ਮੰਡੀ ਬਰੀਵਾਲਾ, 26 ਮਈ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਟੋਲ ਪਲਾਜ਼ਾ ਵੜਿੰਗ ਤੇ ਅਣਮਿਥੇ ਸਮੇਂ ਦਾ ਧਰਨਾ ਲਗਾ ਦਿੱਤਾ ਗਿਆ | ਧਰਨਾਕਾਰੀਆਂ ਨੇ ਪ੍ਰਸ਼ਾਸਨ ਤੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਤੇ ਜੰਮ ਕੇ ਨਾਅਰੇਬਾਜ਼ੀ ਕੀਤੀ | ਕਿਸਾਨ ਆਗੂਆਂ ਨੇ ਕਿਹਾ ਕਿ ਵੱਡੀਆਂ ਨਹਿਰਾਂ ਉਪਰ ਪੁਲ ਨਹੀਂ ਬਣਾਇਆ ਗਿਆ | ਉਨ੍ਹਾਂ ਕਿਹਾ ਕਿ ਸੜਕ ਦੇ ਨਾਲ-ਨਾਲ ਪਾਣੀ ਦੀ ਨਿਕਾਸੀ ਲਈ ਜੋ ਖਾਲੇ ਬਣਾਏ ਗਏ ਹਨ, ਉਹ ਉੱਚੇ ਹਨ ਤੇ ਪਾਣੀ ਦੀ ਨਿਕਾਸੀ ਨਹੀਂ ਹੋ ਰਹੀ ਹੈ | ਟੋਲ ਪਲਾਜ਼ਾ 'ਤੇ ਕੰਮ ਕਰਨ ਕਰਨ ਵਾਲੇ ਮੁਲਾਜ਼ਮਾਂ ਨੂੰ ਬਿਨਾਂ ਵਜ੍ਹਾ ਕੱਢਿਆ ਗਿਆ | ਇਸ ਸਮੇਂ ਭਾਕਿਯੂ (ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾ ਗੁੱਜਰ, ਬਲਾਕ ਪ੍ਰਧਾਨ ਜਸਵੀਰ ਸਿੰਘ, ਗੁਰਪ੍ਰੀਤ ਸਿੰਘ, ਇਕਬਾਲ ਸਿੰਘ ਚੜ੍ਹੇਵਣ, ਜਸਵੀਰ ਸਿੰਘ ਆਦਿ ਨੇ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਟੋਲ ਪਲਾਜ਼ਾ ਚਲਾਉਣ ਸਮੇਂ ਲਾਪ੍ਰਵਾਹੀ ਵਰਤਣ ਵਾਲੇ ਕਰਮਚਾਰੀਆਂ, ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ | ਟੋਲ ਪਲਾਜ਼ਾ 'ਤੇ ਧਰਨਾ ਲੱਗਣ ਦੀ ਸੂਚਨਾ ਮਿਲਣ 'ਤੇ ਨਾਇਬ ਤਹਿਸੀਲਦਾਰ ਸ੍ਰੀ ਮੁਕਤਸਰ ਸਾਹਿਬ ਅਨਿਲ ਕੁਮਾਰ, ਥਾਣਾ ਬਰੀਵਾਲਾ ਦੇ ਮੁਖੀ ਹਰਵਿੰਦਰ ਸਿੰਘ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ, ਪਰ ਉਹ ਧਰਨਾਕਾਰੀਆਂ ਦੀਆਂ ਸਮੱਸਿਆਵਾਂ ਸੁਲਝਾਉਣ ਵਿਚ ਸਫ਼ਲ ਨਾ ਹੋਏ | ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਅਣਮਿਥੇ ਲਈ ਧਰਨਾ ਜਾਰੀ ਰਹੇਗਾ | ਇਸ ਸਮੇਂ ਜਦੋਂ ਟੋਲ ਪਲਾਜ਼ਾ ਦੇ ਮੈਨੇਜਰ ਸਾਰਥਿਕ ਮੰਜਾਰ ਨਾਲ ਸੰਪਰਕ ਕੀਤਾ ਤੇ ਟੋਲ ਪਲਾਜ਼ਾ 'ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਕੱਢਣ ਸਬੰਧੀ ਕਿਹਾ ਕਿ ਮੈਂ ਕੁਝ ਨਹੀਂ ਕਹਿ ਸਕਦਾ, ਨਹਿਰਾਂ ਦੇ ਪੁਲ ਸਬੰਧੀ ਉਨ੍ਹਾਂ ਕਿਹਾ ਕਿ ਨਹਿਰ 'ਤੇ ਬਣਿਆ ਹੋਇਆ ਪੁਲ ਸਹੀ ਹੈ | ਮੀਡੀਆ ਕਰਮੀਆਂ ਨੇ ਜਦੋਂ ਨਹਿਰਾਂ ਦੇ ਪੁਲ ਤੇ ਵਾਪਰਨ ਬਾਰੇ ਹਾਦਸੇ ਸਬੰਧੀ ਜਿੰਮੇਵਾਰੀ ਲੈਣ ਲਈ ਕਿਹਾ ਕਿ ਉਨ੍ਹਾਂ ਨੇ ਠੋਸ ਜਵਾਬ ਨਾ ਦਿੱਤਾ | ਟੋਲ ਪਲਾਜ਼ਾ ਵੜਿੰਗ ਦੇ ਦਫ਼ਤਰ ਵਿਚ ਬੈਠੇ ਪੀ.ਡਬਲਯੂ.ਡੀ, ਬੀ.ਐਂਡ.ਆਰ. ਦੇ ਅੱੈਸ.ਡੀ.ਓ. ਹਰਪ੍ਰੀਤ ਸਾਗਰ ਅਤੇ ਜੇ.ਈ. ਸੌਰਵ ਅਗਰਵਾਲ ਨੇ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਨੀ ਉਚਿਤ ਨਾ ਸਮਝੀ | ਉਨ੍ਹਾਂ ਕਿਹਾ ਕਿ ਸਪੋਕਸਪਰਸਨ ਹੀ ਗੱਲ ਕਰ ਸਕੇਗਾ | ਇਸ ਸਮੇਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂ, ਯੂਨੀਅਨ ਦੇ ਮੈਂਬਰ ਤੇ ਲੋਕ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਫ਼ਰੀਦਕੋਟ, 26 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਵਾਤਾਵਰਨ ਚੇਤਨਾ ਲਹਿਰ ਦੇ ਇਕ 15 ਮੈਂਬਰੀ ਵਫ਼ਦ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਤੋਂ ਵਾਤਾਵਰਨ ਨਾਲ ਸਬੰਧਿਤ ਮੁੱਦਿਆਂ 'ਤੇ ਚਰਚਾ ਕਰਨ ਲਈ ਵਿਧਾਨ ਸਭਾ ਦਾ ...
ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਉਸਾਰੀ ਕਿਰਤੀਆਂ ਨੂੰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਅਧੀਨ ਲਾਭਪਾਤਰੀਆਂ ...
ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ:) ਦੀ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕਾਮਿਆਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ...
ਫ਼ਰੀਦਕੋਟ, 26 ਮਈ (ਜਸਵੰਤ ਸਿੰਘ ਪੁਰਬਾ)-ਕੇਂਦਰ ਸਰਕਾਰ ਵਲੋਂ ਦੇਸ਼ ਦੇ ਵਸਨੀਕਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ/ਯੋਜਨਾਵਾਂ ਤੇ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਪ੍ਰੋਗਰਾਮ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ 31 ਮਈ 2022 ਨੂੰ ਸਵੇਰੇ 10.15 ਤੋਂ ...
ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿਹਤ ਵਿਭਾਗ ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੀ ਯੋਗ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਚ ਡੇਂਗੂ-ਮਲੇਰੀਆਂ ਦੀ ਰੋਕਥਾਮ ਲਈ ਲਗਾਤਾਰ ਗਤੀਵਿਧੀਆਂ ...
ਗਿੱਦੜਬਾਹਾ, 26 ਮਈ (ਪਰਮਜੀਤ ਸਿੰਘ ਥੇੜ੍ਹੀ)-ਜਲ ਸਪਲਾਈ ਐਂਡ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਗਿੱਦੜਬਾਹਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਅਰਥੀ ਫ਼ੂਕ ...
ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸ੍ਰੀ ਰਘੂਨਾਥ ਮੰਦਰ ਵਿਖੇ ਸ਼ਨੀ ਦੇਵ ਮਹਾਰਾਜ ਜੀ ਦੀ ਜੈਅੰਤੀ ਦੇ ਸਬੰਧ 'ਚ ਸ਼ਨੀਦੇਵ ਨੂੰ 108 ਘੰਟੇ ਨਿਰੰਤਰ ਤੇਲ ਇਸ਼ਨਾਨ ਧਾਰਾ ਦੀ ਸ਼ੁਰੂਆਤ ਹੋ ਗਈ ਹੈ | ਇਸ ਮੌਕੇ ਖੁਰਾਣਾ ਪਰਿਵਾਰ ...
ਮੰਡੀ ਬਰੀਵਾਲਾ, 26 ਮਈ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਜਿ: ਕਾਦੀਆਂ ਦੇ ਜਨਰਲ ਸਕੱਤਰ ਦਲਜੀਤ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਦਈ ਮਾਈਨਰ ਵਿਚੋਂ ਪਾਣੀ ਥ੍ਰੀ ਮਾਈਨਰ ਵਿਚ ਨਹੀਂ ਆ ਰਿਹਾ, ਜਿਸ ਕਾਰਨ ਪਿੰਡ ਰੰਧਾਵਾ, ਜੰਡੋਕੇ, ਵੰਗਲ, ...
ਫ਼ਰੀਦਕੋਟ, 26 ਮਈ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਸੁੰਦਰ ਨਗਰ 'ਚ ਬੰਦ ਪਏ ਇਕ ਘਰ 'ਚ ਵੜ ਕੇ ਚੋਰੀ ਕਰਨ ਦੋ ਦੋਸ਼ਾਂ 'ਚ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਵਿਅਕਤੀਆਂ ਪਾਸੋਂ ਚੋਰੀ ਕੀਤਾ ਗਿਆ ਸਾਮਾਨ ...
ਕੋਟਕਪੂਰਾ, 26 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਡਾ. ਰੂਹੀ ਦੁੱਗ ਆਈ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਸਬ ਡਵੀਜਨ ਪੱਧਰੀ ਸੁਵਿਧਾ ਕੈਂਪ ਐੱਸ.ਡੀ.ਐੱਮ. ਕੋਟਕਪੂਰਾ ਵੀਰਪਾਲ ਕੌਰ ...
ਸ੍ਰੀ ਮੁਕਤਸਰ ਸਾਹਿਬ, 26 ਮਈ (ਹਰਮਹਿੰਦਰ ਪਾਲ)-ਪਿੰਡ ਭੁੱਟੀਵਾਲਾ 'ਚ ਮਜ਼ਦੂਰਾਂ ਲਈ ਰਾਖਵੀਂ ਪੰਚਾਇਤੀ ਜ਼ਮੀਨ ਦੀ ਬੋਲੀ ਤੀਜੀ ਵਾਰ 3 ਏਕੜ 2 ਕਨਾਲ ਦੀ 1 ਲੱਖ ਤੱਕ ਜਾਣ ਬਾਅਦ ਵੀ ਠੇਕੇ 'ਤੇ ਦੇਣ ਤੋਂ ਪ੍ਰਸ਼ਾਸਨ ਭੱਜ ਗਿਆ | ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਪੰਜਾਬ ...
ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)-ਜੋਤੀ ਫਾਊਾਡੇਸ਼ਨ ਵਲੋਂ ਸਰਕਾਰੀ ਹਾਈ ਸਕੂਲ ਖੁੰਡੇ ਹਲਾਲ ਦੇ ਵਿਦਿਆਰਥੀਆਂ ਨੂੰ ਕੱਪੜੇ ਵੰਡੇ ਗਏ | ਫਾਊਾਡੇਸ਼ਨ ਦੇ ਚੇਅਰਮੈਨ ਐਡਵੋਕੇਟ ਅਜੀਤ ਸਿੰਘ ਬਰਾੜ, ਪ੍ਰਭਕਿਰਨ ਬਰਾੜ, ਬੈਰਿਸਟਰ ਸੁਨੀਤ ਸੰਧੂ, ਰਵੀ ...
ਜੈਤੋ, 26 ਮਈ (ਗੁਰਚਰਨ ਸਿੰਘ ਗਾਬੜੀਆ)-ਸੀਵਰੇਜ ਬੋਰਡ ਦੀ ਵੱਡੀ ਲਾਹਪ੍ਰਵਾਈ ਦੇ ਕਾਰਨ ਸਥਾਨਕ ਇਤਿਹਾਸਕ ਗੁਰਦੁਆਰਾ ਟਿੱਬੀ ਸਾਹਿਬ ਦੇ ਪਿਛਲੇ ਪਾਸਿਉਂ ਲੰਘਦੀ ਸੜਕ ਦੀ ਦੁਰਦਸ਼ਾ ਕਾਫ਼ੀ ਸਮੇਂ ਤੋਂ ਵਿਗੜੀ ਹੋਈ ਹੈ | ਉਕਤ ਸੜਕ 'ਤੇ ਰਹਿੰਦੇ ਲੋਕਾਂ ਨੂੰ ਤਾਂ ...
ਕੋਟਕਪੂਰਾ, 26 ਮਈ (ਮੇਘਰਾਜ)-ਕੋਟਕਪੂਰਾ ਸਥਿਤ ਬ੍ਰਹਮਾ ਕੁਮਾਰੀ ਈਸ਼ਵਰੀਆ ਵਿਸ਼ਵ ਵਿਦਾਲਿਆ ਤਪੱਸਿਆ ਧਾਮ ਦੇ ਸੈਂਟਰ ਇੰਚਾਰਜ ਬ੍ਰਹਮਾ ਕੁਮਾਰੀ ਸੰਗੀਤਾ ਦੀਦੀ ਨੇ ਐੱਮ.ਡੀ.ਐੱਮ. ਵੀਰਪਾਲ ਕੌਰ ਨੂੰ ਕੋਟਕਪੂਰਾ ਵਿਖੇ ਉਪ ਮੰਡਲ ਮੈਜਿਸਟੇ੍ਰਟ ਦਾ ਅਹੁਦਾ ਸੰਭਾਲਣ 'ਤੇ ...
ਫ਼ਰੀਦਕੋਟ, 26 ਮਈ (ਜਸਵੰਤ ਸਿੰਘ ਪੁਰਬਾ)-ਭਾਸ਼ਾ ਵਿਭਾਗ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਵਲੋਂ ਸਥਾਨਕ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਕਹਾਣੀ ਦਰਬਾਰ ਕਰਵਾਇਆ ਗਿਆ | ਇਸ ਕਹਾਣੀ ਦਰਬਾਰ ਦੀ ਪ੍ਰਧਾਨਗੀ ਪੰਜਾਬੀ ਦੇ ਪ੍ਰਸਿੱਧ ਆਲੋਚਕ ਅਤੇ ਚਿੰਤਕ ਪ੍ਰੋ. ...
ਫ਼ਰੀਦਕੋਟ, 26 ਮਈ (ਸਤੀਸ਼ ਬਾਗ਼ੀ)-ਸਥਾਨਕ ਆਫ਼ਿਸਰ ਕਲੱਬ ਵਿਖੇ ਰੋਟਰੀ ਕਲੱਬ ਦੇ ਪ੍ਰਧਾਨ ਸੰਜੀਵ ਕੁਮਾਰ ਗਰਗ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ ਦੌਰਾਨ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਸਹਿਯੋਗ ਦੇ ਨਾਲ 28 ਮਈ ਨੂੰ ਸਵੇਰੇ 9 ਤੋਂ 2 ਵਜੇ ...
ਫ਼ਰੀਦਕੋਟ, 26 ਮਈ (ਜਸਵੰਤ ਸਿੰਘ ਪੁਰਬਾ)-ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਵਿਚ ਪੰਜਾਬ ਪੁਲਿਸ ਦੀ ਤੇ ਫ਼ੌਜ ਦੀ ਆ ਰਹੀ ਭਰਤੀ ਲਈ ਯੁਵਕਾਂ ਨੂੰ ਲਿਖਤੀ ਪੇਪਰ ਅਤੇ ਫ਼ਿਜ਼ੀਕਲ ਟੈੱਸਟ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ | ਹਕੂਮਤ ਸਿੰਘ ਵਾਲਾ ਕੈਂਪ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX