ਤਾਜਾ ਖ਼ਬਰਾਂ


ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਇਨਾਮੀ ਅਪਰਾਧੀ ਸ਼ੇਖ਼ ਸਿਕੰਦਰ ਗ੍ਰਿਫ਼ਤਾਰ
. . .  11 minutes ago
ਨਵੀਂ ਦਿੱਲੀ, 13 ਅਗਸਤ - ਉੱਤਰ-ਪੱਛਮੀ ਜ਼ਿਲ੍ਹੇ ਦੇ ਸਪੈਸ਼ਲ ਸਟਾਫ਼ ਨੇ ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਸ਼ੇਖ਼ ਸਿਕੰਦਰ ਨਾਂਅ ਦੇ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਸ਼ੇਖ਼ ਸਿਕੰਦਰ 'ਤੇ 25000 ਰੁਪਏ ਇਨਾਮ ਰੱਖਿਆ ਹੋਇਆ...
ਹਿਮਾਚਲ ਪ੍ਰਦੇਸ਼ : ਸਵਾਂ ਨਦੀ 'ਚ ਡੁੱਬੇ 2 ਨੌਜਵਾਨ, ਇਕ ਦੀ ਲਾਸ਼ ਬਰਾਮਦ
. . .  17 minutes ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਪੈਂਦੇ ਹਰੋਲੀ 'ਚ ਲੋਅਰ ਬਥੇਡਾ ਇਲਾਕੇ ਦੇ ਕੋਲ ਸਵਾਂ ਨਦੀ 'ਚ 15-16 ਸਾਲ ਦੇ 2 ਨੌਜਵਾਨ ਡੁੱਬ ਗਏ।ਡੁੱਬੇ ਨੌਜਵਾਨਾਂ 'ਚੋਂ ਇਕ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਜਦਕਿ ਦੂਜੇ ਦੀ ਭਾਲ ਜਾਰੀ...
ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ
. . .  7 minutes ago
ਚੰਡੀਗੜ੍ਹ, 13 ਅਗਸਤ - ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਿਦਾਇਤਾਂ ਅਨੁਸਾਰ ਸਰਕਾਰੀ, ਗੈਰ ਸਰਕਾਰੀ ਦਫ਼ਤਰਾਂ, ਵਿੱਦਿਅਕ ਅਦਾਰਿਆਂ ਤੇ ਹੋਰ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਯਕੀਨੀ ਬਣਾਇਆ ਜਾਵੇ। ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ, ਜਨਤਕ ਥਾਵਾਂ...
ਬਾਸਮਤੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ
. . .  58 minutes ago
ਚੰਡੀਗੜ੍ਹ, 13 ਅਗਸਤ - ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਸਮਤੀ ਦੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਅਨੁਸਾਰ ਕਈ ਉੱਲੀ ਨਾਸ਼ਕਾਂ...
‍ਦੇਤਵਾਲ ਬੈਂਕ ਡਕੈਤੀ ਦੇ ਮਾਮਲੇ 'ਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਲਾਂਪੁਰ ਦਾਖਾ ਦੇ ਇਲਾਕੇ ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਸਾਢੇ ਸੱਤ ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਿਸ...
ਅਫ਼ਗ਼ਾਨਿਸਤਾਨ ਵਿਚ ਹੁਣ ਰਹਿ ਗਏ ਹਨ ਸਿਰਫ਼ 100 ਹਿੰਦੂ ਸਿੱਖ - ਅਫ਼ਗ਼ਾਨ ਸਿੱਖ ਆਗੂ
. . .  about 1 hour ago
ਨਵੀਂ ਦਿੱਲੀ, 13 ਅਗਸਤ - ਕਾਬੁਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਫ਼ਗ਼ਾਨ ਸਿੱਖ ਆਗੂ ਗੁਰਨਾਮ ਸਿੰਘ ਰਾਜਵੰਸ਼ੀ ਨੇ ਕਿਹਾ ਕਿ ਮੈਂ ਆਪਣੇ 6 ਪਰਿਵਾਰਿਕ ਮੈਂਬਰਾਂ ਨਾਲ ਅਫ਼ਗ਼ਾਨਿਸਤਾਨ ਤੋਂ ਆਇਆ ਹਾਂ। ਧਮਾਕੇ ਵਿਚ ਸਾਡਾ ਗੁਰਦੁਆਰਾ ਤਬਾਹ ਹੋ ਗਿਆ। ਅਫ਼ਗ਼ਾਨਿਸਤਾਨ ਵਿਚ ਹੁਣ ਸਿਰਫ਼ 100 ਹਿੰਦੂ ਸਿੱਖ ਰਹਿ...
ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  1 minute ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  about 3 hours ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  1 minute ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  about 4 hours ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 4 hours ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  1 minute ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  about 5 hours ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  about 5 hours ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 13 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਵਫ਼ਦ ਨਾਲ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ...
ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  about 6 hours ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  about 6 hours ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਕਾਰ ਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇਕ ਸਾਲ ਦੇ ਬੱਚੇ ਸਣੇ 3 ਜਣਿਆਂ ਦੀ ਹੋਈ ਮੌਤ
. . .  about 5 hours ago
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਲੰਘੀ ਦੇਰ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ...
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਰੋਸ ਮਾਰਚ ਆਰੰਭ
. . .  about 7 hours ago
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਬੇ ਭਰ 'ਚ ਕੀਤੇ ਜਾ ਰਹੇ ਰੋਸ ਮਾਰਚ...
ਬੀਤੀ ਰਾਤ ਚੋਰਾਂ ਨੇ ਅਨਾਜ ਮੰਡੀ ਲੌਂਗੋਵਾਲ 'ਚੋਂ 6 ਮੋਟਰਾਂ ਕੀਤੀਆਂ ਚੋਰੀ
. . .  about 7 hours ago
ਲੌਂਗੋਵਾਲ, 13 ਅਗਸਤ (ਸ.ਸ.ਖੰਨਾ,ਵਿਨੋਦ)-ਬੀਤੀ ਰਾਤ ਅਨਾਜ ਮੰਡੀ ਲੌਂਗੋਵਾਲ 'ਚੋਂ ਇਕ ਆੜ੍ਹਤੀਏ ਦੀ ਦੁਕਾਨ ਅੰਦਰੋਂ ਚੋਰਾਂ ਨੇ ਪਾੜ ਲਾ ਕੇ ਮੋਟਰਾਂ ਚੋਰੀ ਕਰ ਲਈਆਂ ਹਨ। ਇਸ ਦੀ ਜਾਣਕਾਰੀ ਆੜ੍ਹਤੀ ਮੰਗਤ ਰਾਏ ਮੰਗੂ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਚੋਰਾਂ ਵਲੋਂ...
ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਮੌਕੇ 'ਤੇ ਮੌਤ
. . .  about 7 hours ago
ਸ੍ਰੀ ਚਮਕੌਰ ਸਾਹਿਬ , 13 ਅਗਸਤ (ਜਗਮੋਹਨ ਸਿੰਘ ਨਾਰੰਗ)- ਅੱਜ ਤੜਕੇ ਪੌਣੇ ਚਾਰ ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਡਿਊਟੀ ਦੇਣ ਆ ਰਹੇ ਮੁਲਾਜ਼ਮ ਗੁਰਮੁਖ ਸਿੰਘ ਪਿੰਡ ਪਿੱਪਲ ਮਾਜਰਾ ਦੀ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ ਹੋ ਗਈ...
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ 'ਚ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਵਲੋਂ ਅੰਮ੍ਰਿਤਸਰ ਵਿਖੇ ਕੱਢਿਆ ਰੋਸ ਮਾਰਚ
. . .  about 7 hours ago
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਰੋਸ ਮਾਰਚ ਕਰਨ ਦੇ ਐਲਾਨ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ...
ਫਰੀਦਕੋਟ ਦੀ ਕੇਂਦਰੀ ਜੇਲ੍ਹ ਫ਼ਿਰ ਵਿਵਾਦਾਂ 'ਚ, ਮਿਲੇ 32 ਮੋਬਾਈਲ ਫ਼ੋਨ
. . .  about 6 hours ago
ਫਰੀਦਕੋਟ, 13 ਅਗਸਤ (ਜਸਵੰਤ ਪੁਰਬਾ)-ਕੇਂਦਰੀ ਮਾਡਰਨ ਜੇਲ੍ਹ 'ਚ ਵੱਡੀ ਮਾਤਰਾ 'ਚ ਮੋਬਾਈਲ ਫੋਨ ਬਰਾਮਦ ਕੀਤੇ ਹਨ। ਜੇਲ੍ਹ ਪ੍ਰਬੰਧਨ ਨੇ ਜੇਲ੍ਹ ਦੇ ਵੱਖ-ਵੱਖ ਵਾਰਡਾਂ ਦੀ ਕੀਤੀ ਚੈਕਿੰਗ ਦੌਰਾਨ 32 ਮੋਬਾਈਲ ਫ਼ੋਨ, 3 ਚਾਰਜਰ, 1 ਸਮਾਰਟ ਘੜੀ ਬਰਾਮਦ ਕੀਤੀ...
ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਆਏ ਸਾਹਮਣੇ
. . .  about 8 hours ago
ਨਵੀਂ ਦਿੱਲੀ, 13 ਅਗਸਤ-ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20,018 ਰਿਕਵਰੀ ਹੋਈ ਹੈ।
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਜੇਠ ਸੰਮਤ 554
ਵਿਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। ਜੇਮਸ ਅਰਲ ਕਾਰਟ

ਪੰਜਾਬ / ਜਨਰਲ

ਬੈਂਕ ਪੰਜਾਬ ਦੇ ਪਿੰਡਾਂ 'ਚ ਕਰਜ਼ਾ ਸਹੂਲਤਾਂ ਵਧਾਉਣ ਲਈ ਅੱਗੇ ਆਉਣ- ਕੇਂਦਰੀ ਰਾਜ ਮੰਤਰੀ

ਅੰਮਿ੍ਤਸਰ, 26 ਮਈ (ਰਾਜੇਸ਼ ਕੁਮਾਰ ਸ਼ਰਮਾ)- ਕੇਂਦਰੀ ਰਾਜ ਮੰਤਰੀ (ਵਿੱਤ) ਡਾ. ਭਗਵਤ ਕਰਾਦ ਨੇ ਪੰਜਾਬ ਦੇ ਬੈਂਕਾਂ ਦੀ ਕਾਰਗੁਜ਼ਾਰੀ ਦੀ ਸਰਾਹਨਾ ਕਰਦੇ ਕਿਹਾ ਕਿ ਇਹ ਦੇਸ਼ ਦੇ ਕਈ ਰਾਜਾਂ ਤੋਂ ਬਿਹਤਰ ਹੈ, ਪਰ ਇਸ 'ਚ ਅਜੇ ਕਈ ਖੇਤਰ ਸੁਧਾਰ ਦੀ ਮੰਗ ਕਰਦੇ ਹਨ | ਉਨ੍ਹਾਂ ਕਿਹਾ ਕਿ ਬੈਂਕਾਂ ਕੋਲ ਪੈਸੇ ਦੀ ਕੋਈ ਕਮੀ ਨਹੀਂ ਹੈ, ਇਸ ਲਈ ਬੈਂਕਾਂ ਨੂੰ ਪੰਜਾਬ ਦੇ ਦਿਹਾਤੀ ਖੇਤਰ 'ਚ ਕਰਜ਼ਾ ਸਹੂਲਤਾਂ 'ਚ ਵਾਧਾ ਕਰਨਾ ਚਾਹੀਦਾ ਹੈ | ਉਹ ਅੱਜ ਇੱਥੇ ਪੰਜਾਬ ਰਾਜ ਦੇ ਸਮੁੱਚੇ ਬੈਂਕਾਂ ਦੀ 160ਵੀਂ ਮੀਟਿੰਗ ਨੂੰ ਸੰਬੋਧਨ ਕਰਨ ਪਹੁੰਚੇ ਸਨ | ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਬੈਂਕ ਪ੍ਰਧਾਨ ਮੰਤਰੀ ਜਨ-ਧਨ ਖਾਤੇ, ਕਿਸਾਨ ਕਰੈਡਿਟ ਕਾਰਡ ਅਤੇ ਰੁਪਏ ਕਾਰਡ 'ਚ ਹੋਰ ਵਾਧਾ ਕਰਨ, ਜਿਸ ਨਾਲ ਲੋਕ ਵਿੱਤੀ ਤੌਰ 'ਤੇ ਮਜ਼ਬੂਤ ਹੋਣਗੇ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਸਾਡਾ ਕਿਸਾਨ ਦੇਸ਼ ਦੀ ਅੰਨ ਲੋੜਾਂ ਦੀ ਪੂਰਤੀ ਕਰਦਾ ਹੈ, ਪਰ ਇਸ ਵੇਲੇ ਖੇਤੀ ਮੁਨਾਫੇ ਦਾ ਧੰਦਾ ਨਹੀਂ ਰਹੀ, ਜਿਸ ਲਈ ਕੰਮ ਕਰਨ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਕਿਸਾਨ ਗਰੁੱਪਾਂ ਨੂੰ ਕਰਜ਼ਾ ਦੇ ਕੇ ਬੈਂਕ ਇਸ 'ਚ ਯੋਗਦਾਨ ਪਾ ਸਕਦੇ ਹਨ | ਵਧੀਕ ਮੁੱਖ ਸਕੱਤਰ ਵਿੱਤ ਕੇ. ਪੀ. ਸਿਨਹਾ ਨੇ ਪੰਜਾਬ ਦੇ ਖੇਤੀ ਉਤਪਾਦ ਨੂੰ ਭੰਡਾਰ ਕਰਨ ਵਾਸਤੇ ਕੇਂਦਰ ਤੋਂ ਸਹਿਯੋਗ ਦੀ ਮੰਗ ਕੀਤੀ | ਮੀਟਿੰਗ 'ਚ ਚੇਅਰਮੈਨ ਬੈਂਕਰ ਕਮੇਟੀ ਸਵਰੂਪ ਕੁਮਾਰ ਸਾਹਾ, ਰਿਜ਼ਰਵ ਬੈਂਕ ਦੇ ਖੇਤਰੀ ਡਾਇਰੈਕਟਰ ਐਮ ਕੇ ਮੱਲ, ਯੂ. ਆਈ. ਡੀ. ਆਈ. ਦੇ ਡਿਪਟੀ ਡਾਇਰੈਕਟਰ ਮੈਡਮ ਭਾਵਨਾ ਗਰਗ, ਸੈਕਟਰੀ ਵਿਤ ਗਰਿਮਾ ਸਿੰਘ, ਜਨਰਲ ਮੈਨੇਜਰ ਨਾਬਾਰਡ ਰਘੂਨਾਥ ਬੀ, ਸਮੰਥਾ ਮੋਹੰਤੀ ਕਨਵੀਨਰ ਬੈਂਕਰ ਕਮੇਟੀ, ਐਮ. ਡੀ. ਸਹਿਕਾਰੀ ਬੈਂਕ ਭਾਸਕਰ ਕਟਾਰੀਆ, ਲੀਡ ਬੈਂਕ ਮੈਨੇਜਰ ਪ੍ਰੀਤਮ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ |

ਨਸ਼ਾ ਤਸਕਰ ਜਗਦੀਸ਼ ਭੋਲਾ ਕੋਲੋਂ ਜੇਲ੍ਹ 'ਚੋਂ ਸਮਾਰਟ ਫ਼ੋਨ ਬਰਾਮਦ

ਪਟਿਆਲਾ, 26 ਮਈ (ਗੁਰਵਿੰਦਰ ਸਿੰਘ ਔਲਖ)-ਪਿਛਲੇ ਸਮੇਂ ਤੋਂ ਨਸ਼ਾ ਤਸਕਰੀ ਦੇ ਮਾਮਲੇ 'ਚ ਕੇਂਦਰੀ ਜੇਲ੍ਹ ਪਟਿਆਲਾ 'ਚ ਬੰਦ ਜਗਦੀਸ਼ ਭੋਲਾ ਕੋਲੋਂ ਅੱਜ ਵਿਸ਼ੇਸ਼ ਪੜਤਾਲ ਦੌਰਾਨ ਸਮਾਰਟ ਮੋਬਾ ਈਲ ਫੋਨ ਬਰਾਮਦ ਹੋਇਆ ਹੈ | ਇਸ ਦੀ ਪੁਸ਼ਟੀ ਕਰਦਿਆਂ ਕੇਦਰੀ ਜੇਲ੍ਹ ਦੇ ...

ਪੂਰੀ ਖ਼ਬਰ »

ਡਾ. ਵਿਜੇ ਸਿੰਗਲਾ ਦੀਆਂ ਵਧ ਸਕਦੀਆਂ ਹਨ ਮੁਸ਼ਕਿਲਾਂ, ਈ.ਡੀ. ਵਲੋਂ ਵੀ ਜਾਂਚ ਦੀ ਚਰਚਾ

ਮਾਨਸਾ, 26 ਮਈ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਹਲਕੇ ਤੋਂ 'ਆਪ' ਦੇ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਦੀਆਂ ਮੁਸੀਬਤਾਂ ਹੋਰ ਵਧ ਸਕਦੀਆਂ ਹਨ ਕਿਉਂਕਿ ਪੰਜਾਬ ਪੁਲਿਸ ਦੇ ਭਿ੍ਸ਼ਟਾਚਾਰ ਵਿਰੋਧੀ ਵਿੰਗ ਤੋਂ ਇਲਾਵਾ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਫ਼ਰੀਦਕੋਟ ਦਾ ਸੁਪਰਡੈਂਟ ਮੁਅੱਤਲ

ਫ਼ਰੀਦਕੋਟ, 26 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਨੇ ਅੱਜ ਆਪਣੇ ਇਕ ਹੁਕਮ ਰਾਹੀਂ ਕੇਂਦਰੀ ਜੇਲ੍ਹ ਫ਼ਰੀਦਕੋਟ ਵਿਖੇ ਤਾਇਨਾਤ ਜੇਲ੍ਹ ਸੁਪਰਡੈਂਟ ਜੋਗਿੰਦਰ ਪਾਲ ਨੂੰ ਅਣਗਹਿਲੀ ਵਰਤਣ ਦੇ ਦੋਸ਼ 'ਚ ਮੁਅੱਤਲ ਕਰ ਦਿੱਤਾ ਹੈ | ਇਸ ਸਬੰਧੀ ਵਿਜੈ ਕੁਮਾਰ ਜੰਜੂਆ ...

ਪੂਰੀ ਖ਼ਬਰ »

ਸੰਗਰੂਰ ਚੋਣ ਲਈ ਸਿਆਸੀ ਦਲਾਂ ਨੇ ਵਿੱਢੀ ਸਰਗਰਮੀ

ਅਮਨਦੀਪ ਸਿੰਘ ਬਿੱਟਾ ਸੰਗਰੂਰ, 26 ਮਈ -ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦਾ ਐਲਾਨ ਕੀਤੇ ਜਾਣ ਦੇ ਕੁਝ ਕੁ ਘੰਟਿਆਂ ਬਾਅਦ ਜਿੱਥੇ ਵੱਖ-ਵੱਖ ਸਿਆਸੀ ਦਲਾਂ ਨੇ ਸਿਆਸੀ ਸਰਗਰਮੀਆਂ 'ਚ ਤੇਜ਼ੀ ਲਿਆ ਦਿੱਤੀ ਹੈ ਉੱਥੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਆਦਰਸ਼ ਚੋਣ ...

ਪੂਰੀ ਖ਼ਬਰ »

15 ਲੱਖ 66 ਹਜ਼ਾਰ ਵੋਟਰ ਚੁਣਨਗੇ ਆਪਣਾ ਨਵਾਂ ਸੰਸਦ ਮੈਂਬਰ

ਸੰਗਰੂਰ, 26 ਮਈ (ਫੁੱਲ, ਦਮਨ, ਬਿੱਟਾ)-ਲੋਕ ਸਭਾ ਹਲਕਾ ਸੰਗਰੂਰ ਦੇ 15 ਲੱਖ 66 ਹਜ਼ਾਰ 390 ਵੋਟਰ 23 ਜੂਨ ਨੂੰ ਹੋਣ ਵਾਲੀ ਲੋਕ ਸਭਾ ਚੋਣ ਲਈ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨਗੇ | ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਜਤਿੰਦਰਾ ਜੋਰਵਾਲ ਨੇ ਅੱਜ ਪੈ੍ਰੱਸ ਕਾਨਫ਼ਰੰਸ ਦੌਰਾਨ ...

ਪੂਰੀ ਖ਼ਬਰ »

ਤਖ਼ਤ ਸਾਹਿਬਾਨ ਦੇ ਜਥੇਦਾਰਾਂ ਵਲੋਂ ਜਥੇ. ਤੋਤਾ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਤਖਤ ਸਾਹਿਬਾਨ ਦੇ ਜਥੇਦਾਰ ਜਿਨ੍ਹਾਂ 'ਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ...

ਪੂਰੀ ਖ਼ਬਰ »

ਸਿੱਧੂ ਨੇ ਜੇਲ੍ਹ 'ਚ ਸ਼ੁਰੂ ਕੀਤਾ ਲਿਖਤ ਪੜਤ ਦਾ ਕੰਮ

ਪਟਿਆਲਾ, 26 ਮਈ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਜੇਲ੍ਹ 'ਚ ਸਜ਼ਾ ਭੁਗਤ ਰਹੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਪਟਿਆਲਾ ਜੇਲ੍ਹ 'ਚ ਰਜਿਸਟਰਾਂ 'ਤੇ ਲਿਖਤ ਪੜਤ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਰਿਕਾਰਡ ਦੀ ਗੁਪਤਤਾ ਅਤੇ ਸੁਰੱਖਿਆ ਦੇ ...

ਪੂਰੀ ਖ਼ਬਰ »

ਤਲਵੰਡੀ ਸਾਬੋ ਤਾਪ ਘਰ ਦਾ 3 ਨੰਬਰ ਯੂਨਿਟ ਬੰਦ

ਮਾਨਸਾ, 26 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਇਸ ਜ਼ਿਲੇ੍ਹ ਦੇ ਪਿੰਡ ਬਣਾਂਵਾਲਾ 'ਚ ਸਥਿਤ ਤਲਵੰਡੀ ਸਾਬੋ ਤਾਪ ਘਰ ਦਾ 3 ਨੰਬਰ ਯੂਨਿਟ ਬੰਦ ਹੋ ਗਿਆ ਹੈ | ਪਤਾ ਲੱਗਾ ਹੈ ਕਿ ਇਸ 'ਚ ਕੋਈ ਤਕਨੀਕੀ ਨੁਕਸ ਪੈ ਗਿਆ ਹੈ ਅਤੇ ਇਸ ਦੇ 28 ਮਈ ਨੂੰ ਚਾਲੂ ਹੋਣ ਦੀ ਸੰਭਾਵਨਾ ਹੈ | ...

ਪੂਰੀ ਖ਼ਬਰ »

ਰਿਸ਼ਵਤ ਲੈਂਦੇ ਮੀਟਰ ਰੀਡਰ ਦੀ ਵੀਡੀਓ ਵਾਇਰਲ, ਸੇਵਾਵਾਂ ਖ਼ਤਮ

ਪਟਿਆਲਾ, 26 ਮਈ (ਧਰਮਿੰਦਰ ਸਿੰਘ ਸਿੱਧੂ)-ਕੱਲ਼੍ਹ ਮੋਗਾ ਦੇ ਪਿੰਡ ਚੂਹੜ ਚੱਕ 'ਚ ਬਿਜਲੀ ਮੀਟਰਾਂ ਦੀ ਰੀਡਿੰਗ ਕਰਨ ਵਾਲੇ ਬਲਵਿੰਦਰ ਸਿੰਘ ਮੀਟਰ ਰੀਡਰ ਵਲੋਂ ਇਕ ਖਪਤਕਾਰ ਤੋਂ ਰਿਸ਼ਵਤ ਲੈਂਦੇ ਹੋਏ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਮੀਟਰ ਰੀਡਰ ਦੀਆਂ ਸੇਵਾਵਾਂ ਖ਼ਤਮ ...

ਪੂਰੀ ਖ਼ਬਰ »

ਅਕਾਲੀ ਦਲ ਨੰੂ ਬਾਦਲ ਮੁਕਤ ਕਰਨਾ ਜ਼ਰੂਰੀ-ਢੀਂਡਸਾ

ਸੰਗਰੂਰ, 26 ਮਈ (ਸੁਖਵਿੰਦਰ ਸਿੰਘ ਫੁੱਲ)- ਸ਼ੋ੍ਰਮਣੀ ਅਕਾਲੀ ਦਲ (ਸ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਕਨਸੋਆਂ ਮਿਲ ਰਹੀਆਂ ਹਨ ਕਿ ਸ਼ੋ੍ਰਮਣੀ ਅਕਾਲੀ ਦਲ (ਬ) ਦਾ ਕੇਡਰ ਪਾਰਟੀ ਲੀਡਰਸ਼ਿਪ 'ਚ ਬਦਲਾਅ ਚਾਹੁੰਦਾ ਹੈ | ਇਸ ਸੰਬੰਧੀ ਪਾਰਟੀ ਵਲੋਂ ਬਣਾਈ ...

ਪੂਰੀ ਖ਼ਬਰ »

20 ਲੱਖ ਰੁ. ਦੇ ਘਪਲੇ ਦੇ ਦੋਸ਼ ਹੇਠ ਪੰਚਾਇਤ ਵਿਭਾਗ ਦੇ 2 ਜੇ.ਈ., 1 ਪੰਚਾਇਤ ਸਕੱਤਰ ਤੇ 2 ਸਰਪੰਚਾਂ ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 26 ਮਈ (ਜਸਬੀਰ ਸਿੰਘ ਜੱਸੀ)-ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਕੋਟਲਾ ਸੁਲੇਮਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਸਰਪੰਚ ਤਰਲੋਚਨ ਸਿੰਘ, ਅਧਿਕਾਰਤ ਸਰਪੰਚ ਰਣਜੋਧ ਸਿੰਘ, ਬੀ. ਡੀ. ਪੀ. ਓ. ਦਫ਼ਤਰ ਫ਼ਤਹਿਗੜ੍ਹ ਸਾਹਿਬ ਦੇ 2 ਜੂਨੀਅਰ ...

ਪੂਰੀ ਖ਼ਬਰ »

ਗੈਂਗਸਟਰ ਲਵ ਕੋਲੋਂ ਮਿਲੀ ਏ. ਕੇ. 47 ਦਾ ਮੈਗਜ਼ੀਨ ਨਿਸ਼ਾਨ ਸਿੰਘ ਤੋਂ ਮਿਲੀ ਏ. ਕੇ. 47 ਦਾ ਹੈ

ਐੱਸ. ਏ. ਐੱਸ. ਨਗਰ, 26 ਮਈ (ਜਸਬੀਰ ਸਿੰਘ ਜੱਸੀ)-ਕੈਨੇਡਾ ਰਹਿੰਦੇ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡੇ ਦੇ ਗਿ੍ਫ਼ਤਾਰ ਕੀਤੇ ਗਏ 5 ਗੈਂਗਸਟਰਾਂ ਤੋਂ ਪੁੱਛਗਿੱਛ ਦੌਰਾਨ ਮੁਹਾਲੀ ਪੁਲਿਸ ਕੋਲ ਖੁਲਾਸਾ ਹੋਇਆ ਹੈ ਕਿ ਉਕਤ ਗੈਂਗਸਟਰਾਂ ਕੋਲੋਂ ਬਰਾਮਦ ਹੋਈ ਏ. ਕੇ. 47 ਮੈਗਜ਼ੀਨ ...

ਪੂਰੀ ਖ਼ਬਰ »

ਨਵੀਂ ਆਬਕਾਰੀ ਪਾਲਸੀ ਤੇ ਬਜਟ ਇਜਲਾਸ ਦਾ ਪ੍ਰੋਗਰਾਮ 30 ਦੀ ਕੈਬਨਿਟ ਮੀਟਿੰਗ ਦੇ ਏਜੰਡੇ 'ਤੇ

ਚੰਡੀਗੜ੍ਹ, 26 ਮਈ (ਹਰਕਵਲਜੀਤ ਸਿੰਘ)- ਪੰਜਾਬ ਮੰਤਰੀ ਮੰਡਲ ਦੀ 30 ਮਈ ਨੂੰ ਰੱਖੀ ਗਈ ਬੈਠਕ ਜਿਸ ਦੇ ਏਜੰਡੇ 'ਤੇ ਬਜਟ ਇਜਲਾਸ ਦਾ ਪ੍ਰੋਗਰਾਮ ਤੇ ਚਾਲੂ ਵਿੱਤੀ ਸਾਲ ਲਈ ਨਵੀਂ ਆਬਕਾਰੀ ਪਾਲਿਸੀ ਹੈ, ਪਰ ਸੰਗਰੂਰ ਦੀ ਪਾਰਲੀਮਾਨੀ ਚੋਣ ਭਗਵੰਤ ਮਾਨ ਸਰਕਾਰ ਲਈ ਇਕ ਨਵਾਂ ਪੰਗਾ ...

ਪੂਰੀ ਖ਼ਬਰ »

ਭਾੜੇ ਦੇ ਕਾਤਲਾਂ ਤੋਂ ਪੁੱਤਰ ਨੇ ਹੀ ਕਰਵਾਇਆ ਸੀ ਬਜ਼ੁਰਗ ਜੋੜੇ ਦਾ ਕਤਲ

ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੁਰੂ ਤੇਗ ਬਹਾਦਰ ਨਗਰ 'ਚ ਬੀਤੇ ਦਿਨ ਹੋਏ ਬਜ਼ੁਰਗ ਜੋੜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਨੇ ਮਿ੍ਤਕ ਜੋੜੇ ਦੇ ਪੁੱਤਰ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁੱਤਰ ਵਲੋਂ ਹੀ ਆਪਣੇ ਮਾਪਿਆਂ ਦਾ ਕਤਲ ਭਾੜੇ ਦੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਬਦਲੀ ਕਰਵਾਉਣ ਦੇ ਚਾਹਵਾਨ ਅਧਿਆਪਕਾਂ ਸੰਬੰਧੀ ਪੱਤਰ ਜਾਰੀ

ਐੱਸ. ਏ. ਐੱਸ. ਨਗਰ, 26 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪੱਤਰ ਜਾਰੀ ਕਰਕੇ ਬਦਲੀ ਕਰਵਾਉਣ ਦੇ ਚਾਹਵਾਨ ਅਧਿਆਪਕਾਂ ਨੂੰ ਆਪਣੇ ਵੇਰਵੇ 31 ਮਈ ਤੱਕ ਆਨਲਾਈਨ ਭਰਨ ਲਈ ਕਿਹਾ ਗਿਆ ਹੈ | ਦਫ਼ਤਰ ਡਾਇਰੈਕਟਰ ਸਿੱਖਿਆ ਵਿਭਾਗ (ਸ. ਸ.) ਅਤੇ (ਅ. ਸ.) ...

ਪੂਰੀ ਖ਼ਬਰ »

ਲੜਕੀ ਨਾਲ ਜਬਰ-ਜਨਾਹ ਕਰਨ ਵਾਲਾ ਆਸ਼ਰਮ ਮੁਖੀ ਪੁੱਤਰ ਸਮੇਤ ਰਾਜਸਥਾਨ ਤੋਂ ਗਿ੍ਫ਼ਤਾਰ

ਰਾਜਪੁਰਾ, 26 ਮਈ (ਜੀ.ਪੀ. ਸਿੰਘ)-ਥਾਣਾ ਸਦਰ ਦੀ ਪੁਲਿਸ ਨੇ 20 ਸਾਲਾਂ ਤੋਂ ਇਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਆਸ਼ਰਮ ਮੁਖੀ ਅਤੇ ਉਸ ਦੇ ਪੁੱਤਰ ਨੂੰ ਰਾਜਸਥਾਨ ਤੋਂ ਗਿ੍ਫ਼ਤਾਰ ਕਰ ਕੇ ਉਨ੍ਹਾਂ ਦਾ ਅਦਾਲਤ ਤੋਂ 3 ਦਿਨਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ | ਥਾਣਾ ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਸੁੰਦਰੀਕਰਨ ਪ੍ਰੋਜੈਕਟ ਨੇ ਫੜੀ ਤੇਜ਼ੀ

ਸ੍ਰੀ ਅਨੰਦਪੁਰ ਸਾਹਿਬ, 26 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੇਸ਼ਾਂ ਵਿਦੇਸ਼ਾਂ ਤੋਂ ਸ਼ਰਧਾਲੂਆਂ ਦੀ ਲਗਾਤਾਰ ਵਧ ਰਹੀ ਆਮਦ ਅਤੇ ਸਮੇਂ ਦੀਆਂ ਲੋੜਾਂ ਨੂੰ ਮੁੱਖ ...

ਪੂਰੀ ਖ਼ਬਰ »

ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਨਾਲ ਛੇੜਛਾੜ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਬਾਬਾ ਖ਼ਾਲਸਾ

ਚੌਕ ਮਹਿਤਾ, 26 ਮਈ (ਜਗਦੀਸ਼ ਸਿੰਘ ਬਮਰਾਹ)- ਜੂਨ 1984 ਘਲੂਘਾਰੇ ਦੇ ਮਹਾਨ ਸ਼ਹੀਦਾਂ ਦੀ ਯਾਦ 'ਚ ਹਰ ਸਾਲ ਹੀ ਸ਼ਹੀਦੀ ਸਮਾਗਮ ਅੰਮਿ੍ਤਸਰ ਅਤੇ ਦਮਦਮੀ ਟਕਸਾਲ ਦੇ ਕੇਂਦਰੀ ਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਜਥਾ ਭਿੰਡਰਾਂ ਵਿਖੇ ਸਮੁੱਚੇ ਸਿੱਖ ਜਗਤ ਵਲੋਂ ...

ਪੂਰੀ ਖ਼ਬਰ »

ਜਥੇਦਾਰ ਤੋਤਾ ਸਿੰਘ ਦਰਵੇਸ਼ ਸਿਆਸਤਦਾਨ-ਘੋਲੀਆਂ/ਗੈਦੂ/ਧਾਲੀਵਾਲ/ਸੰਧੂਆਂ ਵਾਲਾ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਕੈਨੇਡਾ ਦੇ ਆਗੂਆਂ ਦੀ ਇਕ ਵਿਸ਼ੇਸ਼ ਸ਼ੋਕ ਮੀਟਿੰਗ ਰਾਮਗੜ੍ਹੀਆ ਭਵਨ ਬਰੈਂਪਟਨ ਵਿਖੇ ਹੋਈ, ਜਿਸ 'ਚ ਜਥੇਦਾਰ ਤੋਤਾ ਸਿੰਘ ਦੇ ਸਦੀਵੀ ਵਿਛੋੜੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਤੇ ਦੋ ਮਿੰਟ ਦਾ ...

ਪੂਰੀ ਖ਼ਬਰ »

ਡਾ. ਕੁਲਾਰ ਓਬੈਸਿਟੀ ਸਰਜਨ ਸੁਸਾਇਟੀ ਇੰਡੀਆ ਦੇ ਬਣੇ ਸੈਕਟਰੀ

ਬੀਜਾ, 26 ਮਈ (ਕਸ਼ਮੀਰਾ ਸਿੰਘ ਬਗ਼ਲੀ)-ਵਿਦੇਸ਼ੀ ਤਕਨੀਕ ਨਾਲ ਲੈਸ ਕੁਲਾਰ ਹਸਪਤਾਲ ਬੀਜਾ (ਖੰਨਾ-ਲੁਧਿਆਣਾ) ਦੇ ਮੁੱਖ ਪ੍ਰਬੰਧਕ ਤੇ ਇੰਟਰਨੈਸ਼ਨਲ ਮੋਟਾਪਾ ਸਰਜਨ ਡਾ. ਕੁਲਦੀਪਕ ਸਿੰਘ ਕੁਲਾਰ ਨੇ ਮੋਟਾਪੇ ਦੇ ਇਲਾਜ 'ਚ ਵਿਸ਼ੇਸ਼ ਪ੍ਰਸਿੱਧੀ ਹਾਸਲ ਕੀਤੀ ਹੋਈ ਹੈ ¢ ਜਿਸ ...

ਪੂਰੀ ਖ਼ਬਰ »

ਪੰਜਾਬ ਤੇ ਬਰਤਾਨੀਆ ਵਲੋਂ ਖੇਤੀਬਾੜੀ, ਆਈ.ਟੀ., ਫੂਡ ਪ੍ਰਾਸੈਸਿੰਗ, ਉਚੇਰੀ ਸਿੱਖਿਆ ਆਦਿ ਖੇਤਰਾਂ 'ਚ ਸਹਿਯੋਗ ਵਧਾਉਣ ਲਈ ਸਹਿਮਤੀ

ਚੰਡੀਗੜ੍ਹ, 26 ਮਈ (ਅਜੀਤ ਬਿਊਰੋ)-ਪੰਜਾਬ ਤੇ ਬਰਤਾਨੀਆ ਨੇ ਅੱਜ ਖੇਤੀਬਾੜੀ, ਸੂਚਨਾ ਤੇ ਤਕਨਾਲੋਜੀ (ਆਈ.ਟੀ.), ਫੂਡ ਪ੍ਰਾਸੈਸਿੰਗ, ਉਚੇਰੀ ਸਿੱਖਿਆ, ਖੇਡਾਂ, ਜਨਤਕ ਟਰਾਂਸਪੋਰਟ (ਇਲੈਕਟਿ੍ਕ ਬੱਸਾਂ) ਅਤੇ ਬਾਇਓਮਾਸ ਵਰਗੇ ਖੇਤਰਾਂ 'ਚ ਹੋਰ ਸਹਿਯੋਗ ਵਧਾਉਣ ਦੀ ਸਹਿਮਤੀ ...

ਪੂਰੀ ਖ਼ਬਰ »

ਮਲੌਦ ਥਾਣੇ 'ਤੇ ਕੀਤੇ ਹਮਲੇ ਦੇ ਕੇਸ ਸੰਬੰਧੀ ਹਾਈਕੋਰਟ ਨੇ ਸਟੇਟਸ ਰਿਪੋਰਟ ਮੰਗੀ

ਚੰਡੀਗੜ੍ਹ, 26 ਮਈ (ਅਜੀਤ ਬਿਊਰੋ)- 'ਆਪ' ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤੋਂ ਇਲਾਵਾ ਪੰਜਾਬ ਸਰਕਾਰ ਸਮੇਤ ਡੀ.ਜੀ.ਪੀ., ਆਈ.ਜੀ. ਲੁਧਿਆਣਾ ਰੇਂਜ ਅਤੇ ਖੰਨਾ ਦੇ ਐਸ.ਐਸ.ਪੀ. ਨੂੰ ਹਾਈਕੋਰਟ ਨੇ ਨੋਟਿਸ ਜਾਰੀ ਕੀਤਾ ਹੈ ਤੇ ਸਤੰਬਰ 2020 ਨੂੰ ਵਿਧਾਇਕ ਵਲੋਂ ਮਲੌਦ ਥਾਣੇ 'ਚ ...

ਪੂਰੀ ਖ਼ਬਰ »

ਇਕ ਮੰਤਰੀ ਦੇ ਦਾਗ਼ੀ ਨਿਕਲਣ ਮਗਰੋਂ ਬਾਕੀ ਮੰਤਰੀਆਂ 'ਤੇ ਨਜ਼ਰ ਰੱਖ ਰਹੀ ਸਰਕਾਰ

ਚੰਡੀਗੜ੍ਹ, 26 ਮਈ (ਵਿਕਰਮਜੀਤ ਸਿੰਘ ਮਾਨ)-ਸੂਬੇ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਮਗਰੋਂ ਭਿ੍ਸ਼ਟਾਚਾਰ ਦੇ ਦੋਸ਼ ਤਹਿਤ ਕੈਬਨਿਟ ਮੰਤਰੀ ਡਾ. ਵਿਜੇ ਸਿੰਗਲਾ ਖ਼ਿਲਾਫ਼ ਕੀਤੀ ਕਾਰਵਾਈ ਮਗਰੋਂ ਰਾਜ ਸਰਕਾਰ ਤੇ ਬਾਕੀ ਮੰਤਰੀਆਂ 'ਚ ਵੀ ਸਹਿਮ ਦਾ ਮਾਹੌਲ ਦੇਖਣ ਨੂੰ ਮਿਲ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਸੰਗਰੂਰ ਤੋਂ ਟਿਕਟ ਦੇ ਮਾਮਲੇ 'ਤੇ ਭਾਜਪਾ ਦੀਆਂ ਸਰਗਰਮੀਆਂ ਤੇਜ਼

ਸੰਗਰੂਰ, 26 ਮਈ (ਸੁਖਵਿੰਦਰ ਸਿੰਘ ਫੁੱਲ)- ਲੋਕ ਸਭਾ ਹਲਕਾ ਸੰਗਰੂਰ ਦੀ ਚੋਣ ਦਾ ਐਲਾਨ ਹੁੰਦਿਆਂ ਹੀ ਵੱਖ-ਵੱਖ ਪਾਰਟੀਆਂ ਵਾਂਗ ਭਾਰਤੀ ਜਨਤਾ ਪਾਰਟੀ ਦੀਆਂ ਸਰਗਰਮੀਆਂ 'ਚ ਤੇਜ਼ੀ ਨਾਲ ਵਾਧਾ ਹੋਇਆ ਹੈ | ਇਸ ਹਲਕੇ ਨਾਲ ਸੰਬੰਧਿਤ ਪਾਰਟੀ ਦੇ ਇਕ ਗਰੁੱਪ ਨੇ ਪਾਰਟੀ ਹਾਈਕਮਾਨ ...

ਪੂਰੀ ਖ਼ਬਰ »

ਸਰਕਾਰ ਦੀ ਮਨਸ਼ਾ ਵੱਖ-ਵੱਖ ਵਿਭਾਗਾਂ 'ਚ ਚੱਲ ਰਹੀ ਕਮਿਸ਼ਨ ਦੀ 14-15 ਫ਼ੀਸਦੀ ਦੀ ਰਵਾਇਤ ਨੂੰ ਖ਼ਤਮ ਕਰਨਾ ਹੈ

ਸੰਗਰੂਰ, 26 ਮਈ (ਧੀਰਜ ਪਸ਼ੌਰੀਆ)- ਇਕ ਫ਼ੀਸਦੀ ਕਮਿਸ਼ਨ ਮੰਗਣ ਦੇ ਮਾਮਲੇ 'ਚ ਸਿਹਤ ਮੰਤਰੀ ਦੀ ਪੰਜਾਬ ਮੰਤਰੀ ਮੰਡਲ 'ਚੋਂ ਬਰਖ਼ਾਸਤਗੀ ਅਤੇ ਪੁਲਿਸ ਪਰਚਾ ਦਰਜ ਕਰਨ ਤੋਂ ਬਾਅਦ ਗਿ੍ਫ਼ਤਾਰੀ ਦਾ ਮਾਮਲਾ ਅੱਜ ਕੱਲ੍ਹ ਕਾਫੀ ਚਰਚਾਵਾਂ 'ਚ ਹੈ ਪਰ ਇਹ ਮਾਮਲਾ ਇਕ ਪ੍ਰਤੀਸ਼ਤ ਦਾ ...

ਪੂਰੀ ਖ਼ਬਰ »

ਨਸ਼ੇ ਦੀ ਜ਼ਿਆਦਾ ਵਰਤੋਂ ਨਾਲ 2 ਨੌਜਵਾਨਾਂ ਦੀ ਮੌਤ

ਬਾਘਾ ਪੁਰਾਣਾ, 26 ਮਈ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਘੋਲੀਆਂ ਕਲਾਂ ਬੀਤੇ ਦਿਨੀਂ ਨਸ਼ੇ ਦੀ ਜ਼ਿਆਦਾ ਵਰਤੋਂ ਨਾਲ ਇਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਪਿੰਡ ਘੋਲੀਆਂ ਕਲਾਂ ਦੇ ਮਜ਼ਦੂਰ ਯੂਨੀਅਨ ਆਗੂ ਹਰਭਜਨ ਗਿਰ ਨੇ ਦੱਸਿਆ ਕਿ ਗੁਰਪ੍ਰੀਤ ...

ਪੂਰੀ ਖ਼ਬਰ »

ਕਿਸਾਨ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਚਾਉਕੇ, 26 ਮਈ (ਮਨਜੀਤ ਸਿੰਘ ਘੜੈਲੀ)-ਪਿੰਡ ਜੈਦ ਵਿਖੇ ਇਕ ਕਿਸਾਨ ਵਲੋਂ ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਿੰਡ ਜੈਦ ਦੇ ਕਿਸਾਨ ਬਲਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਨੇ ਫਾਹਾ ਲੈ ਕੇ ਖੁਦਕਸ਼ੀ ਕਰ ਲਈ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX