ਤਾਜਾ ਖ਼ਬਰਾਂ


ਬਾਸਮਤੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ
. . .  3 minutes ago
ਚੰਡੀਗੜ੍ਹ, 13 ਅਗਸਤ - ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਸਮਤੀ ਦੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਅਨੁਸਾਰ ਕਈ ਉੱਲੀ ਨਾਸ਼ਕਾਂ...
‍ਦੇਤਵਾਲ ਬੈਂਕ ਡਕੈਤੀ ਦੇ ਮਾਮਲੇ 'ਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ
. . .  41 minutes ago
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਲਾਂਪੁਰ ਦਾਖਾ ਦੇ ਇਲਾਕੇ ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਸਾਢੇ ਸੱਤ ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਿਸ...
ਅਫ਼ਗ਼ਾਨਿਸਤਾਨ ਵਿਚ ਹੁਣ ਰਹਿ ਗਏ ਹਨ ਸਿਰਫ਼ 100 ਹਿੰਦੂ ਸਿੱਖ - ਅਫ਼ਗ਼ਾਨ ਸਿੱਖ ਆਗੂ
. . .  57 minutes ago
ਨਵੀਂ ਦਿੱਲੀ, 13 ਅਗਸਤ - ਕਾਬੁਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਫ਼ਗ਼ਾਨ ਸਿੱਖ ਆਗੂ ਗੁਰਨਾਮ ਸਿੰਘ ਰਾਜਵੰਸ਼ੀ ਨੇ ਕਿਹਾ ਕਿ ਮੈਂ ਆਪਣੇ 6 ਪਰਿਵਾਰਿਕ ਮੈਂਬਰਾਂ ਨਾਲ ਅਫ਼ਗ਼ਾਨਿਸਤਾਨ ਤੋਂ ਆਇਆ ਹਾਂ। ਧਮਾਕੇ ਵਿਚ ਸਾਡਾ ਗੁਰਦੁਆਰਾ ਤਬਾਹ ਹੋ ਗਿਆ। ਅਫ਼ਗ਼ਾਨਿਸਤਾਨ ਵਿਚ ਹੁਣ ਸਿਰਫ਼ 100 ਹਿੰਦੂ ਸਿੱਖ ਰਹਿ...
ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  about 2 hours ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  about 2 hours ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  about 3 hours ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  about 3 hours ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  about 3 hours ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  1 minute ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  about 4 hours ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  about 4 hours ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  about 4 hours ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 13 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਵਫ਼ਦ ਨਾਲ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ...
ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  about 5 hours ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  about 5 hours ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਕਾਰ ਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇਕ ਸਾਲ ਦੇ ਬੱਚੇ ਸਣੇ 3 ਜਣਿਆਂ ਦੀ ਹੋਈ ਮੌਤ
. . .  1 minute ago
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਲੰਘੀ ਦੇਰ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ...
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਰੋਸ ਮਾਰਚ ਆਰੰਭ
. . .  about 6 hours ago
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਬੇ ਭਰ 'ਚ ਕੀਤੇ ਜਾ ਰਹੇ ਰੋਸ ਮਾਰਚ...
ਬੀਤੀ ਰਾਤ ਚੋਰਾਂ ਨੇ ਅਨਾਜ ਮੰਡੀ ਲੌਂਗੋਵਾਲ 'ਚੋਂ 6 ਮੋਟਰਾਂ ਕੀਤੀਆਂ ਚੋਰੀ
. . .  about 6 hours ago
ਲੌਂਗੋਵਾਲ, 13 ਅਗਸਤ (ਸ.ਸ.ਖੰਨਾ,ਵਿਨੋਦ)-ਬੀਤੀ ਰਾਤ ਅਨਾਜ ਮੰਡੀ ਲੌਂਗੋਵਾਲ 'ਚੋਂ ਇਕ ਆੜ੍ਹਤੀਏ ਦੀ ਦੁਕਾਨ ਅੰਦਰੋਂ ਚੋਰਾਂ ਨੇ ਪਾੜ ਲਾ ਕੇ ਮੋਟਰਾਂ ਚੋਰੀ ਕਰ ਲਈਆਂ ਹਨ। ਇਸ ਦੀ ਜਾਣਕਾਰੀ ਆੜ੍ਹਤੀ ਮੰਗਤ ਰਾਏ ਮੰਗੂ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਚੋਰਾਂ ਵਲੋਂ...
ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਮੌਕੇ 'ਤੇ ਮੌਤ
. . .  about 6 hours ago
ਸ੍ਰੀ ਚਮਕੌਰ ਸਾਹਿਬ , 13 ਅਗਸਤ (ਜਗਮੋਹਨ ਸਿੰਘ ਨਾਰੰਗ)- ਅੱਜ ਤੜਕੇ ਪੌਣੇ ਚਾਰ ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਡਿਊਟੀ ਦੇਣ ਆ ਰਹੇ ਮੁਲਾਜ਼ਮ ਗੁਰਮੁਖ ਸਿੰਘ ਪਿੰਡ ਪਿੱਪਲ ਮਾਜਰਾ ਦੀ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ ਹੋ ਗਈ...
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ 'ਚ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਵਲੋਂ ਅੰਮ੍ਰਿਤਸਰ ਵਿਖੇ ਕੱਢਿਆ ਰੋਸ ਮਾਰਚ
. . .  about 6 hours ago
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਰੋਸ ਮਾਰਚ ਕਰਨ ਦੇ ਐਲਾਨ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ...
ਫਰੀਦਕੋਟ ਦੀ ਕੇਂਦਰੀ ਜੇਲ੍ਹ ਫ਼ਿਰ ਵਿਵਾਦਾਂ 'ਚ, ਮਿਲੇ 32 ਮੋਬਾਈਲ ਫ਼ੋਨ
. . .  about 5 hours ago
ਫਰੀਦਕੋਟ, 13 ਅਗਸਤ (ਜਸਵੰਤ ਪੁਰਬਾ)-ਕੇਂਦਰੀ ਮਾਡਰਨ ਜੇਲ੍ਹ 'ਚ ਵੱਡੀ ਮਾਤਰਾ 'ਚ ਮੋਬਾਈਲ ਫੋਨ ਬਰਾਮਦ ਕੀਤੇ ਹਨ। ਜੇਲ੍ਹ ਪ੍ਰਬੰਧਨ ਨੇ ਜੇਲ੍ਹ ਦੇ ਵੱਖ-ਵੱਖ ਵਾਰਡਾਂ ਦੀ ਕੀਤੀ ਚੈਕਿੰਗ ਦੌਰਾਨ 32 ਮੋਬਾਈਲ ਫ਼ੋਨ, 3 ਚਾਰਜਰ, 1 ਸਮਾਰਟ ਘੜੀ ਬਰਾਮਦ ਕੀਤੀ...
ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਆਏ ਸਾਹਮਣੇ
. . .  about 7 hours ago
ਨਵੀਂ ਦਿੱਲੀ, 13 ਅਗਸਤ-ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20,018 ਰਿਕਵਰੀ ਹੋਈ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
. . .  about 8 hours ago
ਨਵੀਂ ਦਿੱਲੀ, 13 ਅਗਸਤ-ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
⭐ਮਾਣਕ - ਮੋਤੀ⭐
. . .  about 9 hours ago
⭐ਮਾਣਕ - ਮੋਤੀ⭐
ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ
. . .  1 day ago
ਨਵੀਂ ਦਿੱਲੀ, 12 ਅਗਸਤ - ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ 'ਚ ਤਮਗਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਪੀ.ਸੀ.ਆਈ .ਦੀ ਪ੍ਰਧਾਨ ਦੀਪਾ ਮਲਿਕ ਨੇ ਕਿਹਾ, ਟੀਮ ਵਰਕ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਜੇਠ ਸੰਮਤ 554
ਵਿਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। ਜੇਮਸ ਅਰਲ ਕਾਰਟ

ਅੰਮ੍ਰਿਤਸਰ / ਦਿਹਾਤੀ

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਲੋਪੋਕੇ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਲੋਪੋਕੇ, 26 ਮਈ (ਗੁਰਵਿੰਦਰ ਸਿੰਘ ਕਲਸੀ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਪਿੰਡ ਲੋਪੋਕੇ ਦੇ ਮੁੱਖ ਸੇਵਾਦਾਰ ਬਾਬਾ ਜੋਗਿੰਦਰ ਸਿੰਘ ਤੇ ਸਮੂਹ ਨਗਰ ਦੇ ਸਹਿਯੋਗ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਸੱਜੇ ਖੁੱਲ੍ਹੇ ਪੰਡਾਲ ਵਿਚ ਪੰਥ ਦੇ ਮਹਾਨ ਜਥੇ: ਭਾਈ ਸ਼ਮਸ਼ੇਰ ਸਿੰਘ ਦਾ ਕੀਰਤਨੀ ਜਥਾ, ਡਾ: ਲਖਵਿੰਦਰ ਸਿੰਘ ਰਾਏ ਦਾ ਕਵਿਸ਼ਰੀ ਜਥਾ , ਭਾਈ ਗੁਰਭੇਜ ਸਿੰਘ ਜੌਹਲ ਦਾ ਕਵੀਸ਼ਰੀ ਜਥਾ, ਭਾਈ ਮੱਖਣ ਸਿੰਘ ਦਸਮੇਸ਼ ਨਗਰ ਦਾ ਕਵੀਸ਼ਰੀ ਜਥਾ, ਭਾਈ ਕੁਲਬੀਰ ਸਿੰਘ ਮੱਧੂ ਛਾਂਗੀਆ ਦੇ ਢਾਡੀ ਜਥਿਆਂ ਨੇ ਆਈ ਹੋਈ ਸੰਗਤ ਨੂੰ ਗੁਰੂ ਇਤਿਹਾਸ ਸੁਣਾ ਕੇ ਗੁਰੂ ਚਰਨਾਂ ਨਾਲ ਜੋੜਿਆ | ਜੋੜ ਮੇਲੇ ਵਿਚ 15ਵੇਂ ਮੁਖੀ ਦਮਦਮੀ ਟਕਸਾਲ ਦੇ ਜਾਨਸ਼ੀਨ ਸੰਤ ਬਾਬਾ ਹਰਨਾਮ ਸਿੰਘ ਜੀ, ਸੰਤ ਬਾਬਾ ਸਤਨਾਮ ਸਿੰਘ ਦੀ ਕਿਲਾ ਆਨੰਦਗੜ੍ਹ ਵਾਲੇ, ਸੰਤ ਬਾਬਾ ਕਿਰਪਾਲ ਸਿੰਘ ਜੀ ਗੁਰੂਸਰ ਬਰਾੜ ਵਾਲੇ ਸੰਤ ਬਾਬਾ ਅਮਰੀਕ ਸਿੰਘ ਟਪਿਆਲਾ, ਸੰਤ ਬਾਬਾ ਤਰਲੋਚਨ ਸਿੰਘ ਜੀ ਖਿਆਲ਼ੇ ਵਾਲੇ, ਸੰਤ ਬਾਬਾ ਹਰਭਜਨ ਸਿੰਘ ਕੁੱਲੀ ਵਾਲੇ, ਬਾਬਾ ਕੁਲਬੀਰ ਸਿੰਘ ਆਦਿ ਨੇ ਹਾਜ਼ਰੀ ਭਰੀ ਤੇ ਆਪਣੇ ਪ੍ਰਵਚਨਾਂ ਰਾਹੀਂ ਸਿੱਖੀ ਦੇ ਮਾਣ-ਮੱਤੇ ਇਤਿਹਾਸ 'ਤੇ ਚਾਨਣਾ ਪਾਉਂਦਿਆਂ ਗੁਰਸਿੱਖੀ ਨਾਲ ਜੁੜਣ ਲਈ ਪ੍ਰੇਰਿਤ ਕੀਤਾ | ਪ੍ਰਬੰਧਕਾਂ ਵਲੋਂ ਆਏ ਜਥੇ, ਸੰਤ ਮਹਾਂਪੁਰਸ਼ ਤੇ ਹੋਰਨਾਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਉ ਪਾ ਕੇ ਸਨਮਾਨਤ ਕੀਤਾ ਗਿਆ | ਸਟੇਜ ਸੈਕਟਰੀ ਦੀਆਂ ਜ਼ਿੰਮੇਵਾਰੀਆਂ ਬਾਬਾ ਨਾਨਕ ਸਿੰਘ ਤੇ ਬਾਬਾ ਗੁਰਪ੍ਰੀਤ ਸਿੰਘ ਨੇ ਬਾਖੂਬੀ ਨਿਭਾਈਆਂ | ਇਸ ਮੌਕੇ ਵਿਦੇਸ਼ ਵਿਚ ਵੱਸਦੇ ਗੁੁਰਬੀਰ ਸਿੰਘ, ਹਰਦੀਪ ਸਿੰਘ ਵਾਸੀ ਛੇਹਰਟਾ ਦੇ ਪਰਿਵਾਰ ਵਲੋਂ ਗੁਰੂ ਘਰ ਨੂੰ ਆਪਣੀ ਨੇਕ ਕਮਾਈ 'ਚੋਂ ਦਸਵੰਧ ਕੱਢਦਿਆਂ ਨਵੀਂ ਗੱਡੀ ਭੇਟ ਕੀਤੀ ਗਈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਜਥੇਦਾਰ ਵੀਰ ਸਿੰਘ ਲੋਪੋਕੇ, ਸੁੁੁਰਜੀਤ ਸਿੰਘ ਭਿੱਟੇਵੱਡ ਸੀਨੀ: ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ, ਪ੍ਰਧਾਨ ਜਰਨੈਲ ਸਿੰਘ, ਅਵਤਾਰ ਸਿੰਘ ਬੀਰਾ, ਬਾਬਾ ਨਾਨਕ ਸਿੰਘ, ਗ੍ਰੰਥੀ ਮੇਜਰ ਸਿੰਘ, ਅਵਤਾਰ ਸਿੰਘ, ਗੁੁਰਜੰਟ ਸਿੰਘ, ਬਾਬਾ ਜੁਗਰਾਜ ਸਿੰਘ, ਗ੍ਰੰਥੀ ਗੁਰਪ੍ਰੀਤ ਸਿੰਘ ਸੌੜੀਆਂ, ਰਾਜੂ ਸਿੰਘ, ਬਾਜ ਸਿੰਘ ਝੰਡੂ, ਬਾਬਾ ਬਲਵਿੰਦਰ ਸਿੰਘ, ਜੋਗਾ ਸਿੰਘ ਫੌਜੀ, ਬਾਬਾ ਕਾਬਲ ਸਿੰਘ, ਜੱਗਾ ਸਿੰਘ ਫੌਜੀ, ਬਲਦੇਵ ਸਿੰਘ ਫੌਜੀ, ਜੋਬਨ ਸਿੰਘ, ਬਲਜੀਤ ਸਿੰਘ ਪੂਹਲਾ, ਗ੍ਰੰਥੀ ਹਰਜਾਪ ਸਿੰਘ ਲੋਪੋਕੇ, ਬਾਜ ਸਿੰਘ ਝੰਡੂ, ਲਾਡੀ ਸੇਠ, ਹਰਪਾਲ ਸਿੰਘ ਬਿਟੂ, ਕਾਬਲ ਸਿੰਘ ਆਦਿ ਸੰਗਤਾਂ ਹਾਜ਼ਰ ਸਨ |

ਵਾਰ-ਵਾਰ ਕਹਿਣ ਦੇ ਬਾਵਜੂਦ ਨਹੀਂ ਹਟਾਈਆਂ ਜਾ ਰਹੀਆਂ ਰਸਤੇ ਵਿਚੋਂ ਬਿਜਲੀ ਦੀਆਂ ਤਾਰਾਂ

ਰਈਆ, 26 ਮਈ (ਸ਼ਰਨਬੀਰ ਸਿੰਘ ਕੰਗ)-ਬਬਲੂ ਸਵੀਟ ਰਈਆ ਦੇ ਮਾਲਕ ਸ਼ਿਵਰਾਜ ਸਿੰਘ ਤੇ ਅਵਤਾਰ ਸਿੰਘ ਨੇ ਸਥਾਨਕ ਬਿਜਲੀ ਅਧਿਕਾਰੀਆਂ 'ਤੇ ਦੋਸ਼ ਲਾਇਆ ਹੈ ਕਿ ਸਾਡੇ ਵਲੋਂ ਕਈ ਵਾਰੀ ਕਹਿਣ ਦੇ ਬਾਵਜੂਦ ਸਾਡੇ ਰਸਤੇ ਵਿਚੋਂ ਨੀਵੀਆਂ ਹੋ ਚੁੱਕੀਆਂ ਬਿਜਲੀ ਦੀਆਂ ਤਾਰਾਂ ਨਹੀਂ ...

ਪੂਰੀ ਖ਼ਬਰ »

ਪੇਂਡੂ ਵਿਕਾਸ ਲਈ ਰਮਦਾਸ ਵਿਖੇ ਵੱਖਰੇ ਬਲਾਕ ਦੀ ਸਥਾਪਨਾ ਦੀ ਕਾਰਜਯੋਜਨਾ ਘੜੀ-ਮੰਤਰੀ ਧਾਲੀਵਾਲ

ਅਜਨਾਲਾ, 26 ਮਈ (ਐਸ. ਪ੍ਰਸ਼ੋਤਮ)- ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੇਂਡੂ ਲੋਕਾਂ ਵਲੋਂ ਪਿੰਡਾਂ ਦੇ ਮੁਕਾਬਲੇ ਸ਼ਹਿਰੀ ਬੇਹਤਰ ਜਨ ਜੀਵਨ ਸਹੂਲਤਾਂ ਦੇ ਮੱਦੇਨਜ਼ਰ ਸ਼ਹਿਰਾਂ ਵੱਲ ਕੀਤੀ ਜਾ ਰਹੀ ਨਿਰੰਤਰ ਹਿਜਰਤ ਨੂੰ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਨੇ ਛੋਟੇ ਕਿਸਾਨਾਂ ਤੋਂ ਜ਼ਮੀਨ ਨਾ ਖੋਹੇ ਜਾਣ ਲਈ ਬੀ. ਡੀ. ਪੀ. ਓ. ਤਰਸਿੱਕਾ ਨੂੰ ਦਿੱਤਾ ਮੰਗ ਪੱਤਰ

ਤਰਸਿੱਕਾ, 26 ਮਈ (ਅਤਰ ਸਿੰਘ ਤਰਸਿੱਕਾ)-ਅੱਜ ਜਮਹੂਰੀ ਕਿਸਾਨ ਸਭਾ ਬਲਾਕ ਤਰਸਿੱਕਾ ਦੇ ਪ੍ਰਮੁੱਖ ਆਗੂ ਤੇ ਵਰਕਰਾਂ ਨੇ ਛੋਟੇ ਕਿਸਾਨਾਂ ਤੋਂ ਪੰਜਾਬ ਸਰਕਾਰ ਵਲੋਂ ਖੋਹੀ ਜਾ ਰਹੀ ਜ਼ਮੀਨ ਵਿਰੁੱਧ ਬਲਾਕ ਦਫ਼ਤਰ ਤਰਸਿੱਕਾ 'ਚ ਧਰਨਾ ਦਿੱਤਾ, ਜਿਸ 'ਚ ਕਾਮਰੇਡ ਬਲਦੇਵ ਸਿੰਘ ...

ਪੂਰੀ ਖ਼ਬਰ »

ਝੁੱਗੀਆਂ 'ਚ ਰਹਿਣ ਵਾਲੇ ਗਰੀਬ ਲੋਕ ਮੱੁਢਲੀਆਂ ਲੋੜਾਂ ਤੋਂ ਸੱਖਣੇ

ਸਠਿਆਲਾ, 26 ਮਈ (ਸਫਰੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਧੀਨ ਚਲ ਰਹੇ ਸ੍ਰੀ ਗੁਰੂੁ ਤੇਗ ਬਹਾਦਰ ਕਾਲਜ ਸਠਿਆਲਾ ਦੇ ਪ੍ਰੋ: ਡਾ: (ਲੈਫ.) ਹਰਸਿਮਰਨ ਕੌਰ ਨੇ ਸਟਾਫ ਤੇ ਵਿਦਿਆਰਥੀਆਂ ਨਾਲ ਝੁੱਗੀਆਂ 'ਚ ਰਹਿੰਦੇ ਲੋਕਾਂ ਦੀਆਂ ਮੁਢੱਲੀਆਂ ਲੋੜਾਂ ਤੋਂ ਸੱਖਣੇ ਹੋਣ 'ਤੇ ...

ਪੂਰੀ ਖ਼ਬਰ »

ਸੂਬਾ ਭਗਵੰਤ ਮਾਨ ਨੂੰ ਪੰਜਾਬ ਦੇ ਦਰਿਆਈ ਪਾਣੀਆਂ ਸਮੇਤ ਲੋਕ ਹਿੱਤਾਂ ਨੂੰ ਸੁਰੱਖਿਅਤ ਰੱਖਣ ਲਈ ਕੋਈ ਸਰੋਕਾਰ ਨਹੀਂ- ਬੋਨੀ ਅਜਨਾਲਾ

ਅਜਨਾਲਾ, 26 ਮਈ (ਐਸ. ਪ੍ਰਸ਼ੋਤਮ)-ਸਾਬਕਾ ਅਕਾਲੀ ਵਿਧਾਇਕ ਤੇ ਅਕਾਲੀ ਦਲ ਦੇ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਿਹਾ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨ ਲਈ ਕੋਈ ਸਰੋਕਾਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਗਿਆਰਾਂ ਮੈਂਬਰੀ ਕਮੇਟੀ ਦਾ ਕੀਤਾ ਗਠਨ

ਅਟਾਰੀ, 26 ਮਈ (ਗੁਰਦੀਪ ਸਿੰਘ ਅਟਾਰੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬਾਉਲੀ ਸਾਹਿਬ ਦੀ ਪਿੰਡ ਰੋੜਾਂਵਾਲਾ ਵਿਖੇ ਮੀਟਿੰਗ ਹੋਈ, ਜਿਸ ਵਿਚ ਗਿਆਰਾਂ ਮੈਂਬਰੀ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਇਸ ਮੌਕੇ ਸਕੱਤਰ ਸਿੰਘ ਨੂੰ ਪ੍ਰਧਾਨ, ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਸਮੂਹਿਕ ਸਿਹਤ ਕੇਂਦਰ ਤਰਸਿੱਕਾ 'ਚ ਤੰਬਾਕੂ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

ਤਰਸਿੱਕਾ, 26 ਮਈ (ਅਤਰ ਸਿੰਘ ਤਰਸਿੱਕਾ)-ਸਮੂਹਿਕ ਸਿਹਤ ਕੇਂਦਰ ਤਰਸਿੱਕਾ 'ਚ ਲੋਕਾਂ ਨੂੰ ਤੰਬਾਕੂ, ਸਿਗਰਟ, ਸੁਲਫਾ ਤੇ ਜ਼ਰਦਾ ਵਰਤਣ ਨਾਲ ਹੋਣ ਵਾਲੇ ਸਰੀਰਕ ਨੁਕਸਾਨ ਪ੍ਰਤੀ ਜਾਣਕਾਰੀ ਦੇਣ ਲਈ ਡਾ: ਨਵੀਨ ਖੁੰਗਰ ਐਸ. ਐਮ. ਓ. ਤਰਸਿੱਕਾ ਦੀ ਅਗਵਾਈ ਹੇਠ ਤੰਬਾਕੂ ਵਿਰੋਧੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਕਰਵਾਇਆ

ਬਾਬਾ ਬਕਾਲਾ ਸਾਹਿਬ, 26 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਬੀਤੀ ਰਾਤ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ 9ਵੀਂ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 401 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਿੰਡ ਮਾਨਾਂਵਾਲਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਓਠੀਆਂ, 26 ਮਈ (ਗੁਰਵਿੰਦਰ ਸਿੰਘ ਛੀਨਾ)-ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪੰਜਾਬ ਨੂੰ ਖੁਸ਼ਹਾਲ ਸੂਬਾ ਬਣਾਉਣ ਅਤੇ ਪਿੰਡਾਂ ਨੂੰ ਨਮੂਨੇ ਦੇ ਪਿੰਡ ਬਣਾਉਣ ਲਈ ਪਿੰਡ ਵਾਸੀਆਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ | ਅੱਜ ਵਿਧਾਨ ...

ਪੂਰੀ ਖ਼ਬਰ »

ਸਰਹੱਦੀ ਖੇਤਰ 'ਚ ਨਸ਼ਾ ਸਪਲਾਈ ਕਰਨ ਵਾਲੀ ਔਰਤ ਤੇ ਇਕ ਨੌਜਵਾਨ ਨੂੰ 25 ਗਰਾਮ ਹੈਰੋਇਨ ਸਮੇਤ ਕੀਤਾ ਕਾਬੂ

ਅਜਨਾਲਾ, 26 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ.ਐੱਸ.ਪੀ. ਸਵਰਨਦੀਪ ਸਿੰਘ ਦੀਆਂ ਹਦਾਇਤਾਂ ਅਨੁਸਾਰ ਅਜਨਾਲਾ ਪੁਲਸ ਵਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਚੱਲਦਿਆਂ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਿਤ ਇਕ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਤੋਂ ਨਾਬਾਲਗ ਲੜਕਾ ਅਗਵਾ, ਮਾਮਲਾ ਦਰਜ

ਬਿਆਸ, 26 ਮਈ (ਪਰਮਜੀਤ ਸਿੰਘ ਰੱਖੜਾ)-ਬਿਆਸ ਰੇਲਵੇ ਸਟੇਸ਼ਨ ਤੋਂ ਅਣਪਛਾਤੇ ਵਿਅਕਤੀ ਵਲੋਂ ਇਕ ਨਾਬਾਲਗ ਲੜਕਾ ਅਗਵਾ ਕਰ ਲਿਆ | ਜਾਣਕਾਰੀ ਦਿੰਦਿਆਂ ਜੀ ਆਰ ਪੀ ਚੌਂਕੀ ਬਿਆਸ ਦੇ ਇੰਚਾਰਜ ਸ਼ਾਮ ਸੁੰਦਰ ਨੇ ਦੱਸਿਆ ਕਿ 21 ਮਈ ਨੂੰ ਬਿਆਸ ਰੇਲਵੇ ਸਟੇਸ਼ਨ ਤੋਂ ਕਿਸੇ ਅਣਪਛਾਤੇ ...

ਪੂਰੀ ਖ਼ਬਰ »

ਐੱਸ. ਸੀ. ਭਾਈਚਾਰੇ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਹ ਭਰੀ ਮੀਟਿੰਗ

ਲੋਪੋਕੇ, 26 ਮਈ (ਗੁਰਵਿੰਦਰ ਸਿੰਘ ਕਲਸੀ)-ਐੱਸ. ਸੀ. ਭਾਈਚਾਰੇ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਹ ਭਰੀ ਮੀਟਿੰਗ ਬਹੁੁੁਜਨ ਸਮਾਜ ਪਾਰਟੀ ਦੇ ਸੈਕਟਰ ਪ੍ਰਧਾਨ ਕਾਬਲ ਸਿੰਘ ਦੀ ਅਗਵਾਈ ਹੇਠ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਹੋਈ | ਰੋਹ ਭਰੀ ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਪੰਚਾਇਤ ਵਲੋਂ ਪੱਖਪਾਤ ਕਰਕੇ ਪਿੰਡ ਦੀਆਂ ਗਲੀਆਂ ਵਿਚ ਨਹੀਂ ਲਾਈਆਂ ਇੰਟਰਲਾਕ ਟਾਈਲਾਂ

ਓਠੀਆਂ, 26 ਮਈ (ਗੁਰਵਿੰਦਰ ਸਿੰਘ ਛੀਨਾ)-ਪਿਛਲੀ ਕਾਂਗਰਸ ਸਰਕਾਰ ਵਲੋਂ ਪਿੰਡਾਂ ਵਿਚ ਇੰਟਰਲਾਕ ਲੋਕ ਟਾਈਲਾਂ ਲਗਾ ਕੇ ਗਲੀਆਂ ਬਣਾਈਆਂ ਪਰ ਕਈ ਪਿੰਡਾਂ ਵਿਚ ਪੰਚਾਇਤਾਂ ਵਲੋਂ ਪਾਰਟੀ ਤੌਰ 'ਤੇ ਪੱਖਪਾਤ ਕੀਤਾ ਜਾਂਦਾ ਆਮ ਗੱਲ ਹੈ | ਤਹਿਸੀਲ ਅਜਨਾਲਾ ਦੇ ਪਿੰਡ ਛੀਨਾ ਕਰਮ ...

ਪੂਰੀ ਖ਼ਬਰ »

2 ਟਰਾਂਸਫਾਰਮਰਾਂ 'ਚੋਂ ਤੇਲ ਤੇ ਮੋਟਰ ਦੀਆਂ ਤਾਰਾਂ ਚੋਰੀ

ਚੋਗਾਵਾਂ, 26 ਮਈ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਮਾਦੋਕੇ ਵਿਖੇ ਬੀਤੀ ਰਾਤ ਚੋਰਾਂ ਵਲੋਂ 11 ਕੇ.ਵੀ. ਦੀਆਂ ਤਾਰਾਂ ਤੇ ਦੋ ਟਰਾਂਸਫਾਰਮਰਾਂ ਵਿਚੋਂ ਤੇਲ ਚੋਰੀ ਹੋ ਗਏ | ਇਸ ਸੰਬੰਧੀ ਕਿਸਾਨ ਮੰਗਤ ਸਿੰਘ ਪਹਿਲਵਾਨ, ਸਰਪੰਚ ਅਵਤਾਰ ਸਿੰਘ, ਜੱਸ ...

ਪੂਰੀ ਖ਼ਬਰ »

ਰੇਤ ਦੀ ਨਾਜਾਇਜ਼ ਮਾਈਨਿੰਗ ਕਰਵਾਉਣ ਵਾਲੇ ਕਿਸਾਨ ਖਿਲਾਫ ਮਾਮਲਾ ਦਰਜ

ਅਜਨਾਲਾ, 26 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਵਿਅਕਤੀਆਂ ਖਿਲਾਫ਼ ਕੀਤੀ ਸਖ਼ਤੀ ਤੋਂ ਬਾਅਦ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਖੇਤਾਂ ਵਿਚੋਂ ਰੇਤ ਦੀ ਨਾਜਾਇਜ਼ ਮਾਇਨਿੰਗ ਕਰਾਉਣ ਵਾਲੇ ਪਿੰਡ ਸਾਰੰਗਦੇਵ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਮਾਗਮ 2-3 ਜੂਨ ਨੂੰ

ਬਾਬਾ ਬਕਾਲਾ ਸਾਹਿਬ, 26 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਮਹਾਨ ਸ਼ਹੀਦੀ ਸਮਾਗਮ ਮਿਤੀ 2-3 ਜੂਨ, ਦਿਨ ਵੀਰ-ਸ਼ੁਕਰਵਾਰ ਨੂੰ ਰੋਜ਼ਾਨਾ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਗੁਰਦੁਆਰਾ ਸੰਤਸਰ ਪਿੰਡ ਮਹਿਸਮਪੁਰ ਕਲਾਂ ...

ਪੂਰੀ ਖ਼ਬਰ »

ਮੰਡੀਆਂ ਵਿਚ ਮੂੰਗੀ ਦੀ ਫ਼ਸਲ ਦੀ ਖਰੀਦ ਸਹੀ ਢੰਗ ਨਾਲ ਨਾ ਹੋਣ, ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਰਥੀ ਫੂਕ ਮੁਜ਼ਾਹਰਾ

ਮਜੀਠਾ, 26 ਮਈ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦੀ ਅਗਵਾਈ ਵਿਚ ਜ਼ੋਨ ਇਕਾਈ ਮਜੀਠਾ ਦੇ ਕਿਸਾਨ ਆਗੂਆਂ ਵਲੋਂ ਇਥੋਂ ਨਾਲ ਲਗਦੇ ਪਿੰਡ ਹਮਜਾ ਵਿਖੇ ਪੰਜਾਬ ਦੀ ਮਾਨ ਸਰਕਾਰ ਅਤੇ ਪੁਲਿਸ ...

ਪੂਰੀ ਖ਼ਬਰ »

ਸ਼ਹੀਦ ਸ: ਸ਼ਾਮ ਸਿੰਘ ਅਟਾਰੀ ਵਾਲਾ ਦੀ ਸੱਤਵੀਂ ਪੁਸ਼ਤ ਦੇ ਵਾਰਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲੇ

ਅਟਾਰੀ, 26 ਮਈ (ਗੁਰਦੀਪ ਸਿੰਘ ਅਟਾਰੀ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਦੇ ਸਿੱਖ ਜਰਨੈਲ ਸ਼ਹੀਦ ਸ: ਸ਼ਾਮ ਸਿੰਘ ਅਟਾਰੀਵਾਲਾ ਟਰੱਸਟ ਦੇ ਨੁਮਾਇੰਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਹਨ | ਸ਼ਹੀਦ ਜਰਨੈਲ ਸ: ਸ਼ਾਮ ਸਿੰਘ ਅਟਾਰੀਵਾਲਾ ਦੀ ...

ਪੂਰੀ ਖ਼ਬਰ »

ਘਰ ਵਿਚੋਂ ਦਿਨ ਦਿਹਾੜੇ ਚੋਰੀ-ਸੀ.ਸੀ.ਟੀ.ਵੀ. ਕੈਮਰੇ ਵਿਚ ਘਟਨਾ ਕੈਦ

ਬਾਬਾ ਬਕਾਲਾ ਸਾਹਿਬ, 26 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਵਿਖੇ ਬੀਤੇ ਦਿਨ ਦਿਨ ਦਿਹਾੜੇ ਇਕ ਘਰ ਵਿਚੋਂ ਨਕਦੀ ਚੋਰੀ ਹੋਣ ਅਤੇ ਘਟਨਾ ਸੀ.ਸੀ.ਟੀ.ਵੀ. ਵਿਚ ਕੈਦ ਹੋਣ ਉਪਰੰਤ ਪੁਲਿਸ ਨੇ 12 ਘੰਟਿਆਂ ਵਿਚ ਹੀ ਉਕਤ ਚੋਰੀ ਦਾ ਸੁਰਾਗ ਲਾ ਲਿਆ | ਸਥਾਨਕ ...

ਪੂਰੀ ਖ਼ਬਰ »

ਝੋਨੇ ਦੇ ਨਾਲ-ਨਾਲ ਕਿਸਾਨ ਦਾਲਾਂ ਤੇ ਮੱਕੀ ਦੀ ਵੀ ਕਾਸ਼ਤ ਕਰਨ-ਬਲਦੇਵ ਸਿੰਘ ਮਿਆਦੀਆਂ

ਅਜਨਾਲਾ, 26 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਬਲਾਕ ਚੋਗਾਵਾਂ ਦੇ ਪਿੰਡ ਜਸਰਾਉਰ ਵਿਖੇ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਵਿਭਾਗ ਵਲੋਂ ਵਿਸ਼ਾਲ ਕੈਂਪ ਲਗਾਇਆ ਗਿਆ | ਜਿਸ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਕਿਸਾਨਾਂ ਨੇ ਭਾਗ ਲਿਆ | ਕੈਂਪ ਵਿਚ ...

ਪੂਰੀ ਖ਼ਬਰ »

ਟਕਸਾਲੀ ਕਾਂਗਰਸੀ ਆਗੂ ਕੈਮੀ ਢਿੱਲੋਂ 'ਆਪ' ਵਿਚ ਸ਼ਾਮਿਲ

ਅਟਾਰੀ, 26 ਮਈ (ਗੁਰਦੀਪ ਸਿੰਘ ਅਟਾਰੀ)-ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਅਟਾਰੀ ਕਸਬੇ ਦੇ ਟਕਸਾਲੀ ਕਾਂਗਰਸੀ ਆਗੂ ਅਤੇ ਸਮਾਜ ਸੇਵਕ ਕਿਰਨਦੀਪ ਸਿੰਘ ਕੈਮੀ ਢਿੱਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ | ਇਸ ਮੌਕੇ ਕੈਮੀ ਢਿੱਲੋਂ ਦੇ ਸਮਰਥਕ ਵੀ ...

ਪੂਰੀ ਖ਼ਬਰ »

ਹਲਕੇ 'ਚ ਭਿ੍ਸ਼ਟਾਚਾਰ ਵਿਰੋਧੀ ਮੁਹਿੰਮ ਨੂੰ ਹੋਰ ਅੱਗੇ ਵਧਾਉਣ ਲਈ 'ਆਪ' ਵਲੰਟੀਅਰ ਤੇ ਆਗੂ ਕਰਨਗੇ ਨਿਗਰਾਨੀ -ਖੁਸ਼ਪਾਲ ਧਾਲੀਵਾਲ

ਅਜਨਾਲਾ, 26 ਮਈ (ਐਸ. ਪ੍ਰਸ਼ੋਤਮ)-ਇਥੇ ਕੈਬਿਨਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਖੁਸ਼ਪਾਲ ਸਿੰਘ ਧਾਲੀਵਾਲ ਦੀ ਪ੍ਰਧਾਨਗੀ 'ਚ ਆਗੂਆਂ ਤੇ ਸਰਗਰਮ ਵਲੰਟੀਅਰ ਗਰੁੱਪ ਦੀ ਹੋਈ ਮੀਟਿੰਗ 'ਚ ਹਲਕੇ ਦੇ ਵਿਧਇਕ ਤੇ ਮੰਤਰੀ ...

ਪੂਰੀ ਖ਼ਬਰ »

ਪੰਜਾਬ ਦੇ ਪਿੰਡਾਂ 'ਚ ਬੁਨਿਆਦੀ ਲੋੜਾਂ ਲਈ ਆਈ. ਟੀ. ਸਕਿੱਲ ਸੈਂਟਰ ਲਿਆਵਾਂਗੇ-ਕੈਬਨਿਟ ਮੰਤਰੀ ਧਾਲੀਵਾਲ

ਟਾਂਗਰਾ, 26 ਮਈ (ਹਰਜਿੰਦਰ ਸਿੰਘ ਕਲੇਰ)-ਪਿੰਡਾਂ ਦਾ ਵਿਕਾਸ 84 ਦੇ ਚੱਕਰ ਵਿਚ ਪਿਆ ਪੰਜ ਸਾਲਾਂ ਬਾਅਦ ਉਹੀ ਹੋਈ ਜਾਂਦਾ ਤਾਂ ਪੰਜਾਬ ਸਰਕਾਰ ਨੇ ਸੋਚਿਆ ਕਿ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਸਟੇਡੀਅਮ, ਜਿੰਮ ਲਾਈਟਾਂ, ਮੁਹੱਲਾ ਕਲੀਨਿਕ, ਸਾਫ ਪਾਣੀ ਸੂਬੇ ...

ਪੂਰੀ ਖ਼ਬਰ »

ਦਾਣਾ ਮੰਡੀ ਸੁਧਾਰ ਦੀ ਆੜ੍ਹਤੀ ਯੂਨੀਅਨ ਦੀ ਸਰਬ ਸੰਮਤੀ ਨਾਲ ਚੋਣ

ਗੱਗੋਮਾਹਲ, 26 ਮਈ (ਬਲਵਿੰਦਰ ਸਿੰਘ ਸੰਧੂ)-ਦਾਣਾ ਮੰਡੀ ਕਸਬਾ ਸੁਧਾਰ ਦੇ ਸਮੂੰਹ ਆੜਤੀਆਂ ਦੀ ਇਕੱਤਰਤਾ ਪ੍ਰਧਾਨ ਹਰਪਾਲ ਸਿੰਘ ਸੁਧਾਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਖ਼ਰੀਦ ਸੀਜ਼ਨ ਦੌਰਾਨ ਆੜਤੀਆਂ, ਕਿਸਾਨ ਤੇ ਮਜ਼ਦੂਰਾਂ ਨੂੰ ਦਰਪੇਸ਼ ਆਉਂਦੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਮਜੀਠਾ ਤਹਿਸੀਲ ਵਿਖੇ 'ਦੀ ਰੈਵੇਨਿਊ ਪਟਵਾਰ ਯੂਨੀਅਨ' ਵਲੋਂ ਵਾਧੂ ਪਟਵਾਰ ਸਰਕਲਾਂ ਦਾ ਚਾਰਜ ਅਣਮਿੱਥੇ ਸਮੇਂ ਲਈ ਛੱਡਿਆ

ਮਜੀਠਾ, 26 ਮਈ (ਮਨਿੰਦਰ ਸਿੰਘ ਸੋਖੀ)-ਮਜੀਠਾ ਤਹਿਸੀਲ ਕੰਪਲੈਕਸ ਵਿਖੇ 'ਦੀ ਰੈਵੀਨਿਊ ਪਟਵਾਰ ਯੂਨੀਅਨ' ਵਲੋਂ ਤਹਿਸੀਲ ਪ੍ਰਧਾਨ ਨਰਿੰਦਰ ਕੁਮਾਰ ਦੀ ਅਗਵਾਈ ਵਿਚ ਰੋਸ ਰੈਲੀ ਕੀਤੀ ਗਈ | ਜਿਸ ਵਿਚ ਯੂਨੀਅਨ ਦੀ ਪੰਜਾਬ ਬਾਡੀ ਦੇ ਆਦੇਸ਼ਾਂ ਅਨੁਸਾਰ ਤਹਿਸੀਲ ਮਜੀਠਾ ਦੇ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਵਲੋਂ ਗੁਰਮਤਿ ਸਿਖਲਾਈ ਕੈਂਪ ਦੀ ਸਮਾਪਤੀ 'ਤੇ ਬੱਚਿਆਂ ਨੂੰ ਕੀਤਾ ਸਨਮਾਨਿਤ

ਅਜਨਾਲਾ, 26 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਦੇ ਮਕਸਦ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਜਲ ਸਪਲਾਈ ਕਾਮਿਆਂ ਨੇ ਰੋਸ ਪ੍ਰਦਰਸ਼ਨ ਕਰ ਕੇ ਸੂਬਾ ਸਰਕਾਰ ਦਾ ਕੀਤਾ ਅਰਥੀ ਫੂਕ ਪਿੱਟ ਸਿਆਪਾ

ਅਜਨਾਲਾ, 26 ਮਈ (ਐਸ. ਪ੍ਰਸ਼ੋਤਮ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਇਥੇ ਯੂਨੀਅਨ ਦੀ ਅਜਨਾਲਾ ਬ੍ਰਾਂਚ ਵਲੋਂ ਸਥਾਨਕ ਨਵੇਂ ਬੱਸ ਅੱਡੇ ਨੇੜੇ ਰੋਸ ਮੁਜ਼ਾਹਰਾ ਕਰਕੇ ਸੂਬਾ ਭਗਵੰਤ ਮਾਨ ਸਰਕਾਰ ਦਾ ਅਰਥੀ ਫੂਕ ਪਿੱਟ ਸਿਆਪਾ ...

ਪੂਰੀ ਖ਼ਬਰ »

75 ਸਾਲ ਬੀਤ ਜਾਣ ਉਪਰੰਤ ਵੀ ਆਜ਼ਾਦੀ ਸੰਗਰਾਮੀਆਂ ਦੇ ਸੁਪਨਿਆਂ ਦਾ ਪਿੰਡ ਨਹੀਂ ਬਣ ਸਕਿਆ ਹਾਲੇ ਵੀ ਚੇਤਨਪੁਰਾ

ਚੇਤਨਪੁਰਾ, 26 ਮਈ (ਮਹਾਂਬੀਰ ਸਿੰਘ ਗਿੱਲ)-ਆਜ਼ਾਦੀ ਸੰਗਰਾਮ ਦੇ ਰਾਹੀਆਂ ਦੇ ਪਿੰਡ ਅਤੇ ਅੱਧੀ ਦਰਜਨ ਹੋਰ ਪਿੰਡਾਂ ਨੂੰ ਜੋੜਦਾ ਪਿੰਡ ਚੇਤਨਪੁਰਾ ਦਾ ਅੱਡਾ ਆਜ਼ਾਦੀ ਦੇ 75 ਸਾਲ ਗੁਜ਼ਰ ਜਾਣ ਉਪਰੰਤ ਵੀ ਸਹੂਲਤਾਂ ਤੋਂ ਪੂਰੀ ਤਰ੍ਹਾਂ ਸੱਖਣਾ ਹੈ | ਇਸ ਬੱਸ ਅੱਡੇ 'ਤੇ ਨਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX