਵਾ ਹਮਲਾ
. . .  about 2 hours ago
ਮੰਡੀ ਘੁਬਾਇਆ, 10 ਅਗਸਤ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਪਿੰਡ ਲਮੋਚੜ ਕਲਾਂ ਵਿਖੇ ਸੂਚਨਾ ਮਿਲਦਿਆਂ ਹੀ ਸ਼ਰਾਬ ਠੇਕੇਦਾਰਾਂ ਵਲੋਂ ਨਾਜਾਇਜ਼ ਸ਼ਰਾਬ ਨੂੰ ਫੜ੍ਹਨ ਦੇ ਲਈ ਛਾਪੇਮਾਰੀ ਕਰਨ ਦੇ ਮਾਮਲੇ ਵਿਚ ਜਾ ਰਹੇ ਸਨ ਤਾਂ...
ਫਿਰੌਤੀ ਮਾਮਲੇ 'ਚ ਫਰੀਦਕੋਟ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਭੇਜਿਆ ਦੋ ਦਿਨਾਂ ਪੁਲਿਸ ਰਿਮਾਂਡ 'ਤੇ
. . .  about 2 hours ago
ਫ਼ਰੀਦਕੋਟ, 10 ਅਗਸਤ (ਜਸਵੰਤ ਪੁਰਬਾ, ਸਰਬਜੀਤ ਸਿੰਘ) -ਫ਼ਰੀਦਕੋਟ ਪੁਲਿਸ ਨੇ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਇੱਥੇ ਕੋਟਕਪੂਰਾ ਦੇ ਇਕ ਵਪਾਰੀ ਤੋਂ ਫਿਰੌਤੀ ਮੰਗਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਜੂਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ...
ਬਲਵੰਤ ਸਿੰਘ ਰਾਮੂਵਾਲੀਆ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਦੀ ਆਰਥਿਕ ਸਹਾਇਤਾ ਕਰਨ ਦੀ ਅਪੀਲ
. . .  about 3 hours ago
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ)-ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਭਲਾਈ ਪਾਰਟੀ ਦੇ ਮੁਖੀ ਬਲਵੰਤ ਸਿੰਘ ਰਾਮੂਵਾਲੀਆ ਨੇ ਲੰਮਾ ਸਮਾਂ ਉੱਤਰ ਪ੍ਰਦੇਸ਼ ਦੀ ਜੇਲ੍ਹ 'ਚ ਬੰਦ ਰਹੇ ਬੰਦੀ ਸਿੰਘਾਂ ਤੇ ਹੁਣ ਗੁਰਪ੍ਰਵਾਸੀ ਭਾਈ ਵਰਿਆਮ ਸਿੰਘ ਦੇ ਪਰਿਵਾਰ ਦੀ ਆਰਥਿਕ...
ਭਾਰਤੀ ਕਿਸਾਨ ਯੂਨੀਅਨ ਵਲੋਂ ਬਿਜਲੀ ਸੋਧ ਬਿੱਲ ਖ਼ਿਲਾਫ਼ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ
. . .  about 3 hours ago
ਚੋਗਾਵਾਂ, 10 ਅਗਸਤ (ਗੁਰਬਿੰਦਰ ਸਿੰਘ ਬਾਗੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸੁਖਬੀਰ ਸਿੰਘ ਢਿੱਲੋਂ, ਮੀਤ ਪ੍ਰਧਾਨ ਰਘਬੀਰ ਸਿੰਘ ਸਮੇਤ ਸੈਂਕੜੇ ਕਿਸਾਨਾਂ ਸਥਾਨਕ ਕਸਬਾ ਚੋਗਾਵਾਂ...
ਲਾਰੈਂਸ ਬਿਸ਼ਨੋਈ ਦਾ ਪੁਲਿਸ ਰਿਮਾਂਡ ਖ਼ਤਮ, ਫਰੀਦਕੋਟ ਪੁਲਿਸ ਲੈ ਕੇ ਰਵਾਨਾ
. . .  about 3 hours ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)- ਮੋਗਾ ਵਿਖੇ ਲਾਰੈਂਸ ਬਿਸ਼ਨੋਈ ਦਾ ਚੱਲ ਰਿਹਾ ਪੁਲਿਸ ਰਿਮਾਂਡ ਅੱਜ ਖ਼ਤਮ ਹੋ ਗਿਆ ਅਤੇ ਉਸ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਲਾਰੈਂਸ ਬਿਸ਼ਨੋਈ ਨੂੰ ਫਰੀਦਕੋਟ ਪੁਲਿਸ ਟਰਾਂਜ਼ਿਟ ਰਿਮਾਂਡ ਤੇ ਲੈ ਕੇ ਰਵਾਨਾ...
ਰਾਸ਼ਟਰਮੰਡਲ ਖੇਡਾਂ 'ਚ ਤਗਮੇ ਜਿੱਤਣ ਵਾਲੇ ਅਤੇ ਹਿੱਸਾ ਲੈਣ ਵਾਲੇ ਸਾਰੇ ਅਥਲੀਟਾਂ ਦਾ ਸਨਮਾਨ ਕਰੇਗੀ ਯੂ.ਪੀ. ਸਰਕਾਰ
. . .  about 4 hours ago
ਲਖਨਊ, 10 ਅਗਸਤ - ਉੱਤਰ ਪ੍ਰਦੇਸ਼ ਸਰਕਾਰ ਰਾਸ਼ਟਰਮੰਡਲ ਖੇਡਾਂ 'ਚ ਤਗਮੇ ਜਿੱਤਣ ਵਾਲੇ ਅਤੇ ਹਿੱਸਾ ਲੈਣ ਵਾਲੇ ਸਾਰੇ ਅਥਲੀਟਾਂ ਦਾ ਸਨਮਾਨ ਕਰੇਗੀ। ਮੁਖੀ ਮੰਤਰੀ ਯੋਗੀ ਆਦਿਤਿਆਨਾਥ ਨੇ ਟਵੀਟ ਕਰ ਕਿਹਾ ਕਿ ਸੂਬਾ ਸਰਕਾਰ ਆਪਣੀ ਖੇਡ ਨੀਤੀ ਅਨੁਸਾਰ...
ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ 'ਚ ਲੋਕ ਨਿਤਿਸ਼ ਕੁਮਾਰ ਨੂੰ ਦੇਣਗੇ ਜਵਾਬ - ਰਵੀ ਸ਼ੰਕਰ ਪ੍ਰਸਾਦ
. . .  about 1 hour ago
ਨਵੀਂ ਦਿੱਲੀ, 10 ਅਗਸਤ - ਜੇ.ਡੀ.(ਯੂ) ਦੇ ਐਨ.ਡੀ.ਏ. ਨਾਲੋ ਗੱਠਜੋੜ ਤੋੜਨ 'ਤੇ ਭਾਜਪਾ ਦੇ ਸੰਸਦ ਮੈਂਬਰ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਨਿਤਿਸ਼ ਕੁਮਾਰ ਨੇ ਕਾਂਗਰਸਵਾਦ ਤੇ ਭ੍ਰਿਸ਼ਟਾਚਾਰ ਦਾ ਸਾਥ ਦਿੱਤਾ ਹੈ। ਲੋਕ ਨਿਤਿਸ਼ ਕੁਮਾਰ...
ਕੋਵੈਕਸੀਨ ਤੇ ਕੋਵੀਸ਼ੀਲਡ ਦੇ ਲਾਭਪਾਤਰੀਆਂ ਲਈ ਜੀਵ ਵਿਗਿਆਨਕ-ਈ ਦੇ ਕੋਰਬੇਵੈਕਸ ਬੂਸਟਰ ਸ਼ਾਟ ਪ੍ਰਵਾਨਿਤ
. . .  about 4 hours ago
ਨਵੀਂ ਦਿੱਲੀ, 10 ਅਗਸਤ - ਅਧਿਕਾਰਤ ਸੂਤਰਾਂ ਅਨੁਸਾਰ 18 ਸਾਲ ਤੋਂ ਉੱਪਰ ਉਮਰ ਵਾਲੇ ਕੋਵੈਕਸੀਨ ਤੇ ਕੋਵੀਸ਼ੀਲਡ ਦੇ ਲਾਭਪਾਤਰੀਆਂ ਲਈ ਜੀਵ ਵਿਗਿਆਨਕ-ਈ ਦੇ ਕੋਰਬੇਵੈਕਸ ਬੂਸਟਰ ਸ਼ਾਟ ਭਾਰਤ ਸਰਕਾਰ ਦੁਆਰਾ ਪ੍ਰਵਾਨਿਤ...
ਰਜਿਸਟਰੀਆਂ ਲਈ ਐਨ.ਓ.ਸੀਜ਼ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਸੱਦੀ ਉੱਚ ਪੱਧਰੀ ਮੀਟਿੰਗ
. . .  about 4 hours ago
ਚੰਡੀਗੜ੍ਹ, 10 ਅਗਸਤ - ਰਜਿਸਟਰੀਆਂ ਲਈ ਐਨ.ਓ.ਸੀਜ਼ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਉੱਚ ਪੱਧਰੀ ਮੀਟਿੰਗ ਸੱਦੀ ਹੈ। ਪੰਜਾਬ ਭਵਨ ਵਿਖੇ ਦੁਪਹਿਰ 12 ਵਜੇ ਮੀਟਿੰਗ ਹੋਵੇਗੀ, ਜਿਸ ਵਿਚ ਮਸਲੇ ਦੇ ਹੱਲ ਨੂੰ ਲੈ ਕੇ ਮੰਥਨ ਹੋਵੇਗਾ। ਇਸ ਮੀਟਿੰਗ 'ਚ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ...
ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ
. . .  about 5 hours ago
ਚੰਡੀਗੜ੍ਹ, 10 ਅਗਸਤ - ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਮਾਮਲੇ 'ਚ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ...
ਪ੍ਰਿਅੰਕਾ ਗਾਂਧੀ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 6 hours ago
ਨਵੀਂ ਦਿੱਲੀ, 10 ਅਗਸਤ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਉਨ੍ਹਾਂ ਨੂੰ ਘਰ ਵਿਚ ਹੀ ਇਕਾਂਤਵਾਸ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਪ੍ਰਿਅੰਕਾ ਗਾਂਧੀ ਨੇ ਖ਼ੁਦ ਟਵੀਟ ਕਰ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,047 ਨਵੇਂ ਮਾਮਲੇ
. . .  about 6 hours ago
ਨਵੀਂ ਦਿੱਲੀ, 10 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,047 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 16,539 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1,28,261 ਹੋ ਗਈ...
ਪਾਕਿਸਤਾਨ 'ਚ ਸਰਕਾਰ ਦੀ ਅਲੋਚਨਾ ਕਰਨ 'ਤੇ ਟੀ.ਵੀ. ਸਟੇਸ਼ਨ ਦਾ ਸੀਨੀਅਰ ਪੱਤਰਕਾਰ ਗ੍ਰਿਫ਼ਤਾਰ
. . .  about 6 hours ago
ਇਸਲਾਮਾਬਾਦ, 10 ਅਗਸਤ - ਪਾਕਿਸਤਾਨ 'ਚ ਸਰਕਾਰ ਦੀ ਅਲੋਚਨਾ ਕਰਨ ਲਈ ਟੀ.ਵੀ. ਸਟੇਸ਼ਨ ਨੂੰ ਬੰਦ ਕਰਨ ਤੋਂ ਬਾਅਦ ਇਸ ਦੇ ਸੀਨੀਅਰ ਪੱਤਰਕਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ...
ਦੁੱਧ ਲੈਣ ਗਈ ਨਾਬਾਲਗ ਲੜਕੀ ਨਾਲ ਜਬਰ-ਜਨਾਹ
. . .  about 6 hours ago
ਲੋਪੋਕੇ, 10 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਛਿੱਡਣ ਵਿਖੇ ਘਰ ਤੋਂ ਦੁੱਧ ਲੈਣ ਗਈ ਨਾਬਾਲਗ ਲੜਕੀ ਨਾਲ ਜਬਰ-ਜਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ ਨੇ ਦੱਸਿਆ ਕਿ ਉੁਕਤ ਪੀੜਤ...
ਨਿਤਿਸ਼ ਕੁਮਾਰ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
. . .  about 1 hour ago
ਪਟਨਾ, 10 ਅਗਸਤ - ਐਨ.ਡੀ.ਏ. ਨਾਲੋ ਗੱਠਜੋੜ ਤੋੜਨ ਵਾਲੇ ਨਿਤਿਸ਼ ਕੁਮਾਰ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ...
ਨਾਲ਼ੇ 'ਚ ਡਿਗੇ ਬੱਚੇ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ
. . .  about 6 hours ago
ਕਪੂਰਥਲਾ, 10 ਅਗਸਤ - ਕਪੂਰਥਲਾ ਦੇ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਕੱਲ੍ਹ ਦੇ ਨਾਲ਼ੇ 'ਚ ਡਿਗੇ ਬੱਚੇ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਐਨ.ਡੀ.ਆਰ.ਐਫ. ਦੀ ਟੀਮ ਵਲੋਂ ਕਈ ਘੰਟਿਆਂ ਤੋਂ ਸਰਚ ਅਭਿਆਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਜੇਠ ਸੰਮਤ 554
ਵਿਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। ਜੇਮਸ ਅਰਲ ਕਾਰਟ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਸ਼ੁਰੂ ਹੋਇਆ ਭਾਜਪਾ ਵਰਕਰਾਂ ਦਾ ਦੋ ਰੋਜ਼ਾ ਸਿਖਲਾਈ ਕੈਂਪ

ਚੰਡੀਗੜ੍ਹ, 26 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਸੂਬਾ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਦੋ ਰੋਜ਼ਾ ਸਿਖਲਾਈ ਕੈਂਪ ਦੀ ਸ਼ੁਰੂਆਤ ਕੀਤੀ ਗਈ | ਅੱਜ ਇਸ ਕੈਂਪ ਦਾ ਉਦਘਾਟਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਦੁਸ਼ਯੰਤ ਗੌਤਮ ਵਲੋਂ ਕੀਤਾ ਗਿਆ, ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਕੌਮੀ ਸਕੱਤਰ ਤੇ ਸੂਬਾ ਸਹਿ-ਇੰਚਾਰਜ ਡਾ: ਨਰਿੰਦਰ ਸਿੰਘ ਰੈਨਾ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਸੂਬਾ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਰਾਜੇਸ਼ ਬਾਗਾ, ਦਯਾਲ ਸਿੰਘ ਸੋਢੀ, ਦਲੀਪ ਸਿੰਘ ਉਰਫ਼ ਗਰੇਟ ਖਲੀ ਵੀ ਹਾਜ਼ਰ ਸਨ | ਇਸ ਮੌਕੇ ਕੌਮੀ ਲੀਡਰਸ਼ਿਪ ਦਾ ਭਾਜਪਾ ਹੈੱਡਕੁਆਰਟਰ ਪੁੱਜਣ 'ਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਸਵਾਗਤ ਕੀਤਾ ਗਿਆ | ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਸੁਆਗਤ ਕਰਦਿਆਂ ਸਵਾਗਤੀ ਭਾਸਣ ਦਿੱਤਾ | ਇਸ ਸਿਖਲਾਈ ਕੈਂਪ ਦੇ ਪਹਿਲੇ ਸੈਸ਼ਨ ਵਿੱਚ ਦੁਸ਼ਯੰਤ ਗੌਤਮ ਨੇ ਸੰਗਠਨ 'ਚ ਨਵੇਂ ਸ਼ਾਮਿਲ ਹੋਏ ਵਰਕਰਾਂ ਨੂੰ ਭਾਜਪਾ ਦੀ ਵਿਕਾਸ ਯਾਤਰਾ ਅਤੇ ਰਾਸ਼ਟਰ ਨਿਰਮਾਣ ਵਿਚ ਭਾਜਪਾ ਦੇ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਸਿਖਲਾਈ ਕੈਂਪ ਦੇ ਦੂਜੇ ਸੈਸ਼ਨ ਵਿੱਚ ਭਾਜਪਾ ਦੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੰਸਥਾ ਦੇ ਕੰਮਕਾਜ ਬਾਰੇ ਅਤੇ ਵਰਕਰਾਂ ਨੂੰ ਸੰਸਥਾ ਦੇ ਸੇਵਾ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਸਿਖਲਾਈ ਕੈਂਪ ਦੇ ਤੀਸਰੇ ਸੈਸ਼ਨ ਵਿੱਚ ਕੇਂਦਰੀ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਮੋਦੀ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਬਾਰੇ ਵਰਕਰਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਤੇ ਚੌਥੇ ਸੈਸ਼ਨ ਵਿਚ ਸੂਬਾ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਏਕਾਤਮ ਮਾਨਵਵਾਦ 'ਤੇ ਹਾਜ਼ਰ ਵਰਕਰਾਂ ਨੂੰ ਜਾਣਕਾਰੀ ਦਿੱਤੀ | ਇਸੇ ਤਰ੍ਹਾਂ ਸਿਖਲਾਈ ਕੈਂਪ ਦੇ ਪੰਜਵੇਂ ਸੈਸ਼ਨ 'ਚ ਭਾਜਪਾ ਦੇ ਕੌਮੀ ਸਕੱਤਰ ਤੇ ਸੂਬਾ ਸਹਿ-ਇੰਚਾਰਜ ਡਾ: ਨਰਿੰਦਰ ਸਿੰਘ ਰੈਨਾ ਨੇ ਭਾਜਪਾ ਵਰਕਰਾਂ ਨੂੰ ਮੋਦੀ ਸਰਕਾਰ ਵਲੋਂ ਸਿੱਖ ਸਮਾਜ ਤੇ ਪੰਜਾਬ ਲਈ ਕੀਤੇ ਕੰਮਾਂ ਤੋਂ ਜਾਣੂ ਕਰਵਾਇਆ |

ਕੈਪਟਨ ਰਾਸ਼ਟਰ ਭਗਤ ਹਨ ਤਾਂ ਮੰਤਰੀਆਂ ਦੇ ਭਿ੍ਸ਼ਟਾਚਾਰ ਨਾਲ ਜੁੜੀਆਂ ਫਾਈਲਾਂ ਪੁਲਿਸ ਹਵਾਲੇ ਕਰਨ-ਕੰਗ

ਚੰਡੀਗੜ੍ਹ, 26 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਜਿੰਦਰ ਸਿੰਘ ਰੰਧਾਵਾ ਪਿਛਲੇ ਕਈ ਦਿਨਾਂ ਤੋਂ ਇਕ-ਦੂਜੇ 'ਤੇ ਦੋਸ਼ ਲਾਉਂਦੇ ਰਹੇ ਹਨ, ਪਰ ਕਿਸੇ ਦੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਜਰਮਨ ਨਿਵੇਸ਼ਕਾਂ ਨੂੰ ਪੰਜਾਬ 'ਚ ਨਿਵੇਸ਼ ਲਈ ਸੱਦਾ

ਚੰਡੀਗੜ੍ਹ, 26 ਮਈ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਮÏਕਿਆਂ ਦੀ ਧਰਤੀ ਵਜੋਂ ਪੇਸ਼ ਕਰਦਿਆਂ ਸੂਬੇ ਵਿਚ ਨਿਵੇਸ਼ ਲਈ ਜਰਮਨ ਨਿਵੇਸ਼ਕਾਂ ਨੂੰ ਸੱਦਾ ਦਿੱਤਾ | ਮੁੱਖ ਮੰਤਰੀ ਦੇ ਸਰਕਾਰੀ ਨਿਵਾਸ 'ਤੇ ਵੀਰਵਾਰ ਸਵੇਰੇ ਮੁਲਾਕਾਤ ਲਈ ਪੁੱਜੇ ਜਰਮਨ ...

ਪੂਰੀ ਖ਼ਬਰ »

2.2 ਲੱਖ ਰੁਪਏ ਦਾ ਇਨਾਮੀ ਬਦਮਾਸ਼ ਗਿ੍ਫ਼ਤਾਰ

ਚੰਡੀਗੜ੍ਹ, 26 ਮਈ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਪੁਲਿਸ ਵਲੋਂ ਅਪਰਾਧਿਕ ਤੱਤਾਂ ਖਿਲਾਫ਼ ਜਾਰੀ ਕਾਰਵਾਈ ਦੇ ਤਹਿਤ 2.2 ਲੱਖ ਰੁਪਏ ਦੇ ਤਿੰਨ ਇਨਾਮੀ ਤੇ ਮੋਸਟ ਵਾਂਟੇਡ ਬਦਮਾਸ਼ਾਂ ਨੂੰ ਜ਼ਿਲ੍ਹਾ ਸੋਨੀਪਤ ਤੋਂ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਤਿੰਨੋਂ ...

ਪੂਰੀ ਖ਼ਬਰ »

ਕੋਰੋਨਾ ਦੇ 23 ਨਵੇਂ ਮਾਮਲੇ ਆਏ

ਚੰਡੀਗੜ੍ਹ, 26 ਮਈ (ਨਵਿੰਦਰ ਸਿੰਘ ਬੜਿੰਗ)- ਚੰਡੀਗੜ੍ਹ ਸ਼ਹਿਰ 'ਚ ਅੱਜ ਕੋਰੋਨਾ ਦੇ 23 ਨਵੇਂ ਮਾਮਲੇ ਸਾਹਮਣੇ ਆਏ | ਇਹ ਮਾਮਲੇ ਸੈਕਟਰ-8, 11, 19, 21, 22, 23, 25, 26, 38 ਵੈਸਟ, 44, 48 ਤੋਂ ਇਲਾਵਾ ਖੁੱਡਾ ਲਾਹੌਰਾ, ਪੀ.ਜੀ.ਆਈ ਕੈਂਪਸ, ਦੜੂਆ ਤੇ ਮਨੀ ਮਾਜਰਾ ਤੋਂ ਸਾਹਮਣੇ ਆਏ | ਹੁਣ ਸ਼ਹਿਰ ਵਿਚ ...

ਪੂਰੀ ਖ਼ਬਰ »

ਐਨ.ਓ.ਸੀ. ਬਦਲੇ ਰਿਸ਼ਵਤ ਲੈਂਦਾ ਫਾਇਰ ਅਫ਼ਸਰ ਸੀ.ਬੀ.ਆਈ. ਵਲੋਂ ਗਿ੍ਫ਼ਤਾਰ

ਚੰਡੀਗੜ੍ਹ, 26 ਮਈ (ਗੁਰਪ੍ਰੀਤ ਸਿੰਘ ਜਾਗੋਵਾਲ) - ਸੀ.ਬੀ.ਆਈ ਵਲੋਂ ਇਕ ਫਾਇਰ ਬਿ੍ਗੇਡ ਦੇ ਅਧਿਕਾਰੀ ਨੂੰ ਐਨ.ਓ.ਸੀ ਬਦਲੇ 30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਅਧਿਕਾਰੀ ਦੀ ਪਛਾਣ ਸੁਰਜੀਤ ਸਿੰਘ ਵਜੋਂ ਹੋਈ ਹੈ ਜੋ ...

ਪੂਰੀ ਖ਼ਬਰ »

ਕੋਆਰਡੀਨੇਸ਼ਨ ਕਮੇਟੀ ਅੱਜ ਤੋਂ ਸ਼ੁਰੂ ਕਰੇਗੀ ਪੁਤਲੇ ਫ਼ੂਕ ਮੁਜ਼ਾਹਰੇ

ਚੰਡੀਗੜ੍ਹ, 26 ਮਈ (ਨਵਿੰਦਰ ਸਿੰਘ ਬੜਿੰਗ)- ਕੋਆਰਡੀਨੇਸ਼ਨ ਕਮੇਟੀ ਆਫ ਗੌਰਮਿੰਟ ਐਂਡ ਐੱਮ.ਸੀ ਇੰਪਲਾਈਜ਼ ਐਂਡ ਵਰਕਰਜ਼ ਯੂ.ਟੀ. ਚੰਡੀਗੜ੍ਹ ਦੇ ਪ੍ਰਧਾਨ ਸਤਿੰਦਰ ਸਿੰਘ, ਜਨਰਲ ਸਕੱਤਰ ਰਾਕੇਸ਼ ਕੁਮਾਰ, ਪੈਟਰਨ ਸ਼ਾਮ ਲਾਲ ਘਾਵਰੀ, ਸੀਨੀਅਰ ਮੀਤ ਪ੍ਰਧਾਨ ਸੁਰੇਸ਼ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਕਰਮੀਆਂ ਨੂੰ ਪੈਨਸ਼ਨ ਮਿਲਣ ਦੇ ਆਸਾਰ

ਚੰਡੀਗੜ੍ਹ, 26 ਮਈ (ਵਿਸ਼ੇਸ਼ ਪ੍ਰਤੀਨਿਧ)- ਜਾਣਕਾਰ ਹਲਕਿਆਂ ਅਨੁਸਾਰ ਐਸ.ਜੀ.ਪੀ.ਸੀ. ਅੰਮਿ੍ਤਸਰ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ 58 ਸਾਲ ਦੀ ਸੇਵਾ ਕਰਨ ਤੋਂ ਉਪਰੰਤ ਪੈਨਸ਼ਨ ਦੇਣ ਦੇ ਮਾਮਲੇ 'ਤੇ ਵਿਚਾਰ ਕੀਤਾ ਜਾ ਰਿਹਾ ਹੈ | ਇਹ ਪਹਿਲਾ ਮੌਕਾ ਹੋਏਗਾ ਕਿ ਪੰਜਾਬ, ...

ਪੂਰੀ ਖ਼ਬਰ »

ਚੰਡੀਗੜ੍ਹ ਦੇ ਸਕੂਲੀ ਵਿਦਿਆਰਥੀਆਂ ਲਈ ਸਾਈਕਲੋਥਾਨ ਕਰਵਾਈ

ਚੰਡੀਗੜ੍ਹ, 26 ਮਈ (ਨਵਿੰਦਰ ਸਿੰਘ ਬੜਿੰਗ)- ਪੈਟਰੋਲੀਅਮ ਕੰਜ਼ਰਵੇਸ਼ਨ ਰਿਸਰਚ ਐਸੋਸੀਏਸ਼ਨ (ਪੀ.ਸੀ.ਆਰ.ਏ.) ਨੇ ਯੁਵਸੱਤਾ-ਐਨ.ਜੀ.ਓ ਦੇ ਸਹਿਯੋਗ ਨਾਲ ਸ਼ਹਿਰ ਵਿਚ ਇਕ 'ਸਾਈਕਲੋਥਾਨ' ਕਰਵਾਈ ਜਿਸ ਵਿਚ ਸ਼ਹਿਰ ਦੇ ਪੰਜ ਸਕੂਲਾਂ ਦੇ ਘੱਟੋ-ਘੱਟ 200 ਵਿਦਿਆਰਥੀਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਵੜਿੰਗ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਕਣਕ ਦੇ ਨਿਰਯਾਤ ਤੋਂ ਪਾਬੰਦੀ ਹਟਾਉਣ ਦੀ ਕੀਤੀ ਮੰਗ

ਚੰਡੀਗੜ੍ਹ, 26 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੇਸ਼ ਵਿੱਚੋਂ ਕਣਕ ਦੇ ਨਿਰਯਾਤ 'ਤੇ ਲੱਗੀ ਪਾਬੰਦੀ ਹਟਾਉਣ ਦੀ ਮੰਗ ਕੀਤੀ ਹੈ | ਇਸ ਸਬੰਧ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਇਕ ਪੱਤਰ ਵਿਚ ਵੜਿੰਗ ...

ਪੂਰੀ ਖ਼ਬਰ »

ਨਸ਼ਾ ਨਸਲਾਂ ਨੂੰ ਬਰਬਾਦ ਕਰ ਰਿਹੈ - ਹੁੱਡਾ

ਚੰਡੀਗੜ੍ਹ, 26 ਮਈ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਦੋਸ਼ ਲਾਇਆ ਹੈ ਕਿ ਨਸ਼ੇ ਆਉਣ ਵਾਲੀਆਂ ਨਸਲਾਂ ਨੂੰ ਬਰਬਾਦ ਕਰ ਰਹੀ ਹੈ | ਇਸ 'ਤੇ ਉਨ੍ਹਾਂ ਚਿੰਤਾ ਪ੍ਰਗਟ ਕਰਦੇ ਹੋਏ ਵਿਚਾਰ ਪ੍ਰਗਟ ਕੀਤਾ ਕਿ ਸਰਕਾਰ ਸੁੱਤੀ ਪਈ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਦਾ ਦੌਰਾ

ਚੰਡੀਗੜ੍ਹ, 26 ਮਈ (ਨਵਿੰਦਰ ਸਿੰਘ ਬੜਿੰਗ) - ਸਿੱਖਿਆ ਸਕੱਤਰ ਚੰਡੀਗੜ੍ਹ ਪੂਰਵਾ ਗਰਗ ਆਈ.ਏ.ਐਸ ਵਲੋ ਡਾਇਰੈਕਟਰ ਸਕੂਲ ਸਿੱਖਿਆ ਚੰਡੀਗੜ੍ਹ ਤੇ ਚੀਫ਼ ਇੰਜੀਨੀਅਰ ਚੰਡੀਗੜ੍ਹ ਦੇ ਨਾਲ ਸਿੱਖਿਆ ਵਿਭਾਗ ਤੇ ਇੰਜੀਨੀਅਰਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਸਰਕਾਰੀ ਸਕੂਲਾਂ ...

ਪੂਰੀ ਖ਼ਬਰ »

ਵਪਾਰੀ ਤੋਂ 50 ਕਰੋੜ ਦੀ ਰੰਗਦਾਰੀ ਮੰਗਣ ਵਾਲੇ ਗਰੋਹ ਦਾ ਪਰਦਾਫਾਸ਼

ਚੰਡੀਗੜ੍ਹ, 26 ਮਈ (ਐਨ.ਐਸ. ਪਰਵਾਨਾ) - ਹਰਿਆਣਾ ਪੁਲਿਸ ਨੇ ਰਿਵਾੜੀ ਜ਼ਿਲ੍ਹਾ ਦੇ ਉਦਯੋਗਿਕ ਕਸਬਾ ਬਾਵਲ ਵਿਚ ਇਕ ਸੈਨੇਟਰੀ ਤੇ ਟਾਇਲ ਵਪਾਰੀ ਤੋਂ 50 ਕਰੋੜ ਰੁਪਏ ਦੀ ਰੰਗਦਾਰੀ ਮੰਗਣ ਤੇ ਗੋਲੀ ਚਲਾਉਂਦੇ ਹੋਏ ਜਾਨਲੇਵਾ ਹਮਲਾ ਕਰਨ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ...

ਪੂਰੀ ਖ਼ਬਰ »

ਕੇਵਲ ਢਿੱਲੋਂ, ਅਰਵਿੰਦ ਖੰਨਾ ਸੰਗਰੂਰ ਲੋਕ ਸਭਾ ਉਪ ਚੋਣ ਲੜ ਸਕਦੇ ਹਨ-ਮੋਹਨ ਲਾਲ

ਚੰਡੀਗੜ੍ਹ, 26 ਮਈ (ਐਨ. ਐਸ. ਪਰਵਾਨਾ)- ਭਰੋਸੇਯੋਗ ਵਸੀਲਿਆਂ ਤੋਂ ਪਤਾ ਲੱਗਾ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਿਸ਼ਤੇਦਾਰ ਅਰਵਿੰਦ ਖੰਨਾ ਤੇ ਕੇਵਲ ਢਿੱਲੋਂ ਸੰਗਰੂਰ ਲੋਕ ਸਭਾ ਸੀਟ ਦੀ 23 ਨੂੰ ਹੋਣ ਵਾਲੀ ਉਪ ਚੋਣ ਲੜ ਸਕਦੇ ਹਨ | ਕੇਵਲ ਢਿੱਲੋਂ ਤੇ ...

ਪੂਰੀ ਖ਼ਬਰ »

ਚੰਡੀਗੜ੍ਹ ਯੂਥ ਕਾਂਗਰਸ ਵਲੋਂ ਨਗਰ ਨਿਗਮ ਮੂਹਰੇ ਧਰਨਾ ਜਾਰੀ, ਮਹਿਲਾ ਕਾਂਗਰਸ ਨੇ ਵੀ ਕੱਸੀ ਕਮਰ

ਚੰਡੀਗੜ੍ਹ, 26 ਮਈ (ਅਜੀਤ ਬਿਊਰੋ)- ਅੱਜ ਚੰਡੀਗੜ੍ਹ ਕਾਂਗਰਸ ਵਲੋਂ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਨਗਰ ਨਿਗਮ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ ਗਿਆ | ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੂਬੇ ਨੇ ਦੱਸਿਆ ਕਿ ਚੰਡੀਗੜ੍ਹ ਯੂਥ ਕਾਂਗਰਸ ਵਲੋਂ ਨਗਰ ਨਿਗਮ ...

ਪੂਰੀ ਖ਼ਬਰ »

ਜੀਪ ਦੀ ਟੱਕਰ ਨਾਲ ਸਕੂਟਰ ਸਵਾਰ ਦੀ ਮੌਤ

ਚੰਡੀਗੜ੍ਹ, 26 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-17/18 ਨੂੰ ਵੰਡਦੀ ਸੜਕ 'ਤੇ ਥਾਰ ਜੀਪ ਦੀ ਟੱਕਰ ਲੱਗਣ ਕਾਰਨ ਇਕ ਐਕਟੀਵਾ ਸਵਾਰ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਵਿਅਕਤੀ ਦੀ ਪਛਾਣ 50 ਸਾਲ ਦੇ ਬਲਬੀਰ ਸਿੰਘ ਰਾਣਾ ਵਜੋਂ ਹੋਈ ਹੈ, ਜੋ ਕਿਸ਼ਨਗੜ੍ਹ ਦਾ ਰਹਿਣ ਵਾਲਾ ਸੀ | ...

ਪੂਰੀ ਖ਼ਬਰ »

ਪਿੰਡ ਮੁਹਾਲੀ ਦੇ ਨੌਜਵਾਨ ਵਲੋਂ ਖੁਦਕੁਸ਼ੀ

ਐੱਸ. ਏ. ਐੱਸ. ਨਗਰ, 26 ਮਈ (ਜਸਬੀਰ ਸਿੰਘ ਜੱਸੀ)- ਏਅਰਪੋਰਟ ਰੋਡ ਨੇੜੇ ਰੇਲਵੇ ਪੁਲ ਦੇ ਨਜ਼ਦੀਕ ਇਕ ਨੌਜਵਾਨ ਵਲੋਂ ਰੇਲਗੱਡੀ ਥੱਲੇ ਆ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਹਿਚਾਣ ਰਵਿੰਦਰ ਸਿੰਘ (28) ਵਾਸੀ ਪਿੰਡ ਮੁਹਾਲੀ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਮੁੱਖ ਮੰਤਰੀ ਦਿੱਲੀ ਦਾ ਫ਼ੇਲ੍ਹ ਸਕੂਲ ਸਿੱਖਿਆ ਮਾਡਲ ਪੰਜਾਬੀਆਂ ਸਿਰ ਨਾ ਮੜ੍ਹਨ - ਡਾ: ਚੀਮਾ

ਚੰਡੀਗੜ੍ਹ, 26 ਮਈ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਵਲੋਂ ਦਿੱਲੀ ਸਰਕਾਰ ਦਾ ਫ਼ੇਲ੍ਹ ਸਿੱਖਿਆ ਮਾਡਲ ਪੰਜਾਬੀਆਂ ਸਿਰ ਮੜ੍ਹਨ ਦੀ ਨਿਖੇਧੀ ਕੀਤੀ ਤੇ ਮੁੱਖ ਮੰਤਰੀ ਭਗਵੰਤ ਮਾਨ ਨੰੂ ਆਖਿਆ ਕਿ ਉਹ ਪੰਜਾਬ ਦੇ ਸਕੂਲਾਂ ਤੇ ਇਸ ਦੇ ਸਿੱਖਿਆ ...

ਪੂਰੀ ਖ਼ਬਰ »

ਲੋਕ ਨਿਰਮਾਣ ਮੰਤਰੀ ਨੇ 22 ਐਸ.ਡੀ.ਓ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 26 ਮਈ (ਅਜੀਤ ਬਿਊਰੋ)- ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਨੀਤੀ ਤਹਿਤ 22 ਨੌਜਵਾਨਾਂ ਨੂੰ ਲੋਕ ਨਿਰਮਾਣ ਵਿਭਾਗ 'ਚ ਐਸ.ਡੀ.ਓ. ਦੀ ਅਸਾਮੀ ਲਈ ਨਿਯੁਕਤੀ ਪੱਤਰ ਸੌਂਪੇ ਗਏ ਹਨ | ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ...

ਪੂਰੀ ਖ਼ਬਰ »

ਰੇਲਵੇ ਫਾਟਕ ਬੰਦ ਹੋਣ ਕਰਕੇ ਦਰਜਨਾਂ ਪਿੰਡਾਂ ਦੇ ਲੋਕ ਹੋਏ ਪ੍ਰੇਸ਼ਾਨ

ਡੇਰਾਬੱਸੀ, 26 ਮਈ (ਗੁਰਮੀਤ ਸਿੰਘ)-ਤਹਿਸੀਲ ਈਸਾਪੁਰ ਰੋਡ 'ਤੇ ਸ਼ਹਿਰ ਦੇ ਸਭ ਤੋਂ ਵਿਅਸਤ ਰੇਲਵੇ ਫਾਟਕ ਨੂੰ ਮੁਰੰਮਤ ਲਈ ਦੋ ਦਿਨ ਬੰਦ ਰੱਖਣ ਕਰਕੇ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਮੁਰੰਮਤ ਦੇ ਚੱਲਦਿਆਂ ਉਕਤ ਫਾਟਕ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਚੌਥੇ ਦਿਨ ਹੜਤਾਲ ਕਰਦਿਆਂ ਕੌਂਸਲ 'ਚ ਕੂੜਾ ਸੁੱਟਿਆ, ਏ. ਡੀ. ਸੀ. ਦੇ ਭਰੋਸੇ ਉਪਰੰਤ ਚੁੱਕਿਆ ਧਰਨਾ

ਲਾਲੜੂ, 26 ਮਈ (ਰਾਜਬੀਰ ਸਿੰਘ)- ਨਗਰ ਕੌਂਸਲ ਲਾਲੜੂ ਅਧੀਨ ਕੰਮ ਕਰਦੇ ਸਫ਼ਾਈ ਸੇਵਕਾਂ ਨੇ ਨਿਯੁਕਤੀ ਪੱਤਰ ਨਾ ਮਿਲਣ ਕਾਰਨ ਜਿਥੇ ਅੱਜ ਚੌਥੇ ਦਿਨ ਵੀ ਅਣਮਿੱਥੇ ਸਮੇਂ ਲਈ ਧਰਨਾ ਜਾਰੀ ਰੱਖਿਆ ਉਥੇ ਹੀ ਸਫ਼ਾਈ ਸੇਵਕਾਂ ਨੇ ਆਪਣੇ ਸੰਘਰਸ਼ ਨੂੰ ਤੇਜ਼ ਕਰਦਿਆਂ ਪਹਿਲਾਂ ...

ਪੂਰੀ ਖ਼ਬਰ »

ਟੋਏਕੈਥਾਨ-2022 'ਚ ਸੀ. ਜੀ. ਸੀ. ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਐੱਸ. ਏ. ਐੱਸ. ਨਗਰ, 26 ਮਈ (ਕੇ. ਐੱਸ. ਰਾਣਾ)- ਚੰਡੀਗੜ੍ਹ ਕਾਲਜ ਆਫ਼ ਇੰਜੀਨੀਅਰਿੰਗ ਸੀ. ਜੀ. ਸੀ. ਲਾਂਡਰਾਂ ਦੀ ਟੀਮ 'ਸੇਵੀਅਰਜ਼' ਨੇ ਨੋਡਲ ਸੈਂਟਰ ਪੀ. ਆਈ. ਈ. ਟੀ. ਹਰਿਆਣਾ ਵਿਖੇ ਕਰਵਾਈ ਗਈ ਟੋਏਕੈਥਾਨ-2022 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸ ...

ਪੂਰੀ ਖ਼ਬਰ »

ਪੁਲਿਸ ਨੇ 2 ਵਕੀਲਾਂ ਨੂੰ ਕੇਸ 'ਚੋਂ ਡਿਸਚਾਰਜ ਕਰਨ ਲਈ ਅਦਾਲਤ 'ਚ ਲਗਾਈ ਅਰਜ਼ੀ

ਐੱਸ. ਏ. ਐੱਸ. ਨਗਰ, 26 ਮਈ (ਜਸਬੀਰ ਸਿੰਘ ਜੱਸੀ) - ਸਥਾਨਕ ਸੈਕਟਰ-91 ਵਿਖੇ ਇਕ ਫਲੈਟ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਆਏ ਲੋਕਾਂ ਵਲੋਂ ਫਲੈਟ ਦਾ ਦਰਵਾਜਾ ਤੋੜ ਕੇ ਜਬਰਦਸਤੀ ਅੰਦਰ ਵੜ੍ਹ ਕੇ ਫਲੈਟ 'ਚ ਰਹਿ ਰਹੇ ਇਕ ਪਰਿਵਾਰ ਨਾਲ ਕੁੱਟਮਾਰ ਕਰਨ ਦੇ ਦਰਜ ਮਾਮਲੇ 'ਚ ਥਾਣਾ ਸੋਹਾਣਾ ...

ਪੂਰੀ ਖ਼ਬਰ »

ਮੁਬਾਰਕਪੁਰ 'ਚ ਹੋਈ ਗੁੰਡਾਗਰਦੀ ਤੇ ਜਾਨਲੇਵਾ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਚਾਰ ਨੂੰ ਕੀਤਾ ਗਿ੍ਫ਼ਤਾਰ

ਡੇਰਾਬੱਸੀ, 26 ਮਈ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਨਗਰ ਕੌਂਸਲ ਦੇ ਤਹਿਤ ਪਿੰਡ ਮੁਬਾਰਕਪੁਰ 'ਚ ਬੀਤੀ ਦਿਨੀਂ ਬਾਜ਼ਾਰ 'ਚ ਤੇਜ਼ਧਾਰ ਹਥਿਆਰਾਂ ਨਾਲ ਲੈਸ ਦੋ ਦਰਜਨ ਤੋਂ ਵੱਧ ਹਮਲਾਵਰਾਂ ਵਲੋਂ ਕੀਤੇ ਇਕ ਨੌਜਵਾਨ 'ਤੇ ਜਾਨਲੇਵਾ ਹਮਲੇ ਵਿਚ ਪੁਲਿਸ ਨੇ ਮੁਖ ਮੁਲਜ਼ਮ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਨੇ ਕਰਨਲ ਸੰਧੂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕਰੀਬ 30 ਏਕੜ ਜ਼ਮੀਨ ਨਾਜਾਇਜ਼ ਕਬਜ਼ੇ ਤੋਂ ਮੁਕਤ ਕਰਵਾਈ

ਮਾਜਰੀ, 26 ਮਈ (ਕੁਲਵੰਤ ਸਿੰਘ ਧੀਮਾਨ)- ਵਿਧਾਨ ਸਭਾ ਹਲਕਾ ਖਰੜ ਅਧੀਨ ਪੈਂਦੀਆਂ ਸ਼ਿਵਾਲਿਕ ਦੀਆਂ ਪਹਾੜੀਆਂ ' ਚ ਦਫ਼ਾ 4-5 ਲੱਗੀ ਹੋਣ ਦੇ ਬਾਵਜੂਦ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦੀ ਅਣਦੇਖੀ ਕਾਰਨ ਧਨਾਢਾਂ, ਰਸੂਖਦਾਰਾਂ, ਸਾਬਕਾ ਪੁਲਿਸ ਅਧਿਕਾਰੀਆਂ ਅਤੇ ਰਾਜਸੀ ...

ਪੂਰੀ ਖ਼ਬਰ »

ਅੰਬਾਲਾ-ਚੰਡੀਗੜ੍ਹ ਸੜਕ ਵਿਚਾਲੇ ਕਾਰ ਘੇਰ ਕੇ ਵਿਅਕਤੀ ਨੂੰ ਕੀਤਾ ਗੰਭੀਰ ਜ਼ਖ਼ਮੀ

ਜ਼ੀਰਕਪੁਰ, 26 ਮਈ (ਅਵਤਾਰ ਸਿੰਘ)-ਜ਼ੀਰਕਪੁਰ ਵਿਚੋਂ ਨਿਕਲਦੇ ਅੰਬਾਲਾ-ਚੰਡੀਗੜ੍ਹ ਮੁਖ ਮਾਰਗ 'ਤੇ ਅਣਪਛਾਤੇ ਹਮਲਾਵਰਾਂ ਵਲੋਂ ਆਪਣੇ ਦਫ਼ਤਰ ਜਾ ਰਹੇ ਇਕ ਕਾਰ ਸਵਾਰ ਵਿਅਕਤੀ ਨੂੰ ਸੜਕ ਵਿਚਾਲੇ ਘੇਰ ਕੇ ਉਸ ਦੀ ਕਾਰ 'ਤੇ ਡੰਡਿਆਂ, ਲੋਹੇ ਦੀਆਂ ਰਾਡਾਂ ਅਤੇ ਪੱਥਰਾਂ ਨਾਲ ...

ਪੂਰੀ ਖ਼ਬਰ »

ਡਾ. ਅਨਵਰ ਹੁਸੈਨ ਨੇ ਕਾਂਗਰਸ ਛੱਡੀ

ਐੱਸ. ਏ. ਐੱਸ. ਨਗਰ, 26 ਮਈ (ਜਸਬੀਰ ਸਿੰਘ ਜੱਸੀ)- ਕਾਂਗਰਸ ਦੇ ਘੱਟ ਗਿਣਤੀਆਂ ਸੈੱਲ ਦੇ ਜ਼ਿਲ੍ਹਾ ਮੁਹਾਲੀ ਦੇ ਚੇਅਰਮੈਨ ਡਾ. ਅਨਵਰ ਹੁਸੈਨ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ | ਇਥੇ ਜਾਰੀ ਇਕ ਬਿਆਨ ਵਿਚ ਡਾ. ਅਨਵਰ ਹੁਸੈਨ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ...

ਪੂਰੀ ਖ਼ਬਰ »

ਡਾ. ਅਨਵਰ ਹੁਸੈਨ ਨੇ ਕਾਂਗਰਸ ਛੱਡੀ

ਐੱਸ. ਏ. ਐੱਸ. ਨਗਰ, 26 ਮਈ (ਜਸਬੀਰ ਸਿੰਘ ਜੱਸੀ)- ਕਾਂਗਰਸ ਦੇ ਘੱਟ ਗਿਣਤੀਆਂ ਸੈੱਲ ਦੇ ਜ਼ਿਲ੍ਹਾ ਮੁਹਾਲੀ ਦੇ ਚੇਅਰਮੈਨ ਡਾ. ਅਨਵਰ ਹੁਸੈਨ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ | ਇਥੇ ਜਾਰੀ ਇਕ ਬਿਆਨ ਵਿਚ ਡਾ. ਅਨਵਰ ਹੁਸੈਨ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ...

ਪੂਰੀ ਖ਼ਬਰ »

ਵਿਦਿਆਰਥਣਾਂ ਨੇ ਨਸ਼ੇ ਵਿਰੁੱਧ ਰੈਲੀ ਕੱਢੀ

ਮਾਜਰੀ, 26 ਮਈ (ਕੁਲਵੰਤ ਸਿੰਘ ਧੀਮਾਨ)- ਪਿੰਡ ਮਾਜਰੀ ਵਿਖੇ ਗੁਰੂ ਨਾਨਕ ਖ਼ਾਲਸਾ ਮਾਡਲ ਹਾਈ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਅਧਿਆਪਕਾ ਬੌਬੀ ਕੁਮਾਰੀ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ਨੂੰ ਸਕੂਲ ਦੇ ਪਿ੍ੰ. ਲਖਵੀਰ ਕੌਰ ਕੰਗ ਵਲੋਂ ...

ਪੂਰੀ ਖ਼ਬਰ »

ਕਿਸਾਨ ਹਿੱਤ ਸੰਘਰਸ਼ ਕਮੇਟੀ ਵਲੋਂ 28 ਨੂੰ ਚੱਪੜਚਿੜੀ ਵਿਖੇ ਕਿਸਾਨ ਮਹਾਂਪੰਚਾਇਤ ਬੁਲਾਉਣ ਦਾ ਐਲਾਨ

ਐੱਸ. ਏ. ਐੱਸ. ਨਗਰ, 26 ਮਈ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਦੀ ਆੜ 'ਚ ਹੋਰਨਾਂ ਜ਼ਮੀਨਾਂ ਦਾ ਕਬਜ਼ਾ ਲੈਣ ਦੇ ਵਿਰੋਧ ਵਿਚ ਕਿਸਾਨ ਹਿੱਤ ਸੰਘਰਸ਼ ਕਮੇਟੀ ਵਲੋਂ ਪੰਜਾਬ ਦੀ ਆਪ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਦਿਆਂ 28 ਮਈ ਨੂੰ ...

ਪੂਰੀ ਖ਼ਬਰ »

ਕਾਰ ਸਵਾਰ ਨੌਜਵਾਨ ਹੀਰੇ ਤੇ ਸੋਨੇ ਦੇ ਗਹਿਣਿਆਂ ਵਾਲੇ ਬੈਗ ਖੋਹ ਕੇ ਫਰਾਰ

ਐੱਸ. ਏ. ਐੱਸ. ਨਗਰ, 26 ਮਈ (ਜਸਬੀਰ ਸਿੰਘ ਜੱਸੀ)- ਥਾਣਾ ਫੇਜ਼-11 ਅਧੀਨ ਪੈਂਦੇ ਬਾਵਾ ਵਾਈਟ ਹਾਊਸ ਦੇ ਨਜ਼ਦੀਕ ਇਕ ਸਵਿਫਟ ਸਵਾਰ ਨੌਜਵਾਨਾਂ ਵਲੋਂ ਆਟੋ 'ਚ ਸਵਾਰ 2 ਕੰਪਨੀ ਕਰਮਚਾਰੀਆਂ ਕੋਲੋਂ ਡਾਇੰਮਡ ਤੇ ਸੋਨੇ ਦੇ ਗਹਿਣਿਆਂ ਵਾਲੇ ਬੈਗ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਦੁਕਾਨ ਅੱਗਿਓਾ ਦਿਨ-ਦਿਹਾੜੇ ਮੋਟਰਸਾਈਕਲ ਚੋਰੀ

ਕੁਰਾਲੀ, 26 ਮਈ (ਹਰਪ੍ਰੀਤ ਸਿੰਘ)- ਸ਼ਹਿਰ 'ਚ ਸਰਗਰਮ ਮੋਟਰਸਾਈਕਲ ਚੋਰ ਗਰੋਹ ਨੇ ਇਥੋਂ ਦੇ ਰੇਲਵੇ ਸਟੇਸ਼ਨ ਅੱਗਿਓਾ ਇਕ ਦੁਕਾਨ ਅੱਗੇ ਤੋਂ ਦਿਨ-ਦਿਹਾੜੇ ਮੋਟਰਸਾਈਕਲ ਚੋਰੀ ਕਰ ਲਿਆ | ਗੁਰਦੀਪ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਚਨਾਲੋਂ ਵਾ. ਨੰ. 10 ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਨੂੰ ਜੜੋ੍ਹਾ ਖਤਮ ਕਰਨ ਲਈ ਆਮ ਆਦਮੀ ਪਾਰਟੀ ਵਚਨਬੱਧ-ਕੁਲਵੰਤ ਸਿੰਘ

ਐੱਸ. ਏ. ਐੱਸ. ਨਗਰ, 26 ਮਈ (ਕੇ. ਐੱਸ. ਰਾਣਾ)-ਪੰਜਾਬ ਨੂੰ ਹੀ ਹਰ ਹੀਲੇ ਭਿ੍ਸ਼ਟਾਚਾਰ ਮੁਕਤ ਕੀਤਾ ਜਾਵੇਗਾ | ਆਮ ਆਦਮੀ ਪਾਰਟੀ ਵਲੋਂ ਲੋਕਾਂ ਨੂੰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਰੋਸਾ ਦਿੱਤਾ ਗਿਆ ਸੀ ਕਿ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ 'ਚ ਰਿਸ਼ਵਤ ਦੇ ਕੇ ਕੰਮ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਝਪਟਮਾਰ ਥਾਣੇਦਾਰ ਦਾ ਮੋਬਾਈਲ ਖੋਹ ਕੇ ਫਰਾਰ

ਐੱਸ. ਏ. ਐੱਸ. ਨਗਰ, 26 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਖੇਤਰ ਵਿਚ ਇਕ ਥਾਣੇਦਾਰ ਦਾ ਮੋਟਰਸਾਈਕਲ ਸਵਾਰ ਝਪਟਮਾਰ ਵਲੋਂ ਮੋਬਾਇਲ ਫ਼ੋਨ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਰਵਿੰਦਰ ਕੁਮਾਰ ਵਾਸੀ ਹੁਸ਼ਿਆਰਪੁਰ ਨੇ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਨੂੰ ਜੜੋ੍ਹਾ ਖਤਮ ਕਰਨ ਲਈ ਆਮ ਆਦਮੀ ਪਾਰਟੀ ਵਚਨਬੱਧ-ਕੁਲਵੰਤ ਸਿੰਘ

ਐੱਸ. ਏ. ਐੱਸ. ਨਗਰ, 26 ਮਈ (ਕੇ. ਐੱਸ. ਰਾਣਾ)-ਪੰਜਾਬ ਨੂੰ ਹੀ ਹਰ ਹੀਲੇ ਭਿ੍ਸ਼ਟਾਚਾਰ ਮੁਕਤ ਕੀਤਾ ਜਾਵੇਗਾ | ਆਮ ਆਦਮੀ ਪਾਰਟੀ ਵਲੋਂ ਲੋਕਾਂ ਨੂੰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਰੋਸਾ ਦਿੱਤਾ ਗਿਆ ਸੀ ਕਿ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ 'ਚ ਰਿਸ਼ਵਤ ਦੇ ਕੇ ਕੰਮ ...

ਪੂਰੀ ਖ਼ਬਰ »

ਹਲਕਾ ਡੇਰਾਬੱਸੀ ਨੂੰ ਨਹਿਰੀ ਪਾਣੀ ਮਿਲਣ ਦੀ ਆਸ ਟੁੱਟੀ, ਨਰਵਾਣਾ ਬਰਾਂਚ ਤੋਂ ਪਾਣੀ ਲਿਆਉਣ ਦੀ ਸੀ ਤਜਵੀਜ਼

ਜ਼ੀਰਕਪੁਰ, 26 ਮਈ (ਹੈਪੀ ਪੰਡਵਾਲਾ)- ਪੰਜਾਬ ਦੇ ਪੁਆਧੀ ਵਿਧਾਨ ਸਭਾ ਹਲਕੇ ਡੇਰਾਬੱਸੀ ਦਾ ਪੌਣ-ਪਾਣੀ ਅੱਜ ਪੂਰੀ ਤਰ੍ਹਾਂ ਸੜ ਰਿਹਾ ਹੈ | ਹਲਕੇ 'ਚ ਪੈਂਦੇ ਤਿੰਨ ਵੱਡੇ ਸ਼ਹਿਰਾਂ ਜ਼ੀਰਕਪੁਰ, ਡੇਰਾਬੱਸੀ, ਲਾਲੜੂ ਤੇ 101 ਪਿੰਡਾਂ (ਨਗਰ ਕੌਂਸਲ ਤੋਂ ਬਾਹਰ) ਦੇ ਵਸਨੀਕ ਸ਼ੁੱਧ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਕਰਿਆਨੇ ਦੀਆਂ ਦੁਕਾਨਾਂ 'ਤੇ ਛਾਪੇਮਾਰੀ

ਡੇਰਾਬੱਸੀ, 26 ਮਈ (ਗੁਰਮੀਤ ਸਿੰਘ)-ਖਾਧ ਪਦਾਰਥਾਂ ਵਿਚਲੀ ਮਿਲਾਵਟ ਨੂੰ ਰੋਕਣ ਲਈ ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਵਲੋਂ ਡੇਰਾਬੱਸੀ ਵਿਖੇ ਵੱਖ-ਵੱਖ ਕਰਿਆਨਾ ਦੁਕਾਨਾਂ 'ਤੇ ਛਾਪੇਮਾਰੀ ਕੀਤੀ ਗਈ ਅਤੇ ਕਈ ਖਾਧ ਪਦਾਰਥਾਂ ਦੇ ਸੈਂਪਲ ਭਰੇ ਗਏ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸੰਤ ਬਾਬਾ ਸੁਖਦਰਸ਼ਨ ਸਿੰਘ ਦੀ 38ਵੀਂ ਬਰਸੀ ਕੱਲ੍ਹ

ਖਰੜ, 26 ਮਈ (ਗੁਰਮੁੱਖ ਸਿੰਘ ਮਾਨ)- ਸੱਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਸੁਖਦਰਸ਼ਨ ਸਿੰਘ ਦੀ 38ਵੀਂ ਬਰਸੀ 28 ਮਈ ਨੂੰ ਪਿੰਡ ਗੁਪਾਲੋਂ ਪੁਰੀ ਵਿਖੇ ਸ਼ਰਧਾ ਅਤੇ ਪ੍ਰੇਮ ਨਾਲ ਮਨਾਈ ਜਾ ਰਹੀ ਹੈ | ਮੁੱਖ ਸੇਵਾਦਾਰ ਬਾਬਾ ਸੰਤੋਖ ਸਿੰਘ ਨੇ ਦੱਸਿਆ ਕਿ ਬਰਸੀ ਦੇ ਸੰਬੰਧ 'ਚ 27 ...

ਪੂਰੀ ਖ਼ਬਰ »

ਗਾਂਜਾ ਵੇਚਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਜ਼ੀਰਕਪੁਰ, 26 ਮਈ (ਅਵਤਾਰ ਸਿੰਘ)- ਢਕੌਲੀ ਪੁਲਿਸ ਨੇ ਖੇਤਰ 'ਚ ਗਾਂਜਾ ਵੇਚਣ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ, ਹਾਲਾਂਕਿ ਕਥਿਤ ਦੋਸ਼ੀ ਮੌਕੇ ਤੋਂ ਫਰਾਰ ਹੋਣ 'ਚ ਕਾਮਯਾਬ ਹੋ ਗਿਆ | ਪੜਤਾਲੀਆ ਅਫ਼ਸਰ ਥਾਣੇਦਾਰ ਨਾਇਬ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ...

ਪੂਰੀ ਖ਼ਬਰ »

ਦਹੇਜ ਮੰਗਣ ਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ਪਤੀ ਖ਼ਿਲਾਫ਼ ਮਾਮਲਾ ਦਰਜ

ਡੇਰਾਬੱਸੀ, 26 ਮਈ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਦੀ ਪੰਚਕੂਲਾ ਵਿਖੇ ਵਿਆਹੀ ਲੜਕੀ ਨੂੰ ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ਪੁਲਿਸ ਨੇ ਪਤੀ ਵਿਪਨ ਕੁਮਾਰ ਉਰਫ਼ ਬਿੱਟੂ ਪੁੱਤਰ ਦੇਵੀ ਦਿਆਲ ਵਾਸੀ ਪਿੰਡ ਸੁੰਦਰਪੁਰ ਜ਼ਿਲ੍ਹਾ ...

ਪੂਰੀ ਖ਼ਬਰ »

ਨਗਰ ਨਿਗਮ ਦੇ ਨਵ-ਨਿਯੁਕਤ ਕਮਿਸ਼ਨਰ ਵਲੋਂ ਮੇਅਰ ਤੇ ਉਨ੍ਹਾਂ ਦੀ ਟੀਮ ਨਾਲ ਮੁਲਾਕਾਤ

ਐੱਸ. ਏ. ਐੱਸ. ਨਗਰ, 26 ਮਈ (ਕੇ. ਐੱਸ. ਰਾਣਾ)- ਮੁਹਾਲੀ ਨਗਰ ਨਿਗਮ ਦੇ ਨਵ-ਨਿਯੁਕਤ ਕਮਿਸ਼ਨਰ ਨਵਜੋਤ ਕੌਰ ਵਲੋਂ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੇ ਦਫ਼ਤਰ ਵਿਖੇ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ ਤੇ ਸ਼ਹਿਰ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ...

ਪੂਰੀ ਖ਼ਬਰ »

ਮਨਮੋਹਨ ਸਿੰਘ ਮਾਵੀ ਸਰਪੰਚ ਬੜੌਦੀ ਨੂੰ ਗਹਿਰਾ ਸਦਮਾ, ਮਾਤਾ ਦਾ ਦਿਹਾਂਤ

ਕੁਰਾਲੀ, 26 ਮਈ (ਬਿੱਲਾ ਅਕਾਲਗੜ੍ਹੀਆ)- ਯੂਥ ਅਕਾਲੀ ਆਗੂ ਤੇ ਪਿੰਡ ਬੜੌਦੀ ਦੇ ਸਰਪੰਚ ਮਨਮੋਹਨ ਸਿੰਘ ਮਾਵੀ ਨੂੰ ਉਦੋਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੀ ਮਾਤਾ ਅਮਰਜੀਤ ਕੌਰ (75) ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਮਾਤਾ ਦਾ ਅੰਤਿਮ ...

ਪੂਰੀ ਖ਼ਬਰ »

ਮਨਮੋਹਨ ਸਿੰਘ ਮਾਵੀ ਸਰਪੰਚ ਬੜੌਦੀ ਨੂੰ ਗਹਿਰਾ ਸਦਮਾ, ਮਾਤਾ ਦਾ ਦਿਹਾਂਤ

ਕੁਰਾਲੀ, 26 ਮਈ (ਬਿੱਲਾ ਅਕਾਲਗੜ੍ਹੀਆ)- ਯੂਥ ਅਕਾਲੀ ਆਗੂ ਤੇ ਪਿੰਡ ਬੜੌਦੀ ਦੇ ਸਰਪੰਚ ਮਨਮੋਹਨ ਸਿੰਘ ਮਾਵੀ ਨੂੰ ਉਦੋਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੀ ਮਾਤਾ ਅਮਰਜੀਤ ਕੌਰ (75) ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਮਾਤਾ ਦਾ ਅੰਤਿਮ ...

ਪੂਰੀ ਖ਼ਬਰ »

ਉਸਾਰੀ ਅਧੀਨ ਇਮਾਰਤ ਤੋਂ ਸ਼ਟਰਿੰਗ ਦਾ ਸਾਮਾਨ ਚੋਰੀ ਕਰਦਾ ਕਾਬੂ

ਜ਼ੀਰਕਪੁਰ, 26 ਮਈ (ਅਵਤਾਰ ਸਿੰਘ)- ਜ਼ੀਰਕਪੁਰ ਪੁਲਿਸ ਨੇ ਇਕ ਉਸਾਰੀ ਕਰਨ ਵਾਲੇ ਠੇਕੇਦਾਰ ਦੀ ਸ਼ਿਕਾਇਤ 'ਤੇ ਉਸ ਵਲੋਂ ਬਣਾਈ ਜਾ ਰਹੀ ਇਮਾਰਤ ਤੋਂ ਲੋਹੇ ਦੀ ਸ਼ਟਰਿੰਗ ਸਮੇਤ ਹੋਰ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਠੇਕੇਦਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX